ਹੁਸ਼ਿਆਰਪੁਰ, 5 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਐੱਸ.ਐੱਸ.ਪੀ. ਨਵਜੋਤ ਸਿੰਘ ਮਾਹਲ ਨੇ ਅੱਜ ਸਥਾਨਕ ਪੁਲਿਸ ਲਾਈਨ ਹਸਪਤਾਲ ਵਿਚ ਕੋਵਿਡ ਵੈਕਸੀਨ ਦਾ ਦੂਜਾ ਟੀਕਾ ਲਗਵਾਉਂਦਿਆਂ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਨੂੰ ਅਸਰਦਾਰ ਢੰਗ ਨਾਲ ਬੇਅਸਰ ਕੀਤਾ ਜਾ ਸਕਦਾ ਹੈ ਬਸ਼ਰਤੇ ਅਸੀਂ ਸਾਰੇ ਲੋੜੀਂਦੀਆਂ ਸਿਹਤ ਸਲਾਹਕਾਰੀਆਂ ਦੀ ਇਨ ਬਿਨ ਪਾਲਣਾ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾਈਏ | ਪੁਲਿਸ ਲਾਈਨ ਹਸਪਤਾਲ ਵਿਚ ਅੱਜ 119 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਲਗਾਈ ਗਈ, ਜਿਨ੍ਹਾਂ ਵਿਚ 70 ਦੇ ਕਰੀਬ ਦੂਜੀ ਡੋਜ਼ ਵਾਲੇ ਸਨ | ਪੁਲਿਸ ਲਾਈਨ ਹਸਪਤਾਲ ਵਿਚ ਹੋਰਨਾਂ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਕੋਵਿਡ ਵੈਕਸੀਨ ਲਗਵਾਉਣ ਉਪਰੰਤ ਐੱਸ.ਐੱਸ.ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕੋਰੋਨਾ ਵਾਇਰਸ ਸਬੰਧੀ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸਮੇਂ-ਸਮੇਂ ਸਿਰ ਜਾਰੀ ਕੀਤੀਆਂ ਜਾਂਦੀਆਂ ਸਲਾਹਕਾਰੀਆਂ ਨੂੰ ਅਪਣਾਉਣ ਵਿਚ ਕਿਸੇ ਤਰ੍ਹਾਂ ਦੀ ਢਿੱਲਮੱਠ ਨਾ ਵਰਤੀ ਜਾਵੇ ਤਾਂ ਜੋ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਇਸ ਵਾਇਰਸ ਨੂੰ ਹੋਰ ਫੈਲਣੋਂ ਰੋਕਿਆ ਜਾ ਸਕੇ | ਐੱਸ.ਐੱਸ.ਪੀ. ਨੇ ਕੋਵਿਡ ਵੈਕਸੀਨ ਸਬੰਧੀ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਡਰ ਜਾਂ ਵਹਿਮ ਤੋਂ ਇਹ ਵੈਕਸੀਨ ਲਗਵਾਉਣੀ ਚਾਹੀਦਾ ਹੈ | ਜ਼ਿਲ੍ਹਾ ਸਿਹਤ ਅਫ਼ਸਰ ਅਤੇ ਪੁਲਿਸ ਲਾਈਨ ਹਸਪਤਾਲ ਦੇ ਐੱਸ.ਐਮ.ਓ. ਡਾ. ਲਖਵੀਰ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਪੁਲਿਸ ਮੁਖੀ, ਐੱਸ.ਪੀ. (ਐਚ) ਰਮਿੰਦਰ ਸਿੰਘ, ਐੱਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ, ਐੱਸ.ਪੀ. ਪੀ.ਬੀ. ਆਈ. ਮਨਦੀਪ ਸਿੰਘ, ਡੀ.ਐੱਸ.ਪੀ. (ਐਚ) ਗੁਰਪ੍ਰੀਤ ਸਿੰਘ ਗਿੱਲ, ਡੀ.ਐੱਸ.ਪੀ. ਕੰਟਰੋਲ ਰੂਮ ਅਮਰ ਨਾਥ ਅਤੇ ਹੋਰਨਾਂ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਕੋਵਿਡ ਵੈਕਸੀਨ ਦੀ ਡੋਜ਼ ਲਗਾਈ ਗਈ | ਡਾ. ਲਖਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਅਧਿਕਾਰੀਆਂ/ ਕਰਮਚਾਰੀਆਂ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਦਫ਼ਤਰ ਦੇ ਸਟਾਫ਼ ਤੋਂ ਇਲਾਵਾ ਹੋਰਨਾਂ ਦਫ਼ਤਰਾਂ ਦੇ ਮੁਲਾਜ਼ਮਾਂ ਆਦਿ ਨੂੰ ਵੀ ਅੱਜ ਵੈਕਸੀਨ ਲਗਾਈ ਗਈ |
ਜ਼ਿਲ੍ਹੇ 'ਚ ਹੁਣ ਤੱਕ 15119 ਵਿਅਕਤੀਆਂ ਨੂੰ ਲੱਗੀ ਕੋਵਿਡ ਵੈਕਸੀਨ-ਡਾ. ਸੀਮਾ ਗਰਗ
ਇਸੇ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 6395 ਹੈਲਥ ਕੇਅਰ ਵਰਕਰਾਂ ਨੂੰ ਪਹਿਲੀ ਅਤੇ 2515 ਹੈਲਥ ਕੇਅਰ ਵਰਕਰਾਂ ਨੂੰ ਦੂਜੀ ਡੋਜ਼ ਲਗਾਈ ਜਾ ਚੁੱਕੀ ਹੈ | ਇਸੇ ਤਰ੍ਹਾਂ 4227 ਫਰੰਟ ਲਾਈਨ ਵਰਕਰਾਂ ਨੂੰ ਪਹਿਲੀ ਅਤੇ 154 ਫ਼ਰੰਟ ਲਾਈਨ ਵਰਕਰਾਂ ਨੂੰ ਦੂਜੀ ਡੋਜ਼ ਲੱਗ ਚੁੱਕੀ ਹੈ | ਉਨ੍ਹਾਂ ਦੱਸਿਆ ਕਿ 60 ਸਾਲ ਜਾਂ ਇਸ ਤੋਂ ਵੱਧ ਉਮਰ ਵਰਗ ਦੇ ਵਿਅਕਤੀਆਂ ਅਤੇ 45 ਸਾਲ ਤੋਂ ਵੱਧ ਉਮਰ ਦੇ ਵੱਖ-ਵੱਖ ਸਰੀਰਕ ਸਮੱਸਿਆਵਾਂ ਤੋਂ ਗ੍ਰਸਤ ਕੁੱਲ 1828 ਵਿਅਕਤੀਆਂ ਨੂੰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ |
ਹੁਸ਼ਿਆਰਪੁਰ, 5 ਮਾਰਚ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)- ਅੱਜ ਸ਼ਾਮ ਦੇ ਕਰੀਬ 4 ਵਜੇ ਇਕ ਤੇਜ਼ ਰਫ਼ਤਾਰ ਕਾਰ ਨੇ ਡੀ.ਸੀ. ਰੋਡ 'ਤੇ ਚਾਰ ਸਕੂਟਰੀਆਂ ਅਤੇ ਇੱਕ ਮੋਟਰਸਾਈਕਲ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਤੋਂ ਕਾਰ ਡਰਾਇਵਰ ਨੌਜਵਾਨ ਨੂੰ ਲੋਕਾਂ ਨੇ ਕਾਬੂ ...
ਸੈਲਾ ਖੁਰਦ, 5 ਮਾਰਚ( ਹਰਵਿੰਦਰ ਸਿੰਘ ਬੰਗਾ)-ਸ਼ਹਿਰੀ ਆਬਾਦੀ 'ਚ ਚੋਰਾਂ ਦੇ ਗਰੋਹ ਵਲੋਂ ਇਕ ਸੁੰਨੇ ਘਰ ਨੂੰ ਨਿਸ਼ਾਨਾ ਬਣਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਬਲਦੇਵ ਸਿੰਘ ਸੋਢੀ ਵਾਸੀ ਸੈਲਾ ਖੁਰਦ ਨੇ ਦੱਸਿਆ ਕਿ ਜਦੋਂ ਉਹ ਆਪਣੀ ਲੜਕੀ ਕੋਲ ...
ਹੁਸ਼ਿਆਰਪੁਰ, 5 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਿੰਨੀ ਸਕੱਤਰੇਤ ਹੁਸ਼ਿਆਰਪੁਰ ਅੱਗੇ ਸੂਰਜ ਪ੍ਰਕਾਸ਼ ਆਨੰਦ, ਓਾਕਾਰ ਸਿੰਘ, ਮਨਜੀਤ ਸਿੰਗ ਬਾਜਵਾ ਦੀ ਅਗਵਾਈ ਹੇਠ ਅੱਜ ਚੌਥੇ ਦਿਨ ਦੀ ਭੁੱਖ ਹੜਤਾਲ ਸ਼ੁਰੂ ਕੀਤੀ ਗਈ, ਜਿਸ ਵਿਚ ਮੁਲਾਜ਼ਮਾਂ ਅਤੇ ...
ਭੰਗਾਲਾ, 5 ਮਾਰਚ (ਬਲਵਿੰਦਰਜੀਤ ਸਿੰਘ ਸੈਣੀ)-ਭੰਗਾਲਾ ਪੁਲਿਸ ਵਲੋਂ 30 ਹਜ਼ਾਰ ਐਮ.ਐਲ. ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ | ਐੱਸ. ਐੱਚ.ਓ. ਮੁਕੇਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੰਗਾਲਾ ਪੁਲਿਸ ਪਾਰਟੀ ਸਮੇਤ ਗਸ਼ਤ ...
ਗੜ੍ਹਸ਼ੰਕਰ, 5 ਮਾਰਚ (ਧਾਲੀਵਾਲ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਇੱਥੇ ਹੁਸ਼ਿਆਰਪੁਰ ਰੋਡ 'ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਜੀਓ ਸੈਂਟਰ ਅੱਗੇ ਦਿੱਤਾ ਜਾ ਰਿਹਾ ਧਰਨਾ 89ਵੇਂ ਦਿਨ ਵੀ ਜਾਰੀ ਰਿਹਾ | ਧਰਨੇ ਨੂੰ ਉਸ ਵਕਤ ਹੋਰ ਵੀ ਬਲ ਮਿਲਿਆ ਜਦੋਂ ਬੇਗੋਵਾਲ ...
ਹੁਸ਼ਿਆਰਪੁਰ, 5 ਮਾਰਚ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ 150ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਕਿਸਾਨ ਆਗੂ ਗੁਰਦੀਪ ...
ਹੁਸ਼ਿਆਰਪੁਰ, 5 ਮਾਰਚ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਹੁਸ਼ਿਆਰਪੁਰ ਦੇ ਮੁਹੱਲਾ ਦਸ਼ਮੇਸ਼ ਨਗਰ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਹੈ | ਮਾਈਕ੍ਰੋ ਕੰਟੇਨਮੈਂਟ ...
ਹੁਸ਼ਿਆਰਪੁਰ, 4 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 158 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 8917 ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਰਣਜੀਤ ਸਿੰਘ ਘੋਤੜਾ ਨੇ ਦੱਸਿਆ ...
ਬੁੱਲ੍ਹੋਵਾਲ, 5 ਮਾਰਚ (ਲੁਗਾਣਾ)-ਪੰਜਾਬ ਤਾਈਕਵਾਂਡੋ ਐਸੋਸੀਏਸ਼ਨ ਜਲੰਧਰ ਵਲੋਂ ਕਰਵਾਈ ਚੌਥੀ ਪੰਜਾਬ ਤਾਈਕਵਾਂਡੋ ਕੱਪ ਪ੍ਰਤੀਯੋਗਤਾ ਜੋ ਪਟਿਆਲਾ ਵਿਖੇ ਕਰਵਾਈ ਗਈ, ਜਿਸ ਵਿਚੋਂ ਜ਼ਿਲ੍ਹਾ ਹੁਸ਼ਿਆਰਪੁਰ ਤੋ ਗਈ ਟੀਮ ਨੇ 7 ਮੈਡਲ ਜਿੱਤ ਕੇ ਹੁਸ਼ਿਆਰਪੁਰ ਦੇ ਨਾਂ ਨੂੰ ...
ਮੁਕੇਰੀਆਂ, 5 ਮਾਰਚ (ਰਾਮਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਵਲੋਂ 17 ਮਾਰਚ ਨੂੰ ਮੁਕੇਰੀਆਂ ਵਿਚ ਕੀਤੀ ਜਾ ਰਹੀ ਰੈਲੀ ਰਿਕਾਰਡ ਤੋੜ ਹੋਵੇਗੀ ਤੇ ਉਸ ਦਿਨ ਹਲਕੇ ਸਮੇਤ ਜ਼ਿਲੇ੍ਹ ਦੇ ਕਿਸਾਨ ਤੇ ਜਵਾਨ ਹਜ਼ਾਰਾਂ ਦੀ ਗਿਣਤੀ ਵਿਚ ਆਪਣੇ ਮਹਿਬੂਬ ਲੀਡਰ ਸੁਖਬੀਰ ਸਿੰਘ ਬਾਦਲ ...
ਚੌਲਾਂਗ, 5 ਮਾਰਚ (ਸੁਖਦੇਵ ਸਿੰਘ)-ਦੋਆਬਾ ਕਿਸਾਨ ਕਮੇਟੀ ਵਲੋਂ ਅਣਮਿਥੇ ਸਮੇਂ ਲਈ ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ 152ਵੇਂ ਦਿਨ ਵੀ ਜਾਰੀ ਰਿਹਾ | ਦੋਆਬਾ ਕਿਸਾਨ ਕਮੇਟੀ ਦੇ ਅਹੁਦੇਦਾਰ ਸਤਪਾਲ ਸਿੰਘ ਮਿਰਜ਼ਾਪੁਰ, ਪਿ੍ਥਪਾਲ ਸਿੰਘ ਹੁਸੈਨਪੁਰ, ਗੁਰਮਿੰਦਰ ਸਿੰਘ ਦੀ ...
ਦਸੂਹਾ, 5 ਮਾਰਚ (ਕੌਸ਼ਲ)-ਹਲਕਾ ਵਿਧਾਇਕ ਹਲਕਾ ਵਿਧਾਇਕ ਅਰੁਣ ਡੋਗਰਾ ਮਿੱਕੀ ਵਲੋਂ ਹਲਕੇ ਦੇ ਕੰਢੀ ਖੇਤਰ ਵਿਚ ਜੋ ਲੰਬੇ-ਸਮੇਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਲੋਕ ਜੂਝ ਰਹੇ ਸਨ, ਉਸ ਦਾ ਹੱਲ ਕਰਦੇ ਹੋਏ ਉਨ੍ਹਾਂ ਵਲੋਂ ਚੱਲ ਰਹੇ ਸੈਸ਼ਨ ਵਿਚ ਇਹ ਮੰਗ ਰੱਖੀ ਗਈ ...
ਮੁਕੇਰੀਆਂ, 5 ਮਾਰਚ (ਰਾਮਗੜ੍ਹੀਆ)-ਪੰਜਾਬ ਦੇ ਮੁਲਾਜ਼ਮਾਂ ਨੂੰ ਮੌਜੂਦਾ ਬਜਟ ਸੈਸ਼ਨ ਦੌਰਾਨ ਪੂਰੀ ਆਸ ਸੀ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਪੈਟਰਨ 'ਤੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ, ਭੱਤੇ ਅਤੇ ਹੋਰ ਲਾਭਾਂ ਲਈ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦਾ ਐਲਾਨ ...
ਹਰਿਆਣਾ, 5 ਮਾਰਚ (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਬਾਬਾ ਸੂਟਾ ਸਾਹਿਬ ਕੋਠੇ ਜੱਟਾਂ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਇਸ ਧਾਰਮਿਕ ਸਮਾਗਮ ਦੌਰਾਨ ਦੋ ਲੜੀਆਂ ਤਹਿਤ 14 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ...
ਸ਼ਾਮਚੁਰਾਸੀ, 5 ਮਾਰਚ (ਗੁਰਮੀਤ ਸਿੰਘ ਖ਼ਾਨਪੁਰੀ)-ਬਲਾਕ ਬੁੱਲ੍ਹੋਵਾਲ ਦੇ ਸਰਕਾਰੀ ਐਲੀਮੈਂਟਰੀ ਸਕੂਲ ਸੁਸਾਣਾ ਦੀ ਸਟੇਟ ਐਵਾਰਡੀ ਅਧਿਆਪਕਾ ਪਰਮਜੀਤ ਕੌਰ ਨੂੰ ਜਗਤ ਪੰਜਾਬੀ ਸਭਾ ਕੈਨੇਡਾ ਵੱਲੋਂ ਸਿੱਖਿਆ ਦੇ ਖੇਤਰ 'ਚ ਪਾਏ ਵਿਸ਼ੇਸ਼ ਯੋਗਦਾਨ ਲਈ ਸਨਮਾਨ ਪੱਤਰ ਦੇ ...
ਹੁਸ਼ਿਆਰਪੁਰ, 5 ਮਾਰਚ (ਹਰਪ੍ਰੀਤ ਕੌਰ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਰਿਟਾ.) ਦਲਵਿੰਦਰ ਸਿੰਘ ਨੇ ਦੱਸਿਆ ਕਿ ਰਾਜ ਦੇ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਇਕ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 8 ਮਾਰਚ ...
ਗੜ੍ਹਸ਼ੰਕਰ, 5 ਮਾਰਚ (ਧਾਲੀਵਾਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿਚ ਆਤਮਾ ਸਕੀਮ ਅਧੀਨ ਕਿਸਾਨਾਂ ਨੂੰ ਫ਼ੀਲਡ ਅਤੇ ਦਫ਼ਤਰਾਂ ਵਿਚ ਸੇਵਾਵਾਂ ਦੇ ਰਹੇ ਆਤਮਾ ਸਟਾਫ਼ ਵਲੋਂ ਸਥਾਨਕ ਖੇਤੀਬਾੜੀ ਦਫ਼ਤਰ ਵਿਖੇ ਮੰਗਾਂ ਨੂੰ ਲੈ ਕੇ ਤੀਜੇ ਦਿਨ ਕਲਮ ਛੋੜ ਹੜਤਾਲ ...
ਹੁਸ਼ਿਆਰਪੁਰ, 5 ਮਾਰਚ (ਹਰਪ੍ਰੀਤ ਕੌਰ)-ਨਗਰ ਨਿਗਮ ਦੀਆਂ ਚੋਣਾਂ ਦੇ ਕਈ ਦਿਨ ਬਾਅਦ ਵੀ ਸਾਰੇ ਸ਼ਹਿਰ 'ਚ ਉਮੀਦਵਾਰਾਂ ਦੇ ਇਸ਼ਤਿਹਾਰ ਲੱਗੇ ਪਏ ਹਨ | ਕਈ ਥਾਵਾਂ 'ਤੇ ਪੁਰਾਣੇ ਫਲੈਕਸ ਉਤਾਰ ਕੇ ਨਵੇਂ ਚੁਣੇ ਕੌਂਸਲਰਾਂ ਦੇ ਧੰਨਵਾਦੀ ਫ਼ਲੈਕਸ ਲੱਗ ਗਏ ਹਨ ਪਰ ਬਹੁਤ ਸਾਰੇ ...
ਮੁਕੇਰੀਆਂ, 5 ਮਾਰਚ (ਰਾਮਗੜ੍ਹੀਆ)-ਸਿਵਲ ਹਸਪਤਾਲ ਮੁਕੇਰੀਆਂ ਵਿਖੇ ਕੋਵਿਡ-9 ਦੀ ਮਹਾਂਮਾਰੀ ਦੀ ਰੋਕਥਾਮ ਲਈ ਕੋਰੋਨਾ ਵੈਕਸੀਨ ਸਰਕਾਰੀ ਕਰਮਚਾਰੀ ਅਤੇ ਅਧਿਕਾਰੀਆਂ ਨੂੰ ਲਗਾਈ ਜਾ ਚੁੱਕੀ ਹੈ ਅਤੇ ਹੁਣ ਇਸ ਦੀ ਦੂਸਰੀ ਖ਼ੁਰਾਕ ਵੀ ਦਿੱਤੀ ਜਾ ਰਹੀ ਹੈ | ਕਿਸੇ ਵੀ ...
ਮੁਕੇਰੀਆਂ, 5 ਮਾਰਚ (ਰਾਮਗੜ੍ਹੀਆ)-ਸ਼ੋ੍ਰਮਣੀ ਅਕਾਲੀ ਦਲ (ਅ) ਨੇ ਕਿਸਾਨਾਂ ਦੇ ਸਮਰਥਨ ਅਤੇ ਭਾਜਪਾ ਵਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ 7 ਮਾਰਚ ਨੂੰ ਮੁਕੇਰੀਆਂ ਅੰਦਰ ਰੋਸ ਰੈਲੀ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਸਬੰਧੀ ਫ਼ੈਸਲਾ ਸ਼ੋ੍ਰਮਣੀ ...
ਹੁਸ਼ਿਆਰਪੁਰ, 5 ਮਾਰਚ (ਨਰਿੰਦਰ ਸਿੰਘ ਬੱਡਲਾ)-ਨਗਰ ਨਿਗਮ ਹੁਸ਼ਿਆਰਪੁਰ ਦੇ ਕਮਿਸ਼ਨਰ ਅਮਿਤ ਕੁਮਾਰ ਪੰਚਾਲ (ਆਈ.ਏ.ਐੱਸ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੈਸ਼ਨਲ ਗਰੀਨ ਟਿ੍ਬੀਉਨਲ ਅਤੇ ਸੋਲਿਡ ਵੈਸਟ ਮੈਨੇਜਮੈਂਟ ਰੂਲ ਤਹਿਤ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋ ...
ਦਸੂਹਾ, 5 ਮਾਰਚ (ਭੁੱਲਰ)-ਅੱਜ ਸਿਵਲ ਹਸਪਤਾਲ ਦਸੂਹਾ ਵਿਖੇ ਐੱਸ. ਐੱਮ. ਓ. ਡਾ. ਦਵਿੰਦਰ ਕੁਮਾਰ ਪੁਰੀ ਦੀ ਅਗਵਾਈ ਹੇਠ ਜਨ ਔਸ਼ਧੀ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਉਨ੍ਹਾਂ ਲੋਕਾਂ ਨੂੰ ਜਨ ਔਸ਼ਧੀ ਮੈਡੀਕਲ ਸਟੋਰ ਵਿਚ ਉਪਲਬਧ ਦਵਾਈਆਂ ਸਬੰਧੀ ...
ਤਲਵਾੜਾ, 5 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਤਲਵਾੜਾ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਮੀਟਿੰਗ ਕਨਵੀਨਰ ਮਨਮੋਹਨ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਉਨ੍ਹਾਂ ਨੇ ਕੈਪਟਨ ਸਰਕਾਰ ਨੂੰ ਚਿਤਾਵਨੀ ਦਿੱਤੀ ਕਿਹਾ ਕਿ ਜੇਕਰ ਸਰਕਾਰ ਨੇ ਆਪਣੇ ਕੀਤੇ ...
ਦਸੂਹਾ, 5 ਮਾਰਚ (ਭੁੱਲਰ)-ਪੰਜਾਬ ਸਰਕਾਰ ਵਲੋਂ 6ਵੇਂ ਪੰਜਾਬ ਵਿੱਤ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਮੰਡਲ ਵਲੋਂ ਪ੍ਰਵਾਨ ਕਰਨਾ ਸ਼ਲਾਘਾਯੋਗ ਕਦਮ ਹੈ | ਇਸ ਸਬੰਧੀ ਭੁੱਲਾ ਸਿੰਘ ਰਾਣਾ ਜ਼ਿਲ੍ਹਾ ਪ੍ਰਧਾਨ ...
ਦਸੂਹਾ, 5 ਮਾਰਚ (ਭੁੱਲਰ)-ਗੁਰੂ ਰਵਿਦਾਸ ਸਭਾ ਅਤੇ ਡਾਕਟਰ ਬੀ.ਆਰ. ਅੰਬੇਦਕਰ ਕਲੱਬ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ 6 ਮਾਰਚ ਨੂੰ ਸਜਾਇਆ ਜਾਵੇਗਾ ਜਦਕਿ ਸਮਾਗਮ 7 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਇਸ ...
ਬਲਾਚੌਰ, 5 ਮਾਰਚ (ਸ਼ਾਮ ਸੁੰਦਰ ਮੀਲੂ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪਿੰਡ ਸਿਆਣਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਗੁਰਪੁਰਬ ਸ਼ਰਧਾ ਭਾਵ ਨਾਲ ਮਨਾਇਆ ਗਿਆ | ਗੁਰਪੁਰਬ ਸਮਾਗਮ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਬਹੁਜਨ ਸਮਾਜ ਪਾਰਟੀ ਦੇ ਸੂਬਾ ...
ਅੱਡਾ ਸਰਾਂ, 5 ਮਾਰਚ (ਹਰਜਿੰਦਰ ਸਿੰਘ ਮਸੀਤੀ)-ਬੂਰੇ ਰਾਜਪੂਤਾਂ 'ਚ ਸਾਲਾਨਾ ਕਬੱਡੀ ਟੂਰਨਾਮੈਂਟ 10 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਸਰਪੰਚ ਜੋਗਾ ਸਿੰਘ ਨੇ ਦੱਸਿਆ ਕਿ ਅੱਡਾ ਬੂਰੇ ਰਾਜਪੂਤਾਂ 'ਚ ਦਰਬਾਰ ਬਾਬਾ ਖ਼ਵਾਜਾ ਭਾਗੂ ਬਲੀ ਦੇ ਸਥਾਨ ਤੇ ਖ਼ੁਆਜਾ ਭਾਗੂ ਬਲੀ ...
ਚੌਲਾਂਗ, 5 ਮਾਰਚ (ਸੁਖਦੇਵ ਸਿੰਘ)-108 ਸਾਲਾ ਨੰਬਰਦਾਰ ਮੋਹਣ ਸਿੰਘ ਟਕਸਾਲੀ ਅਕਾਲੀ ਆਗੂ ਜੋ ਬੀਤੇ ਦਿਨੀਂ ਸਾਨੂੰ ਸਾਰਿਆ ਨੂੰ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਵਾਸਤੇ ਰੱਖੇ ਪਾਠ ਦੇ ਭੋਗ 7 ਮਾਰਚ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਰਾਏਪੁਰ ਨੇੜੇ ...
ਹੁਸ਼ਿਆਰਪੁਰ, 5 ਮਾਰਚ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੀਆਂ ਹਦਾਇਤਾਂ ਦੇ ਚਲਦਿਆਂ 8 ਮਾਰਚ ਦਿਨ ਸੋਮਵਾਰ ਨੂੰ ਹਲਕਾ ਚੱਬੇਵਾਲ 'ਚ 'ਚ ਪਾਰਟੀ ਦੇ ਜਨਰਨ ਸਕੱਤਰ ਤੇ ...
ਹੁਸ਼ਿਆਰਪੁਰ, 5 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜਨ ਔਸ਼ਧੀ ਕੇਂਦਰਾਂ ਦੀ ਸਥਾਪਨਾ 2009 ਵਿਚ ਕੀਤੀ ਗਈ ਸੀ, ਜਿਸ ਦਾ ਮਕਸਦ ਲੋੜਵੰਦ ਮਰੀਜ਼ਾਂ ਨੂੰ ਸਸਤੇ ਭਾਅ 'ਤੇ ਦਵਾਈਆਂ ਉਪਲਬਧ ਕਰਕੇ ਉਨ੍ਹਾਂ ਲਈ ਪ੍ਰਭਾਵੀ ਸਿਹਤ ਸਹੂਲਤਾਂ ਦਾ ਪ੍ਰਬੰਧ ਕਰਨਾ ਹੈ | ਜਨ ...
ਬੁੱਲ੍ਹੋਵਾਲ, 5 ਮਾਰਚ (ਲੁਗਾਣਾ)-ਕਸਬਾ ਬੁੱਲ੍ਹੋਵਾਲ 'ਚ ਜ਼ਿਲ੍ਹਾ ਕਾਂਗਰਸ ਕਮੇਟੀ ਇਸਤਰੀ ਵਿੰਗ ਦੀ ਮੀਟਿੰਗ ਚੰਪਾ ਨਾਰੂ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਹਲਕਾ ਵਿਧਾਇਕ ਪਵਨ ਕੁਮਾਰ ਆਦੀਆ ਦੀ ਪਤਨੀ ਮੈਡਮ ਕੁਸਮ ਆਦੀਆ ...
ਹੁਸ਼ਿਆਰਪੁਰ, 5 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਨੇੜੇ ਸਥਿਤ ਕਾਰਪੋਰੇਟ ਘਰਾਨਿਆਂ ਦੇ ਦਫ਼ਤਰਾਂ ਸਾਹਮਣੇ ਚੱਲ ਰਹੇ ...
ਦਸੂਹਾ, 5 ਮਾਰਚ (ਕੌਸ਼ਲ)-ਰੋਟਰੀ ਕਲੱਬ ਦਸੂਹਾ ਵਲੋਂ ਨੈਸ਼ਨਲ ਸੇਫਟੀ ਡੇਅ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਰੋਟਰੀ ਕਲੱਬ ਇਹ ਦਿਨ ਮਨਾਉਂਦੇ ਹੋਏ ਦਸੂਹਾ ਨੇੜੇ ਏ. ਬੀ. ਸ਼ੂਗਰ ਮਿੱਲ ਵਿਚ ਜਾ ਕੇ ਗੰਨੇ ਦੀਆਂ ਟਰਾਲੀਆਂ ਨੂੰ ਰਿਫਲੈਕਟਰ ਲਗਾਉਣ ਦਾ ਕਾਰਜ ਉਲੀਕਿਆ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX