ਡਕਾਲਾ, 4 ਮਾਰਚ (ਪਰਗਟ ਸਿੰਘ ਬਲਬੇੜਾ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਪੂਰੇ ਜਾਹੋ-ਜਲਾਲ ਨਾਲ ਇਤਿਹਾਸਕ ਅਸਥਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਕਰਹਾਲੀ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ | ਨਗਰ ਕੀਰਤਨ ਦੀ ਆਰੰਭਤਾ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵਲੋਂ ਕੀਤੀ ਅਰਦਾਸ ਉਪਰੰਤ ਹੋਈ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਗੁਰੂ ਮਹਾਰਾਜ ਦਾ ਸਰੂਪ ਅਦਬ ਅਤੇ ਸਤਿਕਾਰ ਨਾਲ ਪਾਲਕੀ 'ਚ ਸੁਸ਼ੋਭਿਤ ਕੀਤਾ | ਫੁੱਲਾਂ ਨਾਲ ਸਜੀ ਪਾਲਕੀ 'ਚ ਹਜ਼ੂਰੀ ਰਾਗੀ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਪ੍ਰਵਾਹ ਚਲਾਇਆ ਅਤੇ ਵੱਡੀ ਗਿਣਤੀ 'ਚ ਪੁੱਜੀਆਂ ਸੰਗਤਾਂ ਵਲੋਂ ਗੁਰੂ ਸਾਹਿਬ ਦੇ ਸਤਿਕਾਰ 'ਚ ਫੁੱਲਾਂ ਨਾਲ ਵਰਖਾ ਕੀਤੀ ਗਈ | ਖ਼ਾਲਸਾਈ ਧੁੰਨਾਂ ਅਤੇ ਸਕੂਲੀ ਬੱਚਿਆਂ ਵਲੋਂ ਨਗਰ ਕੀਰਤਨ 'ਚ ਸ਼ਮੂਲੀਅਤ ਕੀਤੀ ਗਈ | ਨਗਰ ਕੀਰਤਨ ਨੂੰ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਬੀਬੀ ਕੁਲਦੀਪ ਕੌਰ ਟੌਹੜਾ ਅਤੇ ਸੰਤ ਮਹਾਂਪੁਰਸ਼ਾਂ ਨੇ ਚੌਥੇ ਪੜਾਅ ਵੱਲ ਰਵਾਨਾ ਕੀਤਾ, ਜੋ ਦਸਮੇਸ਼ ਨਗਰ, ਬਠੋਈ ਅੱਡਾ, ਡਕਾਲਾ, ਕੱਲਰਭੈਣੀ, ਖੇੜਾ ਖੱਟਾਂ, ਜੌੜੀ ਸੜਕਾਂ, ਹੀਰਾਗੜ੍ਹ, ਬਹਿਲ, ਪੰਜੇਟਾ, ਭੁੱਨਰਹੇੜੀ, ਸ਼ਾਦੀਪੁਰ, ਦੌਲਤਪੁਰ ਫਕੀਰਾਂ, ਦੂੜਦ, ਮਹਿਮਦਪੁਰ, ਜਲਾਅਖੇੜੀ, ਘੜਾਮ, ਰੁੜਕੀ, ਰੋਹੜਜਗੀਰ, ਗੁਰਦੁਆਰਾ ਪਾਤਸ਼ਾਹੀ ਨੌਵੀਂ ਬੁੱਧਮੋਰ, ਗੁ: ਸਾਹਿਬ ਪਾ: ਨੌਵੀਂ ਬੀਬੀਪੁਰ, ਦੂਧਨਸਾਧਾਂ, ਦੇਵੀਗੜ੍ਹ, ਜੁਲਕਾਂ, ਬ੍ਰਹਮਪੁਰ, ਚਪਰਾੜ, ਅਸਮਾਨਪੁਰ ਤੋਂ ਹੁੰਦਾ ਹੋਇਆ ਗੁਰਦੁਆਰਾ ਪਾਤਸ਼ਾਹੀ ਨੌਵੀਂ ਮਗਰ ਸਾਹਿਬ ਵਿਖੇ ਰਾਤ ਦਾ ਠਹਿਰਾਅ ਲਈ ਰੁਕੇਗਾ | ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ 'ਚ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਭਰ 'ਚ ਉਲੀਕੇ ਗਏ ਸਮਾਗਮ ਸ਼ਾਨੋ-ਸ਼ੌਕਤ ਨਾਲ ਮਨਾਏ ਜਾਣਗੇ | ਉਨ੍ਹਾਂ ਕਿਹਾ ਕਿ ਧਰਮ ਦੇ ਮਹਾਨ ਵਿਰਸੇ ਨਾਲ ਜੁੜਨ ਲਈ ਗੁਰੂ ਮਾਰਗ ਦਾ ਪਾਂਧੀ ਬਣਨਾ ਸਮੇਂ ਦੀ ਵੱਡੀ ਲੋੜ ਹੈ | ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਅਸੀਂ ਭਾਗਾਂ ਵਾਲੇ ਹਾਂ ਜਿਨ੍ਹਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦਾ ਸਮਾਂ ਮਿਲਿਆ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਢਾਡੀ ਜਥਿਆਂ ਸਤਪਾਲ ਸਿੰਘ ਐਮ.ਏ. ਅਤੇ ਗੁਰਪਿਆਰ ਸਿੰਘ ਜੌਹਰ ਨੇ ਵੱਖ-ਵੱਖ ਥਾਵਾਂ 'ਤੇ ਸਟੇਜਾਂ ਲਗਾਕੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ | ਇਸ ਮੌਕੇ ਬਾਬਾ ਨਛੱਤਰ ਸਿੰਘ ਕੱਲਰਭੈਣੀ ਵਾਲੇ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਬਾਬਾ ਰਣਜੀਤ ਸਿੰਘ ਰਾਣਾ ਭੂਰੀ ਵਾਲੇ, ਸਰਪੰਚ ਰਣਜੀਤ ਸਿੰਘ, ਹਰਜਿੰਦਰ ਸਿੰਘ ਬੱਲ, ਭੁਪਿੰਦਰ ਸਿੰਘ ਜਗਜੀਤ ਸਿੰਘ ਨਨਾਨਸੂੰ, ਅਮਰਜੀਤ ਸਿੰਘ ਨੌਗਾਵਾਂ, ਕਰਨੈਲ ਸਿੰਘ ਚੂਹੜਪੁਰ, ਸਤਜੀਤ ਸਿੰਘ, ਤਰਸਇੰਦਰ ਸਿੰਘ ਕਰਹਾਲੀ ਸਾਹਿਬ, ਮਹਿਲ ਸਿੰਘ, ਪਰਮਜੀਤ ਸਿੰਘ ਕਰਹਾਲੀ ਸਾਹਿਬ, ਕਰਮਜੀਤ ਸਿੰਘ ਬਲਬੇੜਾ, ਮਲਕੀਤ ਸਿੰਘ ਡਕਾਲਾ, ਕਥਾਵਾਚਕ ਗਿਆਨੀ ਪਿ੍ਤਪਾਲ ਸਿੰਘ, ਇੰਚਾਰਜ ਭਗਵੰਤ ਸਿੰਘ ਧੰਗੇੜਾ, ਮੈਨੇ. ਕਰਨੈਲ ਸਿੰਘ ਨਾਭਾ, ਮੈਨੇ. ਗੁਰਬਚਨ ਸਿੰਘ, ਸੁਪਰਵਾਈਜ਼ਰ ਹਰਮਿੰਦਰ ਸਿੰਘ, ਸਾਬਕਾ ਹੈੱਡ ਗ੍ਰੰਥੀ ਭਾਈ ਸੁਖਦੇਵ ਸਿੰਘ, ਹੈੱਡ ਗ੍ਰੰਥੀ ਸਤਪਾਲ ਸਿੰਘ, ਪਿੰ੍ਰਸੀਪਲ ਰਮਨਜੀਤ ਕੌਰ, ਮਨਪ੍ਰੀਤ ਸਿੰਘ ਮਨੀ ਭੰਗੂ, ਇੰਦਰਜੀਤ ਸਿੰਘ ਰੱਖੜਾ, ਪੀਏ ਸੋਨੀ, ਸੁਰਿੰਦਰ ਬਠੋਈ, ਪ੍ਰਚਾਰਕ ਸਾਹਿਬਾਨ ਆਦਿ ਹਾਜ਼ਰ ਸਨ |
ਨਗਰ ਕੀਰਤਨ ਦਾ ਸੰਗਤਾਂ ਵਲੋਂ ਆਤਿਸ਼ਬਾਜ਼ੀ ਕਰਕੇ ਨਿੱਘਾ ਸਵਾਗਤ
ਦਰਸ਼ਨ ਦੀਦਾਰ ਨਗਰ ਕੀਰਤਨ ਦੇਰ ਰਾਤ ਗੁਰਦੁਆਰਾ ਪਾਤਸ਼ਾਹੀ ਨੌਵੀਂ ਕਰਹਾਲੀ ਸਾਹਿਬ ਵਿਖੇ ਪੁੱਜਿਆ | ਨਗਰ ਕੀਰਤਨ ਦਾ ਆਤਿਸ਼ਬਾਜ਼ੀ ਅਤੇ ਪਟਾਕੇ ਚਲਾਕੇ ਸੰਗਤਾਂ ਦੇ ਵੱਡੇ ਇਕੱਠ ਨੇ ਸਵਾਗਤ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਨਾਲ ਸਬੰਧਿਤ ਕਾਲਜ ਅਤੇ ਸਕੂਲ ਦੇ ਸਮੂਹ ਸਟਾਫ਼ ਨੇ ਵੀ ਨਗਰ ਕੀਰਤਨ ਨੂੰ ਜੀ ਆਇਆ ਆਖਿਆ | ਸਰਕਾਰੀ ਹਾਈ ਸਮਾਰਟ ਸਕੂਲ ਕਰਹਾਲੀ, ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਸਮੂਹ ਸਟਾਫ਼ ਅਤੇ ਬੱਚਿਆਂ ਨੇ ਵੀ ਸ਼ਮੂਲੀਅਤ ਕੀਤੀ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਨਗਰ ਕੀਰਤਨ ਲੈ ਕੇ ਪੁੱਜੇ ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੀ ਬਖ਼ਸ਼ੀਸ਼ ਕੀਤੀ |
ਕਸਬਾ ਡਕਾਲਾ ਵਿਖੇ ਮੁਸਲਿਮ ਭਾਈਚਾਰੇ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦਾ ਕਸਬਾ ਡਕਾਲਾ ਵਿਖੇ ਪਹੁੰਚਣ ਤੇ ਮੁਸਲਿਮ ਭਾਈਚਾਰੇ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਮੁਸਲਿਮ ਭਾਈਚਾਰੇ ਵਲੋਂ ਭਾਈਚਾਰਕ ਸਾਂਝ ਨੂੰ ਬੜ੍ਹਾਵਾ ਦਿੰਦਿਆਂ ਪੰਜ ਪਿਆਰਿਆਂ ਨੂੰ ਸਿਰੋਪਾਓ ਸਾਹਿਬ ਭੇਟ ਕੀਤੇ ਗਏ ਅਤੇ ਗੁਰੂ ਕਾ ਲੰਗਰ ਵਰਤਾਇਆ | ਇਸ ਮੌਕੇ ਮੁਸ਼ਤਾਕ ਖ਼ਾਨ, ਸਲੀਮ ਖਾਨ, ਹਰਿੰਦਰ ਸਿੰਘ, ਸੁਰਿੰਦਰ ਖਾਨ, ਹਬੀਬ ਖ਼ਾਨ, ਰੋਸ਼ਨ ਜਿੰਦਲ, ਕਾਲਾ ਖਾਨ ਤੇ ਹੋਰ ਹਾਜ਼ਰ ਸਨ |
ਪਟਿਆਲਾ, 4 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਸਾਂਝੇ ਫ਼ਰੰਟ ਦੇ ਸੱਦੇ 'ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ, ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਜ਼ਿਲ੍ਹਾ ਸ਼ਾਖਾ ਪਟਿਆਲਾ ਵਲੋਂ ਤੀਸਰੇ ਦਿਨ ਵੀ ਮਿੰਨੀ ਸਕੱਤਰੇਤ ਦੇ ਨਿਰਮਾਣ ਭਵਨ ...
ਪਟਿਆਲਾ, 4 ਮਾਰਚ (ਮਨਦੀਪ ਸਿੰਘ ਖਰੋੜ)-ਜ਼ਿਲੇ੍ਹ 'ਚ ਕੋਰੋਨਾ ਦੇ 64 ਨਵੇਂ ਕੇਸ ਆਉਣ ਦੇ ਨਾਲ ਹੁਣ ਤੱਕ ਜ਼ਿਲੇ੍ਹ ਦੇ 17,403 ਵਿਅਕਤੀ ਕੋਵਿਡ ਦੇ ਸ਼ਿਕਾਰ ਹੋਏ ਹਨ | ਜਿਨ੍ਹਾਂ ਵਿਚੋਂ 16333 ਕੋਵਿਡ ਮਰੀਜ਼ਾਂ ਦੇ ਠੀਕ ਹੋਣ ਤੋਂ ਬਾਅਦ ਇਸ ਸਮੇਂ ਜ਼ਿਲੇ੍ਹ 'ਚ ਕੋਰੋਨਾ ਦੇ ਮੌਜੂਦਾ ...
ਪਟਿਆਲਾ, 4 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਵਲੋਂ ਦਿੱਤੇ ਚੱਕੇ ਜਾਮ ਦੇ ਸੱਦੇ ਤਹਿਤ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਸਵੇਰੇ 11 ਵਜੇ ਯੂਨੀਵਰਸਿਟੀ ਦਾ ਗੇਟ ਬੰਦ ਕਰਨ ਤੋਂ ਬਾਅਦ ਬਠਿੰਡਾ ਜ਼ੀਰਕਪੁਰ ਕੌਮੀ ...
ਪਾਤੜਾਂ, 4 ਮਾਰਚ (ਜਗਦੀਸ਼ ਸਿੰਘ ਕੰਬੋਜ)-ਕੌਮੀ ਮਾਰਗ 'ਤੇ ਪਿੰਡ ਦੁਗਾਲ ਨੇੜੇ ਇਕ ਮੋਟਰਸਾਈਕਲ ਦੀ ਮੋਟਰਸਾਈਕਲ ਨਾਲ ਟੱਕਰ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਜਦੋਂ ਕਿ ਦੂਜਾ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਸੂਚਨਾ ਦਿੱਤੇ ਜਾਣ ਤੇ ਪੁਲਿਸ ਨੇ ਕੇਸ ਦਰਜ ਕਰਕੇ ...
ਪਟਿਆਲਾ, 4 ਮਾਰਚ (ਮਨਦੀਪ ਸਿੰਘ ਖਰੋੜ)-ਗੌਰਮਿੰਟ ਮੈਡੀਕਲ ਕਾਲਜ ਪਟਿਆਲਾ ਦੇ ਫਿਜੀਓਲੌਜੀ ਵਿਭਾਗ 'ਚੋਂ ਲੱਖਾਂ ਰੁਪਏ ਦੇ ਗ਼ਬਨ ਸਮਾਨ ਦਾ ਮਾਮਲਾ ਲੋਕਪਾਲ ਪੰਜਾਬ ਕੋਲ ਪੁੱਜ ਗਿਆ ਹੈ | ਵਿਭਾਗ ਦੇ ਮੁਖੀ ਅਤੇ ਪੁਨਰ ਨਿਯੁਕਤ ਡਾਕਟਰ ਵਿਰੁੱਧ ਗ਼ਬਨ ਦਾ ਮਾਮਲਾ ਲੋਕਪਾਲ ...
ਪਟਿਆਲਾ, 4 ਮਾਰਚ (ਮਨਦੀਪ ਸਿੰਘ ਖਰੋੜ)-ਪੰਜਾਬ ਸਰਕਾਰ ਨੇ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਦਾ ਸਮਾਂ 31 ਮਾਰਚ ਤੱਕ ਵਧਾਉਣ ਦੇ ਫ਼ੈਸਲੇ ਦਾ ਮੁਲਾਜ਼ਮ ਜਥੇਬੰਦੀਆਂ ਨੇ ਵਿਰੋਧ ਕੀਤਾ ਹੈ | ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣਾ ਤੋਂ ...
ਸਮਾਣਾ, 4 ਮਾਰਚ (ਗੁਰਦੀਪ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਦੀ ਵਿਸ਼ੇਸ਼ ਮੀਟਿੰਗ ਸਥਾਨਕ ਅਗਰਵਾਲ ਧਰਮਸ਼ਾਲਾ ਵਿਚ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸੁਭਾਸ਼ ਪੰਜਰਥ ਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਕਪੂਰ ਚੰਦ ਬਾਂਸਲ ਦੀ ਅਗਵਾਈ ਵਿਚ ਹੋਈ, ਜਿਸ 'ਚ ਵਿਸ਼ੇਸ਼ ਤੌਰ ...
ਦੇਵੀਗੜ੍ਹ, 4 ਮਾਰਚ (ਰਾਜਿੰਦਰ ਸਿੰਘ ਮੌਜੀ)-ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਵਿਖੇ ਚੱਲ ਰਹੇ ਦੇਸ਼ ਵਿਆਪੀ ਕਿਸਾਨ ਅੰਦੋਲਨ ਵਿਚ ਸੰਗਤਾਂ ਨੂੰ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਬਾਬਾ ਅਮਰੀਕ ਸਿੰਘ ਕਾਰ ਸੇਵਾ ਹੀਰਾ ਬਾਗ ਪਟਿਆਲਾ ਵਾਲਿਆਂ ਨੇ ਕਿਹਾ ਕਿ ਕਿਸਾਨ ...
ਰਾਜਪੁਰਾ, 4 ਮਾਰਚ (ਰਣਜੀਤ ਸਿੰਘ)-ਇੱਥੋਂ ਦੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਰਬਾਰ ਵਿਖੇ ਸ੍ਰੀ ਵਾਹਿਗੁਰੂ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਸਾਲਾਨਾ ਸਮਾਗਮ ਕਰਵਾਇਆ ਗਿਆ | ਰਾਗੀ ਸਿੰਘਾਂ ਨੇ ਆਈਆਂ ਸੰਗਤਾਂ ਨੂੰ ਗੁਰੂ ਜਸ ਨਾਲ ਨਿਹਾਲ ਕੀਤਾ | ...
ਪਟਿਆਲਾ, 4 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਭਾਰਤ ਚੋਣ ਕਮਿਸ਼ਨ ਵਲੋਂ 11ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਈ ਐਪਿਕ ਸੁਵਿਧਾ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਵੋਟਰ ਆਪਣਾ ਫੋਟੋ ਸ਼ਨਾਖਤੀ ਕਾਰਡ ਮੋਬਾਇਲ ਜਾ ਕੰਪਿਊਟਰ 'ਤੇ ਡਾਊਨਲੋਡ ਕਰ ਸਕਦੇ ਹਨ¢ ਇਸ ਸਹੂਲਤ ਸਬੰਧੀ ...
ਪਾਤੜਾਂ, 4 ਮਾਰਚ (ਜਗਦੀਸ਼ ਸਿੰਘ ਕੰਬੋਜ)-ਆਮ ਆਦਮੀ ਪਾਰਟੀ ਵਲੋਂ ਬਾਘਾ ਪੁਰਾਣਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਾਸਤੇ ਕੁਲਵੰਤ ਬਾਜ਼ੀਗਰ ਦੀ ਅਗਵਾਈ 'ਚ ਹਲਕਾ ਸ਼ੁਤਰਾਣਾ ਦੀ 'ਆਪ' ਦੇ ਆਗੂਆਂ ਅਤੇ ਵਰਕਰਾਂ ਵਲੋਂ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ...
ਪਟਿਆਲਾ, 4 ਮਾਰਚ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਵਲੋਂ ਕਾਲਜ ਦਾ ਆਪਣਾ ਮਹੀਨਾਵਾਰੀ ਅਖ਼ਬਾਰ 'ਖ਼ਾਲਸਾ ਕਾਲਜ ਪੱਤਿ੍ਕਾ' ਸ਼ੁਰੂ ਕੀਤਾ ਗਿਆ ਹੈ | ਜਿਸ ਬਾਰੇ ਜਾਣਕਾਰੀ ਦਿੰਦੇ ਹੋਏ, ਡਾ. ਧਰਮਿੰਦਰ ਸਿੰਘ ਉੱਭਾ, ਪਿ੍ੰਸੀਪਲ ਖ਼ਾਲਸਾ ਕਾਲਜ ਪਟਿਆਲਾ ਨੇ ...
ਪਟਿਆਲਾ, 4 ਮਾਰਚ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਯੂਨੀਵਰਸਿਟੀ ਦੀ ਲਗਾਤਾਰ ਨਿੱਘਰ ਰਹੀ ਵਿੱਤੀ ਅਤੇ ਪ੍ਰਸ਼ਾਸਨਿਕ ਸਥਿਤੀ ਨੂੰ ਲੈ ਕੇ ਯੂਨੀਵਰਸਿਟੀ ਅਧਿਆਪਕ ਸੰਘ ਪੂਟਾ, ਜੁਆਇੰਟ ਐਕਸ਼ਨ ਕਮੇਟੀ, ਪੈਨਸ਼ਨਰਜ਼ ਵੈੱਲਫੇਅਰ ਐਸੋ. ਅਤੇ ਵਿਦਿਆਰਥੀ ਜਥੇਬੰਦੀਆਂ ...
ਪਟਿਆਲਾ, 4 ਮਾਰਚ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ੀਲਖ਼ਾਨਾ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਵਿਦਿਆਰਥੀਆਂ ਦੇ ਸੰਗੀਤਕ ਵਿਕਾਸ ਲਈ ਟਰੱਸਟ ਵਲੋਂ ਫ਼ੀਲਖ਼ਾਨਾ ਸਕੂਲ ਨੂੰ 31000 ਰੁਪਏ ਦੇ ਤੰਤੀ ਸਾਜ ਸਿਤਾਰ, ...
ਪਟਿਆਲਾ, 4 ਮਾਰਚ (ਗੁਰਵਿੰਦਰ ਸਿੰਘ ਔਲਖ)-ਹਲਕਾ ਸਨੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਅੱਜ ਉਨ੍ਹਾਂ ਵਲੋਂ ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੌਰਾਨ ਮੁੱਦਾ ਉਠਾਇਆ ਸੀ ਕਿ ਹਲਕਾ ਸਨੌਰ ਦੇ ਪਿੰਡ ਮਰਦਾਂਹੇੜੀ ਦੇ ...
ਪਟਿਆਲਾ, 4 ਮਾਰਚ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ 'ਚ ਸਟੇਟ ਬੈਂਕ ਆਫ਼ ਇੰਡੀਆ ਦੀ ਪੇਂਡੂ ਸਵੈ-ਰੋਜ਼ਗਾਰ ਸਿਖਲਾਈ ਸੰਸਥਾ ਆਰਸੇਟੀ ਦੇ ਸਹਿਯੋਗ ਨਾਲ ਮਹਿਲਾ ਬੰਦੀਆਂ ਨੂੰ ਹੁਨਰਮੰਦ ਬਣਾਉਣ ਦੇ ਚਲਾਏ ਅਭਿਆਨ ਤਹਤ ਸਰਬੱਤ ਦਾ ਭਲਾ ਟਰੱਸਟ ਨੇ ਜੂਟ ਦੀ ਸਿਲਾਈ ਕਰਨ ...
ਪਟਿਆਲਾ, 4 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਠੇਕਾ ਆਧਾਰਿਤ ਸੁਰੱਖਿਆ ਅਤੇ ਸਫ਼ਾਈ ਕਰਮਚਾਰੀਆਂ ਦਾ ਸੰਘਰਸ਼ ਖ਼ਤਮ ਹੋ ਗਿਆ ਹੈ | ਇੱਥੇ ਜ਼ਿਕਰਯੋਗ ਹੈ ਕਿ ਇਨ੍ਹਾਂ ਕਰਮਚਾਰੀਆਂ ਵਲੋਂ ਆਪਣੀਆਂ ...
ਬਨੂੜ, 4 ਮਾਰਚ (ਭੁਪਿੰਦਰ ਸਿੰਘ)-ਲੋਕ ਮੁੱਦਿਆਂ ਨੂੰ ਵਿਸ਼ਾ ਬਣਾਉਣ ਦੇ ਨਾਲ-ਨਾਲ ਪੰਜਾਬੀ ਦੀ ਉਪ ਬੋਲੀ ਪੁਆਧੀ ਨੂੰ ਕੇਂਦਰਿਤ ਕਰ ਆਪਣੇ ਗੀਤਾਂ ਤੇ ਹੋਰ ਰਚਨਾਵਾਂ ਲਈ ਬਹੁਚਰਚਿਤ ਕਲਾਕਾਰ ਰੋਮੀ ਘੜਾਮੇ ਵਾਲਾ ਅੱਜ ਪਿੰਡ ਬੁੱਢਣਪੁਰ ਦੇ ਪਤਵੰਤੇ ਸੱਜਣਾਂ ਅਤੇ ...
ਬਨੂੜ, 4 ਮਾਰਚ (ਭੁਪਿੰਦਰ ਸਿੰਘ)-ਦੋ ਮਹੀਨੇ ਪਹਿਲਾਂ ਇੱਥੋਂ ਦੇ ਵਾਰਡ ਨੰਬਰ ਦੋ ਦੇ ਬਸੀਈਸੇ ਖਾਂ ਵਿਖੇ ਨੀਲੇ ਕਾਰਡ ਹੋਲਡਰਾਂ ਨੂੰ ਸੁਸਰੀ ਖਾਧੇ ਛੋਲੇ ਅਤੇ ਕਣਕ ਵੰਡਣ ਦੇ ਮਾਮਲੇ ਮਗਰੋਂ ਹੁਣ ਵਾਰਡ ਨੰਬਰ 13 'ਚ ਸੁਸਰੀ ਵਾਲੀ ਗਲੀ-ਸੜ੍ਹੀ ਕਣਕ ਵੰਡਣ ਦਾ ਮਾਮਲਾ ...
ਪਟਿਆਲਾ, 4 ਮਾਰਚ (ਗੁਰਵਿੰਦਰ ਸਿੰਘ ਔਲਖ)-ਦੇਸ਼ ਵਿਚ ਮੱਛੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾ ਲਿਆਂਦੀ ਗਈ ਹੈ, ਇਸ ਸਕੀਮ ਨੂੰ ਜ਼ਿਲ੍ਹੇ 'ਚ ਸੁਚਾਰੂ ਢੰਗ ਨਾਲ ਚਲਾਉਣ ਲਈ ਡਿਪਟੀ ਕਮਿਸ਼ਨਰ ਕੁਮਾਰ ...
ਸ਼ੁਤਰਾਣਾ, 4 ਮਾਰਚ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਵਿਖੇ ਪੰਚਾਇਤੀ (ਸ਼ਾਮਲਾਤ) ਜ਼ਮੀਨਾਂ 'ਤੇ ਲੋਕਾਂ ਵਲੋਂ ਕਥਿਤ ਨਜਾਇਜ਼ ਕਬਜ਼ੇ ਕੀਤੇ ਜਾ ਰਹੇ ਹਨ ਜਦਕਿ ਪੰਚਾਇਤਾਂ ਕਬਜ਼ੇ ਛੁਡਾਉਣ ਨਾਕਾਮ ਹਨ ਪਰ ਪੰਚਾਇਤ ਵਿਭਾਗ ਇਨ੍ਹਾਂ ਕਬਜ਼ਿਆਂ ਤੋਂ ਪੂਰੀ ...
ਨਾਭਾ, 4 ਮਾਰਚ (ਕਰਮਜੀਤ ਸਿੰਘ)-ਸਿਵਲ ਸਰਜਨ ਪਟਿਆਲਾ ਡਾ. ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਐਮ.ਓ. ਡਾ. ਦਲਬੀਰ ਕੌਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਹਸਪਤਾਲ ਨਾਭਾ ਵਿਖੇ ਡਾ. ਲਵਕੇਸ਼ ਕੁਮਾਰ ਦੀ ਅਗਵਾਈ 'ਚ ਵਿਸ਼ਵ ਸੁਣਨ ਸ਼ਕਤੀ ਸਬੰਧੀ ਦਿਵਸ ਮਨਾਇਆ ...
ਬਾਦਸ਼ਾਹਪੁਰ, 4 ਮਾਰਚ (ਰਛਪਾਲ ਸਿੰਘ ਢੋਟ)-ਸਰਕਾਰੀ ਐਲੀਮੈਂਟਰੀ ਸਕੂਲ ਬਾਦਸ਼ਾਹਪੁਰ (ਸਮਾਣਾ-3) ਨੂੰ ਪਿੰਡ ਵਾਸੀ ਮੁਖਤਿਆਰ ਸਿੰਘ ਲਾਈਨਮੈਨ ਨੇ ਆਪਣੇ ਪੁੱਤਰ ਦੇ ਬਾਹਰਲੇ ਦੇਸ਼ ਜਾਣ ਦੀ ਖ਼ੁਸ਼ੀ 'ਚ ਸਕੂਲ ਨੂੰ ਦੋ ਵੱਡੇ ਬੈਟਰੇ ਅਤੇ ਇਨਵਰਟਰ ਭੇਟ ਕੀਤੇ | ਸਕੂਲ 'ਚ ...
ਜਖਵਾਲੀ, 4 ਮਾਰਚ (ਨਿਰਭੈ ਸਿੰਘ)-ਸ਼ਹੀਦ ਬਾਬਾ ਮਰਗਟ ਵਾਲਾ ਸਪੋਰਟਸ ਕਲੱਬ ਅਤੇ ਗ੍ਰਾਮ ਪੰਚਾਇਤ ਪਿੰਡ ਨਲੀਨਾਂ ਕਲਾਂ ਵਲੋਂ ਸ਼ਾਨਦਾਰ ਕ੍ਰਿਕੇਟ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਇਲਾਕੇ ਭਰ ਦੀਆਂ 60 ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ 'ਚ ਪਹਿਲਾ ...
ਫ਼ਤਹਿਗੜ੍ਹ ਸਾਹਿਬ, 4 ਮਾਰਚ (ਬਲਜਿੰਦਰ ਸਿੰਘ)-ਭਾਰਤ ਸਰਕਾਰ ਦੇ ਬਾਇਓਟੈਕਨਾਲੌਜੀ ਵਿਭਾਗ ਦੀ ਸਟਾਰ ਕਾਲਜ ਸਕੀਮ ਦੇ ਤਹਿਤ ਮਾਤਾ ਗੁਜਰੀ ਕਾਲਜ ਦੀ ਜ਼ੂਆਲੋਜੀ ਸੁਸਾਇਟੀ ਨੇ ਵਿਸ਼ਵ ਜੰਗਲੀ ਜੀਵਨ ਦਿਵਸ ਦੇ ਮੌਕੇ 'ਤੇ ਸੁਖਨਾ ਵਾਇਲਡ ਲਾਈਫ਼ ਸੈਂਚੂਰੀ ਦਾ ਦੌਰਾ ਕੀਤਾ | ...
ਬਸੀ ਪਠਾਣਾਂ, 4 ਮਾਰਚ (ਗੁਰਬਚਨ ਸਿੰਘ ਰੁਪਾਲ)-ਆਮ ਆਦਮੀ ਪਾਰਟੀ ਵਲੋਂ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਹੋਣ ਵਾਲੇ ਕਿਸਾਨ ਮਹਾ ਸੰਮੇਲਨ ਸਬੰਧੀ ਇੱਥੇ ਹੋਈ ਮੀਟਿੰਗ ਵਿਚ ਕੇਂਦਰੀ ਟੀਮ ਵਲੋਂ ਕਪਿਲ ਰਾਜਗੁਰੂ ...
ਮੰਡੀ ਗੋਬਿੰਦਗੜ੍ਹ, 4 ਮਾਰਚ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਕਾਲਜ ਦੇ ਆਈਕਿਯੂਏਸੀ ਵਲੋਂ ਕੈਂਪਸ ਵਿਖੇ 'ਅੰਤਰ ਰਾਸ਼ਟਰੀ ਮਾਤ ਭਾਸ਼ਾ ਦਿਵਸ' ਤੇ ਇਕ ਰੋਜ਼ਾ ਵੈਬੀਨਾਰ ਦਾ ਆਯੋਜਨ ਕੀਤਾ ਗਿਆ, ਜਿਸ 'ਚ ਡਾ: ਨਰਿੰਦਰ ਕੌਰ ਸੰਧੂ, ਸਾਬਕਾ ਪਿ੍ੰਸੀਪਲ, ਰਾਮਗੜ੍ਹੀਆ ਕਾਲਜ ...
ਬਸੀ ਪਠਾਣਾਂ, 4 ਮਾਰਚ (ਰਵਿੰਦਰ ਮੌਦਗਿਲ)-ਪੰਜਾਬ ਗਊ ਸੇਵਾ ਕਮਿਸ਼ਨ ਵਲੋਂ ਸ਼ੁਰੂ ਕੀਤੀ ਗਊ ਚਿਕਿਤਸਾ ਭਲਾਈ ਕੈਂਪਾਂ ਦੀ ਲੜੀ ਤਹਿਤ ਪਸ਼ੂ ਪਾਲਣ ਵਿਭਾਗ ਵਲੋਂ ਬਸੀ ਪਠਾਣਾਂ ਦੀ ਗਊਸ਼ਾਲਾ ਵਿਖੇ ਕੈਂਪ ਲਗਾਇਆ ਗਿਆ | ਜਿਸ 'ਚ ਡਿਪਟੀ ਡਾਇਰੈਕਟਰ ਮਨਜੀਤ ਕੁਮਾਰ ਉਚੇਚੇ ...
ਚੁੰਨ੍ਹੀ, 4 ਮਾਰਚ (ਗੁਰਪ੍ਰੀਤ ਸਿੰਘ ਬਿਲਿੰਗ)-ਸਾਨੂੰ ਆਪਣੇ ਧਾਰਮਿਕ ਗੁਰੂਆਂ ਦੀਆਂ ਸਿੱਖਿਆਵਾਂ ਤੇ ਚੱਲਣਾ ਚਾਹੀਦਾ ਹੈ ਤੇ ਚੰਗੇ ਰਸਤੇ ਤੇ ਚੱਲਣ ਦਾ ਨਤੀਜਾ ਇਕ ਚੰਗਾ ਤੇ ਕਾਮਯਾਬ ਜੀਵਨ ਹੁੰਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੋਡਲ ਅਫ਼ਸਰ ਨੌਰੰਗ ਸਿੰਘ ...
ਨਾਭਾ, 4 ਮਾਰਚ (ਕਰਮਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵਲੋਂ ਜ਼ਿਲੇ੍ਹ 'ਚ ਸਕੂਲੀ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ | ਜ਼ਿਲ੍ਹਾ ...
ਭਾਦਸੋਂ, 4 ਮਾਰਚ (ਪ੍ਰਦੀਪ ਦੰਦਰਾਲਾ)-ਪਿਛਲੇ ਚਾਰ ਸਾਲਾਂ ਤੋਂ ਪੰਜਾਬ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਦੇ ਹਿਤਾਂ ਲਈ ਅਹਿਮ ਫ਼ੈਸਲੇ ਲਏ ਹਨ | ਜਿਨ੍ਹਾਂ ਵਿਚ ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਘਰ-ਘਰ ਰੁਜ਼ਗਾਰ ਤੇ ਸਾਫ਼-ਸੁਥਰੇ ...
ਨਾਭਾ, 4 ਮਾਰਚ (ਕਰਮਜੀਤ ਸਿੰਘ)-ਸਰਕਾਰੀ ਹਾਈ ਸਕੂਲ ਤੂੰਗਾਂ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਮੈਡਮ ਹਰਿੰਦਰ ਕੌਰ ਦੀ ਅਗਵਾਈ ਅਤੇ ਐੱਸ.ਐੱਸ. ਅਧਿਆਪਕ ਸੁਦੇਸ਼ ਕੁਮਾਰ ਨਾਭਾ ਦੀ ਦੇਖ-ਰੇਖ ਹੇਠ ਭਾਰਤ ਦੇ ਮਹਾਨ ਵਿਗਿਆਨੀ ਡਾ. ਸੀ.ਵੀ. ਰਮਨ ਦੁਆਰਾ ਕੀਤੀ ਗਈ ...
ਪਟਿਆਲਾ, 4 ਮਾਰਚ (ਧਰਮਿੰਦਰ ਸਿੰਘ ਸਿੱਧੂ)-ਪ੍ਰਧਾਨ ਮੰਤਰੀ ਜਨ ਔਸ਼ਧੀ ਸਪਤਾਹ ਪ੍ਰੋਗਰਾਮ ਦੀ ਲੜੀ ਵਿਚ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਓਲਡ ਪੁਲਿਸ ਲਾਈਨ, ਪਟਿਆਲਾ ਵਿਚ ਸਕੂਲ ਦੀ ਪਿ੍ੰਸੀਪਲ ਮਨਦੀਪ ਕੌਰ ਸਿੱਧੂ ਦੀ ਦੇਖ-ਰੇਖ ਹੇਠ ''ਸੁਵਿਧਾ ਦਾ ...
ਡਕਾਲਾ, 4 ਮਾਰਚ (ਪਰਗਟ ਸਿੰਘ ਬਲਬੇੜ੍ਹਾ)-ਹਲਕਾ ਸਨੌਰ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਵਲੋਂ ਅੱਜ ਕਸਬਾ ਬਲਬੇੜ੍ਹਾ ਵਿਖੇ ਸੀਵਰੇਜ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਪੰਚਾਇਤ ਵਲੋਂ ਰੱਖੀ ਗਈ ਵਿਸ਼ੇਸ਼ ਬੈਠਕ ਦੌਰਾਨ ...
ਗੂਹਲਾ ਚੀਕਾ, 4 ਮਾਰਚ (ਓ.ਪੀ. ਸੈਣੀ)-ਆਲ ਇੰਡੀਆ ਕਿਸਾਨ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਅੱਜ ਰਿਲਾਇੰਸ ਪੈਟਰੋਲ ਪੰਪ ਚੀਕਾ ਵਿਖੇ ਸਾਂਝੇ ਤੌਰ 'ਤੇ ਇਕ ਪ੍ਰਦਰਸ਼ਨ ਕੀਤਾ ਜੋ 80ਵੇਂ ਦਿਨ ਵੀ ਜਾਰੀ ਰਿਹਾ ਅਤੇ ਸਟੇਜ ਸੰਚਾਲਨ ਜਸਪਾਲ ਸਿੰਘ ਨੇ ਕੀਤਾ | ...
ਪਟਿਆਲਾ, 4 ਮਾਰਚ (ਗੁਰਵਿੰਦਰ ਸਿੰਘ ਔਲਖ)-ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਦੇ ਪੋਸਟ-ਗੈਰਜੂਏਟ ਕਾਮਰਸ ਵਿਭਾਗ ਵਲੋਂ ਅੱਜ ਵਿਦਿਆਰਥੀਆਂ ਨੂੰ ਕਾਮਰਸ ਦੇ ਖੇਤਰ ਵਿਚ ਆ ਰਹੀਆਂ ਨਵੀਆਂ ਤਬਦੀਲੀਆਂ ਤੇ ਰੁਝਾਨਾਂ ਬਾਰੇ ਜਾਣੂ ਕਰਵਾਉਣ 'ਤੇ ਉਨ੍ਹਾਂ ਅੰਦਰਲੀ ...
ਗੁਹਲਾ ਚੀਕਾ, 4 ਮਾਰਚ (ਓ.ਪੀ ਸੈਣੀ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖ਼ਾਲਸਾ ਦੇ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ ਨੇ ਜਾਰੀ ਕੀਤੇ ਇਕ ਬਿਆਨ ਰਾਹੀਂ ਸੰਯੁਕਤ ਮੋਰਚੇ ਦੇ ਆਗੂਆਂ ਵਲੋਂ ਦਿੱਤੇ 6 ਫਰਵਰੀ ਨੂੰ ਦਿੱਲੀ ਦੀਆਂ ਸੜਕਾਂ 6 ਘੰਟੇ ਬੰਦ ਕਰਨ ਵਾਲੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX