ਤਾਜਾ ਖ਼ਬਰਾਂ


ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਡੇਰਾ ਬਾਬਾ ਨਾਨਕ ਸਰਹੱਦ 'ਤੇ ਪਹੁੰਚਿਆ - ਪਾਕਿਸਤਾਨ ਗਏ ਸਿੱਖ ਯਾਤਰੂ ਵੀ ਆਏ ਨਜ਼ਰ
. . .  0 minutes ago
ਬਟਾਲਾ, 19 ਅਪ੍ਰੈਲ (ਕਾਹਲੋਂ)-ਵਿਸਾਖੀ ਦਿਹਾੜੇ 'ਤੇ ਪਾਕਿਸਤਾਨੀ ਗਿਆ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਸਰਹੱਦ ਤੱਕ ਕਾਰੀਡੋਰ ਸੜਕ 'ਤੇ ਨਗਰ ਕੀਰਤਨ ...
ਵਿਦਿਆਰਥਣ ਦੇ ਥੱਪੜ ਮਾਰਨ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਦੇਣ ਨੂੰ ਕਿਹਾ
. . .  4 minutes ago
ਚੰਡੀਗੜ੍ਹ , 19 ਅਪ੍ਰੈਲ - ਸਿੱਖਿਆ ਵਿਭਾਗ ਵੱਲੋਂ ਨੋਟਿਸ ਲੈਂਦਿਆਂ ਵਿਦਿਆਰਥਣ ਨੂੰ ਥੱਪੜ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ ।
ਨਵੀਂ ਦਿੱਲੀ :18 ਸਾਲ ਤੋਂ ਵੱਧ ਉਮਰ ਦਾ ਹਰ ਕੋਈ 1 ਮਈ ਤੋਂ ਕੋਵਿਡ -19 ਟੀਕਾ ਲਗਵਾਉਣ ਦੇ ਯੋਗ
. . .  44 minutes ago
ਮਸ਼ਹੂਰ ਫਿਲਮ ਨਿਰਦੇਸ਼ਕ ਸੁਮਿੱਤਰਾ ਭਾਵੇ ਦਾ ਦਿਹਾਂਤ
. . .  about 1 hour ago
ਪੁਣੇ, 19 ਅਪ੍ਰੈਲ - ਮਰਾਠੀ ਸਿਨੇਮਾ ਅਤੇ ਥੀਏਟਰ ਵਿਚ ਕੰਮ ਕਰਨ ਲਈ ਮਸ਼ਹੂਰ ਫਿਲਮ ਦੀ ਮਸ਼ਹੂਰ ਨਿਰਦੇਸ਼ਕ ਅਤੇ ਲੇਖਕ ਸੁਮਿੱਤਰਾ ਭਾਵੇ ਦੀ ਇਕ ਹਸਪਤਾਲ ਵਿਚ ਫੇਫੜਿਆਂ ਨਾਲ ਸੰਬੰਧਤ ਬਿਮਾਰੀ ਦੇ ਬਾਅਦ ਦਿਹਾਂਤ ਹੋ ...
ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ​ਕੋਰੋਨਾ ਕਾਰਨ ਏਮਜ਼ ਵਿਚ ਦਾਖਲ
. . .  about 1 hour ago
ਲੱਖਾ ਸਿਧਾਨਾ ਦੇ ਭਰਾ ਗੁਰਦੀਪ ਦਾ ਕੇਸ ਦਿੱਲੀ ਕਮੇਟੀ ਨੇ ਪੰਜਾਬ ਹਰਿਆਣਾ ਹਾਈ ਕੋਰਟ 'ਚ ਕੀਤਾ ਦਾਇਰ
. . .  about 1 hour ago
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ -768 ਵਿਅਕਤੀ ਕੋਰੋਨਾ ਪਾਜ਼ੀਟਿਵ, 14 ਨੇ ਦਮ ਤੋੜਿਆ
. . .  about 1 hour ago
ਲੁਧਿਆਣਾ, 19 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਅੱਜ ਫਿਰ ਕੋਰੋਨਾ ਦਾ ਪਹਾੜ ਟੁੱਟ ਗਿਆ ਹੈ, ਜਿਸ ਕਰਕੇ ਲੁਧਿਆਣਾ ਬੁਰੀ ਤਰ੍ਹਾਂ ਦਹਿਲ ਚੁੱਕਿਆ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ 768 ...
ਮੋਗਾ ਵਿਚ ਕੋਰੋਨਾ ਦਾ ਕਹਿਰ, ਆਏ 92 ਨਵੇਂ ਮਾਮਲੇ
. . .  about 2 hours ago
ਮੋਗਾ , 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ ) - ਮੋਗਾ ਵਿਚ ਕੋਰੋਨਾ ਦਾ ਕਹਿਰ, ਅੱਜ ਇਕੋ ਦਿਨ 92 ਨਵੇਂ ਮਾਮਲੇ ਆਏ ਹਨ ਅਤੇ ਮਰੀਜ਼ਾਂ ਦੀ ਕੁੱਲ ਗਿਣਤੀ 4463 ਹੋਣ ਦੇ ਨਾਲ ਸਰਗਰਮ ਮਾਮਲੇ 619 ਹੋ ਗਏ ...
ਘੁਡਾਣੀ ਕਲਾਂ 'ਚ ਅੱਗ ਲੱਗਣ ਨਾਲ 4 ਏਕੜ ਕਣਕ ਦੀ ਫ਼ਸਲ ਤੇ 10 ਏਕੜ ਨਾੜ ਸੜਿਆ
. . .  about 2 hours ago
ਰਾੜਾ ਸਾਹਿਬ, 19 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਜ਼ਿਲ੍ਹਾ ਲੁਧਿਆਣਾ ਦੇ ਪਿੰਡ ਘੁਡਾਣੀ ਕਲਾਂ ਵਿਖੇ ਦੁਪਹਿਰ ਬਾਅਦ 2 ਵਜੇ ਦੇ ਕਰੀਬ ਅੱਗ ਲੱਗਣ ਨਾਲ 4 ਏਕੜ ਕਣਕ ਦੀ ਖੜੀ ਫ਼ਸਲ ਤੇ 10 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ...
ਕੌਂਸਲਰ ਰਮੇਸ਼ ਮਹੇ ਬਣੇ ਨਗਰ ਪੰਚਾਇਤ ਮਹਿਤਪੁਰ ਦੇ ਪ੍ਰਧਾਨ
. . .  about 2 hours ago
ਮਹਿਤਪੁਰ, 19ਅਪ੍ਰੈਲ (ਲਖਵਿੰਦਰ ਸਿੰਘ) - ਨਗਰ ਪੰਚਾਇਤ ਮਹਿਤਪੁਰ ਦੇ ਕੌਂਸਲਰ ਰਮੇਸ਼ ਮਹੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਤੇ ਉਪ ...
ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਹੋਈ
. . .  about 1 hour ago
ਨਵੀਂ ਦਿੱਲੀ , 19 ਅਪ੍ਰੈਲ - ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ , ਜਾਣਕਾਰੀ ਦਿੰਦੇ ਹੋਏ ਮਨਜਿੰਦਰ ਸਿੰਘ ਸਿਰਸਾ ਵਲੋਂ ਦੱਸਿਆ ਗਿਆ ਹੈ ਕਿ, ਉਨ੍ਹਾਂ ਨੂੰ ਉਮੀਦ ਹੈ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਕੀਤੀ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਦੀ ਅਪੀਲ
. . .  about 3 hours ago
ਚੰਡੀਗੜ੍ਹ , 19 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਅਤੇ ਦੋਵਾਂ ਦੇ ਭੰਡਾਰਾਂ ਦੇ ...
ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ ਦਿੱਤੀਆਂ ਗਈਆਂ
. . .  about 3 hours ago
ਚੰਡੀਗੜ੍ਹ , 19 ਅਪ੍ਰੈਲ - ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ...
ਪੰਜਾਬ ਵਿਚ ਰਾਤ ਦੇ ਕਰਫ਼ਿਊ ਦਾ ਸਮਾਂ ਵਧਿਆ
. . .  about 2 hours ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਨੇ ਕੋਵਿਡ 19 ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਇਹ ਐਲਾਨ ਕੀਤਾ ਹੈ ਕਿ ਰਾਤ ਦੇ ਕਰਫ਼ਿਊ ਦਾ ਸਮਾਂ (ਸ਼ਾਮ 8 ਵਜੇ ਤੋਂ ਸਵੇਰੇ 5 ਵਜੇ) ...
ਮੋਹਾਲੀ ਵਿਚ ਬੁੱਧਵਾਰ ਨੂੰ ਰਾਮ ਨਵਮੀ ਦੇ ਮੌਕੇ 'ਤੇ ਪੂਰੀ ਤਰ੍ਹਾਂ ਨਾਲ ਤਾਲਾਬੰਦੀ
. . .  about 3 hours ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਇਕ ਉੱਚ ਪੱਧਰੀ ਕੋਵਿਡ 19 ਦੀ ਸਮੀਖਿਆ ਬੈਠਕ ਦੌਰਾਨ ਕੀਤਾ ਇਹ ਐਲਾਨ...
ਕਿਸਾਨ ਮਹਾ ਪੰਚਾਇਤ ਦੌਰਾਨ ਹਜ਼ਾਰਾਂ ਕਿਸਾਨਾਂ ਵਜਾਇਆ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ
. . .  about 4 hours ago
ਹਰਸਾ ਛੀਨਾ, ਅਜਨਾਲਾ 19 ਅਪ੍ਰੈਲ (ਕੜਿਆਲ , ਢਿੱਲੋਂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ...
ਕਿਸਾਨਾਂ ਦੀ ਕਣਕ ਵੱਧ ਤੋਲਣ 'ਤੇ 21 ਆੜ੍ਹਤੀਆਂ ਦੇ ਲਾਇਸੰਸ ਮੁਅੱਤਲ
. . .  about 4 hours ago
ਡੱਬਵਾਲੀ, 19 ਅਪ੍ਰੈਲ (ਇਕਬਾਲ ਸਿੰਘ ਸ਼ਾਂਤ) - ਡੱਬਵਾਲੀ ਦਾਣਾ ਮੰਡੀ ਵਿਖੇ ਫ਼ਸਲ ਖ਼ਰੀਦ ਵਿਚ ਵੱਧ ਕਣਕ ਤੋਲ ਕੇ ਕਿਸਾਨਾਂ ਨੂੰ ਕੁੰਡੀ ਲਗਾਉਣ ਵਾਲੇ 21 ਆੜ੍ਹਤੀਆਂ ਦੇ ਲਾਇਸੰਸ ਸਸਪੈਂਡ ਕੀਤੇ ਗਏ...
12 ਨਾਮੀ ਫੁੱਟਬਾਲ ਕਲੱਬਾਂ ਦੁਆਰਾ '' ਯੂਰਪੀਅਨ ਸੁਪਰ ਲੀਗ " ਦੇ ਗਠਨ ਨਾਲ ਫੁੱਟਬਾਲ ਖੇਡ ਕਲੱਬਾਂ ਵਿਚ ਆਇਆ ਭੂਚਾਲ
. . .  about 2 hours ago
ਵੈਨਿਸ ( ਇਟਲੀ ), 19 ਅਪ੍ਰੈਲ (ਹਰਦੀਪ ਸਿੰਘ ਕੰਗ) - ਯੂਰਪ ਦੇ 12 ਪ੍ਰਸਿੱਧ ਫੁੱਟਬਾਲ ਖੇਡ ਕਲੱਬਾਂ ਦੁਆਰਾ ਅੱਜ ਯੂਰਪੀਅਨ ਸੁਪਰ ਲੀਗ ਦਾ ਗਠਨ ਕੀਤਾ ਗਿਆ ...
30 ਸਾਲਾਂ ਵਾਲੇ ਹੋ ਰਹੇ ਨੇ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ , 19 ਅਪ੍ਰੈਲ - ਪਿਛਲੀ ਮਹਾਂਮਾਰੀ ਦੀ ਲਹਿਰ ਵਿਚ, 30 ਸਾਲ ਤੋਂ ਘੱਟ ਉਮਰ ਦੇ ਲੋਕਾਂ ਵਿਚ 31% ਸਕਾਰਾਤਮਕ ਕੇਸ ਪਾਏ ਗਏ ਸਨ...
ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ਵਾਰ ਇਕੱਠੇ ਹੋ ਕੇ ਚੋਣ ਲੜਨਗੇ
. . .  about 4 hours ago
ਚੰਡੀਗੜ੍ਹ ,19 ਅਪ੍ਰੈਲ - (ਸੁਰਿੰਦਰਪਾਲ ) - ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ...
ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  about 5 hours ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  about 5 hours ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  about 5 hours ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਦਾ ਭਾਰਤ ਦੌਰਾ ਰੱਦ
. . .  about 5 hours ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਵੱਡੀ ਲਹਿਰ ਨੂੰ...
ਅਕਾਲੀ ਆਗੂਆਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਦਾ ਕੀਤਾ ਦੌਰਾ
. . .  about 5 hours ago
ਅੰਮ੍ਰਿਤਸਰ,19 ਅਪ੍ਰੈਲ (ਹਰਮਿੰਦਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। ਮਹਾਤਮਾ ਗਾਂਧੀ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ 4 ਮਾਰਚ ਨੂੰ ਢੋਲ ਮਾਰਚ ਦਾ ਐਲਾਨ

ਫ਼ਿਰੋਜ਼ਪੁਰ, 27 ਫਰਵਰੀ (ਤਪਿੰਦਰ ਸਿੰਘ)- ਲੇਬਰ ਅਤੇ ਖੇਤੀ ਕਾਨੂੰਨਾਂ, ਬਿਜਲੀ ਐਕਟ ਵਿਚ ਤਬਦੀਲੀਆਂ ਕਰਨ ਪਿੱਛੇ ਛੁਪੀ ਅਸਲੀਅਤ ਬਾਰੇ ਚਿੰਤਨ ਕਰਕੇ ਸਾਂਝੇ ਸੰਘਰਸ਼ਾਂ ਵਿਚ ਇਕਜੁਟ ਹੋ ਕੇ ਸਰਕਾਰਾਂ ਵਲੋਂ ਲਿਆਂਦੇ ਲੋਕ ਮਾਰੂ ਫ਼ੈਸਲਿਆਂ ਖ਼ਿਲਾਫ਼ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ 12 ਮਾਰਚ ਨੂੰ ਪਟਿਆਲੇ ਵਿਖੇ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਦੀ ਤਿਆਰੀ ਸਬੰਧੀ ਅੱਜ ਵੱਖ-ਵੱਖ ਠੇਕਾ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਦੀ ਫ਼ਿਰੋਜ਼ਪੁਰ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਕਨਵੈੱਨਸ਼ਨ ਕੀਤੀ ਗਈ | ਇਸ ਮੌਕੇ ਮੁਲਾਜ਼ਮ ਆਗੂਆਂ ਵਲੋਂ ਪੋਸਟਰ ਰਿਲੀਜ਼ ਕਰਦੇ ਹੋਏ 4 ਮਾਰਚ ਨੂੰ ਫ਼ਿਰੋਜ਼ਪੁਰ ਸ਼ਹਿਰ ਵਿਖੇ ਨਾਮਦੇਵ ਚੌਂਕ ਤੋਂ ਦਿੱਲੀ ਗੇਟ ਤੱਕ ਢੋਲ ਮਾਰਚ ਕਰਨ ਦਾ ਫ਼ੈਸਲਾ ਕੀਤਾ ਗਿਆ | ਮੋਰਚੇ ਦੇ ਸੂਬਾ ਆਗੂਆਂ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਦੇਸ਼ ਦੀ ਕੇਂਦਰ ਅਤੇ ਰਾਜ ਸਰਕਾਰ ਵਲੋਂ ਦੇਸੀ-ਵਿਦੇਸ਼ੀ ਕਾਰਪੋਰੇਟਰਾਂ ਦੀ ਪਹਿਲਾਂ ਤੋਂ ਜਾਰੀ ਲੁੱਟ ਅਤੇ ਜਬਰ ਦੇ ਹੱਲੇ ਨੂੰ ਹੋਰ ਤਿੱਖਾ ਕਰਨ ਲਈ ਖੇਤੀ ਅਤੇ ਜ਼ਰੂਰੀ ਸੇਵਾਵਾਂ ਦਾ ਨਿੱਜੀਕਰਨ ਕਰਨ, ਖੇਤੀ ਅਤੇ ਲੇਬਰ ਕਾਨੂੰਨਾਂ ਵਿਚ ਕੀਤੀਆਂ ਤਬਾਹਕੁਨ ਤਬਦੀਲੀਆਂ ਨੂੰ ਰੱਦ ਕਰਵਾਉਣ ਲਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ 12 ਮਾਰਚ ਨੂੰ ਪਟਿਆਲਾ ਵਿਚ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ, ਜਿਸ ਨੂੰ ਸਫਲ ਬਣਾਉਣ ਲਈ ਵੱਖ-ਵੱਖ ਜਥੇਬੰਦੀਆਂ ਦੇ ਠੇਕਾ ਮੁਲਾਜ਼ਮਾਂ ਨੂੰ ਪਰਿਵਾਰਾਂ ਸਮੇਤ ਕਾਫ਼ਲੇ ਬਣ ਕੇ ਪਟਿਆਲੇ ਪਹੁੰਚਣ ਲਈ ਲਾਮਬੰਦ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਸਰਕਾਰੀ ਅਦਾਰਿਆਂ ਅਤੇ ਖੇਤੀ ਕਾਰੋਬਾਰ ਦਾ ਨਿੱਜੀਕਰਨ ਬੰਦ ਕਰੋ, ਖੇਤੀ ਅਤੇ ਲੇਬਰ ਕਾਨੂੰਨਾਂ 'ਚ ਕੀਤੀਆਂ ਤਬਾਹਕੁਨ ਤਬਦੀਲੀਆਂ ਰੱਦ ਕਰੋ, ਸਮੂਹ ਵਿਭਾਗਾਂ 'ਚ ਕੰਮ ਕਰਦੇ ਆਊਟ ਸੋਰਸਿੰਗ, ਇਨਲਿਸਟਮੈਂਟ, ਠੇਕੇਦਾਰਾਂ, ਕੰਪਨੀਆਂ, ਸੁਸਾਇਟੀਆਂ, ਕੰਟਰੈਕਚੂਅਲ, ਵਰਕਚਾਰਜਡ, ਡੇਲੀਵੇਜ, ਆਡਹਾਕ, ਮਾਣਭੱਤਿਆਂ ਰਾਹੀਂ ਲੱਗੇ ਠੇਕਾ ਮੁਲਾਜ਼ਮਾਂ ਨੂੰ ਪਿੱਤਰੀ ਵਿਭਾਗਾਂ 'ਚ ਲਿਆ ਕੇ ਬਿਨਾਂ ਸ਼ਰਤ ਰੈਗੂਲਰ ਕਰੋ, ਬਿਜਲੀ ਐਕਟ 2003 ਅਤੇ 2020 ਰੱਦ ਕਰੋ, ਠੇਕਾ ਕਾਮਿਆਂ ਦੀ 3 ਸਾਲ, 5 ਸਾਲ ਅਤੇ 10 ਸਾਲਾਂ ਸੇਵਾ ਉਪਰੰਤ ਉੱਤਮ ਅਹੁਦੇ ਦਾ ਤਨਖ਼ਾਹ ਸਕੇਲ ਦਿੱਤਾ ਜਾਵੇ | ਵੱਖ-ਵੱਖ ਠੇਕਾ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਪਨਬੱਸ ਦੇ ਫ਼ਿਰੋਜ਼ਪੁਰ ਡਿਪੂ ਦੇ ਸੈਕਟਰੀ ਕੰਵਲਜੀਤ ਸਿੰਘ ਮਾਨੋਚਾਹਲ, ਹਰਜੀਤ ਸਿੰਘ, ਕੈਸ਼ੀਅਰ ਮੁੱਖਪਾਲ ਸਿੰਘ, ਜਲ ਸਪਲਾਈ ਯੂਨੀਅਨ ਤੋਂ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ, ਮੀਤ ਪ੍ਰਧਾਨ ਬਲਜਿੰਦਰ ਸਿੰਘ ਗਿੱਲ, ਮਲਕੀਤ ਸਿੰਘ ਨੇ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਉਕਤ ਮੰਗਾਂ ਦਾ ਨਿਪਟਾਰਾ ਕਰਵਾਉਣ ਲਈ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਇਕੋ ਮੰਚ 'ਤੇ ਇਕੱਠੇ ਹੋ ਕੇ ਸੰਘਰਸ਼ਾਂ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ |

ਮਿਡ-ਡੇ ਮੀਲ ਕੁੱਕਾਂ ਨੇ ਕੀਤੀ ਮੀਟਿੰਗ

ਗੁਰੂਹਰਸਹਾਏ, 27 ਫਰਵਰੀ (ਕਪਿਲ ਕੰਧਾਰੀ)- ਅੱਜ ਗੁਰੂਹਰਸਹਾਏ ਦੇ ਰੇਲਵੇ ਪਾਰਕ ਵਿਖੇ ਮਿਡ-ਡੇ ਮੀਲ ਕੁੱਕ ਯੂਨੀਅਨ ਬਲਾਕ ਗੁਰੂਹਰਸਹਾਏ ਦੀ ਮੀਟਿੰਗ ਰਜਨੀ ਦੇਵੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਸੂਬਾ ਜਨਰਲ ਸਕੱਤਰ ਪਰਮਜੀਤ ਕੌਰ ਸੈਦਾਂ ...

ਪੂਰੀ ਖ਼ਬਰ »

ਘਰੇਲੂ ਝਗੜੇ ਦੇ ਚੱਲਦਿਆਂ ਪਤੀ ਨੇ ਸਾਥੀਆਂ ਸਮੇਤ ਬੇਟੇ ਤੇ ਪਤਨੀ ਦੀ ਕੀਤੀ ਕੁੱਟਮਾਰ

ਜ਼ੀਰਾ, 27 ਫਰਵਰੀ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਵਿਖੇ ਘਰੇਲੂ ਝਗੜੇ ਕਾਰਨ ਇਕ ਵਿਅਕਤੀ ਨੇ ਆਪਣੇ ਘਰ ਵਿਚ ਵੜ ਕੇ ਪਤਨੀ ਅਤੇ ਬੇਟੇ ਦੀ ਆਪਣੇ ਸਾਥੀਆਂ ਨਾਲ ਮਿਲ ਕੇ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੇ ਨਾਲ-ਨਾਲ ਜ਼ਲੀਲ ਕਰਨ ਦੇ ਮਾਮਲੇ ਵਿਚ ਜ਼ੀਰਾ ਪੁਲਿਸ ਵਲੋਂ ਪਤੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਫ਼ਿਰੋਜ਼ਪੁਰ, 27 ਫਰਵਰੀ (ਰਾਕੇਸ਼ ਚਾਵਲਾ)- ਥਾਣਾ ਕੈਂਟ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਦੇ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਸ਼ੱਕੀ ...

ਪੂਰੀ ਖ਼ਬਰ »

ਗੁਰੂਹਰਸਹਾਏ ਅੰਦਰ ਕਾਲੇ ਕਾਨੂੰਨਾਂ ਖ਼ਿਲਾਫ਼ ਰੋਸ ਮਾਰਚ 2 ਨੂੰ

ਗੁਰੂਹਰਸਹਾਏ, 27 ਫਰਵਰੀ (ਹਰਚਰਨ ਸਿੰਘ ਸੰਧੂ)- ਕੇਂਦਰ ਸਰਕਾਰ ਵਲੋਂ ਖੇਤੀ ਦੇ ਪਾਸ ਕੀਤੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਧੱਕੇਸ਼ਾਹੀ ਕਰਕੇ ਸਰਕਾਰ ਨਾਜਾਇਜ਼ ਪਰਚੇ ...

ਪੂਰੀ ਖ਼ਬਰ »

ਵਿਧਾਨ ਸਭਾ ਘਿਰਾਓ 'ਚ ਹਲਕਾ ਜ਼ੀਰਾ ਤੋਂ ਵੱਡੀ ਗਿਣਤੀ 'ਚ ਚੰਡੀਗੜ੍ਹ ਪਹੁੰਚਣਗੇ ਵਰਕਰ- ਅਵਤਾਰ ਸਿੰਘ ਜ਼ੀਰਾ

ਮੱਲਾਂਵਾਲਾ, 27 ਫਰਵਰੀ (ਗੁਰਦੇਵ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਦੀ ਅਗਵਾਈ ਹੇਠ 1 ਮਾਰਚ ਨੂੰ ਚੰਡੀਗੜ੍ਹ ਦੇ ਸੈਕਟਰ-25 ਵਿਚ ਮਹਾਂ ਰੈਲੀ ਕੀਤੀ ਜਾਵੇਗੀ | ਇਸ ਰੈਲੀ ਵਿਚ ਹਲਕਾ ਜ਼ੀਰਾ ਤੋਂ ਵੱਡੀ ...

ਪੂਰੀ ਖ਼ਬਰ »

ਗੁਰੂਹਰਸਹਾਏ ਪੁਲਿਸ ਨੇ ਤੜਕਸਾਰ ਘਰਾਂ 'ਚ ਛਾਪੇਮਾਰੀ ਕਰਕੇ ਦਬੋਚੇ ਕਈ ਨਸ਼ਾ ਤਸਕਰ

ਗੁਰੂਹਰਸਹਾਏ, 27 ਫਰਵਰੀ (ਕਪਿਲ ਕੰਧਾਰੀ)- ਪੰਜਾਬ ਸਰਕਾਰ ਵਲੋਂ ਚਲਾਈ ਗਈ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਦੇ ਤਹਿਤ ਅਤੇ ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ. ਭਾਗੀਰਥ ਮੀਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹਿਰ ਅੰਦਰ ਨਸ਼ੇ 'ਤੇ ਠੱਲ੍ਹ ਪਾਉਣ ਦੇ ਲਈ ਅੱਜ ਤੜਕਸਾਰ ਕਰੀਬ 5 ...

ਪੂਰੀ ਖ਼ਬਰ »

ਗੁਰਦੁਆਰਾ ਨਾਨਕ ਨਗਰੀ ਜ਼ੀਰਾ ਵਿਖੇ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਦਾ ਅਵਤਾਰ ਪੁਰਬ ਸ਼ਰਧਾ ਨਾਲ ਮਨਾਇਆ

ਜ਼ੀਰਾ, 27 ਫਰਵਰੀ (ਮਨਜੀਤ ਸਿੰਘ ਢਿੱਲੋਂ)- ਗੁਰਦੁਆਰਾ ਨਾਨਕ ਨਗਰੀ ਜ਼ੀਰਾ ਵਿਖੇ ਪ੍ਰਬੰਧਕ ਕਮੇਟੀ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਜੀ ਦਾ ਅਵਤਾਰ ਪੁਰਬ ਬੜੀ ਹੀ ਸ਼ਰਧਾ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਜ਼ੀਰਾ, 27 ਫਰਵਰੀ (ਜੋਗਿੰਦਰ ਸਿੰਘ ਕੰਡਿਆਲ)- ਸ੍ਰੀ ਗੁਰੂ ਰਵਿਦਾਸ ਜੀ ਦਾ 644ਵਾਂ ਪ੍ਰਕਾਸ਼ ਦਿਹਾੜਾ ਸ੍ਰੀ ਗੁਰੂ ਰਵਿਦਾਸ ਸਭਾ ਜ਼ੀਰਾ ਵਲੋਂ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਧਾਰਮਿਕ ਸਮਾਗਮ ਕਰਵਾ ਕੇ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ 644ਵਾਂ ਅਵਤਾਰ ਦਿਹਾੜਾ ਮਨਾਇਆ

ਤਲਵੰਡੀ ਭਾਈ, 27 ਫਰਵਰੀ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੇ ਪੁਰਾਣਾ ਬੱਸ ਅੱਡਾ ਵਿਖੇ ਗੁਰੂ ਰਵਿਦਾਸ ਜੀ ਮਹਾਰਾਜ ਦੇ 644ਵੇਂ ਅਵਤਾਰ ਦਿਹਾੜੇ ਨੂੰ ਸਮਰਪਿਤ ਸੰਖੇਪ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਗੁਰੂ ਰਵਿਦਾਸ ਜੀ ਦੀ ਬਾਣੀ ਦੇ ਪਾਠ ਉਪਰੰਤ ਉਨ੍ਹਾਂ ...

ਪੂਰੀ ਖ਼ਬਰ »

ਮੁੱਖ ਅਧਿਆਪਕ ਕੁਲਵਿੰਦਰ ਸਿੰਘ ਦੇ ਸਨਮਾਨ ਹਿੱਤ ਸਮਾਗਮ

ਤਲਵੰਡੀ ਭਾਈ, 27 ਫਰਵਰੀ (ਕੁਲਜਿੰਦਰ ਸਿੰਘ ਗਿੱਲ)- ਪਿੰਡ ਸਾਧੂ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ) ਤਲਵੰਡੀ ਭਾਈ ਦੇ ਮੁੱਖ ਅਧਿਆਪਕ ਕੁਲਵਿੰਦਰ ਸਿੰਘ ਦੇ ਮਾਣ ਹਿੱਤ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਆਰੰਭਤਾ ਮੌਕੇ ਸਕੂਲ ...

ਪੂਰੀ ਖ਼ਬਰ »

ਕੋਰੋਨਾ ਦੇ 3 ਮਾਮਲੇ ਆਏ ਸਾਹਮਣੇ, ਇਕ ਦੀ ਮੌਤ

ਫ਼ਿਰੋਜ਼ਪੁਰ, 27 ਫਰਵਰੀ (ਤਪਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹੇ ਅੰਦਰ ਅੱਜ 3 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਅਤੇ ਇਕ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋ ਜਾਣ ਦੀ ਸੂਚਨਾ ਹੈ | ਸਿਹਤ ਵਿਭਾਗ ਵਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ 883 ...

ਪੂਰੀ ਖ਼ਬਰ »

ਗੁਰੂਹਰਸਹਾਏ ਨਗਰ ਕੌ ਾਸਲ ਦੀ ਪ੍ਰਧਾਨਗੀ ਲਈ ਹੁਣ ਧਾਨਕ ਬਰਾਦਰੀ ਦੇ ਕੌ ਾਸਲਰ ਜਗਦੀਸ਼ ਕੁਮਾਰ ਨੇ ਦਾਅਵੇਦਾਰੀ ਜਤਾਈ

ਗੁਰੂਹਰਸਹਾਏ, 27 ਫਰਵਰੀ (ਹਰਚਰਨ ਸਿੰਘ ਸੰਧੂ)- ਨਗਰ ਕੌਂਸਲ ਦੀਆਂ ਸੰਪੰਨ ਹੋਈਆਂ ਚੋਣਾਂ ਤੋਂ ਬਾਅਦ ਹੁਣ ਗੁਰੂਹਰਸਹਾਏ ਨਗਰ ਕੌਂਸਲ ਦੇ ਪ੍ਰਧਾਨ ਪਦ ਲਈ ਦਾਅਵੇਦਾਰਾਂ ਦੀ ਸੂਚੀ ਲੰਬੀ ਹੁੰਦੀ ਜਾ ਰਹੀ ਹੈ | ਪ੍ਰਧਾਨ ਪਦ ਲਈ ਹੁਣ ਕਾਂਗਰਸ ਪਾਰਟੀ ਦੀ ਲੰਮੇ ਸਮੇਂ ਤੋਂ ...

ਪੂਰੀ ਖ਼ਬਰ »

ਜੈਨੇਸਿਸ ਇੰਸਟੀਚਿਊਟ ਆਫ਼ ਡੈਂਟਲ ਸਾਇੰਸ ਐਂਡ ਰਿਸਰਚ 'ਚ ਮਨਾਇਆ ਓਰਲ ਪੈਥੋਲਾਜਿਸਟ ਦਿਵਸ

ਫ਼ਿਰੋਜ਼ਪੁਰ, 27 ਫਰਵਰੀ (ਤਪਿੰਦਰ ਸਿੰਘ)- ਜੈਨੇਸਿਸ ਇੰਸਟੀਚਿਊਟ ਆਫ਼ ਡੈਂਟਲ ਸਾਇੰਸ ਐਂਡ ਰਿਸਰਚ ਵਿਚ ਓਰਲ ਪੈਥੋਲਾਜੀ ਦੇ ਭੀਸ਼ਮ ਪਿਤਾਮਾ, ਉੱਘੇ ਮੌਖਿਕ ਵਿਗਿਆਨੀ, ਮਰਹੂਮ ਡਾ: ਐੱਚ.ਐਮ ਢੋਲਕੀਆ ਦੇ ਜਨਮ ਸ਼ਤਾਬਦੀ ਨੂੰ ਸਮਰਪਿਤ ਓਰਲ ਪੈਥੋਲਾਜਿਸਟ ਡੇਅ ਦੇ ...

ਪੂਰੀ ਖ਼ਬਰ »

ਬੜੀ ਤੇਜ਼ੀ ਨਾਲ ਕਰਵਾਇਆ ਜਾ ਰਿਹਾ ਹੈ ਸ਼ਹਿਰ ਦਾ ਵਿਕਾਸ- ਅਨਿਲਜੀਤ ਸਿੰਘ ਬੇਦੀ

ਗੁਰੂਹਰਸਹਾਏ, 27 ਫਰਵਰੀ (ਕਪਿਲ ਕੰਧਾਰੀ)- ਚੋਣਾਂ ਦੌਰਾਨ ਗੁਰੂਹਰਸਹਾਏ ਸ਼ਹਿਰ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਗੁਰੂਹਰਸਹਾਏ ਸ਼ਹਿਰ ਦਾ ਵਿਕਾਸ ਬੜੀ ...

ਪੂਰੀ ਖ਼ਬਰ »

ਰਾਣਾ ਸੋਢੀ ਵਲੋਂ ਗੁਰੂ ਰਵਿਦਾਸ ਮੰਦਰ ਨੂੰ ਭੇਜੀ 22 ਹਜ਼ਾਰ ਦੀ ਰਾਸ਼ੀ

ਗੁਰੂਹਰਸਹਾਏ, 27 ਫਰਵਰੀ (ਹਰਚਰਨ ਸਿੰਘ ਸੰਧੂ)- ਧਾਰਮਿਕ ਸੰਸਥਾਵਾਂ 'ਚ ਸੇਵਾ ਕਰਨ 'ਚ ਮੋਹਰੀ ਰਹਿਣ ਵਾਲੇ ਹਲਕਾ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਗੁਰੂ ਰਵੀਦਾਸ ਜੀ ਪ੍ਰਕਾਸ਼ ਉਤਸਵ ਮੌਕੇ ਮੰਦਰ ਰਵੀਦਾਸ ਗੁਰੂਹਰਸਹਾਏ ਨੂੰ ਸੇਵਾ ਲਈ 22 ਹਜ਼ਾਰ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦਾ ਕੰਮ ਜਾਰੀ

ਫ਼ਿਰੋਜ਼ਪੁਰ, 27 ਫਰਵਰੀ (ਤਪਿੰਦਰ ਸਿੰਘ)- ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਹਰੇਕ ਲੋੜਵੰਦ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵਲੋਂ 28 ਫਰਵਰੀ ਤੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਇਸੇ ਲੜੀ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਰਾਏ ਸਿੱਖ ਸਮਾਜ ਸੁਧਾਰ ਸਭਾ ਵਲੋਂ ਗੁਰਦੀਪ ਸਿੰਘ ਵੜਵਾਲ ਦਾ ਸਨਮਾਨ

ਮਮਦੋਟ, 27 ਫਰਵਰੀ (ਸੁਖਦੇਵ ਸਿੰਘ ਸੰਗਮ)- ਆਲ ਇੰਡੀਆ ਰਾਏ ਸਿੱਖ ਸਮਾਜ ਸੁਧਾਰ ਸਭਾ ਵਲੋਂ ਮੰਦਰ ਮਾਤਾ ਨਹਿਰਾਂ ਵਾਲੀ ਵਿਖੇ ਕੀਤੀ ਗਈ ਮੀਟਿੰਗ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਬਕਾ ਉਪ ਰਾਜਦੂਤ ਜਰਮਨੀ ਗੁਰਦੀਪ ਸਿੰਘ ਵੜਵਾਲ ਨੂੰ ਸਨਮਾਨਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਮਯੰਕ ਫਾਊਾਡੇਸ਼ਨ ਨੇ ਬਜ਼ੁਰਗਾਂ ਨਾਲ ਮਨਾਇਆ ਅੰਤਰ ਰਾਸ਼ਟਰੀ ਐਨ.ਜੀ.ਓ. ਦਿਵਸ

ਫ਼ਿਰੋਜ਼ਪੁਰ, 27 ਫਰਵਰੀ (ਤਪਿੰਦਰ ਸਿੰਘ)- ਸਮਾਜ ਸੇਵਾ ਦੇ ਖੇਤਰ ਵਿਚ ਮੋਹਰੀ ਸੰਸਥਾ ਮਯੰਕ ਫਾਉਂਡੇਸ਼ਨ ਵਲੋਂ ਫ਼ਿਰੋਜ਼ਪੁਰ ਦੇ ਬਾਗਬਾਨ ਵਿਚ ਬਜ਼ੁਰਗਾਂ ਨਾਲ ਅੱਜ ਅੰਤਰਰਾਸ਼ਟਰੀ ਐਨ.ਜੀ.ਓ. ਦਿਵਸ ਮਨਾਇਆ ਗਿਆ | ਸੀਨੀਅਰ ਸਿਟੀਜ਼ਨ ਕੌਂਸਲ ਦੇ ਪ੍ਰਧਾਨ ਪੀ.ਡੀ. ਸ਼ਰਮਾ ...

ਪੂਰੀ ਖ਼ਬਰ »

ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਵਿਦਾਸ ਦਾ 644ਵਾਂ ਜਨਮ ਦਿਹਾੜਾ

ਗੁਰੂਹਰਸਹਾਏ, 27 ਫਰਵਰੀ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਕੋਲ ਬਣੇ ਗੁਰੂ ਰਵਿਦਾਸ ਮੰਦਿਰ ਵਿਚ ਸ੍ਰੀ ਗੁਰੂ ਰਵਿਦਾਸ ਜੀ ਜਨਮ ਦਿਹਾੜਾ ਬੜੀ ਸ਼ਰਧਾ ਤੇ ਧੂਮਧਾਮ ਦੇ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰੂ ਰਵਿਦਾਸ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਲੋੜਵੰਦ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਰਾਸ਼ੀ ਤਕਸੀਮ

ਤਲਵੰਡੀ ਭਾਈ, 27 ਫਰਵਰੀ (ਕੁਲਜਿੰਦਰ ਸਿੰਘ ਗਿੱਲ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਵਲੋਂ ਸੰਸਥਾ ਦੇ ਇੱਥੇ ਜ਼ਿਲ੍ਹਾ ਦਫ਼ਤਰ ਵਿਖੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਪੈਨਸ਼ਨ ਵੰਡ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਤਲਵੰਡੀ ...

ਪੂਰੀ ਖ਼ਬਰ »

ਮਖੂ ਸ਼ਹਿਰ ਵਿਖੇ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ

ਮਖੂ, 27 ਫਰਵਰੀ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਮਖੂ ਸ਼ਹਿਰ ਦੇ ਮੇਨ ਚੌਂਕ ਵਿਚ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਰਵਿਦਾਸ ਭਾਈਚਾਰੇ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਅਜੇ ਕੁਮਾਰ, ਦੇਵ ਰਾਜ, ਜੋਗਿੰਦਰਪਾਲ ਐਮ.ਸੀ., ਅਸ਼ੋਕ ਕੁਮਾਰ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX