ਤਾਜਾ ਖ਼ਬਰਾਂ


ਅੱਜ ਸੰਸਦ ਵਿਚ ਬਜਟ ਇਜਲਾਸ ਦਾ ਦੂਸਰਾ ਪੜਾਅ ਹੋਵੇਗਾ ਸ਼ੁਰੂ
. . .  25 minutes ago
ਨਵੀਂ ਦਿੱਲੀ, 8 ਮਾਰਚ - ਅੱਜ ਬਜਟ ਇਜਲਾਸ ਦਾ ਦੂਸਰਾ ਪੜਾਅ ਸੰਸਦ ਵਿਚ ਸ਼ੁਰੂ ਹੋਣ ਜਾ ਰਿਹਾ ਹੈ। ਅੰਤਰਰਾਸ਼ਟਰੀ ਦਿਵਸ 'ਤੇ ਚਰਚਾ ਦੇ ਨਾਲ ਬਜਟ ਇਜਲਾਸ ਦੇ ਦੂਸਰੇ ਪੜਾਅ...
ਅੱਜ ਪੇਸ਼ ਕੀਤਾ ਜਾਵੇਗਾ ਪੰਜਾਬ ਬਜਟ
. . .  about 1 hour ago
ਚੰਡੀਗੜ੍ਹ, 8 ਮਾਰਚ - ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਅੱਜ ਪੰਜਾਬ ਵਿਧਾਨ ਸਭਾ ਵਿਚ ਪੰਜਾਬ ਦਾ ਬਜਟ ਪੇਸ਼...
ਰਾਫੇਲ ਬਣਾਉਣ ਵਾਲੀ ਕੰਪਨੀ ਦੇ ਮਾਲਕ ਦੀ ਹੈਲੀਕਾਪਟਰ ਹਾਦਸੇ ਵਿਚ ਮੌਤ
. . .  about 1 hour ago
ਪੈਰਿਸ, 8 ਮਾਰਚ - ਫਰਾਂਸ ਦੇ ਅਰਬਪਤੀ ਕਾਰੋਬਾਰੀ ਓਲੀਵਿਅਰ ਦਸਾਲਟ ਦੀ ਇਕ ਹੈਲੀਕਾਪਟਰ ਹਾਦਸੇ ਵਿਚ ਮੌਤ ਹੋ ਗਈ ਹੈ। ਇਨ੍ਹਾਂ ਦੀ ਕੰਪਨੀ ਹੀ ਰਾਫੇਲ...
ਅਦਾਰਾ ‘ਅਜੀਤ’ ਵਲੋਂ ਅੰਤਰਰਾਸ਼ਟਰੀ ਔਰਤ ਦਿਵਸ ਮੌਕੇ ਸ਼ੁੱਭਕਾਮਨਾਵਾਂ
. . .  about 1 hour ago
ਅਦਾਰਾ ‘ਅਜੀਤ’ ਵਲੋਂ ਅੰਤਰਰਾਸ਼ਟਰੀ ਔਰਤ ਦਿਵਸ ਮੌਕੇ ਸ਼ੁੱਭਕਾਮਨਾਵਾਂ...
ਅੱਜ ਦਾ ਵਿਚਾਰ
. . .  about 1 hour ago
ਲਾਵਾਰਿਸ ਗਾਂ ਦੇ ਕਾਰਨ ਵਾਪਰਿਆ ਭਿਆਨਕ ਹਾਦਸਾ, ਤੇਲ ਟੈਂਕਰ ਚਾਲਕ ਦੀ ਦਰਦਨਾਕ ਮੌਤ
. . .  1 day ago
ਡਮਟਾਲ, 7 ਮਾਰਚ (ਰਾਕੇਸ਼ ਕੁਮਾਰ) - ਪਠਾਨਕੋਟ ਜਲੰਧਰ ਨੈਸ਼ਨਲ ਹਾਈਵੇ 'ਤੇ ਪਿੰਡ ਮੀਰਥਲ ਦੇ ਚੌਕ ਵਿਚ ਤੇਲ ਟੈਂਕਰ ਅਤੇ ਟਿੱਪਰ ਦਰਮਿਆਨ ਹੋਈ ਟੱਕਰ ਵਿਚ ਤੇਲ ਟੈਂਕਰ ਚਾਲਕ ਦੀ ਮੌਕੇ...
ਅੰਮ੍ਰਿਤਸਰ ਦੇ ਸਰਕਾਰੀ ਸਕੂਲਾਂ 'ਚ ਕੋਵਿਡ-19 ਧਮਾਕਾ
. . .  1 day ago
ਅੰਮ੍ਰਿਤਸਰ, 7 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ 'ਚ ਕੋਵਿਡ-19 ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਦੇ ਚਲਦਿਆ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ 'ਚ 28 ਵਿਦਿਆਰਥੀਆ ਸਮੇਤ 4 ਅਧਿਆਪਕਾਂ ਦੀ ਰਿਪੋਰਟ ਪਾਜ਼ੀਟਿਵ ਆਉਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ...
ਅੰਮ੍ਰਿਤਸਰ ਵਿਚ ਕੋਰੋਨਾ ਦੇ 104 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  1 day ago
ਅੰਮ੍ਰਿਤਸਰ, 7 ਮਾਰਚ (ਹਰਮਿੰਦਰ ਸਿੰਘ) - ਅੰਮ੍ਰਿਤਸਰ ਵਿਚ ਕੋਰੋਨਾ ਕੇਸਾਂ ’ਚ ਇਕ ਵਾਰ ਫਿਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਅੱਜ ਅੰਮ੍ਰਿਤਸਰ ਵਿਚ 104 ਨਵੇਂ ਕੋਰੋਨਾ ਦੇ ਪਾਜ਼ੀਟਿਵ ਕੇਸ...
ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਕਿਸਾਨਾਂ ਨੇ ਦਿਖਾਈਆ ਕਾਲੀਆ ਝੰਡੀਆਂ
. . .  1 day ago
ਭੰਗਾਲਾ, 7 ਮਾਰਚ (ਬਲਵਿੰਦਰਜੀਤ ਸਿੰਘ ਸੈਣੀ) - ਭੰਗਾਲਾ ਦੇ ਨਜ਼ਦੀਕ ਪੈਂਦੇ ਕਸਬਾ ਹਰਸਾ ਮਨਸਰ ਟੋਲ ਪਲਾਜ਼ਾ ਵਿਖੇ ਅੱਜ ਐਤਵਾਰ ਸ਼ਾਮੀਂ 05.40 ਵਜੇ ਦੇ ਕਰੀਬ ਜਲੰਧਰ ਤੋਂ ਪਠਾਨਕੋਟ ਵੱਲ ਜਾ ਰਹੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਕਾਫ਼ਲੇ ਨੂੰ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਰੋਸ...
ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੱਢਿਆ ਮਾਰਚ, ਪੁਲਿਸ ਨੇ ਰੋਕਿਆ ਹੋਈ ਧੱਕਾ ਮੁੱਕੀ
. . .  1 day ago
ਪਟਿਆਲਾ, 7 ਮਾਰਚ ( ਗੁਰਪ੍ਰੀਤ ਸਿੰਘ ਚੱਠਾ ) - ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਅੱਜ ਮੋਰਚੇ ਦੇ ਸੂਬਾਈ ਕਨਵੀਨਰਾਂ ਭੁਪਿੰਦਰ ਸਿੰਘ ਵੜੈਚ ਅਤੇ ਸੁਖਦੇਵ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਸੂਬਾਈ ਰੈਲੀ ਕੀਤੀ ਗਈ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਹਰ ਚੀਜ਼...
ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ੁਰੂ ਕੀਤਾ ਦੇਸ਼ ਦਾ ਸਭ ਤੋਂ ਵੱਡਾ ਕਿਡਨੀ ਡਾਇਲਸਿਸ ਹਸਪਤਾਲ
. . .  1 day ago
ਨਵੀਂ ਦਿੱਲੀ, 7 ਮਾਰਚ : 20 ਸਾਲ ਤੱਕ ਬੰਦ ਰਹਿਣ ਤੋਂ ਬਾਅਦ ਬਾਲਾ ਸਾਹਿਬ ਹਸਪਤਾਲ ਅੱਜ ਇਥੇ ਸ਼ੁਰੂ ਹੋ ਗਿਆ ਜਿਸ ਵਿਚ ਪੰਥ ਰਤਨ ਬਾਬਾ ਹਰਬੰਸ ਸਿੰਘ ਜੀ ਕਾਰ ਸੇਵਾ ਵਾਲਿਆਂ ਦੇ ਨਾਂ 'ਤੇ ਬਣਾਏ ਦੇਸ਼ ਦੇ ਸਭ ਤੋਂ ਵੱਡੇ ਕਿਡਨੀ ਡਾਇਲਸਿਸ ਹਸਪਤਾਲ ਦਾ ਉਦਘਾਟਨ ਬਾਬਾ ਬਚਨ ਸਿੰਘ ਜੀ ਨੇ ਗੁਰਦੁਆਰਾ...
ਰਛੀਨ ਸਕੂਲ ਦੇ 3 ਅਧਿਆਪਕਾਂ ਸਮੇਤ ਕੁੱਕ ਕੋਰੋਨਾ ਪੀੜਤ
. . .  1 day ago
ਲੋਹਟਬੱਦੀ, 7 ਮਾਰਚ ( ਕੁਲਵਿੰਦਰ ਸਿੰਘ ਡਾਂਗੋਂ)-ਵਿਸ਼ਵ ਅੰਦਰ ਫੈਲੀ ਮਹਾਂਮਾਰੀ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਭਾਵੇਂ ਸਰਕਾਰ ਗੰਭੀਰ ਹੈ ਪਰੰਤੂ ਆਏ ਦਿਨ ਇਸ ਦੇ ਮਾਮਲੇ ਵਧ ਰਹੇ ਹਨ, ਇਸ ਦੇ ਚੱਲਦਿਆਂ ਪੁਲਸ ਚੌਕੀ ਲੋਹਟਬੱਦੀ ਅਧੀਨ ਆਉਂਦੇ ਪਿੰਡ ਰਛੀਨ...
ਲੈਂਡ ਮਾਰਗੇਜ ਬੈਂਕ ਦੇ ਚੇਅਰਮੈਨ ਨੇ ਕੈਬਨਿਟ ਮੰਤਰੀ ਰੰਧਾਵਾ ਨੂੰ ਮਿਲ ਕੇ ਦੱਸੀਆਂ ਜ਼ਿਮੀਂਦਾਰਾਂ ਦੀਆਂ ਮੁਸ਼ਕਲਾਂ
. . .  1 day ago
ਪਠਾਨਕੋਟ, 7 ਮਾਰਚ (ਸੰਧੂ) - ਅੱਜ ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਨ੍ਹਾਂ ਦੇ ਨਿਵਾਸ ਅਸਥਾਨ ਪਿੰਡ ਧਾਰੋਵਾਲੀ...
ਕਿਸਾਨ ਦੀ ਟਿੱਕਰੀ ਬਾਡਰ ’ਤੇ ਬਿਮਾਰ ਹੋ ਕੇ ਹੋਈ ਮੌਤ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 7 ਮਾਰਚ (ਲੱਕਵਿੰਦਰ ਸ਼ਰਮਾ) - ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਵਿਖੇ ਸੰਘਰਸ਼ ਦੌਰਾਨ ਹੁਣ ਤੱਕ ਸੈਂਕੜੇ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ। ਜਿੰਨਾ ਨੂੰ...
ਦਸਵੀਂ ਜਮਾਤ ਦੇ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ
. . .  1 day ago
ਸੁਨਾਮ ਊਧਮ ਸਿੰਘ ਵਾਲਾ 7 ਮਾਰਚ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਬੀਤੀ ਕੱਲ੍ਹ ਰਾਤ ਨੇੜਲੇ ਪਿੰਡ ਕੁਲਾਰ ਖ਼ੁਰਦ ਵਿਖੇ ਇਕ ਦਸਵੀਂ ਜਮਾਤ ਦੇ ਵਿਦਿਆਰਥੀ ਵੱਲੋਂ ਗਲ ਫਾਹਾ ਲੈਕੇ...
ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਪਟਿਆਲਾ ਵਿਖੇ ਵਿਸ਼ਾਲ ਰੈਲੀ ਉਪਰੰਤ ਮੋਤੀ ਮਹਿਲ ਵੱਲ ਕੀਤਾ ਕੂਚ
. . .  1 day ago
ਪਟਿਆਲਾ, 7 ਮਾਰਚ (ਗੁਰਪ੍ਰੀਤ ਸਿੰਘ ਚੱਠਾ) - ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਅੱਜ ਮੋਰਚੇ ਦੇ ਸੂਬਾਈ ਕਨਵੀਨਰਾਂ ਭੁਪਿੰਦਰ ਸਿੰਘ ਵੜੈਚ ਅਤੇ ਸੁਖਦੇਵ ਸਿੰਘ...
ਨਹਿਰ 'ਚੋਂ ਲਾਵਾਰਸ ਲਾਸ਼ ਬਰਾਮਦ
. . .  1 day ago
ਸੂਲਰ ਘਰਾਟ (ਸੰਗਰੂਰ), 7 ਮਾਰਚ (ਜਸਵੀਰ ਸਿੰਘ ਔਜਲਾ)- ਸੂਲਰ ਘਰਾਟ ਤੋਂ ਲਹਿਰਾਗਾਗਾ ਨੂੰ ਜਾਂਦੀ ਨਹਿਰ 'ਚੋਂ ਇਕ ਲਾਵਾਰਸ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਸਰਪੰਚ ਪ੍ਰੀਤਮ ਸਿੰਘ...
ਲੋਕ ਸਭਾ ਚੋਣਾਂ 'ਚ ਟੀ. ਐਮ. ਹਾਫ਼, ਇਸ ਵਾਰ ਪੂਰੀ ਸਾਫ਼- ਪ੍ਰਧਾਨ ਮੰਤਰੀ ਮੋਦੀ
. . .  1 day ago
ਕੋਲਕਾਤਾ, 7 ਮਾਰਚ- ਪੱਛਮੀ ਬੰਗਾਲ 'ਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੋਣ ਪ੍ਰਚਾਰ ਦਾ ਆਗਾਜ਼ ਕਰ ਦਿੱਤਾ ਹੈ। ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ 'ਚ ਰੈਲੀ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਮਮਤਾ ਸਰਕਾਰ...
ਜੰਡਿਆਲਾ ਗੁਰੂ ਨਜ਼ਦੀਕ ਗਹਿਰੀ ਮੰਡੀ ਵਿਖੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦਾ ਰੇਲ ਰੋਕੋ ਅੰਦੋਲਨ 165ਵੇਂ ਦਿਨ ਵੀ ਜਾਰੀ
. . .  1 day ago
ਜੰਡਿਆਲਾ ਗੁਰੂ, 7 ਮਾਰਚ (ਰਣਜੀਤ ਸਿੰਘ ਜੋਸਨ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ 'ਚ ਜੰਡਿਆਲਾ ਗੁਰੂ...
ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਨੂੰ ਪੰਜਾਬ ਪ੍ਰੈੱਸ ਕਲੱਬ ਵਿਖੇ ਦਿੱਤੀ ਗਈ ਸ਼ਰਧਾਂਜਲੀ
. . .  1 day ago
ਜਲੰਧਰ, 7 ਮਾਰਚ (ਚਿਰਾਗ਼ ਸ਼ਰਮਾ)- ਪੰਜਾਬ ਪ੍ਰੈੱਸ ਕਲੱਬ ਦੇ ਜਨਰਲ ਸਕੱਤਰ ਅਤੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦੀ ਵਿੱਛੜੀ ਰੂਹ ਨੂੰ ਅੱਜ ਪੰਜਾਬ ਪ੍ਰੈੱਸ ਕਲੱਬ ਵਿਖੇ ਸਮੂਹ ਪੱਤਰਕਾਰ ਭਾਈਚਾਰੇ...
ਚੱਪੜਚਿੜੀ ਵਿਖੇ ਕਿਸਾਨ ਮਹਾ ਰੈਲੀ ਸ਼ੁਰੂ
. . .  1 day ago
ਐਸ. ਏ. ਐਸ. ਨਗਰ, 7 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਚੱਪੜਚਿੜੀ ਦੇ ਮੈਦਾਨ 'ਚ ਸ਼ਹਿਰੀ ਨੌਜਵਾਨ ਅਤੇ ਕਿਸਾਨ ਮਹਾ ਸਭਾ ਵਲੋਂ ਕੀਤੀ ਜਾ ਰਹੀ...
ਭਲਕੇ 'ਚ ਮਨਪ੍ਰੀਤ ਬਾਦਲ ਵਲੋਂ ਬਜਟ ਦੇ ਰੂਪ 'ਚ ਇਕ ਵਾਰ ਫਿਰ ਪੇਸ਼ ਕੀਤਾ ਜਾਵੇਗਾ ਝੂਠ ਦਾ ਪਲੰਦਾ- ਮਜੀਠੀਆ
. . .  1 day ago
ਅੰਮ੍ਰਿਤਸਰ, 7 ਮਾਰਚ (ਹਰਮਿੰਦਰ ਸਿੰਘ)- ਸਾਬਕਾ ਕੈਬਨਿਟ ਮੰਤਰੀ, ਸੀਨੀਅਰ ਅਕਾਲੀ ਆਗੂ ਅਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਭਲਕੇ ਹੋਣ ਵਾਲੇ ਬਜਟ ਇਜਲਾਸ 'ਚ ਵਿੱਤ ਮੰਤਰੀ ਮਨਪ੍ਰੀਤ ਸਿੰਘ...
ਸ੍ਰੀ ਖੁਰਾਲਗੜ੍ਹ ਪਹੁੰਚੇ ਸਾਂਪਲਾ ਦਾ ਕਿਸਾਨਾਂ ਨੇ ਕੀਤਾ ਵਿਰੋਧ
. . .  1 day ago
ਬੀਣੇਵਾਲ, 7 ਮਾਰਚ (ਬੈਜ ਚੌਧਰੀ)- ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਗੜ੍ਹਸ਼ੰਕਰ 'ਚ ਪੈਂਦੇ ਇਤਿਹਾਸਕ ਧਰਮ ਅਸਥਾਨ (ਤਪ ਅਸਥਾਨ) ਖੁਰਾਲਗੜ੍ਹ ਪਹੁੰਚਣ 'ਤੇ ਐਸ. ਸੀ. ਕਮਿਸ਼ਨ ਦੇ ਰਾਸ਼ਟਰੀ...
ਸਰਕਾਰੀ ਸਕੂਲ ਗਾਹਲੜੀ ਦੀਆਂ 9 ਵਿਦਿਆਰਥਣਾਂ ਆਈਆਂ ਕੋਰੋਨਾ ਪਾਜ਼ੀਟਿਵ
. . .  1 day ago
ਦੋਰਾਂਗਲਾ (ਗੁਰਦਾਸਪੁਰ), 7 ਮਾਰਚ (ਚੱਕਰਾਜਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਵਿਖੇ ਡਾ. ਜੋਤਪਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਹਤ ਵਿਭਾਗ ਦੀ ਟੀਮ, ਹੈਲਥ ਵਰਕਰ ਪ੍ਰਭਜੋਤ ਸਿੰਘ...
ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਕੋਲਕਾਤਾ, 7 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ 'ਚ ਪਹੁੰਚ ਚੁੱਕੇ ਹਨ। ਇੱਥੇ ਪਹੁੰਚਣ 'ਤੇ ਹਾਲ ਹੀ 'ਚ ਭਾਜਪਾ 'ਚ ਸ਼ਾਮਿਲ ਹੋਏ ਬਾਲੀਵੁੱਡ ਅਦਾਕਾਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਪਹਿਲਾ ਸਫ਼ਾ

ਪੱਛਮੀ ਬੰਗਾਲ ਦੇ ਲੋਕ ਬਦਲਾਅ ਦਾ ਮਨ ਬਣਾ ਚੁੱਕੇ ਹਨ-ਮੋਦੀ

ਮਮਤਾ 'ਤੇ ਤੁਸ਼ਟੀਕਰਨ ਦੀ ਰਾਜਨੀਤੀ ਦਾ ਲਾਇਆ ਦੋਸ਼
ਕੋਲਕਾਤਾ, 22 ਫਰਵਰੀ (ਰਣਜੀਤ ਸਿੰਘ ਲੁਧਿਆਣਵੀ)-ਮਮਤਾ ਬੈਨਰਜੀ ਸਰਕਾਰ 'ਤੇ ਹਮਲਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਦੋਸ਼ ਲਾਇਆ ਕਿ ਇਸ ਨੇ ਪੱਛਮੀ ਬੰਗਾਲ 'ਚ ਜੀਵਨ ਦੇ ਸਾਰੇ ਖੇਤਰਾਂ 'ਚ ਸਿੰਡੀਕੇਟ ਰਾਜ ਸਥਿਰ ਕਰ ਦਿੱਤਾ ਹੈ | ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਵਲੋਂ ਬੰਗਾਲ ਦੇ ਵਿਕਾਸ ਲਈ ਪੂਰੀ ਮਦਦ ਕੀਤੀ ਜਾ ਰਹੀ ਹੈ | ਐਪਰ ਇਥੇ ਪੈਸੇ ਕੱਟੇ ਤੋਂ ਬਿਨਾਂ ਕੋਈ ਕੰਮ ਨਹੀਂ ਚਲਦਾ | ਤਿ੍ਣਮੂਲ ਆਗੂਆਂ ਦੀ ਤੋਲਾਬਾਜ਼ੀ ਕਾਰਨ ਬੰਗਾਲ ਦੇ ਲੋਕ ਹੋਰ ਗ਼ਰੀਬ ਹੁੰਦੇ ਜਾ ਰਹੇ ਹਨ | ਉਨ੍ਹਾਂ ਨੇ ਟੀ. ਐਮ. ਸੀ. ਸਰਕਾਰ 'ਤੇ ਆਪਣੇ ਸੱਭਿਆਚਾਰ ਵਿਰਾਸਤ ਅਤੇ ਪ੍ਰਤੀਕਾਂ ਦੀ ਅਣਦੇਖੀ ਕਰਦੇ ਹੋਏ ਆਪਣੇ ਵੋਟ ਬੈਂਕ ਦੀ ਰੱਖਿਆ ਲਈ ਤੁਸ਼ਟੀਕਰਨ ਦੀ ਰਾਜਨੀਤੀ ਕਰਨ ਦਾ ਦੋਸ਼ ਲਾਇਆ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਪੈਸੇ ਕੱਟਣ ਦੇ ਸੱਭਿਆਚਾਰ ਨੇ ਮਾਹੌਲ ਨੂੰ ਇਸ ਹੱਦ ਤੱਕ ਕਮਜ਼ੋਰ ਕਰ ਦਿੱਤਾ ਹੈ ਕਿ ਤੁਸੀਂ ਇਸ ਨੂੰ ਪੈਸੇ ਦਿੱਤੇ ਬਿਨਾਂ ਕਿਰਾਏ 'ਤੇ ਮਕਾਨ ਵੀ ਨਹੀਂ ਲੈ ਸਕਦੇ | ਤੁਸੀਂ ਸਿੰਡੀਕੇਟ ਦੀ ਇਜਾਜ਼ਤ ਦੇ ਬਿਨਾਂ ਮਕਾਨ ਕਿਰਾਏ 'ਤੇ ਨਹੀਂ ਲੈ ਸਕਦੇ | ਉਨ੍ਹਾਂ ਨੇ ਪੀ. ਐਮ. ਕਿਸਾਨ ਸਨਮਾਨ ਨਿਧੀ ਅਤੇ ਆਯੁਸ਼ਮਾਨ ਭਾਰਤ ਵਰਗੀਆਂ ਕੇਂਦਰੀ ਯੋਜਨਾਵਾਂ ਨੂੰ ਲਾਗੂ ਨਾ ਕਰਨ ਲਈ ਬੈਨਰਜੀ ਸਰਕਾਰ 'ਤੇ ਹਮਲਾ ਕਰਦਿਆਂ ਕਿਹਾ ਕਿ ਕਿਸਾਨਾਂ ਅਤੇ ਗ਼ਰੀਬਾਂ ਨੂੰ ਇਨ੍ਹਾਂ ਦੇ ਲਾਭ ਤੋਂ ਵਾਂਝੇ ਰੱਖਿਆ ਗਿਆ | ਮੋਦੀ ਨੇ ਹੁਗਲੀ ਜ਼ਿਲ੍ਹੇ 'ਚ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਕ ਘਰ ਬਾਰੇ ਦੱਸਿਆ ਗਿਆ, ਜਿਥੇ ਬੰਕਿਮ ਚੰਦਰ ਚਟੋਪਾਧਿਆਏ ਨੇ ਕਲਪਨਾ ਕੀਤੀ ਅਤੇ ਵੰਦੇ ਮਾਤਰਮ ਲਿਖਿਆ, ਜਿਸ ਦੀ ਹਾਲਤ ਖ਼ਰਾਬ ਹੈ | ਉਨ੍ਹਾਂ ਕਿਹਾ ਕਿ ਇਕ ਵਿਅਕਤੀ ਜਿਸ ਨੇ ਗ਼ੁਲਾਮੀ ਦੀ ਘੋਰ ਨਿਰਾਸ਼ਾ ਦਰਮਿਆਨ ਸੁਤੰਤਰਤਾ ਸੰਗਰਾਮ 'ਚ ਨਵੀਂ ਰੂਹ ਫੂਕੀ, ਦਾ ਘਰ ਅਣਗਹਿਲੀ ਦਾ ਪੀੜਤ ਹੈ | ਇਹ ਬੰਗਾਲੀ ਮਾਣ ਦਾ ਅਪਮਾਨ ਹੈ | ਉਨ੍ਹਾਂ ਨੇ ਟੀ. ਐਮ. ਸੀ. ਸਰਕਾਰ 'ਤੇ ਰਾਜ ਦੇ ਇਕ ਸਮੇਂ ਦੇ ਉੱਭਰਦੇ ਜੂਟ ਉਪਯੋਗ ਸਮੇਤ ਉਦਯੋਗਿਕ ਵਿਕਾਸ ਨੂੰ ਅਣਗੌਲਿਆਂ ਕਰਨ ਦਾ ਵੀ ਦੋਸ਼ ਲਾਇਆ | ਉਨ੍ਹਾਂ ਕਿਹਾ ਕਿ ਬੰਗਾਲ ਦੇ ਲੋਕਾਂ ਨੇ ਅਸਲ ਬਦਲਾਅ ਦਾ ਮਨ ਬਣਾ ਲਿਆ ਹੈ | ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਬੰਗਾਲ ਨੂੰ ਅਜਿਹੀ ਸਰਕਾਰ ਦੇਵੇਗੀ, ਜੋ ਸਾਰਿਆਂ ਲਈ ਵਿਕਾਸ ਨੂੰ ਯਕੀਨੀ ਬਣਾਵੇਗੀ | ਉਨ੍ਹਾਂ ਸੂਬਾ ਸਰਕਾਰ 'ਤੇ ਫਿਰ ਹਮਲਾ ਕਰਦਿਆਂ ਕਿਹਾ ਕਿ ਬੰਗਾਲ ਦਾ ਵਿਕਾਸ ਉਦੋਂ ਤੱਕ ਸੰਭਵ ਨਹੀਂ ਜਦੋਂ ਤੱਕ ਪੈਸੇ ਕੱਟਣ ਦਾ ਸਭਿਆਚਾਰ, ਤੋਲਾਬਾਜ਼ੀ ਬਣੀ ਰਹਿੰਦੀ ਹੈ | ਬੰਗਾਲ ਦਾ ਵਿਕਾਸ ਸੰਭਵ ਨਹੀਂ ਜਦੋਂ ਤੱਕ ਸੂਬਾ ਪ੍ਰਸ਼ਾਸਨ ਗੁੰਡਿਆਂ ਦੀ ਸੁਰੱਖਿਆ ਕਰਦਾ ਰਹੇਗਾ, ਬੰਗਾਲ ਦਾ ਵਿਕਾਸ ਸੰਭਵ ਨਹੀਂ ਜਦੋਂ ਤੱਕ ਕਾਨੂੰਨ ਦਾ ਰਾਜ ਸਥਾਪਿਤ ਨਹੀਂ ਹੁੰਦਾ | ਮੋਦੀ ਨੇ ਨੋਵਾਪਾੜਾ ਤੋਂ ਦਖਣੇਸ਼ਵਰ ਮੈਟਰੋ ਰੇਲਵੇ ਦਾ ਉਦਘਾਟਨ ਕਰਦਿਆਂ ਕਿਹਾ ਕਿ ਵਿਕਾਸ ਲਈ ਸੰਚਾਰ ਸਾਧਨਾਂ ਦੀ ਲੋੜ ਹੈ | ਇਸਦੇ ਨਾਲ ਜਿਥੇ ਕਾਲੀਘਾਟ ਮੰਦਰ ਨਾਲ ਦਖਣੇਸ਼ਵਰ ਮੰਦਰ ਦਾ ਸੰਪਰਕ ਹੋਇਆ, ਉਥੇ ਲੋਕਾਂ, ਵਿਦਿਆਰਥੀਆਂ ਨੂੰ ਆਉਣ-ਜਾਣ ਲਈ ਫਾਇਦਾ ਪੁੱਜੇਗਾ | ਉਨ੍ਹਾਂ ਕਿਹਾ ਕਿ 50 ਹਜ਼ਾਰ ਬੰਦਿਆਂ ਨੂੰ ਰੇਲਵੇ ਦੇ ਵਿਸਥਾਰ ਦਾ ਫਾਇਦਾ ਪੁੱਜੇਗਾ | ਉਨ੍ਹਾਂ ਕਿਹਾ ਕਿ ਰੇਲ ਸੇਵਾ ਦੇ ਵਿਸਥਾਰ ਨਾਲ ਛੋਟੇ ਕਿਸਾਨਾਂ ਨੂੰ ਵੀ ਲਾਭ ਪੁੱਜੇਗਾ | ਇਸ ਤੋਂ ਬਾਅਦ ਉਨ੍ਹਾਂ 464 ਕਰੋੜ ਦੀ ਲਾਗਤ ਨਾਲ ਬਣੀ ਮੈਟਰੋ ਸੇਵਾ ਦੇ ਵਿਸਥਾਰ ਦਾ ਉਦਘਾਟਨ ਕੀਤਾ | ਬੀਤੇ ਇਕ ਮਹੀਨੇ 'ਚ ਪ੍ਰਧਾਨ ਮੰਤਰੀ ਤੀਜੀ ਵਾਰ ਬੰਗਾਲ ਆਏ ਹਨ ਤੇ ਦੋ ਬਾਰ ਵਰਚੁਅਲ ਮੀਟਿੰਗ ਨੂੰ ਸੰਬੋਧਿਤ ਕੀਤਾ ਹੈ |
ਨਹੀਂ ਪੱੁਜੀ ਮਮਤਾ ਬੈਨਰਜੀ
ਹੁਗਲੀ ਜ਼ਿਲੇ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਮਾਗਮ 'ਚ ਮੁੱਖ ਮੰਤਰੀ ਮਮਤਾ ਬੈਨਰਜੀ ਨਹੀਂ ਪੁੱਜੀ | ਮੈਟਰੋ ਰੇਲਵੇ ਵਿਸਥਾਰ ਸਮਾਗਮ 'ਚ ਮੁੱਖ ਮੰਤਰੀ ਨੂੰ ਸੱਦਾ ਪੱਤਰ ਭੇਜਿਆ ਗਿਆ ਸੀ | ਅਖ਼ਬਾਰਾਂ 'ਚ ਅੱਜ ਛਪੇ ਇਸ਼ਤਿਹਾਰਾਂ 'ਚ ਵੀ ਮੁੱਖ ਮੰਤਰੀ ਦਾ ਨਾਂਅ ਸੀ | ਜ਼ਿਕਰਯੋਗ ਹੈ ਕਿ ਵਿਕਟੋਰੀਆ ਮੈਮੋਰੀਅਲ 'ਚ ਨੇਤਾਜੀ ਸੁਭਾਸ਼ ਚੰਦਰ ਬੋਸ ਦੇ 125ਵੇਂ ਜਨਮ ਦਿਨ ਸਮਾਰੋਹ ਮੌਕੇ ਮੁੱਖ ਮੰਤਰੀ ਦੇ ਬੋਲਣ ਤੋਂ ਪਹਿਲਾਂ ਕੁਝ ਭਾਜਪਾ ਆਗੂਆਂ ਵਲੋਂ ਜੈ ਸ੍ਰੀ ਰਾਮ ਦੇ ਨਾਅਰੇ ਲਾਏ ਗਏ ਸਨ, ਜਿਸਦੇ ਵਿਰੋਧ 'ਚ ਉਨ੍ਹਾਂ ਭਾਸ਼ਨ ਦੇਣ ਤੋਂ ਨਾਂਹ ਕਰਦਿਆਂ ਪ੍ਰਧਾਨ ਮੰਤਰੀ ਸਾਹਮਣੇ ਕਿਹਾ ਸੀ ਕਿ ਸੱਦਾ ਪੱਤਰ ਦੇ ਕੇ ਕਿਸੇ ਦੀ ਬੇਇੱਜ਼ਤੀ ਕਰਨਾ ਠੀਕ ਨਹੀਂ |

ਕਸ਼ਮੀਰ 'ਚ 11 ਮਹੀਨਿਆਂ ਬਾਅਦ ਰੇਲ ਸੇਵਾ ਬਹਾਲ

ਸ੍ਰੀਨਗਰ, 22 ਫਰਵਰੀ (ਮਨਜੀਤ ਸਿੰਘ)- ਕਸ਼ਮੀਰ ਘਾਟੀ 'ਚ ਕੋਰੋਨਾ ਮਹਾਂਮਾਰੀ ਕਾਰਨ ਰੱਦ ਕੀਤੀ ਗਈ ਰੇਲ ਸੇਵਾ ਸੋਮਵਾਰ ਨੂੰ 11 ਮਹੀਨੇ ਦੇ ਬਾਅਦ ਮੁੜ ਬਹਾਲ ਕਰ ਦਿੱਤੀ ਗਈ | ਰੇਲਵੇ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਇਹ ਆਵਾਜਾਈ ਦੀ ਆਸਾਨੀ ਨੂੰ ਵਧਾਉਣ ਦੇ ਨਾਲ-ਨਾਲ ਘਾਟੀ 'ਚ ਸੈਰ-ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਦੇਵੇਗੀ | ਗੋਇਲ ਨੇ ਟਵੀਟ ਕਰਦਿਆਂ ਕਿ ਰੇਲਵੇ ਕਸ਼ਮੀਰ ਘਾਟੀ ਦੇ ਬਨਿਹਾਲ-ਬਾਰਾਮੁਲਾ ਖੇਤਰ 'ਚ 22 ਫਰਵਰੀ ਨੂੰ ਰੇਲ ਸੰਚਾਲਨ ਸ਼ੁਰੂ ਕਰੇਗਾ | ਇਸ ਤੋਂ ਪਹਿਲਾਂ ਰੇਲਵੇ ਕਿਹਾ ਸੀ ਕਿ ਉਨ੍ਹਾਂ ਵਲੋਂ ਯਾਤਰੀ ਰੇਲ ਸੇਵਾ ਸ਼ੁਰੂ ਕਰਨ ਦੀ ਹਾਲੇ ਕੋਈ ਤਰੀਕ ਤੈਅ ਨਹੀਂ ਕੀਤੀ ਗਈ | ਲਗਪਗ 65 ਫੀਸਦੀ ਰੇਲਾਂ ਚੱਲ ਰਹੀਆਂ ਹਨ | ਇਕੱਲੇ ਜਨਵਰੀ ਮਹੀਨੇ 'ਚ 250 ਰੇਲਾਂ ਚਲਾਈਆਂ ਗਈਆਂ ਅਤੇ ਰਹਿੰਦਿਆਂ ਵੀ ਜਲਦ ਚਲਾ ਦਿੱਤੀਆਂ ਜਾਣਗੀਆਂ |
ਸ੍ਰੀਨਗਰ ਦੇ ਨੌਗਾਮ-ਕੰਨੀਹਾਮਾ ਰੇਲ ਟਰੈਕ ਨੇੜੇ ਬਾਰੂਦੀ ਸੁਰੰਗ ਬਰਾਮਦ
ਸ੍ਰੀਨਗਰ ਦੇ ਨੌਗਾਮ-ਕੰਨੀਹਾਮਾ ਰੋਡ 'ਤੇ ਅੱਤਵਾਦੀਆਂ ਵਲੋਂ ਲਗਾਈ ਬਾਰੂਦੀ ਸੁਰੰਗ ਪਤਾ ਲਗਾ ਕੇ ਇਸ ਨੂੰ ਤਬਾਹ ਕਰ ਕੇ ਇਕ ਵੱਡਾ ਹਾਦਸਾ ਹੋਣ ਤੋਂ ਟਾਲ ਦਿੱਤਾ ਗਿਆ | ਆਈ.ਜੀ.ਪੀ. ਕਸ਼ਮੀਰ ਵਿਜੇ ਕੁਮਾਰ ਅਨੁਸਾਰ ਨੌਗਾਮ-ਕੰਨੀਹਾਮਾ ਇਲਾਕੇ ਨੇੜੇ ਬਨਿਹਾਲ-ਬਾਰਾਮੁਲਾ ਰੇਲਵੇ ਟਰੈਕ 'ਤੇ ਥੋੜ੍ਹੀ ਦੂਰੀ 'ਤੇ ਅੱਤਵਾਦੀਆਂ ਵਲੋਂ ਪੁਲ ਹੇਠ ਲਗਾਈ ਬਾਰੂਦੀ ਸੁਰੰਗ ਦਾ ਪੁਲਿਸ ਅਤੇ ਫੌਜ ਦੇ ਗਸ਼ਤੀ ਦਲ ਵਲੋਂ ਸੋਮਵਾਰ ਸਵੇਰ ਸਮੇਂ ਸਿਰ ਪਤਾ ਲਗਾ ਕੇ ਇਸ ਨੂੰ ਤਬਾਹ ਕਰ ਦਿੱਤਾ ਗਿਆ | ਇਸ ਘਟਨਾ ਨਾਲ ਉਕਤ ਰੇਲ ਸੇਵਾ ਦੇ ਬਹਾਲ ਹੋਣ 'ਤੇ ਕੋਈ ਪ੍ਰਭਾਵ ਨਹੀਂ ਪਿਆ |

ਖੇਤੀਬਾੜੀ ਇਕਲੌਤਾ ਕਾਰੋਬਾਰ ਜਿਸ ਦਾ ਸਬੰਧ 'ਭਾਰਤ ਮਾਤਾ' ਨਾਲ-ਰਾਹੁਲ

ਵਾਇਨਾਡ (ਕੇਰਲ), 22 ਫਰਵਰੀ (ਏਜੰਸੀ)-ਕਾਂਗਰਸੀ ਨੇਤਾ ਰਾਹੁਲ ਗਾਂਧੀ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਪ੍ਰਤੀ ਇਕਜੁੱਟਤਾ ਪ੍ਰਗਟ ਕਰਨ ਲਈ ਸੋਮਵਾਰ ਨੂੰ ਆਪਣੇ ਚੋਣ ਹਲਕੇ ਵਿਚ ਇਕ ਟਰੈਕਟਰ ਰੈਲੀ 'ਚ ਸ਼ਾਮਿਲ ਹੋਏ | ਇਸ ਮੌਕੇ ਉਨ੍ਹਾਂ ਕਿਹਾ ਕਿ ਖੇਤੀਬਾੜੀ ਇਕਲੌਤਾ ਕਾਰੋਬਾਰ ਹੈ ਜਿਸ ਦਾ ਸਬੰਧ 'ਭਾਰਤ ਮਾਤਾ' ਨਾਲ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਨੂੰ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰਨ | ਵਾਇਨਾਡ ਜ਼ਿਲ੍ਹੇ ਦੇ ਥਿ੍ਕਾਇਪੱਟਾ ਤੋਂ ਮੁਤਿੱਲ ਵਿਚਕਾਰ 6 ਕਿਲੋਮੀਟਰ ਲੰਬੀ ਟਰੈਕਟਰ ਰੈਲੀ ਤੋਂ ਬਾਅਦ ਹੋਈ ਬੈਠਕ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਨੇ ਕਿਹਾ ਕਿ ਪੂਰੀ ਦੁਨੀਆ ਭਾਰਤੀ ਕਿਸਾਨਾਂ ਦੀ ਪ੍ਰੇਸ਼ਾਨੀ ਦੇਖ ਸਕਦੀ ਹੈ ਪਰ ਕੇਂਦਰ ਸਰਕਾਰ ਕਿਸਾਨਾਂ ਦਾ ਦਰਦ ਨਹੀਂ ਸਮਝ ਰਹੀ | ਉਨ੍ਹਾਂ ਕਿਹਾ ਕਿ ਸਾਡੇ ਕੋਲ ਪਾਪ ਸਟਾਰ ਹਨ ਜੋ ਭਾਰਤੀ ਕਿਸਾਨਾਂ ਦੀ ਸਥਿਤੀ 'ਤੇ ਟਿੱਪਣੀ ਕਰ ਰਹੇ ਹਨ ਪਰ ਭਾਰਤ ਸਰਕਾਰ ਨੂੰ ਇਸ ਵਿਚ ਕੋਈ ਦਿਲਚਸਪੀ ਨਹੀਂ ਹੈ | ਸਰਕਾਰ ਨੂੰ ਜਦੋਂ ਤੱਕ ਮਜਬੂਰ ਨਹੀਂ ਕੀਤਾ ਜਾਵੇਗਾ, ਉਹ ਤਿੰਨੇ ਕਾਨੂੰਨਾਂ ਨੂੰ ਵਾਪਸ ਨਹੀਂ ਲਵੇਗੀ | ਉਨ੍ਹਾਂ ਕਿਹਾ ਕਿ ਖੇਤੀਬਾੜੀ 40 ਲੱਖ ਕਰੋੜ ਰੁਪਏ ਨਾਲ ਦੇਸ਼ ਦਾ ਸਭ ਤੋਂ ਵੱਡਾ ਕਾਰੋਬਾਰ ਹੈ ਅਤੇ ਇਸ ਨਾਲ ਕਰੋੜਾਂ ਭਾਰਤੀ ਜੁੜੇ ਹਨ | ਕੁਝ ਲੋਕ ਇਸ ਕਾਰੋਬਾਰ 'ਤੇ ਕਬਜ਼ਾ ਕਰਨਾ ਚਾਹੁੰਦੇ ਹਨ |

ਜਦੋਂ ਭੀੜਾਂ ਇਕੱਠੀਆਂ ਹੁੰਦੀਆਂ ਹਨ ਤਾਂ ਸਰਕਾਰਾਂ ਬਦਲ ਜਾਂਦੀਆਂ ਨੇ-ਟਿਕੈਤ

ਕਿਸਾਨਾਂ ਨੇ ਲੜਾਈ ਸ਼ੁਰੂ ਕੀਤੀ ਜਿਸ ਨੂੰ ਪੂਰੇ ਦੇਸ਼ ਨੇ ਇਕ ਹੋ ਕੇ ਲੜਨਾ ਹੈ- ਚੜੂਨੀ
ਚੰਡੀਗੜ੍ਹ/ਰਾਈ/ਖਰਖੋਦਾ, 22 ਫਰਵਰੀ (ਰਾਮ ਸਿੰਘ ਬਰਾੜ, ਵਿਪਿਨ ਪਾਲੀਵਾਲ)-ਬੀਤੇ ਦਿਨ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਸੀ ਕਿ ਭੀੜ ਇਕੱਠੀ ਕਰਨ ਨਾਲ ਕਾਨੂੰਨ ਵਾਪਸ ਨਹੀਂ ਹੁੰਦੇ | ਅੱਜ ਤੋਮਰ ਦੀ ਇਸ ਗੱਲ ਦਾ ਜਵਾਬ ਦਿੰਦੇ ਹੋਏ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਜਦੋਂ ਭੀੜਾਂ ਇਕੱਠੀਆਂ ਹੁੰਦੀਆਂ ਤਾਂ ਸਰਕਾਰਾਂ ਬਦਲ ਜਾਂਦੀਆਂ ਹਨ | ਇੱਥੇ ਹੋਈ ਕਿਸਾਨ ਮਹਾਂਪੰਚਾਇਤ ਦੌਰਾਨ ਰਾਕੇਸ਼ ਟਿਕੈਤ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਇਹ ਖੇਤੀ ਕਾਨੂੰਨ ਰੱਦ ਨਾ ਕੀਤੇ ਤਾਂ ਉਸ ਲਈ ਸੱਤਾ ਵਿਚ ਰਹਿਣਾ ਮੁਸ਼ਕਿਲ ਹੋ ਜਾਵੇਗਾ | ਟਿਕੈਤ ਸੋਨੀਪਤ ਜ਼ਿਲ੍ਹੇ ਦੇ ਖਰਖੋਦਾ 'ਚ ਸੰਬੋਧਨ ਕਰ ਰਹੇ ਸਨ | ਤੋਮਰ ਵਲੋਂ ਕੀਤੀ ਟਿੱਪਣੀ ਦਾ ਜਵਾਬ ਦਿੰਦੇ ਹੋਏ ਟਿਕੈਤ ਨੇ ਕਿਹਾ ਕਿ ਉਹ ਆਪਣਾ ਦਿਮਾਗੀ ਸੰਤੁਲਨ ਗਵਾ ਚੁੱਕੇ ਹਨ ਅਤੇ ਜਦੋਂ ਭੀੜਾਂ ਇੱਕਠੀਆਂ ਹੁੰਦੀਆਂ ਹਨ ਤਾਂ ਸਰਕਾਰਾਂ ਬਦਲ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਜੇਕਰ ਕਿਸਾਨ ਆਪਣੀ ਫਸਲ ਨੂੰ ਬਰਬਾਦ ਕਰ ਸਕਦੇ ਹਨ ਤਾਂ ਤੁਸੀਂ ਕਿਸਾਨਾਂ ਸਾਹਮਣੇ ਕੁਝ ਵੀ ਨਹੀਂ | ਉਨ੍ਹਾਂ ਤੇਲ ਦੀਆਂ ਕੀਮਤਾਂ ਵਧਣ 'ਤੇ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਕੇਵਲ ਖੇਤੀ ਕਾਨੂੰਨਾਂ ਨਾਲ ਸਬੰਧਿਤ ਸਵਾਲ ਨਹੀਂ ਹਨ, ਬਿਜਲੀ (ਸੋਧ) ਬਿੱਲ, ਬੀਜ ਬਿੱਲ ਸਮੇਤ ਕਈ ਹੋਰ ਸਵਾਲ ਵੀ ਹਨ | ਉਨ੍ਹਾਂ ਸਰਕਾਰ ਨੂੰ ਸਵਾਲ ਪੁੱਛਦੇ ਹੋਏ ਕਿਹਾ ਕਿ ਸਰਕਾਰ ਕਿਸ ਤਰ੍ਹਾਂ ਦੇ ਕਾਨੂੰਨ ਲਿਆਉਣਾ ਚਾਹੁੰਦੀ ਹੈ? ਟਿਕੈਤ ਨੇ ਕਿਹਾ ਕਿ ਖਾਪ ਪੰਚਾਇਤਾਂ ਅਤੇ ਕਿਸਾਨਾਂ ਨੇ ਸਾਡੇ 40 ਕਿਸਾਨਾਂ 'ਤੇ ਭਰੋਸਾ ਪ੍ਰਗਟਾਇਆ ਹੈ ਅਤੇ ਅਸੀਂ ਭਰੋਸੇ ਨੂੰ ਟੁੱਟਣ ਨਹੀਂ ਦੇਵਾਂਗੇ | ਉਨ੍ਹਾਂ ਕਿਹਾ ਕਿ ਜੇ ਅੱਜ ਸਰਕਾਰ 'ਤੇ ਬਰੇਕ ਨਾ ਲੱਗੀ ਤਾਂ ਇਹ ਸਰਕਾਰ ਬੇਲਗਾਮ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਹੁਣ ਇਸ ਤਰ੍ਹਾਂ ਦਾ ਸਮਾਂ ਆ ਗਿਆ ਹੈ ਕਿ ਜੋ ਵੀ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਦਾ ਹੈ ਉਸ ਦੀ ਆਵਾਜ਼ ਨੂੰ ਮੁਕੱਦਮਾ ਦਰਜ ਕਰਕੇ ਦਬਾਉਣ ਦੀ ਕੋਸ਼ਿਸ਼ ਹੋ ਰਹੀ ਹੈ ਪਰ ਇਹ ਕਿਸਾਨ ਤੇ ਮਜ਼ਦੂਰ ਝੁਕਣ ਵਾਲੇ ਨਹੀਂ | ਇਸ ਦੌਰਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕਿਸਾਨਾਂ ਨੇ ਇਕ ਲੜਾਈ ਸ਼ੁਰੂ ਕਰ ਦਿੱਤੀ ਹੈ ਜਿਸ ਨੂੰ ਪੂਰੇ ਦੇਸ਼ ਨੂੰ ਇਕਜੁੱਟ ਹੋ ਕੇ ਲੜਨਾ ਹੈ | ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਹ ਅੰਦੋਲਨ 2024 ਤੱਕ ਵੀ ਚਲਾਉਣਾ ਪਿਆ ਤਾਂ ਉਹ ਇਸ ਨੂੰ ਜਾਰੀ ਰੱਖਣਗੇ | ਇਸ ਦੌਰਾਨ ਬਲਦੇਵ ਸਿੰਘ ਸਿਰਸਾ, ਜਗਜੀਤ ਸਿੰਘ ਦਲੇਵਾਲ, ਯੁੱਧਵੀਰ ਸਿੰਘ, ਅਭਿਮੰਨਿਊ ਕੋਹਾੜ ਅਤੇ ਪੂਨਮ ਪੰਡਿਤ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਮੰਡੀ ਪ੍ਰਧਾਨ ਨਰੇਸ਼ ਦਹੀਆ, ਸੰਜੇ ਗਾਂਧੀ, ਹਿੰਦ ਕੇਸਰੀ ਸੰਜੇ ਪਹਿਲਵਾਨ, ਸੰਜੇ ਦਹੀਆ, ਕ੍ਰਿਸ਼ਨ ਦਹੀਆ, ਵਿਰੇਂਦਰ ਆਦਿ ਮੌਜੂਦ ਸਨ |

ਦਿਸ਼ਾ ਰਵੀ ਨੂੰ ਇਕ ਦਿਨ ਦੀ ਪੁਲਿਸ ਹਿਰਾਸਤ 'ਚ ਭੇਜਿਆ

ਨਵੀਂ ਦਿੱਲੀ, 22 ਫਰਵਰੀ (ਏਜੰਸੀ)- ਦਿੱਲੀ ਦੀ ਇਕ ਅਦਾਲਤ ਵਲੋਂ ਸੋਮਵਾਰ ਨੂੰ ਵਾਤਾਵਰਨ ਕਾਰਕੁੰਨ ਦਿਸ਼ਾ ਰਵੀ (21) ਨੂੰ ਇਕ ਦਿਨ ਦੀ ਪੁਲਿਸ ਹਿਰਾਸਤ 'ਚ ਭੇਜ ਦਿੱਤਾ ਹੈ, ਜਿਸ ਨੂੰ ਪਿਛਲੇ ਦਿਨੀਂ ਕਿਸਾਨ ਅੰਦੋਲਨ ਨਾਲ ਸਬੰਧਿਤ ਕਥਿਤ 'ਟੂਲਕਿੱਟ' ਸੋਸ਼ਲ ਮੀਡੀਆ 'ਤੇ ਸ਼ੇਅਰ ਕਰਨ ਨੂੰ ਲੈ ਕੇ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਗਿਆ ਸੀ | ਚੀਫ਼ ਮੈਟਰੋਪਾਲੀਟਨ ਮੈਜਿਸਟਰੇਟ ਪੰਕਜ ਸ਼ਰਮਾ ਨੇ ਨਿਆਇਕ ਹਿਰਾਸਤ 'ਚ ਭੇਜੀ ਗਈ ਦਿਸ਼ਾ ਰਵੀ ਨੂੰ ਇਕ ਦਿਨ ਦੀ ਪੁਲਿਸ ਹਿਰਾਸਤ 'ਚ ਭੇਜ ਦਿੱਤਾ ਹੈ, ਜਦੋਂ ਪੁਲਿਸ ਵਲੋਂ ਅਦਾਲਤ ਨੂੰ ਦੱਸਿਆ ਗਿਆ ਹੈ ਕਿ ਇਸ ਮਾਮਲੇ 'ਚ ਸਹਿ-ਦੋਸ਼ੀਆਂ ਸਾਹਮਣੇ ਪੁੱਛਗਿੱਛ ਕਰਨ ਲਈ ਉਨ੍ਹਾਂ ਨੂੰ ਦਿਸ਼ਾ ਰਵੀ ਦੀ ਹਿਰਾਸਤ ਲੋੜੀਂਦੀ ਹੈ | ਉਸ ਨੂੰ ਅਦਾਲਤ ਨੇ ਸ਼ੁੱਕਰਵਾਰ ਨੂੰ 3 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਸੀ | ਇਸ ਦੌਰਾਨ ਟੂਲਕਿੱਟ ਮਾਮਲੇ ਦੇ ਸਹਿ-ਦੋਸ਼ੀ ਨਿਕਿਤਾ ਜੈਕਬ ਤੇ ਸ਼ਾਂਤਨੂ ਮੂਲੁਕ ਅੱਜ ਦਿੱਲੀ ਪੁਲਿਸ ਦੇ ਦਵਾਰਕਾ ਸਥਿਤ ਸਾਈਬਰ ਸੈੱਲ ਦਫ਼ਤਰ 'ਚ ਪੁੱਛਗਿੱਛ 'ਚ ਸ਼ਾਮਿਲ ਹੋਣ ਲਈ ਪੁੱਜੇ, ਜਿਥੇ ਉਨ੍ਹਾਂ ਕੋਲੋਂ ਇਸ ਮਾਮਲੇ 'ਚ 13 ਫਰਵਰੀ ਨੂੰ ਬੈਂਗਲੁਰੂ ਤੋਂ ਦਿੱਲੀ ਪੁਲਿਸ ਵਲੋਂ ਗਿ੍ਫ਼ਤਾਰ ਕੀਤੀ ਗਈ ਦਿਸ਼ਾ ਰਵੀ ਦੇ ਸਾਹਮਣੇ ਪੁੱਛਗਿੱਛ ਕੀਤੀ ਗਈ ਹੈ |

ਚਾਈਨਾ ਡੋਰ ਕਾਰਨ ਕਰੰਟ ਲੱਗਣ ਨਾਲ ਲੜਕਾ ਤੇ ਲੜਕੀ ਝੁਲਸੇ

ਫ਼ਰੀਦਕੋਟ/ਕੋਟਕਪੂਰਾ, 22 ਫਰਵਰੀ (ਜਸਵੰਤ ਸਿੰਘ ਪੁਰਬਾ, ਮੋਹਰ ਸਿੰਘ ਗਿੱਲ)- ਚਾਈਨਾ ਡੋਰ ਨਾਲ ਵਾਪਰਦੀਆਂ ਦੁਖਦਾਇਕ ਘਟਨਾਵਾਂ ਦੀਆਂ ਖਬਰਾਂ ਅਖਬਾਰਾਂ ਦੀਆਂ ਸੁਰਖੀਆਂ ਬਣਨ ਦੇ ਬਾਵਜੂਦ ਪੰਜਾਬ ਭਰ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ 'ਚ ਚਾਈਨਾ ਡੋਰ ਦੀ ਵਰਤੋਂ ਅਤੇ ਵਿਕਰੀ ਦਾ ਸਿਲਸਿਲਾ ਜਾਰੀ ਹੈ | ਅੱਜ ਸਥਾਨਕ ਬਾਹਮਣ ਵਾਲਾ ਸੜਕ 'ਤੇ ਸਥਿਤ ਇਕ ਬਸਤੀ ਦੇ ਵਸਨੀਕ ਨੌਜਵਾਨ ਲੜਕੇ ਅਤੇ ਲੜਕੀ ਦੇ ਚਾਈਨਾ ਡੋਰ ਕਾਰਨ ਬੁਰੀ ਤਰ੍ਹਾਂ ਝੁਲਸ ਜਾਣ ਦੀ ਦੁਖਦਾਇਕ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ 20 ਸਾਲਾ ਲੜਕੀ ਰਮਨਦੀਪ ਕੌਰ ਪੁੱਤਰੀ ਸੇਵਕ ਸਿੰਘ ਆਪਣੇ ਘਰ ਦੀ ਰਸੋਈ 'ਚ ਚਾਹ ਬਣਾ ਰਹੀ ਸੀ ਤੇ ਕੋਠੇ ਉੱਪਰ ਗੁਆਂਢੀਆਂ ਦਾ 21 ਸਾਲਾ ਲੜਕਾ ਸਤਨਾਮ ਸਿੰਘ ਮਿੱਟੀ ਚੜ੍ਹਾ ਰਿਹਾ ਸੀ, ਜਦ ਉਸ ਨੇ ਚਾਈਨਾ ਡੋਰ ਕੋਠੇ ਉੱਪਰ ਪਈ ਦੇਖੀ ਤਾਂ ਚਾਈਨਾ ਡੋਰ ਨੂੰ ਹੱਥ ਲਾਉਂਦਿਆਂ ਹੀ ਉਹ ਤਰੇਲ ਨਾਲ ਗਿੱਲੀ ਹੋਈ ਡੋਰ ਕਾਰਨ ਨੇੜਿਓਾ ਲੰਘਦੀਆਂ 132 ਕੇ.ਵੀ. ਦੀਆਂ ਹਾਈਵੋਲਟੇਜ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਆ ਜਾਣ ਕਾਰਨ ਬੁਰੀ ਤਰ੍ਹਾਂ ਝੁਲਸ ਗਿਆ | ਉਕਤ ਡੋਰ ਮਕਾਨ ਦੇ ਬਾਹਰ ਲਮਕਦੇ ਸਰੀਏ ਨਾਲ ਲੱਗ ਗਈ ਤੇ ਹਾਈਵੋਲਟੇਜ ਵਾਲਾ ਕਰੰਟ ਮਕਾਨ ਦੀਆਂ ਸਾਰੀਆਂ ਤਾਰਾਂ ਅਤੇ ਫ਼ਰਿੱਜ, ਐਲ. ਈ. ਡੀ. ਵਰਗੇ ਬਿਜਲੀ ਦੇ ਉਪਕਰਨ ਸਾੜਨ ਦਾ ਸਬੱਬ ਬਣਿਆ | ਛੱਤ 'ਚ ਵੀ ਤਰੇੜਾਂ ਆ ਗਈਆਂ, ਦੋਵਾਂ ਨੂੰ ਗੰਭੀਰ ਹਾਲਤ 'ਚ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਵਿਖੇ ਪਹੁੰਚਾਇਆ ਗਿਆ ਹੈ, ਜਿੱਥੇ ਉਹ ਜ਼ੇਰੇ ਇਲਾਜ ਹਨ |

ਮੱੁਖ ਮੰਤਰੀ ਵਲੋਂ ਸਮਾਰਟ ਸਿਟੀ ਤੇ ਅਮਰੁਤ ਸਕੀਮਾਂ ਤਹਿਤ 1087 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਆਗਾਜ਼

ਕੇਂਦਰ ਕੋਲ ਸ੍ਰੀ ਅਨੰਦਪੁਰ ਸਾਹਿਬ ਨੂੰ ਸਮਾਰਟ ਸਿਟੀ ਸਕੀਮ 'ਚ ਸ਼ਾਮਿਲ ਕਰਨ ਦੀ ਮੰਗ
ਚੰਡੀਗੜ੍ਹ, 22 ਫਰਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਮਾਰਟ ਸਿਟੀ ਅਤੇ ਅਮਰੁਤ ਯੋਜਨਾਵਾਂ ਤਹਿਤ ਸ਼ਹਿਰੀ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ 1087 ਕਰੋੜ ਰੁਪਏ ਦੇ ਕਈ ਪ੍ਰਾਜੈਕਟਾਂ ਦਾ ਵਰਚੁਅਲ ਤੌਰ 'ਤੇ ਨੀਂਹ ਪੱਥਰ ਅਤੇ ਉਦਘਾਟਨ ਕੀਤਾ | ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਨੌਵੇਂ ਪਾਤਸ਼ਾਹ ਨੂੰ ਸ਼ਰਧਾਂਜਲੀ ਵਜੋਂ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਸਮਾਰਟ ਸਿਟੀ ਯੋਜਨਾ 'ਚ ਸ਼ਾਮਿਲ ਕੀਤਾ ਜਾਵੇ | ਉਨ੍ਹਾਂ ਨੇ ਮਿਊਾਸਪਲ ਚੋਣਾਂ 'ਚ ਕਾਂਗਰਸ ਪਾਰਟੀ ਨੂੰ ਭਾਰੀ ਸਮਰਥਨ ਦੇਣ ਲਈ ਸੂਬੇ ਦੇ ਲੋਕਾਂ ਦਾ ਧੰਨਵਾਦ ਕੀਤਾ | ਮੁੱਖ ਮੰਤਰੀ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਆਪਣੇ ਸਾਬਕਾ ਸੰਸਦੀ ਹਲਕੇ ਅੰਮਿ੍ਤਸਰ ਸ਼ਹਿਰ ਲਈ 721 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਪਾਣੀ ਸਪਲਾਈ ਯੋਜਨਾ ਦਾ ਨੀਂਹ ਪੱਥਰ ਰੱਖਣ ਦੀ ਉਚੇਚੇ ਤੌਰ 'ਤੇ ਖੁਸ਼ੀ ਹੋ ਰਹੀ ਹੈ | ਸ਼ਹਿਰੀ ਬੁਨਿਆਦੀ ਢਾਂਚਾ ਸੁਧਾਰ ਪ੍ਰੋਗਰਾਮ (ਯੂ.ਆਈ.ਆਈ.ਪੀ.) ਬਾਰੇ ਗੱਲ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਆਪਣੇ ਪਹਿਲੇ ਪੜਾਅ 'ਚ 300 ਕਰੋੜ ਰੁਪਏ ਦੀ ਲਾਗਤ ਨਾਲ 2065 ਕਾਰਜ ਸ਼ੁਰੂ/ਮੁਕੰਮਲ ਕੀਤੇ ਗਏ ਜਦੋਂ ਕਿ ਦੂਜੇ ਪੜਾਅ ਅਧੀਨ 4227 ਕਾਰਜ ਪ੍ਰਵਾਨ ਕੀਤੇ ਗਏ ਅਤੇ 1300 ਕਾਰਜ ਸ਼ੁਰੂ ਕੀਤੇ ਗਏ | ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਅੰਮਿ੍ਤਸਰ, ਜਲੰਧਰ, ਲੁਧਿਆਣਾ ਅਤੇ ਸੁਲਤਾਨਪੁਰ ਲੋਧੀ 'ਚ ਸਮਾਰਟ ਸਿਟੀ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਜਾਣਕਾਰੀ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੁੱਲ 3000 ਕਰੋੜ ਰੁਪਏ ਦੀ ਕੁੱਲ ਵਿਵਸਥਾ 'ਚੋਂ ਇਸ ਯੋਜਨਾ ਅਧੀਨ 1246 ਕਰੋੜ ਰੁਪਏ ਦੀ ਲਾਗਤ ਨਾਲ ਕਾਰਜ ਸ਼ੁਰੂ/ਮੁਕੰਮਲ ਕੀਤੇ ਗਏ | 918 ਕਰੋੜ ਰੁਪਏ ਦੀ ਲਾਗਤ ਦੇ ਕਾਰਜਾਂ ਲਈ ਟੈਂਡਰ ਮੰਗੇ ਗਏ ਹਨ ਅਤੇ 802 ਕਰੋੜ ਰੁਪਏ ਦੇ ਟੈਂਡਰ ਪ੍ਰਕਿਰਿਆ ਅਧੀਨ ਹਨ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਅਮਰੁਤ ਯੋਜਨਾ ਤਹਿਤ 16 ਸ਼ਹਿਰਾਂ ਲਈ 2785 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਹਨ ਅਤੇ 2740 ਕਰੋੜ ਰੁਪਏ ਦੇ ਪ੍ਰਾਜੈਕਟਾਂ ਉਤੇ ਕੰਮ ਜਾਰੀ ਹੈ | ਉਨ੍ਹਾਂ ਕਿਹਾ ਕਿ ਸਕੀਮਾਂ ਦਾ ਉਦੇਸ਼ 100 ਫ਼ੀਸਦੀ ਜਲ ਸਪਲਾਈ ਅਤੇ ਸੀਵਰੇਜ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ ਅਤੇ ਹੁਣ ਤੱਕ 1072 ਕਿਲੋਮੀਟਰ ਜਲ ਸਪਲਾਈ ਲਾਈਨ ਅਤੇ 698 ਕਿਲੋਮੀਟਰ ਸੀਵਰੇਜ ਲਾਈਨ ਪਾਉਣ ਤੋਂ ਇਲਾਵਾ 69,304 ਘਰੇਲੂ ਜਲ ਸਪਲਾਈ ਅਤੇ 43,611 ਘਰੇਲੂ ਸੀਵਰੇਜ ਕੁਨੈਕਸ਼ਨ ਦਿੱਤੇ ਗਏ ਹਨ |
ਮੁੱਖ ਮੰਤਰੀ ਵਲੋਂ ਬਰਨਾਲਾ ਵਿਖੇ 105.63 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ ਜਿਸ 'ਚ 100 ਫ਼ੀਸਦੀ ਕਵਰੇਜ ਲਈ ਸੀਵਰੇਜ ਨੈਟਵਰਕ ਅਤੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਵਿਸਥਾਰ ਅਤੇ ਪੁਨਰਸਥਾਪਨ, 5740 ਘਰੇਲੂ ਸੀਵਰੇਜ ਕੁਨੈਕਸ਼ਨਾਂ ਅਤੇ 20 ਐਮ.ਐਲ.ਡੀ. ਸੀਵਰੇਜ ਟ੍ਰੀਟਮੈਂਟ ਪਲਾਂਟ ਨਾਲ 74 ਕਿਲੋਮੀਟਰ ਸੀਵਰੇਜ ਲਾਈਨ ਪਾਉਣਾ ਸ਼ਾਮਿਲ ਹੈ | ਪਵਿੱਤਰ ਨਗਰੀ ਅੰਮਿ੍ਤਸਰ ਲਈ 20.50 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ ਜਿਸ 'ਚ ਅੱਗ ਬੁਝਾਊ ਸੇਵਾਵਾਂ ਦੀ ਅਪ ਗ੍ਰੇਡੇਸ਼ਨ, ਠੋਸ ਕੂੜਾ-ਕਰਕਟ ਪ੍ਰਬੰਧਨ ਸਹੂਲਤਾਂ ਅਤੇ ਪਾਰਕਾਂ ਅਤੇ ਖੁੱਲ੍ਹੀਆਂ ਥਾਵਾਂ ਦਾ ਵਿਕਾਸ ਸ਼ਾਮਿਲ ਹੈ ਜਦੋਂ ਕਿ ਖੰਨਾ ਵਿਖੇ 25.16 ਕਰੋੜ ਰੁਪਏ ਦੀ ਲਾਗਤ ਨਾਲ 29 ਐਮ.ਐਲ.ਡੀ ਸਮਰੱਥਾ ਵਾਲੇ ਐਸ.ਟੀ.ਪੀ. ਦਾ ਉਦਘਾਟਨ ਵੀ ਕੀਤਾ ਗਿਆ | ਇਸੇ ਤਰ੍ਹਾਂ ਅੰਮਿ੍ਤਸਰ ਵਿਖੇ 24 ਘੰਟੇ 7 ਦਿਨ ਨਹਿਰੀ ਜਲ ਸਪਲਾਈ ਯੋਜਨਾ ਲਈ 721.85 ਕਰੋੜ ਰੁਪਏ ਦੇ ਕਾਰਜਾਂ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਮੁੱਖ ਕੇਂਦਰ ਸੁਲਤਾਨਪੁਰ ਲੋਧੀ ਸ਼ਹਿਰ ਲਈ 129.33 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਦੇ ਵੀ ਵਰਚੁਅਲ ਤੌਰ 'ਤੇ ਨੀਂਹ ਪੱਥਰ ਰੱਖੇ | ਇਨ੍ਹਾਂ ਪ੍ਰਾਜੈਕਟਾਂ ਜਿਸ 'ਚ ਡਡਵਿੰਡੀ ਤੋਂ ਸੁਲਤਾਨਪੁਰ ਲੋਧੀ ਤੱਕ ਸੜਕ ਨੂੰ ਚੌੜਾ ਅਤੇ ਮਜ਼ਬੂਤ ਕਰਨਾ, ਪਵਿੱਤਰ ਵੇਈਾ ਦੀ ਚੈਨੇਲਾਈਜ਼ੇਸ਼ਨ ਅਤੇ ਖੁੱਲ੍ਹੀਆਂ ਥਾਵਾਂ ਦਾ ਨਿਰਮਾਣ, ਕਪੂਰਥਲਾ ਰੋਡ ਵਾਇਆ ਫੱਤੂਢੀਂਗਾ ਨੂੰ ਚਹੁੰ-ਮਾਰਗੀ ਕਰਨਾ, ਇੰਟੀਗੇ੍ਰਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਨਿਰਮਾਣ, ਅੱਗ ਬੁਝਾਊ ਸੇਵਾਵਾਂ ਦੀ ਮਜ਼ਬੂਤੀ, ਮੋਰੀ ਮੁਹੱਲਾ ਪਾਰਕ, ਕੇਂਦਰੀ ਪਾਰਕ ਅਤੇ ਜਵਾਲਾ ਪਾਰਕ ਨਾਮੀ ਤਿੰਨ ਪਾਰਕਾਂ ਦਾ ਵਿਕਾਸ ਕਰਨਾ ਸ਼ਾਮਿਲ ਹੈ |
ਇਸੇ ਤਰ੍ਹਾਂ ਜਲੰਧਰ (41 ਕਰੋੜ ਰੁਪਏ) ਵਿਖੇ ਵੱਖ-ਵੱਖ ਕਾਰਜਾਂ ਜਿਵੇਂ ਬਸਤੀ ਪੀਰ ਦਾਦ ਵਿਖੇ 15 ਐਮ.ਐਲ.ਡੀ. ਐਸ.ਟੀ.ਪੀ., ਜਲੰਧਰ ਰੇਲਵੇ ਸਟੇਸ਼ਨ ਦਾ ਨਵੀਨੀਕਰਨ, ਰੈਣਕ ਬਾਜ਼ਾਰ ਦੀ ਬਿਜਲੀ ਲਾਈਨ ਵੰਡ ਪ੍ਰਣਾਲੀ ਦੀ ਅਪਗ੍ਰੇਡੇਸ਼ਨ, ਗਦਾਈਪੁਰ ਵਿਖੇ 5 ਸਾਲਾਂ ਲਈ ਚਲਾਉਣ ਅਤੇ ਸਾਂਭ-ਸੰਭਾਲ (ਓ ਐਂਡ ਐਮ) ਤਹਿਤ ਨਾਲ ਬੈਸਟ ਪ੍ਰੋਸੈਸਿੰਗ ਪਲਾਂਟ, ਅਰਬਨ ਅਸਟੇਟ ਫੇਜ਼-2 'ਚ ਨਵੀਂ ਸੜਕ ਅਤੇ ਮੌਜੂਦਾ ਗੁਰੂ ਨਾਨਕ ਦੇਵ ਲਾਇਬ੍ਰੇਰੀ ਦੀ ਡਿਜੀਟਲਾਈਜ਼ੇਸ਼ਨ ਦਾ ਨੀਂਹ ਪੱਥਰ ਰੱ ਖਿਆ ਗਿਆ | ਲੁਧਿਆਣਾ ਵਿਖੇ 40 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਮਿਊਾਸਪਲ ਕੰਟਰੋਲ ਸੈਂਟਰ ਦੀ ਸਥਾਪਨਾ, ਸ਼ਹਿਰ ਲਈ ਇਕ ਏਕੀਕਿ੍ਤ ਕਮਾਂਡ ਅਤੇ ਨਿਗਰਾਨ ਕੇਂਦਰ ਅਤੇ ਮਿੰਨੀ ਰੋਜ਼ ਗਾਰਡਨ ਦੇ ਸੁੰਦਰੀਕਰਨ ਦਾ ਨੀਂਹ ਪੱਥਰ ਰੱਖਿਆ ਗਿਆ ਜਿਸ ਸਬੰਧੀ ਟੈਂਡਰ ਮੰਗੇ ਗਏ ਹਨ | ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੌਰਾਨ ਸ਼ਹਿਰਾਂ ਦੀ ਸਾਫ-ਸਫਾਈ ਨੂੰ ਪੂਰਨ ਤੌਰ 'ਤੇ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਨਿੱਜੀ ਦਿਲਚਸਪੀ ਦਿਖਾਈ | ਸਮਾਗਮ ਸੂਬਾ ਭਰ 'ਚ 900 ਥਾਵਾਂ 'ਤੇ ਵੀ ਆਨਲਾਈਨ ਮਾਧਿਅਮ ਰਾਹੀਂ ਹੋਇਆ ਜਿਸ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਭਾਰਤ ਭੂਸ਼ਣ ਆਸ਼ੂ ਅਤੇ ਸਾਧੂ ਸਿੰਘ ਧਰਮਸੋਤ ਸਮੇਤ ਵਿਧਾਇਕ, ਮੇਅਰ, ਕੌਂਸਲਰ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਮੁੱਖ ਸਕੱਤਰ ਵਿਨੀ ਮਹਾਜਨ ਅਤੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ |

ਪੁਡੂਚੇਰੀ 'ਚ ਕਾਂਗਰਸ ਸਰਕਾਰ ਡਿੱਗੀ

ਪੁਡੂਚੇਰੀ, 22 ਫਰਵਰੀ (ਏਜੰਸੀ)-ਵਿਸ਼ਵਾਸ ਪ੍ਰਸਤਾਵ 'ਤੇ ਵੋਟਿੰਗ ਤੋਂ ਪਹਿਲਾਂ ਹੀ ਮੁੱਖ ਮੰਤਰੀ ਵੀ. ਨਾਰਾਇਣਸਾਮੀ ਦੇ ਅਸਤੀਫੇ ਕਾਰਨ ਪੁਡੂਚੇਰੀ ਵਿਚ ਕਾਂਗਰਸ ਸਰਕਾਰ ਡਿੱਗ ਗਈ | ਹਾਲ ਹੀ ਵਿਚ ਕਈ ਕਾਂਗਰਸੀ ਵਿਧਾਇਕਾਂ ਅਤੇ ਬਾਹਰ ਤੋਂ ਸਮਰਥਨ ਦੇ ਰਹੇ ਡੀ.ਐਮ.ਕੇ. ਦੇ ...

ਪੂਰੀ ਖ਼ਬਰ »

ਤੇਲ ਕੀਮਤਾਂ ਵਿਰੁੱਧ 'ਆਪ' ਵਲੋਂ ਸੂਬੇ ਭਰ 'ਚ ਪ੍ਰਦਰਸ਼ਨ

• ਪੰਜਾਬ 'ਚ ਪੈਟਰੋਲ-ਡੀਜ਼ਲ ਉੱਤਰੀ ਭਾਰਤ ਦੇ ਬਾਕੀ ਸੂਬਿਆਂ ਨਾਲੋਂ ਮਹਿੰਗਾ • ਕੈਪਟਨ ਆਮ ਲੋਕਾਂ ਦੇ ਮਸਲਿਆਂ ਤੋਂ ਬੇਖ਼ਬਰ ਚੰਡੀਗੜ੍ਹ, 22 ਫਰਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਵਲੋਂ ਵਧਦੀਆਂ ਤੇਲ ਦੀਆਂ ਕੀਮਤਾਂ ਵਿਰੁੱਧ ਸੋਮਵਾਰ ਨੂੰ ਸੂਬੇ ਭਰ 'ਚ ਜ਼ਿਲ੍ਹਾ ...

ਪੂਰੀ ਖ਼ਬਰ »

ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਇਕ ਹੋਰ ਨੌਜਵਾਨ ਗਿ੍ਫ਼ਤਾਰ

ਨਵੀਂ ਦਿੱਲੀ, 22 ਫਰਵਰੀ (ਏਜੰਸੀ)- ਪੁਲਿਸ ਨੇ ਸੋਮਵਾਰ ਨੂੰ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਹੋਈ ਹਿੰਸਾ ਦੌਰਾਨ ਲਾਲ ਕਿਲ੍ਹੇ ਦੇ ਗੁਬੰਦ 'ਤੇ ਚੜ੍ਹਨ ਵਾਲੇ ਜਸਪ੍ਰੀਤ ਸਿੰਘ (29) ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਜਸਪ੍ਰੀਤ ਸਿੰਘ ਪਿਛਲੇ ਮੰਗਲਵਾਰ ਗਿ੍ਫ਼ਤਾਰ ਕੀਤੇ ਗਏ ...

ਪੂਰੀ ਖ਼ਬਰ »

ਸੰਘਰਸ਼ ਕਰ ਰਹੇ ਕਿਸਾਨਾਂ ਦੇ ਇਕੱਠ ਨੂੰ 'ਭੀੜ' ਦੱਸ ਕੇ ਤੋਮਰ ਨੇ ਕੀਤਾ ਅਪਮਾਨ-ਕਿਸਾਨ ਆਗੂ

ਅੱਜ ਮਨਾਇਆ ਜਾਏਗਾ 'ਪਗੜੀ ਸੰਭਾਲ ਦਿਹਾੜਾ' ਨਵੀਂ ਦਿੱਲੀ, 22 ਫਰਵਰੀ (ਜਗਤਾਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਲਗਾਤਾਰ ਨਵੀਂ ਰਣਨੀਤੀ ਤੇ ਪ੍ਰੋਗਰਾਮ ਉਲੀਕ ਕੇ ਅੰਦੋਲਨ ਨੂੰ ਇੱਕਜੁੱਟ ਤੇ ਪੱਕੇ ਪੈਰੀਂ ਕਾਇਮ ਰੱਖਣ ਲਈ ਹਰ ਸੰਭਵ ਯਤਨ ਜਾਰੀ ਹਨ, ਪਰ ਨਾਲ ਹੀ ...

ਪੂਰੀ ਖ਼ਬਰ »

ਕਾਰਤੀ ਚਿਦੰਬਰਮ ਨੂੰ ਵਿਦੇਸ਼ ਜਾਣ ਦੀ ਇਜਾਜ਼ਤ

ਨਵੀਂ ਦਿੱਲੀ, 22 ਫਰਵਰੀ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਆਈ. ਐਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸੀ ਸੰਸਦ ਮੈਂਬਰ ਕਾਰਤੀ ਚਿੰਦਬਰਮ ਨੂੰ ਸ਼ਰਤ ਸਮੇਤ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ | ਸਰਬਉੱਚ ਅਦਾਲਤ ਨੇ ਸੋਮਵਾਰ ਨੂੰ ਇਸ ਮਾਮਲੇ 'ਚ ਕੀਤੀ ਸੁਣਵਾਈ ਤੋਂ ...

ਪੂਰੀ ਖ਼ਬਰ »

ਅਮਿਤ ਸ਼ਾਹ ਵਲੋਂ ਕੁਝ ਸੂਬਿਆਂ 'ਚ ਵਧ ਰਹੇ ਕੋਰੋਨਾ ਕੇਸਾਂ ਦੀ ਸਥਿਤੀ ਦੀ ਸਮੀਖਿਆ

ਨਵੀਂ ਦਿੱਲੀ, 22 ਫਰਵਰੀ (ਏਜੰਸੀ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਕੁਝ ਰਾਜਾਂ 'ਚ ਕੋਵਿਡ-19 ਦੇ ਮਾਮਲੇ ਅਚਾਨਕ ਵਧਣ ਦੇ ਸਬੰਧ 'ਚ ਵਿਚਾਰ ਚਰਚਾ ਕੀਤੀ | ਇਸ ਸਮੀਖਿਆ ਬੈਠਕ 'ਚ ਦੋ ਮੰਤਰਾਲਿਆਂ ਦੇ ਚੋਟੀ ਦੇ ਅਧਿਕਾਰੀ ਕੇਂਦਰੀ ਸਿਹਤ ਮੰਤਰੀ ...

ਪੂਰੀ ਖ਼ਬਰ »

7 ਵਾਰ ਸੰਸਦ ਮੈਂਬਰ ਰਹੇ ਮੋਹਨ ਦੇਲਕਰ ਨੇ ਕੀਤੀ ਖ਼ੁਦਕੁਸ਼ੀ

ਸੁਸਾਈਡ ਨੋਟ 'ਤੇ ਲਿਖੇ 40 ਲੋਕਾਂ ਦੇ ਨਾਂਅ ਮੁੰਬਈ, 22 ਫਰਵਰੀ (ਏਜੰਸੀ)-ਕੇਂਦਰੀ ਸ਼ਾਸਿਤ ਪ੍ਰਦੇਸ਼ ਦਾਦਰ ਤੇ ਨਗਰ ਹਵੇਲੀ ਤੋਂ 7 ਵਾਰ ਲੋਕ ਸਭਾ ਸੰਸਦ ਮੈਂਬਰ ਚੁਣੇ ਗਏ ਮੋਹਨ ਦੇਲਕਰ (58) ਦੱਖਣੀ ਮੁੰਬਈ ਦੇ ਮਰੀਨ ਡਰਾਈਵ ਇਲਾਕੇ ਦੇ ਇਕ ਹੋਟਲ 'ਚ ਸੋਮਵਾਰ ਨੂੰ ਭੇਦਭਰੀ ...

ਪੂਰੀ ਖ਼ਬਰ »

ਵਰਵਰਾ ਰਾਓ ਨੂੰ 6 ਮਹੀਨਿਆਂ ਲਈ ਅੰਤਰਿਮ ਜ਼ਮਾਨਤ

ਮੁੰਬਈ, 22 ਫਰਵਰੀ (ਏਜੰਸੀ)-ਐਲਗਰ ਪ੍ਰੀਸ਼ਦ ਮਾਮਲੇ ਵਿਚ ਬੰਬੇ ਹਾਈ ਕੋਰਟ ਨੇ ਸੋਮਵਾਰ ਨੂੰ ਕਵੀ ਅਤੇ ਕਾਰਕੁੰਨ ਵਰਵਰਾ ਰਾਓ ਨੂੰ ਮੈਡੀਕਲ ਦੇ ਆਧਾਰ 'ਤੇ 6 ਮਹੀਨਿਆਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ | ਮਾਮਲੇ ਵਿਚ ਦੋਸ਼ੀ ਰਾਓ (82) ਦਾ ਇਸ ਸਮੇਂ ਮੁੰਬਈ ਦੇ ਨਾਨਾਵਤੀ ...

ਪੂਰੀ ਖ਼ਬਰ »

ਪਾਕਿ 'ਚ ਅੱਤਵਾਦੀਆਂ ਵਲੋਂ 4 ਔਰਤਾਂ ਦੀ ਹੱਤਿਆ

ਅੰਮਿ੍ਤਸਰ, 22 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਬਾਇਲੀ ਜ਼ਿਲ੍ਹੇ ਉੱਤਰੀ ਵਜ਼ੀਰਸਤਾਨ 'ਚ ਅੱਜ ਅੱਤਵਾਦੀਆਂ ਨੇ ਗੋਲੀਆਂ ਚਲਾ ਕੇ ਚਾਰ ਔਰਤਾਂ ਦੀ ਹੱਤਿਆ ਕਰ ਦਿੱਤੀ | ਉੱਤਰੀ ਵਜ਼ੀਰਸਤਾਨ ਪੁਲਿਸ ਨੇ ਇਸ ਬਾਰੇ ਜਾਰੀ ਇਕ ਬਿਆਨ 'ਚ ਦੱਸਿਆ ਕਿ ਅਣਪਛਾਤੇ ...

ਪੂਰੀ ਖ਼ਬਰ »

ਦੇਸ਼ 'ਚ ਕੋਰੋਨਾ ਦੀ ਪਾਜ਼ੀਟਿਵ ਦਰ 5.20 ਫ਼ੀਸਦੀ

ਨਵੀਂ ਦਿੱਲੀ, 22 ਫਰਵਰੀ (ਏਜੰਸੀ)-ਕੇਂਦਰੀ ਸਿਹਤ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਕਿ 21.15 ਕਰੋੜ ਨਮੂਨਿਆਂ ਦੇ ਦੀ ਜਾਂਚ ਦੇ ਨਾਲ ਭਾਰਤ ਨੇ ਕੋਵਿਡ-19 ਟੈਸਟਾਂ ਦੀ ਗਿਣਤੀ 'ਚ ਰਿਕਾਰਡ ਕਾਇਮ ਕੀਤਾ ਹੈ | ਦੇਸ਼ 'ਚ ਕੋਰੋਨਾ ਦੀ ਰਾਸ਼ਟਰੀ ਪਾਜ਼ੀਟਿਵ ਦਰ 5.20 ਫ਼ੀਸਦੀ ਹੈ | ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦਾ ਭਾਸ਼ਨ ਝੂਠ ਦਾ ਪੁਲੰਦਾ-ਤਿ੍ਣਮੂਲ

ਤਿ੍ਣਮੂਲ ਕਾਂਗਰਸ ਦੇ ਬੁਲਾਰੇ ਕੁਣਾਲ ਘੋਸ਼ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਭਾਸ਼ਨ ਝੂਠ ਦਾ ਪੁਲੰਦਾ ਸੀ | ਸਿੰਡੀਕੇਟ ਨਾਲ ਜੁੜੇ ਸਬਿਆਸਾਚੀ ਦੱਤ, ਮੁਕੁਲ ਰਾਏ ਜਿਹੇ ਆਗੂ ਭਾਜਪਾ 'ਚ ਹਨ | ਉਨ੍ਹਾਂ ਦਾ ਬਦਲਾਅ ਇਹੋ ਜਿਹਾ ਹੀ ਹੈ | ਤੁਸ਼ਟੀਕਰਨ ਦੀ ਗੱਲ ਕਰਦੇ ਹਨ ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX