ਤਾਜਾ ਖ਼ਬਰਾਂ


ਗੁਰੂਹਰਸਹਾਏ ਕਤਲ ਕੇਸ ਦੀ ਗੁੱਥੀ ਸੁਲਝੀ, ਪੰਜ ਦੋਸ਼ੀ ਕਾਬੂ, ਹਥਿਆਰ ਬਰਾਮਦ
. . .  23 minutes ago
ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਪੁਲਿਸ ਵੱਲੋਂ 14 ਅਪ੍ਰੈਲ ਨੂੰ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਪੰਜੇ ਕੇ ਉਤਾੜ ਵਿਖੇ ਹੋਏ ਕਤਲ ਦੇ ਮਾਮਲੇ ਵਿਚ...
ਕੋਰੋਨਾ ਕਾਰਨ ਦਿੱਲੀ ਦੇ ਵਿਗੜੇ ਹਾਲਾਤ, ਕੇਜਰੀਵਾਲ ਨੇ ਮੋਦੀ ਨੂੰ ਮਦਦ ਦੀ ਕੀਤੀ ਅਪੀਲ
. . .  30 minutes ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਵਿਚ ਕੋਰੋਨਾ ਦੇ ਬੇਕਾਬੂ ਹੋਏ ਹਾਲਾਤ ਨੂੰ ਮੁੱਖ ਰੱਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਦਿੱਲੀ ਦੀ ਮਦਦ ਲਈ ਅਪੀਲ...
ਬਾਰਦਾਨੇ ਦੀ ਘਾਟ ਤੇ ਕਣਕ ਦੀ ਖ਼ਰੀਦ ਘੱਟ ਹੋਣ ਕਾਰਨ ਕਿਸਾਨ ਪ੍ਰੇਸ਼ਾਨ
. . .  45 minutes ago
ਮੰਡੀ ਲਾਧੂਕਾ (ਫਾਜ਼ਿਲਕਾ), 18 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ) - ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਤਾਂ ਸ਼ੁਰੂ ਕਰ ਦਿੱਤੀ ਗਈ ਹੈ ਪਰ ਬਾਰਦਾਨਾ ਨਾ ਮਿਲਣ ਕਾਰਨ ਅਤੇ ਖ਼ਰੀਦ ਏਜੰਸੀਆਂ ਵਲੋਂ ਬਹੁਤ ਘੱਟ ਖ਼ਰੀਦ ਲਿਖਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣਾ ਪੈ ਰਿਹਾ ਹੈ। ਜਦੋਂ ਦਾਣਾ ਮੰਡੀ ਚੱਕ ਖੇੜੇ ਵਾਲਾ (ਜੈਮਲਵਾਲਾ)...
ਅੱਗ ਨਾਲ ਸਾਢੇ 10 ਏਕੜ ਖੜ੍ਹੀ ਕਣਕ ਸੜਕੇ ਹੋਈ ਸੁਆਹ
. . .  about 1 hour ago
ਠੱਠੀ ਭਾਈ (ਮੋਗਾ), 18 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਮੋਗਾ ਜ਼ਿਲ੍ਹੇ ਦੇ ਪਿੰਡ ਢਿਲਵਾਂ ਵਾਲਾ ਵਿਖੇ ਕਣਕ ਨੂੰ ਅੱਗ ਲੱਗਣ ਕਾਰਨ ਲਗਭਗ ਸਾਢੇ 10 ਏਕੜ ਖੜ੍ਹੀ ਕਣਕ ਸੜ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਲੱਗਣ ਕਾਰਨ ਇਕ ਗ਼ਰੀਬ ਕਿਸਾਨ ਅਜਮੇਰ ਸਿੰਘ ਵਾਸੀ ਪਿੰਡ ਥਰਾਜ ਜੋ ਠੇਕੇ 'ਤੇ...
ਆਈ.ਪੀ.ਐਲ. 2021 : ਬੈਂਗਲੁਰੂ ਨੇ ਜਿੱਤੀ ਟਾਸ, ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  about 1 hour ago
 
ਮਹਾਂ ਰੈਲੀ ਵਿਚ ਵੱਡੀ ਪੱਧਰ 'ਤੇ ਕਿਸਾਨਾਂ ਮਜ਼ਦੂਰਾਂ ਵਲੋਂ ਸ਼ਮੂਲੀਅਤ
. . .  about 1 hour ago
ਅੰਮ੍ਰਿਤਸਰ, 18 ਅਪ੍ਰੈਲ (ਹਰਮਿੰਦਰ ਸਿੰਘ) - ਕਿਸਾਨਾਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਸੰਬੋਧਨ ਕਰਦੇ ਕਿਸਾਨ ਆਗੂਆਂ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ...
ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼ 1 ਤੇ ਫ਼ੇਜ਼ 2 ਵਿਚ ਮੁਕੰਮਲ ਲਾਕਡਾਊਨ ਦੇ ਨਿਰਦੇਸ਼
. . .  about 1 hour ago
ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ) - ਕੋਰੋਨਾ ਪਾਜ਼ੀਟਿਵ ਦੇ ਮਾਮਲੇ ਵਧਣ ਕਰਕੇ ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼-1 ਅਤੇ ਅਰਬਨ ਅਸਟੇਟ ਦੁੱਗਰੀ ਫ਼ੇਜ਼-2 ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ...
ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਅਤੇ ਨੀਲ ਨਿਤਿਨ ਮੁਕੇਸ਼ ਕੋਰੋਨਾ ਪਾਜ਼ੀਟਿਵ
. . .  about 2 hours ago
ਨਵੀਂ ਦਿੱਲੀ, 18 ਅਪ੍ਰੈਲ - ਬਾਲੀਵੁੱਡ ਦੇ ਕਈ ਸਟਾਰ ਕੋਰੋਨਾ ਤੋਂ ਪੀੜਤ ਹੋ ਗਏ ਹਨ। ਇਸ ਵਿਚਕਾਰ ਅਰਜੁਨ ਰਾਮਪਾਲ ਤੇ ਨੀਲ ਨਿਤਿਨ ਮੁਕੇਸ਼ ਵੀ ਕੋਰੋਨਾ ਪਾਜ਼ੀਟਿਵ...
ਮੰਡੀਆਂ ਵਿਚ ਬਾਰਦਾਨੇ ਦੀ ਕੋਈ ਕਮੀ ਨਹੀਂ - ਭਰਤ ਭੂਸ਼ਨ ਆਸ਼ੂ
. . .  about 3 hours ago
ਲੁਧਿਆਣਾ, 18 ਅਪ੍ਰੈਲ - ਮੰਡੀਆਂ ਵਿਚ ਬਾਰਦਾਨੇ ਦੀ ਕਮੀ ਦੀਆਂ ਸ਼ਿਕਾਇਤਾਂ ਵਿਚਕਾਰ ਪੰਜਾਬ ਦੇ ਫੂਡ ਸਪਲਾਈ ਮੰਤਰੀ ਭਰਤ ਭੂਸ਼ਨ ਆਸ਼ੂ ਨੇ ਕਿਹਾ ਹੈ ਕਿ ਮੰਡੀਆਂ ਵਿਚ ਬਾਰਦਾਨੇ ਦੀ ਕਮੀ...
ਸਰਬੱਤ ਦਾ ਭਲਾ ਟਰੱਸਟ ਜੇਲ੍ਹਾਂ 'ਚ ਖੋਲ੍ਹੇਗਾ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ
. . .  about 3 hours ago
ਅੰਮ੍ਰਿਤਸਰ,18 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ )- ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤਿਆਂ ਆਪਣੀ ਜੇਬ ਵਿਚੋਂ ਹੀ ਹਰ ਸਾਲ ਕਰੋੜਾਂ ਰੁਪਏ ਖ਼ਰਚ ਕਰ ਕੇ ਦੇਸ਼ ਵਿਦੇਸ਼ ਅੰਦਰ ਲੋੜਵੰਦਾਂ ਦੀ ਔਖੇ ਵੇਲੇ ਬਾਂਹ...
ਹਲਕਾ ਰਾਜਾਸਾਂਸੀ ਤੋਂ ਸੈਂਕੜੇ ਕਿਸਾਨ ਮਹਾਂ ਰੈਲੀ ਲਈ ਹੋਏ ਰਵਾਨਾ
. . .  about 3 hours ago
ਲੋਪੋਕੇ, 18 ਅਪ੍ਰੈਲ ( ਗੁਰਵਿੰਦਰ ਸਿੰਘ ਕਲਸੀ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਾਣਾ ਮੰਡੀ ਭਗਤਾ ਵਾਲਾ ਵਿਖੇ ਕਰਵਾਈ ਜਾ ਰਹੀ ਮਹਾਂ ਰੈਲੀ ਵਿਚ...
ਕੋਰੋਨਾ ਕਾਰਨ ਪੱਛਮੀ ਬੰਗਾਲ ਵਿਚ ਰਾਹੁਲ ਨੇ ਰੱਦ ਕੀਤੀਆਂ ਆਪਣੀਆਂ ਚੋਣ ਰੈਲੀਆਂ, ਦੂਸਰਿਆ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਆ
. . .  about 3 hours ago
ਨਵੀਂ ਦਿੱਲੀ, 18 ਅਪ੍ਰੈਲ - ਕੋਰੋਨਾ ਲਾਗ ਦੇ ਵੱਧ ਰਹੇ ਮਾਮਲਿਆਂ ਵਿਚਕਾਰ ਕਾਂਗਰਸ ਦੇ ਮੁੱਖ ਲੀਡਰ ਤੇ ਸਟਾਰ ਪ੍ਰਚਾਰਕ ਰਾਹੁਲ ਗਾਂਧੀ ਨੇ ਬੰਗਾਲ ਵਿਚ ਆਪਣੀਆਂ ਚੋਣ ਰੈਲੀਆਂ ਰੱਦ ਕਰਨ ਦਾ...
ਸੈਂਕੜੇ ਕਿਸਾਨ ਤੇ ਮਜ਼ਦੂਰ ਦਿੱਲੀ ਦੇ ਬਾਰਡਰ 'ਚ ਧਰਨੇ 'ਚ ਸ਼ਾਮਲ ਹੋਣ ਲਈ ਰਵਾਨਾ
. . .  about 4 hours ago
ਚੋਗਾਵਾਂ, 18 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਬਲਾਕ ਚੋਗਾਵਾਂ ਦੇ ਪ੍ਰਧਾਨ ਪ੍ਰਗਟ ਸਿੰਘ, ਮੇਜਰ ਸਿੰਘ, ਯੂਥ ਵਿੰਗ ਦੇ ਪ੍ਰਧਾਨ...
ਹੁਣ ਕੋਰੋਨਾ ਦੀ ਨਵੀਂ ਲਹਿਰ ਕਾਰਨ ਜੇ.ਈ.ਈ. ਮੇਨ 2021 ਪ੍ਰੀਖਿਆ ਮੁਲਤਵੀ
. . .  about 1 hour ago
ਨਵੀਂ ਦਿੱਲੀ, 18 ਅਪ੍ਰੈਲ - ਦੇਸ਼ ਵਿਚ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਟੈਸਟਿੰਗ ਏਜੰਸੀ ਐਨ.ਟੀ.ਏ. ਨੇ ਜੇ.ਈ.ਈ. ਮੇਨ 2021 ਅਪ੍ਰੈਲ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ...
ਦਰਦਨਾਕ ਸੜਕ ਹਾਦਸੇ 'ਚ 52 ਸਾਲਾ ਔਰਤ ਦੀ ਮੌਤ
. . .  about 5 hours ago
ਮੁਕੰਦਪੁਰ, 18 ਅਪ੍ਰੈਲ (ਸੁਖਜਿੰਦਰ ਸਿੰਘ ਬਖਲੌਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਮੇਨ ਸੜਕ 'ਤੇ ਤਲਵੰਡੀ ਫੱਤੂ ਨਹਿਰ ਦੇ ਨਜ਼ਦੀਕ ਟਰੱਕ ਤੇ ਮੋਟਰ ਸਾਈਕਲ ਦੀ ਟੱਕਰ 'ਚ ਇਕ 52 ਸਾਲਾ...
ਬਿਜਲੀ ਦੀਆਂ ਕੇਬਲ ਤੇ ਤਾਰਾਂ ਵਿਚ ਫਸਿਆ ਟਰੱਕ, ਆਵਾਜਾਈ ਠੱਪ, ਵੱਡਾ ਹਾਦਸਾ ਹੋਣੋਂ ਟਲਿਆ
. . .  about 5 hours ago
ਖਰੜ, 18 ਅਪ੍ਰੈਲ (ਗੁਰਮੁੱਖ ਸਿੰਘ ਮਾਨ) - ਖਰੜ ਲਾਡਰਾ ਸੜਕ 'ਤੇ ਬਿਜਲੀ ਦੀਆਂ ਸਪਲਾਈ ਵਾਲੀਆਂ ਕੇਬਲ ਅਤੇ ਤਾਰਾਂ ਇਕ ਵੱਡੇ ਟਰੱਕ ਵਿਚ ਫਸ ਗਈਆਂ। ਜਿਸ ਕਾਰਨ ਸਥਾਨਕ ਰੋਡ 'ਤੇ ਆਵਾਜਾਈ ਮੁਕੰਮਲ ਰੂਪ ਵਿਚ ਬੰਦ ਹੋ ਗਈ। ਪਾਵਰਕਾਮ ਦੀ ਟੀਮ ਮੌਕੇ 'ਤੇ...
ਬੀ.ਐਸ.ਐਫ. ਨੇ ਹਿੰਦ-ਪਾਕਿ ਸਰਹੱਦ ਤੋਂ ਫੜੀ 11 ਕਰੋੜ ਦੀ ਹੈਰੋਇਨ
. . .  about 6 hours ago
ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਸੀਮਾ ਸੁਰੱਖਿਆ ਬਲ ਦੀ 29 ਬਟਾਲੀਅਨ ਨੇ ਹਿੰਦ-ਪਾਕਿ ਸਰਹੱਦ ਤੋਂઠਦੋ ਕਿੱਲੋ ਡੇਢ ਸੌ ਗਰਾਮ ਹੈਰੋਇਨ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ...
ਭਾਰਤ ਵਿਚ ਨਿੱਤ ਨਵੇਂ ਬਣ ਰਹੇ ਕੋਰੋਨਾ ਦੇ ਰਿਕਾਰਡ, ਪ੍ਰਧਾਨ ਮੰਤਰੀ ਵਾਰਾਨਸੀ ਦੀ ਸਥਿਤੀ ਦਾ ਅੱਜ ਲੈਣਗੇ ਜਾਇਜ਼ਾ
. . .  about 6 hours ago
ਨਵੀਂ ਦਿੱਲੀ, 18 ਅਪ੍ਰੈਲ - ਭਾਰਤ ਵਿਚ ਕੋਰੋਨਾ ਦੀ ਨਵੀਂ ਲਹਿਰ ਕਾਰਨ ਪਿਛਲੇ 24 ਘੰਟਿਆਂ ਵਿਚ ਰਿਕਾਰਡ 2 ਲੱਖ 61 ਹਜ਼ਾਰ 500 ਨਵੇਂ ਮਾਮਲੇ ਦਰਜ ਹੋਏ ਹਨ ਅਤੇ 1501 ਮੌਤਾਂ ਦਰਜ ਕੀਤੀਆਂ ਗਈਆਂ ਹਨ...
ਕੁੰਭ ਮੇਲੇ ਵਿਚ ਗਏ ਦਿੱਲੀ ਵਾਸੀਆਂ ਲਈ ਕੇਜਰੀਵਾਲ ਸਰਕਾਰ ਵਲੋਂ ਵਿਸ਼ੇਸ਼ ਹਦਾਇਤਾਂ
. . .  about 7 hours ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਸਰਕਾਰ ਵਲੋਂ ਉਨ੍ਹਾਂ ਦਿੱਲੀ ਵਾਸੀਆਂ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ 4 ਅਪ੍ਰੈਲ ਤੋਂ ਹਰਿਦੁਆਰ ਵਿਖੇ ਕੁੰਭ ਮੇਲੇ ਵਿਚ ਗਏ, ਉਨ੍ਹਾਂ ਨੂੰ ਆਪਣੇ ਵੇਰਵੇ ਦਿੱਲੀ ਸਰਕਾਰ ਦੇ ਪੋਰਟਲ ਵਿਚ ਜਮਾਂ ਕਰਾਉਣ ਲਈ...
ਹਸਪਤਾਲ ਵਿਚ ਅੱਗ ਲੱਗਣ ਕਾਰਨ 5 ਮਰੀਜ਼ਾਂ ਦੀ ਮੌਤ
. . .  about 7 hours ago
ਰਾਏਪੁਰ, 18 ਅਪ੍ਰੈਲ - ਛਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਪਚਪੇੜੀ ਨਾਕਾ ਦੇ ਕੋਲ ਸਥਿਤ ਰਾਜਧਾਨੀ ਹਸਪਤਾਲ ਵਿਚ ਅੱਗ ਲੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਇਸ ਹਸਪਤਾਲ...
ਕਰਤਾਰਪੁਰ ਥਾਣੇ ਵਿਚ ਚੋਰੀ ਦੇ ਦੋਸ਼ ਵਿਚ ਫੜੇ ਨੌਜਵਾਨ ਨੇ ਲਿਆ ਫਾਹਾ
. . .  about 7 hours ago
ਜਲੰਧਰ, 18 ਅਪ੍ਰੈਲ - ਕਰਤਾਰਪੁਰ ਥਾਣਾ ਦੀ ਪੁਲਿਸ ਵਲੋਂ ਚੋਰੀ ਦੇ ਦੋਸ਼ ਵਿਚ ਇਕ ਨੌਜਵਾਨ ਨੂੰ ਹਿਰਾਸਤ ਵਿਚ ਲਿਆ ਸੀ ਜਿਸ ਨੇ ਥਾਣਾ ਕਰਤਾਰਪੁਰ ਦੀ ਹਵਾਲਾਤ ਵਿਚ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ...
ਇੰਡੀਆਨਾ ਗੋਲੀਬਾਰੀ 'ਚ ਮਾਰੇ ਗਏ ਵਿਅਕਤੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ
. . .  about 8 hours ago
ਸਿਆਟਲ, 18 ਅਪ੍ਰੈਲ - ਅਮਰੀਕਾ ਦੇ ਇੰਡਅਨ ਐਪਲਸ ਵਿਖੇ ਇਕ ਸਿਰਫਿਰੇ 19 ਸਾਲਾ ਗੋਰੇ ਵਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਵਿਚ 8 ਵਿਅਕਤੀ ਮਾਰੇ ਗਏ ਸਨ ਜਿਨ੍ਹਾਂ ਵਿਚ...
ਅੱਜ ਦਾ ਵਿਚਾਰ
. . .  about 8 hours ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ...
ਕੋਵਿਡ ਮਰੀਜ਼ਾਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ 'ਤੇ ਮੋਦੀ ਨੇ ਕੀਤੀ ਮੀਟਿੰਗ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। ਮਹਾਤਮਾ ਗਾਂਧੀ

ਮੋਗਾ

ਭਗਤ ਰਵਿਦਾਸ ਜੀ ਨੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦਿਆਂ ਊਚ-ਨੀਚ, ਛੂਤ-ਛਾਤ ਦਾ ਜ਼ੋਰਦਾਰ ਖੰਡਨ ਕੀਤਾ-ਬਾਬਾ ਗੁਰਦੀਪ ਸਿੰਘ

ਬਾਘਾ ਪੁਰਾਣਾ, 27 ਫਰਵਰੀ (ਬਲਰਾਜ ਸਿੰਗਲਾ)-ਮਾਲਵੇ ਦੇ ਪ੍ਰਸਿੱਧ ਪਵਿੱਤਰ ਇਤਿਹਾਸਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ (ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਦੇ ਪਾਠਾਂ ਦੇ ਭੋਗ ਪਾਏ ਗਏ | ਇਸ ਮੌਕੇ ਸਿਮਰਜੀਤ ਸਿੰਘ ਬਾਘਾ ਪੁਰਾਣਾ, ਰਾਗੀ ਭਾਈ ਗੁਰਚਰਨ ਸਿੰਘ, ਭਾਈ ਸਤਪਾਲ ਸਿੰਘ ਆਦਿ ਜਥਿਆਂ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ ਅਤੇ ਇਕੱਤਰ ਸੰਗਤਾਂ ਨੂੰ ਭਗਤ ਰਵਿਦਾਸ ਜੀ ਦੀ ਜੀਵਨੀ ਬਾਰੇ ਚਾਨਣਾ ਪਾਇਆ | ਉਪਰੰਤ ਕਵੀਸ਼ਰੀ ਜਥੇ ਭਾਈ ਵੀਰਭਾਨ ਸਿੰਘ ਮੌੜ ਮਾਲਵਾ ਅਤੇ ਪ੍ਰਸਿੱਧ ਰਾਗੀ ਭਾਈ ਇਕਬਾਲ ਸਿੰਘ ਲੰਗੇਆਣਾ ਵਾਲਿਆਂ ਨੇ ਵੀ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ | ਉਪਰੰਤ ਮੁੱਖ ਸੇਵਾਦਾਰ ਸਮਾਜ ਸੇਵੀ ਸੰਤ ਬਾਬਾ ਗੁਰਦੀਪ ਸਿੰਘ ਨੇ ਭਗਤ ਰਵਿਦਾਸ ਜੀ ਦੇ ਜੀਵਨ ਬਾਰੇ ਸੰਗਤਾਂ ਨਾਲ ਵਿਚਾਰਾਂ ਕਰਦਿਆਂ ਆਪਣੇ ਪ੍ਰਵਚਨਾਂ ਦੁਆਰਾ ਫ਼ਰਮਾਇਆ ਕਿ ਭਗਤ ਰਵਿਦਾਸ ਜੀ ਅਕਾਲ ਪੁਰਖ ਵਲੋਂ ਉਚਾਰੀ ਬਾਣੀ ਦੇ ਰੰਗ ਵਿਚ ਐਨੇ ਰੰਗੇ ਗਏ ਕਿ ਉਨ੍ਹਾਂ ਦਾ ਜੀਵਨ ਧਾਰਮਿਕ ਪੱਖ ਤੋਂ ਇੰਨੀ ਉੱਚੀ ਬੁਲੰਦੀ ਨੂੰ ਛੂਹ ਗਿਆ ਕਿ ਰੱਬ ਨੂੰ ਵੀ ਪ੍ਰੇਮ ਬੰਧਨ ਵਿਚ ਬੰਨ੍ਹ ਲਿਆ, ਸੱਚੀ ਪ੍ਰੀਤ ਨੇ ਸਾਰੇ ਭੇਦਭਾਵ ਮਿਟਾ ਦਿੱਤੇ, ਉਨ੍ਹਾਂ ਦੀ ਰਸਨਾ ਤੋਂ ਉਚਾਰੇ ਚਾਲੀ ਸ਼ਬਦ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਵਿਚ ਸ਼ਾਮਿਲ ਹੋ ਕੇ 'ਬਾਣੀ ਗੁਰੂ, ਗੁਰੂ ਹੈ ਬਾਣੀ' ਦਾ ਦਰਜਾ ਪ੍ਰਾਪਤ ਕਰ ਗਏ ਹਨ | ਬਾਬਾ ਗੁਰਦੀਪ ਸਿੰਘ ਨੇ ਕਿਹਾ ਕਿ ਭਗਤ ਰਵਿਦਾਸ ਜੀ ਨੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦਿਆਂ ਉਸ ਵੇਲੇ ਸਮਾਜ ਵਿਚ ਫੈਲੀਆਂ ਬੁਰਾਈਆਂ ਊਚ-ਨੀਚ, ਛੂਤ-ਛਾਤ, ਭੇਖਾਂ-ਪਖੰਡਾਂ, ਨਾ-ਬਰਾਬਰੀ ਦਾ ਜ਼ੋਰਦਾਰ ਖੰਡਨ ਕੀਤਾ |
ਦਰਬਾਰ ਸੰਪ੍ਰਦਾਇ ਲੋਪੋ 'ਚ ਪੂਰਨਮਾਸ਼ੀ ਤੇ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ
ਨਿਹਾਲ ਸਿੰਘ ਵਾਲਾ, (ਸੁਖਦੇਵ ਸਿੰਘ ਖਾਲਸਾ)-ਵਿਸ਼ਵ ਪ੍ਰਸਿੱਧ ਧਾਰਮਿਕ ਦਰਬਾਰ ਸੰਪ੍ਰਦਾਇ ਦੇ ਮੁਖੀ ਸੁਆਮੀ ਸੰਤ ਦਰਬਾਰਾ ਸਿੰਘ ਲੋਪੋ ਵਾਲਿਆਂ ਦੀ ਚਲਾਈ ਹੋਈ ਮਰਿਯਾਦਾ ਅਨੁਸਾਰ ਅਤੇ ਸੁਆਮੀ ਸੰਤ ਜੋਰਾ ਸਿੰਘ ਦੇ ਹੁਕਮ ਅਨੁਸਾਰ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਆਸ਼ਰਮ ਲੋਪੋ ਵਿਖੇ ਪੂਰਨਮਾਸ਼ੀ ਅਤੇ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸਮੂਹ ਸੰਗਤਾਂ ਨਾਲ ਮਿਲ ਕੇ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਭੋਗ ਤੋਂ ਉਪਰੰਤ ਸੰਪ੍ਰਦਾਇ ਦੇ ਕਵੀਸ਼ਰੀ ਜਥਿਆਂ ਵਲੋਂ ਗਰੂ ਦਾ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਉਪਰੰਤ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਸ਼ਾਮਿਲ ਭਗਤ ਗੁਰੂ ਰਵੀਦਾਸ ਜੀ ਦੀ ਬਾਣੀ ਦੀ ਕਥਾ ਕਰਦਿਆਂ ਕਿਹਾ ਉਹ ਅਜਿਹੇ ਸਮਾਜ ਦੀ ਸਿਰਜਣਾ ਕਰਨਾ ਚਾਹੁੰਦੇ ਸਨ ਜੋ ਵਰਨ ਵਿਵਸਥਾ ਤੋਂ ਮੁਕਤ, ਜਾਤ ਰਹਿਤ ਹੋਵੇ | ਜਿਸ 'ਚ ਕੋਈ ਉੱਚਾ-ਨੀਵਾਂ, ਅਮੀਰ-ਗ਼ਰੀਬ ਅਤੇ ਇਸਤਰੀ-ਪੁਰਸ਼ ਦਾ ਕੋਈ ਭਿੰਨ-ਭੇਦ ਨਾ ਹੋਵੇ | • ਬਾਕੀ ਸਫ਼ਾ 9 'ਤੇ

21 ਦੀ ਮਹਾਂ ਕਿਸਾਨ ਰੈਲੀ ਸਬੰਧੀ ਬਾਘਾ ਪੁਰਾਣਾ ਪੁੱਜੇ ਵਿਧਾਇਕ ਪਿ੍ੰ. ਬੁੱਧਰਾਮ

ਬਾਘਾ ਪੁਰਾਣਾ, 27 ਫਰਵਰੀ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਵਿਖੇ 21 ਮਾਰਚ ਨੂੰ ਆਮ ਆਦਮੀ ਪਾਰਟੀ ਵਲੋਂ ਕੀਤੀ ਜਾ ਰਹੀ ਮਹਾਂ ਕਿਸਾਨ ਰੈਲੀ ਨੂੰ ਲੈ ਕੇ 'ਆਪ' ਬਾਘਾ ਪੁਰਾਣਾ ਦੇ ਆਗੂਆਂ ਦੀ ਇਕੱਤਰਤਾ ਵਪਾਰ ਮੰਡਲ ਦੇ ਆਗੂ ਰਮਨ ਕੁਮਾਰ ਰਿੰਪੀ ਮਿੱਤਲ ਦੇ ਨਿਹਾਲ ਸਿੰਘ ...

ਪੂਰੀ ਖ਼ਬਰ »

ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਪਾਰਟੀ ਵਲੋਂ ਪੀ. ਓ. ਗਿ੍ਫ਼ਤਾਰ

ਨਿਹਾਲ ਸਿੰਘ ਵਾਲਾ, 27 ਫ਼ਰਵਰੀ (ਟਿਵਾਣਾ, ਖਾਲਸਾ)-ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਡੀ.ਐਸ.ਪੀ. ਪਰਸਨ ਸਿੰਘ ਵਲੋਂ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਪ੍ਰੀਤ ਸਿੰਘ ਸਰਾਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ...

ਪੂਰੀ ਖ਼ਬਰ »

ਜ਼ਿਲ੍ਹਾ ਮੋਗਾ 'ਚ ਕੋਰੋਨਾ ਦੇ 10 ਹੋਰ ਮਰੀਜ਼ ਆਏ

ਮੋਗਾ, 27 ਫਰਵਰੀ (ਗੁਰਤੇਜ ਸਿੰਘ)-ਕੋਰੋਨਾ ਦੇ ਕੇਸ ਜ਼ਿਲ੍ਹਾ ਮੋਗਾ ਵਿਚ ਇਕ ਵਾਰ ਫਿਰ ਵਧਣ ਲੱਗ ਪਏ ਹਨ | ਜਿਸ ਦੇ ਚੱਲਦਿਆਂ ਅੱਜ ਫਿਰ ਸਿਹਤ ਵਿਭਾਗ ਮੋਗਾ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 10 ਹੋਰ ਵਿਅਕਤੀਆਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ | ਜਿਸ ਦੇ ...

ਪੂਰੀ ਖ਼ਬਰ »

ਅੱਜ ਵੀ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ-ਡੀ. ਸੀ.

ਮੋਗਾ, 27 ਫਰਵਰੀ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹਰ ਸਾਲ ਸੂਬੇ ਦੇ ਲੱਗਭਗ 40 ਲੱਖ ਪਰਿਵਾਰਾਂ ਨੂੰ 5 ਲੱਖ ਰੁਪਏ ਸਾਲਾਨਾ ਸਿਹਤ ਬੀਮਾ ਅਧੀਨ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ...

ਪੂਰੀ ਖ਼ਬਰ »

ਤਿੰਨ ਸਰਕਾਰੀ ਸਕੂਲਾਂ 'ਚ ਸਕੂਲ ਮੁਖੀ ਸਣੇ 7 ਜਣੇ ਕੋਰੋਨਾ ਪਾਜ਼ੀਟਿਵ ਆਏ

ਅਜੀਤਵਾਲ, 27 ਫਰਵਰੀ (ਸ਼ਮਸ਼ੇਰ ਸਿੰਘ ਗ਼ਾਲਿਬ)-ਕੋਰੋਨਾ ਬਿਮਾਰੀ ਤੋਂ ਅਸੀਂ ਅਵੇਸਲੇ ਹੋਣ ਕਾਰਨ ਹੁਣ ਪੰਜਾਬ 'ਚ ਕੇਸ ਦੁਬਾਰਾ ਵਧਣੇ ਸ਼ੁਰੂ ਹੋ ਗਏ ਹਨ | ਸਰਕਾਰੀ ਸਕੂਲਾਂ 'ਚ ਸਾਫ਼-ਸਫ਼ਾਈ ਦਾ ਧਿਆਨ ਨਾ ਰੱਖਣ ਕਰ ਕੇ, ਮਾਸਿਕ ਨਾ ਲਗਾਉਣ ਕਰ ਕੇ, ਖੰਘ ਜ਼ੁਕਾਮ ਵਧਣ 'ਤੇ ...

ਪੂਰੀ ਖ਼ਬਰ »

50 ਗਰਾਮ ਹੈਰੋਇਨ ਸਮੇਤ ਕਾਬੂ

ਮੋਗਾ, 27 ਫਰਵਰੀ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਪੱਧਰ 'ਤੇ ਨਸ਼ਾ ਤਸਕਰਾਂ 'ਤੇ ਨਕੇਲ ਕੱਸੀ ਜਾ ਰਹੀ ਹੈ ਜਿਸ ਦੇ ਤਹਿਤ ਥਾਣਾ ਧਰਮਕੋਟ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕ ਵਿਚ ਡਟ ਕੇ ਖੜ੍ਹੀ ਹੈ ਆਮ ਆਦਮੀ ਪਾਰਟੀ-ਪ੍ਰੋ. ਸਾਧੂ ਸਿੰਘ

ਕੋਟ ਈਸੇ ਖਾਂ, 27 ਫਰਵਰੀ (ਨਿਰਮਲ ਸਿੰਘ ਕਾਲੜਾ)-ਆਮ ਆਦਮੀ ਪਾਰਟੀ ਹਲਕਾ ਧਰਮਕੋਟ ਤੋਂ ਸੀਨੀਅਰ ਆਗੂ ਸੰਜੀਵ ਕੋਛੜ ਅਤੇ ਸਾਬਕਾ ਐਮ.ਪੀ. ਪ੍ਰੋ. ਸਾਧੂ ਸਿੰਘ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਲਈ ਦਿੱਲੀ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਹੈਰੋਇਨ, ਸ਼ਰਾਬ ਤੇ ਲਾਹਣ ਸਮੇਤ ਤਿੰਨ ਵਿਅਕਤੀ ਕਾਬੂ

ਬਾਘਾ ਪੁਰਾਣਾ, 27 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਪੁਲਿਸ ਥਾਣਾ ਮੁਖੀ ਹਰਮਨਜੀਤ ਸਿੰਘ ਬਲ ਵਲੋਂ ਅੱਜ ਇੱਥੇ ਵਿਸ਼ੇਸ਼ ਪ੍ਰੈੱਸ ਮੀਟਿੰਗ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਗਿਆ ਕਿ ਬਾਘਾ ਪੁਰਾਣਾ ਪੁਲਿਸ ਨੂੰ ਨਸ਼ਿਆਂ ਦੇ ਤਸਕਰਾਂ ਨੂੰ ...

ਪੂਰੀ ਖ਼ਬਰ »

ਫਿਜ਼ੀਕਲ ਐਜੂਕੇਸ਼ਨ ਐਂਡ ਸਪੋਰਟਸ ਐਸੋਸੀਏਸ਼ਨ ਦਾ ਵਫਦ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ

ਮੋਗਾ, 27 ਫਰਵਰੀ (ਜਸਪਾਲ ਸਿੰਘ ਬੱਬੀ)-ਫਿਜ਼ੀਕਲ ਐਜੂਕੇਸ਼ਨ ਐਂਡ ਸਪੋਰਟਸ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦਾ ਵਫਦ ਸਕੂਲਾਂ ਵਿਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਸਰੀਰਕ ਸਿੱਖਿਆ ਅਤੇ ਖੇਡਾਂ ਵਿਸ਼ਾ ਲਾਜ਼ਮੀ ਬਣਾਉਣ ਲਈ ਰਾਕੇਸ਼ ਕੁਮਾਰ ਮੱਕੜ ਉਪ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਏਟਕ ਦੀ ਸੂਬਾਈ ਮੀਟਿੰਗ

ਮੋਗਾ, 27 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਏਟਕ ਦੀ ਸੂਬਾਈ ਮੀਟਿੰਗ ਜਥੇਬੰਦੀ ਦੇ ਐਕਟਿੰਗ ਪ੍ਰਧਾਨ ਸਾਥੀ ਅਵਤਾਰ ਸਿੰਘ ਤਾਰੀ ਦੀ ਪ੍ਰਧਾਨਗੀ ਹੇਠ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਹੋਈ | ...

ਪੂਰੀ ਖ਼ਬਰ »

ਵਿਧਾਇਕ ਲੋਹਗੜ੍ਹ ਦੀ ਰਹਿਨੁਮਾਈ ਹੇਠ ਪਿੰਡਾਂ ਤੇ ਸ਼ਹਿਰਾਂ ਦੀ ਬਦਲ ਰਹੀ ਹੈ ਨੁਹਾਰ-ਸਰਪੰਚ ਢੋਲੇਵਾਲਾ

ਫ਼ਤਿਹਗੜ੍ਹ ਪੰਜਤੂਰ, 27 ਫ਼ਰਵਰੀ (ਜਸਵਿੰਦਰ ਸਿੰਘ ਪੋਪਲੀ)-ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੀ ਰਹਿਨੁਮਾਈ ਹੇਠ ਵਿਕਾਸ ਕਾਰਜ ਬੜੀ ਤੇਜ਼ੀ ਨਾਲ ਚੱਲ ਰਹੇ ਹਨ | ਜਿਸ ਨਾਲ ਪਿੰਡਾਂ ਅਤੇ ਸ਼ਹਿਰਾਂ ਦਾ ਮੁਹਾਂਦਰਾ ਬਦਲ ਰਿਹਾ ਹੈ ਸ਼ਹਿਰੀ ਚੋਣਾਂ ...

ਪੂਰੀ ਖ਼ਬਰ »

ਮੋਗਾ-ਕੋਟਕਪੂਰਾ ਰੇਲਵੇ ਲਾਈਨ 'ਚ ਨਿੱਜੀ ਮੁਫ਼ਾਦ ਬਣੇ ਅੜਿੱਕਾ-ਕੱਕੜ

ਬਾਘਾ ਪੁਰਾਣਾ, 27 ਫਰਵਰੀ (ਬਲਰਾਜ ਸਿੰਗਲਾ)-ਮੋਗਾ-ਕੋਟਕਪੂਰਾ ਰੇਲਵੇ ਲਾਈਨ ਵਿਛਾਉਣ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਸਮਾਜ ਸੇਵੀ ਬਨਾਰਸੀ ਦਾਸ ਕੱਕੜ ਨੇ ਅੱਜ ਇੱਥੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼ਹਿਰ ਦੇ ਕੁਝ ਲੋਕ ਨਿੱਜੀ ...

ਪੂਰੀ ਖ਼ਬਰ »

ਵਾਰਡ ਨੰਬਰ 37 ਤੋਂ ਜੇਤੂ ਡਾ. ਰੀਮਾ ਸੂਦ ਵਲੋਂ ਵਾਰਡ ਵਾਸੀਆਂ ਦਾ ਧੰਨਵਾਦ

ਮੋਗਾ, 27 ਫਰਵਰੀ (ਅਸ਼ੋਕ ਬਾਂਸਲ)-ਵਾਰਡ ਨੰਬਰ 37 ਤੋਂ ਡਾ. ਰੀਮਾ ਸੂਦ ਵਲੋਂ ਅੱਜ ਵਾਰਡ ਵਾਸੀਆਂ ਦਾ ਉਨ੍ਹਾਂ ਨੂੰ 295 ਵੋਟਾਂ ਨਾਲ ਜਿਤਾਉਣ 'ਤੇ ਧੰਨਵਾਦ ਕੀਤਾ ਗਿਆ | ਡਾ. ਰੀਮਾ ਸੂਦ ਤੇ ਉਨ੍ਹਾਂ ਦੇ ਪਤੀ ਡਾ. ਨਵੀਨ ਸੂਦ ਨੇ ਕਿਹਾ ਕਿ ਇਹ ਉਨ੍ਹਾਂ ਦੀ ਜਿੱਤ ਨਹੀਂ ਸਗੋਂ ਵਾਰਡ ...

ਪੂਰੀ ਖ਼ਬਰ »

ਬੱਚੇ ਦੇ ਸਰਬਪੱਖੀ ਵਿਕਾਸ ਤੇ ਚੰਗੇ ਸਮਾਜ ਦੀ ਸਿਰਜਣਾ ਹੀ ਸਕੂਲ ਦਾ ਮੁੱਖ ਮੰਤਵ-ਗਿਆਨੀ ਗੁਰਮੀਤ ਸਿੰਘ

ਕੋਟ ਈਸੇ ਖਾਂ, 27 ਫਰਵਰੀ (ਯਸ਼ਪਾਲ ਗੁਲਾਟੀ)-ਨੋਬਲ ਪੈਂਟਾਗ ਏਲੀਟ ਸਕੂਲ ਗਗੜਾ ਦੇ ਸਲਾਹਕਾਰ ਬੋਰਡ ਦੇ ਪ੍ਰਮੁੱਖ ਮੈਂਬਰ ਗਿਆਨੀ ਗੁਰਮੀਤ ਸਿੰਘ ਖੋਸਾ ਕੋਟਲਾ ਨੇ ਨਵੇਂ ਸੈਸ਼ਨ ਦੇ ਸਬੰਧ ਵਿਚ ਸਕੂਲ ਦਾ ਦੌਰਾ ਕੀਤਾ ਤੇ ਸਕੂਲ ਪ੍ਰਬੰਧਕਾਂ ਤੇ ਅਧਿਆਪਕਾਂ ਨਾਲ ਵਿਚਾਰ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਦੇ 4 ਖਿਡਾਰੀ 10ਵੇਂ ਨੈਸ਼ਨਲ ਫ਼ੀਲਡ ਆਰਚਰੀ ਮੁਕਾਬਲਿਆਂ ਲਈ ਹੋਏ ਰਵਾਨਾ

ਮੋਗਾ, 27 ਫਰਵਰੀ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਜਿੱਥੇ ਵਿੱਦਿਅਕ ਖੇਤਰ ਵਿਚ ਆਪਣੀ ਵੱਖਰੀ ਪਹਿਚਾਣ ਬਣਾਉਂਦਾ ਹੋਇਆ ...

ਪੂਰੀ ਖ਼ਬਰ »

ਵਿਧਾਇਕ ਡਾ. ਹਰਜੋਤ ਕਮਲ ਵਲੋਂ ਸਰਕਾਰੀ ਹਸਪਤਾਲ ਮੋਗਾ ਦੀ ਨਵੀਂ ਐਂਬੂਲੈਂਸ ਝੰਡੀ ਦਿਖਾ ਕੇ ਰਵਾਨਾ

ਮੋਗਾ, 27 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਵਿਧਾਇਕ ਡਾ. ਹਰਜੋਤ ਕਮਲ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਮੋਗਾ ਦੇ ਸਰਕਾਰੀ ਹਸਪਤਾਲ ਲਈ ਨਵੀਂ ਛੋਟੀ ਐਂਬੂਲੈਂਸ ਮੁਹੱਈਆ ਕਰਵਾਈ ਗਈ ਹੈ | ਇਸ ਨਵੀਂ ਐਂਬੂਲੈਂਸ ਨੂੰ ਝੰਡੀ ਦੇ ਕੇ ਰਵਾਨਾ ...

ਪੂਰੀ ਖ਼ਬਰ »

ਭਾਈ ਲਾਲੋ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਨਿੱਘਾ ਸਵਾਗਤ

ਕੋਟ ਈਸੇ ਖਾਂ, 27 ਫਰਵਰੀ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਮੁੱਖ ਸੇਵਕ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਸਬੰਧੀ ਕੋਟ ਈਸੇ ਖਾਂ ਦੇ ਅੰਮਿ੍ਤਸਰ ਰੋਡ ਗੁਰਦੁਆਰਾ ਭਾਈ ਲਾਲੋ ਜੀ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਸਹੀ ਢੰਗ ਨਾਲ ਭਰਨ ਤੋਂ ਭੱਜ ਰਹੀ ਹੈ ਸਰਕਾਰ-ਮਾਸਟਰ ਕੇਡਰ ਯੂਨੀਅਨ

ਕੋਟ ਈਸੇ ਖਾਂ, 27 ਫਰਵਰੀ (ਗੁਰਮੀਤ ਸਿੰਘ ਖਾਲਸਾ/ਯਸ਼ਪਾਲ ਗੁਲਾਟੀ)-ਸਕੂਲ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦੀਆਂ ਬਦਲੀਆਂ ਲਈ ਜੋ ਖਾਲੀ ਅਸਾਮੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ ਉਸ ਵਿਚ ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲਾਂ ਵਿਚ ਖਾਲੀ ਪਈਆਂ ਅਸਾਮੀਆਂ ਨੂੰ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਹਾਸਲ ਕੀਤੇ ਓਵਰਆਲ 6.5 ਬੈਂਡ

ਬਾਘਾ ਪੁਰਾਣਾ, 27 ਫਰਵਰੀ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੀ ਕੋਟਕਪੂਰਾ ਸੜਕ ਉੱਪਰ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਵਿਖੇ ਆਏ ਦਿਨ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਬਹੁਤ ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੀ ਵਿਦਿਆਰਥਣ ਨੇ ਹਾਸਲ ਕੀਤੇ 8 ਬੈਂਡ-ਗਰੋਵਰ

ਮੋਗਾ, 27 ਫਰਵਰੀ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਵਿਦਿਆਰਥੀਆਂ ਨੂੰ ਆਈਲਟਸ ਵਿਚ ਵਧੀਆ ਬੈਂਡ ਪ੍ਰਾਪਤ ਕਰਨ ਵਿਚ ਪੂਰੀ ਮਦਦਗਾਰ ਸਾਬਤ ਹੋ ਰਹੀ ਹੈ | ਅੱਜ ਦੀ ਨੌਜਵਾਨ ਪੀੜ੍ਹੀ ਜਿੱਥੇ ਵਿਦੇਸ਼ਾਂ ਵਿਚ ਜਾ ਕੇ ਪੜ੍ਹਨ ਦੇ ...

ਪੂਰੀ ਖ਼ਬਰ »

ਸੱਭਿਆਚਾਰਕ ਤੇ ਸਨਮਾਨ ਸਮਾਗਮ 'ਚ ਸਕੂਲ ਦੀ ਦਿੱਖ ਸਵਾਰਨ ਵਾਲੀਆਂ ਸ਼ਖ਼ਸੀਅਤਾਂ ਸਨਮਾਨਿਤ

ਠੱਠੀ ਭਾਈ, 27 ਫਰਵਰੀ (ਜਗਰੂਪ ਸਿੰਘ ਮਠਾੜੂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾੜੀ ਮੁਸਤਫ਼ਾ ਦੀ ਦਿੱਖ ਸੰਵਾਰਨ 'ਚ ਵੱਡਾ ਸਹਿਯੋਗ ਕਰਨ ਵਾਲੇ ਪ੍ਰਵਾਸੀ ਭਾਰਤੀਆਂ ਅਤੇ ਨਗਰ ਦੀਆਂ ਮੋਹਤਵਰ ਸ਼ਖ਼ਸੀਅਤਾਂ ਦਾ ਸਕੂਲ ਸਟਾਫ ਵਲੋਂ ਸਨਮਾਨ ਕਰਨ ਲਈ ਸਕੂਲ ਵਿਖੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 7 ਬੈਂਡ-ਡੱਲਾ

ਮੋਗਾ, 27 ਫਰਵਰੀ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਆਪਣੀਆਂ ਆਈਲਟਸ ਤੇ ਵੀਜ਼ਾ ਸਬੰਧੀ ਸੇਵਾਵਾਂ ਦੁਆਰਾ ਪੰਜਾਬ ਦੀ ਮੰਨੀ-ਪ੍ਰਮੰਨੀ ਤੇ ਨੰਬਰ ਇਕ ਸੰਸਥਾ ਬਣ ਚੁੱਕੀ ਹੈ | ਉੱਥੇ ਹੀ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ | ਸੰਸਥਾ ਦੇ ਐਮ.ਡੀ. ...

ਪੂਰੀ ਖ਼ਬਰ »

ਆਲ ਲੇਡੀਜ਼ ਲੀਗ ਮੋਗਾ ਵਲੋਂ ਢੁੱਡੀਕੇ ਔਰਤਾਂ ਨੂੰ ਸਿਹਤ ਪ੍ਰਤੀ ਕੀਤਾ ਜਾਗਰੂਕ

ਅਜੀਤਵਾਲ, 27 ਫਰਵਰੀ (ਗ਼ਾਲਿਬ)-ਆਲ ਲੇਡੀਜ਼ ਲੀਗ ਮੋਗਾ ਚੈਪਟਰ ਵਲੋਂ 24ਵੇਂ ਫੇਬ ਮੌਕੇ ਪਿੰਡ ਢੁੱਡੀਕੇ ਔਰਤਾਂ 'ਚ ਸਿਹਤ ਪ੍ਰਤੀ ਜਾਗਰੂਕਤਾ ਬਾਬਤ ਇਕ ਕੈਂਪ ਦਾ ਪ੍ਰਬੰਧ ਕੀਤਾ ਗਿਆ | ਇਸ ਸਮੇਂ ਚੇਅਰਪਰਸਨ ਮੋਗਾ ਭਵਦੀਪ ਕੋਹਲੀ ਨੇ ਅੱਜ ਦੇ ਅਜੋਕੇ ਹਾਲਾਤਾਂ 'ਚ ਔਰਤਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ 1920 ਦੀ ਮੀਟਿੰਗ ਭਲਕੇ

ਮੋਗਾ, 27 ਫਰਵਰੀ (ਸਟਾਫ਼ ਰਿਪੋਰਟਰ)-ਸ਼੍ਰੋਮਣੀ ਅਕਾਲੀ ਦਲ 1920 ਦੀ ਮਹੀਨਾਵਾਰ ਮੀਟਿੰਗ 1 ਮਾਰਚ ਸੋਮਵਾਰ ਨੂੰ ਸਵੇਰੇ 10 ਵਜੇ ਗੁਰਦੁਆਰਾ ਬੀਬੀ ਕਾਹਨ ਕੌਰ ਮੇਨ ਬਾਜ਼ਾਰ ਮੋਗਾ ਵਿਖੇ ਹੋਵੇਗੀ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਬਬਲੂ ਰੋਡੇ ਜਨਰਲ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਂਸਲ ਦੀ ਜਨਰਲ ਬਾਡੀ ਮੀਟਿੰਗ

ਮੋਗਾ, 27 ਫਰਵਰੀ (ਜਸਪਾਲ ਸਿੰਘ ਬੱਬੀ)-ਸੀਨੀਅਰ ਸਿਟੀਜ਼ਨ ਕੌਂਸਲ (ਸੇਵਾ ਮੁਕਤ ਮੁਲਾਜ਼ਮ) ਫੈਡਰੇਸ਼ਨ ਦੀ ਜਨਰਲ ਬਾਡੀ ਮੀਟਿੰਗ ਸਰਦਾਰੀ ਲਾਲ ਕਾਮਰਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਅਤੇ ਪ੍ਰਧਾਨ ਸੀਨੀਅਰ ਸਿਟੀਜ਼ਨ ਕੌਂਸਲ ਮੋਗਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ...

ਪੂਰੀ ਖ਼ਬਰ »

ਡੇਰਾ ਭੋਰੇ ਵਾਲਾ ਸੁਖਾਨੰਦ ਵਿਖੇ ਸਾਲਾਨਾ ਸਮਾਗਮ

ਸਮਾਲਸਰ, 27 ਫਰਵਰੀ (ਕਿਰਨਦੀਪ ਸਿੰਘ ਬੰਬੀਹਾ)-ਨਿਰਮਲਾ ਆਸ਼ਰਮ ਡੇਰਾ ਭੋਰੇ ਵਾਲਾ ਸੁਖਾਨੰਦ ਦੇ ਸੱਚਖੰਡ ਵਾਸੀ ਸੰਤ ਬਾਬਾ ਭਾਗ ਸਿੰਘ ਜੀ ਅਤੇ ਸੱਚਖੰਡ ਵਾਸੀ ਸੰਤ ਬਾਬਾ ਹਜੂਰਾ ਸਿੰਘ ਜੀ ਸੁਖਾਨੰਦ ਵਾਲਿਆਂ ਤੋਂ ਵਰੋਸਾਏ ਹੋਏ ਸੰਤ ਬਾਬਾ ਕੁਲਵੰਤ ਸਿੰਘ ਮੁੱਖ ...

ਪੂਰੀ ਖ਼ਬਰ »

ਤੇਲ ਤੇ ਗੈਸ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ ਫੂਕੀ ਕੇਂਦਰ ਸਰਕਾਰ ਤੇ ਪੈਟਰੋਲੀਅਮ ਮੰਤਰੀ ਦੀ ਅਰਥੀ

ਕੋਟ ਈਸੇ ਖਾਂ, 27 ਫਰਵਰੀ (ਗੁਰਮੀਤ ਸਿੰਘ ਖਾਲਸਾ/ਯਸ਼ਪਾਲ ਗੁਲਾਟੀ)-ਲਗਾਤਾਰ ਵਧ ਰਹੀਆਂ ਤੇਲ, ਗੈਸ, ਖਾਣ ਵਾਲੇ ਤੇਲਾਂ ਅਤੇ ਹੋਰ ਲੋੜੀਂਦੀਆਂ ਘਰੇਲੂ ਵਸਤੂਆਂ ਦੀਆਂ ਕੀਮਤਾਂ ਕਾਰਨ ਦੇਸ਼ ਦੇ ਲੋਕਾਂ ਦਾ ਜੀਣਾ ਦੁੱਭਰ ਹੋਇਆ ਪਿਆ ਹੈ¢ਇਨ੍ਹਾਂ ਵਧ ਰਹੀਆਂ ਤੇਲ ਕੀਮਤਾਂ ...

ਪੂਰੀ ਖ਼ਬਰ »

ਤੇਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਵਾਧੇ ਨੂੰ ਲੈ ਕੇ ਜ਼ਿਲ੍ਹਾ ਇੰਟਕ ਨੇ ਕੀਤਾ ਰੋਸ ਪ੍ਰਦਰਸ਼ਨ

ਮੋਗਾ, 27 ਫਰਵਰੀ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਦੀ ਅਗਵਾਈ ਹੇਠ ਰਸੋਈ ਗੈਸ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਚੌਂਕ ਜੋਗਿੰਦਰ ਸਿੰਘ ਨੇੜੇ ਈ ਰਿਕਸ਼ਾ ਮਜ਼ਦੂਰ ਸੰਘ ਮੋਗਾ ਵਿਖੇ ਕੀਤਾ ਗਿਆ | ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਸਾਹੋਕੇ ਨੇ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ

ਬੱਧਨੀ ਕਲਾਂ, 27 ਫਰਵਰੀ (ਸੰਜੀਵ ਕੋਛੜ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਇਕ ਅਹਿਮ ਮੀਟਿੰਗ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਦੀ ਪ੍ਰਧਾਨਗੀ ਹੇਠ ਕਸਬਾ ਬੱਧਨੀ ਕਲਾਂ ਵਿਖੇ ਹੋਈ ਜਿਸ ਵਿਚ ਵੱਡੀ ਗਿਣਤੀ 'ਚ ਅਕਾਲੀ ਆਗੂਆਂ ਅਤੇ ਵਰਕਰਾਂ ...

ਪੂਰੀ ਖ਼ਬਰ »

ਸਾਕਾ ਨਨਕਾਣਾ ਸਾਹਿਬ ਦੀ 100ਵੀਂ ਬਰਸੀ ਮਨਾਈ

ਮੋਗਾ, 27 ਫਰਵਰੀ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਟਾਂਕ-ਕਸ਼ੱਤਰੀ ਜਮੀਅਤ ਸਿੰਘ ਰੋਡ ਮੋਗਾ ਵਿਖੇ ਸਾਕਾ ਨਨਕਾਣਾ ਸਾਹਿਬ ਦੀ 100ਵੀਂ ਬਰਸੀ ਮਨਾਈ ਗਈ | ਪਿ੍ੰਸੀਪਲ ਜੋਗਿੰਦਰ ਸਿੰਘ ਲੁਹਾਮ ਮੁੱਖ ਸੇਵਾਦਾਰ ਗੁ. ਟਾਂਕ-ਕਸ਼ੱਤਰੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਾਂਗਰਸੀ ਆਗੂ ਸਾਬਕਾ ਸਰਪੰਚ ਪਾਲਾ ਸਿੰਘ ਨਹੀਂ ਰਹੇ

ਮੋਗਾ, 27 ਫਰਵਰੀ (ਅਸ਼ੋਕ ਬਾਂਸਲ)-ਉੱਘੇ ਕਾਂਗਰਸੀ ਆਗੂ, ਸਮਾਜ ਸੇਵੀ, ਧਾਰਮਿਕ ਤੇ ਉੱਘੇ ਵਪਾਰੀ ਪਾਲਾ ਸਿੰਘ ਧੱਲੇਕੇ ਦਾ ਦੇਰ ਰਾਤ ਦਿਹਾਂਤ ਹੋ ਗਿਆ | ਉਹ 85 ਵਰਿ੍ਹਆਂ ਦੇ ਸਨ | ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਪਿੰਡ ਧੱਲੇਕੇ ਦੇ ਸ਼ਮਸ਼ਾਨਘਾਟ ਵਿਚ ਉਨ੍ਹਾਂ ਦੇ ...

ਪੂਰੀ ਖ਼ਬਰ »

ਅਧਿਆਪਕ ਬਦਲੀਆਂ ਦੇ ਨਾਂਅ 'ਤੇ ਸਰਕਾਰ ਸਕੂਲ ਬੰਦ ਕਰਨ ਦੇ ਰਾਹ 'ਤੇ ਤੁਰੀ-ਗੌਰਮਿੰਟ ਅਧਿਆਪਕ ਯੂਨੀਅਨ

ਧਰਮਕੋਟ, 27 ਫਰਵਰੀ (ਪਰਮਜੀਤ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਆਮ ਬਦਲੀਆਂ ਦੀ ਪ੍ਰਕਿਰਿਆ ਅਧੀਨ ਬਿਨੈ ਪੱਤਰ ਆਨਲਾਈਨ ਲਏ ਜਾ ਰਹੇ ਹਨ ਪਰ ਸਕੂਲਾਂ ਅੰਦਰ ਖ਼ਾਲੀ ਪਈਆਂ ਵੱਖ-ਵੱਖ ਵਿਸ਼ਿਆਂ ਅਤੇ ਪ੍ਰਾਇਮਰੀ ਕਾਡਰ ਦੀਆਂ ਪੋਸਟਾਂ ਨੂੰ ਖ਼ਾਲੀ ਸਟੇਸ਼ਨ ਵਜੋਂ ...

ਪੂਰੀ ਖ਼ਬਰ »

ਤਾਰੇ ਠਾਣੇਕੇ ਪਰਿਵਾਰ ਨੂੰ ਸਦਮਾ, ਜਗਰੂਪ ਸਿੰਘ ਦਾ ਦਿਹਾਂਤ

ਸਮਾਧ ਭਾਈ, 27 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦਾ ਸਿਰਕੱਢ ਪਰਿਵਾਰ ਤਾਰੇ ਠਾਣੇਕੇ ਦੀ ਨਾਮਵਰ ਸ਼ਖ਼ਸੀਅਤ ਜਗਰੂਪ ਸਿੰਘ ਰੂਪਾ ਜੋ ਬੀਤੇ ਦਿਨੀਂ ਆਪਣੇ ਸੁਆਸਾਂ ਦੀ ਪੂੰਜੀ ਭੋਗਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ | ਇਸ ਦੁੱਖ ਦੀ ਘੜੀ 'ਚ ਜਗਦੇਵ ...

ਪੂਰੀ ਖ਼ਬਰ »

ਸੁਰਾਂ ਦੇ ਬਾਦਸ਼ਾਹ ਸਰਦੂਲ ਸਿਕੰਦਰ ਦੀ ਮੌਤ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ

ਮੋਗਾ, 27 ਫਰਵਰੀ (ਸੁਰਿੰਦਰਪਾਲ ਸਿੰਘ)-ਸੁਰਾਂ ਦੇ ਬਾਦਸ਼ਾਹ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਬੇਵਕਤੀ ਮੌਤ 'ਤੇ ਜਿੱਥੇ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਹੈ, ਉੱਥੇ ਉਨ੍ਹਾਂ ਦੇ ਚਾਹੁਣ ਵਾਲਿਆਂ ਨੂੰ ਵੀ ਵੱਡਾ ਦੁੱਖ ਲੱਗਾ ਹੈ | ਸਰਦੂਲ ਸਿਕੰਦਰ ਦੀ ਬੇਵਕਤੀ ਮੌਤ 'ਤੇ ...

ਪੂਰੀ ਖ਼ਬਰ »

ਬਾਬਾ ਮੁਖਤਿਆਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਕਿਸ਼ਨਪੁਰਾ ਕਲਾਂ, 27 ਫਰਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਬਾਬਾ ਮੁਖਤਿਆਰ ਸਿੰਘ ਮਾਨ ਜੋ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸਨ, ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾ ਵਿਚ ਜਾ ਬਿਰਾਜੇ ਸਨ | ਉਨ੍ਹਾਂ ਨਮਿਤ ਰੱਖੇ ...

ਪੂਰੀ ਖ਼ਬਰ »

ਗੁੰਮ ਹੋਏ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਕੋਲ ਲਾਈ ਗੁਹਾਰ

ਸਮਾਧ ਭਾਈ, 27 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆਂ ਖ਼ੁਰਦ ਤੋਂ ਕੰਮ ਸਬੰਧੀ ਲੁਧਿਆਣਾ ਵਿਖੇ ਗਏ ਵਿਅਕਤੀ ਦਾ ਕਈ ਸਾਲਾਂ ਬਾਅਦ ਆਪਣੇ ਘਰ ਵਾਪਸ ਨਾ ਆਉਣ 'ਤੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਗੁੰਮ (ਲਾਪਤਾ) ਵਿਅਕਤੀ ਦੀ ਭਾਲ ਸਬੰਧੀ ਮੰਗ ...

ਪੂਰੀ ਖ਼ਬਰ »

ਚੰਡੀਗੜ੍ਹ ਵਿਖੇ ਸਕਾਈਵੇਜ਼ ਨੂੰ ਮਿਲਿਆ ਬੈੱਸਟ ਐਜੂਕੇਸ਼ਨ ਕੰਸਲਟੈਂਟ 2020 ਦਾ ਐਵਾਰਡ

ਜਲੰਧਰ, 27 ਫਰਵਰੀ (ਅ.ਬ)-ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਸਕਾਈਵੇਜ਼ ਐਬਰੋਡ ਸਲਿਊਸ਼ਨ ਮੋਗਾ ਜੋ ਕਿ ਪਿਛਲੇ ਲੰਮੇਂ ਸਮੇਂ ਤੋਂ ਵਿਦਿਆਰਥੀਆਂ ਦੇ ਬਾਹਰ ਭੇਜਣ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ | ਸਕਾਈਵੇਜ਼ ਹੁਣ ਤੱਕ ਹਜ਼ਾਰਾਂ ਬੱਚਿਆਂ ਦਾ ਭਵਿੱਖ ਬਣਾ ਚੁੱਕੀ ਹੈ | ...

ਪੂਰੀ ਖ਼ਬਰ »

ਮੋਬਾਈਲ ਨੰਬਰ ਨੂੰ ਆਧਾਰ ਕਾਰਡ ਨਾਲ ਜੜਿਆ ਜਾਵੇ-ਡੀ. ਸੀ.

ਮੋਗਾ, 27 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜ਼ਿਲ੍ਹਾ ਮੋਗਾ ਦੇ ਨਾਗਰਿਕਾਂ ਨੂੰ ਆਪਣੇ ਮੋਬਾਈਲ ਨੰਬਰਾਂ ਨੂੰ ਆਧਾਰ ਨੰਬਰ ਨਾਲ ਜੋੜਨ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਭਾਰਤ ਸਰਕਾਰ ਨੇ ਕੋਵਿਡ-19 ਲਈ ਟੀਕਾਕਰਨ 'ਤੇ ਨਜ਼ਰਸਾਨੀ ...

ਪੂਰੀ ਖ਼ਬਰ »

ਨੌਜਵਾਨ, ਕਿਸਾਨ ਤੇ ਮਜ਼ਦੂਰ ਏਕਤਾ ਕਾਨਫ਼ਰੰਸ ਅੱਜ

ਬਾਘਾ ਪੁਰਾਣਾ, 27 ਫਰਵਰੀ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਵੈਰੋਕੇ ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੂਬਾ ਸਿੰਘ ਨੱਥੂਵਾਲਾ ਨੇ ਸਾਂਝਾ ਪ੍ਰੈੱਸ ਬਿਆਨ ਜਾਰੀ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਅਡਾਨੀ ਦੀ ਕਣਕ ਨਾਲ ਭਰੀ ਮਾਲ ਗੱਡੀ ਡਗਰੂ ਕੋਲ ਰੋਕੀ

ਮੋਗਾ, 26 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਖੇਤੀ ਕਾਨੰੂਨਾਂ ਨੂੰ ਲੈ ਕੇ ਜਿੱਥੇ ਸੂਬੇ ਦਾ ਕਾਨੰੂਨ ਦਿੱਲੀ ਸੰਘਰਸ਼ ਕਰ ਰਿਹਾ ਹੈ, ਉੱਥੇ ਪੰਜਾਬ ਅੰਦਰ ਵੀ ਜਿੱਥੇ ਕਾਰਪੋਰੇਟ ਘਰਾਨਿਆਂ ਨੇ ਪਲਾਂਟਾਂ ਨੂੰ ਘੇਰਿਆ ਹੋਇਆ ਹੈ, ਉੱਥੇ ਭਾਜਪਾ ਆਗੂਆਂ ਦੇ ਘਰਾਂ ...

ਪੂਰੀ ਖ਼ਬਰ »

ਅਡਾਨੀ ਸਾਇਲੋ ਪਲਾਂਟ ਅੱਗੇ ਧਰਨਾ 150ਵੇਂ ਤੇ ਜ਼ਿਲ੍ਹਾ ਪ੍ਰਧਾਨ ਭਾਜਪਾ ਦੇ ਘਰ ਅੱਗੇ ਧਰਨਾ 125ਵੇਂ ਦਿਨ ਵੀ ਜਾਰੀ

ਮੋਗਾ, 27 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੇਂਦਰ ਦੀ ਮੋਦੀ ਹਕੂਮਤ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਪਿਛਲੇ ਢਾਈ ਮਹੀਨਿਆਂ ਤੋਂ ਦਿੱਲੀ ਦੇ ਬਾਡਰਾਂ 'ਤੇ ਜਾਰੀ ਹੈ | ਉਸ ਦੇ ਦੂਸਰੇ ਪਾਸੇ ਸਮੁੱਚੇ ਪੰਜਾਬ ਵਿਚ ਕਿਸਾਨ ...

ਪੂਰੀ ਖ਼ਬਰ »

ਕਾਂਗਰਸ ਦੀਆਂ ਵਾਅਦਾ ਖਿਲਾਫ਼ੀਆਂ ਵਿਰੁੱਧ ਅਕਾਲੀ ਦਲ ਭਲਕੇ ਘੇਰੇਗਾ ਵਿਧਾਨ ਸਭਾ-ਜਥੇ: ਤੋਤਾ ਸਿੰਘ

ਕੋਟ ਈਸੇ ਖਾਂ, 27 ਫਰਵਰੀ (ਗੁਰਮੀਤ ਸਿੰਘ ਖਾਲਸਾ/ਯਸ਼ਪਾਲ ਗੁਲਾਟੀ)-ਸੂਬੇ ਦੀ ਕਾਂਗਰਸ ਸਰਕਾਰ ਨੇ ਘਰ-ਘਰ ਨੌਕਰੀ, ਕਰਜ਼ਾ ਮੁਆਫ਼ੀ, ਨੌਜਵਾਨਾਂ ਨੂੰ ਰੁਜ਼ਗਾਰ, ਪੈਨਸ਼ਨਾਂ-ਸ਼ਗਨ ਸਕੀਮਾਂ 'ਚ ਵਾਅਦਿਆਂ ਤੋਂ ਇਲਾਵਾ ਕੈਪਟਨ ਨੇ ਹੱਥ 'ਚ ਗੁਟਕਾ ਸਾਹਿਬ ਫੜ੍ਹ ਕੇ ਤਖ਼ਤ ...

ਪੂਰੀ ਖ਼ਬਰ »

ਭਗਤ ਰਵਿਦਾਸ ਜੀ ਨੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦਿਆਂ ਊਚ-ਨੀਚ, ਛੂਤ-ਛਾਤ ਦਾ ਜ਼ੋਰਦਾਰ ਖੰਡਨ ਕੀਤਾ-ਬਾਬਾ ਗੁਰਦੀਪ ਸਿੰਘ

ਇਸ ਮੌਕੇ ਭਾਗੀਰਥ ਸਿੰਘ ਗਿੱਲ ਲੋਪੋ, ਕੁਲਵੰਤ ਸਿੰਘ ਲੋਪੋ, ਗੁਰਚਰਨ ਸਿੰਘ ਮੱਲੇਆਣਾ, ਡਾਕਟਰ ਰਣਧੀਰ ਸਿੰਘ, ਕੁਲਵੰਤ ਸਿੰਘ ਰਸੂਲਪੁਰ, ਅਮਰਜੀਤ ਸਿੰਘ ਮੀਨੀਆ, ਗੁਰਜੰਟ ਸਿੰਘ ਕੋਠੇ ਰੋਹੀ, ਸੁਖਚੈਨ ਸਿੰਘ ਘੋਲੀਆ, ਪਾਲਾ ਸਿੰਘ ਘੋਲੀਆ, ਕਰਤਾਰ ਸਿੰਘ ਲੋਪੋਂ, ਮਾਸਟਰ ...

ਪੂਰੀ ਖ਼ਬਰ »

ਮਜ਼ਦੂਰਾਂ ਨੂੰ ਲਿਜਾ ਰਹੀ ਟਰੈਕਟਰ-ਟਰਾਲੀ ਪਲਟਣ ਨਾਲ ਕਰੀਬ 2 ਦਰਜਨ ਮਜ਼ਦੂਰ ਜ਼ਖ਼ਮੀ

ਬਾਘਾ ਪੁਰਾਣਾ, 27 ਫਰਵਰੀ (ਬਲਰਾਜ ਸਿੰਗਲਾ)-ਅੱਜ ਬਾਘਾ ਪੁਰਾਣਾ ਨੇੜੇ ਇਕ ਟਰੈਕਟਰ-ਟਰਾਲੀ ਮਜ਼ਦੂਰਾਂ ਨੂੰ ਲਿਜਾਂਦੀ ਹੋਈ ਬੇਕਾਬੂ ਹੋਣ ਨਾਲ ਪਲਟ ਗਈ | ਜਿਸ ਕਾਰਨ ਕਰੀਬ ਦੋ ਦਰਜਨ ਮਜ਼ਦੂਰ ਔਰਤਾਂ ਅਤੇ ਮਰਦ ਫੱਟੜ ਹੋਣ ਦਾ ਸਮਾਚਾਰ ਮਿਲਿਆ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX