ਤਾਜਾ ਖ਼ਬਰਾਂ


ਨਿਹੰਗ ਜਥੇਬੰਦੀਆਂ ਵਲੋਂ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ’ਤੇ ਕੱਢਿਆ ਜਾਵੇਗਾ ਬਾਬਾ ਬਕਾਲਾ ਤੋਂ ਵਿਸ਼ਾਲ ਨਗਰ ਕੀਰਤਨ - ਗਿਆਨੀ ਹਰਪ੍ਰੀਤ ਸਿੰਘ
. . .  32 minutes ago
ਸ੍ਰੀ ਅਨੰਦਪੁਰ ਸਾਹਿਬ , 19 ਅਪ੍ਰੈਲ (ਜੇ ਐੱਸ ਨਿੱਕੂਵਾਲ/ਕਰਨੈਲ ਸਿੰਘ )-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਤਾਬਦੀ ਸਮਾਗਮਾਂ ਤੇ 29 ਅਪ੍ਰੈਲ ਨੂੰ ਬਾਬਾ ਬਕਾਲਾ ਤੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ ...
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਡੇਰਾ ਬਾਬਾ ਨਾਨਕ ਸਰਹੱਦ 'ਤੇ ਪਹੁੰਚਿਆ - ਪਾਕਿਸਤਾਨ ਗਏ ਸਿੱਖ ਯਾਤਰੂ ਵੀ ਆਏ ਨਜ਼ਰ
. . .  44 minutes ago
ਬਟਾਲਾ, 19 ਅਪ੍ਰੈਲ (ਕਾਹਲੋਂ)-ਵਿਸਾਖੀ ਦਿਹਾੜੇ 'ਤੇ ਪਾਕਿਸਤਾਨੀ ਗਿਆ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਸਰਹੱਦ ਤੱਕ ਕਾਰੀਡੋਰ ਸੜਕ 'ਤੇ ਨਗਰ ਕੀਰਤਨ ...
ਵਿਦਿਆਰਥਣ ਦੇ ਥੱਪੜ ਮਾਰਨ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਦੇਣ ਨੂੰ ਕਿਹਾ
. . .  48 minutes ago
ਚੰਡੀਗੜ੍ਹ , 19 ਅਪ੍ਰੈਲ - ਸਿੱਖਿਆ ਵਿਭਾਗ ਵੱਲੋਂ ਨੋਟਿਸ ਲੈਂਦਿਆਂ ਵਿਦਿਆਰਥਣ ਨੂੰ ਥੱਪੜ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ ।
ਨਵੀਂ ਦਿੱਲੀ :18 ਸਾਲ ਤੋਂ ਵੱਧ ਉਮਰ ਦਾ ਹਰ ਕੋਈ 1 ਮਈ ਤੋਂ ਕੋਵਿਡ -19 ਟੀਕਾ ਲਗਵਾਉਣ ਦੇ ਯੋਗ
. . .  about 1 hour ago
ਮਸ਼ਹੂਰ ਫਿਲਮ ਨਿਰਦੇਸ਼ਕ ਸੁਮਿੱਤਰਾ ਭਾਵੇ ਦਾ ਦਿਹਾਂਤ
. . .  about 1 hour ago
ਪੁਣੇ, 19 ਅਪ੍ਰੈਲ - ਮਰਾਠੀ ਸਿਨੇਮਾ ਅਤੇ ਥੀਏਟਰ ਵਿਚ ਕੰਮ ਕਰਨ ਲਈ ਮਸ਼ਹੂਰ ਫਿਲਮ ਦੀ ਮਸ਼ਹੂਰ ਨਿਰਦੇਸ਼ਕ ਅਤੇ ਲੇਖਕ ਸੁਮਿੱਤਰਾ ਭਾਵੇ ਦੀ ਇਕ ਹਸਪਤਾਲ ਵਿਚ ਫੇਫੜਿਆਂ ਨਾਲ ਸੰਬੰਧਤ ਬਿਮਾਰੀ ਦੇ ਬਾਅਦ ਦਿਹਾਂਤ ਹੋ ...
ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ​ਕੋਰੋਨਾ ਕਾਰਨ ਏਮਜ਼ ਵਿਚ ਦਾਖਲ
. . .  about 2 hours ago
ਲੱਖਾ ਸਿਧਾਨਾ ਦੇ ਭਰਾ ਗੁਰਦੀਪ ਦਾ ਕੇਸ ਦਿੱਲੀ ਕਮੇਟੀ ਨੇ ਪੰਜਾਬ ਹਰਿਆਣਾ ਹਾਈ ਕੋਰਟ 'ਚ ਕੀਤਾ ਦਾਇਰ
. . .  about 2 hours ago
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ -768 ਵਿਅਕਤੀ ਕੋਰੋਨਾ ਪਾਜ਼ੀਟਿਵ, 14 ਨੇ ਦਮ ਤੋੜਿਆ
. . .  about 2 hours ago
ਲੁਧਿਆਣਾ, 19 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਅੱਜ ਫਿਰ ਕੋਰੋਨਾ ਦਾ ਪਹਾੜ ਟੁੱਟ ਗਿਆ ਹੈ, ਜਿਸ ਕਰਕੇ ਲੁਧਿਆਣਾ ਬੁਰੀ ਤਰ੍ਹਾਂ ਦਹਿਲ ਚੁੱਕਿਆ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ 768 ...
ਮੋਗਾ ਵਿਚ ਕੋਰੋਨਾ ਦਾ ਕਹਿਰ, ਆਏ 92 ਨਵੇਂ ਮਾਮਲੇ
. . .  about 2 hours ago
ਮੋਗਾ , 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ ) - ਮੋਗਾ ਵਿਚ ਕੋਰੋਨਾ ਦਾ ਕਹਿਰ, ਅੱਜ ਇਕੋ ਦਿਨ 92 ਨਵੇਂ ਮਾਮਲੇ ਆਏ ਹਨ ਅਤੇ ਮਰੀਜ਼ਾਂ ਦੀ ਕੁੱਲ ਗਿਣਤੀ 4463 ਹੋਣ ਦੇ ਨਾਲ ਸਰਗਰਮ ਮਾਮਲੇ 619 ਹੋ ਗਏ ...
ਘੁਡਾਣੀ ਕਲਾਂ 'ਚ ਅੱਗ ਲੱਗਣ ਨਾਲ 4 ਏਕੜ ਕਣਕ ਦੀ ਫ਼ਸਲ ਤੇ 10 ਏਕੜ ਨਾੜ ਸੜਿਆ
. . .  about 3 hours ago
ਰਾੜਾ ਸਾਹਿਬ, 19 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਜ਼ਿਲ੍ਹਾ ਲੁਧਿਆਣਾ ਦੇ ਪਿੰਡ ਘੁਡਾਣੀ ਕਲਾਂ ਵਿਖੇ ਦੁਪਹਿਰ ਬਾਅਦ 2 ਵਜੇ ਦੇ ਕਰੀਬ ਅੱਗ ਲੱਗਣ ਨਾਲ 4 ਏਕੜ ਕਣਕ ਦੀ ਖੜੀ ਫ਼ਸਲ ਤੇ 10 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ...
ਕੌਂਸਲਰ ਰਮੇਸ਼ ਮਹੇ ਬਣੇ ਨਗਰ ਪੰਚਾਇਤ ਮਹਿਤਪੁਰ ਦੇ ਪ੍ਰਧਾਨ
. . .  about 3 hours ago
ਮਹਿਤਪੁਰ, 19ਅਪ੍ਰੈਲ (ਲਖਵਿੰਦਰ ਸਿੰਘ) - ਨਗਰ ਪੰਚਾਇਤ ਮਹਿਤਪੁਰ ਦੇ ਕੌਂਸਲਰ ਰਮੇਸ਼ ਮਹੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਤੇ ਉਪ ...
ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਹੋਈ
. . .  about 2 hours ago
ਨਵੀਂ ਦਿੱਲੀ , 19 ਅਪ੍ਰੈਲ - ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ , ਜਾਣਕਾਰੀ ਦਿੰਦੇ ਹੋਏ ਮਨਜਿੰਦਰ ਸਿੰਘ ਸਿਰਸਾ ਵਲੋਂ ਦੱਸਿਆ ਗਿਆ ਹੈ ਕਿ, ਉਨ੍ਹਾਂ ਨੂੰ ਉਮੀਦ ਹੈ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਕੀਤੀ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਦੀ ਅਪੀਲ
. . .  about 3 hours ago
ਚੰਡੀਗੜ੍ਹ , 19 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਅਤੇ ਦੋਵਾਂ ਦੇ ਭੰਡਾਰਾਂ ਦੇ ...
ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ ਦਿੱਤੀਆਂ ਗਈਆਂ
. . .  1 minute ago
ਚੰਡੀਗੜ੍ਹ , 19 ਅਪ੍ਰੈਲ - ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ...
ਪੰਜਾਬ ਵਿਚ ਰਾਤ ਦੇ ਕਰਫ਼ਿਊ ਦਾ ਸਮਾਂ ਵਧਿਆ
. . .  about 2 hours ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਨੇ ਕੋਵਿਡ 19 ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਇਹ ਐਲਾਨ ਕੀਤਾ ਹੈ ਕਿ ਰਾਤ ਦੇ ਕਰਫ਼ਿਊ ਦਾ ਸਮਾਂ (ਸ਼ਾਮ 8 ਵਜੇ ਤੋਂ ਸਵੇਰੇ 5 ਵਜੇ) ...
ਮੋਹਾਲੀ ਵਿਚ ਬੁੱਧਵਾਰ ਨੂੰ ਰਾਮ ਨਵਮੀ ਦੇ ਮੌਕੇ 'ਤੇ ਪੂਰੀ ਤਰ੍ਹਾਂ ਨਾਲ ਤਾਲਾਬੰਦੀ
. . .  about 4 hours ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਇਕ ਉੱਚ ਪੱਧਰੀ ਕੋਵਿਡ 19 ਦੀ ਸਮੀਖਿਆ ਬੈਠਕ ਦੌਰਾਨ ਕੀਤਾ ਇਹ ਐਲਾਨ...
ਕਿਸਾਨ ਮਹਾ ਪੰਚਾਇਤ ਦੌਰਾਨ ਹਜ਼ਾਰਾਂ ਕਿਸਾਨਾਂ ਵਜਾਇਆ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ
. . .  about 4 hours ago
ਹਰਸਾ ਛੀਨਾ, ਅਜਨਾਲਾ 19 ਅਪ੍ਰੈਲ (ਕੜਿਆਲ , ਢਿੱਲੋਂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ...
ਕਿਸਾਨਾਂ ਦੀ ਕਣਕ ਵੱਧ ਤੋਲਣ 'ਤੇ 21 ਆੜ੍ਹਤੀਆਂ ਦੇ ਲਾਇਸੰਸ ਮੁਅੱਤਲ
. . .  about 4 hours ago
ਡੱਬਵਾਲੀ, 19 ਅਪ੍ਰੈਲ (ਇਕਬਾਲ ਸਿੰਘ ਸ਼ਾਂਤ) - ਡੱਬਵਾਲੀ ਦਾਣਾ ਮੰਡੀ ਵਿਖੇ ਫ਼ਸਲ ਖ਼ਰੀਦ ਵਿਚ ਵੱਧ ਕਣਕ ਤੋਲ ਕੇ ਕਿਸਾਨਾਂ ਨੂੰ ਕੁੰਡੀ ਲਗਾਉਣ ਵਾਲੇ 21 ਆੜ੍ਹਤੀਆਂ ਦੇ ਲਾਇਸੰਸ ਸਸਪੈਂਡ ਕੀਤੇ ਗਏ...
12 ਨਾਮੀ ਫੁੱਟਬਾਲ ਕਲੱਬਾਂ ਦੁਆਰਾ '' ਯੂਰਪੀਅਨ ਸੁਪਰ ਲੀਗ " ਦੇ ਗਠਨ ਨਾਲ ਫੁੱਟਬਾਲ ਖੇਡ ਕਲੱਬਾਂ ਵਿਚ ਆਇਆ ਭੂਚਾਲ
. . .  about 2 hours ago
ਵੈਨਿਸ ( ਇਟਲੀ ), 19 ਅਪ੍ਰੈਲ (ਹਰਦੀਪ ਸਿੰਘ ਕੰਗ) - ਯੂਰਪ ਦੇ 12 ਪ੍ਰਸਿੱਧ ਫੁੱਟਬਾਲ ਖੇਡ ਕਲੱਬਾਂ ਦੁਆਰਾ ਅੱਜ ਯੂਰਪੀਅਨ ਸੁਪਰ ਲੀਗ ਦਾ ਗਠਨ ਕੀਤਾ ਗਿਆ ...
30 ਸਾਲਾਂ ਵਾਲੇ ਹੋ ਰਹੇ ਨੇ ਕੋਰੋਨਾ ਪਾਜ਼ੀਟਿਵ
. . .  about 5 hours ago
ਨਵੀਂ ਦਿੱਲੀ , 19 ਅਪ੍ਰੈਲ - ਪਿਛਲੀ ਮਹਾਂਮਾਰੀ ਦੀ ਲਹਿਰ ਵਿਚ, 30 ਸਾਲ ਤੋਂ ਘੱਟ ਉਮਰ ਦੇ ਲੋਕਾਂ ਵਿਚ 31% ਸਕਾਰਾਤਮਕ ਕੇਸ ਪਾਏ ਗਏ ਸਨ...
ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ਵਾਰ ਇਕੱਠੇ ਹੋ ਕੇ ਚੋਣ ਲੜਨਗੇ
. . .  about 5 hours ago
ਚੰਡੀਗੜ੍ਹ ,19 ਅਪ੍ਰੈਲ - (ਸੁਰਿੰਦਰਪਾਲ ) - ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ...
ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  about 5 hours ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  about 5 hours ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  about 6 hours ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਦਾ ਭਾਰਤ ਦੌਰਾ ਰੱਦ
. . .  about 6 hours ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਵੱਡੀ ਲਹਿਰ ਨੂੰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਅੰਮ੍ਰਿਤਸਰ

ਕਾਮਰੇਡਾਂ ਵਲੋਂ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕ 'ਚ ਭੰਡਾਰੀ ਪੁਲ 'ਤੇ ਵਿਸ਼ਾਲ ਰੈਲੀ

ਅੰਮਿ੍ਤਸਰ, 25 ਫਰਵਰੀ (ਰੇਸ਼ਮ ਸਿੰਘ)-ਫਾਸ਼ੀਵਾਦੀ ਹਮਲਿਆਂ ਵਿਰੁੱਧ ਫਰੰਟ 'ਚ ਸ਼ਾਮਿਲ ਕਮਿਊਨਿਸਟ ਪਾਰਟੀਆਂ ਵਲੋਂ ਇੱਥੇ ਭੰਡਾਰੀ ਪੁਲ ਉਪਰ ਕਿਸਾਨ ਅੰਦੋਲਨ ਦੀ ਹਮਾਇਤ 'ਚ ਵਿਸ਼ਾਲ ਰੋਸ ਰੈਲੀ ਕੀਤੀ ਗਈ | ਇਸ ਮੌਕੇ ਕਮਿਊਨਿਸਟ ਪਾਰਟੀਆਂ ਦੇ ਆਗੂਆਂ ਕਾ: ਵਿਜੇ ਮਿਸ਼ਰਾ, ਕਾ: ਅਮਰਜੀਤ ਸਿੰਘ ਆਸਲ, ਕਾ: ਹਰਦੀਪ ਕੋਟਲਾ, ਕਾ: ਜਗਤਾਰ ਸਿੰਘ ਕਰਮਪੁਰਾ, ਕਾ: ਦਸਵਿੰਦਰ ਕੌਰ, ਕਾ: ਬਲਵਿੰਦਰ ਸਿੰਘ ਦੁਧਾਲਾ, ਕਾ: ਗੁਰਨਾਮ ਸਿੰਘ ਦਾਊਦ, ਕਾ: ਸਤਨਾਮ ਸਿੰਘ ਝੰਡੇਰ ਆਦਿ ਆਗੂਆਂ ਨੇ ਰੈਲੀ ਨੂੰ ਸੰਬੋਧਨ ਕੀਤਾ | ਸਟੇਜ ਸਕੱਤਰ ਦੇ ਫਰਜ਼ ਕਾ. ਵਿਜੇ ਕਪੂਰ ਨੇ ਨਿਭਾਏ | ਬੁਲਾਰਿਆਂ ਨੇ ਕਿਸਾਨ ਅੰਦੋਲਨ ਵੱਲ ਸਰਕਾਰ ਦੀ ਬੇਰੁਖੀ ਦੀ ਸਖ਼ਤ ਸ਼ਬਦਾਂ ਵਿਚ ਆਲੋਚਨਾ ਕੀਤੀ | ਉਨ੍ਹਾਂ ਚਿੰਤਾ ਜ਼ਾਹਿਰ ਕੀਤੀ ਕਿ ਕਿਸਾਨ ਤਿੰਨ ਮਹੀਨਿਆਂ ਤੋਂ ਦਿੱਲੀ ਦੀਆਂ ਬਾਹਰੀ ਸੜਕਾਂ ਉਪਰ ਰਾਤਾਂ ਕੱਟ ਰਹੇ ਹਨ | 250 ਤੋਂ ਵਧੇਰੇ ਕਿਸਾਨ ਸ਼ਹੀਦੀਆਂ ਪਾ ਚੁੱਕੇ ਹਨ ਪਰ ਕੇਂਦਰ ਦੀ ਸਰਕਾਰ ਦਾ ਰਵੱਈਆ ਅਜੇ ਵੀ ਸੰਜੀਦਾ ਨਹੀਂ ਹੈ | ਕੇਂਦਰ ਸਰਕਾਰ ਆਪਣੀਆਂ ਏਜੰਸੀਆਂ ਰਾਹੀਂ ਇਸ ਜਨ ਅੰਦੋਲਨ ਨੂੰ ਕੁਚਲਣਾ ਚਾਹੁੰਦੀ ਹੈ | ਬੁਲਾਰਿਆਂ ਨੇ ਮੰਗ ਕੀਤੀ ਕਿ ਕਿਸਾਨਾਂ ਦੀਆਂ ਮੰਗਾਂ ਫੌਰੀ ਤੌਰ ਉਪਰ ਮੰਨੀਆਂ ਜਾਣ, ਤਿੰਨੇ ਖੇਤੀ ਕਾਨੂੰਨ ਰੱਦ ਕੀਤੇ ਜਾਣ | ਉਨ੍ਹਾਂ ਐਲਾਨ ਕੀਤਾ ਕਿ 8 ਮਾਰਚ ਨੂੰ ਔਰਤ ਦਿਵਸ ਮੌਕੇ ਅੰਮਿ੍ਤਸਰ ਤੋਂ ਔਰਤਾਂ ਦਾ ਵੱਡਾ ਜੱਥਾ ਬੱਸਾਂ ਦਾ ਕਾਫਲਾ ਲੈ ਕੇ ਦਿੱਲੀ ਵਿਖੇ ਸਿੰਘੂ ਬਾਰਡਰ ਉਪਰ ਪੁੱਜੇਗਾ | ਰੈਲੀ ਤੋਂ ਬਾਅਦ ਰੋਸ ਮਾਰਚ ਵੀ ਕੀਤਾ ਗਿਆ | ਇਸ ਮੌਕੇ ਉਪਰ ਸੁਖਵੰਤ ਸਿੰਘ, ਮੋਹਨ ਲਾਲ, ਬਲਦੇਵ ਸਿੰਘ ਵੇਰਕਾ, ਗੁਰਦੀਪ ਸਿੰਘ ਗੁਰੂਵਾਲੀ, ਗੁਰਭੇਜ ਸਿੰਘ, ਪ੍ਰਕਾਸ਼ ਸਿੰਘ ਕੈਂਰੋਨੰਗਲ, ਨਰਿੰਦਰਪਾਲ ਕੌਰ, ਗੁਰਬਖਸ਼ ਕੌਰ, ਸਵਿੰਦਰ ਕੌਰ, ਅਵਤਾਰ ਸਿੰਘ ਅਦਲੀਵਾਲ, ਪਰਮਜੀਤ ਸਿੰਘ, ਪ੍ਰਕਾਸ਼ ਸਿੰਘ ਥੋਥੀਆਂ, ਰਵਿੰਦਰ ਛੱਜਲਵੱਡੀ, ਸੁਖਦੇਵ ਸੈਂਸਰਾ, ਯੁੱਧਬੀਰ ਸਰਜਾ ਆਦਿ ਹਾਜ਼ਰ ਸਨ |

ਐੱਸ.ਟੀ.ਐੱਫ. ਵਲੋਂ ਹੈਰੋਇਨ ਤਸਕਰਾਂ ਖਿਲਾਫ ਅੰਮਿ੍ਤਸਰ 'ਚ ਵੱਡੀ ਸਫ਼ਲਤਾ

ਅੰਮਿ੍ਤਸਰ, 25 ਫਰਵਰੀ (ਰੇਸ਼ਮ ਸਿੰਘ)-ਸਰਹੱਦੀ ਜ਼ਿਲ੍ਹੇ ਅੰਮਿ੍ਤਸਰ 'ਚ ਹੈਰੋਇਨ ਤਸਕਰੀ ਦੇ ਵੱਡੇ ਪੱਧਰ 'ਤੇ ਹੋ ਰਹੇ ਵਪਾਰ ਨੂੰ ਰੋਕਣ ਲਈ ਐੱਸ.ਟੀ.ਐੱਫ. ਦੀ ਟੀਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਕਿ ਤਿੰਨ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ 320 ...

ਪੂਰੀ ਖ਼ਬਰ »

ਸਾਬਕਾ ਕਮਾਂਡਰ ਐਸ. ਐਸ. ਕੋਹਲੀ ਤੇ ਸਾਬਕਾ ਡਿਪਟੀ ਮੇਅਰ ਓਮ ਪ੍ਰਕਾਸ਼ ਗੱਬਰ ਆਮ ਆਦਮ ਪਾਰਟੀ 'ਚ ਸ਼ਾਮਿਲ

ਅੰਮਿ੍ਤਸਰ, 25 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਨੂੰ ਅੱਜ ਵੇਲੇ ਹੋਰ ਬੱਲ ਮਿਲਿਆ ਜਦ ਅੰਮਿ੍ਤਸਰ ਦੇ ਸਾਬਕਾ ਡਿਪਟੀ ਮੇਅਰ ਓਮ ਪ੍ਰਕਾਸ਼ ਗੱਬਰ ਤੇ ਸਾਬਕਾ ਕਮਾਂਡਰ ਐਸ. ਐਸ. ਕੋਹਲੀ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ | ਜਿਨ੍ਹਾਂ ਦਾ 'ਆਪ' ਵਿਧਾਇਕ ...

ਪੂਰੀ ਖ਼ਬਰ »

100 ਰੁਪਏ ਦੀ ਲਾਟਰੀ ਨਾਲ ਕਰੋੜਪਤੀ ਬਣੀ ਅੰਮਿ੍ਤਸਰ ਦੀ ਰੇਨੂ ਚੌਹਾਨ

ਚੰਡੀਗੜ੍ਹ, 25 ਫਰਵਰੀ (ਅਜੀਤ ਬਿਊਰੋ)- ਅੰਮਿ੍ਤਸਰ ਦੀ ਰਹਿਣ ਵਾਲੀ ਇਕ ਘਰੇਲੂ ਸੁਆਣੀ ਦੀ ਪੰਜਾਬ ਸਰਕਾਰ ਦੀ 100 ਰੁਪਏ ਦੀ ਲਾਟਰੀ ਟਿਕਟ ਨੇ ਕਿਸਮਤ ਬਦਲ ਦਿੱਤੀ ਹੈ | ਰੇਨੂ ਚੌਹਾਨ ਨੇ ਪੰਜਾਬ ਸਟੇਟ ਡੀਅਰ 100+ ਲਾਟਰੀ ਦਾ ਇਕ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ | ਇਸ ...

ਪੂਰੀ ਖ਼ਬਰ »

ਫੌਜ 'ਚ ਭਰਤੀ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਦਾ ਸ਼ਿਕਾਰ ਨੌਜਵਾਨਾਂ ਨੇ ਉੱਚ ਅਧਿਕਾਰੀਆਂ ਕੋਲ ਲਾਈ ਗੁਹਾਰ

ਅਜਨਾਲਾ, 25 ਫਰਵਰੀ (ਐਸ.ਪ੍ਰਸ਼ੋਤਮ)-ਅੱਜ ਇੱਥੇ ਪਿੰਡ ਨਵਾਂ ਡੱਲਾ ਰਾਜਪੂਤਾਂ ਦੇ ਕਥਿਤ ਠੱਗੀ ਤੋਂ ਪ੍ਰਭਾਵਿਤ ਦੋ ਨੌਜਵਾਨਾਂ ਬਲਵਿੰਦਰ ਸਿੰਘ ਪੁੱਤਰ ਦਲੀਪ ਸਿੰਘ ਤੇ ਸਿਮਰਨਜੀਤ ਸਿੰਘ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਲਿਖੇ ਪੱਤਰਾਂ ਦੀਆਂ ਕਾਪੀਆਂ ...

ਪੂਰੀ ਖ਼ਬਰ »

ਪੁਲਿਸ ਵਲੋਂ ਛਾਪੇਮਾਰੀ ਦੌਰਾਨ ਸ਼ਰਾਬ ਤਸਕਰ ਗਿ੍ਫ਼ਤਾਰ

ਅੰਮਿ੍ਤਸਰ, 25 ਫਰਵਰੀ (ਰੇਸ਼ਮ ਸਿੰਘ)-ਥਾਣਾ ਗੇਟ ਹਕੀਮਾ ਅਧੀਨ ਪੈਂਦੇ ਇਲਾਕੇ ਅੰਨਗੜ੍ਹ 'ਚ ਅੱਜ ਪੁਲਿਸ ਵਲੋਂ ਕੀਤੀ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਿਲ ਹੋਈ ਹੈ, ਜਿਸ ਤਹਿਤ ਪੁਲਿਸ ਵਲੋਂ ਇਕ ...

ਪੂਰੀ ਖ਼ਬਰ »

ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਵਲੋਂ ਸਿਵਲ ਹਸਪਤਾਲ ਦੀ ਅਚਨਚੇਤ ਚੈਕਿੰਗ

ਬਾਬਾ ਬਕਾਲਾ ਸਾਹਿਬ, 25 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਇੰਦਰਜੀਤ ਸਿੰਘ ਵਲੋਂ ਅਚਨਚੇਤੀ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦਾ ਦੌਰਾ ਕੀਤਾ ਗਿਆ | ਉਨ੍ਹਾਂ ਆਪਣੇ ਦੌਰੇ ਦੌਰਾਨ ਸਫ਼ਾਈ ਦੇ ...

ਪੂਰੀ ਖ਼ਬਰ »

ਪੁਲਿਸ ਵਲੋਂ ਲੋੜੀਂਦਾ ਕਾਬੂ

ਚੌਂਕ ਮਹਿਤਾ, 25 ਫਰਵਰੀ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)-ਮੁੱਖ ਅਫ਼ਸਰ ਇੰਸਪੈਕਟਰ ਮਨਜਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਮਹਿਤਾ ਦੀ ਪੁਲਿਸ ਨੇ 302 ਸਮੇਤ ਕਈ ਕੇਸਾਂ 'ਚ ਲੋੜੀਂਦਾ ਕਥਿਤ ਮੁਲਜ਼ਮ ਕਾਬੂ ਕੀਤਾ ਹੈ | ਐੱਸ. ਆਈ. ਬਲਦੇਵ ਸਿੰਘ, ਏ. ਐੱਸ. ਆਈ. ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ 3 ਤੋਲੇ ਗਹਿਣੇ ਚੋਰੀ

ਰਈਆ, 25 ਫਰਵਰੀ (ਸ਼ਰਨਬੀਰ ਸਿੰਘ ਕੰਗ)-ਬੀਤੀ ਰਾਤ ਸਥਾਨਕ ਕਸਬੇ ਅੰਦਰ ਚੋਰਾਂ ਨੇ ਪੁਰਾਣੇ ਸ਼ਰਮਾ ਹਸਪਤਾਲ ਵਾਲੀ ਗਲੀ 'ਚ ਇਕ ਘਰ ਦੇ ਤਾਂਲੇ ਤੋੜ ਕੇ ਤਿੰਨ ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਲਏ | ਘਰ ਦੇ ਮਾਲਿਕ ਕੇਵਲ ਕਿਸ਼ਨ ਨੇ ਦੱਸਿਆ ਕਿ ਉਹ ਆਪਣੀ ਪਤਨੀ ਨਾਲ ਅੰਮਿ੍ਤਸਰ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਡੀ. ਸੀ. ਦਫ਼ਤਰ ਵਿਖੇ ਰੋਸ ਰੈਲੀ

ਅੰਮਿ੍ਤਸਰ, 25 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸੀਟੂ ਦੇ ਸੱਦੇ 'ਤੇ ਅੱਜ ਡੀ. ਸੀ. ਦਫ਼ਤਰ ਵਿਖੇ ਆਸ਼ਾ ਵਰਕਰ, ਮਿਡ-ਡੇ-ਮੀਲ ਵਰਕਰ, ਪ. ਸ. ਸ. ਫੈਡਰੇਸ਼ਨ ਵਰਕਰ, ਨਗਰ ਨਿਗਮ ਵਰਕਰ, ਪੇਂਡੂ ਚੌਕੀਦਾਰ, ਆਂਗਨਵਾੜੀ ਵਰਕਰਾਂ ਵਲੋਂ ਰੈਲੀ ਕੀਤੀ ਗਈ | ਇਸ ਦੌਰਾਨ ਸੰਬੋਧਨ ...

ਪੂਰੀ ਖ਼ਬਰ »

ਦੁੱਧ ਦੀ ਡੇਅਰੀ 'ਤੇ ਕੰਮ ਕਰਦੇ ਬਜ਼ੁਰਗ ਵਿਅਕਤੀ ਵਲੋਂ ਖ਼ੁਦਕੁਸ਼ੀ

ਅੰਮਿ੍ਤਸਰ, 25 ਫਰਵਰੀ (ਰੇਸ਼ਮ ਸਿੰਘ)-ਇਥੇ ਭਗਤਾਂਵਾਲਾ ਦਾਣਾ ਮੰਡੀ ਨੇੜੇ ਇਕ ਦੱੁਧ ਦੀ ਡੇਅਰੀ 'ਤੇ ਕੰਮ ਕਰਦੇ ਇਕ ਬਜ਼ੁਰਗ ਵਿਅਕਤੀ ਵਲੋਂ ਅੱਜ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ | ਮਿ੍ਤਕ ਦੀ ਸ਼ਨਾਖਤ ਜਨਕ ਰਾਜ (55) ਵਾਸੀ ਬੈਕਸਾਈਡ ਗੁਰਬਖਸ਼ ਨਗਰ ਵਜੋਂ ...

ਪੂਰੀ ਖ਼ਬਰ »

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵਲੋਂ ਭਾਜਪਾ ਆਗੂ ਦੇ ਘਰ ਦਾ ਘਿਰਾਓ

ਜੰਡਿਆਲਾ ਗੁਰੂ, 25 ਫਰਵਰੀ (ਰਣਜੀਤ ਸਿੰਘ ਜੋਸਨ)-ਕਿਸਾਨਾਂ ਦੇ ਧਰਨੇ ਵਿਰੁੱਧ ਕੀਤੀਆਂ ਟਿੱਪਣੀਆਂ ਦੇ ਵਿਰੋਧ 'ਚ ਅੱਜ ਦੇਰ ਸ਼ਾਮ ਜੰਡਿਆਲਾ ਗੁਰੂ ਵਿਖੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਦਿਲਬਾਗ ਸਿੰਘ ਤੇ ਜਮਹੂਰੀ ਕਿਸਾਨ ਸਭਾ ਦੇ ਆਗੂ ਗੁਰਮੇਜ ਸਿੰਘ ...

ਪੂਰੀ ਖ਼ਬਰ »

ਕੋਰੋਨਾ ਦੇ ਮਾਮਲਿਆਂ 'ਚ ਤੇਜ਼ੀ ਨਾਲ ਵਾਧਾ 61 ਨਵੇਂ ਮਾਮਲੇ ਸਾਹਮਣੇ ਆਏ

ਅੰਮਿ੍ਤਸਰ, 25 ਫਰਵਰੀ (ਰੇਸ਼ਮ ਸਿੰਘ)-ਕੋਰੋਨਾ ਦੇ ਮਾਮਲਿਆਂ 'ਚ ਤੇਜੀ ਨਾਲ ਵਾਧਾ ਹੋ ਰਿਹਾ ਹੈ, ਜਿਸ ਤਹਿਤ ਅੱਜ ਇਕੋ ਦਿਨ 'ਚ ਹੀ ਕੋਰੋਨਾ ਦੇ 61 ਨਵੇਂ ਮਾਮਲੇ ਸਾਹਮਣੇ ਆਏ ਹਨ | ਮਿਲੇ ਵੇਰਵਿਆਂ ਅਨੁਸਾਰ ਅੱਜ ਮਿਲੇ 61 ਮਾਮਲਿਆਂ 'ਚੋਂ 37 ਮਾਮਲੇ ਸਮਾਜਿਕ ਤੇ 24 ਸੰਪਰਕ ਵਾਲੇ ਹਨ, ...

ਪੂਰੀ ਖ਼ਬਰ »

ਫੈਕਟਰੀ ਮਾਲਕ 'ਤੇ ਹਮਲਾ ਕਰਕੇ 5 ਹਜ਼ਾਰ ਰੁਪਏ ਖੋਹਣ ਵਾਲਾ ਮੁਲਜ਼ਮ ਕਾਬੂ

ਰਈਆ, 25 ਫਰਵਰੀ (ਸ਼ਰਨਬੀਰ ਸਿੰਘ ਕੰਗ)-ਪੁਲਿਸ ਵਲੋਂ ਫੀਡ ਫੈਕਟਰੀ ਮਾਲਕ 'ਤੇ ਦਾਤਰ ਨਾਲ ਹਮਲਾ ਕਰਕੇ 5 ਹਜ਼ਾਰ ਰੁਪਏ ਨਕਦੀ ਖੋਹ ਕੇ ਦੌੜਨ ਵਾਲੇ ਇੱਕ ਮੁਲਜ਼ਮ ਨੂੰ ਕਾਬੂ ਕਰਨ ਦਾ ਸਮਾਚਾਰ ਹੈ | ਪੁਲਿਸ ਚੌਂਕੀ ਰਈਆ ਵਿਖੇ ਕਮਲਮੀਤ ਸਿੰਘ ਰੰਧਾਵਾ ਐੱਸ. ਐੱਚ. ਓ. ਬਿਆਸ ਨੇ ...

ਪੂਰੀ ਖ਼ਬਰ »

ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ ਪਲੇਠੇ 'ਹੰਸਾ ਸਿੰਘ ਨਾਟ ਸਮਰਾਟ' ਪੁਰਸਕਾਰ ਨਾਲ ਸਨਮਾਨਿਤ

ਅੰਮਿ੍ਤਸਰ, 25 ਫ਼ਰਵਰੀ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਨਾਟਕਕਾਰ ਤੇ ਭਾਰਤ ਦਾ ਸਰਵਉੱਚ ਸਨਮਾਨ ਸੰਗੀਤ ਨਾਟਕ ਅਕਾਦਮੀ ਪੁਰਸਕਾਰ ਪ੍ਰਾਪਤ ਕੇਵਲ ਧਾਲੀਵਾਲ ਨੂੰ ਮਹਿਤਾਬ ਆਰਟਸ ਸੁਸਾਇਟੀ ਵਲੋਂ ਪਲੇਠਾ ਹੰਸਾ ਸਿੰਘ ਨਾਟ ਸਮਰਾਟ ਪੁਰਸਕਾਰ ਭੇਟ ਕੀਤਾ ਗਿਆ ਹੈ | ਕੇਵਲ ...

ਪੂਰੀ ਖ਼ਬਰ »

ਕਿਸਾਨਾਂ ਦੇ ਮਾਰਕੀਟ ਕਮੇਟੀਆਂ ਵਿਖੇ ਬਣਾਏ ਜਾ ਰਹੇ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ

ਅੰਮਿ੍ਤਸਰ, 25 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਜਿਸ ਦੇ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ...

ਪੂਰੀ ਖ਼ਬਰ »

ਪਿੰਡ ਜੋਧਾ ਨਗਰੀ 'ਚ ਅਕਾਲੀ ਆਗੂ ਤੇ ਵਰਕਰ ਕਾਂਗਰਸ 'ਚ ਸ਼ਾਮਿਲ

ਤਰਸਿੱਕਾ, 25 ਫਰਵਰੀ (ਅਤਰ ਸਿੰਘ ਤਰਸਿੱਕਾ)-ਅੱਜ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਝਟਕਾ ਲੱਗਾ ਜਦ ਪਿੰਡ ਜੋਧਾਨਗਰੀ 'ਚ ਜਗਬੀਰ ਸਿੰਘ ਲਾਲੀ ਜੋਧਾਨਗਰੀ ਉਪ ਚੇਅਰਮੈਨ ਤੇ ਮੰਗਾ ਸਿੰਘ ਸਰਪੰਚ ਦੀ ਪ੍ਰੇਰਨਾ ਸਦਕਾ ਪ੍ਰਮੁੱਖ ਆਗੂ ਤੇ ਵਰਕਰਾਂ ਨੇ ਅਕਾਲੀ ਦਲ ਨੂੰ ਅਲਵਿਦਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸੰਸਥਾਵਾਂ ਨੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਅੰਮਿ੍ਤਸਰ, 25 ਫ਼ਰਵਰੀ (ਜਸਵੰਤ ਸਿੰਘ ਜੱਸ)-ਸਿੱਖ ਵਿਦਿਅਕ ਸੰਸਥਾ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਗਿਆ | ਇਸ ਮੌਕੇ ਸਜੇ ...

ਪੂਰੀ ਖ਼ਬਰ »

ਦੇਸ਼ ਵਿਆਪੀ ਹੜਤਾਲ ਦੌਰਾਨ ਅੰਮਿ੍ਤਸਰ ਦੇ ਬਾਜ਼ਾਰ ਨਹੀਂ ਹੋਣਗੇ ਬੰਦ- ਵਪਾਰ ਮੰਡਲ

ਅੰਮਿ੍ਤਸਰ, 25 ਫਰਵਰੀ (ਰੇਸ਼ਮ ਸਿੰਘ)-ਵਪਾਰੀਆ ਵਲੋਂ ਦੇਸ਼ ਵਿਆਪੀ ਬੰਦ ਦੇ ਸੱਦੇ ਤਹਿਤ ਕੀਤੀ ਜਾ ਰਹੀ ਹੜਤਾਲ ਦੌਰਾਨ ਅੰਮਿ੍ਤਸਰ ਦੇ ਬਜ਼ਾਰ ਬੰਦ ਨਹੀਂ ਹੋਣਗੇ, ਇਹ ਫ਼ੈਸਲਾ ਪੰਜਾਬ ਪ੍ਰਦੇਸ਼ ਵਪਾਰ ਮੰਡਲ ਵਲੋਂ ਸੂਬੇ ਦੇ ਮੌਜੂਦਾ ਹਾਲਾਤ ਤਹਿਤ ਲਿਆ ਗਿਆ ਹੈ | ਇਹ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਦਿਹਾਤੀ ਦੇ ਕਾਰਜਕਾਰੀ ਮੈਂਬਰ ਸਮਰਥਕਾਂ ਸਮੇਤ ਬਾਦਲ ਦਲ 'ਚ ਸ਼ਾਮਿਲ

ਅਜਨਾਲਾ, 25 ਫਰਵਰੀ (ਐਸ. ਪ੍ਰਸ਼ੋਤਮ)-ਪਿੰਡ ਸਰਾਏ ਵਿਖੇ ਭਾਜਪਾ ਨੂੰ ਉਦੋਂ ਝਟਕਾ ਲੱਗਾ ਜਦੋਂ ਭਾਜਪਾ ਜ਼ਿਲ੍ਹਾ ਦਿਹਾਤੀ ਦੇ ਕਾਰਜਕਾਰੀ ਮੈਂਬਰ ਤੇ ਐਸ. ਸੀ. ਮੋਰਚਾ ਜ਼ਿਲ੍ਹਾ ਦਿਹਾਤੀ ਜਨਰਲ ਸਕੱਤਰ ਕੰਵਲਜੀਤ ਸਿੰਘ ਸਰਾਏ ਨੇ ਦਰਜਨਾਂ ਸਥਾਨਕ ਭਾਜਪਾ ਕਾਰਕੁੰਨਾਂ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਰਮਚਾਰੀ ਐਸੋਸੀਏਸ਼ਨ ਹੋਈ ਦੁਫਾੜ

ਅੰਮਿ੍ਤਸਰ, 25 ਫਰਵਰੀ (ਰੇਸ਼ਮ ਸਿੰਘ)-ਡੀ.ਸੀ. ਦਫ਼ਤਰ ਐਸੋਸੀਏਸ਼ਨ 'ਚ ਅੱਜ ਉਸ ਵੇਲੇ ਵੱਡਾ ਧਮਾਕਾ ਹੋਇਆ ਜਦੋਂ ਪੁਰਾਣੇ ਚਲੇ ਆ ਰਹੇ ਪ੍ਰਧਾਨ ਅਰਵਿੰਦਰ ਸਿੰਘ ਨੂੰ ਲਾਂਭੇ ਕਰਕੇ ਐਸੋਸੀਏਸ਼ਨ ਵਲੋਂ ਅੱਜ ਸਰਬਸੰਮਤੀ ਨਾਲ ਯਾਦਵਿੰਦਰ ਸਿੰਘ ਭੰਗੂ ਨੂੰ ਪ੍ਰਧਾਨ ਚੁਣ ਲਿਆ ...

ਪੂਰੀ ਖ਼ਬਰ »

28 ਨੂੰ ਭਾਰੀ ਇੱਕਠ ਕਰਨ ਲਈ ਕਿਸਾਨਾਂ ਨੂੰ ਲਾਮਬੰਦ ਕੀਤਾ

ਓਠੀਆਂ, 25 ਫਰਵਰੀ (ਗੁਰਵਿੰਦਰ ਸਿੰਘ ਛੀਨਾ)-ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਵਲੋਂ ਨਾਲ ਲੱਗਦੇ ਪਿੰਡ ਕੋਟ ਸਿੱਧੂ ਵਿਖੇ 28 ਫਰਵਰੀ ਨੂੰ ਕਿਸਾਨਾਂ ਦਾ ਭਾਰੀ ਇੱਕਠ ਕੀਤਾ ਜਾ ਰਿਹਾ ਹੈ | ਇਸ ਸਬੰਧੀ ਕਿਸਾਨ ਆਗੂ ਕਾਮਰੇਡ ਬਚਨ ਸਿੰਘ ਓਠੀਆਂ ਤੇ ਪ੍ਰਧਾਨ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਟਾਂਗਰਾ ਦੇ 5 ਅਧਿਆਪਕ ਆਏ ਕੋਰੋਨਾ ਪਾਜ਼ੀਟਿਵ

ਅੰਮਿ੍ਤਸਰ, 25 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਸਕੂਲਾਂ 'ਤੇ ਕੋਰੋਨਾ ਵਾਇਰਸ ਦਾ ਪ੍ਰਛਾਵਾਂ ਲਗਾਤਾਰ ਗਹਿਰਾ ਹੁੰਦਾ ਜਾ ਰਿਹਾ ਹੈ ਜਿਸ ਦੇ ਚਲਦਿਆਂ ਸਰਕਾਰੀ ਹਾਈ ਸਕੂਲ ਟਾਂਗਰਾ ਦੇ 5 ਅਧਿਆਪਕਾਂ ਦੀ ਕੋਵਿਡ-19 ਰਿਪੋਰਟ ਪਾਜ਼ੀਟਿਵ ਆਉਣ ਦਾ ਸਮਾਚਾਰ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਦੇ 3 ਮਹੀਨਿਆਂ ਦੇ ਸਫ਼ਰ 'ਚ ਨੌਵਜਾਨਾਂ ਦਾ ਰਿਹੈ ਅਹਿਮ ਰੋਲ-ਪੰਨੂੰ

ਮਾਨਾਂਵਾਲਾ, 25 ਫਰਵਰੀ (ਗੁਰਦੀਪ ਸਿੰਘ ਨਾਗੀ)-ਕਿਸਾਨੀ ਅੰਦੋਲਨ ਦੇ ਤਿੰਨ ਮਹੀਨਿਆਂ ਦੇ ਸਫ਼ਰ 'ਚ ਪੰਜਾਬ, ਹਰਿਆਣਾ ਤੇ ਯੂ. ਪੀ. ਸਮੇਤ ਦੇਸ਼ ਦੇ ਹੋਰਨਾਂ ਸੂਬਿਆਂ ਤੇ ਵਿਦੇਸ਼ਾਂ ਦੇ ਨੌਜਵਾਨਾਂ ਦਾ ਅਹਿਮ ਰੋਲ ਰਿਹਾ | ਇਹ ਪ੍ਰਗਟਾਵਾ ਪੰਜਾਬ ਕਿਸਾਨ ਸੰਘਰਸ਼ ਕਮੇਟੀ ਦੇ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਵੇਰਕਾ, 25 ਫਰਵਰੀ (ਪਰਮਜੀਤ ਸਿੰਘ ਬੱਗਾ)-ਕੇਂਦਰ ਸਰਕਾਰ ਦੁਆਰਾ ਪੈਟਰੋਲ, ਡੀਜ਼ਲ ਤੇ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ 'ਚ ਲਗਾਤਾਰ ਕੀਤੇ ਜਾ ਰਹੇ ਵਾਧੇ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਅੱਜ ਸ਼ਾਮ ਕਾਂਗਰਸੀ ਵਰਕਰਾਂ ਵਲੋਂ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ...

ਪੂਰੀ ਖ਼ਬਰ »

ਤਸਕਰਾਂ ਦੀ ਨਿਸ਼ਾਨਦੇਹੀ 'ਤੇ 4 ਲੱਖ ਹੋਰ ਡਰੱਗ ਮਨੀ ਬਰਾਮਦ

ਅਜਨਾਲਾ, 25 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਲੋਪੋਕੇ ਦੀ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਲੱਖਾਂ ਰੁਪਏ ਡਰੱਗ ਮਨੀ, ਨਾਜਾਇਜ਼ ਅਸਲਾ ਅਤੇ ਪਾਕਿਸਤਾਨੀ ਸਿੰਮਾਂ ਸਮੇਤ ਕਾਬੂ ਕੀਤੇ ਚਾਰ ਨਸ਼ਾ ਤਸਕਰਾਂ 'ਚੋਂ ਇਕ ਵਿਅਕਤੀ ਦੀ ਨਿਸ਼ਾਨਦੇਹੀ ਤੇ 4 ਲੱਖ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਵਲੋਂ ਐੱਸ.ਡੀ.ਐੱਮ. ਨੂੰ ਮੰਗ ਪੱਤਰ

ਬਾਬਾ ਬਕਾਲਾ ਸਾਹਿਬ, 25 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੰਜਾਬ ਆਂਗਣਵਾੜੀ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਸੂਬਾ ਪ੍ਰਧਾਨ ਹਰਿਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਤਰਸਿੱਕਾ ਵਲੋਂ ਦਲਜਿੰਦਰ ਕੌਰ ਉਦੋਨੰਗਲ ਜਨਰਲ ਸਕੱਤਰ ...

ਪੂਰੀ ਖ਼ਬਰ »

ਬਲਾਕ ਅਜਨਾਲਾ ਦੀਆਂ ਮਹਿਲਾ ਸਰਪੰਚਾਂ ਤੇ ਪੰਚਾਂ ਲਈ ਸਿਖਲਾਈ ਕੈਂਪ

ਅਜਨਾਲਾ, 25 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਬੀ. ਡੀ. ਪੀ. ਓ. ਅਜਨਾਲਾ ਮਨਮੋਹਣ ਸਿੰਘ ਰੰਧਾਵਾ ਦੀ ਅਗਵਾਈ 'ਚ ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਮੁਹਾਲੀ ਵਲੋਂ ਮਹਿਲਾ ਸਰਪੰਚ-ਪੰਚ ਦੀ ਲੀਡਰਸ਼ਿਪ ਪ੍ਰੋਗਰਾਮ ਤਹਿਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX