ਗੋਇੰਦਵਾਲ ਸਾਹਿਬ, 25 ਫਰਵਰੀ (ਸਕੱਤਰ ਸਿੰਘ ਅਟਵਾਲ)- ਇਤਿਹਾਸਕ ਤੇ ਸਿੱਖੀ ਦੇ ਧੁਰੇ ਵਜੋਂ ਜਾਣੇ ਜਾਂਦੇ ਨਗਰ ਗੋਇੰਦਵਾਲ ਸਾਹਿਬ ਤੇ ਨੇੜਲੇ ਇਲਾਕਿਆਂ ਵਿਚ ਵੱਧ ਰਹੀਆਂ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਵਾਪਰਨ ਕਾਰਨ ਇਲਾਕੇ ਦੇ ਲੋਕਾਂ ਵਿਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ | ਇਥੋਂ ਤੱਕ ਕੇ ਲੋਕ ਹਨੇਰੇ-ਸਵੇਰੇ ਆਪਣੇ ਘਰਾਂ ਤੋਂ ਬਾਹਰ ਨਿਕਲਣ ਤੋਂ ਵੀ ਗੁਰੇਜ ਕਰਨ ਲੱਗ ਪਏ ਹਨ | ਇਲਾਕੇ ਵਿਚ ਵੱਧ ਰਹੀਆਂ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਨੂੰ ਲੈ ਕੇ ਕਸਬਾ ਗੋਇੰਦਵਾਲ ਸਾਹਿਬ ਦੀ ਦੁਕਾਨਦਾਰ ਯੂਨੀਅਨ ਤੇ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਡੀ.ਐੱਸ.ਪੀ. ਗੋਇੰਦਵਾਲ ਸਾਹਿਬ ਰਮਨਦੀਪ ਸਿੰਘ ਭੁੱਲਰ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੰਗ ਪੱਤਰ ਵਿਚ ਨਿੱਤ ਹੀ ਲੁਟੇਰਿਆਂ ਵਲੋਂ ਕਸਬਾ ਵਾਸੀਆਂ, ਰਾਹਗੀਰਾਂ ਕੋਲੋਂ ਮੋਬਾਈਲ, ਪੈਸੇ, ਔਰਤਾਂ ਕੋਲੋਂ ਪਰਸ, ਕੰਨਾਂ ਦੀਆਂ ਵਾਲੀਆਂ ਖੋਹਣਾਂ ਆਦਿ ਘਟਨਾਵਾਂ ਤੋਂ ਡੀ.ਐੱਸ.ਪੀ ਨੂੰ ਜਾਣੂ ਕਰਵਾਇਆ ਗਿਆ | ਪ੍ਰਧਾਨ ਦੁਕਾਨਦਾਰ ਯੂਨੀਅਨ ਗੋਇੰਦਵਾਲ ਸਾਹਿਬ ਤੇ ਸਰਪੰਚ ਕੁਲਦੀਪ ਸਿੰਘ ਲਾਹੌਰੀਆ ਨੇ ਇਸ ਮੌਕੇ ਕਿਹਾ ਕਿ ਜਦ ਕਦੇ ਵੀ ਇਤਿਹਾਸਕ ਨਗਰੀ 'ਚ ਲੁੱਟਾਂ ਖੋਹਾਂ ਵਰਗੀਆਂ ਅਜਿਹੀਆਂ ਘਟਨਾਵਾਂ ਹੁੰਦੀਆਂ ਹਨ ਤਾਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਦਰਸ਼ਨ ਕਰਨ ਆਈ ਸੰਗਤ ਸਾਹਮਣੇ ਸਾਰੇ ਨਗਰ ਨੂੰ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਮਸਲੇ 'ਤੇ ਠੋਸ ਕਾਰਵਾਈ ਕਰਨ ਸਬੰਧੀ ਸਬ-ਡਵੀਜ਼ਨ ਗੋਇੰਦਵਾਲ ਸਾਹਿਬ ਦੇ ਡੀ.ਐੱਸ.ਪੀ. ਨੂੰ ਮੰਗ ਪੱਤਰ ਦਿੱਤਾ ਗਿਆ ਹੈ | ਇਸ ਮੌਕੇ ਡੀ.ਐੱਸ.ਪੀ. ਭੁੱਲਰ ਵਲੋਂ ਵਿਸ਼ਵਾਸ ਦੁਆਇਆ ਗਿਆ ਕਿ ਇਲਾਕੇ ਅੰਦਰ ਲੁੱਟਾਂ ਖੋਹਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ ਤੇ ਇਲਾਕੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ | ਉਨ੍ਹਾਂ ਇਹ ਵੀ ਕਿਹਾ ਕਿ ਗੁਰੂ ਨਗਰੀ 'ਚ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣ ਨਹੀਂ ਤਾਂ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਇਸ ਮੌਕੇ ਸਰਪੰਚ ਕੁਲਦੀਪ ਸਿੰਘ ਲਾਹੌਰੀਆ ਤੋਂ ਇਲਾਵਾ ਬਲਬੀਰ ਸਿੰਘ ਸਮਰਾ, ਹਰਪ੍ਰੀਤ ਸਿੰਘ ਧੁੰਨਾ, ਡਾ. ਸੰਤੋਖ ਸਿੰਘ, ਵਰਿੰਦਰ ਸਿੰਘ ਜੋਤੀ, ਨਰਿੰਦਰ ਸਿੰਘ ਮੈਂਬਰ ਆਦਿ ਹਾਜ਼ਰ ਸਨ |
ਤਰਨ ਤਾਰਨ, 25 ਫਰਵਰੀ (ਪਰਮਜੀਤ ਜੋਸ਼ੀ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਦੇ ਖ਼ਿਲਾਫ਼ 1 ਮਾਰਚ ਨੂੰ ਚੰਡੀਗੜ੍ਹ ਵਿਖੇ ਵਿਧਾਨ ਸਭਾ ਦਾ ਘਿਰਾਓ ਕਰਨ ਸਬੰਧੀ ਹਲਕਾ ...
ਤਰਨ ਤਾਰਨ, 25 ਫਰਵਰੀ (ਹਰਿੰਦਰ ਸਿੰਘ)- ਅਸਲ੍ਹਾ ਲਾਇਸੰਸ ਧਾਰਕਾ ਜਿੰਨ੍ਹਾਂ ਵਲੋਂ ਆਪਣੇ ਪਾਸ ਅਸਲੇ ਦੀ ਕਿਸੇ ਵੀ ਤਰ੍ਹਾਂ ਚਾਹੇ ਉਹ ਆਮ ਜਨਤਕ ਜਗ੍ਹਾ ਜਾਂ ਵਿਆਹ ਸ਼ਾਦੀਆ ਤੇ ਜਾਂ ਕਿਸੇ ਹੋਰ ਥਾਵਾਂ 'ਤੇ ਦੁਰਵਰਤੋਂ ਕੀਤੀ ਗਈ ਹੈ ਜਾਂ ਲਾਇਸੰਸ ਧਾਰਕਾਂ ਦੇ ਵਿਰੁੱਧ ...
ਫਤਿਆਬਾਦ, 25 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਟਕਸਾਲੀ ਅਕਾਲੀ ਦਲ ਦੇ ਆਗੂ ਮਨਜਿੰਦਰ ਸਿੰਘ ਮਿੰਟੂ ਛਾਪੜੀ ਸਾਹਿਬ ਦੇ ਇਕਲੌਤੇ ਬੇਟੇ ਇਕਬਾਲ ਸਿੰਘ ਦੀ ਸੜਕ ਹਾਦਸੇ ਦੌਰਾਨ ਹੋਈ ਬੇਵਕਤ ਮੌਤ 'ਤੇ ਟਕਸਾਲੀ ਅਕਾਲੀ ਦਲ ਦੇ ਪ੍ਰਧਾਨ ਜਥੇ: ਰਣਜੀਤ ਸਿੰਘ ਬ੍ਰਹਮਪੁਰਾ, ...
ਤਰਨ ਤਾਰਨ, 25 ਫਰਵਰੀ (ਹਰਿੰਦਰ ਸਿੰਘ)¸ ਤਰਨ ਤਾਰਨ ਦੇ ਨਜ਼ਦੀਕੀ ਪਿੰਡ ਜੋਧਪੁਰ ਦੇ ਰਹਿਣ ਵਾਲੇ 10 ਦਿਨ ਪਹਿਲਾਂ ਲਾਪਤਾ ਹੋਏ ਸਾਹਿਬ ਸਿੰਘ (45) ਨਾਮਕ ਵਿਅਕਤੀ ਦੀ ਲਾਸ਼ ਸਰਹੰਦ ਨਹਿਰ ਵਿਚੋਂ ਮਿਲੀ ਹੈ | ਇਸ ਸਬੰਧ ਵਿਚ ਪੁਲਿਸ ਵਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ | ...
ਪੱਟੀ, 25 ਫਰਵਰੀ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਰੈਵੀਨਿਊ ਵਿਭਾਗ ਵਿਚ ਲੰਮਾ ਸਮਾਂ ਪਟਵਾਰੀ ਦੇ ਰੂਪ ਵਿਚ ਸੇਵਾ ਨਿਭਾਉਣ ਵਾਲੇ ਪਟਵਾਰੀ ਧਰਮਵੀਰ ਸਿੰਘ ਨੂੰ ਸੇਵਾ ਮੁਕਤ ਹੋਣ 'ਤੇ ਉਨ੍ਹਾਂ ਦੇ ਮਹਿਕਮੇਂ ਤੇ ਸਾਥੀਆਂ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ...
ਪੱਟੀ, 25 ਫਰਵਰੀ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਨਗਰ ਕੌਂਸਲ ਪੱਟੀ ਦੀਆਂ ਚੋਣਾਂ ਵਿਚ ਵਾਰਡ ਨੰਬਰ 9 ਤੋਂ ਜਿੱਤ ਪ੍ਰਾਪਤ ਕਰਨ ਵਾਲੇ ਉਮੀਦਵਾਰ ਰਜਵੰਤ ਕੌਰ ਦੇ ਪਤੀ ਹਰਜਿੰਦਰ ਸਿੰਘ ਪੱਪੂ ਸਰਾਫ ਨੂੰ ਅੱਜ ਗੁਪਤੇਸ਼ਵਰ ਸ਼ਿਵਾਲਾ ਮੰਦਰ ਪੱਟੀ ਵਿਖੇ ਨਤਮਸਤਕ ਹੋਣ ...
ਪੱਟੀ, 25 ਫਰਵਰੀ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਬੀ.ਡੀ.ਪੀ.ਓ. ਦਫ਼ਤਰ ਪੱਟੀ ਵਿਖੇ ਬਲਾਕ ਦੀਆਂ ਗ੍ਰਾਮ ਪੰਚਾਇਤਾਂ ਵਿਚ ਚੁਣੀਆਂ ਹੋਈਆਂ ਮਹਿਲਾ ਸਰਪੰਚਾਂ-ਪੰਚਾਂ ਦਾ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਐੱਸ.ਆਈ.ਆਰ. ਦੇ ਮੁਖੀ ਡਾ. ਰੋਜ਼ੀ ਵੇਦ ਤੇ ਬੀ.ਡੀ.ਪੀ.ਓ. ਪੱਟੀ ...
ਤਰਨ ਤਾਰਨ, 25 ਫਰਵਰੀ (ਹਰਿੰਦਰ ਸਿੰਘ)- ਜੰਡਿਆਲਾ ਰੋਡ ਸਥਿਤ ਦਾ ਟੀਮ ਗਲੋਬਲ ਵਿਖੇ ਟੀਮ ਦੇ ਡਾਇਰੈਕਟਰ ਅਤੇ ਵੀਜ਼ਾ ਮਾਹਿਰ ਸੈਮ ਗਿੱਲ ਨੇ ਮਨਪ੍ਰੀਤ ਕੌਰ, ਜਸਮੀਨ ਕੌਰ, ਅਰਸ਼ਦੀਪ ਸਿੰਘ ਅਤੇ ਸੁਪ੍ਰੀਤ ਸਿੰਘ ਦੇ ਕੈਨੇਡਾ ਦੇ ਪੜ੍ਹਾਈ ਦੇ ਵੀਜ਼ਾ ਅਪਰੂਵਲ ਦਿਖਾਉਂਦੇ ...
ਪੱਟੀ, 25 ਫਰਵਰੀ (ਬੋਨੀ ਕਾਲੇਕੇ, ਖਹਿਰਾ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ 28 ਫਰਵਰੀ ਨੂੰ ਪਟਿਆਲਾ ਵਿਖੇ ਇਕ ਜਨਵਰੀ 2004 ਤੋਂ ਬਾਅਦ ਬੰਦ ਹੋ ਚੁੱਕੀ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਰੈਲੀ ਰੱਖੀ ਗਈ ਹੈ | ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਦੇ ...
ਹਰੀਕੇ ਪੱਤਣ, 25 ਫਰਵਰੀ (ਸੰਜੀਵ ਕੁੰਦਰਾ)- ਸਥਾਨਕ ਕਸਬੇ ਦੇ ਗੁਰਦੁਆਰਾ ਮਾਨਸਰੋਵਰ ਸਾਹਿਬ ਵਿਖੇ ਸਾਲਾਨਾ ਗੁਰਮਤਿ ਸਮਾਗਮ 6 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਗੁਰਦੁਆਰਾ ਮਾਨਸਰੋਵਰ ਸਾਹਿਬ ਹਰੀਕੇ ਵਿਖੇ 6 ਮਾਰਚ ਗੁਰਮਤਿ ਸਮਾਗਮ ...
ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)¸ ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਵਿਦੇਸ਼ ਵਿਚ ਪੜ੍ਹਾਈ ਅਤੇ ਰੋਜ਼ਗਾਰ ਦੇ ਇਛੁੱਕ ਯੁਵਕਾਂ ਲਈ ਫਾਰੇਨ ਸਟੱਡੀ ਅਤੇ ਫਾਰੇਨ ਪਲੇਸਮੈਂਟ ਸੈੱਲ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਸਬੰਧੀ ਪਹਿਲੇ ...
ਤਰਨ ਤਾਰਨ, 25 ਫਰਵਰੀ (ਹਰਿੰਦਰ ਸਿੰਘ)¸ਜ਼ਿਲ੍ਹਾ ਤਰਨ ਤਾਰਨ ਵਿਚ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਵੀਰਵਾਰ ਨੂੰ ਮੈਡੀਕਲ ਕਾਲਜ ਅੰਮਿ੍ਤਸਰ ਤੋਂ ਆਈਆਂ ਰਿਪੋਰਟਾਂ ਮੁਤਾਬਿਕ 7 ਹੋਰ ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ | ਜਿੰਨਾਂ ...
ਤਰਨ ਤਾਰਨ, 25 ਫਰਵਰੀ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਯੋਗ ਲਾਭਪਾਤਰੀਆਂ ਤੱਕ ਲਾਭ ਪਹੁੰਚਾਉਣ ਲਈ 28 ਫਰਵਰੀ ਤੱਕ ਵਿਸ਼ੇਸ਼ ਮੁਹਿੰਮ ਚਲਾਈ ...
ਤਰਨ ਤਾਰਨ, 25 ਫਰਵਰੀ (ਵਿਕਾਸ ਮਰਵਾਹਾ)-1984 ਸਿੱਖ ਦੰਗਾ ਪੀੜ੍ਹਤ ਵੈਲਫੇਅਰ ਸੁਸਾਇਟੀ ਜ਼ਿਲ੍ਹਾ ਤਰਨਤਾਰਨ ਦੀ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਅਰਜਨ ਦੇਵ ਸਰਾਂ ਤਰਨ ਤਾਰਨ ਵਿਖੇ 28 ਫਰਵਰੀ ਦਿਨ ਐਤਵਾਰ ਨੂੰ ਸਵੇਰੇ 10 ਵਜੇ ਚੇਅਰਮੈਨ ਰਤਨ ਸਿੰਘ ਦੀ ਪ੍ਰਧਾਨਗੀ ਹੇਠ ਹੋ ...
ਤਰਨ ਤਾਰਨ, 25 ਫਰਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਹਰੀਕੇ ਦੀ ਪੁਲਿਸ ਨੇ ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਨੂੰ ਹ ਨਾਲ ਕੁੱਟਮਾਰ ਕਰ ਕੇ ਉਸ ਨੂੰ ਘਰੋਂ ਕੱਢਣ ਦੇ ਦੋਸ਼ ਹੇਠ ਸਹੁਰਾ ਪਰਿਵਾਰ ਦੇ ਤਿੰਨ ਮੈਂਬਰਾਂ ਖਿਲਾਫ਼ ਕੇਸ ਦਰਜ ਕੀਤਾ ਹੈ | ...
ਤਰਨ ਤਾਰਨ, 25 ਫਰਵਰੀ (ਪਰਮਜੀਤ ਜੋਸ਼ੀ)¸ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਪੰਜਾਬ ਅਤੇ ਯੂ.ਟੀ. ਮੁਲਾਜ਼ੰਮ ਸੰਘਰਸ਼ ਮੋਰਚੇ ਵਲੋਂ 7 ਮਾਰਚ ਨੂੰ ਪਟਿਆਲਾ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਨੂੰ ਕਾਮਯਾਬ ਕਰਨ ਹਿੱਤ ਡੈਮੋਕੇ੍ਰਟਿਕ ਮੁਲਾਜ਼ਮ ਫੈੱਡਰੇਸ਼ਨ ...
ਝਬਾਲ, 25 ਫਰਵਰੀ (ਸੁਖਦੇਵ ਸਿੰਘ)- ਘਰੇਲੂ ਗੈਸ, ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੇਂਦਰ ਸਰਕਾਰ ਵਲੋਂ ਲਗਾਤਾਰ ਕੀਤੇ ਜਾ ਰਹੇ ਵਾਧੇ ਦੀ ਨਿੰਦਾ ਕਰਦਿਆਂ ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾਮਰੇਡ ਦਵਿੰਦਰ ਕੁਮਾਰ ਸੋਹਲ ਨੇ ਕਿਹਾ ਕਿ ਸਰਕਾਰ ਗਰੀਬਾਂ ਦੀਆਂ ਮੂਲ ...
ਮੀਆਂਵਿੰਡ, 25 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)- ਥਾਣਾ ਵੈਰੋਂਵਾਲ ਦੀ ਪੁਲਿਸ ਨੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ 'ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਤੋਂ ਇਲਾਵਾ ਇਕ ਅਣਪਛਾਤੇ ਵਿਅਕਤੀ ਖਿਲਾਫ਼ ਇਰਾਦਾ ਕਤਲ ਤੋਂ ਇਲਾਵਾ ਹੋਰ ਧਾਰਾਵਾਂ ਤਹਿਤ ...
ਹਰੀਕੇ ਪੱਤਣ, 25 ਫਰਵਰੀ (ਸੰਜੀਵ ਕੁੰਦਰਾ)- ਪੁਲਿਸ ਨੇ ਨਜਾਇਜ਼ ਮਾਈਨਿੰਗ ਖਿਲਾਫ਼ ਕਾਰਵਾਈ ਕਰਦਿਆਂ ਟਰੈਕਟਰ ਟਰਾਲੀ ਤੇ ਨਜਾਇਜ਼ ਰੇਤਾ ਲੈ ਕੇ ਜਾ ਰਹੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਹਰੀਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਡੀ.ਐੱਸ.ਪੀ. ਸੁਖਵਿੰਦਰ ਸਿੰਘ ਦੀ ...
ਫਤਿਆਬਾਦ, 25 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਹਰ ਸਾਲ ਦੀ ਤਰ੍ਹਾਂ ਕਸਬਾ ਫਤਿਆਬਾਦ ਸਥਿਤ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਰਵਿਦਾਸ ਭਗਤ ਸਭਾ ਫਤਿਆਬਾਦ ਵਲੋਂ 27 ਫਰਵਰੀ ਨੂੰ ਮਨਾਉਣ ਦਾ ਸਮਾਚਾਰ ਹੈ | ਰਵਿਦਾਸ ਭਗਤ ਸਭਾ ਦੇ ...
ਝਬਾਲ, 25 ਫਰਵਰੀ (ਸਰਬਜੀਤ ਸਿੰਘ)- ਹਰਭਜਨ ਸਿੰਘ ਦੇ ਸਪੁੱਤਰ ਅਤੇ ਮਨਜੀਤ ਸਿੰਘ ਦੇ ਭਰਾ ਗੁਰਜੀਤ ਸਿੰਘ ਬੱਬੀ ਸੋਹਲ ਜੋ ਕਿ ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਨਮਿਤ ਰਖਾਏ ਅਖੰਡ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਸੋਹਲ ਜ਼ਿਲ੍ਹਾ ਤਰਨ ਤਾਰਨ ਵਿਖੇ ...
ਪੱਟੀ, 25 ਫਰਵਰੀ (ਬੋਨੀ ਕਾਲੇਕੇ, ਖਹਿਰਾ)-ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਪੁਲਿਸ ਚੌਕੀ ਕੈਰੋਂ ਦੇ ਇੰਚਾਰਜ ਦਾ ਚਾਰਜ ਸੰਭਾਲ ਲਿਆ ਹੈ | ਪੁਲਿਸ ਥਾਣਾ ਸਿਟੀ ਪੱਟੀ ਤੋਂ ਬਦਲ ਕੇ ਇੱਥੇ ਆਏ ਹਨ | ਪਲਿਸ ਚੌਕੀ ਕੈਰੋਂ ਦਾ ਚਾਰਜ ਸੰਭਾਲਣ ਮੌਕੇ ਏ. ਐੱਸ. ਆਈ. ਸਲਵਿੰਦਰ ਸਿੰਘ ਨੇ ...
ਤਰਨ ਤਾਰਨ, 25 ਫਰਵਰੀ (ਹਰਿੰਦਰ ਸਿੰਘ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ਫਰਵਰੀ ਨੂੰ ਨੌਜਵਾਨ ਵਿਦਿਆਰਥੀਆਂ ਵਲੋਂ ਹਜੂਮ ਇਕੱਠ ਕਰ ਕੇ ਖੇਤੀ ਸਬੰਧੀ ਕਾਲੇ ਕਾਨੂੰਨਾਂ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ | ਵਿਦਿਆਰਥੀ ਆਉਣ ਵਾਲੇ ਸੁਨਹਿਰੀ ਭਵਿੱਖ ਵਿਚ ...
ਹਰੀਕੇ ਪੱਤਣ, 25 ਫਰਵਰੀ (ਸੰਜੀਵ ਕੁੰਦਰਾ)- ਪੂਨਾ ਇੰਸਟੀਚਿਊਟ ਆਫ ਰਿਸਰਚ ਐਂਡ ਟੈਕਨਾਲੋਜੀ ਦੇ ਡਾਇਰੈਕਟਰ ਡਾ: ਸਾਜਨ ਸ਼ਰਮਾ ਫੋਰ.ਐੱਸ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ ਹਰੀਕੇ ਵਿਖੇ ਪਹੁੰਚੇ | ਸਕੂਲ ਦੇ ਐੱਮ.ਡੀ. ਸਤੀਸ਼ ਕੁਮਾਰ ਤੇ ਪਿ੍ੰਸੀਪਲ ਸੰਦੀਪ ...
ਭਿੱਖੀਵਿੰਡ, 25 ਫਰਵਰੀ (ਬੌਬੀ)- ਗ੍ਰਾਮ ਪੰਚਾਇਤ ਭਿੱਖੀਵਿੰਡ ਦੇ ਸਰਪੰਚ ਸਤਨਾਮ ਸਿੰਘ ਨੇ ਅੱਡਾ ਭਿੱਖੀਵਿੰਡ ਤੋਂ ਪਿੰਡ ਭਿੱਖੀਵਿੰਡ ਵਿਚ ਦੀ ਲੰਘਦੀ ਬਲੇਰ ਰੋਡ ਤੋਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸਰਕਾਰੀ ਮਸ਼ੀਨਰੀ ਦੀ ਮਦਦ ਨਾਲ ਸੜਕ ਦੇ ਦੋਹੀਂ ਪਾਸੀਂ ਲੋਕਾਂ ...
ਪੱਟੀ, 25 ਫਰਵਰੀ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਦਿੱਲੀ ਵਿਖੇ ਲੱਗੇ ਕਿਸਾਨੀ ਮੋਰਚੇ ਦੀ ਹਮਾਇਤ ਕਰਦੇ ਹੋਏ 'ਜੈ ਜਵਾਨ ਜੈ ਕਿਸਾਨ' ਜਥੇਬੰਦੀ ਦੇ ਆਗੂ ਤੇ ਪ੍ਰਧਾਨ ਦਿਲਬਾਗ ਸਿੰਘ ਅਤੇ ਪ੍ਰਧਾਨ ਗੁਰਜੰਟ ਸਿੰਘ ਦੀ ਅਗਵਾਈ ਹੇਠ ਪੱਟੀ ਸ਼ਹਿਰ ਦੇ ਵੱਖ-ਵੱਖ ...
ਤਰਨ ਤਾਰਨ, 25 ਫਰਵਰੀ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕੋਵਿਡ-19 ਵੈਕਸੀਨ ਸੰਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਵਿਸ਼ੇਸ ਮੀਟਿੰਗ ਕੀਤੀ ਹੋਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ...
ਅਮਰਕੋਟ, 25 ਫਰਵਰੀ (ਗੁਰਚਰਨ ਸਿੰਘ ਭੱਟੀ)- ਬਿਜਲੀ ਘਰ ਅਮਰਕੋਟ ਵਿਖੇ ਤਾਇਨਾਤ ਜੇ.ਈ. ਜਸਵਿੰਦਰ ਸਿੰਘ 'ਤੇ ਦੋਸ਼ ਲਾਉਂਦਿਆਂ ਕਸਬਾ ਅਮਰਕੋਟ ਦੀ ਮਨਾਵਾਂ ਵਸਤੀ ਦੇ ਕਾਂਗਰਸੀ ਆਗੂ ਦਲਵਿੰਦਰ ਸਿੰਘ ਦੀ ਅਗਵਾਈ ਹੇਠ ਵਿਧਵਾ ਅਮਰਜੀਤ ਕੌਰ, ਜੰਗੀਰ ਸਿੰਘ ਕਢਾਈ ਵਾਲਾ, ...
ਤਰਨ ਤਾਰਨ, 25 ਫਰਵਰੀ (ਵਿਕਾਸ ਮਰਵਾਹਾ)¸ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਦੇ ਯੋਗ ਦਿਸ਼ਾ ਨਿਰਦੇਸ਼ਾਂ ਅਤੇ ਜਗਮੇਲ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫਸਰ ਦੀ ਅਗਵਾਈ ਹੇਠ ਪੰਜਾਬ ਵਿਚ ਧੀਆਂ ਨੂੰ ਸਨਮਾਨ ਦੇਣ ਲਈ ਵੱਖਰੀ ਪਹਿਲ ...
ਤਰਨ ਤਾਰਨ, 25 ਫਰਵਰੀ (ਹਰਿੰਦਰ ਸਿੰਘ)- ਕੇਂਦਰ ਸਰਕਾਰ ਵਲੋਂ ਰੋਜਾਨਾ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਵਿਚ ਹਾਹਾਕਾਰ ਮਚੀ ਹੋਈ ਹੈ ਅਤੇ ਸਮਾਜ ਦਾ ਹਰ ਵਰਗ ਇਨ੍ਹਾਂ ਕੀਮਤਾਂ ਖਿਲਾਫ਼ ਰੋਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX