ਹੁਸ਼ਿਆਰਪੁਰ, 4 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੁਲਿਸ ਰਿਕਰੂਟਸ ਟਰੇਨਿੰਗ ਸੈਂਟਰ ਜਹਾਨਖੇਲਾਂ ਵਿਖੇ ਅੱਜ 135 ਪੁਲਿਸ ਮੁਲਾਜ਼ਮਾਂ ਨੂੰ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਲਗਾਈ ਗਈ ਜਦਕਿ ਪੂਰੇ ਜ਼ਿਲ੍ਹੇ ਵਿਚ 1420 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਲਗਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਸੀਮਾ ਗਰਗ ਨੇ ਦੱਸਿਆ ਕਿ ਜਹਾਨਖੇਲਾਂ ਵਿਖੇ ਕੋਵਿਡ ਵੈਕਸੀਨ ਦੀ ਸ਼ੁਰੂਆਤ ਮੌਕੇ 133 ਮੁਲਾਜ਼ਮਾਂ ਨੂੰ ਪਹਿਲੀ ਡੋਜ਼ ਲਗਾਈ ਗਈ ਸੀ ਅਤੇ ਅੱਜ ਮੁਲਾਜ਼ਮਾਂ ਨੂੰ ਦੂਜੀ ਡੋਜ਼ ਲਗਾਈ ਗਈ | ਉਨ੍ਹਾਂ ਦੱਸਿਆ ਕਿ ਪੂਰੇ ਜ਼ਿਲ੍ਹੇ ਵਿਚ ਅੱਜ ਕੁੱਲ 1420 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਲਗਾਈ ਗਈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 6253 ਹੈਲਥ ਕੇਅਰ ਵਰਕਰਾਂ ਨੂੰ ਪਹਿਲੀ ਅਤੇ 2403 ਵਰਕਰਾਂ ਨੂੰ ਦੂਜੀ ਡੋਜ਼ ਵੀ ਲਾਈ ਜਾ ਚੁੱਕੀ ਹੈ | ਇਸੇ ਤਰ੍ਹਾਂ 4058 ਫ਼ਰੰਟ ਲਾਈਨ ਵਰਕਰਾਂ ਨੂੰ ਪਹਿਲੀ ਡੋਜ਼ ਅਤੇ 44 ਫ਼ਰੰਟ ਲਾਈਨ ਵਰਕਰਾਂ ਨੂੰ ਦੂਜੀ ਡੋਜ਼ ਲੱਗ ਚੁੱਕੀ ਹੈ | ਜ਼ਿਲ੍ਹੇ ਵਿਚ 60 ਸਾਲ ਜਾਂ ਇਸ ਤੋਂ ਉੱਪਰ ਅਤੇ 45 ਸਾਲ ਤੋਂ ਉੱਪਰ ਵੱਖ-ਵੱਖ ਸਿਹਤ ਸਮੱਸਿਆਵਾਂ ਤੋਂ ਗ੍ਰਸਤ 1112 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ | ਜਹਾਨਖੇਲਾਂ ਵਿਖੇ ਮੁਲਾਜ਼ਮਾਂ ਨੂੰ ਕੋਵਿਡ ਵੈਕਸੀਨ ਲਗਾਏ ਜਾਣ ਸਬੰਧੀ ਕਮਾਂਡੈਂਟ ਰਿਕਰੂਟਸ ਟਰੇਨਿੰਗ ਸੈਂਟਰ ਰਾਕੇਸ਼ ਕੌਸ਼ਲ ਨੇ ਦੱਸਿਆ ਕਿ ਕੋਵਿਡ-19 ਦੀ ਰੋਕਥਾਮ ਲਈ ਪੁਲਿਸ ਰਿਕਰੂਟਸ ਟਰੇਨਿੰਗ ਸੈਂਟਰ ਵਿਖੇ ਵੈਕਸੀਨ ਲਗਵਾਉਣ ਦੇ ਨਾਲ-ਨਾਲ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸਮੇਂ-ਸਮੇਂ ਸਿਰ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪੂਰੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਟੀਕਾਕਰਨ ਅਫ਼ਸਰ ਅਤੇ ਸੀ.ਐਚ.ਸੀ. ਹਾਰਟਾ-ਬੱਡਲਾ ਦੇ ਐਸ.ਐਮ.ਓ. ਡਾ. ਰਾਜ ਕੁਮਾਰ ਦੀ ਨਿਗਰਾਨੀ ਹੇਠ ਕੋਵਿਡ ਵੈਕਸੀਨ ਲਗਾਈ ਜਾ ਰਹੀ ਹੈ |
ਹੁਸ਼ਿਆਰਪੁਰ, 4 ਮਾਰਚ (ਬਲਜਿੰਦਰਪਾਲ ਸਿੰਘ)-ਘਰ 'ਚ ਨੋਟ ਬਰਾਮਦ ਹੋਣ ਤੋਂ ਪ੍ਰੇਸ਼ਾਨ ਇੱਕ ਬੈਂਕ ਦੇ ਮੈਨੇਜਰ ਨੇ ਪੁਲਿਸ ਕੋਲ ਜਿੱਥੇ ਲਿਖਤੀ ਸ਼ਿਕਾਇਤ ਕੀਤੀ ਹੈ, ਉੱਥੇ ਹੁਣ ਤੱਕ ਬਰਾਮਦ ਹੋਏ ਕਰੀਬ 14 ਹਜ਼ਾਰ ਰੁਪਏ ਵੀ ਪੁਲਿਸ ਦੇ ਹਵਾਲੇ ਕਰ ਦਿੱਤੇ ਹਨ | ਇਸ ਸਬੰਧੀ ...
ਹੁਸ਼ਿਆਰਪੁਰ, 4 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦੌਰਾਨ ਕੀਤੀ ਜਾ ਲੜੀਵਾਰ ਭੁੱਖ ਹੜਤਾਲ ਤੀਸਰੇ ਦਿਨ ਵਿਚ ਸ਼ਾਮਿਲ ਹੋ ਗਈ ਹੈ | ਮਿੰਨੀ ਸਕੱਤਰੇਤ ਹੁਸ਼ਿਆਰਪੁਰ ...
ਹੁਸ਼ਿਆਰਪੁਰ, 4 ਮਾਰਚ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਲੇਬਰ ਪਾਰਟੀ ਵਲੋਂ ਘਰੈਲੂ ਗੈਸ, ਪੈਟਰੋਲ, ਡੀਜ਼ਲ ਦੀਆਂ ਰੋਜ਼ਾਨਾਂ ਜਾਣਬੁੱਝ ਕੇ ਵਧਾਈਆਂ ਕੀਮਤਾਂ ਦੇ ਵਿਰੋਧ 'ਚ ਕਾਲੇ ਕੱਪੜੇ ਪਾ ਕੇ ਅਤੇ ਸਿਰਾਂ 'ਤੇ ਅਤੇ ਗਲੇ 'ਚ ਸਿਲੰਡਰ ਪਾ ਕੇ ਪਾਰਟੀ ਪ੍ਰਧਾਨ ਜੈ ...
ਹੁਸ਼ਿਆਰਪੁਰ, 4 ਮਾਰਚ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਹਫ਼ਤਾ ਭਰ ਚਲਾਈ ਮੁਹਿੰਮ ਦੌਰਾਨ ਵੱਖ-ਵੱਖ ਥਾਵਾਂ 'ਤੇ 47 ਮਾਮਲੇ ਦਰਜ ਕਰਦਿਆਂ 51 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦੇ ਨਾਲ-ਨਾਲ ਹੈਰੋਇਨ, ਨਸ਼ੀਲਾ ਪਾਊਡਰ, ਚਰਸ, ਨਸ਼ੀਲੀਆਂ ...
ਹੁਸ਼ਿਆਰਪੁਰ, 4 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 8 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 8768 ਅਤੇ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 379 ਹੋ ਗਈ ਹੈ | ਇਸ ਸਬੰਧੀ ...
ਐਮਾਂ ਮਾਂਗਟ, 4 ਮਾਰਚ (ਗੁਰਾਇਆ)-ਅੱਜ ਸਵੇਰੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਪੈਂਦੇ ਅੱਡਾ ਪੇਪਰ ਮਿਲ ਦੇ ਨਜ਼ਦੀਕ ਇਕ ਕਾਰ ਟਰੱਕ ਦੇ ਪਿੱਛੇ ਵੱਜਣ ਕਰਕੇ ਕਾਰ ਸਵਾਰ ਭੈਣ ਅਤੇ ਭਰਾ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅਨਿਲ ਕੋਲ ...
ਮਾਹਿਲਪੁਰ, 4 ਮਾਰਚ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਇੱਕ ਵਿਅਕਤੀ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੁਖੀ ਸਤਵਿੰਦਰ ਸਿੰਘ ਨੇ ਦੱਸਿਆ ਕਿ ਥਾਣੇਦਾਰ ਮੁਕੇਸ਼ ਕੁਮਾਰ, ਥਾਣੇਦਾਰ ਜਸਵੀਰ ...
ਮਾਹਿਲਪੁਰ, 4 ਮਾਰਚ (ਰਜਿੰਦਰ ਸਿੰਘ, ਦੀਪਕ ਅਗਨੀਹੋਤਰੀ)-ਅੱਜ ਦੁਪਹਿਰ 12 ਕੁ ਵਜੇ ਮਾਹਿਲਪੁਰ-ਹੁਸ਼ਿਆਰਪੁਰ ਰੋਡ 'ਤੇ ਰਾਧਾ ਸੁਆਮੀ ਸਤਸੰਗ ਘਰ ਕੋਲ ਇੱਕ ਐਕਟਿਵਾ ਚਾਲਕ ਔਰਤ ਦੇ ਉੱਪਰੋਂ ਕੈਂਟਰ ਲੰਘ ਜਾਣ ਕਾਰਨ ਔਰਤ ਦੀ ਮੌਕੇ 'ਤੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਇੱਕ 55 ...
ਹੁਸ਼ਿਆਰਪੁਰ, 4 ਮਾਰਚ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਕਮੇਟੀ ਦੋਆਬਾ ਲਾਚੋਵਾਲ ਵਲੋਂ ਟੋਲ ਪਲਾਜ਼ਾ ਲਾਚੋਵਾਲ ਵਿਖੇ ਲਗਾਇਆ ਰੋਸ ਧਰਨਾ 149ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਕਿਸਾਨ ਆਗੂ ਗੁਰਦੀਪ ...
ਭੰਗਾਲਾ, 4 ਮਾਰਚ (ਬਲਵਿੰਦਰਜੀਤ ਸਿੰਘ ਸੈਣੀ)-ਭੰਗਾਲਾ ਬੈਡਮਿੰਟਨ ਕਲੱਬ ਵਲੋਂ ਪਿੰਡ ਪੁਰਾਣਾ ਭੰਗਾਲਾ ਵਿਖੇ ਕਰਵਾਇਆ ਗਿਆ ਦੋ ਦਿਨਾਂ ਬੈਡਮਿੰਟਨ ਟੂਰਨਾਮੈਂਟ ਸਫਲਤਾ ਪੂਰਵਕ ਨੇਪਰੇ ਚੜਿ੍ਹਆ | ਇਸ ਮੌਕੇ ਟੂਰਨਾਮੈਂਟ 'ਚ ਵਿਸ਼ੇਸ਼ ਤੌਰ 'ਤੇ ਮੁੱਖ ਮਹਿਮਾਨ ਵਜੋਂ ...
ਹੁਸ਼ਿਆਰਪੁਰ, 4 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਹੁਸ਼ਿਆਰਪੁਰ ਵਿਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ...
ਰਾਮਗੜ੍ਹ ਸੀਕਰੀ, 4 ਮਾਰਚ (ਕਟੋਚ)-ਪਿ੍ੰਸੀਪਲ ਮੈਡਮ ਵੀਨਾ ਬੱਧਣ ਦੀ ਸੁਚੱਜੀ ਤੇ ਬੇਮਿਸਾਲ ਅਗਵਾਈ ਅਤੇ ਗਾਈਡ ਅਧਿਆਪਕ ਹਰਦਿਆਲ ਸਿੰਘ ਦੇ ਕਾਬਿਲ ਏ ਤਾਰੀਫ਼ ਤੇ ਸਟੀਕ ਮਾਰਗ ਦਰਸ਼ਨ ਦੀ ਬਦੌਲਤ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਇੰਗਲਿਸ਼ ...
ਮੁਕੇਰੀਆਂ, 4 ਮਾਰਚ (ਰਾਮਗੜ੍ਹੀਆ)-ਪਿਛਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਝੂਠੇ ਵਾਅਦੇ ਕਰਨ ਵਾਲੀ ਕਾਂਗਰਸ ਸਰਕਾਰ ਨੂੰ ਲੋਕ ਮੂੰਹ ਨਹੀਂ ਲਗਾਉਣਗੇ | ਇਹ ਪ੍ਰਗਟਾਵਾ ਭਾਜਪਾ ਨੇਤਾ ਸ਼ੰਭੂ ਨਾਥ ਭਾਰਤੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...
ਮਾਹਿਲਪੁਰ, 4 ਮਾਰਚ (ਰਜਿੰਦਰ ਸਿੰਘ)-ਸੰਤ ਬਾਬਾ ਹਰੀ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਮਾਹਿਲਪੁਰ ਵਿਖੇ ਪਿ੍ੰਸੀਪਲ ਡਾ. ਰੋਹਤਾਸ਼ ਜੀ ਦੀ ਅਗਵਾਈ ਹੇਠ ਅਤੇ ਪ੍ਰੋ.ਮੋਨਿਕਾ ਮਹਾਜਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਰਾਸ਼ਟਰੀ ਸਾਇੰਸ ਡੇ ਦੇ ਸੰਬੰਧ 'ਚ ...
ਮੁਕੇਰੀਆਂ, 4 ਮਾਰਚ (ਰਾਮਗੜ੍ਹੀਆ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਗਾਤਾਰ ਪੈਟਰੋਲੀਅਮ ਪਦਾਰਥਾਂ ਅਤੇ ਖ਼ਾਸ ਕਰਕੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕੀਤਾ ਗਿਆ ਅਥਾਹ ਵਾਧਾ ਗ਼ਰੀਬਾਂ ਨੂੰ ਲੈ ਡੁੱਬੇਗਾ | ਪਿਛਲੇ ਇਕ ਮਹੀਨੇ ਦੌਰਾਨ ਹੀ ਘਰੇਲੂ ਗੈਸ ਸਿਲੰਡਰ ਦੀ ਜਿੱਥੇ ...
ਐਮਾਂ ਮਾਂਗਟ, 4 ਮਾਰਚ (ਗੁਰਾਇਆ)-ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਮਹਿੰਦੀਪੁਰ ਵਿਖੇ ਸੰਤ ਗੁਵਰਧਨ ਸਿੰਘ ਜੀ ਦੀ 67ਵੀਂ ਸਲਾਨਾ ਬਰਸੀ ਮਨਾਉਣ ਸਬੰਧੀ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਚੌਥੀ ਲੜੀ ਦੇ ਭੋਗ ਪਾਏ ਗਏ | ਇਸ ਮੌਕੇ ਰਾਗੀ ਭਾਈ ਗੁਰਵਿੰਦਰ ਸਿੰਘ ਦੇ ...
ਮੁਕੇਰੀਆਂ, 4 ਮਾਰਚ (ਰਾਮਗੜ੍ਹੀਆ)-ਦੇਸ਼ ਦੀ ਜਨਤਾ ਨੂੰ ਪਹਿਲਾਂ ਕੋਰੋਨਾ ਦੀ ਬਿਮਾਰੀ ਕਾਰਨ ਕਰੀਬ ਇਕ ਸਾਲ ਤੋਂ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ ਅਤੇ ਲੋਕ ਆਪਣੇ ਜਿੱਥੇ ਕੰਮ ਧੰਦੇ ਗੁਆ ਚੁੱਕੇ ਹਨ ਉੱਥੇ ਪ੍ਰਾਈਵੇਟ ਅਤੇ ਸਰਕਾਰੀ ਨੌਕਰੀਆਂ ਕਈ ...
ਚੌਲਾਂਗ, 4 ਮਾਰਚ (ਸੁਖਦੇਵ ਸਿੰਘ)-ਦੋਆਬਾ ਕਿਸਾਨ ਕਮੇਟੀ ਵਲੋਂ ਅਣਮਿਥੇ ਸਮੇ ਲਈ ਚੌਲਾਂਗ ਟੋਲ ਪਲਾਜ਼ੇ 'ਤੇ ਧਰਨਾ 151ਵੇਂ ਦਿਨ ਵੀ ਜਾਰੀ ਰਿਹਾ | ਦੋਆਬਾ ਕਿਸਾਨ ਕਮੇਟੀ ਦੇ ਅਹੁਦੇਦਾਰ ਰਣਜੀਤ ਸਿੰਘ ਬਾਜਵਾ, ਸਤਪਾਲ ਸਿੰਘ ਮਿਰਜ਼ਾਪੁਰ, ਪਿ੍ਥਪਾਲ ਸਿੰਘ ਹੁਸੈਨਪੁਰ ਦੀ ...
ਅੱਡਾ ਸਰਾਂ, 4 ਮਾਰਚ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕਲੋਆ ਵਾਸੀ ਸੇਵਾਮੁਕਤ ਐੱਸ.ਡੀ.ਓ. ਬਲਬੀਰ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਨੂੰ ਐੱਸ.ਸੀ. ਵਿੰਗ ਦਾ ਜ਼ਿਲ੍ਹਾ ਹੁਸ਼ਿਆਰਪੁਰ ਦਾ ਪ੍ਰਧਾਨ ਬਣਾਇਆ ਹੈ | ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ...
ਦਸੂਹਾ, 4 ਮਾਰਚ (ਭੁੱਲਰ)-ਰਣਦੀਪ ਸਿੰਘ ਹੀਰ ਐਸ.ਡੀ.ਐਮ. ਕਮ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 1 ਜਨਵਰੀ ਦੇ ਆਧਾਰ 'ਤੇ ਨਵੇਂ ਸ਼ਾਮਿਲ ਹੋਏ ਵੋਟਰਾਂ ਦੀ ਈ ਐਪਕ ਇਲੈਕਟ੍ਰਾਨਿਕ ਵੋਟਰ ਫੋਟੋ ਪਛਾਣ ਪੱਤਰ 6 ਤੇ 7 ਮਾਰਚ ਨੂੰ ...
ਦਸੂਹਾ, 4 ਮਾਰਚ (ਭੁੱਲਰ)- ਪੰਜਾਬ ਰਾਜ ਸਿਹਤ ਵਿਭਾਗ ਵਲੋਂ ਕੋਵਿਡ-19 ਦੀ ਵੈਕਸੀਨੇਸ਼ਨ ਪ੍ਰੋਗਰਾਮ ਅਧੀਨ ਸਿਵਲ ਹਸਪਤਾਲ ਦਸੂਹਾ ਜੋ ਵੈਕਸੀਨੇਸ਼ਨ ਕੇਂਦਰ ਬਣਾਇਆ ਗਿਆ ਸੀ, ਉਸ ਵਿਚ 16 ਜਨਵਰੀ 2021 ਤੋਂ ਟੀਕਾਕਰਨ ਕੀਤਾ ਜਾ ਰਿਹਾ ਹੈ | ਇਸ ਸਬੰਧੀ ਡਾ. ਦਵਿੰਦਰ ਪੁਰੀ ਸੀਨੀਅਰ ...
ਹੁਸ਼ਿਆਰਪੁਰ, 4 ਮਾਰਚ (ਬਲਜਿੰਦਰਪਾਲ ਸਿੰਘ)- ਡਿਪਟੀ ਕਮਿਸ਼ਨਰ ਵੱਲੋਂ ਕਰਵਾਏ ਗਏ ਬੇਟੀ ਬਚਾਓ ਬੇਟੀ ਪੜ੍ਹਾਓ ਯੋਜਨਾ ਸੰਬੰਧੀ ਕਰਵਾਏ ਗਏ ਪੇਂਟਿੰਗ ਮੁਕਾਬਲਿਆਂ 'ਚ ਸਰਕਾਰੀ ਕਾਲਜ ਹੁਸ਼ਿਆਰਪੁਰ ਫਾਈਨ ਆਰਟਸ ਵਿਭਾਗ ਦੇ ਬੀ.ਏ. ਸਮੈਸਟਰ ਤੀਜਾ ਦੇ ਵਿਦਿਆਰਥੀ ਅਰਪਨ ...
ਹੁਸ਼ਿਆਰਪੁਰ, 4 ਮਾਰਚ (ਹਰਪ੍ਰੀਤ ਕੌਰ)-ਕੌਤਵਾਲੀ ਬਜ਼ਾਰ ਵਪਾਰ ਸੰਘ ਦੀ ਇਕ ਮੀਟਿੰਗ ਅੱਜ ਇੱਥੇ ਹੋਈ ਜਿਸ ਵਿਚ ਸੰਘ ਦੀ ਪਿਛਲੇ ਤਿੰਨ ਸਾਲ ਦੀ ਕਾਰਗੁਜ਼ਾਰੀ 'ਤੇ ਚਰਚਾ ਹੋਈ | ਇਸ ਦੌਰਾਨ ਸਰਬਸੰਮਤੀ ਨਾਲ ਕੇਵਲ ਕ੍ਰਿਸ਼ਨ ਵਰਮਾ ਨੂੰ ਪੰਜਵੀਂ ਵਾਰ ਸੰਸਥਾ ਦਾ ਪ੍ਰਧਾਨ ...
ਕੋਟਫ਼ਤੂਹੀ, 4 ਮਾਰਚ (ਅਟਵਾਲ)-ਪਿੰਡ ਡਾਂਡੀਆਂ ਵਿਖੇ ਸੰਤ ਬਾਬਾ ਨੈਣਾ ਸਿੰਘ ਤੇ ਦਾਦੀ ਮਹਾਸਤੀ ਦੇ ਅਸਥਾਨਾਂ 'ਤੇ ਸਾਲਾਨਾ ਜੋੜ ਮੇਲਾ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ¢ ਇਸ ਮÏਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ...
ਹੁਸ਼ਿਆਰਪੁਰ, 4 ਮਾਰਚ (ਬਲਜਿੰਦਰਪਾਲ ਸਿੰਘ)-ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਪਵਨ ਕੁਮਾਰ ਆਦੀਆ ਵਲੋਂ ਹਲਕੇ 'ਚ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਕਈ ਵਿਕਾਸ ਪ੍ਰੋਜੈਕਟ ਜਾਰੀ ਕਰਨ ਲਈ ਸਰਕਾਰ ਤੋਂ ਮੰਗ ਉਠਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਆਦੀਆ ਨੇ ...
ਹੁਸ਼ਿਆਰਪੁਰ, 4 ਮਾਰਚ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ 'ਚ ਸੇਵਾ ਨਿਭਾਅ ਰਹੇ ਜੂਨੀਅਰ ਅਸਿਸਟੈਂਟ ਮੈਡਮ ਇੰਦਰਜੀਤ ਕੌਰ ਜੋ ਇੰਟਰਨੈਸ਼ਨਲ ਮਾਸਟਰਜ਼ ਅਥਲੀਟ ਹਨ, ਨੇ ਪੰਜਾਬ ਸਟੇਟ ਮਾਸਟਰਜ਼ ਅਥਲੈਟਿਕਸ ਖੇਡਾਂ-2021 'ਚ ਹਿੱਸਾ ਲੈਂਦਿਆਂ ਡਿਸਕਸ ...
ਹੁਸ਼ਿਆਰਪੁਰ, 4 ਮਾਰਚ (ਬਲਜਿੰਦਰਪਾਲ ਸਿੰਘ)-ਕੋਰੋਨਾ ਕਾਲ ਦੌਰਾਨ ਵਿਦਿਆ ਦੇ ਖੇਤਰ 'ਚ ਕੀਤੇ ਗਏ ਕੰਮਾਂ ਲਈ ਮਹਾਰਾਣਾ ਪ੍ਰਤਾਪ ਵੈੱਲਫੇਅਰ ਸੁਸਾਇਟੀ ਪੁਰਹੀਰਾਂ ਨੇ ਪਿ੍ੰਸੀਪਲ ਲਲਿਤਾ ਅਰੋੜਾ ਸਕੂਲ ਰੇਲਵੇ ਮੰਡੀ ਨੂੰ ਸਨਮਾਨਿਤ ਕੀਤਾ | ਉਨ੍ਹਾਂ ਨੇ ਕੋਰੋਨਾ ਕਾਲ ...
ਬੰਗਾ 4 ਮਾਰਚ (ਜਸਬੀਰ ਸਿੰਘ ਨੂਰਪੁਰ)-ਸ਼੍ਰੋਮਣੀ ਭਗਤ ਧੰਨਾ ਚੈਰੀਟੇਬਲ ਟਰੱਸਟ ਨੂਰਪੁਰ ਦੇ ਪ੍ਰਧਾਨ ਅਤੇ ਗੁਰਦੁਆਰਾ ਭਾਈ ਲਾਂਦੜੀਆ ਦੇ ਮੁੱਖ ਪ੍ਰਬੰਧਕ ਗਿਆਨੀ ਕੁਲਦੀਪ ਸਿੰਘ ਦਾ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ | ਉਨ੍ਹਾਂ ਦੇ ਅਕਾਲ ਚਲਾਣੇ ਤੇ ਵੱਖ-ਵੱਖ ...
ਮੁਕੰਦਪੁਰ, 4 ਮਾਰਚ (ਸੁਖਜਿੰਦਰ ਸਿੰਘ ਬਖਲੌਰ)- ਵਿਧਾਨ ਸਭਾ ਹਲਕਾ ਬੰਗਾ ਦੇ ਕਸਬਾ ਮੁਕੰਦਪੁਰ ਦੇ ਗੁਰੂ ਹਰਿ ਰਾਏ ਪਬਲਿਕ ਸਕੂਲ ਮੁਕੰਦਪੁਰ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਏ. ਐਸ. ਆਈ ਹੁਸਨ ਲਾਲ ਦੀ ਅਗਵਾਈ ਹੇਠ ਨਸ਼ਿਆਂ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ...
ਨਵਾਂਸ਼ਹਿਰ, 4 ਦਸੰਬਰ (ਗੁਰਬਖਸ਼ ਸਿੰਘ ਮਹੇ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ: 295 ਬਲਾਕ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਹਰਜਿੰਦਰ ਸਿੰਘ ਕਰਿਆਮ ਦੀ ਪ੍ਰਧਾਨਗੀ ਹੇਠ ਐਨ.ਸੀ.ਐੱਸ. ਹੈਲਥ ਕੇਅਰ ਲੈਬ ਅਲਾਚੌਰ ਵਿਖੇ ਹੋਈ ਜਿਸ ਵਿਚ ਸ: ਕਸ਼ਮੀਰ ...
ਮਿਆਣੀ, 4 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਇਬਰਾਹੀਮਪੁਰ ਵਿਖੇ ਓਵਰਸੀਜ਼ ਕਾਂਗਰਸ ਅਮਰੀਕਾ ਦੇ ਸੀਨੀਅਰ ਮੀਤ ਪ੍ਰਧਾਨ ਫੁੰਮਣ ਸਿੰਘ ਇਬਰਾਹੀਮਪੁਰ, ਸੰਮਤੀ ਮੈਂਬਰ ਕੁਲਦੀਪ ਸਿੰਘ ਬੱਬੂ, ਮਲਕੀਤ ਸਿੰਘ ਅਮਰੀਕਾ, ਲਖਵੀਰ ਸਿੰਘ ਅਮਰੀਕਾ ਦੇ ਪਿਤਾ ਸਾਬਕਾ ...
ਭੰਗਾਲਾ, 4 ਮਾਰਚ (ਬਲਵਿੰਦਰਜੀਤ ਸਿੰਘ ਸੈਣੀ)-ਸਿਵਲ ਸਰਜਨ ਹੁਸ਼ਿਆਰਪੁਰ ਰਣਜੀਤ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸੀ.ਐਚ.ਸੀ. ਬੁੱਢਾਬੜ ਵਿਖੇ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੀ ਜਾਗਰੂਕਤਾ ਵੈਨ ਨੂੰ ਐੱਸ. ਐੱਮ. ਓ. ਬੁੱਢਾਬੜ ਡਾ. ਹਰਜੀਤ ਸਿੰਘ ਦੁਆਰਾ ...
ਮਾਹਿਲਪੁਰ, 4 ਮਾਰਚ (ਦੀਪਕ ਅਗਨੀਹੋਤਰੀ)-ਬਲਾਕ ਮਾਹਿਲਪੁਰ ਦੇ ਪਿੰਡ ਪੋਸੀ ਵਿਚ ਅੱਜ ਸਵੇਰੇ ਇੱਕ ਕਿਸਾਨ ਦੇ ਖੇਤਾਂ 'ਚ ਡੇਢ ਦਰਜਨ ਦੇ ਕਰੀਬ ਕਾਂ ਮਰ ਗਏ | ਕੁੱਝ ਕਾਂ ਤਾਂ ਉੱਡਦੇ ਉੱਡਦੇ ਹੀ ਖੇਤਾਂ ਵਿਚ ਡਿਗ ਪਏ ਜਿਸ ਕਾਰਨ ਕਿਸੇ ਬਿਮਾਰੀ ਦੀ ਸ਼ੰਕਾ ਨੂੰ ਲੈ ਕੇ ਇਲਾਕੇ ...
ਮਾਹਿਲਪੁਰ, 4 ਮਾਰਚ (ਰਜਿੰਦਰ ਸਿੰਘ)-ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਚੰਦੇਲੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ...
ਹੁਸ਼ਿਆਰਪੁਰ, 4 ਮਾਰਚ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਸਿੰਘਾਂ ਸ਼ਹੀਦਾਂ ਮੁਹੱਲਾ ਰਵਿਦਾਸ ਨਗਰ ਹੁਸ਼ਿਆਰਪੁਰ ਵਿਖੇ ਬਰਾਂਡੇ ਦਾ ਨੀਂਹ ਪੱਥਰ ਸ਼ੋ੍ਰਮਣੀ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ (ਦਿਹਾਤੀ) ਸੁਰਿੰਦਰ ਸਿੰਘ ਭੁੱਲੇਵਾਲ ...
ਦਸੂਹਾ, 4 ਮਾਰਚ (ਭੁੱਲਰ)- ਆਮ ਆਦਮੀ ਪਾਰਟੀ ਹਲਕਾ ਦਸੂਹਾ ਦੇ ਅਹੁਦੇਦਾਰ ਬਲਾਕ ਪ੍ਰਧਾਨ, ਸਰਕਲ ਇੰਚਾਰਜਾਂ ਦੀ ਮੀਟਿੰਗ ਦਸੂਹਾ ਵਿਖੇ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਦੀ ਅਗਵਾਈ ਚ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਦਿਹਾਤੀ ਆਪ ਮੋਹਨ ਲਾਲ, ਜ਼ਿਲ੍ਹਾ ਸਕੱਤਰ ...
ਹੁਸ਼ਿਆਰਪੁਰ, 4 ਮਾਰਚ (ਨਰਿੰਦਰ ਸਿੰਘ ਬੱਡਲਾ)- ਸਬ- ਸਟੇਸ਼ਨ ਮਰਨਾਈਆਂ ਖ਼ੁਰਦ ਦੇ ਐੱਸ.ਡੀ.ਓ. ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 06 ਮਾਰਚ ਦਿਨ ਸ਼ਨੀਵਾਰ ਨੂੰ 66 ਕੇ.ਵੀ. ਸਬ-ਸਟੇਸ਼ਨ ਮਰਨਾਈਆਂ ਖ਼ੁਰਦ 'ਤੇ ਚੱਲਦੇ ਟੀ-2 ਟਰਾਂਸਫ਼ਾਰਮਰ ਦੀ ਇੰਨਡੋਰ ਅਤੇ ਆਊਟਡੋਰ ਦੀ ...
ਹੁਸ਼ਿਆਰਪੁਰ, 4 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਝ ਦਿਨਾਂ ਤੋਂ ਕੋਵਿਡ-19 ਨਾਲ ਸਬੰਧਿਤ ਮਾਮਲੇ ਲਗਾਤਾਰ ਵੱਧ ਰਹੇ ਹਨ | ਇਸ ਦੌਰਾਨ ਸਾਰਿਆਂ ਦੀ ਜ਼ਿੰਮੇਵਾਰੀ ਬਣ ਜਾਂਦੀ ...
ਹੁਸ਼ਿਆਰਪੁਰ, 4 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਰੋਸ ਸਧਰਨਾ 113ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ...
ਮਾਹਿਲਪੁਰ 4 ਮਾਰਚ (ਦੀਪਕ ਅਗਨੀਹੋਤਰੀ)-ਬਲਾਕ ਮਾਹਿਲਪੁਰ ਦੇ ਪਿੰਡ ਮੁੱਗੋਵਾਲ ਵਿਖੇ ਪਿੰਡ ਵਾਸੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਸਰਪੰਚ ਮਨਜਿੰਦਰ ਕੌਰ ਦੀ ਅਗਵਾਈ ਹੇਠ 06 ਮਾਰਚ ਨੂੰ ਹੋ ਰਹੀ ਹੈ | ਇਸ ਮੀਟਿੰਗ ਵਿਚ ਪਿੰਡ ਵਿਚ ਕਿਸਾਨੀ ਕਾਨੂੰਨਾਂ ਦੇ ਵਿਰੋਧ 'ਚ ਮਹਾਂ ...
ਹੁਸ਼ਿਆਰਪੁਰ, 4 ਮਾਰਚ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਾਮਚੁਰਾਸੀ ਦੀ ਇੰਚਾਰਜ ਅਤੇ ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼ ਦੀ ਪ੍ਰਧਾਨਗੀ ਹੇਠ ਅਕਾਲੀ ਦਲ ਦੇ ਵਰਕਰਾਂ ਤੇ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੀਟਿੰਗ ...
ਟਾਂਡਾ ਉੜਮੁੜ, 4 ਮਾਰਚ (ਭਗਵਾਨ ਸਿੰਘ ਸੈਣੀ)- ਟਾਂਡਾ ਪੁਲਿਸ ਵਲੋਂ ਗਸ਼ਤ ਦੌਰਾਨ ਇੱਕ ਵਿਅਕਤੀ ਕੋਲੋ 15 ਗ੍ਰਾਮ ਹੈਰੋਈਨ ਬਰਾਮਦ ਕਰ ਕੇ ਉਸ ਖ਼ਿਲਾਫ਼ ਐਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਐੱਸ. ਆਈ. ...
ਮਾਹਿਲਪੁਰ 4 ਮਾਰਚ (ਦੀਪਕ ਅਗਨੀਹੋਤਰੀ)-ਪਿੰਡ ਭਾਰਟਾ ਗਣੇਸ਼ਪੁਰ ਵਿਖੇ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਇਕੱਠ ਕਰਕੇ ਪਿੰਡ ਵਿਚ ਭਾਜਪਾ ਆਗੂਆਂ ਦੇ ਨਾ ਵੜਨ ਦਾ ਮਤਾ ਪਾ ਕੇ ਪਿੰਡ ਵਿਚ ਪੋਸਟਰ ਲਗਾਉਣੇ ਸ਼ੁਰੂ ਕਰ ਦਿੱਤੇ ਤਾਂ ਪਿੰਡ ਦੇ ਹੀ ਕਿਸਾਨੀ ਬਿੱਲਾਂ ਤੋਂ ਭਰੇ ...
ਹੁਸ਼ਿਆਰਪੁਰ, 4 ਮਾਰਚ (ਨਰਿੰਦਰ ਸਿੰਘ ਬੱਡਲਾ)-ਖ਼ਾਲਸਾ ਕੋ.ਐਜੂ. ਸੀਨੀਅਰ ਸੈਕੰਡਰੀ ਸਕੂਲ ਬੱਡੋਂ ਵਿਖੇ ਪਿ੍ੰਸੀਪਲ ਸੁਖਇੰਦਰ ਸਿੰਘ ਦੀ ਅਗਵਾਈ 'ਚ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਸਭ ਤੋਂ ਪਹਿਲਾਂ ਸਰਬੱਤ ਦੇ ਭਲੇ ਅਤੇ ਸਕੂਲ ਦੀ ਚੜ੍ਹਦੀਕਲਾ ਲਈ ਪਾਠ ਦੇ ...
ਹੁਸ਼ਿਆਰਪੁਰ, 4 ਮਾਰਚ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਪਿੰਡ ਢੱਕੋਵਾਲ ਦੇ ਸਾਬਕਾ ਸਰਪੰਚ ਤੇ ਹੋਰਨਾਂ ਖ਼ਿਲਾਫ਼ ਜਬਰ ਜਨਾਹ ਵਾਲੇ ਮਾਮਲੇ ਦੀ ਸੁਣਵਾਈ ਦੌਰਾਨ ਗਵਾਹਾਂ ਤੇ ਸਬੂਤਾਂ ਦੀ ਘਾਟ ਦੇ ਚੱਲਦਿਆਂ ਤਿੰਨੇ ...
ਦਸੂਹਾ, 4 ਮਾਰਚ (ਕੌਸ਼ਲ)-ਗਿੱਲ ਫਿਲਿੰਗ ਸਟੇਸ਼ਨ ਦਸੂਹਾ ਵਿਖੇ ਪ੍ਰਦੂਸ਼ਣ ਜਾਂਚ ਕੇਂਦਰ ਦਾ ਉਦਘਾਟਨ ਇਹ ਐੱਮ. ਆਰ. ਐੱਸ. ਸੰਚਿਤ ਗੋਇਲ ਨੇ ਮੁੱਖ ਤੌਰ 'ਤੇ ਪਹੁੰਚ ਕੇ ਕੀਤਾ | ਇਸ ਮੌਕੇ ਪੰਪ ਦੇ ਮਾਲਕ ਦੀਪ ਗਗਨ ਸਿੰਘ ਹਨੀ ਗਿੱਲ ਨੇ ਉਨ੍ਹਾਂ ਦਾ ਹਾਰਦਿਕ ਸਵਾਗਤ ਕੀਤਾ | ਇਸ ...
ਨੰਗਲ ਬਿਹਾਲਾਂ, 4 ਮਾਰਚ (ਵਿਨੋਦ ਮਹਾਜਨ)-ਨਜ਼ਦੀਕੀ ਪਿੰਡ ਸੀਪਰੀਆਂ ਵਿਖੇ ਪਿੰਡ ਵਾਸੀਆਂ ਅਤੇ ਨੌਜਵਾਨ ਸਭਾ ਵਲੋਂ ਕਿ੍ਕੇਟ ਟੂਰਨਾਮੈਂਟ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਖਦੇਵ ਸਿੰਘ ਡਡਵਾਲ ਨੇ ਦੱਸਿਆ ਕਿ ਵਿਨੋਦ ਰਤਨ ਦੀ ਯਾਦ ਵਿਚ ਕਰਵਾਏ ਇਸ ...
ਕਿਸ਼ਨਗੜ੍ਹ, 4 ਮਾਰਚ (ਹੁਸਨ ਲਾਲ)-ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵਲੋਂ ਮੋਰਚੇ ਦੇ ਹੋਰ ਆਗੂਆਂ ਸਮੇਤ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਸੁਲਿੰਦਰ ਸਿੰਘ ਦੇ ਗ੍ਰਹਿ ਵਿਖੇ ਕਮੇਟੀ ਦੇ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ...
ਐਮਾਂ ਮਾਂਗਟ, 4 ਮਾਰਚ (ਗੁਰਾਇਆ)-ਬੀਤੇ ਦਿਨੀਂ ਡੇਰਾ ਬਾਬਾ ਨਾਨਕ ਚੋਲ੍ਹਾ ਸਾਹਿਬ ਦੇ ਦਰਸ਼ਨਾਂ ਲਈ ਗਈਆਂ ਸੰਗਤਾਂ ਦੇ ਵਿਚ ਅਸਮਾਜਿਕ ਅਨਸਰਾਂ ਜੇਬ ਕਤਰਿਆਂ ਨੇ ਕਈਆਂ ਦੀਆਂ ਬੜੀ ਸਫ਼ਾਈ ਨਾਲ ਜੇਬਾਂ ਸਾਫ਼ ਕਰਨ ਵਿਚ ਸਫਲਤਾ ਹਾਸਿਲ ਕੀਤੀ | ਇਨ੍ਹਾਂ ਅਸਮਾਜਿਕ ਤੱਤਾਂ ...
ਮਾਹਿਲਪੁਰ, 4 ਮਾਰਚ (ਦੀਪਕ ਅਗਨੀਹੋਤਰੀ)-ਡਾਇਰੈਕਟਰ ਸੀਵਰੇਜ ਅਤੇ ਸੈਨੀਟੇਸ਼ਨ ਬੋਰਡ ਦੀ ਡਾਇਰੈਕਟਰ ਮੈਡਮ ਸਰਿਤਾ ਸ਼ਰਮਾ ਅਤੇ ਵਿਭਾਗੀ ਅਫ਼ਸਰਾਂ ਵਲੋਂ ਅੱਜ ਮਾਹਿਲਪੁਰ ਸ਼ਹਿਰ ਦਾ ਦੌਰਾ ਕਰਕੇ ਸ਼ਹਿਰ ਵਿਚ ਪਾਏ ਜਾਣ ਵਾਲੇ ਸੀਵਰੇਜ ਦੇ ਕੰਮ ਦਾ ਨਿਰੀਖਣ ਕੀਤਾ ਅਤੇ ...
ਹੁਸ਼ਿਆਰਪੁਰ, 4 ਮਾਰਚ (ਬਲਜਿੰਦਰਪਾਲ ਸਿੰਘ)-ਨੰਗਲ ਸ਼ਹੀਦਾਂ ਟੋਲ ਪਲਾਜ਼ੇ 'ਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਲਗਾਇਆ ਧਰਨਾ ਜਿੱਥੇ ਲਗਾਤਾਰ ਜਾਰੀ ਹੈ, ਉੱਥੇ ਮੋਰਚੇ 'ਤੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਇਕੱਤਰਤਾ ਹੋਈ | ਇਸ ਮੌਕੇ ਮੋਰਚੇ ਦੀ ਮਜ਼ਬੂਤੀ ਲਈ ਕੰਢੀ ...
ਬਲਾਚੌਰ, 4 ਮਾਰਚ (ਸ਼ਾਮ ਸੁੰਦਰ ਮੀਲੂ)-ਥਾਣਾ ਸਿਟੀ ਬਲਾਚੌਰ ਦੀ ਪੁਲਿਸ ਨੇ ਅਮਨਦੀਪ ਸਿੰਘ ਪੁੱਤਰ ਤਰਲੋਚਨ ਸਿੰਘ ਵਾਸੀ ਬਛੌੜੀ ਥਾਣਾ ਬਲਾਚੌਰ ਦੀ ਸ਼ਿਕਾਇਤ 'ਤੇ ਐੱਸ.ਐੱਸ.ਐੱਸ.ਪੀ. ਦੇ ਆਦੇਸ਼ਾਂ ਤੇ ਆਰਥਿਕ ਅਪਰਾਧ ਸ਼ਾਖਾ ਦੇ ਇੰਚਾਰਜ ਐੱਸ.ਆਈ. ਰਾਧਾ ਕਿ੍ਸ਼ਨ ਵਲੋਂ ...
ਭੰਗਾਲਾ, 4 ਮਾਰਚ (ਬਲਵਿੰਦਰਜੀਤ ਸਿੰਘ ਸੈਣੀ)-ਕਸਬਾ ਭੰਗਾਲਾ ਦੇ ਕਰੀਬ ਦਰਜਨ ਭਰ ਪਿੰਡਾਂ ਵਿਚ ਵਿਕ ਰਹੀ ਦੇਸੀ ਸ਼ਰਾਬ (ਲਾਹਣ) ਸਮੇਤ ਹੋਰ ਨਸ਼ੀਲੇ ਪਦਾਰਥ ਵਿਕ ਰਹੇ ਹਨ | ਭਰੋਸੇਯੋਗ ਸੂਤਰਾਂ ਨੇ ਦੱਸਿਆ ਕਿ ਪੰਜਾਬ ਦੀ ਹੱਦ ਨਾਲ ਲੱਗਦੇ ਹਿਮਾਚਲ ਦੇ ਏਰੀਏ ਵਿਚੋਂ ਭਾਰੀ ...
ਗੜ੍ਹਸ਼ੰਕਰ, 4 ਮਾਰਚ (ਧਾਲੀਵਾਲ)- ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਜਥਾ ਅਤੇ ਸਮੂਹ ਇਲਾਕਾ ਨਿਵਾਸੀ ਸੰਗਤ ਵੱਲੋਂ ਗੁਰਦੁਆਰਾ ਬਾਬਾ ਸ਼ਹੀਦ (ਬਾਬਾ ਮੱਟ) ਬੰਗਾ ਰੋਡ ਫ਼ਤਿਹਪੁਰ ਕਲਾਂ ਵਿਖੇ ਸਾਲਾਨਾ ਸ਼ਹੀਦੀ ਜੋੜ ਮੇਲਾ 7 ਮਾਰਚ ਦਿਨ ਐਤਵਾਰ ਨੂੰ ਮਨਾਇਆ ਜਾ ...
ਗੜ੍ਹਸ਼ੰਕਰ, 4 ਮਾਰਚ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇੱਕ ਔਰਤ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ ਐੱਸ.ਆਈ. ਸੁਭਾਸ਼ ਚੰਦਰ ਸਮੇਤ ਪੁਲਿਸ ਪਾਰਟੀ ਚੈਕਿੰਗ ਦੌਰਾਨ ਗੜ੍ਹਸ਼ੰਕਰ ਵਿਖੇ ਮੌਜੂਦ ਸੀ ਤਾਂ ਇਸ ...
ਗੜ੍ਹਸ਼ੰਕਰ, 4 ਮਾਰਚ (ਧਾਲੀਵਾਲ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪਿੰਡ ਡਘਾਮ ਤੋਂ ਸ੍ਰੀ ਗੁਰੂ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਦਿਹਾੜੇ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ ਸਾਹਿਬ ਅੱਗੇ ਨਗਰ ਕੀਰਤਨ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX