ਸੁਲਤਾਨਪੁਰ ਲੋਧੀ 27 ਫਰਵਰੀ (ਥਿੰਦ, ਹੈਪੀ)- ਦੁਆਬੇ ਦੀ ਧਰਤੀ 'ਤੇ ਹੋ ਰਹੀ ਮਹਾਂ ਕਿਸਾਨ ਰੈਲੀ ਦੇ ਸਬੰਧ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਸੁਲਤਾਨਪੁਰ ਲੋਧੀ ਤੇ ਜ਼ੋਨ ਭਾਈ ਲਾਲੂ ਜੀ ਡੱਲਾ ਸਾਹਿਬ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਡੱਲਾ ਵਿਖੇ ਗੁਰਦੁਆਰਾ ਸ੍ਰੀ ਭਾਈ ਲਾਲੂ ਜੀ ਵਿਖੇ ਜ਼ੋਨ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸਰਵਣ ਸਿੰਘ ਬਾਊਪੁਰ ਤੇ ਜ਼ੋਨ ਭਾਈ ਲਾਲੂ ਜੀ ਦੇ ਪ੍ਰਧਾਨ ਪਰਮਜੀਤ ਸਿੰਘ ਅਮਰਜੀਤਪੁਰ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਖ਼ਜ਼ਾਨਚੀ ਗੁਰਲਾਲ ਸਿੰਘ ਪੰਡੋਰੀ ਰਣਸਿੰਘ ਨੇ ਕਿਹਾ ਕਿ ਜੋ ਮਹਾਂ ਰੈਲੀ ਸੁਲਤਾਨਪੁਰ ਲੋਧੀ ਦੀ ਦਾਣਾ ਮੰਡੀ ਵਿਖੇ ਪਹਿਲਾਂ 10 ਮਾਰਚ ਦਿਨ ਬੁੱਧਵਾਰ ਨੰੂ ਕੀਤੀ ਜਾਣੀ ਸੀ ਪਰ ਹੁਣ ਕੁਝ ਕਾਰਨਾਂ ਕਰਕੇ 14 ਮਾਰਚ ਦਿਨ ਐਤਵਾਰ ਨੂੰ ਹੋਵੇਗੀ | ਉਨ੍ਹਾਂ ਨੇ ਕਿਹਾ ਕਿ ਵੱਡੇ ਪੱਧਰ 'ਤੇ ਸਾਡੇ ਮੁਲਾਜ਼ਮ ਵਰਗ ਦੇ ਵੀਰਾਂ ਭੈਣਾਂ ਦਾ ਕਹਿਣਾ ਸੀ ਕਿ ਇਹ ਮਹਾਂ ਰੈਲੀ ਛੁੱਟੀ ਵਾਲੇ ਦਿਨ ਕੀਤੀ ਜਾਵੇ ਤਾਂ ਜੋਂ ਉਹ ਵੀ ਸੁਲਤਾਨਪੁਰ ਲੋਧੀ ਦੀ ਇਸ ਇਤਿਹਾਸਕ ਰੈਲੀ 'ਚ ਸ਼ਾਮਲ ਹੋ ਸਕਣ | ਇਸ ਦੇ ਨਾਲ ਹੀ ਸਾਡੇ ਸਕੂਲੀ ਵਿਦਿਆਰਥੀਆਂ ਦਾ ਵੀ ਇਹੋ ਸੁਝਾਅ ਸੀ ਜਿਸ ਨੂੰ ਜ਼ਿਲ੍ਹਾ ਕਪੂਰਥਲਾ ਦੀ ਕੋਰ ਕਮੇਟੀ ਨੇ ਸੂਬੇ ਦੀ ਕਮੇਟੀ ਦੇ ਧਿਆਨ ਵਿਚ ਲਿਆਂਦਾ ਤੇ ਸਾਰੇ ਪੱਖਾਂ ਨੂੰ ਵਿਚਾਰਕੇ ਹੁਣ ਇਹ ਮਹਾਂ ਰੈਲੀ ਛੁੱਟੀ ਵਾਲੇ ਦਿਨ ਐਤਵਾਰ 14 ਮਾਰਚ ਨੂੰ ਕੀਤੀ ਜਾਵੇਗੀ | ਜ਼ਿਲ੍ਹਾ ਮੀਤ ਪ੍ਰਧਾਨ ਸੁਖਪ੍ਰੀਤ ਸਿੰਘ ਪੱਸਣ ਨੇ ਕਿਹਾ ਕਿ ਦੁਆਬੇ ਦੀ ਧਰਤੀ ਤੇ ਇਹ ਰੈਲੀ ਪੰਜਾਬ ਦੇ ਦਰਦੀ, ਕਿਸਾਨਾਂ ਤੇ ਆਮ ਲੋਕਾਂ ਦੇ ਇਕੱਠ ਪੱਖੋਂ ਇਤਿਹਾਸਕ ਰੈਲੀ ਹੋਵੇਗੀ | ਇਸ ਮੌਕੇ ਲਖਵਿੰਦਰ ਸਿੰਘ ਗਿੱਲਾ ਪੈੱ੍ਰਸ ਸਕੱਤਰ, ਪਰਮਜੀਤ ਸਿੰਘ ਜੱਬੋਵਾਲ, ਮਨਜੀਤ ਸਿੰਘ ਟਾਂਡੀ, ਤਜਿੰਦਰ ਸਿੰਘ ਬੂਲਪੁਰ, ਸੁਖਪ੍ਰੀਤ ਸਿੰਘ ਰਾਮੇ, ਸੰਦੀਪ ਪਾਲ ਸਿੰਘ ਕਾਲੇਵਾਲ, ਹਾਕਮ ਸਿੰਘ ਸ਼ਾਹਜਹਾਨਪੁਰ, ਜ਼ਿਲ੍ਹਾ ਖ਼ਜ਼ਾਨਚੀ ਭਜਣ ਸਿੰਘ ਖਿਜਰਪੁਰ, ਸ਼ੇਰ ਸਿੰਘ ਮਹੀਵਾਲ, ਦਵਿੰਦਰ ਸਿੰਘ ਡੱਲਾ, ਅਮਰਜੀਤ ਸਿੰਘ ਪ੍ਰਧਾਨ ਫੱਤੂਵਾਲ, ਚਮਕੌਰ ਸਿੰਘ ਬੂਲੇ, ਰਣਜੀਤ ਸਿੰਘ, ਮੁਖ਼ਤਿਆਰ ਸਿੰਘ ਅੰਮਿ੍ਤਪੁਰ, ਮੰਗਲ ਸਿੰਘ ਤੋਤੀ, ਬਲਜਿੰਦਰ ਸਿੰਘ ਸ਼ੇਰਪੁਰ, ਸਰੂਪ ਸਿੰਘ ਭਾਗੋਰਾਈਆਂ, ਅਮਰ ਸਿੰਘ, ਗੁਰਨਾਮ ਸਿੰਘ ਛੰਨਾ ਸ਼ੇ ਰਸਿੰਘ, ਬਲਵੰਤ ਸਿੰਘ, ਹਰਦੀਪ ਸਿੰਘ, ਜੋਗਾ ਸਿੰਘ, ਸਲਵਿੰਦਰ ਸਿੰਘ ਬਾਊਪੁਰ ਆਦਿ ਹਾਜ਼ਰ ਸਨ |
ਸੁਲਤਾਨਪੁਰ ਲੋਧੀ, 27 ਫਰਵਰੀ (ਨਰੇਸ਼ ਹੈਪੀ, ਥਿੰਦ)- ਹਲਕਾ ਸੁਲਤਾਨਪੁਰ ਲੋਧੀ ਅੱਜ ਵਿਕਾਸ ਪੱਖੋਂ ਪੰਜਾਬ ਵਿਚੋਂ ਮੋਹਰੀ ਬਣ ਰਿਹਾ ਹੈ ਤੇ ਬਿਨਾਂ ਭੇਦਭਾਵ ਦੇ ਵਿਕਾਸ ਕਰਵਾ ਕੇ ਨੁਹਾਰ ਬਦਲੀ ਜਾ ਰਹੀ ਹੈ, ਇਹ ਸ਼ਬਦ ਅੱਜ ਪਿੰਡ ਫੌਜੀ ਕਲੋਨੀ ਵਿਖੇ ਸਕੂਲ ਦੀ ਨਵੀਂ ...
ਸੁਲਤਾਨਪੁਰ ਲੋਧੀ, 27 ਫਰਵਰੀ (ਨਰੇਸ਼ ਹੈਪੀ, ਥਿੰਦ)- ਐਸ.ਐਮ.ਓ. ਡਾ: ਚਰਨਜੀਤ ਸਿੰਘ ਕਮਿਊਨਿਟੀ ਹੈਲਥ ਸੈਂਟਰ ਟਿੱਬਾ ਨੇ ਦੱਸਿਆ ਕਿ ਪਿੰਡ ਬਿੱਧੀਪੁਰ ਦੇ 65 ਸਾਲਾ ਹਰਭਜਨ ਸਿੰਘ ਦੀ ਕੋਰੋਨਾ ਕਾਰਨ ਮੌਤ ਹੋ ਗਈ | ਇਹ ਵਿਅਕਤੀ ਜਲੰਧਰ ਦੇ ਪਟੇਲ ਹਸਪਤਾਲ ਵਿਖੇ ਜੇਰੇ ਇਲਾਜ ਸੀ ...
ਕਪੂਰਥਲਾ, 27 ਫਰਵਰੀ (ਸਡਾਨਾ)- ਸ੍ਰੀ ਸਤਨਰਾਇਣ ਮੰਦਿਰ ਵਿਖੇ ਚੱਲ ਰਹੇ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਅੱਜ ਜ਼ਿਲ੍ਹਾ ਪੁਲਿਸ ਮੁਖੀ ਕੰਵਰਦੀਪ ਕੌਰ ਮੰਦਿਰ ਵਿਖੇ ਨਤਮਸਤਕ ਹੋਏ ਤੇ ਉਨ੍ਹਾਂ ਪਵਿੱਤਰ ਜੋਤਾਂ ਦੇ ਦਰਸ਼ਨ ਕਰਕੇ ਮਹਾਂਮਾਈ ਦਾ ਆਸ਼ੀਰਵਾਦ ਪ੍ਰਾਪਤ ...
ਫਗਵਾੜਾ 27 ਫਰਵਰੀ (ਹਰੀਪਾਲ ਸਿੰਘ)- ਭੋਲੇ-ਭਾਲੇ ਲੋਕਾਂ ਦੇ ਨਾਲ ਠੱਗੀ ਮਾਰਨ ਵਾਲੇ ਪਤੀ ਪਤਨੀ ਦੇ ਖ਼ਿਲਾਫ਼ ਪੁਲਸ ਨੇ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਸਾਬਕਾ ਕੌਂਸਲਰ ਰੀਟਾ ਰਾਣੀ ਨੇ ਪੁਲਿਸ ਨੂੰ ਦੱਸਿਆ ਕਿ ਇਕ ਵਿਅਕਤੀ ਅਜੇ ਕੁਮਾਰ ਉਸ ਨੰੂ ...
ਕਪੂਰਥਲਾ, 27 ਫਰਵਰੀ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਤੇਜ਼ੀ ਨਾਲ ਵੱਧ ਰਹੀ ਹੈ | ਅੱਜ ਕੋਰੋਨਾ ਦੇ 55 ਨਵੇਂ ਮਾਮਲੇ ਸਾਹਮਣੇ ਆਏ ਹਨ, ਰਾਹਤ ਦੀ ਖ਼ਬਰ ਇਹ ਰਹੀ ਕਿ ਅੱਜ ਕੋਰੋਨਾ ਨਾਲ ਕਿਸੇ ਵਿਅਕਤੀ ਦੀ ਮੌਤ ਨਹੀਂ ਹੋਈ | ਸਿਵਲ ਸਰਜਨ ਡਾ: ਸੀਮਾ ...
• ਸ੍ਰੀ ਗੁਰੂ ਰਵਿਦਾਸ ਭਵਨ 'ਚ ਹੋਇਆ ਮੁੱਖ ਸਮਾਗਮ • ਪ੍ਰਬੰਧਕਾਂ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ
ਕਪੂਰਥਲਾ, 27 ਫਰਵਰੀ (ਅਮਰਜੀਤ ਕੋਮਲ)- ਗੁਰੂ ਰਵਿਦਾਸ ਦਾ 644ਵਾਂ ਜਨਮ ਦਿਹਾੜਾ ਅੱਜ ਜ਼ਿਲ੍ਹੇ ਵਿਚ ਵੱਖ-ਵੱਖ ਸੰਸਥਾਵਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ...
ਸੁਲਤਾਨਪੁਰ ਲੋਧੀ, 27 ਫਰਵਰੀ (ਨਰੇਸ਼ ਹੈਪੀ, ਥਿੰਦ)- ਪੀਰ ਬਾਬਾ ਸਖੀ ਸ਼ਾਹ ਸੁਲਤਾਨ ਦਾ ਸਾਲਾਨਾ ਮੇਲਾ 1, 2 ਤੇ 3 ਮਾਰਚ ਨੂੰ ਦਰਬਾਰ ਹੱਟ ਸਾਹਿਬ ਰੋਡ ਸੁਲਤਾਨਪੁਰ ਲੋਧੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਪੀਰ ਬਾਬਾ ਸਖੀ ਸ਼ਾਹ ਸੁਲਤਾਨ ਸੇਵਾ ਕਮੇਟੀ ਦੇ ...
ਕਪੂਰਥਲਾ, 27 ਫਰਵਰੀ (ਅਮਰਜੀਤ ਕੋਮਲ, ਦੀਪਕ ਬਜਾਜ)- ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਅੱਜ ਹੋਣ ਵਾਲੇ 5100 ਸ੍ਰੀ ਦੁਰਗਾ ਸਤੂਤੀ ਪਾਠ ਦੇ ਸਬੰਧ ਵਿਚ ਹੋਣ ਵਾਲੇ ਵਿਸ਼ਾਲ ਸਮਾਗਮ ਨੂੰ ਧਿਆਨ ਵਿਚ ਰੱਖਦਿਆਂ ਸ਼ਹਿਰ ਦੀਆਂ ਮੁੱਖ ਸੜਕਾਂ ਤੇ ਗਲੀਆਂ ਨੂੰ ਸਵੈਚਾਲਿਤ ...
ਕਪੂਰਥਲਾ, 27 ਫਰਵਰੀ (ਅਮਰਜੀਤ ਕੋਮਲ, ਦੀਪਕ ਬਜਾਜ)- ਸ੍ਰੀ ਸਤਨਰਾਇਣ ਮੰਦਿਰ ਕਮੇਟੀ ਵਲੋਂ ਵਿਸ਼ਵ ਕਲਿਆਣ ਤੇ ਕੋਰੋਨਾ ਮਹਾਂਮਾਰੀ ਦੇ ਖ਼ਾਤਮੇ ਲਈ 28 ਫਰਵਰੀ ਦਿਨ ਐਤਵਾਰ ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ 5100 ਸ੍ਰੀ ਦੁਰਗਾ ਸਤੂਤੀ ਦੇ ਪਾਠ ਕਰਵਾਉਣ ਲਈ ਸਾਰੀਆਂ ...
ਨਡਾਲਾ, 27 ਫਰਵਰੀ (ਮਾਨ)-ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਨੇ ਕਿਹਾ ਕਿ ਭਾਰਤੀ ਵਿਗਿਆਨੀਆਂ ਦੀ ਸਖ਼ਤ ਮਿਹਨਤ ਤੇ ਸੈਂਕੜਿਆਂ ਟੈੱਸਟਾਂ ਤੋਂ ਬਾਅਦ ਖੋਜ ਕੀਤੀ ਕੋਰੋਨਾ ਵੈਕਸੀਨ ਕਾਰਨ ਅੱਜ ਭਾਰਤ ਦਾ ਲੋਹਾ ਪੂਰੀ ਦੁਨੀਆ ਮਨ ਰਹੀ ਹੈ, ਪਰ ਅਫ਼ਸੋਸ ਦੀ ਗੱਲ ਹੈ ...
ਭੰਡਾਲ ਬੇਟ, 27 ਫਰਵਰੀ (ਜੋਗਿੰਦਰ ਸਿੰਘ ਜਾਤੀਕੇ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਿਰੁੱਧ ਦਿੱਲੀ ਵਿਖੇ ਚੱਲ ਰਹੇ ਕਿਸਾਨ ਸੰਘਰਸ਼ ਵਿਚ ਇਲਾਕੇ ਦੇ ...
ਹੁਸੈਨਪੁਰ, 27 ਫਰਵਰੀ (ਸੋਢੀ)- ਰੇਲ ਕੋਚ ਫ਼ੈਕਟਰੀ 'ਚ ਆਪਣੀਆਂ ਸੇਵਾਵਾਂ ਨਿਭਾ ਕੇ ਸੇਵਾ ਮੁਕਤ ਹੋਏ ਕਰਮਚਾਰੀਆਂ ਦੇ ਸਨਮਾਨ 'ਚ ਐਸ. ਸੀ. ਐਸ. ਟੀ. ਐਸੋਸੀਏਸ਼ਨ ਆਰ. ਸੀ. ਐਫ. ਵਲੋਂ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਸੁਰਜੀਤ ਸਿੰਘ, ਉਮਕਾਰ ਸਿੰਘ, ...
ਨਡਾਲਾ, 27 ਫਰਵਰੀ (ਮਾਨ)- ਕਿਸਾਨ ਯੂਨੀਅਨ ਨਡਾਲਾ ਵੱਲੋਂ ਜ਼ਰੂਰੀ ਵਸਤਾਂ ਦੇ ਸਾਮਾਨ ਲੈ ਕੇ ਕਿਸਾਨਾਂ ਦਾ ਇੱਕ ਜਥਾ ਕਿਸਾਨ ਆਗੂ ਹਰਜਿੰਦਰ ਸਿੰਘ ਸਾਹੀ ਦੀ ਅਗਵਾਈ ਹੇਠ ਦਿੱਲੀ ਨੂੰ ਰਵਾਨਾ ਹੋਇਆ ਜਿਨ੍ਹਾਂ ਦੱਸਿਆ ਕਿ ਪਹਿਲਾਂ ਦੀ ਤਰ੍ਹਾਂ ਅੱਜ ਵੀ ਇਲਾਕੇ ਦੇ ਸਹਿਯੋਗ ...
ਫਗਵਾੜਾ, 27 ਫਰਵਰੀ (ਤਰਨਜੀਤ ਸਿੰਘ ਕਿੰਨੜਾ)- ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਨਾਉਣ ਦਾ ਦਸਵਾਂ ਕੈਂਪ ਸੀਨੀਅਰ ਸਿਟੀਜ਼ਨ ਕੇਅਰ ਸੈਂਟਰ ਖੇੜਾ ਰੋਡ ਫਗਵਾੜਾ ਵਿਖੇ ਲਗਾਇਆ ਗਿਆ ਜਿਸ ਦਾ ਰਸਮੀ ਉਦਘਾਟਨ ...
ਕਪੂਰਥਲਾ, 27 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਜ਼ਿਲ੍ਹਾ ਕਪੂਰਥਲਾ ਦੀ ਮੀਟਿੰਗ ਪਿ੍ੰਸੀਪਲ ਕੇਵਲ ਸਿੰਘ ਮੋਮੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ...
ਤਲਵੰਡੀ ਚੌਧਰੀਆਂ, 27 ਫਰਵਰੀ (ਪਰਸਨ ਲਾਲ ਭੋਲਾ)- ਸਰਕਾਰੀ ਡਿਸਪੈਂਸਰੀ ਤਲਵੰਡੀ ਚੌਧਰੀਆਂ ਵਲੋਂ ਕਰਿਭਕੋ ਸੁਸਾਇਟੀ ਕਪੂਰਥਲਾ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿਚ ਮੈਡੀਕਲ ਅਫ਼ਸਰ ਜਗਸੀਰ ਸਿੰਘ ਅਤੇ ਫਾਰਮੈਸੀ ਅਫ਼ਸਰਾਂ ਨੇ ਇਸ ਮੁਫ਼ਤ ...
ਫਗਵਾੜਾ, 27 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਵਿਖੇ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਚੱਕ ਹਕੀਮ ਤੋਂ ਸਜਾਈ ਗਈ ਸ਼ੋਭਾ ਯਾਤਰਾ 'ਚ ਹਾਜ਼ਰ ਸੰਗਤ ਲਈ ਸ਼ੋ੍ਰਮਣੀ ਅਕਾਲੀ ਦਲ ਹਲਕਾ ਫਗਵਾੜਾ ਵਲੋਂ ਜਲੰਧਰ ਜੀ. ਟੀ. ਰੋਡ 'ਤੇ ਲੰਗਰ ਲਗਾਇਆ ਗਿਆ | ...
ਢਿਲਵਾਂ, 27 ਫਰਵਰੀ (ਸੁਖੀਜਾ, ਪ੍ਰਵੀਨ)- ਕੇਂਦਰ ਸਰਕਾਰ ਵੱਲੋਂ ਦਿਨੋਂ-ਦਿਨ ਪੈਟਰੋਲ ਅਤੇ ਡੀਜ਼ਲ, ਰਸੋਈ ਗੈਸ ਦੀਆਂ ਕੀਮਤਾਂ 'ਚ ਭਾਰੀ ਵਾਧੇ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਡਵੋਕੇਟ ਚੰਦਨਪੁਰੀ ਤੇ ਸਮਾਜ ਸੇਵਕ ...
ਨਡਾਲਾ, 27 ਫਰਵਰੀ (ਮਾਨ)- ਦੇਸ਼ ਵਿਚ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਜਾ ਰਹੇ ਵਾਧੇ ਕਾਰਨ ਲੋਕਾਂ ਦੀ ਆਰਥਿਕਤਾ ਉੱਤੇ ਵੱਡਾ ਬੋਝ ਪੈ ਰਿਹਾ ਹੈ ਜਿੱਥੇ ਸੰਸਾਰ ਪੱਧਰ 'ਤੇ ਪੈਟਰੋਲ ਅਤੇ ਡੀਜ਼ਲ ਦੇ ਭਾਅ ਘੱਟ ਰਹੇ ਹਨ ਪਰ ਸਾਡੇ ਦੇਸ਼ ...
ਫਗਵਾੜਾ, 27 ਫਰਵਰੀ (ਤਰਨਜੀਤ ਸਿੰਘ ਕਿੰਨੜਾ) ਸੀਨੀਅਰ ਕਾਂਗਰਸੀ ਆਗੂ ਹਰਜੀਤ ਸਿੰਘ ਪਰਮਾਰ ਦੇ ਛੋਟੇ ਭਰਾ ਤੇ ਸੁਖਪ੍ਰੀਤ ਸਿੰਘ ਪਰਮਾਰ (ਸਿਨੇਮੇ ਵਾਲੇ) ਦੇ ਪਿਤਾ ਸੁਖਜੀਤ ਸਿੰਘ ਪਰਮਾਰ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ ਅੱਜ ...
ਸੁਲਤਾਨਪੁਰ ਲੋਧੀ, 27 ਫਰਵਰੀ (ਨਰੇਸ਼ ਹੈਪੀ, ਥਿੰਦ)- ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਸਾਕਾ ਨਨਕਾਣਾ ਸਾਹਿਬ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਲਕਾ ਸੁਲਤਾਨਪੁਰ ...
ਕਪੂਰਥਲਾ, 27 ਫਰਵਰੀ (ਵਿ.ਪ੍ਰ.)- ਖੇਤੀਬਾੜੀ ਵਿਭਾਗ ਵਲੋਂ ਪਿੰਡ ਖਾਨੋਵਾਲ ਵਿਚ ਜੈਵਿਕ ਖੇਤੀ ਸਬੰਧੀ ਕਿਸਾਨ ਮਹਿੰਦਰ ਸਿੰਘ ਦੇ ਕੁਦਰਤੀ ਖੇਤੀ ਫਾਰਮ ਵਿਖੇ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਡਾ: ਹਰਕਮਲ ਪਿ੍ਤਪਾਲ ਸਿੰਘ ਭਰੋਤ ਬਲਾਕ ਖੇਤੀਬਾੜੀ ਅਫ਼ਸਰ ਕਪੂਰਥਲਾ ਨੇ ...
ਭੁਲੱਥ, 27 ਫਰਵਰੀ (ਸੁਖਜਿੰਦਰ ਸਿੰਘ ਮੁਲਤਾਨੀ) - 1965 ਤੋਂ 1971 ਦੀ ਜੰਗ ਲੜ ਚੁੱਕੇ ਕੈਪਟਨ ਸੰਪੂਰਨ ਸਿੰਘ ਡਾਲਾ (87) ਦਾ ਸੰਖੇਪ ਜਿਹੀ ਬਿਮਾਰੀ ਉਪਰੰਤ ਬੀਤੇ ਦਿਨੀਂ ਦਿਹਾਂਤ ਹੋ ਗਿਆ | ਉਨ੍ਹਾਂ ਦੀ ਦੇਹ ਦਾ ਸੰਸਕਾਰ 1 ਮਾਰਚ ਨੂੰ ਸਵੇਰੇ 11 ਵਜੇ ਭੁਲੱਥ ਸ਼ਰਕੀ ਦੇ ਸ਼ਮਸ਼ਾਨ ...
ਸੁਲਤਾਨਪੁਰ ਲੋਧੀ, 27 ਫਰਵਰੀ (ਪ.ਪ. ਰਾਹੀਂ)- ਸਭ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਡੀ.ਐਸ.ਪੀ ਸਰਵਨ ਸਿੰਘ ਬੱਲ ਦੀ ਅਗਵਾਈ ਹੇਠ ਪੁਲਿਸ ਵੱਲੋਂ ਚਲਾਈ ਮੁਹਿੰਮ ਤਹਿਤ ਪਿੰਡ ਤੋਤੀ ਦੇ ਇੱਕ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਸੁਲਤਾਨਪੁਰ ਲੋਧੀ ...
ਸੁਲਤਾਨਪੁਰ ਲੋਧੀ, 27 ਫਰਵਰੀ (ਨਰੇਸ਼ ਹੈਪੀ, ਥਿੰਦ)- ਮਾਤਾ ਸੁਲੱਖਣੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਸਾਹਿਬ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਰਘਬੀਰ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ 1 ਮਾਰਚ ਨੂੰ ਕੌਮ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਵਾਸਤੇ ...
ਸਿੱਧਵਾਂ ਦੋਨਾ, 27 ਫਰਵਰੀ (ਅਵਿਨਾਸ਼ ਸ਼ਰਮਾ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿੱਧਵਾਂ ਦੋਨਾ ਵਿਖੇ ਪੰਜਾਬ ਸਰਕਾਰ ਵਲੋਂ ਸੁਵਿਧਾ ਕੇਂਦਰ ਰਾਹੀਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ 'ਤੇ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਲਈ ਸੈਮੀਨਾਰ ਕਰਵਾਇਆ ਗਿਆ | ...
ਨਡਾਲਾ, 27 ਫਰਵਰੀ (ਮਾਨ)- ਡਾ: ਜਸਵਿੰਦਰ ਕੁਮਾਰੀ ਸੀਨੀਅਰ ਮੈਡੀਕਲ ਅਫ਼ਸਰ ਢਿਲਵਾਂ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਵੱਲੋਂ ਬੇਟੀ ਬਚਾਓ ਮੁਹਿੰਮ ਅਧੀਨ ਬਲਾਕ ਪੱਧਰੀ ਵਰਕਸ਼ਾਪ ਲਗਾਈ ਗਈ | ਇਸ ਮੌਕੇ ਪੀ.ਸੀ.ਪੀ. ਐਨ.ਡੀ.ਟੀ. ਐਕਟ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ: ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX