ਤਾਜਾ ਖ਼ਬਰਾਂ


ਨਿਹੰਗ ਜਥੇਬੰਦੀਆਂ ਵਲੋਂ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ’ਤੇ ਕੱਢਿਆ ਜਾਵੇਗਾ ਬਾਬਾ ਬਕਾਲਾ ਤੋਂ ਵਿਸ਼ਾਲ ਨਗਰ ਕੀਰਤਨ - ਗਿਆਨੀ ਹਰਪ੍ਰੀਤ ਸਿੰਘ
. . .  45 minutes ago
ਸ੍ਰੀ ਅਨੰਦਪੁਰ ਸਾਹਿਬ , 19 ਅਪ੍ਰੈਲ (ਜੇ ਐੱਸ ਨਿੱਕੂਵਾਲ/ਕਰਨੈਲ ਸਿੰਘ )-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਤਾਬਦੀ ਸਮਾਗਮਾਂ ਤੇ 29 ਅਪ੍ਰੈਲ ਨੂੰ ਬਾਬਾ ਬਕਾਲਾ ਤੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ ...
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਡੇਰਾ ਬਾਬਾ ਨਾਨਕ ਸਰਹੱਦ 'ਤੇ ਪਹੁੰਚਿਆ - ਪਾਕਿਸਤਾਨ ਗਏ ਸਿੱਖ ਯਾਤਰੂ ਵੀ ਆਏ ਨਜ਼ਰ
. . .  57 minutes ago
ਬਟਾਲਾ, 19 ਅਪ੍ਰੈਲ (ਕਾਹਲੋਂ)-ਵਿਸਾਖੀ ਦਿਹਾੜੇ 'ਤੇ ਪਾਕਿਸਤਾਨੀ ਗਿਆ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਸਰਹੱਦ ਤੱਕ ਕਾਰੀਡੋਰ ਸੜਕ 'ਤੇ ਨਗਰ ਕੀਰਤਨ ...
ਵਿਦਿਆਰਥਣ ਦੇ ਥੱਪੜ ਮਾਰਨ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਦੇਣ ਨੂੰ ਕਿਹਾ
. . .  1 minute ago
ਚੰਡੀਗੜ੍ਹ , 19 ਅਪ੍ਰੈਲ - ਸਿੱਖਿਆ ਵਿਭਾਗ ਵੱਲੋਂ ਨੋਟਿਸ ਲੈਂਦਿਆਂ ਵਿਦਿਆਰਥਣ ਨੂੰ ਥੱਪੜ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ ।
ਨਵੀਂ ਦਿੱਲੀ :18 ਸਾਲ ਤੋਂ ਵੱਧ ਉਮਰ ਦਾ ਹਰ ਕੋਈ 1 ਮਈ ਤੋਂ ਕੋਵਿਡ -19 ਟੀਕਾ ਲਗਵਾਉਣ ਦੇ ਯੋਗ
. . .  about 1 hour ago
ਮਸ਼ਹੂਰ ਫਿਲਮ ਨਿਰਦੇਸ਼ਕ ਸੁਮਿੱਤਰਾ ਭਾਵੇ ਦਾ ਦਿਹਾਂਤ
. . .  1 minute ago
ਪੁਣੇ, 19 ਅਪ੍ਰੈਲ - ਮਰਾਠੀ ਸਿਨੇਮਾ ਅਤੇ ਥੀਏਟਰ ਵਿਚ ਕੰਮ ਕਰਨ ਲਈ ਮਸ਼ਹੂਰ ਫਿਲਮ ਦੀ ਮਸ਼ਹੂਰ ਨਿਰਦੇਸ਼ਕ ਅਤੇ ਲੇਖਕ ਸੁਮਿੱਤਰਾ ਭਾਵੇ ਦੀ ਇਕ ਹਸਪਤਾਲ ਵਿਚ ਫੇਫੜਿਆਂ ਨਾਲ ਸੰਬੰਧਤ ਬਿਮਾਰੀ ਦੇ ਬਾਅਦ ਦਿਹਾਂਤ ਹੋ ...
ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ​ਕੋਰੋਨਾ ਕਾਰਨ ਏਮਜ਼ ਵਿਚ ਦਾਖਲ
. . .  about 2 hours ago
ਲੱਖਾ ਸਿਧਾਨਾ ਦੇ ਭਰਾ ਗੁਰਦੀਪ ਦਾ ਕੇਸ ਦਿੱਲੀ ਕਮੇਟੀ ਨੇ ਪੰਜਾਬ ਹਰਿਆਣਾ ਹਾਈ ਕੋਰਟ 'ਚ ਕੀਤਾ ਦਾਇਰ
. . .  about 2 hours ago
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ -768 ਵਿਅਕਤੀ ਕੋਰੋਨਾ ਪਾਜ਼ੀਟਿਵ, 14 ਨੇ ਦਮ ਤੋੜਿਆ
. . .  about 2 hours ago
ਲੁਧਿਆਣਾ, 19 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਅੱਜ ਫਿਰ ਕੋਰੋਨਾ ਦਾ ਪਹਾੜ ਟੁੱਟ ਗਿਆ ਹੈ, ਜਿਸ ਕਰਕੇ ਲੁਧਿਆਣਾ ਬੁਰੀ ਤਰ੍ਹਾਂ ਦਹਿਲ ਚੁੱਕਿਆ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ 768 ...
ਮੋਗਾ ਵਿਚ ਕੋਰੋਨਾ ਦਾ ਕਹਿਰ, ਆਏ 92 ਨਵੇਂ ਮਾਮਲੇ
. . .  1 minute ago
ਮੋਗਾ , 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ ) - ਮੋਗਾ ਵਿਚ ਕੋਰੋਨਾ ਦਾ ਕਹਿਰ, ਅੱਜ ਇਕੋ ਦਿਨ 92 ਨਵੇਂ ਮਾਮਲੇ ਆਏ ਹਨ ਅਤੇ ਮਰੀਜ਼ਾਂ ਦੀ ਕੁੱਲ ਗਿਣਤੀ 4463 ਹੋਣ ਦੇ ਨਾਲ ਸਰਗਰਮ ਮਾਮਲੇ 619 ਹੋ ਗਏ ...
ਘੁਡਾਣੀ ਕਲਾਂ 'ਚ ਅੱਗ ਲੱਗਣ ਨਾਲ 4 ਏਕੜ ਕਣਕ ਦੀ ਫ਼ਸਲ ਤੇ 10 ਏਕੜ ਨਾੜ ਸੜਿਆ
. . .  about 3 hours ago
ਰਾੜਾ ਸਾਹਿਬ, 19 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਜ਼ਿਲ੍ਹਾ ਲੁਧਿਆਣਾ ਦੇ ਪਿੰਡ ਘੁਡਾਣੀ ਕਲਾਂ ਵਿਖੇ ਦੁਪਹਿਰ ਬਾਅਦ 2 ਵਜੇ ਦੇ ਕਰੀਬ ਅੱਗ ਲੱਗਣ ਨਾਲ 4 ਏਕੜ ਕਣਕ ਦੀ ਖੜੀ ਫ਼ਸਲ ਤੇ 10 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ...
ਕੌਂਸਲਰ ਰਮੇਸ਼ ਮਹੇ ਬਣੇ ਨਗਰ ਪੰਚਾਇਤ ਮਹਿਤਪੁਰ ਦੇ ਪ੍ਰਧਾਨ
. . .  about 3 hours ago
ਮਹਿਤਪੁਰ, 19ਅਪ੍ਰੈਲ (ਲਖਵਿੰਦਰ ਸਿੰਘ) - ਨਗਰ ਪੰਚਾਇਤ ਮਹਿਤਪੁਰ ਦੇ ਕੌਂਸਲਰ ਰਮੇਸ਼ ਮਹੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਤੇ ਉਪ ...
ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਹੋਈ
. . .  about 2 hours ago
ਨਵੀਂ ਦਿੱਲੀ , 19 ਅਪ੍ਰੈਲ - ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ , ਜਾਣਕਾਰੀ ਦਿੰਦੇ ਹੋਏ ਮਨਜਿੰਦਰ ਸਿੰਘ ਸਿਰਸਾ ਵਲੋਂ ਦੱਸਿਆ ਗਿਆ ਹੈ ਕਿ, ਉਨ੍ਹਾਂ ਨੂੰ ਉਮੀਦ ਹੈ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਕੀਤੀ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਦੀ ਅਪੀਲ
. . .  about 4 hours ago
ਚੰਡੀਗੜ੍ਹ , 19 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਅਤੇ ਦੋਵਾਂ ਦੇ ਭੰਡਾਰਾਂ ਦੇ ...
ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ ਦਿੱਤੀਆਂ ਗਈਆਂ
. . .  about 4 hours ago
ਚੰਡੀਗੜ੍ਹ , 19 ਅਪ੍ਰੈਲ - ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ...
ਪੰਜਾਬ ਵਿਚ ਰਾਤ ਦੇ ਕਰਫ਼ਿਊ ਦਾ ਸਮਾਂ ਵਧਿਆ
. . .  about 3 hours ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਨੇ ਕੋਵਿਡ 19 ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਇਹ ਐਲਾਨ ਕੀਤਾ ਹੈ ਕਿ ਰਾਤ ਦੇ ਕਰਫ਼ਿਊ ਦਾ ਸਮਾਂ (ਸ਼ਾਮ 8 ਵਜੇ ਤੋਂ ਸਵੇਰੇ 5 ਵਜੇ) ...
ਮੋਹਾਲੀ ਵਿਚ ਬੁੱਧਵਾਰ ਨੂੰ ਰਾਮ ਨਵਮੀ ਦੇ ਮੌਕੇ 'ਤੇ ਪੂਰੀ ਤਰ੍ਹਾਂ ਨਾਲ ਤਾਲਾਬੰਦੀ
. . .  about 4 hours ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਇਕ ਉੱਚ ਪੱਧਰੀ ਕੋਵਿਡ 19 ਦੀ ਸਮੀਖਿਆ ਬੈਠਕ ਦੌਰਾਨ ਕੀਤਾ ਇਹ ਐਲਾਨ...
ਕਿਸਾਨ ਮਹਾ ਪੰਚਾਇਤ ਦੌਰਾਨ ਹਜ਼ਾਰਾਂ ਕਿਸਾਨਾਂ ਵਜਾਇਆ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ
. . .  about 4 hours ago
ਹਰਸਾ ਛੀਨਾ, ਅਜਨਾਲਾ 19 ਅਪ੍ਰੈਲ (ਕੜਿਆਲ , ਢਿੱਲੋਂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ...
ਕਿਸਾਨਾਂ ਦੀ ਕਣਕ ਵੱਧ ਤੋਲਣ 'ਤੇ 21 ਆੜ੍ਹਤੀਆਂ ਦੇ ਲਾਇਸੰਸ ਮੁਅੱਤਲ
. . .  about 5 hours ago
ਡੱਬਵਾਲੀ, 19 ਅਪ੍ਰੈਲ (ਇਕਬਾਲ ਸਿੰਘ ਸ਼ਾਂਤ) - ਡੱਬਵਾਲੀ ਦਾਣਾ ਮੰਡੀ ਵਿਖੇ ਫ਼ਸਲ ਖ਼ਰੀਦ ਵਿਚ ਵੱਧ ਕਣਕ ਤੋਲ ਕੇ ਕਿਸਾਨਾਂ ਨੂੰ ਕੁੰਡੀ ਲਗਾਉਣ ਵਾਲੇ 21 ਆੜ੍ਹਤੀਆਂ ਦੇ ਲਾਇਸੰਸ ਸਸਪੈਂਡ ਕੀਤੇ ਗਏ...
12 ਨਾਮੀ ਫੁੱਟਬਾਲ ਕਲੱਬਾਂ ਦੁਆਰਾ '' ਯੂਰਪੀਅਨ ਸੁਪਰ ਲੀਗ " ਦੇ ਗਠਨ ਨਾਲ ਫੁੱਟਬਾਲ ਖੇਡ ਕਲੱਬਾਂ ਵਿਚ ਆਇਆ ਭੂਚਾਲ
. . .  about 3 hours ago
ਵੈਨਿਸ ( ਇਟਲੀ ), 19 ਅਪ੍ਰੈਲ (ਹਰਦੀਪ ਸਿੰਘ ਕੰਗ) - ਯੂਰਪ ਦੇ 12 ਪ੍ਰਸਿੱਧ ਫੁੱਟਬਾਲ ਖੇਡ ਕਲੱਬਾਂ ਦੁਆਰਾ ਅੱਜ ਯੂਰਪੀਅਨ ਸੁਪਰ ਲੀਗ ਦਾ ਗਠਨ ਕੀਤਾ ਗਿਆ ...
30 ਸਾਲਾਂ ਵਾਲੇ ਹੋ ਰਹੇ ਨੇ ਕੋਰੋਨਾ ਪਾਜ਼ੀਟਿਵ
. . .  about 5 hours ago
ਨਵੀਂ ਦਿੱਲੀ , 19 ਅਪ੍ਰੈਲ - ਪਿਛਲੀ ਮਹਾਂਮਾਰੀ ਦੀ ਲਹਿਰ ਵਿਚ, 30 ਸਾਲ ਤੋਂ ਘੱਟ ਉਮਰ ਦੇ ਲੋਕਾਂ ਵਿਚ 31% ਸਕਾਰਾਤਮਕ ਕੇਸ ਪਾਏ ਗਏ ਸਨ...
ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ਵਾਰ ਇਕੱਠੇ ਹੋ ਕੇ ਚੋਣ ਲੜਨਗੇ
. . .  about 5 hours ago
ਚੰਡੀਗੜ੍ਹ ,19 ਅਪ੍ਰੈਲ - (ਸੁਰਿੰਦਰਪਾਲ ) - ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ...
ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  about 5 hours ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  about 6 hours ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  about 6 hours ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਦਾ ਭਾਰਤ ਦੌਰਾ ਰੱਦ
. . .  about 6 hours ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਵੱਡੀ ਲਹਿਰ ਨੂੰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਰੁੱਖ ਲਗਾਉਣਾ ਅਤੇ ਪਾਣੀ ਦੀ ਉਚਿਤ ਵਰਤੋਂ ਕਰਨਾ ਸਭ ਤੋਂ ਵੱਡਾ ਕੰਮ ਮੰਨਿਆ ਜਾਂਦਾ ਹੈ। ਵਿਨੋਬਾ ਭਾਵੇ

ਕਪੂਰਥਲਾ / ਫਗਵਾੜਾ

ਦੀਪੂ ਸਾਹੂ ਦੇ ਦੋ ਕਾਤਲਾਂ ਨੂੰ ਗਿ੍ਫ਼ਤਾਰ ਕਰਕੇ ਪੁਲਿਸ ਦੀ ਵਿਸ਼ੇਸ਼ ਟੀਮ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ

ਕਪੂਰਥਲਾ, 5 ਮਾਰਚ (ਅਮਰਜੀਤ ਕੋਮਲ)-ਪੁਲਿਸ ਦੀ ਇਕ ਵਿਸ਼ੇਸ਼ ਟੀਮ ਨੇ ਬੀਤੇ ਦਿਨ ਪੀਰ ਚੌਧਰੀ ਰੋਡ 'ਤੇ ਇਕ ਨਿੱਜੀ ਹਸਪਤਾਲ ਨੇੜੇ ਭੇਦਭਰੀ ਹਾਲਤ ਵਿਚ ਕਤਲ ਕੀਤੇ ਗਏ ਇਕ 20 ਸਾਲਾ ਨੌਜਵਾਨ ਦੀਪੂ ਸਾਹੂ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਦੋ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਕੰਵਰਦੀਪ ਕੌਰ ਐੱਸ.ਐੱਸ.ਪੀ. ਕਪੂਰਥਲਾ ਨੇ ਦੱਸਿਆ ਕਿ ਪੁਲਿਸ ਨੇ ਇਸ ਕਤਲ ਨੂੰ ਚੁਣੌਤੀ ਵਜੋਂ ਲਿਆ ਸੀ ਤੇ ਮਿ੍ਤਕ ਨੌਜਵਾਨ ਦਾ ਸੁਰਾਗ ਲਗਾਉਣ ਲਈ ਐੱਸ.ਪੀ.ਡੀ. ਵਿਸ਼ਾਲਜੀਤ ਸਿੰਘ ਦੀ ਅਗਵਾਈ ਵਿਚ ਡੀ.ਐੱਸ.ਪੀ.ਡੀ. ਸਰਬਜੀਤ ਰਾਏ, ਡੀ.ਐੱਸ.ਪੀ. ਸਬ ਡਵੀਜ਼ਨ ਸੁਰਿੰਦਰ ਸਿੰਘ, ਸੀ.ਆਈ.ਏ. ਸਟਾਫ਼ ਦੇ ਇੰਚਾਰਜ ਪਰਮਜੀਤ ਸਿੰਘ, ਥਾਣਾ ਸਿਟੀ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਪੱਤੜ ਤੇ ਥਾਣਾ ਸੀ.ਆਈ.ਏ. ਫਗਵਾੜਾ ਦੀ ਇੰਚਾਰਜ ਸਬ ਇੰਸਪੈਕਟਰ ਊਸ਼ਾ ਰਾਣੀ ਦੀ ਅਗਵਾਈ ਵਿਚ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਸੀ | ਐੱਸ.ਐੱਸ.ਪੀ. ਨੇ ਦੱਸਿਆ ਕਿ ਇਸ ਟੀਮ ਨੇ ਕੁੱਝ ਵਿਅਕਤੀਆਂ ਨੂੰ ਪੁੱਛਗਿਛ ਲਈ ਹਿਰਾਸਤ ਵਿਚ ਲੈ ਕੇ ਵਾਰਦਾਤ ਵਾਲੀ ਥਾਂ 'ਤੇ ਕੈਮਰਿਆਂ ਦੀ ਪੜਤਾਲ ਤੇ ਫੈਰੋਂਸਿਕ ਤਕਨੀਕ ਨਾਲ ਇਸ ਕੇਸ ਦੀ ਬਾਰੀਕੀ ਨਾਲ ਜਾਂਚ ਕੀਤੀ ਤੇ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਮਿ੍ਤਕ ਦੀਪੂ ਸਾਹੂ, ਜਿਸ ਵਾਟਰ ਫ਼ਿਲਟਰ ਦੀ ਦੁਕਾਨ 'ਤੇ ਕੰਮ ਕਰਦਾ ਸੀ, ਉਸ ਦੁਕਾਨ ਦੇ ਮਾਲਕ ਦੀ ਲੜਕੀ ਨਾਲ ਉਸ ਦੇ ਸਬੰਧ ਬਣ ਗਏ ਸਨ ਤੇ ਜਦੋਂ ਇਸ ਦੀ ਭਿਣਕ ਲੜਕੀ ਦੇ ਪਿਤਾ ਗੌਤਮ ਸਿ੍ਸ਼ਟਾ ਉਰਫ਼ ਗੌਤਮ ਹਾਲ ਵਾਸੀ ਮੁਹੱਲਾ ਟਾਵਰ ਕਲੋਨੀ ਔਜਲਾ ਰੋਡ ਕਪੂਰਥਲਾ ਨੂੰ ਲੱਗੀ ਤਾਂ ਉਨ੍ਹਾਂ ਤੈਸ਼ ਵਿਚ ਆ ਕੇ ਆਪਣੀ ਇਕ ਮਹਿਲਾ ਦੋਸਤ ਰਾਧਾ ਨਾਲ ਦੀਪੂ ਸਾਹੂ ਨੂੰ ਬਿਲੇ ਲਾਉਣ ਦੀ ਸਲਾਹ ਕੀਤੀ | ਕੰਵਰਦੀਪ ਕੌਰ ਨੇ ਦੱਸਿਆ ਕਿ ਇਸ ਪਿੱਛੋਂ ਗੌਤਮ ਸਿ੍ਸ਼ਟਾ ਆਪਣੀ ਮਹਿਲਾ ਦੋਸਤ ਰਾਧਾ ਪਤਨੀ ਘਨੱਈਆ ਹਾਲ ਵਾਸੀ ਜੱਗੂ ਸ਼ਾਹ ਡੇਰਾ ਦੇ ਨਾਲ ਦੀਪੂ ਸਾਹੂ ਨੂੰ ਬੀਤੀ 2 ਮਾਰਚ ਦੀ ਸ਼ਾਮ ਨੂੰ ਆਪਣੀ ਐਕਟਿਵਾ 'ਤੇ ਬਿਠਾ ਕੇ ਬਲੇਰਖਾਨਪੁਰ ਵੱਲ ਲੈ ਗਏ, ਉਸ ਨੂੰ ਕੁੱਝ ਨਸ਼ਾ ਵੀ ਦਿੱਤਾ ਗਿਆ | ਬਾਅਦ ਵਿਚ ਪੀਰ ਚੌਧਰੀ ਰੋਡ 'ਤੇ ਇਕ ਨਿੱਜੀ ਹਸਪਤਾਲ ਨੇੜੇ ਦੀਪੂ ਸਾਹੂ ਦਾ ਗਲਾ ਘੁੱਟ ਤੇ ਉਸ ਦੇ ਸਿਰ ਵਿਚ ਪੱਥਰ ਮਾਰ ਕੇ ਕਤਲ ਨੂੰ ਅੰਜਾਮ ਦਿੱਤਾ ਗਿਆ ਤੇ ਦੋਵੇਂ ਦੋਸ਼ੀ ਫ਼ਰਾਰ ਹੋ ਗਏ | ਐੱਸ. ਐੱਸ. ਪੀ. ਨੇ ਦੱਸਿਆ ਕਿ ਪੁਲਿਸ ਨੇ ਗੌਤਮ ਸਿ੍ਸ਼ਟਾ ਉਰਫ਼ ਗੌਤਮ ਤੇ ਰਾਧਾ ਨੂੰ ਥਾਣਾ ਸਿਟੀ ਪੁਲਿਸ ਵਲੋਂ ਬੀਤੀ 1 ਮਾਰਚ ਨੂੰ ਦਰਜ ਕੀਤੇ ਗਏ ਕਤਲ ਦੇ ਕੇਸ ਵਿਚ ਗਿ੍ਫ਼ਤਾਰ ਲਿਆ ਹੈ |

ਜੈਨਰਿਕ ਦਵਾਈਆਂ ਦੀ ਵਰਤੋਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੱਢੀ ਗਈ ਜਾਗਰੂਕਤਾ ਰੈਲੀ

ਕਪੂਰਥਲਾ, 5 ਮਾਰਚ (ਅਮਰਜੀਤ ਕੋਮਲ)-ਜੈਨਰਿਕ ਦਵਾਈਆਂ ਸਬੰਧੀ ਸਿਹਤ ਵਿਭਾਗ ਵਲੋਂ 7 ਮਾਰਚ ਤੱਕ ਮਨਾਏ ਜਾ ਰਹੇ ਹਫ਼ਤੇ ਦੇ ਸਬੰਧ ਵਿਚ ਅੱਜ ਸਿਵਲ ਹਸਪਤਾਲ ਕਪੂਰਥਲਾ ਤੋਂ ਇਕ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ਡਾ. ਸੀਮਾ ਸਿਵਲ ਸਰਜਨ ਕਪੂਰਥਲਾ ਨੇ ਹਰੀ ਝੰਡੀ ਦੇ ਕੇ ...

ਪੂਰੀ ਖ਼ਬਰ »

ਨਗਰ ਨਿਗਮ ਸ਼ਹਿਰ ਦੀ ਸਫ਼ਾਈ ਵਿਵਸਥਾ 'ਚ ਸੁਧਾਰ ਕਰੇ- ਥਾਪਰ, ਸ਼ੀਤਲ

ਕਪੂਰਥਲਾ, 5 ਮਾਰਚ (ਵਿ. ਪ੍ਰ.)-ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਜ਼ਿਲ੍ਹਾ ਇੰਚਾਰਜ ਹਰਿੰਦਰ ਸ਼ੀਤਲ ਦੇ ਗ੍ਰਹਿ ਮੁਹੱਲਾ ਸ਼ਹਿਰੀਆਂ ਵਿਖੇ ਹੋਈ, ਜਿਸ ਵਿਚ ਤਰਸੇਮ ਸਿੰਘ ਥਾਪਰ ਜ਼ੋਨਲ ਇੰਚਾਰਜ ਲੋਕ ਸਭਾ ਹਲਕਾ ਖਡੂਰ ਸਾਹਿਬ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ...

ਪੂਰੀ ਖ਼ਬਰ »

ਜਥੇ. ਅਮਰ ਸਿੰਘ ਧਾਲੀਵਾਲ ਦੀ ਯਾਦ 'ਚ ਤਿੰਨ ਰੋਜ਼ਾ ਸਾਲਾਨਾ ਸਮਾਗਮ ਸ਼ੁਰੂ

| ਢਿਲਵਾਂ, 5 ਮਾਰਚ (ਗੋਬਿੰਦ ਸੁਖੀਜਾ)-ਜਥੇਦਾਰ ਅਮਰ ਸਿੰਘ ਮੈਮੋਰੀਅਲ ਕਮੇਟੀ ਵਲੋਂ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਗੁਰੂ ਕਾ ਬਾਗ ਦੇ ਮੋਰਚੇ ਦੇ ਮਹਾਨ ਸੂਰਬੀਰ ਜਥੇਦਾਰ ਅਮਰ ਸਿੰਘ ਧਾਲੀਵਾਲ ਦੀ ਯਾਦ ਵਿਚ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ...

ਪੂਰੀ ਖ਼ਬਰ »

ਬਾਬਾ ਦੀਵਾਨ ਸਿੰਘ ਦੀ ਬਰਸੀ ਸਬੰਧੀ ਸਮਾਗਮ ਸੂਜੋਕਾਲੀਆ ਵਿਖੇ 10 ਨੂੰ

ਸੁਲਤਾਨਪੁਰ ਲੋਧੀ, 5 ਮਾਰਚ (ਨਰੇਸ਼ ਹੈਪੀ, ਥਿੰਦ)-ਧੰਨ-ਧੰਨ ਬਾਬਾ ਦੀਵਾਨ ਸਿੰਘ ਜੀ ਦੀ ਯਾਦ 'ਚ ਸਾਲਾਨਾ ਬਰਸੀ ਸੰਤ ਬਾਬਾ ਲੀਡਰ ਸਿੰਘ ਦੀ ਅਗਵਾਈ ਪਿੰਡ ਸੂਜੋਕਾਲੀਆ ਵਿਖੇ 10 ਮਾਰਚ ਨੂੰ ਪ੍ਰਬੰਧਕ ਕਮੇਟੀ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ | ਇਹ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਮੁੜ ਪੈਰ ਪਸਾਰਨ ਲੱਗਾ, 103 ਮਾਮਲੇ ਸਾਹਮਣੇ ਆਏ

ਕਪੂਰਥਲਾ, 5 ਮਾਰਚ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਕੋਰੋਨਾ ਦਾ ਪਸਾਰ ਦਿਨ-ਬ-ਦਿਨ ਵੱਧ ਰਿਹਾ ਹੈ, ਭਾਵੇਂ ਪ੍ਰਸ਼ਾਸਨਿਕ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਲੋਕਾਂ ਨੂੰ ਮਾਸਕ ਪਾਉਣ, ਸਮਾਜਿਕ ਦੂਰੀ ਬਣਾਉਣ ਤੇ ਵਾਰ-ਵਾਰ ਹੱਥ ਧੋਣ ਦੀਆਂ ਅਪੀਲਾਂ ਕੀਤੀਆਂ ਜਾ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰ ਦੀਆਂ ਨੀਤੀਆਂ ਵਿਰੁੱਧ ਰੋਸ ਧਰਨਾ 8 ਨੂੰ - ਡਾ. ਉਪਿੰਦਰਜੀਤ ਕੌਰ

ਸੁਲਤਾਨਪੁਰ ਲੋਧੀ, 5 ਮਾਰਚ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਸਰਕਲ ਪ੍ਰਧਾਨਾਂ, ਸਰਗਰਮ ਅਕਾਲੀ ਵਰਕਰਾਂ ਤੇ ਯੂਥ ਆਗੂਆਂ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਾਬਕਾ ਖ਼ਜ਼ਾਨਾ ...

ਪੂਰੀ ਖ਼ਬਰ »

ਡਾ. ਧਰਮਪਾਲ ਸਾਹਿਲ ਦਾ ਹੋਵੇਗਾ 7 ਨੂੰ ਕੰਵਰ ਇਮਤਿਆਜ਼ ਯਾਦਗਾਰੀ ਪੁਰਸਕਾਰ ਨਾਲ ਸਨਮਾਨ

ਕਪੂਰਥਲਾ, 5 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਸਿਰਜਣਾ ਕੇਂਦਰ ਕਪੂਰਥਲਾ ਦੇ 7 ਮਾਰਚ ਨੂੰ ਵਿਰਸਾ ਵਿਹਾਰ ਵਿਚ ਹੋਣ ਵਾਲੇ ਸਾਲਾਨਾ ਸਮਾਗਮ ਦੇ ਦੂਜੇ ਸੈਸ਼ਨ ਦੌਰਾਨ ਕੰਢੀ ਖੇਤਰ ਵਿਚ ਵਰਨਣਯੋਗ ਕਾਰਜ ਕਰਨ ਵਾਲੇ ਉੱਘੇ ਸਾਹਿਤਕਾਰ ਡਾ. ਧਰਮਪਾਲ ਸਾਹਿਲ ਨੂੰ ਜਨਾਬ ਕੰਵਰ ...

ਪੂਰੀ ਖ਼ਬਰ »

ਯੂਥ ਕਾਂਗਰਸ ਦੇ ਅਹੁਦੇਦਾਰਾਂ ਵਲੋਂ ਐਡਵੋਕੇਟ ਘੁੰਮਣ ਨਾਲ ਮੀਟਿੰਗ

ਭੁਲੱਥ, 5 ਮਾਰਚ (ਮਨਜੀਤ ਸਿੰਘ ਰਤਨ)-ਕਾਂਗਰਸ ਦਫ਼ਤਰ ਭੁਲੱਥ ਵਿਖੇ ਯੂਥ ਕਾਂਗਰਸ ਦੇ ਅਹੁਦੇਦਾਰਾਂ ਵਲੋਂ ਐਡਵੋਕੇਟ ਹਰਸਿਮਰਨ ਸਿੰਘ ਘੰੁਮਣ ਪ੍ਰਧਾਨ ਯੂਥ ਕਾਂਗਰਸ ਹਲਕਾ ਭੁਲੱਥ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਗੌਰਵ ਸ਼ਰਮਾ ਪ੍ਰਧਾਨ ਯੂਥ ਕਾਂਗਰਸ ਦਿਹਾਤੀ ...

ਪੂਰੀ ਖ਼ਬਰ »

ਮਾਤਾ ਸ਼ੀਤਲਾ ਦੇ ਪਾਵਨ ਜੋਤੀ ਸਰੂਪ ਦੀ ਸ਼ੋਭਾ ਯਾਤਰਾ ਕੱਲ੍ਹ

ਕਪੂਰਥਲਾ, 5 ਮਾਰਚ (ਦੀਪਕ ਬਜਾਜ)-ਸੀਤਲਾ ਮਾਤਾ ਮੰਦਰ ਜਲੋਖਾਨਾ ਵਲੋਂ ਚੇਤ ਮਹੀਨੇ ਦੇ ਸਬੰਧ ਵਿਚ ਸ਼ੀਤਲਾ ਮਾਤਾ ਦੇ ਪਾਵਨ ਜੋਤੀ ਸਰੂਪ ਦੀ ਸ਼ੋਭਾ ਯਾਤਰਾ 7 ਮਾਰਚ ਦਿਨ ਐਤਵਾਰ ਨੂੰ ਸ੍ਰੀ ਸਤਨਰਾਇਣ ਮੰਦਰ ਕਪੂਰਥਲਾ ਤੋਂ ਸਵੇਰੇ 7 ਵਜੇ ਆਰੰਭ ਹੋਵੇਗੀ | ਇਸ ਸਬੰਧ ਵਿਚ 14 ...

ਪੂਰੀ ਖ਼ਬਰ »

ਪੱਛਮੀ ਬੰਗਾਲ ਦੀ ਤਰਜ਼ 'ਤੇ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰੇ- ਆਗੂ

ਕਪੂਰਥਲਾ, 5 ਮਾਰਚ (ਵਿ. ਪ੍ਰ.)-ਪੁਰਾਣੀ ਪੈਨਸ਼ਨ ਬਹਾਲੀ ਦੇ ਸਬੰਧ ਵਿਚ ਅਧਿਆਪਕਾਂ ਦੀ ਇਕ ਮੀਟਿੰਗ ਜ਼ਿਲ੍ਹੇ ਦੇ ਕਨਵੀਨਰ ਪਰਮਿੰਦਰਪਾਲ ਸਿੰਘ, ਅਧਿਆਪਕ ਦਲ ਦੇ ਸੂਬਾਈ ਮੀਤ ਪ੍ਰਧਾਨ ਗੁਰਮੁਖ ਸਿੰਘ ਬਾਬਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਇਨ੍ਹਾਂ ਆਗੂਆਂ ਨੇ ...

ਪੂਰੀ ਖ਼ਬਰ »

ਫ਼ਿਲਮ 'ਹੰਟਡ ਰਿਟਰਨ' ਰਾਹੀਂ ਗਾਇਕਾ ਕੌਰ ਗਿੱਲ ਦੀ ਫ਼ਿਲਮਾਂ 'ਚ ਐਂਟਰੀ

ਢਿਲਵਾਂ, 5 ਮਾਰਚ (ਸੁਖੀਜਾ, ਪ੍ਰਵੀਨ)-ਪ੍ਰਸਿੱਧ ਗਾਇਕਾ ਕੌਰ ਗਿੱਲ ਵਲੋਂ ਗਾਇਕੀ ਵਿਚ ਆਪਣੀ ਪਹਿਚਾਣ ਬਣਾਉਣ ਤੋਂ ਬਾਅਦ ਹੁਣ ਫ਼ਿਲਮਾਂ ਵਿਚ ਉਨ੍ਹਾਂ ਨੇ ਆਪਣੀ ਐਂਟਰੀ ਕਰ ਲਈ ਹੈ | ਉਨ੍ਹਾਂ ਦੱਸਿਆ ਕਿ ਫ਼ਿਲਮ ਪੋ੍ਰਡਿਊਸਰ ਡਾ. ਮੇਹਰ ਚੰਦ ਸਿੱਧੂ ਭੁਲੱਥ ਵਲੋਂ ਆਪਣੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਤੇਲ ਦੀਆਂ ਕੀਮਤਾਂ 'ਚ ਵਾਧਾ ਕਰ ਕੇ ਜਨਤਾ 'ਤੇ ਬੋਝ ਪਾਇਆ-ਸ਼ਰਮਾ

ਢਿਲਵਾਂ, 5 ਮਾਰਚ (ਸੁਖੀਜਾ, ਪ੍ਰਵੀਨ)-ਕੇਂਦਰ ਸਰਕਾਰ ਨੇ ਪੈਟਰੋਲ, ਡੀਜ਼ਲ ਤੇ ਗੈਸ ਦੀਆਂ ਕੀਮਤਾਂ ਵਧਾ ਕੇ ਜਨਤਾ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸੰਨੀ ਸ਼ਰਮਾ ਜਨਰਲ ਸਕੱਤਰ ਯੂਥ ਅਕਾਲੀ ਦਲ ਦੁਆਬਾ ਜ਼ੋਨ ਨੇ ਪੱਤਰਕਾਰਾਂ ...

ਪੂਰੀ ਖ਼ਬਰ »

ਪੰਜਾਬ ਦੀ ਕੈਪਟਨ ਸਰਕਾਰ ਨੇ ਕਿਸਾਨਾਂ ਦੀ ਬਾਂਹ ਫੜੀ- ਸਰਪੰਚ ਗੁਰਪ੍ਰੀਤ ਸਿੰਘ

ਸੁਲਤਾਨਪੁਰ ਲੋਧੀ, 5 ਮਾਰਚ (ਨਰੇਸ਼ ਹੈਪੀ, ਥਿੰਦ)-ਦੀ ਐਕਸ ਸਰਵਿਸਮੈਨ ਕੋਆਪਰੇਟਿਵ ਸੁਸਾਇਟੀ ਫ਼ੌਜੀ ਕਲੋਨੀ ਦੀ ਜ਼ਮੀਨ ਦੀ ਬੋਲੀ ਸਬੰਧੀ ਇਕ ਮੀਟਿੰਗ ਸੁਸਾਇਟੀ ਵਿਖੇ ਪ੍ਰਧਾਨ ਪਰਮਜੀਤ ਸਿੰਘ ਨਿੱਝਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਕਿਸਾਨਾਂ ਨੇ ...

ਪੂਰੀ ਖ਼ਬਰ »

ਮਹਾਂ-ਸ਼ਿਵਰਾਤਰੀ ਦਾ ਤਿਉਹਾਰ 9 ਤੋਂ 12 ਤੱਕ ਮਨਾਇਆ ਜਾਵੇਗਾ

ਪਾਂਸ਼ਟਾ, 5 ਮਾਰਚ (ਸਤਵੰਤ ਸਿੰਘ)–ਭਗਵਾਨ ਸ਼ਿਵ ਤੇ ਮਾਤਾ ਪਾਰਬਤੀ ਦੇ ਵਿਆਹ-ਉਤਸਵ ਦੇ ਸਬੰਧ ਵਿਚ ਮਹਾਂਸ਼ਿਵਰਾਤਰੀ ਦਾ ਤਿਉਹਾਰ ਬਾਬਾ ਮੋਤੀਪੁਰਾ ਮੱਠ, ਸ਼ਿਵ ਮੰਦਰ ਪਾਂਸ਼ਟਾ ਵਿਖੇ 9 ਮਾਰਚ ਮੰਗਲਵਾਰ ਤੋਂ 12 ਮਾਰਚ ਦਿਨ ਸ਼ੁੱਕਰਵਾਰ ਤੱਕ ਧੂਮਧਾਮ ਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਆਰ. ਸੀ. ਐੱਫ਼. ਦੇ ਬੱਚਿਆਂ ਨੇ ਧਾਰਮਿਕ ਪ੍ਰੀਖਿਆ 'ਚ ਮੱਲ੍ਹਾਂ ਮਾਰੀਆਂ

ਕਪੂਰਥਲਾ, 5 ਮਾਰਚ (ਅਮਰਜੀਤ ਕੋਮਲ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ...

ਪੂਰੀ ਖ਼ਬਰ »

ਆਲ ਓਪਨ ਕਬੱਡੀ ਦੇ ਮੁਕਾਬਲੇ 'ਚ ਤਲਵੰਡੀ ਚੌਧਰੀਆਂ ਦੀ ਟੀਮ ਨੇ ਜਿੱਤਿਆ 1.25 ਲੱਖ ਦਾ ਇਨਾਮ

ਤਲਵੰਡੀ ਚੌਧਰੀਆਂ, 5 ਮਾਰਚ (ਪਰਸਨ ਲਾਲ ਭੋਲਾ)-ਸਖ਼ੀ ਸਰਵਰ ਲਾਲ ਵਾਲਾ ਪੀਰ ਦੇ ਚੌਕੀਆਂਵਾਲੇ ਮੇਲੇ ਤੇ ਮੇਲਾ ਪ੍ਰਬੰਧਕ ਕਮੇਟੀ ਤਲਵੰਡੀ ਚੌਧਰੀਆਂ ਵਲੋਂ ਗ੍ਰਾਮ ਪੰਚਾਇਤ, ਨਗਰ ਨਿਵਾਸੀਆਂ ਤੇ ਐਨ.ਆਰ. ਆਈਜ਼ ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਦੋ ਰੋਜ਼ਾ ਕਬੱਡੀ ...

ਪੂਰੀ ਖ਼ਬਰ »

ਬੱਸ ਅੱਡਾ ਭਾਣੋ ਲੰਗਾ ਵਿਖੇ ਸਤਿਸੰਗ ਕਰਵਾਉਣ ਸਬੰਧੀ ਆਗੂਆਂ ਦੀ ਮੀਟਿੰਗ

ਹੁਸੈਨਪੁਰ, 5 ਮਾਰਚ (ਸੋਢੀ)-ਸਰਬੱਤ ਦੇ ਭਲੇ ਲਈ ਤੇ ਦੁਖੀਆਂ ਦੇ ਦੁੱਖ ਨਿਵਾਰਨ ਲਈ ਵਾਹਿਗੁਰੂ ਦੇ ਚਰਨਾ ਵਿਚ ਅਰਦਾਸ ਬੇਨਤੀ ਕਰਨ ਵਾਸਤੇ ਇਲਾਕੇ ਭਰ ਦੇ ਵੱਖ-ਵੱਖ ਪਿੰਡਾਂ ਦੇ ਆਗੂਆਂ ਵਲੋਂ ਸਾਂਝੇ ਤੌਰ 'ਤੇ ਕਪੂਰਥਲਾ-ਸੁਲਤਾਨਪੁਰ ਲੋਧੀ ਜੀ. ਟੀ. ਰੋਡ 'ਤੇ ਬੱਸ ਅੱਡਾ ...

ਪੂਰੀ ਖ਼ਬਰ »

ਬੰਟਿਆਂ ਦੀ ਖੇਡ ਦੌਰਾਨ ਮੋਹਿਤ ਨੇ ਪਹਿਲਾ ਸਥਾਨ ਹਾਸਲ ਕਰਕੇ ਜਿੱਤਿਆ ਸਾਈਕਲ

ਕਾਲਾ ਸੰਘਿਆਂ, 5 ਮਾਰਚ (ਸੰਘਾ)-ਰੰਗਲੇ ਪੰਜਾਬ ਦੀਆਂ ਅਲੋਪ ਹੁੰਦੀਆਂ ਜਾ ਰਹੀਆਂ ਖੇਡਾਂ ਨੂੰ ਮੁੜ ਤੋਂ ਪ੍ਰਫੁੱਲਿਤ ਕਰਨ ਦੇ ਮਨੋਰਥ ਦੇ ਨਾਲ ਪਿੰਡ ਆਲੀ ਚੱਕ ਦੇ ਨੌਜਵਾਨਾਂ ਵਲੋਂ ਕਰਵਾਏ ਬੰਟਿਆਂ ਦੇ ਦਿਲਚਸਪ ਟੂਰਨਾਮੈਂਟ ਦੌਰਾਨ ਪਹਿਲਾ ਇਨਾਮ ਮੋਹਿਤ ਅਲੀ ਚੱਕ ਨੇ ...

ਪੂਰੀ ਖ਼ਬਰ »

ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਭੁੱਖ ਹੜਤਾਲ ਚੌਥੇ ਦਿਨ 'ਚ ਦਾਖ਼ਲ

ਕਪੂਰਥਲਾ, 5 ਮਾਰਚ (ਵਿ. ਪ੍ਰ.)-ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਜ਼ਿਲ੍ਹੇ ਦੀਆਂ ਪੁਰਾਣੀਆਂ ਕਚਹਿਰੀਆਂ ਦੇ ਬਾਹਰ ਲੜੀਵਾਰ ਕੀਤੀ ਜਾ ਰਹੀ ਭੁੱਖ ਹੜਤਾਲ ਅੱਜ ਚੌਥੇ ਦਿਨ ਵਿਚ ਦਾਖ਼ਲ ਹੋ ਗਈ | ਰੋਹ ਵਿਚ ਆਏ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ...

ਪੂਰੀ ਖ਼ਬਰ »

ਪਿੰਡ ਟਾਂਡੀ ਦੀ ਸੰਗਤ ਨੇ ਡਾਇਲੈਸਿਸ ਸੈਂਟਰ ਲਈ 1 ਲੱਖ ਦਾ ਸਹਿਯੋਗ ਦਿੱਤਾ

ਨਡਾਲਾ, 5 ਮਾਰਚ (ਮਾਨ)-ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਸੁਸਾਇਟੀ ਭੁਲੱਥ ਵਲੋਂ ਸਬ ਡਵੀਜ਼ਨ ਸਿਵਲ ਹਸਪਤਾਲ ਵਿਖੇ ਖੋਲੇ੍ਹ ਜਾ ਰਹੇ ਗੁਰੂ ਨਾਨਕ ਡਾਇਲੈਸਿਸ ਸੈਂਟਰ ਲਈ ਇਲਾਕੇ ਦੀਆਂ ਸੰਗਤਾਂ ਵਲੋਂ ਭਰਪੂਰ ਸਹਿਯੋਗ ਮਿਲ ਰਿਹਾ ਹੈ, ਜਿਸ ਦੇ ਚੱਲਦਿਆਂ ਅੱਜ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਫਗਵਾੜਾ, 5 ਮਾਰਚ (ਤਰਨਜੀਤ ਸਿੰਘ ਕਿੰਨੜਾ)–ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਇਕਾਈ ਫਗਵਾੜਾ ਦੇ ਸਮੂਹ ਅਧਿਆਪਕਾਂ ਨੇ ਵੱਡਾ ਇਕੱਠ ਕਰ ਕੇ ਏ.ਡੀ.ਸੀ. ਦਫ਼ਤਰ ਫਗਵਾੜਾ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ | ਇਸ ਮੌਕੇ ਸਮੂਹ ਅਧਿਆਪਕਾਂ ਵਲੋਂ ਸਰਕਾਰ ...

ਪੂਰੀ ਖ਼ਬਰ »

ਸਮਾਜ ਸੇਵਾ ਹੈਲਪਲਾਈਨ ਐਂਟੀ ਕਰੱਪਸ਼ਨ ਦੀ ਮੀਟਿੰਗ ਹੋਈ

ਕਪੂਰਥਲਾ, 5 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਸਮਾਜ ਸੇਵਾ ਹੈਲਪਲਾਈਨ ਐਂਟੀ ਕਰੱਪਸ਼ਨ ਦੀ ਮੀਟਿੰਗ ਚੇਅਰਮੈਨ ਬਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਪੰਜਾਬ ਬਾਡੀ ਦੀ ਚੋਣ ਕੀਤੀ ਗਈ | ਚੋਣ ਦੌਰਾਨ ਗੁਰਦੀਪ ਸਿੰਘ ਐਡਵੋਕੇਟ ਕਪੂਰਥਲਾ, ਬਲਬੀਰ ਸਿੰਘ ਰਾਣਾ, ਡਾ. ...

ਪੂਰੀ ਖ਼ਬਰ »

ਫੂਡ ਵਿੰਗ ਦੀ ਟੀਮ ਨੇ ਖਾਣ ਪੀਣ ਵਾਲੀਆਂ ਵਸਤੂਆਂ ਦੇ 8 ਸੈਂਪਲ ਭਰ ਕੇ ਜਾਂਚ ਲਈ ਭੇਜੇ

ਕਪੂਰਥਲਾ, 5 ਮਾਰਚ (ਵਿ. ਪ੍ਰ.)-ਫੂਡ ਵਿੰਗ ਕਪੂਰਥਲਾ ਵਲੋਂ ਅੱਜ ਸ਼ਹਿਰ ਵਿਚਲੇ ਸਟੋਰਾਂ ਤੇ ਦੁਕਾਨਾਂ ਵਿਚ ਜਾ ਕੇ ਖਾਣ ਪੀਣ ਵਾਲੀਆਂ ਵਸਤੂਆਂ ਦੇ 8 ਸੈਂਪਲ ਭਰ ਕੇ ਜਾਂਚ ਲਈ ਸਟੇਟ ਫੂਡ ਲੈਬਾਰਟਰੀ ਖਰੜ ਨੂੰ ਭੇਜੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਜੋਤਪਾਲ ...

ਪੂਰੀ ਖ਼ਬਰ »

ਸਮੁੱਚੇ ਪਿੰਡਾਂ ਨੂੰ ਸ਼ਹਿਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ-ਰਵਿੰਦਰ ਰਵੀ

ਸੁਲਤਾਨਪੁਰ ਲੋਧੀ, 5 ਮਾਰਚ (ਨਰੇਸ਼ ਹੈਪੀ, ਥਿੰਦ)-ਪੰਜਾਬ ਸਰਕਾਰ ਸਮੁੱਚੇ ਸੂਬੇ ਦਾ ਸਰਵਪੱਖੀ ਵਿਕਾਸ ਕਰਵਾ ਕੇ ਦੇਸ਼ ਵਿਚੋਂ ਨੰਬਰ 1 ਦਾ ਸੂਬਾ ਬਣਾ ਰਹੀ ਹੈ ਤੇ ਇਸੇ ਮੁਹਿੰਮ ਤਹਿਤ ਹਲਕਾ ਸੁਲਤਾਨਪੁਰ ਲੋਧੀ ਦੇ ਸਮੂਹ ਪਿੰਡਾਂ ਨੂੰ ਸ਼ਹਿਰੀ ਸਹੂਲਤਾਂ ਪੀਣ ਵਾਲਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਧਰਨਾ 8 ਨੂੰ

ਕਪੂਰਥਲਾ, 5 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਕੇਂਦਰ ਤੇ ਪੰਜਾਬ ਸਰਕਾਰ ਵਲੋਂ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ, ਬਿਜਲੀ ਦੇ ਬਿੱਲਾਂ ਵਿਚ ਕੀਤਾ ਵਾਧਾ ਵਾਪਸ ਕਰਵਾਉਣ, ਖੇਤੀ ਕਾਨੂੰਨ ਰੱਦ ਕਰਵਾਉਣ, ਵੱਧ ਰਹੀ ਮਹਿੰਗਾਈ ਨੂੰ ਠੱਲ੍ਹ ਪਾਉਣ, 51 ਹਜ਼ਾਰ ਰੁਪਏ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX