ਕੋਟਕਪੂਰਾ, 27 ਫ਼ਰਵਰੀ (ਮੋਹਰ ਸਿੰਘ ਗਿੱਲ)- ਇਕ ਡਾਕਟਰ ਦੇ ਨੌਜਵਾਨ ਬੇਟੇ ਦੇ ਸਿਰ 'ਚ ਅਚਾਨਕ ਗੋਲੀ ਵੱਜਣ ਕਾਰਨ ਜ਼ਖ਼ਮੀ ਹਾਲਤ 'ਚ ਉਹ ਜੇਰੇ ਇਲਾਜ਼ ਸੀ, ਚੱਲਦੇ ਇਲਾਜ਼ ਦੌਰਾਨ ਉਸਦੀ ਪੀ.ਜੀ.ਆਈ ਚੰਡੀਗੜ੍ਹ ਵਿਖੇ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ | ਉਸ ਦੀ ਮੌਤ ਕਾਰਨ ਮੁਹੱਲੇ 'ਚ ਸੋਗ ਦਾ ਮਾਹੌਲ ਹੈ | ਉਸ ਦੀ ਮੌਤ ਨੂੰ ਸਬੰਧਿਤ ਪਰਿਵਾਰ ਨੇ ਰਿਵਾਲਵਰ ਸਾਫ਼ ਕਰਨ ਮੌਕੇ ਅਚਾਨਕ ਚੱਲੀ ਗੋਲ਼ੀ ਨੂੰ ਕਾਰਨ ਦੱਸਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮੁਹੱਲਾ ਸੁਰਗਾਪੁਰੀ ਦੇ ਵਸਨੀਕ ਡਾ. ਤੇਜਾ ਸਿੰਘ ਦੇ ਨੌਜਵਾਨ ਬੇਟੇ ਜਸ਼ਨਪ੍ਰੀਤ ਸਿੰਘ ਦੀ ਮਹਿਜ਼ ਕੁਝ ਕੁ ਦਿਨ ਪਹਿਲਾਂ ਹੀ ਮੰਗਣੀ ਹੋਈ ਸੀ | ਡਾ.ਤੇਜਾ ਸਿੰਘ ਨੇ ਆਪਣਾ 32 ਬੋਰ ਦਾ ਰਿਵਾਲਵਰ ਮਿਉੂਾਸਪਲ ਚੋਣਾਂ ਕਾਰਨ ਜਮ੍ਹਾਂ ਕਰਵਾਇਆ ਹੋਇਆ ਸੀ ਅਤੇ ਬੀਤੀ 24 ਫ਼ਰਵਰੀ ਦੀ ਸ਼ਾਮ ਨੂੰ ਰਿਵਾਲਵਰ ਘਰ ਲਿਆਂਦਾ ਗਿਆ ਸੀ | ਰਾਤ ਸਮੇਂ ਇਹ ਦੁਖ਼ਦਾਇਕ ਘਟਨਾ ਵਾਪਰ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਜਸ਼ਨਪ੍ਰੀਤ ਸਿੰਘ ਨੂੰ ਪਹਿਲਾਂ ਗੰਭੀਰ ਹਾਲਤ 'ਚ ਬਠਿੰਡਾ ਵਿਖੇ ਲਿਜਾਇਆ ਗਿਆ, ਜਿੱਥੇ ਕਿ ਡਾਕਟਰਾਂ ਨੇ ਉਸਨੂੰ ਪੀ.ਜੀ.ਆਈ ਚੰਡੀਗੜ੍ਹ ਲਈ ਰੈਫ਼ਰ ਕਰ ਦਿੱਤਾ ਸੀ | ਥਾਣਾ ਸ਼ਹਿਰੀ ਕੋਟਕਪੂਰਾ ਦੇ ਮੁਖੀ ਗੁਰਮੀਤ ਸਿੰਘ ਨੇ ਦੱਸਿਆ ਹੈ ਕਿ ਮਿ੍ਤਕ ਨੌਜਵਾਨ ਦੇ ਪਿਤਾ ਦੇ ਬਿਆਨ ਦੇ ਆਧਾਰ 'ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ |
ਫ਼ਰੀਦਕੋਟ, 27 ਫਰਵਰੀ (ਸਰਬਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵਲੋਂ ਪਿੰਡ ਵੀਰੇਵਾਲਾ ਖੁਰਦ ਵਿਚ ਬਲਾਕ ਕੋਟਕਪੂਰਾ ਪ੍ਰਧਾਨ ਮਾਸਟਰ ਹਰਜਿੰਦਰ ਸਿੰਘ ਹਰੀਨੌ, ਗੁਰਨਾਮ ਸਿੰਘ ਢਿੱਲੋਂ ਚੱਕ ਭਾਗ, ਸੁਖਮੰਦਰ ਸਿੰਘ ...
ਸ੍ਰੀ ਮੁਕਤਸਰ ਸਾਹਿਬ, 27 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਪਵਨ ਕੁਮਾਰ ਦੀ ਅਗਵਾਈ ਹੇਠ ਪੰਜਾਬ ਅਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਦੀ 7 ਮਾਰਚ ਨੂੰ ਪਟਿਆਲਾ ...
ਜੈਤੋ, 27 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)-ਪਰਮ ਪੂਜਨੀਕ ਬ੍ਰਹਮਲੀਨ 108 ਸੰਤ ਬਾਬਾ ਕਰਨੈਲ ਦਾਸ ਜਲਾਲ ਵਾਲਿਆਂ ਦੇ ਅਸ਼ੀਰਵਾਦ ਨਾਲ 22ਵਾਂ ਅੱਖਾਂ ਦਾ ਵਿਸ਼ਾਲ ਮੁਫ਼ਤ ਲੈਂਜ਼ ਕੈਂਪ ਇੰਗਲੈਂਡ ਨਿਵਾਸੀ ਜਸਵਿੰਦਰ ਸਿੰਘ ਢਿੱਲੋਂ, ਗੁਰਦੇਵ ਸਿੰਘ ...
ਸਾਦਿਕ, 27 ਫਰਵਰੀ (ਆਰ. ਐਸ. ਧੁੰਨਾ)-ਨੇੜਲੇ ਪਿੰਡ ਘੁੱਦੂਵਾਲਾ ਵਿਖੇ ਇਕ ਸ਼ਾਦੀਸ਼ੁਦਾ ਨੌਜਵਾਨ ਦੀ ਖੂਹ ਵਿਚ ਡਿੱਗਣ ਕਾਰਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ | ਥਾਣਾ ਸਾਦਿਕ ਵਿਖੇ ਪੁਲਿਸ ਪਾਸ ਦਰਜ ਕਰਵਾਏ ਆਪਣੇ ਬਿਆਨਾਂ 'ਚ ਜੰਗ ਸਿੰਘ ਪੁੱਤਰ ਰੁਲੀਆ ਸਿੰਘ ਨੇ ...
ਸ੍ਰੀ ਮੁਕਤਸਰ ਸਾਹਿਬ, 27 ਫ਼ਰਵਰੀ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ 'ਚ ਪਤੀ-ਪਤਨੀ ਦੇ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਰੇਖਾ ਵਾਸੀ ਸ੍ਰੀ ਮੁਕਤਸਰ ਸਾਹਿਬ ਨੇ ...
ਕੋਟਕਪੂਰਾ, 27 ਫ਼ਰਵਰੀ (ਮੋਹਰ ਸਿੰਘ ਗਿੱਲ, ਮੇਘਰਾਜ)-ਕੋਟਕਪੂਰਾ ਦੀ ਪੁਲਿਸ ਨੇ ਪਾਬੰਦੀਸ਼ੁਦਾ ਗੋਲੀਆਂ ਦੇ ਪੱਤਿਆਂ ਸਮੇਤ ਪੰਜ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਐਸ.ਆਈ ਪ੍ਰੀਤਮ ਸਿੰਘ ਆਧਾਰਿਤ ਪੁਲਿਸ ਪਾਰਟੀ ਨੇ ਚੌਂਕ ਨਵੀਂ ਦਾਣਾ ...
ਸ੍ਰੀ ਮੁਕਤਸਰ ਸਾਹਿਬ, 27 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਇਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋਈ ਹੈ, ਜੋ ਕਿ ਗਿੱਦੜਬਾਹਾ ਨਾਲ ਸਬੰਧਿਤ ਹੈ | ਇਸ ਤੋਂ ਇਲਾਵਾ 409 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ, ...
ਫ਼ਰੀਦਕੋਟ, 27 ਫਰਵਰੀ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਇੱਥੋਂ ਦੀ ਗੁਰੂ ਨਾਨਕ ਕਾਲੋਨੀ ਦੇ ਇਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ 'ਤੇ ਫ਼ਰੀਦਕੋਟ ਦੇ ਕੁਬੇਰ ਓਵਰਸੀਸ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਖ਼ਿਲਾਫ਼ ਕਥਿਤ ਤੌਰ 'ਤੇ ਵਿਦੇਸ਼ ਭੇਜਣ ਦਾ ...
ਫ਼ਰੀਦਕੋਟ, 27 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਪੂਰੇ ਭਾਰਤ ਵਿਚ ਵੱਖ ਵੱਖ ਨਾਵਾਂ ਦੇ ਨਾਲ ਜਾਣੇ ਜਾਂਦੇ ਬਾਵਰੀਆ ਕਬੀਲਿਆਂ ਜਿਵੇਂ ਕਿ ਬਾਵਰੀਆ, ਵਾਗਰੀ, ਬਾਗੜੀ, ਬਹੇਲੀਆ, ਮੌਂਗੀਆ, ਸਿਕਰੀ, ਪਾਰਧੀ, ਬੋਹਰਾ, ਸਸੋਦੀਆ, ਗੰਦੀਲਾ, ਗਾਡੀ ਲੁਹਾਰ ਆਦਿ ਬੀਤੇ ਬਹੱਤਰ ਸਾਲਾਂ ...
ਜੈਤੋ, 27 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਸਰਕਾਰੀ ਹਾਈ ਸਕੂਲ ਸੂਰਘੂਰੀ ਵਿਖੇ ਸਿੱਖਿਆ ਵਿਭਾਗ ਦੇ ਮਿਸ਼ਨ ਸਤ ਪ੍ਰਤੀਸ਼ਤ ਦੀ ਸਫ਼ਲਤਾ ਨੂੰ ਮੁੱਖ ਰੱਖਦੇ ਹੋਏ ਪਿ੍ੰਸੀਪਲ ਜਸਪਾਲ ਕੌਰ ਬਲਾਕ ਨੋਡਲ ਅਫ਼ਸਰ ਜੈਤੋ ਵਲੋਂ ਬੋਰਡ ਦੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ...
ਕੋਟਕਪੂਰਾ, 27 ਫ਼ਰਵਰੀ (ਮੋਹਰ ਸਿੰਘ ਗਿੱਲ, ਮੇਘਰਾਜ)-ਓ.ਬੀ.ਸੀ ਅਧਿਕਾਰ ਪ੍ਰਾਪਤ ਪੱਛੜਾ ਵਰਗ ਜਨ ਜਾਗਿ੍ਤੀ ਮੁਹਿੰਮ ਤਹਿਤ ਪੰਜਾਬ ਦਾ ਦੌਰਾ ਕਰਕੇ ਪੱਛੜੇ ਵਰਗ ਦੇ ਲੋਕਾਂ ਨੂੰ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਬਾਬੂ ਰਾਮ ਮਾਰਵਾਲ ਦੀ ਅਗਵਾਈ ਹੇਠ ਹੋਈ ਮੀਟਿੰਗ 'ਚ ...
ਫ਼ਰੀਦਕੋਟ, 27 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਅੰਦਰ ਇਕੋ ਦਮ ਕੋਰੋਨਾ ਪਾਜ਼ੀਟਿਵ ਕੇਸਾਂ ਦੇ ਵਧਣ 'ਤੇ ਚਿੰਤਾ ਪ੍ਰਗਟ ਕਰਦਿਆਂ ਐਂਟੀ ਕੋਰੋਨਾ ਟਾਸਕ ਫ਼ੋਰਸ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਪਿ੍ੰਸੀਪਲ ਸੁਰੇਸ਼ ਅਰੋੜਾ ਨੇ ਕਿਹਾ ਕਿ ਜੋ ਕੇਸ ਪਾਜ਼ੀਟਿਵ ਆਏ ...
ਫ਼ਰੀਦਕੋਟ, 27 ਫਰਵਰੀ (ਚਰਨਜੀਤ ਸਿੰਘ ਗੋਂਦਾਰਾ)-ਲਾਇਨਜ਼ ਕਲੱਬ ਫ਼ਰੀਦਕੋਟ ਵਲੋਂ ਪ੍ਰਧਾਨ ਅਮਰੀਕ ਸਿੰਘ ਖਾਲਸਾ, ਸਕੱਤਰ ਮੋਹਿਤ ਗੁਪਤਾ, ਪ੍ਰੋਜੈਕਟ ਚੇਅਰਮੈਨ ਪ੍ਰਦਮਣ ਸਿੰਘ ਦੀ ਅਗਵਾਈ ਹੇਠ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਾਇਨਜ਼ ਭਵਨ ਫ਼ਰੀਦਕੋਟ 'ਚ ਸਵ: ਅਮਰਦੀਪ ...
ਮਲੋਟ, 27 ਫ਼ਰਵਰੀ (ਪਾਟਿਲ)-ਬੀਤੀ ਰਾਤ ਮਲੋਟ ਦੇ ਗੁਰੂ ਰਵਿਦਾਸ ਨਗਰ ਵਾਸੀ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦਾ ਸਮਾਚਾਰ ਹੈ | ਨੌਜਵਾਨ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਮਲੋਟ ਗਿੱਦੜਬਾਹਾ ਸੜਕ 'ਤੇ ਜਾ ਰਿਹਾ ਸੀ ਕਿ ਅਚਾਨਕ ਕਿਸੇ ਅਣਪਛਾਤੇ ਵਾਹਨ ਨੇ ...
ਬਰਗਾੜੀ, 27 ਫ਼ਰਵਰੀ (ਸੁਖਰਾਜ ਸਿੰਘ ਗੋਂਦਾਰਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਦੀ ਅਗਵਾਈ 'ਚ ਕਿਸਾਨ ਜਿੱਥੇ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ | ਉੱਥੇ ਨੌਜਵਾਨਾਂ ਵਲੋਂ ...
ਫ਼ਰੀਦਕੋਟ, 27 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਜੋ ਕਿ ਆਈ.ਡੀ.ਪੀ. ਆਸਟ੍ਰੇਲੀਆ ਅਤੇ ਬਿ੍ਟਿਸ਼ ਕੌਂਸਲ, ਇੰਗਲੈਡ ਵਲੋਂ ਬੈਸਟ ਇੰਸਟੀਚਿਊਟ ਦਾ ਐਵਾਰਡ ਪ੍ਰਾਪਤ ਕਰ ਚੁੱਕਿਆ ਹੈ | ਇਹ ਸੈਂਟਰ ਬੱਤੀਆਂ ਵਾਲਾ ਚੌਂਕ ਦੇ ਨੇੜੇ, ਪੰਜਾਬ ...
ਬਾਜਾਖਾਨਾ, 27 ਫ਼ਰਵਰੀ (ਜੀਵਨ ਗਰਗ)-ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਜਿਸ ਲਈ ਲੋਕਾਂ ਦੇ ਕਾਰਡ ਬਣਾਉਣ ਲਈ ਪਿੰਡਾਂ ਵਿਚ ਕੈਂਪ ਲਗਾਏ ਜਾ ਰਹੇ ਹਨ | ਪੰਜਾਬ ਦੇ ਵਾਸੀਆਂ ਲਈ ਇਕ ਵਿਸ਼ੇਸ਼ ਸਿਹਤ ਬੀਮਾ ...
ਸ੍ਰੀ ਮੁਕਤਸਰ ਸਾਹਿਬ, 27 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬਠਿੰਡਾ ਰੋਡ ਸਥਿਤ ਭਾਰਤੀ ਸਟੇਟ ਬੈਂਕ ਦੀ ਖੇਤੀਬਾੜੀ ਵਿਕਾਸ ਸ਼ਾਖਾ ਵਲੋਂ ਗਾਹਕਾਂ ਨੂੰ ਕੇਂਦਰ ਸਰਕਾਰ ਦੁਆਰਾ ਚਲਾਈ ਜਾ ਰਹੀ ਸਵੈ-ਨਿਧੀ ਯੋਜਨਾ ਦੀ ਜਾਣਕਾਰੀ ਦੇਣ ਸਬੰਧੀ ਕੈਂਪ ਲਗਾਇਆ ਗਿਆ, ...
ਮਲੋਟ, 27 ਫ਼ਰਵਰੀ (ਅਜਮੇਰ ਸਿੰਘ ਬਰਾੜ)-ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਅੱਜ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਅਤੇ ਭਗਤ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਅੱਜ ਦੇ ਇਸ ਧਾਰਮਿਕ ਸਮਾਗਮ ਮੌਕੇ ਗੁਰਬਾਣੀ ਕੀਰਤਨ ...
ਗਿੱਦੜਬਾਹਾ, 27 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਸੰਦੀਪ ਗਰਗ ਸੀਪਾ ਨੂੰ ਸਰਬਸੰਮਤੀ ਨਾਲ ਰਿਟੇਲ ਕਰਿਆਨਾ ਯੂਨੀਅਨ ਗਿੱਦੜਬਾਹਾ ਦਾ ਪ੍ਰਧਾਨ ਚੁਣਿਆ ਗਿਆ ਹੈ | ਇਸ ਮੌਕੇ ਪਨਸੀਡ ਦੇ ਸਾਬਕਾ ਚੇਅਰਮੈਨ ਅਸ਼ੋਕ ਧੀਰ, ਦੀਪਕ ਗਰਗ ਸ਼ਹਿਰੀ ਪ੍ਰਧਾਨ ਕਾਂਗਰਸ ਕਮੇਟੀ ...
ਕੋਟਕਪੂਰਾ, 27 ਫ਼ਰਵਰੀ (ਮੋਹਰ ਸਿੰਘ ਗਿੱਲ)-ਹਲਕਾ ਕੋਟਕਪੂਰਾ ਦੇ ਇੰਚਾਰਜ ਅਤੇ ਸੀਨੀਅਰ ਕਾਂਗਰਸੀ ਆਗੂ ਭਾਈ ਰਾਹੁਲ ਸਿੰਘ ਸਿੱਧੂ ਨੇ ਪੰਜਾਬ 'ਚ ਹੋਈਆਂ ਤਾਜ਼ਾ ਨਗਰ ਕੌਂਸਲ ਅਤੇ ਨਗਰ ਨਿਗਮ ਦੀਆਂ ਚੋਣਾਂ 'ਚ ਕਾਂਗਰਸ ਪਾਰਟੀ ਵਲੋਂ ਸ਼ਾਨਦਾਰ ਜਿੱਤ ਦਰਜ ਕਰਨ 'ਤੇ ...
ਮਲੋਟ, 27 ਫ਼ਰਵਰੀ (ਪਾਟਿਲ)-ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਮਲੋਟ ਵਲੋਂ ਡਵੀਜ਼ਨ ਪੱਧਰੀ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਸੀ.ਐੱਚ.ਬੀ. ਠੇਕਾ ਕਾਮਿਆਂ ਵਲੋਂ ਆਪਣੀਆਂ ਲਟਕਦੀਆਂ ਮੰਗਾਂ ਦੇ ਹੱਲ ਲਈ ਚੀਫ਼ ਇੰਜੀਨੀਅਰ ਜ਼ੋਨ ਬਠਿੰਡਾ ...
ਫ਼ਰੀਦਕੋਟ, 27 ਫ਼ਰਵਰੀ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਪਾਬੰਦੀਸ਼ੂਦਾ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਦੋਵਾਂ ਵਿਅਕਤੀਆਂ ਵਿਰੁੱਧ ਵੱਖੋ ਵੱਖ ਮਾਮਲੇ ...
ਮੰਡੀ ਬਰੀਵਾਲਾ, 27 ਫ਼ਰਵਰੀ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਸੁਖਮੰਦਰ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਸੀਰਵਾਲੀ ਵਿਰੁੱਧ ਐਕਸਾਈਜ਼ ਐਕਟ ਅਧੀਨ ਮੁਕੱਦਮਾ ਨੰ: 21 ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਬਲਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ...
ਫ਼ਰੀਦਕੋਟ, 27 ਫਰਵਰੀ (ਸਤੀਸ਼ ਬਾਗ਼ੀ)-ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੇ ਸਹਿਯੋਗ ਨਾਲ ਨੈਚੂਰਲ ਕੇਅਰ ਚਾਈਲਡ ਲਾਈਨ ਫ਼ਰੀਦਕੋਟ ਦੀ ਟੀਮ ਵਲੋਂ ਸੈਂਟਰ ਕੋਆਰਡੀਨੇਟਰ ਸੋਨੀਆ ਰਾਣੀ ਦੀ ਅਗਵਾਈ ਹੇਠ ਨੈਚੂਰਲ ਕੇਅਰ ਸੁਸਾਇਟੀ ਦੀ 20ਵੀਂ ਵਰ੍ਹੇਗੰਢ ਸਥਾਨਕ ...
ਬਰਗਾੜੀ, 27 ਫ਼ਰਵਰੀ (ਸੁਖਰਾਜ ਸਿੰਘ ਗੋਂਦਾਰਾ)-ਪੰਜਾਬ ਸਰਕਾਰ ਦੇ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਦੀ ਲੜੀ ਤਹਿ ਪਿੰਡ ਸਿਬੀਆਂ ਵਿਖੇ ਡਾ. ਜਸਵੀਰ ਸਿੰਘ ਦੇ ਕਲੀਨਿਕ ਨੂੰ ਜਾਣ ਵਾਲੀ ਗਲੀ ਜਿਸ ਨੂੰ ਇੰਟਰਲਾਕ ਟਾਈਲਾਂ ਨਾਲ ਪੱਕਿਆਂ ਕੀਤਾ ਗਿਆ ਸੀ ਦਾ ਉਦਘਾਟਨ ...
ਕੋਟਕਪੂਰਾ, 27 ਫ਼ਰਵਰੀ (ਮੋਹਰ ਸਿੰਘ ਗਿੱਲ)-ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਦੇ ਵਾਧੇ ਪ੍ਰਤੀ ਜਨਤਕ ਰੋਸ ਅਜੇ ਮੱਠਾ ਨਹੀਂ ਸੀ ਪਿਆ ਕਿ ਰੇਲਵੇ ਵਿਭਾਗ ਨੇ ਅਚਾਨਕ ਰੇਲ ਭਾੜੇ ਵਿਚ ਚੁੱਪ-ਚੁਪੀਤੇ ਹੀ ਕਈ ਗੁਣਾ ਵਾਧਾ ਕਰਕੇ ਲੋਕਾਂ ਲਈ ਹੋਰ ਆਰਥਿਕ ...
ਮਲੋਟ, 27 ਫ਼ਰਵਰੀ (ਅਜਮੇਰ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਵਲੋਂ 1 ਮਾਰਚ ਨੂੰ ਚੰਡੀਗੜ੍ਹ ਵਿਖੇ ਵਿਧਾਨ ਸਭਾ ਦਾ ਘਿਰਾਓ ਕਰਨ ਸਬੰਧੀ ਮਲੋਟ ਵਿਖੇ ਅਕਾਲੀ ਦਲ ਦੀ ਇਕ ਵਿਸ਼ੇਸ਼ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਮਲੋਟ ਦੇ ਸਾਬਕਾ ਵਿਧਾਇਕ ...
ਮੋਗਾ, 27 ਫਰਵਰੀ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਪੱਧਰ 'ਤੇ ਨਸ਼ਾ ਤਸਕਰਾਂ 'ਤੇ ਨਕੇਲ ਕੱਸੀ ਜਾ ਰਹੀ ਹੈ ਜਿਸ ਦੇ ਤਹਿਤ ਥਾਣਾ ਧਰਮਕੋਟ ...
ਅਜੀਤਵਾਲ, 27 ਫਰਵਰੀ (ਸ਼ਮਸ਼ੇਰ ਸਿੰਘ ਗ਼ਾਲਿਬ)-ਕੋਰੋਨਾ ਬਿਮਾਰੀ ਤੋਂ ਅਸੀਂ ਅਵੇਸਲੇ ਹੋਣ ਕਾਰਨ ਹੁਣ ਪੰਜਾਬ 'ਚ ਕੇਸ ਦੁਬਾਰਾ ਵਧਣੇ ਸ਼ੁਰੂ ਹੋ ਗਏ ਹਨ | ਸਰਕਾਰੀ ਸਕੂਲਾਂ 'ਚ ਸਾਫ਼-ਸਫ਼ਾਈ ਦਾ ਧਿਆਨ ਨਾ ਰੱਖਣ ਕਰ ਕੇ, ਮਾਸਿਕ ਨਾ ਲਗਾਉਣ ਕਰ ਕੇ, ਖੰਘ ਜ਼ੁਕਾਮ ਵਧਣ 'ਤੇ ...
ਸ੍ਰੀ ਮੁਕਤਸਰ ਸਾਹਿਬ, 27 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਭਗਵਾਨ ਸ੍ਰੀ ਰਾਮ ਜੀ ਦਾ ਮੰਦਰ ਜੋ ਕਿ ਅਯੁੱਧਿਆ ਵਿਖੇ ਬਣ ਰਿਹਾ ਹੈ, ਉਸ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਅਹੂਜਾ ਕੈਮੀਕਲ ਐਂਡ ਫਰਟੀਲਾਈਜ਼ਰ ...
ਮਲੋਟ, 27 ਫ਼ਰਵਰੀ (ਪਾਟਿਲ)-ਪਿਛਲੇ ਦਿਨੀਂ ਇਸ ਜਹਾਨ ਨੂੰ ਅਲਵਿਦਾ ਕਹਿ ਗਏ ਪੰਜਾਬੀ ਦੇ ਸੁਰੀਲੇ ਗਾਇਕ ਸਰਦੂਲ ਸਿਕੰਦਰ ਨੂੰ ਅੱਜ ਮਲੋਟ ਵਿਖੇ ਸਾਹਿਤ ਪ੍ਰੇਮੀਆਂ ਵਲੋਂ ਸ਼ਰਧਾਂਜਲੀ ਭੇਟ ਕੀਤੀ ਗਈ | ਆਰਟਿਸਟ ਤਰਸੇਮ ਰਾਹੀ ਦੀ ਏਬਲ ਆਰਟ ਗੈਲਰੀ ਵਿਚ ਕਹਿਕਸ਼ਾਂ ਮਲੋਟ ...
ਮੰਡੀ ਲੱਖੇਵਾਲੀ, 27 ਫ਼ਰਵਰੀ (ਮਿਲਖ ਰਾਜ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਪਿੰਡ ਲੱਖੇਵਾਲੀ ਵਿਖੇ ਖੇਤ ਮਜ਼ਦੂਰਾਂ ਨੇ ਮਜ਼ਦੂਰ ਵਿਹੜਿਆਂ ਵਿਚੋਂ ਮੀਟਰ ਪੁੱਟਣ ਦੀ ਨੀਤੀ ਖ਼ਿਲਾਫ਼ ਰੋਸ ਰੈਲੀ ਕਰਨ ਉਪਰੰਤ ਸਰਕਾਰ ਦੀ ਅਰਥੀ ਫ਼ੂਕੀ | ਧਰਮਸ਼ਾਲਾ ਵਿਚ ...
ਸ੍ਰੀ ਮੁਕਤਸਰ ਸਾਹਿਬ, 27 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਬਣਾਏ ਜਾਣ ਵਾਲੇ ਕਾਰਡਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ 28 ਫ਼ਰਵਰੀ ਤੱਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ...
ਮੰਡੀ ਬਰੀਵਾਲਾ, 27 ਫ਼ਰਵਰੀ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆਂ ਇਕਾਈ ਚੱਕ ਮੋਤਲੇਵਾਲਾ ਦੀ ਚੋਣ ਦਲਜੀਤ ਸਿੰਘ ਰੰਧਾਵਾ ਜਨਰਲ ਸਕੱਤਰ ਬਲਾਕ ਬਰੀਵਾਲਾ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਹੋਈ | ਇਸ ਸਮੇਂ ਜਸਵੰਤ ਸਿੰਘ ਕੋਟਲੀ, ਹਰਪਾਲ ਸਿੰਘ ...
ਸ੍ਰੀ ਮੁਕਤਸਰ ਸਾਹਿਬ, 27 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਰਾਮਗੜ੍ਹ ਚੂੰਘਾਂ ਵਿਖੇ ਦਿਹਾਤੀ ਮਜ਼ਦੂਰ ਸਭਾ ਸਬ-ਤਹਿਸੀਲ ਲੱਖੇਵਾਲੀ ਦਾ ਇਜਲਾਸ ਹੋਇਆ, ਜਿਸ ਦੀ ਪ੍ਰਧਾਨਗੀ ਮੇਜਰ ਸਿੰਘ ਭਾਗਸਰ, ਕਰਮ ਸਿੰਘ ਮਦਰੱਸਾ ਅਤੇ ਤਾਰਾ ਸਿੰਘ ਬਧਾਈ ਨੇ ਕੀਤੀ | ਇਜਲਾਸ ਵਿਚ ...
ਫ਼ਰੀਦਕੋਟ, 27 ਫਰਵਰੀ (ਸਰਬਜੀਤ ਸਿੰਘ)-ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਦੀ ਸਾਂਝੀ ਇਕੱਤਰਤਾ ਸਥਾਨਕ ਨਛੱਤਰ ਭਵਨ ਵਿਚ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਮਚਾਕੀ ਅਤੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਸੀਨੀਅਰ ...
ਗਿੱਦੜਬਾਹਾ, 27 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਸਿੱਖਿਆ ਵਿਭਾਗ ਪੰਜਾਬ ਵਲੋਂ ਪੀ.ਟੀ.ਆਈ. ਦੀਆਂ 228 ਅਸਾਮੀਆਂ ਨੂੰ ਮਿਡਲ ਸਕੂਲਾਂ ਤੋਂ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰਾਂ ਵਿਚ ਤਬਦੀਲ ਕਰਨ ਦੇ ਹੁਕਮਾਂ ਦੇ ਵਿਰੁੱਧ ਫਿਜ਼ੀਕਲ ਐਜੂਕੇਸ਼ਨ ਐਂਡ ਸਪੋਰਟਸ ...
ਬਾਜਾਖਾਨਾ, 27 ਫ਼ਰਵਰੀ (ਜੀਵਨ ਗਰਗ)-ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ ਨੇ ਬਾਜਾਖਾਨਾ ਵਿਖੇ ਪੰਜਾਬ ਸਰਕਾਰ ਵਲੋਂ ਭੇਜੇ ਗਏ 808 ਦੇ ਕਰੀਬ ਸਮਾਰਟ ਰਾਸ਼ਨ ਕਾਰਡ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਕਾਂਗਰਸੀ ਆਗੂ ਜਗਸੀਰ ਸਿੰਘ ਸੀਰਾ, ਲੱਖਾ ਬਾਬੇ ਕਾ, ਫੂਡ ਸਪਲਾਈ ...
ਮੰਡੀ ਲੱਖੇਵਾਲੀ, 27 ਫ਼ਰਵਰੀ (ਮਿਲਖ ਰਾਜ)-ਮੰਡੀ ਲੱਖੇਵਾਲੀ ਵਿਖੇ ਨਵੇਂ ਆਏ ਪੁਲਿਸ ਅਧਿਕਾਰੀ ਪਰਮਜੀਤ ਕੁਮਾਰ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਉਹ ਫ਼ਾਜ਼ਿਲਕਾ ਤੋਂ ਬਦਲ ਕੇ ਇੱਥੇ ਆਏ ਹਨ, ਜਦੋਂ ਕਿ ਇਥੇ ਪਹਿਲਾਂ ਤਾਇਨਾਤ ਪੁਲਿਸ ਇੰਸਪੈਕਟਰ ਬਿਸ਼ਨ ਲਾਲ ਦੀ ਬਦਲੀ ...
ਗਿੱਦੜਬਾਹਾ, 27 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਕੋਟਭਾਈ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਅਤੇ ਪੋਸਤ ਸਮੇਤ ਕਾਬੂ ਕੀਤਾ ਹੈ | ਥਾਣਾ ਕੋਟਭਾਈ ਦੇ ਥਾਣੇਦਾਰ ਗੁਰਲਾਲ ਸਿੰਘ ਨੇ ਨਰਿੰਦਰ ਸਿੰਘ ਡੀ.ਐੱਸ.ਪੀ. ਗਿੱਦੜਬਾਹਾ ਦੀ ਹਾਜ਼ਰੀ 'ਚ ...
ਗਿੱਦੜਬਾਹਾ, 27 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਕਿਸਾਨ ਸੰਘਰਸ਼ ਦੀ ਹਮਾਇਤ ਵਿਚ 28 ਫ਼ਰਵਰੀ ਨੂੰ ਪਿੰਡ ਦੌਲਾ ਵਿਖੇ ਨਾਟਕ ਮੇਲਾ ਕਰਵਾਇਆ ਜਾ ਰਿਹਾ ਹੈ | ਇਸ ਨਾਟਕ ਮੇਲੇ ਵਿਚ ਲੋਕ ਕਲਾ ਮੰਚ ਮਾਨਸਾ ਦੀ ਟੀਮ ਵਲੋਂ ਆਪਣਾ ਚਰਚਿਤ ਨਾਟਕ 'ਬੇਗਾਨੇ ਬੋਹੜ ਦੀ ਛਾਂ' ਅਤੇ 'ਐ ...
ਮੰਡੀ ਬਰੀਵਾਲਾ, 27 ਫ਼ਰਵਰੀ (ਨਿਰਭੋਲ ਸਿੰਘ)-ਸਾਹਿਤ ਸਭਾ ਬਰੀਵਾਲਾ ਦੀ ਮਹੀਨਾਵਾਰ ਮੀਟਿੰਗ 28 ਫ਼ਰਵਰੀ ਨੂੰ ਸਵੇਰੇ 10 ਵਜੇ ਬਾਬਾ ਮੋਡਾ ਜੀ ਦੀ ਸਮਾਧ ਬਰੀਵਾਲਾ ਵਿਚ ਹੋ ਰਹੀ ਹੈ | ਮਾਸਟਰ ਤੀਰਥ ਸਿੰਘ ਕਮਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੀਟਿੰਗ ਵਿਚ ...
ਮਲੋਟ, 27 ਫ਼ਰਵਰੀ (ਪਾਟਿਲ, ਅਜਮੇਰ ਸਿੰਘ ਬਰਾੜ)-ਡੀ.ਏ.ਵੀ. ਕਾਲਜ ਮਲੋਟ ਦੇ ਸਾਇੰਸ ਵਿਭਾਗ ਵਲੋਂ ਪਿ੍ੰਸੀਪਲ ਡਾ: ਏਕਤਾ ਖੋਸਲਾ ਦੀ ਅਗਵਾਈ ਹੇਠ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਸੁਦੇਸ਼ ਗਰੋਵਰ ਨੇ ਰਾਸ਼ਟਰੀ ਵਿਗਿਆਨ ਦਿਵਸ ਦੇ ਸੰਖੇਪ ਇਤਿਹਾਸ ਨਾਲ ਮਹਾਨ ...
ਫ਼ਰੀਦਕੋਟ, 27 ਫਰਵਰੀ (ਸਤੀਸ਼ ਬਾਗ਼ੀ)-ਸ੍ਰੀ ਗੁਰੂ ਰਵਿਦਾਸ ਨੌਜਵਾਨ ਸੁਸਾਇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦਾ 644ਵਾਂ ਅਵਤਾਰ ਦਿਹਾੜਾ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਬਲਬੀਰ ਐਵਿਨਿਊ ਫ਼ਰੀਦਕੋਟ ਵਿਖੇ ਬੜੀ ਸ਼ਰਧਾ ਅਤੇ ...
ਕੋਟਕਪੂਰਾ, 27 ਫ਼ਰਵਰੀ (ਮੋਹਰ ਸਿੰਘ ਗਿੱਲ, ਮੇਘਰਾਜ)-ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਆਗਮਨ ਪੁਰਬ ਸਮੂਹ ਸੰਗਤ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਥਾਨਕ ਪ੍ਰ੍ਰੇਮ ਨਗਰ 'ਚ ਸਥਿਤ ਗੁਰੂ ਰਵੀਦਾਸ ਮੰਦਰ ਨੂੰ ਲੜੀਆਂ, ਫ਼ੁੱਲਾਂ ਅਤੇ ਦੀਪਮਾਲਾ ਨਾਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX