ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  5 minutes ago
ਇੰਡੀਅਨ ਪ੍ਰੀਮੀਅਰ ਲੀਗ 2021 : ਦਿੱਲੀ ਨੇ ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਗੁਜਰਾਤ ਵਿਚ ਨਿੱਜੀ ਹਸਪਤਾਲ, ਕਲੀਨਿਕਾਂ ਨੂੰ ਕੋਰੋਨਾ ਦੇ ਮਰੀਜ਼ਾਂ ਦੇ ਇਲਾਜ ਲਈ ਦਿੱਤੀ ਮਨਜ਼ੂਰੀ
. . .  1 day ago
ਇੰਡੀਅਨ ਪ੍ਰੀਮੀਅਰ ਲੀਗ 2021 : ਮੁੰਬਈ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20.0 ਓਵਰਾਂ ਵਿਚ 9 ਵਿਕਟਾਂ ਦੇ ਨੁਕਸਾਨ ‘ਤੇ 137 ਦੌੜਾਂ ਬਣਾਈਆਂ
. . .  1 day ago
ਕੋਰੋਨਾ ਪਾਜ਼ੀਟਿਵ ਮਰੀਜ਼ ਨੇ ਸਿਵਲ ਹਸਪਤਾਲ ਵਿਚ ਕੀਤੀ ਖੁਦਕੁਸ਼ੀ
. . .  1 day ago
ਲੁਧਿਆਣਾ , 20 ਅਪ੍ਰੈਲ { ਪਰਮਿੰਦਰ ਸਿੰਘ ਆਹੂਜਾ}- ਸਥਾਨਕ ਸਿਵਲ ਹਸਪਤਾਲ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ ਵੱਲੋਂ ਅੱਜ ਦੇਰ ਰਾਤ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਕੋਰੋਨਾ ...
ਨਵੀਂ ਦਿੱਲੀ : ਜਾਗਰੂਕਤਾ ਨਾਲ ਤਾਲਾਬੰਦੀ ਦੀ ਜ਼ਰੂਰਤ ਨਹੀਂ ਪਵੇਗੀ-- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਰਕਾਰੀ ਹਸਪਤਾਲਾਂ ਵਿਚ ਮੁਫਤ ਟੀਕਾ ਜਾਰੀ ਰਹੇਗਾ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਨੌਜਵਾਨ ਅੱਗੇ ਹੋ ਕੇ ਦੁੱਖ ਦੀ ਘੜੀ 'ਚ ਸਾਥ ਦੇਣ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਸਮਾਜ ਸੇਵੀ ਜੋ ਮਦਦ ਕਰ ਰਹੇ ਹਨ ਮੇਰੇ ਵੱਲੋਂ ਉਨ੍ਹਾਂ ਨੂੰ ਸਲਾਮ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਕੋਰੋਨਾ ਲਈ ਸਾਡੇ ਡਾਕਟਰ ਨਿਪੁੰਨ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : 1 ਮਈ ਤੋਂ 18 ਸਾਲ ਤੋਂ ਉਪਰ ਲਗਾਇਆ ਜਾਵੇਗਾ ਕੋਰੋਨਾ ਵੈਕਸਿਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਕੋਲ ਦੁਨੀਆ ਤੋਂ ਸਸਤੀ ਕੋਰੋਨਾ ਵੈਕਸਿਨ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਦੇਸ਼ ਵਿਚ ਫ਼ਰਮਾ ਸੈਕਟਰ ਕਾਫ਼ੀ ਮਜ਼ਬੂਤ ਹੈ , ਦਵਾਈ ਦੀ ਘਾਟ ਨਹੀਂ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਹਰੇਕ ਰਾਜ ਵਿਚ ਆਕਸੀਜਨ ਪਲਾਂਟ ਲਗਾਏ ਜਾਣਗੇ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਦੀ ਸਥਿਤੀ ਖ਼ਤਰਨਾਕ , ਲੋਕ ਹਦਾਇਤਾਂ ਦਾ ਕਰਨ ਪਾਲਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਕੋਰੋਨਾ ਦੀ ਚਣੌਤੀ ਵੱਡੀ ਹੈ , ਸਾਨੂੰ ਮੁਕਾਬਲਾ ਕਰਨਾ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਦੇਸ਼ ਵਿਚ ਕੋਰੋਨਾ ਦੀ ਖ਼ਤਰਨਾਕ ਸਥਿਤੀ 'ਤੇ ਬੋਲਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਸਬ ਜੇਲ੍ਹ ਪੱਟੀ ਬੰਦ ਨਹੀਂ ਕੀਤੀ ਜਾ ਰਹੀ ਤੇ ਗੋਇੰਦਵਾਲ ਸਾਹਿਬ ਵਾਲੀ ਜੇਲ੍ਹ ਵੀ ਸ਼ੁਰੂ ਕਰ ਦਿੱਤੀ ਜਾਵੇਗੀ
. . .  1 day ago
ਪੱਟੀ ,20 ਅਪ੍ਰੈਲ (ਕੁਲਵਿੰਦਰਪਾਲ ਸਿੰਘ ਬੋਨੀ)-ਸਬ ਜੇਲ੍ਹ ਪੱਟੀ ਬੰਦ ਨਹੀਂ ਕੀਤੀ ਜਾ ਰਹੀ ਅਤੇ ਨਾਲ ਹੀ ਗੋਇੰਦਵਾਲ ਸਾਹਿਬ ਵਾਲੀ ਜੇਲ੍ਹ ਵੀ ਮੁਕੰਮਲ ਹੋਣ ਉਪਰੰਤ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਪੱਟੀ ਦੇ ਵਿਧਾਇਕ ...
ਇੰਡੀਅਨ ਪ੍ਰੀਮੀਅਰ ਲੀਗ 2021 :ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
2 ਮਹੀਨੇ ਦੇ ਬੱਚੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਲੁਧਿਆਣਾ, 20 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਸ਼ਹਿਰ ਵਿਚ ਇੱਕ ਮਾਸੂਮ ਬੱਚੇ ਵਿਚ ਕੋਰੋਨਾ ਪਾਜ਼ੀਟਿਵ ਪਾਏ ਜਾਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ। ਸੀ. ਐੱਮ .ਸੀ. ਅਤੇ ਹਸਪਤਾਲ ਲੁਧਿਆਣਾ ਦੇ ਮੈਡੀਕਲ ਸੁਪਰਡੈਂਟ ਡਾ. ਅਨਿਲ ...
ਚਲਦੀ ਟਰੇਨ ਦੇ ਅੱਗਿਓਂ ਬੱਚੇ ਦੀ ਜਾਨ ਬਚਾਉਣ ਵਾਲੇ ਨੂੰ ਮਿਲੇਗਾ ਇਨਾਮ 'ਚ ਮੋਟਰਸਾਈਕਲ
. . .  1 day ago
ਮੁੰਬਈ , 20 ਅਪ੍ਰੈਲ -ਬੀਤੇ ਦਿਨੀਂ ਮੁੰਬਈ 'ਚ ਚਲਦੀ ਟਰੇਨ ਦੇ ਅੱਗੇ ਡਿੱਗੇ ਬੱਚੇ ਨੂੰ ਬਚਾਉਣ ਵਾਲੇ ਮਯੂਰ ਨੂੰ ਜਾਵਾ ਵੱਲੋਂ ਮੋਟਰ ਸਾਈਕਲ ਇਨਾਮ ਦਿਤਾ ਜਾਵੇਗਾ।
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ ਆਏ 23 ਹੋਰ ਨਵੇਂ ਮਾਮਲੇ
. . .  1 day ago
ਮੋਗਾ , 20 ਅਪ੍ਰੈਲ ( ਗੁਰਤੇਜ ਸਿੰਘ ਬੱਬੀ )- ਅੱਜ ਮੋਗਾ ਵਿਚ ਕੋਰੋਨਾ ਨਾਲ ਇਕ ਮੌਤ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ ਅਤੇ 23 ਨਵੇਂ ਮਾਮਲੇ ਆਏ ਹਨ । ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 114 ਹੋ ਗਿਆ ...
ਫ਼ਾਜ਼ਿਲਕਾ ਜ਼ਿਲੇ ਵਿਚ ਕੋਰੋਨਾ ਨਾਲ 3 ਮੌਤਾਂ, 165 ਨਵੇਂ ਕੇਸ ਆਏ
. . .  1 day ago
ਫ਼ਾਜ਼ਿਲਕਾ, 20 ਅਪ੍ਰੈਲ(ਦਵਿੰਦਰ ਪਾਲ ਸਿੰਘ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ ਕੋਰੋਨਾ ਕਾਰਨ 3 ਮੌਤਾਂ ਹੋਈਆਂ ਹਨ, ਜਿਨਾਂ ਨਾਲ ਮੌਤਾਂ ਦੀ ਗਿਣਤੀ 102 ਹੋ ਗਈ ਹੈ। ਸਿਹਤ ਵਿਭਾਗ ...
ਪ੍ਰੋਫ਼ੈਸਰ ਅਰਵਿੰਦ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਨਿਯੁਕਤ
. . .  1 day ago
ਪਟਿਆਲਾ,20 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫ਼ੈਸਰ ਅਰਵਿੰਦ ਨੂੰ ਨਿਯੁਕਤ ਕੀਤਾ ਗਿਆ ਹੈ।ਪ੍ਰੋਫ਼ੈਸਰ ਅਰਵਿੰਦ ਦੀ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵਜੋਂ ਇਹ ਨਿਯੁਕਤੀ ਅਗਲੇ ...
ਅਮਰੀਕ ਸਿੰਘ ਆਲੀਵਾਲ ਸ਼ੂਗਰਫੈਡ ਦੇ ਮੁੜ ਚੇਅਰਮੈਨ ਨਿਯੁਕਤ
. . .  1 day ago
ਚੰਡੀਗੜ੍ਹ, 20 ਅਪ੍ਰੈਲ-ਪੰਜਾਬ ਸਰਕਾਰ ਵੱਲੋਂ ਸਾਬਕਾ ਲੋਕ ਸਭਾ ਮੈਂਬਰ ਸ. ਅਮਰੀਕ ਸਿੰਘ ਆਲੀਵਾਲ ਨੂੰ ਸ਼ੂਗਰਫੈਡ ਦਾ ਮੁੜ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸਹਿਕਾਰਤਾ ਵਿਭਾਗ ਵੱਲੋਂ ਇਸ ਸਬੰਧੀ ਬਾਕਾਇਦਾ ਨੋਟੀਫਿਕੇਸ਼ਨ ਜਾਰੀ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਬਠਿੰਡਾ

ਨਰਮੇ ਦੇ ਅਣ-ਅਧਿਕਾਰਤ ਬੀਜ ਦੀ ਵਿਕਰੀ ਰੋਕਣ ਲਈ ਜ਼ਿਲ੍ਹਾ ਪੱਧਰੀ ਟੀਮਾਂ ਦਾ ਗਠਨ

ਬਠਿੰਡਾ, 25 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਸਹਾਇਕ ਕਮਿਸ਼ਨਰ (ਜ) ਬਠਿੰਡਾ ਵਰਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਨਰਮੇ ਦੀ ਫ਼ਸਲ ਤੇ ਚਿੱਟੀ ਮੱਖੀ ਨਾਲ ਹੋਣ ਵਾਲੇ ਸੰਭਾਵੀ ਹਮਲੇ ਦੀ ਰੋਕਥਾਮ ਲਈ ਚਿੱਟੀ ਮੱਖੀ ਦੇ ਪਨਾਹਗਾਰ ਨਦੀਨ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠਕੰਡਾ, ਧਤੂਰਾ, ਭੰਗ, ਗਾਜਰਘਾਹ, ਮਕੋਹ, ਗੁੱਤਪੱਟਣਾ ਅਤੇ ਜੰਗਲੀ ਸੂਰਜਮੁਖੀ ਨੂੰ ਨਸ਼ਟ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਅਤੇ ਬਲਾਕ ਖੇਤੀਬਾੜੀ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਇਕ ਹਫ਼ਤੇ ਦੇ ਅੰਦਰ-ਅੰਦਰ ਆਪਣੇ ਵਿਭਾਗ ਦੀ ਪ੍ਰਗਤੀ ਰਿਪੋਰਟ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਦੇ ਦਫ਼ਤਰ ਵਿਖੇ ਭੇਜੀ ਜਾਵੇ | ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਡਾ: ਬਹਾਦਰ ਸਿੰਘ ਸਿੱਧੂ ਨੇ ਪ੍ਰਧਾਨ ਦੇ ਧਿਆਨ ਵਿਚ ਲਿਆਂਦਾ ਕਿ ਖੇਤੀਬਾੜੀ ਵਿਭਾਗ ਵਲੋਂ ਨਰਮੇ ਦੀ ਫ਼ਸਲ ਤੇ ਚਿੱਟੀ ਮੱਖੀ ਦੇ ਸੰਭਾਵੀ ਹਮਲੇ ਨੂੰ ਰੋਕਣ ਲਈ ਚਿੱਟੀ ਮੱਖੀ ਦੇ ਪਨਾਹਗਾਰ ਨਦੀਨਾਂ ਨੂੰ ਨਸ਼ਟ ਕਰਨ ਲਈ ਮਾਰਚ 2021 ਤੋਂ ਪਿੰਡ ਵਾਰ ਕਿਸਾਨ ਸਿਖਲਾਈ ਕੈਪਾਂ ਸਬੰਧੀ ਸ਼ਡਿਊਲ ਤਿਆਰ ਕੀਤਾ ਗਿਆ ਹੈ | ਇਨ੍ਹਾਂ ਕੈਪਾਂ ਰਾਹੀਂ ਕਿਸਾਨਾਂ ਨੂੰ ਚਿੱਟੀ ਮੱਖੀ ਦੀ ਰੋਕਥਾਮ ਲਈ ਨਦੀਨ ਨਸ਼ਟ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ | ਇਸ ਸਬੰਧੀ ਵਿਭਾਗ ਵਲੋਂ ਅਖ਼ਬਾਰਾਂ, ਮੋਬਾਈਲ ਵੈਨਾਂ ਅਤੇ ਵਿਭਾਗੀ ਲਿਟਰੇਚਰ ਰਾਹੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ | ਇਸ ਮੀਟਿੰਗ ਦੌਰਾਨ ਖੇਤੀਬਾੜੀ ਵਿਭਾਗ ਵਲੋਂ ਤਿਆਰ ਕੀਤੀ ਗਈ ਪੀ.ਪੀ.ਟੀ. ਰਾਹੀਂ ਸਮੂਹ ਵਿਭਾਗਾਂ ਨੂੰ ਪਨਾਹਗਾਰ ਨਦੀਨਾਂ ਅਤੇ ਚਿੱਟੀ ਮੱਖੀ ਦੇ ਲਾਰਵੇ ਅਤੇ ਅਡਲਟ ਦੀ ਪਹਿਚਾਣ ਕਰਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਵਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਰਮੇ ਦੀ ਫ਼ਸਲ ਦੀ ਬਿਜਾਈ ਤੋਂ ਪਹਿਲਾਂ 10 ਅਪ੍ਰੈਲ ਤੱਕ ਆਪਣੇ ਵਿਭਾਗ ਅਧੀਨ ਆਉਂਦੇ ਏਰੀਏ ਵਿਚ ਚਿੱਟੀ ਮੱਖੀ ਦੇ ਪਨਾਹਗਾਰ ਨਦੀਨਾਂ ਨੂੰ ਨਸ਼ਟ ਕਰਨ ਬਾਰੇ ਹਦਾਇਤ ਕੀਤੀ | ਇਸ ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਨੇ ਡਿਪਟੀ ਡਾਇਰੈਕਟਰ ਬਾਗਬਾਨੀ ਨੂੰ ਉਨ੍ਹਾਂ ਦੇ ਵਿਭਾਗ ਅਧੀਨ ਆਉਦੀਆਂ ਸਬਜ਼ੀਆਂ ਜਿਵੇਂ ਕਿ ਬੈਂਗਣ, ਆਲੂ, ਟਮਾਟਰ, ਮਿਰਚਾਂ, ਮੂੰਗੀ ਅਤੇ ਖੀਰੇ ਆਦਿ ਦੇ ਕਿਸਾਨ ਖੇਤਾਂ ਵਿਚ ਵਿਸ਼ੇਸ਼ ਤੌਰ 'ਤੇ ਧਿਆਨ ਦੇਣ ਬਾਰੇ ਕਿਹਾ ਕਿਉਂਕਿ ਚਿੱਟੀ ਮੱਖੀ ਇਨ੍ਹਾਂ ਸਬਜ਼ੀਆਂ ਉਪਰ ਵੀ ਪਲਦੀ ਹੈ | ਉਨ੍ਹਾਂ ਹਾਊਸ ਨੂੰ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਨਰਮੇ/ਕਪਾਹ ਦੇ ਅਣ-ਅਧਿਕਾਰਤ ਬੀਜ (ਜੋ ਗੁਜਰਾਤੀ ਬੀਜ ਜਾਂ ਕਿਸੇ ਹੋਰ ਸੂਬਿਆਂ ਤੋਂ ਆਉਂਦਾ ਹੈ) ਨੂੰ ਜ਼ਿਲ੍ਹੇ ਵਿਚ ਆਉਣ ਤੋਂ ਰੋਕਣ ਸਬੰਧੀ ਜ਼ਿਲ੍ਹਾ ਪੱਧਰੀ ਟੀਮਾਂ ਦਾ ਗਠਿਨ ਕੀਤਾ ਜਾ ਚੁੱਕਾ ਹੈ, ਜੋ ਰੇਲਵੇ ਸਟੇਸ਼ਨਾਂ/ਬੱਸ ਸਟੈਂਡ ਆਦਿ ਥਾਵਾਂ ਤੇ ਚੈਕਿੰਗ ਕਰਨਗੀਆਂ | ਉਨ੍ਹਾਂ ਹਾਊਸ ਨੂੰ ਦੱਸਿਆ ਕਿ ਕਿਸਾਨਾਂ ਨੂੰ ਅਪੀਲ ਕੀਤੀ ਜਾਵੇ ਕਿ ਇਸ ਸਾਲ ਨਰਮੇ/ਕਪਾਹ ਦੇ ਬੀਜ ਦੀਆਂ ਪੀ.ਏ.ਯੂ. ਲੁਧਿਆਣਾ ਵਲੋਂ ਸਿਫ਼ਾਰਿਸ਼ ਕੀਤੀਆਂ ਕਿਸਮਾਂ ਦੇ ਬੀਜ ਹੀ ਬੀਜੇ ਜਾਣ ਤੇ ਇਹ ਬੀਜ ਸਿਰਫ਼ ਸਰਕਾਰੀ ਅਦਾਰਿਆਂ ਜਾਂ ਰਜਿਸਟਰਡ ਡੀਲਰਾਂ ਪਾਸੋਂ ਹੀ ਖਰੀਦਿਆ ਜਾਵੇ ਅਤੇ ਬੀਜ ਖਰੀਦਣ ਸਮੇਂ ਪੱਕਾ ਬਿੱਲ, ਬੈਚ ਨੰ:, ਅਲਾਟ ਨੂੰ ਜ਼ਰੂਰ ਲਿਆ ਜਾਵੇ ਕਿੳਾੁਕਿ ਇਨ੍ਹਾਂ ਅਣ-ਅਧਿਕਾਰਤ ਬੀਜਾਂ ਤੇ ਵੀ ਚਿੱਟੀ ਮੱਖੀ ਪਨਾਹ ਲੈਂਦੀ ਹੈ ਅਤੇ ਨਰਮੇ ਦੇ ਝਾੜ 'ਤੇ ਅਸਰ ਪੈਂਦਾ ਹੈ |

ਪਿੰਡ ਘੜੈਲੀ ਲਾਗੇ ਨਹਿਰੀ ਰਜਬਾਹੇ 'ਚ ਪਿਆ ਪਾੜ

ਚਾਉਕੇ, 25 ਫਰਵਰੀ (ਮਨਜੀਤ ਸਿੰਘ ਘੜੈਲੀ)- ਪਿੰਡ ਘੜੈਲੀ ਵਿਖੇ ਨਹਿਰੀ ਰਜਵਾਹੇ 'ਚ ਪਾੜ ਪੈਣ ਕਾਰਨ ਇਕ ਕਿਸਾਨ ਦੀ ਕਰੀਬ 5 ਏਕੜ ਆਲੂ ਦੀ ਫ਼ਸਲ ਦਾ ਨੁਕਸਾਨ ਹੋਣ ਦੀ ਖ਼ਬਰ ਹੈ | ਕਿਸਾਨ ਬਲਵਿੰਦਰ ਸਿੰਘ ਘੜੈਲੀ ਨੇ ਦੱਸਿਆ ਕਿ ਨਹਿਰੀ ਵਿਭਾਗ ਦੀ ਅਣਗਹਿਲੀ ਕਾਰਨ ਮੇਰੀ ਆਲੂਆਂ ...

ਪੂਰੀ ਖ਼ਬਰ »

ਸ਼ਾਂਤੀ, ਅਨੁਸ਼ਾਸਨ ਤੇ ਏਕਤਾ ਨਾਲ ਖੇਤੀ ਕਾਨੂੰਨ ਰੱਦ ਕਰਵਾ ਕੇ ਰਹਾਂਗੇ-ਭਾਈਰੂਪਾ

ਰਾਮਪੁਰਾ ਫੂਲ, 25 ਫਰਵਰੀ (ਨਰਪਿੰਦਰ ਸਿੰਘ ਧਾਲੀਵਾਲ)- ਇੱਥੋਂ ਦੇ ਰੇਲ ਮੋਰਚੇ 'ਚ ਸ਼ਾਮਿਲ ਸੈਂਕੜੇ ਕਿਸਾਨ ਮਰਦ ਔਰਤਾਂ ਨੇ ਐਲਾਨ ਕੀਤਾ ਹੈ ਕਿ ਕਿਸਾਨ ਸੱਚੇ ਦੇਸ਼ ਭਗਤ ਹਨ, ਇਨ੍ਹਾਂ ਦੇ ਦੇਸ਼ ਪ੍ਰੇਮ 'ਤੇ ਸ਼ੱਕ ਕਰਨਾ ਬੇਮਾਅਨਾ ਹੈ, ਉਨ੍ਹਾਂ ਕੋਲ ਅਮਨ-ਸ਼ਾਂਤੀ, ...

ਪੂਰੀ ਖ਼ਬਰ »

ਟੋਲ ਪਲਾਜ਼ਾ ਕਰਮਚਾਰੀ ਯੂਨੀਅਨ ਵਲੋਂ ਪ੍ਰਬੰਧਕਾਂ ਖ਼ਿਲਾਫ਼ ਨਾਅਰੇਬਾਜ਼ੀ

ਲਹਿਰਾ ਮੁਹੱਬਤ, 25 ਫਰਵਰੀ (ਸੁਖਪਾਲ ਸਿੰਘ ਸੁੱਖੀ)-ਟੋਲ ਪਲਾਜ਼ਾ ਕਰਮਚਾਰੀ ਯੂਨੀਅਨ ਨੇ ਟੋਲ ਪ੍ਰਬੰਧਕਾਂ ਖ਼ਿਲਾਫ਼ ਤਨਖ਼ਾਹਾਂ ਨਾ ਦੇਣ ਤੇ ਨੌਕਰੀ ਬਹਾਲੀ ਲਈ 37ਵੇਂ ਦਿਨ ਦੀ ਹੜਤਾਲ ਤੇ 19ਵੇਂ ਦਿਨ ਦਫ਼ਤਰ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ ਗਈ | ਇਸ ਬਾਰੇ ਟੋਲ ...

ਪੂਰੀ ਖ਼ਬਰ »

ਹਰਿਆਣਾ ਸ਼ਰਾਬ ਬਰਾਮਦ

ਰਾਮਾਂ ਮੰਡੀ, 25 ਫਰਵਰੀ (ਗੁਰਪ੍ਰੀਤ ਸਿੰਘ ਅਰੋੜਾ)- ਐਸ. ਐਸ. ਪੀ. ਬਠਿੰਡਾ ਭੁਪਿੰਦਰਜੀਤ ਸਿੰਘ ਵਿਰਕ ਵਲੋਂ ਨਸ਼ਿਆਂ ਦੇ ਖਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਸਫ਼ਲਤਾ ਮਿਲੀ, ਜਦੋਂ ਰਾਮਾਂ ਥਾਣਾ ਮੁਖੀ ਪਰਵਿੰਦਰ ਸਿੰਘ ਸੇਖੋਂ ਦੇ ਨਿਰਦੇਸ਼ਾਂ 'ਤੇ ਹੌਲਦਾਰ ਬਲਵਿੰਦਰ ...

ਪੂਰੀ ਖ਼ਬਰ »

ਕੇਂਦਰ ਤੇਲ ਤੇ ਗੈਸ ਦੇ ਰੇਟ ਘਟਾਏ-ਜੱਜਲ

ਰਾਮਾ ਮੰਡੀ, 24 ਫਰਵਰੀ (ਅਮਰਜੀਤ ਸਿੰਘ ਲਹਿਰੀ)- ਹਲਕਾ ਤਲਵੰਡੀ ਸਾਬੋ ਦੇ ਸਮਾਜ ਸੇਵੀ ਤੇ ਬਲਾਕ ਸੰਮਤੀ ਮੈਂਬਰ ਜਗਦੇਵ ਸਿੰਘ ਜੱਜਲ ਨੇ ਡੀਜ਼ਲ-ਪੈਟਰੋਲ ਦੀਆਂ ਵਧ ਰਹੀਆਂ ਕੀਮਤਾਂ ਤੇ ਦਿਨੋਂ-ਦਿਨ ਵਧ ਰਹੀ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ਸਰਕਾਰ 'ਤੇ ਤਿੱਖੇ ...

ਪੂਰੀ ਖ਼ਬਰ »

ਮਹਿਰਾਜ 'ਚ ਮਰਦ, ਔਰਤਾਂ ਦੀ ਸਾਂਝੀ 11 ਮੈਂਬਰੀ ਕਮੇਟੀ ਦਾ ਗਠਨ

ਮਹਿਰਾਜ, 25 ਫਰਵਰੀ (ਸੁਖਪਾਲ ਮਹਿਰਾਜ)- ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮਰਦ ਅਤੇ ਔਰਤਾਂ ਦੀ ਇਕ ਸਾਂਝੀ ਕਮੇਟੀ ਦਾ ਗਠਿਨ ਕਰਨ ਲਈ ਪਿੰਡ ਮਹਿਰਾਜ ਵਿਖੇ ਮੀਟਿੰਗ ਕੀਤੀ ਗਈ ਜਿਸ 'ਚ ਮਰਦ-ਔਰਤਾਂ ਨੇ ਸ਼ਿਰਕਤ ਕੀਤੀ ਅਤੇ ਭੱਖਦੀਆਂ ਮੰਗਾਂ ਦੇ ਵਿਚਾਰ ...

ਪੂਰੀ ਖ਼ਬਰ »

ਐੱਚ.ਪੀ.ਸੀ.ਐੱਲ. ਨੇ ਆਫ਼ਤ ਪ੍ਰਬੰਧਨ ਸਬੰਧੀ ਕਰਵਾਈ ਮੌਕ ਡਿ੍ਲ

ਬਠਿੰਡਾ, 25 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐੱਚ. ਪੀ. ਸੀ. ਐੱਲ.) ਰਾਮਾਂ ਮੰਡੀ ਵਲੋਂ ਜ਼ਿਲ੍ਹਾ ਅਧਿਕਾਰੀਆਂ ਦੇ ਨਾਲ ਮਿਲ ਕੇ ਆਫ਼ਤ ਪ੍ਰਬੰਧਨ ਮੌਕ ਡਿ੍ਲ ਡੀ. ਐਸ. ਪੀ. ਤਲਵੰਡੀ ਸਾਬੋ ਮਨੋਜ ਗੋਰਸੀ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ਼ ਫ਼ਿਜ਼ੀਕਲ ਐਜੂਕੇਸ਼ਨ 'ਚ ਖੇਡ ਮੁਕਾਬਲੇ

ਤਲਵੰਡੀ ਸਾਬੋ, 25 ਫਰਵਰੀ (ਰਵਜੋਤ ਸਿੰਘ ਰਾਹੀ)-ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ਼ ਫ਼ਿਜ਼ੀਕਲ ਐਜੂਕੇਸ਼ਨ ਵਲੋਂ ਡਾ: ਚਰਨ ਸਿੰਘ ਸੇਖੋਂ (ਡੀਨ) ਦੀ ਰਹਿਨੁਮਾਈ ਹੇਠ ਕਰਵਾਏ ਜਾ ਰਹੇ ਅੰਦਰੂਨੀ ਖੇਡ ਮੈਚਾਂ ਦੀ ਲੜੀ ਅੱਜ ਸਮਾਪਤ ਹੋ ਗਈ | ਸਮਾਪਤੀ ਸਮਾਰੋਹ ...

ਪੂਰੀ ਖ਼ਬਰ »

ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਹੁਕਮ ਜਾਰੀ

ਬਠਿੰਡਾ, 25 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲੇ੍ਹ ਵਿਚ ਅੰਦਰੂਨੀ ਅਤੇ ਬਾਹਰੀ ਸਮਾਜਿਕ ਇਕੱਠਾਂ ...

ਪੂਰੀ ਖ਼ਬਰ »

ਲਾਲ ਕਿਲ੍ਹਾ ਮਾਮਲੇ 'ਚ 7 ਹੋਰ ਕਿਸਾਨ ਰਿਹਾਅ

ਰਾਮਾਂ ਮੰਡੀ, 25 ਫਰਵਰੀ (ਤਰਸੇਮ ਸਿੰਗਲਾ, ਅਮਰਜੀਤ ਸਿੰਘ ਲਹਿਰੀ, ਗੁਰਪ੍ਰੀਤ ਸਿੰਘ ਅਰੋੜਾ)- 26 ਜਨਵਰੀ ਨੂੰ ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਸਮੇਂ ਕਿਲ੍ਹੇ ਵਿਖੇ ਹੋਈ ਹਿੰਸਾ ਦੇ ਮਾਮਲੇ ਦੌਰਾਨ ਗਿ੍ਫ਼ਤਾਰ ਕੀਤੇ ਗਏ ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਦੇ 7 ...

ਪੂਰੀ ਖ਼ਬਰ »

ਗੁਰਮਤਿ ਵਿਦਿਆਲਾ 'ਚ ਧਾਰਮਿਕ ਸਮਾਗਮ

ਤਲਵੰਡੀ ਸਾਬੋ, 25 ਫਰਵਰੀ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਨਨਕਾਣਾ ਸਾਹਿਬ ਨੂੰ ਕਰੀਬ ਇਕ ਸਦੀ ਪਹਿਲਾਂ ਨਰੈਣੂ ਮਹੰਤ ਤੋਂ ਆਜ਼ਾਦ ਕਰਵਾਉਣ ਲਈ ਸ਼ਹੀਦੀਆਂ ਦੇਣ ਵਾਲੇ ਭਾਈ ਲਛਮਣ ਸਿੰਘ ਧਾਰੋਵਾਲੀ ਅਤੇ ਭਾਈ ਈਸ਼ਰ ਸਿੰਘ ਝੱਬਰ ਸਮੇਤ ...

ਪੂਰੀ ਖ਼ਬਰ »

ਦੰਦਾਂ ਦੀ ਜਾਂਚ ਤੇ ਖੂਨਦਾਨ ਕੈਂਪ 28 ਨੂੰ

ਰਾਮਾਂ ਮੰਡੀ, 25 ਫਰਵਰੀ (ਤਰਸੇਮ ਸਿੰਗਲਾ)- ਇਲਾਕੇ ਦੀਆਂ ਮਸ਼ਹੂਰ ਸਮਾਜਿਕ ਸੰਸਥਾਵਾਂ ਲੋਕ ਭਲਾਈ ਸੇਵਾ ਸੰਮਤੀ ਅਤੇ ਖ਼ਾਲਸਾ ਸੇਵਾ ਮਿਸ਼ਨ ਵਲੋਂ ਮਹਿੰਗੇ ਇਲਾਜ ਨੂੰ ਵੇਖਦੇ ਹੋਏ ਜ਼ਰੂਰਤ ਮੰਦਾ ਲਈ ਇਕ ਵਿਸ਼ਾਲ ਦੰਦਾ ਦੀ ਜਾਂਚ ਅਤੇ ਖੂਨਦਾਨ ਕੈਂਪ ਜੈਨ ਹਸਪਤਾਲ ...

ਪੂਰੀ ਖ਼ਬਰ »

ਦੇਸੀ ਪਿਸਤੌਲ ਤੇ 2 ਜ਼ਿੰਦਾ ਕਾਰਤੂਸ ਸਮੇਤ ਇਕ ਗਿ੍ਫ਼ਤਾਰ

ਬਠਿੰਡਾ, 25 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੁਲਿਸ ਨੇ ਇਕ ਵਿਅਕਤੀ ਨੂੰ ਪਿਸਤੌਲ ਤੇ 2 ਜ਼ਿੰਦਾ ਕਾਰਤੂਸ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਸਥਾਨਕ ਮਾਡਲ ਟਾਊਨ, ਫ਼ੇਸ-2 ਦੇ ਟੀ-ਪੁਆਇੰਟ ...

ਪੂਰੀ ਖ਼ਬਰ »

ਨਿੱਜੀ ਕੰਪਨੀਆਂ ਤੇ ਬੈਂਕਾਂ ਵਲੋਂ ਨੋਟਿਸ ਭੇਜਣ 'ਤੇ ਔਰਤਾਂ ਨੇ ਐੱਸ.ਐੱਸ.ਪੀ. ਨੂੰ ਮੰਗ ਪੱਤਰ ਦਿੱਤਾ

ਬਠਿੰਡਾ, 25 ਫਰਵਰੀ (ਅਵਤਾਰ ਸਿੰਘ)- ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੀਆਂ ਸ਼ਿਕਾਰ ਪੇਂਡੂ ਔਰਤਾਂ ਵਲੋਂ ਘਰੇਲੂ ਕੰਮਕਾਜ ਵਾਸਤੇ ਨਿੱਜੀ ਕੰਪਨੀਆਂ ਅਤੇ ਬੈਂਕਾਂ ਵਲੋਂ ਪੇਂਡੂ ਔਰਤਾਂ ਨੂੰ ਕਰਜ਼ਾ ਨਾ ਮੋੜਣ ਸਬੰਧੀ ਕਿਹਾ ਗਿਆ ਸੀ, ਪ੍ਰੰਤੂ ਉਨ੍ਹਾਂ ਦੋਸ਼ ਲਗਾਇਆ ਕਿ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਦੀ ਬਲਾਕ ਪੱਧਰੀ ਮੀਟਿੰਗ

ਤਲਵੰਡੀ ਸਾਬੋ, 25 ਫਰਵਰੀ (ਨਵਜੋਤ ਸਿੰਘ ਰਾਹੀ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਬਲਾਕ ਪੱਧਰੀ ਮੀਟਿੰਗ ਸਥਾਨਕ ਭਾਈ ਡੱਲ ਸਿੰਘ ਪਾਰਕ ਵਿਖੇ ਜ਼ਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ ਦੀ ਅਗਵਾਈ ਵਿਚ ਹੋਈ, ਜਿਸ ਦੌਰਾਨ 27 ਫਰਵਰੀ ਦਿੱਲੀ ਜਾਣ ਲਈ ਉਲੀਕੇ ਪ੍ਰੋਗਰਾਮ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਸਰਕਲ ਦੇ ਜੀਰਾ ਮੰਡਲ 'ਚ ਪਾਵਰਕਾਮ ਟੀਮਾਂ ਵਲੋਂ ਛਾਪੇ

ਬਠਿੰਡਾ, 25 ਫਰਵਰੀ (ਸ.ਰ.)- ਪਾਵਰਕਾਮ ਵਲੋਂ ਬਿਜਲੀ ਚੋਰੀ ਦੇ ਮਾਮਲਿਆਂ ਨੂੰ ਫੜਨ ਲਈ ਆਪਣੀਆਂ ਕਾਰਵਾਈਆਂ ਨੂੰ ਤੇਜ਼ ਕਰਦਿਆਂ ਸ਼ੁਰੂ ਕੀਤੀ ਮੁਹਿੰਮ ਤਹਿਤ ਇਨਫੋਰਸਮੈਂਟ ਸਰਕਲ ਬਠਿੰਡਾ ਦੀਆਂ 4 ਟੀਮਾਂ ਵਲੋਂ ਜੀਰਾ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਛਾਪੇਮਾਰੀ ...

ਪੂਰੀ ਖ਼ਬਰ »

ਮਾਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਬਠਿੰਡਾ, 25 ਫਰਵਰੀ (ਅਵਤਾਰ ਸਿੰਘ)-ਸਥਾਨਕ ਸ਼ਹਿਰ ਵਿਚ ਪਿਛਲੇ ਤਿੰਨ ਦਿਨਾਂ ਵਿਚ ਹਰ ਰੋਜ਼ ਨੌਜਵਾਨਾਂ ਵਲੋਂ ਆਪਣੀ ਜੀਵਨ ਲੀਲਾ ਖ਼ਤਮ ਕੀਤੀ ਗਈ ਹੈ | ਅੱਜ ਇਕ ਹੋਰ ਨੌਜਵਾਨ ਵਲੋਂ ਰੇਲਵੇ ਯਾਰਡ ਦੀ ਲਾਈਨਾਂ 'ਤੇ ਸ਼ੰਟਿੰਗ ਕਰਨ ਵਾਲੀ ਜਗ੍ਹਾ ਲਾਈਨ ਨੰਬਰ 13 'ਤੇ ਸ਼ੰਟਿੰਗ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੀ ਬਲਾਕ ਪੱਧਰੀ ਮੀਟਿੰਗ

ਨਥਾਣਾ, 25 ਫਰਵਰੀ (ਗੁਰਦਰਸ਼ਨ ਲੁੱਧੜ)- ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਬਲਾਕ ਨਥਾਣਾ ਇਕਾਈ ਦੀ ਵਿਸ਼ੇਸ਼ ਮੀਟਿੰਗ ਬਲਜਿੰਦਰ ਸ਼ਰਮਾ ਕੋਟਸ਼ਮੀਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਰਮਚਾਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ 'ਤੇ ...

ਪੂਰੀ ਖ਼ਬਰ »

ਮੁਫ਼ਤ ਜਾਂਚ ਕੈਂਪ ਦੌਰਾਨ 99 ਮਰੀਜ਼ਾਂ ਦੀ ਜਾਂਚ

ਗੋਨਿਆਣਾ, 25 ਫਰਵਰੀ (ਲਛਮਣ ਦਾਸ ਗਰਗ)-ਲਾਇਨਜ਼ ਕਲੱਬ ਗੋਨਿਆਣਾ 321-ਵਲੋਂ ਲਾਇਨ ਵਿਕਾਸ ਕੁਮਾਰ (ਵਿਕੀ) ਦੀ ਪ੍ਰਧਾਨਗੀ ਹੇਠ ਅੱਜ ਨਿਊਲਾਇਫ਼ ਮੈਡੀਸਿਟੀ ਹਸਪਤਾਲ ਬਠਿੰਡਾ ਦੇ ਸਹਿਯੋਗ ਨਾਲ ਲਾਇਨ ਸੁਖਪਾਲ ਸਿੰਘ ਬੁੱਟਰ (ਪ੍ਰੋਜੈਕਟ-ਚੇਅਰਮੈਨ) ਗੋਨਿਆਣਾ ਵਲੋਂ ਡਾ: ...

ਪੂਰੀ ਖ਼ਬਰ »

ਗੁਜਰਾਤ ਦੇ ਸੇਵਾ-ਮੁਕਤ ਡੀ.ਜੀ.ਪੀ. ਚਿਤਰੰਜਨ ਸਿੰਘ ਸਿੱਧੂ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

ਬਠਿੰਡਾ, 25 ਫਰਵਰੀ (ਕੰਵਲਜੀਤ ਸਿੰਘ ਸਿੱਧੂ)- 1976 ਬੈਚ ਦੇ ਆਈ.ਪੀ.ਐਸ. ਅਧਿਕਾਰੀ ਤੇ ਗੁਜਰਾਤ ਦੇ ਸੇਵਾ ਮੁਕਤ ਡੀ.ਜੀ.ਪੀ. ਰਹੇ ਚਿਤਰੰਜਨ ਸਿੰਘ ਸਿੱਧੂ ਜਿਨ੍ਹਾਂ ਦਾ ਬੀਤੇ ਕੱਲ੍ਹ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ ਸੀ, ਦਾ ਅੱਜ ਬਠਿੰਡਾ ਵਿਖੇ ਪਰਿਵਾਰ ਵਲੋਂ ...

ਪੂਰੀ ਖ਼ਬਰ »

ਲਾਕਡਾਊਨ ਤੋਂ ਬਾਅਦ ਰੈੱਡ ਕਰਾਸ ਵਿਖੇ 'ਸਸਤੀ ਰੋਟੀ ' ਦੀ ਸੁਵਿਧਾ ਮੁੜ ਸ਼ੁਰੂ

ਬਠਿੰਡਾ, 25 ਫਰਵਰੀ (ਅਵਤਾਰ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਦੀ ਰੈੱਡ ਕਰਾਸ ਵਲੋਂ ਪਿਛਲੇ ਸਾਲ ਲਾਕਡਾਊਨ ਸਮੇਂ ਬੰਦ ਕੀਤੀ ਗਈ 'ਸਸਤੀ ਰੋਟੀ' ਹੁਣ ਫਿਰ ਤੋਂ ਸ਼ੁਰੂਆਤ ਕੀਤੀ ਗਈ ਹੈ | ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਦਰਸ਼ਨ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਚੁੱਘੇ ਖ਼ੁਰਦ ਵਿਖੇ ਬਣ ਰਿਹੈ ਵੇਸਟ ਵਾਟਰ ਟਰੀਟਮੈਂਟ ਪਲਾਂਟ

ਬੱਲੂਆਣਾ, 25 ਫਰਵਰੀ (ਗੁਰਨੈਬ ਸਾਜਨ)- ਬਠਿੰਡਾ ਜ਼ਿਲੇ੍ਹ ਦੇ ਪਿੰਡ ਚੁੱਘੇ ਖ਼ੁਰਦ ਵਿਖੇ ਪਿੰਡ ਦੀਆਂ ਗਲੀਆਂ ਨਾਲੀਆਂ ਦੇ ਗੰਦੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਪੰਜਾਬ ਸਰਕਾਰ ਦੇ ਪੰਚਾਇਤੀ ਰਾਜ ਵਿਭਾਗ ਵਲੋਂ ਪਿੰਡ ਦੇ ਵੱਡੇ ਛੱਪੜ ਵਾਲੀ ਜਗ੍ਹਾ ਵਿਚ ਇਕ ਅਜਿਹੇ ...

ਪੂਰੀ ਖ਼ਬਰ »

ਅੱਜ ਵੱਡੀ ਗਿਣਤੀ ਨੌਜਵਾਨ ਜਾਣਗੇ ਦਿੱਲੀ-ਕਿਸਾਨ ਆਗੂ

ਤਲਵੰਡੀ ਸਾਬੋ, 25 ਫਰਵਰੀ (ਰਣਜੀਤ ਸਿੰਘ ਰਾਜੂ)- ਕੇਂਦਰ ਸਰਕਾਰ ਵਲੋਂ ਬੀਤੇ ਵਿਚ ਪਾਸ ਕੀਤੇ ਤਿੰਨ ਖੇਤੀ ਬਿੱਲਾਂ ਨੂੰ ਕਿਸਾਨ ਮਾਰੂ ਦੱਸ ਕੇ ਵਿੱਢੇ ਸੰਘਰਸ਼ ਤਹਿਤ ਦਿੱਲੀ ਵਿਖੇ ਮੋਰਚੇ ਲਾ ਕੇ ਕੀਤੇ ਜਾ ਰਹੇ ਸੰਘਰਸ਼ ਦੇ ਤਿੰਨ ਮਹੀਨੇ ਪੂਰੇ ਹੋਣ ਤੇ ਹੁਣ ਕਿਸਾਨ ਆਗੂ ...

ਪੂਰੀ ਖ਼ਬਰ »

ਪੱਕਾ ਖੁਰਦ 'ਚ ਵਿਕਾਸ ਕੰਮ ਜ਼ੋਰਾਂ 'ਤੇ-ਸਰਪੰਚ ਸੱਤਪਾਲ ਸਿੰਘ

ਰਾਮਾਂ ਮੰਡੀ, 25 ਫਰਵਰੀ (ਗੁਰਪ੍ਰੀਤ ਸਿੰਘ ਅਰੋੜਾ)- ਇੱਥੋਂ ਨੇੜਲੇ ਪਿੰਡ ਚੱਕ ਹੀਰਾ ਸਿੰਘ ਵਾਲਾ (ਪੱਕਾ ਖੁਰਦ) ਵਿਖੇ ਪਿੰਡ ਦੀਆਂ ਗਲੀਆਂ ਵਿਚ ਇੰਟਰਲਾਕ ਟਾਈਲਾਂ ਲਾਉਣ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ | ਪਿੰਡ ਦੇ ਸਰਪੰਚ ਸੱਤਪਾਲ ਸਿੰਘ ਨੇ ਦੱਸਿਆ ਕਿ ਕਾਂਗਰਸ ...

ਪੂਰੀ ਖ਼ਬਰ »

ਸਾਹਿਤਕ ਤੇ ਸੰਗੀਤਕ ਪ੍ਰੇਮੀਆਂ ਵਲੋਂ ਸਰਦੂਲ ਸਿਕੰਦਰ ਦੀ ਮੌਤ 'ਤੇ ਦੁੱਖ ਪ੍ਰਗਟ

ਭਾਗੀਵਾਂਦਰ, 25 ਫਰਵਰੀ (ਮਹਿੰਦਰ ਸਿੰਘ ਰੂਪ)- ਇਲਾਕੇ ਦੇ ਸਾਹਿਤਕ ਅਤੇ ਸੰਗੀਤਕ ਪ੍ਰੇਮੀਆਂ ਵਲੋਂ ਪੰਜਾਬੀ ਗਾਇਕੀ 'ਚ ਮਕਬੂਲ ਹੋਏ ਸੁਰਾਂ ਦੇ ਬਾਦਸ਼ਾਹ ਤੇ ਸੁਰੀਲੀ ਆਵਾਜ਼ ਦੇ ਮਾਲਕ ਸਰਦੂਲ ਸਿਕੰਦਰ 60 ਦੇ ਇਸ ਫ਼ਾਨੀ ਸੰਸਾਰ ਤੋਂ ਰੁਖ਼ਸਤ ਹੋਣ ਤੇ ਗਹਿਰੇ ਦੁੱਖ ਦਾ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ ਹੇਠ ਮਨਰੇਗਾ ਮਜ਼ਦੂਰਾਂ ਵਲੋਂ ਪ੍ਰਦਰਸ਼ਨ

ਚਾਉਕੇ, 25 ਫਰਵਰੀ (ਮਨਜੀਤ ਸਿੰਘ ਘੜੈਲੀ)-ਚਾਉਕੇ, ਪਿੰਡ ਰਾਮਪੁਰਾ, ਬਾਲਿਆਂਵਲੀ , ਮੰਡੀ ਕਲਾਂ ਨਗਰ ਪੰਚਾਇਤਾਂ ਭੰਗ ਹੋਣ ਕਾਰਨ ਸਬੰਧਿਤ ਮਨਰੇਗਾ ਮਜ਼ਦੂਰਾਂ ਨੇ ਅੱਜ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਮਨਰੇਗਾ ਤਹਿਤ ਰੁਜਗਾਰ ਦੀ ਮੰਗ ਨੂੰ ਲੈ ਕੇ ਬੀ ਡੀ ...

ਪੂਰੀ ਖ਼ਬਰ »

ਖੇਤੀਬਾੜੀ ਸਹਿਕਾਰੀ ਸਭਾ ਗੋਬਿੰਦਪੁਰਾ ਦੀ ਬਿਨਾਂ ਮੁਕਾਬਲਾ ਚੋਣ

ਨਥਾਣਾ, 25 ਫਰਵਰੀ (ਗੁਰਦਰਸ਼ਨ ਲੁੱਧੜ)- ਖੇਤੀਬਾੜੀ ਸਹਿਕਾਰੀ ਸਭਾ ਗੋਬਿੰਦਪੁਰਾ ਦੀ ਚੋਣ ਬਿਨ੍ਹਾਂ ਮੁਕਾਬਲਾ ਹੋਣ ਦੀ ਖ਼ਬਰ ਹੈ | ਚੋਣ ਅਧਿਕਾਰੀਆਂ ਦੀ ਨਿਗਰਾਨੀ ਹੇਠ ਖੇਤੀਬਾੜੀ ਸਹਿਕਾਰੀ ਸਭਾ ਦੇ ਚੁਣੇ ਗਏ ਮੈਂਬਰਾਂ ਵਿਚ ਮਨਜੀਤ ਕੌਰ ਢਿੱਲੋਂ, ਮਹਿੰਦਰ ਕੌਰ ...

ਪੂਰੀ ਖ਼ਬਰ »

ਪੇਡਾ ਨੇ ਬਠਿੰਡਾ ਦੇ ਯੁਵਕਾਂ ਲਈ ਕਰਵਾਇਆ ਲੈਕਚਰ

ਬਠਿੰਡਾ, 25 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਸਰਕਾਰ ਦੀ ਇਕਾਈ ਪੰਜਾਬ ਅਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਨੇ ਭਾਰਤ ਸਰਕਾਰ ਦੇ ਊਰਜਾ ਮੰਤਰਾਲੇ ਦੀ ਇਕਾਈ ਬਿਊਰੋ ਆਫ਼ ਅਨਰਜੀ ਐਫ਼ਿਸ਼ੈਂਸੀ (ਬੀ.ਈ.ਈ.) ਦੇ ਸਹਿਯੋਗ ਨਾਲ ਵੈਬੀਨਾਰ ਰਾਹੀਂ ਬਾਬਾ ਫ਼ਰੀਦ ਗਰੁੱਪ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਲਈ ਦੂਸਰੀ ਵਾਰ ਰਸਦ ਭੇਜੀ

ਮੌੜ ਮੰਡੀ, 25 ਫਰਵਰੀ (ਗੁਰਜੀਤ ਸਿੰਘ ਕਮਾਲੂ)- ਕੇਂਦਰ ਸਰਕਾਰ ਵਲੋਂ ਖੇਤੀ ਸੁਧਾਰਾਂ ਦੇ ਨਾਮ ਤੇ ਲਿਆਂਦੇ ਗਏ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨ ਪਿਛਲੇ ਤਿੰਨ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ਉੱਪਰ ਮੋਰਚੇ ਲਗਾ ਕੇ ਬੈਠੇ ਹੋਏ ਹਨ | ਦਿੱਲੀ ਬੈਠੇ ਕਿਸਾਨਾਂ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਨੇ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ

ਭਗਤਾ ਭਾਈਕਾ, 25 ਫਰਵਰੀ (ਸੁਖਪਾਲ ਸਿੰਘ ਸੋਨੀ)- ਆਂਗਣਵਾੜੀ ਯੂਨੀਅਨ ਬਲਾਕ ਭਗਤਾ ਭਾਈਕਾ ਵਲੋਂ ਅੱਜ ਆਪਣੀਆਂ ਮੰਗਾਂ ਸਬੰਧੀ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਆਗੂ ...

ਪੂਰੀ ਖ਼ਬਰ »

ਪਿੰਡ ਜੱਜਲ ਦੇ ਗੁਰਮੀਤ ਸਿੰਘ ਦਾ ਸੂਬਾ ਪੱਧਰੀ ਦੌੜਾਂ 'ਚ ਪਹਿਲਾ ਸਥਾਨ

ਰਾਮਾਂ ਮੰਡੀ, 25 ਫਰਵਰੀ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਜੱਜਲ ਦੇ ਮਾਸਟਰ ਗੁਰਮੀਤ ਸਿੰਘ ਨੇ 41ਵੀਂ ਪੰਜਾਬ ਮਾਸਟਰਜ਼ ਅਥਲੈਟਿਕਸ ਮਸਤੂਆਣਾ ਸਾਹਿਬ ਵਿਖੇ 1500 ਮੀਟਰ, 5000 ਮੀਟਰ, 10,000 ਮੀਟਰ ਦੌੜਾਂ ਵਿਚ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਕੇ ਇਕ ਵਾਰ ਫ਼ਿਰ ਇਤਿਹਾਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX