ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021: ਚੇਨਈ ਨੇ ਰਾਜਸਥਾਨ ਨੂੰ ਦਿੱਤਾ 189 ਦੌੜਾਂ ਦਾ ਟੀਚਾ
. . .  42 minutes ago
ਨਿਹੰਗ ਜਥੇਬੰਦੀਆਂ ਵਲੋਂ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ’ਤੇ ਕੱਢਿਆ ਜਾਵੇਗਾ ਬਾਬਾ ਬਕਾਲਾ ਤੋਂ ਵਿਸ਼ਾਲ ਨਗਰ ਕੀਰਤਨ - ਗਿਆਨੀ ਹਰਪ੍ਰੀਤ ਸਿੰਘ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ , 19 ਅਪ੍ਰੈਲ (ਜੇ ਐੱਸ ਨਿੱਕੂਵਾਲ/ਕਰਨੈਲ ਸਿੰਘ )-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਤਾਬਦੀ ਸਮਾਗਮਾਂ ਤੇ 29 ਅਪ੍ਰੈਲ ਨੂੰ ਬਾਬਾ ਬਕਾਲਾ ਤੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ ...
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਡੇਰਾ ਬਾਬਾ ਨਾਨਕ ਸਰਹੱਦ 'ਤੇ ਪਹੁੰਚਿਆ - ਪਾਕਿਸਤਾਨ ਗਏ ਸਿੱਖ ਯਾਤਰੂ ਵੀ ਆਏ ਨਜ਼ਰ
. . .  about 1 hour ago
ਬਟਾਲਾ, 19 ਅਪ੍ਰੈਲ (ਕਾਹਲੋਂ)-ਵਿਸਾਖੀ ਦਿਹਾੜੇ 'ਤੇ ਪਾਕਿਸਤਾਨੀ ਗਿਆ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਸਰਹੱਦ ਤੱਕ ਕਾਰੀਡੋਰ ਸੜਕ 'ਤੇ ਨਗਰ ਕੀਰਤਨ ...
ਵਿਦਿਆਰਥਣ ਦੇ ਥੱਪੜ ਮਾਰਨ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਦੇਣ ਨੂੰ ਕਿਹਾ
. . .  1 minute ago
ਚੰਡੀਗੜ੍ਹ , 19 ਅਪ੍ਰੈਲ - ਸਿੱਖਿਆ ਵਿਭਾਗ ਵੱਲੋਂ ਨੋਟਿਸ ਲੈਂਦਿਆਂ ਵਿਦਿਆਰਥਣ ਨੂੰ ਥੱਪੜ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ ।
ਨਵੀਂ ਦਿੱਲੀ :18 ਸਾਲ ਤੋਂ ਵੱਧ ਉਮਰ ਦਾ ਹਰ ਕੋਈ 1 ਮਈ ਤੋਂ ਕੋਵਿਡ -19 ਟੀਕਾ ਲਗਵਾਉਣ ਦੇ ਯੋਗ
. . .  about 2 hours ago
ਮਸ਼ਹੂਰ ਫਿਲਮ ਨਿਰਦੇਸ਼ਕ ਸੁਮਿੱਤਰਾ ਭਾਵੇ ਦਾ ਦਿਹਾਂਤ
. . .  1 minute ago
ਪੁਣੇ, 19 ਅਪ੍ਰੈਲ - ਮਰਾਠੀ ਸਿਨੇਮਾ ਅਤੇ ਥੀਏਟਰ ਵਿਚ ਕੰਮ ਕਰਨ ਲਈ ਮਸ਼ਹੂਰ ਫਿਲਮ ਦੀ ਮਸ਼ਹੂਰ ਨਿਰਦੇਸ਼ਕ ਅਤੇ ਲੇਖਕ ਸੁਮਿੱਤਰਾ ਭਾਵੇ ਦੀ ਇਕ ਹਸਪਤਾਲ ਵਿਚ ਫੇਫੜਿਆਂ ਨਾਲ ਸੰਬੰਧਤ ਬਿਮਾਰੀ ਦੇ ਬਾਅਦ ਦਿਹਾਂਤ ਹੋ ...
ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ​ਕੋਰੋਨਾ ਕਾਰਨ ਏਮਜ਼ ਵਿਚ ਦਾਖਲ
. . .  about 3 hours ago
ਲੱਖਾ ਸਿਧਾਨਾ ਦੇ ਭਰਾ ਗੁਰਦੀਪ ਦਾ ਕੇਸ ਦਿੱਲੀ ਕਮੇਟੀ ਨੇ ਪੰਜਾਬ ਹਰਿਆਣਾ ਹਾਈ ਕੋਰਟ 'ਚ ਕੀਤਾ ਦਾਇਰ
. . .  about 3 hours ago
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ -768 ਵਿਅਕਤੀ ਕੋਰੋਨਾ ਪਾਜ਼ੀਟਿਵ, 14 ਨੇ ਦਮ ਤੋੜਿਆ
. . .  about 3 hours ago
ਲੁਧਿਆਣਾ, 19 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਅੱਜ ਫਿਰ ਕੋਰੋਨਾ ਦਾ ਪਹਾੜ ਟੁੱਟ ਗਿਆ ਹੈ, ਜਿਸ ਕਰਕੇ ਲੁਧਿਆਣਾ ਬੁਰੀ ਤਰ੍ਹਾਂ ਦਹਿਲ ਚੁੱਕਿਆ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ 768 ...
ਮੋਗਾ ਵਿਚ ਕੋਰੋਨਾ ਦਾ ਕਹਿਰ, ਆਏ 92 ਨਵੇਂ ਮਾਮਲੇ
. . .  1 minute ago
ਮੋਗਾ , 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ ) - ਮੋਗਾ ਵਿਚ ਕੋਰੋਨਾ ਦਾ ਕਹਿਰ, ਅੱਜ ਇਕੋ ਦਿਨ 92 ਨਵੇਂ ਮਾਮਲੇ ਆਏ ਹਨ ਅਤੇ ਮਰੀਜ਼ਾਂ ਦੀ ਕੁੱਲ ਗਿਣਤੀ 4463 ਹੋਣ ਦੇ ਨਾਲ ਸਰਗਰਮ ਮਾਮਲੇ 619 ਹੋ ਗਏ ...
ਘੁਡਾਣੀ ਕਲਾਂ 'ਚ ਅੱਗ ਲੱਗਣ ਨਾਲ 4 ਏਕੜ ਕਣਕ ਦੀ ਫ਼ਸਲ ਤੇ 10 ਏਕੜ ਨਾੜ ਸੜਿਆ
. . .  about 4 hours ago
ਰਾੜਾ ਸਾਹਿਬ, 19 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਜ਼ਿਲ੍ਹਾ ਲੁਧਿਆਣਾ ਦੇ ਪਿੰਡ ਘੁਡਾਣੀ ਕਲਾਂ ਵਿਖੇ ਦੁਪਹਿਰ ਬਾਅਦ 2 ਵਜੇ ਦੇ ਕਰੀਬ ਅੱਗ ਲੱਗਣ ਨਾਲ 4 ਏਕੜ ਕਣਕ ਦੀ ਖੜੀ ਫ਼ਸਲ ਤੇ 10 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ...
ਕੌਂਸਲਰ ਰਮੇਸ਼ ਮਹੇ ਬਣੇ ਨਗਰ ਪੰਚਾਇਤ ਮਹਿਤਪੁਰ ਦੇ ਪ੍ਰਧਾਨ
. . .  about 4 hours ago
ਮਹਿਤਪੁਰ, 19ਅਪ੍ਰੈਲ (ਲਖਵਿੰਦਰ ਸਿੰਘ) - ਨਗਰ ਪੰਚਾਇਤ ਮਹਿਤਪੁਰ ਦੇ ਕੌਂਸਲਰ ਰਮੇਸ਼ ਮਹੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਤੇ ਉਪ ...
ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਹੋਈ
. . .  about 3 hours ago
ਨਵੀਂ ਦਿੱਲੀ , 19 ਅਪ੍ਰੈਲ - ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ , ਜਾਣਕਾਰੀ ਦਿੰਦੇ ਹੋਏ ਮਨਜਿੰਦਰ ਸਿੰਘ ਸਿਰਸਾ ਵਲੋਂ ਦੱਸਿਆ ਗਿਆ ਹੈ ਕਿ, ਉਨ੍ਹਾਂ ਨੂੰ ਉਮੀਦ ਹੈ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਕੀਤੀ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਦੀ ਅਪੀਲ
. . .  about 5 hours ago
ਚੰਡੀਗੜ੍ਹ , 19 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਅਤੇ ਦੋਵਾਂ ਦੇ ਭੰਡਾਰਾਂ ਦੇ ...
ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ ਦਿੱਤੀਆਂ ਗਈਆਂ
. . .  about 5 hours ago
ਚੰਡੀਗੜ੍ਹ , 19 ਅਪ੍ਰੈਲ - ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ...
ਪੰਜਾਬ ਵਿਚ ਰਾਤ ਦੇ ਕਰਫ਼ਿਊ ਦਾ ਸਮਾਂ ਵਧਿਆ
. . .  about 4 hours ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਨੇ ਕੋਵਿਡ 19 ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਇਹ ਐਲਾਨ ਕੀਤਾ ਹੈ ਕਿ ਰਾਤ ਦੇ ਕਰਫ਼ਿਊ ਦਾ ਸਮਾਂ (ਸ਼ਾਮ 8 ਵਜੇ ਤੋਂ ਸਵੇਰੇ 5 ਵਜੇ) ...
ਮੋਹਾਲੀ ਵਿਚ ਬੁੱਧਵਾਰ ਨੂੰ ਰਾਮ ਨਵਮੀ ਦੇ ਮੌਕੇ 'ਤੇ ਪੂਰੀ ਤਰ੍ਹਾਂ ਨਾਲ ਤਾਲਾਬੰਦੀ
. . .  about 5 hours ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਇਕ ਉੱਚ ਪੱਧਰੀ ਕੋਵਿਡ 19 ਦੀ ਸਮੀਖਿਆ ਬੈਠਕ ਦੌਰਾਨ ਕੀਤਾ ਇਹ ਐਲਾਨ...
ਕਿਸਾਨ ਮਹਾ ਪੰਚਾਇਤ ਦੌਰਾਨ ਹਜ਼ਾਰਾਂ ਕਿਸਾਨਾਂ ਵਜਾਇਆ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ
. . .  about 5 hours ago
ਹਰਸਾ ਛੀਨਾ, ਅਜਨਾਲਾ 19 ਅਪ੍ਰੈਲ (ਕੜਿਆਲ , ਢਿੱਲੋਂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ...
ਕਿਸਾਨਾਂ ਦੀ ਕਣਕ ਵੱਧ ਤੋਲਣ 'ਤੇ 21 ਆੜ੍ਹਤੀਆਂ ਦੇ ਲਾਇਸੰਸ ਮੁਅੱਤਲ
. . .  about 6 hours ago
ਡੱਬਵਾਲੀ, 19 ਅਪ੍ਰੈਲ (ਇਕਬਾਲ ਸਿੰਘ ਸ਼ਾਂਤ) - ਡੱਬਵਾਲੀ ਦਾਣਾ ਮੰਡੀ ਵਿਖੇ ਫ਼ਸਲ ਖ਼ਰੀਦ ਵਿਚ ਵੱਧ ਕਣਕ ਤੋਲ ਕੇ ਕਿਸਾਨਾਂ ਨੂੰ ਕੁੰਡੀ ਲਗਾਉਣ ਵਾਲੇ 21 ਆੜ੍ਹਤੀਆਂ ਦੇ ਲਾਇਸੰਸ ਸਸਪੈਂਡ ਕੀਤੇ ਗਏ...
12 ਨਾਮੀ ਫੁੱਟਬਾਲ ਕਲੱਬਾਂ ਦੁਆਰਾ '' ਯੂਰਪੀਅਨ ਸੁਪਰ ਲੀਗ " ਦੇ ਗਠਨ ਨਾਲ ਫੁੱਟਬਾਲ ਖੇਡ ਕਲੱਬਾਂ ਵਿਚ ਆਇਆ ਭੂਚਾਲ
. . .  about 4 hours ago
ਵੈਨਿਸ ( ਇਟਲੀ ), 19 ਅਪ੍ਰੈਲ (ਹਰਦੀਪ ਸਿੰਘ ਕੰਗ) - ਯੂਰਪ ਦੇ 12 ਪ੍ਰਸਿੱਧ ਫੁੱਟਬਾਲ ਖੇਡ ਕਲੱਬਾਂ ਦੁਆਰਾ ਅੱਜ ਯੂਰਪੀਅਨ ਸੁਪਰ ਲੀਗ ਦਾ ਗਠਨ ਕੀਤਾ ਗਿਆ ...
30 ਸਾਲਾਂ ਵਾਲੇ ਹੋ ਰਹੇ ਨੇ ਕੋਰੋਨਾ ਪਾਜ਼ੀਟਿਵ
. . .  about 6 hours ago
ਨਵੀਂ ਦਿੱਲੀ , 19 ਅਪ੍ਰੈਲ - ਪਿਛਲੀ ਮਹਾਂਮਾਰੀ ਦੀ ਲਹਿਰ ਵਿਚ, 30 ਸਾਲ ਤੋਂ ਘੱਟ ਉਮਰ ਦੇ ਲੋਕਾਂ ਵਿਚ 31% ਸਕਾਰਾਤਮਕ ਕੇਸ ਪਾਏ ਗਏ ਸਨ...
ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ਵਾਰ ਇਕੱਠੇ ਹੋ ਕੇ ਚੋਣ ਲੜਨਗੇ
. . .  about 6 hours ago
ਚੰਡੀਗੜ੍ਹ ,19 ਅਪ੍ਰੈਲ - (ਸੁਰਿੰਦਰਪਾਲ ) - ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ...
ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  about 6 hours ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  about 7 hours ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  about 7 hours ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਰੁੱਖ ਲਗਾਉਣਾ ਅਤੇ ਪਾਣੀ ਦੀ ਉਚਿਤ ਵਰਤੋਂ ਕਰਨਾ ਸਭ ਤੋਂ ਵੱਡਾ ਕੰਮ ਮੰਨਿਆ ਜਾਂਦਾ ਹੈ। ਵਿਨੋਬਾ ਭਾਵੇ

ਤਰਨਤਾਰਨ

ਤੇਲ ਤੇ ਗੈਸ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਯੂਥ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

ਤਰਨ ਤਾਰਨ, 5 ਮਾਰਚ (ਹਰਿੰਦਰ ਸਿੰਘ)-ਰੋਜ਼ਾਨਾ ਹੀ ਡੀਜ਼ਲ, ਪੈਟਰੋਲ ਤੇ ਗੈਸ ਦੀਆਂ ਵਧ ਰਹੀਆਂ ਕੀਮਤਾਂ ਦੇ ਰੋਸ ਵਜੋਂ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁੰਵਰਪਾਲ ਸਿੰਘ ਹਰਮਨ ਸੇਖੋਂ ਦੀ ਅਗਵਾਈ ਵਿਚ ਸੈਂਕੜੇ ਯੂਥ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਨੇ ਤਰਨ ਤਾਰਨ ਵਿਖੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਖ਼ਿਲਾਫ਼ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਹਰਮਨ ਸੇਖੋਂ ਨੇ ਕਿਹਾ ਕਿ ਕੱਚੇ ਤੇਲ ਦੀਆਂ ਕੀਮਤਾਂ ਘੱਟ ਹੋਣ ਦੇ ਬਾਵਜੂਦ ਵੀ ਰੋਜ਼ਾਨਾ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੁਝ ਵੱਡੇ ਘਰਾਣਿਆਂ ਨੂੰ ਖ਼ੁਸ਼ ਕਰਨ ਲਈ ਤੇਲ ਪਦਾਰਥਾਂ ਦੇ ਰੇਟਾਂ ਵਿਚ ਵਾਧਾ ਕਰਕੇ ਲੋਕਾਂ ਦਾ ਕਚੂੰਮਰ ਕੱਢਿਆ ਜਾ ਰਿਹਾ ਹੈ | ਇਸ ਤੋਂ ਇਲਾਵਾ ਰਸੋਈ ਗੈਸ ਦੇ ਰੇਟਾਂ ਵਿਚ ਵੀ ਬੇਤਹਾਸ਼ਾ ਵਾਧਾ ਕੀਤਾ ਜਾ ਰਿਹਾ ਹੈ, ਜਿਸ ਨਾਲ ਆਮ ਆਦਮੀ ਦਾ ਰਸੋਈ ਬਜਟ ਪੂਰੀ ਤਰ੍ਹਾਂ ਵਿਗੜ ਚੁੱਕਾ ਹੈ | ਡੀਜ਼ਲ, ਪੈਟਰੋਲ ਦੀਆਂ ਕੀਮਤਾਂ ਵਧਣ ਨਾਲ ਰੋਜ਼ਾਨਾ ਵਰਤੋਂ ਵਿਚ ਆਉਣ ਵਾਲੀ ਹਰ ਚੀਜ਼ ਦੇ ਭਾਅ ਵੀ ਵਧ ਚੁੱਕੇ ਹਨ | ਇਥੋਂ ਤੱਕ ਕਿ ਰੋਜ਼ਾਨਾ ਵਰਤੋਂ ਵਿਚ ਆਉਣ ਵਾਲੀਆਂ ਸਬਜ਼ੀਆਂ, ਦਾਲਾਂ, ਘਿਓ, ਖੰਡ ਆਦਿ ਦੇ ਰੇਟ ਵੀ ਦਿਨੋ ਦਿਨ ਵਧ ਰਹੇ ਹਨ | ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦੀ ਕਾਂਗਰਸ ਦੀ ਸਰਕਾਰ ਸੀ ਤਾਂ ਸਰਕਾਰ ਵਲੋਂ ਡੀਜ਼ਲ, ਪੈਟਰੋਲ ਅਤੇ ਗੈਸ ਦੀਆਂ ਕੀਮਤਾਂ ਉਪਰ ਲਗਾਮ ਕੱਸੀ ਹੋਈ ਸੀ, ਪਰ ਭਾਜਪਾ ਦੀ ਸਰਕਾਰ ਸੱਤਾ ਵਿਚ ਆਉਣ ਤੋਂ ਬਾਅਦ ਇਨ੍ਹਾਂ ਵਿਚ ਭਾਰੀ ਵਾਧਾ ਹੋਇਆ ਹੈ | ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਤੁਰੰਤ ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ ਉਪਰ ਲਗਾਏ ਗਏ ਟੈਕਸਾਂ ਨੂੰ ਘਟਾ ਕੇ ਇਨ੍ਹਾਂ ਦੀਆਂ ਕੀਮਤਾਂ ਪਹਿਲਾਂ ਦੀ ਤਰ੍ਹਾਂ ਘੱਟ ਕਰੇ, ਤਾਂ ਜੋ ਆਮ ਵਿਅਕਤੀ ਸੁੱਖ ਦੀ ਰੋਟੀ ਖਾ ਸਕੇ | ਇਸ ਮੌਕੇ ਯੂਥ ਕਾਂਗਰਸ ਦੇ ਵਰਕਰਾਂ ਵਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਭਾਰੀ ਨਾਅਰੇਬਾਜੀ ਵੀ ਕੀਤੀ ਗਈ | ਪ੍ਰਦਰਸ਼ਨ ਮੌਕੇ ਪ੍ਰਭ ਪ੍ਰਧਾਨ, ਮੰਨਾ ਸੰਧੂ, ਸੁਖਦੀਪ ਸਿੰਘ ਗਿੱਲ, ਸੁਰਿੰਦਰ ਮਲਹੋਤਰਾ, ਨਵਜੋਤ ਸਿੰਘ, ਗੁਰਜੀਤ ਸਿੰਘ ਜੌੜਾ, ਨਿਸ਼ਾਨ ਸਿੰਘ ਨੱਥੂਚੱਕ, ਜਗਰੂਪ ਸਿੰਘ, ਹਰਚੰਦ ਸਿੰਘ ਖੇਮਕਰਨ, ਗਗਨ ਸਿੰਘ ਲੌਹਕਾ ਆਦਿ ਵੀ ਹਾਜ਼ਰ ਸਨ |

ਪੁਲਿਸ ਵਲੋਂ ਭਗੌੜਾ ਗਿ੍ਫ਼ਤਾਰ

ਤਰਨ ਤਾਰਨ, 5 ਮਾਰਚ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਕ ਭਗੌੜੇ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਗੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ...

ਪੂਰੀ ਖ਼ਬਰ »

ਚੋਰਾਂ ਨੇ 2 ਘਰਾਂ 'ਚ ਦਾਖ਼ਲ ਹੋ ਕੇ ਕੀਤੀ ਚੋਰੀ

ਪੱਟੀ, 5 ਮਾਰਚ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਪੱਟੀ ਸ਼ਹਿਰ ਵਿਚ ਰੋਜ਼ਾਨਾ ਹੀ ਹੋ ਰਹੀਆਂ ਚੋਰੀਆਂ ਨਾਲ ਸ਼ਹਿਰ ਨਿਵਾਸੀਆਂ ਵਿਚ ਖੌਫ ਦਾ ਮਾਹੌਲ ਪਾਇਆ ਜਾ ਰਿਹਾ ਹੈ | ਚੋਰੀ ਦੀ ਤਾਜ਼ਾ ਘਟਨਾ ਵਾਰਡ ਨੰਬਰ 4 ਪੱਟੀ ਵਿਖੇ ਗਲੀ ਸੰਘਾੜਿਆਂ ਵਾਲੀ ਵਿਖੇ ਬੀਤੀ ਰਾਤ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ

ਤਰਨ ਤਾਰਨ, 5 ਮਾਰਚ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਧਰੁਮਨ ਐੱਚ. ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਡਾ. ਹਰਗੋਬਿੰਦ ਖੁਰਾਣਾ ਸਕਾਲਰਸ਼ਿਪ ਦੀ ਰਕਮ 2500 ਤੋਂ ਵਧਾ ਕੇ 3000 ਰੁਪਏ ਪ੍ਰਤੀ ਮਹੀਨਾ ਕੀਤੀ-ਡੀ. ਸੀ.

ਤਰਨ ਤਾਰਨ, 5 ਮਾਰਚ (ਹਰਿੰਦਰ ਸਿੰਘ)-ਸਰਕਾਰੀ ਸਕੂਲਾਂ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਵਲੋਂ ਡਾ. ਹਰਗੋਬਿੰਦ ਖੁਰਾਣਾ ਸਕਾਲਰਸ਼ਿਪ ਦੀ ਰਕਮ 2500 ਰੁਪਏ ਤੋਂ ਵਧਾ ਕੇ 3000 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਔਰਤ ਨਾਲ ਕੁੱਟਮਾਰ ਕਰਨ 'ਤੇ 2 ਖਿਲਾਫ਼ ਕੇਸ ਦਰਜ

ਤਰਨ ਤਾਰਨ, 5 ਮਾਰਚ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਇਕ ਔਰਤ ਦੇ ਕੱਪੜੇ ਪਾੜ ਕੇ ਉਸ ਦੀ ਬੇਇੱਜਤੀ ਕਰਨ ਦੇ ਦੋਸ਼ ਹੇਠ ਇਕ ਔਰਤ ਸਮੇਤ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਰਹਾਲੀ ਵਿਖੇ ਮਨਪ੍ਰੀਤ ਕੌਰ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ ਦੇ 9190 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ ਦੀ ਡੋਜ਼-ਡੀ.ਸੀ.

ਤਰਨ ਤਾਰਨ, 5 ਮਾਰਚ (ਹਰਿੰਦਰ ਸਿੰਘ)-ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੇ 9190 ਫਰੰਟਲਾਈਨ ਵਰਕਰਾਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਡੋਜ਼ ਲਗਾਈ ਜਾ ਚੁੱਕੀ ਹੈ ਤੇ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਅੱਜ 1023 ਸੈਂਪਲ ਹੋਰ ਲਏ ਗਏ ਹਨ | ਇਹ ...

ਪੂਰੀ ਖ਼ਬਰ »

ਜਥੇ. ਅਮਰੀਕ ਸਿੰਘ ਨਹੀਂ ਰਹੇ, ਅੰਤਿਮ ਸੰਸਕਾਰ ਅੱਜ

ਹਰੀਕੇ ਪੱਤਣ, 5 ਮਾਰਚ (ਸੰਜੀਵ ਕੁੰਦਰਾ)-ਮਾਰਕੀਟ ਕਮੇਟੀ ਹਰੀਕੇ ਦੇ ਵਾਈਸ ਚੇਅਰਮੈਨ ਜਥੇਦਾਰ ਅਮਰੀਕ ਸਿੰਘ (80 ਸਾਲ) ਦਾ ਅੱਜ ਦਿਹਾਂਤ ਹੋ ਗਿਆ | ਜਥੇਦਾਰ ਅਮਰੀਕ ਸਿੰਘ ਪਿਛਲੇ ਦਿਨਾਂ ਤੋਂ ਬੀਮਾਰ ਸਨ | ਇਸ ਦੁੱਖ ਦੀ ਘੜੀ ਵਿਚ ਵੱਖ-ਵੱਖ ਆਗੂਆਂ ਵਲੋਂ ਗਹਿਰੇ ਦੁੱਖ ਦਾ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਪੱਟੀ, 5 ਮਾਰਚ (ਬੋਨੀ ਕਾਲੇਕੇ, ਖਹਿਰਾ)-ਐੱਸ. ਐੱਸ. ਪੀ. ਧਰੁਮਨ ਐੱਚ. ਨਿੰਬਾਲੇ ਦੀਆਂ ਹਦਾਇਤਾ ਤੇ ਨਸ਼ੇ ਸੌਦਾਗਰਾ ਨੂੰ ਕਾਬੂ ਕਰਨ ਲਈ ਚਲਾਈ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਪੱਟੀ-2 ਨੇ ਇਕ ਵਿਅਕਤੀ ਨੂੰ 25 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਭਾਈ ਅਮਰੀਕ ਸਿੰਘ ਦੇ ਜਨਮ ਦਿਨ ਸਬੰਧੀ ਮਨਾਏ ਜਾ ਰਹੇ ਦੋ ਰੋਜ਼ਾ ਮੇਲੇ ਦੇ ਪਹਿਲੇ ਦਿਨ ਖੇਡ ਮਕਾਬਲੇ ਹੋਏ

ਖੇਮਕਰਨ, 5 ਮਾਰਚ (ਰਾਕੇਸ਼ ਬਿੱਲਾ)-ਸ਼ਹੀਦ ਭਾਈ ਅਮਰੀਕ ਸਿੰਘ ਦੇ ਜਨਮ ਦਿਨ ਸਬੰਧੀ ਗੁਰਦੁਆਰਾ ਖਾਲਸਾ ਦਰਬਾਰ ਪਿੰਡ ਭੂਰਾ ਕੋਹਨਾ ਵਿਖੇ ਮਨਾਏ ਜਾ ਰਹੇ ਦੋ ਰੋਜ਼ਾ ਮੇਲੇ ਦੇ ਪਹਿਲੇ ਦਿਨ ਵਾਲੀਵਾਲ ਦੀ ਖੇਡ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਦੀ ਸੁਰੂਆਤ ਭਾਈ ਮਨਜੀਤ ...

ਪੂਰੀ ਖ਼ਬਰ »

ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਭੁੱਖ ਹੜਤਾਲ ਸ਼ੁਰੂ

ਤਰਨ ਤਾਰਨ, 5 ਮਾਰਚ (ਹਰਿੰਦਰ ਸਿੰਘ)-ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਪੰਜਾਬ ਦੇ ਸੱਦੇ ਤਹਿਤ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਜ਼ਿਲ੍ਹਾ ਇਕਾਈ ਤਰਨ ਤਾਰਨ ਵਲੋਂ ਬੱਸ ਅੱਡੇ ਵਿਖੇ 10 ਮਾਰਚ ਤੱਕ ਪੰਜਾਬ ਸਰਕਾਰ ਦੇ ਬਜਟ ਸ਼ੈਸ਼ਨ ਦੌਰਾਨ ਲੜੀਵਾਰ ...

ਪੂਰੀ ਖ਼ਬਰ »

ਗੁਰਾਂ ਦਾ ਪੰਜਾਬ ਜਵਾਬ ਵੀ ਮੰਗਦਾ ਹੈ, ਪੰਥ ਪੰਜਾਬ ਦੀ ਬਰਬਾਦੀ ਦਾ ਹਿਸਾਬ ਵੀ ਮੰਗਦਾ ਹੈ-ਆਗੂ

ਤਰਨ ਤਾਰਨ, 5 ਮਾਰਚ (ਹਰਿੰਦਰ ਸਿੰਘ)-ਪੰਜਾਬ ਵਿਧਾਨ ਸਭਾ ਅੰਦਰ ਬਿਕਰਮ ਸਿੰਘ ਮਜੀਠੀਏ ਤੇ ਹਰਮਿੰਦਰ ਸਿੰਘ ਗਿੱਲ ਦਰਮਿਆਨ ਬਿਆਨਬਾਜ਼ੀ ਨਿੱਜੀ ਨਹੀਂ ਹੈ | ਸਿੱਖਾਂ ਦੀ ਕੁਲਨਾਸ਼ ਪੰਜਾਬ ਦੀ ਬਰਬਾਦੀ ਨਾਲ ਜੁੜੀ ਹੈ, ਜਿਸ ਉਪਰ 84 ਵਾਲਿਆਂ, ਮਨੂੰਵਾਦੀਆਂ ਤੇ ਬੇਅਦਬੀ ਦਲ ...

ਪੂਰੀ ਖ਼ਬਰ »

ਪਿੰਡ ਮੁਗਲਚੱਕ ਦੇ 10 ਪਰਿਵਾਰ ਵੱਖ ਵੱਖ ਪਾਰਟੀਆਂ ਛੱਡ ਕੇ 'ਆਪ' 'ਚ ਸ਼ਾਮਿਲ

ਖਾਲੜਾ, 5 ਮਾਰਚ (ਜੱਜਪਾਲ ਸਿੰਘ)¸21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਆਮ ਆਦਮੀ ਪਾਰਟੀ ਵਲੋਂ ਕੀਤੀ ਜਾ ਰਹੀ ਕਿਸਾਨ ਮਹਾਂ ਪੰਚਾਇਤ ਸਬੰਧੀ ਲੋਕਾਂ ਨੂੰ ਲਾਮਬੰਦ ਕਰਨ ਲਈ ਪਾਰਟੀ ਦੀ ਅਹਿਮ ਮੀਟਿੰਗ ਜਾਇੰਟ ਸੈਕਟਰੀ ਕਿਸਾਨ ਵਿੰਗ ਪੰਜਾਬ ਜਸਬੀਰ ਸਿੰਘ ਸੁਰ ਸਿੰਘ ਦੀ ...

ਪੂਰੀ ਖ਼ਬਰ »

'ਆਪ' ਦਾ 21 ਨੂੰ ਕਿਸਾਨ ਮਹਾਂ ਸੰਮੇਲਨ ਇਤਿਹਾਸਕ ਹੋਵੇਗਾ-ਡਾ. ਸੋਹਲ

ਤਰਨ ਤਾਰਨ, 5 ਮਾਰਚ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਵਲੋਂ 21 ਮਾਰਚ ਨੂੰ ਬਾਘਾ ਪੁਰਾਣਾ (ਮੋਗਾ) ਵਿਖੇ ਕੀਤੇ ਜਾ ਰਹੇ ਕਿਸਾਨ ਮਹਾਂ ਸੰਮੇਲਨ ਦੀਆਂ ਤਿਆਰੀਆਂ ਸੰਬੰਧੀ ਹਲਕਾ ਤਰਨ ਤਾਰਨ ਦੀ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਡਾ. ਕਸ਼ਮੀਰ ਸਿੰਘ ਸੋਹਲ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

'ਆਪ' ਦੇ ਜਸਬੀਰ ਸਿੰਘ ਸੁਰਸਿੰਘ ਨੇ ਕੈਪਟਨ ਖ਼ਿਲਾਫ਼ ਭਿੱਖੀਵਿੰਡ 'ਚ ਲਗਾਏ ਪੋਸਟਰ ਦੀ ਲਈ ਜ਼ਿੰਮੇਵਾਰੀ

ਭਿੱਖੀਵਿੰਡ, 5 ਮਾਰਚ (ਬੌਬੀ)-ਬੀਤੇ ਕੱਲ੍ਹ• ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸੇ ਨਿਊਜ਼ ਚੈਨਲ ਦੇ ਸਰਵੇਅ• ਦੇ ਹਵਾਲੇ ਨਾਲ ਦੇਸ਼ ਦਾ ਸਭ ਤੋਂ ਨਿਕੰਮਾ ਮੁੱਖ ਮੰਤਰੀ ਤੇ ਪੰਜ ਸਾਲ ਵਿਚ ਕੋਈ ਕੰਮ ਨਾ ਕਰਨ ਵਾਲਾ ਮੁੱਖ ਮੰਤਰੀ ਕਹਿੰਦੇ ਦੇ ਲੱਗੇ ...

ਪੂਰੀ ਖ਼ਬਰ »

ਘਰ 'ਤੇੇ ਕਬਜਾ ਕਰਨ ਦੀ ਨਿਯਤ ਨਾਲ ਕੀਤੀ ਕੁੱਟਮਾਰ, 7 ਵਿਅਕਤੀਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 5 ਮਾਰਚ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਘਰ 'ਤੇ ਨਾਜਾਇਜ਼ ਕਬਜਾ ਕਰਨ ਦੀ ਨਿਯਤ ਨਾਲ ਕੁੱਟਮਾਰ ਕਰਨ, ਘਰ ਦੀ ਭੰਨ ਤੋੜ ਕਰਨ ਤੋਂ ਇਲਾਵਾ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ 7 ਵਿਅਕਤੀਆਂ ...

ਪੂਰੀ ਖ਼ਬਰ »

ਸ਼ਹੀਦ ਭਾਈ ਲਖਮੀਰ ਸਿੰਘ ਦੇ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ-ਸੰਤ ਬਾਬਾ ਅਵਤਾਰ ਸਿੰਘ

ਅਮਰਕੋਟ, 5 ਮਾਰਚ (ਗੁਰਚਰਨ ਸਿੰਘ ਭੱਟੀ)-ਸ਼ਹੀਦ ਭਾਈ ਲਖਮੀਰ ਸਿੰਘ ਦੀ ਪਵਿੱਤਰ ਯਾਦ ਵਿਚ ਘਰਿਆਲਾ ਵਿਖੇ ਸੰਤ ਬਾਬਾ ਅਵਤਾਰ ਸਿੰਘ ਦੀ ਯੋਗ ਅਗਵਾਈ ਹੇਠ ਸਾਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ | ਇਸ ਮੌਕੇ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਅਵਤਾਰ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ 15 ਨੂੰ ਅਮਰਕੋਟ ਵਿਖੇ ਹੋ ਰਹੀ ਰੈਲੀ ਸੰਬੰਧੀ ਲੋਕਾਂ 'ਚ ਭਾਰੀ ਉਤਸ਼ਾਹ-ਅਕਾਲੀ ਆਗੂ

ਖਾਲੜਾ, 5 ਮਾਰਚ (ਜੱਜਪਾਲ ਸਿੰਘ ਜੱਜ)-ਸ਼ੋਮਣੀ ਅਕਾਲੀ ਦਲ ਵਲੋਂ 2022 'ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾਉਂਦਿਆਂ ਹਲਕਾ ਵਾਰ ਕੀਤੀਆਂ ਜਾ ਰਹੀਆਂ ਰੈਲੀਆਂ ਦੀ ਕੜੀ ਤਹਿਤ ਵਿਧਾਨ ਸਭਾ ਹਲਕਾ ਖੇਮਕਰਨ ਦੀ 15 ਮਾਰਚ ਨੂੰ ਅਮਰਕੋਟ ਵਿਖੇ ਹੋ ਰਹੀ ਰੈਲੀ ...

ਪੂਰੀ ਖ਼ਬਰ »

ਸੀ. ਪੀ. ਆਈ. ਨੇ ਰਸੋਈ ਗੈਸ ਤੇ ਤੇਲ ਕੀਮਤਾਂ 'ਚ ਵਾਧੇ ਖਿਲਾਫ਼ ਮੋਦੀ ਸਰਕਾਰ ਦਾ ਪੁਤਲਾ ਸਾੜਿਆ

ਚੋਹਲਾ ਸਾਹਿਬ, 5 ਮਾਰਚ (ਬਲਵਿੰਦਰ ਸਿੰਘ)-ਸੀ. ਪੀ. ਆਈ. ਵਲੋਂ ਕਾਮਰੇਡ ਪਰਮਜੀਤ ਸਿੰਘ ਦੀ ਅਗਵਾਈ ਹੇਠ ਚੋਹਲਾ ਸਾਹਿਬ ਦੇ ਬਾਜ਼ਾਰਾਂ ਵਿਚ ਰੋਹ ਭਰਪੂਰ ਮਾਰਚ ਕਰਨ ਤੋਂ ਬਾਅਦ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ | ਇਸ ਮੌਕੇ ਬੋਲਦਿਆਂ ਸੀ. ਪੀ. ਆਈ. ਬਲਾਕ ਦੇ ਸਕੱਤਰ ...

ਪੂਰੀ ਖ਼ਬਰ »

ਆਪਣੇ ਹੀ ਘਰ ਅੰਦਰ ਦਾਖ਼ਲ ਹੋਣ ਲਈ ਪੀੜਤ ਨੇ ਲਗਾਈ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮਦਦ ਦੀ ਗੁਹਾਰ

ਖਡੂਰ ਸਾਹਿਬ, 5 ਮਾਰਚ (ਰਸ਼ਪਾਲ ਸਿੰਘ ਕੁਲਾਰ)-ਆਪਣੇ ਘਰ ਤੇ ਜਮੀਨ 'ਚ ਦਾਖ਼ਲ ਹੋਣ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਸੇਵਾ ਮੁਕਤ ਸੂਬੇਦਾਰ ਅਮਰੀਕ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਵੈਂਈਪੁਈ ਨੇ ਖਡੂਰ ਸਾਹਿਬ ਵਿਖੇ ਪੱਤਰਕਾਰਾਂ ਨੂੰ ਆਪਣੀ ਦੁੱਖਭਰੀ ਦਾਸਤਾਨ ...

ਪੂਰੀ ਖ਼ਬਰ »

ਗੁਰਬਾਣੀ ਲੜ ਲੱਗ ਕੇ ਅਸੀਂ ਆਪਣਾ ਜੀਵਨ ਸਫ਼ਲ ਬਣਾ ਸਕਦੇ ਹਾਂ-ਬਾਬਾ ਅਵਤਾਰ ਸਿੰਘ

ਤਰਨ ਤਾਰਨ, 5 ਮਾਰਚ (ਲਾਲੀ ਕੈਰੋਂ)-ਗੁਰਬਾਣੀ ਦੇ ਲੜ ਲੱਗ ਕੇ ਜਿੱਥੇ ਅਸੀਂ ਆਪਣਾ ਜੀਵਨ ਸਫ਼ਲ ਬਣਾ ਸਕਦੇ ਹਾਂ ਉੱਥੇ ਅਸੀਂ ਅਨੇਕਾਂ ਦੁੱਖਾਂ, ਕਲੇਸ਼ਾਂ ਦਾ ਨਾਸ ਕਰਨ ਦੇ ਨਾਲ ਹੋਰ ਵੀ ਕਈ ਬੁਰਾਈਆਂ, ਕੁਰੀਤੀਆਂ ਤੋਂ ਬਚ ਸਕਦੇ ਹਾਂ | ਇਹ ਵਿਚਾਰ ਸੰਤ ਬਾਬਾ ਅਵਤਾਰ ਸਿੰਘ ...

ਪੂਰੀ ਖ਼ਬਰ »

ਪਿੰਡ ਕਰਮੂੰਵਾਲਾ ਵਿਖੇ ਸੰਤ ਬਾਬਾ ਤਾਰਾ ਸਿੰਘ ਯਾਦਗਾਰੀ ਕਬੱਡੀ ਕੱਪ 7 ਨੂੰ

ਚੋਹਲਾ ਸਾਹਿਬ, 5 ਮਾਰਚ (ਬਲਵਿੰਦਰ ਸਿੰਘ)¸ਨਜ਼ਦੀਕੀ ਪਿੰਡ ਕਰਮੂੰਵਾਲਾ ਵਿਖੇ ਸੰਤ ਬਾਬਾ ਤਾਰਾ ਸਿੰਘ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਤੇ ਕਬੱਡੀ ਕੱਪ ਸ਼ਰਧਾ ਤੇ ਧੂੰਮਧਾਮ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸਵਿੰਦਰ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਸ਼ਕਤੀ ਸੰਗਠਨ ਦੀ ਜ਼ਿਲ੍ਹਾ ਪੱਧਰੀ ਚੋਣ 7 ਨੂੰ

ਤਰਨ ਤਾਰਨ, 5 ਮਾਰਚ (ਵਿਕਾਸ ਮਰਵਾਹਾ)-ਭਗਵਾਨ ਵਾਲਮੀਕਿ ਸ਼ਕਤੀ ਸੰਗਠਨ ਦੀ ਜ਼ਿਲ੍ਹਾ ਪੱਧਰੀ ਕਮੇਟੀ ਨੂੰ ਭੰਗ ਕਰ ਦਿੱਤਾ ਗਿਆ ਸੀ, ਉਦੋਂ ਤੋਂ ਜ਼ਿਲ੍ਹੇ ਦੀ ਕਮਾਂਡ ਪੰਜਾਬ ਬਾਡੀ ਵੇਖ ਰਹੀ ਸੀ ਜਿਸ ਦੇ ਚੱਲਦਿਆਂ ਜ਼ਿਲ੍ਹਾ ਤਰਨ ਤਾਰਨ ਦੀ ਕਮੇਟੀ ਦਾ ਗਠਨ ਕਰਨ ਲਈ 7 ਮਾਰਚ ...

ਪੂਰੀ ਖ਼ਬਰ »

ਟਰਾਂਸਫਾਰਮਰ 'ਚੋਂ ਤਾਂਬਾ ਤੇ ਤੇਲ ਚੋਰੀ

ਖਾਲੜਾ, 5 ਮਾਰਚ (ਜੱਜਪਾਲ ਸਿੰਘ)-ਪੰਜਾਬ ਰਾਜ ਊਰਜਾ ਨਿਗਮ ਦੇ ਉਪ ਮੰਡਲ ਸੁਰ ਸਿੰਘ ਅਧੀਨ ਆਉਂਦੇ ਸਰਹੱਦੀ ਪਿੰਡ ਛੀਨਾ ਬਿਧੀ ਚੰਦ ਵਿਖੇ ਚੋਰਾਂ ਵਲੋਂ ਟਰਾਂਸਫਾਰਮਰ ਵਿਚੋਂ ਤੇਲ ਤੇ ਤਾਂਬਾ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ | ਇੰਦਰਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਦਿਵਿਆਂਗਜਨਾਂ ਨੂੰ ਉਪਕਰਣ ਦੇਣ ਸਬੰਧੀ ਜ਼ਿਲ੍ਹੇ 'ਚ ਲਗਾਏ ਕੈਂਪਾਂ ਦੌਰਾਨ 969 ਲਾਭਪਾਤਰੀਆਂ ਦੀ ਕੀਤੀ ਗਈ ਰਜਿਸਟ੍ਰੇਸ਼ਨ-ਡੀ. ਸੀ.

ਤਰਨ ਤਾਰਨ, 5 ਮਾਰਚ (ਹਰਿੰਦਰ ਸਿੰਘ)-ਦਿਵਿਆਂਗਜਨਾਂ ਨੂੰ ਉਪਕਰਣ ਦੇਣ ਸਬੰਧੀ ਜ਼ਿਲ੍ਹੇ ਵਿਚ ਲਗਾਏ 4 ਵਿਸ਼ੇਸ ਕੈਂਪਾਂ ਦੌਰਾਨ 969 ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਰਜਿਸਟਰਡ ...

ਪੂਰੀ ਖ਼ਬਰ »

ਇਕਬਾਲ ਸਿੰਘ ਛਾਪੜੀ ਸਾਹਿਬ ਨੂੰ ਵੱਖ-ਵੱਖ ਆਗੂਆ ਵਲੋਂ ਸ਼ਰਧਾਂਜਲੀਆਂ ਭੇਟ

ਤਰਨ ਤਾਰਨ, 5 ਮਾਰਚ (ਹਰਿੰਦਰ ਸਿੰਘ)- ਬੀਤੇ ਦਿਨੀਂ ਸੜਕ ਹਾਦਸੇ 'ਚ ਸਦੀਵੀ ਵਿਛੋੜਾ ਦੇ ਗਏ ਇਕਬਾਲ ਸਿੰਘ ਗਿੱਲ ਸਪੁੱਤਰ ਮਨਜਿੰਦਰ ਸਿੰਘ ਮਿੰਟੂ ਟਕਸਾਲੀ ਅਕਾਲੀ ਆਗੂ ਨਮਿਤ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ ਉਪਰੰਤ ਰਾਗੀ ਭਾਈ ਬਚਿੱਤਰ ...

ਪੂਰੀ ਖ਼ਬਰ »

ਬਾਬਾ ਕੜਤੌੜ ਸਿੰਘ ਨੇ ਪੰਜ ਭੂਤਕ ਸਰੀਰ ਤਿਆਗਿਆ

ਸੁਰ ਸਿੰਘ, 5 ਮਾਰਚ (ਧਰਮਜੀਤ ਸਿੰਘ)–'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ' ਦੇ 11ਵੇਂ ਜਾਨਸ਼ੀਨ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਤੇ ਮੌਜੂਦਾ 12ਵੇਂ ਜਾਨਸ਼ੀਨ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦੀ ਆਗਿਆ 'ਚ ਰਹਿ ਕੇ ਗੁਰੂ-ਘਰ ਪ੍ਰਤੀ ਬੇਮਿਸਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX