ਤਾਜਾ ਖ਼ਬਰਾਂ


ਨਿਹੰਗ ਜਥੇਬੰਦੀਆਂ ਵਲੋਂ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ’ਤੇ ਕੱਢਿਆ ਜਾਵੇਗਾ ਬਾਬਾ ਬਕਾਲਾ ਤੋਂ ਵਿਸ਼ਾਲ ਨਗਰ ਕੀਰਤਨ - ਗਿਆਨੀ ਹਰਪ੍ਰੀਤ ਸਿੰਘ
. . .  46 minutes ago
ਸ੍ਰੀ ਅਨੰਦਪੁਰ ਸਾਹਿਬ , 19 ਅਪ੍ਰੈਲ (ਜੇ ਐੱਸ ਨਿੱਕੂਵਾਲ/ਕਰਨੈਲ ਸਿੰਘ )-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਤਾਬਦੀ ਸਮਾਗਮਾਂ ਤੇ 29 ਅਪ੍ਰੈਲ ਨੂੰ ਬਾਬਾ ਬਕਾਲਾ ਤੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ ...
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਡੇਰਾ ਬਾਬਾ ਨਾਨਕ ਸਰਹੱਦ 'ਤੇ ਪਹੁੰਚਿਆ - ਪਾਕਿਸਤਾਨ ਗਏ ਸਿੱਖ ਯਾਤਰੂ ਵੀ ਆਏ ਨਜ਼ਰ
. . .  58 minutes ago
ਬਟਾਲਾ, 19 ਅਪ੍ਰੈਲ (ਕਾਹਲੋਂ)-ਵਿਸਾਖੀ ਦਿਹਾੜੇ 'ਤੇ ਪਾਕਿਸਤਾਨੀ ਗਿਆ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਸਰਹੱਦ ਤੱਕ ਕਾਰੀਡੋਰ ਸੜਕ 'ਤੇ ਨਗਰ ਕੀਰਤਨ ...
ਵਿਦਿਆਰਥਣ ਦੇ ਥੱਪੜ ਮਾਰਨ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਦੇਣ ਨੂੰ ਕਿਹਾ
. . .  about 1 hour ago
ਚੰਡੀਗੜ੍ਹ , 19 ਅਪ੍ਰੈਲ - ਸਿੱਖਿਆ ਵਿਭਾਗ ਵੱਲੋਂ ਨੋਟਿਸ ਲੈਂਦਿਆਂ ਵਿਦਿਆਰਥਣ ਨੂੰ ਥੱਪੜ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ ।
ਨਵੀਂ ਦਿੱਲੀ :18 ਸਾਲ ਤੋਂ ਵੱਧ ਉਮਰ ਦਾ ਹਰ ਕੋਈ 1 ਮਈ ਤੋਂ ਕੋਵਿਡ -19 ਟੀਕਾ ਲਗਵਾਉਣ ਦੇ ਯੋਗ
. . .  about 1 hour ago
ਮਸ਼ਹੂਰ ਫਿਲਮ ਨਿਰਦੇਸ਼ਕ ਸੁਮਿੱਤਰਾ ਭਾਵੇ ਦਾ ਦਿਹਾਂਤ
. . .  about 2 hours ago
ਪੁਣੇ, 19 ਅਪ੍ਰੈਲ - ਮਰਾਠੀ ਸਿਨੇਮਾ ਅਤੇ ਥੀਏਟਰ ਵਿਚ ਕੰਮ ਕਰਨ ਲਈ ਮਸ਼ਹੂਰ ਫਿਲਮ ਦੀ ਮਸ਼ਹੂਰ ਨਿਰਦੇਸ਼ਕ ਅਤੇ ਲੇਖਕ ਸੁਮਿੱਤਰਾ ਭਾਵੇ ਦੀ ਇਕ ਹਸਪਤਾਲ ਵਿਚ ਫੇਫੜਿਆਂ ਨਾਲ ਸੰਬੰਧਤ ਬਿਮਾਰੀ ਦੇ ਬਾਅਦ ਦਿਹਾਂਤ ਹੋ ...
ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ​ਕੋਰੋਨਾ ਕਾਰਨ ਏਮਜ਼ ਵਿਚ ਦਾਖਲ
. . .  about 2 hours ago
ਲੱਖਾ ਸਿਧਾਨਾ ਦੇ ਭਰਾ ਗੁਰਦੀਪ ਦਾ ਕੇਸ ਦਿੱਲੀ ਕਮੇਟੀ ਨੇ ਪੰਜਾਬ ਹਰਿਆਣਾ ਹਾਈ ਕੋਰਟ 'ਚ ਕੀਤਾ ਦਾਇਰ
. . .  about 2 hours ago
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ -768 ਵਿਅਕਤੀ ਕੋਰੋਨਾ ਪਾਜ਼ੀਟਿਵ, 14 ਨੇ ਦਮ ਤੋੜਿਆ
. . .  about 2 hours ago
ਲੁਧਿਆਣਾ, 19 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਅੱਜ ਫਿਰ ਕੋਰੋਨਾ ਦਾ ਪਹਾੜ ਟੁੱਟ ਗਿਆ ਹੈ, ਜਿਸ ਕਰਕੇ ਲੁਧਿਆਣਾ ਬੁਰੀ ਤਰ੍ਹਾਂ ਦਹਿਲ ਚੁੱਕਿਆ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ 768 ...
ਮੋਗਾ ਵਿਚ ਕੋਰੋਨਾ ਦਾ ਕਹਿਰ, ਆਏ 92 ਨਵੇਂ ਮਾਮਲੇ
. . .  about 3 hours ago
ਮੋਗਾ , 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ ) - ਮੋਗਾ ਵਿਚ ਕੋਰੋਨਾ ਦਾ ਕਹਿਰ, ਅੱਜ ਇਕੋ ਦਿਨ 92 ਨਵੇਂ ਮਾਮਲੇ ਆਏ ਹਨ ਅਤੇ ਮਰੀਜ਼ਾਂ ਦੀ ਕੁੱਲ ਗਿਣਤੀ 4463 ਹੋਣ ਦੇ ਨਾਲ ਸਰਗਰਮ ਮਾਮਲੇ 619 ਹੋ ਗਏ ...
ਘੁਡਾਣੀ ਕਲਾਂ 'ਚ ਅੱਗ ਲੱਗਣ ਨਾਲ 4 ਏਕੜ ਕਣਕ ਦੀ ਫ਼ਸਲ ਤੇ 10 ਏਕੜ ਨਾੜ ਸੜਿਆ
. . .  about 3 hours ago
ਰਾੜਾ ਸਾਹਿਬ, 19 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਜ਼ਿਲ੍ਹਾ ਲੁਧਿਆਣਾ ਦੇ ਪਿੰਡ ਘੁਡਾਣੀ ਕਲਾਂ ਵਿਖੇ ਦੁਪਹਿਰ ਬਾਅਦ 2 ਵਜੇ ਦੇ ਕਰੀਬ ਅੱਗ ਲੱਗਣ ਨਾਲ 4 ਏਕੜ ਕਣਕ ਦੀ ਖੜੀ ਫ਼ਸਲ ਤੇ 10 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ...
ਕੌਂਸਲਰ ਰਮੇਸ਼ ਮਹੇ ਬਣੇ ਨਗਰ ਪੰਚਾਇਤ ਮਹਿਤਪੁਰ ਦੇ ਪ੍ਰਧਾਨ
. . .  about 3 hours ago
ਮਹਿਤਪੁਰ, 19ਅਪ੍ਰੈਲ (ਲਖਵਿੰਦਰ ਸਿੰਘ) - ਨਗਰ ਪੰਚਾਇਤ ਮਹਿਤਪੁਰ ਦੇ ਕੌਂਸਲਰ ਰਮੇਸ਼ ਮਹੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਤੇ ਉਪ ...
ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਹੋਈ
. . .  about 2 hours ago
ਨਵੀਂ ਦਿੱਲੀ , 19 ਅਪ੍ਰੈਲ - ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ , ਜਾਣਕਾਰੀ ਦਿੰਦੇ ਹੋਏ ਮਨਜਿੰਦਰ ਸਿੰਘ ਸਿਰਸਾ ਵਲੋਂ ਦੱਸਿਆ ਗਿਆ ਹੈ ਕਿ, ਉਨ੍ਹਾਂ ਨੂੰ ਉਮੀਦ ਹੈ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਕੀਤੀ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਦੀ ਅਪੀਲ
. . .  about 4 hours ago
ਚੰਡੀਗੜ੍ਹ , 19 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਅਤੇ ਦੋਵਾਂ ਦੇ ਭੰਡਾਰਾਂ ਦੇ ...
ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ ਦਿੱਤੀਆਂ ਗਈਆਂ
. . .  about 4 hours ago
ਚੰਡੀਗੜ੍ਹ , 19 ਅਪ੍ਰੈਲ - ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ...
ਪੰਜਾਬ ਵਿਚ ਰਾਤ ਦੇ ਕਰਫ਼ਿਊ ਦਾ ਸਮਾਂ ਵਧਿਆ
. . .  about 3 hours ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਨੇ ਕੋਵਿਡ 19 ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਇਹ ਐਲਾਨ ਕੀਤਾ ਹੈ ਕਿ ਰਾਤ ਦੇ ਕਰਫ਼ਿਊ ਦਾ ਸਮਾਂ (ਸ਼ਾਮ 8 ਵਜੇ ਤੋਂ ਸਵੇਰੇ 5 ਵਜੇ) ...
ਮੋਹਾਲੀ ਵਿਚ ਬੁੱਧਵਾਰ ਨੂੰ ਰਾਮ ਨਵਮੀ ਦੇ ਮੌਕੇ 'ਤੇ ਪੂਰੀ ਤਰ੍ਹਾਂ ਨਾਲ ਤਾਲਾਬੰਦੀ
. . .  about 4 hours ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਇਕ ਉੱਚ ਪੱਧਰੀ ਕੋਵਿਡ 19 ਦੀ ਸਮੀਖਿਆ ਬੈਠਕ ਦੌਰਾਨ ਕੀਤਾ ਇਹ ਐਲਾਨ...
ਕਿਸਾਨ ਮਹਾ ਪੰਚਾਇਤ ਦੌਰਾਨ ਹਜ਼ਾਰਾਂ ਕਿਸਾਨਾਂ ਵਜਾਇਆ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ
. . .  about 4 hours ago
ਹਰਸਾ ਛੀਨਾ, ਅਜਨਾਲਾ 19 ਅਪ੍ਰੈਲ (ਕੜਿਆਲ , ਢਿੱਲੋਂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ...
ਕਿਸਾਨਾਂ ਦੀ ਕਣਕ ਵੱਧ ਤੋਲਣ 'ਤੇ 21 ਆੜ੍ਹਤੀਆਂ ਦੇ ਲਾਇਸੰਸ ਮੁਅੱਤਲ
. . .  about 5 hours ago
ਡੱਬਵਾਲੀ, 19 ਅਪ੍ਰੈਲ (ਇਕਬਾਲ ਸਿੰਘ ਸ਼ਾਂਤ) - ਡੱਬਵਾਲੀ ਦਾਣਾ ਮੰਡੀ ਵਿਖੇ ਫ਼ਸਲ ਖ਼ਰੀਦ ਵਿਚ ਵੱਧ ਕਣਕ ਤੋਲ ਕੇ ਕਿਸਾਨਾਂ ਨੂੰ ਕੁੰਡੀ ਲਗਾਉਣ ਵਾਲੇ 21 ਆੜ੍ਹਤੀਆਂ ਦੇ ਲਾਇਸੰਸ ਸਸਪੈਂਡ ਕੀਤੇ ਗਏ...
12 ਨਾਮੀ ਫੁੱਟਬਾਲ ਕਲੱਬਾਂ ਦੁਆਰਾ '' ਯੂਰਪੀਅਨ ਸੁਪਰ ਲੀਗ " ਦੇ ਗਠਨ ਨਾਲ ਫੁੱਟਬਾਲ ਖੇਡ ਕਲੱਬਾਂ ਵਿਚ ਆਇਆ ਭੂਚਾਲ
. . .  about 3 hours ago
ਵੈਨਿਸ ( ਇਟਲੀ ), 19 ਅਪ੍ਰੈਲ (ਹਰਦੀਪ ਸਿੰਘ ਕੰਗ) - ਯੂਰਪ ਦੇ 12 ਪ੍ਰਸਿੱਧ ਫੁੱਟਬਾਲ ਖੇਡ ਕਲੱਬਾਂ ਦੁਆਰਾ ਅੱਜ ਯੂਰਪੀਅਨ ਸੁਪਰ ਲੀਗ ਦਾ ਗਠਨ ਕੀਤਾ ਗਿਆ ...
30 ਸਾਲਾਂ ਵਾਲੇ ਹੋ ਰਹੇ ਨੇ ਕੋਰੋਨਾ ਪਾਜ਼ੀਟਿਵ
. . .  about 5 hours ago
ਨਵੀਂ ਦਿੱਲੀ , 19 ਅਪ੍ਰੈਲ - ਪਿਛਲੀ ਮਹਾਂਮਾਰੀ ਦੀ ਲਹਿਰ ਵਿਚ, 30 ਸਾਲ ਤੋਂ ਘੱਟ ਉਮਰ ਦੇ ਲੋਕਾਂ ਵਿਚ 31% ਸਕਾਰਾਤਮਕ ਕੇਸ ਪਾਏ ਗਏ ਸਨ...
ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ਵਾਰ ਇਕੱਠੇ ਹੋ ਕੇ ਚੋਣ ਲੜਨਗੇ
. . .  about 5 hours ago
ਚੰਡੀਗੜ੍ਹ ,19 ਅਪ੍ਰੈਲ - (ਸੁਰਿੰਦਰਪਾਲ ) - ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ...
ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  about 6 hours ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  about 6 hours ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  about 6 hours ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਦਾ ਭਾਰਤ ਦੌਰਾ ਰੱਦ
. . .  about 6 hours ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਵੱਡੀ ਲਹਿਰ ਨੂੰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਰੁੱਖ ਲਗਾਉਣਾ ਅਤੇ ਪਾਣੀ ਦੀ ਉਚਿਤ ਵਰਤੋਂ ਕਰਨਾ ਸਭ ਤੋਂ ਵੱਡਾ ਕੰਮ ਮੰਨਿਆ ਜਾਂਦਾ ਹੈ। ਵਿਨੋਬਾ ਭਾਵੇ

ਸ੍ਰੀ ਮੁਕਤਸਰ ਸਾਹਿਬ

'ਦਿੱਲੀ ਚੱਲੋ ਮੋਰਚਾ ਮੱਲੋ' ਸਾਈਕਲ ਯਾਤਰਾ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜੀ

ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)-ਕਿਸਾਨੀ ਸੰਘਰਸ਼ ਨੂੰ ਸਮਰਪਿਤ ਇਕ ਸਾਈਕਲ ਯਾਤਰਾ 'ਦਿੱਲੀ ਚੱਲੋ ਮੋਰਚਾ ਮੱਲੋ' ਬਾਬਾ ਦਾਨ ਸਿੰਘ ਦੀ ਧਰਤੀ ਜ਼ਿਲ੍ਹਾ ਬਠਿੰਡਾ ਤੋਂ ਚੱਲ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਪਹੁੰਚੀ | ਇਸ ਮੌਕੇ 'ਦਿੱਲੀ ਚੱਲੋ ਮੋਰਚਾ ਮੱਲੋ' ਟੀਮ ਦਾ ਸ੍ਰੀ ਮੁਕਤਸਰ ਸਾਹਿਬ ਦੀ ਧਰਤੀ 'ਤੇ ਪਹੁੰਚੇ 'ਤੇ ਲੋਕ ਇਨਸਾਫ਼ ਪਾਰਟੀ ਸ੍ਰੀ ਮੁਕਤਸਰ ਸਾਹਿਬ ਦੀ ਸਮੁੱਚੀ ਟੀਮ ਵਲੋੋਂ ਸਵਾਗਤ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਬੋਨੀ ਬੇਦੀ ਅਤੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਜਸਵੀਰ ਸਿੰਘ ਆਕਲੀਆ ਨੇ ਦੱਸਿਆ ਕਿ ਇਹ ਯਾਤਰਾ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਗਈ ਹੈ, ਜੋ ਵੱਖ-ਵੱਖ ਪਿੰਡਾਂ ਵਿਚੋਂ ਹੁੰਦੇ ਹੋਏ ਲੋਕਾਂ ਨੂੰ ਕਿਸਾਨੀ ਸੰਘਰਸ਼ ਵਿਚ ਸ਼ਾਮਿਲ ਹੋਣ ਪ੍ਰਤੀ ਜਾਗਰੂਕ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਣਾਏ ਗਏ ਕਾਲੇ ਕਾਨੂੰਨ ਇਕੱਲੇ ਕਿਸਾਨਾਂ ਲਈ ਨਹੀਂ, ਸਗੋਂ ਹਰੇਕ ਵਰਗ ਲਈ ਘਾਤਕ ਹਨ | ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਕਿਸੇ ਵੀ ਕੀਮਤ 'ਤੇ ਕਮਜ਼ੋਰ ਨਹੀਂ ਹੋਣ ਦਿੱਤਾ ਜਾਵੇਗਾ | ਇਸ ਮੌਕੇ ਮਨਿੰਦਰ ਸਿੰਘ ਖ਼ਾਲਸਾ, ਦਲਜੀਤ ਸਿੰਘ ਸਾਬਕਾ ਸਰਪੰਚ, ਗੁਰਚਰਨ ਸਿੰਘ ਟੋਨੀ, ਪਰਮਿੰਦਰ ਸਿੰਘ ਬੇਦੀ, ਗੁਰਦਾਸ ਸਿੰਘ, ਬੌਬੀ, ਮਨਜਿੰਦਰ ਸਿੰਘ, ਅੰਗਰੇਜ਼ ਸਿੰਘ, ਬਿੱਟੂ ਮਾਨ, ਕਿੰਗਰਾ ਅਤੇ ਸ਼ਾਹਬਾਜ਼ ਆਦਿ ਹਾਜ਼ਰ ਸਨ |

ਸਬ-ਇੰਸਪੈਕਟਰ ਮਨਜਿੰਦਰ ਸਿੰਘ ਨੇ ਚੌਕੀ ਦਾ ਚਾਰਜ ਸੰਭਾਲਿਆ

ਰੁਪਾਣਾ, 5 ਮਾਰਚ (ਜਗਜੀਤ ਸਿੰਘ)-ਪਿੰਡ ਚੱਕ ਦੂਹੇਵਾਲਾ ਦੇ ਚੌਕੀ ਇੰਚਾਰਜ ਹਰਜੋਤ ਸਿੰਘ ਦੀ ਬਦਲੀ ਹੋਣ ਜਾਣ ਬਾਅਦ ਉਨ੍ਹਾਂ ਦੀ ਥਾਂ 'ਤੇ ਸਬ ਇੰਸਪੈਕਟਰ ਮਨਜਿੰਦਰ ਸਿੰਘ ਨੇ ਆਪਣਾ ਚਾਰਜ ਸੰਭਾਲ ਲਿਆ | ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਸਬੰਧੀ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)-ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੇ ਸਬੰਧ ਵਿਚ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸੂਬਾ ਆਗੂ ਬਲਵਿੰਦਰ ...

ਪੂਰੀ ਖ਼ਬਰ »

ਦੋਦਾ ਵਿਖੇ ਕਿਸਾਨ ਰੈਲੀ 'ਚ ਵਹੀਰਾਂ ਘੱਤ ਕੇ ਪੁੱਜੇ ਕਿਸਾਨ

ਦੋਦਾ, 5 ਮਾਰਚ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਗਵਾਈ ਹੇਠ ਦਾਣਾ ਮੰਡੀ ਦੋਦਾ 'ਚ ਕਿਸਾਨੀ ਅੰਦੋਲਨ 'ਚ ਜੇਲ੍ਹ 'ਚੋਂ ਰਿਹਾਅ ਹੋ ਕੇ ਆਏ ਕਿਸਾਨ, ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਅਤੇ ਪੈਦਲ ਜਾਂ ਸਾਇਕਲ ...

ਪੂਰੀ ਖ਼ਬਰ »

ਰੁਪਾਣਾ ਦੇ ਕਿਸਾਨਾਂ ਨੇ ਜਨ ਚੇਤਨਾ ਮਾਰਚ ਦਾ ਕੀਤਾ ਭਰਵਾਂ ਸਵਾਗਤ

ਰੁਪਾਣਾ, 5 ਮਾਰਚ (ਜਗਜੀਤ ਸਿੰਘ)-ਦਿੱਲੀ ਦੇ ਬਾਰਡਰਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਕਾਮਯਾਬੀ ਲਈ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਦੀ ਅਗਵਾਈ ਵੱਖ-ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ | ਇਸ ਤਹਿਤ ਸ਼ਹਿਰ ਬਠਿੰਡਾ ਦੇ ਅਧੀਨ ਪੈਂਦੇ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵਲੋਂ ਪੰਜਾਬ ਅਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਦੀ ਰੈਲੀ ਦੀਆਂ ਤਿਆਰੀਆਂ ਮੁਕੰਮਲ

ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਪਵਨ ਕੁਮਾਰ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਅਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਦੀ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਪਾਵਰਕਾਮ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)-ਲੁਬਾਣਿਆਂਵਾਲੀ ਸਬ-ਡਵੀਜ਼ਨ ਦੇ ਪਿੰਡਾਂ ਦੇ ਮਜ਼ਦੂਰ ਪਰਿਵਾਰਾਂ ਵਲੋਂ ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਵਿਚ ਪਾਵਰਕਾਮ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ | ਇਸ ਸਮੇਂ ਸੰਬੋਧਨ ਕਰਦਿਆਂ ਸਭਾ ਦੇ ...

ਪੂਰੀ ਖ਼ਬਰ »

ਈ-ਐਪਿਕ ਡਾਊਨਲੋਡ ਕਰਵਾਉਣ ਲਈ ਕੈਂਪ 6,7 ਨੂੰ

ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਰਸਰੀ ਸੁਧਾਈ ਯੋਗਤਾ ਮਿਤੀ 1 ਜਨਵਰੀ 2021 ਦੇ ਆਧਾਰ ਤੇ ਨਵੇਂ ਬਣੇ ਵੋਟਰਾਂ ਨੂੰ ਆਪਣੇ ਵੋਟ ਨਾਲ ਸਬੰਧਿਤ ਸੇਵਾ ਲੈਣ ਦੀ ਪ੍ਰਣਾਲੀ ਨੂੰ ਹੋਰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰੰਧਾਵਾ ਵਲੋਂ ਲੱਪੀ ਈਨਾਖੇੜਾ ਨੂੰ ਅੱਤਵਾਦੀ ਕਹਿਣ 'ਤੇ ਅਕਾਲੀ ਵਰਕਰਾਂ 'ਚ ਰੋਸ

ਮਲੋਟ, 5 ਮਾਰਚ (ਅਜਮੇਰ ਸਿੰਘ ਬਰਾੜ)-ਕੈਬਨਿਟ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਵਲੋਂ ਯੂਥ ਅਕਾਲੀ ਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਲਵਪ੍ਰੀਤ ਸਿੰਘ ਲੱਪੀ ਈਨਾ ਖੇੜਾ ਨੂੰ ਵਿਧਾਨ ਸਭਾ ਵਿਖੇ ਬਜਟ ਸੈਸ਼ਨ ਦੌਰਾਨ ਅੱਤਵਾਦੀ ਤੇ ਗੈਂਗਸਟਰ ਕਹਿਣ 'ਤੇ ...

ਪੂਰੀ ਖ਼ਬਰ »

ਇਕ ਸਾਲ ਬਾਅਦ ਰੇਲਵੇ ਟਰੈਕ 'ਤੇ ਦੌੜੀ ਸ੍ਰੀ ਗੰਗਾਨਗਰ-ਅੰਬਾਲਾ ਰੇਲ

ਮਲੋਟ, 5 ਮਾਰਚ (ਪਾਟਿਲ)-ਸ੍ਰੀ ਗੰਗਾਨਗਰ ਤੋ ਅੰਬਾਲਾ ਰੇਲ ਗੱਡੀ ਕੋਵਿਡ-19 ਕਾਰਨ ਅੱਜ ਪੂਰੇ ਇਕ ਸਾਲ ਬਾਅਦ ਰੇਲਵੇ ਟਰੈਕ 'ਤੇ ਮੁੜ ਦੌੜਨ ਲੱਗ ਪਈ ਹੈ | ਰੇਲ ਗੱਡੀ ਨੰਬਰ 04735 ਰੋਜ਼ਾਨਾ ਸ੍ਰੀ ਗੰਗਾਨਗਰ ਤੋਂ 11:10 ਵਜੇ ਚੱਲੇਗੀ ਅਤੇ ਮਲੋਟ ਰੇਲਵੇ ਸਟੇਸ਼ਨ 'ਤੇ 12:45 ਵਜੇ ...

ਪੂਰੀ ਖ਼ਬਰ »

ਸੱਤ ਟਰਾਂਸਫ਼ਾਰਮਰਾਂ 'ਚੋਂ ਕੀਮਤੀ ਸਮਾਨ ਚੋਰੀ

ਰੁਪਾਣਾ, 5 ਮਾਰਚ (ਜਗਜੀਤ ਸਿੰਘ)-ਬੀਤੀ ਰਾਤ ਸੱਤ ਟਰਾਂਸਫ਼ਾਰਮਰਾਂ ਦਾ ਕੀਮਤੀ ਸਮਾਨ ਚੋਰੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਪਿੰਡ ਸੁੰਦਰ ਰੁਪਾਣਾ ਵਾਸੀ ਦਲਜੀਤ ਸਿੰਘ ਪੁੱਤਰ ਸਵ:ਇਕਬਾਲ ਸਿੰਘ ਨੇ ਦੱਸਿਆ ਕਿ ਮੇਰੇ ਖੇਤ 'ਚ ਚਾਰ, ਹਰਬੰਸ ਸਿੰਘ ਪੁੱਤਰ ...

ਪੂਰੀ ਖ਼ਬਰ »

ਵਿਸ਼ਵ ਸੁਣਨ ਸ਼ਕਤੀ ਦਿਵਸ ਮਨਾਇਆ

ਦੋਦਾ, 5 ਮਾਰਚ (ਰਵੀਪਾਲ)-ਬੋਲੇਪਨ ਤੋਂ ਬਚਾਅ ਤੇ ਰੋਕਥਾਮ ਸਬੰਧੀ ਰਾਸ਼ਟਰੀ ਪ੍ਰੋਗਰਾਮ ਤਹਿਤ ਲੋਕਾਂ ਨੂੰ ਕੰਨਾਂ ਦੀ ਦੇਖਭਾਲ ਤੇ ਬਿਮਾਰੀਆਂ ਸਬੰਧੀ ਜਾਗਰੂਕ ਲਈ ਸੀ.ਐਚ.ਸੀ. ਦੋਦਾ ਵਿਖੇ ਵਿਸ਼ਵ ਸੁਣਨ ਸ਼ਕਤੀ ਦਿਵਸ ਮਨਾਇਆ ਗਿਆ | ਸੀਨੀਅਰ ਮੈਡੀਕਲ ਅਫ਼ਸਰ ਡਾ: ਰਮੇਸ਼ ...

ਪੂਰੀ ਖ਼ਬਰ »

ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਇੱਥੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਅੰਤਰਰਾਸ਼ਟਰੀ ਇਸਤਰੀ ਦਿਵਸ ਦੇ ਸਬੰਧ ਵਿਚ ਕਰਵਾਏ ਜਾਣ ਵਾਲੇ ਸਮਾਗਮ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਲੋਕਾਂ ਦਾ ਜਿਉਣਾ ਦੁੱਭਰ ਕੀਤਾ-ਤਖ਼ਤਮਲਾਣਾ

ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)-ਕੇਂਦਰ ਦੀ ਮੋਦੀ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ ਹੈ ਅਤੇ ਸਰਕਾਰ ਨੇ ਆਪਣੀਆਂ ਮਾਰੂ ਨੀਤੀਆਂ ਨਾਲ ਲੋਕਾਂ ਦਾ ਜਿਉਣਾ ਦੁੱਭਰ ਕੀਤਾ ਹੋਇਆ ਹੈ | ਇਹ ਪ੍ਰਗਟਾਵਾ ਕਿਸਾਨ ਆਗੂ ਹੀਰਾ ਸਿੰਘ ਤਖਤਮਲਾਣਾ ...

ਪੂਰੀ ਖ਼ਬਰ »

ਵਿਦਿਆਰਥੀ ਨੇ ਬਣਾਈ ਖ਼ੂਬਸੂਰਤ ਪੇਂਟਿੰਗ

ਦੋਦਾ, 5 ਮਾਰਚ (ਰਵੀਪਾਲ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਪ੍ਰਾਇਮਰੀ ਸਕੂਲ ਲੁਹਾਰਾ ਦੇ ਵਿਦਿਆਰਥੀ ਨੇ ਖ਼ੂਬਸੂਰਤ ਪੇਂਟਿੰਗ ਬਣਾਈ ਹੈ | ਇਹ ਜਾਣਕਾਰੀ ਸਕੂਲ ਦੀ ਹੈੱਡ ਟੀਚਰ ਜਯੋਤੀ ਜੈਦਕਾ ਨੇ ਦਿੱਤੀ | ਉਨ੍ਹਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਸਥਾਨਕ ਇਕਾਈ ਦੀ ਮੀਟਿੰਗ ਇੱਥੇ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੰਗੂਧੌਣ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਬੁਲਾਰਿਆਂ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX