ਮਾਨਸਾ, 27 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਜ਼ਿਲ੍ਹੇ ਭਰ 'ਚ 151ਵੇਂ ਦਿਨ ਵੀ ਧਰਨੇ ਜਾਰੀ ਰਹੇ | ਕਿਸਾਨਾਂ, ਮਜ਼ਦੂਰਾਂ ਨੇ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕੀਤੇ ਜਾਣ, ਐਮ. ਐੱਸ. ਪੀ. 'ਤੇ ਦੇਸ਼ ਵਿਆਪੀ ਕਾਨੂੰਨ ਬਣਾਇਆ ਜਾਵੇ, ਜੇਲ੍ਹ ਵਿਚ ਬੰਦ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ ਅਤੇ ਝੂਠੇ ਪੁਲਿਸ ਕੇਸ ਖ਼ਾਰਜ ਕੀਤੇ ਜਾਣ | ਸਥਾਨਕ ਰੇਲਵੇ ਪਾਰਕਿੰਗ 'ਚ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਚੰਦ ਕਾਰਪੋਰੇਟ ਘਰਾਣਿਆਂ ਨੂੰ ਮਾਲਾ ਮਾਲ ਕਰਨ ਦੀ ਚਿੰਤਾ ਹੈ ਪਰ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਦੀ ਨਹੀਂ | ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਰਾਜਧਾਨੀ ਦੇ ਬਾਰਡਰ 'ਤੇ ਸੰਘਰਸ਼ ਕਰ ਰਿਹਾ ਹੈ ਪਰ ਮੋਦੀ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਦਾ ਗੁਣਗਾਨ ਕਰਨ 'ਚ ਮਸਤ ਹੈ | ਉਨ੍ਹਾਂ ਕਿਹਾ ਕਿ ਕਾਨੂੰਨਾਂ ਦੀ ਵਾਪਸੀ ਤਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਬਾਬਾ ਬੋਹੜ ਸਿੰਘ, ਮੱਖਣ ਸਿੰਘ, ਰਤਨ ਕੁਮਾਰ ਭੋਲਾ, ਬਲਵਿੰਦਰ ਸ਼ਰਮਾ ਖ਼ਿਆਲਾ, ਤੇਜ਼ ਸਿੰਘ ਚਕੇਰੀਆਂ, ਇਕਬਾਲ ਸਿੰਘ ਮਾਨਸਾ ਆਦਿ ਹਾਜ਼ਰ ਸਨ |
ਰਿਲਾਇੰਸ ਪੰਪ 'ਤੇ ਕਿਸਾਨ ਮੋਰਚਾ ਜਾਰੀ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਸਥਾਨਕ ਰਿਲਾਇੰਸ ਪੰਪ 'ਤੇ ਕਿਸਾਨਾਂ ਵਲੋਂ ਲਗਾਇਆ ਧਰਨਾ ਜਾਰੀ ਰਿਹਾ | ਸੰਬੋਧਨ ਕਰਦਿਆਂ ਸਰੂਪ ਸਿੰਘ ਗੁਰਨੇ ਕਲਾਂ, ਸਵਰਨ ਸਿੰਘ ਬੋੜਾਵਾਲ, ਸਵਰਨਜੀਤ ਸਿੰਘ ਦਲਿਓ, ਹਰਿੰਦਰ ਸਿੰਘ ਸੋਢੀ ਤੇ ਜਗਮੇਲ ਸਿੰਘ ਖ਼ਾਲਸਾ ਨੇ ਕਿਹਾ ਕਿ ਯੋਜਨਾਬੱਧ ਢੰਗ ਨਾਲ ਜਾਰੀ ਦਿੱਲੀ ਚੱਲੋ ਮੁਹਿੰਮ ਪ੍ਰਤੀ ਪਿੰਡ ਪੱਧਰ 'ਤੇ ਭਾਰੀ ਉਤਸ਼ਾਹ ਹੈ | ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਸੁਖਦੇਵ ਸਿੰਘ ਗੁਰਨੇ ਖ਼ੁਰਦ, ਜਰਨੈਲ ਸਿੰਘ ਗੁਰਨੇ ਕਲਾਂ, ਹਰਮੀਤ ਸਿੰਘ ਬੋੜਾਵਾਲ, ਬਲਵੀਰ ਸਿੰਘ ਗੁਰਨੇ ਖ਼ੁਰਦ, ਮਿੱਠੂ ਸਿੰਘ ਅਹਿਮਦਪੁਰ, ਦਰਸ਼ਨ ਸਿੰਘ ਗੁਰਨੇ ਕਲਾਂ, ਜਵਾਲਾ ਸਿੰਘ ਗੁਰਨੇ ਖ਼ੁਰਦ, ਕੌਰ ਸਿੰਘ ਮੰਡੇਰ, ਅਮਰੀਕ ਸਿੰਘ ਮੰਦਰਾਂ ਨੇ ਵੀ ਸੰਬੋਧਨ ਕੀਤਾ |
ਜਿੱਤ ਤੱਕ ਕਿਸਾਨੀ ਸੰਘਰਸ਼ ਜਾਰੀ ਰਹੇਗਾ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਸਥਾਨਕ ਰੇਲਵੇ ਸਟੇਸ਼ਨ ਨੇੜੇ ਪਾਰਕਿੰਗ ਵਾਲੀ ਜਗ੍ਹਾ 'ਤੇ ਲਗਾਏ ਧਰਨੇ ਵਿਚ ਕਿਸਾਨ ਪਹਿਲਾਂ ਤੋਂ ਵੀ ਵੱਧ ਜੋਸ਼ ਨਾਲ ਸ਼ਾਮਿਲ ਹੋ ਰਹੇ ਹਨ | ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਖੇਤੀ ਵਿਰੋਧੀ ਕਾਲੇ ਕਾਨੂੰਨ ਤੁਰੰਤ ਰੱਦ ਕੀਤੇ ਜਾਣ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਬਣਾਇਆ ਜਾਵੇ | ਆਗੂਆਂ ਨੇ ਕਿਹਾ ਕਿ ਸਰਕਾਰ ਇਹ ਭੁੱਲ ਜਾਵੇ ਕਿ ਕਿਸਾਨ ਅੰਦੋਲਨ ਖ਼ਤਮ ਹੋ ਜਾਵੇਗਾ, ਜਦੋਂ ਕਿ ਹਕੀਕਤ ਇਹ ਹੈ ਕਿ ਕਿਸਾਨੀ ਸੰਘਰਸ਼ ਜਿੱਤ ਤੱਕ ਜਾਰੀ ਰਹੇਗਾ | ਆਗੂਆਂ ਨੇ ਕਿਹਾ ਕਿ ਦਿੱਲੀ ਪੁਲਿਸ ਵੱਲੋਂ ਬਣਾਏ ਝੂਠੇ ਕੇਸ ਤੁਰੰਤ ਖ਼ਾਰਜ ਕੀਤੇ ਜਾਣ ਤੇ ਜੇਲ੍ਹੀਂ ਡੱਕੇ ਕਿਸਾਨਾਂ ਨੂੰ ਬਿਨਾ ਸ਼ਰਤ ਰਿਹਾਅ ਕੀਤਾ ਜਾਵੇ | ਧਰਨੇ ਨੂੰ ਜਗਰੂਪ ਸਿੰਘ ਮੰਘਾਣੀਆਂ, ਤਾਰਾ ਚੰਦ ਬਰੇਟਾ, ਗੁਰਜੰਟ ਸਿੰਘ ਬਖਸ਼ੀਵਾਲਾ, ਅਮਰੀਕ ਸਿੰਘ ਬਰੇਟਾ, ਗੁਰਦੀਪ ਸਿੰਘ ਮੰਡੇਰ, ਦਸੌਂਧਾ ਸਿੰਘ ਬਹਾਦਰਪੁਰ, ਗੋਬਿੰਦ ਸ਼ਰਮਾ ਬਰੇਟਾ, ਪਿ੍ੰਸੀਪਲ ਦਰਸ਼ਨ ਸਿੰਘ ਬਰੇਟਾ, ਗੁਰਜੰਟ ਸਿੰਘ ਮੰਘਾਣੀਆਂ, ਗੁਰਮੀਤ ਕੌਰ ਮੰਡੇਰ, ਬਲਜੀਤ ਕੌਰ ਧਰਮਪੁਰਾ, ਹਰਦੀਪ ਕੌਰ ਬਹਾਦਰਪੁਰ ਨੇ ਸੰਬੋਧਨ ਕੀਤਾ |
ਰਿਲਾਇੰਸ ਪੰਪ 'ਤੇ ਧਰਨਾ ਜਾਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਰਿਲਾਇੰਸ ਪੰਪ ਬਰੇਟਾ ਦਾ ਘਿਰਾਓ ਜਾਰੀ ਹੈ | ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰਾਂ ਨੂੰ ਉਤਸ਼ਾਹਿਤ ਕਰ ਰਹੀ ਹੈ ਅਤੇ ਕਿਸਾਨਾਂ ਮਜ਼ਦੂਰਾਂ ਦਾ ਗਲ਼ਾ ਘੁੱਟ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਕਰਦੀ ਉਦੋਂ ਤੱਕ ਅਡਾਨੀ-ਅੰਬਾਨੀ ਦੇ ਵਪਾਰਕ ਕੇਂਦਰਾਂ ਦਾ ਬਾਈਕਾਟ ਜਾਰੀ ਰਹੇਗਾ | ਧਰਨੇ ਨੂੰ ਸੁਖਪਾਲ ਸਿੰਘ ਗੋਰਖਨਾਥ, ਮੱਖਣ ਸਿੰਘ ਬਰੇਟਾ, ਅਮਰੀਕ ਸਿੰਘ ਗੋਰਖਨਾਥ, ਸੁਰਜੀਤ ਸਿੰਘ ਬਰੇਟਾ, ਗੁਰਮੇਲ ਸਿੰਘ ਰੰਘੜਿਆਲ, ਕਰਮਜੀਤ ਸਿੰਘ ਸੰਘਰੇੜੀ, ਸਤਵੀਰ ਕੌਰ ਖੁਡਾਲ, ਜਸਵਿੰਦਰ ਕੌਰ ਬਹਾਦਰਪੁਰ, ਕਰਮਜੀਤ ਕੌਰ ਖੁਡਾਲ ਨੇ ਸੰਬੋਧਨ ਕੀਤਾ |
ਭੀਖੀ, 27 ਫਰਵਰੀ (ਗੁਰਿੰਦਰ ਸਿੰਘ ਔਲਖ)- ਪਿਛਲੇ ਦਿਨੀਂ ਆਈਲੈਟਸ ਦੇ ਐਲਾਨੇ ਨਤੀਜਿਆਂ 'ਚੋਂ ਸਥਾਨਕ ਦੀਸ਼ਾ ਇੰਮੀਗਰੇਸ਼ਨ ਸਰਵਿਸਜ਼ ਤੇ ਐਜੂਕੇਸ਼ਨ ਸੈਂਟਰ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਸੰਸਥਾ ਦੇ ਐਮ. ਡੀ. ਪ੍ਰੋ: ਦੀਪਿਕਾ ਗੋਇਲ ਅਤੇ ਪਿ੍ੰਸ ਕੁਮਾਰ ...
ਸਰਦੂਲਗੜ੍ਹ, 27 ਫਰਵਰੀ (ਪ. ਪ.)- ਨੇੜਲੇ ਪਿੰਡ ਫੱਤਾ ਮਾਲੋਕਾ ਵਿਖੇ ਸੀਨੀਅਰ ਸਮਾਰਟ ਸੈਕੰਡਰੀ ਸਕੂਲ 'ਚ 28 ਫਰਵਰੀ ਨੂੰ ਜ਼ਿਲ੍ਹਾ ਬਾਸਕਟਬਾਲ ਚੈਂਪੀਅਨਸ਼ਿਪ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਵਿਜੇ ਕੁਮਾਰ ਜਨਰਲ ਸਕੱਤਰ ਜ਼ਿਲ੍ਹਾ ਬਾਸਕਟਬਾਲ ...
ਬੁਢਲਾਡਾ, 27 ਫਰਵਰੀ (ਸਵਰਨ ਸਿੰਘ ਰਾਹੀ)- ਆਏ ਦਿਨ ਵਧ ਰਹੀਆਂ ਤੇਲ ਦੀਆਂ ਕੀਮਤਾਂ ਦੇ ਵਿਰੋਧ 'ਚ ਇੱਥੇ ਵੱਡੀ ਗਿਣਤੀ 'ਚ ਟਰੱਕ ਓਪਰੇਟਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਸੰਬੋਧਨ ਕਰਦਿਆਂ ਦੀ ਟਰੱਕ ਓਪਰੇਟਰਜ਼ ਐਸੋਸੀਏਸ਼ਨ ਬੁਢਲਾਡਾ ਦੇ ਪ੍ਰਧਾਨ ...
ਮਾਨਸਾ, 27 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਵਿਚ ਬਾਦਲਾਂ ਤੇ ਕੈਪਟਨ ਦਾ ਗੱਠਜੋੜ ਤੋੜਨ ਲਈ ਤੀਜਾ ਬਦਲ ਜ਼ਰੂਰੀ ਹੈ | ਇੱਥੇ ਦਵਿੰਦਰ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX