ਤਾਜਾ ਖ਼ਬਰਾਂ


ਗੁਰੂਹਰਸਹਾਏ ਕਤਲ ਕੇਸ ਦੀ ਗੁੱਥੀ ਸੁਲਝੀ, ਪੰਜ ਦੋਸ਼ੀ ਕਾਬੂ, ਹਥਿਆਰ ਬਰਾਮਦ
. . .  21 minutes ago
ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਪੁਲਿਸ ਵੱਲੋਂ 14 ਅਪ੍ਰੈਲ ਨੂੰ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਪੰਜੇ ਕੇ ਉਤਾੜ ਵਿਖੇ ਹੋਏ ਕਤਲ ਦੇ ਮਾਮਲੇ ਵਿਚ...
ਕੋਰੋਨਾ ਕਾਰਨ ਦਿੱਲੀ ਦੇ ਵਿਗੜੇ ਹਾਲਾਤ, ਕੇਜਰੀਵਾਲ ਨੇ ਮੋਦੀ ਨੂੰ ਮਦਦ ਦੀ ਕੀਤੀ ਅਪੀਲ
. . .  28 minutes ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਵਿਚ ਕੋਰੋਨਾ ਦੇ ਬੇਕਾਬੂ ਹੋਏ ਹਾਲਾਤ ਨੂੰ ਮੁੱਖ ਰੱਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਦਿੱਲੀ ਦੀ ਮਦਦ ਲਈ ਅਪੀਲ...
ਬਾਰਦਾਨੇ ਦੀ ਘਾਟ ਤੇ ਕਣਕ ਦੀ ਖ਼ਰੀਦ ਘੱਟ ਹੋਣ ਕਾਰਨ ਕਿਸਾਨ ਪ੍ਰੇਸ਼ਾਨ
. . .  43 minutes ago
ਮੰਡੀ ਲਾਧੂਕਾ (ਫਾਜ਼ਿਲਕਾ), 18 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ) - ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਤਾਂ ਸ਼ੁਰੂ ਕਰ ਦਿੱਤੀ ਗਈ ਹੈ ਪਰ ਬਾਰਦਾਨਾ ਨਾ ਮਿਲਣ ਕਾਰਨ ਅਤੇ ਖ਼ਰੀਦ ਏਜੰਸੀਆਂ ਵਲੋਂ ਬਹੁਤ ਘੱਟ ਖ਼ਰੀਦ ਲਿਖਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣਾ ਪੈ ਰਿਹਾ ਹੈ। ਜਦੋਂ ਦਾਣਾ ਮੰਡੀ ਚੱਕ ਖੇੜੇ ਵਾਲਾ (ਜੈਮਲਵਾਲਾ)...
ਅੱਗ ਨਾਲ ਸਾਢੇ 10 ਏਕੜ ਖੜ੍ਹੀ ਕਣਕ ਸੜਕੇ ਹੋਈ ਸੁਆਹ
. . .  about 1 hour ago
ਠੱਠੀ ਭਾਈ (ਮੋਗਾ), 18 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਮੋਗਾ ਜ਼ਿਲ੍ਹੇ ਦੇ ਪਿੰਡ ਢਿਲਵਾਂ ਵਾਲਾ ਵਿਖੇ ਕਣਕ ਨੂੰ ਅੱਗ ਲੱਗਣ ਕਾਰਨ ਲਗਭਗ ਸਾਢੇ 10 ਏਕੜ ਖੜ੍ਹੀ ਕਣਕ ਸੜ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਲੱਗਣ ਕਾਰਨ ਇਕ ਗ਼ਰੀਬ ਕਿਸਾਨ ਅਜਮੇਰ ਸਿੰਘ ਵਾਸੀ ਪਿੰਡ ਥਰਾਜ ਜੋ ਠੇਕੇ 'ਤੇ...
ਆਈ.ਪੀ.ਐਲ. 2021 : ਬੈਂਗਲੁਰੂ ਨੇ ਜਿੱਤੀ ਟਾਸ, ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  about 1 hour ago
 
ਮਹਾਂ ਰੈਲੀ ਵਿਚ ਵੱਡੀ ਪੱਧਰ 'ਤੇ ਕਿਸਾਨਾਂ ਮਜ਼ਦੂਰਾਂ ਵਲੋਂ ਸ਼ਮੂਲੀਅਤ
. . .  1 minute ago
ਅੰਮ੍ਰਿਤਸਰ, 18 ਅਪ੍ਰੈਲ (ਹਰਮਿੰਦਰ ਸਿੰਘ) - ਕਿਸਾਨਾਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਸੰਬੋਧਨ ਕਰਦੇ ਕਿਸਾਨ ਆਗੂਆਂ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ...
ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼ 1 ਤੇ ਫ਼ੇਜ਼ 2 ਵਿਚ ਮੁਕੰਮਲ ਲਾਕਡਾਊਨ ਦੇ ਨਿਰਦੇਸ਼
. . .  about 1 hour ago
ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ) - ਕੋਰੋਨਾ ਪਾਜ਼ੀਟਿਵ ਦੇ ਮਾਮਲੇ ਵਧਣ ਕਰਕੇ ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼-1 ਅਤੇ ਅਰਬਨ ਅਸਟੇਟ ਦੁੱਗਰੀ ਫ਼ੇਜ਼-2 ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ...
ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਅਤੇ ਨੀਲ ਨਿਤਿਨ ਮੁਕੇਸ਼ ਕੋਰੋਨਾ ਪਾਜ਼ੀਟਿਵ
. . .  about 2 hours ago
ਨਵੀਂ ਦਿੱਲੀ, 18 ਅਪ੍ਰੈਲ - ਬਾਲੀਵੁੱਡ ਦੇ ਕਈ ਸਟਾਰ ਕੋਰੋਨਾ ਤੋਂ ਪੀੜਤ ਹੋ ਗਏ ਹਨ। ਇਸ ਵਿਚਕਾਰ ਅਰਜੁਨ ਰਾਮਪਾਲ ਤੇ ਨੀਲ ਨਿਤਿਨ ਮੁਕੇਸ਼ ਵੀ ਕੋਰੋਨਾ ਪਾਜ਼ੀਟਿਵ...
ਮੰਡੀਆਂ ਵਿਚ ਬਾਰਦਾਨੇ ਦੀ ਕੋਈ ਕਮੀ ਨਹੀਂ - ਭਰਤ ਭੂਸ਼ਨ ਆਸ਼ੂ
. . .  about 2 hours ago
ਲੁਧਿਆਣਾ, 18 ਅਪ੍ਰੈਲ - ਮੰਡੀਆਂ ਵਿਚ ਬਾਰਦਾਨੇ ਦੀ ਕਮੀ ਦੀਆਂ ਸ਼ਿਕਾਇਤਾਂ ਵਿਚਕਾਰ ਪੰਜਾਬ ਦੇ ਫੂਡ ਸਪਲਾਈ ਮੰਤਰੀ ਭਰਤ ਭੂਸ਼ਨ ਆਸ਼ੂ ਨੇ ਕਿਹਾ ਹੈ ਕਿ ਮੰਡੀਆਂ ਵਿਚ ਬਾਰਦਾਨੇ ਦੀ ਕਮੀ...
ਸਰਬੱਤ ਦਾ ਭਲਾ ਟਰੱਸਟ ਜੇਲ੍ਹਾਂ 'ਚ ਖੋਲ੍ਹੇਗਾ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ
. . .  about 3 hours ago
ਅੰਮ੍ਰਿਤਸਰ,18 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ )- ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤਿਆਂ ਆਪਣੀ ਜੇਬ ਵਿਚੋਂ ਹੀ ਹਰ ਸਾਲ ਕਰੋੜਾਂ ਰੁਪਏ ਖ਼ਰਚ ਕਰ ਕੇ ਦੇਸ਼ ਵਿਦੇਸ਼ ਅੰਦਰ ਲੋੜਵੰਦਾਂ ਦੀ ਔਖੇ ਵੇਲੇ ਬਾਂਹ...
ਹਲਕਾ ਰਾਜਾਸਾਂਸੀ ਤੋਂ ਸੈਂਕੜੇ ਕਿਸਾਨ ਮਹਾਂ ਰੈਲੀ ਲਈ ਹੋਏ ਰਵਾਨਾ
. . .  about 3 hours ago
ਲੋਪੋਕੇ, 18 ਅਪ੍ਰੈਲ ( ਗੁਰਵਿੰਦਰ ਸਿੰਘ ਕਲਸੀ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਾਣਾ ਮੰਡੀ ਭਗਤਾ ਵਾਲਾ ਵਿਖੇ ਕਰਵਾਈ ਜਾ ਰਹੀ ਮਹਾਂ ਰੈਲੀ ਵਿਚ...
ਕੋਰੋਨਾ ਕਾਰਨ ਪੱਛਮੀ ਬੰਗਾਲ ਵਿਚ ਰਾਹੁਲ ਨੇ ਰੱਦ ਕੀਤੀਆਂ ਆਪਣੀਆਂ ਚੋਣ ਰੈਲੀਆਂ, ਦੂਸਰਿਆ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਆ
. . .  about 3 hours ago
ਨਵੀਂ ਦਿੱਲੀ, 18 ਅਪ੍ਰੈਲ - ਕੋਰੋਨਾ ਲਾਗ ਦੇ ਵੱਧ ਰਹੇ ਮਾਮਲਿਆਂ ਵਿਚਕਾਰ ਕਾਂਗਰਸ ਦੇ ਮੁੱਖ ਲੀਡਰ ਤੇ ਸਟਾਰ ਪ੍ਰਚਾਰਕ ਰਾਹੁਲ ਗਾਂਧੀ ਨੇ ਬੰਗਾਲ ਵਿਚ ਆਪਣੀਆਂ ਚੋਣ ਰੈਲੀਆਂ ਰੱਦ ਕਰਨ ਦਾ...
ਸੈਂਕੜੇ ਕਿਸਾਨ ਤੇ ਮਜ਼ਦੂਰ ਦਿੱਲੀ ਦੇ ਬਾਰਡਰ 'ਚ ਧਰਨੇ 'ਚ ਸ਼ਾਮਲ ਹੋਣ ਲਈ ਰਵਾਨਾ
. . .  about 4 hours ago
ਚੋਗਾਵਾਂ, 18 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਬਲਾਕ ਚੋਗਾਵਾਂ ਦੇ ਪ੍ਰਧਾਨ ਪ੍ਰਗਟ ਸਿੰਘ, ਮੇਜਰ ਸਿੰਘ, ਯੂਥ ਵਿੰਗ ਦੇ ਪ੍ਰਧਾਨ...
ਹੁਣ ਕੋਰੋਨਾ ਦੀ ਨਵੀਂ ਲਹਿਰ ਕਾਰਨ ਜੇ.ਈ.ਈ. ਮੇਨ 2021 ਪ੍ਰੀਖਿਆ ਮੁਲਤਵੀ
. . .  about 1 hour ago
ਨਵੀਂ ਦਿੱਲੀ, 18 ਅਪ੍ਰੈਲ - ਦੇਸ਼ ਵਿਚ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਟੈਸਟਿੰਗ ਏਜੰਸੀ ਐਨ.ਟੀ.ਏ. ਨੇ ਜੇ.ਈ.ਈ. ਮੇਨ 2021 ਅਪ੍ਰੈਲ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ...
ਦਰਦਨਾਕ ਸੜਕ ਹਾਦਸੇ 'ਚ 52 ਸਾਲਾ ਔਰਤ ਦੀ ਮੌਤ
. . .  about 5 hours ago
ਮੁਕੰਦਪੁਰ, 18 ਅਪ੍ਰੈਲ (ਸੁਖਜਿੰਦਰ ਸਿੰਘ ਬਖਲੌਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਮੇਨ ਸੜਕ 'ਤੇ ਤਲਵੰਡੀ ਫੱਤੂ ਨਹਿਰ ਦੇ ਨਜ਼ਦੀਕ ਟਰੱਕ ਤੇ ਮੋਟਰ ਸਾਈਕਲ ਦੀ ਟੱਕਰ 'ਚ ਇਕ 52 ਸਾਲਾ...
ਬਿਜਲੀ ਦੀਆਂ ਕੇਬਲ ਤੇ ਤਾਰਾਂ ਵਿਚ ਫਸਿਆ ਟਰੱਕ, ਆਵਾਜਾਈ ਠੱਪ, ਵੱਡਾ ਹਾਦਸਾ ਹੋਣੋਂ ਟਲਿਆ
. . .  about 5 hours ago
ਖਰੜ, 18 ਅਪ੍ਰੈਲ (ਗੁਰਮੁੱਖ ਸਿੰਘ ਮਾਨ) - ਖਰੜ ਲਾਡਰਾ ਸੜਕ 'ਤੇ ਬਿਜਲੀ ਦੀਆਂ ਸਪਲਾਈ ਵਾਲੀਆਂ ਕੇਬਲ ਅਤੇ ਤਾਰਾਂ ਇਕ ਵੱਡੇ ਟਰੱਕ ਵਿਚ ਫਸ ਗਈਆਂ। ਜਿਸ ਕਾਰਨ ਸਥਾਨਕ ਰੋਡ 'ਤੇ ਆਵਾਜਾਈ ਮੁਕੰਮਲ ਰੂਪ ਵਿਚ ਬੰਦ ਹੋ ਗਈ। ਪਾਵਰਕਾਮ ਦੀ ਟੀਮ ਮੌਕੇ 'ਤੇ...
ਬੀ.ਐਸ.ਐਫ. ਨੇ ਹਿੰਦ-ਪਾਕਿ ਸਰਹੱਦ ਤੋਂ ਫੜੀ 11 ਕਰੋੜ ਦੀ ਹੈਰੋਇਨ
. . .  about 6 hours ago
ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਸੀਮਾ ਸੁਰੱਖਿਆ ਬਲ ਦੀ 29 ਬਟਾਲੀਅਨ ਨੇ ਹਿੰਦ-ਪਾਕਿ ਸਰਹੱਦ ਤੋਂઠਦੋ ਕਿੱਲੋ ਡੇਢ ਸੌ ਗਰਾਮ ਹੈਰੋਇਨ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ...
ਭਾਰਤ ਵਿਚ ਨਿੱਤ ਨਵੇਂ ਬਣ ਰਹੇ ਕੋਰੋਨਾ ਦੇ ਰਿਕਾਰਡ, ਪ੍ਰਧਾਨ ਮੰਤਰੀ ਵਾਰਾਨਸੀ ਦੀ ਸਥਿਤੀ ਦਾ ਅੱਜ ਲੈਣਗੇ ਜਾਇਜ਼ਾ
. . .  about 6 hours ago
ਨਵੀਂ ਦਿੱਲੀ, 18 ਅਪ੍ਰੈਲ - ਭਾਰਤ ਵਿਚ ਕੋਰੋਨਾ ਦੀ ਨਵੀਂ ਲਹਿਰ ਕਾਰਨ ਪਿਛਲੇ 24 ਘੰਟਿਆਂ ਵਿਚ ਰਿਕਾਰਡ 2 ਲੱਖ 61 ਹਜ਼ਾਰ 500 ਨਵੇਂ ਮਾਮਲੇ ਦਰਜ ਹੋਏ ਹਨ ਅਤੇ 1501 ਮੌਤਾਂ ਦਰਜ ਕੀਤੀਆਂ ਗਈਆਂ ਹਨ...
ਕੁੰਭ ਮੇਲੇ ਵਿਚ ਗਏ ਦਿੱਲੀ ਵਾਸੀਆਂ ਲਈ ਕੇਜਰੀਵਾਲ ਸਰਕਾਰ ਵਲੋਂ ਵਿਸ਼ੇਸ਼ ਹਦਾਇਤਾਂ
. . .  about 7 hours ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਸਰਕਾਰ ਵਲੋਂ ਉਨ੍ਹਾਂ ਦਿੱਲੀ ਵਾਸੀਆਂ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ 4 ਅਪ੍ਰੈਲ ਤੋਂ ਹਰਿਦੁਆਰ ਵਿਖੇ ਕੁੰਭ ਮੇਲੇ ਵਿਚ ਗਏ, ਉਨ੍ਹਾਂ ਨੂੰ ਆਪਣੇ ਵੇਰਵੇ ਦਿੱਲੀ ਸਰਕਾਰ ਦੇ ਪੋਰਟਲ ਵਿਚ ਜਮਾਂ ਕਰਾਉਣ ਲਈ...
ਹਸਪਤਾਲ ਵਿਚ ਅੱਗ ਲੱਗਣ ਕਾਰਨ 5 ਮਰੀਜ਼ਾਂ ਦੀ ਮੌਤ
. . .  about 7 hours ago
ਰਾਏਪੁਰ, 18 ਅਪ੍ਰੈਲ - ਛਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਪਚਪੇੜੀ ਨਾਕਾ ਦੇ ਕੋਲ ਸਥਿਤ ਰਾਜਧਾਨੀ ਹਸਪਤਾਲ ਵਿਚ ਅੱਗ ਲੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਇਸ ਹਸਪਤਾਲ...
ਕਰਤਾਰਪੁਰ ਥਾਣੇ ਵਿਚ ਚੋਰੀ ਦੇ ਦੋਸ਼ ਵਿਚ ਫੜੇ ਨੌਜਵਾਨ ਨੇ ਲਿਆ ਫਾਹਾ
. . .  about 7 hours ago
ਜਲੰਧਰ, 18 ਅਪ੍ਰੈਲ - ਕਰਤਾਰਪੁਰ ਥਾਣਾ ਦੀ ਪੁਲਿਸ ਵਲੋਂ ਚੋਰੀ ਦੇ ਦੋਸ਼ ਵਿਚ ਇਕ ਨੌਜਵਾਨ ਨੂੰ ਹਿਰਾਸਤ ਵਿਚ ਲਿਆ ਸੀ ਜਿਸ ਨੇ ਥਾਣਾ ਕਰਤਾਰਪੁਰ ਦੀ ਹਵਾਲਾਤ ਵਿਚ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ...
ਇੰਡੀਆਨਾ ਗੋਲੀਬਾਰੀ 'ਚ ਮਾਰੇ ਗਏ ਵਿਅਕਤੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ
. . .  about 8 hours ago
ਸਿਆਟਲ, 18 ਅਪ੍ਰੈਲ - ਅਮਰੀਕਾ ਦੇ ਇੰਡਅਨ ਐਪਲਸ ਵਿਖੇ ਇਕ ਸਿਰਫਿਰੇ 19 ਸਾਲਾ ਗੋਰੇ ਵਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਵਿਚ 8 ਵਿਅਕਤੀ ਮਾਰੇ ਗਏ ਸਨ ਜਿਨ੍ਹਾਂ ਵਿਚ...
ਅੱਜ ਦਾ ਵਿਚਾਰ
. . .  about 8 hours ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ...
ਕੋਵਿਡ ਮਰੀਜ਼ਾਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ 'ਤੇ ਮੋਦੀ ਨੇ ਕੀਤੀ ਮੀਟਿੰਗ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। ਮਹਾਤਮਾ ਗਾਂਧੀ

ਖੰਨਾ / ਸਮਰਾਲਾ

ਸਾਬਕਾ ਪ੍ਰਧਾਨ ਚੰਨੀ ਨੇ ਲਾਲੀ 'ਤੇ ਮਿਲੀਭੁਗਤ ਨਾਲ ਪੌਣੇ 10 ਲੱਖ ਦੀ ਠੱਗੀ ਦੇ ਲਾਏ ਦੋਸ਼


ਖੰਨਾ, 27 ਫਰਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਇਕਬਾਲ ਸਿੰਘ ਚੰਨੀ ਨੇ ਨਗਰ ਸੁਧਾਰ ਟਰੱਸਟ ਦੇ ਮੌਜੂਦਾ ਚੇਅਰਮੈਨ ਅਤੇ ਕਾਂਗਰਸੀ ਮਿਊਾਸਪਲ ਕੌਂਸਲਰ ਗੁਰਮਿੰਦਰ ਸਿੰਘ ਲਾਲੀ 'ਤੇ ਅਧਿਕਾਰੀਆਂ ਨਾਲ ਮਿਲ ਕੇ ਖੰਨਾ ਕੌਂਸਲ ਨਾਲ 9 ਲੱਖ 74 ਹਜ਼ਾਰ ਰੁਪਏ ਦੀ ਠੱਗੀ ਲਾਉਣ ਅਤੇ ਰਿਕਾਰਡ 'ਚ ਹੇਰਾਫ਼ੇਰੀ ਕਰਨ ਦੇ ਦੋਸ਼ ਲਗਾਏ ਹਨ ਜਦਕਿ ਕੌਂਸਲਰ ਲਾਲੀ ਨੇ ਇਨ੍ਹਾਂ ਦੋਸ਼ਾਂ ਨੂੰ ਗਲਤ ਕਰਾਰ ਦਿੱਤਾ ਹੈ | ਚੰਨੀ ਨੇ ਇਕ ਪੈੱ੍ਰਸ ਕਾਨਫ਼ਰੰਸ ਕਰ ਕੇ ਲਾਲੀ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਨ ਅਤੇ ਗਿ੍ਫ਼ਤਾਰ ਕਰਨ ਦੀ ਮੰਗ ਵੀ ਕੀਤੀ ਹੈ | ਇਕਬਾਲ ਸਿੰਘ ਚੰਨੀ ਨੇ ਕਿਹਾ ਕਿ ਮਿਊਾਸਪਲ ਕੌਂਸਲਰ ਗੁਰਮਿੰਦਰ ਸਿੰਘ ਲਾਲੀ ਨੇ ਮਿਊਾਸਪਲ ਕੌਂਸਲ ਨੂੰ ਲਿਖਤੀ ਬੇਨਤੀ ਕੀਤੀ ਕਿ ਵਾਰਡ ਨੰ. 3 'ਚ ਮੇਨ ਰੋਡ 'ਤੇ ਜੋ ਸੜਕ ਬਣੀ ਹੋਈ ਹੈ, ਉਸ ਦੀ ਹਾਲਤ ਬਹੁਤ ਖਸਤਾ ਹੈ | ਇਸ ਸੜਕ 'ਤੇ ਆਵਾਜਾਈ ਵੀ ਕਾਫੀ ਰਹਿੰਦੀ ਹੈ ਅਤੇ ਇਸ ਸੜਕ ਨੂੰ ਬਣਾਉਣ ਵਾਸਤੇ ਵਾਰਡ ਮੈਂਬਰ ਅਤੇ ਮੁਹੱਲਾ ਨਿਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ ਹੈ, ਜਿਸ 'ਤੇ ਇਹ ਸੜਕ ਬਣਾਉਣ ਦੇ ਹੁਕਮ ਜਾਰੀ ਕੀਤੇ ਗਏ ਪਰ ਬਾਅਦ 'ਚ ਪਤਾ ਲੱਗਿਆ ਹੈ ਕਿ ਜੋ ਮੇਨ ਸੜਕ ਬਣਾਈ ਜਾਣੀ ਸੀ, ਉਸ ਦੀ ਜਗਾ ਇਹ ਸੜਕ ਗਾਰਡਨ ਕਾਲੋਨੀ ਕੋਆਪ੍ਰੇਟਿਵ ਸੁਸਾਇਟੀ ਦੀ ਮਾਲਕੀ ਵਾਲੀ ਜਗਾ ਵਿਚ ਬਣਾਈ ਗਈ ਹੈ ਜੋ ਕਿ ਮਿਊਾਸਪਲ ਕੌਂਸਲ ਨਾਲ 9 ਲੱਖ 74 ਹਜ਼ਾਰ ਰੁਪਏ ਦੀ ਠੱਗੀ ਹੈ | ਇਸ ਦਾ ਪਤਾ ਲੱਗਣ 'ਤੇ ਇਸ ਦੀ ਸ਼ਿਕਾਇਤ ਏ. ਡੀ. ਸੀ. ਖੰਨਾ ਨੂੰ ਕੀਤੀ ਗਈ ਸੀ | ਚੰਨੀ ਨੇ ਕਿਹਾ ਕਿ ਏ. ਡੀ. ਸੀ. ਨੇ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਮਿਊਾਸਪਲ ਕੌਂਸਲ ਖੰਨਾ ਤੋਂ ਜਵਾਬ ਮੰਗਿਆ, ਜਿਸ ਦੇ ਜਵਾਬ 'ਚ ਮਿਊਸਪਲ ਕੌਂਸਲ ਖੰਨਾ ਨੇ ਇਹ ਮੰਨਿਆ ਕਿ ਐਸਟੀਮੈਟ (ਤਖਮੀਨਾ) ਦੀ ਨੰਬਰਿੰਗ 3,4 ਦੀ ਬਜਾਏ 4, 3 ਦਰਸਾਈ ਜਾਪਦੀ ਹੈ ਅਤੇ ਬਾਕੀ ਸ਼ਿਕਾਇਤ ਬਾਰੇ ਮਾਲ ਵਿਭਾਗ ਤੇ ਉਸ ਸਮੇਂ ਦੇ ਡਿਊਟੀ 'ਤੇ ਹਾਜ਼ਰ ਅਧਿਕਾਰੀ ਹੀ ਦੱਸ ਸਕਦੇ ਹਨ | ਇਸ ਤੋਂ ਬਾਅਦ ਏ. ਡੀ. ਸੀ. ਖੰਨਾ ਦੇ ਪੱਤਰ ਨੰਬਰ-506, ਮਿਤੀ 1 ਅਗਸਤ 2013 'ਤੇ ਕਾਰਵਾਈ ਕਰਦੇ ਹੋਏ ਮਿਊਾਸਪਲ ਕੌਂਸਲ ਸਟਾਫ਼ ਤੇ ਰੈਵੀਨਿਊ ਸਟਾਫ਼ ਨੇ ਸਾਂਝੇ ਤੌਰ 'ਤੇ ਇਨਕੁਆਰੀ ਕਰ ਕੇ ਰਿਪੋਰਟ ਤਿਆਰ ਕਰ ਕੇ ਦੱਸਿਆ ਕਿ ਜੋ ਸੜਕ ਬਣੀ ਹੈ, ਉਹ ਗਾਰਡਨ ਕਾਲੋਨੀ ਕੋਆਪ੍ਰੇਟਿਵ ਸੁਸਾਇਟੀ ਦੀ ਮਾਲਕੀ ਹੈ | ਇਹ ਖਸਰਾ ਨੰ. 159 ਰਕਬਾ 11 ਕਨਾਲ 02 ਮਰਲੇ ਗੈਰ ਮੁਮਕਿਨ ਰਸਤਾ ਹੈ ਜੋ ਵਾਕਿਆ ਪਿੰਡ ਰਾਹੋਣ ਵਿਚ ਆਉਂਦਾ ਹੈ | ਇਹ ਰਸਤੇ ਦੀ ਚੌੜਾਈ 0.5 ਕਰਮ ਯਾਨੀ 27-5 ਫ਼ੁੱਟ ਹੈ | ਚੰਨੀ ਅਨੁਸਾਰ ਇਸ ਰਿਪੋਰਟ 'ਚ ਸਾਬਿਤ ਹੋ ਗਿਆ ਕਿ ਇਹ ਸੜਕ ਪ੍ਰਾਈਵੇਟ ਜਗ੍ਹਾ 'ਚ ਬਣਾਈ ਗਈ ਹੈ | ਇਸ ਤਰ੍ਹਾਂ ਗੁਰਮਿੰਦਰ ਸਿੰਘ ਲਾਲੀ ਵਲੋਂ ਅਧਿਕਾਰੀਆਂ ਨਾਲ ਮਿਲ ਕੇ ਨਗਰ ਕੌਂਸਲ ਨਾਲ ਧੋਖਾਧੜੀ ਕਰ ਕੇ 9.74 ਹਜ਼ਾਰ ਦੀ ਠੱਗੀ ਲਗਾਈ ਗਈ ਹੈ | ਤਖਮੀਨੇ ਨਾਲ ਛੇੜਛਾੜ ਕੀਤੀ ਗਈ ਹੈ | ਉਨ੍ਹਾਂ ਮੰਗ ਕੀਤੀ ਕਿ ਗੁਰਮਿੰਦਰ ਸਿੰਘ ਲਾਲੀ ਤੇ ਇਸ ਕੰਮ 'ਚ ਸ਼ਾਮਿਲ ਹੋਰ ਵਿਅਕਤੀਆਂ ਖ਼ਿਲਾਫ਼ ਤੁਰੰਤ ਐੱਫ. ਆਈ. ਆਰ. ਦਰਜ ਕਰ ਕੇ ਗਿ੍ਫ਼ਤਾਰ ਕੀਤਾ ਜਾਵੇ | ਇਸ ਮੌਕੇ ਚੰਨੀ ਨਾਲ ਬਾਬਾ ਪ੍ਰੀਤਮ ਸਿੰਘ, ਜਰਨੈਲ ਸਿੰਘ ਜੈਲਾ, ਅੰਮਿ੍ਤਦੀਪ ਸਿੰਘ, ਗੁਰਦੀਪ ਸਿੰਘ, ਮਨਜੀਤ ਸਿੰਘ, ਸਤਵੀਰ ਸਿੰਘ ਆਦਿ ਹਾਜ਼ਰ ਸਨ |
ਚੰਨੀ ਨੇ ਪ੍ਰਧਾਨਗੀ ਵੇਲੇ ਕਿਉਂ ਨਹੀਂ ਕੀਤੀ ਕਾਰਵਾਈ-ਲਾਲੀ
ਜਦੋਂ ਇਸ ਸਬੰਧੀ ਨਗਰ ਸੁਧਾਰ ਟਰੱਸਟ ਦੇ ਮੌਜੂਦਾ ਚੇਅਰਮੈਨ ਅਤੇ ਕੌਂਸਲਰ ਗੁਰਮਿੰਦਰ ਸਿੰਘ ਲਾਲੀ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਦੋਸ਼ ਸਰਾਸਰ ਝੂਠ ਹਨ ਕਿਉਂਕਿ ਗਾਰਡਨ ਕਾਲੋਨੀ ਕੋਆਪ੍ਰੇਟਿਵ ਸੁਸਾਇਟੀ ਦਾ ਇਲਾਕਾ ਤਾਂ ਮੇਰੇ ਵਾਰਡ ਵਿਚ ਹੀ ਨਹੀਂ ਪੈਂਦਾ, ਦੂਸਰਾ ਇਸ ਦਰਮਿਆਨ ਦੋਸ਼ ਲਗਾਉਣ ਵਾਲੇ ਇਕਬਾਲ ਸਿੰਘ ਚੰਨੀ ਖ਼ੁਦ ਨਗਰ ਕੌਂਸਲ ਪ੍ਰਧਾਨ ਰਹੇ | ਉਸ ਵੇਲੇ ਉਨ੍ਹਾਂ ਨੇ ਮੇਰੇ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕਰਵਾਈ | ਉਨ੍ਹਾਂ ਦੋਸ਼ ਲਗਾਇਆ ਕਿ ਚੰਨੀ ਹਾਰ ਤੋਂ ਬਾਅਦ ਕਈ ਤਰ੍ਹਾਂ ਦੇ ਦੋਸ਼ ਲਗਾ ਰਹੇ ਹਨ |

ਘਰ-ਘਰ ਨੌਕਰੀ ਦੇਣ ਵਾਲੀ ਸਰਕਾਰ ਦੇ ਝੂਠੇ ਵਾਅਦੇ ਖ਼ਿਲਾਫ਼ ਅੱਜ ਸੰਗਰੂਰ 'ਚ ਗਰਜਣਗੇ ਬੇਰੁਜ਼ਗਾਰ

ਮਲੌਦ, 27 ਫ਼ਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬੇਰੁਜ਼ਗਾਰ ਸਾਂਝੇ ਮੋਰਚੇ (ਟੈੱਟ ਪਾਸ ਬੇਰੁਜ਼ਗਾਰ, ਬੀ. ਐੱਡ. ਅਧਿਆਪਕ ਯੂਨੀਅਨ, ਆਲ ਪੰਜਾਬ 873 ਡੀ. ਪੀ. ਈ. ਅਧਿਆਪਕ ਯੂਨੀਅਨ, 646 ਪੀ. ਟੀ. ਆਈ. ਅਧਿਆਪਕ ਯੂਨੀਅਨ ਪੰਜਾਬ , ਬੇਰੁਜ਼ਗਾਰ ਆਰਟ ਐਂਡ ਕਰਾਫ਼ਟ ਯੂਨੀਅਨ ਪੰਜਾਬ ...

ਪੂਰੀ ਖ਼ਬਰ »

3 ਦਿਨ ਬਿਜਲੀ ਬੰਦ ਰਹੇਗੀ

ਮਾਛੀਵਾੜਾ ਸਾਹਿਬ, 27 ਫਰਵਰੀ (ਸੁਖਵੰਤ ਸਿੰਘ ਗਿੱਲ)-ਸਬ ਡਵੀਜ਼ਨ ਮਾਛੀਵਾੜਾ ਦੇ ਐੱਸ. ਡੀ. ਓ. ਅਮਨ ਗੁਪਤਾ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ 200 ਕੇ. ਵੀ. ਏ. ਆਰ. ਟੀ. ਪੀ. ਗੌਂਸਗੜ੍ਹ ਗਰਿੱਡ, ਡੀ. ਸੀ. ਲਾਈਨਾਂ ਦਾ ਨਵਾਂ ਟਾਵਰ ਲਾਉਣ ਅਤੇ ਮੁਰੰਮਤ ਸਬੰਧੀ 66 ਕੇ. ਵੀ. ...

ਪੂਰੀ ਖ਼ਬਰ »

ਇਲਾਕੇ ਦੇ 40 ਪਿੰਡਾਂ ਦੇ ਪਾੜ੍ਹੇ ਬੱਚਿਆਂ ਤੇ ਮਾਪਿਆਂ ਲਈ ਖ਼ੁਸ਼ੀ ਦੀ ਖ਼ਬਰ

ਮਲੌਦ, 27 ਫਰਵਰੀ (ਸਹਾਰਨ ਮਾਜਰਾ)-ਮਾਪਿਆਂ ਅਤੇ ਬੱਚਿਆਂ ਲਈ ਸਿੱਖਿਆ ਜਗਤ ਨਾਲ ਇਹ ਬਹੁਤ ਖ਼ੁਸ਼ੀ ਭਰੀ ਖ਼ਬਰ ਹੈ ਕਿ ਚਿਰਾਂ ਤੋਂ ਮਲੌਦ ਇਲਾਕੇ ਦੇ 40 ਪਿੰਡਾਂ ਦੇ ਸਕੂਲੀ ਬੱਚਿਆਂ ਦੇ ਮਾਪਿਆਂ, ਨਗਰ ਪੰਚਾਇਤ, ਸਕੂਲ ਮੈਨੇਜਮੈਂਟ ਕਮੇਟੀ ਦੀ ਚਿਰਕੋਣੀ ਮੰਗ ਚੱਲੀ ਆ ਰਹੀ ...

ਪੂਰੀ ਖ਼ਬਰ »

ਖੰਨਾ 'ਚ ਕਿਸਾਨਾਂ ਦਾ ਧਰਨਾ 95ਵੇਂ 'ਚ ਦਾਖ਼ਲ

ਖੰਨਾ, 27 ਫਰਵਰੀ (ਹਰਜਿੰਦਰ ਸਿੰਘ ਲਾਲ)- ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਖੰਨਾ ਦੇ ਰੇਲਵੇ ਸਟੇਸ਼ਨ 'ਤੇ ਅੱਜ ਕਿਸਾਨਾਂ ਵਲੋਂ ਧਰਨਾ 95ਵੇਂ ਦਿਨ 'ਚ ਦਾਖਲ ਹੋ ਗਿਆ ਹੈ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਜਿੰਦਰ ਸਿੰਘ ਬੈਨੀਪਾਲ, ਰਸ਼ਪਾਲ ਸਿੰਘ, ਜਸਵੀਰ ਸਿੰਘ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ-ਪਤਨੀ ਜ਼ਖ਼ਮੀ

ਖੰਨਾ, 27 ਫਰਵਰੀ (ਮਨਜੀਤ ਸਿੰਘ ਧੀਮਾਨ)- ਕਾਰ, ਐਕਟਿਵਾ ਦੀ ਹੋਈ ਟੱਕਰ 'ਚ ਐਕਟਿਵਾ ਸਵਾਰ ਪਤੀ, ਪਤਨੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਪੁਲਿਸ ਨੂੰ ੂ ਦਿੱਤੇ ਬਿਆਨਾਂ 'ਚ ਸ਼ਿਕਾਇਤਕਰਤਾ ਅਸ਼ਵਨੀ ਕੁਮਾਰ ਵਾਸੀ ਗਲੀ ਨੰ. 1 ਰਾਹੋਣ ਰੋਡ ਮਾਡਲ ਟਾਊਨ ਖੰਨਾ ਨੇ ਕਿਹਾ ਕਿ 24 ...

ਪੂਰੀ ਖ਼ਬਰ »

ਪੀਰਾਂ ਦੀ ਦਰਗਾਹ 'ਤੇ ਚਾਦਰ ਚੜ੍ਹਾ ਕੇ ਰੌਸ਼ਨੀ ਦਿਵਸ ਦਾ ਹੋਇਆ ਆਗਾਜ਼

ਖੰਨਾ, 27 ਫਰਵਰੀ (ਹਰਜਿੰਦਰ ਸਿੰਘ ਲਾਲ)-ਪਿੰਡ ਮਾਜਰੀ ਵਿਖੇ ਲੱਖ ਦਾਤਾ ਪੀਰ ਦੀ ਦਰਗਾਹ ਅਤੇ ਗੁੱਗਾ ਮਾੜੀ 'ਤੇ 28ਵੇਂ ਰੌਸ਼ਨੀ ਦਿਵਸ ਅਤੇ ਸਰਬ ਧਰਮ ਸੰਮੇਲਨ ਦਾ ਆਗਾਜ਼ ਹੋਇਆ | ਅੱਜ ਪਹਿਲੇ ਦਿਨ ਖ਼ਤਮ ਸ਼ਰੀਫ਼ ਅਤੇ ਪੀਰਾਂ ਦੀ ਦਰਗਾਹ 'ਤੇ ਚਾਦਰ ਚੜ੍ਹਾ ਕੇ ਸਮਾਗਮ ਦੀ ...

ਪੂਰੀ ਖ਼ਬਰ »

ਤੰਗ ਪ੍ਰੇਸ਼ਾਨ ਕਰਨ 'ਤੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 4 ਖ਼ਿਲਾਫ਼ ਮਾਮਲਾ ਦਰਜ

ਖੰਨਾ, 27 ਫਰਵਰੀ (ਮਨਜੀਤ ਸਿੰਘ ਧੀਮਾਨ)-ਨੌਜਵਾਨ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ 'ਤੇ ਉਸ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ | ਸ਼ਿਕਾਇਤਕਰਤਾ ਸੁਖਵਿੰਦਰ ਕੌਰ ਪਤਨੀ ਗੁਰਦਿਆਲ ਸਿੰਘ ਵਾਸੀ ਬੂਥਗੜ੍ਹ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢੀ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਅਫ਼ੀਮ, ਭੁੱਕੀ ਤੇ ਨਸ਼ੀਲੇ ਪਾਊਡਰ ਸਮੇਤ 3 ਕਾਬੂ

ਸਮਰਾਲਾ, 27 ਫਰਵਰੀ (ਕੁਲਵਿੰਦਰ ਸਿੰਘ)-ਥਾਣਾ ਸਮਰਾਲਾ ਦੇ ਡੀ. ਐੱਸ. ਪੀ. ਜਸਵਿੰਦਰ ਸਿੰਘ ਚਾਹਲ ਦੀਆਂ ਹਦਾਇਤਾਂ 'ਤੇ ਐੱਸ. ਐੱਚ. ਓ. ਕੁਲਜਿੰਦਰ ਸਿੰਘ ਗਰੇਵਾਲ ਦੀ ਅਗਵਾਈ 'ਚ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਥਾਣਾ ਸਮਰਾਲਾ ਅਧੀਨ ਆਉਂਦੀਆਂ ਵੱਖ-ਵੱਖ ...

ਪੂਰੀ ਖ਼ਬਰ »

ਪਿੰਡ ਰਸੂਲੜਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਖੰਨਾ, 27 ਫਰਵਰੀ (ਹਰਜਿੰਦਰ ਸਿੰਘ ਲਾਲ)-ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਰਸੂਲੜਾ ਪਿੰਡ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਰਧਾ ਨਾਲ ਮਨਾਇਆ ਗਿਆ | ਪਿੰਡ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਾਹਿਬ ਵਿਖੇ ਤਿੰਨ ਰੋਜ਼ਾ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ੂ ਸਮਰਪਿਤ ਵੱਖ-ਵੱਖ ਥਾਈਾ ਸਮਾਗਮ ਤੇ ਨਗਰ ਕੀਰਤਨ

ਖੰਨਾ, 27 ਫਰਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ੂ ਸਮਰਪਿਤ ਇਕ ਨਗਰ ਕੀਰਤਨ ਪੀਰਖਾਨਾ ਰੋਡ 'ਤੇ ਸਥਿਤ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਹੇਠ ਅਤੇ ਪੰਜ ...

ਪੂਰੀ ਖ਼ਬਰ »

ਤੰਗ ਪ੍ਰੇਸ਼ਾਨ ਕਰਨ 'ਤੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 4 ਖ਼ਿਲਾਫ਼ ਮਾਮਲਾ ਦਰਜ

ਖੰਨਾ, 27 ਫਰਵਰੀ (ਮਨਜੀਤ ਸਿੰਘ ਧੀਮਾਨ)-ਨੌਜਵਾਨ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ 'ਤੇ ਉਸ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ | ਸ਼ਿਕਾਇਤਕਰਤਾ ਸੁਖਵਿੰਦਰ ਕੌਰ ਪਤਨੀ ਗੁਰਦਿਆਲ ਸਿੰਘ ਵਾਸੀ ਬੂਥਗੜ੍ਹ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢੀ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਅਫ਼ੀਮ, ਭੁੱਕੀ ਤੇ ਨਸ਼ੀਲੇ ਪਾਊਡਰ ਸਮੇਤ 3 ਕਾਬੂ

ਸਮਰਾਲਾ, 27 ਫਰਵਰੀ (ਕੁਲਵਿੰਦਰ ਸਿੰਘ)-ਥਾਣਾ ਸਮਰਾਲਾ ਦੇ ਡੀ. ਐੱਸ. ਪੀ. ਜਸਵਿੰਦਰ ਸਿੰਘ ਚਾਹਲ ਦੀਆਂ ਹਦਾਇਤਾਂ 'ਤੇ ਐੱਸ. ਐੱਚ. ਓ. ਕੁਲਜਿੰਦਰ ਸਿੰਘ ਗਰੇਵਾਲ ਦੀ ਅਗਵਾਈ 'ਚ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਥਾਣਾ ਸਮਰਾਲਾ ਅਧੀਨ ਆਉਂਦੀਆਂ ਵੱਖ-ਵੱਖ ...

ਪੂਰੀ ਖ਼ਬਰ »

ਪਿੰਡ ਰਸੂਲੜਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਖੰਨਾ, 27 ਫਰਵਰੀ (ਹਰਜਿੰਦਰ ਸਿੰਘ ਲਾਲ)-ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਰਸੂਲੜਾ ਪਿੰਡ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਰਧਾ ਨਾਲ ਮਨਾਇਆ ਗਿਆ | ਪਿੰਡ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਾਹਿਬ ਵਿਖੇ ਤਿੰਨ ਰੋਜ਼ਾ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ੂ ਸਮਰਪਿਤ ਵੱਖ-ਵੱਖ ਥਾਈਾ ਸਮਾਗਮ ਤੇ ਨਗਰ ਕੀਰਤਨ

ਖੰਨਾ, 27 ਫਰਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ੂ ਸਮਰਪਿਤ ਇਕ ਨਗਰ ਕੀਰਤਨ ਪੀਰਖਾਨਾ ਰੋਡ 'ਤੇ ਸਥਿਤ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਹੇਠ ਅਤੇ ਪੰਜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX