ਨਵਾਂਸ਼ਹਿਰ, 5 ਮਾਰਚ (ਗੁਰਬਖਸ਼ ਸਿੰਘ ਮਹੇ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਇਕ ਅਹਿਮ ਮੀਟਿੰਗ ਗੁਰਦਿਆਲ ਮਾਨ ਜ਼ਿਲ੍ਹਾ ਕਨਵਨੀਰ ਸ਼ਹੀਦ ਭਗਤ ਸਿੰਘ ਨਗਰ ਦੀ ਅਗਵਾਈ ਹੇਠ ਸਥਾਨਿਕ ਆਈ.ਟੀ.ਆਈ. ਵਿਚ ਹੋਈ | ਜਿਸ ਵਿਚ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੂੰ ਇਹ ਚੇਤਾਵਨੀ ਦਿੱਤੀ ਗਈ ਕਿ ਜੇਕਰ ਸਰਕਾਰ ਨੇ ਆਪਣੇ ਕੀਤੇ ਗਏ ਵਾਅਦੇ ਅਨੁਸਾਰ 1-4-2004 ਤੋਂ ਬੰਦ ਪਈ ਪੁਰਾਣੀ ਪੈਨਸ਼ਨ ਦੀ ਬਹਾਲੀ ਸਬੰਧੀ ਕੋਈ ਸਾਰਥਿਕ ਹੱਲ ਪੰਜਾਬ ਸਰਕਾਰ ਨਾਲ ਹੋਣ ਵਾਲੀ 18 ਮਾਰਚ ਦੀ ਪਿ੍ੰਸੀਪਲ ਸੈਕਟਰੀ ਪੱਧਰ ਦੀ ਮੀਟਿੰਗ ਵਿਚ ਨਾ ਨਿਕਲਿਆ ਤਾਂ ਆਉਣ ਵਾਲੇ ਸਮੇਂ ਵਿਚ ਤਿੱਖੇ ਐਕਸ਼ਨ ਕੀਤੇ ਜਾਣਗੇ ਅਤੇ ਕਾਂਗਰਸ ਦੇ ਵਿਧਾਇਕਾਂ ਅਤੇ ਮੰਤਰੀਆਂ ਦਾ 21 ਮਾਰਚ ਤੋਂ ਜ਼ਬਰਦਸਤ ਘਿਰਾਓ ਕਰਕੇ ਵਾਅਦਾ ਯਾਦ ਕਰਵਾਓ ਪੱਤਰ ਦਿੱਤੇ ਜਾਣਗੇ | ਮਾਨ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਵਿਧਾਨ ਸਭਾ ਚੋਣਾਂ 2017 ਵਿਚ ਕਰਮਚਾਰੀਆਂ ਨਾਲ ਵਾਅਦਾ ਕੀਤਾ ਸੀ ਕਿ ਕਾਂਗਰਸ ਸਰਕਾਰ ਬਣਨ ਤੇ 2004 ਤੋਂ ਬਾਅਦ ਭਰਤੀ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ ਪਰ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਵਾਅਦੇ ਨੂੰ ਬੂਰ ਨਹੀਂ ਪਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੇ ਹੁਣ ਦੇ ਬਜਟ ਸੈਸ਼ਨ ਵਿਚ ਐਨ.ਪੀ.ਐੱਸ. ਰੱਦ ਕਰਕੇ ਅਤੇ ਪੁਰਾਣੀ ਪੈਨਸ਼ਨ ਬਹਾਲੀ ਕਰਕੇ ਪੰਜਾਬ ਦੇ ਦੋ ਲੱਖ ਕਰਮਚਾਰੀਆਂ ਦਾ ਵਿਸ਼ਵਾਸ ਜਿੱਤਣਾ ਚਾਹੀਦਾ ਹੈ | ਪੱਛਮੀ ਬੰਗਾਲ ਜੇਕਰ ਆਪਣੇ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਦੇ ਸਕਦਾ ਹੈ ਤਾਂ ਪੰਜਾਬ ਵਰਗਾ ਖ਼ੁਸ਼ਹਾਲ ਸੂਬਾ ਕਿਉਂ ਨਹੀਂ ਦੇ ਸਕਦਾ | ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਬਜਟ ਸੈਸ਼ਨ ਦੌਰਾਨ ਪੁਰਾਣੀ ਪੈਨਸ਼ਨ ਦਾ ਮੁੱਦਾ ਗੰਭੀਰਤਾ ਨਾਲ ਨਹੀਂ ਵਿਚਾਰਿਆ ਤਾਂ ਪੰਜਾਬ ਦੇ ਲੱਖ ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਕਰਮਚਾਰੀ ਵੱਡੇ ਇਕੱਠ ਕਰ ਵਿਧਾਇਕਾਂ ਨੂੰ ਘੇਰਨ ਲਈ ਮਜਬੂਰ ਹੋਣਗੇ | ਇਸ ਮੌਕੇ ਓਮਕਾਰ ਸ਼ੀਹਮਾਰ ਜ਼ਿਲ੍ਹਾ ਸਕੱਤਰ, ਨੀਲ ਕਮਲ, ਸਪਨਾ ਪਰਿਹਾਰ, ਜੋਤੀ ਵੈਦ, ਰਜਿੰਦਰ ਕੁਮਾਰ, ਜਸਵਿੰਦਰ ਕੁਮਾਰ, ਹਰਵਿੰਦਰ ਲਾਲ, ਰਣਜੀਤ ਵਰਮਾ, ਅਸ਼ੋਕ ਕੁਮਾਰ, ਸੁਰਿੰਦਰਜੀਤ ਸਿੰਘਾ ਅਤੇ ਪਰਮਿੰਦਰਜੀਤ ਵੀ ਮੌਜੂਦ ਸਨ |
ਪੋਜੇਵਾਲ ਸਰਾਂ, 5 ਮਾਰਚ (ਰਮਨ ਭਾਟੀਆ)-ਇਲਾਕੇ ਅੰਦਰ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ ਪ੍ਰਤੀ ਦਿਨ ਵਧ ਰਿਹਾ ਹੈ | ਹੁਣ ਥਾਣਾ ਪੋਜੇਵਾਲ ਦੇ ਕਰਮਚਾਰੀ ਵੀ ਕੋਰੋਨਾ ਵਾਇਰਸ ਦੀ ਲਪੇਟ ਵਿਚ ਆ ਗਏ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਪੋਜੇਵਾਲ ਵਿਖੇ ਤਾਇਨਾਤ 50 ਦੇ ...
ਨਵਾਂਸ਼ਹਿਰ, 5 ਮਾਰਚ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 22 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਅੱਜ ਬਲਾਕ ਨਵਾਂਸ਼ਹਿਰ 'ਚ 1, ਬਲਾਕ ਬੰਗਾ 'ਚ 2, ਬਲਾਕ ਸੁੱਜੋਂ 'ਚ 14, ਬਲਾਕ ...
ਬਲਾਚੌਰ, 5 ਮਾਰਚ (ਸ਼ਾਮ ਸੁੰਦਰ ਮੀਲੂ)-ਥਾਣਾ ਸਦਰ ਬਲਾਚੌਰ ਪੁਲਿਸ ਦੁਆਰਾ 2 ਵੱਖ-ਵੱਖ ਨਾਕਿਆਂ ਦੌਰਾਨ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਐੱਸ.ਆਈ. ਜਗੀਰ ਸਿੰਘ ਅਤੇ ਏ.ਐੱਸ.ਆਈ. ਜਰਨੈਲ ਸਿੰਘ ਨੇ ਪੁਲਿਸ ਪਾਰਟੀ ...
ਨਵਾਂਸ਼ਹਿਰ, 5 ਮਾਰਚ (ਗੁਰਬਖਸ਼ ਸਿੰਘ ਮਹੇ)-ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਦੇ ਸੱਦੇ 'ਤੇ ਅੱਜ ਨਵਾਂਸ਼ਹਿਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਕੁਲਦੀਪ ਸਿੰਘ ਦੌੜਕਾ, ਕਰਨੈਲ ਸਿੰਘ ਰਾਹੋਂ, ਜੀਤ ਲਾਲ ਗੋਹਲੜੋਂ, ਮਨਜੀਤ ਕੁਮਾਰ, ਰਾਮ ...
ਬੰਗਾ, 5 ਮਾਰਚ (ਨੂਰਪੁਰ)-ਉਪ ਮੰਡਲ ਅਫ਼ਸਰ ਦਿਹਾਤੀ ਬੰਗਾ ਇੰਜੀ. ਅਸ਼ੀਸ਼ ਕੁਮਾਰ ਸਿੰਗਲਾ ਏ. ਈ. ਨੇ ਦੱਸਿਆ ਕਿ ਮਿਤੀ 6 ਫਰਵਰੀ ਦਿਨ ਸ਼ਨੀਵਾਰ ਨੂੰ 66 ਕੇ. ਵੀ ਸਬ- ਸਟੇਸ਼ਨ ਮੋਲਾ ਵਾਹਿਦਪੁਰ ਵਿਖੇ ਜਰੂਰੀ ਮੇਨਟੀਨੈਂਸ ਕਰਨ ਕਰਕੇ ਇਸ ਅਧੀਨ ਚੱਲਦੇ ਪਿੰਡਾਂ ਭੌਰਾ, ...
ਨਵਾਂਸ਼ਹਿਰ, 5 ਮਾਰਚ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਜ਼ਿਲ੍ਹਾ ਵਾਤਾਵਰਨ ਕਮੇਟੀ ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੀਆਂ ਵਾਤਾਵਰਨ ਪੱਖੀ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਵਾਤਾਵਰਨ ਨੂੰ ਸਭ ...
ਰੈਲਮਾਜਰਾ, 5 ਮਾਰਚ (ਸੁਭਾਸ਼ ਟੌਂਸਾ)-ਸ਼ਿਵਾਲਿਕ ਦੀਆਂ ਪਹਾੜੀਆਂ ਮਾਜਰਾ ਜੱਟਾਂ ਵਾਲੇ ਪਾਸੇ ਤੋਂ ਲੱਗੀ ਭਿਆਨਕ ਅੱਗ ਨੇ ਬੀਤੀ ਰਾਤ ਇਸ ਇਲਾਕੇ ਦੇ ਨੇੜਲੇ ਪਿੰਡ ਬਨ੍ਹਾ, ਟੌਂਸਾ, ਰੈਲਮਾਜਰਾ ਦੇ ਨੇੜੇ ਭਾਰੀ ਤਬਾਹੀ ਮਚਾ ਦਿੱਤੀ | ਜਿਸ ਨਾਲ ਲੱਖਾਂ ਰੁਪਏ ਦੀ ਸੰਪਤੀ ਸੜ ...
ਬਲਾਚੌਰ, 5 ਮਾਰਚ (ਦੀਦਾਰ ਸਿੰਘ ਬਲਾਚੌਰੀਆ)-ਕੇਂਦਰ ਸਰਕਾਰ ਵਲੋਂ ਖੇਤੀ ਸੁਧਾਰਾਂ ਦੇ ਨਾਂਅ ਹੇਠ ਬਣਾਏ ਗਏ ਤਿੰਨ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੀਆਂ ਸਰਹੱਦਾਂ ਤੇ ਜਾਰੀ ਮੋਰਚਿਆਂ ਵਿਚ ਸ਼ਾਮਿਲ ਹੋਣ ਲਈ ਤਹਿਸੀਲ ਬਲਾਚੌਰ ਦੇ ਕਿਰਤੀ ਕਿਸਾਨ ਤਤਪਰ ਹਨ, ...
ਔੜ/ਝਿੰਗੜਾਂ, 5 ਮਾਰਚ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਵਿਖੇ ਪਿੰਡ ਵਾਸੀਆਂ ਵਲੋਂ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਧੰਨਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਦਿਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਪਾਠ ...
ਬਹਿਰਾਮ, 5 ਮਾਰਚ (ਸਰਬਜੀਤ ਸਿੰਘ ਚੱਕਰਾਮੂੰ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪਿੰਡ ਚੱਕ ਰਾਮੂੰ ਵਿਖੇ ਪ੍ਰਬੰਧਕ ਕਮੇਟੀ ਵਲੋਂ ਪ੍ਰਵਾਸੀ ਭਾਰਤੀ ਵੀਰਾਂ ਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ...
ਬੰਗਾ, 5 ਮਾਰਚ (ਕਰਮ ਲਧਾਣਾ)-ਸ੍ਰੀ ਗੁਰੂ ਹਰਿਗੋਬਿੰਦ ਖਾਲਸਾ ਹਾਈ ਸਕੂਲ ਚਰਨ ਕੰਵਲ ਬੰਗਾ ਦੀ ਸਕੂਲ ਕਮੇਟੀ, ਸਟਾਫ਼ ਅਤੇ ਬੱਚਿਆਂ ਵਲੋਂ ਹਰ ਸਾਲ ਕਰਾਇਆ ਜਾਣ ਵਾਲਾ ਸਲਾਨਾ ਗੁਰਮਤਿ ਸਮਾਗਮ ਇਸ ਵਾਰ ਸਕੂਲ ਵਿਖੇ ਨਾ ਕਰਕੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਚਰਨ ਕੰਵਲ ...
ਘੁੰਮਣਾਂ, 5 ਮਾਰਚ (ਮਹਿੰਦਰਪਾਲ ਸਿੰਘ)-ਪਿੰਡ ਡੀਂਗਰੀਆਂ 'ਚ ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ 'ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਮਲਜੀਤ ਬੰਗਾ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਰਵਿਦਾਸ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ 40 ਸ਼ਬਦ ਤੇ ਇਕ ...
ਮਜਾਰੀ/ਸਾਹਿਬਾ, 5 ਮਾਰਚ (ਨਿਰਮਲਜੀਤ ਸਿੰਘ ਚਾਹਲ)-ਸੰਯੁਕਤ ਕਿਸਾਨ ਮੋਰਚੇ ਵਲੋਂ 6 ਮਾਰਚ ਨੂੰ ਦਿੱਲੀ ਵਿਖੇ ਰਿੰਗ ਰੋਡ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ 5 ਘੰਟੇ ਲਈ ਬੰਦ ਕਰਨ ਦੇ ਦਿੱਤੇ ਸੱਦੇ 'ਤੇ ਮਜਾਰੀ ਟੋਲ ਪਲਾਜ਼ਾ ਤੋਂ ਕਿਸਾਨਾਂ ਦਾ ਜਥਾ ਅਵਤਾਰ ਸਿੰਘ ...
ਘੁੰਮਣਾਂ, 5 ਮਾਰਚ (ਮਹਿੰਦਰਪਾਲ ਸਿੰਘ)-ਪਿੰਡ ਘੁੰਮਣਾਂ ਦੇ ਪ੍ਰਵਾਸੀ ਭਾਰਤੀ ਮੋਹਣ ਸਿੰਘ ਕੈਨੇਡੀਅਨ ਤੇ ਮਾਤਾ ਗੁਰਮੀਤ ਕੌਰ ਨੇ ਆਪਣੇ ਸ਼ਹੀਦ ਪੁੱਤਰ ਪਰਮਜੀਤ ਸਿੰਘ ਘੁੰਮਣ ਦੀ ਯਾਦ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਮਣ ਨੂੰ ਸਾਬਕਾ ਸਰਪੰਚ ਕੁਲਦੀਪ ਰਾਜ ...
ਨਵਾਂਸ਼ਹਿਰ, 5 ਮਾਰਚ (ਗੁਰਬਖਸ਼ ਸਿੰਘ ਮਹੇ)-ਅੱਜ ਅਮਰਪ੍ਰੀਤ ਕੌਰ ਢਿੱਲੋਂ ਅਤੇ ਰਵਿੰਦਰ ਸਰੀਨ ਨੇ ਕੋਰੋਨਾ-19 ਵੈਕਸੀਨ ਪ੍ਰਤੀ ਲੋਕਾਂ ਦੇ ਮਨਾਂ ਵਿਚੋਂ ਅਫ਼ਵਾਹਾਂ ਨੂੰ ਦੂਰ ਕਰਨ ਲਈ ਸਿਵਲ ਹਸਪਤਾਲ, ਨਵਾਂਸ਼ਹਿਰ ਵਿਖੇ ਪਹੁੰਚ ਕੇ ਖ਼ੁਦ ਕੋਵਿਡ-19 ਦਾ ਟੀਕਾ ਲਗਵਾਇਆ | ...
ਮੁਕੰਦਪੁਰ, 5 ਮਾਰਚ (ਸੁਖਜਿੰਦਰ ਸਿੰਘ ਬਖਲੌਰ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਦੀ ਕੇਂਦਰ ਸਰਕਾਰ ਦੇਸ਼ ਦੇ ਅੰਨਦਾਤਾ ਕਹਾਉਣ ਵਾਲੇ ਕਿਸਾਨਾਂ ਨਾਲ ਕਾਲੇ ...
ਭੱਦੀ, 5 ਮਾਰਚ (ਨਰੇਸ਼ ਧੌਲ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਵਰਚੂਅਲ ਕਿਸਾਨ ਮੇਲਾ ਮਿਤੀ 9 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਨਿਰਦੇਸ਼ਕ ਡਾ: ਮਨਮੋਹਨਜੀਤ ਸਿੰਘ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਕਾਰਨ ਇਸ ...
ਬਲਾਚੌਰ, 5 ਮਾਰਚ (ਸ਼ਾਮ ਸੁੰਦਰ ਮੀਲੂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਆਮ ਲੋਕਾਂ ਦੀਆਂ ਲੋੜਾਂ ਨੂੰ ਸਮਝਦਿਆਂ ਘੱਟ ਖ਼ਰਚ 'ਤੇ ਖ਼ੂਨ ਦੀ ਜਾਂਚ ਲਈ ਖੋਲ੍ਹੀਆਂ ਜਾ ਰਹੀਆਂ ਲੈਬਾਰਟਰੀਆਂ ਤਹਿਤ ਤੀਸਰੀ ਲੈਬ ਬਲਾਚੌਰ ਵਿਧਾਨ ਸਭਾ ਹਲਕੇ ਦੇ ਕਸਬਾ ਰੱਤੇਵਾਲ ...
ਮੁਕੰਦਪੁਰ, 5 ਮਾਰਚ (ਦੇਸ ਰਾਜ ਬੰਗਾ)-ਭਾਜਪਾ ਦੀ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਪ੍ਰਤੀ ਅਣਮਨੁੱਖੀ ਵਿਵਹਾਰ ਕਰ ਰਹੀ ਹੈ ਪ੍ਰੰਤੂ ਸਰਕਾਰਾਂ ਦਾ ਕੰਮ ਤਾਂ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੁੰਦਾ ਹੈ ਅਤੇ ਲੋਕਾਂ ਦੀ ਗੱਲ ਨੂੰ ਹਮਦਰਦੀ ਨਾਲ ...
ਮੁਕੰਦਪੁਰ, 5 ਮਾਰਚ (ਸੁਖਜਿੰਦਰ ਸਿੰਘ ਬਖਲੌਰ)-ਬਲਾਕ ਮੁਕੰਦਪੁਰ ਵਿਚ ਗੈਰ-ਸੰਚਾਰੀ ਬਿਮਾਰੀਆਂ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ | ਐੱਸ. ਐੱਮ. ਓ ਡਾ. ਰਵਿੰਦਰ ਸਿੰਘ ਨੇ ਇਸ ਪ੍ਰੋਗਰਾਮ ਅਧੀਨ 'ਪ੍ਰਚਾਰ ਵੈਨ' ਨੂੰ ...
ਸੰਧਵਾਂ, 5 ਮਾਰਚ (ਪ੍ਰੇਮੀ ਸੰਧਵਾਂ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪਿੰਡ ਸੰਧਵਾਂ ਵਿਖੇ ਗੁਰੂ ਰਵਿਦਾਸ ਦੇ 644ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਧਾਰਮਿਕ ਸਮਾਗਮ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ 6 ਤੋਂ 7 ਮਾਰਚ ਨੂੰ ਸ਼ਰਧਾ ਤੇ ਉਤਸ਼ਾਹ ...
ਸੰਧਵਾਂ, 5 ਮਾਰਚ (ਪ੍ਰੇਮੀ ਸੰਧਵਾਂ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਪਿ੍ੰ. ਤਜਿੰਦਰ ਸ਼ਰਮਾ ਦੀ ਅਗਵਾਈ 'ਚ ਨਸ਼ਿਆਂ ਖ਼ਿਲਾਫ਼ ਕਰਵਾਏ ਗਏ ਚੇਤਨਾ ਸਮਾਗਮ 'ਚ ਵਿਸ਼ੇਸ਼ ...
ਬੰਗਾ, 5 ਮਾਰਚ (ਜਸਬੀਰ ਸਿੰਘ ਨੂਰਪੁਰ)-ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਨੇ ਦਿਲਬਾਗ ਸਿੰਘ ਯਾਦਗਾਰੀ ਹਸਪਤਾਲ ਸੁੱਜੋਂ ਤੋਂ ਕੋਵਿਡ-19 ਦੇ ਟੀਕੇ 'ਕੋਵੈਕਸੀਨ' ਦਾ ਪਹਿਲਾ ਟੀਕਾ ਲਗਵਾਇਆ | ਪੱਲੀ ਝਿੱਕੀ ਨੇ ਕਿਹਾ ਕਿ ...
ਔੜ, 5 ਮਾਰਚ (ਜਰਨੈਲ ਸਿੰਘ ਖੁਰਦ)-ਕਿਸਾਨ ਅੰਦੋਲਨ ਦੇ ਚਲਦਿਆਂ ਦੋਆਬਾ ਕਿਸਾਨ ਯੂਨੀਅਨ ਪੰਜਾਬ ਵਲੋਂ ਪਿੰਡ ਬਜੀਦਪੁਰ ਵਿਖੇ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ ਬਜੀਦਪੁਰ ਦੀ ਅਗਵਾਈ ਹੇਠ ਦਿੱਲੀ ਦੇ ਬਾਰਡਰਾਂ 'ਤੇ ਚੱਲ ਰਹੇ ਕਿਸਾਨ ਮੋਰਚੇ ਸਬੰਧੀ ਅਗਲੀ ਰਣਨੀਤੀ ...
ਬਲਾਚੌਰ, 5 ਮਾਰਚ (ਸ਼ਾਮ ਸੁੰਦਰ ਮੀਲੂ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪਿੰਡ ਸਿਆਣਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਗੁਰਪੁਰਬ ਸ਼ਰਧਾ ਭਾਵ ਨਾਲ ਮਨਾਇਆ ਗਿਆ | ਗੁਰਪੁਰਬ ਸਮਾਗਮ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਬਹੁਜਨ ਸਮਾਜ ਪਾਰਟੀ ਦੇ ਸੂਬਾ ...
ਨਵਾਂਸ਼ਹਿਰ, 5 ਮਾਰਚ (ਹਰਿੰਦਰ ਸਿੰਘ)-ਸ਼੍ਰੋਮਣੀ ਯੂਥ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਹਿਤੇਸ਼ ਜਾਡਲਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਨੂੰ ਘੱਟ ਕਰਕੇ ਜੀ.ਐੱਸ.ਟੀ. ਦੇ ਦਾਇਰੇ 'ਚ ਲਿਆ ਕੇ ਮਹਿੰਗਾਈ ਦੀ ...
ਬੰਗਾ, 5 ਮਾਰਚ (ਕਰਮ ਲਧਾਣਾ)-ਪੰਜਾਬ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪੰਜਾਬੀਆਂ ਦੀ ਹਰੇਕ ਰੀਝ ਪੂਰੀ ਕਰਨ ਲਈ ਦਿਨ ਰਾਤ ਇਕ ਕਰਕੇ ਕੰਮ ਕਰ ਰਹੀ ਹੈ | ਹਰੇਕ ਵਰਗ ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਸ਼ੰਤੁਸ਼ਟ ਹੈ | ਇਹ ਵਿਚਾਰ ਪਿੰਡ ਪਠਲਾਵਾ ...
ਨਵਾਂਸ਼ਹਿਰ, 5 ਮਾਰਚ (ਹਰਿੰਦਰ ਸਿੰਘ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਅੱਜ ਸਿਹਤ ਵਿਭਾਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਗੁਰੂ ਨਾਨਕ ਮਿਸ਼ਨ ਚੈਰੀਟੇਬਲ ਡਿਸਪੈਂਸਰੀ (ਨਜ਼ਦੀਕ ਗੁਰਦੁਆਰਾ ਟਾਹਲੀ ...
ਮਜਾਰੀ/ਸਾਹਿਬਾ, 5 ਮਾਰਚ (ਨਿਰਮਲਜੀਤ ਸਿੰਘ ਚਾਹਲ)-ਉੱਘੇ ਸਮਾਜ ਸੇਵੀ, ਅਕਾਲੀ ਆਗੂ ਤੇ ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ ਲੜਕੀਆਂ ਮਜਾਰੀ ਦੇ ਟਰੱਸਟੀ ਜਥੇ: ਰਘਵੀਰ ਸਿੰਘ ਰੱਕੜ ਪਿੰਡ ਰੱਕੜਾਂ ਢਾਹਾਂ ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ...
ਰੈਲਮਾਜਰਾ, 5 ਮਾਰਚ (ਰਾਕੇਸ਼ ਰੋਮੀ)-ਬਲਾਚੌਰ ਰੋਪੜ ਰਾਜ ਮਾਰਗ 'ਤੇ ਆਸਰੋਂ ਨਜ਼ਦੀਕ ਲਗਾਏ ਹਾਈਟੈੱਕ ਨਾਕੇ 'ਤੇ ਰਾਤ ਸਾਢੇ ਦਸ ਵਜੇ ਦੇ ਕਰੀਬ 10 ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਹਿਰਾਸਤ ਵਿਚ ਲੈ ਕੇ ਪਰਚਾ ਦਰਜ ਕਰ ਦਿੱਤਾ ਹੈ | ਇਸ ਸਬੰਧ ਵਿਚ ਚੌਕੀ ਇੰਚਾਰਜ ...
ਨਵਾਂਸ਼ਹਿਰ, 5 ਮਾਰਚ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ ਤਹਿਤ ਅਤੇ ਸੀਨੀਅਰ ਮੈਡੀਕਲ ਅਫਸਰ ਡਾ: ਗੁਰਪਾਲ ਕਟਾਰੀਆ ਦੀਆਂ ਹਦਾਇਤਾਂ ਅਨੁਸਾਰ ਅਤੇ ਡਾ: ਮਨਪ੍ਰੀਤ ਕੌਰ ਦੀ ਅਗਵਾਈ ਵਿਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX