ਤਾਜਾ ਖ਼ਬਰਾਂ


ਅੱਜ ਪੇਸ਼ ਕੀਤਾ ਜਾਵੇਗਾ ਪੰਜਾਬ ਬਜਟ
. . .  32 minutes ago
ਚੰਡੀਗੜ੍ਹ, 8 ਮਾਰਚ - ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਅੱਜ ਪੰਜਾਬ ਵਿਧਾਨ ਸਭਾ ਵਿਚ ਪੰਜਾਬ ਦਾ ਬਜਟ ਪੇਸ਼...
ਰਾਫੇਲ ਬਣਾਉਣ ਵਾਲੀ ਕੰਪਨੀ ਦੇ ਮਾਲਕ ਦੀ ਹੈਲੀਕਾਪਟਰ ਹਾਦਸੇ ਵਿਚ ਮੌਤ
. . .  45 minutes ago
ਪੈਰਿਸ, 8 ਮਾਰਚ - ਫਰਾਂਸ ਦੇ ਅਰਬਪਤੀ ਕਾਰੋਬਾਰੀ ਓਲੀਵਿਅਰ ਦਸਾਲਟ ਦੀ ਇਕ ਹੈਲੀਕਾਪਟਰ ਹਾਦਸੇ ਵਿਚ ਮੌਤ ਹੋ ਗਈ ਹੈ। ਇਨ੍ਹਾਂ ਦੀ ਕੰਪਨੀ ਹੀ ਰਾਫੇਲ...
ਅਦਾਰਾ ‘ਅਜੀਤ’ ਵਲੋਂ ਅੰਤਰਰਾਸ਼ਟਰੀ ਔਰਤ ਦਿਵਸ ਮੌਕੇ ਸ਼ੁੱਭਕਾਮਨਾਵਾਂ
. . .  59 minutes ago
ਅਦਾਰਾ ‘ਅਜੀਤ’ ਵਲੋਂ ਅੰਤਰਰਾਸ਼ਟਰੀ ਔਰਤ ਦਿਵਸ ਮੌਕੇ ਸ਼ੁੱਭਕਾਮਨਾਵਾਂ...
ਅੱਜ ਦਾ ਵਿਚਾਰ
. . .  about 1 hour ago
ਲਾਵਾਰਿਸ ਗਾਂ ਦੇ ਕਾਰਨ ਵਾਪਰਿਆ ਭਿਆਨਕ ਹਾਦਸਾ, ਤੇਲ ਟੈਂਕਰ ਚਾਲਕ ਦੀ ਦਰਦਨਾਕ ਮੌਤ
. . .  1 day ago
ਡਮਟਾਲ, 7 ਮਾਰਚ (ਰਾਕੇਸ਼ ਕੁਮਾਰ) - ਪਠਾਨਕੋਟ ਜਲੰਧਰ ਨੈਸ਼ਨਲ ਹਾਈਵੇ 'ਤੇ ਪਿੰਡ ਮੀਰਥਲ ਦੇ ਚੌਕ ਵਿਚ ਤੇਲ ਟੈਂਕਰ ਅਤੇ ਟਿੱਪਰ ਦਰਮਿਆਨ ਹੋਈ ਟੱਕਰ ਵਿਚ ਤੇਲ ਟੈਂਕਰ ਚਾਲਕ ਦੀ ਮੌਕੇ...
ਅੰਮ੍ਰਿਤਸਰ ਦੇ ਸਰਕਾਰੀ ਸਕੂਲਾਂ 'ਚ ਕੋਵਿਡ-19 ਧਮਾਕਾ
. . .  1 day ago
ਅੰਮ੍ਰਿਤਸਰ, 7 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ 'ਚ ਕੋਵਿਡ-19 ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਦੇ ਚਲਦਿਆ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ 'ਚ 28 ਵਿਦਿਆਰਥੀਆ ਸਮੇਤ 4 ਅਧਿਆਪਕਾਂ ਦੀ ਰਿਪੋਰਟ ਪਾਜ਼ੀਟਿਵ ਆਉਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ...
ਅੰਮ੍ਰਿਤਸਰ ਵਿਚ ਕੋਰੋਨਾ ਦੇ 104 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  1 day ago
ਅੰਮ੍ਰਿਤਸਰ, 7 ਮਾਰਚ (ਹਰਮਿੰਦਰ ਸਿੰਘ) - ਅੰਮ੍ਰਿਤਸਰ ਵਿਚ ਕੋਰੋਨਾ ਕੇਸਾਂ ’ਚ ਇਕ ਵਾਰ ਫਿਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਅੱਜ ਅੰਮ੍ਰਿਤਸਰ ਵਿਚ 104 ਨਵੇਂ ਕੋਰੋਨਾ ਦੇ ਪਾਜ਼ੀਟਿਵ ਕੇਸ...
ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਕਿਸਾਨਾਂ ਨੇ ਦਿਖਾਈਆ ਕਾਲੀਆ ਝੰਡੀਆਂ
. . .  1 day ago
ਭੰਗਾਲਾ, 7 ਮਾਰਚ (ਬਲਵਿੰਦਰਜੀਤ ਸਿੰਘ ਸੈਣੀ) - ਭੰਗਾਲਾ ਦੇ ਨਜ਼ਦੀਕ ਪੈਂਦੇ ਕਸਬਾ ਹਰਸਾ ਮਨਸਰ ਟੋਲ ਪਲਾਜ਼ਾ ਵਿਖੇ ਅੱਜ ਐਤਵਾਰ ਸ਼ਾਮੀਂ 05.40 ਵਜੇ ਦੇ ਕਰੀਬ ਜਲੰਧਰ ਤੋਂ ਪਠਾਨਕੋਟ ਵੱਲ ਜਾ ਰਹੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਕਾਫ਼ਲੇ ਨੂੰ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਰੋਸ...
ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੱਢਿਆ ਮਾਰਚ, ਪੁਲਿਸ ਨੇ ਰੋਕਿਆ ਹੋਈ ਧੱਕਾ ਮੁੱਕੀ
. . .  1 day ago
ਪਟਿਆਲਾ, 7 ਮਾਰਚ ( ਗੁਰਪ੍ਰੀਤ ਸਿੰਘ ਚੱਠਾ ) - ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਅੱਜ ਮੋਰਚੇ ਦੇ ਸੂਬਾਈ ਕਨਵੀਨਰਾਂ ਭੁਪਿੰਦਰ ਸਿੰਘ ਵੜੈਚ ਅਤੇ ਸੁਖਦੇਵ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਸੂਬਾਈ ਰੈਲੀ ਕੀਤੀ ਗਈ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਹਰ ਚੀਜ਼...
ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ੁਰੂ ਕੀਤਾ ਦੇਸ਼ ਦਾ ਸਭ ਤੋਂ ਵੱਡਾ ਕਿਡਨੀ ਡਾਇਲਸਿਸ ਹਸਪਤਾਲ
. . .  1 day ago
ਨਵੀਂ ਦਿੱਲੀ, 7 ਮਾਰਚ : 20 ਸਾਲ ਤੱਕ ਬੰਦ ਰਹਿਣ ਤੋਂ ਬਾਅਦ ਬਾਲਾ ਸਾਹਿਬ ਹਸਪਤਾਲ ਅੱਜ ਇਥੇ ਸ਼ੁਰੂ ਹੋ ਗਿਆ ਜਿਸ ਵਿਚ ਪੰਥ ਰਤਨ ਬਾਬਾ ਹਰਬੰਸ ਸਿੰਘ ਜੀ ਕਾਰ ਸੇਵਾ ਵਾਲਿਆਂ ਦੇ ਨਾਂ 'ਤੇ ਬਣਾਏ ਦੇਸ਼ ਦੇ ਸਭ ਤੋਂ ਵੱਡੇ ਕਿਡਨੀ ਡਾਇਲਸਿਸ ਹਸਪਤਾਲ ਦਾ ਉਦਘਾਟਨ ਬਾਬਾ ਬਚਨ ਸਿੰਘ ਜੀ ਨੇ ਗੁਰਦੁਆਰਾ...
ਰਛੀਨ ਸਕੂਲ ਦੇ 3 ਅਧਿਆਪਕਾਂ ਸਮੇਤ ਕੁੱਕ ਕੋਰੋਨਾ ਪੀੜਤ
. . .  1 day ago
ਲੋਹਟਬੱਦੀ, 7 ਮਾਰਚ ( ਕੁਲਵਿੰਦਰ ਸਿੰਘ ਡਾਂਗੋਂ)-ਵਿਸ਼ਵ ਅੰਦਰ ਫੈਲੀ ਮਹਾਂਮਾਰੀ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਭਾਵੇਂ ਸਰਕਾਰ ਗੰਭੀਰ ਹੈ ਪਰੰਤੂ ਆਏ ਦਿਨ ਇਸ ਦੇ ਮਾਮਲੇ ਵਧ ਰਹੇ ਹਨ, ਇਸ ਦੇ ਚੱਲਦਿਆਂ ਪੁਲਸ ਚੌਕੀ ਲੋਹਟਬੱਦੀ ਅਧੀਨ ਆਉਂਦੇ ਪਿੰਡ ਰਛੀਨ...
ਲੈਂਡ ਮਾਰਗੇਜ ਬੈਂਕ ਦੇ ਚੇਅਰਮੈਨ ਨੇ ਕੈਬਨਿਟ ਮੰਤਰੀ ਰੰਧਾਵਾ ਨੂੰ ਮਿਲ ਕੇ ਦੱਸੀਆਂ ਜ਼ਿਮੀਂਦਾਰਾਂ ਦੀਆਂ ਮੁਸ਼ਕਲਾਂ
. . .  1 day ago
ਪਠਾਨਕੋਟ, 7 ਮਾਰਚ (ਸੰਧੂ) - ਅੱਜ ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਨ੍ਹਾਂ ਦੇ ਨਿਵਾਸ ਅਸਥਾਨ ਪਿੰਡ ਧਾਰੋਵਾਲੀ...
ਕਿਸਾਨ ਦੀ ਟਿੱਕਰੀ ਬਾਡਰ ’ਤੇ ਬਿਮਾਰ ਹੋ ਕੇ ਹੋਈ ਮੌਤ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 7 ਮਾਰਚ (ਲੱਕਵਿੰਦਰ ਸ਼ਰਮਾ) - ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਵਿਖੇ ਸੰਘਰਸ਼ ਦੌਰਾਨ ਹੁਣ ਤੱਕ ਸੈਂਕੜੇ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ। ਜਿੰਨਾ ਨੂੰ...
ਦਸਵੀਂ ਜਮਾਤ ਦੇ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ
. . .  1 day ago
ਸੁਨਾਮ ਊਧਮ ਸਿੰਘ ਵਾਲਾ 7 ਮਾਰਚ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਬੀਤੀ ਕੱਲ੍ਹ ਰਾਤ ਨੇੜਲੇ ਪਿੰਡ ਕੁਲਾਰ ਖ਼ੁਰਦ ਵਿਖੇ ਇਕ ਦਸਵੀਂ ਜਮਾਤ ਦੇ ਵਿਦਿਆਰਥੀ ਵੱਲੋਂ ਗਲ ਫਾਹਾ ਲੈਕੇ...
ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਪਟਿਆਲਾ ਵਿਖੇ ਵਿਸ਼ਾਲ ਰੈਲੀ ਉਪਰੰਤ ਮੋਤੀ ਮਹਿਲ ਵੱਲ ਕੀਤਾ ਕੂਚ
. . .  1 day ago
ਪਟਿਆਲਾ, 7 ਮਾਰਚ (ਗੁਰਪ੍ਰੀਤ ਸਿੰਘ ਚੱਠਾ) - ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਅੱਜ ਮੋਰਚੇ ਦੇ ਸੂਬਾਈ ਕਨਵੀਨਰਾਂ ਭੁਪਿੰਦਰ ਸਿੰਘ ਵੜੈਚ ਅਤੇ ਸੁਖਦੇਵ ਸਿੰਘ...
ਨਹਿਰ 'ਚੋਂ ਲਾਵਾਰਸ ਲਾਸ਼ ਬਰਾਮਦ
. . .  1 day ago
ਸੂਲਰ ਘਰਾਟ (ਸੰਗਰੂਰ), 7 ਮਾਰਚ (ਜਸਵੀਰ ਸਿੰਘ ਔਜਲਾ)- ਸੂਲਰ ਘਰਾਟ ਤੋਂ ਲਹਿਰਾਗਾਗਾ ਨੂੰ ਜਾਂਦੀ ਨਹਿਰ 'ਚੋਂ ਇਕ ਲਾਵਾਰਸ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਸਰਪੰਚ ਪ੍ਰੀਤਮ ਸਿੰਘ...
ਲੋਕ ਸਭਾ ਚੋਣਾਂ 'ਚ ਟੀ. ਐਮ. ਹਾਫ਼, ਇਸ ਵਾਰ ਪੂਰੀ ਸਾਫ਼- ਪ੍ਰਧਾਨ ਮੰਤਰੀ ਮੋਦੀ
. . .  1 day ago
ਕੋਲਕਾਤਾ, 7 ਮਾਰਚ- ਪੱਛਮੀ ਬੰਗਾਲ 'ਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੋਣ ਪ੍ਰਚਾਰ ਦਾ ਆਗਾਜ਼ ਕਰ ਦਿੱਤਾ ਹੈ। ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ 'ਚ ਰੈਲੀ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਮਮਤਾ ਸਰਕਾਰ...
ਜੰਡਿਆਲਾ ਗੁਰੂ ਨਜ਼ਦੀਕ ਗਹਿਰੀ ਮੰਡੀ ਵਿਖੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦਾ ਰੇਲ ਰੋਕੋ ਅੰਦੋਲਨ 165ਵੇਂ ਦਿਨ ਵੀ ਜਾਰੀ
. . .  1 day ago
ਜੰਡਿਆਲਾ ਗੁਰੂ, 7 ਮਾਰਚ (ਰਣਜੀਤ ਸਿੰਘ ਜੋਸਨ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ 'ਚ ਜੰਡਿਆਲਾ ਗੁਰੂ...
ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਨੂੰ ਪੰਜਾਬ ਪ੍ਰੈੱਸ ਕਲੱਬ ਵਿਖੇ ਦਿੱਤੀ ਗਈ ਸ਼ਰਧਾਂਜਲੀ
. . .  1 day ago
ਜਲੰਧਰ, 7 ਮਾਰਚ (ਚਿਰਾਗ਼ ਸ਼ਰਮਾ)- ਪੰਜਾਬ ਪ੍ਰੈੱਸ ਕਲੱਬ ਦੇ ਜਨਰਲ ਸਕੱਤਰ ਅਤੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦੀ ਵਿੱਛੜੀ ਰੂਹ ਨੂੰ ਅੱਜ ਪੰਜਾਬ ਪ੍ਰੈੱਸ ਕਲੱਬ ਵਿਖੇ ਸਮੂਹ ਪੱਤਰਕਾਰ ਭਾਈਚਾਰੇ...
ਚੱਪੜਚਿੜੀ ਵਿਖੇ ਕਿਸਾਨ ਮਹਾ ਰੈਲੀ ਸ਼ੁਰੂ
. . .  1 day ago
ਐਸ. ਏ. ਐਸ. ਨਗਰ, 7 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਚੱਪੜਚਿੜੀ ਦੇ ਮੈਦਾਨ 'ਚ ਸ਼ਹਿਰੀ ਨੌਜਵਾਨ ਅਤੇ ਕਿਸਾਨ ਮਹਾ ਸਭਾ ਵਲੋਂ ਕੀਤੀ ਜਾ ਰਹੀ...
ਭਲਕੇ 'ਚ ਮਨਪ੍ਰੀਤ ਬਾਦਲ ਵਲੋਂ ਬਜਟ ਦੇ ਰੂਪ 'ਚ ਇਕ ਵਾਰ ਫਿਰ ਪੇਸ਼ ਕੀਤਾ ਜਾਵੇਗਾ ਝੂਠ ਦਾ ਪਲੰਦਾ- ਮਜੀਠੀਆ
. . .  1 day ago
ਅੰਮ੍ਰਿਤਸਰ, 7 ਮਾਰਚ (ਹਰਮਿੰਦਰ ਸਿੰਘ)- ਸਾਬਕਾ ਕੈਬਨਿਟ ਮੰਤਰੀ, ਸੀਨੀਅਰ ਅਕਾਲੀ ਆਗੂ ਅਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਭਲਕੇ ਹੋਣ ਵਾਲੇ ਬਜਟ ਇਜਲਾਸ 'ਚ ਵਿੱਤ ਮੰਤਰੀ ਮਨਪ੍ਰੀਤ ਸਿੰਘ...
ਸ੍ਰੀ ਖੁਰਾਲਗੜ੍ਹ ਪਹੁੰਚੇ ਸਾਂਪਲਾ ਦਾ ਕਿਸਾਨਾਂ ਨੇ ਕੀਤਾ ਵਿਰੋਧ
. . .  1 day ago
ਬੀਣੇਵਾਲ, 7 ਮਾਰਚ (ਬੈਜ ਚੌਧਰੀ)- ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਗੜ੍ਹਸ਼ੰਕਰ 'ਚ ਪੈਂਦੇ ਇਤਿਹਾਸਕ ਧਰਮ ਅਸਥਾਨ (ਤਪ ਅਸਥਾਨ) ਖੁਰਾਲਗੜ੍ਹ ਪਹੁੰਚਣ 'ਤੇ ਐਸ. ਸੀ. ਕਮਿਸ਼ਨ ਦੇ ਰਾਸ਼ਟਰੀ...
ਸਰਕਾਰੀ ਸਕੂਲ ਗਾਹਲੜੀ ਦੀਆਂ 9 ਵਿਦਿਆਰਥਣਾਂ ਆਈਆਂ ਕੋਰੋਨਾ ਪਾਜ਼ੀਟਿਵ
. . .  1 day ago
ਦੋਰਾਂਗਲਾ (ਗੁਰਦਾਸਪੁਰ), 7 ਮਾਰਚ (ਚੱਕਰਾਜਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਵਿਖੇ ਡਾ. ਜੋਤਪਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਹਤ ਵਿਭਾਗ ਦੀ ਟੀਮ, ਹੈਲਥ ਵਰਕਰ ਪ੍ਰਭਜੋਤ ਸਿੰਘ...
ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਕੋਲਕਾਤਾ, 7 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ 'ਚ ਪਹੁੰਚ ਚੁੱਕੇ ਹਨ। ਇੱਥੇ ਪਹੁੰਚਣ 'ਤੇ ਹਾਲ ਹੀ 'ਚ ਭਾਜਪਾ 'ਚ ਸ਼ਾਮਿਲ ਹੋਏ ਬਾਲੀਵੁੱਡ ਅਦਾਕਾਰ...
ਕੋਲਕਾਤਾ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਕੋਲਕਾਤਾ, 7 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲਕਾਤਾ ਪਹੁੰਚ ਚੁੱਕੇ ਹਨ। ਥੋੜ੍ਹੀ ਦੇਰ ਬਾਅਦ ਉਹ ਬ੍ਰਿਗੇਡ ਪਰੇਡ ਮੈਦਾਨ 'ਚ ਜਾਣਗੇ, ਜਿੱਥੇ ਕਿ ਉਹ ਇਕ ਰੈਲੀ ਨੂੰ ਸੰਬੋਧਿਤ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਨਵਾਂਸ਼ਹਿਰ ਦਾ ਐੱਸ. ਐੱਸ. ਪੀ. ਦਫ਼ਤਰ ਮਿੰਨੀ ਸਕੱਤਰੇਤ 'ਚ ਤਬਦੀਲ

ਨਵਾਂਸ਼ਹਿਰ, 22 ਫਰਵਰੀ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਇਕ ਛੱਤ ਥੱਲੇ ਸੁਵਿਧਾਵਾਂ ਦੇਣ ਦੀ ਯੋਜਨਾ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਤੇ ਉਨ੍ਹਾਂ ਦਾ ਸਮੁੱਚਾ ਅਮਲਾ ਮਿੰਨੀ ਸਕੱਤਰੇਤ ਦੀ ਇਮਾਰਤ 'ਚ ਤਬਦੀਲ ਹੋ ਗਿਆ ਹੈ | ਦੱਸਣਯੋਗ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ: ਜਰਨੈਲ ਸਿੰਘ ਵਾਹਦ ਪਾਸ ਸਾਲ 2016 'ਚ ਹਲਕਾ ਵਾਸੀਆਂ ਨੇ ਮੰਗ ਰੱਖੀ ਸੀ ਕਿ 7 ਨਵੰਬਰ 1995 ਨੂੰ ਜ਼ਿਲ੍ਹਾ ਨਵਾਂਸ਼ਹਿਰ ਬਣਿਆ ਪਰ ਇਥੇ ਵਿਭਾਗਾਂ ਨੂੰ ਦਫ਼ਤਰ ਨਸੀਬ ਨਹੀਂ ਹੋਏ ਜਿਸ 'ਤੇ ਉਨ੍ਹਾਂ ਤਤਕਾਲੀਨ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਪਾਸੋਂ ਮਿੰਨੀ ਸਕੱਤਰੇਤ ਬਣਾਉਣ ਦੀ ਮੰਗ ਰੱਖੀ | ਸ: ਬਾਦਲ ਵਲੋਂ 27 ਜੁਲਾਈ 2016 ਨੂੰ ਮਿੰਨੀ ਸਕੱਤਰੇਤ ਦੀ ਇਮਾਰਤ ਉਸਾਰੀ ਵਾਸਤੇ 5 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਜਿਸ ਨਾਲ ਇਮਾਰਤ ਦੀ ਸ਼ੁਰੂਆਤ ਕਰ ਦਿੱਤੀ ਗਈ | ਫਰਵਰੀ 2017 'ਚ ਸਰਕਾਰ ਬਦਲਣ ਤੋਂ ਬਾਅਦ ਇਮਾਰਤ ਦੀ ਉਸਾਰੀ ਦਾ ਕੰਮ ਠੰਢੇ ਬਸਤੇ 'ਚ ਪੈ ਗਿਆ ਸੀ | ਕੁਝ ਸਮਾਂ ਬਾਅਦ ਤਤਕਾਲੀਨ ਡਿਪਟੀ ਕਮਿਸ਼ਨਰ ਸ੍ਰੀ ਵਿਨੈ ਬਬਲਾਨੀ ਵਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਤੇ ਉੱਚ ਅਧਿਕਾਰੀਆਂ ਦੀ ਸਹਾਇਤਾ ਨਾਲ ਇਮਾਰਤ ਦਾ ਚਾਰ ਮੰਜ਼ਿਲਾਂ ਇਕ ਹਿੱਸਾ ਮੁਕੰਮਲ ਕਰਵਾ ਕੇ 15 ਅਗਸਤ 2019 ਨੂੰ ਡੀ. ਸੀ. ਦਫ਼ਤਰ ਨਵੀਂ ਇਮਾਰਤ 'ਚ ਤਬਦੀਲ ਕਰ ਦਿੱਤਾ ਗਿਆ ਤੇ ਦੂਜੀ ਇਮਾਰਤ ਦਾ ਕੰਮ ਨੇਪਰੇ ਚੜ੍ਹਾਉਣ ਵਾਸਤੇ ਕੰਮ ਜੰਗੀ ਪੱਧਰ 'ਤੇ ਸ਼ੁਰੂ ਕਰਵਾਇਆ ਗਿਆ ਜਿਸ 'ਤੇ 2497.75 ਕਰੋੜ ਰੁਪਏ ਲਾਗਤ ਆਈ ਹੈ | ਜ਼ਿਲ੍ਹਾ ਵਾਸੀਆਂ ਵਲੋਂ ਸਾਰੇ ਅਧਿਕਾਰੀਆਂ ਨੂੰ ਇਕ ਛੱਤ ਥੱਲੇ ਮਿਲਣ ਦਾ ਸੁਪਨਾ ਹਾਲੇ ਵੀ ਸਾਕਾਰ ਨਹੀਂ ਹੋਇਆ ਕਿਉਂਕਿ ਬਹੁਤੇ ਦਫ਼ਤਰ ਹਾਲੇ ਵੀ ਨਿੱਜੀ ਤੇ ਕੁਝ ਹੋਰ ਸਰਕਾਰੀ ਥਾਵਾਂ 'ਤੇ ਚੱਲ ਰਹੇ ਹਨ | ਨਵੇਂ ਦਫ਼ਤਰ ਵਿਖੇ ਕੰਮਕਾਜ ਸ਼ੁਰੂ ਕਰਨ ਤੋਂ ਪਹਿਲਾਂ ਪੁਲਿਸ ਵਿਭਾਗ ਵਲੋਂ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਵੀ ਹਾਜ਼ਰੀ ਭਰੀ | ਪਾਠ ਦੇ ਭੋਗ ਉਪਰੰਤ ਐਸ. ਐਸ. ਪੀ. ਅਲਕਾ ਮੀਨਾ ਵਲੋਂ ਸਮੂਹ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਹਾਜ਼ਰੀ 'ਚ ਆਪਣੇ ਨਵੇਂ ਦਫ਼ਤਰ ਵਿਖੇ ਕੰਮਕਾਜ ਸੰਭਾਲ ਲਿਆ ਗਿਆ | ਇਸ ਮੌਕੇ ਉਨ੍ਹਾਂ ਦੱਸਿਆ ਕਿ ਨਵੇਂ ਕੰਪਲੈਕਸ ਦੀ ਪਹਿਲੀ ਮੰਜ਼ਿਲ 'ਤੇ ਉਨ੍ਹਾਂ ਦੇ ਦਫ਼ਤਰ ਤੋਂ ਇਲਾਵਾ ਐਸ. ਪੀ. (ਜਾਂਚ), ਐਸ. ਪੀ. (ਪੀ. ਬੀ. ਆਈ), ਸ਼ਿਕਾਇਤ ਸ਼ਾਖਾ ਤੇ ਆਰ. ਟੀ. ਆਈ. ਸ਼ਾਖਾ ਦੇ ਦਫ਼ਤਰ ਹਨ | ਇਸੇ ਤਰ੍ਹਾਂ ਦੂਜੀ ਮੰਜ਼ਿਲ 'ਤੇ ਐਸ. ਪੀ. (ਸਥਾਨਕ), ਡੀ. ਐਸ. ਪੀ. (ਸਥਾਨਕ), ਡੀ. ਐਸ. ਪੀ. (ਡੀ), ਡੀ. ਐਸ. ਪੀ. ਸਪੈਸ਼ਲ ਬਰਾਂਚ ਤੇ ਕ੍ਰਿਮੀਨਲ ਇੰਟੈਲੀਜੈਂਸ ਦੇ ਦਫ਼ਤਰ ਹਨ ਜਦ ਕਿ ਤੀਜੀ ਮੰਜ਼ਿਲ 'ਤੇ ਡੀ. ਐਸ. ਪੀ. (ਪੀ. ਬੀ. ਆਈ, ਹੋਮੀਸਾਈਡ ਐਂਡ ਫੌਰੈਂਸਿਕ ਸਾਇੰਸ) ਦਾ ਦਫ਼ਤਰ ਹੈ | ਉਨ੍ਹਾਂ ਦੱਸਿਆ ਕਿ ਥਾਣਾ ਸਿਟੀ, ਨਵਾਂਸ਼ਹਿਰ ਨੇੜੇ ਪੁਰਾਣੇ ਐਸ. ਐਸ. ਪੀ. ਦਫ਼ਤਰ ਜਿਹੜੇ ਅਫ਼ਸਰਾਂ ਤੇ ਯੂਨਿਟਾਂ ਦੇ ਦਫ਼ਤਰ ਹੋਣਗੇ, ਉਨ੍ਹਾਂ 'ਚ ਡੀ. ਐਸ. ਪੀ (ਸਬ ਡਵੀਜ਼ਨ), ਡੀ. ਐਸ. ਪੀ. (ਔਰਤਾਂ ਅਤੇ ਬੱਚਿਆਂ ਵਿਰੁੱਧ ਅਪਰਾਧ), ਡੀ. ਐਸ. ਪੀ (ਪੀ. ਬੀ. ਆਈ ਐਨ. ਡੀ. ਪੀ. ਐਸ ਤੇ ਸਪੈਸ਼ਲ ਕ੍ਰਾਈਮ ਅਤੇ ਸਕਿਉਰਿਟੀ), ਇੰਚਾਰਜ ਆਰਥਿਕ ਅਪਰਾਧਿਕ ਸ਼ਾਖਾ, ਇੰਚਾਰਜ ਵੁਮੈਨ ਸੈੱਲ ਤੇ ਸੀ. ਪੀ. ਆਰ. ਪੀ ਬਰਾਂਚ ਦੇ ਦਫ਼ਤਰ ਸ਼ਾਮਿਲ ਹਨ | ਇਸ ਮੌਕੇ ਜ਼ਿਲ੍ਹੇ ਦੇ ਸਮੂਹ ਐਸ. ਪੀਜ਼, ਡੀ. ਐਸ. ਪੀਜ਼ ਅਤੇ ਹੋਰ ਅਧਿਕਾਰੀ ਹਾਜ਼ਰ ਸਨ |

ਐਨ. ਆਰ. ਆਈਜ਼ ਦੇ ਸਹਿਯੋਗ ਨਾਲ ਬਦਲ ਰਹੀ ਹੈ ਸਕੂਲਾਂ ਦੀ ਨੁਹਾਰ-ਜਗਜੀਤ ਸਿੰਘ

ਨਵਾਂਸ਼ਹਿਰ, 22 ਫਰਵਰੀ (ਹਰਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੀਹਾ ਨੂੰ ਸੇਲਫ਼ ਸਮਾਰਟ ਸਕੂਲ ਬਣਾਉਣ ਦੇ ਯਤਨਾਂ ਵਜੋਂ ਹਰਮਨਪ੍ਰੀਤ ਸਿੰਘ ਯੂ. ਐੱਸ. ਏ. ਨੇ ਮੁੱਖ ਗੇਟ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਮੁਕੰਦਪੁਰ, 22 ਫਰਵਰੀ (ਸੁਖਜਿੰਦਰ ਸਿੰਘ ਬਖਲੌਰ)-ਵਿਧਾਨ ਸਭਾ ਹਲਕਾ ਬੰਗਾ ਦੇ ਕਸਬਾ ਮੁਕੰਦਪੁਰ ਵਿਖੇ ਬੱਸ ਤੇ ਮੋਟਰਸਾਈਕਲ ਦੀ ਹੋਈ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਤ 'ਤੇ ਉਸ ਦੀ ਬੇਟੀ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਥਾਣਾ ...

ਪੂਰੀ ਖ਼ਬਰ »

ਸੰਧਵਾਂ 'ਚ ਨਗਰ ਕੀਰਤਨ ਅੱਜ

ਸੰਧਵਾਂ, 22 ਫਰਵਰੀ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 23 ਫਰਵਰੀ ਨੂੰ ਸਵੇਰੇ 11 ਵਜੇ ਕੀਰਤਨ ਸਜਾਇਆ ਜਾ ਰਿਹਾ ਹੈ | ਜਥੇਦਾਰ ਹਰਜੀਤ ਸਿੰਘ ਸੰਧੂ, ਕਸ਼ਮੀਰ ਸਿੰਘ ਸੰਧੂ ਆਦਿ ਸੇਵਾਦਾਰਾਂ ਨੇ ਦੱਸਿਆ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 32 ਮਾਮਲੇ ਆਏ ਸਾਹਮਣੇ

ਨਵਾਂਸ਼ਹਿਰ, 22 ਫਰਵਰੀ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 32 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਬਲਾਕ ਨਵਾਂਸ਼ਹਿਰ 'ਚ 3, ਬਲਾਕ ਰਾਹੋਂ 'ਚ 4, ਬਲਾਕ ਬੰਗਾ 'ਚ 5, ਬਲਾਕ ...

ਪੂਰੀ ਖ਼ਬਰ »

ਕੋਵਿਡ ਮਰੀਜ਼ਾਂ ਦੇ ਸੰਪਰਕ 'ਚ ਆਏ ਵਿਅਕਤੀਆਂ ਦੀ ਤੁਰੰਤ ਸੈਂਪਲਿੰਗ ਕਰਵਾਈ ਜਾਵੇ-ਡੀ. ਸੀ.

ਨਵਾਂਸ਼ਹਿਰ, 22 ਫਰਵਰੀ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਵਲੋਂ ਜ਼ਿਲ੍ਹੇ 'ਚ ਕੋਵਿਡ ਦੀ ਸਥਿਤੀ ਦਾ ਮੁਲਾਂਕਣ ਕਰਦਿਆਂ ਅਧਿਕਾਰੀਆਂ ਨੂੰ ਵੱਖ-ਵੱਖ ਦਿਸ਼ਾ ਨਿਰਦੇਸ਼ ਜਾਰੀ ਕੀਤੇ | ਐੱਸ. ਐੱਸ. ਪੀ. ਅਲਕਾ ਮੀਨਾ ਤੇ ਵਿਸ਼ਵ ਸਿਹਤ ਸੰਗਠਨ ਦੇ ...

ਪੂਰੀ ਖ਼ਬਰ »

ਗੋਬਿੰਦਪੁਰ 'ਚ ਪਹਿਲੀ ਪੈਨਸਿਕ ਸਿਲਾਟ ਜ਼ਿਲ੍ਹਾ ਚੈਂਪੀਅਨਸ਼ਿਪ ਕਰਵਾਈ

ਬੰਗਾ, 22 ਫਰਵਰੀ (ਜਸਬੀਰ ਸਿੰਘ ਨੂਰਪੁਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਪੁਰ ਵਿਖੇ ਪਹਿਲੀ ਪੈਨਸਿਕ ਸਿਲਾਟ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਕਰਵਾਈ ਗਈ | ਜਿਸ 'ਚ ਮੁੱਖ ਮਹਿਮਾਨ ਵਜੋਂ ਕਮਲੇਸ਼ ਕੁਮਾਰੀ ਸ਼ਾਮਿਲ ਹੋਏ | ਪ੍ਰਧਾਨਗੀ ਗੁਰਨਾਮ ਰਾਮ, ਜਤਿੰਦਰ ...

ਪੂਰੀ ਖ਼ਬਰ »

ਸਾਹਿਬਾ ਵਿਖੇ ਧਾਰਮਿਕ ਸਮਾਗਮ 25 ਤੋਂ

ਮਜਾਰੀ/ਸਾਹਿਬਾ, 22 ਫਰਵਰੀ (ਚਾਹਲ)-ਗੁਰੂ ਰਵਿਦਾਸ ਜੀ ਦੇ 644ਵੇਂ ਜਨਮ ਦਿਹਾੜੇ ਸਬੰਧੀ ਪਿੰਡ ਸਾਹਿਬਾ ਵਿਖੇ ਧਾਰਮਿਕ ਸਮਾਗਮ 25 ਫਰਵਰੀ ਤੋਂ ਸ਼ੁਰੂ ਹੋ ਰਹੇ ਹਨ | ਇਸ ਬਾਰੇ ਪ੍ਰਬੰਧਕਾਂ ਨੇ ਦੱਸਿਆ ਕਿ 25 ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, 26 ਫਰਵਰੀ ਨੂੰ ਨਗਰ ...

ਪੂਰੀ ਖ਼ਬਰ »

ਜ਼ਿਲ੍ਹੇ ਦੀ ਪਹਿਲੀ ਇੰਗਲਿਸ਼ ਲੈਬ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਉਦਘਾਟਨ

ਬੰਗਾ, 22 ਫਰਵਰੀ (ਕਰਮ ਲਧਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਿਲ ਗਹਿਲਾਂ ਵਿਖੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਪਹਿਲੀ 'ਇੰਗਲਿਸ਼ ਲੈਬ ਦਾ ਉਦਘਾਟਨ ਜ਼ਿਲ੍ਹੇ ਦੇ ਸਿੱਖਿਆ ਅਧਿਕਾਰੀ ਸੈਕੰਡਰੀ ਸਿੱਖਿਆ ਸ: ਜਗਜੀਤ ਸਿੰਘ ਨੇ ਕੀਤਾ | ਉਨ੍ਹਾਂ ਦੇ ਨਾਲ ...

ਪੂਰੀ ਖ਼ਬਰ »

ਗੜ੍ਹੀ ਭਾਰਟੀ 'ਚ ਜਨਮ ਦਿਹਾੜੇ ਸਬੰਧੀ ਪ੍ਰਭਾਤ ਫੇਰੀਆਂ ਸ਼ੁਰੂ

ਔੜ, 22 ਫਰਵਰੀ (ਜਰਨੈਲ ਸਿੰਘ ਖੁਰਦ)-ਪਿੰਡ ਗੜੀ ਭਾਰਟੀ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਸਾਹਿਬ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗਰਾਮ ਪੰਚਾਇਤ ਤੇ ਪਿੰਡ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦਾ 644ਵਾਂ ਜਨਮ ਦਿਹਾੜਾ ਸ਼ਰਧਾ ਨਾਲ 26 ...

ਪੂਰੀ ਖ਼ਬਰ »

ਉਧਨਵਾਲ ਵਿਖੇ 'ਆਵਾਜ਼' ਸੰਸਥਾ ਵਲੋਂ ਮੈਡੀਕਲ ਜਾਂਚ ਕੈਂਪ

ਭੱਦੀ, 22 ਫਰਵਰੀ (ਨਰੇਸ਼ ਧੌਲ)-ਸ਼ਹੀਦ ਤੀਰਥ ਰਾਮ ਸਟੇਡੀਅਮ ਪਿੰਡ ਉਧਨਵਾਲ ਵਿਖੇ 'ਆਵਾਜ਼' ਸਮਾਜ ਸੇਵੀ ਸੰਸਥਾ ਵਲੋਂ ਸਵ: ਸਰਵਣ ਸਿੰਘ ਕਿਸਾਣਾ ਦੀ ਨਿੱਘੀ ਯਾਦ ਨੂੰ ਸਮਰਪਿਤ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਜਿਸ ਦਾ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਮਾਰਗ ਦਾ ਪਿੰਡਾਂ ਦੇ ਪਾਣੀ ਨੇ ਕੀਤਾ ਬੁਰਾ ਹਾਲ

ਪੋਜੇਵਾਲ ਸਰਾਂ, 22 ਫਰਵਰੀ (ਨਵਾਂਗਰਾਈਾ)-ਸ੍ਰੀ ਗੁਰੂ ਤੇਗ਼ ਬਹਾਦਰ ਮਾਰਗ ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ 'ਤੇ ਕਈ ਪਿੰਡਾਂ ਦੇ ਲੋਕਾਂ ਵਲੋਂ ਆਪਣੇ ਘਰਾਂ ਦਾ ਪਾਣੀ ਪੱਕੀ ਸੜਕ ਦੇ ਨਾਲ-ਨਾਲ ਪਾਇਆ ਹੋਇਆ ਹੈ ਜਿਸ ਨਾਲ ਇਕ ਤਾਂ ਸੜਕ ਟੁੱਟ ਰਹੀ ਹੈ ਤੇ ਦੂਜਾ ਹਰ ਵੇਲੇ ...

ਪੂਰੀ ਖ਼ਬਰ »

ਵਿਸ਼ਵ ਸ਼ਾਂਤੀ ਲਈ ਯਾਤਰਾ 'ਤੇ ਨਿਕਲੇ ਯੋਗੀ ਹਰਬੰਸ ਨਾਥ ਨਿਰਾਹਾਰ ਦਾ ਸਵਾਗਤ

ਮਜਾਰੀ/ਸਾਹਿਬਾ, 22 ਫਰਵਰੀ (ਨਿਰਮਲਜੀਤ ਸਿੰਘ ਚਾਹਲ)-ਵਿਸ਼ਵ ਸ਼ਾਂਤੀ ਲਈ 33 ਸਾਲ ਤੋਂ ਅਖੰਡ ਜੋਤੀ ਲੈ ਕੇ ਦੇਸ਼ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਨੰਗੇ ਪੈਰ ਪੈਦਲ ਯਾਤਰਾ ਕਰ ਕੇ ਦੁਨੀਆ ਦਾ ਭਲਾ ਮੰਗ ਰਹੇ 75 ਸਾਲਾ ਯੋਗੀ ਹਰਬੰਸ ਨਾਥ ਨਿਰਾਹਾਰ ਦਾ ਪਿੰਡ ਚਣਕੋਆ ਦੀ ...

ਪੂਰੀ ਖ਼ਬਰ »

ਐਸ. ਡੀ. ਐਮ. ਬੰਗਾ ਵਲੋਂ ਨਗਰ ਕੌਂਸਲ ਬੰਗਾ ਦੇ ਜੇਤੂ ਉਮੀਦਵਾਰਾਂ ਨੂੰ ਪ੍ਰਮਾਣ ਪੱਤਰ ਭੇਟ

ਬੰਗਾ, 22 ਫਰਵਰੀ (ਜਸਬੀਰ ਸਿੰਘ ਨੂਰਪੁਰ)-ਨਗਰ ਕੌਂਸਲ ਬੰਗਾ ਦੇ ਜੇਤੂ 15 ਉਮੀਦਵਾਰਾਂ ਨੂੰ ਐਸ. ਡੀ. ਐਮ. ਵਿਰਾਜ ਤਿੜਕੇ ਵਲੋਂ ਜਿੱਤ ਦੇ ਪ੍ਰਮਾਣ ਪੱਤਰ ਭੇਟ ਕੀਤੇ ਗਏ | ਸ੍ਰੀ ਤਿੜਕੇ ਨੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ ਤੇ ਸ਼ਹਿਰ ਦੇ ਵਿਕਾਸ ਲਈ ਲਗਨ ਤੇ ਇਮਾਨਦਾਰੀ ...

ਪੂਰੀ ਖ਼ਬਰ »

ਡਿਪਟੀ ਡੀ. ਈ. ਓ. ਵਲੋਂ ਬਲਾਕ ਨੋਡਲ ਅਫ਼ਸਰ ਨਾਲ ਮੀਟਿੰਗ

ਨਵਾਂਸ਼ਹਿਰ, 22 ਫਰਵਰੀ (ਹਰਿੰਦਰ ਸਿੰਘ)-ਮਿਸ਼ਨ ਸੱਤ ਪ੍ਰਤੀਸ਼ਤ ਸਬੰਧੀ ਜ਼ਿਲ੍ਹੇ ਦੀ ਯੋਜਨਾਬੰਦੀ ਕਰਨ ਲਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਅਮਰੀਕ ਸਿੰਘ ਦੀ ਅਗਵਾਈ 'ਚ ਜ਼ਿਲ੍ਹੇ ਦੇ ਬਲਾਕ ਨੋਡਲ ਅਫ਼ਸਰਾਂ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਜ਼ਿਲ੍ਹੇ ਦਾ ਇਸ ...

ਪੂਰੀ ਖ਼ਬਰ »

ਨਗਰ ਕੌ ਾਸਲ ਬਲਾਚੌਰ ਨੇ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਕੀਤੀ ਤੇਜ਼

ਬਲਾਚੌਰ, 22 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)-ਨਗਰ ਕੌਂਸਲ ਬਲਾਚੌਰ ਦੇ ਪ੍ਰਧਾਨ ਨਰਿੰਦਰ ਕੁਮਾਰ ਟਿੰਕੂ ਘਈ ਜਿਥੇ ਬਲਾਚੌਰ ਦੀ ਕਾਇਆ ਕਲਪ ਕਰਨ ਤੇ ਸ਼ਹਿਰ ਨੂੰ ਖ਼ੂਬਸੂਰਤ ਬਣਾਉਣ ਹਿਤ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੀ ਅਗਵਾਈ ਹੇਠ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੀ ਚੜ੍ਹਦੀ ਕਲਾ ਹਿਤ ਬੱਬਰਾਂ ਦੇ ਸਕੂਲ ਵਿਖੇ ਅਰਦਾਸ ਸਮਾਗਮ

ਜਾਡਲਾ, 22 ਫਰਵਰੀ (ਬੱਲੀ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ, ਸਰਕਾਰ ਵਲੋਂ ਸੰਘਰਸ਼ ਕਰ ਰਹੇ ਨਿਰਦੋਸ਼ ਕਿਸਾਨਾਂ ...

ਪੂਰੀ ਖ਼ਬਰ »

ਪੀ. ਡਬਲਿਊ. ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਚੋਣ

ਨਵਾਂਸ਼ਹਿਰ, 22 ਫਰਵਰੀ (ਗੁਰਬਖਸ਼ ਸਿੰਘ ਮਹੇ, ਹਰਿੰਦਰ ਸਿੰਘ)-ਪੀ. ਡਬਲਿਊ. ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਚੋਣ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਮੱਖਣ ਸਿੰਘ ਵਾਹਿਦਪੁਰੀ, ਕੁਲਦੀਪ ਸਿੰਘ ਦੌੜਕਾ ਜਨਰਲ ਸਕੱਤਰ ਜੀ. ਟੀ. ...

ਪੂਰੀ ਖ਼ਬਰ »

ਕਰਾਵਰ ਵਿਖੇ ਗਲੀ ਟੁੱਟਣ ਕਾਰਨ ਲੋਕਾਂ ਦਾ ਲੰਘਣਾ ਹੋਇਆ ਔਖਾ

ਮਜਾਰੀ/ਸਾਹਿਬਾ, 22 ਫਰਵਰੀ (ਨਿਰਮਲਜੀਤ ਸਿੰਘ ਚਾਹਲ)-ਦੇਸ਼ ਨੂੰ ਆਜ਼ਾਦ ਹੋਇਆ 70 ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਪਰ ਸਰਕਾਰਾਂ ਤੋਂ ਬਹੁਤੇ ਪਿੰਡਾਂ ਵਿਚ ਲੋਕਾਂ ਨੂੰ ਚੱਜ ਹਾਲ ਦੀਆਂ ਗਲੀਆਂ ਵੀ ਨਹੀਂ ਬਣਾ ਕੇ ਦੇ ਹੋਈਆਂ | ਇਸ ਬਾਰੇ ਬਲਾਕ ਸੜੋਆ ਦੇ ਪਿੰਡ ਕਾਰਵਰ ...

ਪੂਰੀ ਖ਼ਬਰ »

ਤਿੰਨੇ ਕਾਲੇ ਕਾਨੂੰਨ ਵਾਪਸ ਲੈਣ ਲਈ ਸੰਘਰਸ਼ ਤੇਜ਼ ਕਰਨ ਤਹਿਤ ਸਾਂਝੀ ਮੀਟਿੰਗ

ਬੰਗਾ, 22 ਫਰਵਰੀ (ਜਸਬੀਰ ਸਿੰਘ ਨੂਰਪੁਰ)-ਸਥਾਨਕ ਮੰਢਾਲੀ ਭਵਨ ਵਿਖੇ ਕੁਲ ਹਿੰਦ ਕਿਸਾਨ ਸਭਾ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਤੇ ਸੀਟੂ ਦੀ ਸਾਂਝੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਦਲਜੀਤ ਸਿੰਘ ਗੁਣਾਚੌਰ, ਜੋਗਿੰਦਰ ਲੜੋਆ ਤੇ ਬਲਵਿੰਦਰ ਬੰਗਾ ਨੇ ਕੀਤੀ | ਸਟੇਜ ...

ਪੂਰੀ ਖ਼ਬਰ »

ਸ਼ਹੀਦ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਕੀਤੀ ਅਰਦਾਸ

ਕਾਠਗੜ੍ਹ/ਰੈਲਮਾਜਰਾ, 22 ਫਰਵਰੀ (ਬਲਦੇਵ ਸਿੰਘ ਪਨੇਸਰ, ਸੁਭਾਸ਼ ਟੌਂਸਾ)-ਕਿਸਾਨਾਂ ਵਲੋਂ ਖੇਤੀ ਵਿਰੁੱਧ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਬਾਰਡਰ 'ਤੇ ਸ਼ੁਰੂ ਕੀਤੇ ਕਿਸਾਨ ਅੰਦੋਲਨ ਵਿਚ ਹਿੱਸਾ ਲੈਣ ਕਾਰਨ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ...

ਪੂਰੀ ਖ਼ਬਰ »

'ਆਪ' 21 ਮਾਰਚ ਨੂੰ ਬਾਘਾ ਪੁਰਾਣਾ 'ਚ ਕਰਵਾਏਗੀ ਮਹਾਂ ਕਿਸਾਨ ਸੰਮੇਲਨ-ਮਾਨ

ਜਲੰਧਰ, 22 ਫਰਵਰੀ (ਮੇਜਰ ਸਿੰਘ)-ਆਮ ਆਦਮੀ ਪਾਰਟੀ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਕਿਸਾਨ ਸੰਘਰਸ਼ ਦੀ ਹਮਾਇਤ 'ਚ ਮਹਾਂਕਿਸਾਨ ਸੰਮੇਲਨ ਕਰੇਗੀ ਅਤੇ ਇਸ ਸੰਮੇਲਨ ਨੂੰ ਸੰਬੋਧਨ ਕਰਨ ਲਈ 'ਆਪ' ਦੇ ਕਨਵੀਨਰ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਉਣਗੇ | ਇਹ ...

ਪੂਰੀ ਖ਼ਬਰ »

'ਆਪ' 21 ਮਾਰਚ ਨੂੰ ਬਾਘਾ ਪੁਰਾਣਾ 'ਚ ਕਰਵਾਏਗੀ ਮਹਾਂ ਕਿਸਾਨ ਸੰਮੇਲਨ-ਮਾਨ ਉੱਘੇ ਹਾਕੀ ਖਿਡਾਰੀ ਸੋਢੀ ਮੁੜ 'ਆਪ' 'ਚ ਸ਼ਾਮਿਲ

ਜਲੰਧਰ, 22 ਫਰਵਰੀ (ਮੇਜਰ ਸਿੰਘ)-ਆਮ ਆਦਮੀ ਪਾਰਟੀ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਕਿਸਾਨ ਸੰਘਰਸ਼ ਦੀ ਹਮਾਇਤ 'ਚ ਮਹਾਂਕਿਸਾਨ ਸੰਮੇਲਨ ਕਰੇਗੀ ਅਤੇ ਇਸ ਸੰਮੇਲਨ ਨੂੰ ਸੰਬੋਧਨ ਕਰਨ ਲਈ 'ਆਪ' ਦੇ ਕਨਵੀਨਰ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਉਣਗੇ | ਇਹ ...

ਪੂਰੀ ਖ਼ਬਰ »

ਉੱਘੇ ਹਾਕੀ ਖਿਡਾਰੀ ਸੋਢੀ ਮੁੜ 'ਆਪ' 'ਚ ਸ਼ਾਮਿਲ

ਜਲੰਧਰ, 22 ਫਰਵਰੀ (ਮੇਜਰ ਸਿੰਘ)-ਆਮ ਆਦਮੀ ਪਾਰਟੀ ਨੂੰ ਇਕ ਵੱਡੀ ਮਜ਼ਬੂਤੀ ਮਿਲੀ | ਕੌਮਾਂਤਰੀ ਹਾਕੀ ਖਿਡਾਰੀ ਅਤੇ ਪੰਜਾਬ ਪੁਲਿਸ ਦੇ ਸੇਵਾਮੁਕਤ ਆਈ.ਜੀ. ਸੁਰਿੰਦਰ ਸੋਢੀ ਅਤੇ ਕਈ ਹੋਰ ਵੱਡੀਆਂ ਹਸਤੀਆਂ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ...

ਪੂਰੀ ਖ਼ਬਰ »

ਵਾਧੂ ਕਲਾਸਾਂ ਲਾਉਣ ਵਾਲੇ 619 ਅਧਿਆਪਕ ਸਿੱਖਿਆ ਸਕੱਤਰ ਵਲੋਂ ਸਨਮਾਨਿਤ

ਬੰਗਾ, 22 ਫਰਵਰੀ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਜਾਣ ਵਾਲੀਆਂ 8ਵੀਂ, ਦਸਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਵਾਸਤੇ ਜਿਨ੍ਹਾਂ ਅਧਿਆਪਕਾਂ, ਬੀ. ਐਮ., ਲੈਕਚਰਾਰ ਤੇ ਪਿ੍ੰਸੀਪਲ ਸਾਹਿਬਾਨ ਵਲੋਂ ਮਿਸ਼ਨ ਸ਼ਤ ਪ੍ਰਤੀਸ਼ਤ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ

ਨਵਾਂਸ਼ਹਿਰ, 22 ਫਰਵਰੀ (ਗੁਰਬਖਸ਼ ਸਿੰਘ ਮਹੇ)-ਪੰਜਾਬ ਪੈਨਸ਼ਨਰਜ਼ ਯੂਨੀਅਨ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਸ਼ਹੀਦ ਮਲਕੀਤ ਚੰਦ ਮੇਹਲੀ ਭਵਨ ਬੰਗਾ ਰੋਡ ਨਵਾਂਸ਼ਹਿਰ ਵਿਖੇ ਦਵਿੰਦਰ ਸਿੰਘ ਥਾਂਦੀ ਦੀ ਪ੍ਰਧਾਨਗੀ ਹੇਠ ਕੀਤੀ | ਮੀਟਿੰਗ 'ਚ ਵਿਛੜੇ ਸੀਨੀਅਰ ਸਾਥੀ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ

ਨਵਾਂਸ਼ਹਿਰ, 22 ਫਰਵਰੀ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਇਥੇ ਆਪਣੇ ਦਫ਼ਤਰ ਵਿਖੇ ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਕੀਤੀ, ਜਿਸ 'ਚ ਕੋਵਿਡ-19 ...

ਪੂਰੀ ਖ਼ਬਰ »

ਚੰਡੀਗੜ੍ਹ ਚੌਕ ਵਿਖੇ ਕਿਸਾਨੀ ਅੰਦੋਲਨ 'ਚ ਝੂਠੇ ਪਰਚੇ ਦਰਜ ਕਰਨ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਨਵਾਂਸ਼ਹਿਰ, 22 ਫਰਵਰੀ (ਗੁਰਬਖਸ਼ ਸਿੰਘ ਮਹੇ)-ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਸਿੱਖ ਜਥੇਬੰਦੀਆਂ ਵਲੋਂ ਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਉਪਰੰਤ ਚੰਡੀਗੜ੍ਹ ਚੌਕ ਵਿਖੇ ਕਿਸਾਨੀ ਅੰਦੋਲਨ 'ਚ ਝੂਠੇ ਪਰਚੇ ਦਰਜ ਕਰਨ ਖ਼ਿਲਾਫ਼ ਆਗੂਆਂ ਵਲੋਂ ...

ਪੂਰੀ ਖ਼ਬਰ »

ਕਾਸ਼ੀ (ਬਨਾਰਸ) ਵਿਖੇ 12ਵੇਂ ਸਾਲਾਨਾ ਲੰਗਰ ਭੰਡਾਰੇ ਲਈ ਖਰੋੜ ਤੋਂ ਸੰਗਤਾਂ ਰਵਾਨਾ

ਬਲਾਚੌਰ, 22 ਫਰਵਰੀ (ਸ਼ਾਮ ਸੁੰਦਰ ਮੀਲੂ)-ਗੁਰੂ ਰਵਿਦਾਸ ਜੀ ਦੇ 644ਵੇਂ ਅਵਤਾਰ ਦਿਵਸ ਨੂੰ ਸਮਰਪਿਤ ਕਾਸ਼ੀ (ਬਨਾਰਸ) ਵਿਖੇ ਤਿੰਨ ਰੋਜ਼ਾ 12ਵੇਂ ਸਾਲਾਨਾ ਲੰਗਰ ਭੰਡਾਰਾ ਤੇ ਮੁਫ਼ਤ ਮੈਡੀਕਲ ਕੈਂਪ ਲਗਾਉਣ ਲਈ ਸ੍ਰੀ ਗੁਰੂ ਰਵਿਦਾਸ ਲੰਗਰ ਕਮੇਟੀ ਖਰੋੜ ਦੇ ਪ੍ਰਧਾਨ ਭਜਨ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਨੇ ਘੁਮਾਇਆ ਛਪਾਈ ਮਸ਼ੀਨਾਂ ਦਾ ਪਹੀਆ

ਕਟਾਰੀਆਂ, 22 ਫਰਵਰੀ (ਨਵਜੋਤ ਸਿੰਘ ਜੱਖੂ)-ਕੋਰੋਨਾ ਕਾਲ ਦੌਰਾਨ ਵਿਆਹ ਜਾਂ ਹੋਰ ਖੁਸ਼ੀ ਦੇ ਮੌਕਿਆਂ 'ਤੇ ਕਾਰਡ/ਡੱਬਿਆਂ ਦੀ ਛਪਾਈ ਦਾ ਕੰਮ ਮੰਦੀ ਦਾ ਸ਼ਿਕਾਰ ਹੋ ਚੁੱਕਾ ਸੀ | ਹੁਣ ਕਿਸਾਨ ਅੰਦੋਲਨ ਦੇ ਚਲਦਿਆਂ ਝੰਡਿਆਂ, ਬੈਨਰਾਂ ਤੇ ਹੋਰ ਸਮੱਗਰੀ ਦੀ ਛਪਾਈ ਛਾਪੇ ...

ਪੂਰੀ ਖ਼ਬਰ »

ਆਕਲਿਆਣਾ ਦੇ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ

ਭੱਦੀ, 22 ਫਰਵਰੀ (ਨਰੇਸ਼ ਧੌਲ)-ਬੀਤੀ ਰਾਤ ਲਗਪਗ 7 ਵਜੇ ਭੱਦੀ ਬਲਾਚੌਰ ਮੁੱਖ ਸੜਕ 'ਤੇ ਪਿੰਡ ਜੋਗੇਵਾਲ ਦੇ ਨਜ਼ਦੀਕ ਹੋਏ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਨੌਜਵਾਨ ਪਰਮਜੀਤ ਪੰਮਾ ਪੁੱਤਰ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਇੰਗਲਿਸ਼ ਬੂਸਟਰ ਕਲੱਬਾਂ ਨਾਲ ਹੋ ਰਿਹਾ ਵਿਦਿਆਰਥੀਆਂ 'ਚ ਅੰਗਰੇਜ਼ੀ ਭਾਸ਼ਾ ਕੌਸ਼ਲਾਂ ਦਾ ਵਾਧਾ

ਨਵਾਂਸ਼ਹਿਰ, 22 ਫਰਵਰੀ (ਹਰਿੰਦਰ ਸਿੰਘ)-ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਦੇਣ ਦੇ ਨਾਲ-ਨਾਲ ਅੰਗਰੇਜ਼ੀ ਬੋਲਣ ਦੇ ਕੌਸ਼ਲਾਂ 'ਚ ਸੁਧਾਰ ਹਿਤ ਸਥਾਪਤ ਕੀਤੇ ਇੰਗਲਿਸ਼ ਬੂਸ਼ਟਰ ਕਲੱਬਾਂ ਨਾਲ ਵਿਦਿਆਰਥੀਆ 'ਚ ਅੰਗਰੇਜ਼ੀ ਵਿਸ਼ੇ ਵਿਚ ਕਾਫ਼ੀ ...

ਪੂਰੀ ਖ਼ਬਰ »

ਮੁਕੰਦਪੁਰ ਵਿਖੇ ਗੁਰੂ ਰਵਿਦਾਸ ਗੁਰਦੁਆਰਾ ਵਿਖੇ ਝੰਡੇ ਦੀ ਰਸਮ

ਮੁਕੰਦਪੁਰ, 22 ਫਰਵਰੀ (ਸੁਖਜਿੰਦਰ ਸਿੰਘ ਬਖਲੌਰ)-ਸਥਾਨਕ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਵਾਸੀਆਂ ਵਲੋਂ ਗੁਰੂ ਰਵਿਦਾਸ ਜੀ ਦਾ ਜਨਮ ਉਤਸਵ 27 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਪ੍ਰਭਾਤ ...

ਪੂਰੀ ਖ਼ਬਰ »

ਰਾਜਾ ਸਾਹਿਬ ਦੇ ਜਨਮ ਦਿਨ ਨੂੰ ਸਮਰਪਿਤ ਤੇ ਸੰਘਰਸ਼ ਕਰ ਰਹੇ ਕਿਸਾਨ ਮਜ਼ਦੂਰਾਂ ਦੀ ਚੜ੍ਹਦੀ ਕਲਾ ਵਾਸਤੇ ਬੇੜਾ ਤਾਰਿਆ

ਔੜ/ਝਿੰਗੜਾਂ, 22 ਫਰਵਰੀ (ਕੁਲਦੀਪ ਸਿੰਘ ਝਿੰਗੜ)-ਬ੍ਰਹਮ ਗਿਆਨੀ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਤਪ ਅਸਥਾਨ ਛਪੜੀ ਸਾਹਿਬ ਪਿੰਡ ਝਿੰਗੜਾਂ ਦੇ ਮੁੱਖ ਸੇਵਾਦਾਰ ਬੀਬੀ ਰੇਸ਼ਮੋ ਦੀ ਰਹਿਨੁਮਾਈ ਹੇਠ ਰਾਜਾ ਸਾਹਿਬ ਦੇ ਜਨਮ ਦਿਨ ਨੂੰ ਸਮਰਪਿਤ ਸਮੂਹ ਨਗਰ ਵਾਸੀਆਂ ਦੇ ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਸਮੁੰਦੜਾ ਨੇ ਲਗਾਇਆ ਵਿਸ਼ੇਸ਼ ਕੈਂਪ

ਬਲਾਚੌਰ, 22 ਫਰਵਰੀ (ਸ਼ਾਮ ਸੁੰਦਰ ਮੀਲੂ)-ਸਬ ਡਵੀਜ਼ਨ ਬਲਾਚੌਰ ਦੇ ਪਿੰਡ ਮਾਣੇਵਾਲ ਵਿਖੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਸਟੇਟ ਬੈਂਕ ਆਫ਼ ਇੰਡੀਆ ਸਮੁੰਦੜਾ ਬਰਾਂਚ ਦੇ ਮੈਨੇਜਰ ਆਸ਼ੂਤੋਸ਼ ਚੋਪੜਾ ਦੀ ਅਗਵਾਈ ਹੇਠ ਐਸ. ਬੀ. ਆਈ. ਦੀ ਟੀਮ ਨੇ ਵਿੱਤੀ ਸਹਾਇਤਾ ਤੇ ਨਵੇਂ ...

ਪੂਰੀ ਖ਼ਬਰ »

ਕਮਿਊਨਿਟੀ ਸਿਹਤ ਕੇਂਦਰ ਰਾਹੋਂ 'ਚ ਤੀਜੇ ਦਿਨ ਵੀ ਲਗਾਏ ਕੋਰੋਨਾ ਵੈਕਸੀਨ ਦੇ ਟੀਕੇ

ਰਾਹੋਂ, 22 ਫਰਵਰੀ (ਬਲਬੀਰ ਸਿੰਘ ਰੂਬੀ)-ਕਮਿਊਨਿਟੀ ਸਿਹਤ ਕੇਂਦਰ ਰਾਹੋਂ ਵਿਖੇ ਕੋਰੋਨਾ ਵਾਇਰਸ ਦੇ ਖ਼ਾਤਮੇ ਲਈ ਕੋਵਿਡ-19 ਟੀਕਾਕਰਨ ਐਸ. ਐਮ. ਓ. ਡਾ: ਗੀਤਾਂਜਲੀ ਸਿੰਘ ਸਮੇਤ 24 ਹੈਲਥ ਕੇਅਰ ਵਰਕਰਾਂ ਨੂੰ ਟੀਕੇ ਲਾਏ ਗਏ | ਸੀਨੀਅਰ ਮੈਡੀਕਲ ਅਫ਼ਸਰ ਡਾ: ਊਸ਼ਾ ਕਿਰਨ ਨੇ ...

ਪੂਰੀ ਖ਼ਬਰ »

ਤੇਲ ਤੇ ਗੈਸ ਦੀਆਂ ਕੀਮਤਾਂ 'ਚ ਵਾਧੇ ਲਈ ਕੇਂਦਰ ਦੇ ਨਾਲ-ਨਾਲ ਸੂਬਾ ਸਰਕਾਰ ਵੀ ਜ਼ਿੰਮੇਵਾਰ-ਔਲੀਆਪੁਰ

ਬਲਾਚੌਰ, 22 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)-ਆਏ ਦਿਨ ਵੱਧ ਰਹੀਆਂ ਪੈਟਰੋਲ, ਡੀਜ਼ਲ ਤੇ ਰਸੋਈ ਗੈੱਸ ਦੀਆਂ ਕੀਮਤਾਂ ਲਈ ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਵੀ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ | ਇਹ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਹਲਕਾ ਬਲਾਚੌਰ ਦੇ ਪ੍ਰਧਾਨ ...

ਪੂਰੀ ਖ਼ਬਰ »

ਬਹਿਰਾਮ ਤੋਂ ਸੰਧਵਾਂ ਟੁੱਟੀ ਹੋਈ ਸੜਕ ਬਣਾਉਣ ਦੀ ਮੰਗ

ਬਹਿਰਾਮ, 22 ਫਰਵਰੀ (ਨਛੱਤਰ ਸਿੰਘ ਬਹਿਰਾਮ)-ਪਿੰਡ ਬਹਿਰਾਮ ਤੋਂ ਸੰਧਵਾਂ ਜਾ ਰਹੀ ਸੜਕ ਥਾਂ-ਥਾਂ ਤੋਂ ਟੁੱਟੀ ਹੋਈ ਹੋਣ ਕਾਰਨ ਜਿਸ 'ਚ ਨਿੱਤ ਕੋਈ ਨਾ ਕੋਈ ਹਾਦਸਾ ਵਾਪਰਿਆ ਹੀ ਰਹਿੰਦਾ ਹੈ | ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਕਟਾਰੀਆਂ ਤੋਂ ਸੰਧਵਾਂ ਤੱਕ ਟੁੱਟੀ ਹੋਈ ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਨੇ ਬਖਲੌਰ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਉੜਾਪੜ/ਲਸਾੜਾ, 22 ਫਰਵਰੀ (ਲਖਵੀਰ ਸਿੰਘ ਖ਼ੁਰਦ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਵਲੋਂ ਪਿੰਡ ਬਖਲੌਰ ਵਿਖੇ ਗਲੀਆਂ ਨਾਲੀਆਂ, ਸੋਲਰ ਲਾਈਟਾਂ, ਜਿੰਮ, ਖੇਡ ਪਾਰਕ, ਵਾਟਰ ਰਿਚਾਰਜਿੰਗ ਸਟਰਾਕਚਰ ਆਦਿ ਦਾ ਕਰੀਬ 47 ਲੱਖ ਰੁਪਏ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪੰਚਾਇਤ ਨੇ ਸ਼ਨਾਖ਼ਤੀ ਕਾਰਡ ਬਣਾਏ

ਸੜੋਆ, 22 ਫਰਵਰੀ (ਨਾਨੋਵਾਲੀਆ)-ਗਰਾਮ ਪੰਚਾਇਤ ਵਲੋਂ ਪਿੰਡ ਅਟਾਲ ਮਜਾਰਾ ਵਿਖੇ ਇਕ ਰੋਜ਼ਾ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕੈਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਕਰਦਿਆਂ ਗੁਰਬਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਵਲੋਂ ਜੋ ਵੀ ਆਮ ਲੋਕਾਂ ਨੂੰ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੁੱਖ ਮੰਤਰੀ ਤੇ ਵਿਭਾਗ ਦੀ ਮੰਤਰੀ ਦੇ ਨਾਂਅ ਭੇਜਿਆ ਮੰਗ-ਪੱਤਰ

ਨਵਾਂਸ਼ਹਿਰ, 22 ਫਰਵਰੀ (ਹਰਿੰਦਰ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਪੂਨਾ ਰਾਣੀ ਜੀਤਪੁਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX