ਤਾਜਾ ਖ਼ਬਰਾਂ


ਨਿਹੰਗ ਜਥੇਬੰਦੀਆਂ ਵਲੋਂ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ’ਤੇ ਕੱਢਿਆ ਜਾਵੇਗਾ ਬਾਬਾ ਬਕਾਲਾ ਤੋਂ ਵਿਸ਼ਾਲ ਨਗਰ ਕੀਰਤਨ - ਗਿਆਨੀ ਹਰਪ੍ਰੀਤ ਸਿੰਘ
. . .  29 minutes ago
ਸ੍ਰੀ ਅਨੰਦਪੁਰ ਸਾਹਿਬ , 19 ਅਪ੍ਰੈਲ (ਜੇ ਐੱਸ ਨਿੱਕੂਵਾਲ/ਕਰਨੈਲ ਸਿੰਘ )-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਤਾਬਦੀ ਸਮਾਗਮਾਂ ਤੇ 29 ਅਪ੍ਰੈਲ ਨੂੰ ਬਾਬਾ ਬਕਾਲਾ ਤੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ ...
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਡੇਰਾ ਬਾਬਾ ਨਾਨਕ ਸਰਹੱਦ 'ਤੇ ਪਹੁੰਚਿਆ - ਪਾਕਿਸਤਾਨ ਗਏ ਸਿੱਖ ਯਾਤਰੂ ਵੀ ਆਏ ਨਜ਼ਰ
. . .  41 minutes ago
ਬਟਾਲਾ, 19 ਅਪ੍ਰੈਲ (ਕਾਹਲੋਂ)-ਵਿਸਾਖੀ ਦਿਹਾੜੇ 'ਤੇ ਪਾਕਿਸਤਾਨੀ ਗਿਆ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਸਰਹੱਦ ਤੱਕ ਕਾਰੀਡੋਰ ਸੜਕ 'ਤੇ ਨਗਰ ਕੀਰਤਨ ...
ਵਿਦਿਆਰਥਣ ਦੇ ਥੱਪੜ ਮਾਰਨ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਦੇਣ ਨੂੰ ਕਿਹਾ
. . .  45 minutes ago
ਚੰਡੀਗੜ੍ਹ , 19 ਅਪ੍ਰੈਲ - ਸਿੱਖਿਆ ਵਿਭਾਗ ਵੱਲੋਂ ਨੋਟਿਸ ਲੈਂਦਿਆਂ ਵਿਦਿਆਰਥਣ ਨੂੰ ਥੱਪੜ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ ।
ਨਵੀਂ ਦਿੱਲੀ :18 ਸਾਲ ਤੋਂ ਵੱਧ ਉਮਰ ਦਾ ਹਰ ਕੋਈ 1 ਮਈ ਤੋਂ ਕੋਵਿਡ -19 ਟੀਕਾ ਲਗਵਾਉਣ ਦੇ ਯੋਗ
. . .  about 1 hour ago
ਮਸ਼ਹੂਰ ਫਿਲਮ ਨਿਰਦੇਸ਼ਕ ਸੁਮਿੱਤਰਾ ਭਾਵੇ ਦਾ ਦਿਹਾਂਤ
. . .  about 1 hour ago
ਪੁਣੇ, 19 ਅਪ੍ਰੈਲ - ਮਰਾਠੀ ਸਿਨੇਮਾ ਅਤੇ ਥੀਏਟਰ ਵਿਚ ਕੰਮ ਕਰਨ ਲਈ ਮਸ਼ਹੂਰ ਫਿਲਮ ਦੀ ਮਸ਼ਹੂਰ ਨਿਰਦੇਸ਼ਕ ਅਤੇ ਲੇਖਕ ਸੁਮਿੱਤਰਾ ਭਾਵੇ ਦੀ ਇਕ ਹਸਪਤਾਲ ਵਿਚ ਫੇਫੜਿਆਂ ਨਾਲ ਸੰਬੰਧਤ ਬਿਮਾਰੀ ਦੇ ਬਾਅਦ ਦਿਹਾਂਤ ਹੋ ...
ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ​ਕੋਰੋਨਾ ਕਾਰਨ ਏਮਜ਼ ਵਿਚ ਦਾਖਲ
. . .  about 2 hours ago
ਲੱਖਾ ਸਿਧਾਨਾ ਦੇ ਭਰਾ ਗੁਰਦੀਪ ਦਾ ਕੇਸ ਦਿੱਲੀ ਕਮੇਟੀ ਨੇ ਪੰਜਾਬ ਹਰਿਆਣਾ ਹਾਈ ਕੋਰਟ 'ਚ ਕੀਤਾ ਦਾਇਰ
. . .  about 2 hours ago
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ -768 ਵਿਅਕਤੀ ਕੋਰੋਨਾ ਪਾਜ਼ੀਟਿਵ, 14 ਨੇ ਦਮ ਤੋੜਿਆ
. . .  about 2 hours ago
ਲੁਧਿਆਣਾ, 19 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਅੱਜ ਫਿਰ ਕੋਰੋਨਾ ਦਾ ਪਹਾੜ ਟੁੱਟ ਗਿਆ ਹੈ, ਜਿਸ ਕਰਕੇ ਲੁਧਿਆਣਾ ਬੁਰੀ ਤਰ੍ਹਾਂ ਦਹਿਲ ਚੁੱਕਿਆ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ 768 ...
ਮੋਗਾ ਵਿਚ ਕੋਰੋਨਾ ਦਾ ਕਹਿਰ, ਆਏ 92 ਨਵੇਂ ਮਾਮਲੇ
. . .  about 2 hours ago
ਮੋਗਾ , 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ ) - ਮੋਗਾ ਵਿਚ ਕੋਰੋਨਾ ਦਾ ਕਹਿਰ, ਅੱਜ ਇਕੋ ਦਿਨ 92 ਨਵੇਂ ਮਾਮਲੇ ਆਏ ਹਨ ਅਤੇ ਮਰੀਜ਼ਾਂ ਦੀ ਕੁੱਲ ਗਿਣਤੀ 4463 ਹੋਣ ਦੇ ਨਾਲ ਸਰਗਰਮ ਮਾਮਲੇ 619 ਹੋ ਗਏ ...
ਘੁਡਾਣੀ ਕਲਾਂ 'ਚ ਅੱਗ ਲੱਗਣ ਨਾਲ 4 ਏਕੜ ਕਣਕ ਦੀ ਫ਼ਸਲ ਤੇ 10 ਏਕੜ ਨਾੜ ਸੜਿਆ
. . .  about 3 hours ago
ਰਾੜਾ ਸਾਹਿਬ, 19 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਜ਼ਿਲ੍ਹਾ ਲੁਧਿਆਣਾ ਦੇ ਪਿੰਡ ਘੁਡਾਣੀ ਕਲਾਂ ਵਿਖੇ ਦੁਪਹਿਰ ਬਾਅਦ 2 ਵਜੇ ਦੇ ਕਰੀਬ ਅੱਗ ਲੱਗਣ ਨਾਲ 4 ਏਕੜ ਕਣਕ ਦੀ ਖੜੀ ਫ਼ਸਲ ਤੇ 10 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ...
ਕੌਂਸਲਰ ਰਮੇਸ਼ ਮਹੇ ਬਣੇ ਨਗਰ ਪੰਚਾਇਤ ਮਹਿਤਪੁਰ ਦੇ ਪ੍ਰਧਾਨ
. . .  about 3 hours ago
ਮਹਿਤਪੁਰ, 19ਅਪ੍ਰੈਲ (ਲਖਵਿੰਦਰ ਸਿੰਘ) - ਨਗਰ ਪੰਚਾਇਤ ਮਹਿਤਪੁਰ ਦੇ ਕੌਂਸਲਰ ਰਮੇਸ਼ ਮਹੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਤੇ ਉਪ ...
ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਹੋਈ
. . .  about 2 hours ago
ਨਵੀਂ ਦਿੱਲੀ , 19 ਅਪ੍ਰੈਲ - ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ , ਜਾਣਕਾਰੀ ਦਿੰਦੇ ਹੋਏ ਮਨਜਿੰਦਰ ਸਿੰਘ ਸਿਰਸਾ ਵਲੋਂ ਦੱਸਿਆ ਗਿਆ ਹੈ ਕਿ, ਉਨ੍ਹਾਂ ਨੂੰ ਉਮੀਦ ਹੈ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਕੀਤੀ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਦੀ ਅਪੀਲ
. . .  about 3 hours ago
ਚੰਡੀਗੜ੍ਹ , 19 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਅਤੇ ਦੋਵਾਂ ਦੇ ਭੰਡਾਰਾਂ ਦੇ ...
ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ ਦਿੱਤੀਆਂ ਗਈਆਂ
. . .  about 3 hours ago
ਚੰਡੀਗੜ੍ਹ , 19 ਅਪ੍ਰੈਲ - ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ...
ਪੰਜਾਬ ਵਿਚ ਰਾਤ ਦੇ ਕਰਫ਼ਿਊ ਦਾ ਸਮਾਂ ਵਧਿਆ
. . .  about 2 hours ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਨੇ ਕੋਵਿਡ 19 ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਇਹ ਐਲਾਨ ਕੀਤਾ ਹੈ ਕਿ ਰਾਤ ਦੇ ਕਰਫ਼ਿਊ ਦਾ ਸਮਾਂ (ਸ਼ਾਮ 8 ਵਜੇ ਤੋਂ ਸਵੇਰੇ 5 ਵਜੇ) ...
ਮੋਹਾਲੀ ਵਿਚ ਬੁੱਧਵਾਰ ਨੂੰ ਰਾਮ ਨਵਮੀ ਦੇ ਮੌਕੇ 'ਤੇ ਪੂਰੀ ਤਰ੍ਹਾਂ ਨਾਲ ਤਾਲਾਬੰਦੀ
. . .  about 4 hours ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਇਕ ਉੱਚ ਪੱਧਰੀ ਕੋਵਿਡ 19 ਦੀ ਸਮੀਖਿਆ ਬੈਠਕ ਦੌਰਾਨ ਕੀਤਾ ਇਹ ਐਲਾਨ...
ਕਿਸਾਨ ਮਹਾ ਪੰਚਾਇਤ ਦੌਰਾਨ ਹਜ਼ਾਰਾਂ ਕਿਸਾਨਾਂ ਵਜਾਇਆ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ
. . .  about 4 hours ago
ਹਰਸਾ ਛੀਨਾ, ਅਜਨਾਲਾ 19 ਅਪ੍ਰੈਲ (ਕੜਿਆਲ , ਢਿੱਲੋਂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ...
ਕਿਸਾਨਾਂ ਦੀ ਕਣਕ ਵੱਧ ਤੋਲਣ 'ਤੇ 21 ਆੜ੍ਹਤੀਆਂ ਦੇ ਲਾਇਸੰਸ ਮੁਅੱਤਲ
. . .  about 4 hours ago
ਡੱਬਵਾਲੀ, 19 ਅਪ੍ਰੈਲ (ਇਕਬਾਲ ਸਿੰਘ ਸ਼ਾਂਤ) - ਡੱਬਵਾਲੀ ਦਾਣਾ ਮੰਡੀ ਵਿਖੇ ਫ਼ਸਲ ਖ਼ਰੀਦ ਵਿਚ ਵੱਧ ਕਣਕ ਤੋਲ ਕੇ ਕਿਸਾਨਾਂ ਨੂੰ ਕੁੰਡੀ ਲਗਾਉਣ ਵਾਲੇ 21 ਆੜ੍ਹਤੀਆਂ ਦੇ ਲਾਇਸੰਸ ਸਸਪੈਂਡ ਕੀਤੇ ਗਏ...
12 ਨਾਮੀ ਫੁੱਟਬਾਲ ਕਲੱਬਾਂ ਦੁਆਰਾ '' ਯੂਰਪੀਅਨ ਸੁਪਰ ਲੀਗ " ਦੇ ਗਠਨ ਨਾਲ ਫੁੱਟਬਾਲ ਖੇਡ ਕਲੱਬਾਂ ਵਿਚ ਆਇਆ ਭੂਚਾਲ
. . .  about 2 hours ago
ਵੈਨਿਸ ( ਇਟਲੀ ), 19 ਅਪ੍ਰੈਲ (ਹਰਦੀਪ ਸਿੰਘ ਕੰਗ) - ਯੂਰਪ ਦੇ 12 ਪ੍ਰਸਿੱਧ ਫੁੱਟਬਾਲ ਖੇਡ ਕਲੱਬਾਂ ਦੁਆਰਾ ਅੱਜ ਯੂਰਪੀਅਨ ਸੁਪਰ ਲੀਗ ਦਾ ਗਠਨ ਕੀਤਾ ਗਿਆ ...
30 ਸਾਲਾਂ ਵਾਲੇ ਹੋ ਰਹੇ ਨੇ ਕੋਰੋਨਾ ਪਾਜ਼ੀਟਿਵ
. . .  about 5 hours ago
ਨਵੀਂ ਦਿੱਲੀ , 19 ਅਪ੍ਰੈਲ - ਪਿਛਲੀ ਮਹਾਂਮਾਰੀ ਦੀ ਲਹਿਰ ਵਿਚ, 30 ਸਾਲ ਤੋਂ ਘੱਟ ਉਮਰ ਦੇ ਲੋਕਾਂ ਵਿਚ 31% ਸਕਾਰਾਤਮਕ ਕੇਸ ਪਾਏ ਗਏ ਸਨ...
ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ਵਾਰ ਇਕੱਠੇ ਹੋ ਕੇ ਚੋਣ ਲੜਨਗੇ
. . .  about 5 hours ago
ਚੰਡੀਗੜ੍ਹ ,19 ਅਪ੍ਰੈਲ - (ਸੁਰਿੰਦਰਪਾਲ ) - ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ...
ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  about 5 hours ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  about 5 hours ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  about 6 hours ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਦਾ ਭਾਰਤ ਦੌਰਾ ਰੱਦ
. . .  about 6 hours ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਵੱਡੀ ਲਹਿਰ ਨੂੰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਲੁਧਿਆਣਾ

ਸਥਾਨਕ ਸਰਕਾਰਾਂ ਦੇ ਚੋਣ ਨਤੀਜਿਆਂ ਨੇ ਪੰਜਾਬ 'ਚ 2022 'ਚ ਕਾਂਗਰਸ ਸਰਕਾਰ ਆਉਣ ਦਾ ਰਾਹ ਖੋਲਿ੍ਹਆ-ਤਿਵਾੜੀ

ਲੁਧਿਆਣਾ, 25 ਫਰਵਰੀ (ਪੁਨੀਤ ਬਾਵਾ)-ਸਥਾਨਕ ਸਰਕਾਰਾਂ ਦੀ ਚੋਣ ਦੇ ਨਤੀਜਿਆਂ 'ਚ ਕਾਂਗਰਸ ਪਾਰਟੀ ਦੀ ਰਿਾਕਰਡ ਤੋੜ ਜਿੱਤ ਨੇ ਪੰਜਾਬ ਅੰਦਰ 2022 'ਚ ਬਣਨ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਦਾ ਰਾਹ ਖੋਲ੍ਹ ਦਿੱਤਾ ਹੈ ਅਤੇ ਇਹ ਗੱਲ ਕੰਧ 'ਤੇ ਲਿਖਿਆ ਸੱਚ ਹੈ ਕਿ 2022 'ਚ ਇਕ ਵਾਰ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ | ਇਹ ਪ੍ਰਗਟਾਵਾ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਲੁਧਿਆਣਾ ਦੇ ਸਰਾਭਾ ਨਗਰ ਵਿਖੇ ਸਨਮਾਨ ਸਮਾਰੋਹ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀ ਚੋਣ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਸੈਮੀਫਾਈਨਲ ਮੈਚ ਸੀ, ਜਿਸ 'ਚ ਕਾਂਗਰਸ ਪਾਰਟੀ ਨੇ ਰਿਕਾਰਡ ਤੋੜ ਜਿੱਤ ਪ੍ਰਾਪਤ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੀਤੇ ਯਤਨਾਂ ਅਤੇ ਹਰ ਵਰਗ ਦੀ ਭਲਾਈ ਲਈ ਉਪਰਾਲੇ ਕਰਨ ਕਰਕੇ ਹੀ ਲੋਕਾਂ ਨੇ ਕਾਂਗਰਸ ਪਾਰਟੀ ਦੇ ਹੱਕ ਵਿਚ ਫ਼ਤਵਾ ਦਿੱਤਾ ਹੈ | ਸ੍ਰੀ ਤਿਵਾੜੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਚੋਣਾਂ 'ਚ ਕਾਂਗਰਸ ਨੂੰ ਮਿਲੀ ਸ਼ਾਨਦਾਰ ਜਿੱਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਲੋਕਾਂ ਨੇ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਝੂਠ ਨੂੰ ਪੂਰੀ ਤਰ੍ਹਾਂ ਨਾਲ ਨਕਾਰ ਦਿੱਤਾ ਹੈ ਜਦਕਿ ਭਾਜਪਾ ਕੇਂਦਰ ਦੀ ਕਿਸਾਨ ਵਿਰੋਧੀ ਨੀਤੀਆਂ ਕਾਰਨ ਪੰਜਾਬ ਅੰਦਰ ਹਾਸ਼ੀਏ ਤੇ ਪਹੁੰਚ ਚੁੱਕੀ ਹੈ | ਸ੍ਰੀ ਤਿਵਾੜੀ ਦਾ ਅਗਰ ਨਗਰ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਪਵਨ ਗਰਗ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰਮੇਲ ਸਿੰਘ ਪਹਿਲਵਾਨ, ਪਵਨ ਦੀਵਾਨ, ਸੁਸ਼ੀਲ ਮਲਹੋਤਰਾ, ਗੁਰਭੇਜ ਛਾਬੜਾ, ਟੋਨੀ ਕਪੂਰ, ਪਲਵਿੰਦਰ ਤੱਗੜ, ਸਤਵਿੰਦਰ ਜਵੱਦੀ, ਰਾਕੇਸ਼ ਸ਼ਰਮਾ, ਰੋਹਿਤ ਪਾਹਵਾ, ਰਜਨੀਸ਼ ਚੋਪੜਾ, ਜਸਵਿੰਦਰ ਸਿੰਘ ਸੰਧੂ, ਬਲਜੀਤ ਅਹੂਜਾ, ਸੁਨੀਲ ਸ਼ੁਕਲਾ, ਮੋਹਿਤ ਚੁੱਘ, ਆਜ਼ਾਦ ਸ਼ਰਮਾ, ਹਰਭਗਤ ਸਿੰਘ ਗਰੇਵਾਲ, ਦੀਪਕ ਹੰਸ, ਮਨੀ ਖੀਵਾ, ਵਿਵੇਕ ਮੱਗੋ, ਮਨਿੰਦਰ ਪਾਲ ਗੁਲਿਆਣੀ, ਅਭੈ ਪ੍ਰਤਾਪ ਸਿੰਘ, ਕਿ੍ਸ਼ਨ ਕੁਮਾਰ ਮੈਨੇਜਰ ਅਗਰ ਨਗਰ ਵੈੱਲਫੇਅਰ ਸੁਸਾਇਟੀ ਵੀ ਹਾਜ਼ਰ ਸਨ |

ਸਿਹਤਯਾਬੀ ਹਾਸਲ ਕਰਨ ਵਾਲੇ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 28,999 ਹੋਇਆ

ਕੋਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਦੀ ਪਛਾਣ ਕਰਨ ਲਈ ਜ਼ਿਲ੍ਹਾ ਲੁਧਿਆਣਾ 'ਚ ਅੱਜ ਤੱਕ 6,58,372 ਸ਼ੱਕੀ ਵਿਅਕਤੀਆਂ ਦੀ ਲੈਬ ਜਾਂਚ ਹੋ ਚੁੱਕੀ ਹੈ ਜਦਕਿ 3025 ਹੋਰ ਸ਼ੱਕੀ ਵਿਅਕਤੀਆਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਹਨ | ਅੱਜ ਤੱਕ 6,56,533 ਨਮੂਨਿਆਂ ਦੀ ਜਾਂਚ ਰਿਪੋਰਟ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ 'ਚ ਕੋਵਿਡ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਰੋਜ਼ਾਨਾ 4500 ਆਰ. ਟੀ. ਪੀ. ਸੀ. ਆਰ. ਟੈੱਸਟ ਕਰਾਂਗੇ-ਸ਼ਰਮਾ

ਲਧਿਆਣਾ, 25 ਫਰਵਰੀ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਲੁਧਿਆਣਾ ਵਿਚ ਵੱਧ ਰਹੇ ਕੋਵਿਡ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਰੋਜ਼ਾਨਾ 4500 ਰਿਵਰਸ ਟ੍ਰਾਂਸਕਿ੍ਪਸ਼ਨ ਪੋਲੀਮੇਰੇਸ ਚੇਨ ਰਿਐਕਸ਼ਨ (ਆਰ.ਟੀ.ਪੀ.ਸੀ.ਆਰ.) ਟੈਸਟ ...

ਪੂਰੀ ਖ਼ਬਰ »

ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਸਿਹਤਯਾਬੀ ਹਾਸਲ ਕਰਨ ਵਾਲਿਆਂ ਦਾ ਗ੍ਰਾਫ ਹੋਇਆ ਹੋਰ ਨੀਵਾਂ

ਵੱਖ-ਵੱਖ ਸਕੂਲਾਂ ਦੇ 7 ਅਧਿਆਪਕਾਂ ਤੇ 4 ਵਿਦਿਆਰਥੀਆਂ ਸਮੇਤ 65 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਲੁਧਿਆਣਾ, 25 ਫਰਵਰੀ (ਸਲੇਮਪੁਰੀ)-ਲੁਧਿਆਣਾ 'ਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਅਤੇ ਪੀੜਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ...

ਪੂਰੀ ਖ਼ਬਰ »

ਬਲਾਕ ਕੂੰਮਕਲਾਂ ਦੇ ਕਈ ਸਿਹਤ ਕਾਮੇ ਕੋਵਿਡ-19 ਵੈਕਸੀਨ ਤੋਂ ਰਹਿ ਗਏ ਵਾਂਝੇ

ਲੁਧਿਆਣਾ, 25 ਫਰਵਰੀ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਕੋਰੋਨਾ ਨਾਲ ਨਜਿੱਠਣ ਲਈ ਫਰੰਟ ਲਾਈਨ 'ਤੇ ਕੰਮ ਕਰਨ ਵਾਲੇ ਸਿਹਤ ਕਾਮਿਆਂ ਲਈ ਕੋਵਿਡ-19 ਤੋਂ ਅਗਾਉਂ ਬਚਾਅ ਲਈ ਜੋ ਟੀਕਾਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ, ਦਾ ਪਹਿਲਾ ਪੜਾਅ ਅੱਜ ਖਤਮ ਹੋ ਗਿਆ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਕਿਸਾਨ ਉਤਪਾਦਕ ਸੰਗਠਨ ਦੇ ਪ੍ਰਬੰਧਕਾਂ ਦੀ ਉੱਚ ਪੱਧਰੀ ਮੀਟਿੰਗ

ਲਧਿਆਣਾ, 24 ਫਰਵਰੀ (ਪੁਨੀਤ ਬਾਵਾ)-ਖੇਤੀਬਾੜੀ ਵਿਭਾਗ ਦੇ ਕਿਸਾਨ ਉਤਪਾਦਕ ਸੰਗਠਨਾਂ ਦੇ ਪ੍ਰਬੰਧਕਾਂ ਦੀ ਇਕ ਅਹਿਮ ਮੀਟਿੰਗ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਅਤੇ ਮੁੱਖ ਜ਼ਿਲ•ੇ੍ਹ ਖੇਤੀਬਾੜੀ ਡਾ. ਨਰਿੰਦਰ ਸਿੰਘ ਬੈਨੀਪਾਲ ਦੀ ...

ਪੂਰੀ ਖ਼ਬਰ »

1 ਕਰੋੜ 40 ਲੱਖ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 25 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਐਂਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 1 ਕਰੋੜ 40 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਲਾਪਤਾ ਹੋਏ ਵਿਅਕਤੀਆਂ ਦੀ ਭਾਲ ਲਈ ਪੁਲਿਸ ਨੇ ਸ਼ੁਰੂ ਕੀਤੀ ਗੁੰਮਸ਼ੁਦਾ ਐਪ

ਲੁਧਿਆਣਾ, 25 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪਿਛਲੇ ਸਮੇਂ ਤੋਂ ਲਾਪਤਾ ਹੋਏ ਵਿਅਕਤੀਆਂ ਦੀ ਭਾਲ ਲਈ ਪੁਲਿਸ ਵਲੋਂ ਗੁੰਮਸ਼ੁਦਾ ਨਾਮ ਦੀ ਮੋਬਾਈਲ ਐਪ ਸ਼ੁਰੂ ਕੀਤੀ ਗਈ ਹੈ, ਜਿਸ ਦੀ ਰਸਮੀ ਸ਼ੁਰੂਆਤ ਅੱਜ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵਲੋਂ ਕੀਤੀ ਗਈ ਹੈ | ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਪੰਜਾਬ 'ਚ ਸਾਰੀਆਂ ਵਿਧਾਨ ਸਭਾ ਸੀਟਾਂ 'ਤੇ ਚੋਣਾਂ ਲੜੇਗੀ-ਸੰਜੇ ਸਿੰਘ

ਲੁਧਿਆਣਾ, 25 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਪੰਜਾਬ 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ ਸੀਟਾਂ 'ਤੇ ਚੋਣ ਲੜੇਗੀ | ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਸਰਕਾਰ ਆਮ ਆਦਮੀ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੰਗਾਂ ਮੰਨਣ ਨਾਲ ਸਰਕਾਰ ਅਤੇ ਦੇਸ਼ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ-ਠਾਕੁਰ ਦਲੀਪ ਸਿੰਘ ਨਾਮਧਾਰੀ

ਲੁਧਿਆਣਾ, 25 ਫਰਵਰੀ (ਕਵਿਤਾ ਖੁੱਲਰ)-ਨਾਮਧਾਰੀ ਪੰਥ ਦੇ ਮੁਖੀ ਠਾਕੁਰ ਦਲੀਪ ਸਿੰਘ ਵਲੋਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਪੁਰਜ਼ੋਰ ਅਪੀਲ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਭਾਜਪਾ ਦੇ ਸਮੂਹ ਅਧਿਕਾਰੀਆਂ ਨੂੰ ਕਿਹਾ ...

ਪੂਰੀ ਖ਼ਬਰ »

ਰਾਸ਼ਟਰੀ ਵਿਗਿਆਨ ਦਿਵਸ ਸਬੰਧੀ ਪੀ. ਏ. ਯੂ. ਦੇ ਪਸਾਰ ਸਿੱਖਿਆ ਵਿਭਾਗ ਵਲੋਂ ਵਰਕਸ਼ਾਪ

ਲੁਧਿਆਣਾ, 25 ਫਰਵਰੀ (ਪੁਨੀਤ ਬਾਵਾ)-ਰਾਸ਼ਟਰੀ ਵਿਗਿਆਨ ਦਿਵਸ ਸਬੰਧੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਵਿਭਾਗ ਵਲੋਂ ਕਰਵਾਈ ਜਾ ਰਹੀ ਵਰਕਸ਼ਾਪ ਆਰੰਭ ਹੋ ਗਈ ਹੈ | ਇਸ ਦਾ ਆਰੰਭ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਵਲੋਂ ਦੋ ਵਿਸ਼ੇਸ਼ ਭਾਸ਼ਣਾਂ ਨਾਲ ...

ਪੂਰੀ ਖ਼ਬਰ »

ਹਲਕਾ ਆਤਮ ਨਗਰ ਦੇ ਵਾਰਡ ਨੰਬਰ-49 ਦੇ ਮਗਰਮੱਛ ਪਾਰਕ ਦਾ ਸੁੰਦਰੀਕਰਨ ਕਰਾਂਗੇ-ਕੜਵਲ

ਲੁਧਿਆਣਾ, 25 ਫਰਵਰੀ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਵਲੋਂ ਕੌਂਸਲਰ ਪੁੱਤਰ ਗੁਰਪ੍ਰੀਤ ਸਿੰਘ ਗੋਪੀ ਨੂੰ ਨਾਲ ਲੈ ਕੇ ਆਤਮ ਨਗਰ ਦੇ ਵਾਰਡ ਨੰਬਰ-49 'ਚ ਸਥਿਤ ਮਗਰਮੱਛ ਪਾਰਕ ਦਾ ਨਿਰੀਖਣ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ 1 ਮਾਰਚ ਨੂੰ ਕੀਤਾ ਜਾਵੇਗਾ ਵਿਧਾਨ ਸਭਾ ਦਾ ਘਿਰਾਓ-ਮਹੇਸ਼ਇੰਦਰ ਸਿੰਘ ਗਰੇਵਾਲ

ਲੁਧਿਆਣਾ, 25 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ 1 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ | ਅੱਜ ਸ. ਗਰੇਵਾਲ ਪਾਰਟੀ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ ਸਬੰਧੀ ਪੰਜਾਬ ਸਰਕਾਰ ਛੇਤੀ ਨਵਾਂ ਕਾਨੂੰਨ ਲਿਆਵੇਗੀ-ਗਿੱਲ

ਲੁਧਿਆਣਾ, 25 ਫਰਵਰੀ (ਪੁਨੀਤ ਬਾਵਾ)-ਇੰਡੀਅਨ ਓਵਰਸੀਜ਼ ਕਾਂਗਰਸ ਅਮਰੀਕਾ ਦੇ ਪੰਜਾਬ ਚੈਪਟਰ ਦੇ ਪ੍ਰਧਾਨ ਅਤੇ ਪੰਜਾਬ ਸਰਕਾਰ ਐਨ.ਆਰ.ਆਈ. ਵਿੰਗ ਦੇ ਕੋਆਰਡੀਨੇਟਰ ਗੁਰਮੀਤ ਸਿੰਘ ਗਿੱਲ ਨੇ ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਦੀ ...

ਪੂਰੀ ਖ਼ਬਰ »

ਬਿੱਗ ਬੇਨ ਐਕਸਪੋਰਟ ਦੇ ਮਾਲਕ ਅੰਗਦ ਸਿੰਘ ਦੇ ਪਰਿਵਾਰ ਨਾਲ ਮਜੀਠੀਆ ਵਲੋਂ ਦੁੱਖ ਦਾ ਪ੍ਰਗਟਾਵਾ

ਲੁਧਿਆਣਾ, 25 ਫਰਵਰੀ (ਪੁਨੀਤ ਬਾਵਾ)-ਕੁਝ ਮਹੀਨੇ ਪਹਿਲਾਂ ਬਿੱਗ ਬੇਨ ਐਕਸਪੋਰਟ ਦੇ ਮਾਲਕ ਅਤੇ ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ ਦੇ ਪ੍ਰਧਾਨ ਤੇ ਨਿਊ ਸਵੈਨ ਸਮੂਹ ਦੇ ਸੀ. ਐੱਮ. ਡੀ. ਉਪਕਾਰ ਸਿੰਘ ਆਹੂਜਾ ਦੇ ਜਵਾਈ ਅੰਗਦ ਸਿੰਘ ਦਾ ਦਿਹਾਂਤ ਹੋ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦੇ 8 ਤਸਕਰਾਂ ਦੀ 87 ਲੱਖ ਦੀ ਜਾਇਦਾਦ ਅਟੈਚ ਕਰਨ ਦੀ ਕਾਰਵਾਈ ਸ਼ੁਰੂ

ਲੁਧਿਆਣਾ, 25 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 8 ਤਸਕਰਾਂ ਦੀ 87 ਲੱਖ ਰੁਪਏ ਮੁੱਲ ਦੀ ਜਾਇਦਾਦ ਨੂੰ ਪੁਲਿਸ ਵਲੋਂ ਅਟੈਚ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੇ ਯੂਥ ਵਿੰਗ ਨੂੰ ਦਿੱਤਾ ਥਾਪੜਾ

ਲੁਧਿਆਣਾ, 25 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਯੂਥ ਵਿੰਗ ਨੂੰ ਦਿੱਤਾ ਥਾਪੜਾ ਅਤੇ ਕਿਹਾ ਕਿ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਕਮਰਕੱਸੇ ਕਰੋ ਅਤੇ ਪਾਰਟੀ ਦੇ ਪ੍ਰਚਾਰ ਨੂੰ ...

ਪੂਰੀ ਖ਼ਬਰ »

ਸੰਤ ਬਾਬਾ ਮੁਕੰਦ ਸਿੰਘ ਦੀ ਬਰਸੀ 28 ਨੂੰ

ਡਾਬਾ/ਲੁਹਾਰਾ, 25 ਫਰਵਰੀ (ਕੁਲਵੰਤ ਸਿੰਘ ਸੱਪਲ)-ਸੰਤ ਬਾਬਾ ਮੁਕੰਦ ਸਿੰਘ ਦੀ 38ਵੀਂ ਬਰਸੀ ਅਤੇ ਗੁਰਮੇਲ ਸਿੰਘ ਦੀ ਨਿੱਘੀ ਯਾਦ 'ਚ ਸਾਲਾਨਾ ਸਮਾਗਮ 28 ਫਰਵਰੀ ਨੂੰ ਜੀ. ਐੱਸ. ਐਗਰੀਕਲਚਰ ਇੰਡਸਟਰੀ ਗੁਰਦੁਆਰਾ ਸਾਹਿਬ ਜਲੇਬੀਆਂ ਵਾਲਾ ਬਾਬਾ ਮੁਕੰਦ ਸਿੰਘ ਨਗਰ ਪਿੰਡ ਡਾਬਾ ...

ਪੂਰੀ ਖ਼ਬਰ »

ਏ. ਐੱਸ. ਆਈ. ਰਿਸ਼ਵਤ ਲੈਂਦਾ ਰੰਗੇ ਹੱਥੀਂ ਗਿ੍ਫ਼ਤਾਰ

ਲੁਧਿਆਣਾ, 25 ਫਰਵਰੀ (ਪਰਮਿੰਦਰ ਸਿੰਘ ਅਹੂਜਾ)-ਵਿਜੀਲੈਂਸ ਬਿਊਰੋ ਵਲੋਂ ਥਾਣਾ ਡਵੀਜ਼ਨ ਨੰਬਰ-8 'ਚ ਤਾਇਨਾਤ ਇਕ ਸਹਾਇਕ ਸਬ ਇੰਸਪੈਕਟਰ ਨੂੰ 1500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਐੱਸ. ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਔਰਤ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 25 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਮੀਆਂ ਕਲਾਂ ਦੇ ਇਲਾਕੇ ਸ਼ਾਂਤੀ ਵਿਆਹ ਕਾਲੋਨੀ 'ਚ ਇਕ ਔਰਤ ਵਲੋਂ ਸ਼ੱਕੀ ਹਾਲਾਤ 'ਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਸ਼ਨਾਖਤ ਰੀਤਾ ਪਾਂਡੇ ਵਜੋਂ ਕੀਤੀ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ ਖੁਰਾਕ ਸਪਲਾਈ ਵਿਭਾਗ ਵਲੋਂ ਸਿਲੰਡਰ ਤੇ ਹੋਰ ਸਾਮਾਨ ਲਿਆ ਜਾ ਰਿਹੈ ਕਬਜ਼ੇ 'ਚ

ਲੁਧਿਆਣਾ, 25 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਘਰੇਲੂ ਰਸੋਈ ਗੈਸ ਦੀ ਦੁਰਵਰਤੋਂ ਅਤੇ ਰੀਫਿਲਿੰਗ ਰੋਕਣ ਲਈ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਕਾਰਵਾਈਆਂ ਦੌਰਾਨ ਵੱਡੀ ਗਿਣਤੀ 'ਚ ਸਿਲੰਡਰ ਤੇ ਹੋਰ ਸਾਮਾਨ ਕਬਜ਼ੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕੈਂਪ ਲਗਾਏ ਜਾ ਰਹੇ ਨੇ-ਡੀ. ਸੀ.

ਲੁਧਿਆਣਾ, 25 ਫਰਵਰੀ (ਪੁਨੀਤ ਬਾਵਾ)-ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ 5 ਲੱਖ ਰੁਪਏ ਤੱਕ ਕੈਸ਼ਲੈੱਸ ਸਿਹਤ ਸੇਵਾਵਾਂ ਦਾ ਲਾਭ ਦੇਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰ ਪੀ. ਆਰ. ਟੀ. ਸੀ. ਦੇ ਮੁਲਾਜ਼ਮਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਹੱਲ ਕਰੇ-ਸਵਰਨ ਸਿੰਘ

ਲੁਧਿਆਣਾ, 25 ਫਰਵਰੀ (ਕਵਿਤਾ ਖੁੱਲਰ)-ਪੀ. ਆਰ. ਟੀ. ਵਰਕਰ ਯੂਨੀਅਨ (ਇੰਟਕ) ਵਲੋਂ ਪ੍ਰਧਾਨ ਸਵਰਨ ਸਿੰਘ ਦੀ ਅਗਵਾਈ 'ਚ ਮੁਲਾਜ਼ਮਾਂ ਦੇ ਹੱਕ ਵਿਚ ਗੇਟ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਪੀ. ਆਰ. ਟੀ. ਸੀ. ਮੁਲਾਜ਼ਮਾਂ ਦੀਆਂ ਮੰਗਾਂ ਪੇ ਕਮਿਸ਼ਨ ...

ਪੂਰੀ ਖ਼ਬਰ »

ਐੱਨ. ਜੀ. ਓਜ਼. ਨੂੰ ਆਨਲਾਈਨ ਪਲੇਟਫਾਰਮ ਨਾਲ ਜੋੜਨ ਲਈ ਡੀ. ਸੀ. ਵਲੋਂ ਵੈੱਬਸਾਈਟ ਜਾਰੀ

ਲੁਧਿਆਣਾ, 25 ਫਰਵਰੀ (ਪੁਨੀਤ ਬਾਵਾ)-ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੱਜ www.cityneeds.info ਨਾਂਅ ਦੀ ਇਕ ਵੈੱਬਸਾਈਟ ਜਾਰੀ ਕੀਤੀ ਗਈ ਹੈ, ਜਿਸ ਰਾਹੀਂ ਇਕ ਆਨਲਾਈਨ ਪਲੇਟਫਾਰਮ 'ਤੇ ਸਥਾਨਕ ਐੱਨ. ਜੀ. ਓਜ਼. ਦੇ ਸੰਭਾਵਿਤ ਵਲੰਟੀਅਰਾਂ, ਦਾਨੀਆਂ, ਸੰਸਥਾਵਾਂ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਅੱਜ-ਏ. ਡੀ. ਸੀ. ਜਨਰਲ

ਲੁਧਿਆਣਾ, 25 ਫਰਵਰੀ (ਕਵਿਤਾ ਖੁੱਲਰ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ 26 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸ਼ੋਭਾ ਯਾਤਰਾ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਏਗਾ¢ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਜੀਤ ਬੈਂਸ ਨੇ ਕਿਹਾ ਕਿ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਭੋਲਾ ਗਰੇਵਾਲ ਵਲੋਂ ਐੱਨ. ਐੱਚ. ਏ. ਆਈ. ਦੇ ਚੇਅਰਮੈਨ ਸੰਧੂ ਨਾਲ ਮੁਲਾਕਾਤ

ਲੁਧਿਆਣਾ, 25 ਫਰਵਰੀ (ਪੁਨੀਤ ਬਾਵਾ)-ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਦੇ ਚੇਅਰਮੈਨ ਸੁਖਬੀਰ ਸਿੰਘ ਸੰਧੂ ਦੇ ਲੁਧਿਆਣਾ ਦੌਰੇ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਮੁਲਾਕਾਤ ਕੀਤੀ | ਸ. ਗਰੇਵਾਲ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX