ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021: ਚੇਨਈ ਨੇ ਰਾਜਸਥਾਨ ਨੂੰ ਦਿੱਤਾ 189 ਦੌੜਾਂ ਦਾ ਟੀਚਾ
. . .  37 minutes ago
ਨਿਹੰਗ ਜਥੇਬੰਦੀਆਂ ਵਲੋਂ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ’ਤੇ ਕੱਢਿਆ ਜਾਵੇਗਾ ਬਾਬਾ ਬਕਾਲਾ ਤੋਂ ਵਿਸ਼ਾਲ ਨਗਰ ਕੀਰਤਨ - ਗਿਆਨੀ ਹਰਪ੍ਰੀਤ ਸਿੰਘ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ , 19 ਅਪ੍ਰੈਲ (ਜੇ ਐੱਸ ਨਿੱਕੂਵਾਲ/ਕਰਨੈਲ ਸਿੰਘ )-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਤਾਬਦੀ ਸਮਾਗਮਾਂ ਤੇ 29 ਅਪ੍ਰੈਲ ਨੂੰ ਬਾਬਾ ਬਕਾਲਾ ਤੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ ...
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਡੇਰਾ ਬਾਬਾ ਨਾਨਕ ਸਰਹੱਦ 'ਤੇ ਪਹੁੰਚਿਆ - ਪਾਕਿਸਤਾਨ ਗਏ ਸਿੱਖ ਯਾਤਰੂ ਵੀ ਆਏ ਨਜ਼ਰ
. . .  about 1 hour ago
ਬਟਾਲਾ, 19 ਅਪ੍ਰੈਲ (ਕਾਹਲੋਂ)-ਵਿਸਾਖੀ ਦਿਹਾੜੇ 'ਤੇ ਪਾਕਿਸਤਾਨੀ ਗਿਆ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਸਰਹੱਦ ਤੱਕ ਕਾਰੀਡੋਰ ਸੜਕ 'ਤੇ ਨਗਰ ਕੀਰਤਨ ...
ਵਿਦਿਆਰਥਣ ਦੇ ਥੱਪੜ ਮਾਰਨ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਦੇਣ ਨੂੰ ਕਿਹਾ
. . .  about 1 hour ago
ਚੰਡੀਗੜ੍ਹ , 19 ਅਪ੍ਰੈਲ - ਸਿੱਖਿਆ ਵਿਭਾਗ ਵੱਲੋਂ ਨੋਟਿਸ ਲੈਂਦਿਆਂ ਵਿਦਿਆਰਥਣ ਨੂੰ ਥੱਪੜ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ ।
ਨਵੀਂ ਦਿੱਲੀ :18 ਸਾਲ ਤੋਂ ਵੱਧ ਉਮਰ ਦਾ ਹਰ ਕੋਈ 1 ਮਈ ਤੋਂ ਕੋਵਿਡ -19 ਟੀਕਾ ਲਗਵਾਉਣ ਦੇ ਯੋਗ
. . .  about 2 hours ago
ਮਸ਼ਹੂਰ ਫਿਲਮ ਨਿਰਦੇਸ਼ਕ ਸੁਮਿੱਤਰਾ ਭਾਵੇ ਦਾ ਦਿਹਾਂਤ
. . .  about 2 hours ago
ਪੁਣੇ, 19 ਅਪ੍ਰੈਲ - ਮਰਾਠੀ ਸਿਨੇਮਾ ਅਤੇ ਥੀਏਟਰ ਵਿਚ ਕੰਮ ਕਰਨ ਲਈ ਮਸ਼ਹੂਰ ਫਿਲਮ ਦੀ ਮਸ਼ਹੂਰ ਨਿਰਦੇਸ਼ਕ ਅਤੇ ਲੇਖਕ ਸੁਮਿੱਤਰਾ ਭਾਵੇ ਦੀ ਇਕ ਹਸਪਤਾਲ ਵਿਚ ਫੇਫੜਿਆਂ ਨਾਲ ਸੰਬੰਧਤ ਬਿਮਾਰੀ ਦੇ ਬਾਅਦ ਦਿਹਾਂਤ ਹੋ ...
ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ​ਕੋਰੋਨਾ ਕਾਰਨ ਏਮਜ਼ ਵਿਚ ਦਾਖਲ
. . .  about 3 hours ago
ਲੱਖਾ ਸਿਧਾਨਾ ਦੇ ਭਰਾ ਗੁਰਦੀਪ ਦਾ ਕੇਸ ਦਿੱਲੀ ਕਮੇਟੀ ਨੇ ਪੰਜਾਬ ਹਰਿਆਣਾ ਹਾਈ ਕੋਰਟ 'ਚ ਕੀਤਾ ਦਾਇਰ
. . .  about 3 hours ago
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ -768 ਵਿਅਕਤੀ ਕੋਰੋਨਾ ਪਾਜ਼ੀਟਿਵ, 14 ਨੇ ਦਮ ਤੋੜਿਆ
. . .  about 3 hours ago
ਲੁਧਿਆਣਾ, 19 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਅੱਜ ਫਿਰ ਕੋਰੋਨਾ ਦਾ ਪਹਾੜ ਟੁੱਟ ਗਿਆ ਹੈ, ਜਿਸ ਕਰਕੇ ਲੁਧਿਆਣਾ ਬੁਰੀ ਤਰ੍ਹਾਂ ਦਹਿਲ ਚੁੱਕਿਆ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ 768 ...
ਮੋਗਾ ਵਿਚ ਕੋਰੋਨਾ ਦਾ ਕਹਿਰ, ਆਏ 92 ਨਵੇਂ ਮਾਮਲੇ
. . .  about 3 hours ago
ਮੋਗਾ , 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ ) - ਮੋਗਾ ਵਿਚ ਕੋਰੋਨਾ ਦਾ ਕਹਿਰ, ਅੱਜ ਇਕੋ ਦਿਨ 92 ਨਵੇਂ ਮਾਮਲੇ ਆਏ ਹਨ ਅਤੇ ਮਰੀਜ਼ਾਂ ਦੀ ਕੁੱਲ ਗਿਣਤੀ 4463 ਹੋਣ ਦੇ ਨਾਲ ਸਰਗਰਮ ਮਾਮਲੇ 619 ਹੋ ਗਏ ...
ਘੁਡਾਣੀ ਕਲਾਂ 'ਚ ਅੱਗ ਲੱਗਣ ਨਾਲ 4 ਏਕੜ ਕਣਕ ਦੀ ਫ਼ਸਲ ਤੇ 10 ਏਕੜ ਨਾੜ ਸੜਿਆ
. . .  about 4 hours ago
ਰਾੜਾ ਸਾਹਿਬ, 19 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਜ਼ਿਲ੍ਹਾ ਲੁਧਿਆਣਾ ਦੇ ਪਿੰਡ ਘੁਡਾਣੀ ਕਲਾਂ ਵਿਖੇ ਦੁਪਹਿਰ ਬਾਅਦ 2 ਵਜੇ ਦੇ ਕਰੀਬ ਅੱਗ ਲੱਗਣ ਨਾਲ 4 ਏਕੜ ਕਣਕ ਦੀ ਖੜੀ ਫ਼ਸਲ ਤੇ 10 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ...
ਕੌਂਸਲਰ ਰਮੇਸ਼ ਮਹੇ ਬਣੇ ਨਗਰ ਪੰਚਾਇਤ ਮਹਿਤਪੁਰ ਦੇ ਪ੍ਰਧਾਨ
. . .  about 4 hours ago
ਮਹਿਤਪੁਰ, 19ਅਪ੍ਰੈਲ (ਲਖਵਿੰਦਰ ਸਿੰਘ) - ਨਗਰ ਪੰਚਾਇਤ ਮਹਿਤਪੁਰ ਦੇ ਕੌਂਸਲਰ ਰਮੇਸ਼ ਮਹੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਤੇ ਉਪ ...
ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਹੋਈ
. . .  about 3 hours ago
ਨਵੀਂ ਦਿੱਲੀ , 19 ਅਪ੍ਰੈਲ - ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ , ਜਾਣਕਾਰੀ ਦਿੰਦੇ ਹੋਏ ਮਨਜਿੰਦਰ ਸਿੰਘ ਸਿਰਸਾ ਵਲੋਂ ਦੱਸਿਆ ਗਿਆ ਹੈ ਕਿ, ਉਨ੍ਹਾਂ ਨੂੰ ਉਮੀਦ ਹੈ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਕੀਤੀ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਦੀ ਅਪੀਲ
. . .  about 4 hours ago
ਚੰਡੀਗੜ੍ਹ , 19 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਅਤੇ ਦੋਵਾਂ ਦੇ ਭੰਡਾਰਾਂ ਦੇ ...
ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ ਦਿੱਤੀਆਂ ਗਈਆਂ
. . .  about 5 hours ago
ਚੰਡੀਗੜ੍ਹ , 19 ਅਪ੍ਰੈਲ - ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ...
ਪੰਜਾਬ ਵਿਚ ਰਾਤ ਦੇ ਕਰਫ਼ਿਊ ਦਾ ਸਮਾਂ ਵਧਿਆ
. . .  about 4 hours ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਨੇ ਕੋਵਿਡ 19 ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਇਹ ਐਲਾਨ ਕੀਤਾ ਹੈ ਕਿ ਰਾਤ ਦੇ ਕਰਫ਼ਿਊ ਦਾ ਸਮਾਂ (ਸ਼ਾਮ 8 ਵਜੇ ਤੋਂ ਸਵੇਰੇ 5 ਵਜੇ) ...
ਮੋਹਾਲੀ ਵਿਚ ਬੁੱਧਵਾਰ ਨੂੰ ਰਾਮ ਨਵਮੀ ਦੇ ਮੌਕੇ 'ਤੇ ਪੂਰੀ ਤਰ੍ਹਾਂ ਨਾਲ ਤਾਲਾਬੰਦੀ
. . .  about 5 hours ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਇਕ ਉੱਚ ਪੱਧਰੀ ਕੋਵਿਡ 19 ਦੀ ਸਮੀਖਿਆ ਬੈਠਕ ਦੌਰਾਨ ਕੀਤਾ ਇਹ ਐਲਾਨ...
ਕਿਸਾਨ ਮਹਾ ਪੰਚਾਇਤ ਦੌਰਾਨ ਹਜ਼ਾਰਾਂ ਕਿਸਾਨਾਂ ਵਜਾਇਆ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ
. . .  about 5 hours ago
ਹਰਸਾ ਛੀਨਾ, ਅਜਨਾਲਾ 19 ਅਪ੍ਰੈਲ (ਕੜਿਆਲ , ਢਿੱਲੋਂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ...
ਕਿਸਾਨਾਂ ਦੀ ਕਣਕ ਵੱਧ ਤੋਲਣ 'ਤੇ 21 ਆੜ੍ਹਤੀਆਂ ਦੇ ਲਾਇਸੰਸ ਮੁਅੱਤਲ
. . .  about 5 hours ago
ਡੱਬਵਾਲੀ, 19 ਅਪ੍ਰੈਲ (ਇਕਬਾਲ ਸਿੰਘ ਸ਼ਾਂਤ) - ਡੱਬਵਾਲੀ ਦਾਣਾ ਮੰਡੀ ਵਿਖੇ ਫ਼ਸਲ ਖ਼ਰੀਦ ਵਿਚ ਵੱਧ ਕਣਕ ਤੋਲ ਕੇ ਕਿਸਾਨਾਂ ਨੂੰ ਕੁੰਡੀ ਲਗਾਉਣ ਵਾਲੇ 21 ਆੜ੍ਹਤੀਆਂ ਦੇ ਲਾਇਸੰਸ ਸਸਪੈਂਡ ਕੀਤੇ ਗਏ...
12 ਨਾਮੀ ਫੁੱਟਬਾਲ ਕਲੱਬਾਂ ਦੁਆਰਾ '' ਯੂਰਪੀਅਨ ਸੁਪਰ ਲੀਗ " ਦੇ ਗਠਨ ਨਾਲ ਫੁੱਟਬਾਲ ਖੇਡ ਕਲੱਬਾਂ ਵਿਚ ਆਇਆ ਭੂਚਾਲ
. . .  about 4 hours ago
ਵੈਨਿਸ ( ਇਟਲੀ ), 19 ਅਪ੍ਰੈਲ (ਹਰਦੀਪ ਸਿੰਘ ਕੰਗ) - ਯੂਰਪ ਦੇ 12 ਪ੍ਰਸਿੱਧ ਫੁੱਟਬਾਲ ਖੇਡ ਕਲੱਬਾਂ ਦੁਆਰਾ ਅੱਜ ਯੂਰਪੀਅਨ ਸੁਪਰ ਲੀਗ ਦਾ ਗਠਨ ਕੀਤਾ ਗਿਆ ...
30 ਸਾਲਾਂ ਵਾਲੇ ਹੋ ਰਹੇ ਨੇ ਕੋਰੋਨਾ ਪਾਜ਼ੀਟਿਵ
. . .  about 6 hours ago
ਨਵੀਂ ਦਿੱਲੀ , 19 ਅਪ੍ਰੈਲ - ਪਿਛਲੀ ਮਹਾਂਮਾਰੀ ਦੀ ਲਹਿਰ ਵਿਚ, 30 ਸਾਲ ਤੋਂ ਘੱਟ ਉਮਰ ਦੇ ਲੋਕਾਂ ਵਿਚ 31% ਸਕਾਰਾਤਮਕ ਕੇਸ ਪਾਏ ਗਏ ਸਨ...
ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ਵਾਰ ਇਕੱਠੇ ਹੋ ਕੇ ਚੋਣ ਲੜਨਗੇ
. . .  about 6 hours ago
ਚੰਡੀਗੜ੍ਹ ,19 ਅਪ੍ਰੈਲ - (ਸੁਰਿੰਦਰਪਾਲ ) - ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ...
ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  about 6 hours ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  about 7 hours ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  about 7 hours ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਰੁੱਖ ਲਗਾਉਣਾ ਅਤੇ ਪਾਣੀ ਦੀ ਉਚਿਤ ਵਰਤੋਂ ਕਰਨਾ ਸਭ ਤੋਂ ਵੱਡਾ ਕੰਮ ਮੰਨਿਆ ਜਾਂਦਾ ਹੈ। ਵਿਨੋਬਾ ਭਾਵੇ

ਪੰਜਾਬ / ਜਨਰਲ

ਵਿਧਾਨ ਸਭਾ ਮੂਹਰੇ ਲੱਗੇ 'ਹਾਏ, ਹਾਏ ਬਿਜਲੀ' ਦੇ ਨਾਅਰੇ...

ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵਲੋਂ ਅੱਜ ਪੰਜਾਬ 'ਚ ਮਹਿੰਗੀ ਬਿਜਲੀ ਦੇ ਮੁੱਦੇ 'ਤੇ ਪੰਜਾਬ ਵਿਧਾਨ ਸਭਾ ਬਾਹਰ ਕੈਪਟਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ | ਸੀਨੀਅਰ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਅਤੇ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ 'ਚ ਕੀਤੇ ਪ੍ਰਦਰਸ਼ਨ ਦੌਰਾਨ ਅਕਾਲੀ ਵਿਧਾਇਕਾਂ ਨੇ 'ਹਾਏ ਬਿਜਲੀ ਹਾਏ ਹਾਏ ਬਿਜਲੀ' ਦੇ ਨਾਅਰੇ ਲਾਉਂਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਵਲੋਂ ਅਨੇਕਾਂ ਵਾਰ ਬਿਜਲੀ ਦੀਆਂ ਦਰਾਂ ਵਧਾ ਕੇ ਆਮ ਲੋਕਾਂ ਦੀ ਕਮਰ ਤੋੜ ਦਿੱਤੀ ਗਈ ਹੈ, ਜਦਕਿ ਸੱਤਾ 'ਚ ਆਉਣ ਤੋਂ ਪਹਿਲਾਂ ਕਾਂਗਰਸ ਨੇ ਵਾਅਦੇ ਕੁਝ ਹੋਰ ਕੀਤੇ ਸਨ | ਪੰਜਾਬ 'ਚ ਘਰੇਲੂ ਤੇ ਉਦਯੋਗਿਕ ਦੋਵੇਂ ਖਪਤਕਾਰਾਂ ਲਈ ਬਿਜਲੀ ਦਰਾਂ 'ਚ ਵਾਰ-ਵਾਰ ਵੱਡਾ ਵਾਧਾ ਕੀਤੇ ਜਾਣ ਵਿਰੁੱਧ ਅਕਾਲੀ ਵਿਧਾਇਕਾਂ ਵਲੋਂ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੰਗ ਕੀਤੀ ਗਈ ਕਿ ਕਾਂਗਰਸ ਸਰਕਾਰ ਬਿਜਲੀ ਦਰਾਂ 'ਚ ਵਾਧਾ ਤੁਰੰਤ ਵਾਪਸ ਲੈ ਕੇ ਸਮਾਜ ਦੇ ਹਰ ਵਰਗ ਨੂੰ ਰਾਹਤ ਦੇਵੇ | ਸ. ਮਜੀਠੀਆ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਲੋਕਾਂ ਦੇ ਦਰਪੇਸ਼ ਅਸਲ ਮਸਲਿਆਂ ਤੋਂ ਧਿਆਨ ਪਾਸੇ ਕਰਨ ਵਾਸਤੇ ਝੂਠ ਬੋਲਣ ਤੋਂ ਗੁਰੇਜ਼ ਕਰਨ ਅਤੇ ਆਪਣੀ ਹੀ ਸਰਕਾਰ 'ਚ ਬਿਜਲੀ ਦਰਾਂ ਘੱਟ ਕਰਨ ਦੀ ਮੰਗ ਕਰਨ ਦੀ ਦਲੇਰੀ ਵਿਖਾਉਣ | ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਪਵਨ ਟੀਨੂੰ, ਐਨ.ਕੇ. ਸ਼ਰਮਾ, ਮਨਪ੍ਰੀਤ ਸਿੰਘ ਇਯਾਲੀ, ਗੁਰਪ੍ਰਤਾਪ ਸਿੰਘ ਵਡਾਲਾ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਡਾ. ਸੁਖਵਿੰਦਰ ਸੁੱਖੀ ਅਤੇ ਬਲਦੇਵ ਖਹਿਰਾ ਸ਼ਾਮਿਲ ਸਨ |

ਜ਼ਮੀਨੀ ਵਿਵਾਦ ਨੂੰ ਲੈ ਕੇ ਭਰਾ ਦਾ ਕਤਲ

ਸਮਾਣਾ, 5 ਮਾਰਚ (ਹਰਵਿੰਦਰ ਸਿੰਘ ਟੋਨੀ)-ਸਮਾਣਾ ਨੇੜਲੇ ਪਿੰਡ ਕਕਰਾਲਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਭਰਾ ਵਲੋਂ ਆਪਣੇ ਹੀ ਛੋਟੇ ਭਰਾ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ | ਭਰਾ ਦੀ ਮੌਤ ਤੋਂ ਬਾਅਦ ਮਾਮਲੇ 'ਤੇ ਪਰਦਾ ਪਾਉਣ ਲਈ ਉਸ ਦਾ ਰਾਤ ਨੂੰ ਹੀ ...

ਪੂਰੀ ਖ਼ਬਰ »

ਡੀ.ਡੀ. ਪੰਜਾਬੀ ਦੇ 'ਦੇਸ ਪੰਜਾਬ' ਪ੍ਰੋਗਰਾਮ ਵਿਚ ਡਾ: ਹਮਦਰਦ ਦੇ ਗਾਏ ਗੀਤ ਕੱਲ੍ਹ ਪ੍ਰਸਾਰਿਤ ਹੋਣਗੇ

ਜਲੰਧਰ, 5 ਮਾਰਚ (ਅਜੀਤ ਬਿਊਰੋ)-ਦੂਰਦਰਸ਼ਨ ਕੇਂਦਰ ਜਲੰਧਰ ਵਲੋਂ ਆਪਣੇ ਡੀ.ਡੀ. ਪੰਜਾਬੀ ਚੈਨਲ ਉੱਤੇ 7 ਮਾਰਚ, 2021 ਦਿਨ ਐਤਵਾਰ ਨੂੰ ਸ਼ਾਮ ਪੌਣੇ 7 ਵਜੇ 'ਦੇਸ ਪੰਜਾਬ' ਪ੍ਰੋਗਰਾਮ ਵਿਚ ਡਾਕਟਰ ਬਰਜਿੰਦਰ ਸਿੰਘ ਹਮਦਰਦ ਵਲੋਂ ਗਾਏ ਗੀਤ ਪ੍ਰਸਾਰਿਤ ਕੀਤੇ ਜਾਣਗੇ | ਪੰਜਾਬ ਦੇ ...

ਪੂਰੀ ਖ਼ਬਰ »

ਪੁੱਤਰ ਵਲੋਂ ਘੋਟਣਾ ਮਾਰ ਕੇ ਮਾਂ ਦੀ ਹੱਤਿਆ

ਰਈਆ, 5 ਮਾਰਚ (ਸ਼ਰਨਬੀਰ ਸਿੰਘ ਕੰਗ)-ਅੱਜ ਸਥਾਨਕ ਕਸਬੇ ਅੰਦਰ ਜੀ.ਟੀ. ਰੋਡ 'ਤੇ ਚੀਮਾਬਾਠ ਮੋੜ ਦੇ ਸਾਹਮਣੇ ਇਕ ਘਰ 'ਚ ਇਕ ਕਲਯੁੱਗੀ ਪੁੱਤਰ ਵਲੋਂ ਆਪਣੀ ਹੀ ਮਾਂ ਦੇ ਸਿਰ 'ਚ ਘੋਟਣਾ ਮਾਰ ਕੇ ਹੱਤਿਆ ਕਰਨ ਦਾ ਦੁਖਦ ਸਮਾਚਾਰ ਹੈ | ਮਿ੍ਤਕਾ ਦੇ ਭਤੀਜੇ ਰਵਿੰਦਰ ਸਿੰਘ ਰਵੀ ...

ਪੂਰੀ ਖ਼ਬਰ »

: ਅੱਜ ਭੋਗ 'ਤੇ ਵਿਸ਼ੇਸ਼ :

ਉੱਘੇ ਲੇਖਕ ਤੇ ਗਜ਼ਲਗੋ ਰਜਿੰਦਰ ਪ੍ਰਦੇਸੀ

ਜਲੰਧਰ-ਉੱਘੇ ਲੇਖਕ ਅਤੇ ਗ਼ਜ਼ਲਗੋ ਰਜਿੰਦਰ ਸਿੰਘ ਪ੍ਰਦੇਸੀ ਨੇ ਲਗਾਤਾਰ ਪੰਜ ਦਹਾਕਿਆਂ ਤੋਂ ਵੀ ਵੱਧ ਸਮਾਂ ਆਪਣੀਆਂ ਗ਼ਜ਼ਲਾਂ, ਗੀਤਾਂ, ਨਜ਼ਮਾਂ ਅਤੇ ਰਚਨਾਵਾਂ ਨਾਲ ਮਾਂ ਬੋਲੀ ਪੰਜਾਬੀ ਦੀ ਸੇਵਾ ਕੀਤੀ | ਰੇਡੀਓ ਅਤੇ ਟੀ.ਵੀ. ਦੇ ਪ੍ਰਵਾਨਿਤ ਸ਼ਾਇਰ ਹੋਣ ਦੇ ਨਾਲ-ਨਾਲ ...

ਪੂਰੀ ਖ਼ਬਰ »

'ਆਪ' ਵਿਧਾਇਕਾਂ ਵਲੋਂ ਦਲਿਤ ਅਧਿਕਾਰਾਂ ਦੇ ਮੁੱਦੇ 'ਤੇ ਵਿਧਾਨ ਸਭਾ ਤੱਕ ਪੈਦਲ ਮਾਰਚ

ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੱਜ ਵਿਧਾਨ ਸਭਾ ਇਜਲਾਸ ਦੇ ਪੰਜਵੇਂ ਦਿਨ ਸਕਾਲਰਸ਼ਿਪ ਨਾ ਮਿਲਣ ਕਾਰਨ ਦਲਿਤ ਵਿਦਿਆਰਥੀਆਂ ਨੂੰ ਹੋ ਰਹੀ ਪ੍ਰੇਸ਼ਾਨੀ ਅਤੇ ਦਲਿਤ ਅਧਿਕਾਰਾਂ ਦੇ ਮਸਲੇ 'ਤੇ ਵਿਧਾਨ ਸਭਾ ਇਜਲਾਸ ਤੋਂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਜ਼ਿਲ੍ਹਾ ਪੱਧਰ 'ਤੇ ਕਮੇਟੀਆਂ ਬਣਾਈਆਂ

ਪੋਜੇਵਾਲ ਸਰਾਂ, 5 ਮਾਰਚ (ਨਵਾਂਗਰਾਈਾ)-ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪੱਧਰ 'ਤੇ 'ਗਰੀਵੀਐਂਸ ਕਮੇਟੀਆਂ' ਬਣਾਈਆਂ ਗਈਆਂ ਹਨ | ਇਸ ਸਬੰਧੀ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਅਨੁਸਾਰ ਪਿਛਲੇ ...

ਪੂਰੀ ਖ਼ਬਰ »

ਡਾ. ਛੀਨਾ ਨੂੰ ਮਿਲਿਆ ਕੌਮੀ ਸਰਦਾਰ ਵੱਲਭ ਭਾਈ ਪਟੇਲ ਪੁਰਸਕਾਰ

ਲੁਧਿਆਣਾ, 5 ਮਾਰਚ (ਸਲੇਮਪੁਰੀ)-ਨਵੀਂ ਦਿੱਲੀ 'ਚ ਮਨਾਏ ਗਏ ਨੈਸ਼ਨਲ ਬੋਰਡ ਆਫ਼ ਐਗਜਾਮੀਨੇਸ਼ਨ ਇਨ ਮੈਡੀਕਲ ਸਾਇੰਸ (ਐਨ.ਬੀ.ਈ.ਐਮ.ਐਸ.) ਦੇ ਸਥਾਪਨਾ ਦਿਵਸ ਦੇ ਮੌਕੇ ਫੋਰਟਿਸ ਹਸਪਤਾਲ ਲੁਧਿਆਣਾ 'ਚ ਗੈਸਟ੍ਰੋਇੰਟਰੋਲੋਜੀ ਵਿਭਾਗ ਦੇ ਨਿਰਦੇਸ਼ਕ ਡਾ. ਰਾਜੂ ਸਿੰਘ ਛੀਨਾ ...

ਪੂਰੀ ਖ਼ਬਰ »

ਗੁਲਜ਼ਾਰ ਸਿੰਘ ਰਣੀਕੇ ਵਲੋਂ ਐਸ.ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਚੰਡੀਗੜ੍ਹ, 5 ਮਾਰਚ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਐਸ.ਸੀ. ਵਿੰਗ ਦੇ ...

ਪੂਰੀ ਖ਼ਬਰ »

ਸਿਮਰਜੀਤ ਬੈਂਸ ਨੇ ਵਿਧਾਨ ਸਭਾ 'ਚ ਚੁੱਕਿਆ ਨੌਕਰੀਆਂ 'ਚ ਪੰਜਾਬ ਵਾਸੀਆਂ ਦੇ ਰਾਖਵਾਂਕਰਨ ਦਾ ਮੁੱਦਾ

ਲੁਧਿਆਣਾ, 5 ਮਾਰਚ (ਕਵਿਤਾ ਖੁੱਲਰ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਹਰਿਆਣਾ ਸਰਕਾਰ ਦੀ ਤਰਜ਼ 'ਤੇ ਪੰਜਾਬ 'ਚ 75 ਫ਼ੀਸਦੀ ਨੌਕਰੀਆਂ ਪੰਜਾਬ ਮੂਲ ਦੇ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਦੇ ਸੰਸਥਾਪਕ ਐਕਸੀਅਨ ਸੇਵਾ ਸਿੰਘ ਘੁੰਮਣ ਦੀ ਬਰਸੀ ਕੱਲ੍ਹ

ਬਟਾਲਾ, 5 ਮਾਰਚ (ਕਾਹਲੋਂ)-ਪੇਂਡੂ ਇਲਾਕੇ ਦੇ ਗ਼ਰੀਬਾਂ ਅਤੇ ਧੀਆਂ ਦੀ ਪੜ੍ਹਾਈ ਲਈ ਚੰਗੀ ਸੋਚ ਰੱਖਣ ਵਾਲੇ ਪੜ੍ਹੇ-ਲਿਖੇ ਤੇ ਸੂਝਵਾਨ ਵਿਅਕਤੀ ਸੇਵਾ ਸਿੰਘ ਘੁੰਮਣ ਐਕਸੀਅਨ, ਜਿਨ੍ਹਾਂ ਨੇ ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਦੀ ਸਥਾਪਨਾ ਕੀਤੀ, ਉਨ੍ਹਾਂ ਦੀ ਬਰਸੀ ...

ਪੂਰੀ ਖ਼ਬਰ »

ਸੀ.ਈ.ਓ. ਡਾ. ਰਾਜੂ ਵਲੋਂ ਵੋਟਰ ਸੂਚੀ 'ਚੋਂ 'ਹਰੀਜਨ' ਵਰਗੇ ਸ਼ਬਦ ਹਟਾਉਣ ਦਾ ਅਹਿਮ ਫ਼ੈਸਲਾ

ਚੰਡੀਗੜ੍ਹ, 5 ਮਾਰਚ (ਅਜੀਤ ਬਿਊਰੋ)-ਫ਼ੋਟੋ ਵੋਟਰ ਸੂਚੀ 'ਚ 'ਹਰੀਜਨ' ਅਤੇ 'ਗਿਰੀਜਨ' ਵਰਗੇ ਗ਼ੈਰ-ਸੰਵਿਧਾਨਕ ਅਤੇ ਅਪਮਾਨਜਨਕ ਸ਼ਬਦ ਵਰਤੇ ਜਾਣ ਸਬੰਧੀ ਵੋਟਰ ਤੋਂ ਮਿਲੀ ਸ਼ਿਕਾਇਤ 'ਤੇ ਗੰਭੀਰ ਨੋਟਿਸ ਲੈਂਦਿਆਂ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ...

ਪੂਰੀ ਖ਼ਬਰ »

ਵਿਧਾਨ ਸਭਾ 'ਚ ਉੱਠਿਆ ਪੈਨਸ਼ਨ ਸਕੀਮਾਂ ਤਹਿਤ ਮਿਲਦੀ ਰਾਸ਼ੀ 'ਚ ਵਾਧਾ ਕਰਨ ਦਾ ਮਾਮਲਾ

ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)-ਅੱਜ ਵਿਧਾਨ ਸਭਾ 'ਚ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਲੋਂ ਪੁੱਛੇ ਸਵਾਲ ਦੇ ਜਵਾਬ 'ਚ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਯੋਗ ਲੜਕੇ ਲੜਕੀਆਂ ਨੂੰ ਹੁਣ ਤੱਕ 1,74,453 ...

ਪੂਰੀ ਖ਼ਬਰ »

ਰੋਪੜ ਥਰਮਲ ਦੇ ਦੋ ਯੂਨਿਟਾਂ ਦੀ ਵੀ ਬੋਲੀ ਦੀ ਤਿਆਰੀ-ਚੱਢਾ

ਘਨੌਲੀ, 5 ਮਾਰਚ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸੁਪਰ ਪਾਵਰ ਥਰਮਲ ਪਲਾਂਟ ਘਨੌਲੀ ਰੋਪੜ ਵੀ ਹੁਣ ਤੋੜ ਕੇ ਬਠਿੰਡਾ ਥਰਮਲ ਵਾਲੇ ਰਾਹ 'ਤੇ ਸਰਕਾਰ ਵਲੋਂ ਤੋਰ ਦਿੱਤਾ ਗਿਆ ਹੈ | ਇਸ ਥਰਮਲ ਦੇ 6 ਯੂਨਿਟਾਂ 'ਚੋਂ ਦੋ ਨੂੰ 'ਸੇਵਾਮੁਕਤ' ਘੋਸ਼ਿਤ ਕਰਕੇ ਡਿਸਮੈਂਟਲ ...

ਪੂਰੀ ਖ਼ਬਰ »

ਅਰਧ ਸੈਨਿਕ ਬਲਾਂ ਦੀ ਭਰਤੀ ਪ੍ਰੀਖਿਆ 'ਚ ਗੜਬੜੀ ਦੇ ਮਾਮਲੇ 'ਚ ਦੋ ਨੂੰ 3-3 ਸਾਲ ਕੈਦ

ਚੰਡੀਗੜ੍ਹ, 5 ਮਾਰਚ (ਰਣਜੀਤ ਸਿੰਘ)-ਅਰਧ ਸੈਨਿਕ ਬਲਾਂ ਦੀ ਭਰਤੀ ਦੇ ਪੇਪਰ 'ਚ ਹੋਈ ਗੜਬੜੀ ਦੇ ਦਸ ਸਾਲ ਪੁਰਾਣੇ ਮਾਮਲੇ 'ਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਐਸ.ਐਸ.ਸੀ. ਦੇ ਸਾਬਕਾ ਡਿਪਟੀ ਖੇਤਰੀ ਡਾਇਰੈਕਟਰ ਨਵੀਨ ਸਹਿਗਲ ਅਤੇ ਉਸ ਦੇ ਸਾਥੀ ਸਤੀਸ਼ ਅਹਲਾਵਤ ਨੂੰ 3-3 ਸਾਲ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ 'ਪੰਜਾਬ ਮੰਗਦਾ ਹਿਸਾਬ' ਮੁਹਿੰਮ ਤਹਿਤ ਹਲਕਾ ਪੱਧਰੀ ਧਰਨੇ 8 ਨੂੰ

ਚੰਡੀਗੜ੍ਹ, 5 ਮਾਰਚ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਉਹ 8 ਮਾਰਚ ਨੂੰ ਵਿਧਾਨ ਸਭਾ 'ਚ ਸੂਬੇ ਦਾ ਬਜਟ ਪੇਸ਼ ਹੋਣ ਵਾਲੇ ਦਿਨ ਸੂਬੇ ਦੇ ਸਾਰੇ ਹਲਕਿਆਂ 'ਚ ਧਰਨੇ ਦੇਵੇਗਾ ਤੇ ਕਾਂਗਰਸ ਸਰਕਾਰ ਵਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ...

ਪੂਰੀ ਖ਼ਬਰ »

ਜਬਰ ਜਨਾਹ ਉਪਰੰਤ ਹੱਤਿਆ ਕਰਨ ਵਾਲਾ ਅਖੌਤੀ ਬਾਬਾ ਗਿ੍ਫ਼ਤਾਰ

ਲੁਧਿਆਣਾ, 5 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੜਕੀ ਨਾਲ ਜਬਰ ਜਨਾਹ ਕਰਨ ਉਪਰੰਤ ਹੱਤਿਆ ਕਰਨ ਵਾਲੇ ਅਖੌਤੀ ਬਾਬੇ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਏ.ਡੀ.ਸੀ.ਪੀ. ਸਮੀਰ ਵਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਏ.ਸੀ.ਪੀ. ਜਤਿੰਦਰ ਚੋਪੜਾ ਦੀ ...

ਪੂਰੀ ਖ਼ਬਰ »

ਟੈਕਸੀ ਆਪ੍ਰੇਟਰਾਂ ਵਲੋਂ ਕੇਂਦਰ ਤੇ ਰਾਜ ਸਰਕਾਰ ਦੀਆਂ ਮਾਰੂ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ

ਲੁਧਿਆਣਾ, 5 ਮਾਰਚ (ਪੁਨੀਤ ਬਾਵਾ)-ਸਥਾਨਕ ਜਗਰਾਉਂ ਪੁਲ 'ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਬੁੱਤ ਨੇੜੇ ਸੰਯੁਕਤ ਸੰਘਰਸ਼ ਕਮੇਟੀ ਦੀ ਅਗਵਾਈ 'ਚ ਟੈਕਸੀ ਆਪ੍ਰੇਟਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ 'ਚ ਪ੍ਰਦਰਸ਼ਨਕਾਰੀਆਂ ਨੇ ਸੰਯੁਕਤ ਸੰਘਰਸ਼ ...

ਪੂਰੀ ਖ਼ਬਰ »

ਕਿਸਾਨ ਆਗੂ ਮਾ: ਦਾਤਾਰ ਸਿੰਘ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਅੰਮਿ੍ਤਸਰ, 5 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਅਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਮਾ: ਦਾਤਾਰ ਸਿੰਘ ਇਕ ਵਗਦਾ ਦਰਿਆ ਸਨ, ਜੋ ਹਮੇਸ਼ਾ ਹੀ ਦਿੱਲੀ ਸਰਹੱਦ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਮੋਰਚੇ ...

ਪੂਰੀ ਖ਼ਬਰ »

ਕੈਪਟਨ ਨੇ ਸੂਬੇ ਵਲੋਂ ਕੋਵੈਕਸੀਨ ਨੂੰ ਰੱਦ ਕਰਨ ਬਾਰੇ ਭਾਜਪਾ ਦੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਸਿਆਸੀ ਦੂਸ਼ਣਬਾਜ਼ੀ ਦੱਸਿਆ

ਐੱਸ.ਏ.ਐੱਸ. ਨਗਰ, 5 ਮਾਰਚ (ਕੇ.ਐੱਸ. ਰਾਣਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਸ਼ਾਸਨ ਵਾਲੇ ਸੂਬਿਆਂ ਵਲੋਂ ਕੋਵੈਕਸਿਨ ਨੂੰ ਰੱਦ ਕਰਨ ਸਬੰਧੀ ਭਾਰਤੀ ਜਨਤਾ ਪਾਰਟੀ ਵਲੋਂ ਲਗਾਏ ਦੋਸ਼ਾਂ ਨੂੰ ਮੁੱਢੋਂ ਖਾਰਜ ਕਰਦਿਆਂ ਇਸ ਨੂੰ ਸੱਤਾਧਾਰੀ ਪਾਰਟੀ ...

ਪੂਰੀ ਖ਼ਬਰ »

ਕੌਮਾਂਤਰੀ ਸਰਹੱਦ ਤੋਂ 10 ਕਰੋੜ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

ਫ਼ਿਰੋਜ਼ਪੁਰ, 5 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਪੁਲਿਸ ਨੇ ਹਿੰਦ-ਪਾਕਿ ਸਰਹੱਦ 'ਤੇ ਜ਼ੀਰੋ ਲਾਇਨ ਦੇ ਨੇੜਿਓ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ ਪਲਾਸਟਿਕ ਦੀ ਕੈਂਨੀ 'ਚ ਲੁਕਾ ਕੇ ਰੱਖੀ ਦੋ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ...

ਪੂਰੀ ਖ਼ਬਰ »

ਅੰਦੋਲਨ ਤੋਂ ਪਰਤੇ ਕਿਸਾਨ ਦੀ ਮੌਤ

ਕੋਟਕਪੂਰਾ, 5 ਮਾਰਚ (ਮੋਹਰ ਸਿੰਘ ਗਿੱਲ, ਮੇਘਰਾਜ)-ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਸ਼ਾਮਿਲ ਹੋਣ ਗਏ ਨੇੜਲੇ ਪਿੰਡ ਸਿਰਸੜੀ ਦੇ ਇਕ ਬਜ਼ੁਰਗ ਕਿਸਾਨ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਨਾਇਬ ਸਿੰਘ (75) ਪੁੱਤਰ ਜੁਗਰਾਜ ...

ਪੂਰੀ ਖ਼ਬਰ »

ਐੱਫ਼.ਸੀ.ਆਈ. ਵਲੋਂ ਫ਼ਸਲਾਂ ਦੀ ਅਦਾਇਗੀ ਦੇ ਨਵੇਂ ਫਰਮਾਨ ਤੋਂ ਆੜ੍ਹਤੀ ਤੇ ਕਿਸਾਨ ਪ੍ਰੇਸ਼ਾਨ

ਮੂਣਕ, 5 ਮਾਰਚ (ਕੇਵਲ ਸਿੰਗਲਾ)-ਕੇਂਦਰ ਵਲੋਂ ਐਮ.ਐਸ.ਪੀ. ਤਹਿਤ ਖ਼ਰੀਦ ਕੀਤੀਆਂ ਫ਼ਸਲਾਂ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ 'ਚ ਪਾਉਣ ਨੰੂ ਲੈ ਕੇ ਕਿਸਾਨਾਂ ਅਤੇ ਆੜ੍ਹਤੀਆਂ 'ਚ ਭੰਬਲਭੂਸੇ (ਉਲਝਣ) ਵਾਲੀ ਸਥਿਤੀ ਬਣੀ ਹੋਈ ਹੈ | ਐੱਫ਼.ਸੀ.ਆਈ. ਵਲੋਂ ਕਿਸਾਨਾਂ ਦੇ ...

ਪੂਰੀ ਖ਼ਬਰ »

ਔਰਤ ਦਿਵਸ ਨੂੰ ਸਮਰਪਿਤ ਦਿੱਲੀ ਕਿਸਾਨ ਮੋਰਚੇ 'ਚ ਔਰਤ ਦੀ ਭੂਮਿਕਾ ਬਾਰੇ ਢੁੱਡੀਕੇ 'ਚ ਕਾਨਫ਼ਰੰਸ

ਅਜੀਤਵਾਲ, 5 ਮਾਰਚ (ਸ਼ਮਸ਼ੇਰ ਸਿੰਘ ਗਾਲਿਬ/ਹਰਦੇਵ ਸਿੰਘ ਮਾਨ)-ਮਾਰਚ ਔਰਤ ਦਿਵਸ ਨੂੰ ਸਮਰਪਿਤ ਦਿੱਲੀ ਕਿਸਾਨ ਅੰਦੋਲਨ 'ਚ ਔਰਤ ਦੀ ਭੂਮਿਕਾ ਬਾਰੇ ਢੁੱਡੀਕੇ ਗ਼ਦਰੀ ਬਾਬਿਆਂ ਦੇ ਨਗਰ ਲਾਲਾ ਲਾਜਪਤ ਰਾਏ ਸਮਾਰਕ 'ਤੇ ਕਾਨਫ਼ਰੰਸ ਦਾ ਪ੍ਰਬੰਧ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਨੇ 10ਵੀਂ ਤੇ 12ਵੀਂ ਦੀਆਂ ਕੁਝ ਪ੍ਰੀਖਿਆਵਾਂ ਦੀ ਤਰੀਕ ਬਦਲੀ

ਨਵੀਂ ਦਿੱਲੀ, 5 ਮਾਰਚ (ਏਜੰਸੀ)-ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ.) ਨੇ ਕੁਝ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਬਦਲ ਦਿੱਤੀਆਂ ਹਨ | ਸੀ.ਬੀ.ਐਸ.ਈ. ਨੇ ਆਪਣੀ ਵੈੱਬਸਾਈਟ 'ਤੇ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਨਵੀਂ ਸਮਾਂ ਸਾਰਨੀ ਜਾਰੀ ...

ਪੂਰੀ ਖ਼ਬਰ »

ਮਮਤਾ ਨੰਦੀਗ੍ਰਾਮ ਤੋਂ ਲੜੇਗੀ ਚੋਣ

ਕੋਲਕਾਤਾ, 5 ਮਾਰਚ (ਰਣਜੀਤ ਸਿੰਘ ਲੁਧਿਆਣਵੀ)- ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਾਜਪਾ ਦੀ ਚੁਣੌਤੀ ਨੂੰ ਪ੍ਰਵਾਨ ਕਰਦਿਆਂ ਸਿਰਫ ਨੰਦੀਗ੍ਰਾਮ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ | ਉਨ੍ਹਾਂ ਆਪਣੀ ਭਵਾਨੀਪੁਰ ਵਾਲੀ ਸੀਟ ਸਭ ਤੋਂ ਭਰੋਸੇਯੋਗ ਬਿਜਲੀ ...

ਪੂਰੀ ਖ਼ਬਰ »

ਛੱਤੀਸਗੜ੍ਹ-ਆਈ.ਈ.ਡੀ. ਧਮਾਕੇ 'ਚ ਜਵਾਨ ਸ਼ਹੀਦ

ਨਵੀਂ ਦਿੱਲੀ, 5 ਮਾਰਚ (ਏਜੰਸੀ)-ਨਕਸਲੀ ਪ੍ਰਭਾਵਿਤ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ਵਿਚ ਇਕ ਆਈ.ਈ.ਡੀ. ਧਮਾਕੇ ਵਿਚ ਇਕ ਆਈ.ਟੀ.ਬੀ.ਪੀ. ਜਵਾਨ ਸ਼ਹੀਦ ਹੋ ਗਿਆ | ਜਾਣਕਾਰੀ ਅਨੁਸਾਰ ਸ਼ਹੀਦ ਹੋਏ ਜਵਾਨ ਦੀ ਪਹਿਚਾਣ ਰਾਮਤੇਰ ਮੰਗੇਸ਼ ਵਜੋਂ ਹੋਈ ਹੈ | ਇਹ ਘਟਨਾ ਸ਼ਾਮ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਨੂੰ ਤਬਲੀਗ ਜਾਂ ਮੀਡੀਆ ਸਰਗਰਮੀਆਂ 'ਚ ਹਿੱਸਾ ਲੈਣ ਲਈ ਵਿਸ਼ੇਸ਼ ਮਨਜ਼ੂਰੀ ਲੈਣੀ ਲਾਜ਼ਮੀ- ਸਰਕਾਰ

ਨਵੀਂ ਦਿੱਲੀ, 5 ਮਾਰਚ (ਏਜੰਸੀ)- ਪ੍ਰਵਾਸੀ ਭਾਰਤੀ ਨਾਗਰਿਕ ਕਾਰਡਧਾਰਕਾਂ (ਓ.ਸੀ.ਆਈ.) ਨੂੰ ਦੇਸ਼ 'ਚ ਕਿਸੇ ਵੀ ਮਿਸ਼ਨਰੀ, ਤਬਲੀਗ ਜਾਂ ਮੀਡੀਆ ਨਾਲ ਜੁੜੀਆਂ ਸਰਗਰਮੀਆਂ 'ਚ ਸ਼ਮੂਲੀਅਤ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ | ਹਾਲਾਂਕਿ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਭਾਰਤ ਦਾ ਅੰਦਰੂਨੀ ਮਾਮਲਾ- ਬਰਤਾਨੀਆ ਸਰਕਾਰ

ਨਵੀਂ ਦਿੱਲੀ, 5 ਮਾਰਚ (ਏਜੰਸੀ)- ਅਗਲੇ ਹਫਤੇ ਬਰਤਾਨੀਆ ਦੇ ਸੰਸਦ ਮੈਂਬਰਾਂ ਵਲੋਂ ਅੰਦੋਲਨਕਾਰੀ ਕਿਸਾਨਾਂ ਦੀ ਸੁਰੱਖਿਆ ਸਬੰਧੀ ਕੀਤੀ ਜਾ ਰਹੀ ਚਰਚਾ ਦੇ ਮੱਦੇਨਜ਼ਰ ਬਰਤਾਨੀਆ ਸਰਕਾਰ ਨੇ ਕਿਹਾ ਹੈ ਕਿ ਭਾਰਤ 'ਚ ਜੋ ਕੁਝ ਵੀ ਹੋ ਰਿਹਾ ਹੈ, ਉਸ ਦਾ ਅਸਰ ਬਰਤਾਨੀਆ 'ਚ ਵੀ ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਟੈਂਟ ਪੱਕੇ ਕਰਕੇ ਬਾਂਸ ਦੀ ਥਾਂ ਗਾਡਰ ਤੇ ਰਾਡ ਲਗਾਏ ਜਾ ਰਹੇ

ਨਵੀਂ ਦਿੱਲੀ, 5 ਮਾਰਚ (ਬਲਵਿੰਦਰ ਸਿੰਘ ਸੋਢੀ)-ਸਿੰਘੂ ਬਾਰਡਰ 'ਤੇ ਕਿਸਾਨਾਂ ਦਾ ਸੰਘਰਸ਼ ਪਿਛਲੇ ਸਮੇਂ ਤੋਂ ਚੱਲ ਰਿਹਾ ਹੈ ਅਤੇ ਕਿਸਾਨਾਂ ਦੇ ਜੋਸ਼ ਵਿਚ ਕਿਸੇ ਵੀ ਕਿਸਮ ਦਾ ਕੋਈ ਫ਼ਰਕ ਨਹੀਂ ਆਇਆ | ਫ਼ਸਲ ਪ੍ਰਤੀ ਕਿਸਾਨ ਵਾਰੋ-ਵਾਰੀ ਆਪੋ-ਆਪਣੇ ਪਿੰਡ ਜਾ ਰਹੇ ਹਨ ਅਤੇ ...

ਪੂਰੀ ਖ਼ਬਰ »

ਰਿਹਾਈ ਦੇ ਨਿਰਦੇਸ਼ ਦੇ ਬਾਵਜੂਦ ਹੁਰੀਅਤ ਚੇਅਰਮੈਨ ਨੂੰ ਨਹੀ ਮਿਲੀ ਰਾਹਤ

ਸ੍ਰੀਨਗਰ, 5 ਮਾਰਚ (ਮਨਜੀਤ ਸਿੰਘ)-ਹੁਰੀਅਤ ਕਾਨਫਰੰਸ (ਮ) ਦੇ ਚੇਅਰਮੈਨ ਮੀਰਵਾਈਜ਼ ਮੌਲਵੀ ਓਮਰ ਫਰੂਕ ਨੂੰ 20 ਮਹੀਨੇ ਬਾਅਦ ਰਿਹਾਈ ਦੇ ਨਿਰਦੇਸ਼ ਦੇ ਬਾਵਜੂਦ ਰਾਹਤ ਨਹੀਂ ਮਿਲੀ | ਹੁਰੀਅਤ ਦੇ ਬੁਲਾਰੇ ਅਨੁਸਾਰ ਮੀਰਵਾਈਜ਼ ਨੂੰ ਬੀਤੇ ਦੇਰ ਰਾਤ ਪੁਲਿਸ ਦੇ ਇਕ ਉਚ ...

ਪੂਰੀ ਖ਼ਬਰ »

ਓ.ਟੀ.ਟੀ. ਸਬੰਧੀ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਚ ਕੋਈ ਦਮ ਨਹੀਂ- ਸੁਪਰੀਮ ਕੋਰਟ

ਨਵੀਂ ਦਿੱਲੀ, 5 ਮਾਰਚ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਓ.ਟੀ.ਟੀ. ਪਲੇਟਫਾਰਮ ਨੂੰ ਕਾਬੂ ਕਰਨ ਲਈ ਸਰਕਾਰ ਵਲੋਂ ਬਣਾਈਆਂ ਸੇਧਾਂ 'ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਇਨ੍ਹਾਂ 'ਚ ਮੁਕੱਦਮਾ ਚਲਾਉਣ ਦੀ ਕੋਈ ਵਿਵਸਥਾ ਨਾ ਹੋਣ ਕਾਰਨ ਕੋਈ ਤਾਕਤ ਨਹੀਂ ਹੈ | ਇਸ ਦੇ ...

ਪੂਰੀ ਖ਼ਬਰ »

ਐਸ.ਐਫ.ਡੀ.ਆਰ. ਤਕਨੀਕ ਦੀ ਉਡਾਣ ਦਾ ਸਫਲ ਪ੍ਰੀਖਣ

ਬਾਲਾਸੋਰ (ਓਡੀਸ਼ਾ), 5 ਮਾਰਚ (ਏਜੰਸੀ)- ਰੱਖਿਆ ਖੋਜ ਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਨੇ ਸਾਲਿਡ ਫਿਊਲ ਡਕਟਡ ਰੈਮਜੈਟ (ਐਸ.ਐਫ.ਡੀ.ਆਰ.) ਤਕਨੀਕ ਦੀ ਉਡਾਣ ਦਾ ਸਫਲ ਪ੍ਰੀਖਣ ਕੀਤਾ ਹੈ | ਇਸ ਸਬੰਧੀ ਸੂਤਰਾਂ ਨੇ ਦੱਸਿਆ ਕਿ ਇਹ ਪ੍ਰੀਖਣ ਚੰਦੀਪੁਰ 'ਚ ਟੈਸਟ ਰੇਂਜ ਪਲੈਟਫਾਰਮ 'ਤੇ ...

ਪੂਰੀ ਖ਼ਬਰ »

ਆਸ ਹੈ ਚੀਨ ਬਾਕੀ ਖੇਤਰਾਂ ਸਬੰਧੀ ਮੁੱਦੇ ਵੀ ਸੁਲਝਾਏਗਾ- ਭਾਰਤ

ਨਵੀਂ ਦਿੱਲੀ, 5 ਮਾਰਚ (ਏਜੰਸੀ)- ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਸਤਵ ਨੇ ਭਾਰਤ ਤੇ ਚੀਨ ਵਲੋਂ ਪੈਂਗੋਂਗ ਡੀਲ ਦੇ ਉੱਤਰੀ 'ਤੇ ਦੱਖਣੀ ਕਿਨਾਰਿਆਂ ਤੋਂ ਫੌਜਾਂ ਤੇ ਹਥਿਆਰਾਂ ਨੂੰ ਪਿੱਛੇ ਹਟਾਉਣ 'ਤੇ ਹੋਈ ਸਹਿਮਤੀ ਨੂੰ ਮਹੱਤਵਪੂਰਨ ਕਦਮ ਕਰਾਰ ਦਿੰਦਿਆਂ ...

ਪੂਰੀ ਖ਼ਬਰ »

ਕਾਂਗਰਸ ਦੇ ਅਵਿਸ਼ਵਾਸ ਪ੍ਰਸਤਾਵ 'ਤੇ ਵਿਧਾਨ ਸਭਾ 'ਚ 10 ਨੂੰ ਹੋਵੇਗੀ ਬਹਿਸ- ਹੁੱਡਾ

ਚੰਡੀਗੜ੍ਹ, 5 ਮਾਰਚ (ਰਾਮ ਸਿੰਘ ਬਰਾੜ)-ਬਜਟ ਇਜਲਾਸ ਦੇ ਪਹਿਲੇ ਦਿਨ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਵਿਚ ਕਾਂਗਰਸ ਵਿਧਾਇਕ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਪੈਦਲ ਵਿਧਾਨ ਸਭਾ ਪੁੱਜੇ | ਸਾਰੇ ਵਿਧਾਇਕਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX