ਤਾਜਾ ਖ਼ਬਰਾਂ


ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼
. . .  2 minutes ago
ਫਰੀਦਕੋਟ , 18 ਅਪ੍ਰੈਲ -ਪਿੰਡ ਗੋਲੇਵਾਲਾ ਦੇ ਇੱਕ ਫਾਰਮ ਵਿਚ ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਲਾਸ਼ ਇੱਕ ਦਰੱਖਤ ਨਾਲ ਲਟਕਦੀ ਮਿਲੀ ਹੈ । ਮ੍ਰਿਤਕ ਸਤਨਾਮ ਸਿੰਘ ਸਾਦਿਕ ਵਿਖੇ ਟ੍ਰੈਫਿਕ ਪੁਲਿਸ ਵਿਚ ਤਾਇਨਾਤ ਸੀ। ਪੁਲਿਸ ਨੇ ਲਾਸ਼ ...
ਇੰਡੀਅਨ ਪ੍ਰੀਮੀਅਰ ਲੀਗ 2021: ਬੈਂਗਲੁਰੂ ਬੈਂਗਲੌਰ ਦੀਆਂ 13 ਓਵਰਾਂ ਵਿਚ 3 ਵਿਕਟਾਂ ਦੇ ਨੁਕਸਾਨ 'ਤੇ 102 ਦੌੜਾਂ
. . .  23 minutes ago
ਗੁਰੂਹਰਸਹਾਏ ਕਤਲ ਕੇਸ ਦੀ ਗੁੱਥੀ ਸੁਲਝੀ, ਪੰਜ ਦੋਸ਼ੀ ਕਾਬੂ, ਹਥਿਆਰ ਬਰਾਮਦ
. . .  about 1 hour ago
ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਪੁਲਿਸ ਵੱਲੋਂ 14 ਅਪ੍ਰੈਲ ਨੂੰ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਪੰਜੇ ਕੇ ਉਤਾੜ ਵਿਖੇ ਹੋਏ ਕਤਲ ਦੇ ਮਾਮਲੇ ਵਿਚ...
ਕੋਰੋਨਾ ਕਾਰਨ ਦਿੱਲੀ ਦੇ ਵਿਗੜੇ ਹਾਲਾਤ, ਕੇਜਰੀਵਾਲ ਨੇ ਮੋਦੀ ਨੂੰ ਮਦਦ ਦੀ ਕੀਤੀ ਅਪੀਲ
. . .  about 1 hour ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਵਿਚ ਕੋਰੋਨਾ ਦੇ ਬੇਕਾਬੂ ਹੋਏ ਹਾਲਾਤ ਨੂੰ ਮੁੱਖ ਰੱਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਦਿੱਲੀ ਦੀ ਮਦਦ ਲਈ ਅਪੀਲ...
ਬਾਰਦਾਨੇ ਦੀ ਘਾਟ ਤੇ ਕਣਕ ਦੀ ਖ਼ਰੀਦ ਘੱਟ ਹੋਣ ਕਾਰਨ ਕਿਸਾਨ ਪ੍ਰੇਸ਼ਾਨ
. . .  about 1 hour ago
ਮੰਡੀ ਲਾਧੂਕਾ (ਫਾਜ਼ਿਲਕਾ), 18 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ) - ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਤਾਂ ਸ਼ੁਰੂ ਕਰ ਦਿੱਤੀ ਗਈ ਹੈ ਪਰ ਬਾਰਦਾਨਾ ਨਾ ਮਿਲਣ ਕਾਰਨ ਅਤੇ ਖ਼ਰੀਦ ਏਜੰਸੀਆਂ ਵਲੋਂ ਬਹੁਤ ਘੱਟ ਖ਼ਰੀਦ ਲਿਖਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣਾ ਪੈ ਰਿਹਾ ਹੈ। ਜਦੋਂ ਦਾਣਾ ਮੰਡੀ ਚੱਕ ਖੇੜੇ ਵਾਲਾ (ਜੈਮਲਵਾਲਾ)...
 
ਅੱਗ ਨਾਲ ਸਾਢੇ 10 ਏਕੜ ਖੜ੍ਹੀ ਕਣਕ ਸੜਕੇ ਹੋਈ ਸੁਆਹ
. . .  about 1 hour ago
ਠੱਠੀ ਭਾਈ (ਮੋਗਾ), 18 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਮੋਗਾ ਜ਼ਿਲ੍ਹੇ ਦੇ ਪਿੰਡ ਢਿਲਵਾਂ ਵਾਲਾ ਵਿਖੇ ਕਣਕ ਨੂੰ ਅੱਗ ਲੱਗਣ ਕਾਰਨ ਲਗਭਗ ਸਾਢੇ 10 ਏਕੜ ਖੜ੍ਹੀ ਕਣਕ ਸੜ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਲੱਗਣ ਕਾਰਨ ਇਕ ਗ਼ਰੀਬ ਕਿਸਾਨ ਅਜਮੇਰ ਸਿੰਘ ਵਾਸੀ ਪਿੰਡ ਥਰਾਜ ਜੋ ਠੇਕੇ 'ਤੇ...
ਆਈ.ਪੀ.ਐਲ. 2021 : ਬੈਂਗਲੁਰੂ ਨੇ ਜਿੱਤੀ ਟਾਸ, ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  about 2 hours ago
ਮਹਾਂ ਰੈਲੀ ਵਿਚ ਵੱਡੀ ਪੱਧਰ 'ਤੇ ਕਿਸਾਨਾਂ ਮਜ਼ਦੂਰਾਂ ਵਲੋਂ ਸ਼ਮੂਲੀਅਤ
. . .  about 1 hour ago
ਅੰਮ੍ਰਿਤਸਰ, 18 ਅਪ੍ਰੈਲ (ਹਰਮਿੰਦਰ ਸਿੰਘ) - ਕਿਸਾਨਾਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਸੰਬੋਧਨ ਕਰਦੇ ਕਿਸਾਨ ਆਗੂਆਂ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ...
ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼ 1 ਤੇ ਫ਼ੇਜ਼ 2 ਵਿਚ ਮੁਕੰਮਲ ਲਾਕਡਾਊਨ ਦੇ ਨਿਰਦੇਸ਼
. . .  about 2 hours ago
ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ) - ਕੋਰੋਨਾ ਪਾਜ਼ੀਟਿਵ ਦੇ ਮਾਮਲੇ ਵਧਣ ਕਰਕੇ ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼-1 ਅਤੇ ਅਰਬਨ ਅਸਟੇਟ ਦੁੱਗਰੀ ਫ਼ੇਜ਼-2 ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ...
ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਅਤੇ ਨੀਲ ਨਿਤਿਨ ਮੁਕੇਸ਼ ਕੋਰੋਨਾ ਪਾਜ਼ੀਟਿਵ
. . .  about 2 hours ago
ਨਵੀਂ ਦਿੱਲੀ, 18 ਅਪ੍ਰੈਲ - ਬਾਲੀਵੁੱਡ ਦੇ ਕਈ ਸਟਾਰ ਕੋਰੋਨਾ ਤੋਂ ਪੀੜਤ ਹੋ ਗਏ ਹਨ। ਇਸ ਵਿਚਕਾਰ ਅਰਜੁਨ ਰਾਮਪਾਲ ਤੇ ਨੀਲ ਨਿਤਿਨ ਮੁਕੇਸ਼ ਵੀ ਕੋਰੋਨਾ ਪਾਜ਼ੀਟਿਵ...
ਮੰਡੀਆਂ ਵਿਚ ਬਾਰਦਾਨੇ ਦੀ ਕੋਈ ਕਮੀ ਨਹੀਂ - ਭਰਤ ਭੂਸ਼ਨ ਆਸ਼ੂ
. . .  about 3 hours ago
ਲੁਧਿਆਣਾ, 18 ਅਪ੍ਰੈਲ - ਮੰਡੀਆਂ ਵਿਚ ਬਾਰਦਾਨੇ ਦੀ ਕਮੀ ਦੀਆਂ ਸ਼ਿਕਾਇਤਾਂ ਵਿਚਕਾਰ ਪੰਜਾਬ ਦੇ ਫੂਡ ਸਪਲਾਈ ਮੰਤਰੀ ਭਰਤ ਭੂਸ਼ਨ ਆਸ਼ੂ ਨੇ ਕਿਹਾ ਹੈ ਕਿ ਮੰਡੀਆਂ ਵਿਚ ਬਾਰਦਾਨੇ ਦੀ ਕਮੀ...
ਸਰਬੱਤ ਦਾ ਭਲਾ ਟਰੱਸਟ ਜੇਲ੍ਹਾਂ 'ਚ ਖੋਲ੍ਹੇਗਾ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ
. . .  about 4 hours ago
ਅੰਮ੍ਰਿਤਸਰ,18 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ )- ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤਿਆਂ ਆਪਣੀ ਜੇਬ ਵਿਚੋਂ ਹੀ ਹਰ ਸਾਲ ਕਰੋੜਾਂ ਰੁਪਏ ਖ਼ਰਚ ਕਰ ਕੇ ਦੇਸ਼ ਵਿਦੇਸ਼ ਅੰਦਰ ਲੋੜਵੰਦਾਂ ਦੀ ਔਖੇ ਵੇਲੇ ਬਾਂਹ...
ਹਲਕਾ ਰਾਜਾਸਾਂਸੀ ਤੋਂ ਸੈਂਕੜੇ ਕਿਸਾਨ ਮਹਾਂ ਰੈਲੀ ਲਈ ਹੋਏ ਰਵਾਨਾ
. . .  about 4 hours ago
ਲੋਪੋਕੇ, 18 ਅਪ੍ਰੈਲ ( ਗੁਰਵਿੰਦਰ ਸਿੰਘ ਕਲਸੀ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਾਣਾ ਮੰਡੀ ਭਗਤਾ ਵਾਲਾ ਵਿਖੇ ਕਰਵਾਈ ਜਾ ਰਹੀ ਮਹਾਂ ਰੈਲੀ ਵਿਚ...
ਕੋਰੋਨਾ ਕਾਰਨ ਪੱਛਮੀ ਬੰਗਾਲ ਵਿਚ ਰਾਹੁਲ ਨੇ ਰੱਦ ਕੀਤੀਆਂ ਆਪਣੀਆਂ ਚੋਣ ਰੈਲੀਆਂ, ਦੂਸਰਿਆ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਆ
. . .  about 4 hours ago
ਨਵੀਂ ਦਿੱਲੀ, 18 ਅਪ੍ਰੈਲ - ਕੋਰੋਨਾ ਲਾਗ ਦੇ ਵੱਧ ਰਹੇ ਮਾਮਲਿਆਂ ਵਿਚਕਾਰ ਕਾਂਗਰਸ ਦੇ ਮੁੱਖ ਲੀਡਰ ਤੇ ਸਟਾਰ ਪ੍ਰਚਾਰਕ ਰਾਹੁਲ ਗਾਂਧੀ ਨੇ ਬੰਗਾਲ ਵਿਚ ਆਪਣੀਆਂ ਚੋਣ ਰੈਲੀਆਂ ਰੱਦ ਕਰਨ ਦਾ...
ਸੈਂਕੜੇ ਕਿਸਾਨ ਤੇ ਮਜ਼ਦੂਰ ਦਿੱਲੀ ਦੇ ਬਾਰਡਰ 'ਚ ਧਰਨੇ 'ਚ ਸ਼ਾਮਲ ਹੋਣ ਲਈ ਰਵਾਨਾ
. . .  about 5 hours ago
ਚੋਗਾਵਾਂ, 18 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਬਲਾਕ ਚੋਗਾਵਾਂ ਦੇ ਪ੍ਰਧਾਨ ਪ੍ਰਗਟ ਸਿੰਘ, ਮੇਜਰ ਸਿੰਘ, ਯੂਥ ਵਿੰਗ ਦੇ ਪ੍ਰਧਾਨ...
ਹੁਣ ਕੋਰੋਨਾ ਦੀ ਨਵੀਂ ਲਹਿਰ ਕਾਰਨ ਜੇ.ਈ.ਈ. ਮੇਨ 2021 ਪ੍ਰੀਖਿਆ ਮੁਲਤਵੀ
. . .  about 2 hours ago
ਨਵੀਂ ਦਿੱਲੀ, 18 ਅਪ੍ਰੈਲ - ਦੇਸ਼ ਵਿਚ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਟੈਸਟਿੰਗ ਏਜੰਸੀ ਐਨ.ਟੀ.ਏ. ਨੇ ਜੇ.ਈ.ਈ. ਮੇਨ 2021 ਅਪ੍ਰੈਲ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ...
ਦਰਦਨਾਕ ਸੜਕ ਹਾਦਸੇ 'ਚ 52 ਸਾਲਾ ਔਰਤ ਦੀ ਮੌਤ
. . .  about 6 hours ago
ਮੁਕੰਦਪੁਰ, 18 ਅਪ੍ਰੈਲ (ਸੁਖਜਿੰਦਰ ਸਿੰਘ ਬਖਲੌਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਮੇਨ ਸੜਕ 'ਤੇ ਤਲਵੰਡੀ ਫੱਤੂ ਨਹਿਰ ਦੇ ਨਜ਼ਦੀਕ ਟਰੱਕ ਤੇ ਮੋਟਰ ਸਾਈਕਲ ਦੀ ਟੱਕਰ 'ਚ ਇਕ 52 ਸਾਲਾ...
ਬਿਜਲੀ ਦੀਆਂ ਕੇਬਲ ਤੇ ਤਾਰਾਂ ਵਿਚ ਫਸਿਆ ਟਰੱਕ, ਆਵਾਜਾਈ ਠੱਪ, ਵੱਡਾ ਹਾਦਸਾ ਹੋਣੋਂ ਟਲਿਆ
. . .  about 6 hours ago
ਖਰੜ, 18 ਅਪ੍ਰੈਲ (ਗੁਰਮੁੱਖ ਸਿੰਘ ਮਾਨ) - ਖਰੜ ਲਾਡਰਾ ਸੜਕ 'ਤੇ ਬਿਜਲੀ ਦੀਆਂ ਸਪਲਾਈ ਵਾਲੀਆਂ ਕੇਬਲ ਅਤੇ ਤਾਰਾਂ ਇਕ ਵੱਡੇ ਟਰੱਕ ਵਿਚ ਫਸ ਗਈਆਂ। ਜਿਸ ਕਾਰਨ ਸਥਾਨਕ ਰੋਡ 'ਤੇ ਆਵਾਜਾਈ ਮੁਕੰਮਲ ਰੂਪ ਵਿਚ ਬੰਦ ਹੋ ਗਈ। ਪਾਵਰਕਾਮ ਦੀ ਟੀਮ ਮੌਕੇ 'ਤੇ...
ਬੀ.ਐਸ.ਐਫ. ਨੇ ਹਿੰਦ-ਪਾਕਿ ਸਰਹੱਦ ਤੋਂ ਫੜੀ 11 ਕਰੋੜ ਦੀ ਹੈਰੋਇਨ
. . .  about 6 hours ago
ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਸੀਮਾ ਸੁਰੱਖਿਆ ਬਲ ਦੀ 29 ਬਟਾਲੀਅਨ ਨੇ ਹਿੰਦ-ਪਾਕਿ ਸਰਹੱਦ ਤੋਂઠਦੋ ਕਿੱਲੋ ਡੇਢ ਸੌ ਗਰਾਮ ਹੈਰੋਇਨ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ...
ਭਾਰਤ ਵਿਚ ਨਿੱਤ ਨਵੇਂ ਬਣ ਰਹੇ ਕੋਰੋਨਾ ਦੇ ਰਿਕਾਰਡ, ਪ੍ਰਧਾਨ ਮੰਤਰੀ ਵਾਰਾਨਸੀ ਦੀ ਸਥਿਤੀ ਦਾ ਅੱਜ ਲੈਣਗੇ ਜਾਇਜ਼ਾ
. . .  about 7 hours ago
ਨਵੀਂ ਦਿੱਲੀ, 18 ਅਪ੍ਰੈਲ - ਭਾਰਤ ਵਿਚ ਕੋਰੋਨਾ ਦੀ ਨਵੀਂ ਲਹਿਰ ਕਾਰਨ ਪਿਛਲੇ 24 ਘੰਟਿਆਂ ਵਿਚ ਰਿਕਾਰਡ 2 ਲੱਖ 61 ਹਜ਼ਾਰ 500 ਨਵੇਂ ਮਾਮਲੇ ਦਰਜ ਹੋਏ ਹਨ ਅਤੇ 1501 ਮੌਤਾਂ ਦਰਜ ਕੀਤੀਆਂ ਗਈਆਂ ਹਨ...
ਕੁੰਭ ਮੇਲੇ ਵਿਚ ਗਏ ਦਿੱਲੀ ਵਾਸੀਆਂ ਲਈ ਕੇਜਰੀਵਾਲ ਸਰਕਾਰ ਵਲੋਂ ਵਿਸ਼ੇਸ਼ ਹਦਾਇਤਾਂ
. . .  about 8 hours ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਸਰਕਾਰ ਵਲੋਂ ਉਨ੍ਹਾਂ ਦਿੱਲੀ ਵਾਸੀਆਂ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ 4 ਅਪ੍ਰੈਲ ਤੋਂ ਹਰਿਦੁਆਰ ਵਿਖੇ ਕੁੰਭ ਮੇਲੇ ਵਿਚ ਗਏ, ਉਨ੍ਹਾਂ ਨੂੰ ਆਪਣੇ ਵੇਰਵੇ ਦਿੱਲੀ ਸਰਕਾਰ ਦੇ ਪੋਰਟਲ ਵਿਚ ਜਮਾਂ ਕਰਾਉਣ ਲਈ...
ਹਸਪਤਾਲ ਵਿਚ ਅੱਗ ਲੱਗਣ ਕਾਰਨ 5 ਮਰੀਜ਼ਾਂ ਦੀ ਮੌਤ
. . .  about 8 hours ago
ਰਾਏਪੁਰ, 18 ਅਪ੍ਰੈਲ - ਛਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਪਚਪੇੜੀ ਨਾਕਾ ਦੇ ਕੋਲ ਸਥਿਤ ਰਾਜਧਾਨੀ ਹਸਪਤਾਲ ਵਿਚ ਅੱਗ ਲੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਇਸ ਹਸਪਤਾਲ...
ਕਰਤਾਰਪੁਰ ਥਾਣੇ ਵਿਚ ਚੋਰੀ ਦੇ ਦੋਸ਼ ਵਿਚ ਫੜੇ ਨੌਜਵਾਨ ਨੇ ਲਿਆ ਫਾਹਾ
. . .  about 8 hours ago
ਜਲੰਧਰ, 18 ਅਪ੍ਰੈਲ - ਕਰਤਾਰਪੁਰ ਥਾਣਾ ਦੀ ਪੁਲਿਸ ਵਲੋਂ ਚੋਰੀ ਦੇ ਦੋਸ਼ ਵਿਚ ਇਕ ਨੌਜਵਾਨ ਨੂੰ ਹਿਰਾਸਤ ਵਿਚ ਲਿਆ ਸੀ ਜਿਸ ਨੇ ਥਾਣਾ ਕਰਤਾਰਪੁਰ ਦੀ ਹਵਾਲਾਤ ਵਿਚ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ...
ਇੰਡੀਆਨਾ ਗੋਲੀਬਾਰੀ 'ਚ ਮਾਰੇ ਗਏ ਵਿਅਕਤੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ
. . .  about 9 hours ago
ਸਿਆਟਲ, 18 ਅਪ੍ਰੈਲ - ਅਮਰੀਕਾ ਦੇ ਇੰਡਅਨ ਐਪਲਸ ਵਿਖੇ ਇਕ ਸਿਰਫਿਰੇ 19 ਸਾਲਾ ਗੋਰੇ ਵਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਵਿਚ 8 ਵਿਅਕਤੀ ਮਾਰੇ ਗਏ ਸਨ ਜਿਨ੍ਹਾਂ ਵਿਚ...
ਅੱਜ ਦਾ ਵਿਚਾਰ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। ਮਹਾਤਮਾ ਗਾਂਧੀ

ਜਗਰਾਓਂ

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਥਾਈਾ ਸਮਾਗਮ-ਨਗਰ ਕੀਰਤਨ ਸਜਾਏ

ਜਗਰਾਉਂ, 27 ਫਰਵਰੀ (ਜੋਗਿੰਦਰ ਸਿੰਘ)-ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੱਜ ਗੁਰਦੁਆਰਾ ਸਾਹਿਬ ਭਗਤ ਰਵਿਦਾਸ ਜੀ ਪਿੰਡ ਰਾਮਗੜ੍ਹ ਭੁੱਲਰ ਵਿਖੇ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਤਪ ਅਸਥਾਨ ਸੰਤ ਬਾਬਾ ਮੱਘਰ ਸਿੰਘ ਜੀ ਦੇ ਕਥਾਵਾਚਕ ਭਾਈ ਜਗਤਾਰ ਸਿੰਘ ਨੇ ਗੁਰਬਾਣੀ ਦੀ ਕਥਾ ਕਰਦਿਆਂ ਸ਼੍ਰੋਮਣੀ ਭਗਤ ਰਵਿਦਾਸ ਜੀ ਦੀ ਅਧਿਆਤਮਿਕ, ਸਮਾਜਿਕ ਖੇਤਰ 'ਚ ਮਹਾਨ ਦੇਣ ਦੇ ਨਾਲ-ਨਾਲ ਉਨ੍ਹਾਂ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਚ ਦਰਜ ਬਾਣੀ ਦਾ ਵੀ ਜ਼ਿਕਰ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਭਗਤ ਰਵਿਦਾਸ ਜੀ ਦੀ ਰੂਹਾਨੀ ਬਾਣੀ ਜਿੱਥੇ ਸੰਸਾਰੀ ਲੋਕਾਂ ਨੂੰ ਪਰਮਾਰਥ ਦਾ ਰਸਤਾ ਦੁਹਰਾਉਂਦੀ ਹੈ, ਉੱਥੇ ਸਮਾਜਿਕ ਤੇ ਰਾਜਨੀਤਿਕ ਖੇਤਰ 'ਚ ਵੀ ਸੰਸਾਰੀ ਲੋਕਾਂ ਦੀ ਅਗਵਾਈ ਕਰਦੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਭਗਤ ਰਵਿਦਾਸ ਜੀ ਨੇ ਉਸ ਸਮੇਂ ਲੋਕਾਂ ਨੂੰ ਇਨਕਲਾਬ ਦਾ ਰਸਤਾ ਦਿਖਾਇਆ, ਜਦੋਂ ਚੁਫ਼ੇਰੇ ਜਾਤ-ਪਾਤ ਤੇ ਗਰੀਬਾਂ ਦੀ ਲੁੱਟ ਦਾ ਹਨੇਰਾ ਛਾਇਆ ਹੋਇਆ ਸੀ | ਭਾਈ ਜਗਤਾਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 40 ਸਲੋਕ, 16 ਰਾਗਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਚ ਦਰਜ ਹਨ, ਜੋ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ | ਇਸ ਮੌਕੇ ਮਾ. ਬਰਜਿੰਦਰ ਸਿੰਘ ਵਲੋਂ ਵੀ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਸਮੁੱਚੀਆਂ ਸੰਗਤਾਂ ਅਵਤਾਰ ਦਿਹਾੜੇ ਦੀ ਵਧਾਈ ਦਿੱਤੀ ਗਈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਜਗਤਾਰ ਸਿੰਘ ਸਮੇਤ ਤੇ ਸਮਾਗਮ 'ਚ ਯੋਗਦਾਨ ਪਾਉਂਣ ਵਾਲਿਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਵਾਸੀ ਪੰਜਾਬੀ ਸੁਰਿੰਦਰ ਸਿੰਘ ਤੂਰ ਨੂੰ ਵੀ ਸਿਰੋਪਾਓ ਭੇਟ ਕੀਤਾ ਗਿਆ, ਜਿਨ੍ਹਾਂ ਦੇ ਪੁੱਤਰ ਮਨਪ੍ਰੀਤ ਸਿੰਘ ਤੂਰ ਕੈਨੇਡਾ ਵਲੋਂ ਹਰ ਸਾਲ ਇਸ ਸਮਾਗਮ 'ਚ ਸੇਵਾ ਭੇਟ ਕੀਤੀ ਜਾਂਦੀ ਹੈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਨੂੰ ਜੀ ਆਇਆ ਆਖਦਿਆਂ ਵਧਾਈ ਦਿੱਤੀ ਗਈ | ਇਸ ਮੌਕੇ ਪ੍ਰਧਾਨ ਹੁਸਿਆਰ ਸਿੰਘ, ਜਰਨੈਲ ਸਿੰਘ, ਕੁਲਵਿੰਦਰ ਸਿੰਘ, ਸਿੰਗਾਰਾ ਸਿੰਘ, ਅਜੀਤ ਸਿੰਘ, ਗੁਲਜਾਰ ਸਿੰਘ, ਬਲਦੇਵ ਸਿੰਘ, ਪਿੰਦਰਪਾਲ ਸਿੰਘ, ਹਰਨੇਕ ਸਿੰਘ, ਮਾਸਟਰ ਹਰਵਿੰਦਰ ਸਿੰਘ, ਮੇਜਰ ਸਿੰਘ ਭੁੱਲਰ, ਪੰਚ ਸ਼ਮਸ਼ੇਰ ਸਿੰਘ, ਪੰਚ ਪਰਮਜੀਤ ਕੌਰ, ਸੁਖਦੇਵ ਸਿੰਘ ਭੁੱਲਰ ਆਦਿ ਹਾਜ਼ਰ ਸਨ |
ਜਗਰਾਉਂ, (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਇਲਾਕੇ ਦੇ ਗੁਰਦੁਆਰਾ ਸਾਹਿਬਾਨਾਂ ਵਿਖੇ ਸਮਾਗਮ ਹੋਏ | ਗੁਰੂ ਘਰਾਂ ਅੰਦਰ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ | ਗੁਰਦੁਆਰਾ ਭਗਤ ਰਵਿਦਾਸ ਕੱਚਾ ਮਲਕ ਰੋਡ ਅਤੇ ਕੱਚਾ ਕਿਲਾ ਵਿਖੇ ਸਮਾਗਮ ਹੋਏ | ਸਮਾਗਮ ਦੌਰਾਨ ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਅਤੇ ਢਾਡੀ ਜਥਿਆਂ ਨੇ ਵਾਰਾਂ ਰਾਹੀਂ ਸੰਗਤਾਂ ਨੂੰ ਭਗਤ ਰਵਿਦਾਸ ਜੀ ਦੇ ਜੀਵਨ ਪ੍ਰਤੀ ਸੰਗਤਾਂ ਨੂੰ ਜਾਣੰੂ ਕਰਵਾਇਆ | ਇਸ ਦੌਰਾਨ ਵਿਧਾਇਕਾ ਸਰਵਜੀਤ ਕੌਰ ਮਾਣੰੂਕੇ, ਜ਼ਿਲ੍ਹਾ ਯੋਜਨਾ ਬੋਰਡ ਲੁਧਿਆਣਾ ਚੇਅਰਮੈਨ ਮਲਕੀਤ ਸਿੰਘ ਦਾਖਾ, ਐੱਸ. ਆਰ. ਕਲੇਰ, ਭਾਗ ਸਿੰਘ ਮੱਲਾ (ਦੋਂਵੇਂ ਵਿਧਾਇਕ), ਜ਼ਿਲ੍ਹਾ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਸੰਦੀਪ ਕੁਮਾਰ ਟਿੰਕਾ, ਗੁਲਜ਼ਾਰ ਸਿੰਘ ਭੱਟੀ, ਭੁਪਿੰਦਰ ਸਿੰਘ ਮੁਰਲੀ, ਗੁਰਮੇਲ ਸਿੰਘ ਕੈਲੇ, ਕੌਂਸਲਰ ਜਗਜੀਤ ਸਿੰਘ ਜੱਗੀ, ਕੌਂਸਲਰ ਦਵਿੰਦਰਜੀਤ ਸਿੰਘ ਸਿੱਧੂ, ਡਾ. ਇਕਬਾਲ ਸਿੰਘ ਧਾਲੀਵਾਲ ਆਦਿ ਨੇ ਕਿਹਾ ਕਿ ਭਗਤ ਰਵਿਦਾਸ ਜੀ ਨੇ ਆਪਣੀ ਜਾਤ 'ਤੇ ਮਾਣ ਕਰਦਿਆਂ ਭਾਰਤੀ ਸਮਾਜ ਅੰਦਰ ਫੈਲੇ ਊਚ ਨੀਚ ਅਤੇ ਹਰ ਤਰ੍ਹਾਂ ਦੇ ਵਿਤਕਰੇ ਦਾ ਡੱਟਵਾਂ ਵਿਰੋਧ ਕੀਤਾ | ਸੱਚ 'ਤੇ ਦਿੱਤੇ ਪਹਿਰੇ ਸਦਕਾ ਹੀ ਉਨ੍ਹਾਂ ਦੀ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਚ ਦਰਜ ਕੀਤਾ ਗਿਆ ਹੈ | ਇਸ ਮੌਕੇ ਅਤੁੱਟ ਲੰਗਰ ਵੀ ਵਰਤਾਇਆ ਗਿਆ | ਇਸ ਮੌਕੇ ਮਸਤਾਨ ਸਿੰਘ, ਪ੍ਰਧਾਨ ਅਮਰਜੀਤ ਸਿੰਘ, ਬਲਬੀਰ ਸਿੰਘ ਬੀਰਾ, ਮਹਿੰਦਰ ਸਿੰਘ, ਬਿੰਦਰ ਸਿੰਘ, ਅਵਤਾਰ ਸਿੰਘ, ਹਰ ਸਿੰਘ, ਸਤਨਾਮ ਸਿੰਘ, ਸੂਬੇਦਾਰ ਦਲੀਪ ਸਿੰਘ, ਪਿ੍ੰ: ਸਰਨ ਸਿੰਘ ਆਦਿ ਹਾਜ਼ਰ ਸਨ |
ਰਾਏਕੋਟ, (ਸੁਸ਼ੀਲ)-ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਫੇਰੂਰਾਈਾ ਵਿਖੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਭਗਤ ਜੀ ਦੀ ਪ੍ਰਬੰਧਕੀ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਾਵਨ ਪੁਰਬ ਦੇ ਸਬੰਧ 'ਚ ਪ੍ਰਕਾਸ਼ ਕਰਵਾਏ ਗਏ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਜਿਸ ਉਪਰੰਤ ਰਾਗੀ ਭਾਈ ਬਾਬਾ ਭੋਲਾ ਸਿੰਘ ਵਲੋਂ ਇਲਾਹੀ ਬਾਣੀ ਦਾ ਕੀਰਤਨ ਕਰਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਪੁੱਜੇ ਸੰਤ ਬਾਬਾ ਗੁਰਚਰਨ ਸਿੰਘ, ਸੰਤ ਬਾਬਾ ਸੇਵਾ ਸਿੰਘ ਨੇ ਗੁਰਬਾਣੀ ਕਥਾ ਕਰਕੇ ਸੰਗਤਾਂ ਨੂੰ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ | ਸਮਾਗਮ ਦੀ ਸਮਾਪਤੀ ਸਮੇਂ ਪ੍ਰਧਾਨ ਬਹਾਲ ਸਿੰਘ ਅਤੇ ਕਮੇਟੀ ਵੱਲੋਂ ਸੰਤ ਬਾਬਾ ਗੁਰਚਰਨ ਸਿੰਘ, ਸੰਤ ਬਾਬਾ ਸੇਵਾ ਸਿੰਘ ਅਤੇ ਸਹਿਯੋਗੀਆਂ ਦਾ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੇਜਰ ਸਿੰਘ, ਗਿਆਨ ਸਿੰਘ, ਅਜੀਤ ਸਿੰਘ, ਬਲਵੀਰ ਸਿੰਘ, ਹਰਬੰਸ ਸਿੰਘ, ਸਰਬਜੀਤ ਸਿੰਘ, ਕੇਵਲ ਸਿੰਘ, ਮੇਜਰ ਸਿੰਘ, ਪ੍ਰਧਾਨ ਇਕਬਾਲ ਸਿੰਘ ਗੁਲਾਬ, ਹਰਚਰਨ ਸਿੰਘ, ਰਛਪਾਲ ਸਿੰਘ, ਰਘਬੀਰ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |
ਜੋਧਾਂ, (ਗੁਰਵਿੰਦਰ ਸਿੰਘ ਹੈਪੀ)-ਸ੍ਰੀ ਗੁਰੂ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਗੁਰਦੁਆਰਾ ਗੁਰੂ ਰਵਿਦਾਸ ਭਗਤ ਜੀ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਇਆ ਗਿਆ | ਗੁਰਦੁਆਰਾ ਸਾਹਿਬ ਤੋਂ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਨਗਰ ਕੀਰਤਨ ਦੀ ਆਰੰਭਤਾ ਹੋਈ | ਸ਼ੀਸ਼ਿਆਂ ਤੇ ਫੁੱਲਾਂ ਨਾਲ ਸਜੀ ਗੱਡੀ ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ, ਉਹ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀ | ਨਗਰ ਕੀਰਤਨ ਦੇ ਰਸਤੇ ਨੂੰ ਝੰਡੀਆਂ ਨਾਲ ਸਜਾਇਆ ਗਿਆ | ਨਗਰ ਦੀ ਸੰਗਤ ਵਲੋਂ ਜਿੱਥੇ ਨਗਰ ਕੀਰਤਨ ਦਾ ਰਸਤੇ ਵਿਚ ਭਰਵਾਂ ਸਵਾਗਤ ਕੀਤਾ ਗਿਆ, ਉੱਥੇ ਵੱਖ-ਵੱਖ ਪੜਾਵਾਂ 'ਤੇ ਸੰਗਤ ਲਈ ਲੰਗਰ ਲਗਾਏ ਗਏ | ਨਗਰ ਕੀਰਤਨ ਜਦੋਂ ਜੋਧਾਂ ਮੇਨ ਬਾਜ਼ਾਰ 'ਚ ਪੁੱਜਾ ਤਾਂ ਦੁਕਾਨਦਾਰਾਂ ਵਲੋਂ ਨਗਰ ਕੀਰਤਨ ਦਾ ਜ਼ੋਰਦਾਰ ਸਵਾਗਤ ਕਰਦਿਆਂ ਸੰਗਤ ਲਈ ਲੰਗਰ ਲਗਾਇਆ | ਨਗਰ ਕੀਰਤਨ ਦੌਰਾਨ ਜਿੱਥੇ ਰਾਗੀ ਸਿੰਘਾਂ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ, ਉੱਥੇ ਵੱਖ-ਵੱਖ ਪੜਾਵਾਂ 'ਤੇ ਢਾਡੀ ਜੱਥੇ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਚਾਨਣਾ ਪਾਇਆ ਤੇ ਵਾਰਾਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਹਲਕਾ ਦਾਖਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਤੇ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਨੇ ਵਿਸ਼ੇਸ਼ ਤੌਰ 'ਤੇ ਪੁੱਜੇ | ਉਨ੍ਹਾਂ ਸੰਬੋਧਨ ਦੌਰਾਨ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਵਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਗਰ ਨਿਵਾਸੀਆਂ ਵਲੋਂ ਵਿਧਾਇਕ ਇਯਾਲੀ ਤੇ ਕੈਪਟਨ ਸੰਧੂ ਦਾ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਨਗਰ ਦੀ ਪਰਿਕਰਮਾ ਕਰਦਾ ਹੋਇਆ ਨਗਰ ਕੀਰਤਨ ਦੇਰ ਸ਼ਾਮ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਸੰਪੂਰਨ ਹੋਇਆ |
ਰਾਏਕੋਟ, (ਬਲਵਿੰਦਰ ਸਿੰਘ ਲਿੱਤਰ)-ਪਿੰਡ ਗੋਂਦਵਾਲ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਸੁੰਦਰ ਪਾਲਕੀ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ ਜਦਕਿ ਨਗਰ ਕੀਰਤਨ ਗੁਰਦੁਆਰਾ ਭਗਤ ਰਵਿਦਾਸ ਜੀ ਤੋਂ ਰਵਾਨਾ ਹੋਇਆ ਅਤੇ ਪਿੰਡ ਦੀਆਂ ਪਰਿਕਰਮਾ ਕਰਦਾ ਹੋਇਆ ਥਾਂ-ਥਾਂ ਪੜਾਅ ਕਰ ਰਿਹਾ ਸੀ | ਨਗਰ ਕੀਰਤਨ ਦੌਰਾਨ ਵੱਖ-ਵੱਖ ਪੜਾਵਾਂ 'ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ | ਇਸ ਮੌਕੇ ਸੰਗਤ ਲਈ ਪਿੰਡ ਵਾਸੀਆਂ ਵਲੋਂ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ | ਇਸ ਮੌਕੇ ਭਾਈ ਗੁਰਚਰਨ ਸਿੰਘ ਜੱਸਲ ਦੇ ਢਾਡੀ ਜੱਥੇ ਨੇ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਿਆ | ਇਸ ਮੌਕੇ ਸਰਪੰਚ ਸੁਖਪਾਲ ਸਿੰਘ ਸਿੱਧੂ, ਗ੍ਰੰਥੀ ਹਰਦੀਪ ਸਿੰਘ, ਗ੍ਰੰਥੀ ਕਰਤਾਰ ਸਿੰਘ, ਪ੍ਰਧਾਨ ਮੁਖਤਿਆਰ ਸਿੰਘ, ਸਰਪ੍ਰਸਤ ਕੈਪਟਨ ਅਮਰ ਸਿੰਘ, ਖ਼ਜ਼ਾਨਚੀ ਕੁਲਦੀਪ ਸਿੰਘ, ਰਾਂਝਾ ਸਿੰਘ ਮੈਂਬਰ, ਪਰਮਜੀਤ ਸਿੰਘ, ਸੂਬੇਦਾਰ ਗੁਰਨਾਮ ਸਿੰਘ ਨਾਹਰ, ਜਗਸੀਰ ਸਿੰਘ ਜੱਗੀ, ਸੁਖਵਿੰਦਰ ਸਿੰਘ, ਪਿਸ਼ੌਰਾ ਸਿੰਘ ਮਾਨ, ਬਲਦੇਵ ਸਿੰਘ ਖ਼ਾਲਸਾ, ਬਲਵਿੰਦਰ ਸਿੰਘ ਬਿੰਦਰੀ, ਜਸਪਾਲ ਸਿੰਘ ਆਦਿ ਹਾਜ਼ਰ ਸਨ |
ਗੁਰੂਸਰ ਸੁਧਾਰ, (ਜਸਵਿੰਦਰ ਸਿੰਘ ਗਰੇਵਾਲ)-ਪਿੰਡ ਅਕਾਲਗੜ੍ਹ ਕਲਾਂ ਵਿਖੇ ਗੁਰਦੁਆਰਾ ਭਗਤ ਰਵਿਦਾਸ ਵਲੋਂ ਅੱਜ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ, ਜਿਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਉਚੇਚੇ ਤੌਰ 'ਤੇ ਪੁੱਜੇ | ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਸੁੰਦਰ ਪਾਲਕੀ 'ਚ ਸਜਾਏ ਗਏ ਸਨ | ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕਰਦਿਆਂ ਜਥੇਦਾਰ ਤਲਵੰਡੀ ਨੇ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅਮਿ੍ੰਤਸਰ ਸਾਹਿਬ ਸਿੱਖੀ ਦੇ ਪ੍ਰਚਾਰ ਤੇ ਪਸਾਰ ਲਈ ਵਚਨਬੱਧ ਹੈ ਤੇ ਇਸੇ ਕੜੀ ਤਹਿਤ ਹੀ ਸ਼੍ਰੋਮਣੀ ਭਗਤ ਰਵਿਦਾਸ ਜੀ ਦੀ ਯਾਦ 'ਚ ਬਣੇ ਗੁਰੂ ਘਰਾਂ ਨੂੰ ਉਚੇਚੇ ਤੌਰ 'ਤੇ ਫੰਡ ਮੁਹੱਈਆ ਕਰਵਾ ਰਹੀ ਹੈ ਤਾਂ ਜੋ ਇਸ ਭਾਈਚਾਰੇ ਦੇ ਲੋਕ ਵੀ ਵੱਧ ਤੋਂ ਵੱਧ ਸਿੱਖੀ ਧਾਰਨ ਕਰਕੇ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ 'ਤੇ ਚੱਲ ਸਕਣ | ਇਸ ਮੌਕੇ ਜਥੇ. ਜਗਜੀਤ ਸਿੰਘ ਤਲਵੰਡੀ ਨੂੰ ਸਿਰੋਪਾਓ ਪ੍ਰਧਾਨ ਗੁਰਦਿਆਲ ਸਿੰਘ ਤੇ ਹੋਰਨਾਂ ਨੇ ਭੇਟ ਕੀਤਾ | ਨਗਰ ਕੀਰਤਨ ਦੌਰਾਨ ਸੰਗਤਾਂ ਨੂੰ ਭਾਈ ਸੁਖਨਰਜੰਨ ਸਿੰਘ ਦੇ ਢਾਡੀ ਜੱਥੇ ਤੋਂ ਇਲਾਵਾ ਹੋਰਨਾਂ ਰਾਗੀ ਢਾਡੀ ਜੱਥਿਆਂ ਨੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜੀਵਨ ਨਾਲ ਸਬੰਧਿਤ ਪ੍ਰਸੰਗ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਸਰਕਲ ਪ੍ਰਧਾਨ ਗੁਰਚੀਨ ਸਿੰਘ, ਜਥੇ. ਇੰਦਰਜੀਤ ਸਿੰਘ ਗਿੱਲ, ਪ੍ਰਧਾਨ ਗੁਰਦਿਆਲ ਸਿੰਘ, ਕੈਸ਼ੀਅਰ ਬੁੱਧ ਸਿੰਘ, ਸੰਤੋਖ ਸਿੰਘ, ਰਣਜੀਤ ਸਿੰਘ, ਗੁਰਨਾਮ ਸਿੰਘ, ਰਾਮਦੀਪ ਸਿੰਘ, ਮਾਸਟਰ ਗੁਰਮੀਤ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |
ਹਲਵਾਰਾ, (ਭਗਵਾਨ ਢਿੱਲੋਂ)-ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਲਵਾਰਾ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ | ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁ: ਟਿੱਬਾ ਸਾਹਿਬ ਤੋਂ ਆਕਾਸ਼ ਗੂੰਜਾਊ ਨਾਅਰਿਆਂ ਅਤੇ ਬੈਂਡ ਵਾਜਿਆਂ ਦੀਆਂ ਧੁਨਾਂ 'ਤੇ ਨਗਰ ਕੀਰਤਨ ਰਵਾਨਾ ਹੋਇਆ, ਥਾਂ-ਥਾਂ 'ਤੇ ਸਜਾਵਟੀ ਗੇਟ ਸਜਾਏ ਗਏ ਅਤੇ ਹਰੇਕ ਪੜਾਅ 'ਤੇ ਸਬੰਧਿਤ ਮੁਹੱਲਾ ਵਾਸੀਆਂ ਵਲੋਂ ਚਾਹ-ਪਕੌੜਿਆਂ ਦੇ ਲੰਗਰ ਲਗਾਏ ਗਏ | ਇਕ ਕਿੱਲੋਮੀਟਰ ਗੱਡੀਆਂ ਅਤੇ ਟਰੈਕਟਰ ਟਰਾਲੀਆਂ 'ਤੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜੀਵਨ ਨਾਲ ਸਬੰਧਿਤ ਸੁੰਦਰ ਝਾਕੀਆਂ ਪ੍ਰਦਰਸ਼ਿਤ ਕੀਤੀਆਂ ਹੋਈਆਂ ਸਨ | ਢਾਡੀ ਜਸਵਿੰਦਰ ਸਿੰਘ ਬਾਗੀ ਅਤੇ ਹੋਰ ਗਮੰਤਰੀਆਂ ਨੇ ਗੁਰੂ ਜਸ ਗਾਇਆ | ਮੀਰੀ-ਪੀਰੀ ਗਤਕਾ ਪਾਰਟੀ ਹਠੂਰ ਦੇ ਹੈਰਤ ਅੰਗੇਜ ਕਰਤੱਵ ਵਿਸ਼ੇਸ਼ ਖਿੱਚ ਦਾ ਕੇਂਦਰ ਦਾ ਬਿੰਦੂ ਰਹੇ | ਆਲੇ-ਦੁਆਲੇ ਦੇ ਪਿੰਡਾਂ ਤੋਂ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਇਸ ਵਿਸ਼ਾਲ ਨਗਰ ਕੀਰਤਨ ਦੀ ਸ਼ੋਭਾ ਵਧਾਉਣ ਪਹੁੰਚੀਆਂ | ਇਸ ਸਮੇਂ ਗੁਰਦੁਆਰਾ ਟਿੱਬਾ ਸਾਹਿਬ ਹਲਵਾਰਾ ਦੇ ਪ੍ਰਧਾਨ ਸਾਬਕਾ ਸਰਪੰਚ ਚਰਨ ਸਿੰਘ, ਭਾਕਿਯੂ ਏਕਤਾ (ਉਗਰਾਹਾਂ) ਦੀ ਹਲਵਾਰਾ ਇਕਾਈ ਦੇ ਪ੍ਰਧਾਨ ਗਿਆਨ ਸਿੰਘ, ਖ਼ਜ਼ਾਨਚੀ ਜਲੌਰ ਸਿੰਘ ਤੋਂ ਇਲਾਵਾ ਇਨਕਲਾਬ ਜਿੰਦਾਬਾਦ ਲਹਿਰ ਦੇ ਬੁਲਾਰੇ ਸੁਖਵਿੰਦਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੰਚ ਸੰਚਾਲਨ ਮਾ. ਸਤਵੀਰ ਸਿੰਘ ਨੇ ਬਾਖੂਬੀ ਨਿਭਾਇਆ |
ਮੁੱਲਾਂਪੁਰ-ਦਾਖਾ, (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਪਿੰਡ ਕੈਲਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਏ ਗਏ | ਗੁਰਦੁਆਰਾ ਭਗਤ ਰਵਿਦਾਸ ਜੀ ਪਿੰਡ ਕੈਲਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵਿਰਾਜ਼ਮਾਨ ਲਈ ਪਾਲਕੀ ਨੂੰ ਫੁੱਲਾਂ ਨਾਲ ਸ਼ਿੰਗਾਰਿਆ ਹੋਇਆ ਸੀ | ਨਗਰ ਕੀਰਤਨ ਦੇ ਵੱਖੋ-ਵੱਖ ਪੜਾਵਾਂ ਉੱਪਰ ਰਾਗੀ, ਢਾਡੀ ਜੱਥਿਆਂ ਵਲੋਂ ਭਗਤ ਰਵਿਦਾਸ ਜੀ ਦੇ ਜੀਵਨ ਦਾ ਵਰਣਨ ਕੀਤਾ | ਨਗਰ ਕੀਰਤਨ ਦੇ ਸਤਿਕਾਰ ਵਜੋਂ ਥਾਂ-ਥਾਂ ਸਵਾਗਤੀ ਗੇਟ ਅਤੇ ਸੰਗਤ ਲਈ ਲੰਗਰ ਲਾਏ ਗਾਏ | ਸਰਪੰਚ ਸੁਰਿੰਦਰ ਸਿੰਘ ਰਾਜੂ, ਗੁਰਦੁਆਰਾ ਪ੍ਰਧਾਨ ਜਿੰਦਰ ਸਿੰਘ ਹੋਰ ਕਮੇਟੀ ਮੈਂਬਰਾਂ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ |
ਗੁਰੂਸਰ ਸੁਧਾਰ, (ਬਲਵਿੰਦਰ ਸਿੰਘ ਧਾਲੀਵਾਲ)-ਪਿੰਡ ਬੋਪਾਰਾਏ ਕਲਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਨਦਾਰ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ਼ਹੀਦਗੰਜ ਤੋਂ ਸਜਾਇਆ ਗਿਆ | ਪਿੰਡ ਦੀ ਪਰਿਕਰਮਾ ਦੌਰਾਨ ਵੱਖ-ਵੱਖ ਸਥਾਨਾਂ 'ਤੇ ਸੰਗਤਾਂ ਵਲੋਂ ਇਸ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ | ਢਾਡੀ ਜੱਥਾ ਗਿਆਨੀ ਦਾਤਾਰ ਸਿੰਘ (ਦਾਤਾ) ਤੇ ਸਾਥੀਆਂ ਵਲੋਂ ਇਸ ਮੌਕੇ ਸੰਗਤਾਂ ਨੂੰ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜੀਵਨ ਸਬੰਧੀ ਵਾਰਾਂ ਪ੍ਰਸੰਗ ਪੇਸ਼ ਕਰਕੇ ਨਿਹਾਲ ਕੀਤਾ ਗਿਆ | ਇਸ ਮੌਕੇ ਗੁਰਦੀਪ ਸਿੰਘ, ਰਾਮ ਸਿੰਘ ਚੋਪੜਾ, ਕਰਮਜੀਤ ਸਿੰਘ, ਚਰਨਜੀਤ ਸਿੰਘ ਮੈਂਬਰ, ਸਰਪੰਚ ਲਖਬੀਰ ਸਿੰਘ ਚੋਪੜਾ, ਜਤਿੰਦਰਪਾਲ ਸਿੰਘ ਪਾਲੀ, ਪ੍ਰੇਮਜੀਤ ਸਿੰਘ ਠੇਕੇਦਾਰ, ਰਣਜੀਤ ਸੋਨੀ, ਗੁਰਮੇਲ ਸਿੰਘ, ਜਗਦੀਸ਼ ਸਿੰਘ ਠੰਡੀ, ਦਲਜੀਤ ਸਿੰਘ, ਹਰਜਿੰਦਰ ਸਿੰਘ ਚੌਂਕੀਦਾਰ, ਗੁਰਪ੍ਰੀਤ ਸਿੰਘ ਕਾਲਾ ਸਮੇਤ ਹੋਰ ਹਾਜ਼ਰ ਸਨ |
ਰਾਏਕੋਟ, (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਭਗਤ ਰਵਿਦਾਸ ਜਗਰਾਉਂ ਰੋਡ ਰਾਏਕੋਟ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਜੀ ਦੀ ਛਤਰ-ਛਾਇਆ ਹੇਠ ਸਜਾਇਆ ਗਿਆ | ਇਸ ਮੌਕੇ ਨਗਰ ਕੀਰਤਨ ਗੁਰਦੁਆਰਾ ਭਗਤ ਰਵਿਦਾਸ ਤੋਂ ਸ਼ੁਰੂ ਹੋ ਕੇ ਗਰੀਨ ਸਿਟੀ, ਬਰਨਾਲਾ ਰੋਡ, ਗੁਰਦੁਆਰਾ ਟਾਹਲੀਆਣਾ ਸਾਹਿਬ, ਬੱਸ ਸਟੈਂਡ, ਲੇਬਰ ਚੌਂਕ, ਤਲਵੰਡੀ ਗੇਟ, ਹਰੀ ਸਿੰਘ ਨਲੂਆ ਚੌਂਕ, ਤਾਜਪੁਰ ਚੌਂਕ, ਜੌਹਲਾਂ ਰੋਡ, ਕੁਤਬਾ ਗੇਟ, ਕੱਚਾ ਕਿਲ੍ਹਾ ਅਤੇ ਗੁਰੂ ਨਾਨਕਪੁਰਾ ਮੁਹੱਲਾ ਹੁੰਦਾ ਹੋਇਆ ਦੇਰ ਸ਼ਾਮ ਸਮਾਪਤ ਹੋਵੇਗਾ | ਇਸ ਨਗਰ ਕੀਰਤਨ ਦੌਰਾਨ ਬੈਂਡ ਵਾਜਿਆਂ ਦੀਆਂ ਮਨਮੋਹਕ ਧੁੰਨਾਂ, ਗਤਕਾ ਪਾਰਟੀ ਅਤੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜੀਵਨ ਨਾਲ ਸਬੰਧਤ ਝਾਕੀਆਂ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੀਆਂ ਸਨ | ਇਸ ਮੌਕੇ ਗਿਆਨੀ ਅਵਤਾਰ ਸਿੰਘ ਚੀਮਾ ਦੇ ਕੀਰਤਨੀ ਜੱਥੇ ਨੇ ਸ਼ਬਦ ਗਾਇਨ ਕੀਤਾ ਜਦਕਿ ਪ੍ਰਸਿੱਧ ਕਵੀਸ਼ਰ ਭਾਈ ਕੁਲਵੰਤ ਸਿੰਘ ਮਾਣੂੰਕੇ ਦੇ ਜੱਥੇ ਨੇ ਗੁਰੂ ਸਹਿਬਾਨਾਂ ਦੇ ਪ੍ਰਸੰਗ ਸੁਣਾਏ | ਇਸ ਮੌਕੇ ਨਗਰ ਕੀਰਤਨ ਨਾਲ ਜਾ ਰਹੀ ਸੰਗਤ ਲਈ ਵੱਖ-ਵੱਖ ਪੜਾਵਾਂ 'ਤੇ ਲੰਗਰ ਲਗਾਏ ਗਏ ਜੋ ਸੰਗਤ ਨੇ ਸ਼ਰਧਾ ਭਾਵਨਾ ਨਾਲ ਛਕੇ | ਪੰਜ ਪਿਆਰਿਆ ਨੂੰ ਸਿਰੋਪਾਓ ਭੇਟ ਕੀਤੇ ਗਏ | ਇਸ ਮੌਕੇ ਗੁਰਦੁਆਰਾ ਕਮੇਟੀ ਪ੍ਰਧਾਨ ਬੂਟਾ ਸਿੰਘ ਸਪਰਾ, ਮੀਤ ਪ੍ਰਧਾਨ ਗੁਰਮੀਤ ਸਿੰਘ, ਖ਼ਜ਼ਾਨਚੀ ਸੁਖਵਿੰਦਰ ਸਿੰਘ ਸਿਵੀਆ, ਮੁਖਤਿਆਰ ਸਿੰਘ ਛਾਪਾ, ਕੁਲਦੀਪ ਸਿੰਘ ਨੱਥੋਵਾਲ, ਅਵਤਾਰ ਸਿੰਘ ਚੀਮਾ, ਪ੍ਰਕਾਸ਼ ਸਿੰਘ, ਮੈਨੇਜਰ ਪਰਮਜੀਤ ਸਿੰਘ ਨੱਥੋਵਾਲ, ਮਾਸਟਰ ਜੰਗਪਾਲ ਸਿੰਘ, ਸੁਖਵਿੰਦਰ ਕੌਰ ਨੱਥੋਵਾਲ ਆਦਿ ਨਗਰ ਕੀਰਤਨ ਦੌਰਾਨ ਹਾਜ਼ਰ ਸਨ |
ਪੱਖੋਵਾਲ/ਸਰਾਭਾ, (ਕਿਰਨਜੀਤ ਕੌਰ ਗਰੇਵਾਲ)-ਕੇਂਦਰ ਸਰਕਾਰ ਦੁਆਰਾ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ 'ਚ ਚੱਲ ਰਹੇ ਕਿਸਾਨ ਮੋਰਚੇ ਨੂੰ ਸਫ਼ਲ ਬਣਾਉਣ ਲਈ ਸਾਨੂੰ ਭਗਤ ਰਵਿਦਾਸ ਜੀ ਵਲੋਂ ਦਰਸਾਏ ਮਾਰਗ 'ਤੇ ਚੱਲਦਿਆਂ ਊਚ-ਨੀਚ, ਜਾਤ-ਪਾਤ ਦੇ ਪੱਧਰ ਤੋਂ ਉੱਪਰ ਉੱਠ ਕੇ ਕਿਸਾਨੀ ਝੰਡੇ ਹੇਠ ਲਾਮਬੰਦ ਹੋਣਾ ਚਾਹੀਦਾ ਹੈ ਤਾਂ ਜੋ ਗਰੀਬ ਲੋਕਾਂ ਦਾ ਰਕਤ ਨਿਚੋੜਨ ਲਈ ਕੇਂਦਰ ਸਰਕਾਰ ਦੁਆਰਾ ਲਿਆਂਦੀਆਂ ਜਾ ਰਹੀਆਂ ਨੀਤੀਆਂ ਦਾ ਮੂੰਹ ਤੋੜ ਜਵਾਬ ਦਿੱਤਾ ਜਾ ਸਕੇ | ਇਹ ਪ੍ਰਗਟਾਵਾ ਕਿਸਾਨ ਮਜ਼ਦੂਰ ਸੰਘਰਸ਼ ਮੋਰਚੇ ਦੇ ਆਗੂ ਸਾਬਕਾ ਐੱਮ. ਐੱਲ. ਏ. ਕਾਮਰੇਡ ਤਰਸੇਮ ਸਿੰਘ ਜੋਧਾਂ ਨੇ ਅੱਜ ਪੱਖੋਵਾਲ 'ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਗਰਾਮ ਪੰਚਾਇਤ, ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ, ਅੰਤਰਰਾਸ਼ਟਰੀ ਇਨਕਲਾਬੀ ਮੰਚ ਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਭਗਤ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਸਮਾਗਮ ਦੌਰਾਨ ਕੀਤਾ | ਇਸ ਮੌਕੇ ਚਰਨਜੀਤ ਸਿੰਘ ਹਿੰਮਾਯੂਪੁਰ, ਪ੍ਰਕਾਸ਼ ਸਿੰਘ ਹਿੱਸੋਵਾਲ, ਮਾ. ਲਾਭ ਸਿੰਘ ਪੱਖੋਵਾਲ ਆਦਿ ਬੁਲਾਰਿਆ ਨੇ ਵੀ ਦਿੱਲੀ 'ਚ ਖੇਤੀ ਕਾਨੂੰਵਾਂ ਖ਼ਿਲਾਫ਼ ਚੱਲ ਰਹੇ ਦੇਸ਼ ਵਿਆਪੀ ਅੰਦੋਲਨ ਨੂੰ ਹੋਰ ਪ੍ਰਚੰਡ ਕਰਨ ਦਾ ਸੱਦਾ ਦਿੱਤਾ | ਸਮਾਗਮ ਦੌਰਾਨ ਇਨਕਲਾਬੀ ਵੱਖ-ਵੱਖ ਕਲਾਕਾਰਾਂ ਇਨਕਲਾਬੀ ਨਾਟਕ ਤੇ ਗੀਤ ਵੀ ਪੇਸ਼ ਕੀਤੇ | ਇਸ ਮੌਕੇ ਡਾ. ਜਸਵੀਰ ਕੌਰ ਜੋਧਾਂ, ਸਰਪੰਚ ਹਰਪਾਲ ਕੌਰ ਪੱਖੋਵਾਲ, ਉਜਾਗਰ ਸਿੰਘ ਬੱਦੋਵਾਲ, ਸਿੰਦਰ ਸਿੰਘ ਜੱਵਦੀ, ਵਿਨੋਦ ਕੁਮਾਰ, ਬਲਦੇਵ ਸਿੰਘ ਘਣਗਸ, ਰਣਜੀਤ ਸਿੰਘ ਸਾਇਆ, ਸੁਰਜੀਤ ਸਿੰਘ ਹਿੱਸੋਵਾਲ, ਸੁਰਜੀਤ ਸਿੰਘ ਹਿੱਸੋਵਾਲ, ਸੋਮਪਾਲ ਹੀਰਾ, ਰੋਮੀ, ਪ੍ਰੋ. ਇੰਦਰਜੀਤ ਕੌਰ ਲੁਧਿਆਣਾ ਆਦਿ ਹਾਜ਼ਰ ਸਨ |

ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਧਾਰਮਿਕ ਸਮਾਗਮ ਕਰਵਾਇਆ

ਰਾਏਕੋਟ, 27 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀਂ 10ਵੀਂ ਰਾਏਕੋਟ ਵਿਖੇ ਪੁੰਨਿਆਂ ਅਤੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਪੁਰਬ 'ਤੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਗਤਾਂ ਨੇ ਅੰਮਿ੍ਤ ਵੇਲੇ ਤੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਰੋਹ ਮੌਕੇ ਰੌਣਕਾਂ

ਮੁੱਲਾਂਪੁਰ-ਦਾਖਾ, 27 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਗੁਰਦੁਆਰਾ ਮੇਲਸਰ ਭਗਤ ਰਵਿਦਾਸ ਜੀ ਪਿੰਡ ਪਮਾਲ ਵਿਖੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ਪ੍ਰਧਾਨ ਜਗਤਾਰ ਸਿੰਘ, ਹਰਜਿੰਦਰ ਸਿੰਘ, ਬਲਵੰਤ ਸਿੰਘ, ਹਰਦੇਵ ਸਿੰਘ ਤੇ ਹੋਰ ਕਮੇਟੀ ਮੈਂਬਰਾਂ ਵਲੋਂ ਨਗਰ ਦੇ ...

ਪੂਰੀ ਖ਼ਬਰ »

ਜਗਰਾਉਂ ਦੇ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੀ ਲੇਹ 'ਚ ਸ਼ਹਾਦਤ

 ਜਗਰਾਉਂ, 27 ਫਰਵਰੀ (ਜੋਗਿੰਦਰ ਸਿੰਘ)-ਦੇਸ਼ ਦੀਆਂ ਸਰਹੱਦਾਂ 'ਤੇ ਰਾਖੀ ਕਰਦਿਆਂ ਸ਼ਹਾਦਤ ਦਾ ਜ਼ਾਮ ਪੀਣ ਵਾਲੇ ਭਾਰਤੀ ਫੌਜ ਦੇ ਯੋਧਿਆਂ ਦੀ ਸੂਚੀ 'ਚ ਜਗਰਾਉਂ ਦੇ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦਾ ਵੀ ਨਾਂਅ ਸ਼ਾਮਿਲ ਹੋ ਗਿਆ। ਨਾਇਬ ਸੂਬੇਦਾਰ ਪਰਵਿੰਦਰ ਸਿੰਘ ਲੇਹ 'ਚ ...

ਪੂਰੀ ਖ਼ਬਰ »

ਕੇਂਦਰ ਕਿਸਾਨਾਂ ਕੋਲੋਂ ਲੰਬੇ ਸਮੇਂ ਦਾ ਇਮਤਿਹਾਨ ਨਾ ਲਵੇ-ਰਾਜਵਿੰਦਰ ਹਿੱਸੋਵਾਲ

ਗੁਰੂਸਰ ਸੁਧਾਰ, 27 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਹਲਕਾ ਰਾਏਕੋਟ ਦੇ ਸੀਨੀਅਰ ਆਗੂ ਜਥੇਦਾਰ ਰਾਜਵਿੰਦਰ ਸਿੰਘ ਹਿੱਸੋਵਾਲ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਕੇਂਦਰ ਸਰਕਾਰ ਕਿਸਾਨਾਂ ਕੋਲੋਂ ਲੰਬੇ ਸਮੇਂ ਦਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਲਗਾਇਆ

ਖੰਨਾ, 27 ਫਰਵਰੀ (ਹਰਜਿੰਦਰ ਸਿੰਘ ਲਾਲ)-ਸ੍ਰੀ ਗੁਰੂ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਪੁਰਬ ਤੇ ਬਿੱਲਾਂ ਵਾਲੀ ਛੱਪੜੀ, ਵਾਰਡ ਨੰਬਰ-8 ਅਤੇ ਦੁਕਾਨਦਾਰਾਂ ਵਲੋਂ ਲੰਗਰ ਲਗਾਏ ਗਏ | ਇਸ ਮੌਕੇ ਰਾਜ ਕੁਮਾਰ, ਰਾਕੇਸ਼ ਕੁਮਾਰ, ਰਾਜੇਸ਼, ਨਵੀਨ ਕੁਮਾਰ, ਹਨੀ ਸ਼ਰਮਾ, ਜੁਗਨੂੰ, ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਲਗਵਾਇਆ ਇਕ ਹੋਰ ਸਟੱਡੀ ਵੀਜ਼ਾ

ਜਗਰਾਉਂ, 27 ਫਰਵਰੀ (ਜੋਗਿੰਦਰ ਸਿੰਘ)-ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਨੇ ਬੁਰਜ ਨਕਲੀਆਂ ਤੋਂ ਕਿਰਨਜੀਤ ਕੌਰ ਪੁੱਤਰੀ ਹਰਨੇਕ ਸਿੰਘ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ | ਕਿਰਨਜੀਤ ਕੌਰ ਨੇ ਥੋੜੇ ਸਮੇਂ ਵਿਚ ਸਟੱਡੀ ਵੀਜ਼ਾ ਪ੍ਰਾਪਤ ਕਰਨ 'ਤੇ ਜਗਰਾਉਂ ਬ੍ਰਾਂਚ ...

ਪੂਰੀ ਖ਼ਬਰ »

ਦੀ ਵੀਜ਼ਾ ਲੈਂਡ ਨੇ ਬਲਪ੍ਰੀਤ ਸਿੰਘ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਜਲੰਧਰ, 27 ਫਰਵਰੀ (ਅ.ਬ)-ਦੀ ਵੀਜ਼ਾ ਲੈਂਡ ਇੰਮੀਗ੍ਰੇਸ਼ਨ ਜਗਰਾਉਂ ਜੋ ਕਿ ਵਿਦੇਸ਼ਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਦਾ ਮੁੱਖ ਕੇਂਦਰ ਬਿੰਦੂ ਬਣ ਚੁੱਕਾ ਹੈ | ਸੰਸਥਾ ਦੇ ਡਾਇਰੈਕਟਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਹਾਲ ਹੀ ਵਿਚ ਬਲਪ੍ਰੀਤ ਸਿੰਘ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸੁਧਾਰ ਵਿਖੇ ਸਵ. ਬਖਤਾਵਰ ਸਿੰਘ ਗਿੱਲ ਦੀ ਸਾਲਾਨਾ ਯਾਦ ਮਨਾਈ

ਗੁਰੂਸਰ ਸੁਧਾਰ, 27 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਗੁਰੂ ਹਰਗੋਬਿੰਦ ਖ਼ਾਲਸਾ ਕਾਲਜ (ਡਿਗਰੀ, ਫਾਰਮੇਸੀ, ਐਜੂਕੇਸ਼ਨ) ਤੇ ਦਸਮੇਸ਼ ਖ਼ਾਲਸਾ ਸਕੂਲ ਹੇਰਾਂ, ਖ਼ਾਲਸਾ ਕਾਲਜੀਏਟ ਸਕੂਲ ਗੁਰੂਸਰ ਸੁਧਾਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਾਲਜ ਦੇ ਸਾਬਕਾ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਵਿਧਾਨ ਸਭਾ ਦੇ ਘਿਰਾਓ ਸਬੰਧੀ ਸਰਕਲ ਬੱਸੀਆਂ ਦੀ ਮੀਟਿੰਗ

ਰਾਏਕੋਟ, 27 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 1 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਤਹਿਤ ਵਿਧਾਨ ਸਭਾ ਹਲਕਾ ਰਾਏਕੋਟ ਦੇ ਸਰਕਲ ਬੱਸੀਆ ਦੀ ਮੀਟਿੰਗ ਸਰਕਲ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਜਗਰਾਉਂ, 27 ਫਰਵਰੀ (ਜੋਗਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਸਥਾਨਕ ਰੇਲ ਪਾਰਕ ਸੰਘਰਸ਼ ਮੋਰਚੇ 'ਚ ਇਕੱਤਰ ਹੋਏ ਮਜ਼ਦੂਰਾਂ ਕਿਸਾਨਾਂ ਨੇ ਮਹਾਨ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਅਤੇ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਦਾ ਸ਼ਹੀਦੀ ਦਿਵਸ ਮਨਾਇਆ ...

ਪੂਰੀ ਖ਼ਬਰ »

ਕੈਪਟਨ ਸਰਕਾਰ ਪੰਜਾਬ ਵਾਸੀਆਂ ਨੂੰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ-ਕੈਪਟਨ ਸੰਧੂ

ਮੁੱਲਾਂਪੁਰ-ਦਾਖਾ, 27 ਫਰਵਰੀ (ਨਿਰਮਲ ਸਿੰਘ ਧਾਲੀਵਾਲ )-ਨਾਨਕ ਨਾਮ ਲੇਵਾ ਸੰਗਤ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਗੁਰੂ ...

ਪੂਰੀ ਖ਼ਬਰ »

ਇਯਾਲੀ ਦੀ ਅਗਵਾਈ ਹੇਠ ਕੱਲ੍ਹ ਵਿਧਾਨ ਸਭਾ ਦਾ ਘਿਰਾਓ ਕਰਾਂਗੇ-ਮੁੱਲਾਂਪੁਰ/ਦੇਤਵਾਲ

ਮੁੱਲਾਂਪੁਰ-ਦਾਖਾ, 27 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਦੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਜਨ ਅੰਦੋਲਨ ਦੀ ਡੱਟਵੀਂ ਹਮਾਇਤ ਹੋ ਰਹੀ ਹੈ ...

ਪੂਰੀ ਖ਼ਬਰ »

ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਯਾਦ 'ਚ ਕੁਸ਼ਤੀ ਦੰਗਲ ਕਰਵਾਏ

ਜਗਰਾਉਂ, 27 ਫਰਵਰੀ (ਜੋਗਿੰਦਰ ਸਿੰਘ, ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਯਾਦ 'ਚ ਰੌਸ਼ਨੀ ਦੇ ਮੇਲੇ ਮੌਕੇ ਸੱਤਵੇਂ ਕੁਸ਼ਤੀ ਦੰਗਲ ਧਾਲੀਵਾਲ ਸਪੋਰਟਸ ਕਲੱਬ ਵਲੋਂ ਕਰਵਾਏ ਗਏ | ਇਨ੍ਹਾਂ ਦੀ ...

ਪੂਰੀ ਖ਼ਬਰ »

ਸਸਤੇ ਭਾਅ 'ਤੇ ਕੰਨ ਮਸ਼ੀਨਾਂ ਖ੍ਰੀਦਣ ਵਾਲੇ ਲੋੜਵੰਦਾਂ ਦਾ ਲੱਗਿਆਂ ਤਾਂਤਾ

ਲੁਧਿਆਣਾ, 27 ਫਰਵਰੀ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਹੁਣ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਦੇ ਉਨ੍ਹਾਂ ਲੋਕਾਂ ਲਈ ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX