ਤਾਜਾ ਖ਼ਬਰਾਂ


ਨਿਹੰਗ ਜਥੇਬੰਦੀਆਂ ਵਲੋਂ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ’ਤੇ ਕੱਢਿਆ ਜਾਵੇਗਾ ਬਾਬਾ ਬਕਾਲਾ ਤੋਂ ਵਿਸ਼ਾਲ ਨਗਰ ਕੀਰਤਨ - ਗਿਆਨੀ ਹਰਪ੍ਰੀਤ ਸਿੰਘ
. . .  59 minutes ago
ਸ੍ਰੀ ਅਨੰਦਪੁਰ ਸਾਹਿਬ , 19 ਅਪ੍ਰੈਲ (ਜੇ ਐੱਸ ਨਿੱਕੂਵਾਲ/ਕਰਨੈਲ ਸਿੰਘ )-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਤਾਬਦੀ ਸਮਾਗਮਾਂ ਤੇ 29 ਅਪ੍ਰੈਲ ਨੂੰ ਬਾਬਾ ਬਕਾਲਾ ਤੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ ...
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਡੇਰਾ ਬਾਬਾ ਨਾਨਕ ਸਰਹੱਦ 'ਤੇ ਪਹੁੰਚਿਆ - ਪਾਕਿਸਤਾਨ ਗਏ ਸਿੱਖ ਯਾਤਰੂ ਵੀ ਆਏ ਨਜ਼ਰ
. . .  about 1 hour ago
ਬਟਾਲਾ, 19 ਅਪ੍ਰੈਲ (ਕਾਹਲੋਂ)-ਵਿਸਾਖੀ ਦਿਹਾੜੇ 'ਤੇ ਪਾਕਿਸਤਾਨੀ ਗਿਆ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਸਰਹੱਦ ਤੱਕ ਕਾਰੀਡੋਰ ਸੜਕ 'ਤੇ ਨਗਰ ਕੀਰਤਨ ...
ਵਿਦਿਆਰਥਣ ਦੇ ਥੱਪੜ ਮਾਰਨ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਦੇਣ ਨੂੰ ਕਿਹਾ
. . .  about 1 hour ago
ਚੰਡੀਗੜ੍ਹ , 19 ਅਪ੍ਰੈਲ - ਸਿੱਖਿਆ ਵਿਭਾਗ ਵੱਲੋਂ ਨੋਟਿਸ ਲੈਂਦਿਆਂ ਵਿਦਿਆਰਥਣ ਨੂੰ ਥੱਪੜ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ ।
ਨਵੀਂ ਦਿੱਲੀ :18 ਸਾਲ ਤੋਂ ਵੱਧ ਉਮਰ ਦਾ ਹਰ ਕੋਈ 1 ਮਈ ਤੋਂ ਕੋਵਿਡ -19 ਟੀਕਾ ਲਗਵਾਉਣ ਦੇ ਯੋਗ
. . .  about 1 hour ago
ਮਸ਼ਹੂਰ ਫਿਲਮ ਨਿਰਦੇਸ਼ਕ ਸੁਮਿੱਤਰਾ ਭਾਵੇ ਦਾ ਦਿਹਾਂਤ
. . .  about 2 hours ago
ਪੁਣੇ, 19 ਅਪ੍ਰੈਲ - ਮਰਾਠੀ ਸਿਨੇਮਾ ਅਤੇ ਥੀਏਟਰ ਵਿਚ ਕੰਮ ਕਰਨ ਲਈ ਮਸ਼ਹੂਰ ਫਿਲਮ ਦੀ ਮਸ਼ਹੂਰ ਨਿਰਦੇਸ਼ਕ ਅਤੇ ਲੇਖਕ ਸੁਮਿੱਤਰਾ ਭਾਵੇ ਦੀ ਇਕ ਹਸਪਤਾਲ ਵਿਚ ਫੇਫੜਿਆਂ ਨਾਲ ਸੰਬੰਧਤ ਬਿਮਾਰੀ ਦੇ ਬਾਅਦ ਦਿਹਾਂਤ ਹੋ ...
ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ​ਕੋਰੋਨਾ ਕਾਰਨ ਏਮਜ਼ ਵਿਚ ਦਾਖਲ
. . .  about 2 hours ago
ਲੱਖਾ ਸਿਧਾਨਾ ਦੇ ਭਰਾ ਗੁਰਦੀਪ ਦਾ ਕੇਸ ਦਿੱਲੀ ਕਮੇਟੀ ਨੇ ਪੰਜਾਬ ਹਰਿਆਣਾ ਹਾਈ ਕੋਰਟ 'ਚ ਕੀਤਾ ਦਾਇਰ
. . .  about 2 hours ago
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ -768 ਵਿਅਕਤੀ ਕੋਰੋਨਾ ਪਾਜ਼ੀਟਿਵ, 14 ਨੇ ਦਮ ਤੋੜਿਆ
. . .  about 3 hours ago
ਲੁਧਿਆਣਾ, 19 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਅੱਜ ਫਿਰ ਕੋਰੋਨਾ ਦਾ ਪਹਾੜ ਟੁੱਟ ਗਿਆ ਹੈ, ਜਿਸ ਕਰਕੇ ਲੁਧਿਆਣਾ ਬੁਰੀ ਤਰ੍ਹਾਂ ਦਹਿਲ ਚੁੱਕਿਆ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ 768 ...
ਮੋਗਾ ਵਿਚ ਕੋਰੋਨਾ ਦਾ ਕਹਿਰ, ਆਏ 92 ਨਵੇਂ ਮਾਮਲੇ
. . .  about 3 hours ago
ਮੋਗਾ , 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ ) - ਮੋਗਾ ਵਿਚ ਕੋਰੋਨਾ ਦਾ ਕਹਿਰ, ਅੱਜ ਇਕੋ ਦਿਨ 92 ਨਵੇਂ ਮਾਮਲੇ ਆਏ ਹਨ ਅਤੇ ਮਰੀਜ਼ਾਂ ਦੀ ਕੁੱਲ ਗਿਣਤੀ 4463 ਹੋਣ ਦੇ ਨਾਲ ਸਰਗਰਮ ਮਾਮਲੇ 619 ਹੋ ਗਏ ...
ਘੁਡਾਣੀ ਕਲਾਂ 'ਚ ਅੱਗ ਲੱਗਣ ਨਾਲ 4 ਏਕੜ ਕਣਕ ਦੀ ਫ਼ਸਲ ਤੇ 10 ਏਕੜ ਨਾੜ ਸੜਿਆ
. . .  about 3 hours ago
ਰਾੜਾ ਸਾਹਿਬ, 19 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਜ਼ਿਲ੍ਹਾ ਲੁਧਿਆਣਾ ਦੇ ਪਿੰਡ ਘੁਡਾਣੀ ਕਲਾਂ ਵਿਖੇ ਦੁਪਹਿਰ ਬਾਅਦ 2 ਵਜੇ ਦੇ ਕਰੀਬ ਅੱਗ ਲੱਗਣ ਨਾਲ 4 ਏਕੜ ਕਣਕ ਦੀ ਖੜੀ ਫ਼ਸਲ ਤੇ 10 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ...
ਕੌਂਸਲਰ ਰਮੇਸ਼ ਮਹੇ ਬਣੇ ਨਗਰ ਪੰਚਾਇਤ ਮਹਿਤਪੁਰ ਦੇ ਪ੍ਰਧਾਨ
. . .  about 4 hours ago
ਮਹਿਤਪੁਰ, 19ਅਪ੍ਰੈਲ (ਲਖਵਿੰਦਰ ਸਿੰਘ) - ਨਗਰ ਪੰਚਾਇਤ ਮਹਿਤਪੁਰ ਦੇ ਕੌਂਸਲਰ ਰਮੇਸ਼ ਮਹੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਤੇ ਉਪ ...
ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਹੋਈ
. . .  about 2 hours ago
ਨਵੀਂ ਦਿੱਲੀ , 19 ਅਪ੍ਰੈਲ - ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ , ਜਾਣਕਾਰੀ ਦਿੰਦੇ ਹੋਏ ਮਨਜਿੰਦਰ ਸਿੰਘ ਸਿਰਸਾ ਵਲੋਂ ਦੱਸਿਆ ਗਿਆ ਹੈ ਕਿ, ਉਨ੍ਹਾਂ ਨੂੰ ਉਮੀਦ ਹੈ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਕੀਤੀ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਦੀ ਅਪੀਲ
. . .  about 4 hours ago
ਚੰਡੀਗੜ੍ਹ , 19 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਅਤੇ ਦੋਵਾਂ ਦੇ ਭੰਡਾਰਾਂ ਦੇ ...
ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ ਦਿੱਤੀਆਂ ਗਈਆਂ
. . .  about 4 hours ago
ਚੰਡੀਗੜ੍ਹ , 19 ਅਪ੍ਰੈਲ - ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ...
ਪੰਜਾਬ ਵਿਚ ਰਾਤ ਦੇ ਕਰਫ਼ਿਊ ਦਾ ਸਮਾਂ ਵਧਿਆ
. . .  about 3 hours ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਨੇ ਕੋਵਿਡ 19 ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਇਹ ਐਲਾਨ ਕੀਤਾ ਹੈ ਕਿ ਰਾਤ ਦੇ ਕਰਫ਼ਿਊ ਦਾ ਸਮਾਂ (ਸ਼ਾਮ 8 ਵਜੇ ਤੋਂ ਸਵੇਰੇ 5 ਵਜੇ) ...
ਮੋਹਾਲੀ ਵਿਚ ਬੁੱਧਵਾਰ ਨੂੰ ਰਾਮ ਨਵਮੀ ਦੇ ਮੌਕੇ 'ਤੇ ਪੂਰੀ ਤਰ੍ਹਾਂ ਨਾਲ ਤਾਲਾਬੰਦੀ
. . .  about 4 hours ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਇਕ ਉੱਚ ਪੱਧਰੀ ਕੋਵਿਡ 19 ਦੀ ਸਮੀਖਿਆ ਬੈਠਕ ਦੌਰਾਨ ਕੀਤਾ ਇਹ ਐਲਾਨ...
ਕਿਸਾਨ ਮਹਾ ਪੰਚਾਇਤ ਦੌਰਾਨ ਹਜ਼ਾਰਾਂ ਕਿਸਾਨਾਂ ਵਜਾਇਆ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ
. . .  about 5 hours ago
ਹਰਸਾ ਛੀਨਾ, ਅਜਨਾਲਾ 19 ਅਪ੍ਰੈਲ (ਕੜਿਆਲ , ਢਿੱਲੋਂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ...
ਕਿਸਾਨਾਂ ਦੀ ਕਣਕ ਵੱਧ ਤੋਲਣ 'ਤੇ 21 ਆੜ੍ਹਤੀਆਂ ਦੇ ਲਾਇਸੰਸ ਮੁਅੱਤਲ
. . .  about 5 hours ago
ਡੱਬਵਾਲੀ, 19 ਅਪ੍ਰੈਲ (ਇਕਬਾਲ ਸਿੰਘ ਸ਼ਾਂਤ) - ਡੱਬਵਾਲੀ ਦਾਣਾ ਮੰਡੀ ਵਿਖੇ ਫ਼ਸਲ ਖ਼ਰੀਦ ਵਿਚ ਵੱਧ ਕਣਕ ਤੋਲ ਕੇ ਕਿਸਾਨਾਂ ਨੂੰ ਕੁੰਡੀ ਲਗਾਉਣ ਵਾਲੇ 21 ਆੜ੍ਹਤੀਆਂ ਦੇ ਲਾਇਸੰਸ ਸਸਪੈਂਡ ਕੀਤੇ ਗਏ...
12 ਨਾਮੀ ਫੁੱਟਬਾਲ ਕਲੱਬਾਂ ਦੁਆਰਾ '' ਯੂਰਪੀਅਨ ਸੁਪਰ ਲੀਗ " ਦੇ ਗਠਨ ਨਾਲ ਫੁੱਟਬਾਲ ਖੇਡ ਕਲੱਬਾਂ ਵਿਚ ਆਇਆ ਭੂਚਾਲ
. . .  about 3 hours ago
ਵੈਨਿਸ ( ਇਟਲੀ ), 19 ਅਪ੍ਰੈਲ (ਹਰਦੀਪ ਸਿੰਘ ਕੰਗ) - ਯੂਰਪ ਦੇ 12 ਪ੍ਰਸਿੱਧ ਫੁੱਟਬਾਲ ਖੇਡ ਕਲੱਬਾਂ ਦੁਆਰਾ ਅੱਜ ਯੂਰਪੀਅਨ ਸੁਪਰ ਲੀਗ ਦਾ ਗਠਨ ਕੀਤਾ ਗਿਆ ...
30 ਸਾਲਾਂ ਵਾਲੇ ਹੋ ਰਹੇ ਨੇ ਕੋਰੋਨਾ ਪਾਜ਼ੀਟਿਵ
. . .  about 5 hours ago
ਨਵੀਂ ਦਿੱਲੀ , 19 ਅਪ੍ਰੈਲ - ਪਿਛਲੀ ਮਹਾਂਮਾਰੀ ਦੀ ਲਹਿਰ ਵਿਚ, 30 ਸਾਲ ਤੋਂ ਘੱਟ ਉਮਰ ਦੇ ਲੋਕਾਂ ਵਿਚ 31% ਸਕਾਰਾਤਮਕ ਕੇਸ ਪਾਏ ਗਏ ਸਨ...
ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ਵਾਰ ਇਕੱਠੇ ਹੋ ਕੇ ਚੋਣ ਲੜਨਗੇ
. . .  about 5 hours ago
ਚੰਡੀਗੜ੍ਹ ,19 ਅਪ੍ਰੈਲ - (ਸੁਰਿੰਦਰਪਾਲ ) - ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ...
ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  about 6 hours ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  about 6 hours ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  about 6 hours ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਦਾ ਭਾਰਤ ਦੌਰਾ ਰੱਦ
. . .  about 6 hours ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਵੱਡੀ ਲਹਿਰ ਨੂੰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਖੰਨਾ / ਸਮਰਾਲਾ

ਵਿਧਾਇਕ ਲੱਖਾ ਵਲੋਂ ਬੇਰੁਜ਼ਗਾਰ ਤੇ ਲੋੜਵੰਦਾਂ ਨੂੰ ਮਿੰਨੀ ਬੱਸ ਪਰਮਿਟ ਤਕਸੀਮ

ਦੋਰਾਹਾ, 25 ਫਰਵਰੀ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਕੇ ਕਹਿਣੀ ਤੇ ਕਰਨੀ ਨੂੰ ਪਰਪੱਕ ਕਰ ਦਿਖਾਇਆ ਹੈ | ਇਹ ਵਿਚਾਰ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਦੋਰਾਹਾ ਵਿਖੇ ਕਰੀਬ 11 ਬੇਰੁਜ਼ਗਾਰ ਅਤੇ ਲੋੜਵੰਦ ਵਿਅਕਤੀਆਂ ਨੂੰ 9 ਮਿੰਨੀ ਬੱਸ ਪਰਮਿਟ ਜਾਰੀ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਪ੍ਰਗਟ ਕੀਤੇ | ਉਨ੍ਹਾਂ ਦੋਰਾਹਾ ਨਗਰ ਕੌਂਸਲ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਰਚੂਅਲ ਮੀਟਿੰਗ ਵਿਚ ਹਿੱਸਾ ਲੈਣ ਸਮੇਂ ਜੁੜੇ ਲੋਕਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਕੈਪਟਨ ਸਰਕਾਰ ਵਲੋਂ ਪੜ੍ਹੇ ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮੰਤਵ ਨਾਲ ਪਹਿਲਾਂ ਅਨੇਕਾਂ ਪ੍ਰੋਗਰਾਮ ਉਲੀਕੇ ਜਿਨ੍ਹਾਂ ਵਿਚ ਲੱਖਾਂ ਹੀ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਲਗਾਤਾਰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ | ਵਿਧਾਇਕ ਲੱਖਾ ਨੇ ਆਖਿਆ ਕਿ ਬੇਰੁਜ਼ਗਾਰਾਂ ਨੂੰ ਮਿੰਨੀ ਬੱਸ ਪਰਮਿਟ ਦੇਣ ਨਾਲ ਜਿੱਥੇ ਬੱਸ ਸੇਵਾਵਾਂ ਵਿਚ ਵਾਧਾ ਹੋਵੇਗਾ, ਉੱਥੇ ਹੀ ਇਸ ਨਾਲ ਅਨੇਕਾਂ ਵਿਅਕਤੀਆਂ ਨੂੰ ਰੁਜ਼ਗਾਰ ਵੀ ਮਿਲੇਗਾ | ਇਸ ਸਮੇਂ ਦੋਰਾਹਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬੰਤ ਸਿੰਘ ਦੋਬੁਰਜੀ ਤੇ ਸਾਬਕਾ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ ਨੇ ਕਾਂਗਰਸ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਦੀ ਸ਼ਲਾਘਾ ਕਰਦਿਆ ਕਿਹਾ ਕਿ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੇ ਯਤਨਾਂ ਸਦਕਾ ਹਲਕੇ ਦਾ ਚੌਤਰਫ਼ਾ ਵਿਕਾਸ ਹੋ ਰਿਹਾ ਹੈ ਅਤੇ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਘਰ ਘਰ ਪੁੱਜਦਾ ਕੀਤਾ ਗਿਆ ਹੈ | ਇਸ ਸਮੇਂ ਐੱਸ. ਡੀ. ਐੱਮ. ਮਨਕੰਵਲ ਸਿੰਘ ਚਾਹਲ, ਤਹਿਸੀਲਦਾਰ ਪ੍ਰਦੀਪ ਸਿੰਘ ਬੈਂਸ, ਸ਼ਹਿਰੀ ਕਾਂਗਰਸ ਪ੍ਰਧਾਨ ਬੌਬੀ ਤਿਵਾੜੀ, ਪਿ੍ੰਸੀਪਲ ਜਤਿੰਦਰ ਸ਼ਰਮਾ, ਕੌਂਸਲਰ ਰਾਜਿੰਦਰ ਸਿੰਘ ਗਹੀਰ, ਕੌਂਸਲਰ ਕੁਲਵੰਤ ਸਿੰਘ ਕਾਲੂ, ਸਾਬਕਾ ਕੌਂਸਲਰ ਰਾਜਵੀਰ ਸਿੰਘ ਰੂਬਲ, ਕੌਂਸਲਰ ਨਵਜੀਤ ਸਿੰਘ ਨੈਬਾ, ਸਾਬਕਾ ਕੌਂਸਲਰ ਕੰਵਲਜੀਤ ਸਿੰਘ ਬਿੱਟੂ, ਰਾਹੁਲ ਬੈਕਟਰ, ਹਰਜੀਤ ਸਿੰਘ ਖਰ੍ਹੇ ਤੇ ਸ਼ਰਨਜੀਤ ਸਿੰਘ ਮਿੱਠੂ ਆਦਿ ਸਨ |

ਸਿੱਖ ਯੂਥ ਵੈੱਲਫੇਅਰ ਸੁਸਾਇਟੀ ਦੇ ਨੌਜਵਾਨਾਂ ਦਾ ਭਾਈ ਗਰੇਵਾਲ ਵਲੋਂ ਸਨਮਾਨ

ਜਗਰਾਉਂ, 25 ਫਰਵਰੀ (ਜੋਗਿੰਦਰ ਸਿੰਘ)-ਕੌਮਾਂ ਦੇ ਭਵਿੱਖ ਦੀ ਵਾਗਡੋਰ ਨੌਜਵਾਨ ਪੀੜ੍ਹੀ ਦੇ ਹੱਥ ਹੁੰਦੀ ਹੈ | ਜਵਾਨੀ ਦਾ ਜੋਸ਼ ਅਤੇ ਜਜ਼ਬਾ ਹੋਸ਼ ਨਾਲ ਸੁਮੇਲ ਖਾ ਕੇ ਚੱਲੇ ਤਾਂ ਵੱਡੇ-ਵੱਡੇ ਜ਼ਾਬਰਾ ਨਾਲ ਟਕਰਾਉਣ ਦੀ ਤਾਕਤ ਰੱਖਦਾ ਹੈ | ਸਿੱਖੀ ਸਿਧਾਂਤਾਂ ਨੂੰ ਪ੍ਰਣਾਈ ...

ਪੂਰੀ ਖ਼ਬਰ »

ਗਾਇਕ ਸਰਦੂਲ ਸਿਕੰਦਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਜੌੜੇਪੁਲ ਜਰਗ, 25 ਫਰਵਰੀ (ਪਾਲਾ ਰਾਜੇਵਾਲੀਆ)-ਅੰਤਰਰਾਸ਼ਟਰੀ ਗਾਇਕ ਤੇ ਅਦਾਕਾਰ ਸਰਦੂਲ ਸਿਕੰਦਰ ਦੀ ਬੇਵਕਤ ਮੌਤ 'ਤੇ ਲਿਖਾਰੀ ਸਭਾ ਪਾਇਲ ਦੇ ਸਰਪ੍ਰਸਤ ਮਾ. ਬਲਜੀਤ ਸਿੰਘ ਰੌਣੀ, ਰਣਧੀਰ ਸਿੰਘ ਗਿੱਲ ਜਰਗੜੀ, ਪ੍ਰਧਾਨ ਸੁੱਖਾ ਸ਼ਾਹਪੁਰ, ਜਨਰਲ ਸਕੱਤਰ ਬੰਤ ਘੁਡਾਣੀ, ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸਾਹਨੇਵਾਲ, 25 ਫਰਵਰੀ (ਹਰਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਸਾਹਨੇਵਾਲ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਸਕੂਲਾਂ ਨੂੰ ਫਿਲਹਾਲ ਬੰਦ ਕਰਨ ਦਾ ਕੋਈ ਇਰਾਦਾ ਨਹੀਂ-ਜ਼ਿਲ੍ਹਾ ਸਿੱਖਿਆ ਅਧਿਕਾਰੀ

ਮਾਛੀਵਾੜਾ ਸਾਹਿਬ, 25 ਫਰਵਰੀ (ਮਨੋਜ ਕੁਮਾਰ)-ਇਕ ਪਾਸੇ ਭਾਵੇਂ ਅੱਜ ਲਗਾਤਾਰ ਸਕੂਲੀ ਬੱਚਿਆਂ 'ਚ ਵੱਧ ਰਹੀ ਕੋਰੋਨਾ ਲਹਿਰ ਗੰਭੀਰ ਚਿਤਾ ਬਣ ਰਹੀ ਹੈ | ਉੱਥੇ ਦੂਸਰੇ ਪਾਸੇ ਇਸ ਮੁੱਦੇ 'ਤੇ ਹੋਈ ਗੱਲਬਾਤ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਹਰਜੀਤ ਸਿੰਘ ਦਾ ਕਹਿਣਾ ਹੈ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ 'ਤੇ ਚੱਲਣਾ ਅਜੋਕੇ ਸਮੇਂ ਦੀ ਮੁੱਖ ਲੋੜ-ਸਵਾਮੀ ਸ਼ੰਕਰਾ ਨੰਦ ਜੀ

ਈਸੜੂ, 25 ਫਰਵਰੀ (ਬਲਵਿੰਦਰ ਸਿੰਘ)-ਭਗਤਾਂ, ਗੁਰੂਆਂ, ਸੰਤਾਂ ਮਹਾਂਪੁਰਸ਼ਾਂ ਦੀ ਯਾਦ 'ਚ ਜੋ ਸਮਾਗਮ ਹੁੰਦੇ ਹਨ, ਉਹ ਸਾਨੂੰ ਆਪਸੀ ਭਾਈਚਾਰਕ ਸਾਂਝ, ਏਕਤਾ ਅਤੇ ਰਲ ਮਿਲ ਬੈਠ ਕੇ ਗੁਰਬਾਣੀ ਦਾ ਅਧਿਐਨ ਕਰਨ ਵੱਲ ਪ੍ਰੇਰਿਤ ਕਰਦੇ ਹਨ | ਉਪਰੋਕਤ ਪ੍ਰਵਚਨ ਸਵਾਮੀ ਸ਼ੰਕਰਾ ਨੰਦ ...

ਪੂਰੀ ਖ਼ਬਰ »

ਮਾਛੀਵਾੜਾ ਇਲਾਕੇ 'ਚ ਕੋਰੋਨਾ ਦੇ 7 ਕੇਸ ਐਕਟਿਵ

ਮਾਛੀਵਾੜਾ ਸਾਹਿਬ, 25 ਫਰਵਰੀ (ਮਨੋਜ ਕੁਮਾਰ)-ਸਕੂਲੀ ਬੱਚਿਆਂ ਤੇ ਅਧਿਆਪਕਾਂ 'ਚ ਕੋਰੋਨਾ ਦੇ ਦੇਖੇ ਜਾ ਰਹੇ ਵਾਧੇ ਤੋਂ ਬਾਅਦ ਭਾਵੇਂ ਸਾਵਧਾਨੀ ਲਈ ਬਾਕੀ ਵਿਦਿਆਰਥੀਆਂ ਦਾ ਵੀ ਕੋਰੋਨਾ ਟੈਸਟ ਲਿਆ ਜਾ ਰਿਹਾ ਹੈ ਪਰ ਇਸ ਸਭ ਦੇ ਬਾਵਜੂਦ ਅਜੇ ਵੀ ਲੋਕਾਂ ਦੀ ਲਾਪ੍ਰਵਾਹੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸਮਰਾਲਾ, 25 ਫ਼ਰਵਰੀ (ਕੁਲਵਿੰਦਰ ਸਿੰਘ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਅੱਜ ਸ਼ਹਿਰ 'ਚ ਪ੍ਰਕਾਸ਼ ਪੁਰਬ 'ਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ ਇਹ ਨਗਰ ਕੀਰਤਨ ਸਥਾਨਕ ਗੁਰਦੁਆਰਿਆਂ ਅਤੇ ਗੁਰਦੁਆਰਾ ...

ਪੂਰੀ ਖ਼ਬਰ »

ਹੱਡੀਆਂ ਤੇ ਜੋੜਾਂ ਦਾ ਮੁਫ਼ਤ ਜਾਂਚ ਕੈਂਪ ਪਹਿਲੀ ਨੂੰ

ਅਹਿਮਦਗੜ੍ਹ, 25 ਫਰਵਰੀ (ਸੋਢੀ, ਪੁਰੀ)-ਸਥਾਨਕ ਦਹਿਲੀਜ਼ ਰੋਡ ਸਥਿਤ ਸੂਦ ਮਲਟੀ-ਸਪੈਸ਼ਲਿਟੀ ਹਸਪਤਾਲ ਵਿਖੇ ਹੱਡੀਆਂ ਤੇ ਜੋੜਾਂ ਦੀ ਮੁਫ਼ਤ ਜਾਂਚ ਦਾ ਕੈਂਪ 1 ਮਾਰਚ ਨੂੰ ਲਗਾਇਆ ਜਾਵੇਗਾ | ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਰਾਜੀਵ ਸੂਦ ਨੇ ਦੱਸਿਆ ਕਿ 1 ਮਾਰਚ ...

ਪੂਰੀ ਖ਼ਬਰ »

ਹਲਕਾ ਪਾਇਲ ਦੇ ਅਕਾਲੀ ਦਲ ਦੀ ਮੀਟਿੰਗ

ਰਾੜਾ ਸਾਹਿਬ, 25 ਫਰਵਰੀ (ਸਰਬਜੀਤ ਸਿੰਘ ਬੋਪਾਰਾਏ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਪਾਇਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਥੇ. ਰਘਬੀਰ ਸਿੰਘ ਸਹਾਰਨ ਮਾਜਰਾ ਦੀ ਪ੍ਰਧਾਨਗੀ ਹੇਠ ਤੇ ਹਲਕਾ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਦੀ ਅਗਵਾਈ ਹੇਠ ਗੁਰਦੁਆਰਾ ਨਿੰਮਸਰ ਸਾਹਿਬ ...

ਪੂਰੀ ਖ਼ਬਰ »

ਰਾਸ਼ਟਰੀ ਸਹਿਕਾਰੀ ਖੇਤਰੀ ਵਿਕਾਸ ਦਫ਼ਤਰ (ਚੰਡੀਗੜ੍ਹ) ਦੇ ਅਧਿਕਾਰੀਆਂ ਵਲੋਂ ਖੇਤੀਬਾੜੀ ਸਭਾ ਜੰਡੀ ਦਾ ਦੌਰਾ

ਸਿੱਧਵਾਂ ਬੇਟ, 25 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਰਾਸ਼ਟਰੀ ਸਹਿਕਾਰੀ ਖੇਤਰੀ ਵਿਕਾਸ ਦਫ਼ਤਰ (ਚੰਡੀਗੜ੍ਹ) ਦੇ ਅਧਿਕਾਰੀਆਂ ਵਲੋਂ ਅੱਜ ਸਹਿਕਾਰਤਾ ਵਿਭਾਗ 'ਚ ਵਧੀਆ ਸੇਵਾਵਾਂ ਵਜੋਂ ਆਪਣਾ ਨਾਂਅ ਦਰਜ ਕਰਵਾ ਚੁੱਕੀ ਸਹਿਕਾਰੀ ਖੇਤੀਬਾੜੀ ਸਭਾ ਦਾ ਦੌਰਾ ਕੀਤਾ | ਇਸ ...

ਪੂਰੀ ਖ਼ਬਰ »

ਪਗੜੀ ਸੰਭਾਲ ਜੱਟਾਂ ਲਹਿਰ ਦੀ ਤਰਜ਼ 'ਤੇ ਕਿਸਾਨ ਸੰਘਰਸ਼ ਦੀ ਜਿੱਤ ਹੋਵੇਗੀ-ਕਾਮਰੇਡ ਸੋਮਲ ਖੇੜੀ

ਮਲੌਦ, 25 ਫਰਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਭਾਰਤੀ ਕਮਿਊਨਿਸਟ ਪਾਰਟੀ ਬਲਾਕ ਮਲੌਦ ਬਲਾਕ ਮਲੌਦ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ' ਤੇ ਕਿਸਾਨ ਆਗੂ ਨਛੱਤਰ ਸਿੰਘ ਪੰਧੇਰ ਖੇੜੀ ਅਤੇ ਸਾਧੂ ਸਿੰਘ ਗਰੇਵਾਲ ਮਲੌਦ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਡੀ) ਵਲੋਂ ਤੇਲ ਕੀਮਤਾਂ ਦੇ ਵਾਧੇ ਦੇ ਖ਼ਿਲਾਫ਼ ਧਰਨਾ ਦੇਣ ਲਈ ਜਥਾ ਰਵਾਨਾ

ਖੰਨਾ, 25 ਫਰਵਰੀ (ਹਰਜਿੰਦਰ ਸਿੰਘ ਲਾਲ)-ਕੇਂਦਰ ਸਰਕਾਰ ਵਲੋਂ ਤੇਲ ਕੀਮਤਾਂ 'ਚ ਹੋ ਰਹੇ ਵਾਧੇ ਖ਼ਿਲਾਫ਼ ਪੂਰੇ ਦੇਸ਼ 'ਚ ਰੋਸ ਦੀ ਲਹਿਰ ਹੈ | ਇਨ੍ਹਾਂ ਤੇਲ ਕੀਮਤਾਂ ਦੇ ਵਾਧੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਵਲੋਂ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬੀਜਾ, 25 ਫਰਵਰੀ (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪਿੰਡ ਲੋਪੋਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ...

ਪੂਰੀ ਖ਼ਬਰ »

ਹਲਕਾ ਸਾਹਨੇਵਾਲ 'ਚ 11 ਮਿੰਨੀ ਬੱਸਾਂ ਦੇ ਪਰਮਿਟ ਵੰਡੇ

ਕੁਹਾੜਾ, 25 ਫਰਵਰੀ (ਸੰਦੀਪ ਸਿੰਘ ਕੁਹਾੜਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੇਂਡੂ ਖੇਤਰ ਦੇ ਨੌਜਵਾਨਾਂ ਦੀ ਭਲਾਈ ਲਈ ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਪੰਜ ਹਾਈਟੈੱਕ ਪ੍ਰਾਜੈਕਟਾਂ ਦੀ ਸ਼ੁਰੂਆਤ ਆਨਲਾਈਨ ਪ੍ਰਣਾਲੀ ਰਾਹੀਂ ਕੀਤੀ ...

ਪੂਰੀ ਖ਼ਬਰ »

ਕਿਸਾਨਾਂ ਤੇ ਨੌਜਵਾਨਾਂ 'ਤੇ ਕੀਤੇ ਪਰਚੇ ਰੱਦ ਕੀਤੇ ਜਾਣ-ਸ਼ਾਹਪੁਰ

ਪਾਇਲ, 25 ਫਰਵਰੀ (ਰਜਿੰਦਰ ਸਿੰਘ, ਨਿਜ਼ਾਮਪੁਰ)-ਪਿੰਡ ਸ਼ਾਹਪੁਰ ਵਿਖੇ ਕਿਸਾਨੀ, ਮਹਿੰਗਾਈ, ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਵਿਚ ਤਿੰਨੇਂ ਖੇਤੀ ਕਾਨੂੰਨ ਰੱਦ ਕਰਨ, ਕਿਸਾਨਾਂ ਅਤੇ ਨੌਜਵਾਨਾਂ ਤੇ ਸਾਰੇ ...

ਪੂਰੀ ਖ਼ਬਰ »

ਗਾਖਲ ਪਰਿਵਾਰ ਵਲੋਂ ਸਰਦੂਲ ਸਿਕੰਦਰ ਦੇ ਪਰਿਵਾਰ ਦੀ ਵਿੱਤੀ ਮਦਦ

ਸਾਨ ਫਰਾਂਸਿਸਕੋ, 25 ਫਰਵਰੀ (ਅਜੀਤ ਬਿਓਰੋ)- ਸਮਾਜਿਕ ਸੇਵਾਵਾਂ 'ਚ ਹਮੇਸ਼ਾ ਅੱਗੇ ਹੋ ਕੇ ਤੁਰਨ ਵਾਲੇ ਅਮਰੀਕਾ ਵੱਸਦੇ ਗਾਖਲ ਭਰਾਵਾਂ ਅਮੋਲਕ ਸਿੰਘ ਗਾਖਲ, ਪਲਵਿੰਦਰ ਸਿੰਘ ਗਾਖਲ ਤੇ ਇਕਬਾਲ ਸਿੰਘ ਗਾਖਲ ਅਤੇ ਜੀ. ਬੀ. ਐਂਟਰਟੇਨਮੈਂਟ ਵਲੋਂ ਮਰਹੂਮ ਗਾਇਕ ਸਰਦੂਲ ...

ਪੂਰੀ ਖ਼ਬਰ »

ਕਾਂਗਰਸੀ ਕੌਂਸਲਰ ਕਾਲੂ ਦੇ ਸਮਰਥਕਾਂ ਨੇ ਵੀ ਪ੍ਰਧਾਨ ਬਣਾਉਣ ਦਾ ਦਾਅਵਾ ਠੋਕਿਆ

ਦੋਰਾਹਾ, 25 ਫਰਵਰੀ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਦੋਰਾਹਾ ਨਗਰ ਕੌਂਸਲ ਦੇ ਨਵੇਂ ਚੁਣੇ ਕਾਂਗਰਸੀ ਕੌਂਸਲਰਾਂ 'ਚ ਪ੍ਰਧਾਨਗੀ ਨੂੰ ਲੈ ਕੇ ਜ਼ੋਰ ਅਜ਼ਮਾਈ ਵਧਦੀ ਜਾ ਰਹੀ ਹੈ, ਜਿੱਥੇ ਕੁਝ ਦਿਨ ਪਹਿਲਾਂ ਕੌਂਸਲਰ ਰਾਜਿੰਦਰ ਸਿੰਘ ਗਹੀਰ ਨੂੰ ਨਗਰ ਕੌਂਸਲ ਦਾ ਪ੍ਰਧਾਨ ...

ਪੂਰੀ ਖ਼ਬਰ »

ਵਾਰਡ ਨੰ. 24 ਦਾ ਵਿਕਾਸ ਕਟਾਰੀਆ ਦੀ ਅਗਵਾਈ 'ਚ ਜਾਰੀ ਰਹੇਗਾ-ਮਿੰਟੂ

ਖੰਨਾ, 25 ਫਰਵਰੀ (ਹਰਜਿੰਦਰ ਸਿੰਘ ਲਾਲ)- ਸਮਾਜ ਸੇਵੀ ਅਤੇ ਵਾਰਡ-26 ਦੇ ਨਵੇਂ ਬਣੇ ਕੌਂਸਲਰ ਸ਼ਮਿੰਦਰ ਸਿੰਘ ਮਿੰਟੂ ਨੇ ਕਿਹਾ ਕਿ ਸ਼ਹਿਰ ਦੀ ਤਰੱਕੀ ਦੇ ਨਾਲ ਨਾਲ ਵਾਰਡ-24, 25 ਤੇ 26 ਦੇ ਵਿਕਾਸ ਕਾਰਜਾਂ, ਜਨਤਾ ਦੀ ਭਲਾਈ ਅਤੇ ਜ਼ਰੂਰਤ ਦੇ ਸਾਰੇ ਕੰਮ ਅਸੀਂ ਮਿਲ ਕੇ ਕਰਾਂਗੇ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX