ਤਾਜਾ ਖ਼ਬਰਾਂ


ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼
. . .  27 minutes ago
ਫਰੀਦਕੋਟ , 18 ਅਪ੍ਰੈਲ -ਪਿੰਡ ਗੋਲੇਵਾਲਾ ਦੇ ਇੱਕ ਫਾਰਮ ਵਿਚ ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਲਾਸ਼ ਇੱਕ ਦਰੱਖਤ ਨਾਲ ਲਟਕਦੀ ਮਿਲੀ ਹੈ । ਮ੍ਰਿਤਕ ਸਤਨਾਮ ਸਿੰਘ ਸਾਦਿਕ ਵਿਖੇ ਟ੍ਰੈਫਿਕ ਪੁਲਿਸ ਵਿਚ ਤਾਇਨਾਤ ਸੀ। ਪੁਲਿਸ ਨੇ ਲਾਸ਼ ...
ਇੰਡੀਅਨ ਪ੍ਰੀਮੀਅਰ ਲੀਗ 2021: ਬੈਂਗਲੁਰੂ ਬੈਂਗਲੌਰ ਦੀਆਂ 13 ਓਵਰਾਂ ਵਿਚ 3 ਵਿਕਟਾਂ ਦੇ ਨੁਕਸਾਨ 'ਤੇ 102 ਦੌੜਾਂ
. . .  48 minutes ago
ਗੁਰੂਹਰਸਹਾਏ ਕਤਲ ਕੇਸ ਦੀ ਗੁੱਥੀ ਸੁਲਝੀ, ਪੰਜ ਦੋਸ਼ੀ ਕਾਬੂ, ਹਥਿਆਰ ਬਰਾਮਦ
. . .  about 1 hour ago
ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਪੁਲਿਸ ਵੱਲੋਂ 14 ਅਪ੍ਰੈਲ ਨੂੰ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਪੰਜੇ ਕੇ ਉਤਾੜ ਵਿਖੇ ਹੋਏ ਕਤਲ ਦੇ ਮਾਮਲੇ ਵਿਚ...
ਕੋਰੋਨਾ ਕਾਰਨ ਦਿੱਲੀ ਦੇ ਵਿਗੜੇ ਹਾਲਾਤ, ਕੇਜਰੀਵਾਲ ਨੇ ਮੋਦੀ ਨੂੰ ਮਦਦ ਦੀ ਕੀਤੀ ਅਪੀਲ
. . .  about 1 hour ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਵਿਚ ਕੋਰੋਨਾ ਦੇ ਬੇਕਾਬੂ ਹੋਏ ਹਾਲਾਤ ਨੂੰ ਮੁੱਖ ਰੱਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਦਿੱਲੀ ਦੀ ਮਦਦ ਲਈ ਅਪੀਲ...
ਬਾਰਦਾਨੇ ਦੀ ਘਾਟ ਤੇ ਕਣਕ ਦੀ ਖ਼ਰੀਦ ਘੱਟ ਹੋਣ ਕਾਰਨ ਕਿਸਾਨ ਪ੍ਰੇਸ਼ਾਨ
. . .  about 2 hours ago
ਮੰਡੀ ਲਾਧੂਕਾ (ਫਾਜ਼ਿਲਕਾ), 18 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ) - ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਤਾਂ ਸ਼ੁਰੂ ਕਰ ਦਿੱਤੀ ਗਈ ਹੈ ਪਰ ਬਾਰਦਾਨਾ ਨਾ ਮਿਲਣ ਕਾਰਨ ਅਤੇ ਖ਼ਰੀਦ ਏਜੰਸੀਆਂ ਵਲੋਂ ਬਹੁਤ ਘੱਟ ਖ਼ਰੀਦ ਲਿਖਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣਾ ਪੈ ਰਿਹਾ ਹੈ। ਜਦੋਂ ਦਾਣਾ ਮੰਡੀ ਚੱਕ ਖੇੜੇ ਵਾਲਾ (ਜੈਮਲਵਾਲਾ)...
 
ਅੱਗ ਨਾਲ ਸਾਢੇ 10 ਏਕੜ ਖੜ੍ਹੀ ਕਣਕ ਸੜਕੇ ਹੋਈ ਸੁਆਹ
. . .  about 2 hours ago
ਠੱਠੀ ਭਾਈ (ਮੋਗਾ), 18 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਮੋਗਾ ਜ਼ਿਲ੍ਹੇ ਦੇ ਪਿੰਡ ਢਿਲਵਾਂ ਵਾਲਾ ਵਿਖੇ ਕਣਕ ਨੂੰ ਅੱਗ ਲੱਗਣ ਕਾਰਨ ਲਗਭਗ ਸਾਢੇ 10 ਏਕੜ ਖੜ੍ਹੀ ਕਣਕ ਸੜ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਲੱਗਣ ਕਾਰਨ ਇਕ ਗ਼ਰੀਬ ਕਿਸਾਨ ਅਜਮੇਰ ਸਿੰਘ ਵਾਸੀ ਪਿੰਡ ਥਰਾਜ ਜੋ ਠੇਕੇ 'ਤੇ...
ਆਈ.ਪੀ.ਐਲ. 2021 : ਬੈਂਗਲੁਰੂ ਨੇ ਜਿੱਤੀ ਟਾਸ, ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  about 2 hours ago
ਮਹਾਂ ਰੈਲੀ ਵਿਚ ਵੱਡੀ ਪੱਧਰ 'ਤੇ ਕਿਸਾਨਾਂ ਮਜ਼ਦੂਰਾਂ ਵਲੋਂ ਸ਼ਮੂਲੀਅਤ
. . .  about 2 hours ago
ਅੰਮ੍ਰਿਤਸਰ, 18 ਅਪ੍ਰੈਲ (ਹਰਮਿੰਦਰ ਸਿੰਘ) - ਕਿਸਾਨਾਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਸੰਬੋਧਨ ਕਰਦੇ ਕਿਸਾਨ ਆਗੂਆਂ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ...
ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼ 1 ਤੇ ਫ਼ੇਜ਼ 2 ਵਿਚ ਮੁਕੰਮਲ ਲਾਕਡਾਊਨ ਦੇ ਨਿਰਦੇਸ਼
. . .  about 3 hours ago
ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ) - ਕੋਰੋਨਾ ਪਾਜ਼ੀਟਿਵ ਦੇ ਮਾਮਲੇ ਵਧਣ ਕਰਕੇ ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼-1 ਅਤੇ ਅਰਬਨ ਅਸਟੇਟ ਦੁੱਗਰੀ ਫ਼ੇਜ਼-2 ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ...
ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਅਤੇ ਨੀਲ ਨਿਤਿਨ ਮੁਕੇਸ਼ ਕੋਰੋਨਾ ਪਾਜ਼ੀਟਿਵ
. . .  about 3 hours ago
ਨਵੀਂ ਦਿੱਲੀ, 18 ਅਪ੍ਰੈਲ - ਬਾਲੀਵੁੱਡ ਦੇ ਕਈ ਸਟਾਰ ਕੋਰੋਨਾ ਤੋਂ ਪੀੜਤ ਹੋ ਗਏ ਹਨ। ਇਸ ਵਿਚਕਾਰ ਅਰਜੁਨ ਰਾਮਪਾਲ ਤੇ ਨੀਲ ਨਿਤਿਨ ਮੁਕੇਸ਼ ਵੀ ਕੋਰੋਨਾ ਪਾਜ਼ੀਟਿਵ...
ਮੰਡੀਆਂ ਵਿਚ ਬਾਰਦਾਨੇ ਦੀ ਕੋਈ ਕਮੀ ਨਹੀਂ - ਭਰਤ ਭੂਸ਼ਨ ਆਸ਼ੂ
. . .  about 4 hours ago
ਲੁਧਿਆਣਾ, 18 ਅਪ੍ਰੈਲ - ਮੰਡੀਆਂ ਵਿਚ ਬਾਰਦਾਨੇ ਦੀ ਕਮੀ ਦੀਆਂ ਸ਼ਿਕਾਇਤਾਂ ਵਿਚਕਾਰ ਪੰਜਾਬ ਦੇ ਫੂਡ ਸਪਲਾਈ ਮੰਤਰੀ ਭਰਤ ਭੂਸ਼ਨ ਆਸ਼ੂ ਨੇ ਕਿਹਾ ਹੈ ਕਿ ਮੰਡੀਆਂ ਵਿਚ ਬਾਰਦਾਨੇ ਦੀ ਕਮੀ...
ਸਰਬੱਤ ਦਾ ਭਲਾ ਟਰੱਸਟ ਜੇਲ੍ਹਾਂ 'ਚ ਖੋਲ੍ਹੇਗਾ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ
. . .  about 4 hours ago
ਅੰਮ੍ਰਿਤਸਰ,18 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ )- ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤਿਆਂ ਆਪਣੀ ਜੇਬ ਵਿਚੋਂ ਹੀ ਹਰ ਸਾਲ ਕਰੋੜਾਂ ਰੁਪਏ ਖ਼ਰਚ ਕਰ ਕੇ ਦੇਸ਼ ਵਿਦੇਸ਼ ਅੰਦਰ ਲੋੜਵੰਦਾਂ ਦੀ ਔਖੇ ਵੇਲੇ ਬਾਂਹ...
ਹਲਕਾ ਰਾਜਾਸਾਂਸੀ ਤੋਂ ਸੈਂਕੜੇ ਕਿਸਾਨ ਮਹਾਂ ਰੈਲੀ ਲਈ ਹੋਏ ਰਵਾਨਾ
. . .  about 4 hours ago
ਲੋਪੋਕੇ, 18 ਅਪ੍ਰੈਲ ( ਗੁਰਵਿੰਦਰ ਸਿੰਘ ਕਲਸੀ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਾਣਾ ਮੰਡੀ ਭਗਤਾ ਵਾਲਾ ਵਿਖੇ ਕਰਵਾਈ ਜਾ ਰਹੀ ਮਹਾਂ ਰੈਲੀ ਵਿਚ...
ਕੋਰੋਨਾ ਕਾਰਨ ਪੱਛਮੀ ਬੰਗਾਲ ਵਿਚ ਰਾਹੁਲ ਨੇ ਰੱਦ ਕੀਤੀਆਂ ਆਪਣੀਆਂ ਚੋਣ ਰੈਲੀਆਂ, ਦੂਸਰਿਆ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਆ
. . .  1 minute ago
ਨਵੀਂ ਦਿੱਲੀ, 18 ਅਪ੍ਰੈਲ - ਕੋਰੋਨਾ ਲਾਗ ਦੇ ਵੱਧ ਰਹੇ ਮਾਮਲਿਆਂ ਵਿਚਕਾਰ ਕਾਂਗਰਸ ਦੇ ਮੁੱਖ ਲੀਡਰ ਤੇ ਸਟਾਰ ਪ੍ਰਚਾਰਕ ਰਾਹੁਲ ਗਾਂਧੀ ਨੇ ਬੰਗਾਲ ਵਿਚ ਆਪਣੀਆਂ ਚੋਣ ਰੈਲੀਆਂ ਰੱਦ ਕਰਨ ਦਾ...
ਸੈਂਕੜੇ ਕਿਸਾਨ ਤੇ ਮਜ਼ਦੂਰ ਦਿੱਲੀ ਦੇ ਬਾਰਡਰ 'ਚ ਧਰਨੇ 'ਚ ਸ਼ਾਮਲ ਹੋਣ ਲਈ ਰਵਾਨਾ
. . .  about 5 hours ago
ਚੋਗਾਵਾਂ, 18 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਬਲਾਕ ਚੋਗਾਵਾਂ ਦੇ ਪ੍ਰਧਾਨ ਪ੍ਰਗਟ ਸਿੰਘ, ਮੇਜਰ ਸਿੰਘ, ਯੂਥ ਵਿੰਗ ਦੇ ਪ੍ਰਧਾਨ...
ਹੁਣ ਕੋਰੋਨਾ ਦੀ ਨਵੀਂ ਲਹਿਰ ਕਾਰਨ ਜੇ.ਈ.ਈ. ਮੇਨ 2021 ਪ੍ਰੀਖਿਆ ਮੁਲਤਵੀ
. . .  about 3 hours ago
ਨਵੀਂ ਦਿੱਲੀ, 18 ਅਪ੍ਰੈਲ - ਦੇਸ਼ ਵਿਚ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਟੈਸਟਿੰਗ ਏਜੰਸੀ ਐਨ.ਟੀ.ਏ. ਨੇ ਜੇ.ਈ.ਈ. ਮੇਨ 2021 ਅਪ੍ਰੈਲ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ...
ਦਰਦਨਾਕ ਸੜਕ ਹਾਦਸੇ 'ਚ 52 ਸਾਲਾ ਔਰਤ ਦੀ ਮੌਤ
. . .  about 6 hours ago
ਮੁਕੰਦਪੁਰ, 18 ਅਪ੍ਰੈਲ (ਸੁਖਜਿੰਦਰ ਸਿੰਘ ਬਖਲੌਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਮੇਨ ਸੜਕ 'ਤੇ ਤਲਵੰਡੀ ਫੱਤੂ ਨਹਿਰ ਦੇ ਨਜ਼ਦੀਕ ਟਰੱਕ ਤੇ ਮੋਟਰ ਸਾਈਕਲ ਦੀ ਟੱਕਰ 'ਚ ਇਕ 52 ਸਾਲਾ...
ਬਿਜਲੀ ਦੀਆਂ ਕੇਬਲ ਤੇ ਤਾਰਾਂ ਵਿਚ ਫਸਿਆ ਟਰੱਕ, ਆਵਾਜਾਈ ਠੱਪ, ਵੱਡਾ ਹਾਦਸਾ ਹੋਣੋਂ ਟਲਿਆ
. . .  about 7 hours ago
ਖਰੜ, 18 ਅਪ੍ਰੈਲ (ਗੁਰਮੁੱਖ ਸਿੰਘ ਮਾਨ) - ਖਰੜ ਲਾਡਰਾ ਸੜਕ 'ਤੇ ਬਿਜਲੀ ਦੀਆਂ ਸਪਲਾਈ ਵਾਲੀਆਂ ਕੇਬਲ ਅਤੇ ਤਾਰਾਂ ਇਕ ਵੱਡੇ ਟਰੱਕ ਵਿਚ ਫਸ ਗਈਆਂ। ਜਿਸ ਕਾਰਨ ਸਥਾਨਕ ਰੋਡ 'ਤੇ ਆਵਾਜਾਈ ਮੁਕੰਮਲ ਰੂਪ ਵਿਚ ਬੰਦ ਹੋ ਗਈ। ਪਾਵਰਕਾਮ ਦੀ ਟੀਮ ਮੌਕੇ 'ਤੇ...
ਬੀ.ਐਸ.ਐਫ. ਨੇ ਹਿੰਦ-ਪਾਕਿ ਸਰਹੱਦ ਤੋਂ ਫੜੀ 11 ਕਰੋੜ ਦੀ ਹੈਰੋਇਨ
. . .  about 7 hours ago
ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਸੀਮਾ ਸੁਰੱਖਿਆ ਬਲ ਦੀ 29 ਬਟਾਲੀਅਨ ਨੇ ਹਿੰਦ-ਪਾਕਿ ਸਰਹੱਦ ਤੋਂઠਦੋ ਕਿੱਲੋ ਡੇਢ ਸੌ ਗਰਾਮ ਹੈਰੋਇਨ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ...
ਭਾਰਤ ਵਿਚ ਨਿੱਤ ਨਵੇਂ ਬਣ ਰਹੇ ਕੋਰੋਨਾ ਦੇ ਰਿਕਾਰਡ, ਪ੍ਰਧਾਨ ਮੰਤਰੀ ਵਾਰਾਨਸੀ ਦੀ ਸਥਿਤੀ ਦਾ ਅੱਜ ਲੈਣਗੇ ਜਾਇਜ਼ਾ
. . .  about 7 hours ago
ਨਵੀਂ ਦਿੱਲੀ, 18 ਅਪ੍ਰੈਲ - ਭਾਰਤ ਵਿਚ ਕੋਰੋਨਾ ਦੀ ਨਵੀਂ ਲਹਿਰ ਕਾਰਨ ਪਿਛਲੇ 24 ਘੰਟਿਆਂ ਵਿਚ ਰਿਕਾਰਡ 2 ਲੱਖ 61 ਹਜ਼ਾਰ 500 ਨਵੇਂ ਮਾਮਲੇ ਦਰਜ ਹੋਏ ਹਨ ਅਤੇ 1501 ਮੌਤਾਂ ਦਰਜ ਕੀਤੀਆਂ ਗਈਆਂ ਹਨ...
ਕੁੰਭ ਮੇਲੇ ਵਿਚ ਗਏ ਦਿੱਲੀ ਵਾਸੀਆਂ ਲਈ ਕੇਜਰੀਵਾਲ ਸਰਕਾਰ ਵਲੋਂ ਵਿਸ਼ੇਸ਼ ਹਦਾਇਤਾਂ
. . .  about 8 hours ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਸਰਕਾਰ ਵਲੋਂ ਉਨ੍ਹਾਂ ਦਿੱਲੀ ਵਾਸੀਆਂ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ 4 ਅਪ੍ਰੈਲ ਤੋਂ ਹਰਿਦੁਆਰ ਵਿਖੇ ਕੁੰਭ ਮੇਲੇ ਵਿਚ ਗਏ, ਉਨ੍ਹਾਂ ਨੂੰ ਆਪਣੇ ਵੇਰਵੇ ਦਿੱਲੀ ਸਰਕਾਰ ਦੇ ਪੋਰਟਲ ਵਿਚ ਜਮਾਂ ਕਰਾਉਣ ਲਈ...
ਹਸਪਤਾਲ ਵਿਚ ਅੱਗ ਲੱਗਣ ਕਾਰਨ 5 ਮਰੀਜ਼ਾਂ ਦੀ ਮੌਤ
. . .  about 8 hours ago
ਰਾਏਪੁਰ, 18 ਅਪ੍ਰੈਲ - ਛਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਪਚਪੇੜੀ ਨਾਕਾ ਦੇ ਕੋਲ ਸਥਿਤ ਰਾਜਧਾਨੀ ਹਸਪਤਾਲ ਵਿਚ ਅੱਗ ਲੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਇਸ ਹਸਪਤਾਲ...
ਕਰਤਾਰਪੁਰ ਥਾਣੇ ਵਿਚ ਚੋਰੀ ਦੇ ਦੋਸ਼ ਵਿਚ ਫੜੇ ਨੌਜਵਾਨ ਨੇ ਲਿਆ ਫਾਹਾ
. . .  about 8 hours ago
ਜਲੰਧਰ, 18 ਅਪ੍ਰੈਲ - ਕਰਤਾਰਪੁਰ ਥਾਣਾ ਦੀ ਪੁਲਿਸ ਵਲੋਂ ਚੋਰੀ ਦੇ ਦੋਸ਼ ਵਿਚ ਇਕ ਨੌਜਵਾਨ ਨੂੰ ਹਿਰਾਸਤ ਵਿਚ ਲਿਆ ਸੀ ਜਿਸ ਨੇ ਥਾਣਾ ਕਰਤਾਰਪੁਰ ਦੀ ਹਵਾਲਾਤ ਵਿਚ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ...
ਇੰਡੀਆਨਾ ਗੋਲੀਬਾਰੀ 'ਚ ਮਾਰੇ ਗਏ ਵਿਅਕਤੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ
. . .  about 9 hours ago
ਸਿਆਟਲ, 18 ਅਪ੍ਰੈਲ - ਅਮਰੀਕਾ ਦੇ ਇੰਡਅਨ ਐਪਲਸ ਵਿਖੇ ਇਕ ਸਿਰਫਿਰੇ 19 ਸਾਲਾ ਗੋਰੇ ਵਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਵਿਚ 8 ਵਿਅਕਤੀ ਮਾਰੇ ਗਏ ਸਨ ਜਿਨ੍ਹਾਂ ਵਿਚ...
ਅੱਜ ਦਾ ਵਿਚਾਰ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। ਮਹਾਤਮਾ ਗਾਂਧੀ

ਰਾਸ਼ਟਰੀ-ਅੰਤਰਰਾਸ਼ਟਰੀ

ਘਰੇਲੂ ਅੱਤਵਾਦ ਤੋਂ ਖਤਰਾ ਬਹੁਤ ਵੱਡਾ- ਜੌਹਨ ਕਾਰਲਿਨ

ਸੈਕਰਾਮੈਂਟੋ, 27 ਫਰਵਰੀ (ਹੁਸਨ ਲੜੋਆ ਬੰਗਾ)- ਬਾਈਡਨ ਪ੍ਰਸ਼ਾਸਨ ਲਈ ਸੱਤਾ ਤਬਦੀਲੀ ਦੌਰਾਨ ਦਰਪੇਸ਼ ਖਤਰਾ ਅਜੇ ਟਲਿਆ ਨਹੀਂ ਹੈ ਤੇ ਸੰਘੀ ਅਧਿਕਾਰੀ ਰਾਸ਼ਟਰਪਤੀ ਜੋ ਬਾਈਡਨ ਵਲੋਂ ਕਾਂਗਰਸ ਦੇ ਸਾਂਝੇ ਇਜਲਾਸ ਨੂੰ ਸੰਬੋਧਨ ਨੂੰ ਲੈ ਕੇ ਪੂਰੀ ਚੌਕਸੀ ਵਰਤ ਰਹੇ ਹਨ, ਕਿਉਂਕਿ ਮਿਲੀਸ਼ੀਆ ਗਰੁੱਪ ਇਸ ਦਿਨ ਕੈਪੀਟਲ ਹਿੱਲ ਵਿਚ ਹਿੰਸਾ ਕਰ ਸਕਦੇ ਹਨ | ਇਹ ਪ੍ਰਗਟਾਵਾ ਇਕ ਸੀਨੀਅਰ ਸੰਘੀ ਅਧਿਕਾਰੀ ਨੇ ਕੀਤਾ ਹੈ | ਇਸ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਉਹ ਇਸ ਗੱਲ ਨੂੰ ਲੈ ਕੇ ਫਿਕਰਮੰਦ ਹਨ ਕਿ ਘਰੇਲੂ ਅੱਤਵਾਦੀ ਰਾਸ਼ਟਰਪਤੀ ਦੇ ਭਾਸ਼ਣ 'ਤੇ ਪ੍ਰਤੀਕਿ੍ਆ ਪ੍ਰਗਟ ਕਰ ਸਕਦੇ ਹਨ | ਯੂ.ਐਸ. ਕੈਪੀਟਲ ਪੁਲਿਸ ਮੁਖੀ ਯੋਗਾਨੰਦਾ ਪਿਟਮੈਨ ਵਲੋਂ ਇਕ ਦਿਨ ਪਹਿਲਾਂ ਚਿਤਾਵਨੀ ਦਿੱਤੀ ਗਈ ਸੀ ਕਿ ਮਿਲੀਸ਼ੀਆ ਗਰੁੱਪ ਜਿਨ੍ਹਾਂ ਨੇ 6 ਜਨਵਰੀ ਨੂੰ ਹੋਏ ਹਮਲੇ 'ਚ ਹਿੱਸਾ ਲਿਆ ਸੀ, ਮੁੜ ਹਿੰਸਾ ਭੜਕਾਉਣ ਲਈ ਯਤਨਸ਼ੀਲ ਹਨ ਤੇ ਸੰਭਾਵੀ ਤੌਰ 'ਤੇ ਰਾਸ਼ਟਰਪਤੀ ਬਾਈਡਨ ਦੇ ਭਾਸ਼ਣ ਵਾਲੇ ਦਿਨ ਕਾਰਵਾਈ ਕਰ ਸਕਦੇ ਹਨ | ਪੁਲਿਸ ਮੁਖੀ ਨੇ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਮਿਲੀਸ਼ੀਆ ਗਰੁੱਪ ਜਿਨ੍ਹਾਂ ਨੇ 6 ਜਨਵਰੀ ਦੇ ਹਮਲੇ ਵਿਚ ਹਿੱਸਾ ਲਿਆ ਸੀ, ਉਨ੍ਹਾਂ ਨੇ ਮੁੜ ਹਿੰਸਾ ਭੜਕਾਉਣ ਤੇ ਸੰਸਦ ਮੈਂਬਰਾਂ ਨੂੰ ਮਾਰਨ ਦੇ ਆਪਣੇ ਇਰਾਦੇ ਸਪੱਸ਼ਟ ਕਰ ਦਿੱਤੇ ਹਨ | ਇਨ੍ਹਾਂ ਗਰੁੱਪਾਂ ਦੇ 'ਸਟੇਟ ਆਫ ਯੂਨੀਅਨ' ਨਾਲ ਸਿੱਧੇ ਸਬੰਧ ਹਨ | ਇਸੇ ਦੌਰਾਨ ਐਕਟਿੰਗ ਡਿਪਟੀ ਅਟਾਰਨੀ ਜਨਰਲ ਜੌਹਨ ਕਾਰਲਿਨ ਨੇ ਕਿਹਾ ਹੈ ਕਿ 6 ਜਨਵਰੀ ਦੇ ਹਮਲੇ ਦੀ ਜਾਂਚ ਤੇਜ਼ੀ ਨਾਲ ਜਾਰੀ ਹੈ | ਹੁਣ ਤੱਕ 300 ਸ਼ੱਕੀਆਂ ਵਿਰੁੱਧ ਮੁਕੱਦਮੇ ਦਰਜ ਕੀਤੇ ਗਏ ਹਨ ਜਿਨ੍ਹਾਂ ਵਿਚੋਂ 280 ਨੂੰ ਗਿ੍ਫਤਾਰ ਕਰ ਲਿਆ ਗਿਆ ਹੈ | ਕਾਰਲਿਨ ਦਾ ਮੰਨਣਾ ਹੈ ਕਿ ਘਰੇਲੂ ਅੱਤਵਾਦ ਤੋਂ ਖਤਰਾ ਬਹੁਤ ਵੱਡਾ ਹੈ ਜਿਸ ਲਈ ਹਰ ਵੇਲੇ ਚੌਕਸੀ ਦੀ ਲੋੜ ਹੈ |

ਸਹੀ ਸਲਾਮਤ ਪਰਤੇ ਲੇਡੀ ਗਾਗਾ ਦੇ ਪਾਲਤੂ ਕੁੱਤੇ

ਲਾਸ ਏਾਜਲਸ, 27 ਫਰਵਰੀ (ਏਜੰਸੀ)- ਹਾਲੀਵੁੱਡ ਗਾਇਕਾ ਤੇ ਅਦਾਕਾਰ ਲੇਡੀ ਗਾਗਾ ਦੇ 2 ਫ੍ਰੈਂਚ ਬੁਲਡੋਗ ਜਿਹੜੇ ਕਿ ਹਥਿਆਰਬੰਦ ਲੁਟੇਰੇ ਖੋਹ ਕੇ ਲੈ ਗਏ ਸਨ, ਅੱਜ ਸਹੀ ਸਲਾਮਤ ਵਾਪਸ ਪਰਤ ਆਏ ਹਨ | ਲੁਟੇਰਿਆਂ ਨੇ ਕੁੱਤਿਆਂ ਨੂੰ ਸੈਰ ਕਰਵਾ ਰਹੇ ਲੇਡੀ ਗਾਗਾ ਦੇ ਇਕ ਕਰਮਚਾਰੀ ...

ਪੂਰੀ ਖ਼ਬਰ »

- ਫਰਜ਼ੀ ਈਮੇਲ ਮਾਮਲਾ -ਰਿਤਿਕ ਰੋਸ਼ਨ ਵਲੋਂ ਪੁਲਿਸ ਕੋਲ ਬਿਆਨ ਦਰਜ

ਮੁੰਬਈ, 27 ਫਰਵਰੀ (ਏਜੰਸੀ)- ਈਮੇਲ ਵਿਵਾਦ ਨੂੰ ਲੈ ਕੇ ਕੰਗਨਾ ਰਣੌਤ ਖਿਲਾਫ ਦਰਜ ਕਰਵਾਈ ਸ਼ਿਕਾਇਤ 'ਚ ਅਦਾਕਾਰ ਰਿਤਿਕ ਰੋਸ਼ਨ ਨੇ ਪੁਲਿਸ ਸਾਹਮਣੇ ਆਪਣੇ ਬਿਆਨ ਦਰਜ ਕਰਵਾਏ | ਸਰਕਾਰੀ ਸੂਤਰਾਂ ਨੇ ਦੱਸਿਆ ਕਿ ਅਦਾਕਾਰ ਦੱਖਣੀ ਮੁੰਬਈ ਦੇ ਪੁਲਿਸ ਕਮਿਸ਼ਨਰ ਦਫਤਰ 'ਚ ...

ਪੂਰੀ ਖ਼ਬਰ »

ਕੈਪਟਨ ਟੌਮ ਮੂਰੇ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਇਗੀ

ਲੰਡਨ, 27 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਸਿਹਤ ਸੇਵਾ ਐਨ.ਐਚ.ਐਸ. ਲਈ ਕੋਰੋਨਾ ਦੌਰਾਨ 33 ਮਿਲੀਅਨ ਪੌਂਡ ਇਕੱਤਰ ਕਰਨ ਵਾਲੇ ਕੈਪਟਨ ਟੌਮ ਮੂਰੇ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ | ਇਸ ਮੌਕੇ ਆਰ. ਏ. ਐਫ. ਹਵਾਈ ਪਾਸਟ ਅਤੇ ...

ਪੂਰੀ ਖ਼ਬਰ »

ਜੌਹਨਸਨ ਐਂਡ ਜੌਹਨਸਨ ਕੋਵਿਡ ਵੈਕਸੀਨ ਨੂੰ ਹਰੀ ਝੰਡੀ

ਸੈਕਰਾਮੈਂਟੋ, 27 ਫਰਵਰੀ (ਹੁਸਨ ਲੜੋਆ ਬੰਗਾ)- ਇਕ ਸਰਕਾਰੀ ਸਲਾਹਕਾਰ ਕਮੇਟੀ ਨੇ ਜੌਹਨਸਨ ਐਂਡ ਜੌਹਨਸਨ ਕੰਪਨੀ ਦੀ ਕੋਵਿਡ ਵੈਕਸੀਨ ਨੂੰ ਅਮਰੀਕਾ ਵਿਚ ਵਰਤਣ ਲਈ ਪ੍ਰਵਾਨਗੀ ਦੇ ਦਿੱਤੀ ਹੈ | ਕਮੇਟੀ ਮੈਂਬਰ ਸ਼ਿਕਾਗੋ ਮੈਡੀਕਲ ਸਕੂਲ ਦੇ ਡੀਨ ਡਾਕਟਰ ਅਰਚਨਾ ਚੈਟਰਜੀ ਨੇ ...

ਪੂਰੀ ਖ਼ਬਰ »

ਵਾਸ਼ਿੰਗਟਨ ਸਟੇਟ 'ਚ 1166 ਕੇਸ ਤੇ 14 ਮੌਤਾਂ

ਸਿਆਟਲ, 27 ਫਰਵਰੀ (ਗੁਰਚਰਨ ਸਿੰਘ ਢਿੱਲੋਂ)-ਕੋਰੋਨਾ ਮਹਾਂਮਾਰੀ ਬਿਮਾਰੀ ਦੇ 1166 ਨਵੇਂ ਕੇਸ ਤੇ 14 ਲੋਕਾਂ ਦੀ ਪਿਛਲੇ 24 ਘੰਟਿਆਂ 'ਚ ਮੌਤ ਹੋ ਗਈ | ਵਾਸ਼ਿੰਗਟਨ ਸਟੇਟ ਵਿਚ ਹੁਣ ਤੱਕ 338822 ਲੋਕਾਂ ਦੇ ਟੈਸਟ ਲਏ ਗਏ ਅਤੇ 4956 ਮੌਤਾਂ ਹੋ ਚੁੱਕੀਆਂ ਹਨ ਅਤੇ 19275 ਮਰੀਜ਼ ਜੇਰੇ ਇਲਾਜ ...

ਪੂਰੀ ਖ਼ਬਰ »

ਟਰੂਡੋ ਵਲੋਂ ਕੋਰੋਨਾ ਵੈਕਸੀਨ ਲੈਣ ਲਈ ਭਾਰਤ ਦੀ ਇਕ ਹੋਰ ਕੰਪਨੀ ਨਾਲ ਸੌਦਾ

ਐਡਮਿੰਟਨ, 27 ਫਰਵਰੀ (ਦਰਸ਼ਨ ਸਿੰਘ ਜਟਾਣਾ)-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਜਿੰਨ੍ਹਾਂ ਨੇ ਕਾਫ਼ੀ ਦਿਨ ਪਹਿਲਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫ਼ੋਨ ਕਰਕੇ ਕੋਰੋਨਾ ਵੈਕਸੀਨ ਦੇਣ ਲਈ ਕਿਹਾ ਸੀ ਤੇ ਮੋਦੀ ਨੇ ਛੇਤੀ ਤੋਂ ਛੇਤੀ ਭੇਜਣ ਦਾ ...

ਪੂਰੀ ਖ਼ਬਰ »

ਐਕਸਟਰ ਸ਼ਹਿਰ 'ਚ ਦੂਜੀ ਵਿਸ਼ਵ ਜੰਗ ਦਾ ਬੰਬ ਮਿਲਣ ਤੋਂ ਬਾਅਦ 2 ਹਜ਼ਾਰ ਘਰ ਖ਼ਾਲੀ ਕਰਵਾਏ

ਲੰਡਨ, 27 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਦੇ ਐਕਸਟਰ ਸ਼ਹਿਰ ਦੇ ਸਿਟੀ ਸੈਂਟਰ ਵਿਚੋਂ ਦੂਜੀ ਵਿਸ਼ਵ ਜੰਗ ਦਾ ਅਣਚੱਲਿਆ ਬੰਬ ਮਿਲਣ ਤੋਂ ਬਾਅਦ 2 ਹਜ਼ਾਰ ਘਰਾਂ ਨੂੰ ਖਾਲੀ ਕਰਵਾਇਆ ਗਿਆ। ਪੁਲਿਸ ਅਧਿਕਾਰੀਆਂ ਅਤੇ ਬੰਬ ਨਕਾਰਾ ਕਰਨ ਵਾਲੀ ਟੀਮ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਐਡੀਲੇਡ 'ਚ ਦੋ ਰੋਜ਼ਾ ਇੰਡੀਅਨ ਮੇਲਾ ਵੱਖਰੀ ਛਾਪ ਛੱਡਦਿਆਂ ਯਾਦਗਾਰੀ ਹੋ ਨਿੱਬੜਿਆ

ਐਡੀਲੇਡ, 27 ਫਰਵਰੀ (ਗੁਰਮੀਤ ਸਿੰਘ ਵਾਲੀਆ)- ਐਡੀਲੇਡ ਵਿਕਟੋਰੀਆ ਸਕੇਅਰ ਵਿਚ ਇੰਡੀਅਨ ਐਸੋਸੀਏਸ਼ਨ ਆਫ਼ ਸਾਊਥ ਆਸਟਰੇਲੀਆ ਦੇ ਪ੍ਰਧਾਨ ਅਮਰਜੀਤ ਸਿੰਘ ਗਰੇਵਾਲ, ਮੁੱਖ ਸਹਿਯੋਗੀ ਪ੍ਰਬੰਧਕ ਤ੍ਰਿਮਾਣ ਸਿੰਘ ਗਿੱਲ ਤੇ ਸਮੂਹ ਕਮੇਟੀ ਮੈਂਬਰਾਂ ਦੇ ਉੱਦਮ ਨਾਲ ਦੋ ਰੋਜ਼ਾ ...

ਪੂਰੀ ਖ਼ਬਰ »

ਮੈਂ ਉਹੀ ਕੀਤਾ ਜੋ ਇਕ ਪਿਤਾ ਜਾਂ ਪਤੀ ਕਰਦਾ ਹੈ ਪ੍ਰਿੰਸ ਹੈਰੀ

ਲੰਡਨ, 27 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਰਾਜਕੁਮਾਰ ਹੈਰੀ ਨੇ ਆਪਣੀ ਇਕ ਟੀ.ਵੀ. ਮੁਲਾਕਾਤ ਵਿਚ ਕਿਹਾ ਹੈ ਕਿ ਉਸ ਨੇ ਉਹੀ ਕੀਤਾ ਜੋ ਇੱਕ ਪਿਤਾ ਜਾਂ ਪਤੀ ਕਰਦਾ ਹੈ। ਉਸ ਨੇ ਆਪਣੀ ਪਤਨੀ ਅਤੇ ਬੇਟੇ ਦੀ ਸੁਰੱਖਿਆ ਲਈ ਸ਼ਾਹੀ ਪਰਿਵਾਰ ਦੇ ਮੂਹਰਲੀ ਕਤਾਰ ...

ਪੂਰੀ ਖ਼ਬਰ »

ਬਰਮਿੰਘਮ 'ਚ ਪੁਲਿਸ ਵਲੋਂ 80 ਮਗਰਮੱਛਾਂ ਦੇ ਸਿਰ ਬਰਾਮਦ

ਲੈਸਟਰ (ਇੰਗਲੈਂਡ), 27 ਫਰਵਰੀ (ਸੁਖਜਿੰਦਰ ਸਿੰਘ ਢੱਡੇ)- ਬਰਤਾਨੀਆ 'ਚ ਪੁਲਿਸ ਨੇ ਮੱਗਰਮੱਛਾਂ ਦੇ ਸਿਰ ਬਰਾਮਦ ਕਰਕੇ ਜਾਨਵਰਾਂ ਨਾਲ ਕੀਤੇ ਜਾ ਰਹੇ ਘਿਨਾਉਣੇ ਅਪਰਾਧ ਦਾ ਭਾਂਡਾ ਭੰਨਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਬਰਮਿੰਘਮ 'ਚ ਸੂਚਨਾ ਮਿਲਣ ਬਾਅਦ ਇਕ ਘਰ ਵਿਚ ...

ਪੂਰੀ ਖ਼ਬਰ »

ਅਨਸ ਸਰਵਰ ਸਕਾਟਲੈਂਡ ਲੇਬਰ ਪਾਰਟੀ ਦੇ ਪ੍ਰਧਾਨ ਨਿਯੁਕਤ

ਗਲਾਸਗੋ, 27 ਫਰਵਰੀ (ਹਰਜੀਤ ਸਿੰਘ ਦੁਸਾਂਝ)- ਸਕਾਟਲੈਂਡ ਲੇਬਰ ਪਾਰਟੀ ਦੇ ਅਨਸ ਸਰਵਰ ਨੇ ਆਪਣੀ ਵਿਰੋਧੀ ਮੋਨਿਕਾ ਲੈਨਨ ਨੂੰ 42.44 ਫੀਸਦੀ ਦੇ ਮੁਕਾਬਲੇ 57.56 ਵੋਟਾਂ ਦੇ ਫਰਕ ਨਾਲ ਹਰਾ ਕੇ ਸਕਾਟਲੈਂਡ ਲੇਬਰ ਪਾਰਟੀ ਦੇ ਪ੍ਰਧਾਨਗੀ ਹਾਸਿਲ ਕੀਤੀ। ਲੇਬਰ ਪਾਰਟੀ ਦੀ ...

ਪੂਰੀ ਖ਼ਬਰ »

ਸਾਊਥਾਲ, ਬ੍ਰਮਿੰਘਮ ਤੇ ਹੋਰ ਸ਼ਹਿਰਾਂ 'ਚ ਨਹੀਂ ਹੋਈ 'ਮਾਣ ਭਾਰਤ' ਕਾਰ ਰੈਲੀ

ਲੰਡਨ, 27 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਾਊਥਾਲ, ਬ੍ਰਮਿੰਘਮ ਅਤੇ ਹੋਰ ਸ਼ਹਿਰਾਂ 'ਚ ਭਾਰਤ ਸਰਕਾਰ ਦੇ ਹੱਕ ਵਿਚ ਨਿਕਲਣ ਵਾਲੀ ਕਾਰ ਰੈਲੀ ਜਿਸ ਨੂੰ 'ਮਾਣ ਭਾਰਤ' ਦਾ ਨਾਂਅ ਦਿੱਤਾ ਗਿਆ ਸੀ, ਅੱਜ ਨਹੀਂ ਕੱਢੀ ਗਈ। ਸੋਸ਼ਲ ਮੀਡੀਆ 'ਤੇ ਬੀਤੇ ਕੁੱਝ ਦਿਨਾਂ ਤੋਂ ਕਿਸੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX