ਕਪੂਰਥਲਾ, 27 ਜਨਵਰੀ (ਅਮਰਜੀਤ ਕੋਮਲ)- ਗਣਤੰਤਰ ਦਿਵਸ ਅੱਜ ਜ਼ਿਲ੍ਹੇ ਭਰ ਵਿਚ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਹੋਇਆ ਜਿਸ ਵਿਚ ਓ.ਪੀ. ਸੋਨੀ ਮੈਡੀਕਲ ਸਿੱਖਿਆ, ਖੋਜ ਤੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਪੰਜਾਬ ਨੇ ਕੌਮੀ ਝੰਡਾ ਲਹਿਰਾਇਆ ਤੇ ਮਾਰਚ ਪਾਸਟ ਤੋਂ ਸਲਾਮੀ ਲਈ | ਮਾਰਚ ਪਾਸਟ ਵਾਲੀ ਪਰੇਡ ਦੀ ਅਗਵਾਈ ਡੀ.ਐਸ.ਪੀ. ਸੰਦੀਪ ਸਿੰਘ ਮੰਡ ਨੇ ਕੀਤੀ ਤੇ ਪਰੇਡ ਵਿਚ ਪੰਜਾਬ ਪੁਲਿਸ, ਮਹਿਲਾ ਪੁਲਿਸ, ਐਨ.ਸੀ.ਸੀ. ਲੜਕੇ ਤੇ ਲੜਕੀਆਂ, ਹੋਮ ਗਾਰਡ ਦੀਆਂ ਟੁਕੜੀਆਂ ਸ਼ਾਮਲ ਸਨ | ਸਮਾਗਮ ਨੂੰ ਸੰਬੋਧਨ ਕਰਦਿਆਂ ਓ.ਪੀ. ਸੋਨੀ ਨੇ ਸਮੂਹ ਪੰਜਾਬ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਪ੍ਰਾਪਤੀ ਲਈ ਚੱਲੇ ਲੰਮੇ ਸੰਘਰਸ਼ ਵਿਚ 80 ਫ਼ੀਸਦੀ ਤੋਂ ਵੱਧ ਪੰਜਾਬੀਆਂ ਨੇ ਯੋਗਦਾਨ ਪਾਇਆ | ਉਨ੍ਹਾਂ ਪੰਜਾਬੀਆਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਡਟਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ ਕਈ ਉਪਰਾਲੇ ਕੀਤੇ ਗਏ ਹਨ ਜਿਸ ਸਦਕਾ ਅਸੀਂ ਕੋਰੋਨਾ ਮਹਾਂਮਾਰੀ 'ਤੇ ਕਾਬੂ ਪਾਉਣ ਵਿਚ ਕਾਫ਼ੀ ਹੱਦ ਤੱਕ ਸਫਲ ਹੋਏ ਹਾਂ | ਉਨ੍ਹਾਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਤੇ ਪ੍ਰਾਪਤੀਆਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕਪੂਰਥਲਾ ਦੀਆਂ ਵਿਦਿਆਰਥਣਾਂ ਨੇ ਸ਼ਬਦ ਗਾਇਣ ਤੇ ਰਾਸ਼ਟਰੀ ਗਾਇਣ ਪੇਸ਼ ਕੀਤਾ | ਸਮਾਗਮ ਦੌਰਾਨ ਸਿੱਖਿਆ ਵਿਭਾਗ, ਸਿਹਤ ਵਿਭਾਗ, ਨਗਰ ਨਿਗਮ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੇ ਖੇਤੀਬਾੜੀ ਵਿਭਾਗ ਵਲੋਂ ਆਪਣੇ ਵਿਭਾਗਾਂ ਦੀ ਪ੍ਰਗਤੀ ਨੂੰ ਦਰਸਾਉਂਦੀਆਂ ਸ਼ਾਨਦਾਰ ਝਾਕੀਆਂ ਕੱਢੀਆਂ ਗਈਆਂ ਜਿਨ੍ਹਾਂ ਵਿਚੋਂ ਸਿੱਖਿਆ ਵਿਭਾਗ ਦੀ ਝਾਕੀ ਪਹਿਲੇ, ਸਿਹਤ ਵਿਭਾਗ ਦੀ ਝਾਕੀ ਦੂਜੇ ਤੇ ਖੇਤੀਬਾੜੀ ਵਿਭਾਗ ਦੀ ਝਾਕੀ ਤੀਜੇ ਸਥਾਨ 'ਤੇ ਰਹੀ | ਓ.ਪੀ. ਸੋਨੀ, ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ, ਡਿਪਟੀ ਕਮਿਸ਼ਨਰ ਦੀਪਤੀ ਉੱਪਲ, ਐਸ.ਐਸ.ਪੀ. ਕੰਵਰਦੀਪ ਕੌਰ ਨੇ ਜ਼ਿਲ੍ਹੇ ਵਿਚ ਕੋਰੋਨਾ ਮਹਾਂਮਾਰੀ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ, ਸਿੱਖਿਆ, ਸਮਾਜ ਸੇਵਾ ਤੇ ਹੋਰ ਖੇਤਰਾਂ 'ਚ ਉੱਘਾ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨੇ 15 ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਤੇ 3 ਲੋੜਵੰਦਾਂ ਨੂੰ ਟਰਾਈ ਸਾਈਕਲ ਤਕਸੀਮ ਕੀਤੇ | ਸਮਾਗਮ ਵਿਚ ਜ਼ਿਲ੍ਹਾ ਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ, ਡੀ.ਆਈ.ਜੀ. ਜਲੰਧਰ ਰੇਂਜ ਰਣਬੀਰ ਸਿੰਘ ਖੱਟੜਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਜੀਤਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ. ਆਂਗਰਾ, ਐਸ.ਡੀ.ਐਮ. ਵਰਿੰਦਰਪਾਲ ਸਿੰਘ ਬਾਜਵਾ, ਐਸ.ਪੀ. ਟਰੈਫ਼ਿਕ ਜਸਬੀਰ ਸਿੰਘ, ਐਸ.ਪੀ. ਵਿਸ਼ਾਲਜੀਤ ਸਿੰਘ, ਡੀ.ਐਸ.ਪੀ. ਸੁਰਿੰਦਰ ਸਿੰਘ ਢਿੱਲੋਂ, ਡੀ.ਐਸ.ਪੀ. ਡੀ. ਸਰਬਜੀਤ ਸਿੰਘ ਰਾਏ, ਡੀ.ਐਸ.ਪੀ. ਸ਼ਹਿਬਾਜ ਸਿੰਘ, ਤਹਿਸੀਲਦਾਰ ਮਨਬੀਰ ਸਿੰਘ ਢਿੱਲੋਂ, ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦੀਪ ਸਿੰਘ ਗਿੱਲ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਗੁਰਭਜਨ ਸਿੰਘ ਲਾਸਾਨੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਿਕਰਮਜੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸਨੇਹ ਲਤਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੰਦਾ ਧਵਨ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਸ਼ਾਲਾਪੁਰ ਬੇਟ, ਰੈੱਡ ਕਰਾਸ ਦੇ ਸਕੱਤਰ ਆਰ.ਸੀ. ਬਿਰਹਾ, ਕਾਂਗਰਸੀ ਆਗੂ ਜੋਗਿੰਦਰ ਬਿੱਲੂ, ਰੌਸ਼ਨ ਸਭਰਵਾਲ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਗਣਤੰਤਰ ਦਿਵਸ ਮੌਕੇ ਐਸ.ਡੀ.ਐਮ. ਨੇ ਕੌਮੀ ਝੰਡਾ ਲਹਿਰਾਇਆ
ਭੁਲੱਥ, 27 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ)-ਸਰਕਾਰੀ ਕਾਲਜ ਭੁਲੱਥ ਵਿਖੇ ਦੇਸ਼ ਦਾ ਗਣਤੰਤਰ ਦਿਵਸ ਉਤਸ਼ਾਹ ਪੂਰਵਕ ਮਨਾਇਆ ਗਿਆ | ਮੁੱਖ ਮਹਿਮਾਨ ਐਸ.ਡੀ.ਐਮ. ਬਲਬੀਰ ਰਾਜ ਸਿੰਘ ਨੇ ਕੌਮੀ ਝੰਡਾ ਲਹਿਰਾਇਆ, ਉਪਰੰਤ ਸਟੇਜ 'ਤੇ ਬੋਲਦਿਆਂ ਉਨ੍ਹਾਂ ਦੇਸ਼ ਆਜ਼ਾਦ ਕਰਵਾਉਣ ਵਾਲੇ ਸ਼ਹੀਦਾਂ ਨੂੰ ਪ੍ਰਣਾਮ ਕੀਤਾ | ਇਸ ਮੌਕੇ ਜੱਜ ਡਾ: ਸੁਸ਼ੀਲ ਬੋਧ, ਡੀ.ਐਸ.ਪੀ. ਅਸ਼ੋਕ ਕੁਮਾਰ, ਨਾਇਬ ਤਹਿਸੀਲਦਾਰ ਲਵਦੀਪ ਸਿੰਘ, ਐਸ.ਡੀ.ਐਮ. ਰੀਡਰ ਯਸ਼ਪਾਲ, ਥਾਣਾ ਮੁਖੀ ਭੁਲੱਥ ਅਮਨਪ੍ਰੀਤ ਕੌਰ, ਥਾਣਾ ਮੁਖੀ ਬੇਗੋਵਾਲ ਸੋਨਮਦੀਪ ਕੌਰ, ਪ੍ਰਧਾਨ ਵੇਦ ਪ੍ਰਕਾਸ਼ ਖੁਰਾਣਾ, ਕਾਰਜਸਾਧਕ ਅਫ਼ਸਰ ਭੁਲੱਥ ਚਰਨ ਦਾਸ, ਕਾਰਜਸਾਧਕ ਅਫ਼ਸਰ ਬੇਗੋਵਾਲ ਦਲਜੀਤ ਸਿੰਘ, ਐਸ.ਐਮ.ਓ. ਭੁਲੱਥ ਦੇਸ ਰਾਜ ਭਾਰਤੀ, ਐਸ.ਐਮ.ਓ. ਬੇਗੋਵਾਲ ਕਿਰਨਪ੍ਰੀਤ ਕੌਰ ਸੇਖੋਂ, ਐਸ.ਡੀ.ਓ. ਮਨਿੰਦਰ ਸਿੰਘ ਬੇਗੋਵਾਲ, ਐਸ.ਡੀ.ਓ. ਪਰਮਿੰਦਰ ਸਿੰਘ ਭੁਲੱਥ, ਐਸ.ਡੀ.ਓ. ਪੀ.ਡਬਲਯੂ.ਡੀ. ਹਰਭਜਨ ਸਿੰਘ, ਸੁਪਰਡੈਂਟ ਅਵਿਨਾਸ਼ ਰਾਣੀ, ਪਿ੍ੰਸੀਪਲ ਸੁਖਵਿੰਦਰ ਸਾਗਰ, ਡੀ.ਸੀ. ਮੋਹਿਤ ਸਿੰਘ, ਕਾਨੂੰਗੋ ਜਗਜੀਤ ਸਿੰਘ, ਕਾਨੂੰਗੋ ਪ੍ਰਵੀਨ ਕੁਮਾਰ, ਪਟਵਾਰੀ ਸੁਰਿੰਦਰ ਸਿੰਘ ਚੀਮਾ, ਪਟਵਾਰੀ ਰਣਜੀਤ ਸਿੰਘ, ਕੌਾਸਲਰ ਕੁਲਦੀਪ ਸਿੰਘ, ਬਲਵਿੰਦਰਜੀਤ ਸਿੰਘ ਸੀ.ਡੀ.ਪੀ.ਓ. ਨਡਾਲਾ, ਪਰਮਜੀਤ ਸਿੰਘ ਬੀ.ਡੀ.ਪੀ.ਓ., ਗੁਰਦੀਪ ਸਿੰਘ ਖੇਤੀਬਾੜੀ ਅਫ਼ਸਰ, ਕਾਂਗਰਸ ਪ੍ਰਧਾਨ ਸੋਰਵ ਖੁੱਲਰ ਤੇ ਨਰੇਸ਼ ਸਹਿਗਲ ਆਦਿ ਹਾਜ਼ਰ ਸਨ | (ਬਾਕੀ ਸਫ਼ਾ 6 'ਤੇ)
ਆਰ.ਸੀ.ਐਫ. 'ਚ ਗਣਤੰਤਰ ਦਿਵਸ ਸਬੰਧੀ ਸਮਾਗਮ
ਕਪੂਰਥਲਾ, (ਵਿਸ਼ੇਸ਼ ਪ੍ਰਤੀਨਿਧ)- ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਚ 72ਵਾਂ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਰਵਿੰਦਰ ਗੁਪਤਾ ਜਨਰਲ ਮੈਨੇਜਰ ਆਰ.ਸੀ.ਐਫ. ਨੇ ਕੌਮੀ ਝੰਡਾ ਲਹਿਰਾਇਆ | ਜਨਰਲ ਮੈਨੇਜਰ ਨੇ ਕੋਰੋਨਾ ਮਹਾਂਮਾਰੀ ਕਾਰਨ ਮੁਲਤਵੀ ਕੀਤੇ ਗਏ ਰੇਲ ਸਪਤਾਹ ਦੌਰਾਨ ਆਰ.ਸੀ.ਐਫ. ਲਈ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 49 ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਅੰਤਰਰਾਸ਼ਟਰੀ ਹਾਕੀ ਖਿਡਾਰੀ ਓਲੰਪੀਅਨ ਦੀਪਿਕਾ ਠਾਕੁਰ ਨੂੰ ਅਰਜਨਾ ਐਵਾਰਡ ਪ੍ਰਾਪਤ ਕੀਤੇ ਜਾਣ 'ਤੇ ਸਨਮਾਨਿਤ ਕੀਤਾ ਗਿਆ | ਰਵਿੰਦਰ ਗੁਪਤਾ ਨੇ ਆਰ.ਸੀ.ਐਫ. ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੱਤੀ ਤੇ ਆਰ.ਸੀ.ਐਫ. ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਰੇਲ ਡੱਬਿਆਂ ਦੇ ਰਿਕਾਰਡ ਤੋੜ ਉਤਪਾਦਨ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਆਰ.ਸੀ.ਐਫ. ਹਰੇਕ ਮਹੀਨੇ 150 ਡੱਬੇ ਬਣਾ ਰਿਹਾ ਹੈ ਤੇ ਇਸ ਅੰਕੜੇ ਵਿਚ ਹਰ ਮਹੀਨੇ ਵਾਧਾ ਹੋ ਰਿਹਾ ਹੈ ਤੇ ਹੁਣ ਆਰ.ਸੀ.ਐਫ. ਏ.ਸੀ. ਥ੍ਰੀ ਇਕਾਨਮੀ ਕਲਾਸ ਰੇਲ ਡੱਬਿਆਂ ਦਾ ਨਿਰਮਾਣ ਕਰਨ ਜਾ ਰਿਹਾ ਹੈ | ਆਰ.ਸੀ.ਐਫ. ਦੀ ਮਹਿਲਾ ਕਲਿਆਣ ਸੰਗਠਨ ਦੀ ਪ੍ਰਧਾਨ ਨੀਤਾ ਗੁਪਤਾ ਨੇ ਆਰ.ਸੀ.ਐਫ. ਦੇ ਵੱਖ-ਵੱਖ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਸਮਾਗਮ ਦੌਰਾਨ ਸੰਖੇਪ ਜਿਹਾ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ |
ਸੈਨਿਕ ਸਕੂਲ ਕਪੂਰਥਲਾ ਵਿਚ ਗਣਤੰਤਰ ਦਿਵਸ ਮਨਾਇਆ
ਗਣਤੰਤਰ ਦਿਵਸ ਸਬੰਧੀ ਸੈਨਿਕ ਸਕੂਲ ਕਪੂਰਥਲਾ ਵਿਚ ਕਰਵਾਏ ਗਏ ਸਮਾਗਮ ਦੌਰਾਨ ਸਕੂਲ ਦੇ ਪਿ੍ੰਸੀਪਲ ਕਰਨਲ ਪ੍ਰਸ਼ਾਂਤ ਸਕਸੈਨਾ ਨੇ ਕੌਮੀ ਝੰਡਾ ਲਹਿਰਾਇਆ | ਉਨ੍ਹਾਂ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੱਤੀ | ਉਨ੍ਹਾਂ ਗਣਤੰਤਰ ਦਿਵਸ ਮੌਕੇ ਆਜ਼ਾਦੀ ਸੰਗਰਾਮ ਦੌਰਾਨ ਸ਼ਹਾਦਤਾਂ ਦੇਣ ਵਾਲੇ ਦੇਸ਼ ਭਗਤਾਂ ਦੀ ਕੁਰਬਾਨੀ ਨੂੰ ਯਾਦ ਕੀਤਾ | ਇਸ ਤੋਂ ਪਹਿਲਾਂ ਉਨ੍ਹਾਂ ਸ਼ਹੀਦੀ ਸਥਲ 'ਤੇ ਜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਸਮਾਗਮ ਨੂੰ ਸਕੂਲ ਦੇ ਅਧਿਆਪਕ ਜੇ.ਪੀ. ਸਿੰਘ ਤੇ ਵਿਦਿਆਰਥੀ ਜਪੀਤ ਸਿੰਘ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਸਕੂਲ ਦੀ ਉਪ ਪਿ੍ੰਸੀਪਲ ਲੈਫ਼ਟੀਨੈਂਟ ਕਰਨਲ ਸੀਮਾ ਮਿਸ਼ਰਾ, ਪ੍ਰਸ਼ਾਸਨਿਕ ਅਧਿਕਾਰੀ ਮੇਜਰ ਜੀ.ਵੀ.ਐਸ. ਵੇਗ ਤੋਂ ਇਲਾਵਾ ਸਕੂਲ ਦੇ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |
ਏਕਤਾ ਭਵਨ ਕਪੂਰਥਲਾ ਵਿਖੇ ਰਾਣਾ ਗੁਰਜੀਤ ਸਿੰਘ ਨੇ ਕੌਮੀ ਝੰਡਾ ਲਹਿਰਾਇਆ
ਗਣਤੰਤਰ ਦਿਵਸ ਦੇ ਸਬੰਧ ਵਿਚ ਏਕਤਾ ਭਵਨ ਕਪੂਰਥਲਾ ਵਿਖੇ ਬਲਾਕ ਕਾਂਗਰਸ ਸ਼ਹਿਰੀ ਤੇ ਦਿਹਾਤੀ ਵਲੋਂ ਕਰਵਾਏ ਗਏ ਸਮਾਗਮ ਵਿਚ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕੌਮੀ ਝੰਡਾ ਲਹਿਰਾਇਆ | ਇਸ ਤੋਂ ਪਹਿਲਾਂ ਉਨ੍ਹਾਂ ਪੰਜਾਬ ਪੁਲਿਸ ਦੀ ਟੁਕੜੀ ਤੋਂ ਸਲਾਮੀ ਲਈ | ਸਮਾਗਮ ਨੂੰ ਸੰਬੋਧਨ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਉਨ੍ਹਾਂ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਦੇਸ਼ ਭਗਤਾਂ ਤੇ ਹੋਰ ਸ਼ਖ਼ਸੀਅਤਾਂ ਨੂੰ ਯਾਦ ਕੀਤਾ | ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਨੂਪ ਕਲਹਣ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨ ਕਮਲੇਸ਼ ਰਾਣੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਸੀਨੀਅਰ ਕਾਂਗਰਸੀ ਆਗੂ ਗੁਰਦੀਪ ਸਿੰਘ ਬਿਸ਼ਨਪੁਰ, ਸਾਬਕਾ ਕੌਾਸਲਰ ਨਰਿੰਦਰ ਮਨਸੂ, ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਨਿੱਜੀ ਸਹਾਇਕ ਮਨਪ੍ਰੀਤ ਸਿੰਘ ਮਾਂਗਟ, ਬਲਾਕ ਕਾਂਗਰਸ ਦੇ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ, ਕਾਂਗਰਸ ਸੇਵਾ ਦਲ ਦੇ ਆਗੂ ਜਸਪਾਲ ਸਿੰਘ ਪਨੇਸਰ, ਕੰਵਲਜੀਤ ਸਿੰਘ ਕਾਕਾ, ਤਜਿੰਦਰ ਸਿੰਘ ਭੰਡਾਰੀ, ਦੀਪਕ ਸਲਵਾਨ, ਵਿਨੋਦ ਸੂਦ, ਰਾਹੁਲ ਕੁਮਾਰ, ਅਜਮੇਰ ਸਿੰਘ, ਬਲਬੀਰ ਸਿੰਘ, ਮਨੋਜ ਅਰੋੜਾ, ਵਿਨੋਦ ਸੂਦ, ਸਾਬਕਾ ਕੌਾਸਲਰ ਤਰਸੇਮ ਲਾਲ, ਠਾਕਰ ਦਾਸ, ਬਲਜੀਤ ਸਿੰਘ ਕਾਲਾ, ਨਰੇਸ਼ ਗੁਪਤਾ, ਕੁਲਦੀਪ ਸਿੰਘ, ਕਰਨ ਮਹਾਜਨ, ਦੀਪਕ ਮਹਾਜਨ, ਦੀਪ ਸਿੰਘ ਸ਼ੇਖੂਪੁਰ, ਗਰੀਸ਼ ਭਸੀਨ, ਸਤਨਾਮ ਸਿੰਘ ਵਾਲੀਆ, ਰਜਿੰਦਰ ਸਿੰਘ ਵਾਲੀਆ, ਪਰਮਿੰਦਰ ਕੁਮਾਰ ਸ਼ਰਮਾ, ਮਨਜੀਤ ਸਿੰਘ ਤੋਂ ਇਲਾਵਾ ਪਿੰਡਾਂ ਦੇ ਪੰਚ ਸਰਪੰਚ ਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ |
ਨਗਰ ਸੁਧਾਰ ਟਰੱਸਟ ਵਿਖੇ ਮਨੋਜ ਭਸੀਨ ਨੇ ਝੰਡਾ ਲਹਿਰਾਇਆ
ਨਗਰ ਸੁਧਾਰ ਟਰੱਸਟ ਕਪੂਰਥਲਾ ਵਿਚ ਕਰਵਾਏ ਗਏ ਸਮਾਗਮ ਵਿਚ ਮਨੋਜ ਭਸੀਨ ਚੇਅਰਮੈਨ ਨਗਰ ਸੁਧਾਰ ਟਰੱਸਟ ਕਪੂਰਥਲਾ ਨੇ ਕੌਮੀ ਝੰਡਾ ਲਹਿਰਾਇਆ | ਉਨ੍ਹਾਂ ਨਗਰ ਨਿਗਮ ਦੇ ਸਟਾਫ਼ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਨੂਪ ਕਲਹਣ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨ ਕਮਲੇਸ਼ ਰਾਣੀ, ਬਲਾਕ ਕਾਂਗਰਸ ਦੇ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ, ਨਗਰ
ਸੁਧਾਰ ਟਰੱਸਟ ਦੇ ਕਾਰਜਸਾਧਕ ਅਫ਼ਸਰ ਰਜੇਸ਼ ਚੌਧਰੀ, ਮਨਪ੍ਰੀਤ ਸਿੰਘ ਮਾਂਗਟ, ਗੁਰਦੀਪ ਸਿੰਘ ਬਿਸ਼ਨਪੁਰ, ਜੋਗਿੰਦਰ ਸਿੰਘ ਬਿੱਲੂ, ਕੁਲਦੀਪ ਬਿਸ਼ਨਪੁਰ, ਰਮੇਸ਼ ਮਹਿਰਾ, ਸੰਜੀਵ ਭਾਰਗਵ, ਕਰਨ ਮਹਾਜਨ, ਦੀਪਕ ਸਲਵਾਨ, ਮਾਸਟਰ ਵਿਨੋਦ ਸੂਦ, ਅਵਤਾਰ ਸਿੰਘ ਸੋਢੀ, ਦੀਪੂ ਸਰਪੰਚ ਤੇ ਨਗਰ ਨਿਗਮ ਦੇ ਸਟਾਫ਼ ਮੈਂਬਰ ਹਾਜ਼ਰ ਸਨ |
ਜੀ.ਡੀ.ਆਰ ਡੇ ਬੋਰਡਿੰਗ ਪਬਲਿਕ ਸਕੂਲ 'ਚ ਮਨਾਇਆ ਗਣਤੰਤਰ ਦਿਵਸ
ਫਗਵਾੜਾ, (ਤਰਨਜੀਤ ਸਿੰਘ ਕਿੰਨੜਾ)-ਜੀ.ਡੀ.ਆਰ ਡੇ ਬੋਰਡਿੰਗ ਪਬਲਿਕ ਸਕੂਲ ਆਦਰਸ਼ ਨਗਰ ਫਗਵਾੜਾ ਵਿਖੇ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ ਦੇ ਸੰਚਾਲਨ ਸਮੇਂ ਕੋਰੋਨਾ ਕਾਲ ਦੇ ਚੱਲਦੇ ਹੋਏ ਸਮਾਜਿਕ ਦੂਰੀ ਦੇ ਨਿਯਮਾਂ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ | ਪ੍ਰੋਗਰਾਮ ਵਿਚ ਕੇ.ਕੇ. ਖੁੱਲਰ ਚੇਅਰਮੈਨ ਜੀ.ਡੀ.ਆਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਨੇ ਮੁੱਖ ਮਹਿਮਾਨ ਅਤੇ ਐਡਵੋਕੇਟ ਰੋਹਿਤ ਸ਼ਰਮਾ ਫਾੳਾੂਡਰ ਚੇਅਰਮੈਨ ਜਨਤਾ ਨਿਆਇਕ ਮਹਾਂਸਭਾ ਤੇ ਐਡਵੋਕੇਟ ਆਸ਼ੀਸ਼ ਸ਼ਰਮਾ ਜਨਰਲ ਸੈਕਟਰੀ ਜਨਤਾ ਨਿਆਇਕ ਮਹਾਂਸਭਾ ਨੇ ਗੈਸਟ ਆਫ ਆਨਰ ਦੀ ਭੂਮਿਕਾ ਨਿਭਾਈ | ਵਿਦਿਆਰਥੀਆਂ ਵੱਲੋਂ ਰੰਗਾਰੰਗ ਤੇ ਸਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਗਿਆ | ਪਿ੍ੰਸੀਪਲ ਸਰਬਜੀਤ ਕੌਰ ਤੇ ਸਕੂਲ ਦੇ ਚੇਅਰਮੈਨ ਐਡਵੋਕੇਟ ਅਮਿਤ ਸ਼ਰਮਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਸਭ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ |
ਨਗਰ ਨਿਗਮ ਫਗਵਾੜਾ ਵਿਖੇ ਗਣਤੰਤਰ ਦਿਵਸ ਸਬੰਧੀ ਸਮਾਗਮ
ਫਗਵਾੜਾ, (ਤਰਨਜੀਤ ਸਿੰਘ ਕਿੰਨੜਾ)- ਨਗਰ ਨਿਗਮ ਫਗਵਾੜਾ ਵਿਖੇ ਗਣਤੰਤਰ ਦਿਵਸ ਮੌਕੇ ਸ਼ਾਨਦਾਰ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਤਿਰੰਗਾ ਲਹਿਰਾਉਣ ਦੀ ਰਸਮ ਬਲਵਿੰਦਰ ਸਿੰਘ ਧਾਲੀਵਾਲ ਵਿਧਾਇਕ ਫਗਵਾੜਾ ਨੇ ਅਦਾ ਕੀਤੀ | ਉਪਰੰਤ ਉਨ੍ਹਾਂ ਨੇ ਪੰਜਾਬ ਪੁਲਿਸ ਦੀ ਟੁਕੜੀ ਤੋਂ ਸਲਾਮੀ ਲਈ | ਇਸ ਤੋਂ ਪਹਿਲਾਂ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਸ਼੍ਰੀ ਰਾਜੀਵ ਵਰਮਾ ਨੇ ਉਨ੍ਹਾਂ ਦਾ ਸਵਾਗਤ ਕੀਤਾ | ਮੁੱਖ ਮਹਿਮਾਨ ਵਲੋਂ ਸਮਾਰੋਹ ਦੀ ਸ਼ੁਰੂਆਤ ਤੋਂ ਪਹਿਲਾਂ ਟਾਊਨ ਹਾਲ ਦੇ ਪਾਰਕ ਵਿਚ ਮਹਾਤਮਾ ਗਾਂਧੀ ਨੂੰ ਨਮਨ ਕੀਤਾ ਗਿਆ | ਸਮਾਗਮ ਵਿਚ ਨਰੇਸ਼ ਭਾਰਦਵਾਜ ਚੇਅਰਮੈਨ ਮਾਰਕੀਟ ਕਮੇਟੀ ਫਗਵਾੜਾ, ਗੁਰਦਿਆਲ ਸਿੰਘ ਚੇਅਰਮੈਨ ਬਲਾਕ ਸੰਮਤੀ ਫਗਵਾੜਾ, ਸਰਬਜੀਤ ਸਿੰਘ ਵਾਹੀਆ ਪੁਲਿਸ ਕਪਤਾਨ ਫਗਵਾੜਾ, ਪਰਮਜੀਤ ਸਿੰਘ ਉਪ ਪੁਲਿਸ ਕਪਤਾਨ ਫਗਵਾੜਾ ਦੇ ਨਾਲ-ਨਾਲ ਪਤਵੰਤੇ ਸ਼ਹਿਰੀ ਤਰਨਜੀਤ ਸਿੰਘ ਕਿੰਨੜਾ, ਸੰਜੀਵ ਬੁੱਗਾ, ਵਿਨੋਦ ਵਰਮਾਨੀ, ਜਤਿੰਦਰ ਵਰਮਾਨੀ, ਮਨੀਸ਼ ਪ੍ਰਭਾਕਰ, ਰਾਮ ਪਾਲ ਉੱਪਲ, ਓਮ ਪ੍ਰਕਾਸ਼ ਬਿੱਟੂ, ਮਲਕੀਤ ਸਿੰਘ ਰਘਬੋਤਰਾ, ਰਵਿੰਦਰ ਸਿੰਘ ਸੰਧੂ, ਸੌਰਵ ਜੋਸ਼ੀ ਨਗਰ ਨਿਗਮ ਫਗਵਾੜਾ ਦੇ ਸਕੱਤਰ ਪ੍ਰਦੀਪ ਕੁਮਾਰ, ਸਤੀਸ਼ ਸੈਣੀ ਐਕਸੀਅਨ, ਅਜੀਤ ਸਿੰਘ ਸੁਪਰਡੈਂਟ, ਕੁਲਵਿੰਦਰ ਸਿੰਘ ਸੁਪਰਡੈਂਟ, ਅਮਿਤ ਕਾਲੀਆ ਸੁਪਰਡੈਂਟ, ਮਲਕੀਤ ਸਿੰਘ ਚੀਫ਼ ਸੈਨੇਟਰੀ ਇੰਸਪੈਕਟਰ ਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ, ਨਗਰ ਨਿਗਮ ਫਗਵਾੜਾ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ |
ਫਗਵਾੜਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ ਨੇ ਲਹਿਰਾਇਆ ਤਿਰੰਗਾ
ਫਗਵਾੜਾ, (ਤਰਨਜੀਤ ਸਿੰਘ ਕਿੰਨੜਾ)- ਦੇਸ਼ ਦਾ 72ਵਾਂ ਗਣਤੰਤਰ ਦਿਵਸ ਫਗਵਾੜਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਵਧੀਕ ਡਿਪਟੀ ਕਮਿਸ਼ਨਰ ਵਰਮਾ ਰਾਜੀਵ ਵਰਮਾ ਨੇ ਅਦਾ ਕੀਤੀ | ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਖੇਡ ਸਟੇਡੀਅਮ ਵਿਖੇ ਹੋਏ ਸਮਾਗਮ ਦੌਰਾਨ ਮੁੱਖ ਮਹਿਮਾਨ ਵਰਮਾ ਨੇ ਤਿਰੰਗਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ ਦੀ ਟੁਕੜੀ ਕੋਲੋਂ ਸਲਾਮੀ ਲਈ ਤੇ ਪਰੇਡ ਦਾ ਨਿਰੀਖਣ ਕੀਤਾ | ਇਸ ਮੌਕੇ ਸਥਾਨਕ ਵਿਧਾਇਕ ਸ: ਬਲਵਿੰਦਰ ਸਿੰਘ ਧਾਲੀਵਾਲ, ਪੰਜਾਬ ਐਗਰੋ ਇੰਡਸਟਰੀਜ਼ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ, ਸੋਹਣ ਲਾਲ ਬੰਗਾ ਚੇਅਰਮੈਨ ਨਗਰ ਸੁਧਾਰ ਟਰੱਸਟ, ਐੱਸ.ਡੀ.ਐੱਮ. ਸ਼ਾਇਰੀ ਮਲਹੋਤਰਾ ਵੀ ਹਾਜ਼ਰ ਸਨ | ਆਪਣੇ ਸੰਬੋਧਨ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਗਵਾੜਾ ਵਾਸੀ ਵਧਾਈ ਦੇ ਪਾਤਰ ਹਨ ਕਿਉਂਕਿ ਉਨ੍ਹਾਂ ਨੇ ਕੋਰੋਨਾ ਦੌਰਾਨ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ 'ਮਿਸ਼ਨ ਫ਼ਤਿਹ' ਤਹਿਤ ਕੋਰੋਨਾ 'ਤੇ ਕਾਬੂ ਪਾਉਣ ਲਈ ਖ਼ੁਦ ਹਦਾਇਤਾਂ ਦੀ ਪਾਲਣਾ ਕੀਤੀ ਸਗੋਂ ਪ੍ਰਸ਼ਾਸਨ ਦਾ ਵੀ ਸਹਿਯੋਗ ਕੀਤਾ | ਉਨ੍ਹਾਂ ਕਿਹਾ ਕਿ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਫਗਵਾੜਾ ਦੇ ਵਿਕਾਸ ਵਿਚ ਕੋਈ ਬਾਕੀ ਨਹੀਂ ਛੱਡੀ ਜਾਵੇਗੀ | ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸ਼ਾਇਰੀ ਮਲਹੋਤਰਾ ਐੱਸ.ਡੀ.ਐੱਮ, ਮਨਦੀਪ ਕੌਰ ਤਹਿਸੀਲਦਾਰ, ਪਵਨ ਕੁਮਾਰ ਨਾਇਬ ਤਹਿਸੀਲਦਾਰ, ਸੁਸ਼ੀਲ ਲਤਾ ਸੀ.ਡੀ.ਪੀ.ਓ ਨੇ ਅਹਿਮ ਜ਼ਿੰਮੇਵਾਰੀ ਗੁਰਦੀਪ ਸਿੰਘ ਤੇ ਮੋਨਿਕਾ ਸ਼ਰਮਾ ਨੇ ਨਿਭਾਈ | ਇਸ ਮੌਕੇ ਨਰੇਸ਼ ਭਾਰਦਵਾਜ ਚੇਅਰਮੈਨ ਮਾਰਕੀਟ ਕਮੇਟੀ ਫਗਵਾੜਾ, ਗੁਰਦਿਆਲ ਸਿੰਘ ਚੇਅਰਮੈਨ ਬਲਾਕ ਸੰਮਤੀ ਫਗਵਾੜਾ, ਸਰਬਜੀਤ ਸਿੰਘ ਬਾਹੀਆ, ਐੱਸ.ਪੀ, ਪਰਮਜੀਤ ਸਿੰਘ ਡੀ.ਐੱਸ.ਪੀ, ਤਰਨਜੀਤ ਸਿੰਘ ਕਿੰਨੜਾ, ਸੰਜੀਵ ਬੁੱਗਾ, ਵਿਨੋਦ ਵਰਮਾਨੀ, ਜਤਿੰਦਰ ਵਰਮਾਨੀ, ਮਨੀਸ਼ ਪ੍ਰਭਾਕਰ, ਰਾਮ ਪਾਲ ਉੱਪਲ, ਓਮ ਪ੍ਰਕਾਸ਼ ਬਿੱਟੂ, ਮਲਕੀਅਤ ਸਿੰਘ ਰਘਬੋਤਰਾ, ਰਵਿੰਦਰ ਸਿੰਘ ਸੰਧੂ, ਸੋਰਵ ਜੋਸ਼ੀ ਹਾਜ਼ਰ ਸਨ |
ਢਿਲਵਾਂ 'ਚ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ
ਢਿਲਵਾਂ, (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ) ਕਸਬਾ ਢਿਲਵਾਂ ਵਿਚ ਗਣਤੰਤਰ ਦਿਵਸ ਉਤਸ਼ਾਹ ਨਾਲ ਨਗਰ ਪੰਚਾਇਤ ਢਿਲਵਾਂ ਦੇ ਵਿਹੜੇ ਵਿਚ ਮਨਾਇਆ ਗਿਆ | ਕੌਮੀ ਝੰਡਾ ਲਹਿਰਾਉਣ ਦੀ ਰਸਮ ਕਿਰਨ ਕੁਮਾਰੀ ਪ੍ਰਧਾਨ ਨਗਰ ਪੰਚਾਇਤ ਢਿਲਵਾਂ ਨੇ ਅਦਾ ਕੀਤੀ | ਨਗਰ ਪੰਚਾਇਤ ਢਿਲਵਾਂ ਦੇ ਕਾਰਜ ਸਾਧਕ ਅਫ਼ਸਰ ਚੰਦਰ ਮੋਹਨ ਭਾਟੀਆ ਨੇ ਸਮੂਹ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਰਾਜਕੁਮਾਰ ਅਰੋੜਾ, ਬਾਵਾ ਬਲਦੇਵ ਸਿੰਘ ਬਿੱਲਾ ਪ੍ਰਧਾਨ ਅੱਡਾ ਸੁਧਾਰ ਸਭਾ, ਭੁਪਿੰਦਰ ਭਿੰਦਾ, ਸੰਜੀਵ ਸ਼ਰਮਾ, ਬਲਜੀਤ ਕੌਰ ਢਿੱਲੋਂ ਤਿੰਨੇ ਕੌਾਸਲਰ, ਹਰਪ੍ਰੀਤ ਸਿੰਘ ਨੰਬਰਦਾਰ, ਕਮਲ ਕੁਮਾਰ, ਸੰਜੀਵ ਕੁਮਾਰ ਅਕਾੳਾੂਟੈਂਟ, ਸੰਜੀਵ ਕੁਮਾਰ, ਥਾਣਾ ਮੁਖੀ ਹਰਜਿੰਦਰ ਸਿੰਘ, ਪਰਮਜੀਤ ਸਿੰਘ ਏ.ਐਸ.ਆਈ., ਗਾਇਕ ਤੇ ਗੀਤਕਾਰ ਕਮਲ ਸੀਪਾ, ਕੇਵਲ ਕ੍ਰਿਸ਼ਨ ਬੱਗਾ ਆਦਿ ਹਾਜ਼ਰ ਸਨ |
ਸੁਲਤਾਨਪੁਰ ਲੋਧੀ 'ਚ 72ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ
ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ, ਥਿੰਦ)- ਭਾਰਤ ਇਕ ਲੋਕਤੰਤਰੀ ਦੇਸ਼ ਹੈ ਤੇ ਅੱਜ ਅਸੀਂ ਗਣਤੰਤਰ ਦਿਵਸ ਦਾ 72 ਵਾਂ ਦਿਹਾੜਾ ਮਨਾ ਰਹੇ ਹਾਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ. ਸੁਲਤਾਨਪੁਰ ਲੋਧੀ ਡਾ: ਚਾਰੂਮਿਤਾ ਨੇ ਗਣਤੰਤਰ ਦਿਵਸ ਮੌਕੇ ਕਚਹਿਰੀ ਕੰਪਲੈਕਸ ਵਿਖੇ ਕੌਮੀ ਝੰਡਾ ਲਹਿਰਾਉਣ ਉਪਰੰਤ ਆਪਣੇ ਸੰਬੋਧਨ ਵਿਚ ਕੀਤਾ | ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ | ਇਸ ਮੌਕੇ ਸੀਨੀਅਰ ਜੱਜ ਮਹੇਸ਼ ਕੁਮਾਰ, ਡੀ.ਐਸ.ਪੀ. ਸਰਵਨ ਸਿੰਘ ਬੱਲ, ਨਾਇਬ ਤਹਿਸੀਲਦਾਰ ਵਿਨੋਦ ਕੁਮਾਰ ਸ਼ਰਮਾ, ਐਸ.ਐਮ.ਓ. ਡਾ: ਅਨਿਲ ਮਨਚੰਦਾ, ਬੀ.ਡੀ.ਪੀ.ਓ. ਗੁਰਪ੍ਰਤਾਪ ਸਿੰਘ ਗਿੱਲ, ਐਸ.ਐਚ.ਓ. ਹਰਜੀਤ ਸਿੰਘ, ਸਟੈਨੋ ਜਗਦੀਸ਼ ਲਾਲ, ਬਲਦੇਵ ਸਿੰਘ ਟੀਟਾ, ਰਣਜੀਤ ਸਿੰਘ ਸੈਣੀ, ਅੰਮਿ੍ਤ ਕੁਮਾਰ, ਚਰਨਜੀਤ ਸ਼ਰਮਾ, ਬਾਵਾ ਸਿੰਘ, ਐਡਵੋਕੇਟ ਜਰਨੈਲ ਸਿੰਘ, ਐਡਵੋਕੇਟ ਰਾਜਵਿੰਦਰ ਕੌਰ ਸੰਧਾ, ਨੰਬਰਦਾਰ ਜਗਜੀਤ ਸਿੰਘ, ਦੀਵਾਨ ਸਿੰਘ, ਸੁਰਿੰਦਰਪਾਲ, ਰਾਮਾਨੰਦ, ਦੀਵਾਨ ਚੰਦ, ਐੱਸ ਆਈ ਕਿਰਪਾਲ ਸਿੰਘ, ਇੰਸਪੈਕਟਰ ਗੁਰਮੀਤ ਸਿੰਘ ਆਦਿ ਵੀ ਹਾਜ਼ਰ ਸਨ | ਨਗਰ ਕੌਾਸਲ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਕਾਰਜ ਸਾਧਕ ਅਫ਼ਸਰ ਸੁਲਤਾਨਪੁਰ ਲੋਧੀ ਸ਼ਰਨਜੀਤ ਕੌਰ ਨੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ | ਉਪਰੰਤ ਈ ਓ ਨੇ ਸਟਾਫ਼ ਨੂੰ ਮਠਿਆਈਆਂ ਵੀ ਵੰਡੀਆਂ | ਇਸ ਮੌਕੇ ਇੰਸਪੈਕਟਰ ਬਲਦੇਵ ਸਿੰਘ, ਅਜੀਤ ਸਿੰਘ ਭੌਰ ਸਟੇਟ ਸਕੱਤਰ, ਸੰਜੀਵ ਕੁਮਾਰ ਪ੍ਰਧਾਨ, ਗੌਰਵ ਗਿਰੀ, ਕੁਲਦੀਪ ਚੌਹਾਨ, ਰਾਜ ਕੁਮਾਰ ਚੌਹਾਨ, ਅਰਵਿੰਦ ਕੁਮਾਰ, ਵਿਨੈ, ਮੇਜਰ, ਵਰਿੰਦਰ ਕੁਮਾਰ, ਰਵੀ, ਪਿ੍ਅੰਕਾ, ਅੰਮਿ੍ਤਾ, ਸੁਮਨ, ਲੇਖਾਕਾਰ ਸੋਨੂੰ ਆਦਿ ਹਾਜ਼ਰ ਸਨ |
ਬਲੱਡ ਬੈਂਕ 'ਚ 51 ਲੋੜਵੰਦਾਂ ਨੂੰ ਕੰਬਲ ਵੰਡ ਕੇ ਮਨਾਇਆ ਗਣਤੰਤਰ ਦਿਵਸ
ਫਗਵਾੜਾ, ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੇ ਗੁਰੂ ਹਰਗੋਬਿੰਦ ਨਗਰ ਸਥਿਤ ਬਲੱਡ ਬੈਂਕ ਵਿਖੇ 51 ਲੋੜਵੰਦਾਂ ਨੂੰ ਕੰਬਲ ਵੰਡ ਕੇ ਗਣਤੰਤਰ ਦਿਵਸ ਮਨਾਇਆ ਗਿਆ | ਸਮਾਗਮ ਦੌਰਾਨ ਫਗਵਾੜਾ ਦੇ ਨਵ-ਨਿਯੁਕਤ ਐਸ.ਪੀ. ਸਰਵਜੀਤ ਸਿੰਘ ਬਾਹੀਆ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ | ਉਨ੍ਹਾਂ ਕੰਬਲਾਂ ਦੀ ਵੰਡ ਕਰਨ ਉਪਰੰਤ ਸਮੂਹ ਹਾਜ਼ਰੀਨ ਨੂੰ ਗਣਤੰਤਰ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਬਲੱਡ ਬੈਂਕ ਵਲੋਂ ਕੀਤੇ ਜਾਂਦੇ ਸਮਾਜ ਭਲਾਈ ਕਾਰਜਾਂ ਦੀ ਸ਼ਲਾਘਾ ਕੀਤੀ | ਬਲੱਡ ਬੈਂਕ ਵਲੋਂ ਐਸ.ਪੀ. ਬਾਹੀਆ ਨੂੰ ਸਨਮਾਨਿਤ ਕਰਦਿਆਂ ਫਗਵਾੜਾ 'ਚ ਨਿਯੁਕਤੀ ਦਾ ਸਵਾਗਤ ਕੀਤਾ ਗਿਆ | ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਕ੍ਰਿਸਮਿਸ, ਨਵੇਂ ਸਾਲ, ਲੋਹੜੀ ਤੇ ਗਣਤੰਤਰ ਦਿਵਸ ਮੌਕੇ ਸਮਾਗਮ ਕਰਕੇ 350 ਤੋਂ ਵੱਧ ਕੰਬਲਾਂ ਦੀ ਵੰਡ ਕੀਤੀ ਗਈ ਹੈ ਜਿਸ ਵਿਚ ਵਿਸ਼ਵਾਮਿੱਤਰ ਸ਼ਰਮਾ ਤੇ ਹੋਰਨਾਂ ਦਾ ਵਿਸ਼ੇਸ਼ ਸਹਿਯੋਗ ਰਿਹਾ | ਡਾਂਗ ਪਰਿਵਾਰ ਵਲੋਂ ਉੱਘੇ ਸਮਾਜ ਸੇਵਕ ਸਵਰਗੀ ਹਰਬੰਸ ਲਾਲ ਡਾਂਗ ਦੀ ਬਰਸੀ ਮੌਕੇ ਉਨ੍ਹਾਂ ਦੀ ਨਿੱਘੀ ਯਾਦ 'ਚ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ ਜਿਸ ਵਿਚ ਕੁੱਲ 32 ਯੂਨਿਟ ਖ਼ੂਨਦਾਨ ਕੀਤਾ ਗਿਆ | ਅਖੀਰ ਵਿਚ ਸੀਨੀਅਰ ਪੱਤਰਕਾਰ ਟੀ.ਡੀ. ਚਾਵਲਾ ਨੇ ਸਮੂਹ ਪਤਵੰਤਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਨਰੇਸ਼ ਡਾਂਗ, ਮੋਨੂੰ ਬਾਂਗਾ, ਤਰਲੋਕ ਸਿੰਘ ਭੱਲਾ, ਹਾਂਡਾ, ਅਮਰਜੀਤ ਡਾਂਗ, ਰੂਪ ਲਾਲ, ਕੁਲਦੀਪ ਦੁੱਗਲ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਪਿ੍ਤਪਾਲ ਕੌਰ ਤੁਲੀ, ਬਿ੍ਜ ਭੂਸ਼ਣ, ਰਾਮ ਰਤਨ ਵਾਲੀਆ, ਤਾਰਾ ਚੰਦ ਚੁੰਬਰ, ਸੁਧੀਰ ਸ਼ਰਮਾ, ਸੁਰਿੰਦਰ ਪਾਲ ਆਦਿ ਹਾਜ਼ਰ ਸਨ |
ਲਾਇਨਜ਼ ਕਲੱਬ ਸੇਵਾ ਬੇਗੋਵਾਲ ਨੇ ਮਨਾਇਆ ਗਣਤੰਤਰ ਦਿਵਸ
ਬੇਗੋਵਾਲ, (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਸੇਵਾ ਬੇਗੋਵਾਲ ਵੱਲੋਂ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਦਿੱਲੀ ਵਿਚ ਚਲ ਰਹੇ ਕਿਸਾਨ ਧਰਨੇ ਨੂੰ ਸਮਰਪਿਤ ਪੇ੍ਰਮਸਰ ਆਸ਼ਰਮ ਬੇਗੋਵਾਲ ਵਿਚ ਵਿਸ਼ੇਸ਼ ਲੋੋੜਾਂ ਵਾਲੇ ਬੱਚਿਆਂ ਤੇ ਬਜ਼ੁਰਗਾਂ ਨਾਲ ਮਿਲ ਕੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਸਮੇਂ ਚੇਅਰਮੈਨ ਵਿਰਸਾ ਸਿੰਘ ਨੇ ਆਖਿਆ ਕਿ ਬੱਚਿਆਂ, ਬਜੁਰਗਾਂ ਤੇ ਔਰਤਾਂ ਨੂੰ ਫਲ, ਬਿਸਕੁਟ ਤੇ ਹੋਰ ਲੋੜੀਂਦਾ ਸਾਮਾਨ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਦੇ ਕਿਸਾਨ ਵਿਰੋਧੀ ਕਾਨੰੂਨ ਰੱਦ ਕਰਨੇ ਚਾਹੀਦੇ ਹਨ | ਇਸ ਸਬੰਧੀ ਕਲੱਬ ਵਲੋਂ 300 ਗਰਮ ਕੰਬਲ ਤੇ ਹੋਰ ਸਾਮਾਨ ਦਿੱਲੀ ਭੇਜਿਆ ਗਿਆ ਸੀ | ਇਹ ਸਾਮਾਨ ਕਲੱਬ ਮੈਂਬਰ ਸਿਮਰਜੀਤ ਸਿੰਘ, ਗੁਰਪ੍ਰੀਤ ਸਿੰਘ ਔਲਖ, ਹੈਪੀ ਮਨਿੰਦਰ ਸਿੰਘ, ਨਿਸ਼ਾਨ ਸਿੰਘ ਲੈ ਕੇ ਗਏ ਸਨ | ਪ੍ਰਧਾਨ ਦਰਸ਼ਨ ਸਿੰਘ ਮੁਲਤਾਨੀ ਨੇ ਕਿਹਾ ਕਿ ਕਲੱਬ ਦਾ ਮੁਖ ਮੰਤਵ ਸਮਾਜ ਵਿਚ ਰਹਿੰਦੇ ਦੱਬੇ ਕੁਚਲੇ ਲੋਕਾਂ ਦੀ ਮੱਦਦ ਕਰਨਾ ਹੈ | ਇਸ ਮੌਕੇ ਪੀ.ਆਰ.ਓ., ਮਨਜਿੰਦਰ ਸਿੰਘ ਨਡਾਲਾ, ਦਵਿੰਦਰ ਸਿੰਘ ਡਿੰਪਲ ਤੇ ਕਸ਼ਮੀਰ ਸਿੰਘ ਸਾਹੀ ਤੇ ਹੋਰ ਹਾਜ਼ਰ ਸਨ |
<br/>
ਕਪੂਰਥਲਾ, 28 ਜਨਵਰੀ (ਸਡਾਨਾ)- ਸਜ਼ਾ ਦਾ ਹੁਕਮ ਸੁਣਾਏ ਜਾਣ 'ਤੇ ਅਦਾਲਤ ਵਿਚੋਂ ਫ਼ਰਾਰ ਹੋਏ ਦੋਸ਼ੀ ਵਿਰੁੱਧ ਸਦਰ ਪੁਲਿਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਜ਼ਿਲ੍ਹਾ ਤੇ ਸੈਸ਼ਨ ਜੱਜ ਦੇ ਨਾਇਬ ਕੋਰਟ ਸ਼ਿੰਦਰਪਾਲ ਨੇ ...
ਕਪੂਰਥਲਾ, 27 ਜਨਵਰੀ (ਸਡਾਨਾ)-ਥਾਣਾ ਸਦਰ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਥਾਣਾ ਸਦਰ ਮੁਖੀ ਇੰਸਪੈਕਟਰ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਸਬ ਇੰਸਪੈਕਟਰ ਬਲਜਿੰਦਰ ਸਿੰਘ ਕਾਲਾ ਸੰਘਿਆਂ ਚੌਾਕੀ ...
ਭੁਲੱਥ, 27 ਜਨਵਰੀ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)- ਭੁਲੱਥ ਪੁਲਿਸ ਵਲੋਂ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਐਸ.ਐਚ.ਓ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਵੇਈਾ ਪੁਲ ਦੇ ਨਜ਼ਦੀਕ ਲਗਾਏ ਗਏ ਨਾਕੇ ਦੌਰਾਨ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ...
ਫ਼ਤਹਿਗੜ੍ਹ ਸਾਹਿਬ, 27 ਜਨਵਰੀ (ਬਲਜਿੰਦਰ ਸਿੰਘ)-ਜ਼ਿਲ੍ਹਾ ਕਪੂਰਥਲਾ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਕਿਉਰਿਟੀ ਐਾਡ ਇੰਟੈਲੀਜੈਂਸ ਇੰਡੀਆ ਲਿਮਟਿਡ 'ਚ 65 ਸਾਲ ਤੱਕ ਸਥਾਈ ਨਿਯੁਕਤੀ ...
ਕਪੂਰਥਲਾ, 27 ਜਨਵਰੀ (ਸਡਾਨਾ)- ਸ਼ੋ੍ਰਮਣੀ ਅਕਾਲੀ ਦਲ ਨੂੰ ਨਿਗਮ ਚੋਣਾਂ ਵਿਚ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਭਾਜਪਾ ਦੇ ਸ਼ਹਿਰੀ ਮੰਡਲ ਦੇ ਉਪ ਪ੍ਰਧਾਨ ਸੁਖਵਿੰਦਰ ਸਿੰਘ ਜਿੰਮੀ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਸ਼ੋ੍ਰਮਣੀ ਅਕਾਲੀ ਦਲ ਵਿਚ ਸਾਥੀਆਂ ਸਮੇਤ ...
ਫਗਵਾੜਾ, 27 ਜਨਵਰੀ (ਤਰਨਜੀਤ ਸਿੰਘ ਕਿੰਨੜਾ)- ਪਿੰਡ ਪਲਾਹੀ ਵਿਖੇ ਕਿਸਾਨ ਅੰਦੋਲਨ ਦੀ ਹਿਮਾਇਤ ਵਿਚ ਪਿੰਡ ਦੀਆਂ ਬੀਬੀਆਂ ਨੇ ਸਰਪੰਚ ਰਣਜੀਤ ਕੌਰ ਦੀ ਅਗਵਾਈ ਵਿਚ ਰੋਸ ਮਾਰਚ ਕੀਤਾ | ਇਹ ਰੋਸ ਮਾਰਚ ਗੁਰਦੁਆਰਾ ਪਾਤਸ਼ਾਹੀ ਛੇਵੀਂ ਪਲਾਹੀ ਸਾਹਿਬ ਤੋਂ ਆਰੰਭ ਹੋਇਆ ਅਤੇ ...
ਬੇਗੋਵਾਲ, 27 ਜਨਵਰੀ (ਸੁਖਜਿੰਦਰ ਸਿੰਘ)- ਦਿੱਲੀ 'ਚ ਕਿਸਾਨ ਮਾਰੂ ਕਾਨੂੰਨਾਂ ਦੇ ਵਿਰੋਧ 'ਚ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਦੇ ਵੱਖ ਵੱਖ ਬਾਰਡਰਾਂ 'ਤੇ ਬੈਠੇ ਕਿਸਾਨਾਂ ਵਲੋਂ ਰੋਸ ਵਜੋਂ 26 ਜਨਵਰੀ ਮੌਕੇ ਕੱਢੀ ਰੋਸ ਟਰੈਕਟਰ ਪਰੇਡ ਤੇ ਕਿਸਾਨਾਂ ਦੇ ਹੱਕ 'ਚ ਨਾਅਰਾ ...
ਚੰਡੀਗੜ੍ਹ, 27 ਜਨਵਰੀ (ਅਜੀਤ ਬਿਊਰੋ) - ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇਕ ਸਾਲ ਵਿਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ | ਸ੍ਰੀ ਸੋਨੀ ...
ਕਪੂਰਥਲਾ, 27 ਜਨਵਰੀ (ਅਮਰਜੀਤ ਕੋਮਲ)- ਨਗਰ ਨਿਗਮ ਕਪੂਰਥਲਾ ਦੀ ਚੋਣ ਲਈ ਅੱਜ ਕਾਂਗਰਸ ਵਲੋਂ ਆਪਣੇ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕਰ ਦਿੱਤੀ ਗਈ ਹੈ | ਏਕਤਾ ਭਵਨ ਕਪੂਰਥਲਾ ਤੋਂ ਪ੍ਰਾਪਤ ਸੂਚਨਾ ਅਨੁਸਾਰ ਹੁਣ ਤੱਕ ਕਾਂਗਰਸ ਵਲੋਂ 39 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ...
ਕਪੂਰਥਲਾ, 27 ਜਨਵਰੀ (ਸਡਾਨਾ)- ਆਮ ਆਦਮੀ ਪਾਰਟੀ ਵਲੋਂ ਨਗਰ ਨਿਗਮ ਚੋਣਾਂ ਲਈ 11 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ ਜਿਸ ਨਾਲ ਚੋਣ ਲੜਣ ਵਾਲੇ ਉਮੀਦਵਾਰਾਂ ਦੀ ਕੁੱਲ ਗਿਣਤੀ 30 ਹੋ ਗਈ ਹੈ ਤੇ ਬਾਕੀ ਰਹਿੰਦੀਆਂ 20 ਸੀਟਾਂ 'ਤੇ ਵੀ ਪਾਰਟੀ ਵਲੋਂ ਜਲਦੀ ...
ਕਪੂਰਥਲਾ, 27 ਜਨਵਰੀ (ਸਡਾਨਾ)- ਮੋਟਰਸਾਈਕਲ ਚੋਰੀ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਜਸਪਾਲ ਸਿੰਘ ਵਾਸੀ ਰਜ਼ਾਪੁਰ ਨੇ ਦੱਸਿਆ ਕਿ ਉਹ ਜਿਨ੍ਹਾਂ ਪਾ ਕੰਮ ਕਰਦਾ ਹੈ, ...
ਕਪੂਰਥਲਾ, 27 ਜਨਵਰੀ (ਸਡਾਨਾ)-ਸਿਟੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ਤੇ ਪੁਲਿਸ ਰਿਮਾਂਡ ਦੌਰਾਨ ਉਸ ਦੀ ਨਿਸ਼ਾਨਦੇਹੀ 'ਤੇ ਉਸ ਪਾਸੋਂ ਇਕ ਮੋਟਰਸਾਈਕਲ ਹੋਰ ਬਰਾਮਦ ਕੀਤਾ ਗਿਆ ਹੈ | ਥਾਣਾ ਸਿਟੀ ਮੁਖੀ ਇੰਸਪੈਕਟਰ ਸੁਰਜੀਤ ...
ਸੁਲਤਾਨਪੁਰ ਲੋਧੀ, 27 ਜਨਵਰੀ (ਨਰੇਸ਼ ਹੈਪੀ, ਥਿੰਦ)- ਬਾਰ ਕੌਾਸਲ ਪੰਜਾਬ ਐਾਡ ਹਰਿਆਣਾ ਦੇ ਚੇਅਰਮੈਨ ਕਰਨਜੀਤ ਸਿੰਘ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਪੁੱਜੇ ਜਿੱਥੇ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਵਲੋਂ ਪ੍ਰਧਾਨ ਸਤਨਾਮ ਸਿੰਘ ਮੰਮੀ ਐਡਵੋਕੇਟ ਦੀ ਅਗਵਾਈ ...
ਨਡਾਲਾ, 27 ਜਨਵਰੀ (ਮਾਨ)-ਪੰਜਾਬ ਸਰਕਾਰ ਦੀਆਂ ਹਿਦਾਇਤਾਂ 'ਤੇ ਕੋਵਿਡ-19 ਕਾਰਨ ਬੰਦ ਕਰ ਦਿੱਤੇ ਸਕੂਲ ਪੜ੍ਹਾਅ ਵਾਰ ਖੋਲ੍ਹੇ ਜਾ ਰਹੇ ਹਨ | ਇਸ ਦੌਰਾਨ ਅੱਜ ਬਾਕੀ ਰਹਿੰਦੀਆਂ ਪਹਿਲੀ ਤੋਂ ਚੌਥੀ ਕਲਾਸ ਦੇ ਵਿਦਿਆਰਥੀਆਂ ਨੂੰ ਵੀ ਸਕੂਲ ਬੁਲਾ ਲਿਆ ਗਿਆ ਗਿਆ ਹੈ | ਸਰਕਾਰੀ ...
ਖਲਵਾੜਾ, 27 ਜਨਵਰੀ (ਮਨਦੀਪ ਸਿੰਘ ਸੰਧੂ)- ਪਿੰਡ ਵਾਹਦ ਵਿਖੇ ਡਾਕਟਰ ਇੰਦਰਜੀਤ ਸਿੰਘ ਸੈਣੀ ਸੀਨੀਅਰ ਵੈਟਰਨਰੀ ਅਫ਼ਸਰ ਫਗਵਾੜਾ ਦੀ ਅਗਵਾਈ ਹੇਠ ਬਰਡ ਫਲੂ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਡਾਕਟਰ ਹਰਪ੍ਰੀਤ ਕੌਰ ਵੈਟਰਨਰੀ ਅਫ਼ਸਰ ਮਾਣਕ-ਵਾਹਦ ਨੇ ...
ਖਲਵਾੜਾ, 27 ਜਨਵਰੀ (ਮਨਦੀਪ ਸਿੰਘ ਸੰਧੂ)- ਗੁਰਦੁਆਰਾ ਚੌਾਤਾ ਸਾਹਿਬ ਪਿੰਡ ਬਬੇਲੀ ਤਹਿਸੀਲ ਫਗਵਾੜਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ 29 ਤੋਂ 31 ਜਨਵਰੀ ਤਕ ਸਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਏ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ...
ਕਪੂਰਥਲਾ, 27 ਜਨਵਰੀ (ਵਿ.ਪ੍ਰ.)- ਸਖੀ ਵਨ ਸਟਾਪ ਸੈਂਟਰ ਵਿਚ ਹੁਣ ਤੱਕ ਔਰਤਾਂ ਨਾਲ ਸਬੰਧਿਤ 84 ਕੇਸ ਸੈਂਟਰ ਵਿਚ ਆਏ ਹਨ ਜਿਸ ਵਿਚੋਂ 80 ਕੇਸਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦਿੱਤੀ | ਉਨ੍ਹਾਂ ਕਿਹਾ ਕਿ ...
ਕਪੂਰਥਲਾ, 28 ਜਨਵਰੀ (ਅਮਰਜੀਤ ਕੋਮਲ)- ਜੇਲ੍ਹ ਵਿਚ ਬੰਦ ਹਰੇਕ ਹਵਾਲਾਤੀ ਤੇ ਕੈਦੀ ਨੂੰ ਮੁਫ਼ਤ ਵਕੀਲ ਦੀਆਂ ਸੇਵਾਵਾਂ ਦੇਣੀਆਂ ਯਕੀਨੀ ਬਣਾਈਆਂ ਜਾਣ | ਇਹ ਗੱਲ ਕਿਸ਼ੋਰ ਕੁਮਾਰ ਜ਼ਿਲ੍ਹਾ ਤੇ ਸੈਸ਼ਨ ਜੱਜ ਕਪੂਰਥਲਾ ਨੇ ਕੇਂਦਰੀ ਜੇਲ੍ਹ ਕਪੂਰਥਲਾ ਦੇ ਅਚਨਚੇਤ ਨਿਰੀਖਣ ...
ਕਪੂਰਥਲਾ, 27 ਜਨਵਰੀ (ਦੀਪਕ ਬਜਾਜ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਇਕਾਈ ਕਪੂਰਥਲਾ ਵਲੋਂ ਗਣਤੰਤਰ ਦਿਵਸ ਨੂੰ ਲੈ ਕੇ ਸਥਾਨਕ ਰਿਲਾਇੰਸ ਮਾਲ ਦੇ ਬਾਹਰ ਕਿਸਾਨ ਸੰਘਰਸ਼ ਦੇ ਸਮਰਥਨ ਵਿਚ ਧਰਨਾ ਦਿੱਤਾ ਗਿਆ | ਧਰਨੇ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਕੀਤੀ ਗਈ | ...
ਫੱਤੂਢੀਂਗਾ- ਸ੍ਰੀ ਗੁਰੂ ਨਾਨਕ ਦੇਵ ਜੀ ਜਦ ਚਾਰ ਉਦਾਸੀਆਂ ਕਰਕੇ ਵਾਪਸ ਪਰਤੇ ਤਾਂ ਉਨ੍ਹਾਂ ਵੱਡੇ ਸਾਹਿਬਜ਼ਾਦੇ ਬਾਬਾ ਸ੍ਰੀ ਚੰਦ ਜੀ ਨੂੰ ਉਦਾਸੀ ਬਾਣਾ ਉਤਾਰ ਕੇ ਪਹਿਨਾ ਦਿੱਤਾ ਤੇ ਕਿਹਾ ਕਿ ਇਹ ਉਦਾਸੀ ਦੀ ਰੀਤ ਇਕ ਵਿਸ਼ਾਲ ਸੰਪਰਦਾ 'ਪੰਥ' ਦਾ ਰੂਪ ਲਵੇਗੀ | ਇਸੇ ...
ਫਗਵਾੜਾ, 27 ਜਨਵਰੀ (ਤਰਨਜੀਤ ਸਿੰਘ ਕਿੰਨੜਾ)ਪਿੰਡ ਚੱਕ ਹਕੀਮ ਵਿਖੇ ਫਗਵਾੜਾ ਦੇ ਕਾਰੋਬਾਰੀਆਂ ਨਾਲ ਬਲਵਿੰਦਰ ਸਿੰਘ ਧਾਲੀਵਾਲ ਵਿਧਾਇਕ ਫਗਵਾੜਾ ਨੇ ਮੀਟਿੰਗ ਕੀਤੀ ਜਿੱਥੇ ਉਨ੍ਹਾਂ ਨੇ ਆਪਣੀਆਂ ਕੁਝ ਜਾਇਜ਼ ਮੰਗਾਂ ਧਾਲੀਵਾਲ ਸਾਹਿਬ ਅੱਗੇ ਰੱਖੀਆਂ ਜਿਨ੍ਹਾਂ ਨੂੰ ...
ਕਪੂਰਥਲਾ, 27 ਜਨਵਰੀ (ਅਮਰਜੀਤ ਕੋਮਲ)- ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਵਿਚ ਗਣਤੰਤਰ ਦਿਵਸ ਸਬੰਧੀ ਸਮਾਗਮ ਕਰਵਾਏ ਗਏ | ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਕਪੂਰਥਲਾ ਵਿਚ ਗਣਤੰਤਰ ਦਿਵਸ ਸਬੰਧੀ ਇਕ ਸਮਾਗਮ ਡਾਇਰੈਕਟਰ ਪ੍ਰਸ਼ਾਸਨ ਡਾ: ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX