ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਰਣਜੀਤ ਸਿੰਘ ਢਿੱਲੋਂ)-ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਗਣਤੰਤਰਤਾ ਦਿਵਸ ਮਨਾਇਆ ਗਿਆ | ਇਸ ਮੌਕੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ | ਇਸ ਉਪਰੰਤ ਸੰਬੋਧਨ ਕਰਦਿਆਂ ਸ: ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਵਾਸੀਆਂ ਨੂੰ ਨਸ਼ਿਆਂ, ਬੇਰੁਜ਼ਗਾਰੀ ਸਮਾਜਿਕ ਕੁਰੀਤੀਆਂ ਖ਼ਿਲਾਫ਼ ਅਹਿਦ ਲੈਣ ਦੀ ਅਪੀਲ ਕੀਤੀ | ਉਨ੍ਹਾਂ ਗਣਤੰਤਰਤਾ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਗੌਰਮਿੰਟ ਆਫ਼ ਇੰਡੀਆ ਐਕਟ 1935 ਨੂੰ ਹਟਾ ਕੇ 26 ਜਨਵਰੀ 1950 ਨੂੰ ਭਾਰਤ ਦਾ ਸੰਵਿਧਾਨ ਲਾਗੂ ਕੀਤਾ ਗਿਆ ਸੀ | ਉਨ੍ਹਾਂ ਭਾਰਤ ਦੇਸ਼ ਦੀ ਆਜ਼ਾਦੀ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਮਹਾਨ ਸੁਤੰਤਰਤਾ ਸੈਨਾਨੀਆਂ ਨੂੰ ਵੀ ਯਾਦ ਕੀਤਾ ਅਤੇ ਆਖਿਆ ਕਿ ਅੱਜ ਸਾਡੇ ਦੇਸ਼ ਨੂੰ ਪੂਰਨ ਤੌਰ ਤੇ ਗਣਤੰਤਰ ਕਹਾਉਣ ਦਾ ਮਾਣ ਅਤੇ ਸਤਿਕਾਰ ਉਨ੍ਹਾਂ ਮਹਾਨ ਸੂਰਬੀਰਾਂ, ਕ੍ਰਾਂਤੀਕਾਰੀਆਂ, ਨਿੱਧੜਕ ਯੋਧਿਆਂ ਦੀ ਬਦੌਲਤ ਹੀ ਹਾਸਲ ਹੋਇਆ ਹੈ | ਆਜ਼ਾਦੀ ਲਈ ਵਿੱਢੇ ਗਏ ਸੁਤੰਤਰਤਾ ਸੰਗਰਾਮ ਦੀ ਯਾਦ ਦਿਵਾਉਂਦਿਆਂ ਉਨ੍ਹਾਂ ਆਖਿਆ ਕਿ ਇਸ ਮੁਲਕ ਨੂੰ ਬਿ੍ਟਿਸ਼ ਰਾਜ ਦੀ ਕਾਲੋਨੀ ਤੋਂ ਆਜ਼ਾਦ ਮੁਲਕ ਹਿੰਦੁਸਤਾਨ ਬਣਾਉਣ ਲਈ ਆਜ਼ਾਦੀ ਘੁਲਾਟੀਆਂ ਨੂੰ ਬੇਹਿਸਾਬ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਉਨ੍ਹਾਂ ਕਿਹਾ ਕਿ ਜਿਥੇ ਆਪਾਂ ਸਭ ਨੂੰ ਇਸ ਮੁਲਕ ਨੂੰ ਆਜ਼ਾਦ ਕਰਵਾਉਣ ਵਾਲੇ ਪ੍ਰਵਾਨਿਆ ਨੂੰ ਯਾਦ ਕਰਨਾ ਚਾਹੀਦਾ ਹੈ, ਉੱਥੇ ਨਾਲ ਹੀ ਅੱਜ ਦੀ ਘੜੀ ਕੌਮ ਦੀਆਂ ਮੁਸ਼ਕਿਲਾਂ ਨੂੰ ਘਟਾਉਣ ਲਈ ਸਰਕਾਰਾਂ ਨੂੰ ਉਪਰਾਲਾ ਕਰਨਾ ਚਾਹੀਦਾ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ.ਬਾਦਲ ਨੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਖ਼ਾਰਜ ਕਰਨ ਦੀ ਹਮਾਇਤ ਕੀਤੀ | ਸਰਕਾਰੀ ਮੁਲਾਜ਼ਮਾਂ ਨੂੰ ਤਨਖ਼ਾਹ ਕਮਿਸ਼ਨ ਦਾ ਲਾਭ ਦੇਣ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਸ:ਬਾਦਲ ਨੇ ਕਿਹਾ ਕਿ ਪੰਜਾਬ ਦੀ ਵਿੱਤੀ ਸਥਿਤੀ ਨੂੰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿਚ ਮੁੜ ਲੀਹਾਂ ਤੇ ਲਿਆਂਦਾ ਗਿਆ ਹੈ ਅਤੇ ਪੰਜਾਬ ਸਰਕਾਰ ਨੂੰ ਹੁਣ ਵਿੱਤੀ ਸਥਿਤੀ ਬਹੁਤ ਬਿਹਤਰ ਚੱਲ ਰਹੀ ਹੈ ਅਤੇ ਸਰਕਾਰੀ ਫ਼ੰਡਾਂ ਨਾਲ ਵਿਕਾਸ ਦੇ ਕੰਮ ਨੇਪਰੇ ਚਾੜੇ੍ਹ ਜਾਣਗੇ | ਇਸ ਸਮੇਂ ਜ਼ਿਲ੍ਹਾ ਰੈੱਡ ਕਰਾਸ ਵਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ ਅਤੇ ਕੋਰੋਨਾ ਸਮੇਂ ਦੌਰਾਨ ਚੰਗੀਆਂ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਝਾਕੀਆਂ ਕੱਢੀਆਂ ਗਈਆਂ | ਇਸ ਮੌਕੇ ਸ੍ਰੀ ਅਰੁਣਵੀਰ ਵਸ਼ਿਸਟ ਜ਼ਿਲ੍ਹਾ ਤੇ ਸੈਸ਼ਨ ਜੱਜ, ਡਿਪਟੀ ਕਮਿਸ਼ਨਰ ਐਮ.ਕੇ.ਅਰਾਵਿੰਦ ਕੁਮਾਰ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ. ਸੁਡਰਵਿਲੀ, ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ, ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ, ਹਰਚਰਨ ਸਿੰਘ ਬਰਾੜ ਜ਼ਿਲ੍ਹਾ ਕਾਂਗਰਸ ਪ੍ਰਧਾਨ, ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਸਿਮਰਜੀਤ ਸਿੰਘ ਭੀਨਾ ਬਰਾੜ, ਭਿੰਦਰ ਸ਼ਰਮਾ, ਜਗਦੀਪ ਸਿੰਘ ਹਨੀ ਸੰਧੂ, ਦਰਸ਼ਨ ਲਾਲ ਗਰੋਵਰ, ਗੋਬਿੰਦ ਦਾਬੜਾ, ਹਰਪਾਲ ਸਿੰਘ ਸੰਧੂ, ਗੁਰਦਾਸ ਗਿਰਧਰ ਆਦਿ ਹਾਜ਼ਰ ਸਨ |
ਡੀ. ਏ. ਵੀ. ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਡੀ.ਏ.ਵੀ. ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ 72ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਿਰਫ਼ ਸਕੂਲ ਪਿ੍ੰਸੀਪਲ ਅਤੇ ਸਟਾਫ਼ ਵਲੋਂ ਹੀ ਭਾਗ ਲਿਆ ਗਿਆ | ਸਕੂਲ ਪਿ੍ੰਸੀਪਲ ਹਰਮੋਹਨ ਸਿੰਘ ਸਾਹਨੀ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਸਮੂਹ ਸਟਾਫ਼ ਵਲੋਂ ਝੰਡੇ ਨੂੰ ਸਲਾਮੀ ਦਿੱਤੀ ਗਈ | ਪਿ੍ੰਸੀਪਲ ਵਲੋਂ ਗਣਤੰਤਰ ਦਿਵਸ ਦੀ ਵਧਾਈ ਦਿੰਦੇ ਹੋਏ ਇਸ ਬਾਰੇ ਜਾਣਕਾਰੀ ਦਿੱਤੀ ਗਈ | ਅੰਤ ਵਿਚ ਰਾਸ਼ਟਰੀ ਗੀਤ ਨਾਲ ਸਮਾਗਮ ਦੀ ਸਮਾਪਤੀ ਹੋਈ |
ਡੀ. ਏ. ਵੀ. ਸੰਸਥਾਵਾਂ 'ਚ ਗਣਤੰਤਰ ਦਿਵਸ ਮਨਾਇਆ
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਸੀ.ਆਰ.ਐੱਮ. ਡੀ.ਏ.ਵੀ. ਮਾਡਲ ਹਾਈ ਸਕੂਲ ਅਤੇ ਡੀ.ਏ.ਵੀ. ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੌੜ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਂਝੇ ਤੌਰ 'ਤੇ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸ੍ਰੀਮਤੀ ਹਰਪਾਲ ਕੌਰ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਸਲਾਮੀ ਦਿੱਤੀ | ਇਸ ਮੌਕੇ ਵਿਦਿਆਰਥਣਾਂ ਸ਼ਿਖਾ ਅਤੇ ਮਨਦੀਪ ਕੌਰ ਵਲੋਂ ਭਾਸ਼ਣ ਦਿੱਤਾ ਗਿਆ | ਦੋਵਾਂ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਰਾਸ਼ਟਰ ਨੂੰ ਸਮਰਪਿਤ ਗੀਤ ਗਾਏ ਗਏ | ਇਸ ਉਪਰੰਤ ਸ੍ਰੀ ਚਰਨ ਦਾਸ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੇ ਮਹੱਤਵ ਬਾਰੇ ਸਮਝਾਇਆ | ਅੰਤ ਵਿਚ ਪਿ੍ੰਸੀਪਲ ਹਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਇਸ ਬਾਰੇ ਦੱਸਿਆ | ਰਾਸ਼ਟਰੀ ਗਾਣ ਨਾਲ ਪ੍ਰੋਗਰਾਮ ਦੀ ਸਮਾਪਤੀ ਕੀਤੀ ਗਈ |
ਮਲੋਟ ਵਿਚ ਐਸ. ਡੀ. ਐਮ. ਗੋਪਾਲ ਸਿੰਘ ਨੇ ਲਹਿਰਾਇਆ ਤਿਰੰਗਾ ਝੰਡਾ
ਮਲੋਟ, (ਪਾਟਿਲ)-ਗਣਤੰਤਰਤਾ ਦਿਵਸ ਮੌਕੇ ਨਵੀਂ ਦਾਣਾ ਮੰਡੀ ਮਲੋਟ ਵਿਖੇ ਐਸ.ਡੀ.ਐਮ. ਮਲੋਟ ਸ: ਗੋਪਾਲ ਸਿੰਘ ਨੇ ਤਿਰੰਗਾ ਝੰਡਾ ਲਹਿਰਾਇਆ | ਇਸ ਮੌਕੇ ਸਕੂਲੀ ਬੱਚਿਆਂ ਦੁਆਰਾ ਰਾਸ਼ਟਰੀ ਗੀਤ ਗਾਇਆ ਗਿਆ ਅਤੇ ਤਿਰੰਗੇ ਨੂੰ ਸਲਾਮੀ ਦਿੱਤੀ ਗਈ | ਐਸ.ਡੀ.ਐਮ. ਗੋਪਾਲ ਸਿੰਘ ਨੇ ਆਪਣੇ ਸੰਬੋਧਨ ਵਿਚ ਇਸ ਮੌਕੇ ਕਿਹਾ ਕਿ ਸਮੁੱਚੇ ਦੇਸ਼ ਨੇ ਕੋਰੋਨਾ ਦੇ ਖ਼ਿਲਾਫ਼ ਲੜਾਈ ਲੜੀ ਹੈ, ਉਸ ਦੌਰਾਨ ਮਲੋਟ ਇਲਾਕੇ ਦੇ ਕੋਰੋਨਾ ਯੋਧਿਆਂ ਨੇ ਵੀ ਸਮਾਜ ਸੇਵਾ ਕਰਨ ਲਈ ਕੋਈ ਕਸਰ ਨਹੀਂ ਛੱਡੀ, ਉਹ ਇਸ ਨੂੰ ਸਲਾਮ ਕਰਦੇ ਹਨ | ਇਸ ਮੌਕੇ ਹਲਕਾ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ, ਪੰਜਾਬ ਕਾਂਗਰਸ ਕਮੇਟੀ ਦੇ ਸਕੱਤਰ ਬਲਦੇਵ ਕੁਮਾਰ ਲਾਲੀ ਗਗਨੇਜਾ, ਪ੍ਰਧਾਨ ਨੱਥੂ ਰਾਮ ਗਾਂਧੀ, ਗੁਰਮੀਤ ਸਿੰਘ ਖੁੱਡੀਆਂ, ਸਤਿਗੁਰੂ ਦੇਵ ਰਾਜ ਪੱਪੀ, ਜੋਨੀ ਗਰਗ, ਵਰਿੰਦਰ ਮੱਕੜ, ਸ਼ੁਭਦੀਪ ਸਿੰਘ ਬਿੱਟੂ, ਨਰਸਿੰਗ ਦਾਸ ਚਲਾਨਾ, ਮੁਨੀਸ਼ ਵਰਮਾ, ਓਮ ਪ੍ਰਕਾਸ਼ ਖਿੱਚੀ ਡੀ.ਐਸ.ਪੀ. ਮਲੋਟ ਜਸਪਾਲ ਸਿੰਘ ਢਿੱਲੋਂ, ਐਸ.ਐਚ.ਓ. ਹਰਜੀਤ ਸਿੰਘ ਮਾਨ, ਤਹਿਸੀਲ ਮਲੋਟ ਅਤੇ ਨਗਰ ਕੌਾਸਲ ਮਲੋਟ ਦੇ ਅਧਿਕਾਰੀ ਅਤੇ ਹੋਰ ਵੱਖ-ਵੱਖ ਸਰਕਾਰੀ ਅਦਾਰਿਆਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ | ਵਰਿੰਦਰ ਬਜਾਜ ਅਤੇ
• ਬਾਕੀ ਸਫ਼ਾ 6 'ਤੇ
ਰਿਸ਼ੀ ਹਿਰਦੇਪਾਲ ਵਲੋਂ ਮੰਚ ਸੰਚਾਲਨ ਕੀਤਾ ਗਿਆ |
ਗਿੱਦੜਬਾਹਾ ਵਿਖੇ ਗਣਤੰਤਰਤਾ ਦਿਵਸ ਸਾਦੇ ਢੰਗ ਨਾਲ ਮਨਾਇਆ
ਗਿੱਦੜਬਾਹਾ, (ਪਰਮਜੀਤ ਸਿੰਘ ਥੇੜ੍ਹੀ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਅਨਾਜ ਮੰਡੀ ਗਿੱਦੜਬਾਹਾ ਵਿਖੇ ਗਣਤੰਤਰਤਾ ਦਿਵਸ ਸਿਹਤ ਵਿਭਾਗ ਦੀ ਹਦਾਇਤਾਂ ਅਨੁਸਾਰ ਸਾਦੇ ਢੰਗ ਨਾਲ ਮਨਾਇਆ ਗਿਆ | ਝੰਡਾ ਲਹਿਰਾਉਣ ਦੀ ਰਸਮ ਸ੍ਰੀ ਓਮ ਪ੍ਰਕਾਸ਼ ਐਸ.ਡੀ.ਐਮ. ਗਿੱਦੜਬਾਹਾ ਨੇ ਅਦਾ ਕੀਤੀ ਤੇ ਪਰੇਡ ਤੋਂ ਸਲਾਮੀ ਲੈਣ ਉਪਰੰਤ ਦੇਸ਼ ਭਗਤਾਂ ਨੂੰ ਯਾਦ ਕਰਦਿਆਂ ਹਾਜ਼ਰੀਨ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਇਕਜੁੱਟ ਨਾਲ ਲਾਮਬੰਦ ਹੋਣ ਲਈ ਪ੍ਰੇਰਿਆ | ਸਮਾਗਮ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ, ਮਾਲਵਾ ਸਕੂਲ 'ਤੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਦੇ ਵਿਦਿਆਰਥੀਆਂ ਨੇ ਪਰੇਡ 'ਤੇ ਰਾਸ਼ਟਰੀ ਗੀਤ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਮੈਡਮ ਪਰਵਿੰਦਰ ਕੌਰ ਐਡੀਸ਼ਨ ਸਿਵਲ ਜੱਜ ਸੀਨੀਅਰ ਡਵੀਜ਼ਨ, ਸ੍ਰੀ ਮਨਦੀਪ ਸਿੰਘ ਸਿਵਲ ਜੱਜ ਜੂਨੀਅਰ ਡਵੀਜ਼ਨ, ਨਰਿੰਦਰ ਸਿੰਘ ਡੀ.ਐਸ.ਪੀ. ਗਿੱਦੜਬਾਹਾ, ਸ੍ਰੀਮਤੀ ਸੁਖਵੀਰ ਕੌਰ ਤਹਿਸੀਲਦਾਰ ਗਿੱਦੜਬਾਹਾ, ਹਰਿੰਦਰ ਪਾਲ ਸਿੰਘ ਬੇਦੀ ਨਾਇਬ ਤਹਿਸੀਲਦਾਰ ਗਿੱਦੜਬਾਹਾ, ਰੀਡਰ ਰੁਪਿੰਦਰ ਸਿੰਘ, ਜਸਵੰਤ ਰਾਏ ਬੀ.ਡੀ.ਪੀ.ਓ., ਐਮ.ਸੀ. ਬਿੱਟੂ ਗਾਂਧੀ, ਲੈਕਚਰਾਰ ਪਰਮਜੀਤ ਕੌਰ ਸੀਨੀਅਰ ਸੈਕੰਡਰੀ ਸਕੂਲ ਲੜਕੇ ਗਿੱਦੜਬਾਹਾ, ਬਲਵਿੰਦਰ ਸਿੰਘ ਦੌਲਾ ਸੈਂਟਰ ਹੈੱਡ ਟੀਚਰ, ਸਰਕਾਰੀ ਸੀਨੀਅਰ ਕੰਨਿਆ ਸਕੂਲ ਦਾ ਸਟਾਫ਼ ਤਰਸੇਮ ਸਿੰਘ ਪਿਉਰੀ ਪੀ.ਟੀ.ਆਈ., ਬਲਦੇਵ ਸਿੰਘ, ਮੰਜੂ ਬਾਲਾ, ਮਨਜੀਤ ਕੌਰ, ਸਤਵਿੰਦਰ ਸਿੰਘ, ਗਮਦੂਰ ਸਿੰਘ, ਪਰਮਿੰਦਰ ਸਿੰਘ, ਪ੍ਰਭਜੋਤ ਕੌਰ, ਨਵਕਿਰਨ ਕੌਰ, ਪਿੰਕੀ ਰਾਣੀ, ਮਧੂ ਬਾਲਾ ਆਦਿ ਹਾਜ਼ਰ ਸਨ | ਸਟੇਜ ਸਕੱਤਰ ਦੀ ਭੂਮਿਕਾ ਹਰਜੀਤ ਸਿੰਘ ਨਿਭਾਈ |
ਗਣਤੰਤਰ ਦਿਵਸ 'ਤੇ ਭਾਸ਼ਨ ਮੁਕਾਬਲਾ ਕਰਵਾਇਆ
ਦੋਦਾ, (ਰਵੀਪਾਲ)-ਗਣਤੰਤਰਤਾ ਦਿਵਸ ਮੌਕੇ ਪੰਜਾਬ ਯੂਨੀਵਰਸਿਟੀ ਸੈਂਟਰ ਪਿੰਡ ਕਾਉਣੀ ਵਿਖੇ ਆਨਲਾਈਨ ਭਾਸ਼ਣ ਪ੍ਰਤੀਯੋਗਤਾ ਸਮਾਗਮ ਕਰਵਾਇਆ ਗਿਆ | ਇਸ ਪ੍ਰਤੀਯੋਗਤਾ ਦੀ ਸ਼ੁਰੂਆਤ ਸੰਸਥਾ ਦੀ ਡਾਇਰੈਕਟਰ ਡਾ: ਮੋਨਿਕਾ ਬਾਂਸਲ ਨੇ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣਨ ਦੇ ਸੁਨੇਹੇ ਨਾਲ ਕੀਤੀ | ਇਸ ਪ੍ਰਤੀਯੋਗਤਾ 'ਚੋਂ ਵਿਦਿਆਰਥੀ ਅਰਸ਼ਦੀਪ ਬੀ.ਏ. ਭਾਗ ਪਹਿਲਾ ਨੇ ਪਹਿਲਾ ਸਥਾਨ, ਸੁਮਨਪ੍ਰੀਤ ਬੀ.ਏ. ਭਾਗ ਦੂਜਾ ਨੇ ਦੂਜਾ ਸਥਾਨ, ਰਜਨੀ ਬੀ.ਏ. ਭਾਗ ਪਹਿਲਾ ਅਤੇ ਬੂਟਾ ਸਿੰਘ ਬੀ.ਏ. ਭਾਗ ਦੂਜਾ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਪ੍ਰੋਗਰਾਮ ਦੌਰਾਨ ਸਮੂਹ ਸਟਾਫ਼ ਦੇ ਸਹਿਯੋਗ ਤੋਂ ਇਲਾਵਾ ਸੰਚਾਲਕ ਮੈਡਮ ਸੀਮਾ ਅਤੇ ਡਾ: ਕਮਲੇਸ਼ ਨਿਰਵਾਸ ਸਨ |
ਇੰਦੂ ਮਾਡਲ ਹਾਈ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਇੰਦੂ ਮਾਡਲ ਹਾਈ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਸਮਾਰੋਹ ਮੌਕੇ ਮੰਚ ਸੰਚਾਲਕ ਦੀ ਭੂਮਿਕਾ ਮੈਡਮ ਅਨੀਤਾ ਠਾਕੁਰ ਵਲੋਂ ਨਿਭਾਈ ਗਈ | ਸਕੂਲ ਦੇ ਡਾਇਰੈਕਟਰ ਸ਼ਮਿੰਦਰ ਸਿੰਘ ਠਾਕੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਪਿ੍ੰਸੀਪਲ ਸੰਤੋਸ਼ ਠਾਕੁਰ ਵਲੋਂ ਕੀਤੀ ਗਈ | ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਗਾਣ ਨਾਲ ਹੋਈ | ਦਸਵੀਂ ਕਲਾਸ ਦੇ ਵਿਦਿਆਰਥੀਆਂ ਦੁਆਰਾ ਦੇਸ਼ ਭਗਤੀ ਸਬੰਧੀ ਕੋਰਿਓਗ੍ਰਾਫ਼ੀ ਪੇਸ਼ ਕੀਤੀ ਗਈ | ਪੰਜਾਬੀ ਸੱਭਿਆਚਾਰ ਸਬੰਧੀ ਗਰੁੱਪ ਡਾਂਸ ਪੇਸ਼ ਕੀਤੇ ਗਏ | ਪ੍ਰੋਗਰਾਮ ਦੇ ਅੰਤ ਵਿਚ ਪਿ੍ੰਸੀਪਲ ਨੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ | ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਵੋਟਰ ਦਿਵਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਇੰਦੂ ਮਾਡਲ ਹਾਈ ਸਕੂਲ ਦੀ ਗਿੱਧਾ ਟੀਮ ਨੂੰ ਸਨਮਾਨਿਤ ਕੀਤਾ ਗਿਆ ਸੀ, ਜਿਸ ਕਾਰਨ ਅੱਜ ਦੇ ਸਮਾਗਮ ਵਿਚ ਗਿੱਧਾ ਟੀਮ ਦੀ ਹੌਾਸਲਾ ਅਫ਼ਜਾਈ ਲਈ ਪਿ੍ੰਸੀਪਲ ਵਲੋਂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਗਿੱਧਾ ਟੀਮ ਵਿਚ ਰਮਨੀਕ ਕੌਰ, ਖ਼ੁਸ਼ਪ੍ਰੀਤ ਕੌਰ, ਸੇਜਲ, ਏਕਮਪ੍ਰੀਤ, ਨਵਨੀਤ ਕੌਰ, ਰਮਨਪ੍ਰੀਤ ਕੌਰ, ਰਚਨਾ, ਗੁਰਮੀਤ ਕੌਰ ਅਤੇ ਮੋਨੀਕਾ ਆਦਿ ਸ਼ਾਮਿਲ ਸਨ |
ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਹਰਮਹਿੰਦਰ ਪਾਲ)-26 ਜਨਵਰੀ ਦਾ ਮਹਾਨ ਇਤਿਹਾਸਕ ਦਿਨ ਜਦੋਂ ਡਾ: ਭੀਮ ਰਾਓ ਅੰਬੇਡਕਰ ਦੇ ਲੰਬੇ ਸੰਘਰਸ਼ ਦੇ ਬਾਅਦ ਭਾਰਤ ਦਾ ਸੰਵਿਧਾਨ ਲਾਗੂ ਕੀਤਾ ਗਿਆ ਅਤੇ ਹਰ ਮਨੁੱਖ ਨੂੰ ਜਾਤੀ, ਧਰਮ, ਰੰਗ, ਨਸਲ ਦੇ ਭੇਦ ਤੋਂ ਮੁਕਤ ਕਰ ਦਿੱਤਾ ਗਿਆ, ਪਰ ...
ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਖ਼ਿਲਾਫ਼ ਰਾਸ਼ਟਰੀ ਕਿਸਾਨ ਸੰਯੁਕਤ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਗਣਤੰਤਰ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਟਰੈਕਟਰ ਪਰੇਡ ...
ਗਿੱਦੜਬਾਹਾ, 27 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਤਾਲਮੇਲਵਾਂ ਸੰਘਰਸ਼ ਕਮੇਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਬਲਾਕ ਦੇ ਪੈੱ੍ਰਸ ਸਕੱਤਰ ਬਲਜਿੰਦਰ ਸਿੰਘ ਗੁਰੂਸਰ ਦੀ ਅਗਵਾਈ 'ਚ ਪਿਉਰੀ ਫਾਟਕ ਗਿੱਦੜਬਾਹਾ ...
ਮਲੋਟ, 27 ਜਨਵਰੀ (ਪਾਟਿਲ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਆਗਾਮੀ 7 ਫ਼ਰਵਰੀ ਨੂੰ ਪਟਿਆਲਾ ਵਿਖੇ ਰੈਲੀ ਕੀਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਅਥਲੈਟਿਕਸ ਐਸੋਸੀਏਸ਼ਨ ਵਲੋਂ 55ਵੀਂਆਂ ਕਲਾਸ ਕੰਟਰੀ ਦੌੜਾਂ 31 ਜਨਵਰੀ ਨੂੰ ਵਿਕਾਸ ਭਵਨ ਫ਼ੇਜ 8 ਮੁਹਾਲੀ ਵਿਖੇ ਕਰਵਾਈਆਂ ਜਾ ਰਹੀਆਂ ਹਨ | ਇਸ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਕਰਾਸ ਕੰਟਰੀ ...
ਜੈਤੋ, 27 ਜਨਵਰੀ (ਭੋਲਾ ਸ਼ਰਮਾ)-ਯੂਨੀਵਰਸਿਟੀ ਕਾਲਜ ਜੈਤੋ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਦੀ ਕਾਲਜ ਕਮੇਟੀ ਦੀ ਮੀਟਿੰਗ ਹੋਈ | ਮੀਟਿੰਗ ਬਾਰੇ ਕਾਲਜ ਕਮੇਟੀ ਦੇ ਆਗੂ ਗਗਨਦੀਪ ਸਿੰਘ ਦਬੜ੍ਹੀਖਾਨਾ ਨੇ ਦੱਸਿਆ ਕਿ ਕਿ ਮੋਦੀ ਸਰਕਾਰ ਨੇ ਕੋਰੋਨਾ ਕਾਲ ...
ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਹਰਮਹਿੰਦਰ ਪਾਲ)-ਫਰੀਡਮ ਫਾਈਟਰ ਉੱਤਰਾ ਅਧਿਕਾਰੀ ਜ਼ਿਲ੍ਹਾ ਜਥੇਬੰਦੀ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਉਪਰੰਤ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ 19 ਜਨਵਰੀ ਨੂੰ ਵੀ ਇਕ ਮੰਗ ਪੱਤਰ ਦਿੱਤਾ ਸੀ, ਜਿਸ ...
ਮਲੋਟ, 27 ਜਨਵਰੀ (ਪਾਟਿਲ)-ਪਿੰਡ ਔਲਖ ਵਾਸੀ ਨੌਜਵਾਨ ਪਰਵਿੰਦਰ ਸਿੰਘ ਪੁੱਤਰ ਗੁਰਜੰਟ ਸਿੰਘ ਜੋ ਬੀਤੇ ਦਿਨੀਂ ਟਿਕਰੀ ਬਾਰਡਰ ਵਿਖੇ ਕਿਸਾਨੀ ਸੰਘਰਸ਼ ਦੀ ਭੇਟ ਚੜ੍ਹ ਗਏ ਸਨ, ਨਮਿਤ ਅੱਜ ਸ਼ਰਧਾਂਜਲੀ ਸਮਾਗਮ ਅਤੇ ਪਾਠ ਦਾ ਭੋਗ ਗੁਰਦੁਆਰਾ ਪਿੰਡ ਔਲਖ ਵਿਖੇ ਹੋਇਆ | ਰਾਗੀ ...
ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸੰਤ ਸਿਪਾਹੀ ਇੰਟਰਨੈਸ਼ਨਲ ਗੁਰਮਤਿ ਸੇਵਾ ਸੁਸਾਇਟੀ (ਰਜਿ:) ਦੇ ਕੌਮੀ ਪ੍ਰੈੱਸ ਸਕੱਤਰ ਤੇ ਫ਼ਰੀਦਕੋਟ ਦੇ ਜ਼ਿਲ੍ਹਾ ਇੰਚਾਰਜ ਮਲਕੀਅਤ ਸਿੰਘ ਥਾਂਦੇਵਾਲਾ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ...
ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਮੌਕੇ ਬਿਹਾਰ ਤੋਂ ਆਏ ਇਕ ਵਿਅਕਤੀ ਵਲੋਂ ਲਾਈ ਗਈ ਕੱਪੜਿਆਂ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਕਰੀਬ 2 ਲੱਖ ਰੁਪਏ ਦਾ ਨੁਕਸਾਨ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ.ਪੀ. ਸਿੰਘ ਉਬਰਾਏ ਵਲੋਂ ਵੱਡੀ ਪੱਧਰ 'ਤੇ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ | ਇਸ ਤਹਿਤ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ...
ਲੰਬੀ, 27 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਹਲਕੇ ਦੇ ਪਿੰਡ ਥਰਾਜਵਾਲਾ ਵਿਖੇ ਨਵੀਂ ਵਿਆਹੀ ਜੋੜੀ ਵਲੋਂ ਆਪਣੇ ਵਿਆਹ ਦੇ ਸ਼ੁੱਭ ਮੌਕੇ 'ਤੇ ਬਿਰਧ ਆਸ਼ਰਮ ਬਾਦਲ ਵਿਚ ਬਜ਼ੁਰਗਾਂ ਨੰੂ ਕੰਬਲ ਵੰਡ ਕੇ ਆਪਣੇ ਵਿਆਹ ਦੀ ਖ਼ੁਸ਼ੀ ਮਨਾਈ | ਜਾਣਕਾਰੀ ਅਨੁਸਾਰ ਪਿੰਡ ਥਰਾਜਵਾਲਾ ਦੇ ...
ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅਧਿਆਪਕ ਸੁਖਬੀਰ ਸਿੰਘ ਬਰਾੜ ਦੇ ਪਿਤਾ ਕੁਲਦੀਪ ਸਿੰਘ ਬਰਾੜ (ਸੇਵਾ ਮੁਕਤ ਕਰਮਚਾਰੀ ਪੰਜਾਬ ਪੁਲਿਸ) ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 29 ਜਨਵਰੀ ...
ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਰਣਜੀਤ ਸਿੰਘ ਢਿੱਲੋਂ)-ਬਲਤੇਜ ਸਿੰਘ ਮਾਨ (ਚਿੜੀ) ਵਾਸੀ ਪਿੰਡ ਥਾਂਦੇਵਾਲਾ ਦਾ ਪਿਛਲੇ ਦਿਨੀਂ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ | ਉਨ੍ਹਾਂ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਤੇ ਅੰਤਿਮ ਅਰਦਾਸ 28 ਜਨਵਰੀ (ਵੀਰਵਾਰ) ਨੂੰ ...
ਦੋਦਾ, 27 ਜਨਵਰੀ (ਰਵੀਪਾਲ)-ਕਾਂਗਰਸੀ ਆਗੂ ਅਤੇ ਸਾਬਕਾ ਸਰਪੰਚ ਸੁਖਮੰਦਰ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦ ਉਨ੍ਹਾਂ ਦੇ ਮਾਤਾ ਬਚਨ ਕੌਰ (85) ਪਤਨੀ ਸਵ: ਅਜੈਬ ਸਿੰਘ ਵਾਸੀ ਪਿੰਡ ਸੁਖਨਾ ਅਬਲੂ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ | ਉਨ੍ਹਾਂ ਨਮਿਤ ਰੱਖੇ ਪਾਠ ਦਾ ...
ਗਿੱਦੜਬਾਹਾ, 27 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਿੰਡ ਗਿੱਦੜਬਾਹਾ ਦੇ ਮੁਹੱਲਾ ਬੈਟਾਂਬਾਦ ਵਿਖੇ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ਵਿਚ ਕੁਲਵਿੰਦਰ ਸਿੰਘ ਸਾਬਕਾ ...
ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੀ.ਡਬਲਯੂ.ਡੀ. ਟੈਕਨੀਸ਼ੀਅਨ ਅਤੇ ਦਰਜਾ-4 ਮੁਲਾਜ਼ਮ ਯੂਨੀਅਨ (ਪੰਜਾਬ) ਬਰਾਂਚ ਸ੍ਰੀ ਮੁਕਤਸਰ ਸਾਹਿਬ ਦੇ ਵਰਕਰਾਂ ਦੀ ਮਹੀਨਾਵਾਰ ਮੀਟਿੰਗ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਤੱਖੀ ਦੀ ...
ਮਲੋਟ, 27 ਜਨਵਰੀ (ਅਜਮੇਰ ਸਿੰਘ ਬਰਾੜ)-ਗਾਂਧੀ ਚੌਕ ਮਲੋਟ ਵਿਖੇ ਕਾਂਗਰਸ ਪਾਰਟੀ ਵਲੋਂ ਕੀਤੀ ਇਕ ਵੱਡੀ ਰੈਲੀ ਵਿਚ ਮਲੋਟ ਦੇ ਦੋ ਸਾਬਕਾ ਅਕਾਲੀ ਦਲ ਨਾਲ ਸਬੰਧਿਤ ਕੌਾਸਲਰਾਂ ਨੇ ਕਾਂਗਰਸ ਦਾ ਪੱਲਾ ਫੜ ਲਿਆ ਹੈ | ਵਾਰਡ ਨੰਬਰ 1 ਤੋਂ ਸ੍ਰੀਮਤੀ ਰਮਿੰਦਰ ਕੌਰ ਜੋ ਸਵ: ਕਾਮਰੇਡ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX