ਤਾਜਾ ਖ਼ਬਰਾਂ


ਨਿਹੰਗ ਜਥੇਬੰਦੀਆਂ ਵਲੋਂ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ’ਤੇ ਕੱਢਿਆ ਜਾਵੇਗਾ ਬਾਬਾ ਬਕਾਲਾ ਤੋਂ ਵਿਸ਼ਾਲ ਨਗਰ ਕੀਰਤਨ - ਗਿਆਨੀ ਹਰਪ੍ਰੀਤ ਸਿੰਘ
. . .  29 minutes ago
ਸ੍ਰੀ ਅਨੰਦਪੁਰ ਸਾਹਿਬ , 19 ਅਪ੍ਰੈਲ (ਜੇ ਐੱਸ ਨਿੱਕੂਵਾਲ/ਕਰਨੈਲ ਸਿੰਘ )-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਤਾਬਦੀ ਸਮਾਗਮਾਂ ਤੇ 29 ਅਪ੍ਰੈਲ ਨੂੰ ਬਾਬਾ ਬਕਾਲਾ ਤੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ ...
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਡੇਰਾ ਬਾਬਾ ਨਾਨਕ ਸਰਹੱਦ 'ਤੇ ਪਹੁੰਚਿਆ - ਪਾਕਿਸਤਾਨ ਗਏ ਸਿੱਖ ਯਾਤਰੂ ਵੀ ਆਏ ਨਜ਼ਰ
. . .  41 minutes ago
ਬਟਾਲਾ, 19 ਅਪ੍ਰੈਲ (ਕਾਹਲੋਂ)-ਵਿਸਾਖੀ ਦਿਹਾੜੇ 'ਤੇ ਪਾਕਿਸਤਾਨੀ ਗਿਆ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਸਰਹੱਦ ਤੱਕ ਕਾਰੀਡੋਰ ਸੜਕ 'ਤੇ ਨਗਰ ਕੀਰਤਨ ...
ਵਿਦਿਆਰਥਣ ਦੇ ਥੱਪੜ ਮਾਰਨ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਦੇਣ ਨੂੰ ਕਿਹਾ
. . .  45 minutes ago
ਚੰਡੀਗੜ੍ਹ , 19 ਅਪ੍ਰੈਲ - ਸਿੱਖਿਆ ਵਿਭਾਗ ਵੱਲੋਂ ਨੋਟਿਸ ਲੈਂਦਿਆਂ ਵਿਦਿਆਰਥਣ ਨੂੰ ਥੱਪੜ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ ।
ਨਵੀਂ ਦਿੱਲੀ :18 ਸਾਲ ਤੋਂ ਵੱਧ ਉਮਰ ਦਾ ਹਰ ਕੋਈ 1 ਮਈ ਤੋਂ ਕੋਵਿਡ -19 ਟੀਕਾ ਲਗਵਾਉਣ ਦੇ ਯੋਗ
. . .  about 1 hour ago
ਮਸ਼ਹੂਰ ਫਿਲਮ ਨਿਰਦੇਸ਼ਕ ਸੁਮਿੱਤਰਾ ਭਾਵੇ ਦਾ ਦਿਹਾਂਤ
. . .  about 1 hour ago
ਪੁਣੇ, 19 ਅਪ੍ਰੈਲ - ਮਰਾਠੀ ਸਿਨੇਮਾ ਅਤੇ ਥੀਏਟਰ ਵਿਚ ਕੰਮ ਕਰਨ ਲਈ ਮਸ਼ਹੂਰ ਫਿਲਮ ਦੀ ਮਸ਼ਹੂਰ ਨਿਰਦੇਸ਼ਕ ਅਤੇ ਲੇਖਕ ਸੁਮਿੱਤਰਾ ਭਾਵੇ ਦੀ ਇਕ ਹਸਪਤਾਲ ਵਿਚ ਫੇਫੜਿਆਂ ਨਾਲ ਸੰਬੰਧਤ ਬਿਮਾਰੀ ਦੇ ਬਾਅਦ ਦਿਹਾਂਤ ਹੋ ...
ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ​ਕੋਰੋਨਾ ਕਾਰਨ ਏਮਜ਼ ਵਿਚ ਦਾਖਲ
. . .  about 2 hours ago
ਲੱਖਾ ਸਿਧਾਨਾ ਦੇ ਭਰਾ ਗੁਰਦੀਪ ਦਾ ਕੇਸ ਦਿੱਲੀ ਕਮੇਟੀ ਨੇ ਪੰਜਾਬ ਹਰਿਆਣਾ ਹਾਈ ਕੋਰਟ 'ਚ ਕੀਤਾ ਦਾਇਰ
. . .  about 2 hours ago
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ -768 ਵਿਅਕਤੀ ਕੋਰੋਨਾ ਪਾਜ਼ੀਟਿਵ, 14 ਨੇ ਦਮ ਤੋੜਿਆ
. . .  about 2 hours ago
ਲੁਧਿਆਣਾ, 19 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਅੱਜ ਫਿਰ ਕੋਰੋਨਾ ਦਾ ਪਹਾੜ ਟੁੱਟ ਗਿਆ ਹੈ, ਜਿਸ ਕਰਕੇ ਲੁਧਿਆਣਾ ਬੁਰੀ ਤਰ੍ਹਾਂ ਦਹਿਲ ਚੁੱਕਿਆ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ 768 ...
ਮੋਗਾ ਵਿਚ ਕੋਰੋਨਾ ਦਾ ਕਹਿਰ, ਆਏ 92 ਨਵੇਂ ਮਾਮਲੇ
. . .  about 2 hours ago
ਮੋਗਾ , 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ ) - ਮੋਗਾ ਵਿਚ ਕੋਰੋਨਾ ਦਾ ਕਹਿਰ, ਅੱਜ ਇਕੋ ਦਿਨ 92 ਨਵੇਂ ਮਾਮਲੇ ਆਏ ਹਨ ਅਤੇ ਮਰੀਜ਼ਾਂ ਦੀ ਕੁੱਲ ਗਿਣਤੀ 4463 ਹੋਣ ਦੇ ਨਾਲ ਸਰਗਰਮ ਮਾਮਲੇ 619 ਹੋ ਗਏ ...
ਘੁਡਾਣੀ ਕਲਾਂ 'ਚ ਅੱਗ ਲੱਗਣ ਨਾਲ 4 ਏਕੜ ਕਣਕ ਦੀ ਫ਼ਸਲ ਤੇ 10 ਏਕੜ ਨਾੜ ਸੜਿਆ
. . .  about 3 hours ago
ਰਾੜਾ ਸਾਹਿਬ, 19 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਜ਼ਿਲ੍ਹਾ ਲੁਧਿਆਣਾ ਦੇ ਪਿੰਡ ਘੁਡਾਣੀ ਕਲਾਂ ਵਿਖੇ ਦੁਪਹਿਰ ਬਾਅਦ 2 ਵਜੇ ਦੇ ਕਰੀਬ ਅੱਗ ਲੱਗਣ ਨਾਲ 4 ਏਕੜ ਕਣਕ ਦੀ ਖੜੀ ਫ਼ਸਲ ਤੇ 10 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ...
ਕੌਂਸਲਰ ਰਮੇਸ਼ ਮਹੇ ਬਣੇ ਨਗਰ ਪੰਚਾਇਤ ਮਹਿਤਪੁਰ ਦੇ ਪ੍ਰਧਾਨ
. . .  about 3 hours ago
ਮਹਿਤਪੁਰ, 19ਅਪ੍ਰੈਲ (ਲਖਵਿੰਦਰ ਸਿੰਘ) - ਨਗਰ ਪੰਚਾਇਤ ਮਹਿਤਪੁਰ ਦੇ ਕੌਂਸਲਰ ਰਮੇਸ਼ ਮਹੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਤੇ ਉਪ ...
ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਹੋਈ
. . .  about 2 hours ago
ਨਵੀਂ ਦਿੱਲੀ , 19 ਅਪ੍ਰੈਲ - ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ , ਜਾਣਕਾਰੀ ਦਿੰਦੇ ਹੋਏ ਮਨਜਿੰਦਰ ਸਿੰਘ ਸਿਰਸਾ ਵਲੋਂ ਦੱਸਿਆ ਗਿਆ ਹੈ ਕਿ, ਉਨ੍ਹਾਂ ਨੂੰ ਉਮੀਦ ਹੈ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਕੀਤੀ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਦੀ ਅਪੀਲ
. . .  about 3 hours ago
ਚੰਡੀਗੜ੍ਹ , 19 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਅਤੇ ਦੋਵਾਂ ਦੇ ਭੰਡਾਰਾਂ ਦੇ ...
ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ ਦਿੱਤੀਆਂ ਗਈਆਂ
. . .  about 3 hours ago
ਚੰਡੀਗੜ੍ਹ , 19 ਅਪ੍ਰੈਲ - ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ...
ਪੰਜਾਬ ਵਿਚ ਰਾਤ ਦੇ ਕਰਫ਼ਿਊ ਦਾ ਸਮਾਂ ਵਧਿਆ
. . .  about 2 hours ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਨੇ ਕੋਵਿਡ 19 ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਇਹ ਐਲਾਨ ਕੀਤਾ ਹੈ ਕਿ ਰਾਤ ਦੇ ਕਰਫ਼ਿਊ ਦਾ ਸਮਾਂ (ਸ਼ਾਮ 8 ਵਜੇ ਤੋਂ ਸਵੇਰੇ 5 ਵਜੇ) ...
ਮੋਹਾਲੀ ਵਿਚ ਬੁੱਧਵਾਰ ਨੂੰ ਰਾਮ ਨਵਮੀ ਦੇ ਮੌਕੇ 'ਤੇ ਪੂਰੀ ਤਰ੍ਹਾਂ ਨਾਲ ਤਾਲਾਬੰਦੀ
. . .  about 4 hours ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਇਕ ਉੱਚ ਪੱਧਰੀ ਕੋਵਿਡ 19 ਦੀ ਸਮੀਖਿਆ ਬੈਠਕ ਦੌਰਾਨ ਕੀਤਾ ਇਹ ਐਲਾਨ...
ਕਿਸਾਨ ਮਹਾ ਪੰਚਾਇਤ ਦੌਰਾਨ ਹਜ਼ਾਰਾਂ ਕਿਸਾਨਾਂ ਵਜਾਇਆ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ
. . .  about 4 hours ago
ਹਰਸਾ ਛੀਨਾ, ਅਜਨਾਲਾ 19 ਅਪ੍ਰੈਲ (ਕੜਿਆਲ , ਢਿੱਲੋਂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ...
ਕਿਸਾਨਾਂ ਦੀ ਕਣਕ ਵੱਧ ਤੋਲਣ 'ਤੇ 21 ਆੜ੍ਹਤੀਆਂ ਦੇ ਲਾਇਸੰਸ ਮੁਅੱਤਲ
. . .  about 4 hours ago
ਡੱਬਵਾਲੀ, 19 ਅਪ੍ਰੈਲ (ਇਕਬਾਲ ਸਿੰਘ ਸ਼ਾਂਤ) - ਡੱਬਵਾਲੀ ਦਾਣਾ ਮੰਡੀ ਵਿਖੇ ਫ਼ਸਲ ਖ਼ਰੀਦ ਵਿਚ ਵੱਧ ਕਣਕ ਤੋਲ ਕੇ ਕਿਸਾਨਾਂ ਨੂੰ ਕੁੰਡੀ ਲਗਾਉਣ ਵਾਲੇ 21 ਆੜ੍ਹਤੀਆਂ ਦੇ ਲਾਇਸੰਸ ਸਸਪੈਂਡ ਕੀਤੇ ਗਏ...
12 ਨਾਮੀ ਫੁੱਟਬਾਲ ਕਲੱਬਾਂ ਦੁਆਰਾ '' ਯੂਰਪੀਅਨ ਸੁਪਰ ਲੀਗ " ਦੇ ਗਠਨ ਨਾਲ ਫੁੱਟਬਾਲ ਖੇਡ ਕਲੱਬਾਂ ਵਿਚ ਆਇਆ ਭੂਚਾਲ
. . .  about 2 hours ago
ਵੈਨਿਸ ( ਇਟਲੀ ), 19 ਅਪ੍ਰੈਲ (ਹਰਦੀਪ ਸਿੰਘ ਕੰਗ) - ਯੂਰਪ ਦੇ 12 ਪ੍ਰਸਿੱਧ ਫੁੱਟਬਾਲ ਖੇਡ ਕਲੱਬਾਂ ਦੁਆਰਾ ਅੱਜ ਯੂਰਪੀਅਨ ਸੁਪਰ ਲੀਗ ਦਾ ਗਠਨ ਕੀਤਾ ਗਿਆ ...
30 ਸਾਲਾਂ ਵਾਲੇ ਹੋ ਰਹੇ ਨੇ ਕੋਰੋਨਾ ਪਾਜ਼ੀਟਿਵ
. . .  about 5 hours ago
ਨਵੀਂ ਦਿੱਲੀ , 19 ਅਪ੍ਰੈਲ - ਪਿਛਲੀ ਮਹਾਂਮਾਰੀ ਦੀ ਲਹਿਰ ਵਿਚ, 30 ਸਾਲ ਤੋਂ ਘੱਟ ਉਮਰ ਦੇ ਲੋਕਾਂ ਵਿਚ 31% ਸਕਾਰਾਤਮਕ ਕੇਸ ਪਾਏ ਗਏ ਸਨ...
ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ਵਾਰ ਇਕੱਠੇ ਹੋ ਕੇ ਚੋਣ ਲੜਨਗੇ
. . .  about 5 hours ago
ਚੰਡੀਗੜ੍ਹ ,19 ਅਪ੍ਰੈਲ - (ਸੁਰਿੰਦਰਪਾਲ ) - ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ...
ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  about 5 hours ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  about 5 hours ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  about 6 hours ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਦਾ ਭਾਰਤ ਦੌਰਾ ਰੱਦ
. . .  about 6 hours ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਵੱਡੀ ਲਹਿਰ ਨੂੰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਰੂਪਨਗਰ

ਨਕਲੀ ਸਾਮਾਨ ਨੂੰ ਲੈ ਕੇ ਕੰਪਨੀ ਵਲੋਂ ਦੁਕਾਨ 'ਤੇ ਛਾਪੇਮਾਰੀ, 4 ਘੰਟੇ ਲਈ ਬਾਜ਼ਾਰ ਬੰਦ

ਸ੍ਰੀ ਅਨੰਦਪੁਰ ਸਾਹਿਬ, 25 ਫਰਵਰੀ (ਜੇ. ਐੱਸ. ਨਿੱਕੂਵਾਲ)-ਇੱਥੋਂ ਦੇ ਮੁਹੱਲਾ ਦੀ ਨਵੀਂ ਅਬਾਦੀ ਦੀ ਇਕ ਰੈਡੀਮੇਡ ਦੀ ਦੁਕਾਨ 'ਤੇ ਇਕ ਨਿੱਜੀ ਬਲੂ ਆਈਕਾਨ ਜਾਂਚ ਏਜੇਂਸੀ ਵਲੋਂ ਕਾਪੀਰਾਈਟ ਕਾਨੰੂਨ ਤਹਿਤ ਵੱਡੀਆਂ ਕੰਪਨੀਆਂ ਦੇ ਨਕਲੀ ਸਾਮਾਨ ਨੂੰ ਲੈ ਕੇ ਛਾਪੇਮਾਰੀ ਕੀਤੀ ਗਈ ਜਿਸ ਤੋਂ ਬਾਅਦ ਸਮੁੱਚਾ ਬਾਜ਼ਾਰ ਚਾਰ ਘੰਟੇ ਲਈ ਬੰਦ ਰਿਹਾ ਅਤੇ ਕਾਫ਼ੀ ਰੌਲ਼ੇ ਰੱਪੇ ਤੋਂ ਬਾਅਦ ਮਾਮਲਾ ਸ਼ਾਂਤ ਹੋਇਆ | ਦੱਸਣਯੋਗ ਹੈ ਕਿ ਸ਼ੈਫੀ ਕੁਲੈਕਸ਼ਨ 'ਤੇ ਛਾਪੇਮਾਰੀ ਦੀ ਖ਼ਬਰ ਜਿਉਂ ਹੀ ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਨੂੰ ਮਿਲੀ ਤਾਂ ਪੂਰਾ ਵਪਾਰ ਮੰਡਲ ਆਪਣੀਆਂ ਦੁਕਾਨਾਂ ਬੰਦ ਕਰਕੇ ਪੁਲਿਸ ਚੌਂਕੀ ਪਹੁੰਚ ਗਿਆ ਜਿੱਥੇ ਕਾਫ਼ੀ ਲੰਬਾ ਸਮਾਂ ਤਣਾਅਪੂਰਨ ਬਣੀ ਰਹੀ ਜਾਂਚ ਏਜੇਂਸੀ ਦੇ ਨਿਰਦੇਸ਼ਕ ਹੇਮੰਤ ਟੰਡਨ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕ ਦੁਕਾਨਦਾਰ ਵਲੋਂ ਵੱਡੀਆਂ ਬ੍ਰਾਂਡ ਵਾਲਿਆਂ ਕੰਪਨੀਆਂ ਦੇ ਲੇਬਲ ਲਾ ਕੇ ਕੱਪੜੇ ਵੇਚੇ ਜਾ ਰਹੇ ਹਨ ਜਿਸ ਤੋਂ ਬਾਅਦ ਉਨ੍ਹਾਂ ਪੁਲਿਸ ਨੂੰ ਲੈ ਕੇ ਦੁਕਾਨ ਦੀ ਜਾਂਚ ਕੀਤੀ ਅਤੇ ਕੱਪੜੇ ਬਰਾਮਦ ਕੀਤੇ | ਉਨ੍ਹਾਂ ਕਿਹਾ ਕਿ ਅਸੀਂ ਇਸ ਸੰਬੰਧੀ ਲਿਖਤੀ ਸ਼ਿਕਾਇਤ ਸਥਾਨਕ ਪੁਲਿਸ ਨੂੰ ਦੇ ਦਿੱਤੀ ਹੈ ਪਰੰਤੂ ਵਪਾਰ ਮੰਡਲ ਵਲੋਂ ਕਾਰਵਾਈ ਨਾ ਕਰਨ ਲਈ ਜਾਂਚ ਵਾਲਿਆਂ 'ਤੇ ਦਬਾਓ ਪਾਇਆ ਜਾ ਰਿਹਾ ਹੈ ਪਰੰਤੂ ਉਹ ਕਾਰਵਾਈ ਦੀ ਮੰਗ ਕਰਦੇ ਹਨ | ਦੂਜੇ ਪਾਸੇ ਵੱਡੀ ਗਿਣਤੀ ਵਿਚ ਵਪਾਰੀਆਂ ਨਾਲ ਪੁਲਿਸ ਚੌਂਕੀ ਪਹੁੰਚੇ ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦਾ ਇਲਾਕਾ ਆਰਥਿਕ ਪੱਖੋਂ ਕਮਜ਼ੋਰ ਹੈ ਅਤੇ ਦੁਕਾਨਦਾਰਾਂ 'ਤੇ ਅਜਿਹੀ ਕਾਰਵਾਈ ਨਹੀਂ ਕੀਤੀ ਜਾਣੀ ਚਾਹੀਦੀ | ਇਸ ਸੰਬੰਧੀ ਥਾਣਾ ਮੁਖੀ ਹਰਕੀਰਤ ਸਿੰਘ ਸੈਣੀ ਨੇ ਕਿਹਾ ਕਿ ਪੁਲਿਸ ਨੂੰ ਸ਼ਿਕਾਇਤ ਪ੍ਰਾਪਤ ਹੋ ਚੁੱਕੀ ਹੈ ਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਵਪਾਰੀਆਂ ਵਿਚ ਜਨਰਲ ਸਕੱਤਰ ਦਲਜੀਤ ਸਿੰਘ ਅਰੋੜਾ, ਪਿ੍ਤਪਾਲ ਸਿੰਘ ਗੰਡਾ, ਜਸਪਾਲ ਸਿੰਘ, ਇਕਬਾਲ ਸਿੰਘ, ਜਸਵੀਰ ਸਿੰਘ ਅਰੋੜਾ, ਸੰਜੇ ਮਹਾਜਨ, ਅਖਿਲ ਕੌਸ਼ਲ, ਆਸ਼ੂ ਧੀਮਾਨ, ਹਰੀ ਓਮ ਨਰਗਿਸ, ਕੁਲਦੀਪ ਬੰਗਾ, ਰਾਜ ਕੁਮਾਰ ਸੈਣੀ, ਰਾਜੂ ਮਹਾਜਨ, ਭੁਪਿੰਦਰ ਪਰਾਸ਼ਰ ਸਮੇਤ ਵੱਡੀ ਗਿਣਤੀ ਵਿਚ ਵਾਪਰੀ ਹਾਜ਼ਰ ਸਨ |

ਖੱਬੇ ਪੱਖੀਆਂ ਵਲੋਂ ਸਿਹਤ ਸਹੂਲਤਾਂ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ

ਨੰਗਲ, 25 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ ਫ਼ੀਲਡ ਇੰਪਲਾਈਜ਼ ਯੂਨੀਅਨ ਸੀਟੂ ਅਤੇ ਹੋਰ ਹਮਿਖ਼ਆਲ ਜਥੇਬੰਦੀਆਂ ਨੇ ਨੰਗਲ ਹਸਪਤਾਲ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ | ਯੂਨੀਅਨ ਦੇ ਪ੍ਰਧਾਨ ਕਾਮਰੇਡ ਵਿਨੋਦ ਭੱਟੀ ਨੇ ਦੱਸਿਆ ਕਿ ਹਸਪਤਾਲ ...

ਪੂਰੀ ਖ਼ਬਰ »

ਢੇਰ ਸ਼ਿਵ ਮੰਦਰ ਤੋਂ ਚਾਂਦੀ ਦਾ ਸ਼ੇਸ਼ ਨਾਗ ਚੋਰੀ

ਢੇਰ, 25 ਫਰਵਰੀ (ਸ਼ਿਵ ਕੁਮਾਰ ਕਾਲੀਆ)-ਢੇਰ ਸ਼ਿਵ ਮੰਦਰ ਤੋਂ ਚੋਰਾਂ ਵਲੋਂ ਦਿਨ ਦਿਹਾੜੇ ਚਾਂਦੀ ਦਾ ਸ਼ੇਸ਼ ਨਾਗ ਚੋਰੀ ਕਰ ਲਿਆ ਗਿਆ | ਜਿਸ ਦੀ ਕੀਮਤ ਲਗਪਗ ਡੇਢ ਲੱਖ ਰੁਪਏ ਦਸੀ ਜਾ ਰਹੀ ਹੈ | ਹੋਰ ਤਾਂ ਹੋਰ ਇਹ ਘਟਨਾ ਸੀ. ਸੀ. ਟੀ. ਵੀ. ਵਿਚ ਵੀ ਕੈਦ ਹੋ ਗਈ ਜੋ ਕੈਮਰੇ ਮੰਦਰ ...

ਪੂਰੀ ਖ਼ਬਰ »

ਕੌਮਾਂਤਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਗੈੱਸਟ ਲੈਕਚਰ ਤੇ ਸੱਭਿਆਚਾਰਕ ਪ੍ਰਸ਼ਨੋਤਰੀ ਮੁਕਾਬਲਾ

ਸ੍ਰੀ ਅਨੰਦਪੁਰ ਸਾਹਿਬ, 25 ਫਰਵਰੀ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਕਾਲਜ ਪਿ੍ੰਸੀਪਲ ਡਾ. ਜਸਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਅਧੀਨ ਕੌਮਾਂਤਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ...

ਪੂਰੀ ਖ਼ਬਰ »

ਆਜ਼ਾਦ ਕੌਂਸਲਰ ਦਲਜੀਤ ਸਿੰਘ ਕੈਂਥ ਕਾਂਗਰਸ 'ਚ ਹੋਏ ਸ਼ਾਮਿਲ

ਸ੍ਰੀ ਅਨੰਦਪੁਰ ਸਾਹਿਬ, 25 ਫਰਵਰੀ (ਜੇ.ਐਸ.ਨਿੱਕੂਵਾਲ)-ਨਗਰ ਕੌਂਸਲ ਚੋਣਾਂ ਦੌਰਾਨ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਵਾਰਡ ਨੰਬਰ 6 ਤੋਂ ਆਜ਼ਾਦ ਚੋਣ ਜਿੱਤੇ ਦਲਜੀਤ ਸਿੰਘ ਕੈਂਥ ਅੱਜ ਹਲਕੇ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੂੰ ਪੈਟਰੋਲ ਡੀਜ਼ਲ 'ਤੇ ਪ. ਬੰਗਾਲ ਤੇ ਮੇਘਾਲਿਆ ਦੀ ਤਰਜ਼ 'ਤੇ ਰਾਹਤ ਦੇਣ ਦੀ ਮੰਗ

ਰੂਪਨਗਰ, 25 ਫਰਵਰੀ (ਸਤਨਾਮ ਸਿੰਘ ਸੱਤੀ)-ਇਲਾਕਾ ਸੰਘਰਸ਼ ਕਮੇਟੀ ਅਤੇ ਹੋਰ ਸੰਸਥਾਵਾਂ ਦੇ ਆਗੂਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਕੈਪਟਨ ਸਰਕਾਰ ਤੋਂ ਮੰਗ ਕੀਤੀ ਕਿ ਜਿਵੇਂ ਪੱਛਮੀ ਬੰਗਾਲ, ਮੇਘਾਲਿਆ ਅਤੇ ...

ਪੂਰੀ ਖ਼ਬਰ »

ਪੰਜਾਬ ਅਤੇ ਯੂ. ਟੀ. ਮੁਲਾਜ਼ਮ ਪੈਨਸ਼ਨਰਜ਼ ਸੰਘਰਸ਼ ਕਮੇਟੀ ਦੀ ਮੀਟਿੰਗ

ਰੂਪਨਗਰ, 25 ਫਰਵਰੀ (ਸਤਨਾਮ ਸਿੰਘ ਸੱਤੀ)-ਮਹਾਰਾਜਾ ਰਣਜੀਤ ਸਿੰਘ ਬਾਗ਼ ਰੋਪੜ ਵਿਖੇ ਜ਼ਿਲ੍ਹਾ ਏਟਕ ਰੋਪੜ ਦੀ ਮੀਟਿੰਗ ਰਾਧੇ ਸ਼ਿਆਮ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਫ਼ੈਸਲਾ ਕੀਤਾ ਕਿ ਪੰਜਾਬ ਸਰਕਾਰ ਵਲੋਂ ਮਜਦੂਰ ਮੁਲਾਜ਼ਮ ਵਿਰੋਧੀ ਨੀਤੀਆਂ ਜਿਸ ਵਿਚ ...

ਪੂਰੀ ਖ਼ਬਰ »

ਰਵਿਦਾਸ ਜੈਅੰਤੀ ਮੌਕੇ ਸ਼ਹਿਰ 'ਚ ਸੰਗਤਾਂ ਵਲੋਂ ਸਜਾਈ ਵਿਸ਼ਾਲ ਸ਼ੋਭਾ ਯਾਤਰਾ

ਨੰਗਲ, 25 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਗੁਰੂ ਰਵਿਦਾਸ ਜੈਅੰਤੀ ਮੌਕੇ ਦੇਰ ਸ਼ਾਮ ਨੰਗਲ ਵਿਖੇ ਸ੍ਰੀ ਰਵਿਦਾਸ ਸਤਸੰਗ ਸਭਾ ਨੰਗਲ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਮੁਹੱਲਾ ਪੁਰਾਣਾ ਗੁਰਦੁਆਰਾ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਰ ਤੋਂ ਇਕ ਵਿਸ਼ਾਲ ...

ਪੂਰੀ ਖ਼ਬਰ »

ਸਰਕਾਰੀ ਸਕੂਲ ਰਾਮਪੁਰ ਜੱਜਰ ਵਿਖੇ ਅਧਿਆਪਕਾਂ ਦੀਆਂ ਖ਼ਾਲੀ ਅਸਾਮੀਆਂ ਭਰਨ ਦੀ ਮੰਗ

ਸ੍ਰੀ ਅਨੰਦਪੁਰ ਸਾਹਿਬ, 25 ਫਰਵਰੀ (ਕਰਨੈਲ ਸਿੰਘ)-ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਰਾਮਪੁਰ ਜੱਜਰ ਵਿਖੇ ਪਿਛਲੇ ਲੰਮੇ ਸਮੇਂ ਤੋਂ ਅਧਿਆਪਕਾਂ ਦੀਆਂ ਅਸਾਮੀਆਂ ਪੂਰੀ ਨਾਲ ਹੋਣ ਕਰਕੇ ਵਿਦਿਆਰਥੀਆਂ ਦੀ ਪੜਾਈ ਦੇ ਹੋ ਰਹੇ ਨੁਕਸਾਨ ਨੂੰ ਦੇਖਿਆ ਲੋਕਾਂ 'ਚ ਸਿੱਖਿਆ ...

ਪੂਰੀ ਖ਼ਬਰ »

ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ-ਪ੍ਰਬੰਧਕ

ਘਨੌਲੀ, 25 ਫਰਵਰੀ (ਜਸਵੀਰ ਸਿੰਘ)-ਨੇੜਲੇ ਪਿੰਡ ਬੇਗਮਪੁਰਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਹਨ ਉੱਥੇ ਹੀ ਅੱਜ ਬੇਗਮਪੁਰੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਦਾਖਲਾ ਕਰਾਉਣ ਲਈ ਜਾਗਰੂਕਤਾ ਮੁਹਿੰਮ ਆਰੰਭ

ਬੇਲਾ, 25 ਫਰਵਰੀ (ਮਨਜੀਤ ਸਿੰਘ ਸੈਣੀ)-ਸਰਕਾਰੀ ਪ੍ਰਾਇਮਰੀ ਸਕੂਲ ਬੇਲਾ ਦੇ ਮੁੱਖ ਅਧਿਆਪਕ ਸੁਖਦਰਸ਼ਨ ਸਿੰਘ ਵਲੋਂ ਕਸਬੇ ਦੇ ਲੋਕਾਂ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਬੇਲਾ ਵਿਚ ਬੱਚਿਆਂ ਦਾ ਦਾਖਲਾ ਕਰਾਉਣ ਲਈ ਜਾਗਰੂਕ ਕੀਤਾ ਗਿਆ | ਸੁਖਦਰਸ਼ਨ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲਾਲਪੁਰ ਪਿੰਡ ਵਾਸੀਆਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਦੇਣ ਲਈ ਵਿਭਾਗ ਵਲੋਂ ਬੋਰ ਦਾ ਕੰਮ ਸ਼ੁਰੂ

ਨੂਰਪੁਰ ਬੇਦੀ, 25 ਫਰਵਰੀ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਇਤਿਹਾਸਕ ਪਿੰਡ ਲਾਲਪੁਰ ਦੇ ਲੋਕਾਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਦੇਣ ਲਈ ਜਨ ਸਿਹਤ ਵਿਭਾਗ ਵਲੋਂ ਨਵੇਂ ਬੋਰ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਜਿਸ ਦਾ ਉਦਘਾਟਨ ਲਾਲਪੁਰ ਦੇ ਰਾਏ ...

ਪੂਰੀ ਖ਼ਬਰ »

ਪਿੰਡ ਭਨੂਪਲੀ ਦੀ ਪੰਚਾਇਤ ਕਾਂਗਰਸ ਪਾਰਟੀ 'ਚ ਸ਼ਾਮਿਲ

ਢੇਰ, 25 ਫਰਵਰੀ (ਸ਼ਿਵ ਕੁਮਾਰ ਕਾਲੀਆ)-ਭਨੂੰਪਲੀ ਦੀ ਪੰਚਾਇਤ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਈ | ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਸਮੁੱਚੀ ਪੰਚਾਇਤ ਦਾ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ 'ਤੇ ...

ਪੂਰੀ ਖ਼ਬਰ »

40 ਸਾਲ ਤੋਂ ਅਖ਼ਬਾਰ ਵੰਡਣ ਵਾਲਾ ਰਾਮ ਕਿਸ਼ਨ ਦੁਨੀਆ ਤੋਂ ਰੁਖ਼ਸਤ

ਨੰਗਲ, 25 ਫਰਵਰੀ (ਪ੍ਰੋ. ਅਵਤਾਰ ਸਿੰਘ)-ਪਿਛਲੇ ਕਰੀਬ ਚਾਲੀ ਸਾਲ ਤੋਂ ਨੰਗਲ/ਨਵਾਂ ਨੰਗਲ ਵਿਚ ਅਖ਼ਬਾਰਾਂ ਵੰਡਣ ਦਾ ਕੰਮ ਕਰਦੇ ਬੈਂਡਰ, ਰਾਮ ਕਿਸ਼ਨ (61) ਪੁੱਤਰ ਸਵ: ਕਰਤਾਰ ਚੰਦ ਦੀ ਅੱਜ ਮੌਤ ਹੋ ਗਈ | ਜਿਸਨੂੰ ਲੈ ਕੇ ਇਲਾਕੇ ਵਿਚ ਸੋਗ ਦੀ ਲਹਿਰ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਸਰਕਲ ਅਬਿਆਣਾ ਤੇ ਨੂਰਪੁਰ ਬੇਦੀ ਵਿਖੇ ਵਿਧਾਨ ਸਭਾ ਦੇ ਘਿਰਾਓ ਦੇ ਸਬੰਧੀ ਭਰਵੀਆਂ ਮੀਟਿੰਗਾਂ

ਨੂਰਪੁਰ ਬੇਦੀ, 25 ਫਰਵਰੀ (ਵਿੰਦਰ ਪਾਲ ਝਾਡੀਆ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਨੂਰਪੁਰ ਬੇਦੀ ਇਲਾਕੇ ਦੇ ਸਰਕਲ ਅਬਿਆਣਾ ਦੀ ਗੁਰਦੁਆਰਾ ਬਗੀਚੀ ਸਾਹਿਬ ਤੇ ਨੂਰਪੁਰ ਬੇਦੀ ਸਰਕਲ ਦੀ ਗੁਰਦੁਆਰਾ ਬਾਣ ਗੜ ਸਾਹਿਬ ਵਿਖੇ ਵਿਧਾਨ ਸਭਾ ਦਾ ਘਿਰਾਓ ਕਰਨ ਦੇ ਸਬੰਧ ਵਿਚ ਭਰਵੀਆਂ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨਜ਼ ਕੌਂਸਲ (ਰਜਿ.) ਰੂਪਨਗਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮਨਾਇਆ

ਰੂਪਨਗਰ, 25 ਫਰਵਰੀ (ਸਤਨਾਮ ਸਿੰਘ ਸੱਤੀ)-ਸੀਨੀਅਰ ਸਿਟੀਜ਼ਨਜ਼ ਕੌਂਸਲ (ਰਜਿ.) ਰੂਪਨਗਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਇਆ | ਜਿਸ ਤਹਿਤ ਗੁਰਦੁਆਰਾ ਸ੍ਰੀ ਟਿੱਬੀ ਸਾਹਿਬ ਨੇੜੇ ਨਗਰ ਕੌਂਸਲ ਦਫ਼ਤਰ ਸਵੇਰੇ 10 ਵਜੇ ਤੋਂ 1.30 ਵਜੇ ਤੱਕ ...

ਪੂਰੀ ਖ਼ਬਰ »

ਪੁਲਿਸ ਵਲੋਂ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼

ਘਨੌਲੀ, 25 ਫਰਵਰੀ (ਜਸਵੀਰ ਸਿੰਘ ਸੈਣੀ)-ਅੱਜ ਬਾਅਦ ਦੁਪਹਿਰ ਰੂਪਨਗਰ ਪੁਲਿਸ ਵਲੋਂ ਪਿੰਡ ਅਲੀਪੁਰ ਵਿਖੇ ਕੌਮੀ ਮਾਰਗ 'ਤੇ ਸਥਿਤ ਇਕ ਢਾਬੇ 'ਤੇ ਰੇਡ ਕਰਕੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕਰਦਿਆਂ ਹੋਇਆਂ 8 ਕੁੜੀਆਂ ਤੇ 4 ਬੰਦਿਆਂ ਨੂੰ ਕਾਬੂ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਜ਼ਿਲ੍ਹੇ 'ਚ 3 ਸਮਾਰਟ ਸਿਖਲਾਈ ਕੇਂਦਰ ਸਥਾਪਤ

ਰੂਪਨਗਰ, 25 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਦੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਮਾਰਟ ਬਨਾਉਣ ਦੇ ਨਾਲ-ਨਾਲ ਅਧਿਆਪਕਾਂ ਨੂੰ ਜ਼ਿਲਿ੍ਹਆਂ ਵਿਚ ਮਿਆਰੀ ਅਤੇ ਸਮਾਰਟ ਤਕਨੀਕ ਨਾਲ ਸਿੱਖਣ-ਸਿਖਾਉਣ ਵਿਧੀਆਂ ਦੀ ਸਿਖਲਾਈ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚ ਤੱਥਾਂ ਦੀ ਪੜਚੋਲ ਕਰਨ ਲਈ ਐਸ. ਸੀ. ਕਮਿਸ਼ਨ ਦੇ ਮੈਂਬਰਾਂ ਵਲੋਂ ਪ੍ਰਸ਼ਾਸਨ ਨਾਲ ਮੀਟਿੰਗ

ਰੂਪਨਗਰ, 25 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਪਿੰਡ ਛੱਜੂਮਾਜਰਾ ਜ਼ਿਲ੍ਹਾ ਮੋਹਾਲੀ ਦੇ ਵਸਨੀਕ 26 ਸਾਲਾ ਲੜਕੇ ਬਲਜਿੰਦਰ ਸਿੰਘ ਨੋਨੀ ਦੀ ਬੀਤੇ ਵਰ੍ਹੇ ਜ਼ਿਲ੍ਹਾ ਰੂਪਨਗਰ ਵਿਖੇ ਸ਼ੱਕੀ ਹਲਾਤ ਵਿਚ ਹੋਏ ਕਤਲ ਦੇ ਮਾਮਲੇ ਵਿਚ ਤਫ਼ਤੀਸ਼ ਕਰਨ ਲਈ ਪੰਜਾਬ ਰਾਜ ਸ਼ਡਿਊਲਡ ...

ਪੂਰੀ ਖ਼ਬਰ »

ਮੋਟਰ ਵਹੀਕਲ ਐਕਟ ਦੀ ਉਲੰਘਣਾ ਕਰਨ ਵਾਲੀ ਕੰਪਨੀ ਦੇ ਡੰਪ ਵਿਰੁੱਧ ਸ਼ਿਕਾਇਤ

ਰੂਪਨਗਰ, 25 ਫਰਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ ਦੇ ਟਰੱਕ ਆਪ੍ਰੇਟਰਾਂ ਨੇ ਗੁਡਸ ਟਰਾਂਸਪੋਰਟ ਓਪਰੇਟਰ ਰੂਪਨਗਰ ਰਾਹੀਂ ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਨੂੰ ਸ਼ਿਕਾਇਤ ਕਰਕੇ ਗੁਹਾਰ ਲਾਈ ਹੈ ਕਿ ਰੂਪਨਗਰ ਬਾਈਪਾਸ 'ਤੇ ਪਿੰਡ ਰਸੂਲਪੁਰ ਕੋਲ ਇਕ ਸੀਮਿੰਟ ਦੇ ਡੰਪ ...

ਪੂਰੀ ਖ਼ਬਰ »

ਖੇਤਾਂ 'ਚ ਲੱਗਿਆ ਟ੍ਰਾਂਸਫਾਰਮਰ ਤੋੜ ਕੇ ਕੀਤਾ ਕੀਮਤੀ ਸਾਮਾਨ ਚੋਰੀ

ਮੋਰਿੰਡਾ, 25 ਫਰਵਰੀ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਢੋਲਣ ਮਾਜਰਾ ਵਿਖੇ ਚੋਰਾਂ ਨੇ ਇਕ ਕਿਸਾਨ ਦੇ ਖੇਤਾਂ ਵਿਚ ਲੱਗਿਆ ਟ੍ਰਾਂਸਫਾਰਮਰ ਤੋੜ ਕੇ ਕੀਮਤੀ ਸਾਮਾਨ ਚੋਰੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਕਿਸਾਨ ਭਜਨ ਸਿੰਘ ਪੁੱਤਰ ਜਗਤ ...

ਪੂਰੀ ਖ਼ਬਰ »

ਜ਼ਿਲ੍ਹਾ ਹਸਪਤਾਲ ਰੂਪਨਗਰ ਮੋਹਰੀ ਹਸਪਤਾਲਾਂ 'ਚ ਸ਼ਾਮਿਲ-ਡੀ. ਸੀ.

ਰੂਪਨਗਰ, 25 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਦੇਣ ਵਿਚ ਜ਼ਿਲ੍ਹਾ ਹਸਪਤਾਲ ਰੂਪਨਗਰ ਮੋਹਰੀ ਹਸਪਤਾਲਾਂ ਵਿਚ ਸ਼ਾਮਿਲ ਹੈ | ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 22 ਤੋਂ 28 ਫਰਵਰੀ ਤੱਕ ਮੁਹਿੰਮ ਚਲਾਈ ਜਾ ਰਹੀ ਹੈ | ਸਰਬੱਤ ਸਿਹਤ ਬੀਮਾ ...

ਪੂਰੀ ਖ਼ਬਰ »

ਆੜ੍ਹਤੀ ਐਸੋ: ਸ੍ਰੀ ਚਮਕੌਰ ਸਾਹਿਬ ਦਾ ਜਥਾ ਕਿਸਾਨ ਅੰਦੋਲਨ ਲਈ ਦਿੱਲੀ ਰਵਾਨਾ

ਸ੍ਰੀ ਚਮਕੌਰ ਸਾਹਿਬ, 25 ਫਰਵਰੀ (ਜਗਮੋਹਣ ਸਿੰਘ ਨਾਰੰਗ)-ਆੜ੍ਹਤੀ ਐਸੋ: ਅਨਾਜ ਮੰਡੀ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਨੈਬ ਸਿੰਘ ਓਇੰਦ ਦੀ ਅਗਵਾਈ ਹੇਠ ਆੜ੍ਹਤੀਆਂ ਦਾ ਪੰਜ ਮੈਂਬਰੀ ਕਾਫ਼ਲਾ ਅੱਜ ਸਵੇਰੇ ਦਿੱਲੀ ਲਈ ਰਵਾਨਾ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋ: ਪੰਜਾਬ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 25 ਫਰਵਰੀ (ਜਗਮੋਹਣ ਸਿੰਘ ਨਾਰੰਗ)-ਮੈਡੀਕਲ ਪ੍ਰੈਕਟੀਸ਼ਨਰ ਐਸੋ ਪੰਜਾਬ ਦੀ ਬਲਾਕ ਸ੍ਰੀ ਚਮਕੌਰ ਸਾਹਿਬ ਇਕਾਈ ਦੀ ਮੀਟਿੰਗ ਸਥਾਨਕ ਪੈਨਸ਼ਨਰਜ਼ ਹੋਮ ਵਿਚ ਡਾ: ਸੁਭਾਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾਲਾਨਾ ਚੋਣ ਕਰਵਾਉਣ ਅਤੇ ਐਸੋ: ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਵਿਖੇ ਨਵੇਂ ਸੈਸ਼ਨ ਤੋਂ ਸਾਇੰਸ ਤੇ ਕਾਮਰਸ ਗਰੁੱਪ ਸ਼ੁਰੂ ਕਰਨ ਨੂੰ ਮਨਜ਼ੂਰੀ

ਨੂਰਪੁਰ ਬੇਦੀ, 25 ਫਰਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਵਿਖੇ 2021-2022 ਤੋਂ ਸਾਇੰਸ ਅਤੇ ਕਾਮਰਸ ਗਰੁੱਪ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਕਾਰਨ ਸਕੂਲ ਸਟਾਫ਼ ਤੇ ਲਾਗਲੇ ਪਿੰਡਾਂ ਦੇ ਲੋਕਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX