ਮੋਗਾ, 5 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ ਵਲੋਂ ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਖੁਰਕੀ ਵਸਤਾਂ ਦੀਆਂ ਕੀਮਤਾਂ ਦੇ ਮੁੱਦੇ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਪ੍ਰਦਰਸ਼ਨ ਦੀ ਅਗਵਾਈ ਪਾਰਟੀ ਦੇ ਮੋਗਾ-1 ਦੇ ਬਲਾਕ ਸਕੱਤਰ ਕਾਮਰੇਡ ਸਬਰਾਜ ਸਿੰਘ ਢੁੱਡੀਕੇ ਅਤੇ ਮੋਗਾ-2 ਦੇ ਸਕੱਤਰ ਕਾਮਰੇਡ ਸ਼ੇਰ ਸਿੰਘ ਦੌਲਤਪੁਰਾ, ਕਾਮਰੇਡ ਜਗਦੀਸ਼ ਸਿੰਘ ਮੈਂਬਰ ਸੂਬਾ ਕੌਂਸਲ ਨੇ ਕੀਤੀ¢ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਸਕੱਤਰ ਕੁਲਦੀਪ ਸਿੰਘ ਭੋਲਾ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰਾਂ ਨੇ ਭਰਮਾਊ ਚੋਣ ਵਾਅਦਿਆਂ ਰਾਹੀਂ ਆਮ ਲੋਕਾਂ ਤੋਂ ਵੋਟਾਂ ਬਟੋਰ ਕੇ ਹੁਣ ਮੂੰਹ ਅਡਾਨੀਆਂ-ਅੰਬਾਨੀਆਂ ਵੱਲ ਕਰ ਲਿਆ ਹੈ¢ ਕੋਰੋਨਾ ਦੌਰ ਦੌਰਾਨ ਕਮਜ਼ੋਰ ਹੋਈ ਅਰਥ ਵਿਵਸਥਾ ਦੌਰਾਨ ਤੇਲ 'ਤੇ ਲਾਏ ਟੈਕਸਾਂ ਨੂੰ ਵੀ ਘੱਟ ਨਹੀਂ ਕੀਤਾ ਗਿਆ¢ ਕੌਮਾਂਤਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਘਟਣ ਮੌਕੇ ਤੇਲ ਦੀਆਂ ਕੀਮਤਾਂ ਘਟਾਈਆਂ ਨਹੀਂ ਜਾਂਦੀਆਂ¢ ਇਕ ਪਾਸੇ ਜੀ. ਐਸ. ਟੀ. ਦੇ ਨਾਂਅ 'ਤੇ ਸਾਰੇ ਦੇਸ਼ ਅੰਦਰ ਇਕੋ ਟੈਕਸ ਲਾਉਣ ਦੀ ਗੱਲ ਕੀਤੀ ਜਾ ਰਹੀ ਹੈ¢ ਜਿਸ ਮੁਤਾਬਿਕ 28 ਪ੍ਰਤੀਸ਼ਤ ਤੋਂ ਵਧੇਰੇ ਟੈਕਸ ਨਹੀਂ ਲਾਇਆ ਜਾ ਸਕਦਾ ਪਰ ਕੇਂਦਰ ਸਰਕਾਰ ਖ਼ੁਦ ਦੇ ਬਣਾਏ ਨਿਯਮਾਂ ਨੂੰ ਵੀ ਛਿੱਕੇ ਟੰਗ ਕੇ ਤੇਲ ਉੱਪਰ 258 ਪ੍ਰਤੀਸ਼ਤ ਤੱਕ ਟੈਕਸ ਲਾਈ ਬੈਠੀ ਹੈ ਅਤੇ ਆਏ ਦਿਨ ਵਾਧਾ ਜਾਰੀ ਹੈ | ਪਿਛਲੇ ਤਿੰਨ ਮਹੀਨਿਆਂ ਦੌਰਾਨ ਹੀ ਰਸੋਈ ਗੈਸ ਦੀ ਕੀਮਤ 225 ਰੁਪਏ ਵਧਾ ਦਿੱਤੀ ਗਈ ਹੈ ਅਤੇ ਗੈਸ ਸਿਲੰਡਰ ਤੋਂ ਚੁੱਪ ਚੁਪੀਤੇ ਹੀ ਸਬਸਿਡੀ ਖ਼ਤਮ ਕਰ ਦਿੱਤੀ ਗਈ ਹੈ¢ ਸ਼ੇਰ ਸਿੰਘ ਅਤੇ ਸਬਰਾਜ ਸਿੰਘ ਨੇ ਕਿਹਾ ਕਿ ਖਾਣ ਵਾਲੇ ਤੇਲਾਂ ਘਿਉ ਅਤੇ ਹੋਰ ਖੁਰਕੀ ਵਸਤਾਂ ਦੀਆਂ ਕੀਮਤਾਂ ਵਿਚ ਵੀ ਅੰਤਾਂ ਦਾ ਵਾਧਾ ਕਰ ਦਿੱਤਾ ਗਿਆ ਹੈ¢ ਜਿਸ ਕਾਰਨ ਗਰੀਬ ਵਰਗ ਹੀ ਨਹੀਂ ਹੇਠਲਾ ਮੱਧਵਰਗ ਵੀ ਪੇਟ ਭਰ ਕੇ ਰੋਟੀ ਖਾਣ ਤੋਂ ਆਤੁਰ ਹੋ ਗਿਆ ਹੈ¢ ਜਗਦੀਸ਼ ਸਿੰਘ ਚਾਹਲ ਨੇ ਕਿਹਾ ਕਿ ਇਹ ਲੋਕ ਵਿਰੋਧੀ ਸਰਕਾਰਾਂ ਕਾਲੇ ਕਾਨੂੰਨ ਬਣਾ ਕੇ ਲੋਕਾਂ ਤੋਂ ਕਮਾਈ ਦੇ ਸਾਧਨ ਸਰਕਾਰੀ, ਅਰਧ ਸਰਕਾਰੀ ਨੌਕਰੀਆਂ ਤੇ ਜ਼ਮੀਨਾਂ ਖੋਹ ਰਹੀਆਂ ਹਨ ਅਤੇ ਲੇਬਰ ਕਾਨੰੂਨਾਂ ਵਿਚ ਮਜ਼ਦੂਰ ਵਿਰੋਧੀ ਸੋਧਾਂ ਕਰਕੇ 12-12 ਘੰਟੇ ਕੰਮ ਲੈਣ, ਤਨਖ਼ਾਹਾਂ 'ਤੇ ਕੱਟ ਅਤੇ ਪੈਨਸ਼ਨਾਂ ਬੰਦ ਕਰਨ ਅਤੇ ਅਡਾਨੀ- ਅੰਬਾਨੀ ਦੇ ਘਰ ਭਰਨ ਦੀਆਂ ਸਾਜ਼ਿਸ਼ਾਂ ਰਚ ਰਹੀਆਂ ਹਨ¢ ਇਸ ਮੌਕੇ ਸਰਬ ਭਾਰਤ ਨੌਜਵਾਨ ਸਭਾ ਦੇ ਆਗੂ ਜਗਵਿੰਦਰ ਸਿੰਘ ਕਾਕਾ, ਮਲਕੀਤ ਸਿੰਘ ਚੜਿੱਕ, ਜਸਪਾਲ ਸਿੰਘ ਘਾਰੂ, ਵੀਰ ਸਿੰਘ ਬਹੋਨਾ, ਮੁਖਤਿਆਰ ਸਿੰਘ ਮੋਗਾ, ਮੰਗਤ ਸਿੰਘ ਬੁੱਟਰ, ਬੀਬੀ ਸੁਖਵਿੰਦਰ ਕੌਰ ਰਾਮੰੂਵਾਲਾ, ਗੁਲਵੰਤ ਸਿੰਘ ਸੱਦੇ ਵਾਲਾ, ਇੰਦਰਜੀਤ ਸਿੰਘ ਭਿੰਡਰ, ਜਬਰਜੰਗ ਸਿੰਘ ਮਹੇਸ਼ਰੀ ਆਦਿ ਹਾਜ਼ਰ ਸਨ¢
ਬਾਘਾ ਪੁਰਾਣਾ, 5 ਮਾਰਚ (ਬਲਰਾਜ ਸਿੰਗਲਾ)-ਸਥਾਨਕ ਸਿਵਲ ਹਸਪਤਾਲ ਵਿਖੇ ਐਸ. ਐਮ. ਓ. ਸੰਜੇ ਪਵਾਰ ਅਤੇ ਇੰਚਾਰਜ ਉਪਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤੀਜੇ ਗੇੜ ਤਹਿਤ ਕੋਰੋਨਾ ਵੈਕਸੀਨ ਦਾ ਟੀਕਾਕਰਨ ਜਾਰੀ ਹੈ, ਜਿਸ ਦੇ ਤਹਿਤ ਅੱਜ ...
ਬਾਘਾ ਪੁਰਾਣਾ, 5 ਮਾਰਚ (ਬਲਰਾਜ ਸਿੰਗਲਾ)-ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਅੱਜ ਭਾਰਤੀ ਕਮਿਊਨਿਸਟ ਪਾਰਟੀ ਬਲਾਕ ਬਾਘਾ ਪੁਰਾਣਾ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਵਾਂਦਰ ਦੀ ਅਗਵਾਈ ਹੇਠ ਸਥਾਨਕ ਨਹਿਰੂ ਮੰਡੀ ਵਿਖੇ ਆਗੂਆਂ, ਵਰਕਰਾਂ ਤੇ ...
ਬਾਘਾ ਪੁਰਾਣਾ, 5 ਮਾਰਚ (ਬਲਰਾਜ ਸਿੰਗਲਾ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਿਆਂਦੇ ਖੇਤੀ ਸਬੰਧੀ ਤਿੰਨ ਨਵੇਂ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਟੋਲ-ਪਲਾਜ਼ਾ ਚੰਦ ਪੁਰਾਣਾ ਵਿਖੇ ਲਗਾਇਆ ਧਰਨਾ 155ਵੇਂ ਦਿਨ ਵਿਚ ਸ਼ਾਮਿਲ ...
ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਹਰਮਹਿੰਦਰ ਪਾਲ)-ਸਥਾਨਕ ਥਾਣਾ ਸਿਟੀ ਦੀ ਪੁਲਿਸ ਨੇ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਹਿਰਾਸਤ 'ਚ ਲਿਆ ਹੈ | ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਹਰਮੀਤ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ਦਿੱਤੀ ...
ਮੋਗਾ, 5 ਮਾਰਚ (ਗੁਰਤੇਜ ਸਿੰਘ)-ਜ਼ਿਲ੍ਹੇ ਦੇ ਪਿੰਡ ਮੀਨੀਆਂ ਨਿਵਾਸੀ ਨੌਜਵਾਨ ਦਾ ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਸਿਰ 'ਚ ਸੱਟਾਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪੁਲਿਸ ਵਲੋਂ ਇਸ ਸਬੰਧੀਮਾਮਲਾ ਦਰਜ ਕਰ ਲਿਆ ਗਿਆ ਹੈ | ਥਾਣਾ ਬੱਧਨੀ ...
ਮੋਗਾ, 5 ਮਾਰਚ (ਗੁਰਤੇਜ ਸਿੰਘ)-ਜ਼ਿਲ੍ਹੇ ਦੇ ਪਿੰਡ ਰਣੀਆਂ 'ਚ ਘਰੇਲੂ ਵਿਵਾਦ ਦੇ ਚੱਲਦਿਆਂ ਨੌਜਵਾਨ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ 'ਚ ਪੁਲਿਸ ਵਲੋਂ ਛੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਚਾਰ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਬੱਧਨੀ ਕਲਾਂ ਦੇ ...
ਮੋਗਾ, 5 ਮਾਰਚ (ਗੁਰਤੇਜ ਸਿੰਘ)-ਥਾਣਾ ਧਰਮਕੋਟ ਅਧੀਨ ਆਉਂਦੇ ਪਿੰਡ ਕਾਂਵਾਂ ਦੇ ਆਂਗਣਵਾੜੀ ਸੈਂਟਰ 'ਚੋਂ ਸਾਢੇ ਤਿੰਨ ਸਾਲ ਦੀ ਬੱਚੀ ਨੂੰ ਅਗਵਾ ਕਰਕੇ ਲੈ ਜਾਣ ਦੇ ਦੋਸ਼ 'ਚ ਪੁਲਿਸ ਵਲੋਂ ਚਾਰ ਜਾਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਧਰਮਕੋਟ ਦੇ ਥਾਣੇਦਾਰ ...
ਮੋਗਾ, 5 ਮਾਰਚ (ਗੁਰਤੇਜ ਸਿੰਘ)-ਥਾਣਾ ਕੋਟ ਈਸੇ ਖਾਂ ਦੀ ਪੁਲਿਸ ਵਲੋਂ ਪਿੰਡ ਦੌਲੇਵਾਲਾ ਨੇੜੇ ਗਸ਼ਤ ਦੌਰਾਨ ਇਕ ਔਰਤ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਅਤੇ ...
ਬਾਘਾ ਪੁਰਾਣਾ, 5 ਮਾਰਚ (ਸਿੰਗਲਾ)-ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਪੀ.ਐਚ.ਸੀ. ਠੱਠੀ ਭਾਈ ਦੀ ਮੀਟਿੰਗ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਜੇ ਪਵਾਰ ਨਾਲ ਪੀ.ਐਚ.ਸੀ. ਦਫ਼ਤਰ ਰਾਜੇਆਣਾ ਵਿਖੇ ਹੋਈ | ਇਸ ਦੌਰਾਨ ਕਮੇਟੀ ਮੈਂਬਰਾਂ ਵਲੋਂ ਡਾ. ਪਵਾਰ ਨੂੰ ਮੁਲਾਜ਼ਮਾਂ ਦੀਆਂ ...
ਅਜੀਤਵਾਲ/ਨਿਹਾਲ ਸਿੰਘ ਵਾਲਾ, 3 ਮਾਰਚ (ਹਰਦੇਵ ਸਿੰਘ ਮਾਨ, ਸੁਖਦੇਵ ਸਿੰਘ ਖ਼ਾਲਸਾ)-ਸੀਨੀਅਰ ਅਕਾਲੀ ਆਗੂ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਸੁਖਮੰਦਰ ਸਿੰਘ ਮੱਦੋਕੇ ਅਤੇ ਬਲਦੇਵ ਸਿੰਘ ਦੇ ਸਤਿਕਾਰਯੋਗ ਮਾਤਾ ਗੁਰਨਾਮ ਕੌਰ ਮੱਦੋਕੇ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ...
ਮੋਗਾ, 5 ਮਾਰਚ (ਜਸਪਾਲ ਸਿੰਘ ਬੱਬੀ)- ਜਸਕਰਨ ਸਿੰਘ ਰੋਮਾਣਾ ਨੇ ਅੱਜ ਇੱਥੇ ਬਤੌਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਲਾਕ ਮੋਗਾ-2 ਵਜੋਂ ਚਾਰਜ ਸੰਭਾਲਿਆ | ਉਨ੍ਹਾਂ ਸਾਰੇ ਬਲਾਕ ਦੇ ਅਧਿਆਪਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਕਿਸੇ ਵੀ ਅਧਿਆਪਕ ਦਾ ਕੋਈ ਵੀ ਕੰਮ ਪੈਂਡਿੰਗ ...
ਨਿਹਾਲ ਸਿੰਘ ਵਾਲਾ, 5 ਮਾਰਚ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਜਿੱਥੇ ਇਕ ਪਾਸੇ ਪੂਰੀ ਦੁਨੀਆ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਲੜ ਰਹੀ ਹੈ ਉੱਥੇ ਪੰਜਾਬ ਤੇ ਦੇਸ਼ ਦੀ ਸਰਕਾਰ ਨੇ ਆਮ ਲੋਕਾਂ ਦੀਆਂ ...
ਕੋਟ ਈਸੇ ਖਾਂ, 5 ਮਾਰਚ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਉੱਘੇ ਪਿੰਡਾਂ ਬੱਗੀ ਪਤਨੀ, ਬੇਰੀ ਵਾਲਾ, ਬੂਲੇ ਅਤੇ ਬਸਤੀ ਬੂਲੇ ਸਬੰਧਿਤ ਗੁਰਦੁਆਰਾ ਬਾਬਾ ਤਾਰਾ ਸਿੰਘ ਜੀ ਸ਼ਹੀਦ ਵਿਖੇ ਗੁਰਦੁਆਰਾ ਕਮੇਟੀ ਵਲੋਂ ਸਮੂਹ ਇਲਾਕਾਈ ਸੰਗਤਾਂ ਦੇ ਸਹਿਯੋਗ ਨਾਲ ਬਾਬਾ ...
ਕਿਸ਼ਨਪੁਰਾ ਕਲਾਂ, 5 ਮਾਰਚ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਧੀਕ ਮੁੱਖ ਸਕੱਤਰ ਵੀ. ਕੇ. ਜੰਜੂਆ ਅਤੇ ਡਾਇਰੈਕਟਰ ਪਸ਼ੂ ਪਾਲਣ ...
ਮੋਗਾ, 5 ਮਾਰਚ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ. ਟੀ. ਰੋਡ 'ਤੇ ਜੀ. ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਵਲੋਂ ਇਸ਼ਾ ਜੁਨੇਜਾ ਪੁੱਤਰੀ ਪ੍ਰੇਮ ਲਾਲ ਨਿਵਾਸੀ ਕੋਟ ਈਸੇ ਖਾਂ (ਮੋਗਾ) ...
ਨਿਹਾਲ ਸਿੰਘ ਵਾਲਾ, 5 ਮਾਰਚ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਡੀ.ਐਸ.ਪੀ. ਪਰਸ਼ਨ ਸਿੰਘ ਵਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਪ੍ਰੀਤ ...
ਮੋਗਾ, 5 ਮਾਰਚ (ਗੁਰਤੇਜ ਸਿੰਘ)- ਸਿਹਤ ਵਿਭਾਗ ਮੋਗਾ ਦੇ ਅਧਿਕਾਰੀਆਂ ਨੇ 20 ਹੋਰ ਜਾਣਿਆਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ਕੀਤੀ ਹੈ, ਇਸ ਸਬੰਧੀ ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਅੱਜ 20 ਮਾਮਲੇ ਆਉਣ ਦੇ ਨਾਲ ...
ਮੋਗਾ, 5 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ, ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਝੰਡੇ ਹੇਠ ਡੀ. ਸੀ. ਦਫ਼ਤਰ ਮੋਗਾ ਦੇ ਬਾਹਰ ਅੱਜ ਚੌਥੇ ਦਿਨ ਸਮੂਹਿਕ ਭੁੱਖ ਹੜਤਾਲ ਵਿਚ ਵੱਡੀ ਗਿਣਤੀ ਵਿਚ ਮੁਲਾਜ਼ਮ ਅਤੇ ਪੈਨਸ਼ਨਰਜ਼ ਸ਼ਾਮਿਲ ਹੋਏ | ...
ਮੋਗਾ, 5 ਮਾਰਚ (ਸੁਰਿੰਦਰਪਾਲ ਸਿੰਘ)-ਇੱਥੇ ਜੀ. ਟੀ. ਰੋਡ 'ਤੇ ਜੀ. ਕੇ. ਪਲਾਜ਼ਾ ਬਿਲਡਿੰਗ ਵਿਚ ਸਥਿਤ ਜੂਰੀ ਇੰਟਰਨੈਸ਼ਨਲ ਬਿਊਟੀ ਅਕੈਡਮੀ ਤੇ ਸੈਲੂਨ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਸੰਸਥਾ ਵਿਚ ਵਿਦਿਆਰਥਣ ਰੇਖਾ ਰਾਣੀ ਪਤਨੀ ਰਮਨ ਸ਼ਰਮਾ ਨਿਵਾਸੀ ...
ਬਾਘਾ ਪੁਰਾਣਾ, 5 ਮਾਰਚ (ਬਲਰਾਜ ਸਿੰਗਲਾ)-ਅੱਜ ਪਿੰਡ ਰਾਜੇਆਣਾ ਵਿਖੇ ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ, ਨੌਜਵਾਨ ਭਾਰਤ ਸਭਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਨੌਜਵਾਨਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚੇ ਨੂੰ ਮਜ਼ਬੂਤ ਕਰਨ ਲਈ ...
ਸਮਾਧ ਭਾਈ, 5 ਮਾਰਚ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਸੈਦੋਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸਾਹਵਾਲੀ ) 'ਚ ਸਕੂਲ ਸਟਾਫ਼ ਵਲੋਂ ਐਥਲੈਟਿਕਸ ਮੀਟ ਕਰਵਾਈ ਗਈ ਜਿਸ 'ਚ ਵੱਖ-ਵੱਖ ਖੇਡਾਂ 'ਚ ਵਿਦਿਆਰਥੀਆਂ ਨੇ ਭਾਗ ਲੈਂਦੇ ਹੋਏ ਚੰਗਾ ਪ੍ਰਦਰਸ਼ਨ ਕੀਤਾ | ਇਸ ਮੌਕੇ ...
ਕੋਟ ਈਸੇ ਖਾਂ, 5 ਮਾਰਚ (ਯਸ਼ਪਾਲ ਗੁਲਾਟੀ)-ਬੈਂਸ ਪਰਿਵਾਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਰਜਿੰਦਰ ਸਿੰਘ ਬੈਂਸ, ਹਰਜਿੰਦਰ ਸਿੰਘ ਬੈਂਸ, ਦਵਿੰਦਰ ਸਿੰਘ ਬੈਂਸ, ਰਵਿੰਦਰ ਸਿੰਘ ਬੈਂਸ ਦਾ ਪਿਤਾ, ਰਣਜੀਤ ਸਿੰਘ ਬੈਂਸ ਤੇ ਗੁਰਜੀਤ ਸਿੰਘ ਬੈਂਸ ਦਾ ਭਰਾ ਗੁਰਦੇਵ ...
ਮੋਗਾ, 5 ਮਾਰਚ (ਸੁਰਿੰਦਰਪਾਲ ਸਿੰਘ)-ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਮੋਗਾ ਵਲੋਂ ਸਾਫ਼ ਪਿੰਡ ਹਰਾ ਪਿੰਡ ਮੁਹਿੰਮ ਤਹਿਤ ਇਕ ਟਰੇਨਿੰਗ ਪ੍ਰੋਗਰਾਮ ਦਾ ਆਯੋਜਨ ਇੱਥੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਕੇਂਦਰ ਵਿਖੇ ਕੀਤਾ ਗਿਆ | ਇਸ ਸਬੰਧੀ ਜ਼ਿਲ੍ਹਾ ਯੂਥ ...
ਸਮਾਧ ਭਾਈ, 5 ਮਾਰਚ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਵਿਖੇ ਤਾਰੇ ਠਾਣੇਕੇ ਪਰਿਵਾਰ ਦੀ ਨਾਮਵਰ ਸ਼ਖ਼ਸੀਅਤ ਜਗਰੂਪ ਸਿੰਘ ਰੂਪਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਪਿੰਡ ਦੇ ਵੱਡਾ ਗੁਰਦੁਆਰਾ ਸਾਹਿਬ 'ਚ ਹੋਇਆ | ਇਸ ਮੌਕੇ ਰਾਗੀ ਸਿੰਘ ਵਲੋਂ ...
ਨਿਹਾਲ ਸਿੰਘ ਵਾਲਾ, 5 ਮਾਰਚ (ਟਿਵਾਣਾ, ਖ਼ਾਲਸਾ)-ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡਾਂ ਵਿਚ ਬੀ.ਕੇ.ਯੂ. ਏਕਤਾ ਉਗਰਾਹਾਂ ਦੀ ਅਗਵਾਈ ਵਿਚ 8 ਮਾਰਚ ਔਰਤ ਕੌਮਾਂਤਰੀ ਦਿਵਸ ਦੀਆਂ ਚੱਲ ਰਹੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਇਹ ਜਾਣਕਾਰੀ ਔਰਤ ਆਗੂ ਕੁਲਦੀਪ ਕੌਰ ਕੁੱਸਾ ...
ਮੋਗਾ, 5 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਾਲ 1905 ਵਿਚ ਬਾਰਟਨ ਗੰਜ ਏਰੀਆ ਮੋਗਾ ਹੋਂਦ ਵਿਚ ਆਇਆ ਸੀ ਇਸ ਵਿਚ ਪੁਰਾਣੀ ਦਾਣਾ ਮੰਡੀ ਨਾਲ ਲੱਗਦੇ ਰੇਲਵੇ ਰੋਡ ਤੋਂ ਨਿਊ ਟਾਊਨ ਮੋਗਾ ਦਾ ਏਰੀਆ ਸ਼ਾਮਲ ਹੈ | ਪੁਰਾਣਾ ਦਾਣਾ ਮੰਡੀ ਵਿਚ ਉਸ ਸਮੇਂ ਤੋਂ ਦੁਕਾਨਾਂ ਅਤੇ ...
ਮੋਗਾ, 5 ਮਾਰਚ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਰਸਰੀ ਸੁਧਾਈ ਯੋਗਤਾ ਮਿਤੀ 01.01.2021 ਦੇ ਆਧਾਰ 'ਤੇ ਨਵੇ ਬਣੇ ਵੋਟਰਾਂ ਨੂੰ ਆਪਣੇ ਵੋਟ ਨਾਲ ਸਬੰਧਿਤ ...
ਮੋਗਾ, 5 ਮਾਰਚ (ਅਸ਼ੋਕ ਬਾਂਸਲ)-ਮੁੱਖ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ, ਵਲੋਂ ਅੰਤਰ ਰਾਸ਼ਟਰੀ ਮਹਿਲਾ ਦਿਵਸ 8 ਮਾਰਚ ਦੇ ਮੌਕੇ ਤੇ ਪੰਜਾਬ ਦੀਆਂ ਸਾਰੀਆਂ ਮਹਿਲਾ ਵੋਟਰਾਂ ਲਈ ...
ਮੋਗਾ, 5 ਮਾਰਚ (ਸੁਰਿੰਦਰਪਾਲ ਸਿੰਘ)- ਸ਼ਹਿਰ ਵਿਚ ਨੇੜੇ ਬੱਸ ਅੱਡਾ, ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਬੈਟਰ ਫ਼ਿਊਚਰ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਦੇ ਐਮ.ਡੀ. ਇੰਜੀਨੀਅਰ ਅਰਸ਼ਦੀਪ ਸਿੰਘ ਹਠੂਰ ਤੇ ਡਾਇਰੈਕਟਰ ਰਾਜਬੀਰ ਸਿੰਘ ਤੂਰ ਨੇ ਦੱਸਿਆ ਕਿ ਸੰਸਥਾ 'ਚ ਆਈਲਟਸ ...
ਕਿਸ਼ਨਪੁਰਾ ਕਲਾਂ, 5 ਮਾਰਚ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਅੱਜ ਲਾਕ-ਡਾਊਨ ਦੌਰਾਨ ਆਨਲਾਈਨ ਪੜ੍ਹਾਈ ਵਿਚ ਮੁੱਖ ਯੰਤਰ ਮੋਬਾਈਲ ਫ਼ੋਨ ਦੀ ਸੱਭ ਤੋਂ ਵੱਧ ਵਰਤੋਂ ਕੀਤੀ ਗਈ | ਬੱਚਿਆਂ ਨਾਲ ਇਸ ਸੰਬੰਧੀ ਅੱਜ ਵਿਸ਼ੇਸ਼ ਤੌਰ 'ਤੇ ਜਾਣਕਾਰੀ ਸਾਂਝੀ ...
ਬਾਘਾ ਪੁਰਾਣਾ, 5 ਮਾਰਚ (ਬਲਰਾਜ ਸਿੰਗਲਾ)-ਇੱਥੇ ਕੋਟਕਪੂਰਾ ਸੜਕ ਉੱਪਰ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਦੇ ਵਿਦਿਆਰਥੀ ਗੁਰਸ਼ਰਨ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਘੋਲੀਆ ਕਲਾਂ ...
ਨਿਹਾਲ ਸਿੰਘ ਵਾਲਾ, 5 ਮਾਰਚ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਘਰੇਲੂ ਹਿੰਸਾ ਤੋਂ ਪੀੜਤ ਵਿਆਹੁਤਾ ਨਵਜੋਤ ਕੌਰ ਨੂੰ ਇਨਸਾਫ਼ ਦਿਵਾਏ ਜਾਣ ਦੀ ਮੰਗ ਨੂੰ ਲੈ ਕੇ ਜਨਤਕ ਜਥੇਬੰਦੀਆਂ ਦਾ ਸਾਂਝਾ ਵਫ਼ਦ ਥਾਣਾ ਮੁਖੀ ਗੁਰਪ੍ਰੀਤ ਸਿੰਘ ਸਰਾਂ ਨੂੰ ਮਿਲਿਆ ...
ਮੋਗਾ, 5 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਦੇ ਨਿਰਦੇਸ਼ਾਂ 'ਤੇ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਅਸ਼ੋਕ ਸਿੰਗਲਾ ਦੀ ਅਗਵਾਈ ਵਿਚ ਜਨਤਕ ਥਾਵਾਂ ਅਤੇ ਸਕੂਲਾਂ ਦੇ ਨੇੜੇ ਤੇੜੇ ਤੰਬਾਕੂਨੋਸ਼ੀ ਨੂੰ ਰੋਕਣ ਲਈ ਤੇ ...
ਠੱਠੀ ਭਾਈ, 5 ਮਾਰਚ (ਜਗਰੂਪ ਸਿੰਘ ਮਠਾੜੂ)- ਕਵੀ ਬਾਬੂ ਰਜਬ ਅਲੀ ਦੀ ਜਨਮ ਭੂਮੀ ਦੇ ਜੰਮਪਲ ਪ੍ਰਸਿੱਧ ਕਵੀਸ਼ਰ ਸੁਖਮੰਦਰ ਸਿੰਘ ਹਮਦਰਦ (60 ਸਾਲ) ਸਾਹੋਕਿਆਂ ਵਾਲੇ ਅੱਜ ਅਚਾਨਕ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦੀ ਮੌਤ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਹੋਈ | ਭਾਈ ਹਮਦਰਦ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX