ਮਾਨਸਾ, 27 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ, ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲੇ੍ਹ 'ਚ 72ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਸਟੇਡੀਅਮ ਵਿਖੇ ਮਨਾਇਆ ਗਿਆ | ਕੌਮੀ ਝੰਡਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਨਿਭਾਈ | ਉਪਰੰਤ ਪਰੇਡ ਟੁਕੜੀਆਂ ਦਾ ਨਿਰੀਖਣ ਕੀਤਾ ਗਿਆ ਅਤੇ ਡੀ.ਐਸ.ਪੀ ਬੁਢਲਾਡਾ ਪ੍ਰਭਜੋਤ ਕੌਰ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾਵਾਂ, ਹੋਮਗਾਰਡਜ਼, ਐਨ.ਸੀ.ਸੀ ਕੈਡਿਟ ਤੇ ਸਕਾਊਟ ਦੀਆਂ ਟੁਕੜੀਆਂ ਦੁਆਰਾ ਕੀਤੀ ਗਈ ਮਾਰਚ ਪਾਸਟ ਤੋਂ ਸਲਾਮੀ ਲਈ | ਸ੍ਰੀ ਸਿੰਗਲਾ ਨੇ ਜ਼ਿਲ੍ਹਾ ਵਾਸੀਆਂ ਨੰੂ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੱਤੀ ਅਤੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੰੂ ਸ਼ਰਧਾ ਦੇ ਫੁੱਲ ਭੇਟ ਕੀਤੇ | ਉਨ੍ਹਾਂ ਕਿਹਾ ਕਿ ਉਹ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੰੂ ਸਲਾਮ ਕਰਦੇ ਹਨ, ਜਿਨ੍ਹਾਂ ਨੇ ਦੇਸ਼ ਨੰੂ ਅਜਿਹਾ ਸੰਵਿਧਾਨ ਦਿੱਤਾ, ਜਿਸ ਨਾਲ ਦੇਸ਼ ਇਕ ਮਾਲਾ ਵਿੱਚ ਪਰੋਇਆ ਗਿਆ | ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਪੰਜਾਬ ਸਿੰਗਲਾ ਨੇ ਕਿਸਾਨੀ ਅੰਦੋਲਨ ਵਿਚ ਸ਼ਹੀਦ ਹੋਏ ਦੇਸ਼ ਦੇ ਅੰਨਦਾਤਿਆਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ | ਉਨ੍ਹਾਂ ਪੰਜਾਬ ਸਰਕਾਰ ਵਲੋਂ ਰਾਜ ਦੀ ਬਿਹਤਰੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਸਾਂਝ ਪਾਈ | ਉਨ੍ਹਾਂ ਕਿਹਾ ਕਿ ਕਿਸਾਨੀ, ਸਿਹਤ ਸੇਵਾਵਾਂ, ਸੜਕਾਂ, ਸਿੱਖਿਆ ਲਈ ਰਾਜ ਸਰਕਾਰ ਵਲੋਂ ਕੀਤੇ ਗਏ ਕਾਰਜਾਂ ਨੂੰ ਰਾਜ ਦੇ ਲੋਕ ਬਾਖ਼ੂਬੀ ਜਾਣਦੇ ਹਨ | ਸਿੱਖਿਆ ਦੇ ਖੇਤਰ ਵਿਚ ਮੀਲ ਪੱਥਰ ਕਾਇਮ ਕਰਦਿਆਂ 303 ਕਰੋੜ ਰੁਪਏ ਦੀ ਲਾਗਤ ਨਾਲ 7800 ਤੋਂ ਵੱਧ ਪ੍ਰਾਇਮਰੀ, ਮਿਡਲ ਤੇ ਹਾਈ ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਤਬਦੀਲ ਕੀਤਾ ਗਿਆ ਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਲਈ ਪੌਣੇ 2 ਲੱਖ ਬੱਚਿਆਂ ਨੂੰ ਮੁਫ਼ਤ ਮੋਬਾਈਲ ਫ਼ੋਨ ਦਿੱਤੇ ਗਏ | ਸ੍ਰੀ ਸਿੰਗਲਾ ਨੇ ਕਿਹਾ ਕਿ ਮੈਰਿਟ ਦੇ ਆਧਾਰ 'ਤੇ ਆਨਲਾਈਨ ਟੀਚਰ ਟਰਾਂਸਫ਼ਰ ਪਾਲਿਸੀ ਨੂੰ ਸਫਲਤਾ ਨਾਲ ਲਾਗੂ ਕੀਤਾ ਗਿਆ | ਸਰਕਾਰ ਦੇ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਵਿਚ ਵਿਦਿਆਰਥੀ ਦੀ ਗਿਣਤੀ ਵਧੀ ਹੈ ਤੇ 3.5 ਲੱਖ ਨਵੇਂ ਦਾਖ਼ਲੇ ਹੋਏ ਹਨ | ਸੜਕੀ ਨੈੱਟਵਰਕ ਦੀ ਮਜ਼ਬੂਤੀ ਲਈ ਵੱਡੇ ਕਾਰਜ ਕੀਤੇ ਗਏ ਜਿਨ੍ਹਾਂ ਵਿਚ 3260 ਕਰੋੜ ਦੀ ਲਾਗਤ ਨਾਲ 29345 ਕਿੱਲੋਮੀਟਰ ਿਲੰਕ ਸੜਕਾਂ ਦੀ ਮੁਰੰਮਤ, 160 ਕਿੱਲੋਮੀਟਰ ਚਾਰ ਮਾਰਗੀ ਨੈਸ਼ਨਲ ਹਾਈਵੇ ਦਾ ਨਿਰਮਾਣ ਵੀ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਰਹਿੰਦੇ ਲੋਕਾਂ ਦੀ ਸਹੂਲਤ ਲਈ ਸਮਾਰਟ ਵਿਲੇਜ ਸਕੀਮ ਤਹਿਤ 2622 ਕਰੋੜ ਰੁਪਏ ਖਰਚੇ ਗਏ | ਇਸ ਮੌਕੇ ਲੋੜਵੰਦਾਂ ਨੂੰ ਟਰਾਈ ਸਾਈਕਲਾਂ ਦਿੱਤੀਆਂ ਗਈਆਂ ਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਵੀ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸੇ ਦੌਰਾਨ ਵੱਖ-ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੀਆਂ 60 ਤੋਂ ਵੱਧ ਸ਼ਖ਼ਸੀਅਤਾਂ ਨੂੰ ਜ਼ਿਲ੍ਹਾ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਅਖੀਰ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੀਆਂ ਵਿਦਿਆਰਥਣਾਂ ਨੇ ਰਾਸ਼ਟਰੀ ਗੀਤ ਪੇਸ਼ ਕੀਤਾ | ਇਸ ਮੌਕੇ ਵਿਧਾਇਕ ਮਾਨਸਾ ਨਾਜਰ ਸਿੰਘ ਮਾਨਸ਼ਾਹੀਆ, ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਮਨਦੀਪ ਪੰਨੂ, ਡਿਪਟੀ ਕਮਿਸ਼ਨਰ ਮਹਿੰਦਰ ਪਾਲ, ਐਸ.ਐਸ.ਪੀ. ਸੁਰੇਂਦਰ ਲਾਂਬਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪ੍ਰੇਮ ਮਿੱਤਲ, ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫ਼ਰ, ਕੁਲਵੰਤ ਰਾਏ ਸਿੰਗਲਾ, ਮੰਜੂ ਬਾਂਸਲ, ਗੁਰਪ੍ਰੀਤ ਕੌਰ ਗਾਗੋਵਾਲ, ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਉਪ ਚੇਅਰਮੈਨ ਰਾਮ ਸਿੰਘ ਸਰਦੂਲਗੜ੍ਹ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਰਸ਼ਦੀਪ ਸਿੰਘ ਗਾਗੋਵਾਲ, ਲਖਵਿੰਦਰ ਸਿੰਘ ਲਖਨਪਾਲ ਆਦਿ ਹਾਜ਼ਰ ਸਨ |
ਮਾਤਾ ਸੁੰਦਰੀ ਗਰਲਜ਼ ਕਾਲਜ
ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਮਾਨਸਾ ਵਿਖੇ ਦੇਸ ਦਾ ਗਣਤੰਤਰ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ | ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਕਾਲਜ ਪਿ੍ੰਸੀਪਲ ਡਾ: ਬਰਿੰਦਰ ਕੌਰ ਵਲੋਂ ਨਿਭਾਈ ਗਈ | ਉਨ੍ਹਾਂ ਵਿਦਿਆਰਥਣਾਂ ਤੇ ਸਟਾਫ਼ ਨੂੰ ਦੇਸ ਦੇ ਸੰਵਿਧਾਨ ਦੇ ਮੌਲਿਕ ਅਧਿਕਾਰਾਂ ਬਾਰੇ ਚਾਨਣਾ ਪਾਇਆ | ਕਿਸਾਨਾਂ ਦੇ ਸੰਘਰਸ਼ ਅਤੇ ਕਿਸਾਨੀ ਸਬੰਧੀ ਕੇਂਦਰ ਦੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਨਵੇਂ ਕਾਨੰੂਨਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਅਤੇ ਸਾਰੇ ਦੇਸ਼ ਵਿਚ ਕਿਸਾਨੀ ਨਾਲ ਜੁੜੇ ਲੋਕਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਪੰਜਾਬ ਦੇ ਕਿਸਾਨਾਂ ਦੀ ਕੋਵਿਡ ਤੇ ਹੋਰਨਾਂ ਮੁਸ਼ਕਿਲਾਂ ਵਿਚ ਲੋੜਵੰਦਾਂ ਲਈ ਅੰਨ ਦਾ ਪ੍ਰਬੰਧ ਕਰਨ ਕਰ ਕੇ ਭਰਪੂਰ ਪ੍ਰਸੰਸਾ ਕੀਤੀ |
ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ
ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਵਿਖੇ ਗਣਤੰਤਰਤਾ ਦਿਵਸ ਮਨਾਇਆ ਗਿਆ | ਝੰਡਾ ਲਹਿਰਾਉਣ ਦੀ ਰਸਮ ਲੋਕਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਦੇਵ ਸਿੰਘ ਬਾਦਲ ਨੇ ਨਿਭਾਈ | ਪਿ੍ੰਸੀਪਲ ਡਾ: ਸੁਖਦੇਵ ਸਿੰਘ ਨੇ ਗਣਤੰਤਰ ਦਿਵਸ ਸਬੰਧੀ ਜਾਣਕਾਰੀ ਦਿੰਦਿਆਂ ਵਿਦਿਆਰਥਣਾਂ ਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੀ ਏਕਤਾ ਅਤੇ ਅਖੰਡਤਾ ਕਾਇਮ ਰੱਖਣ ਲਈ ਆਪਣਾ ਯੋਗਦਾਨ ਪਾਉਂਦੇ ਰਹਿਣ | ਇਸ ਮੌਕੇ ਪ੍ਰੋ: ਜੋਤੀ ਸੰਧੂ, ਸੁਪਨਦੀਪ ਕੌਰ, ਵੀਰਵੰਤੀ ਕੌਰ, ਅਮਨਜੋਤ ਕੌਰ ਢਿੱਲੋਂ, ਹਰਵੀਰ ਕੌਰ, ਗੁਰਵਿੰਦਰ ਕੌਰ, ਰਾਜਵੀਰ ਕੌਰ, ਹੁਸਨਪ੍ਰੀਤ ਕੌਰ, ਮਨਪ੍ਰੀਤ, ਹਰਦੀਪ ਸਿੰਘ, ਅਸ਼ੋਕ ਰਾਣੀ ਆਦਿ ਹਾਜ਼ਰ ਸਨ |
ਬੁਢਲਾਡਾ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ ਅਨੁਸਾਰ- ਬੁਢਲਾਡਾ ਵਿਖੇ ਸਬ ਡਵੀਜ਼ਨ ਪੱਧਰ ਦਾ ਸਮਾਗਮ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਕੀਤਾ ਗਿਆ | ਝੰਡਾ ਲਹਿਰਾਉਣ ਦੀ ਰਸਮ ਸਾਗਰ ਸੇਤੀਆ ਐਸ.ਡੀ.ਐਮ. ਬੁਢਲਾਡਾ ਨੇ ਨਿਭਾਈ | ਡੀ.ਐਸ.ਪੀ. (ਡੀ.) ਮਾਨਸਾ ਤਰਸੇਮ ਮਸੀਹ ਵਲੋਂ ਕੌਮੀ ਝੰਡੇ ਨੂੰ ਸਲਾਮੀ ਦੇਣ ਉਪਰੰਤ ਪੁਲਿਸ ਟੁਕੜੀ, ਐਨ.ਸੀ.ਸੀ. ਕੈਡਿਟਾਂ ਤੇ ਜੀ.ਓ.ਜੀ. ਵਲੋਂ ਕੀਤੇ ਗਏ ਸ਼ਾਨਦਾਰ ਮਾਰਚ ਪਾਸਟ ਦਾ ਨਿਰੀਖਣ ਕੀਤਾ | ਸ੍ਰੀ ਸੇਤੀਆ ਨੇ ਕਿਹਾ ਕਿ ਭਾਰਤੀ ਸੰਵਿਧਾਨ ਹੀ ਇਕ ਅਜਿਹਾ ਸੰਵਿਧਾਨ ਹੈ, ਜਿਸ 'ਚ ਹਰ ਮਨੁੱਖ ਲਈ ਮੌਲਿਕ ਅਧਿਕਾਰਾਂ ਦੀ ਵਿਵਸਥਾ ਕੀਤੀ ਗਈ ਹੈ | ਸਥਾਨਕ ਸ਼ਹਿਰ ਅਤੇ ਇਲਾਕੇ ਦੇ ਸਕੂਲੀ ਬੱਚਿਆਂ ਵਲੋਂ ਸ਼ਾਨਦਾਰ ਗੀਤ-ਸੰਗੀਤ, ਗਿੱਧਾ, ਭੰਗੜਾ ਤੇ ਕੋਰੀਓਗ੍ਰਾਫ਼ੀ ਦੀਆ ਪੇਸ਼ਕਾਰੀਆਂ ਕੀਤੀਆਂ | ਸੁਤੰਤਰਤਾ ਸੈਨਾਨੀਆਂ ਤੇ ਵੱਖ-ਵੱਖ ਖੇਤਰਾਂ 'ਚ ਪ੍ਰਾਪਤੀਆਂ ਕਰਨ ਵਾਲੇ ਵਿਅਕਤੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸਿਵਲ ਜੱਜ ਜਗਜੀਤ ਸਿੰਘ, ਨਾਇਬ ਤਹਿਸੀਲਦਾਰ ਜਿਨਸੂ ਬਾਂਸਲ, ਕਾਰਜ ਸਾਧਕ ਅਫ਼ਸਰ ਵਿਜੇ ਜਿੰਦਲ, ਕਾਂਗਰਸ ਆਗੂ ਰਣਜੀਤ ਕੌਰ ਭੱਟੀ, ਬਾਰ ਐਸੋਸੀਏਸ਼ਨ ਪ੍ਰਧਾਨ ਜਸਵਿੰਦਰ ਸਿੰਘ ਧਾਲੀਵਾਲ, ਖੇਮ ਸਿੰਘ, ਰਾਜ ਕੁਮਾਰ ਭੱਠਲ, ਹਰਬੰਸ ਸਿੰਘ ਖਿੱਪਲ, ਸ਼ਾਮ ਲਾਲ ਧਲੇਵਾਂ, ਬਿਹਾਰੀ ਸਿੰਘ, ਤੀਰਥ ਸਿੰਘ ਸਵੀਟੀ, ਪਿ੍ੰਸੀਪਲ ਦਰਸ਼ਨ ਸਿੰਘ ਬਰੇਟਾ, ਮਾ: ਪ੍ਰਦੀਪ ਸਿੰਘ ਆਦਿ ਹਾਜ਼ਰ ਸਨ |
ਸਵ: ਬਲਰਾਜ ਸਿੰਘ ਭੂੰਦੜ ਮੈਮੋਰੀਅਲ ਕਾਲਜ
ਸਰਦੂਲਗੜ੍ਹ ਤੋਂ ਪ੍ਰਕਾਸ਼ ਸਿੰਘ ਜ਼ੈਲਦਾਰ ਅਨੁਸਾਰ-ਸਥਾਨਕ ਸ਼ਹਿਰ ਵਿਖੇ ਤਹਿਸੀਲ ਪੱਧਰੀ ਗਣਤੰਤਰਤ ਦਿਵਸ ਸਵ: ਬਲਰਾਜ ਸਿੰਘ ਭੂੰਦੜ ਮੈਮੋਰੀਅਲ ਯੂਨੀਵਰਸਿਟੀ ਕਾਲਜ ਦੇ ਵਿਹੜੇ 'ਚ ਮਨਾਇਆ ਗਿਆ | ਝੰਡਾ ਲਹਿਰਾਉਣ ਦੀ ਰਸਮ ਉਪ ਮੰਡਲ ਮੈਜਿਸਟ੍ਰੇਟ ਸਰਬਜੀਤ ਕੌਰ ਨੇ ਅਦਾ ਕੀਤੀ | ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਇਸ ਲੋਕਤੰਤਰ ਉਤਸਵ ਦੀ ਵਧਾਈ ਦਿੰਦੇ ਹੋਏ ਪੰਜਾਬ ਸਰਕਾਰ ਵਲੋਂ ਜਾਰੀ ਲੋਕ ਭਲਾਈ ਦੀਆਂ ਸਕੀਮਾਂ ਤੇ ਪ੍ਰਾਪਤੀਆਂ ਬਾਰੇ ਵੀ ਜ਼ਿਕਰ ਕੀਤਾ | ਵੱਖ-ਵੱਖ ਵਿਭਾਗਾਂ ਦੇ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਮੁਲਾਜ਼ਮਾਂ ਨੂੰ ਪ੍ਰਸ਼ਾਸਨ ਨੇ ਸਨਮਾਨਿਤ ਕੀਤਾ | ਪੰਜਾਬ ਪੁਲਿਸ ਦੇ ਜਵਾਨਾਂ ਦੀ ਟੁਕੜੀ ਸਮੇਤ ਸਕੂਲ ਤੇ ਕਾਲਜ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਝੰਡੇ ਨੂੰ ਸਲਾਮੀ ਦੇਣ ਲਈ ਮਾਰਚ ਪਾਸਟ ਕੀਤਾ | ਇਸ ਮੌਕੇ ਕੁਲਵੰਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਕਾਂਗਰਸੀ ਆਗੂ ਬੋਹੜ ਸਿੰਘ ਸੰਧੂ, ਰਾਜੇਸ਼ ਗਰਗ, ਐਡਵੋਕੇਟ ਭੁਪਿੰਦਰ ਸਿੰਘ ਸਰਾਂ, ਰੀਸ਼ੂ ਕੁਮਾਰ ਜੈਨ, ਗੁਰਲਾਲ ਸੋਨੀ, ਮਥਰਾ ਦਾਸ ਗਰਗ, ਸ਼ਿਵਤਾਜ ਪੰਡਤ, ਪਿ੍ੰਸੀਪਲ ਸਰਬਜੀਤ ਕੌਰ, ਪਿ੍ੰਸੀਪਲ ਹਰਿੰਦਰ ਸਿੰਘ ਭੁੱਲਰ, ਲੈਕਚਰਾਰ ਨਛੱਤਰ ਸਿੰਘ, ਗੁਰਨਾਮ ਸਿੰਘ ਰੋੜੀ ਆਦਿ ਹਾਜ਼ਰ ਸਨ |
ਮਾਨਸਾ, 27 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ, ਬਲਵਿੰਦਰ ਸਿੰਘ ਧਾਲੀਵਾਲ)-ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਕਿਸਾਨਾਂ ਵਲੋਂ 120ਵੇਂ ਦਿਨ ਵੀ ਧਰਨੇ ਮੁਜ਼ਾਹਰੇ ਜਾਰੀ ਰੱਖੇ | ਬੀਤੇ ਕੱਲ੍ਹ ਗਣਤੰਤਰ ...
ਮਾਨਸਾ, 27 ਜਨਵਰੀ (ਫੱਤੇਵਾਲੀਆ, ਧਾਲੀਵਾਲ)- ਸ਼ੋ੍ਰਮਣੀ ਅਕਾਲੀ ਦਲ ਨੇ 27 ਵਾਰਡਾਂ ਵਾਲੀ ਸਥਾਨਕ ਨਗਰ ਕੌਾਸਲ ਦੇ 11 ਵਾਰਡਾਂ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ | ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਵਿਖੇ ਸੂਚੀ ਜਾਰੀ ਕਰਦਿਆਂ ਹਲਕਾ ਇੰਚਾਰਜ ...
ਮਾਨਸਾ, 27 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਕੋਰੋਨਾ ਦੇ ਅੱਜ ਲਏ ਗਏ 365 ਨਮੂਨਿਆਂ ਸਮੇਤ ਕੁੱਲ ਗਿਣਤੀ 89 ਹਜ਼ਾਰ 983 ਹੋ ਗਈ ਹੈ | ਇਨ੍ਹਾਂ 'ਚੋਂ 2465 ਪਾਜ਼ੀਟਿਵ ਆਏ ਸਨ, ਜਦਕਿ 2397 ਸਿਹਤਯਾਬ ਹੋ ਗਏ ਹਨ | ਹੁਣ ਤੱਕ ਜ਼ਿਲ੍ਹੇ 'ਚ 52 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਜ਼ਿਲੇ੍ਹ 'ਚ ...
ਪ੍ਰਸ਼ਾਸਨ ਸੜਕ ਹਾਦਸਿਆਂ ਨੂੰ ਠੱਲ੍ਹਣ ਲਈ ਵਚਨਬੱਧ ਮਾਨਸਾ, 27 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਦਾਅਵਾ ਕੀਤਾ ਹੈ ਕਿ ਜ਼ਿਲੇ੍ਹ 'ਚ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ | ਉਨ੍ਹਾਂ ਦੱਸਿਆ ...
ਬੁਢਲਾਡਾ, 27 ਜਨਵਰੀ (ਸੁਨੀਲ ਮਨਚੰਦਾ)- ਸਥਾਨਕ ਸਿਵਲ ਹਸਪਤਾਲ ਵਿਖੇ ਬੀਤੀ ਰਾਤ ਸਰਕਾਰੀ ਮੁਲਾਜ਼ਮ ਦਾ ਮੋਟਰਸਾਈਕਲ ਸਮੇਤ ਹਸਪਤਾਲ ਵਿਖੇ ਜੇਰੇ ਇਲਾਜ ਮਰੀਜ਼ਾਂ ਦੇ ਮੋਬਾਈਲ ਚੋਰੀ ਹੋਣ ਤੋਂ ਦੁਖੀ ਹਸਪਤਾਲ ਸਟਾਫ਼ ਤੇ ਲੋਕਾ ਵਲੋਂ ਹਸਪਤਾਲ ਦੇ ਪ੍ਰਬੰਧਾਂ ਖ਼ਿਲਾਫ਼ ...
ਬੁਢਲਾਡਾ, 27 ਜਨਵਰੀ (ਸਵਰਨ ਸਿੰਘ ਰਾਹੀ)- ਗਣਤੰਤਰ ਦਿਵਸ ਦੀ ਖ਼ੁਸ਼ੀ 'ਚ ਪੰਜਾਬ ਸਰਕਾਰ ਵਲੋਂ ਦੇਸ਼ ਦੇ ਆਜ਼ਾਦੀ ਅੰਦੋਲਨਾਂ 'ਚ ਹਿੱਸਾ ਪਾਉਣ ਵਾਲੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਘਰ-ਘਰ ਜਾ ਕੇ ਦੁਸ਼ਾਲੇ ਤੇ ਮਠਿਆਈਆਂ ਭੇਟ ਕੀਤੀਆਂ ਗਈਆਂ ਹਨ | ਨਾਇਬ ...
ਮਾਨਸਾ, 27 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਈ.ਟੀ.ਟੀ./ਟੈੱਟ ਪਾਸ ਬੇਰੁਜ਼ਗਾਰ ਯੂਨੀਅਨ ਦਾ ਵਫ਼ਦ ਨੇ ਸਥਾਨਕ ਨਹਿਰੂ ਮੈਮੋਰੀਅਲ ਕਾਲਜ ਵਿਖੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੂੰ ਮਿਲ ਕੇ ਮੰਗ ਪੱਤਰ ਦਿੱਤਾ | ਉਨ੍ਹਾਂ ਮੰਗ ਕੀਤੀ ਕਿ ਈ.ਟੀ.ਟੀ. ਦੀ ਭਰਤੀ ਵਿਚ ...
ਮਾਨਸਾ, 27 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਕੀਤੀ ਗਈ ਲਾਮਿਸਾਲ ਟਰੈਕਟਰ ਪਰੇਡ ਤੋਂ ਬਾਅਦ ਅੱਜ ਟਿਕਰੀ ਬਾਰਡਰ ਦੀ ਸਟੇਜ ਸਾਹਮਣੇ ਕਿਸਾਨਾਂ ਦੇ ਠਾਠਾਂ ਮਾਰਦੇ ਇਕੱਠ ਨੇ ਅਹਿਦ ਲਿਆ ਕਿ ਕਾਲੇ ਕਾਨੂੰਨ ਰੱਦ ਕਰਵਾਉਣ ਤੱਕ ਮੋਰਚਾ ...
ਬੁਢਲਾਡਾ, 27 ਜਨਵਰੀ (ਸਵਰਨ ਸਿੰਘ ਰਾਹੀ)- ਬੁਢਲਾਡਾ ਸ਼ਹਿਰ ਦੀ ਸੰੁਦਰਤਾ ਅਤੇ ਸੜਕਾਂ ਦੀ ਮੁਰੰਮਤ ਆਦਿ ਦੇ ਜੰਗੀ ਪੱਧਰ 'ਤੇ ਜਾਰੀ ਕਾਰਜਾਂ ਦਰਮਿਆਨ ਹੁਣ ਗੰਦੇ ਪਾਣੀ ਦੀ ਸਹੀ ਨਿਕਾਸੀ ਲਈ ਸੀਵਰੇਜ ਵਿਵਸਥਾ ਦੀ ਦਰੁਸਤੀ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ | ਜਲ ਸਪਲਾਈ ...
ਸਰਦੂਲਗੜ੍ਹ, 27 ਜਨਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ)- ਪਿੰਡ ਰਾਜਰਾਣਾ ਵਿਖੇ ਸ਼ਹੀਦ ਨਾਇਕ ਰਾਜੇਸ਼ ਕੁਮਾਰ ਦੀ ਯਾਦ 'ਚ ਬਣਾਏ ਸਮਾਰਕ ਨੂੰ ਲੋਕ ਅਰਪਣ ਕਰਨ ਲਈ ਸਮਾਗਮ ਕਰਵਾਇਆ ਗਿਆ | ਸਮਾਰਕ 'ਚ ਲਗਾਏ ਬੁੱਤ ਤੋਂ ਪਰਦਾ ਹਟਾਉਣ ਦੀ ਰਸਮ ਸ਼ਹੀਦ ਦੀ ਮਾਤਾ ਬਦਾਮੀ ਦੇਵੀ ਤੇ ...
ਮਾਨਸਾ/ਭੀਖੀ, 27 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ, ਬਲਦੇਵ ਸਿੰਘ ਸਿੱਧੂ)ਪੰਜਾਬ ਸਰਕਾਰ ਰਾਜ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ | ਇਹ ਪ੍ਰਗਟਾਵਾ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਪੰਜਾਬ ਵਿਜੈਇੰਦਰ ਸਿੰਗਲਾ ਨੇ ਕਸਬਾ ਭੀਖੀ ਦੀ ਅਨਾਜ ਮੰਡੀ ਵਿਖੇ 1.35 ਕਰੋੜ ਰੁਪਏ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX