ਸ੍ਰੀ ਅਨੰਦਪੁਰ ਸਾਹਿਬ, 5 ਮਾਰਚ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਬੀਤੇ ਕਰੀਬ ਇਕ ਹਫ਼ਤੇ ਤੋਂ ਭੇਦਭਰੇ ਹਾਲਾਤ 'ਚ ਘਰੋਂ ਲਾਪਤਾ ਹੋਏ ਨੇੜਲੇ ਪਿੰਡ ਮਾਂਗੇਵਾਲ ਦੇ 31 ਸਾਲਾ ਨੌਜਵਾਨ ਜਗਬੀਰ ਸਿੰਘ ਪੁੱਤਰ ਭਜਨ ਸਿੰਘ ਦੀ ਲਾਸ਼ ਅੱਜ ਭਾਖੜਾ ਨਹਿਰ ਚੋਂ ਪਿੰਡ ਝੱਖੀਆਂ ਨੇੜਿਓ ਮਿਲਣ ਕਾਰਨ ਜਿੱਥੇ ਪਰਿਵਾਰ ਅਤੇ ਪਿੰਡ ਵਾਸੀਆਂ 'ਚ ਭਾਰੀ ਸੋਗ ਦੀ ਲਹਿਰ ਹੈ, ਉੱਥੇ ਹੀ ਮਿ੍ਤਕ ਨੌਜਵਾਨ ਦੇ ਸਰੀਰ ਦੇ ਵੱਖ ਵੱਖ ਅੰਗਾਂ 'ਤੇ ਲੱਗੇ ਸੱਟਾਂ ਦੇ ਨਿਸ਼ਾਨ ਕੁੱਝ ਹੋਰ ਹੀ ਬਿਆਨ ਕਰ ਰਹੇ ਹਨ | ਨੌਜਵਾਨ ਦੀ ਭਾਲ 'ਚ ਕਰੀਬ ਇਕ ਹਫ਼ਤੇ ਤੋਂ ਢਿੱਲ ਵਰਤਣ ਦੇ ਰੋਸ 'ਚ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸ੍ਰੀ ਅਨੰਦਪੁਰ ਸਾਹਿਬ ਰੂਪਨਗਰ ਮੁੱਖ ਮਾਰਗ 'ਤੇ ਸਥਿਤ ਪੁਲਿਸ ਥਾਣੇ ਸਾਹਮਣੇ ਮਿ੍ਤਕ ਨੌਜਵਾਨ ਦੀ ਲਾਸ਼ ਰੱਖ ਕੇ ਰੋਸ ਧਰਨਾ ਦਿੱਤਾ ਅਤੇ ਸ਼ੱਕੀ ਵਿਅਕਤੀਆਂ ਦੀ ਗਿ੍ਫ਼ਤਾਰੀ ਦੀ ਮੰਗ ਕੀਤੀ | ਜ਼ਿਕਰਯੋਗ ਹੈ ਕਿ ਮਿ੍ਤਕ ਨੌਜਵਾਨ ਬੀਤੀ 27 ਫਰਵਰੀ ਤੋਂ ਘਰੋਂ ਲਾਪਤਾ ਸੀ | ਮੁੱਖ ਮਾਰਗ ਰੋਕ ਕੇ ਬੈਠੇ ਪਿੰਡ ਮਾਂਗੇਵਾਲ ਵਾਸੀਆਂ ਨੂੰ ਸਥਾਨਕ ਉਪ ਪੁਲਿਸ ਕਪਤਾਨ ਰਮਿੰਦਰ ਸਿੰਘ ਕਾਹਲੋਂ ਅਤੇ ਥਾਣਾ ਮੁਖੀ ਹਰਕੀਰਤ ਸਿੰਘ ਸੈਣੀ ਨੇ ਭਰੋਸਾ ਦਿੱਤਾ ਕਿ ਦੋਸ਼ੀ ਬਹੁਤ ਜਲਦ ਕਾਬੂ ਕਰ ਲਏ ਜਾਣਗੇ | ਜਿਸ 'ਤੇ ਮਿ੍ਤਕ ਨੌਜਵਾਨ ਦੇ ਪਰਿਵਾਰ ਵਲੋਂ ਸੜਕ 'ਤੇ ਲਗਾਇਆ ਜਾਮ ਖੋਲ੍ਹ ਦਿੱਤਾ | ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹਰਕੀਰਤ ਸਿੰਘ ਨੇ ਦੱਸਿਆ ਕਿ ਮਿ੍ਤਕ ਦੇ ਲਾਪਤਾ ਹੋਣ ਦੀ ਸੂਚਨਾ ਪਰਿਵਾਰ ਵੱਲੋਂ ਬੀਤੀ 28 ਫਰਵਰੀ ਨੂੰ ਦਿੱਤੀ ਸੀ | ਉਨ੍ਹਾਂ ਕਿਹਾ ਕਿ ਉਕਤ ਨਹਿਰ 'ਚੋਂ ਮਿਲੀ ਲਾਪਤਾ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਭੇਜ ਦਿੱਤੀ ਗਈ ਹੈ ਅਤੇ ਪਰਿਵਾਰ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਸ਼ੱਕੀ ਵਿਅਕਤੀ ਲੱਖੂ ਪੁੱਤਰ ਪ੍ਰੇਮ ਸਿੰਘ ਵਾਸੀ ਪਿੰਡ ਬਣੀ ਤਹਿ: ਸ੍ਰੀ ਅਨੰਦਪੁਰ ਸਾਹਿਬ ਜ਼ਿਲ੍ਹਾ ਰੂਪਨਗਰ ਖ਼ਿਲਾਫ਼ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਮਿ੍ਤਕ ਨੌਜਵਾਨ ਆਪਣੇ ਪਿੱਛੇ ਆਪਣੀ ਬਿਰਧ ਮਾਤਾ, ਪਤਨੀ ਅਤੇ ਇਕ ਸਾਲ ਦਾ ਬੇਟਾ ਛੱਡ ਗਿਆ ਹੈ | ਇਸ ਮੌਕੇ ਮਿ੍ਤਕ ਦਾ ਚਾਚਾ ਠੇਕੇਦਾਰ ਕੇਹਰ ਸਿੰਘ ਰਾਣਾ, ਪੀ. ਟੀ. ਆਈ. ਨਿਰਵੈਰ ਸਿੰਘ ਰਾਣਾ, ਅਮਰੀਕ ਸਿੰਘ, ਮਹੰਤ ਪ੍ਰਵੇਜ ਖ਼ਾਨ, ਇਮਰਾਨ ਖ਼ਾਨ, ਗੁਰਚਰਨ ਸਿੰਘ ਕਟਵਾਲ, ਮਿੰਟੂ ਰਾਣਾ ਆਦਿ ਹਾਜ਼ਰ ਸਨ |
ਨੂਰਪੁਰ ਬੇਦੀ, 5 ਮਾਰਚ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਬੀਤੀ ਰਾਤ ਚੋਰਾਂ ਨੇ ਨੂਰਪੁਰ ਬੇਦੀ ਸ਼ਹਿਰ 'ਚ ਸਥਿਤ 3 ਦੁਕਾਨਾਂ ਦੇ ਤਾਲੇ ਤੋੜ ਕੇ ਦਹਿਸ਼ਤ ਮਚਾ ਦਿੱਤੀ ਹੈ | ਪਹਿਲੀ ਘਟਨਾ ਅਨੁਸਾਰ ਚੋਰਾਂ ਨੇ ਨੂਰਪੁਰ ਬੇਦੀ-ਰੂੜੇਵਾਲ ਮਾਰਗ 'ਤੇ ਪੈਂਦੇ ਆਸ਼ੂ ਮੈਡੀਕਲ ਸਟੋਰ ...
ਰੂਪਨਗਰ, 5 ਮਾਰਚ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਰੂਪਨਗਰ ਦੇ ਦਫ਼ਤਰ ਮੂਹਰੇ ਚੌਥੇ ਦਿਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਪੰਜਾਬ ਯੂਟੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂਰਾਜ ਪੱਧਰ 'ਤੇ ...
ਸ੍ਰੀ ਚਮਕੌਰ ਸਾਹਿਬ/ਬੇਲਾ,5 ਮਾਰਚ (ਜਗਮੋਹਣ ਸਿੰਘ ਨਾਰੰਗ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਲੋਂ ਸਾਇੰਸ, ਬਾਇਓਟੈਕਨਾਲੋਜੀ, ਕਾਮਰਸ, ਫੂਡ ਪ੍ਰੋਸੈਸਿੰਗ, ਸੋਲਰ ਊਰਜਾ, ਇਤਿਹਾਸ, ਕੰਪਿਊਟਰ, ਹਿਸਾਬ, ਮੈਨੇਜਮੈਂਟ ਦੇ ਵਰਕਿੰਗ ...
ਨੂਰਪੁਰ ਬੇਦੀ, 5 ਮਾਰਚ (ਵਿੰਦਰਪਾਲ ਝਾਂਡੀਆ)-ਸ਼੍ਰੋਮਣੀ ਅਕਾਲੀ ਦਲ ਰੂਪਨਗਰ ਦੇ ਸਰਕਲ ਡੂਮੇਵਾਲ, ਅਬਿਆਣਾ ਕਲਾ, ਨੁਰਪੂਰ ਬੇਦੀ ਦੀ ਮੀਟਿੰਗ ਨੁਰਪੂਰ ਬੇਦੀ ਗੁਰਦੁਆਰਾ ਸ੍ਰੀ ਬਾਣਗੜ੍ਹ ਸਾਹਿਬ ਵਿਖੇ ਹੋਈ | ਇਸ ਮੀਟਿੰਗ ਵਿਚ 8 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ...
ਨੂਰਪੁਰ ਬੇਦੀ, 5 ਮਾਰਚ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਥਾਨਕ ਪੁਲਿਸ ਨੇ ਇੱਕ ਵਿਦਿਆਰਥਣ ਨੂੰ ਸੜਕ ਦੁਰਘਟਨਾ 'ਚ ਜ਼ਖਮੀ ਕਰਨ ਦੇ ਮਾਮਲੇ 'ਚ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕੀਤਾ ਹੈ | ਕੇਸ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਰਜਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ...
ਮੋਰਿੰਡਾ, 5 ਮਾਰਚ (ਕੰਗ)-ਮੋਰਿੰਡਾ-ਬਸੀ ਰੋਡ 'ਤੇ ਪੈਂਦੇ ਵਿੰਟੇਜ ਫਾਰਮ 'ਚ ਆਈ ਬਰਾਤ ਤੋਂ ਦੋ ਸ਼ਾਤਿਰ ਚੋਰ 11 ਲੱਖ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਰਪਾਲ ਸਿੰਘ ਵਾਸੀ ਦਿੱਤੂਪੁਰ ਜੱਟਾਂ ਜ਼ਿਲ੍ਹਾ ਪਟਿਆਲਾ ਨੇ ਦੱਸਿਆ ਕਿ ਉਹ ਆਪਣੇ ...
ਸੰਤੋਖ ਗੜ੍ਹ, 5 ਮਾਰਚ (ਮਲਕੀਅਤ ਸਿੰਘ)-ਬੀਤੀ ਦੇਰ ਰਾਤੀ ਸੰਤੋਖਗੜ੍ਹ ਨੰਗਲ ਸੜਕ 'ਤੇ ਗੌਤਮ ਪੈਟਰੋਲ ਪੰਪ ਦੇ ਨਜ਼ਦੀਕ ਹੋਏ ਦਰਦਨਾਕ ਸੜਕ ਹਾਦਸੇ ਵਿਚ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਦੋਂ ਕਿ ਐਕਟਿਵਾ ਸਵਾਰ ਦੋ ਨੌਜਵਾਨ ਜ਼ਖ਼ਮੀ ਹੋ ਗਏ | ਪੁਲਿਸ ...
ਪੁਰਖਾਲੀ, 5 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਇੱਥੋਂ ਨੇੜੇ ਪੈਂਦੇ ਪਿੰਡ ਹਿਰਦਾਪੁਰ (ਚੰਗਰ)ਦੇ ਜੰਗਲ ਨੂੰ ਆਪਣੀ ਲਪੇਟ ਚ ਲੈ ਲਿਆ | ਜਿਸ ਨਾਲ ਜੰਗਲੀ ਸੰਪਤੀ ਨੂੰ ਭਾਰੀ ਨੁਕਸਾਨ ਪੁੱਜਿਆ ਹੈ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਹਿਰਦਾਪੁਰ ਦੇ ਜੰਗਲ ਨੂੰ ...
ਸੰਤੋਖ ਗੜ੍ਹ, 5 ਮਾਰਚ (ਮਲਕੀਅਤ ਸਿੰਘ)-ਬੀਤੀ ਦੇਰ ਰਾਤੀ ਸੰਤੋਖਗੜ੍ਹ ਨੰਗਲ ਸੜਕ 'ਤੇ ਗੌਤਮ ਪੈਟਰੋਲ ਪੰਪ ਦੇ ਨਜ਼ਦੀਕ ਹੋਏ ਦਰਦਨਾਕ ਸੜਕ ਹਾਦਸੇ ਵਿਚ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਦੋਂ ਕਿ ਐਕਟਿਵਾ ਸਵਾਰ ਦੋ ਨੌਜਵਾਨ ਜ਼ਖ਼ਮੀ ਹੋ ਗਏ | ਪੁਲਿਸ ...
ਸ੍ਰੀ ਚਮਕੌਰ ਸਾਹਿਬ, 5 ਮਾਰਚ (ਜਗਮੋਹਣ ਸਿੰਘ ਨਾਰੰਗ)-ਆਲ ਇੰਡੀਆਂ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਸ: ਬਲਦੇਵ ਸਿੰਘ ਸਿਰਸਾ 7 ਮਾਰਚ ਨੂੰ ਪਿੰਡ ਭੱਕੂਮਾਜਰਾ ਵਿਖੇ ਪੁੱਜ ਰਹੇ ਹਨ | ਇਹ ਜਾਣਕਾਰੀ ਦਿੰਦਿਆਂ ਸਮਿੰਦਰ ਸਿੰਘ ਭੱਕੂਮਾਜਰਾ ਨੇ ਦੱਸਿਆ ਕਿ ਸ੍ਰੀ ...
ਸਰੀ ਅਨੰਦਪੁਰ ਸਾਹਿਬ, 5 ਮਾਰਚ (ਜੇ.ਐਸ.ਨਿੱਕੂਵਾਲ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਰਜਿ ਨੰ. 31 ਬ੍ਰਾਂਚ ਅਨੰਦਪੁਰ ਸਾਹਿਬ ਦੀ ਇਕ ਮੀਟਿੰਗ ਪ੍ਰਧਾਨ ਮੱਖਣ ਕਾਲਸ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਪਿਲ ਮਹਿੰਦਲੀ, ...
ਰੂਪਨਗਰ, 5 ਮਾਰਚ (ਸਤਨਾਮ ਸਿੰਘ ਸੱਤੀ)-ਬੀਤੇ ਦਿਨ ਸਿਟੀ ਪੁਲਿਸ ਨੂੰ ਝਕਾਨੀ ਦੇ ਕੇ ਸਿਵਲ ਹਸਪਤਾਲ ਰੂਪਨਗਰ ਦੇ ਕੋਵਿਡ ਸੈਂਟਰ ਤੋਂ ਭੱਜਿਆ ਮੁਲਜ਼ਮ ਸਿਟੀ ਪੁਲਿਸ ਨੇ 24 ਘੰਟੇ 'ਚ ਕਾਬੂ ਕਰ ਲਿਆ ਹੈ | ਇਸ ਦੀ ਜਾਣਕਾਰੀ ਐਸ.ਐਚ.ਓ. ਰਜੀਵ ਚੌਧਰੀ ਨੇ ਦਿੱਤੀ | ਉਨ੍ਹਾਂ ਦੱਸਿਆ ...
ਘਨੌਲੀ, 5 ਮਾਰਚ (ਜਸਵੀਰ ਸਿੰਘ ਸੈਣੀ)-ਕੇਂਦਰ ਸਰਕਾਰ ਖ਼ਿਲਾਫ਼ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਬੈਠੇ ਕਿਸਾਨਾਂ ਦੀ ਹਮਾਇਤ ਦੇ ਲਈ ਨੇੜਲੇ ਪਿੰਡ ਲੋਦੀਮਾਜਰਾ ਅਤੇ ਗੁੰਨੋਮਾਜਰਾ ਤੋਂ ਕਿਸਾਨਾਂ ਦਾ ਅੱਠਵਾਂ ਜਥਾ ਅੱਜ ਕਿਸਾਨ ...
ਪੁਰਖਾਲੀ, 5 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਮਗਰੋੜ ਦੇ ਅਧਿਆਪਕ ਪਿਛਲੇ ਦਿਨੀਂ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ | ਅਧਿਆਪਕ ਦੇ ਕੋਰੋਨਾ ਪਾਜ਼ੀਟਵ ਆਉਣ ਕਾਰਨ ਸਿਹਤ ਵਿਭਾਗ ਵਲੋਂ ਸਕੂਲ ਨੂੰ ਸੈਨੀਟਾਈਜ਼ ਕਰਨ ਦਾ ਕੰਮ ਆਰੰਭ ...
ਕਾਹਨਪੁਰ ਖੂਹੀ, 5 ਮਾਰਚ (ਗੁਰਬੀਰ ਸਿੰਘ ਵਾਲੀਆ)-ਸਮੁੱਚੇ ਇਲਾਕੇ ਵਿਚ ਬੱਚਿਆਂ ਨੂੰ ਢੋਣ ਲਈ ਘੁੰਮਦੀਆਂ ਵੱਖ-ਵੱਖ ਪ੍ਰਾਈਵੇਟ ਸਕੂਲਾਂ ਦੀਆਂ ਬਹੁਤੀਆਂ ਬੱਸਾਂ, ਬਿਨਾਂ ਲਾਇਸੈਂਸ ਹੋਲਡਰ ਡਰਾਈਵਰਾਂ ਦੁਆਰਾ ਚਲਾਈਆਂ ਜਾਂਦੀਆਂ ਹਨ | ਜਿਸ ਕਾਰਨ ਕਿਸੇ ਅਣਸੁਖਾਵੀਂ ...
ਨੰਗਲ, 5 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਅੱਜ ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ 'ਚ ਇੱਕ ਸਾਦੇ ਸਮਾਗਮ ਦੌਰਾਨ ਕਰਮਯੋਗੀ ਅਧਿਆਪਕ ਪੰਕਜ ਰਿਸ਼ੀ ਨੂੰ ...
ਸ੍ਰੀ ਅਨੰਦਪੁਰ ਸਾਹਿਬ, 5 ਮਾਰਚ (ਜੇ. ਐਸ. ਨਿੱਕੂਵਾਲ)-ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਬਚਨ ਦਾਸ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਨੰਬਰਦਾਰਾਂ ਦੇ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਪੰਜਾਬ ਸਰਕਾਰ ਤੋਂ ਨੰਬਰਦਾਰੀ ਜੱਦੀ ਪੁਸ਼ਤੀ ਕਰਨ, ...
ਸ੍ਰੀ ਅਨੰਦਪੁਰ ਸਾਹਿਬ, 5 ਮਾਰਚ (ਜੇ. ਐਸ. ਨਿੱਕੂਵਾਲ)-ਸ਼ਾਦੀ ਲਾਲ ਮੈਮੋਰੀਅਲ ਸੁਸਾਇਟੀ ਵਲੋਂ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ 150 ਰਾਸ਼ਨ ਕਿੱਟਾਂ ਵੰਡੀਆਂ ਗਈਆਂ ਜਿਸ ਵਿਚ ਸਵਾਮੀ ਕਿਰਪਾਲਾ ਨੰਦ ਜੀ ਮਹਾਰਾਜ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਉਨ੍ਹਾਂ ...
ਮੋਰਿੰਡਾ 5 ਮਾਰਚ (ਪਿ੍ਤਪਾਲ ਸਿੰਘ)-ਅਧਿਆਪਕ ਦਲ ਜਹਾਂਗੀਰ ਰੂਪਨਗਰ ਦੀ ਮੀਟਿੰਗ ਦਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ ਅਤੇ ਜ਼ਿਲ੍ਹਾ ਜਰਨਲ ਸਕੱਤਰ ਕਰਮਜੀਤ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਹਰਪ੍ਰੀਤ ਸੰਧੂ ਨੇ ਕਿਹਾ ਕਿ ਮਿਡਲ ਸਕੂਲਾਂ ...
ਨੰਗਲ, 5 ਮਾਰਚ (ਪ੍ਰੀਤਮ ਸਿੰਘ ਬਰਾਰੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਰਜਿਸਟਰ ਵੱਲੋਂ ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਨੰਗਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 'ਸੰਨ੍ਹੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ...
ਮੋਰਿੰਡਾ, 5 ਮਾਰਚ (ਤਰਲੋਚਨ ਸਿੰਘ ਕੰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੰਗਰਾਲੀ ਦੀ ਮਾਲੀ ਮਦਦ ਕਰਦਿਆਂ ਜਗਤੇਸ਼ਵਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਮਨਪ੍ਰੀਤ ਕੌਰ ਵਲੋਂ 1 ਲੱਖ 11 ਹਜ਼ਾਰ 1 ਸੌ 11 ਰੁਪਏ ਦੀ ਰਾਸ਼ੀ ਦਾਨ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਸ੍ਰੀਅਨੰਦਪੁਰ ਸਾਹਿਬ, 5 ਮਾਰਚ (ਨਿੱਕੂਵਾਲ)-ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਆਦੇਸ਼ ਉੱਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਮਹਿਲਾ ਵਿੰਗ ਵਲੋਂ ਨੱਕੀਆਂ ਟੋਲ ਪਲਾਜ਼ੇ ਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਵੇਗਾ | ਇਹ ਜਾਣਕਾਰੀ ਭਾਰਤੀ ਕਿਸਾਨ ...
ਪੁਰਖਾਲੀ, 5 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਘਾੜ ਇਲਾਕੇ ਦੇ ਲੋਕਾਂ ਦੀ ਮੁੱਖ ਮੰਗ ਪੁਰਖਾਲੀ-ਬਿੰਦਰਖ ਦੇ ਰਸਤੇ ਵਿਚ ਪੈਂਦੀ ਨਦੀ ਉੱਤੇ ਪੁਲ ਬਣਾਉਣ ਮੁੱਦਾ ਪੰਜਾਬ ਵਿਧਾਨ ਸਭਾ ਵਿਚ ਚੁੱਕਿਆ ਗਿਆ | ਇਸ ...
ਸ੍ਰੀ ਅਨੰਦਪੁਰ ਸਾਹਿਬ, 5 ਮਾਰਚ (ਕਰਨੈਲ ਸਿੰਘ)-ਬੀਤੇ ਕੱਲ੍ਹ ਆਪਣੀ ਹੀ ਬੰਦੂਕ 'ਚੋਂ ਅਚਾਨਕ ਚੱਲੀ ਗੋਲੀ ਨਾਲ ਅਕਾਲ ਚਲਾਣਾ ਕਰ ਗਏ ਅਕਾਲੀ ਆਗੂ ਨਰਿੰਦਰ ਸਿੰਘ ਧਾਲੀਵਾਲ ਦਾ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਸ਼ਮਸ਼ਾਨਘਾਟ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ...
ਰੂਪਨਗਰ, 5 ਮਾਰਚ (ਸਤਨਾਮ ਸਿੰਘ ਸੱਤੀ)-ਸਰਕਾਰੀ ਨੋਟੀਫ਼ਿਕੇਸ਼ਨ ਅਨੁਸਾਰ ਆਮ ਨਾਗਰਿਕਾਂ ਲਈ ਕੋਵਿਡ-19 ਟੀਕਾਕਰਨ ਮੁਹਿੰਮ ਨਿੱਜੀ ਹਸਪਤਾਲਾਂ 'ਚ ਵੀ ਅੱਜ ਅਰੰਭ ਹੋ ਗਈ ਹੈ | ਪਰਮਾਰ ਹਸਪਤਾਲ 'ਚ ਅੱਜ 20 ਜਣਿਆਂ ਨੂੰ ਟੀਕਾ ਲਗਾਇਆ ਗਿਆ ਅਤੇ ਹਰ ਸ਼ੁੱਕਰਵਾਰ ਨੂੰ ਇੱਥੇ ...
ਰੂਪਨਗਰ, 5 ਮਾਰਚ (ਸਤਨਾਮ ਸਿੰਘ ਸੱਤੀ)-8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ 'ਤੇ ਵੱਡੀ ਗਿਣਤੀ 'ਚ ਮਹਿਲਾਵਾਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ | ਸੀਟੂ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਕਾਮਰੇਡ ਗੁਰਦੇਵ ਸਿੰਘ ਬਾਗ਼ੀ ਨੇ ਕਿਹਾ ਕਿ ਜਿਸ ਤਰ੍ਹਾਂ ਪਹਿਲਾ ਵੀ ਸੀਟੂ ...
ਸ੍ਰੀ ਅਨੰਦਪੁਰ ਸਾਹਿਬ, 5 ਮਾਰਚ (ਜੇ.ਐਸ.ਨਿੱਕੂਵਾਲ)-ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਬਚਨ ਦਾਸ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਨੰਬਰਦਾਰਾਂ ਦੇ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਪੰਜਾਬ ਸਰਕਾਰ ਤੋਂ ਨੰਬਰਦਾਰੀ ਜੱਦੀ ਪੁਸ਼ਤੀ ਕਰਨ, ...
ਨੰਗਲ, 5 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ ਨੇ ਇੱਕ ਹਲਵਾਈ ਅਤੇ ਇੱਕ ਨੂਡਲਜ਼ ਬਰਗਰ ਵੇਚਣ ਵਾਲੇ ਦੁਕਾਨਦਾਰ ਨੂੰ ਨੋਟਿਸ ਕੱਢਿਆ ਹੈ ਕਿਉਂਕਿ ਦੋਵੇਂ ਦੁਕਾਨਦਾਰਾਂ ਵਲੋਂ ਛੱਡੇ ਜਾਂਦੇ ਬਦਬੂ ਮਾਰਦੇ ਗੰਦੇ ਪਾਣੀ ਨੇ ਰਿਹਾਇਸ਼ੀ ਖੇਤਰ 'ਚ ...
ਨੰਗਲ, 5 ਮਾਰਚ (ਪ੍ਰੀਤਮ ਸਿੰਘ ਬਰਾਰੀ)-ਹਿਮਾਚਲ ਪ੍ਰਦੇਸ਼ ਦੇ ਉੱਘੇ ਟੋਲ ਐਂਡ ਵਾਈਨ ਕੰਟਰੈਕਟਰ ਰਜਿੰਦਰਪਾਲ ਰਾਣਾ ਤੇ ਛੋਟੇ ਭਰਾ ਅਤੇ ਆਮ ਆਦਮੀ ਪਾਰਟੀ ਦੇ ਸਿਰਕੱਢ ਆਗੂ ਤੇ ਸਾਬਕਾ ਕੌਂਸਲਰ ਨੰਗਲ ਸੰਜੀਵ ਰਾਣਾ ਦੇ ਚਾਚਾ ਅਸ਼ੋਕ ਰਾਣਾ ਜਿਨ੍ਹਾਂ ਦਾ ਸੰਖੇਪ ਬਿਮਾਰੀ ...
ਮੋਰਿੰਡਾ, 5 ਮਾਰਚ (ਪਿ੍ਤਪਾਲ ਸਿੰਘ)-ਯੂਥ ਵੈੱਲਫੇਅਰ ਸੋਸ਼ਲ ਔਰਗਨਾਈਜੇਸਨ (ਰਜਿ) ਪੰਜਾਬ ਵਲੋਂ ਲਾਈਨਜ਼ ਕਲੱਬ ਖਰੜ ਸਿਟੀ ਅਤੇ ਮੋਰਿੰਡਾ ਪੈੱ੍ਰਸ ਕਲੱਬ ਦੇ ਸਹਿਯੋਗ ਨਾਲ ਸ਼ਹੀਦ ਏ ਆਜ਼ਮ ਭਗਤ ਸਿੰਘ,ਰਾਜਗੁਰੂ,ਸੁਖਦੇਵ ਅਤੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਵਿਖੇ ...
ਨੂਰਪੁਰ ਬੇਦੀ, 5 ਮਾਰਚ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਵਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਅੰਦੋਲਨ ਦੇ ਸ਼ਹੀਦਾਂ ਨੂੰ ਸਮਰਪਿਤ ਪੀਰ ਬਾਬਾ ਜਿੰਦਾ ਸ਼ਹੀਦ ਅਸਥਾਨ ਨੂਰਪੁਰ ਬੇਦੀ ਵਿਖੇ ਖ਼ੂਨਦਾਨ ਕੈਂਪ ...
ਸ੍ਰੀ ਅਨੰਦਪੁਰ ਸਾਹਿਬ, 5 ਮਾਰਚ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਡੀ. ਬੀ. ਟੀ. ਸਟਾਰ ਕਾਲਜ ਸਕੀਮ ਅਧੀਨ ਚੱਲ ਰਹੀ ਵਰਕਸ਼ਾਪ ਸਫਲਤਾਪੂਰਵਕ ਸਮਾਪਤ ਹੋਈ | ਵਰਕਸ਼ਾਪ ਦੇ ਆਖ਼ਰੀ ਦਿਨ ਵਿਦਿਆਰਥੀਆਂ ਨੂੰ ...
ਸ੍ਰੀ ਚਮਕੌਰ ਸਾਹਿਬ, 5 ਮਾਰਚ (ਜਗਮੋਹਣ ਸਿੰਘ ਨਾਰੰਗ)-ਪਿੰਡ ਭੋਜੇਮਾਜਰਾ ਦੇ 18 ਫਰਵਰੀ ਨੂੰ ਸਰਹਿੰਦ ਨਹਿਰ ਵਿਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਵਾਲੇ ਗੁਰਿੰਦਰ ਸਿੰਘ ਕਾਲਾ (28) ਪੁੱਤਰ ਪ੍ਰੀਤਮ ਸਿੰਘ ਵਾਸੀ ਭੋਜੇਮਾਜਰਾ ਦੀ ਲਾਸ਼ ਅੱਜ ਪਿੰਡ ਕਤਲੌਰ ...
ਸ੍ਰੀ ਚਮਕੌਰ ਸਾਹਿਬ, 5 ਮਾਰਚ (ਜਗਮੋਹਣ ਸਿੰਘ ਨਾਰੰਗ)-ਜੈਨ ਮੁਖੀ ਅਚਾਰੀਆ ਨਿਤਿਆ ਨੰਦ ਮਹਾਰਾਜ ਦਾ ਅੱਜ ਪਿੰਡ ਕਤਲੌਰ ਦੇ ਰਿਵਰਲੈਂਡ ਸਕੂਲ ਵਿਚ ਪੁੱਜਣ ਤੇ ਸੰਸਥਾਂ ਦੇ ਡਾਇਰੈਕਟਰ ਕੁਲਦੀਪ ਸਿੰਘ ਕੰਗ ਨੇ ਭਰਵਾਂ ਸਵਾਗਤ ਕੀਤਾ | ਇਸ ਮੌਕੇ ਅਚਾਰੀਆ ਨਿਤਿਆ ਨੰਦ ਕੁੱਝ ...
ਸ੍ਰੀ ਚਮਕੌਰ ਸਾਹਿਬ, 5 ਮਾਰਚ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਦੀ ਆਈ ਈ ਸੀ ਵੈਨ ਵੱਲੋਂ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਮਕੜੋਨਾ ਕਲਾਂ, ਸਲੇਮਪੁਰ, ਗੱਗੋਂ, ਡਹਿਰ, ਬੰਨਮਾਜਰਾ, ਪਪਰਾਲੀ, ਬਹਿਡਾਲੀ ਅਤੇ ਬਮਨਾੜਾ ਵਿਚ ਆਯੂਸ਼ਮਾਨ ਭਾਰਤ ...
ਨੂਰਪੁਰ ਬੇਦੀ, 5 ਮਾਰਚ (ਵਿੰਦਰਪਾਲ ਝਾਂਡੀਆਂ)-ਪੰਜਾਬ ਦੇ ਪਸ਼ੂ ਪਾਲਨ ਵਿਭਾਗ ਦੇ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਤੇ ਡਾਇਰੈਕਟਰ ਪਸ਼ੂ ਪਾਲਨ ਵਿਭਾਗ ਪੰਜਾਬ ਐਚ. ਐਸ. ਕਾਹਲੋ ਤੇ ਚੇਅਰਮੈਨ ਗਊ ਸੇਵਾ ਕਮਿਸ਼ਨ ਪੰਜਾਬ ਸਚਿਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX