ਤਾਜਾ ਖ਼ਬਰਾਂ


ਮੋਗਾ ਵਿਚ ਆਮ ਆਦਮੀ ਪਾਰਟੀ ਦੇ ਸੁਬਾਈ ਆਗੂ ਦੀ ਕੁੱਟ ਮਾਰ
. . .  7 minutes ago
ਮੋਗਾ , 18 ਅਪ੍ਰੈਲ ( ਗੁਰਤੇਜ ਸਿੰਘ ਬੱਬੀ)- ਅੱਜ ਸ਼ਾਮ ਆਮ ਆਦਮੀ ਪਾਰਟੀ ਦੇ ਸੁਬਾਈ ਆਗੂ ਜੋਇੰਟ ਸੈਕਟਰੀ ਯੂਥ ਅਮਿਤ ਪੁਰੀ ਜਦ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਿਸੇ ਕੰਮ ਧੰਦੇ ਦਾ ਰਿਹਾ ਸੀ ਤਾਂ ਸਥਾਨਕ ਸ਼ਹਿਰ ਦੇ ਸਾਂਈ ...
ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼
. . .  45 minutes ago
ਫਰੀਦਕੋਟ , 18 ਅਪ੍ਰੈਲ -ਪਿੰਡ ਗੋਲੇਵਾਲਾ ਦੇ ਇੱਕ ਫਾਰਮ ਵਿਚ ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਲਾਸ਼ ਇੱਕ ਦਰੱਖਤ ਨਾਲ ਲਟਕਦੀ ਮਿਲੀ ਹੈ । ਮ੍ਰਿਤਕ ਸਤਨਾਮ ਸਿੰਘ ਸਾਦਿਕ ਵਿਖੇ ਟ੍ਰੈਫਿਕ ਪੁਲਿਸ ਵਿਚ ਤਾਇਨਾਤ ਸੀ। ਪੁਲਿਸ ਨੇ ਲਾਸ਼ ...
ਇੰਡੀਅਨ ਪ੍ਰੀਮੀਅਰ ਲੀਗ 2021: ਬੈਂਗਲੁਰੂ ਬੈਂਗਲੌਰ ਦੀਆਂ 13 ਓਵਰਾਂ ਵਿਚ 3 ਵਿਕਟਾਂ ਦੇ ਨੁਕਸਾਨ 'ਤੇ 102 ਦੌੜਾਂ
. . .  about 1 hour ago
ਗੁਰੂਹਰਸਹਾਏ ਕਤਲ ਕੇਸ ਦੀ ਗੁੱਥੀ ਸੁਲਝੀ, ਪੰਜ ਦੋਸ਼ੀ ਕਾਬੂ, ਹਥਿਆਰ ਬਰਾਮਦ
. . .  about 1 hour ago
ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਪੁਲਿਸ ਵੱਲੋਂ 14 ਅਪ੍ਰੈਲ ਨੂੰ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਪੰਜੇ ਕੇ ਉਤਾੜ ਵਿਖੇ ਹੋਏ ਕਤਲ ਦੇ ਮਾਮਲੇ ਵਿਚ...
ਕੋਰੋਨਾ ਕਾਰਨ ਦਿੱਲੀ ਦੇ ਵਿਗੜੇ ਹਾਲਾਤ, ਕੇਜਰੀਵਾਲ ਨੇ ਮੋਦੀ ਨੂੰ ਮਦਦ ਦੀ ਕੀਤੀ ਅਪੀਲ
. . .  about 2 hours ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਵਿਚ ਕੋਰੋਨਾ ਦੇ ਬੇਕਾਬੂ ਹੋਏ ਹਾਲਾਤ ਨੂੰ ਮੁੱਖ ਰੱਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਦਿੱਲੀ ਦੀ ਮਦਦ ਲਈ ਅਪੀਲ...
 
ਬਾਰਦਾਨੇ ਦੀ ਘਾਟ ਤੇ ਕਣਕ ਦੀ ਖ਼ਰੀਦ ਘੱਟ ਹੋਣ ਕਾਰਨ ਕਿਸਾਨ ਪ੍ਰੇਸ਼ਾਨ
. . .  about 2 hours ago
ਮੰਡੀ ਲਾਧੂਕਾ (ਫਾਜ਼ਿਲਕਾ), 18 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ) - ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਤਾਂ ਸ਼ੁਰੂ ਕਰ ਦਿੱਤੀ ਗਈ ਹੈ ਪਰ ਬਾਰਦਾਨਾ ਨਾ ਮਿਲਣ ਕਾਰਨ ਅਤੇ ਖ਼ਰੀਦ ਏਜੰਸੀਆਂ ਵਲੋਂ ਬਹੁਤ ਘੱਟ ਖ਼ਰੀਦ ਲਿਖਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣਾ ਪੈ ਰਿਹਾ ਹੈ। ਜਦੋਂ ਦਾਣਾ ਮੰਡੀ ਚੱਕ ਖੇੜੇ ਵਾਲਾ (ਜੈਮਲਵਾਲਾ)...
ਅੱਗ ਨਾਲ ਸਾਢੇ 10 ਏਕੜ ਖੜ੍ਹੀ ਕਣਕ ਸੜਕੇ ਹੋਈ ਸੁਆਹ
. . .  about 2 hours ago
ਠੱਠੀ ਭਾਈ (ਮੋਗਾ), 18 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਮੋਗਾ ਜ਼ਿਲ੍ਹੇ ਦੇ ਪਿੰਡ ਢਿਲਵਾਂ ਵਾਲਾ ਵਿਖੇ ਕਣਕ ਨੂੰ ਅੱਗ ਲੱਗਣ ਕਾਰਨ ਲਗਭਗ ਸਾਢੇ 10 ਏਕੜ ਖੜ੍ਹੀ ਕਣਕ ਸੜ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਲੱਗਣ ਕਾਰਨ ਇਕ ਗ਼ਰੀਬ ਕਿਸਾਨ ਅਜਮੇਰ ਸਿੰਘ ਵਾਸੀ ਪਿੰਡ ਥਰਾਜ ਜੋ ਠੇਕੇ 'ਤੇ...
ਆਈ.ਪੀ.ਐਲ. 2021 : ਬੈਂਗਲੁਰੂ ਨੇ ਜਿੱਤੀ ਟਾਸ, ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  about 2 hours ago
ਮਹਾਂ ਰੈਲੀ ਵਿਚ ਵੱਡੀ ਪੱਧਰ 'ਤੇ ਕਿਸਾਨਾਂ ਮਜ਼ਦੂਰਾਂ ਵਲੋਂ ਸ਼ਮੂਲੀਅਤ
. . .  about 2 hours ago
ਅੰਮ੍ਰਿਤਸਰ, 18 ਅਪ੍ਰੈਲ (ਹਰਮਿੰਦਰ ਸਿੰਘ) - ਕਿਸਾਨਾਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਸੰਬੋਧਨ ਕਰਦੇ ਕਿਸਾਨ ਆਗੂਆਂ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ...
ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼ 1 ਤੇ ਫ਼ੇਜ਼ 2 ਵਿਚ ਮੁਕੰਮਲ ਲਾਕਡਾਊਨ ਦੇ ਨਿਰਦੇਸ਼
. . .  about 3 hours ago
ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ) - ਕੋਰੋਨਾ ਪਾਜ਼ੀਟਿਵ ਦੇ ਮਾਮਲੇ ਵਧਣ ਕਰਕੇ ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼-1 ਅਤੇ ਅਰਬਨ ਅਸਟੇਟ ਦੁੱਗਰੀ ਫ਼ੇਜ਼-2 ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ...
ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਅਤੇ ਨੀਲ ਨਿਤਿਨ ਮੁਕੇਸ਼ ਕੋਰੋਨਾ ਪਾਜ਼ੀਟਿਵ
. . .  about 3 hours ago
ਨਵੀਂ ਦਿੱਲੀ, 18 ਅਪ੍ਰੈਲ - ਬਾਲੀਵੁੱਡ ਦੇ ਕਈ ਸਟਾਰ ਕੋਰੋਨਾ ਤੋਂ ਪੀੜਤ ਹੋ ਗਏ ਹਨ। ਇਸ ਵਿਚਕਾਰ ਅਰਜੁਨ ਰਾਮਪਾਲ ਤੇ ਨੀਲ ਨਿਤਿਨ ਮੁਕੇਸ਼ ਵੀ ਕੋਰੋਨਾ ਪਾਜ਼ੀਟਿਵ...
ਮੰਡੀਆਂ ਵਿਚ ਬਾਰਦਾਨੇ ਦੀ ਕੋਈ ਕਮੀ ਨਹੀਂ - ਭਰਤ ਭੂਸ਼ਨ ਆਸ਼ੂ
. . .  about 4 hours ago
ਲੁਧਿਆਣਾ, 18 ਅਪ੍ਰੈਲ - ਮੰਡੀਆਂ ਵਿਚ ਬਾਰਦਾਨੇ ਦੀ ਕਮੀ ਦੀਆਂ ਸ਼ਿਕਾਇਤਾਂ ਵਿਚਕਾਰ ਪੰਜਾਬ ਦੇ ਫੂਡ ਸਪਲਾਈ ਮੰਤਰੀ ਭਰਤ ਭੂਸ਼ਨ ਆਸ਼ੂ ਨੇ ਕਿਹਾ ਹੈ ਕਿ ਮੰਡੀਆਂ ਵਿਚ ਬਾਰਦਾਨੇ ਦੀ ਕਮੀ...
ਸਰਬੱਤ ਦਾ ਭਲਾ ਟਰੱਸਟ ਜੇਲ੍ਹਾਂ 'ਚ ਖੋਲ੍ਹੇਗਾ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ
. . .  about 4 hours ago
ਅੰਮ੍ਰਿਤਸਰ,18 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ )- ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤਿਆਂ ਆਪਣੀ ਜੇਬ ਵਿਚੋਂ ਹੀ ਹਰ ਸਾਲ ਕਰੋੜਾਂ ਰੁਪਏ ਖ਼ਰਚ ਕਰ ਕੇ ਦੇਸ਼ ਵਿਦੇਸ਼ ਅੰਦਰ ਲੋੜਵੰਦਾਂ ਦੀ ਔਖੇ ਵੇਲੇ ਬਾਂਹ...
ਹਲਕਾ ਰਾਜਾਸਾਂਸੀ ਤੋਂ ਸੈਂਕੜੇ ਕਿਸਾਨ ਮਹਾਂ ਰੈਲੀ ਲਈ ਹੋਏ ਰਵਾਨਾ
. . .  about 5 hours ago
ਲੋਪੋਕੇ, 18 ਅਪ੍ਰੈਲ ( ਗੁਰਵਿੰਦਰ ਸਿੰਘ ਕਲਸੀ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਾਣਾ ਮੰਡੀ ਭਗਤਾ ਵਾਲਾ ਵਿਖੇ ਕਰਵਾਈ ਜਾ ਰਹੀ ਮਹਾਂ ਰੈਲੀ ਵਿਚ...
ਕੋਰੋਨਾ ਕਾਰਨ ਪੱਛਮੀ ਬੰਗਾਲ ਵਿਚ ਰਾਹੁਲ ਨੇ ਰੱਦ ਕੀਤੀਆਂ ਆਪਣੀਆਂ ਚੋਣ ਰੈਲੀਆਂ, ਦੂਸਰਿਆ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਆ
. . .  about 5 hours ago
ਨਵੀਂ ਦਿੱਲੀ, 18 ਅਪ੍ਰੈਲ - ਕੋਰੋਨਾ ਲਾਗ ਦੇ ਵੱਧ ਰਹੇ ਮਾਮਲਿਆਂ ਵਿਚਕਾਰ ਕਾਂਗਰਸ ਦੇ ਮੁੱਖ ਲੀਡਰ ਤੇ ਸਟਾਰ ਪ੍ਰਚਾਰਕ ਰਾਹੁਲ ਗਾਂਧੀ ਨੇ ਬੰਗਾਲ ਵਿਚ ਆਪਣੀਆਂ ਚੋਣ ਰੈਲੀਆਂ ਰੱਦ ਕਰਨ ਦਾ...
ਸੈਂਕੜੇ ਕਿਸਾਨ ਤੇ ਮਜ਼ਦੂਰ ਦਿੱਲੀ ਦੇ ਬਾਰਡਰ 'ਚ ਧਰਨੇ 'ਚ ਸ਼ਾਮਲ ਹੋਣ ਲਈ ਰਵਾਨਾ
. . .  about 6 hours ago
ਚੋਗਾਵਾਂ, 18 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਬਲਾਕ ਚੋਗਾਵਾਂ ਦੇ ਪ੍ਰਧਾਨ ਪ੍ਰਗਟ ਸਿੰਘ, ਮੇਜਰ ਸਿੰਘ, ਯੂਥ ਵਿੰਗ ਦੇ ਪ੍ਰਧਾਨ...
ਹੁਣ ਕੋਰੋਨਾ ਦੀ ਨਵੀਂ ਲਹਿਰ ਕਾਰਨ ਜੇ.ਈ.ਈ. ਮੇਨ 2021 ਪ੍ਰੀਖਿਆ ਮੁਲਤਵੀ
. . .  about 3 hours ago
ਨਵੀਂ ਦਿੱਲੀ, 18 ਅਪ੍ਰੈਲ - ਦੇਸ਼ ਵਿਚ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਟੈਸਟਿੰਗ ਏਜੰਸੀ ਐਨ.ਟੀ.ਏ. ਨੇ ਜੇ.ਈ.ਈ. ਮੇਨ 2021 ਅਪ੍ਰੈਲ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ...
ਦਰਦਨਾਕ ਸੜਕ ਹਾਦਸੇ 'ਚ 52 ਸਾਲਾ ਔਰਤ ਦੀ ਮੌਤ
. . .  about 6 hours ago
ਮੁਕੰਦਪੁਰ, 18 ਅਪ੍ਰੈਲ (ਸੁਖਜਿੰਦਰ ਸਿੰਘ ਬਖਲੌਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਮੇਨ ਸੜਕ 'ਤੇ ਤਲਵੰਡੀ ਫੱਤੂ ਨਹਿਰ ਦੇ ਨਜ਼ਦੀਕ ਟਰੱਕ ਤੇ ਮੋਟਰ ਸਾਈਕਲ ਦੀ ਟੱਕਰ 'ਚ ਇਕ 52 ਸਾਲਾ...
ਬਿਜਲੀ ਦੀਆਂ ਕੇਬਲ ਤੇ ਤਾਰਾਂ ਵਿਚ ਫਸਿਆ ਟਰੱਕ, ਆਵਾਜਾਈ ਠੱਪ, ਵੱਡਾ ਹਾਦਸਾ ਹੋਣੋਂ ਟਲਿਆ
. . .  about 7 hours ago
ਖਰੜ, 18 ਅਪ੍ਰੈਲ (ਗੁਰਮੁੱਖ ਸਿੰਘ ਮਾਨ) - ਖਰੜ ਲਾਡਰਾ ਸੜਕ 'ਤੇ ਬਿਜਲੀ ਦੀਆਂ ਸਪਲਾਈ ਵਾਲੀਆਂ ਕੇਬਲ ਅਤੇ ਤਾਰਾਂ ਇਕ ਵੱਡੇ ਟਰੱਕ ਵਿਚ ਫਸ ਗਈਆਂ। ਜਿਸ ਕਾਰਨ ਸਥਾਨਕ ਰੋਡ 'ਤੇ ਆਵਾਜਾਈ ਮੁਕੰਮਲ ਰੂਪ ਵਿਚ ਬੰਦ ਹੋ ਗਈ। ਪਾਵਰਕਾਮ ਦੀ ਟੀਮ ਮੌਕੇ 'ਤੇ...
ਬੀ.ਐਸ.ਐਫ. ਨੇ ਹਿੰਦ-ਪਾਕਿ ਸਰਹੱਦ ਤੋਂ ਫੜੀ 11 ਕਰੋੜ ਦੀ ਹੈਰੋਇਨ
. . .  about 7 hours ago
ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਸੀਮਾ ਸੁਰੱਖਿਆ ਬਲ ਦੀ 29 ਬਟਾਲੀਅਨ ਨੇ ਹਿੰਦ-ਪਾਕਿ ਸਰਹੱਦ ਤੋਂઠਦੋ ਕਿੱਲੋ ਡੇਢ ਸੌ ਗਰਾਮ ਹੈਰੋਇਨ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ...
ਭਾਰਤ ਵਿਚ ਨਿੱਤ ਨਵੇਂ ਬਣ ਰਹੇ ਕੋਰੋਨਾ ਦੇ ਰਿਕਾਰਡ, ਪ੍ਰਧਾਨ ਮੰਤਰੀ ਵਾਰਾਨਸੀ ਦੀ ਸਥਿਤੀ ਦਾ ਅੱਜ ਲੈਣਗੇ ਜਾਇਜ਼ਾ
. . .  about 8 hours ago
ਨਵੀਂ ਦਿੱਲੀ, 18 ਅਪ੍ਰੈਲ - ਭਾਰਤ ਵਿਚ ਕੋਰੋਨਾ ਦੀ ਨਵੀਂ ਲਹਿਰ ਕਾਰਨ ਪਿਛਲੇ 24 ਘੰਟਿਆਂ ਵਿਚ ਰਿਕਾਰਡ 2 ਲੱਖ 61 ਹਜ਼ਾਰ 500 ਨਵੇਂ ਮਾਮਲੇ ਦਰਜ ਹੋਏ ਹਨ ਅਤੇ 1501 ਮੌਤਾਂ ਦਰਜ ਕੀਤੀਆਂ ਗਈਆਂ ਹਨ...
ਕੁੰਭ ਮੇਲੇ ਵਿਚ ਗਏ ਦਿੱਲੀ ਵਾਸੀਆਂ ਲਈ ਕੇਜਰੀਵਾਲ ਸਰਕਾਰ ਵਲੋਂ ਵਿਸ਼ੇਸ਼ ਹਦਾਇਤਾਂ
. . .  about 8 hours ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਸਰਕਾਰ ਵਲੋਂ ਉਨ੍ਹਾਂ ਦਿੱਲੀ ਵਾਸੀਆਂ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ 4 ਅਪ੍ਰੈਲ ਤੋਂ ਹਰਿਦੁਆਰ ਵਿਖੇ ਕੁੰਭ ਮੇਲੇ ਵਿਚ ਗਏ, ਉਨ੍ਹਾਂ ਨੂੰ ਆਪਣੇ ਵੇਰਵੇ ਦਿੱਲੀ ਸਰਕਾਰ ਦੇ ਪੋਰਟਲ ਵਿਚ ਜਮਾਂ ਕਰਾਉਣ ਲਈ...
ਹਸਪਤਾਲ ਵਿਚ ਅੱਗ ਲੱਗਣ ਕਾਰਨ 5 ਮਰੀਜ਼ਾਂ ਦੀ ਮੌਤ
. . .  about 9 hours ago
ਰਾਏਪੁਰ, 18 ਅਪ੍ਰੈਲ - ਛਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਪਚਪੇੜੀ ਨਾਕਾ ਦੇ ਕੋਲ ਸਥਿਤ ਰਾਜਧਾਨੀ ਹਸਪਤਾਲ ਵਿਚ ਅੱਗ ਲੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਇਸ ਹਸਪਤਾਲ...
ਕਰਤਾਰਪੁਰ ਥਾਣੇ ਵਿਚ ਚੋਰੀ ਦੇ ਦੋਸ਼ ਵਿਚ ਫੜੇ ਨੌਜਵਾਨ ਨੇ ਲਿਆ ਫਾਹਾ
. . .  about 9 hours ago
ਜਲੰਧਰ, 18 ਅਪ੍ਰੈਲ - ਕਰਤਾਰਪੁਰ ਥਾਣਾ ਦੀ ਪੁਲਿਸ ਵਲੋਂ ਚੋਰੀ ਦੇ ਦੋਸ਼ ਵਿਚ ਇਕ ਨੌਜਵਾਨ ਨੂੰ ਹਿਰਾਸਤ ਵਿਚ ਲਿਆ ਸੀ ਜਿਸ ਨੇ ਥਾਣਾ ਕਰਤਾਰਪੁਰ ਦੀ ਹਵਾਲਾਤ ਵਿਚ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ...
ਇੰਡੀਆਨਾ ਗੋਲੀਬਾਰੀ 'ਚ ਮਾਰੇ ਗਏ ਵਿਅਕਤੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ
. . .  about 10 hours ago
ਸਿਆਟਲ, 18 ਅਪ੍ਰੈਲ - ਅਮਰੀਕਾ ਦੇ ਇੰਡਅਨ ਐਪਲਸ ਵਿਖੇ ਇਕ ਸਿਰਫਿਰੇ 19 ਸਾਲਾ ਗੋਰੇ ਵਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਵਿਚ 8 ਵਿਅਕਤੀ ਮਾਰੇ ਗਏ ਸਨ ਜਿਨ੍ਹਾਂ ਵਿਚ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। ਮਹਾਤਮਾ ਗਾਂਧੀ

ਤਰਨਤਾਰਨ

ਵਿਧਾਇਕ ਗਿੱਲ ਨੇ ਸਟੌਰਮ ਸੀਵਰੇਜ ਸਿਸਟਮ ਦੇ ਨਿਰਮਾਣ ਦਾ ਰੱਖਿਆ ਨੀਂਹ ਪੱਥਰ

ਪੱਟੀ, 27 ਫਰਵਰੀ (ਬੋਨੀ ਕਾਲੇਕੇ, ਖਹਿਰਾ)- ਪੱਟੀ ਦਾਣਾ ਮੰਡੀ ਦਾ 7 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਹੋ ਚੁੱਕਾ ਹੈ | ਹੁਣ ਆੜ੍ਹਤੀਆਂ ਤੇ ਕਿਸਾਨਾਂ ਦੀ ਮੰਗ 'ਤੇ ਮੰਡੀ ਵਿਚੋਂ ਬਰਸਾਤੀ ਪਾਣੀ ਦੇ ਨਿਕਾਸ ਲਈ ਪੱਟੀ ਦਾਣਾ ਮੰਡੀ 'ਚ 1 ਕਰੋੜ 30 ਲੱਖ ਦੀ ਲਾਗਤ ਨਾਲ ਸਟੌਰਮ ਸੀਵਰੇਜ ਪਾ ਕੇ ਬਰਸਾਤੀ ਪਾਣੀ ਦਾ ਨਿਕਾਸ ਪੱਕੇ ਤੌਰ 'ਤੇ ਹੱਲ ਹੋ ਜਾਵੇਗਾ | ਇਹ ਸਟੌਰਮ ਸੀਵਰੇਜ ਸਿਸਟਮ ਰੋਹੀ ਤੱਕ ਕਰ ਦਿੱਤਾ ਜਾਵੇਗਾ ਜਿਸ ਨਾਲ ਮੰਡੀ ਵਿਚ ਆਈਆਂ ਫ਼ਸਲਾਂ ਮੌਕੇ ਬਰਸਾਤੀ ਪਾਣੀ ਨਾਲ ਕਿਸਾਨਾਂ ਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਵੇਗੀ | ਇਹ ਸ਼ਬਦ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਸਟੌਰਮ ਸੀਵਰੇਜ ਦਾ ਨੀਂਹ ਪੱਥਰ ਪੱਟੀ ਦਾਣਾ ਮੰਡੀ ਵਿਖੇ ਰੱਖਣ ਸਮੇਂ ਆਪਣੇ ਸੰਬੋਧਨ ਵਿਚ ਕਹੇ | ਵਿਧਾਇਕ ਗਿੱਲ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੋਵੇਗੀ ਕਿ ਇਹ ਕੰਮ ਕਣਕ ਦੇ ਸੀਜ਼ਨ ਤੋਂ ਪਹਿਲਾਂ ਪਹਿਲਾਂ ਪੂਰਾ ਹੋ ਜਾਵੇ ਤਾਂ ਜੋ ਕਣਕ ਝੋਨੇ ਦੇ ਸੀਜ਼ਨ ਵਿਚ ਬਰਸਾਤੀ ਪਾਣੀ ਨਾਲ ਫ਼ਸਲਾਂ ਨੂੰ ਹੁੰਦੇ ਨੁਕਸਾਨ ਨਾਲ ਕਿਸਾਨਾਂ ਤੇ ਆੜ੍ਹਤੀਆਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਵਿਧਾਇਕ ਗਿੱਲ ਅਤੇ ਹਾਜ਼ਰ ਅਧਿਕਾਰੀਆਂ ਨੇ ਕੰਮ ਕਰਨ ਵਾਲੇ ਠੇਕੇਦਾਰਾਂ ਨੂੰ ਸਖ਼ਤ ਹਦਾਇਤਾਂ ਵੀ ਜਾਰੀ ਕੀਤੀਆਂ ਕਿ ਇਹ ਕੰਮ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ | ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਤਰਨ ਤਾਰਨ ਦੇ ਚੇਅਰਮੈਨ ਜਗਤਾਰ ਸਿੰਘ ਬੁਰਜ, ਡਾਇਰੈਕਟਰ ਮੰਡੀ ਬੋਰਡ ਪੰਜਾਬ ਸਤਨਾਮ ਸਿੰਘ ਸੇਖੋਂ, ਮਾਰਕੀਟ ਕਮੇਟੀ ਪੱਟੀ ਦੇ ਚੇਅਰਮੈਨ ਮੇਜਰ ਸਿੰਘ ਧਾਰੀਵਾਲ, ਬਲਾਕ ਸਮਿਤੀ ਪੱਟੀ ਦੇ ਚੇਅਰਮੈਨ ਸੁਖਵਿੰਦਰ ਸਿੰਘ ਸਿੱਧੂ, ਦਲਬੀਰ ਸਿੰਘ ਸੇਖੋਂ, ਬਲਾਕ ਸੰਮਤੀ ਨੁਸ਼ਹਿਰਾ ਪੰਨੂਆਂ ਦੇ ਚੇਅਰਮੈਨ ਸਾਧੂ ਸਿੰਘ ਚੰਬਲ, ਐਕਸੀਅਨ ਮੰਡੀ ਬੋਰਡ ਅਮਨਦੀਪ ਸਿੰਘ, ਸੈਕਟਰੀ ਮਾਰਕੀਟ ਕਮੇਟੀ ਪੱਟੀ ਰਾਜਪਾਲ ਸਿੰਘ, ਐੱਸ.ਡੀ.ਓ. ਮੰਡੀ ਬੋਰਡ ਸੁਦੇਸ਼ ਕੁਮਾਰ, ਅਮਰ ਸਿੰਘ ਦੁੱਬਲੀ, ਕਾਮਰੇਡ ਮਹਾਵੀਰ ਸਿੰਘ ਜ਼ਿਲ੍ਹਾ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਤਰਨ ਤਾਰਨ, ਹਰਜਿੰਦਰ ਸਿੰਘ ਚੰਬਲ, ਸਰਪੰਚ ਜਸਬੀਰ ਸਿੰਘ ਬਰਵਾਲਾ, ਸਰਪੰਚ ਸਰਦੂਲ ਸਿੰਘ ਸਭਰਾ, ਸਰਪੰਚ ਸ਼ੇਰ ਸਿੰਘ ਕੋਟ ਬੁੱਢਾ, ਗੁਰਜੀਤ ਸਿੰਘ ਸੋਨੂੰ ਸੇਖੋਂ, ਵਿਜੇ ਕੁਮਾਰ, ਐਡਵੋਕੇਟ ਵਰਿੰਦਰ ਸ਼ਰਮਾ, ਮਾਰਕੀਟ ਕਮੇਟੀ ਦੇ ਕਰਮਚਾਰੀ ਤੇ ਪੱਟੀ ਮੰਡੀ ਦੇ ਆੜਤੀਏ ਹਾਜ਼ਰ ਸਨ |

ਖੇਤੀ ਕਾਨੂੰਨ ਸਾਰੇ ਕਿਸਾਨਾਂ ਲਈ ਮੌਤ ਦੇ ਵਰੰਟ-ਝਬਾਲ

ਝਬਾਲ, 27 ਫਰਵਰੀ (ਸੁਖਦੇਵ ਸਿੰਘ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਤਿੰਨ ਮਹੀਨਿਆਂ ਤੋਂ ਦਿੱਲੀ ਦੇ ਤਿੰਨ ਪ੍ਰਮੁੱਖ ਪ੍ਰਵੇਸ਼ ਮਾਰਗਾਂ 'ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਮੋਦੀ ਸਰਕਾਰ ਵਲੋਂ ਕਈ ਤਰ੍ਹਾਂ ਦੇ ਹੱਥਕੰਡੇ ਵਰਤੇ ਜਾ ...

ਪੂਰੀ ਖ਼ਬਰ »

8 ਮਾਰਚ ਨੂੰ ਮਨਾਇਆ ਜਾਵੇਗਾ ਔਰਤ ਦਿਵਸ-ਨਰਿੰਦਰ ਕੌਰ ਪੱਟੀ

ਪੱਟੀ, 27 ਫਰਵਰੀ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਜਨਵਾਦੀ ਇਸਤਰੀ ਸਭਾ ਦੀ ਆਗੂ ਨਰਿੰਦਰ ਕੌਰ ਪੱਟੀ ਨੇ 8 ਮਾਰਚ ਨੂੰ ਪੱਟੀ ਕੁੱਲ੍ਹਾ ਚੌਕ ਨੇੜੇ ਸਤੀਦਾਸ ਮਤੀਦਾਸ ਗੁਰਦੁਆਰਾ ਸਾਹਿਬ ਵਿਖੇ ਕਿਸਾਨ ਸੰਯੁਕਤ ਮੋਰਚੇ ਨੂੰ ਸਮਰਪਿਤ ਔਰਤ ਦਿਵਸ ਮਨਾਉਣ ਸਬੰਧੀ ...

ਪੂਰੀ ਖ਼ਬਰ »

ਅਕਾਲੀ ਦਲ ਦੇ 1 ਮਾਰਚ ਨੂੰ ਵਿਧਾਨ ਸਭਾ ਘਿਰਾਓ 'ਚ ਐੱਸ. ਸੀ. ਵਿੰਗ ਵੱਡੀ ਗਿਣਤੀ 'ਚ ਸ਼ਮੂਲੀਅਤ ਕਰੇਗਾ-ਡਿਆਲ

ਸ਼ਾਹਬਾਜ਼ਪੁਰ, 27 ਫਰਵਰੀ (ਪਰਦੀਪ ਬੇਗੇਪੁਰ)- ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਦੇ ਖ਼ਿਲਾਫ਼ 1 ਮਾਰਚ ਨੂੰ ਚੰਡੀਗੜ੍ਹ ਵਿਖੇ ਵਿਧਾਨ ਸਭਾ ਦਾ ਘਿਰਾਓ ਕਰਨ ਲਈ ...

ਪੂਰੀ ਖ਼ਬਰ »

ਬੱਚਿਆਂ ਦੀ ਅਸ਼ਲੀਲ ਵੀਡੀਓ ਅਪਲੋਡ ਕਰਨ 'ਤੇ ਕੇਸ ਦਰਜ

ਤਰਨ ਤਾਰਨ, 27 ਫਰਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਅਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਬੱਚਿਆਂ ਦੀ ਅਸ਼ਲੀਲ ਵੀਡੀਓ ਸੋਸ਼ਲ ਮੀਡੀਏ 'ਤੇ ਅਪਲੋਡ ਕਰਨ ਦੇ ਦੋਸ਼ ਹੇਠ 2 ਵਿਅਕਤੀ ਆਂ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਤਸਕਰ ਗਰੋਹ ਦੇ 3 ਮੈਂਬਰ 110 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ

ਤਰਨ ਤਾਰਨ, 27 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖੇਮਕਰਨ ਦੀ ਪੁਲਿਸ ਨੇ ਅੰਤਰ ਰਾਸ਼ਟਰੀ ਤਸਕਰ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਸ ਮਾਮਲੇ ਵਿਚ 17 ਵਿਅਕਤੀਆਂ ਖਿਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਕੋਰੋਨਾ ਨਾਲ ਇਕ ਵਿਅਕਤੀ ਦੀ ਮੌਤ

ਤਰਨ ਤਾਰਨ, 27 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨਤਾਰਨ ਵਿਖੇ ਕੋਰੋਨਾ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਤੇ ਹੁਣ ਤੱਕ ਜ਼ਿਲ੍ਹੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 112 ਤੱਕ ਪਹੁੱਚ ਗਈ ਹੈ | ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ...

ਪੂਰੀ ਖ਼ਬਰ »

ਲੋਕਲ ਮਸਲਿਆਂ ਨੂੰ ਲੈ ਕੇ ਡੀ. ਐੱਸ. ਪੀ. ਪੱਟੀ ਦਫ਼ਤਰ ਅੱਗੇ ਧਰਨਾ 2 ਮਾਰਚ ਨੂੰ -ਤਲਵੰਡੀ

ਪੱਟੀ, 27 ਫਰਵਰੀ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਵਲੋਂ ਡੀ.ਐੱਸ.ਪੀ.ਦਫ਼ਤਰ ਪੱਟੀ ਅੱਗੇ 2 ਮਾਰਚ ਨੂੰ ਵਿਸ਼ਾਲ ਧਰਨਾ ਧਰਨਾ ਲਗਾਇਆ ਜਾਵੇਗਾ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪੱਟੀ ਜ਼ੋਨ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਕਾਂਗਰਸ ਨੇ 4 ਸਾਲਾਂ ਦੌਰਾਨ ਸਹੂਲਤਾਂ ਬੰਦ ਕਰਨ ਵੱਲ ਧਿਆਨ ਦਿੱਤਾ-ਸੰਧੂ

ਝਬਾਲ, 27 ਫਰਵਰੀ (ਸਰਬਜੀਤ ਸਿੰਘ, ਸੁਖਦੇਵ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਵਿਧਾਨ ਸਭਾ ਦੇ ਕੀਤੇ ਜਾ ਰਹੇ ਘਿਰਾਓ ਸਬੰਧੀ ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸਰਾਂ 'ਚ ਹਲਕੇ ਦੇ ਸੀਨੀਅਰ ਅਕਾਲੀ ਆਗੂ ਅਤੇ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਲਈ ਐਤਵਾਰ ਨੂੰ ਵੀ ਖੁੱਲ਼ਣਗੇ ਜ਼ਿਲੇ੍ਹ ਦੇ ਸਮੂਹ ਸੇਵਾ ਕੇਂਦਰ-ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੇ 21 ਸੇਵਾ ਕੇਂਦਰ 28 ਫਰਵਰੀ ਨੂੰ ਵੀ ਸਵੇਰੇ 9 ਤੋਂ ਸਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ ਤਰਨਤਾਰਨ, 27 ਫਰਵਰੀ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰਡ ਯੋਗ ...

ਪੂਰੀ ਖ਼ਬਰ »

ਬਰੇਨ ਸਟੋਰਮ ਆਈਲਟਸ, ਪੀ. ਟੀ. ਈ. ਤੇ ਇਮੀਗ੍ਰੇਸ਼ਨ ਸੈਂਟਰ ਤੋਂ ਪੜ੍ਹਾਈ ਕਰ ਕੇ ਮਨਪ੍ਰੀਤ ਕੌਰ ਅਤੇ ਸੁਮਨਪ੍ਰੀਤ ਕੌਰ ਨੇ ਵਧੀਆ ਬੈਂਡ ਹਾਸਲ ਕੀਤੇ

ਤਰਨ ਤਾਰਨ, 27 ਫਰਵਰੀ (ਹਰਿੰਦਰ ਸਿੰਘ)- ਅੱਜ ਕੱਲ੍ਹ ਹਰ ਨੌਜਵਾਨ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਇਛੁੱਕ ਹੈ ਤੇ ਇਸ ਲੋੜ ਨੂੰ ਪੂਰਾ ਕਰਨ ਲਈ ਵਿਦਿਆਰਥੀ ਆਪਣੀ ਮੁੱਢਲੀ ਸਿੱਖਿਆ ਪੂਰੀ ਕਰ ਕੇ ਵੱਖਰੇ ਵੱਖਰੇ ਆਈਲੈਟਸ ਸੈਂਟਰਾਂ ਵੱਲ ਮੁੱਖ ਕਰਦੇ ਹਨ ਪਰ ਸਹੀ ਮਾਰਗ ...

ਪੂਰੀ ਖ਼ਬਰ »

3 ਮੋਬਾਈਲ, ਨਸ਼ੇ ਦੇ ਸਾਮਾਨ ਤੇ 3650 ਰੁਪਏ ਸਮੇਤ 1 ਕਾਬੂ

ਪੱਟੀ, 27 ਫਰਵਰੀ (ਬੋਨੀ ਕਾਲੇਕੇ, ਖਹਿਰਾ)-ਪੁਲਿਸ ਥਾਣਾ ਸਿਟੀ ਪੱਟੀ ਦੀ ਪੁਲਿਸ ਵਲੋਂ ਪੱਟੀ ਸ਼ਹਿਰ ਦੇ ਵੱਖ-ਵੱਖ ਵਾਰਡਾਂ 'ਚ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਅਚਨਚੇਤ ਚੈਕਿੰਗ ਕੀਤੀ ਗਈ | ਪੁਲਿਸ ਥਾਣਾ ਸਿਟੀ ਪੱਟੀ ਦੇ ਐੱਸ.ਐੱਚ.ਓ. ਲਖਬੀਰ ਸਿੰਘ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨਾ ਨੈਤਿਕ ਜਿੰਮੇਵਾਰੀ-ਜਥੇਦਾਰ ਬ੍ਰਹਮਪੁਰਾ

ਤਰਨ ਤਾਰਨ, 27 ਫਰਵਰੀ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਕਿਸਾਨੀ ਘੋਲ ਨੂੰ ਬਦਨਾਮ ਕਰਨ 'ਚ ਕੋਈ ਕਸਰ ਨਹੀ ਛੱਡੀ | ਅੰਨਦਾਤੇ ਖਿਲਾਫ਼ ਦਮਨਕਾਰੀ ...

ਪੂਰੀ ਖ਼ਬਰ »

ਕਸ਼ਮੀਰ ਸਿੰਘ ਭੋਲਾ ਸਿੱਧੂ ਨੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਤਰਨ ਤਾਰਨ, 27 ਫਰਵਰੀ (ਹਰਿੰਦਰ ਸਿੰਘ)- ਜਦੋਂ ਵੀ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣੀ ਹੈ ਉਦੋਂ ਜਿਥੇ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ ਹੈ ਉੱਥੇ ਲੋਕਾਂ ਨੂੰ ਵੀ ਸਾਰੀਆਂ ਸੁੱਖ ਸਹੂਲਤਾਂ ਪ੍ਰਦਾਨ ਹੋਈਆਂ ਹਨ | ਇਹ ਸ਼ਬਦ ਸੀਨੀਅਰ ਕਾਂਗਰਸੀ ਆਗੂ ਕਸ਼ਮੀਰ ਸਿੰਘ ਭੋਲਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਬ) ਨੇ ਸੂਬੇ ਦੀ ਖੁਸ਼ਹਾਲੀ ਲਈ ਕੰਮ ਕੀਤੇ-ਰਣੀਕੇ

ਝਬਾਲ, 27 ਫਰਵਰੀ (ਸਰਬਜੀਤ ਸਿੰਘ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਾਂਹਵਧੂ ਸੋਚ ਸਦਕਾ ਸ਼੍ਰੋਮਣੀ ਅਕਾਲ ਦਲ (ਬ) ਨੇ ਆਪਣੀ ਸਰਕਾਰ ਸਮੇਂ ਹਮੇਸ਼ਾ ਹੀ ਪੰਜਾਬ ਦੀ ਬੇਹਤਰੀ ਲਈ ਕੰਮ ਕਰਦਿਆਂ ...

ਪੂਰੀ ਖ਼ਬਰ »

ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਦੀ ਹਮਾਇਤ 'ਚ ਆਏ ਸੈਂਕੜੇ ਨਗਰ ਨਿਵਾਸੀ

ਸਰਾਏ ਅਮਾਨਤ ਖਾਂ, 27 ਫਰਵਰੀ (ਨਰਿੰਦਰ ਸਿੰਘ ਦੋਦੇ)- ਪਿਛਲੇ ਦਿਨੀਂ ਗੁਰਦੁਆਰਾ ਸੰਤਪੁਰੀ ਕਲਾਂ ਬਾਬਾ ਹੀਰਾ ਦਾਸ ਗੰਡੀਵਿੰਡ ਵਿਖੇ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਹੀਰਾ ਦਾਸ ਦਾ ਜਨਮ ਦਿਨ ਮਨਾਉਣ ਸਮੇਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ...

ਪੂਰੀ ਖ਼ਬਰ »

ਪਿੰਡ ਸੰਗਵਾਂ 'ਚ 16 ਅਕਾਲੀ ਪਰਿਵਾਰ ਕਾਂਗਰਸ 'ਚ ਸ਼ਾਮਿਲ

ਪੱਟੀ, 27 ਫਰਵਰੀ (ਬੋਨੀ ਕਾਲੇਕੇ, ਖਹਿਰਾ)- ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਸੰਗਵਾਂ ਵਿਚ 16 ਅਕਾਲੀ ਪਰਿਵਾਰ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕਾਂਗਰਸ 'ਚ ਸ਼ਾਮਿਲ ਹੋਏ | ਪਿੰਡ 'ਚ ਹੋ ਰਹੇ ਲਾ ਮਿਸਾਲ ਵਿਕਾਸ ਕਾਰਜਾਂ ਨੂੰ ਧਿਆਨ ਵਿਚ ਰੱਖਦਿਆਂ ...

ਪੂਰੀ ਖ਼ਬਰ »

ਘਰਿਆਲਾ ਵਿਖੇ ਕਿਸਾਨੀ ਅੰਦੋਲਨ ਦੀ ਹਮਾਇਤ 'ਚ ਸਾਰੇ ਵਰਗਾਂ ਦੀ ਵੱਡੀ ਮੀਟਿੰਗ ਹੋਈ

ਅਮਰਕੋਟ, 27 ਫਰਵਰੀ (ਗੁਰਚਰਨ ਸਿੰਘ ਭੱਟੀ)- ਦਿੱਲੀ ਵਿਚ ਚੱਲ ਰਹੇ ਮਜ਼ਦੂਰਾਂ ਕਿਸਾਨੀ ਦੇ ਘੋਲ ਦੀ ਹਮਾਇਤ ਕਰਦਿਆਂ ਹੋਇਆ ਘਰਿਆਲਾ ਨਗਰ ਵਿਚ ਪਿੰਡ ਦੇ ਪਤਵੰਤੇ ਸੱਜਣਾਂ ਦੀ ਮੀਟਿੰਗ ਕੀਤੀ ਗਈ ਜਿਸ ਵਿਚ ਵੱਖ-ਵੱਖ ਬੁਲਾਰਿਆਂ ਨੇ ਬੋਲਦਿਆਂ ਖੇਤੀ ਦੇ ਕਾਲੇ ਕਾਨੂੰਨਾਂ ...

ਪੂਰੀ ਖ਼ਬਰ »

ਪਿੰਡ ਭੈਣੀ ਮੱਸਾ ਸਿੰਘ 'ਚ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ

ਖਾਲੜਾ, 27 ਫਰਵਰੀ (ਜੱਜਪਾਲ ਸਿੰਘ ਜੱਜ)- ਗੁਰੂ ਰਵਿਦਾਸ ਦਾ 644 ਵਾਂ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਸਾਲਜਬਰਗ ਆਸਟਰੀਆ (ਯੂਰਪ) ਦੇ ਸਾਬਕਾ ਪ੍ਰਧਾਨ ਨਛੱਤਰ ਸਿੰਘ ਆਸਟਰੀਆ ਵਲੋਂ ਪਿੰਡ ਭੈਣੀ ਮੱਸਾ ਸਿੰਘ ਵਿਖੇ ਸ਼ਰਧਾ ਭਾਵਨਾਂ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਚੰਬਾ ਕਲਾਂ ਵਿਖੇ ਬਾਬਾ ਕਾਲਾ ਮਾਹਿਰ ਦਾ ਸਾਲਾਨਾ ਜੋੜ ਤੇ ਖੇਡ ਮੇਲਾ ਸਮਾਪਤ

ਚੋਹਲਾ ਸਾਹਿਬ, 27 ਫਰਵਰੀ (ਬਲਵਿੰਦਰ ਸਿੰਘ)- ਇਥੋਂ ਨਜ਼ਦੀਕੀ ਪਿੰਡ ਚੰਬਾ ਕਲਾਂ ਵਿਚ ਸਥਿਤ ਗੁਰਦੁਆਰਾ ਬਾਬਾ ਕਾਲਾ ਮਾਹਿਰ ਜੀ ਦੇ ਪਵਿੱਤਰ ਸਥਾਨ 'ਤੇ ਸੱਤਵਾਂ ਵਿਸ਼ਾਲ ਸਲਾਨਾ ਜੋੜ ਤੇ ਖੇਡ ਮੇਲਾ ਸਮੂੰਹ ਨਗਰ ਨਿਵਾਸੀ ਤੇ ਇਲਾਕਾ ਨਿਵਾਸੀ ਸੰਗਤ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੌਰਾਨ ਫ਼ੌਤ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦਾ ਹੋਵੇਗਾ ਵਿਸ਼ੇਸ਼ ਸਨਮਾਨ-ਬਾਬਾ ਅਵਤਾਰ ਸਿੰਘ

ਹਰੀਕੇ ਪੱਤਣ, 27 ਫਰਵਰੀ (ਸੰਜੀਵ ਕੁੰਦਰਾ)-ਪਿੰਡ ਘਰਿਆਲਾ ਵਿਖੇ ਸ਼ਹੀਦ ਭਾਈ ਲਖਮੀਰ ਸਿੰਘ ਦੇ ਸਲਾਨਾ ਜੋੜ ਮੇਲੇ ਮੌਕੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾ ਦਾ ਵਿਸ਼ੇਸ਼ ਸਨਮਾਨ ਹੋਵੇਗਾ | ਬਾਬਾ ਅਵਤਾਰ ਸਿੰਘ ਘਰਿਆਲੇ ਵਾਲਿਆਂ ਨੇ ...

ਪੂਰੀ ਖ਼ਬਰ »

ਕੱਲ੍ਹ ਦੇ ਰੋਸ ਮਾਰਚ ਸਬੰਧੀ ਅਕਾਲੀ ਵਰਕਰਾਂ 'ਚ ਭਾਰੀ ਉਤਸ਼ਾਹ-ਸੰਧੂ

ਗੋਇੰਦਵਾਲ ਸਾਹਿਬ, 27 ਫਰਵਰੀ (ਸਕੱਤਰ ਸਿੰਘ ਅਟਵਾਲ)- 1 ਮਾਰਚ ਨੂੰ ਚੰਡੀਗੜ੍ਹ ਵਿਖੇ ਵਿਧਾਨ ਸਭਾ ਦੇ ਘਿਰਾਓ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੀ ਯੋਗ ਅਗਵਾਈ ਹੇਠ ਵੱਡੀ ਗਿਣਤੀ 'ਚ ਹਲਕੇ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਡਿਆਲ ਵਲੋਂ ਜਥੇਦਾਰ ਰਣੀਕੇ ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ

ਤਰਨ ਤਾਰਨ, 27 ਫਰਵਰੀ (ਲਾਲੀ ਕੈਰੋਂ)- ਸ਼੍ਰੋਮਣੀ ਅਕਾਲੀ ਦਲ ਵਲੋਂ ਐੱਸ.ਸੀ. ਵਿੰਗ ਦੀਆਂ ਕੀਤੀਆਂ ਨਿਯੁਕਤੀਆਂ ਵਿਚ ਨੌਜਵਾਨ ਅਕਾਲੀ ਆਗੂ ਪਿੰਡ ਡਿਆਲ ਰਾਜਪੂਤਾਂ ਦੇ ਸਾਬਕਾ ਸਰਪੰਚ ਬਖਸ਼ੀਸ਼ ਸਿੰਘ ਡਿਆਲ ਨੂੰ ਤਰਨ ਤਾਰਨ ਗੁਰੂ ਨਗਰੀ ਦੀ ਦੂਸਰੀ ਵਾਰ ਸੇਵਾ ਕਰਨ ਦਾ ...

ਪੂਰੀ ਖ਼ਬਰ »

ਸਵਰਨਕਾਰ ਸੰਘ ਪੱਟੀ ਵਲੋਂ ਨਗਰ ਕੌਂਸਲ ਪੱਟੀ 'ਚ ਸਵਰਨਕਾਰ ਬਰਾਦਰੀ ਨੂੰ ਨੁਮਾਇੰਦਗੀ ਦੇਣ ਦੀ ਮੰਗ

ਪੱਟੀ, 27 ਫਰਵਰੀ (ਬੋਨੀ ਕਾਲੇਕੇ, ਖਹਿਰਾ)- ਸਵਰਨਕਾਰ ਸੰਘ ਪੱਟੀ ਵਲੋਂ ਨਗਰ ਕੌਂਸਲ ਪੱਟੀ ਵਿਚ ਸਵਰਨਕਾਰ ਬਰਾਦਰੀ ਨੂੰ ਨੁਮਾਇੰਦਗੀ ਦੇਣ ਦੀ ਮੰਗ ਕੀਤੀ ਗਈ | ਇਸ ਮੌਕੇ ਸਵਰਨਕਾਰ ਸੰਘ ਪੱਟੀ ਦੇ ਪ੍ਰਧਾਨ ਜਗਦੀਪ ਸਿੰਘ ਢੱਲਾ ਨੇ ਦੱਸਿਆ ਕਿ ਸਵਰਨਕਾਰ ਸੰਘ ਪੱਟੀ ਵਲੋਂ ਜੋ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਾਕੇ ਦੇ ਸ਼ਹੀਦਾਂ ਤੇ ਦਿੱਲੀ 'ਚ ਕਿਸਾਨ ਸੰਘਰਸ਼ ਦੌਰਾਨ ਫ਼ੌਤ ਹੋਏ ਕਿਸਾਨਾਂ ਦੀ ਯਾਦ 'ਚ ਤਰਨ ਤਾਰਨ ਦੀ ਦਾਣਾ ਮੰਡੀ 'ਚ ਹੋਈ ਰੈਲੀ 'ਚ ਹਰ ਵਰਗ ਦਾ ਸਾਥ ਮਿਲਣ 'ਤੇ ਆਗੂਆਂ ਕੀਤਾ ਧੰਨਵਾਦ

ਪੱਟੀ, 27 ਫਰਵਰੀ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੀ ਮੀਟਿੰਗ ਪੱਟੀ ਜ਼ੋਨ ਦੇ ਆਗੂ ਸੁਖਦੇਵ ਸਿੰਘ ਦੁੱਬਲੀ ਦੇ ਘਰ ਵਿਚ ਹੋਈ | ਇਸ ਮੌਕੇ ਸੂਬਾ ਜਥੇਬੰਦਕ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ...

ਪੂਰੀ ਖ਼ਬਰ »

ਮੌਸਮ ਦੀ ਤਬਦੀਲੀ ਦੇ ਚੱਲਦਿਆਂ ਫ਼ਸਲ ਦਾ ਨਿਰੰਤਰ ਨਿਰੀਖਣ ਕੀਤਾ ਜਾਵੇ-ਏ. ਡੀ. ਓ. ਭੁਪਿੰਦਰ ਸਿੰਘ

ਪੱਟੀ, 27 ਫਰਵਰੀ (ਬੋਨੀ ਕਾਲੇਕੇ, ਖਹਿਰਾ)- ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ.ਕੁਲਜੀਤ ਸਿੰਘ ਸੈਣੀ ਅਤੇ ਬਲਾਕ ਖੇਤੀਬਾੜੀ ਅਫ਼ਸਰ ਪੱਟੀ ਡਾ.ਜਸਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ ਤਹਿਤ ਡਾ. ਭੁਪਿੰਦਰ ਸਿੰਘ ਏ.ਡੀ.ਓ., ਡਾ. ਸੰਦੀਪ ਸਿੰਘ ਏ.ਡੀ.ਓ. ਅਤੇ ਅਮਨਦੀਪ ...

ਪੂਰੀ ਖ਼ਬਰ »

ਪੁਲਿਸ ਵਲੋਂ ਛਾਪੇਮਾਰੀ ਦੌਰਾਨ 10 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 27 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਐੱਸ.ਐੱਸ.ਪੀ. ਧਰੁਮਨ ਐੱਚ.ਨਿੰਬਾਲੇ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਛਾਪੇਮਾਰੀ ਦੌਰਾਨ ਵੱਡੀ ਮਾਤਰਾ 'ਚ ...

ਪੂਰੀ ਖ਼ਬਰ »

ਜਿੱਤ ਤੋਂ ਬਾਅਦ ਭਿੱਖੀਵਿੰਡ ਦੇ ਕੌਂਸਲਰਾਂ ਨੇ ਚੇਅਰਮੈਨ ਪਹੂਵਿੰਡ ਦਾ ਕੀਤਾ ਧੰਨਵਾਦ

ਭਿੱਖੀਵਿੰਡ, 27 ਫਰਵਰੀ (ਬੌਬੀ)-ਨਗਰ ਪੰਚਾਇਤ ਭਿੱਖੀਵਿੰਡ ਦੀਆਂ ਹੋਈਆਂ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਵਾਲੇ ਕੁਝ ਕੌਂਸਲਰਾਂ ਜਿਨ੍ਹਾਂ ਵਿਚ ਨਰਿੰਦਰ ਕੁਮਾਰ, ਬਿੱਲਾ ਚੋਪੜਾ, ਯਾਦਵਿੰਦਰ ਸਿੰਘ ਸਿੱਧ,ੂ ਸਰਬਜੀਤ ਸਿੰਘ, ਨੀਰਜ ਧਵਨ, ਦੀਪੂ ਬਾਂਬਾ ਪਰਦੇਸੀ ਅਤੇ ...

ਪੂਰੀ ਖ਼ਬਰ »

ਸ਼ਹੀਦ ਭਾਈ ਅਮਰੀਕ ਸਿੰਘ ਦੇ ਜਨਮ ਦਿਹਾੜੇ ਸਬੰਧੀ ਸਮਾਗਮ 5-6 ਮਾਰਚ ਨੂੰ ਪਿੰਡ ਭੂਰਾ ਕੋਹਨਾ 'ਚ

ਖੇਮਕਰਨ, 27 ਫਰਵਰੀ (ਰਾਕੇਸ਼ ਬਿੱਲਾ)¸ ਸੰਨ੍ਹ 1984 ਦੇ ਸਾਕਾ ਨੀਲਾ ਤਾਰਾ ਵਿਚ ਸ਼ਹੀਦ ਹੋਣ ਵਾਲੇ ਸ਼ਹੀਦ ਭਾਈ ਅਮਰੀਕ ਸਿੰਘ ਦਾ ਜਨਮ ਦਿਹਾੜਾ 5 ਤੇ 6 ਮਾਰਚ ਨੂੰ ਗੁਰਦੁਆਰਾ ਖਾਲਸਾ ਦਰਬਾਰ ਪਿੰਡ ਭੂਰਾ ਕੋਹਨਾ ਵਿਖੇ ਇਲਾਕੇ ਦੀ ਸੰਗਤ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਜਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX