ਫ਼ਾਜ਼ਿਲਕਾ, 27 ਫ਼ਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਢਾਣੀ ਸੱਦਾ ਸਿੰਘ ਵਿਖੇ ਇਕ ਵਿਦਿਆਰਥੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ ਅਤੇ ਮਾਮਲੇ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ | ਸਿਵਲ ਹਸਪਤਾਲ ਵਿਖੇ ਪਰਿਵਾਰਿਕ ਮੈਂਬਰਾਂ ਛਿੰਦਰ ਸਿੰਘ, ਮਿ੍ਤਕ ਦੀ ਮਾਤਾ ਸੁਮਿੱਤਰ ਬਾਈ ਅਤੇ ਦਾਦੀ ਨੈਨਾ ਬਾਈ ਨੇ ਦੱਸਿਆ ਕਿ 25 ਫ਼ਰਵਰੀ ਨੂੰ ਅੰਗਰੇਜ਼ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਢਾਣੀ ਸੱਦਾ ਸਿੰਘ ਜੋ ਬਾਰ੍ਹਵੀਂ ਜਮਾਤ ਵਿਚ ਪਿੰਡ ਝੰਗੜ ਭੈਣੀ ਦੇ ਸਰਕਾਰੀ ਸਕੂਲ ਦਾ ਵਿਦਿਆਰਥੀ ਸੀ | ਉਸ ਨੂੰ ਕਿਸੇ ਦਾ ਫ਼ੋਨ ਆਇਆ, ਜਿਸ ਤੋਂ ਬਾਅਦ ਉਹ ਘਰੋਂ ਚਲਾ ਗਿਆ | ਜਦੋਂ ਕਾਫ਼ੀ ਦੇਰ ਤੱਕ ਉਹ ਘਰ ਨਹੀਂ ਪਰਤਿਆ ਤਾਂ ਉਸ ਦੀ ਭਾਲ ਕੀਤੀ ਗਈ, ਪਰ ਉਸ ਦਾ ਕੋਈ ਪਤਾ ਨਹੀਂ ਚੱਲਿਆ | ਉਨ੍ਹਾਂ ਦੱਸਿਆ ਕਿ ਅੱਜ ਅੰਗਰੇਜ਼ ਸਿੰਘ ਦੀ ਲਾਸ਼ ਪਿੰਡ ਕਾਂਵਾਂ ਵਾਲੀ ਦੇ ਸੇਮ-ਨਾਲ਼ੇ ਵਿਚੋਂ ਬਰਾਮਦ ਹੋਈ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਅੰਗਰੇਜ਼ ਸਿੰਘ ਦੀ ਕੁੱਝ ਨੌਜਵਾਨਾਂ ਨਾਲ ਦੋਸਤੀ ਸੀ, ਜਿਨ੍ਹਾਂ ਨੇ ਉਸ ਨੂੰ ਜਾਂ ਤਾਂ ਕਿਸੇ ਲੜਕੀ ਕੋਲੋਂ ਜਾਂ ਫਿਰ ਕਿਸੇ ਲੜਕੇ ਨੇ ਲੜਕੀ ਦੀ ਆਵਾਜ਼ ਕੱਢ ਕੇ ਜਨਮ ਦਿਨ ਦਾ ਬਹਾਨਾ ਲਾ ਕੇ ਉਸ ਨੂੰ ਬੁਲਾਇਆ ਸੀ | ਉਨ੍ਹਾਂ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਮਿ੍ਤਕ ਦੇ ਕੁੱਝ ਦੋਸਤਾਂ ਵਲੋਂ ਉਸ ਨਾਲ ਝਗੜਾ ਕੀਤਾ ਗਿਆ ਸੀ | ਉਨ੍ਹਾਂ ਸ਼ੰਕਾ ਜ਼ਾਹਿਰ ਕੀਤੀ ਕਿ ਉਕਤ ਨੌਜਵਾਨਾਂ ਨੇ ਰੰਜਸ਼ ਦੇ ਤਹਿਤ ਅੰਗਰੇਜ਼ ਸਿੰਘ ਦਾ ਕਤਲ ਕਰ ਕੇ ਲਾਸ਼ ਸੇਮ-ਨਾਲ਼ੇ ਵਿਚ ਸੁੱਟ ਦਿੱਤੀ | ਉੱਧਰ ਥਾਣਾ ਸਦਰ ਦੇ ਐੱਸ.ਐੱਚ.ਓ. ਜਤਿੰਦਰ ਸਿੰਘ ਨੇ ਦੱਸਿਆ ਕਿ ਕਾਂਵਾਂ ਵਾਲੀ ਪੁਲ ਤੋਂ ਨੌਜਵਾਨ ਦੀ ਲਾਸ਼ ਮਿਲੀ ਹੈ, ਪਰ ਅਜੇ ਤੱਕ ਕੋਈ ਠੋਸ ਕਾਰਨ ਸਾਹਮਣੇ ਨਹੀਂ ਆਇਆ | ਮਿ੍ਤਕ ਦੇ ਪਰਿਵਾਰ ਵਲੋਂ ਦੱਸਿਆ ਗਿਆ ਹੈ ਕਿ ਨੌਜਵਾਨ ਘਰ ਤੋਂ ਲਾਪਤਾ ਸੀ | ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜੋ ਵੀ ਪਹਿਲੂ ਸਾਹਮਣੇ ਆਉਣਗੇ, ਉਸ ਅਨੁਸਾਰ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਫ਼ਿਲਹਾਲ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ ਹੈ |
ਫ਼ਾਜ਼ਿਲਕਾ, 27 ਫਰਵਰੀ (ਦਵਿੰਦਰ ਪਾਲ ਸਿੰਘ)-ਪਿੰਡ ਹੀਰਾਂ ਵਾਲੀ ਸ਼ਰਾਬ ਫ਼ੈਕਟਰੀ ਦੇ ਨਿਰਮਾਣ 'ਤੇ ਰੋਕ ਲਗਾਉਣ ਲਈ ਜਾਰੀ ਨੈਸ਼ਨਲ ਹਾਈਵੇ 'ਤੇ ਧਰਨਾ ਲਗਾਤਾਰ ਜਾਰੀ ਹੈ | ਪਿੰਡ ਵਾਸੀਆਂ ਵਲੋਂ ਜਿੱਥੇ ਭੁੱਖ ਹੜਤਾਲ ਕੀਤੀ ਜਾ ਰਹੀ ਹੈ, ਉੱਥੇ ਹੀ ਕੁੱਝ ਲੋਕ ਮਰਨ ਵਰਤ 'ਤੇ ...
ਫ਼ਾਜ਼ਿਲਕਾ, 27 ਫਰਵਰੀ(ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਵਾਈਰਸ ਨਾਲ 2 ਵਿਅਕਤੀ ਪੀੜਤ ਹੋਏ ਹਨ | ਇਕ ਵਿਅਕਤੀ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿਚ ਅੱਜ ਤੱਕ ਕੁੱਲ 3939 ਵਿਅਕਤੀ ਕੋਰੋਨਾ ...
ਅਬੋਹਰ, 27 ਫਰਵਰੀ (ਕੁਲਦੀਪ ਸਿੰਘ ਸੰਧੂ)-ਮਲੋਟ ਬਾਈਪਾਸ ਦੇ ਨਜ਼ਦੀਕ ਸ਼ੱਕੀ ਕਾਰਨਾਂ ਦੇ ਚੱਲਦੇ ਅੱਗ ਲੱਗ ਗਈ | ਇਸ ਦੀ ਸੂਚਨਾ ਫਾਇਰ ਬਿ੍ਗੇਡ ਨੂੰ ਦਿੱਤੀ ਗਈ | ਫਾਇਰ ਬਿ੍ਗੇਡ ਦੀ ਗੱਡੀ ਨੇ ਮੌਕੇ 'ਤੇ ਪੁੱਜ ਕੇ ਅੱਗ 'ਤੇ ਕਾਬੂ ਪਾਇਆ | ਪ੍ਰਾਪਤ ਜਾਣਕਾਰੀ ਅਨੁਸਾਰ ਫਾਇਰ ...
ਫ਼ਾਜ਼ਿਲਕਾ, 27 ਫਰਵਰੀ (ਅਮਰਜੀਤ ਸ਼ਰਮਾ)-ਲੋਕਾਂ ਨੂੰ ਸਿਹਤ ਪਖੋਂ ਮਿਆਰੀ ਸਹੂਲਤਾਂ ਪ੍ਰਦਾਨ ਕਰਨ ਲਈ ਸਰਕਾਰ ਵੱਲੋਂ ਚਲਾਈ ਗਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ 5 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੀ ਮੁਫ਼ਤ ਸੇਵਾ ਮੁਹੱਈਆ ਕਰਵਾਈ ਜਾ ਰਹੀ ...
ਜਲਾਲਾਬਾਦ, 27 ਫਰਵਰੀ (ਜਤਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲ਼ੋਂ 1 ਮਾਰਚ ਨੂੰ ਵਿਧਾਨ ਸਭਾ ਦੇ ਕੀਤੇ ਜਾ ਰਹੇ ਘਿਰਾਓ ਦੀਆਂ ਤਿਆਰੀਆਂ ਦੇ ਸੰਬੰਧ ਵਿਚ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਸਥਾਨਕ ਫ਼ਾਜ਼ਿਲਕਾ ਸੜਕ 'ਤੇ ਸਥਿਤ ਪਾਰਟੀ ਦੇ ਦਫ਼ਤਰ ਵਿਖੇ ਸਤਿੰਦਰਜੀਤ ...
ਜਲਾਲਾਬਾਦ, 27 ਫਰਵਰੀ (ਜਤਿੰਦਰ ਪਾਲ ਸਿੰਘ)-ਸਥਾਨਕ ਫ਼ਿਰੋਜਪੁਰ ਸੜਕ 'ਤੇ ਪਿੰਡ ਮਾਹਮੂਜੋਇਆ ਦੇ ਟੋਲ ਪਲਾਜੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲ਼ੋਂ ਚੱਲ ਰਿਹਾ ਸੰਘਰਸ਼ ਅੱਜ 151ਵੇਂ ਦਿਨ ਵੀ ਜਾਰੀ ਹੈ | ਅੱਜ ਧਰਨੇ ਦੌਰਾਨ ਕਿਸਾਨ ਆਗੂ ਨਰਿੰਦਰ ਸਿੰਘ ...
ਖੂਈਆਂ ਸਰਵਰ, 27 ਫਰਵਰੀ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਅਫ਼ੀਮ ਤਸਕਰੀ ਦੇ ਦੋਸ਼ ਹੇਠ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਪ੍ਰਗਟ ਸਿੰਘ ਸਮੇਤ ਪੁਲਿਸ ਪਾਰਟੀ ਿਲੰਕ ਰੋਡ ਕੱਲਰ ਖੇੜਾ-ਪੰਨੀਵਾਲਾ ਦੇ ...
ਫ਼ਾਜ਼ਿਲਕਾ, 27 ਫਰਵਰੀ (ਦਵਿੰਦਰ ਪਾਲ ਸਿੰਘ)-ਈ.ਟੀ.ਟੀ. ਤੋਂ ਐਚ.ਟੀ ਅਧਿਆਪਕਾ ਦੀਆਂ ਤਰੱਕੀਆਂ ਦੀ ਮੰਗ ਨੂੰ ਲੈ ਕੇ ਸਾਂਝਾ ਅਧਿਆਪਕ ਮੋਰਚਾ ਵਲੋਂ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੰਦਿਆਂ ਅਰਥੀ ਫ਼ੂਕ ਮੁਜ਼ਾਹਿਰੇ ਕੀਤੇ ਗਏ | ਇਸ ਮੌਕੇ ...
ਫ਼ਾਜ਼ਿਲਕਾ, 27 ਫਰਵਰੀ (ਦਵਿੰਦਰ ਪਾਲ ਸਿੰਘ)-ਆਧੁਨਿਕ ਤਕਨੀਕ ਰਾਹੀਂ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਾਧਾਰਨ ਕਮਰਿਆਂ ਨੂੰ ਸਮਾਰਟ ...
ਫ਼ਾਜ਼ਿਲਕਾ, 27 ਫ਼ਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕਰ ਕੇ ਉਨ੍ਹਾਂ ਨੂੰ 600 ਨਸ਼ੀਲੀ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਸਦਰ ਥਾਣਾ ਪੁਲਿਸ ਨੇ ਜਦੋਂ ਪਿੰਡ ਕਰਨੀ ਖੇੜਾ ਨੇੜੇ ਪੁਲ ਸੁਆ ਤੇ ...
ਮੰਡੀ ਲਾਧੂਕਾ, 27 ਫਰਵਰੀ (ਰਾਕੇਸ਼ ਛਾਬੜਾ)-ਮਹਿਲਾ ਤੇ ਬਾਲ ਵਿਕਾਸ ਵਿਭਾਗ ਵਲੋਂ ਪੌਸ਼ਟਿਕ ਆਹਾਰ ਨੂੰ ਮੁੱਖ ਰੱਖਦੇ ਹੋਏ ਘਰਾਂ ਵਿਚ ਹੀ ਸਸਤੀਆਂ ਤੇ ਪੌਸ਼ਟਿਕ ਸਬਜ਼ੀਆਂ ਉਗਾਉਣ ਲਈ ਮਹਿਲਾਵਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ | ਆਲ ਇੰਡੀਆ ਆਂਗਣਵਾੜੀ ਵਰਕਰ ਤੇ ...
ਫ਼ਾਜ਼ਿਲਕਾ, 27 ਫ਼ਰਵਰੀ (ਦਵਿੰਦਰ ਪਾਲ ਸਿੰਘ)-ਕਿਸਾਨੀ ਧੰਦੇ ਨਾਲ ਸਬੰਧਿਤ ਪਰਿਵਾਰਾਂ ਵਿਚੋਂ ਆਉਂਦੇ ਅਧਿਆਪਕਾਂ ਨੇ ਇਕ ਮੀਟਿੰਗ ਕਰ ਕੇ ਕਿਸਾਨੀ ਸੰਘਰਸ਼ ਨੂੰ ਆਪਣੀ ਹਿਮਾਇਤ ਦੇਣ ਦਾ ਐਲਾਨ ਕੀਤਾ ਹੈ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਦੇਸ਼ ਦੀ ਤਰਾਸਦੀ ਹੈ ਕਿ ...
ਅਬੋਹਰ, 27 ਫਰਵਰੀ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਵੇਚਣ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਨਾਮ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਇਕ ਵਿਅਕਤੀ ਆਪਣੇ ਖੋਖੇ ...
ਜ਼ੀਰਾ, 27 ਫਰਵਰੀ (ਮਨਜੀਤ ਸਿੰਘ ਢਿੱਲੋਂ)- ਗੁਰਦੁਆਰਾ ਨਾਨਕ ਨਗਰੀ ਜ਼ੀਰਾ ਵਿਖੇ ਪ੍ਰਬੰਧਕ ਕਮੇਟੀ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਜੀ ਦਾ ਅਵਤਾਰ ਪੁਰਬ ਬੜੀ ਹੀ ਸ਼ਰਧਾ ...
ਤਲਵੰਡੀ ਭਾਈ, 27 ਫਰਵਰੀ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੇ ਪੁਰਾਣਾ ਬੱਸ ਅੱਡਾ ਵਿਖੇ ਗੁਰੂ ਰਵਿਦਾਸ ਜੀ ਮਹਾਰਾਜ ਦੇ 644ਵੇਂ ਅਵਤਾਰ ਦਿਹਾੜੇ ਨੂੰ ਸਮਰਪਿਤ ਸੰਖੇਪ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਗੁਰੂ ਰਵਿਦਾਸ ਜੀ ਦੀ ਬਾਣੀ ਦੇ ਪਾਠ ਉਪਰੰਤ ਉਨ੍ਹਾਂ ...
ਤਲਵੰਡੀ ਭਾਈ, 27 ਫਰਵਰੀ (ਕੁਲਜਿੰਦਰ ਸਿੰਘ ਗਿੱਲ)- ਪਿੰਡ ਸਾਧੂ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ) ਤਲਵੰਡੀ ਭਾਈ ਦੇ ਮੁੱਖ ਅਧਿਆਪਕ ਕੁਲਵਿੰਦਰ ਸਿੰਘ ਦੇ ਮਾਣ ਹਿੱਤ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਆਰੰਭਤਾ ਮੌਕੇ ਸਕੂਲ ...
ਮੰਡੀ ਰੋੜਾਂਵਾਲੀ, 27 ਫਰਵਰੀ (ਮਨਜੀਤ ਸਿੰਘ ਬਰਾੜ)-ਅੱਜ ਸਥਾਨਕ ਮੰਡੀ ਰੋੜਾਂਵਾਲੀ ਵਿਖੇ ਗੁਰੂ ਰਵੀਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਰਵੀਦਾਸ ਭਾਈਚਾਰੇ ਵਲੋਂ ਗੁਰੂ ਰਵੀਦਾਸ ਜੀ ਦੀ ਤਸਵੀਰ ਰੱਖ ਕੇ ਪੂਜਾ ਕੀਤੀ ਗਈ ਅਤੇ ਗੁਰੂ ...
ਮੰਡੀ ਰੋੜਾਂਵਾਲੀ, 27 ਫਰਵਰੀ (ਮਨਜੀਤ ਸਿੰਘ ਬਰਾੜ)-ਅੱਜ ਸਥਾਨਕ ਮੰਡੀ ਰੋੜਾਂਵਾਲੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਖੇਤ ਮਜਦੂਰ ਯੂਨੀਅਨ ਵਲੋਂ ਸਾਂਝੇ ਤੌਰ ਤੇ ਡੀਜ਼ਲ, ਪਟਰੋਲ ਅਤੇ ਘਰੇਲੂ ਸਲੰਡਰ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਧਰਨਾ ਲਗਾਇਆ ...
ਅਬੋਹਰ, 27 ਫਰਵਰੀ (ਕੁਲਦੀਪ ਸਿੰਘ ਸੰਧੂ)-ਨੌਜਵਾਨਾਂ ਨੂੰ ਪੁਲਿਸ, ਆਰਮੀ ਅਤੇ ਬੀ.ਐਸ.ਐਫ. ਦੀ ਮੁਫ਼ਤ ਕੋਚਿੰਗ ਦੇ ਕੇ ਉਨ੍ਹਾਂ ਦਾ ਭਵਿੱਖ ਉੱਜਵਲ ਬਣਾ ਰਹੀ ਖ਼ਾਲਸਾ ਕਾਲਜ ਵਿਖੇ ਚੱਲ ਰਹੀ ਐਮ.ਐਸ. ਅਕੈਡਮੀ ਵਿਚ ਕਰਨਲ ਆਈ.ਪੀ.ਐਸ. ਬੱਚਿਆਂ ਨੂੰ ਆਸ਼ੀਰਵਾਦ ਦੇਣ ਲਈ ਉੱਥੋਂ ...
ਫ਼ਾਜ਼ਿਲਕਾ, 27 ਫਰਵਰੀ (ਦਵਿੰਦਰ ਪਾਲ ਸਿੰਘ)-ਸਿਵਲ ਐਕਸ਼ਨ ਪ੍ਰੋਗਰਾਮ ਦੇ ਤਹਿਤ ਬੀ.ਐਸ.ਐਫ਼ ਦੀ 52 ਬਟਾਲੀਅਨ ਵਲੋਂ ਚੌਂਕੀ ਲੱਖਾ ਅਸਲੀ ਦੇ ਅਧੀਨ ਆਉਂਦੇ ਪਿੰਡ ਨੂਰਸ਼ਾਹ ਦੇ ਸਰਕਾਰੀ ਸਕੂਲ ਵਿਚ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਬੀ.ਐਸ.ਐਫ਼ ਨੇ ਸਕੂਲ ਨੂੰ 30 ਬੈਂਚ ...
ਫ਼ਾਜ਼ਿਲਕਾ, 27 ਫ਼ਰਵਰੀ (ਅਮਰਜੀਤ ਸ਼ਰਮਾ)-ਸਿਹਤ ਵਿਭਾਗ ਵਲੋਂ ਭੇਜੀ ਵੈਨ ਦੇ ਜਰੀਏ ਸਿਵਲ ਸਰਜਨ ਦੀ ਅਗਵਾਈ ਹੇਠ ਅਤੇ ਬਲਾਕ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰੋਹਿਤ ਗੋਇਲ ਦੀ ਦੇਖਰੇਖ ਵਿਚ ਲੋਕਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਬਾਰੇ ਜਾਗਰੂਕ ਕੀਤਾ ...
ਫ਼ਾਜ਼ਿਲਕਾ, 27 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵੱਲੋਂ ਸੂਬੇ ਦਾ ਵਿਕਾਸ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ | ਹਲਕਿਆਂ ਦਾ ਵਿਕਾਸ ਕਰਨ ਲਈ ਵੱਖ-ਵੱਖ ਪੋ੍ਰਜੈਕਟਾਂ ਦੇ ਨੀਂਹ ਪੱਥਰ ਰੱਖੇ ਜਾ ਰਹੇ ਹਨ ਅਤੇ ਹਲਕਾ ਇੰਚਾਰਜਾਂ ਨੂੰ ਪਿੰਡਾਂ ਦਾ ਵਿਕਾਸ ਕਰਨ ...
ਫ਼ਾਜ਼ਿਲਕਾ, 27 ਫ਼ਰਵਰੀ(ਦਵਿੰਦਰ ਪਾਲ ਸਿੰਘ)- ਸੰਕਟ ਦੇ ਸਮੇਂ ਲੜਕੀਆਂ ਨੂੰ ਖ਼ੁਦ ਦੀ ਸੁਰੱਖਿਆ ਦੇ ਗੁਰ ਸਿਖਾਉਣ ਦੇ ਲਈ ਜ਼ਿਲ੍ਹਾ ਫ਼ਾਜ਼ਿਲਕਾ ਪੁਲਿਸ ਵਲੋਂ ਸਥਾਨਕ ਪੁਲਿਸ ਲਾਈਨ ਵਿਖੇ 3 ਦਿਨੀਂ ਸਿਖਲਾਈ ਕੈਂਪ ਲਗਾਇਆ ਗਿਆ | ਜਿਸ ਦੇ ਆਖ਼ਰੀ ਦਿਨ ਜ਼ਿਲ੍ਹਾ ਪੁਲਿਸ ...
ਫ਼ਾਜ਼ਿਲਕਾ, 27 ਫ਼ਰਵਰੀ (ਦਵਿੰਦਰ ਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਇਕ ਮਾਰਚ ਨੂੰ ਕਾਂਗਰਸ ਦੇ ਕੀਤੇ ਵਾਅਦਿਆਂ ਨੂੰ ਲੈ ਕੇ ਵਿਧਾਨ ਸਭਾ ਦਾ ਘਿਰਾਓ ਕਰੇਗਾ | ਜਿਸ ਨੂੰ ਲੈ ਕੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਦੇ ਓ.ਐੱਸ.ਡੀ. ਸਤਿੰਦਰ ਜੀਤ ਸਿੰਘ ਮੰਟਾ, ...
ਫ਼ਾਜ਼ਿਲਕਾ, 27 ਫ਼ਰਵਰੀ (ਦਵਿੰਦਰ ਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਇਕ ਮਾਰਚ ਨੂੰ ਕਾਂਗਰਸ ਦੇ ਕੀਤੇ ਵਾਅਦਿਆਂ ਨੂੰ ਲੈ ਕੇ ਵਿਧਾਨ ਸਭਾ ਦਾ ਘਿਰਾਓ ਕਰੇਗਾ | ਜਿਸ ਨੂੰ ਲੈ ਕੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਦੇ ਓ.ਐੱਸ.ਡੀ. ਸਤਿੰਦਰ ਜੀਤ ਸਿੰਘ ਮੰਟਾ, ...
ਮੰਡੀ ਲਾਧੂਕਾ, 27 ਫਰਵਰੀ (ਰਾਕੇਸ਼ ਛਾਬੜਾ/ਮਨਪ੍ਰੀਤ ਸਿੰਘ)-ਭਗਤ ਰਵਿਦਾਸ ਭਵਨ ਵਿਚ ਰਵਿਦਾਸ ਜੀ ਦਾ 644ਵਾਂ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਪਵਿੱਤਰ ਦਿਹਾੜੇ ਤੇ ਪਾਠ ਦੇ ਭੋਗ ਪਾਏ ਗਏ | ਗੁਰਦਵਾਰਾ ਸਿੰਘ ਸਭਾ ਦੇ ਹੈੱਡਗ੍ਰੰਥੀ ਭਾਈ ਰਜਿੰਦਰ ...
ਫਾਜ਼ਿਲਕਾ, 27 ਫਰਵਰੀ (ਦਵਿੰਦਰ ਪਾਲ ਸਿੰਘ)-ਦੇਸ਼ ਭਰ ਵਿਚ ਆਪਣੀ ਯਾਤਰਾ ਦੌਰਾਨ ਵਿਜੇ ਮਸ਼ਾਲ ਨੂੰ ਵੱਖ-ਵੱਖ ਸਕੂਲਾਂ ਵਿਚ ਪ੍ਰਦਰਸ਼ਿਤ ਕੀਤਾ ਗਿਆ ਤਾਂ ਜੋ ਵਿਦਿਆਰਥੀਆਂ ਨੂੰ ਇਸ ਦੇ ਬਾਰੇ ਪਤਾ ਹੋਏ ਅਤੇ ਪੂਰੇ ਜੋਸ਼ ਤੇ ਜਨੂਨ ਨਾਲ ਇਸ ਦੀ ਮਹੱਤਤਾ ਬਾਰੇ ਹੋਰਾਂ ਨੂੰ ...
ਅਬੋਹਰ, 27 ਫਰਵਰੀ (ਕੁਲਦੀਪ ਸਿੰਘ ਸੰਧੂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਸਥਾਨਕ ਡੀ.ਏ.ਵੀ.ਬੀ.ਐਡ. ਕਾਲਜ ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਡਾ: ਉਰਮਿਲ ਸੇਠੀ ਨੇ ਦੱਸਿਆ ਕਿ ...
ਖੂਈਆਂ ਸਰਵਰ, 27 ਫਰਵਰੀ (ਵਿਵੇਕ ਹੂੜੀਆ)-ਸਰਕਾਰੀ ਹਾਈ ਸਕੂਲ ਆਲਮਗੜ੍ਹ ਦੀ ਪੰਜਾਬੀ ਅਧਿਆਪਕਾਵਾਂ ਵੀਨਾ ਰਾਣੀ ਬਾਂਸਲ ਅਤੇ ਪ੍ਰੇਮ ਲਤਾ ਗਾਬਾ ਅੱਜ ਸੇਵਾ ਮੁਕਤ ਹੋ ਗਈਆਂ ਹਨ | ਉਨ੍ਹਾਂ ਦੀ ਸੇਵਾ ਮੁਕਤੀ ਅੱਜ ਸਕੂਲ ਵਿਚ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ ਜਿਸ ਦੀ ...
ਫ਼ਾਜ਼ਿਲਕਾ, 27 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਪੁਲਿਸ ਵਲੋਂ ਲਗਾਏ ਗਏ ਸੈੱਲਫ਼ ਡਿਫੈਂਸ ਕੈਂਪ ਵਿਚ ਸਰਕਾਰੀ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰੋਫ਼ੈਸਰ ਰਾਮ ਸਿੰਘ ਨੇ ਦੱਸਿਆ ਕਿ ...
ਫ਼ਾਜ਼ਿਲਕਾ, 27 ਫ਼ਰਵਰੀ (ਅਮਰਜੀਤ ਸ਼ਰਮਾ)-ਸ਼ਰਾਬ ਫ਼ੈਕਟਰੀ ਨਿਰਮਾਣ ਦੇ ਵਿਰੋਧ ਵਿਚ ਪਿੰਡ ਹੀਰਾਂ ਵਾਲੀ ਨੇੜੇ ਨੈਸ਼ਨਲ ਹਾਈਵੇ ਤੇ ਕਿਸਾਨਾਂ ਵਲੋਂ ਲਗਾਏ ਜਾ ਰਹੇ ਧਰਨੇ ਅਤੇ ਮਰਨ ਵਰਤ 'ਤੇ ਬੈਠੇ ਲੋਕਾਂ ਦੀ ਸਿਹਤ ਦੀ ਜਾਂਚ ਦੇ ਲਈ ਸੀ.ਐੱਚ.ਸੀ. ਖੂਈਖੇੜਾ ਦੀ ਮੈਡੀਕਲ ...
ਫ਼ਾਜ਼ਿਲਕਾ, 27 ਫ਼ਰਵਰੀ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਇਕ ਮੀਟਿੰਗ ਪਿੰਡ ਬੰਨਵਾਲਾ ਹਨੂਵੰਤਾ ਵਿਖੇ ਬਲਾਕ ਫ਼ਾਜ਼ਿਲਕਾ ਪ੍ਰਧਾਨ ਓਮ ਪ੍ਰਕਾਸ਼ ਦੇ ਯਤਨਾਂ ਸਦਕਾ ਮੀਟਿੰਗ ਹੋਈ | ਜਿਸ ਦੀ ਪ੍ਰਧਾਨਗੀ ਸੀਨੀਅਰ ਮੀਤ ਪ੍ਰਧਾਨ ...
ਅਬੋਹਰ, 27 ਫਰਵਰੀ (ਕੁਲਦੀਪ ਸਿੰਘ ਸੰਧੂ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਕੈਰੀਅਰ ਅਤੇ ਗਾਈਡੈਂਸ 'ਤੇ ਸੈਮੀਨਾਰ ਕਰਵਾਇਆ ਗਿਆ | ਸਕੂਲ ਦੇ ਮੀਡੀਆ ਇੰਚਾਰਜ ਅਮਿੱਤ ਬਤਰਾ ਨੇ ਦੱਸਿਆ ਕਿ ਇਸ ਸੈਮੀਨਾਰ ਵਿਚ ਸਰਕਾਰੀ ਸੀਨੀਅਰ ਸੈਕੰਡਰੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX