ਲੁਧਿਆਣਾ, 27 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਵੱਖ ਵੱਖ ਸੂਬਿਆਂ 'ਚ ਸ਼ਰਾਬ ਦੇ ਠੇਕਿਆਂ 'ਚ ਤਾਇਨਾਤ ਕਰਿੰਦਿਆਂ ਨੂੰ ਜ਼ਖ਼ਮੀ ਕਰਨ ਉਪਰੰਤ ਲੁੱਟ-ਖੋਹ ਕਰਨ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦੇ 4 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ ਵਿਚ ਸ਼ਰਾਬ ਨਸ਼ੀਲਾ ਪਾਊਡਰ ਅਤੇ ਹਥਿਆਰ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਸੀ. ਪੀ. ਸੰਦੀਪ ਵਡੇਰਾ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਥਾਣਾ ਡਵੀਜ਼ਨ ਨੰਬਰ-6 ਦੇ ਐੱਸ. ਐੱਚ. ਓ. ਇੰਸਪੈਕਟਰ ਅਮਨਦੀਪ ਸਿੰਘ ਬਰਾੜ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਅਮਲ ਵਿਚ ਲਿਆਉਂਦੀ ਹੈ ਤੇ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ 'ਚ ਕੁਲਵੰਤ ਕੁਮਾਰ ਸ਼ਰਮਾ ਉਰਫ਼ ਬੰਟੀ ਵਾਸੀ ਜਸਪਾਲ ਬਾਂਗਰ, ਸੁਖਦੇਵ ਸਿੰਘ ਉਰਫ ਗੋਗਾ ਪੁੱਤਰ ਹਾਕਮ ਸਿੰਘ ਵਾਸੀ ਪਾਇਲ, ਮਿੱਠੂ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਨਾਭਾ ਅਤੇ ਅਰਜੁਨ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਪਿੰਡ ਰੋਡ ਲੁਧਿਆਣਾ ਸ਼ਾਮਿਲ ਹਨ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਪੌਣੇ ਚਾਰ ਲੱਖ ਮਿਲੀਲਿਟਰ ਸ਼ਰਾਬ, 60 ਗ੍ਰਾਮ ਨਸ਼ੀਲਾ ਪਾਊਡਰ ਅਤੇ ਹਥਿਆਰ ਬਰਾਮਦ ਕੀਤੇ ਹਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਰਾਤ ਸਮੇਂ ਸ਼ਰਾਬ ਦੇ ਠੇਕਿਆਂ 'ਤੇ ਹਮਲਾ ਕਰਕੇ ਉੱਥੇ ਤਾਇਨਾਤ ਕਰਿੰਦਿਆਂ ਨੂੰ ਜ਼ਖ਼ਮੀ ਕਰ ਦਿੰਦੇ ਸਨ ਅਤੇ ਉਨ੍ਹਾਂ ਪਾਸੋਂ ਨਕਦੀ ਸ਼ਰਾਬ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਜਾਂਦੇ ਸਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਵੱਖ-ਵੱਖ ਪੰਜਾਬ ਹਰਿਆਣਾ ਅਤੇ ਹੋਰ ਸੂਬਿਆਂ 'ਚ ਅਜਿਹੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨਸ਼ਾ ਤਸਕਰੀ ਵਿਚ ਵੀ ਸ਼ਾਮਿਲ ਹਨ ਅਤੇ ਨਸ਼ੀਲਾ ਪਾਊਡਰ ਵੀ ਪੰਜਾਬ ਤੇ ਹਰਿਆਣਾ ਦੇ ਇਲਾਕਿਆਂ ਵਿਚ ਸਪਲਾਈ ਕਰਦੇ ਸਨ | ਇਸ ਗਰੋਹ ਦਾ ਸਰਗਨਾ ਕੁਲਵੰਤ ਕੁਮਾਰ ਸ਼ਰਮਾ ਉਰਫ ਬੰਟੀ ਹੈ ਅਤੇ ਉਸ ਖ਼ਿਲਾਫ਼ ਵੱਖ-ਵੱਖ ਸ਼ਹਿਰਾਂ 'ਚ 8 ਸੰਗੀਨ ਮਾਮਲੇ ਦਰਜ ਹਨ ਜਦਕਿ ਮਿੱਠੂ ਸਿੰਘ ਖ਼ਿਲਾਫ਼ ਵੀ 7 ਮੁਕੱਦਮੇ ਵੱਖ-ਵੱਖ ਸ਼ਹਿਰਾਂ 'ਚ ਪੁਲਿਸ ਵਲੋਂ ਦਰਜ ਕੀਤੇ ਗਏ ਹਨ | ਪੁਲਿਸ ਵਲੋਂ ਇਨ੍ਹਾਂ ਦੇ ਕਬਜ਼ੇ ਵਿਚੋਂ ਇਕ ਸਵਿਫਟ ਕਾਰ ਅਤੇ ਹਥਿਆਰ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਪਾਸੋਂ ਹੋਰ ਵੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ |
ਲੁਧਿਆਣਾ, 27 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਖ਼ਤਰਨਾਕ ਚੋਰ ਗਰੋਹ ਦੇ ਸਰਗਨੇ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਕਾਬੂ ਕੀਤਾ ਗਿਆ ਕਥਿਤ ਦੋਸ਼ੀ ਪੰਜਾਬ ਅਤੇ ਹਰਿਆਣਾ ਸਮੇਤ ...
ਲੁਧਿਆਣਾ, 27 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦਿੱਲੀ ਰੇਲਵੇ ਲਾਈਨ 'ਤੇ ਗੱਡੀ ਹੇਠਾਂ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਦੇਰ ਰਾਤ ਤੱਕ ਸ਼ਨਾਖਤ ਨਹੀਂ ਹੋ ਸਕੀ ਸੀ | ਪੁਲਿਸ ਅਨੁਸਾਰ ਮਿ੍ਤਕ ਨੌਜਵਾਨ ਦੀ ਉਮਰ 35 ਸਾਲ ਹੈ | ...
ਲੁਧਿਆਣਾ, 27 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੀਵਨ ਨਗਰ ਫੈਕਟਰੀ 'ਚ ਹੋਈ ਇਕ ਵਰਕਰ ਦੀ ਮੌਤ ਦੇ ਮਾਮਲੇ 'ਚ ਪੁਲਿਸ ਨੇ ਫੈਕਟਰੀ ਮਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਮਿ੍ਤਕ ਪਰਮੇਸ਼ਰ ਦੀਨ ਦੀ ...
ਲੁਧਿਆਣਾ, 27 ਫਰਵਰੀ (ਸਲੇਮਪੁਰੀ)-ਲੁਧਿਆਣਾ ਵਿਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਅਤੇ ਪੀੜ੍ਹਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਜਾਣ ਕਾਰਨ ਲੋਕਾਂ 'ਚ ਮੁੜ ਤੋਂ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ ਜਦਕਿ ਪਿਛਲੇ 5 ਦਿਨਾਂ ਤੋਂ ...
ਲੁਧਿਆਣਾ, 27 ਫਰਵਰੀ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਗੁਣਵੱਤਾ ਭਰਪੂਰ ਖਾਧ ਪਦਾਰਥ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਜੁਟਾਏ ਜਾ ਰਹੇ ਹਨ ਤੇ ਇਨ੍ਹਾਂ ਯਤਨਾਂ ਤਹਿਤ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪੱਧਰੀ ਸਲਾਹਕਾਰ ...
ਡੇਹਲੋਂ, 27 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਥਾਣਾ ਡੇਹਲੋਂ ਪੁਲਿਸ ਵਲੋਂ 1800 ਨਸ਼ੀਲੀਆਂ ਗੋਲੀਆਂ ਸਮੇਤ ਇਕ ਤਸਕਰ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਥਾਣਾ ਡੇਹਲੋਂ ਮੁਖੀ ਇੰਸਪੈਕਟਰ ਸੁਖਦੇਵ ਸਿੰਘ ਬਰਾੜ ਨੇ ਪ੍ਰੈੱਸ ਕਾਨਫਰੰਸ ਸਮੇਂ ਦੱਸਿਆ ...
ਫੁੱਲਾਂਵਾਲ, 27 ਫਰਵਰੀ (ਮਨਜੀਤ ਸਿੰਘ ਦੁੱਗਰੀ)-ਬੀਤੀ ਦੇਰ ਰਾਤ ਧਾਂਦਰਾ ਸੜਕ ਸਥਿਤ ਸ਼ਹੀਦ ਭਗਤ ਸਿੰਘ ਨਗਰ ਵਿਖੇ ਐੱਲ. ਪੀ. ਜੀ. ਗੈਸ ਸਿਲੰਡਰ ਦੀ ਗੈਸ ਰਿਸਣ ਕਾਰਨ ਭੜਕੀ ਅੱਗ ਨਾਲ ਪਤੀ-ਪਤਨੀ ਦੇ ਝੁਲਸਣ ਦੀ ਦਰਦਨਾਕ ਘਟਨਾ ਵਾਪਰੀ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ...
ਲੁਧਿਆਣਾ, 27 ਫਰਵਰੀ (ਅਮਰੀਕ ਸਿੰਘ ਬੱਤਰਾ)-ਪਾਣੀ, ਸੀਵਰੇਜ਼ ਬਿੱਲਾਂ ਦੇ ਡਿਫਾਲਟਰ ਖਪਤਕਾਰਾਂ ਤੋਂ ਰਿਕਵਰੀ ਦਾ ਕੰਮ ਨਗਰ ਨਿਗਮ ਪ੍ਰਸ਼ਾਸਨ ਵਲੋਂ ਨਿੱਜੀ ਕੰਪਨੀ ਨੂੰ ਸੌਂਪਿਆ ਜਾ ਰਿਹਾ ਹੈ, ਜਿਸ ਲਈ ਕੰਪਨੀ ਦੀ ਚੋਣ ਕਰਨ ਲਈ ਆਨਲਾਈਨ ਟੈਂਡਰ ਮੰਗੇ ਹਨ, ਜਿਨ੍ਹਾਂ ...
ਬੱਚੇ ਦਾ ਜਨਮ ਲੇਬਰ ਰੂਮ 'ਚ ਹੋਇਆ ਹੈ-ਐੱਸ. ਐੱਮ.ਓ. ਲੁਧਿਆਣਾ, 27 ਫਰਵਰੀ (ਸਲੇਮਪੁਰੀ)-ਸਿਵਲ ਹਸਪਤਾਲ 'ਚ ਅੱਜ ਇਕ ਗਰਭਵਤੀ ਔਰਤ ਵਲੋਂ ਫਰਸ਼ ਉੱਪਰ ਹੀ ਬੱਚੇ ਨੂੰ ਜਨਮ ਦੇਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ ਜਦਕਿ ਐੱਸ. ਐੱਮ. ਓ. ਨੇ ਇਸ ਘਟਨਾ ਨੂੰ ਝੂਠ ਕਹਿੰਦਿਆਂ ਮੂਲੋਂ ...
ਲੁਧਿਆਣਾ, 27 ਫਰਵਰੀ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨਾਲ ਪਾਰਟੀ ਦੇ ਕੌਂਸਲਰਾਂ ਅਤੇ ਹੋਰ ਅਹੁਦੇਦਾਰਾਂ ਦੀ ਇਕ ਹੰਗਾਮੀ ਮੀਟਿੰਗ ਪਾਰਟੀ ਦੇ ਮੁੱਖ ਦਫਤਰ ਕੋਟ ਮੰਗਲ ਸਿੰਘ ਨਗਰ ਵਿਖੇ ਹੋਈ, ਜਿਸ 'ਚ ਮੌਜੂਦਾ ਹਾਲਾਤ 'ਤੇ ...
ਲੁਧਿਆਣਾ, 27 ਫਰਵਰੀ (ਕਵਿਤਾ ਖੁੱਨਰ)-ਪੰਜਾਬ ਸੂਬੇ ਦੀ ਵਿਦਿਆਰਥੀ ਜਥੇਬੰਦੀ ਸਟੂਡੈਂਟਸ ਡੈਮੋਕ੍ਰੇਟਿਕ ਫੈੱਡਰੇਸ਼ਨ (ਐੱਸ.ਡੀ.ਐੱਫ.) ਦੇ ਕੌਮੀ ਪ੍ਰਧਾਨ ਜਸਪ੍ਰੀਤ ਸਿੰਘ ਹੌਬੀ ਨੇ ਲੁਧਿਆਣਾ ਵਿਖੇ ਇਕ ਵਿਸ਼ੇਸ਼ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕੋਵਿਡ ਵੈਕਸਿਨ ਦੇ ...
ਲੁਧਿਆਣਾ, 27 ਫਰਵਰੀ (ਕਵਿਤਾ ਖੁੱਲਰ, ਪੁਨੀਤ ਬਾਵਾ)-ਸਥਾਨਕ ਨਹਿਰੂ ਰੋਜ਼ ਗਾਰਡਨ ਵਿਖੇ ਆਪਣੀ ਕਿਸਮ ਦੇ ਮਹਾਂਨਗਰ ਵਿਖੇ ਲੱਗੇ ਪਹਿਲੇ ਐੱਨ. ਜੀ. ਓ. ਐਕਸਪੋ ਦਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕੀਤਾ | ਐਕਸਪੋ 'ਚ ...
ਲੁਧਿਆਣਾ, 27 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਚੌਕ ਨੇੜੇ ਸਥਿਤ ਜੈਮਲ ਰੋਡ 'ਤੇ ਹੋਏ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖਤ ਦਵਿੰਦਰ ਸਿੰਘ ਵਜੋਂ ਕੀਤੀ ਗਈ | ਉਹ ਕੋਟ ਮੰਗਲ ਸਿੰਘ ਇਲਾਕੇ ਦਾ ਰਹਿਣ ...
ਲੁਧਿਆਣਾ, 27 ਫਰਵਰੀ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਹੁਣ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਦੇ ਉਨ੍ਹਾਂ ਲੋਕਾਂ ਲਈ ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ...
ਲੁਧਿਆਣਾ, 27 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਵੱਖ ਵੱਖ ਅਦਾਲਤਾਂ ਵਲੋਂ ਅਪਰਾਧਿਕ ਮਾਮਲਿਆਂ 'ਚ ਭਗੌੜੇ ਕਰਾਰ ਦਿੱਤੇ ਵਿਅਕਤੀਆਂ ਖ਼ਿਲਾਫ਼ ਪੁਲਿਸ ਵਲੋਂ ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਥਾਣਾ ਹੈਬੋਵਾਲ ਦੀ ਪੁਲਿਸ ਨੇ ...
ਫੁੱਲਾਂਵਾਲ, 27 ਫਰਵਰੀ (ਮਨਜੀਤ ਸਿੰਘ ਦੁੱਗਰੀ)-ਯੂਥ ਕਲੱਬ ਭਾਈ ਹਿੰਮਤ ਸਿੰਘ ਨਗਰ ਵਲੋਂ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਬੜੀ ਹੀ ਸ਼ਰਧਾ ਭਾਵਨਾ ਨਾਲ ਲਗਾਇਆ ਗਿਆ | ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਦੇ ਮੁੱਖ ਗ੍ਰੰਥੀ ...
ਲੁਧਿਆਣਾ, 27 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਇਨ੍ਹਾਂ ਨਸ਼ੀਲੇ ਪਦਾਰਥਾਂ 'ਚ ਹੈਰੋਇਨ, ਚਰਸ, ਸ਼ਰਾਬ ਅਤੇ ਨਸ਼ੀਲੀਆਂ ਗੋਲੀਆਂ ਸ਼ਾਮਿਲ ਹਨ | ...
ਲੁਧਿਆਣਾ, 27 ਫਰਵਰੀ (ਪੁਨੀਤ ਬਾਵਾ, ਸਲੇਮਪੁਰੀ)-ਜ਼ਿਲ੍ਹੇ ਲੁਧਿਆਣਾ 'ਚ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 4912 ਲਾਭਪਾਤਰੀਆਂ ਵਲੋਂ ਨਵ-ਜੰਮੇ ਤੇ ਜੱਚਾ-ਬੱਚਾ ਦੇ ਇਲਾਜ ਲਈ 4.51 ਕਰੋੜ ਰੁਪਏ ਦਾ ਇਲਾਜ ਕਰਵਾਇਆ ਹੈ | ਇਹ ਯੋਜਨਾ ਲੋਕਾਂ ਲਈ ਕਾਫ਼ੀ ਲਾਹੇਵੰਦ ...
ਲੁਧਿਆਣਾ, 27 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਭਾਮੀਆਂ ਕਲਾਂ 'ਚ 13 ਸਾਲ ਦੀ ਮਾਸੂਮ ਬਾਲੜੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਉਸ ਦੇ ਗੁਆਂਢੀ ਅਭਿਨੰਦਨ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ...
ਲੁਧਿਆਣਾ, 27 ਫਰਵਰੀ (ਕਵਿਤਾ ਖੁੱਲਰ)-ਕਹਿੰਦੇ ਨੇ ਕਿ ਮਨੁੱਖਤਾ ਦੀ ਸੇਵਾ ਹੀ ਉੱਤਮ ਸੇਵਾ ਹੈ ਤੇ ਇਸੇ ਨੂੰ ਮੁੱਖ ਰੱਖਦਿਆਂ ਮਾਈ ਭਾਗੋ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਅਤੇ ਰਣਜੀਤ ਅਕੈਡਮੀ ਦੇ ਡਾਇਰੈਕਟਰ ਜਗਜੀਤ ਸਿੰਘ ਅਰੋੜਾ ਵਲੋਂ ਆਪਣੇ ਸਾਥੀਆਂ ਡਾ. ...
ਜਲੰਧਰ, 27 ਫਰਵਰੀ (ਅ.ਬ)-ਦੀ ਵੀਜ਼ਾ ਲੈਂਡ ਇੰਮੀਗ੍ਰੇਸ਼ਨ ਜਗਰਾਉਂ ਜੋ ਕਿ ਵਿਦੇਸ਼ਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਦਾ ਮੁੱਖ ਕੇਂਦਰ ਬਿੰਦੂ ਬਣ ਚੁੱਕਾ ਹੈ | ਸੰਸਥਾ ਦੇ ਡਾਇਰੈਕਟਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਹਾਲ ਹੀ ਵਿਚ ਬਲਪ੍ਰੀਤ ਸਿੰਘ ...
ਲੁਧਿਆਣਾ, 27 ਫਰਵਰੀ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਜਥੇਦਾਰ ਬਲਵਿੰਦਰ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਾਰਟੀ ਦੇ ਧਾਰਮਿਕ ਵਿੰਗ ਪੰਜਾਬ ਦੇ ਪ੍ਰਧਾਨ ਜਗਜੋਤ ਸਿੰਘ ਖਾਲਸਾ ਵਲੋਂ ਪਾਰਟੀ ਪ੍ਰਤੀ ...
ਲੁਧਿਆਣਾ, 27 ਫਰਵਰੀ (ਕਵਿਤਾ ਖੁੱਲਰ)-ਸ੍ਰੀ ਗੁਰੂ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਰਵਿਦਾਸ ਮੰਦਿਰ ਪ੍ਰਬੰਧਕ ਸਭਾ ਸ੍ਰੀ ਗੁਰੂ ਰਵਿਦਾਸ ਚੌਕ, ਬਸਤੀ ਜੋਧੇਵਾਲ ਵਿਖੇ ਸਭਾ ਦੇ ਪ੍ਰਧਾਨ ਜਿੰਦਰਪਾਲ ਦੜੌਚ ਦੀ ਪ੍ਰਧਾਨਗੀ ਹੇਠ ਕਰਵਾਏ ਸਮਾਗਮ 'ਚ ...
ਇਯਾਲੀ/ਥਰੀਕੇ, 27 ਫਰਵਰੀ (ਮਨਜੀਤ ਸਿੰਘ ਦੁੱਗਰੀ)-ਫਿਰੋਜ਼ਪੁਰ ਸੜਕ ਸਥਿਤ ਐੱਮ. ਬੀ. ਡੀ. ਮਾਲ ਦੇ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਲਗਾਏ ਧਰਨੇ ਦਾ ਅੱਜ ਦਾ ਦਿਨ ਸ਼੍ਰੋਮਣੀ ਭਗਤ ਰਵਿਦਾਸ ਅਤੇ ਮਹਾਨ ਸ਼ਹੀਦ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX