ਤਾਜਾ ਖ਼ਬਰਾਂ


ਗੁਰੂਹਰਸਹਾਏ ਕਤਲ ਕੇਸ ਦੀ ਗੁੱਥੀ ਸੁਲਝੀ, ਪੰਜ ਦੋਸ਼ੀ ਕਾਬੂ, ਹਥਿਆਰ ਬਰਾਮਦ
. . .  23 minutes ago
ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਪੁਲਿਸ ਵੱਲੋਂ 14 ਅਪ੍ਰੈਲ ਨੂੰ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਪੰਜੇ ਕੇ ਉਤਾੜ ਵਿਖੇ ਹੋਏ ਕਤਲ ਦੇ ਮਾਮਲੇ ਵਿਚ...
ਕੋਰੋਨਾ ਕਾਰਨ ਦਿੱਲੀ ਦੇ ਵਿਗੜੇ ਹਾਲਾਤ, ਕੇਜਰੀਵਾਲ ਨੇ ਮੋਦੀ ਨੂੰ ਮਦਦ ਦੀ ਕੀਤੀ ਅਪੀਲ
. . .  30 minutes ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਵਿਚ ਕੋਰੋਨਾ ਦੇ ਬੇਕਾਬੂ ਹੋਏ ਹਾਲਾਤ ਨੂੰ ਮੁੱਖ ਰੱਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਦਿੱਲੀ ਦੀ ਮਦਦ ਲਈ ਅਪੀਲ...
ਬਾਰਦਾਨੇ ਦੀ ਘਾਟ ਤੇ ਕਣਕ ਦੀ ਖ਼ਰੀਦ ਘੱਟ ਹੋਣ ਕਾਰਨ ਕਿਸਾਨ ਪ੍ਰੇਸ਼ਾਨ
. . .  45 minutes ago
ਮੰਡੀ ਲਾਧੂਕਾ (ਫਾਜ਼ਿਲਕਾ), 18 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ) - ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਤਾਂ ਸ਼ੁਰੂ ਕਰ ਦਿੱਤੀ ਗਈ ਹੈ ਪਰ ਬਾਰਦਾਨਾ ਨਾ ਮਿਲਣ ਕਾਰਨ ਅਤੇ ਖ਼ਰੀਦ ਏਜੰਸੀਆਂ ਵਲੋਂ ਬਹੁਤ ਘੱਟ ਖ਼ਰੀਦ ਲਿਖਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣਾ ਪੈ ਰਿਹਾ ਹੈ। ਜਦੋਂ ਦਾਣਾ ਮੰਡੀ ਚੱਕ ਖੇੜੇ ਵਾਲਾ (ਜੈਮਲਵਾਲਾ)...
ਅੱਗ ਨਾਲ ਸਾਢੇ 10 ਏਕੜ ਖੜ੍ਹੀ ਕਣਕ ਸੜਕੇ ਹੋਈ ਸੁਆਹ
. . .  about 1 hour ago
ਠੱਠੀ ਭਾਈ (ਮੋਗਾ), 18 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਮੋਗਾ ਜ਼ਿਲ੍ਹੇ ਦੇ ਪਿੰਡ ਢਿਲਵਾਂ ਵਾਲਾ ਵਿਖੇ ਕਣਕ ਨੂੰ ਅੱਗ ਲੱਗਣ ਕਾਰਨ ਲਗਭਗ ਸਾਢੇ 10 ਏਕੜ ਖੜ੍ਹੀ ਕਣਕ ਸੜ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਲੱਗਣ ਕਾਰਨ ਇਕ ਗ਼ਰੀਬ ਕਿਸਾਨ ਅਜਮੇਰ ਸਿੰਘ ਵਾਸੀ ਪਿੰਡ ਥਰਾਜ ਜੋ ਠੇਕੇ 'ਤੇ...
ਆਈ.ਪੀ.ਐਲ. 2021 : ਬੈਂਗਲੁਰੂ ਨੇ ਜਿੱਤੀ ਟਾਸ, ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  about 1 hour ago
 
ਮਹਾਂ ਰੈਲੀ ਵਿਚ ਵੱਡੀ ਪੱਧਰ 'ਤੇ ਕਿਸਾਨਾਂ ਮਜ਼ਦੂਰਾਂ ਵਲੋਂ ਸ਼ਮੂਲੀਅਤ
. . .  about 1 hour ago
ਅੰਮ੍ਰਿਤਸਰ, 18 ਅਪ੍ਰੈਲ (ਹਰਮਿੰਦਰ ਸਿੰਘ) - ਕਿਸਾਨਾਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਸੰਬੋਧਨ ਕਰਦੇ ਕਿਸਾਨ ਆਗੂਆਂ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ...
ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼ 1 ਤੇ ਫ਼ੇਜ਼ 2 ਵਿਚ ਮੁਕੰਮਲ ਲਾਕਡਾਊਨ ਦੇ ਨਿਰਦੇਸ਼
. . .  about 1 hour ago
ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ) - ਕੋਰੋਨਾ ਪਾਜ਼ੀਟਿਵ ਦੇ ਮਾਮਲੇ ਵਧਣ ਕਰਕੇ ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼-1 ਅਤੇ ਅਰਬਨ ਅਸਟੇਟ ਦੁੱਗਰੀ ਫ਼ੇਜ਼-2 ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ...
ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਅਤੇ ਨੀਲ ਨਿਤਿਨ ਮੁਕੇਸ਼ ਕੋਰੋਨਾ ਪਾਜ਼ੀਟਿਵ
. . .  about 2 hours ago
ਨਵੀਂ ਦਿੱਲੀ, 18 ਅਪ੍ਰੈਲ - ਬਾਲੀਵੁੱਡ ਦੇ ਕਈ ਸਟਾਰ ਕੋਰੋਨਾ ਤੋਂ ਪੀੜਤ ਹੋ ਗਏ ਹਨ। ਇਸ ਵਿਚਕਾਰ ਅਰਜੁਨ ਰਾਮਪਾਲ ਤੇ ਨੀਲ ਨਿਤਿਨ ਮੁਕੇਸ਼ ਵੀ ਕੋਰੋਨਾ ਪਾਜ਼ੀਟਿਵ...
ਮੰਡੀਆਂ ਵਿਚ ਬਾਰਦਾਨੇ ਦੀ ਕੋਈ ਕਮੀ ਨਹੀਂ - ਭਰਤ ਭੂਸ਼ਨ ਆਸ਼ੂ
. . .  about 3 hours ago
ਲੁਧਿਆਣਾ, 18 ਅਪ੍ਰੈਲ - ਮੰਡੀਆਂ ਵਿਚ ਬਾਰਦਾਨੇ ਦੀ ਕਮੀ ਦੀਆਂ ਸ਼ਿਕਾਇਤਾਂ ਵਿਚਕਾਰ ਪੰਜਾਬ ਦੇ ਫੂਡ ਸਪਲਾਈ ਮੰਤਰੀ ਭਰਤ ਭੂਸ਼ਨ ਆਸ਼ੂ ਨੇ ਕਿਹਾ ਹੈ ਕਿ ਮੰਡੀਆਂ ਵਿਚ ਬਾਰਦਾਨੇ ਦੀ ਕਮੀ...
ਸਰਬੱਤ ਦਾ ਭਲਾ ਟਰੱਸਟ ਜੇਲ੍ਹਾਂ 'ਚ ਖੋਲ੍ਹੇਗਾ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ
. . .  about 3 hours ago
ਅੰਮ੍ਰਿਤਸਰ,18 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ )- ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤਿਆਂ ਆਪਣੀ ਜੇਬ ਵਿਚੋਂ ਹੀ ਹਰ ਸਾਲ ਕਰੋੜਾਂ ਰੁਪਏ ਖ਼ਰਚ ਕਰ ਕੇ ਦੇਸ਼ ਵਿਦੇਸ਼ ਅੰਦਰ ਲੋੜਵੰਦਾਂ ਦੀ ਔਖੇ ਵੇਲੇ ਬਾਂਹ...
ਹਲਕਾ ਰਾਜਾਸਾਂਸੀ ਤੋਂ ਸੈਂਕੜੇ ਕਿਸਾਨ ਮਹਾਂ ਰੈਲੀ ਲਈ ਹੋਏ ਰਵਾਨਾ
. . .  about 3 hours ago
ਲੋਪੋਕੇ, 18 ਅਪ੍ਰੈਲ ( ਗੁਰਵਿੰਦਰ ਸਿੰਘ ਕਲਸੀ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਾਣਾ ਮੰਡੀ ਭਗਤਾ ਵਾਲਾ ਵਿਖੇ ਕਰਵਾਈ ਜਾ ਰਹੀ ਮਹਾਂ ਰੈਲੀ ਵਿਚ...
ਕੋਰੋਨਾ ਕਾਰਨ ਪੱਛਮੀ ਬੰਗਾਲ ਵਿਚ ਰਾਹੁਲ ਨੇ ਰੱਦ ਕੀਤੀਆਂ ਆਪਣੀਆਂ ਚੋਣ ਰੈਲੀਆਂ, ਦੂਸਰਿਆ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਆ
. . .  about 3 hours ago
ਨਵੀਂ ਦਿੱਲੀ, 18 ਅਪ੍ਰੈਲ - ਕੋਰੋਨਾ ਲਾਗ ਦੇ ਵੱਧ ਰਹੇ ਮਾਮਲਿਆਂ ਵਿਚਕਾਰ ਕਾਂਗਰਸ ਦੇ ਮੁੱਖ ਲੀਡਰ ਤੇ ਸਟਾਰ ਪ੍ਰਚਾਰਕ ਰਾਹੁਲ ਗਾਂਧੀ ਨੇ ਬੰਗਾਲ ਵਿਚ ਆਪਣੀਆਂ ਚੋਣ ਰੈਲੀਆਂ ਰੱਦ ਕਰਨ ਦਾ...
ਸੈਂਕੜੇ ਕਿਸਾਨ ਤੇ ਮਜ਼ਦੂਰ ਦਿੱਲੀ ਦੇ ਬਾਰਡਰ 'ਚ ਧਰਨੇ 'ਚ ਸ਼ਾਮਲ ਹੋਣ ਲਈ ਰਵਾਨਾ
. . .  about 4 hours ago
ਚੋਗਾਵਾਂ, 18 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਬਲਾਕ ਚੋਗਾਵਾਂ ਦੇ ਪ੍ਰਧਾਨ ਪ੍ਰਗਟ ਸਿੰਘ, ਮੇਜਰ ਸਿੰਘ, ਯੂਥ ਵਿੰਗ ਦੇ ਪ੍ਰਧਾਨ...
ਹੁਣ ਕੋਰੋਨਾ ਦੀ ਨਵੀਂ ਲਹਿਰ ਕਾਰਨ ਜੇ.ਈ.ਈ. ਮੇਨ 2021 ਪ੍ਰੀਖਿਆ ਮੁਲਤਵੀ
. . .  about 1 hour ago
ਨਵੀਂ ਦਿੱਲੀ, 18 ਅਪ੍ਰੈਲ - ਦੇਸ਼ ਵਿਚ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਟੈਸਟਿੰਗ ਏਜੰਸੀ ਐਨ.ਟੀ.ਏ. ਨੇ ਜੇ.ਈ.ਈ. ਮੇਨ 2021 ਅਪ੍ਰੈਲ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ...
ਦਰਦਨਾਕ ਸੜਕ ਹਾਦਸੇ 'ਚ 52 ਸਾਲਾ ਔਰਤ ਦੀ ਮੌਤ
. . .  about 5 hours ago
ਮੁਕੰਦਪੁਰ, 18 ਅਪ੍ਰੈਲ (ਸੁਖਜਿੰਦਰ ਸਿੰਘ ਬਖਲੌਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਮੇਨ ਸੜਕ 'ਤੇ ਤਲਵੰਡੀ ਫੱਤੂ ਨਹਿਰ ਦੇ ਨਜ਼ਦੀਕ ਟਰੱਕ ਤੇ ਮੋਟਰ ਸਾਈਕਲ ਦੀ ਟੱਕਰ 'ਚ ਇਕ 52 ਸਾਲਾ...
ਬਿਜਲੀ ਦੀਆਂ ਕੇਬਲ ਤੇ ਤਾਰਾਂ ਵਿਚ ਫਸਿਆ ਟਰੱਕ, ਆਵਾਜਾਈ ਠੱਪ, ਵੱਡਾ ਹਾਦਸਾ ਹੋਣੋਂ ਟਲਿਆ
. . .  about 5 hours ago
ਖਰੜ, 18 ਅਪ੍ਰੈਲ (ਗੁਰਮੁੱਖ ਸਿੰਘ ਮਾਨ) - ਖਰੜ ਲਾਡਰਾ ਸੜਕ 'ਤੇ ਬਿਜਲੀ ਦੀਆਂ ਸਪਲਾਈ ਵਾਲੀਆਂ ਕੇਬਲ ਅਤੇ ਤਾਰਾਂ ਇਕ ਵੱਡੇ ਟਰੱਕ ਵਿਚ ਫਸ ਗਈਆਂ। ਜਿਸ ਕਾਰਨ ਸਥਾਨਕ ਰੋਡ 'ਤੇ ਆਵਾਜਾਈ ਮੁਕੰਮਲ ਰੂਪ ਵਿਚ ਬੰਦ ਹੋ ਗਈ। ਪਾਵਰਕਾਮ ਦੀ ਟੀਮ ਮੌਕੇ 'ਤੇ...
ਬੀ.ਐਸ.ਐਫ. ਨੇ ਹਿੰਦ-ਪਾਕਿ ਸਰਹੱਦ ਤੋਂ ਫੜੀ 11 ਕਰੋੜ ਦੀ ਹੈਰੋਇਨ
. . .  about 6 hours ago
ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਸੀਮਾ ਸੁਰੱਖਿਆ ਬਲ ਦੀ 29 ਬਟਾਲੀਅਨ ਨੇ ਹਿੰਦ-ਪਾਕਿ ਸਰਹੱਦ ਤੋਂઠਦੋ ਕਿੱਲੋ ਡੇਢ ਸੌ ਗਰਾਮ ਹੈਰੋਇਨ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ...
ਭਾਰਤ ਵਿਚ ਨਿੱਤ ਨਵੇਂ ਬਣ ਰਹੇ ਕੋਰੋਨਾ ਦੇ ਰਿਕਾਰਡ, ਪ੍ਰਧਾਨ ਮੰਤਰੀ ਵਾਰਾਨਸੀ ਦੀ ਸਥਿਤੀ ਦਾ ਅੱਜ ਲੈਣਗੇ ਜਾਇਜ਼ਾ
. . .  about 6 hours ago
ਨਵੀਂ ਦਿੱਲੀ, 18 ਅਪ੍ਰੈਲ - ਭਾਰਤ ਵਿਚ ਕੋਰੋਨਾ ਦੀ ਨਵੀਂ ਲਹਿਰ ਕਾਰਨ ਪਿਛਲੇ 24 ਘੰਟਿਆਂ ਵਿਚ ਰਿਕਾਰਡ 2 ਲੱਖ 61 ਹਜ਼ਾਰ 500 ਨਵੇਂ ਮਾਮਲੇ ਦਰਜ ਹੋਏ ਹਨ ਅਤੇ 1501 ਮੌਤਾਂ ਦਰਜ ਕੀਤੀਆਂ ਗਈਆਂ ਹਨ...
ਕੁੰਭ ਮੇਲੇ ਵਿਚ ਗਏ ਦਿੱਲੀ ਵਾਸੀਆਂ ਲਈ ਕੇਜਰੀਵਾਲ ਸਰਕਾਰ ਵਲੋਂ ਵਿਸ਼ੇਸ਼ ਹਦਾਇਤਾਂ
. . .  about 7 hours ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਸਰਕਾਰ ਵਲੋਂ ਉਨ੍ਹਾਂ ਦਿੱਲੀ ਵਾਸੀਆਂ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ 4 ਅਪ੍ਰੈਲ ਤੋਂ ਹਰਿਦੁਆਰ ਵਿਖੇ ਕੁੰਭ ਮੇਲੇ ਵਿਚ ਗਏ, ਉਨ੍ਹਾਂ ਨੂੰ ਆਪਣੇ ਵੇਰਵੇ ਦਿੱਲੀ ਸਰਕਾਰ ਦੇ ਪੋਰਟਲ ਵਿਚ ਜਮਾਂ ਕਰਾਉਣ ਲਈ...
ਹਸਪਤਾਲ ਵਿਚ ਅੱਗ ਲੱਗਣ ਕਾਰਨ 5 ਮਰੀਜ਼ਾਂ ਦੀ ਮੌਤ
. . .  about 7 hours ago
ਰਾਏਪੁਰ, 18 ਅਪ੍ਰੈਲ - ਛਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਪਚਪੇੜੀ ਨਾਕਾ ਦੇ ਕੋਲ ਸਥਿਤ ਰਾਜਧਾਨੀ ਹਸਪਤਾਲ ਵਿਚ ਅੱਗ ਲੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਇਸ ਹਸਪਤਾਲ...
ਕਰਤਾਰਪੁਰ ਥਾਣੇ ਵਿਚ ਚੋਰੀ ਦੇ ਦੋਸ਼ ਵਿਚ ਫੜੇ ਨੌਜਵਾਨ ਨੇ ਲਿਆ ਫਾਹਾ
. . .  about 7 hours ago
ਜਲੰਧਰ, 18 ਅਪ੍ਰੈਲ - ਕਰਤਾਰਪੁਰ ਥਾਣਾ ਦੀ ਪੁਲਿਸ ਵਲੋਂ ਚੋਰੀ ਦੇ ਦੋਸ਼ ਵਿਚ ਇਕ ਨੌਜਵਾਨ ਨੂੰ ਹਿਰਾਸਤ ਵਿਚ ਲਿਆ ਸੀ ਜਿਸ ਨੇ ਥਾਣਾ ਕਰਤਾਰਪੁਰ ਦੀ ਹਵਾਲਾਤ ਵਿਚ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ...
ਇੰਡੀਆਨਾ ਗੋਲੀਬਾਰੀ 'ਚ ਮਾਰੇ ਗਏ ਵਿਅਕਤੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ
. . .  about 8 hours ago
ਸਿਆਟਲ, 18 ਅਪ੍ਰੈਲ - ਅਮਰੀਕਾ ਦੇ ਇੰਡਅਨ ਐਪਲਸ ਵਿਖੇ ਇਕ ਸਿਰਫਿਰੇ 19 ਸਾਲਾ ਗੋਰੇ ਵਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਵਿਚ 8 ਵਿਅਕਤੀ ਮਾਰੇ ਗਏ ਸਨ ਜਿਨ੍ਹਾਂ ਵਿਚ...
ਅੱਜ ਦਾ ਵਿਚਾਰ
. . .  about 8 hours ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ...
ਕੋਵਿਡ ਮਰੀਜ਼ਾਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ 'ਤੇ ਮੋਦੀ ਨੇ ਕੀਤੀ ਮੀਟਿੰਗ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। ਮਹਾਤਮਾ ਗਾਂਧੀ

ਸੰਗਰੂਰ

ਲੰਘੀਆਂ ਦੋ ਰਾਤਾਂ ਦੌਰਾਨ ਚੋਰਾਂ ਨੇ ਅੱਧੀ ਦਰਜਨ ਵਾਰਦਾਤਾਂ ਨੂੰ ਦਿੱਤਾ ਅੰਜਾਮ

ਸੰਗਰੂਰ, 27 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਬੀਤੀ ਰਾਤ ਪਟਿਆਲਾ ਗੇਟ ਮਾਰਕਿਟ ਥਾਣਾ ਸਿਟੀ ਸੰਗਰੂਰ ਤੋਂ ਤਕਰੀਬਨ 200 ਮੀਟਰ ਦੇ ਅੰਤਰਗਤ ਚੋਰਾਂ ਵਲੋਂ ਦੋ ਦੁਕਾਨਾਂ ਦੇ ਸ਼ਟਰ ਤੋੜ ਕੇ ਵਾਰਦਾਤਾਂ ਨੂੰ ਜਿੱਥੇ ਅੰਜਾਮ ਦਿੱਤਾ ਗਿਆ ਉੱਥੇ ਇਕ ਹੋਰ ਦੁਕਾਨ ਦੇ ਸ਼ਟਰ, ਜਿੰਦਰੇ ਵੀ ਤੋੜਣ ਦੀ ਕੋਸ਼ਿਸ਼ ਕੀਤੀ ਗਈ | ਇਸ ਰਾਤ ਤੋਂ ਪਹਿਲਾਂ ਲੰਘੀ ਇਕ ਹੋਰ ਰਾਤ ਦੌਰਾਨ ਵੀ ਕੱਪੜੇ ਦੀ ਇਕ ਦੁਕਾਨ ਵਿਚ ਨਕਦੀ ਅਤੇ ਇਕ ਹੋਰ ਕੱਪੜੇ ਦੀ ਦੁਕਾਨ ਦੇ ਜਿੰਦਰੇ ਤੋੜਣ ਦੀ ਨਾਕਾਮ ਕੋਸ਼ਿਸ਼ ਕੀਤੀ ਗਈ ਸੀ | ਬੀਤੀ ਰਾਤ ਵਾਲੀ ਘਟਨਾਵਾਂ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਤੜਕਸਾਰ ਤਕਰੀਬਨ 4 ਵਜੇ ਦੇ ਆਸਪਾਸ ਇਕ ਸਵੀਫਟ ਕਾਰ ਫੁਆਰਾ ਚੌਕ ਵਾਲੇ ਪਾਸਿਓਾ ਬਾਜ਼ਾਰ ਦੇ ਸੀ.ਸੀ.ਟੀ.ਵੀ. ਕੈਮਰਿਆਂ 'ਚੋਂ ਆਉਂਦੀ ਦਿਖਾਈ ਦਿੰਦੀ ਹੈ ਅਤੇ ਬੇਦੀ ਦੇ ਅਹਾਤੇ ਸਾਹਮਣੇ ਸਥਿਤ 'ਬਰੈਂਡ ਹੱਟ' ਨਾਂਅ ਦੀ ਰੈਡੀਮੇਡ ਕੱਪੜੇ ਦੀ ਦੁਕਾਨ ਅੱਗੇ ਵਾਪਸ ਥਾਣੇ ਵਾਲੇ ਪਾਸਿਓ ਆ ਕੇ ਰੁੱਕਦੀ ਹੈ | ਚਿੱਟੇ ਰੰਗ ਦੀ ਕਾਰ 'ਚੋਂ ਚਾਰ ਵਿਅਕਤੀ ਉੱਤਰਦੇ ਹਨ ਅਤੇ ਦੁਕਾਨ ਦਾ ਸ਼ਟਰ ਤੋੜ ਕੇ 4.10 ਉੱਤੇ ਅੰਦਰ ਦਾਖਲ ਹੁੰਦੇ ਹਨ | ਠੀਕ 4.13 ਮਿੰਟ ਉੱਤੇ ਬਾਹਰ ਆਉਂਦੇ ਸੀ.ਸੀ.ਟੀ.ਵੀ. ਕੈਮਰਿਆਂ 'ਚੋਂ ਨਜ਼ਰ ਆਉਂਦੇ ਹਨ | ਦੁਕਾਨ ਦੇ ਮਾਲਕ ਚਰਨਜੀਤ ਸਿੰਘ ਅਨੁਸਾਰ ਉਨ੍ਹਾਂ ਨੂੰ ਤਕਰੀਬਨ ਅੱਧੇ ਘੰਟੇ ਦੇ ਅੰਤਰਗਤ ਚੌਕੀਦਾਰ ਫ਼ੋਨ ਉੱਤੇ ਇਤਲਾਹ ਦਿੰਦਾ ਹੈ | ਕੇਵਲ ਤਿੰਨ ਮਿੰਟ ਦੇ ਵਕਫ਼ੇ ਉਪਰੰਤ ਚਾਰਾਂ ਨਾਮਾਲੂਮ ਦੀ ਵਾਪਸੀ ਸਬੰਧੀ ਚਰਨਜੀਤ ਸਿੰਘ ਦਾ ਕਹਿਣਾ ਹੈ ਕਿ ਬਾਹਰਲੇ ਸੀ.ਸੀ.ਟੀ.ਵੀ. ਕੈਮਰਿਆਂ ਤੋਂ ਇਹ ਅੰਦਾਜ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਸ਼ਾਇਦ ਐਨ ਉਸ ਵੇਲੇ ਹੋਰ ਵਾਹਨ ਉੱਥੋਂ ਲੰਘਿਆ ਜਿਸ ਕਾਰਨ ਚੋਰਾਂ ਨੇ ਫ਼ਰਾਰ ਹੋਣਾ ਹੀ ਮੁਨਾਸਬ ਸਮਝਿਆ | ਚੋਰ ਜਾਂਦੇ ਹੋਏ ਇਸ ਦੁਕਾਨ ਵਿਚੋਂ ਦੁਕਾਨ ਦਾ ਡੀ.ਵੀ.ਆਰ. ਪੁੱਟ ਕੇ ਲੈ ਗਏ ਅਤੇ ਦੁਕਾਨ ਦੇ ਗੱਲੇ ਵਿਚ ਪਈ ਨਕਦੀ ਅੰਦਾਜ਼ਨ ਪੰਜ ਹਾਜ਼ਾਰ ਵੀ ਚੋਰੀ ਕਰ ਕੇ ਲੈ ਗਏ ਹਨ | ਇਸ ਉਪਰੰਤ ਕਾਰ ਸਵਾਰ ਫੁਆਰਾ ਚੌਕ ਵਾਲੇ ਪਾਸੇ ਗਰੈਂਡ ਸੀ.ਪੀ. ਮੈਡੀਕਲ ਹਾਲ ਜੋ ਕਿ ਕੁੱਝ ਦੁਰੀ ਉੱਤੇ ਹੈ ਵਿਖੇ ਰੁੱਕਦੇ ਹਨ, ਇੱਥੇ ਦੁਕਾਨ ਦਾ ਇਕ ਜਿੰਦਰਾ ਤੋੜ ਦਿੰਦੇ ਹਨ ਪਰ ਦੂਜਾ ਜਿੰਦਰਾ ਨਾ ਟੁੱਟਣ ਕਾਰਨ ਉਹ ਇਥੋਂ ਚੱਲੇ ਜਾਂਦੇ ਹਨ | ਥੋੜ੍ਹੀ ਦੂਰ ਉੱਤੇ ਹੀ ਸਥਿਤ ਗੋਰਾ ਮੈਡੀਕਲ ਹਾਲ ਵਿਖੇ ਜਾਂਦੇ ਹਨ ਅਤੇ ਦੁਕਾਨ ਵਿਚੋਂ 4500 ਰੁਪਏ ਚੌਰੀ ਕਰ ਕੇ ਚਲੇ ਜਾਂਦੇ ਹਨ | ਦੁਕਾਨ ਦੀ ਮਾਲਕਣ ਮੈਡਮ ਗੀਤਾ ਨੇ ਦੱਸਿਆ ਕਿ ਅਜੇ ਮੁੱਢਲੇ ਤੌਰ ਉੱਤੇ ਪੈਸੇ ਚੋਰੀ ਘਟਨਾ ਵੀ ਆਲੇ ਦੁਆਲੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਚਾਰ ਕੁ ਵਜੇ ਹੀ ਨਜ਼ਰ ਆਉਂਦੀ ਹੈ | ਬੀਤੀ ਰਾਤ ਦੀ ਘਟਨਾਵਾਂ ਤੋਂ ਇਲਾਵਾ ਇਕ ਰਾਤ ਪਹਿਲਾਂ ਥਾਣਾ ਸਿਟੀ ਸੰਗਰੂਰ ਤੋਂ ਸੁਨਾਮੀ ਗੇਟ ਵੱਲ ਸਥਿਤ ਅਮਰ ਦੁਪੱਟਾ ਵਿਖੇ ਵੀ ਪੰਜ ਹਜ਼ਾਰ ਦੀ ਨਗਦੀ ਅਤੇ ਫੁਲਕਾਰੀ, ਬਾਗ਼ ਆਦਿ ਚੋਰੀ ਹੋਣ ਦਾ ਪਤਾ ਚੱਲਿਆ ਹੈ | ਇਸ ਘਟਨਾ ਵਿਚ ਕੁੱਝ ਔਰਤਾਂ ਦੀ ਸ਼ਮੂਲੀਅਤ ਵੀ ਕੈਮਰਿਆਂ ਵਿਚੋਂ ਨਜ਼ਰ ਆਉਂਦੀ ਹੈ | ਇਸੇ ਰਾਤ ਕਿਲਾ ਮਾਰਕਿਟ ਵਿਖੇ ਨਿਯੂ ਕਸ਼ਮੀਰ ਸ਼ਾਲ ਹਾਊਸ ਜੋ ਪ੍ਰਵਾਸੀ ਆਦਿਲ ਅਤੇ ਆਸਿਫ਼ ਵਲੋਂ ਕੁੱਝ ਸਮਾਂ ਪਹਿਲਾਂ ਹੀ ਖੋਲ੍ਹੀ ਗਈ ਹੈ ਦੇ ਸ਼ਟਰ ਤੋੜਣ ਦੀ ਨਾਕਾਮ ਕੋਸ਼ਿਸ਼ ਦੀ ਘਟਨਾ ਸਾਹਮਣੇ ਆਈ ਹੈ | ਡੀ.ਐਸ.ਪੀ. (ਆਰ) ਸ੍ਰੀ ਸਤਪਾਲ ਸ਼ਰਮਾ ਨੇ ਕਿਹਾ ਕਿ ਪੁਲਿਸ ਬਾਜ਼ਾਰ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਇਕੱਤਰ ਕਰ ਰਹੀ ਹੈ ਅਤੇ ਉਹ ਰਾਤਰੀ ਪੁਲਿਸ ਗਸ਼ਤ ਨੂੰ ਯਕੀਨੀ ਬਨਾਉਣ ਲਈ ਖ਼ੁਦ ਨਿਗਾਹ ਰੱਖਣਗੇ | ਸ੍ਰੀ ਸ਼ਰਮਾ ਨੇ ਇਹ ਵੀ ਦਾਅਵਾ ਕੀਤਾ ਕਿ ਪੁਲਿਸ ਜਲਦ ਚੋਰਾਂ ਨੂੰ ਕਾਬੂ ਕਰ ਲਏਗੀ |

ਗੌਰਮਿੰਟ ਟੀਚਰਜ਼ ਯੂਨੀਅਨ ਦੇ ਦੇਵੀ ਦਿਆਲ ਜ਼ਿਲ੍ਹਾ ਪ੍ਰਧਾਨ ਅਤੇ ਸਤਵੰਤ ਆਲਮਪੁਰ ਜ਼ਿਲ੍ਹਾ ਜਨਰਲ ਸਕੱਤਰ ਚੁਣੇ

ਸੰਗਰੂਰ, 27 ਫ਼ਰਵਰੀ (ਧੀਰਜ ਪਸ਼ੋਰੀਆ)-ਅਧਿਆਪਕਾਂ ਦੀ ਜਥੇਬੰਦੀ ਗੌਰਮਿੰਟ ਟੀਚਰਜ਼ ਯੂਨੀਅਨ ਦੀ ਜ਼ਿਲ੍ਹਾ ਕਾਨਫ਼ਰੰਸ ਵਿਚ ਜ਼ਿਲ੍ਹੇ ਭਰ ਤੋਂ ਇਕੱਤਰ ਹੋਏ ਸੈਂਕੜੇ ਅਧਿਆਪਕਾਂ ਨੇ ਨਿਰਵਿਰੋਧ ਦੇਵੀ ਦਿਆਲ ਗਣਿਤ ਅਧਿਆਪਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਨੜਾ ...

ਪੂਰੀ ਖ਼ਬਰ »

2 ਦਿਨਾਂ ਤੋਂ ਡੀ.ਸੀ. ਦਫ਼ਤਰ ਅੰਦਰ ਡਟੇ ਕਿਸਾਨਾਂ ਦੀ ਪ੍ਰਸ਼ਾਸਨ ਨਹੀਂ ਲੈ ਰਿਹਾ ਸਾਰ

ਸੰਗਰੂਰ, 27 ਫਰਵਰੀ (ਦਮਨਜੀਤ ਸਿੰਘ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਦੇ ਆਡੀਟੋਰੀਅਮ ਹਾਲ ਵਿਚ ਹੋਣ ਜਾ ਰਹੀ ਨੈਸ਼ਨਲ ਹਾਈਵੇਅ ਅਥਾਰਿਟੀ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਮੀਟਿੰਗ ਨੰੂ ਮੌਕੇ ਉੱਤੇ ਪਹੁੰਚ ਕੇ ਰੋਕਣ ਉਪਰੰਤ ਪਿਛਲੇ ਦੋ ਦਿਨਾਂ ਤੋਂ ...

ਪੂਰੀ ਖ਼ਬਰ »

ਬੇਰੁਜ਼ਗਾਰ ਈ.ਟੀ.ਟੀ.ਅਧਿਆਪਕ ਅੱਜ ਕਰਨਗੇ ਕੈਬਨਿਟ ਮੰਤਰੀਆਂ ਦਾ ਘਿਰਾਓ

ੋਸੰਗਰੂਰ, 27 ਫਰਵਰੀ (ਧੀਰਜ ਪਸ਼ੋਰੀਆ)-ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਅੱਜ ਪੂਰੇ ਪੰਜਾਬ 'ਚ ਕੈਬਨਿਟ ਮੰਤਰੀਆਂ ਦਾ ਘਿਰਾਓ ਕਰਨਗੇ | ਕਾਬਲੇਗੌਰ ਹੈ ਕਿ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਵਲੋਂ 4 ਜਨਵਰੀ ਤੋਂ ...

ਪੂਰੀ ਖ਼ਬਰ »

ਬੇਰੁਜ਼ਗਾਰ ਪੀ.ਟੀ.ਆਈ. ਅਧਿਆਪਕਾਂ ਨੇ ਦਿੱਲੀ-ਲੁਧਿਆਣਾ ਮੁੱਖ ਮਾਰਗ ਉੱਤੇ ਲਾਇਆ ਮੋਰਚਾ

ਸੰਗਰੂਰ, 27 ਫਰਵਰੀ (ਦਮਨਜੀਤ ਸਿੰਘ)-ਬੇਰੁਜ਼ਗਾਰ ਪੀ.ਟੀ.ਆਈ. ਅਧਿਆਪਕਾਂ ਵਲੋਂ ਸਥਾਨਕ ਦਿੱਲੀ-ਲੁਧਿਆਣਾ ਮੁੱਖ ਮਾਰਗ 'ਤੇ ਸਥਿਤ ਮਹਾਂਵੀਰ ਚੌਕ ਵਿਖੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਉੱਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਮੋਰਚਾ ਖੋਲ੍ਹ ਦਿੱਤਾ ਹੈ | ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਅੱਜ

ਸੰਦੌੜ, 27 ਫਰਵਰੀ (ਗੁਰਪ੍ਰੀਤ ਸਿੰਘ ਚੀਮਾ)-ਨਜ਼ਦੀਕੀ ਪਿੰਡ ਚੱਕ ਸੇਖੂਪੁਰ ਕਲਾਂ ਵਿਖੇ 'ਨਵੀਂ ਸੋਚ ਨਵੀਂ ਉਮੀਦ' ਵੈੱਲਫੇਅਰ ਸੁਸਾਇਟੀ ਵਲੋਂ ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ 28 ਫਰਵਰੀ ਨੂੰ ਸਮੂਹਿਕ ਆਨੰਦ ਕਾਰਜ ਕਰਵਾਏ ਜਾ ਰਹੇ ਹਨ | ਸੰਸਥਾ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਨੈੱਟ ਬੈਂਕਿੰਗ ਰਾਹੀ ਮਾਰੀ 30 ਲੱਖ ਤੋਂ ਵਧੇਰੇ ਦੀ ਠੱਗੀ

ਸੰਗਰੂਰ, 27 ਫਰਵਰੀ (ਦਮਨਜੀਤ ਸਿੰਘ)-ਜ਼ਿਲ੍ਹਾ ਸੰਗਰੂਰ ਪੁਲਿਸ ਵਲੋਂ ਨੈੱਟ ਬੈਂਕਿੰਗ ਰਾਹੀ 30 ਲੱਖ 66 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ 5 ਵਿਅਕਤੀਆਂ ਖਿਲਾਫ ਠੱਗੀ ਦਾ ਮੁਕੱਦਮਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਲਜੀਤ ...

ਪੂਰੀ ਖ਼ਬਰ »

ਕਾਂਗਰਸ ਵਲੋਂ ਵਾਅਦੇ ਪੂਰੇ ਨਾ ਕਰਨ ਦੇ ਰੋਸ 'ਚ ਵਿਧਾਨ ਸਭਾ ਘਿਰਾਓ ਕਰਾਂਗੇ-ਬਰਨਾਲਾ

ਧੂਰੀ, 27 ਫਰਵਰੀ (ਸੁਖਵੰਤ ਸਿੰਘ ਭੁੱਲਰ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਤੋਂ ਪਹਿਲਾਂ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾਂ ਕੇ ਵਾਅਦੇ ਪੂਰੇ ਨਾ ਕਰਨ ਅਤੇ ਕੀਤੇ ਲੋਕ ਵਾਅਦਿਆਂ ਦਾ ਹਿਸਾਬ ਕਰਨ ਲਈ 1 ਮਾਰਚ ਨੂੰ ਪਾਰਟੀ ਪ੍ਰਧਾਨ ਸ. ...

ਪੂਰੀ ਖ਼ਬਰ »

1 ਮਾਰਚ ਨੂੰ ਵਿਧਾਨ ਸਭਾ ਦੇ ਘਿਰਾਓ ਲਈ ਹਲਕਾ ਮਹਿਲ ਕਲਾਂ ਤੋਂ 150 ਕਾਰਾਂ ਦਾ ਕਾਫ਼ਲਾ ਜਾਵੇਗਾ-ਸੰਤ ਘੁੰਨਸ

ਸ਼ੇਰਪੁਰ, 27 ਫਰਵਰੀ (ਦਰਸ਼ਨ ਸਿੰਘ ਖੇੜੀ)-ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਜੋ ਪੰਜਾਬੀਆਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ | ਹੁਣ ਕੈਪਟਨ ਸਰਕਾਰ ਨੂੰ ਉਹ ਵਾਅਦਿਆਂ ਨੂੰ ਯਾਦ ਕਰਾਉਣ ਅਤੇ ਪੂਰਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੇ ਜੋਗਿੰਦਰ ਪਾਲ ਪ੍ਰਧਾਨ ਬਣੇ

ਮੂਲੋਵਾਲ, 27 ਫਰਵਰੀ (ਰਤਨ ਸਿੰਘ ਭੰਡਾਰੀ) - ਨੇੜਲੇ ਪਿੰਡ ਪੁੰਨਾਵਾਲ ਵਿਚ ਕਿਸਾਨ ਸੰਘਰਸ਼ ਨੂੰ ਮਜਬੂਤ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਚੋਣ ਨਾਜਮ ਸਿੰਘ ਪੁੰਨਾਵਾਲ ਦੀ ਅਗਵਾਈ ਵਿਚ ਕਰਵਾਈ ਗਈ | ਜਿਸ ਵਿਚ ਜੋਗਿੰਦਰ ਪਾਲ ਨੂੰ ਸਰਬਸੰਮਤੀ ਨਾਲ ਪ੍ਰਧਾਨ ...

ਪੂਰੀ ਖ਼ਬਰ »

ਅਗਰਵਾਲ ਸਭਾ ਵਲੋਂ ਭਾਈਚਾਰੇ ਦੇ ਕੌ ਾਸਲਰ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 27 ਫਰਵਰੀ (ਭੁੱਲਰ, ਧਾਲੀਵਾਲ)-ਅਗਰਵਾਲ ਸਭਾ ਸੁਨਾਮ ਵਲੋਂ ਸਭਾ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਦੀ ਅਗਵਾਈ 'ਚ ਸਥਾਨਕ ਅਗਰਸੈਨ ਚੌਕ ਵਿਖੇ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਸੁਨਾਮ ਨਗਰ ਕੌਂਸਲ ਚੋਣਾਂ 'ਚ ਜੇਤੂ ਰਹੇ ਅਗਰਵਾਲ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਜਾਗਰੂਕ

ਸੁਨਾਮ ਊਧਮ ਸਿੰਘ ਵਾਲਾ, 27 ਫਰਵਰੀ (ਭੁੱਲਰ, ਧਾਲੀਵਾਲ) - ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਸਰਬੱਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਸੰਬੰਧੀ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀ ਟੀਮ ਦੇ ਕਰਮਚਾਰੀ ਗੁਰਪ੍ਰੀਤ ਸਿੰਘ ਮੰਗਵਾਲ, ਜਸਵੀਰ ਕੌਰ, ਸੁਖਵਿੰਦਰ ਸਿੰਘ ਦੀ ...

ਪੂਰੀ ਖ਼ਬਰ »

ਅਥਲੈਟਿਕਸ ਮੀਟ ਤੇ ਇਨਾਮ ਵੰਡ ਸਮਾਰੋਹ

ਜਖੇਪਲ, 27 ਫਰਵਰੀ (ਮੇਜਰ ਸਿੰਘ ਸਿੱਧੂ) - ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਜਖੇਪਲ ਵਿਖੇ ਕਾਲਜ ਪਿ੍ੰ: ਡਾ.ਉਂਕਾਰ ਸਿੰਘ ਅਤੇ ਪਿ੍ੰ.ਦਰਸ਼ਨ ਖਾਨ ਦੀ ਅਗਵਾਈ, ਡਾ. ਬਲਜੀਤ ਸਿੰਘ ਸਿੱਧੂ ਸਾਬਕਾ ਕੰਟਰੋਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰਧਾਨਗੀ ਹੇਠ ਸ੍ਰੀ ...

ਪੂਰੀ ਖ਼ਬਰ »

ਕਿਸਾਨਾਂ ਨੇ ਧਰਨਿਆਂ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਖੁੱਲ੍ਹ ਕੇ ਕੱਢੀ ਭੜਾਸ

ਸੰਗਰੂਰ, 27 ਫਰਵਰੀ (ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਸੰਗਰੂਰ ਵਿਚ ਕਿਸਾਨਾਂ ਵਲੋਂ ਅੱਜ ਵੀ ਧਰਨਿਆਂ ਦੌਰਾਨ ਕੇਂਦਰ ਸਰਕਾਰ ਖਿਲਾਫ ਖੁੱਲ੍ਹ ਕੇ ਭੜਾਸ ਕੱਢੀ ਗਈ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 13 ਅਕਤੂਬਰ ਤੋਂ ਭਾਰਤੀ ਜਨਤਾ ਪਾਰਟੀ ਦੇ ਸੂਬਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਵੀ ਕੋਰੋਨਾ ਨੇ ਫੜਿਆ ਜ਼ੋਰ, ਇਕੋ ਦਿਨ 'ਚ ਜ਼ਿਲ੍ਹੇ 'ਚ ਆਏ 37 ਨਵੇਂ ਮਾਮਲੇ

ਸੰਗਰੂਰ, 27 ਫਰਵਰੀ (ਧੀਰਜ ਪਸ਼ੌਰੀਆ)-ਪੰਜਾਬ ਦੇ ਕਈ ਜ਼ਿਲਿ੍ਹਆਂ ਵਾਂਗ ਹੁਣ ਜ਼ਿਲ੍ਹਾ ਸੰਗਰੂਰ 'ਚ ਵੀ ਕੋਰੋਨਾ ਨੇ ਜ਼ੋਰ ਫ਼ੜ ਲਿਆ ਹੈ | ਅੱਜ ਇਕੋ ਦਿਨ ਵਿਚ 37 ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਐਕਟਿਵ ਮਾਮਲਿਆਂ ਦੀ ਗਿਣਤੀ ਵੱਧ ਕੇ 72 ਹੋ ਗਈ ਹੈ | ਅੱਜ ਸਭ ਤੋਂ ਵੱਧ ...

ਪੂਰੀ ਖ਼ਬਰ »

ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ

ਸੰਗਰੂਰ, 27 ਫਰਵਰੀ (ਧੀਰਜ ਪਸ਼ੋਰੀਆ)-ਸ੍ਰੀ ਗੁਰੂ ਰਵੀਦਾਸ ਵੈੱਲਫੇਅਰ ਕਮੇਟੀ ਪਿੰਡ ਫਤਿਹਗੜ੍ਹ ਛੰਨਾ ਵਲੋਂ ਸ੍ਰੀ ਗੁਰੂ ਰਵੀਦਾਸ ਜੀ ਦਾ 644ਵਾਂ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਬਾਬਾ ਬਲਵਿੰਦਰ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX