ਮਾਨਸਾ, 5 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ, ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜ਼ਿਲ੍ਹੇ ਭਰ 'ਚ ਕਿਸਾਨ 157ਵੇਂ ਦਿਨ ਵੀ ਧਰਨਿਆਂ 'ਚ ਡਟੇ ਰਹੇ | ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਖੇਡ ਕੇ ਦੇਸ਼ ਦੇ ਹਰ ਵਰਗ ਦਾ ਕਚੂਮਰ ਕੱਢ ਰਹੀ ਹੈ | ਉਨ੍ਹਾਂ ਕਿਹਾ ਕਿ ਲਾਗੂ ਕੀਤੇ ਖੇਤੀ ਕਾਨੂੰਨਾਂ ਨਾਲ ਕਿਸਾਨ ਹੀ ਨਹੀਂ ਸਗੋਂ ਮਜ਼ਦੂਰ, ਛੋਟੇ ਵਪਾਰੀਆਂ ਦਾ ਵੀ ਬੁਰਾ ਹਾਲ ਹੋ ਜਾਵੇਗਾ | ਸਥਾਨਕ ਰੇਲਵੇ ਪਾਰਕਿੰਗ 'ਚ ਲਗਾਏ ਧਰਨੇ ਦੌਰਾਨ ਕਿਸਾਨਾਂ ਨੇ ਕਿਹਾ ਕਿਸਾਨ ਸੰਘਰਸ਼ ਹੁਣ ਪੂਰੇ ਜੋਸ਼ 'ਚ ਵਿੱਚ ਹੈ ਅਤੇ ਮੋਦੀ ਸਰਕਾਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮਜ਼ਬੂਰ ਕਰ ਦੇਵੇਗਾ | ਧਰਨੇ ਨੂੰ ਮੇਜਰ ਸਿੰਘ ਦੂਲੋਵਾਲ, ਬਲਵਿੰਦਰ ਸ਼ਰਮਾ ਖ਼ਿਆਲਾ, ਤੇਜ ਸਿੰਘ ਚਕੇਰੀਆਂ ਨੇ ਵੀ ਸੰਬੋਧਨ ਕੀਤਾ |
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਸਥਾਨਕ ਰਿਲਾਇੰਸ ਤੇਲ ਪੰਪ 'ਤੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸਵਰਨ ਸਿੰਘ ਬੋੜਾਵਾਲ, ਐਡਵੋਕੇਟ ਸਵਰਨਜੀਤ ਸਿੰਘ ਦਲਿਓ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਲੇ ਕਾਨੂੰਨਾਂ ਦੇ ਮੁੱਦੇ ਕਿਸਾਨਾਂ ਸੋਧਾਂ ਮਨਜ਼ੂਰ ਨਹੀਂ, ਇਨ੍ਹਾਂ ਕਾਨੂੰਨਾਂ ਨੂੰ ਮੂਲੋਂ ਰੱਦ ਕਰਵਾ ਕੇ ਕਿਰਤੀ ਕਿਸਾਨ ਚੁੱਪ ਬੈਠਣਗੇ | ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਕਰੋੜਾਂ ਕਿਰਤੀਆਂ-ਕਿਸਾਨਾਂ ਨਾਲੋਂ ਮੁੱਠੀ ਭਰ ਕਾਰਪੋਰੇਟਾਂ ਲਈ ਵਧੇਰੇ ਚਿੰਤਤ ਹਨ, ਜੋ ਦੇਸ਼ ਵਾਸੀਆਂ ਲਈ ਹੀ ਨਹੀਂ ਸਗੋਂ ਦੇਸ਼ ਲਈ ਵੀ ਖ਼ਤਰਨਾਕ ਹੈ | ਇਸ ਮੌਕੇ ਹਰਿੰਦਰ ਸਿੰਘ ਸੋਢੀ, ਨੰਬਰਦਾਰ ਜਰਨੈਲ ਸਿੰਘ ਗੁਰਨੇ ਕਲਾਂ, ਬਲਦੇਵ ਸਿੰਘ ਗੁਰਨੇ, ਜਵਾਲਾ ਸਿੰਘ ਗੁਰਨੇ ਖ਼ੁਰਦ, ਮਿੱਠੂ ਸਿੰਘ ਅਹਿਮਦਪੁਰ, ਪਿਆਰਾ ਸਿੰਘ ਅਹਿਮਦਪੁਰ, ਕੌਰ ਸਿੰਘ ਮੰਡੇਰ, ਗੁਲਾਬ ਸਿੰਘ ਗੁਰਨੇ ਖ਼ੁਰਦ, ਬਸੰਤ ਸਿੰਘ ਸਹਾਰਨਾ, ਅਮਰੀਕ ਸਿੰਘ ਮੰਦਰਾਂ ਆਦਿ ਨੇ ਸੰਬੋਧਨ ਕੀਤਾ |
ਬਰੇਟਾ ਤੋਂ ਪਾਲ ਸਿੰਘ ਮੰਡੇਰ, ਜੀਵਨ ਸ਼ਰਮਾ ਅਨੁਸਾਰ- ਸਥਾਨਕ ਰੇਲਵੇ ਸਟੇਸ਼ਨ ਨੇੜੇ ਪਾਰਕਿੰਗ 'ਚ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਸਮੇਤ ਸਮੂਹ ਕਿਰਤੀ ਵਰਗਾਂ ਨਾਲ ਧ੍ਰੋਹ ਕਰ ਰਹੀ ਹੈ ਅਤੇ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿਚ ਖੇਡ ਕੇ ਦੇਸ਼ ਨੂੰ ਨਿਲਾਮ ਕਰਨਾ ਚਾਹੁੰਦੀ ਹੈ ਪਰ ਕਿਸਾਨੀ ਸੰਘਰਸ਼ ਸਰਕਾਰ ਦੇ ਮਨਸੂਬੇ ਸਫਲ ਨਹੀਂ ਹੋਣ ਦੇਵੇਗਾ | ਆਗੂਆਂ ਨੇ ਕਿਹਾ ਕਿ 8 ਮਾਰਚ ਨੂੰ ਔਰਤ ਦਿਵਸ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ | ਇਸ ਮੌਕੇ ਤਾਰਾ ਚੰਦ ਬਰੇਟਾ, ਗੁਰਜੰਟ ਸਿੰਘ ਬਖਸ਼ੀਵਾਲਾ, ਮੇਜਰ ਸਿੰਘ ਦਰੀਆਪੁਰ, ਜਗਵਿੰਦਰ ਸਿੰਘ ਧਰਮਪੁਰਾ, ਜਗਰੂਪ ਸਿੰਘ ਮਗ਼ਾਨਿਆਂ, ਕਰਤਾਰ ਸਿੰਘ ਚੱਠਾ, ਰਾਮਫਲ ਸਿੰਘ ਬਹਾਦਰਪੁਰ, ਅਮਰੀਕ ਸਿੰਘ ਬਰੇਟਾ, ਛੋਟਾ ਸਿੰਘ ਬਹਾਦਰਪੁਰ, ਬਲਜੀਤ ਕੌਰ ਧਰਮਪੁਰਾ, ਜਗਮੇਲ ਸਿੰਘ ਕੱਲਰੀਆਂ ਨੇ ਸੰਬੋਧਨ ਕੀਤਾ |
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੇ ਘੇਰੇ ਨੂੰ ਹੋਰ ਮਜ਼ਬੂਤ ਕਰਨ ਲਈ ਅਤੇ 8 ਮਾਰਚ ਨੂੰ ਦਿੱਲੀ 'ਚ ਔਰਤ ਦਿਵਸ ਮਨਾਉਣ ਲਈ ਲਾਮਬੰਦੀ ਕਰਦਿਆਂ ਲਈ ਬਰੇਟਾ ਇਲਾਕੇ ਦੇ ਪਿੰਡਾਂ 'ਚ ਟਰੈਕਟਰ ਮਾਰਚ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨ ਤੁਰੰਤ ਰੱਦ ਕਰੇ ਪਰ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਦੀ ਥਾਂ ਚੁੱਪ ਵੱਟ ਲਈ ਹੈ, ਜਿਸ ਦਾ ਖ਼ਮਿਆਜ਼ਾ ਭਾਜਪਾ ਸਰਕਾਰ ਨੂੰ ਭੁਗਤਣਾ ਪਵੇਗਾ | ਆਗੂਆਂ ਨੇ ਕਿਹਾ ਕਿ ਕਾਨੂੰਨ ਰੱਦ ਹੋਣ ਤੱਕ ਕਾਰਪੋਰੇਟ ਘਰਾਣਿਆਂ ਦੇ ਬਾਈਕਾਟ ਦੇ ਨਾਲ ਭਾਜਪਾ ਆਗੂਆਂ ਦਾ ਵਿਰੋਧ ਜਾਰੀ ਰਹੇਗਾ | ਇਸ ਮੌਕੇ ਸੁਖਪਾਲ ਸਿੰਘ ਗੋਰਖਨਾਥ, ਮੇਜਰ ਸਿੰਘ ਗੋਬਿੰਦਪੁਰਾ, ਕਰਮਜੀਤ ਸਿੰਘ ਸੰਘਰੇੜੀ, ਲੀਲਾ ਸਿੰਘ ਕਿਸ਼ਨਗੜ੍ਹ, ਭੋਲਾ ਸਿੰਘ ਦਿਆਲਪੁਰਾ, ਲਾਭ ਸਿੰਘ ਬਹਾਦਰਪੁਰ, ਸੁਖਵੰਤ ਕੌਰ ਖੁਡਾਲ, ਰਾਜਵਿੰਦਰ ਕੌਰ ਬਹਾਦਰਪੁਰ ਨੇ ਸੰਬੋਧਨ ਕੀਤਾ |
ਮਾਨਸਾ, 5 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈ ਕੇ ਵਿਖੇ ਪ੍ਰਦੂਸ਼ਣ ਅਤੇ ਵਾਤਾਵਰਨ ਵਿਸ਼ੇ ਉੱਪਰ ਲੇਖ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਲੇਖ ਮੁਕਾਬਲੇ ਵਿਚ ਹਰਪ੍ਰੀਤ ਕੌਰ ਨੇ ਪਹਿਲਾ, ਮਨਪ੍ਰੀਤ ਕੌਰ ਨੇ ਦੂਸਰਾ ਅਤੇ ...
ਝੁਨੀਰ, 5 ਮਾਰਚ (ਸੰਧੂ)- ਥਾਣਾ ਜੌੜਕੀਆਂ ਦੀ ਪੁਲਸ ਵਲੋਂ ਨਸ਼ਿਆਂ ਵਿਰੁੱਧ ਪੁਲਿਸ ਪਬਲਿਕ ਮੀਟਿੰਗ ਕੀਤੀ ਗਈ | ਡੀ. ਐੱਸ. ਪੀ. ਸਰਦੂਲਗੜ੍ਹ ਅਮਰਜੀਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਵੱਲੋਂ ਵੱਖ ਵੱਖ ਪਿੰਡਾਂ ਵਿਚ ਜਾ ਕੇ ਪਿੰਡਾਂ ਦੀਆਂ ...
-ਗੁਰਚੇਤ ਸਿੰਘ ਫੱਤੇਵਾਲੀਆ
ਮਾਨਸਾ, 5 ਮਾਰਚ- ਵੱਖ-ਵੱਖ ਕੇਂਦਰੀ ਪ੍ਰਯੋਜਿਤ ਯੋਜਨਾਵਾਂ ਨੂੰ ਲਾਗੂ ਕਰਨ ਲਈ ਸਮੇਂ-ਸਮੇਂ 'ਤੇ ਪ੍ਰਾਪਤ ਹੋਣ ਵਾਲੀ ਰਾਸ਼ੀ ਦੀ ਵਰਤੋਂ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ ਅਤੇ ਐਮ. ਪੀ. ਲੈਡ ਫ਼ੰਡ ਤਹਿਤ ਜਾਰੀ ਹੋਣ ਵਾਲੀ ਰਾਸ਼ੀ ਦੀ ਵਰਤੋਂ ...
ਮਾਨਸਾ, 5 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਸਿਵਲ ਸਰਜਨ ਡਾ: ਸੁਖਵਿੰਦਰ ਸਿੰਘ ਵਲੋਂ ਸਿਹਤ ਕੇਂਦਰ ਖ਼ਿਆਲਾ ਕਲਾਂ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ | ਉਨ੍ਹਾਂ ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰ ਵਿਖੇ ਦਾਖਲ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ | ਇਸ ਮੌਕੇ ਸਿਹਤ ਬਲਾਕ ਖ਼ਿਆਲਾ ...
ਮਾਨਸਾ, 5 ਮਾਰਚ (ਵਿ. ਪ੍ਰਤੀ.)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦੇ 9 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਸਿਹਤ ਵਿਭਾਗ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਜ 578 ਵਿਅਕਤੀਆਂ ਦੇ ਨਮੂਨੇ ਲਏ ਗਏ, ਜਦਕਿ 2 ਪੀੜਤ ਸਿਹਤਯਾਬ ਵੀ ਹੋਏ ਹਨ ...
ਮਾਨਸਾ, 5 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਲਾਹਣ, ਸ਼ਰਾਬ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 3 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਸੁਰੇਂਦਰ ਲਾਂਬਾ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਸੀ.ਆਈ.ਏ. ...
ਮਾਨਸਾ, 5 ਮਾਰਚ (ਵਿ. ਪ੍ਰਤੀ.)- ਪ੍ਰਾਈਵੇਟ ਫਾਈਨਾਂਸ ਕੰਪਨੀਆਂ ਦੇ ਮੁਲਾਜ਼ਮਾਂ ਵਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਅਤੇ ਜਥੇਬੰਦੀ ਦੇ ਆਗੂਆਂ 'ਤੇ ਕੀਤੇ ਜਾ ਹਮਲਿਆਂ ਦੇ ਖ਼ਿਲਾਫ਼ ਮਜ਼ਦੂਰ ਮੁਕਤੀ ਮੋਰਚਾ ਵਲੋਂ ਪਿੰਡ ਕੋਟਲੀ ਕਲਾਂ, ਹੀਰੇ ਵਾਲਾ ਅਤੇ ...
ਮਾਨਸਾ, 5 ਮਾਰਚ (ਸਟਾਫ਼ ਰਿਪੋਰਟਰ)- ਸ਼ੋ੍ਰਮਣੀ ਅਕਾਲੀ ਦਲ ਹਲਕਾ ਮਾਨਸਾ ਦੀ ਜ਼ਰੂਰੀ ਮੀਟਿੰਗ 6 ਮਾਰਚ ਨੂੰ ਸਥਾਨਕ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਵਿਖੇ ਸਵੇਰੇ 10:30 ਵਜੇ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਜਗਦੀਪ ...
ਜੋਗਾ, 5 ਮਾਰਚ (ਹਰਜਿੰਦਰ ਸਿੰਘ ਚਹਿਲ)- ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਲੀ ਵਿਖੇ 8 ਮਾਰਚ ਨੂੰ ਮਨਾਏ ਜਾ ਰਹੇ ਔਰਤ ਦਿਵਸ ਸਬੰਧੀ ਜਾਗਰੂਕਤਾ ਤੇ ਲਾਮਬੰਦੀ ਲਈ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ ਹੇਠ ਪਿੰਡ ਬੁਰਜ ਝੱਬਰ, ਅਕਲੀਆ, ਜੋਗਾ, ਰੱਲਾ, ਭੁਪਾਲ ...
ਮਾਨਸਾ, 5 ਮਾਰਚ (ਧਾਲੀਵਾਲ)- ਸਥਾਨਕ ਇੰਡੋ ਕੈਨੇਡੀਅਨ ਆਈਲੈਟਸ ਅਤੇ ਇਮੀਗਰੇਸ਼ਨ ਦੇ ਵਿਦਿਆਰਥੀ ਬਲਜਿੰਦਰ ਸਿੰਘ ਵਾਸੀ ਮਾਨਸਾ ਨੇ ਆਈਲੈਟਸ 'ਚੋਂ ਓਵਰਆਲ 7 ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਲਿਆ ਹੈ | ਸੰਸਥਾ ਦੇ ਐਮ.ਡੀ. ਇੰਜਨੀਅਰਜ ਮਨਜੀਤ ਸਿੰਘ ...
ਮਾਨਸਾ, 5 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)- ਨੇੜਲੇ ਪਿੰਡ ਕੋਟਧਰਮੂ ਦੇ ਗੁਰਦੁਆਰਾ ਸੂਲੀਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਹਲਕਾ ਸਰਦੂਲਗੜ੍ਹ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਇਕੱਤਰਤਾ ਹੋਈ | ਸੰਬੋਧਨ ਕਰਦਿਆਂ ਹਲਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਨੇ ...
ਰਮੇਸ਼ ਤਾਂਗੜੀ 94630-79655 ਬੋਹਾ- ਪੰਜਾਬ-ਹਰਿਆਣਾ ਹੱਦ 'ਤੇ ਵਸਿਆ ਪਿੰਡ ਰਿਉਂਦ ਕਲਾਂ ਕਰੀਬ 350 ਵਰੇ੍ਹ ਪਹਿਲਾਂਵਸਾਇਆ ਦੱਸਿਆ ਜਾਂਦਾ ਹੈ | ਆਜ਼ਾਦੀ ਤੋਂ ਪਹਿਲਾਂ ਮੁਸਲਮਾਨਾਂ ਦੇ ਰਾਜ ਸਮੇਂ ਪੀਰ-ਮੁਹੰਮਦ ਖਾਨ ਨਾਂਅ ਦਾ ਰੰਗੜ ਕਾਫ਼ੀ ਮਸ਼ਹੂਰ ਸੀ | ਪਿੰਡਾਂ 'ਚੋਂ ਫ਼ਸਲਾਂ ...
ਮਾਨਸਾ, 5 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਯੁਵਕ ਸੇਵਾਵਾਂ ਵਿਭਾਗ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ 7 ਰੋਜ਼ਾ ਡੇਵਿੰਗ ਅਤੇ ਓਰੀਅਟੇਸ਼ਨ ਵਰਕਸ਼ਾਪ ਲਗਾਈ ਗਈ | ਇਸ ਵਰਕਸ਼ਾਪ 'ਚ ਪੰਜਾਬ ਤੋਂ ਇਲਾਵਾ ਨੇੜਲੇ ...
ਮਾਨਸਾ, 5 ਮਾਰਚ (ਵਿ. ਪ੍ਰਤੀ.)-ਸੰਘਰਸ਼ਸ਼ੀਲ ਰਿਟਾਇਰਡ ਕਰਮਚਾਰੀ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਇਕੱਤਰਤਾ ਇੱਥੇ ਬਲਦੇਵ ਸਿੰਘ ਰਾਠੀ ਦੀ ਪ੍ਰਧਾਨਗੀ 'ਚ ਕੀਤੀ ਗਈ | ਬੁਲਾਰਿਆਂ ਨੇ ਕਿਹਾ ਕਿ ਚੱਲ ਰਹੇ ਬਜਟ ਇਜਲਾਸ 'ਚ ਛੇਵੇਂ ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਡੀ. ਏ. ...
ਬਰੇਟਾ, 5 ਮਾਰਚ (ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ)- ਸਥਾਨਕ ਸ਼ਹਿਰ ਦੇ ਸਰਕਾਰੀ ਹਸਪਤਾਲ ਨੇੜੇ ਟਰੱਕ ਦੀ ਮੋਟਰ ਸਾਈਕਲ ਨਾਲ ਜ਼ਬਰਦਸਤ ਟੱਕਰ ਹੋ ਜਾਣ ਕਾਰਨ ਪਿਉ-ਪੁੱਤ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਨੇੜਲੇ ਪਿੰਡ ਧਰਮਪੁਰਾ ਦੇ ਵਸਨੀਕ ਨਿਰਮਲ ਸਿੰਘ (45) ਅਤੇ ਉਸ ...
ਭੀਖੀ, 5 ਮਾਰਚ (ਗੁਰਿੰਦਰ ਸਿੰਘ ਔਲਖ)- ਕਿਸਾਨ ਤੇ ਭਰਾਤਰੀ ਜਥੇਬੰਦੀਆਂ ਵਲੋਂ ਦਲਿਤ ਆਗੂ ਸ਼ਿਵ ਕੁਮਾਰ 'ਤੇ ਤਸ਼ੱਦਦ ਢਾਉਣ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਲੈ ਕੇ ਸਥਾਨਕ ਸ਼ਹਿਰ 'ਚ ਰੋਸ ਮਾਰਚ ਕੱਢਿਆ ਗਿਆ | ਭਾਕਿਯੂ ਮਾਨਸਾ ਦੇ ਗੁਰਚਰਨ ਸਿੰਘ ਭੀਖੀ, ਖੇਤ ...
ਮਾਨਸਾ, 5 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਮੱਛੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਕੇਂਦਰ ਸਰਕਾਰ ਵਲੋਂ ਪੰਜ ਸਾਲ ਲਈ ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾ ਲਾਗੂ ਕੀਤੀ ਜਾ ਰਹੀ ਹੈ, ਜੋ ਨੀਲੀ ਕ੍ਰਾਂਤੀ ਲਿਆਉਣ ਲਈ ਲਾਹੇਵੰਦ ਸਾਬਤ ਹੋਵੇਗੀ | ਇਹ ਪ੍ਰਗਟਾਵਾ ...
ਜੋਗਾ, 5 ਮਾਰਚ (ਮਨਜੀਤ ਸਿੰਘ ਘੜੈਲੀ)- ਹਜ਼ਾਰਾਂ ਸਾਲਾਂ ਤੋਂ ਅਨਿਆਂ ਦਾ ਸ਼ਿਕਾਰ ਭਾਰਤੀ ਔਰਤ ਲਈ ਅਜੋਕੇ ਦੌਰ ਵਿਚ ਵਿਕਸਤ ਹੋਣ ਦੀਆਂ ਬਹੁਤ ਸਾਰੀਆਂ ਸੰਭਾਵਨਾਵਾਂ ਮੌਜੂਦ ਹਨ ਤੇ ਬਹੁਤ ਸਾਰੇ ਕਾਨੂੰਨ ਔਰਤ ਦੀ ਸੁਰੱਖਿਆ ਤੇ ਤਰੱਕੀ ਲਈ ਬਣਾਏ ਗਏ ਹਨ, ਪਰ ਔਰਤ ਦੀ ...
ਝੁਨੀਰ, 5 ਮਾਰਚ (ਪ.ਪ.)- ਪਿੰਡ ਲਖਮੀਰ ਵਾਲਾ ਵਿਖੇ ਗਰਾਮ ਪੰਚਾਇਤ ਵਲੋਂ ਮਗਨਰੇਗਾ ਯੋਜਨਾ ਤਹਿਤ ਪਾਰਕ ਦਾ ਕੰਮ ਸ਼ੁਰੂ ਕਰਵਾਇਆ ਗਿਆ | ਸਰਪੰਚ ਮਨਪ੍ਰੀਤ ਸਿੰਘ ਚਹਿਲ ਨੇ ਦੱਸਿਆ ਕਿ ਛੱਪੜ ਨਜ਼ਦੀਕ ਸੜਕ ਕਿਨਾਰੇ ਪਈ ਜਗ੍ਹਾ ਤੇ ਖ਼ੂਬਸੂਰਤ ਪਾਰਕ ਬਣਾਇਆ ਜਾ ਰਿਹਾ ਹੈ ਅਤੇ ...
ਬਰੇਟਾ, 5 ਮਾਰਚ (ਪਾਲ ਸਿੰਘ ਮੰਡੇਰ)- ਪੰਜਾਬ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਬਲਾਕ ਪੱਧਰੀ ਪੇਂਟਿੰਗ ਮੁਕਾਬਲਾ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬੁਢਲਾਡਾ-2 ਐਟ ਬਰੇਟਾ ਵਿਖੇ ਕਰਵਾਇਆ ਗਿਆ, ਜਿਸ ਵਿਚ ਬਲਾਕ ਦੇ ਸਮੂਹ ਸਕੂਲਾਂ ਨੇ ਭਾਗ ਲਿਆ | ਜਿਸ 'ਚੋਂ ਸਰਕਾਰੀ ...
ਬਰੇਟਾ, 5 ਮਾਰਚ (ਜੀਵਨ ਸ਼ਰਮਾ)- ਸਥਾਨਕ ਸ਼ਹਿਰ ਦਾ ਵਾਰਡ ਨੰਬਰ 5 ਦੀ ਨਵੀਂ ਬਣ ਰਹੀ ਗਲੀ ਵਿਚ ਲੱਗ ਰਹੀਆਂ ਇੰਟਰਲਾਕ ਟਾਈਲਾਂ ਸਿਰਫ਼ 2 ਦਿਨਾਂ ਵਿਚ ਹੀ ਟੁੱਟ ਕਾਰਨ ਚਰਚਾ ਦਾ ਵਿਸ਼ਾ ਬਣ ਗਈਆਂ ਹਨ | ਇਸ ਜਗ੍ਹਾ 'ਤੇ ਗਲੀ ਨੂੰ ਸੜਕ ਵਿਚ ਮਿਲਾਉਣ ਦਾ ਕੰਮ ਸ਼ੁਰੂ ਕੀਤਾ ਗਿਆ ...
ਮਾਨਸਾ, 5 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਅਤੇ ਮੁਲਾਜ਼ਮ ਯੂ. ਟੀ. ਪੈਨਸ਼ਨਰਜ਼ ਦੇ ਸਾਂਝੇ ਮੁਹਾਜ਼ ਵਲੋਂ ਹੱਕੀ ਮੰਗਾਂ ਮੰਨਵਾਉਣ ਲਈ ਸਥਾਨਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਨੇੜੇ ਚੌਥੇ ਦਿਨ ਵੀ ਭੁੱਖ ਹੜਤਾਲ ਜਾਰੀ ਰੱਖੀ ਗਈ | ਅੱਜ ਭੁੱਖ ਹੜਤਾਲ 'ਤੇ ਬਿੱਕਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX