ਤਾਜਾ ਖ਼ਬਰਾਂ


ਲੌਂਗੋਵਾਲ ਨਗਰ ਕੌਂਸਲ ਲਈ ਕਾਂਗਰਸ ਦੇ ਰਿਤੂ ਗੋਇਲ ਪ੍ਰਧਾਨ ਅਤੇ ਨਸੀਬ ਕੌਰ ਚੋਟੀਆਂ ਬਣੇ ਮੀਤ ਪ੍ਰਧਾਨ
. . .  0 minutes ago
ਲੌਂਗੋਵਾਲ, 23 ਅਪ੍ਰੈਲ (ਵਿਨੋਦ, ਖੰਨਾ) - ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਅੱਜ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਦੇ ਜਿੱਤੇ 9 ਕੌਂਸਲਰਾਂ ਨੇ ਲੌਂਗੋਵਾਲ ਨਗਰ ਕੌਂਸਲ ਦੀ ਵਾਗਡੌਰ ਔਰਤਾਂ ਹਵਾਲੇ ਕੀਤੀ ਹੈ। ਅੱਜ ਸਥਾਨਕ ...
ਸ਼ਹਿਰ ਵਿਚ ਕਰਫਿਊ ਹੁਣ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ
. . .  28 minutes ago
ਚੰਡੀਗੜ੍ਹ , 23 ਅਪ੍ਰੈਲ {ਸੁਰਿੰਦਰ ਪਾਲ } - ਪੰਜਾਬ ਸਰਕਾਰ ਦੇ ਨਵੇਂ ਹੁਕਮਾਂ ਅਨੁਸਾਰ ਹੁਣ ਰਾਤ ਦਾ ਕਰਫ਼ਿਊ ਰਾਤ 9 ਵਜੇ ਤੋਂ ਸਵੇਰ 5 ਵਜੇ ਤੱਕ ਰਹੇਗਾ । ਸੁੱਖਣਾ ਝੀਲ ਸ਼ਨੀਵਾਰ ਤੇ ਐਤਵਾਰ ਬੰਦ ਰਹੇਗੀ ।
ਮਹਿਲ ਕਲਾਂ ਪੁਲਿਸ ਨੇ ਕੋਵਿਡ-19 ਹੁਕਮਾਂ ਦੀ ਉਲੰਘਣਾ ਕਰ ਰਹੀ ਔਰਬਿਟ ਬੱਸ ਕੀਤੀ ਥਾਣੇ ਬੰਦ
. . .  53 minutes ago
ਮਹਿਲ ਕਲਾਂ (ਬਰਨਾਲਾ), 13 ਅਪ੍ਰੈਲ (ਅਵਤਾਰ ਸਿੰਘ ਅਣਖੀ )-ਰਾਜ ਵਿਚ ਕੋਵਿਡ-19 ਦੇ ਵਧ ਰਹੇ ਫ਼ੈਲਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਮਹਿਲ ਕਲਾਂ ਪੁਲਿਸ ਨੇ ਸਖ਼ਤ ...
ਸੁਖਪਾਲ ਸਿੰਘ ਨਗਰ ਕੌਂਸਲ ਬੁਢਲਾਡਾ ਦੇ ਪ੍ਰਧਾਨ ਬਣੇ
. . .  59 minutes ago
ਬੁਢਲਾਡਾ , 23 ਅਪ੍ਰੈਲ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ) - ਅੱਜ ਇਥੇ ਨਗਰ ਕੌਂਸਲ ਬੁਢਲਾਡਾ ਦੇ ਪ੍ਰਧਾਨ ਤੇ ਉਪ ਪ੍ਰਧਾਨ ਦੀ ਹੋਈ ਚੋਣ ’ਚ ਆਜ਼ਾਦ ਕੌਂਸਲਰ ਸੁਖਪਾਲ ਸਿੰਘ ਦੇ ਪ੍ਰਧਾਨ ਚੁਣੇ ਜਾਣ ਤੋਂ ਇਲਾਵਾ ਕਾਂਗਰਸ ਦੇ ਹਰਵਿੰਦਰਦੀਪ ...
ਮੋਗਾ ਵਿਚ ਕੋਰੋਨਾ ਦਾ ਕਹਿਰ , ਆਏ 122 ਮਾਮਲੇ
. . .  about 1 hour ago
ਮੋਗਾ ,23 ਅਪ੍ਰੈਲ ( ਗੁਰਤੇਜ ਸਿੰਘ ਬੱਬੀ)- ਅੱਜ ਮੋਗਾ ਵਿਚ ਇੱਕ ਵਾਰ ਫਿਰ ਕੋਰੋਨਾ ਦਾ ਧਮਾਕਾ ਹੋਇਆ ਹੈ ਅਤੇ ਇਕੋ ਦਿਨ 122 ਨਵੇਂ ਮਾਮਲੇ ਆਏ ਹਨ । ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 4803 ਹੋਣ ਦੇ ਨਾਲ ਸਰਗਰਮ ਮਾਮਲੇ 872 ...
ਬੜੌਦੀ ਟੋਲ ਪਲਾਜ਼ਾ ਨੇੜੇ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  about 1 hour ago
ਮੁੱਲਾਂਪੁਰ ਗਰੀਬਦਾਸ, 23 ਅਪ੍ਰੈਲ (ਦਿਲਬਰ ਸਿੰਘ ਖੈਰਪੁਰ ,ਬਿੱਲਾ ਅਕਾਲਗੜ੍ਹੀਆ) -ਥਾਣਾ ਬਲਾਕ ਮਾਜਰੀ ਅਧੀਨ ਬੜੌਦੀ ਟੋਲ ਪਲਾਜ਼ਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਕੇ’ਤੇ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕੁਰਾਲੀ ਸ਼ਹਿਰ ...
ਚੰਡੀਗੜ੍ਹ: ਪੰਜਾਬ ਸਰਕਾਰ ਨੇ 21 ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ
. . .  about 1 hour ago
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸਕ 400 ਵੇਂ ਪ੍ਰਕਾਸ਼ ਪੁਰਬ ਦੇ ਸ਼ਤਾਬਦੀ ਸਮਾਗਮਾਂ ਨੂੰ ਵਰਚੂਅਲੀ ਤੋਰ 'ਤੇ ਮਨਾਏਗੀ ਪੰਜਾਬ ਸਰਕਾਰ
. . .  about 1 hour ago
ਚੰਡੀਗੜ੍ਹ, 23 ਅਪ੍ਰੈਲ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸਕ 400 ਵੇਂ ਪ੍ਰਕਾਸ਼ ਪੁਰਬ ਨੂੰ 28 ਅਪ੍ਰੈਲ ਤੋਂ...
ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਨਾਲ 3 ਹੋਰ ਮਰੀਜ਼ਾਂ ਦੀ ਮੌਤ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਵਾਇਰਸ ਨਾਲ 3 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ...
ਨਿਹੰਗ ਸਿੰਘਾਂ ਵਲੋਂ ਕੋਰੋਨਾ ਕਾਰਨ ਨਗਰ ਕੀਰਤਨ ਮੁਲਤਵੀ : ਬਾਬਾ ਬਲਬੀਰ ਸਿੰਘ
. . .  about 2 hours ago
ਅੰਮ੍ਰਿਤਸਰ, 23 ਅਪ੍ਰੈਲ - ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀ ਚੌਥੀ ਸ਼ਤਾਬਦੀ ਨੂੰ ਸਮਰਪਿਤ ਉਲੀਕੇ ਗਏ...
ਕੈਪਟਨ ਵਲੋਂ ਪੰਜਾਬ ਵਿਚ ਮੈਡੀਕਲ ਕਾਲਜਾਂ 'ਚ 400 ਨਰਸਾਂ ਅਤੇ 140 ਟੈਕਨੀਸ਼ੀਅਨ ਦੀ ਤੁਰੰਤ ਭਰਤੀ ਕਰਨ ਦੇ ਆਦੇਸ਼
. . .  about 2 hours ago
ਚੰਡੀਗੜ੍ਹ , 23 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜਾਂ ਵਿਚ 400 ਨਰਸਾਂ ਅਤੇ 140 ਟੈਕਨੀਸ਼ੀਅਨ ਦੀ ਤੁਰੰਤ ਭਰਤੀ ਕਰਨ ਦੇ ਆਦੇਸ਼ ਦਿੱਤੇ...
ਐਕਸਾਈਜ਼ ਵਿਭਾਗ ਵਲੋਂ 250 ਸ਼ਰਾਬ ਦੀਆਂ ਨਾਜਾਇਜ਼ ਪੇਟੀਆਂ ਸਮੇਤ 2 ਕਾਬੂ
. . .  about 2 hours ago
ਪਠਾਨਕੋਟ, 23 ਅਪ੍ਰੈਲ (ਆਸ਼ੀਸ਼ ਸ਼ਰਮਾ) - ਪਠਾਨਕੋਟ ਅੰਦਰ ਉਸ ਸਮੇਂ ਐਕਸਾਈਜ਼ ਵਿਭਾਗ ਨੂੰ ਭਾਰੀ ਸਫਲਤਾ ਮਿਲੀ ਜਦੋਂ ਪਠਾਨਕੋਟ ਦੇ ਖੱਡੀ ਪੁਲ ਵਿਖੇ ਐਕਸਾਈਜ਼ ਇੰਸਪੈਕਟਰ ਹਰਵਿੰਦਰ ਸਿੰਘ...
ਇੱਕ ਵਾਰ ਮੁੜ ਲੋੜਵੰਦਾਂ ਦਾ ਮਸੀਹਾ ਬਣਿਆ ਦੁਬਈ ਦਾ ਸਰਦਾਰ
. . .  about 2 hours ago
ਰਾਜਾਸਾਂਸੀ , 23 ਅਪ੍ਰੈਲ (ਹੇਰ ਖੀਵਾ ) - ਸਮਾਜ ਸੇਵਾ ਦੇ ਖੇਤਰ 'ਚ ਨਿੱਤ ਨਵੇਂ ਮੀਲ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ.ਐੱਸ.ਪੀ....
ਈਧੀ ਫਾਊਂਡੇਸ਼ਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਕੋਰੋਨਾ ਸੰਕਟ ਉੱਤੇ ਜਤਾਈ ਚਿੰਤਾ
. . .  1 minute ago
ਚੰਡੀਗੜ੍ਹ ,23 ਅਪ੍ਰੈਲ ( ਸੁਰਿੰਦਰਪਾਲ ਸਿੰਘ ) - ਪਾਕਿਸਤਾਨ ਦੇ ਕਰਾਚੀ ਵਿਚ ਸਥਿਤ ਈਧੀ ਫਾਊਂਡੇਸ਼ਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ ਅਤੇ ਭਾਰਤ ਵਿਚ ਵੱਧ ਰਹੇ ...
ਪੁਲਿਸ ਅਫਸਰਾਂ ਦੇ ਤਬਾਦਲੇ
. . .  about 3 hours ago
ਚੰਡੀਗੜ੍ਹ , 23 ਅਪ੍ਰੈਲ - 6 ਪੁਲਿਸ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ...
ਕੋਰੋਨਾ ਦੇ ਖ਼ਾਤਮੇ ਲਈ ਭਾਰਤ ਸਰਕਾਰ ਵਲੋਂ ਵੱਡਾ ਕਦਮ ਚੁੱਕਿਆ ਗਿਆ
. . .  about 3 hours ago
ਨਵੀਂ ਦਿੱਲੀ , 23 ਅਪ੍ਰੈਲ - ਕੋਰੋਨਾ ਦੇ ਖ਼ਾਤਮੇ ਲਈ ਭਾਰਤ ਸਰਕਾਰ ਵਲੋਂ ਵੱਡਾ ਕਦਮ ਚੁੱਕਦੇ ਹੋਏ , ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ...
ਭਾਰਤ ਪਾਕਿਸਤਾਨ ਸਰਹੱਦ ਤੋਂ ਇਕ ਪੈਕੇਟ ਹੈਰੋਇਨ ਬਰਾਮਦ
. . .  about 3 hours ago
ਅਜਨਾਲਾ ,23 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਐਸ.ਐਫ. ਤੇ ਪੰਜਾਬ ਪੁਲਿਸ ਵੱਲੋਂ ਅੱਜ ਸਾਂਝੇ ਅਪਰੇਸ਼ਨ ਦੌਰਾਨ ਸਰਹੱਦੀ ਤਹਿਸੀਲ ਅਜਨਾਲਾ ਅੰਦਰ ਭਾਰਤ ਪਾਕਿਸਤਾਨ ਸਰਹੱਦ ਨੇੜਿਓਂ ਇਕ ਪੈਕੇਟ ਹੈਰੋਇਨ ਬਰਾਮਦ ਕੀਤੀ ਗਈ ਹੈ I ਸਰਹੱਦੀ ...
O2 (ਆਕਸੀਜਨ) ਦੀ ਸਪਲਾਈ ਨੂੰ ਯਕੀਨੀ ਬਣਾਉਣ ਜ਼ਰੂਰੀ - ਕੈਪਟਨ ਅਮਰਿੰਦਰ ਸਿੰਘ
. . .  about 3 hours ago
ਚੰਡੀਗੜ੍ਹ ,23 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ 18+ ਉਮਰ ਸਮੂਹ ਲਈ ਨਵੀਂ ਟੀਕਾਕਰਣ ਨੀਤੀ ਰਾਜਾਂ ਲਈ ਅਣਉਚਿਤ ਹੈ , ਪੰਜਾਬ ਦੇ ਮੁੱਖ ਮੰਤਰੀ ਕੈਪਟਨ...
ਫ਼ੀਸਾਂ ਤੇ ਬੱਸ ਕਿਰਾਏ ਦੀ ਵਸੂਲੀ ਦੇ ਵਿਰੋਧ ਚ ਚੱਕਾ ਜਾਮ
. . .  about 4 hours ago
ਮਾਹਿਲਪੁਰ, 23 ਅਪ੍ਰੈਲ (ਦੀਪਕ ਅਗਨੀਹੋਤਰੀ) - ਸਥਾਨਕ ਦੋਆਬਾ ਸਕੂਲ ਵਲੋਂ ਨਵੇਂ ਸੈਸ਼ਨ ਵਿਚ ਵਿਦਿਆਰਥੀਆਂ ਦੀਆਂ ਫ਼ੀਸਾਂ, ਇਮਾਰਤੀ ਫ਼ੰਡ ਤੇ ਬੱਸ ਕਿਰਾਏ ਵਸੂਲਣ ਦੇ ਵਿਰੋਧ ...
ਕੋਵਿਡ19 ਸਮੀਖਿਆ ਬੈਠਕ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ, ਜ਼ਰੂਰੀ ਦਵਾਈਆਂ ਦੀ ਨਿਯਮਤ ਸਪਲਾਈ ਭੇਜਣ ਦੀ ਕੀਤੀ ਅਪੀਲ
. . .  about 4 hours ago
ਚੰਡੀਗੜ੍ਹ ,23 ਅਪ੍ਰੈਲ - ਅੱਜ ਦੀ ਕੋਵਿਡ19 ਸਮੀਖਿਆ ਬੈਠਕ ਵਿਚ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ...
ਚੰਡੀਗੜ੍ਹ ਵਿਚ ਨਹੀਂ ਲਗੇਗੀ ਹਫ਼ਤਾਵਾਰੀ ਤਾਲਾਬੰਦੀ
. . .  about 4 hours ago
ਚੰਡੀਗੜ੍ਹ, 23 ਅਪ੍ਰੈਲ - ਚੰਡੀਗੜ੍ਹ ਵਿਚ ਹਫ਼ਤਾਵਾਰੀ ਤਾਲਾਬੰਦੀ ਨਹੀਂ ਲਗੇਗੀ ਅਤੇ ਨਾ ਹੀ ਐਤਵਾਰ ਨੂੰ ਤਾਲਾਬੰਦੀ ਕੀਤੀ ਜਾਵੇਗੀ | ਪੰਜਾਬ ਦੇ ਗਵਰਨਰ ਵੀ. ਪੀ . ਸਿੰਘ ਬਦਨੋਰ ਦੀ ...
ਤਰਸੇਮ ਸਿੰਘ ਮੱਲਾ ਬਣੇ ਤਲਵੰਡੀ ਭਾਈ ਨਗਰ ਕੌਂਸਲ ਦੇ ਪ੍ਰਧਾਨ
. . .  about 5 hours ago
ਤਲਵੰਡੀ ਭਾਈ, 23 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਨਗਰ ਕੌਂਸਲ ਤਲਵੰਡੀ ਭਾਈ ਦੇ ਅਹੁਦੇਦਾਰਾਂ ਦੀ ਚੋਣ ਲਈ ਮੀਟਿੰਗ ਐੱਸ. ਡੀ. ਐਮ. ਫ਼ਿਰੋਜ਼ਪੁਰ ਅਮਿਤ ਗੁਪਤਾ ...
ਸਿਆਟਲ ਵਿਚ 1.7 ਮਿਲੀਅਨ ਡਾਲਰ ਤੋਂ ਵੱਧ ਦੇ ਨਸ਼ੇ ਪੁਲਿਸ ਵਲੋਂ ਬਰਾਮਦ, 2 ਵਿਅਕਤੀ ਹਥਿਆਰਾਂ ਸਮੇਤ ਕਾਬੂ
. . .  about 5 hours ago
ਸਿਆਟਲ, 23 ਅਪ੍ਰੈਲ (ਹਰਮਨਪ੍ਰੀਤ ਸਿੰਘ) - ਸਿਆਟਲ ਦੇ ਰੈਂਟਨ ਇਲਾਕੇ ਵਿਚ ਪੁਲਿਸ ਨੇ 1.7 ਮਿਲੀਅਨ ਡਾਲਰ ਤੋਂ ਵੱਧ ਦੀ ਨਸ਼ੇ ਦੀ ਭਾਰੀ ਖੇਪ ਬਰਾਮਦ ਕੀਤੀ ਅਤੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਸੈਨਟ ਵਲੋਂ ਨਫ਼ਰਤੀ ਅਪਰਾਧ ਬਿੱਲ ਪਾਸ, ਬਿੱਲ ਦੇ ਹੱਕ ਵਿਚ 94 ਤੇ ਵਿਰੋਧ ਵਿਚ ਕੇਵਲ 1 ਵੋਟ ਪਈ
. . .  about 5 hours ago
ਸੈਕਰਾਮੈਂਟੋ, 23 ਅਪ੍ਰੈਲ (ਹੁਸਨ ਲੜੋਆ ਬੰਗਾ) - ਸੈਨਟ ਨੇ ਇੱਕਜੁੱਟਤਾ ਨਾਲ ਕੋਵਿਡ-19 ਮਹਾਂਮਾਰੀ ਦੌਰਾਨ ਏਸ਼ੀਅਨ ਮੂਲ ਦੇ ਅਮਰੀਕਨਾਂ ਵਿਰੁੱਧ ਵਧੀ ਹਿੰਸਾ ਤੇ ਭੇਦਭਾਵ ਨਾਲ...
ਉੱਤਰਾਖੰਡ 'ਚ ਅੱਜ ਸਵੇਰ ਤੋਂ ਬਰਫ਼ਬਾਰੀ
. . .  about 5 hours ago
ਚਮੋਲੀ (ਉੱਤਰਾਖੰਡ), 23 ਅਪ੍ਰੈਲ - ਚਮੋਲੀ ਜ਼ਿਲ੍ਹੇ ਦੇ ਬਦਰੀਨਾਥ ਧਾਮ, ਘੰਗਰੀਆ ਅਤੇ ਮਾਨਾ ਪਿੰਡ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 22 ਫੱਗਣ ਸੰਮਤ 552

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਨਸ਼ਾ ਤਿਆਗ ਚੁੱਕੇ ਨੌਜਵਾਨਾਂ ਨੂੰ 'ਮਿਸ਼ਨ ਰੈੱਡ ਸਕਾਈ' ਤਹਿਤ ਬਣਾਇਆ ਜਾਵੇਗਾ ਰੁਜ਼ਗਾਰ ਦੇ ਸਮਰੱਥ-ਡੀ.ਸੀ.

ਨਵਾਂਸ਼ਹਿਰ, 4 ਮਾਰਚ (ਗੁਰਬਖਸ਼ ਸਿੰਘ ਮਹੇ, ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕਿਸੇ ਕਾਰਨ ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕੇ ਨੌਜਵਾਨਾਂ ਨੂੰ ਨਸ਼ਾ ਮੁਕਤ ਕਰ ਕੇ ਉਨ੍ਹਾਂ ਨੂੰ ਰੁਜ਼ਗਾਰ ਦਿਵਾਉਣ ਲਈ ਇਕ ਵਿਸ਼ੇਸ਼ ਪ੍ਰੋਗਰਾਮ 'ਮਿਸ਼ਨ ਰੈੱਡ ਸਕਾਈ' ਸ਼ੁਰੂ ਕੀਤਾ ਗਿਆ ਹੈ, ਜਿਸ ਨੂੰ ਅਮਲੀ ਜਾਮਾ ਪਹਿਨਾਉਣ ਲਈ ਜ਼ਿਲ੍ਹੇ ਵਿਚ ਟੀਮਾਂ ਦਾ ਗਠਨ ਕਰ ਕੇ ਅਗਲਾ ਇਕ ਹਫ਼ਤਾ ਵਾਸਤੇ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਅੱਜ ਇਸ ਮਿਸ਼ਨ ਨੂੰ ਸੁਚਾਰੂ ਢੰਗ ਨਾਲ ਅੰਜਾਮ ਦੇਣ ਲਈ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਦੱਸਿਆ ਕਿ ਇਸ ਮਿਸ਼ਨ ਤਹਿਤ ਵੱਖ-ਵੱਖ ਵਿਭਾਗਾਂ ਦੇ 50 ਦੇ ਕਰੀਬ ਅਧਿਕਾਰੀਆਂ ਨੂੰ 'ਮਿਸ਼ਨ ਰੈੱਡ ਸਕਾਈ ਅਫ਼ਸਰ' ਨਿਯੁਕਤ ਕਰ ਕੇ ਟੀਮਾਂ ਬਣਾਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਦੌਰਾਨ ਨਸ਼ਾ ਛੱਡ ਚੁੱਕੇ ਇਲਾਜ ਅਧੀਨ ਨੌਜਵਾਨਾਂ ਦੀ ਰੈੱਡ ਸਕਾਈ ਅਫ਼ਸਰਾਂ ਵਲੋਂ ਵਿਅਕਤੀਗਤ ਤੌਰ 'ਤੇ ਕਾਊਾਸਲਿੰਗ ਕੀਤੀ ਜਾਵੇਗੀ ਅਤੇ ਬਾਅਦ ਵਿਚ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀ ਤੇ ਸਵੈ-ਰੁਜ਼ਗਾਰ ਲਈ ਉਨ੍ਹਾਂ ਦੀ ਪਰਖ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਹਰੇਕ ਮਿਸ਼ਨ ਰੈੱਡ ਸਕਾਈ ਅਫ਼ਸਰ ਨੂੰ 10 ਨੌਜਵਾਨ ਦਿੱਤੇ ਜਾਣਗੇ, ਜੋ ਇਨ੍ਹਾਂ ਨੌਜਵਾਨਾਂ ਦਾ ਰੁਜ਼ਗਾਰ ਲਈ ਡਾਟਾ ਤਿਆਰ ਕਰਨਗੇ ਅਤੇ ਬਾਅਦ ਵਿਚ ਯੋਗ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਉਨ੍ਹਾਂ ਨੂੰ ਨੌਕਰੀ ਦਿਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਪਹਿਲਾਂ ਤੋਂ ਹੀ ਕੰਮ ਜਾਣਦੇ ਹਨ, ਪਰ ਨੌਕਰੀ ਨਹੀਂ ਕਰਨਾ ਚਾਹੁੰਦੇ, ਉਨ੍ਹਾਂ ਨੂੰ ਸਵੈ ਰੁਜ਼ਗਾਰ ਸਕੀਮਾਂ ਤਹਿਤ ਆਪਣੇ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ਾ ਮੁਹੱਈਆ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਨਸ਼ਾ ਇਕ ਬਿਮਾਰੀ ਹੈ, ਜਿਸ ਵਿਚੋਂ ਨੌਜਵਾਨਾਂ ਨੂੰ ਬਾਹਰ ਕੱਢ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਿਲ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਜ਼ਿਲ੍ਹਾ ਰੁਜ਼ਗਾਰ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰ, ਬੀ.ਡੀ.ਪੀ.ਓਜ ਅਤੇ ਪੁਲਿਸ ਅਧਿਕਾਰੀ ਹਾਜ਼ਰ ਸਨ |

ਹੀਂਉ ਦੇ ਪ੍ਰਵਾਸੀ ਭਾਰਤੀ ਦੇ ਘਰ ਚੋਰੀ, ਚੋਰ ਗੱਡੀ ਸਮੇਤ ਹੋਰ ਸਾਮਾਨ ਲੈ ਕੇ ਫ਼ਰਾਰ

ਬੰਗਾ, 4 ਮਾਰਚ (ਜਸਬੀਰ ਸਿੰਘ ਨੂਰਪੁਰ)-ਪਿੰਡ ਹੀਉਂ ਦੇ ਰਹਿਣ ਵਾਲੇ ਪ੍ਰਵਾਸੀ ਭਾਰਤੀ ਸੁਰਿੰਦਰ ਸਿੰਘ ਬੀਸਲਾ ਦੇ ਘਰੋਂ ਉਨ੍ਹਾਂ ਦੀ ਘਰ ਅੰਦਰ ਖੜ੍ਹੀ ਗੱਡੀ ਸਮੇਤ ਉਨ੍ਹਾਂ ਦਾ ਮੋਬਾਈਲ ਫੋਨ ਅਤੇ ਹੋਰ ਸਮਾਨ ਲੈ ਕੇ ਚੋਰ ਫਰਾਰ ਹੋ ਗਏ | ਜਾਣਕਾਰੀ ਦਿੰਦਿਆਂ ਸੁਰਿੰਦਰ ...

ਪੂਰੀ ਖ਼ਬਰ »

ਜਾਡਲੀ ਪਿੰਡ ਤੋਂ ਲਾਪਤਾ ਹੋਏ ਦੋਨੋਂ ਭਰਾਵਾਂ ਨੂੰ ਸਦਰ ਪੁਲਿਸ ਨੇ ਕੁਝ ਘੰਟਿਆਂ ਵਿਚ ਲੱਭ ਕੇ ਕੀਤਾ ਮਾਪਿਆਂ ਹਵਾਲੇ

ਬਲਾਚੌਰ, 4 ਮਾਰਚ (ਸ਼ਾਮ ਸੁੰਦਰ ਮੀਲੂ)-ਥਾਣਾ ਸਦਰ ਬਲਾਚੌਰ ਅਧੀਨ ਪੈਂਦੇ ਪਿੰਡ ਜਾਡਲੀ ਤੋਂ ਲਾਪਤਾ ਹੋਏ 2 ਬੱਚਿਆਂ ਨੂੰ ਥਾਣਾ ਸਦਰ ਦੇ ਮੁਖੀ ਅਵਤਾਰ ਸਿੰਘ ਨੇ ਉੱਚ ਅਧਿਕਾਰੀਆਂ ਦੇ ਆਦੇਸ਼ਾਂ 'ਤੇ ਵੱਖ-ਵੱਖ ਪੁਲਿਸ ਟੀਮਾਂ ਬਣਾ ਕੇ ਕੁਝ ਘੰਟਿਆਂ ਵਿਚ ਹੀ ਲੱਭ ਕੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ

ਬਹਿਰਾਮ, 4 ਮਾਰਚ (ਨਛੱਤਰ ਸਿੰਘ ਬਹਿਰਾਮ)-ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਕੁਲਵੰਤ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 147 ਮਾਮਲੇ ਆਏ ਸਾਹਮਣੇ, 1 ਮੌਤ

ਨਵਾਂਸ਼ਹਿਰ, 4 ਮਾਰਚ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 147 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਜਦਕਿ ਬਲਾਕ ਮੁਕੰਦਪੁਰ ਦੀ ਇਕ 68 ਸਾਲਾ ਔਰਤ ਜੋ ਕਿ ਐਨ.ਐਚ.ਐੱਸ. ਹਸਪਤਾਲ ਜਲੰਧਰ ਵਿਖੇ ਜੇਰੇ ਇਲਾਜ ਸੀ ਦੀ ਕੋਰੋਨਾ ਕਾਰਨ ਮੌਤ ...

ਪੂਰੀ ਖ਼ਬਰ »

ਹਿੰਸਾ ਪ੍ਰਭਾਵਿਤ ਮਹਿਲਾਵਾਂ ਨੂੰ ਮੁਫ਼ਤ ਮੁਹੱਈਆ ਕਰਵਾਈ ਜਾਂਦੀ ਹੈ ਕਾਨੂੰਨੀ ਸਹਾਇਤਾ-ਸੀ.ਜੇ.ਐੱਮ. ਹਰਪ੍ਰੀਤ ਕੌਰ

ਨਵਾਂਸ਼ਹਿਰ, 4 ਮਾਰਚ (ਗੁਰਬਖਸ਼ ਸਿੰਘ ਮਹੇ)-ਹਿੰਸਾ ਤੋਂ ਪ੍ਰਭਾਵਿਤ ਮਹਿਲਾਵਾਂ ਨੂੰ ਇਨਸਾਫ਼ ਦੇਣ ਲਈ 'ਸਖੀ ਵਨ ਸਟਾਪ ਸੈਂਟਰ' ਸ਼ਹੀਦ ਭਗਤ ਸਿੰਘ ਨਗਰ ਵਲੋਂ ਕਾਨੂੰਨੀ ਸਹਾਇਤਾ ਅਤੇ ਸਲਾਹ ਮੁਫ਼ਤ ਮੁਹੱਈਆ ਕਰਵਾਈ ਜਾਂਦੀ ਹੈ | ਇਹ ਜਾਣਕਾਰੀ ਚੀਫ਼ ਜੁਡੀਸ਼ੀਅਲ ...

ਪੂਰੀ ਖ਼ਬਰ »

ਮੁਕੰਦਪੁਰ ਹਸਪਤਾਲ ਸਟਾਫ਼ ਨੇ ਪਿੰਡ ਰਟੈਂਡਾ ਵਿਖੇ ਕੀਤੇ ਕੋਵਿਡ-19 ਦੇ 62 ਸੈਂਪਲ

ਮੁਕੰਦਪੁਰ, 4 ਮਾਰਚ (ਸੁਖਜਿੰਦਰ ਸਿੰਘ ਬਖਲੌਰ)-ਸਰਕਾਰੀ ਹਸਪਤਾਲ ਮੁਕੰਦਪੁਰ ਦੇ ਐਸ. ਐਮ. ਓ ਡਾ. ਰਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਰਟੈਂਡਾ ਵਿਖੇ 62 ਵਿਅਕਤੀਆਂ ਦੇ ਕੋਵਿਡ-19 ਦੇ ਸੈਂਪਲ ਲਏ ਗਏ | ਸਵੇਰੇ 9 ਵਜੇ ਤੋਂ ਰੋਜ਼ਾਨਾ ਲੋਕਾਂ ਦੇ ਕੋਰੋਨਾ ਦੇ ਸੈਂਪਲ ਮੁਕੰਦਪੁਰ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਤੋਂ ਤੰਗ ਵਿਅਕਤੀ ਨੇ ਫਾਹਾ ਲਿਆ

ਬੰਗਾ/ਘੁੰਮਣਾਂ, 4 ਮਾਰਚ (ਜਸਬੀਰ ਸਿੰਘ ਨੂਰਪੁਰ, ਮਹਿੰਦਰਪਾਲ ਸਿੰਘ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਥਾਣਾ ਬਹਿਰਾਮ ਅਧੀਨ ਪੈਂਦੇ ਪਿੰਡ ਮਹੰਤ ਗੁਰਬਚਨ ਦਾਸ ਨਗਰ ਦੇ ਵਿਅਕਤੀ ਮੁਕੇਸ਼ ਕੁਮਾਰ (33) ਨੇ ਆਪਣੇ ਹੀ ਘਰ ਵਿਚ ਦੇਰ ਰਾਤ ਫਾਹਾ ਲੈ ਕੇ ਖੁਦਕਸ਼ੀ ਕਰ ਲਈ | ...

ਪੂਰੀ ਖ਼ਬਰ »

ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਵਲੋਂ ਲੜੀਵਾਰ ਭੁੱਖ ਹੜਤਾਲ ਜਾਰੀ

ਨਵਾਂਸ਼ਹਿਰ, 4 ਮਾਰਚ (ਗੁਰਬਖਸ਼ ਸਿੰਘ ਮਹੇ)- ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਦੇ ਸੱਦੇ 'ਤੇ ਅੱਜ ਨਵਾਂ ਸ਼ਹਿਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਕੁਲਦੀਪ ਸਿੰਘ ਦੌੜਕਾ, ਕਰਨੈਲ ਸਿੰਘ ਰਾਹੋਂ, ਜੀਤ ਲਾਲ ਗੋਹਲੜੋਂ, ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਕੋਵਿਡ ਦੀ ਮਾਰ ਤੋਂ ਬਚਦਿਆਂ ਅਧਿਆਪਕ ਤੇ ਬੱਚੇ ਮਿਸ਼ਨ ਸ਼ਤ-ਪ੍ਰਤੀਸ਼ਤ ਮੁਕੰਮਲ ਕਰਨ-ਡਿਪਟੀ ਡੀ. ਈ. ਓ

ਬੰਗਾ, 4 ਮਾਰਚ (ਕਰਮ ਲਧਾਣਾ) - ਸਿੱਖਿਆ ਵਿਭਾਗ ਵਲੋਂ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿਚ ਅਰੰਭੇ ਗਏ ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਨੇਪਰੇ ਚੜ੍ਹਾਉਣ ਲਈ ਬੱਚਿਆਂ ਤੇ ਅਧਿਆਪਕਾਂ ਨੂੰ ਡੱਟ ਕੇ ਮਿਹਨਤ ਕਰਨੀ ਚਾਹੀਦੀ ਹੈ | ਇਸ ਲਈ ਜਰੂਰੀ ਹੈ ਕਿ ...

ਪੂਰੀ ਖ਼ਬਰ »

100 ਗਰਾਮ ਚਰਸ ਗਾਂਜੇ ਸਮੇਤ ਇਕ ਕਾਬੂ

ਬਲਾਚੌਰ, 4 ਮਾਰਚ (ਸ਼ਾਮ ਸੁੰਦਰ ਮੀਲੂ)- ਥਾਣਾ ਸਿਟੀ ਬਲਾਚੌਰ ਦੀ ਪੁਲਿਸ ਖਾਲਸਾ ਸਕੂਲ ਮਹਿੰਦੀਪੁਰ ਦੇ ਖੇਡ ਮੈਦਾਨ ਨੇੜੇ ਇਕ ਵਿਅਕਤੀ ਨੂੰ 100 ਗਰਾਮ ਚਰਸ ਗਾਂਜੇ ਸਮੇਤ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਮੱੁਖ ਸਿਪਾਹੀ ਨਰੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਗੜ੍ਹਸ਼ੰਕਰ ...

ਪੂਰੀ ਖ਼ਬਰ »

ਬਲਾਚੌਰ ਨਾਮਵਰ ਗੀਤਕਾਰ ਸੰਦੀਪ ਗਰਚਾ ਦਾ ਵਿਸ਼ੇਸ਼ ਸਨਮਾਨ

ਬਲਾਚੌਰ, 4 ਮਾਰਚ (ਦੀਦਾਰ ਸਿੰਘ ਬਲਾਚੌਰੀਆ)-ਪ੍ਰਸਿੱਧ ਗਾਇਕਾ ਗਿੰਨੀ ਮਾਹੀ ਹਰਿ ਹਰਿ ਦੀ ਮਹਿੰਦੀ ਲਾ ਲਓ ਲਾ ਲਓ ਨੀ ਸਈਉ ਮੇਰੀਓ, ਗਾਇਕ ਸਰਦਾਰ ਅਲੀ ਵਲੋਂ ਗਏ 'ਸਤਿਗੁਰ ਸਤਿਗੁਰ ਬੋਲ ਮਨਾ ਨਾ ਡੋਲ ਮਨਾ ਨਾ ਡੋਲ ਮਨਾ ਆਦਿ ਗੀਤਾਂ ਦੇ ਰਚੇਤਾ ਗੀਤਕਾਰ ਸੰਦੀਪ ਗਰਚਾ ਦਾ ...

ਪੂਰੀ ਖ਼ਬਰ »

ਹੋਮਗਾਰਡ ਮੁਲਾਜ਼ਮ ਸੋਮਨਾਥ ਨੂੰ ਸੇਵਾ-ਮੁਕਤੀ 'ਤੇ ਦਿੱਤੀ ਵਿਦਾਇਗੀ ਪਾਰਟੀ

ਰਾਹੋਂ, 4 ਮਾਰਚ (ਬਲਬੀਰ ਸਿੰਘ ਰੂਬੀ)-ਪੰਜਾਬ ਹੋਮਗਾਰਡ ਦੇ ਮੁਲਾਜ਼ਮ ਸੋਮਨਾਥ ਨੂੰ 32 ਸਾਲ ਸੇਵਾਵਾਂ ਨਿਭਾਉਣ ਉਪਰੰਤ ਥਾਣਾ ਰਾਹੋਂ ਦੇ ਮੁਲਜ਼ਮਾਂ ਨੇ ਵਿਦਾਇਗੀ ਪਾਰਟੀ ਦਿੱਤੀ | ਇਸ ਮੌਕੇ ਐੱਸ.ਐਚ.ਓ. ਹਰਪ੍ਰੀਤ ਸਿੰਘ ਦੇਹਲ ਨੇ ਕਿਹਾ ਕਿ ਸੋਮਨਾਥ ਵਾਸੀ ਗੜ੍ਹੀ ਫਤਿਹ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਉਤਸਵ ਦੇ ਸਬੰਧ 'ਚ ਸਮਾਗਮ ਕਰਵਾਇਆ

ਔੜ, 4 ਮਾਰਚ (ਜਰਨੈਲ ਸਿੰਘ ਖੁਰਦ)- ਯੁੱਗ ਪੁਰਸ਼ ਕ੍ਰਾਂਤੀਕਾਰੀ ਰਹਿਬਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪਿੰਡ ਗੜੁਪੱੜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਸ੍ਰੀ ਸਹਿਜ ਪਾਠ ਸਾਹਿਬ ...

ਪੂਰੀ ਖ਼ਬਰ »

ਬਾਘਾ ਪੁਰਾਣਾ ਵਿਖੇ ਹੋ ਰਹੇ ਕਿਸਾਨ ਮਹਾਂ ਸੰਮੇਲਨ ਵਿਚ ਹਲਕਾ ਨਵਾਂਸ਼ਹਿਰ ਤੋਂ ਵੱਡੀ ਗਿਣਤੀ ਵਿਚ ਲੋਕ ਪੁੱਜਣਗੇ-ਸਤਨਾਮ ਸਿੰਘ ਜਲਵਾਹਾ

ਨਵਾਂਸ਼ਹਿਰ, 4 ਮਾਰਚ (ਗੁਰਬਖਸ਼ ਸਿੰਘ ਮਹੇ)- ਆਮ ਆਦਮੀ ਪਾਰਟੀ ਹਲਕਾ ਨਵਾਂਸ਼ਹਿਰ ਦੇ ਜਾਡਲਾ ਸਰਕਲ ਦੇ ਸਰਕਲ ਪ੍ਰਧਾਨਾਂ ਦੀ ਮੀਟਿੰਗ ਸੀਨੀਅਰ ਲੀਡਰ ਸਤਨਾਮ ਸਿੰਘ ਜਲਵਾਹਾ ਦੀ ਅਗਵਾਈ ਵਿਚ ਹੋਈ | ਜਿਸ ਵਿਚ ਸਤਨਾਮ ਸਿੰਘ ਜਲਵਾਹਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਲਗਾਉਣ ਸਬੰਧੀ ਪੰਚਾਇਤਾਂ ਲਈ ਸਿਖਲਾਈ ਕੈਂਪ ਲਗਾਇਆ

ਉਸਮਾਨਪੁਰ, 4 ਮਾਰਚ (ਸੰਦੀਪ ਮਝੂਰ)- ਅੱਜ ਇੱਥੇ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਗਰਾਮ ਪੰਚਾਇਤ ਉਸਮਾਨਪੁਰ ਦੇ ਸਹਿਯੋਗ ਨਾਲ ਸਵੱਛ ਭਾਰਤ ਮਿਸ਼ਨ ਪੇਂਡੂ ਫੇਜ਼-2 ਦੇ ਅਧੀਨ ਬਲਾਕ ...

ਪੂਰੀ ਖ਼ਬਰ »

ਸਰਕਾਰੀ ਗਊਸ਼ਾਲਾ ਦਿਲਾਵਰਪੁਰ ਵਿਖੇ ਲਗਾਇਆ ਗਊ ਭਲਾਈ ਕੈਂਪ

ਨਵਾਂਸ਼ਹਿਰ, 4 ਮਾਰਚ (ਗੁਰਬਖਸ਼ ਸਿੰਘ ਮਹੇ)- ਪਸ਼ੂ ਪਾਲਣ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ: ਐਚ.ਐੱਸ. ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਗਊਸ਼ਾਲਾ ਦਿਲਾਵਰਪੁਰ ਵਿਖੇ ਗਊ ਸੇਵਾ ਕਮਿਸ਼ਨ ਪੰਜਾਬ ਵਲੋਂ ਗਊ ਭਲਾਈ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ਼ ਯੂਨੀਅਨ ਪੰਜਾਬ ਦੀ ਬਰਾਂਚ ਬਲਾਚੌਰ ਦੀ ਚੋਣ

ਮਜਾਰੀ/ਸਾਹਿਬਾ, 4 ਮਾਰਚ (ਨਿਰਮਲਜੀਤ ਸਿੰਘ ਚਾਹਲ)- ਜਲ ਸਪਲਾਈ ਸੈਨੀਟੇਸ਼ਨ (ਮ) ਇੰਪਲਾਈਜ਼ ਯੂਨੀਅਨ ਪੰਜਾਬ ਦੀ ਬਰਾਂਚ ਬਲਾਚੌਰ ਦੇ ਮੁਲਾਜ਼ਮਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਬਹਿਰਾਮ ਦੀ ਪ੍ਰਧਾਨਗੀ ਹੇਠ ਜਲ ਸਪਲਾਈ ਵਿਭਾਗ ਦੇ ਇਮਾਰਤ ਕਰਾਵਰ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਵਲੋਂ ਟਰਾਇਲ ਕੱਲ੍ਹ

ਨਵਾਂਸ਼ਹਿਰ, 4 ਮਾਰਚ (ਗੁਰਬਖਸ਼ ਸਿੰਘ ਮਹੇ)- ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਰਾਜ ਪੱਧਰ 'ਤੇ ਕਰਵਾਏ ਜਾਣ ਵਾਲੇ ਅੰਡਰ-16 ਕਿ੍ਕਟ ਟੂਰਨਾਮੈਂਟ ਵਿਚ ਭਾਗ ਲੈਣ ਲਈ ਨਵਾਂਸ਼ਹਿਰ ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਵੱਲੋਂ ਆਪਣੀ ਟੀਮ ਤਿਆਰ ਕਰਨ ਲਈ 6 ਮਾਰਚ 2021 ਨੂੰ ਦੁਪਹਿਰ 2 ...

ਪੂਰੀ ਖ਼ਬਰ »

ਸਟੂਡੈਂਟ ਵੈਲਫੇਅਰ ਤੇ ਚੈਰੀਟੇਬਲ ਟਰੱਸਟ ਵਲੋਂ ਲਸਾੜਾ ਸਕੂਲ ਵਿਖੇ ਇਨਾਮ ਵੰਡ ਸਮਾਗਮ

ਉੜਾਪੜ/ਲਸਾੜਾ, 4 ਮਾਰਚ (ਲਖਵੀਰ ਸਿੰਘ ਖੁਰਦ) - ਸਟੂਡੈਂਟ ਵੈਲਫੇਅਰ ਅਤੇ ਚੈਰੀਟਬਲ ਟਰੱਸਟ ਲਸਾੜਾ ਵਲੋਂ ਸ਼ਹੀਦੇ ਆਜ਼ਮ ਬਾਬੂ ਲਾਭ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਸਾੜਾ ਵਿਖੇ 6ਵਾਂ ਇਨਾਂਮ ਵੰਡ ਸਮਾਗਮ ਕਰਾਇਆ ਗਿਆ | ਜਿਸ ਵਿਚ ਹਲਕਾ ਜਲੰਧਰ ਤੋਂ ਲੋਕ ਸਭਾ ...

ਪੂਰੀ ਖ਼ਬਰ »

ਡਾ. ਬੀ. ਆਰ. ਅੰਬੇਡਕਰ ਸਮਾਜ ਭਲਾਈ ਸੰਸਥਾ ਵਲੋਂ ਸਮਾਗਮ

ਮੇਹਲੀ/ਬਹਿਰਾਮ, 4 ਮਾਰਚ (ਸੰਦੀਪ ਸਿੰਘ ਬਹੂਆ/ਨਛੱਤਰ ਸਿੰਘ ਬਹਿਰਾਮ) - ਡਾ. ਬੀ. ਆਰ ਅੰਬੇਡਕਰ ਸਮਾਜ ਭਲਾਈ ਸੰਸਥਾ ਰਜਿ: ਵਲੋਂ ਪਿੰਡ ਮੇਹਲੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 644ਵੇਂ ਆਗਮਨ ਪੁਰਬ ਨੂੰ ਸਮਰਪਿਤ ਸਮਾਗਮ ਕਰਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਬਲਵੀਰ ...

ਪੂਰੀ ਖ਼ਬਰ »

ਸਮਾਜ ਸੇਵੀ ਕੁਲਦੀਪ ਸਿੰਘ ਪਠਲਾਵਾ ਇੰਝ ਕਰ ਰਿਹੈ ਲੋੜਵੰਦਾਂ ਦੀ ਮਦਦ

ਬੰਗਾ, 4 ਮਾਰਚ (ਕਰਮ ਲਧਾਣਾ) - ਉੱਘੇ ਸਮਾਜ ਸੇਵੀ ਕੁਲਦੀਪ ਸਿੰਘ ਪਠਲਾਵਾ ਪੀਜ਼ਾ ਹੌਟ ਬੰਗਾ ਵਾਲਿਆਂ ਨੇ ਲੋੜਵੰਦਾਂ ਦੀ ਮਦਦ ਕਰਨ ਦੀ ਇਕ ਨਿਵੇਕਲੀ ਪਿਰਤ ਪਾਈ ਹੈ | ਜਿਸ ਮੁਤਾਬਿਕ ਉਹ ਉਨ੍ਹਾਂ ਲੋੜਵੰਦਾਂ ਦੀ ਆਰਥਿਕ ਮਦਦ ਕਰ ਰਹੇ ਹਨ ਜਿਹੜੇ ਮਾਪੇ ਆਪਣੀਆਂ ਧੀਆਂ ਦੇ ...

ਪੂਰੀ ਖ਼ਬਰ »

ਬੰਗਾ 'ਚ 'ਆਪ' ਵਲੋਂ ਮੀਟਿੰਗ

ਬੰਗਾ, 4 ਮਾਰਚ (ਜਸਬੀਰ ਸਿੰਘ ਨੂਰਪੁਰ)-ਸਿਟੀ ਸੈਂਟਰ ਬੰਗਾ 'ਚ ਆਮ ਆਦਮੀ ਪਾਰਟੀ ਵਲੋਂ ਬਾਘਾ ਪੁਰਾਣਾ 'ਚ ਕੀਤੀ ਜਾ ਰਹੀ ਕਿਸਾਨ ਮਹਾਂਸੰਮੇਲਨ ਦੀ ਤਿਆਰੀ ਕਰਨ ਲਈ ਰੂਪ ਰੇਖਾ ਤਿਆਰ ਕੀਤੀ ਗਈ | ਪਾਰਟੀ ਲੀਡਰਾਂ ਤੇ ਵਾਲੰਟੀਅਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਕਿ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੰਗਾ ਸਿਟੀ ਸਮਾਇਲ ਵਲੋਂ ਲੋੜਵੰਦ ਪਰਿਵਾਰ ਦੀ ਮਦਦ

ਬੰਗਾ, 4 ਮਾਰਚ (ਕਰਮ ਲਧਾਣਾ)-ਐਨ. ਜੀ. ਓ ਲਾਇਨਜ਼ ਕਲੱਬ ਬੰਗਾ ਸਿਟੀ ਸਮਾਇਲ ਵਲੋਂ ਆਪਣੇ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਇਲਾਕੇ ਦੇ ਪਿੰਡ ਬੁਰਜ ਕੰਧਾਰੀ ਦੇ ਲੋੜਵੰਦ ਪਰਿਵਾਰ ਦੀ ਮਦਦ ਕੀਤੀ | ਇਸ ਸਬੰਧੀ ਪ੍ਰਧਾਨ ਅਮਰਜੀਤ ਸਿੰਘ ਪੂੰਨੀ ਨੇ ਦੱਸਿਆ ...

ਪੂਰੀ ਖ਼ਬਰ »

ਮੌਜੋਵਾਲ ਮਜਾਰਾ ਤੋਂ ਕਿਸਾਨ ਕਿਰਤੀਆਂ ਦਾ ਜਥਾ ਦਿੱਲੀ ਲਈ ਰਵਾਨਾ

ਭੱਦੀ, 4 ਮਾਰਚ (ਨਰੇਸ਼ ਧੌਲ)- ਕਾਲੇ ਕਾਨੂੰਨਾਂ ਦੇ ਖਿਲਾਫ਼ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਦੇ ਮੱਦੇਨਜ਼ਰ ਪਿੰਡ ਮੌਜੋਵਾਲ ਮਜਾਰਾ ਤੋਂ ਪਹਿਲਾਂ ਗਈਆਂ ਟਰਾਲੀਆਂ ਨਾਲ ਹਾਜ਼ਰ ਕਿਸਾਨਾਂ ਨੂੰ ਰਾਹਤ ਦਿਵਾਉਣ ਸਬੰਧੀ ਜਿੱਥੇ ਪਹਿਲਾਂ ਵੀ ਹਰ ਹਫ਼ਤੇ ਕਿਸਾਨਾਂ ਅਤੇ ...

ਪੂਰੀ ਖ਼ਬਰ »

ਮਾਤਾ ਤਰਸੇਮ ਕੌਰ ਬੁਰਜ ਦਾ ਦਿਹਾਂਤ, ਸਸਕਾਰ ਕੱਲ੍ਹ

ਉੜਾਪੜ/ਲਸਾੜਾ, 4 ਮਾਰਚ (ਲਖਵੀਰ ਸਿੰਘ ਖੁਰਦ)-ਬਲਾਕ ਸੰਮਤੀ ਮੈਂਬਰ ਜਗਦੀਸ਼ ਸਿੰਘ ਬੁਰਜ ਅਤੇ ਦੁਆਬਾ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਅਮਰਜੀਤ ਸਿੰਘ ਦੀ ਮਾਤਾ ਤਰਸੇਮ ਕੌਰ (75) ਪਤਨੀ ਜਸਵੰਤ ਸਿੰਘ ਦੀ ਕੁੱਝ ਸਮਾਂ ਬਿਮਾਰ ਰਹਿਣ ਪਿੱਛੋਂ ਮੌਤ ਹੋ ਜਾਣ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਮੁਕੰਦਪੁਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਮੁਕੰਦਪੁਰ, 4 ਮਾਰਚ (ਸੁਖਜਿੰਦਰ ਸਿੰਘ ਬਖਲੌਰ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ਵਿਖੇ ਪਿ੍ੰਸੀਪਲ ਅਮਰਜੀਤ ਖਟਕੜ ਦੀ ਅਗਵਾਈ 'ਚ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ 'ਚ ਸਰਵਣ ਸਿੰਘ ਸ਼ੁਕਾਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜੋ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਦੇ ਤਸਕਰਾਂ ਵਿਰੁੱਧ ਚਲਾਈ ਮੁਹਿੰਮ ਦੇ ਮਿਲੇ ਸਾਰਥਿਕ ਨਤੀਜੇ

ਨਵਾਂਸ਼ਹਿਰ, 4 ਮਾਰਚ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਨਸ਼ਾ ਮੁਕਤ ਪੰਜਾਬ ਪ੍ਰੋਗਰਾਮ ਤਹਿਤ, ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦਿਨਕਰ ਗੁਪਤਾ ਆਈ.ਪੀ.ਐੱਸ. ਵਲੋਂ ਨਸ਼ਿਆਂ ਵਿਰੁੱਧ ਮੁਹਿੰਮ ਹਫ਼ਤਾ ਮਿਤੀ 25-02-2021 ਤੋਂ ਮਿਤੀ 03-03-2021 ਤੱਕ ਮਨਾਉਣ ...

ਪੂਰੀ ਖ਼ਬਰ »

ਕੰਨ ਸਾਡੇ ਸਰੀਰ ਦਾ ਅਹਿਮ ਅੰਗ ਜਿਨ੍ਹਾਂ ਦੀ ਦੇਖ-ਭਾਲ ਕਰਨਾ ਬਹੁਤ ਜ਼ਰੂਰੀ-ਡਾ: ਮਾਨ

ਬਲਾਚੌਰ, 4 ਮਾਰਚ (ਸ਼ਾਮ ਸੁੰਦਰ ਮੀਲੂ)-ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐੱਸ.ਐਮ.ਓ. ਡਾ: ਕੁਲਵਿੰਦਰ ਮਾਨ ਦੀ ਅਗਵਾਈ ਹੇਠ ਲੈਫ: ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਰਾਸ਼ਟਰੀ ਬੋਲਾਪਣ ਦੀ ਸਮੱਸਿਆ ਤੋਂ ਬਚਾਅ ...

ਪੂਰੀ ਖ਼ਬਰ »

60 ਤੋਂ ਵੱਧ ਉਮਰ ਵਾਲੇ ਵਿਅਕਤੀ ਵੀ ਕੋਵਿਡ ਵੈਕਸੀਨ ਲਗਵਾਉਣ ਲਈ ਆਪਣਾ ਨਾਂਅ ਦਰਜ ਕਰਵਾਉਣ-ਐੱਸ. ਐਮ. ਓ. ਸੜੋਆ

ਸੜੋਆ, 4 ਮਾਰਚ (ਨਾਨੋਵਾਲੀਆ)-ਡਾ: ਗੁਰਦੀਪ ਸਿੰਘ ਕਪੂਰ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੁਣ 60 ਸਾਲ ਜਾਂ ਇਸ ਤੋਂ ਵੱਧ ਉਮਰ ਵਾਲੇ ਵਿਅਕਤੀ ਵੀ ਸਿਵਲ ਹਸਪਤਾਲ ਸੜੋਆ ਵਿਖੇ ਆਪਣਾ ਨਾਂਅ ਦਰਜ ਕਰਵਾ ਕੇ ਕੋਵਿਡ ਵੈਕਸੀਨ ਲਗਵਾ ...

ਪੂਰੀ ਖ਼ਬਰ »

ਝਿੰਗੜਾਂ ਵਿਖੇ ਬਲਾਕ ਇਕਾਈ ਮੁਕੰਦਪੁਰ ਦੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

ਔੜ/ਝਿੰਗੜਾਂ, 4 ਮਾਰਚ (ਕੁਲਦੀਪ ਸਿੰਘ ਝਿੰਗੜ )-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿਸਟਰਡ 295 ਪੰਜਾਬ ਬਲਾਕ ਇਕਾਈ ਮੁਕੰਦਪੁਰ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਵਿਜੇ ਕੁਮਾਰ ਗੁਰੂ ਦੀ ਪ੍ਰਧਾਨਗੀ ਹੇਠ ਪਿੰਡ ਝਿੰਗੜਾਂ ਵਿਖੇ ਸਤਨਾਮ ਬੰਗਾ ਦੇ ਕਲੀਨਿਕ 'ਤੇ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਰੈਲੀ ਅਤੇ ਸੈਮੀਨਾਰ

ਮੁਕੰਦਪੁਰ, 4 ਮਾਰਚ (ਦੇਸ ਰਾਜ ਬੰਗਾ)-ਮੁਕੰਦਪੁਰ ਵਿਖੇ ਏ. ਐਸ. ਆਈ ਹੁਸਨ ਲਾਲ ਇੰਚਾਰਜ ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈੱਲ ਨਵਾਂਸ਼ਹਿਰ ਵਲੋਂ 'ਨਸ਼ਾ ਮੁਕਤ ਭਾਰਤ ਅਭਿਆਨ' ਤਹਿਤ ਰੈਲੀ ਅਤੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਸ਼ੂਗਰ ਦੀ ਰੋਕਥਾਮ ਲਈ ਜੀਵਨ ਸ਼ੈਲੀ ਵਿਚ ਤਬਦੀਲੀ ਦੀ ਲੋੜ-ਡਾ: ਗੁਰਦੀਪ ਸਿੰਘ ਕਪੂਰ

ਨਵਾਂਸ਼ਹਿਰ, 4 ਮਾਰਚ (ਗੁਰਬਖਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਵਿਚ ਗੈਰ-ਸੰਚਾਰੀ ਬਿਮਾਰੀਆਂ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਅੱਜ ਐਨ.ਪੀ.ਸੀ.ਡੀ.ਸੀ.ਐੱਸ. ...

ਪੂਰੀ ਖ਼ਬਰ »

ਲਾਇਨਜ਼ ਕਲੱਬ ਮੁਕੰਦਪੁਰ ਵਲੋਂ ਖੂਨਦਾਨ ਕੈਂਪ 11 ਨੂੰ

ਮੁਕੰਦਪੁਰ, 4 ਮਾਰਚ (ਸੁਖਜਿੰਦਰ ਸਿੰਘ ਬਖਲੌਰ)-ਸਮਾਜ ਸੇਵੀ ਕਾਰਜਾਂ 'ਚ ਆਪਣੀ ਵਿਲੱਖਣ ਪਹਿਚਾਣ ਬਣਾ ਚੁੱਕੇ ਲਾਇਨਜ਼ ਕਲੱਬ ਮੁਕੰਦਪੁਰ 321 ਡੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਖੂਨਦਾਨ ਕੈਂਪ ਸਬੰਧੀ ਸਰਕਾਰੀ ਸਮਾਰਟ ਸਕੂਲ ...

ਪੂਰੀ ਖ਼ਬਰ »

ਓਰੀਐਂਟ ਸਕੂਲ ਸਮੁੰਦੜਾ 'ਚ ਵਰਥਨਾ ਬੈਂਕ ਟੀਮ ਵਲੋਂ ਸਕੂਲ ਅਨਲਾਕ ਪ੍ਰੋਗਰਾਮ ਕਰਵਾਇਆ

ਸਮੁੰਦੜਾ, 4 ਮਾਰਚ (ਤੀਰਥ ਸਿੰਘ ਰੱਕੜ) ਸਥਾਨਕ ਓਰੀਐਂਟ ਪਬਲਿਕ ਸਕੂਲ ਵਿਖੇ ਵਰਥਨਾ ਬੈਂਕ ਟੀਮ ਵਲੋਂ ਸਕੂਲ ਅਨਲਾਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਟੀਮ ਦੇ ਸਿੱਖਿਆ ਮਾਹਿਰ ਕਰੈਡਿਟ ਮੈਨੇਜਰ ਅਨਿਲ ਕੁਮਾਰ ਸੀਨੀਅਰ ਕਰੈਡਿਟ ਕਾਰਜਕਾਰੀ ਹਰਪ੍ਰੀਤ ਸਿੰਘ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX