ਅੰਮਿ੍ਤਸਰ, 6 ਮਾਰਚ (ਰੇਸ਼ਮ ਸਿੰਘ)-ਕੈਬਨਿਟ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਆਪਣੇ ਹਲਕੇ ਕੇਂਦਰੀ 'ਚ ਵਿਕਾਸ ਕਾਰਜ਼ਾਂ ਦੀ ਝੜੀ ਲਾ ਦਿੱਤੀ ਹੈ | ਅੱਜ ਵੀ ਉਨ੍ਹਾਂ ਵਲੋਂ ਵੱਖ-ਵੱਖ ਥਾਵਾਂ 'ਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ | ਉਨ੍ਹਾਂ ਅੱਜ ਇੱਥੇ ਵਾਰਡ ਨੰ: 71 ਅਧੀਨ ਪੈਂਦੇ ਇਲਾਕੇ ਫਤਾਹਪੁਰ ਵਿਖੇ 85 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਅਤੇ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਪਾਰਕ ਦਾ ਨੀਂਹ ਪੱਥਰ ਰੱਖਿਆ | ਸ੍ਰੀ ਸੋਨੀ ਨੇ ਦੱਸਿਆ ਕਿ ਪਿੰਡ ਫਤਾਹਪੁਰ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਸਾਰੇ ਪਿੰਡ 'ਚ ਐੱਲ. ਈ. ਡੀ. ਲਾਈਟਾਂ, ਸੀਵਰੇਜ, ਪੀਣ ਵਾਲੇ ਪਾਣੀਆਂ ਦੀਆਂ ਨਵੀਆਂ ਪਾਈਪਾਂ, ਕੰਕਰੀਟ ਦੀਆਂ ਗਲੀਆਂ ਨਾਲੀਆਂ ਅਤੇ ਵੱਡਾ ਟਿਊਬਵੈੱਲ ਵੀ ਲੱਗਾ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਬੜੇ ਸਮੇਂ ਤੋਂ ਲੋਕਾਂ ਦੀ ਮੰਗ ਸੀ ਕਿ ਫਤਾਹਪੁਰ ਤੋਂ ਗੁਰਦੁਆਰਾ ਬੀਘੇਮੱਲ ਜੀ ਤੋਂ ਝਬਾਲ ਰੋਡ ਤੱਕ ਨਵੀਂ ਸੜਕ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਅੱਜ ਇਸ ਸੜਕ ਦਾ ਨੀਂਹ ਪੱਥਰ ਰੱਖ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ 85 ਲੱਖ ਰੁਪਏ ਦੀ ਲਾਗਤ ਨਾਲ 1250 ਮੀਟਰ ਲੰਬੀ ਅਤੇ 12 ਮੀਟਰ ਚੌੜੀ ਇਹ ਸੜਕ ਬਣਾਈ ਜਾਵੇਗੀ, ਜਿਸ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ | ਸ੍ਰੀ ਸੋਨੀ ਨੇ ਕਿਹਾ ਕਿ ਪਿੰਡ ਵਿਚ ਇਕ ਬਹੁਤ ਵੱਡਾ ਛੱਪੜ ਸੀ ਅਤੇ ਲੋਕਾਂ ਦੀ ਮੰਗ ਅਨੁਸਾਰ ਇਸ ਛੱਪੜ 'ਤੇ 50 ਲੱਖ ਰੁਪਏ ਦੀ ਲਾਗਤ ਨਾਲ ਵਧੀਆ ਪਾਰਕ ਬਣਾਇਆ ਜਾਵੇਗਾ ਅਤੇ ਇਸ ਪਾਰਕ 'ਚ ਬੱਚਿਆਂ ਲਈ ਝੂਲੇ ਅਤੇ ਬਜ਼ੁਰਗਾਂ ਲਈ ਬੈਠਣ ਲਈ ਬੈਂਚ ਆਦਿ ਲਗਾਏ ਜਾਣਗੇ | ਇਸ ਮੌਕੇ ਸ੍ਰੀ ਸੋਨੀ ਵਲੋਂ ਬਾਬਾ ਜੀਵਨ ਸਿੰਘ ਧਰਮਸ਼ਾਲਾ ਨੂੰ 3 ਲੱਖ ਰੁਪਏ ਦਾ ਚੈੱਕ ਵੀ ਭੇਟ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 2 ਲੱਖ ਰੁਪਏ ਦਾ ਚੈੱਕ ਵੀ ਧਰਮਸ਼ਾਲਾ ਨੂੰ ਦਿੱਤਾ ਗਿਆ ਸੀ | ਸ੍ਰੀ ਸੋਨੀ ਨੇ ਸ਼ਮਸ਼ਾਨਘਾਟ ਦੀ ਮੁਰੰਮਤ ਲਈ 2 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ | ਇਸ ਮੌਕੇ ਸ੍ਰੀ ਸੋਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਦੀਆਂ ਘਰ ਦੀਆਂ ਛੱਤਾਂ ਕੱਚੀਆਂ ਹਨ, ਉਹ ਫਾਰਮ ਭਰ ਕੇ ਆਪਣੇ ਕੌਂਸਲਰ ਨੂੰ ਜਮ੍ਹਾਂ ਕਰਵਾਉਣ ਤਾਂ ਜੋ ਘਰ ਦੀਆਂ ਛੱਤਾਂ ਨੂੰ ਪੱਕੀਆਂ ਕਰਨ ਲਈ ਸਰਕਾਰ ਵਲੋਂ ਮਿਲਦੇ 1 ਲੱਖ 50 ਹਜ਼ਾਰ ਰੁਪਏ ਲੋੜਵੰਦਾਂ ਨੂੰ ਦਿੱਤੇ ਜਾ ਸਕਣ | ਇਸ ਮੌਕੇ ਸ੍ਰੀ ਸੋਨੀ ਨੇ ਲਖਵਿੰਦਰ ਸਿੰਘ ਜੋ ਕਿ ਆਪਣੇ ਸਾਥੀਆਂ ਸਹਿਤ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਏ, ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਪਿੰਡ ਦੇ ਲੋਕਾਂ ਵਲੋਂ ਸ੍ਰੀ ਸੋਨੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਕੌਂਸਲਰ ਲਖਵਿੰਦਰ ਸਿੰਘ, ਦਿਲਬਾਗ ਸਿੰਘ, ਦਵਾਰਕਾ ਦਾਸ, ਦਵਿੰਦਰ ਸਿੰਘ, ਸੁਖਵਿੰਦਰ ਸਿੰਘ ਸੇਠੀ, ਲਖਵਿੰਦਰ ਸਿੰਘ ਹੁੰਦਲ, ਗੁਰਸੇਵਕ ਸਿੰਘ, ਸਵਰਨ ਸਿੰਘ, ਐੱਸ. ਡੀ. ਓ. ਕਸ਼ਮੀਰ ਸਿੰਘ ਵਡਾਲਾ, ਸਹਾਇਕ ਇੰਜੀ: ਸੁੱਚਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕਾ ਵਾਸੀ ਹਾਜ਼ਰ ਸਨ |
ਅੰਮਿ੍ਤਸਰ, 6 ਮਾਰਚ (ਰੇਸ਼ਮ ਸਿੰਘ)-ਕੋਰੋਨਾ ਦੇ ਮਾਮਲਿਆਂ 'ਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ, ਜਿਸ ਤਹਿਤ ਅੱਜ ਇਕੋ ਦਿਨ 'ਚ ਹੀ 72 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਇਕ ਹੋਰ ਔਰਤ ਮਰੀਜ਼ ਦੀ ਕੋਰੋਨਾ ਨਾਲ ਮੌਤ ਵੀ ਹੋਈ ਹੈ | ਮਿ੍ਤਕ ਮਰੀਜ਼ ਦੀ ਸ਼ਨਾਖਤ ਮਨਜੀਤ ਕੌਰ (50) ...
ਅੰਮਿ੍ਤਸਰ, 6 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਡਾਇਲ ਅੰਮਿ੍ਤਸਰ ਵਲੋਂ 1 ਸਾਲ ਤੋਂ 10 ਸਾਲ ਤੱਕ ਦੇ ਬੱਚਿਆਂ ਦਾ 'ਕਿਊਟਨੈੱਸ ਆਫ਼ ਪੰਜਾਬ' ਆਨਲਾਈਨ ਮੁਕਾਬਲਾ ਕਰਵਾਇਆ ਜਾ ਰਿਹਾ ਹੈ, ਜਿਸ ਲਈ ਆਪਣੇ ਬੱਚਿਆਂ ਦੀ ਫੋਟੋ ਅਪਲੋਡ ਕਰਨ ਦੀ ਅੰਤਿਮ ਮਿਤੀ 25 ਅਪ੍ਰੈਲ 2021 ਹੈ ਅਤੇ ...
ਅੰਮਿ੍ਤਸਰ, 6 ਮਾਰਚ (ਜਸਵੰਤ ਸਿੰਘ ਜੱਸ)-ਵਿਰਸਾ ਪੰਜਾਬ ਵੁਮੈਨਸ ਕਰਾਫ਼ਟ ਵਲੋਂ ਅੱਜ ਆਰਟ ਗੈਲਰੀ ਵਿਖੇ ਲਗਾਈ ਗਈ ਤਿੰਨ ਦਿਨਾ ਵਿਰਾਸਤ ਪ੍ਰਦਰਸ਼ਨੀ ਦਾ ਉਦਘਾਟਨ ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੁਆਰਾ ਕੀਤਾ ਗਿਆ | ਇਸ ਪ੍ਰਦਰਸ਼ਨੀ 'ਚ ਫਰਨੀਚਰ, ਪੰਜਾ ...
ਅੰਮਿ੍ਤਸਰ, 6 ਮਾਰਚ (ਜਸਵੰਤ ਸਿੰਘ ਜੱਸ)-ਅਮਨਦੀਪ ਗਰੁੱਪ ਆਫ਼ ਹਸਪਤਾਲ ਦੇ ਸੀ. ਈ. ਓ. ਡਾ. ਅਮਨਦੀਪ ਕੌਰ ਨੇ ਸਰਕਾਰ ਵਲੋਂ ਨਿੱਜੀ ਹਸਪਤਾਲਾਂ ਲਈ ਕੋਵਿਡ-19 ਟੀਕੇ ਲਈ ਨਿਰਧਾਰਿਤ ਕੀਤੀ ਕੀਮਤ ਦਾ ਸਵਾਗਤ ਕਰਦਿਆਂ ਕਿਹਾ ਕਿ ਕੋਵਿਡ ਤੋਂ ਬਚਾਓ ਹਿਤ ਟੀਕਾਕਰਨ ਦੇਸ਼ ਦੇ ਹਰੇਕ ...
ਅੰਮਿ੍ਤਸਰ, 6 ਮਾਰਚ (ਰੇਸ਼ਮ ਸਿੰਘ)ਜ਼ਿਲ੍ਹਾ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਰਾਜੀਵ ਛਾਬੜਾ ਦੀ ਅਗਵਾਈ ਹੇਠ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵੱਧ ਰਹੀਆਂ ਕੀਮਤਾਂ ਖ਼ਿਲਾਫ਼ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਰੋਸ ਪ੍ਰਦਰਸ਼ਨ 'ਚ ਯੂਥ ਕਾਂਗਰਸ ਦੇ ਜਨਰਲ ...
ਅੰਮਿ੍ਤਸਰ, 6 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬੀਆਂ ਨੂੰ ਮਾਂ-ਬੋਲੀ ਪੰਜਾਬੀ, ਕਲਾ, ਸਾਹਿਤ ਅਤੇ ਪੁਸਤਕ ਸਭਿਆਚਾਰ ਨਾਲ ਜੁੜਣ ਦਾ ਸੁਨੇਹਾ ਦਿੰਦਿਆਂ ਸਥਾਨਕ ਖ਼ਾਲਸਾ ਕਾਲਜ ਦੇ ਵਿਹੜੇ ਵਿਚ ਚੱਲ ਰਿਹਾ ਚਾਰ ਦਿਨਾ 'ਅੰਮਿ੍ਤਸਰ ਸਾਹਿਤ ਉਤਸਵ ਤੇ ਪੁਸਤਕ ਮੇਲਾ' ਸਮਾਪਤ ...
ਅੰਮਿ੍ਤਸਰ, 6 ਮਾਰਚ (ਜਸਵੰਤ ਸਿੰਘ ਜੱਸ)- ਪਿਛਲੇ ਤਿੰਨ ਦਹਾਕਿਆਂ ਤੋਂ ਗੁਰੂ ਨਗਰੀ ਦੇ ਵਿਕਾਸ ਅਤੇ ਸਮੱਸਿਆਵਾਂ ਦੇ ਹੱਲ ਲਈ ਆਵਾਜ਼ ਬੁਲੰਦ ਕਰਦੀ ਆ ਰਹੀ ਸਮਾਜ ਸੇਵੀ ਸੰਸਥਾ ਅੰਮਿ੍ਤਸਰ ਵਿਕਾਸ ਮੰਚ ਨੇ ਨੌਵੇਂ ਪਾਤਸ਼ਾਹ ਦੀ 400 ਸਾਲਾ ਪ੍ਰਕਾਸ਼ ਪੁੁਰਬ ਸ਼ਤਾਬਦੀ ਮੌਕੇ ...
ਅੰਮਿ੍ਤਸਰ, 6 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਐਂਡ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਫ਼ੈਸਲੇ ਅਨੁਸਾਰ ਬਜਟ ਸੈਸ਼ਨ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਪੂਰਤੀ ਲਈ ਬਜ਼ਟ 'ਚ ਲੋੜੀਦਾਂ ਫੰਡ ਨਾ ਰੱਖੇ ਜਾਣ ਦੇ ਰੋਸ ਵਜੋਂ 8 ...
ਅੰਮਿ੍ਤਸਰ, 6 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਕੋਰੋਨਾ ਦਾ ਪ੍ਰਛਾਵਾਂ ਲਗਾਤਾਰ ਗੂੜਾ ਹੁੰਦਾ ਜਾ ਰਿਹਾ ਹੈ | ਅੱਜ ਮਿਲੀ ਜਾਣਕਾਰੀ ਮੁਤਾਬਿਕ 2 ਵੱਖ-ਵੱਖ ਸਰਕਾਰੀ ਸਕੂਲਾਂ 'ਚ 7 ਮਾਮਲੇ ਸਾਹਮਣੇ ਆਏ ਹਨ, ਜਿਸ 'ਚ ਸਰਕਾਰੀ ਕੰਨਿਆ ...
ਚੱਬਾ, 6 ਮਾਰਚ (ਜੱਸਾ ਅਨਜਾਣ)-ਹਲਕਾ ਅਟਾਰੀ ਦੇ ਸੀਨੀਅਰ ਨੌਜਵਾਨ ਕਾਂਗਰਸੀ ਆਗੂ ਤੇ ਸਰਪੰਚ ਸ਼ਮਸ਼ੇਰ ਸਿੰਘ ਸ਼ਾਹ ਗੁਰੂਵਾਲੀ ਨੇ ਆਪਣੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਚਲਾਈ ...
ਮਜੀਠਾ, 6 ਮਾਰਚ (ਮਨਿੰਦਰ ਸਿੰਘ ਸੋਖੀ)-ਅੱਜ ਪਾਵਰਕਾਮ ਲਿਮ: ਦੇ ਠੇਕੇਦਾਰ ਦੇ ਕਰਿੰਦਿਆਂ ਵਲੋਂ ਕਸਬਾ ਮਜੀਠਾ ਦੀ ਵਾਰਡ ਨੰਬਰ-13 'ਚ ਜਿੱਥੇ ਪਹਿਲਾਂ ਤੋਂ ਹੀ ਬਿਜਲੀ ਦੇ ਬਾਹਰ ਖੰਭਿਆਂ 'ਤੇ ਲੱਗੇ ਹਨ, ਇੱਥੇ ਹੀ ਫਿਰ ਤੋਂ ਡਿਜ਼ੀਟਲ ਮੀਟਰ ਲਗਾਉਣ ਜਾ ਰਹੇ ਹਨ ਪਰ ਇਸ ਗੱਲ ਦਾ ...
ਅੰਮਿ੍ਤਸਰ, 6 ਮਾਰਚ (ਸ. ਰਿ.)-'ਅਜੀਤ' ਦੇ ਜਲੰਧਰ ਤੋਂ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਅੱਜ ਸਦੀਵੀ ਵਿਛੋੜਾ ਦੇ ਜਾਣ 'ਤੇ ਵੱਖ-ਵੱਖ ਸ਼ਖ਼ਸੀਅਤਾਂ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ | ਕਾਰ ਸੇਵਾ ਵਾਲੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬੀਬੀ ਕੌਲਾਂ ਜੀ ਭਲਾਈ ...
ਰਾਮ ਤੀਰਥ , 6 ਮਾਰਚ (ਧਰਵਿੰਦਰ ਸਿੰਘ ਔਲਖ)-ਐੱਸ. ਐੱਸ. ਪੀ. ਦਿਹਾਤੀ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਦੇ ਤਹਿਤ ਅੱਜ ਰਾਮ ਤੀਰਥ ਪੁਲਿਸ ਨੇ ਚੌਕੀ ਇੰਚਾਰਜ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਖਿਆਲਾ ਕਲਾਂ ਵਿਖੇ ਛਾਪੇਮਾਰੀ ...
ਅੰਮਿ੍ਤਸਰ, 6 ਮਾਰਚ (ਰੇਸ਼ਮ ਸਿੰਘ)-ਇੱਥੇ ਰਾਣੀ ਕਾ ਬਾਗ ਸਥਿਤ ਉੱਪਲ ਨਿਊਰੋ ਹਸਪਤਾਲ ਵਿਖੇ ਵੀ ਕੋਵਿਡ-19 ਦੇ ਟੀਕਾਕਰਨ ਦੀ ਸੇਵਾ ਸ਼ੁਰੂ ਕਰ ਦਿੱਤੀ ਹੈ, ਜਿਸ ਲਈ ਹਸਪਤਾਲ ਦੇ ਸੰਸਥਾਪਕ ਅਤੇ ਪੰਜਾਬ ਮੈਡੀਕਲ ਕੌਂਸਲ ਦੇ ਮੈਂਬਰ ਤੇ ਪ੍ਰਸਿੱਧ ਨਿਊਰੋਲੋਜਿਸਟ ਡਾ. ਅਸ਼ੋਕ ...
ਅੰਮਿ੍ਤਸਰ, 6 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਗੱਲਾ ਆੜਤੀਆ ਐਸੋਸੀਏਸ਼ਨ ਦਾਣਾ ਮੰਡੀ ਭਗਤਾਂਵਾਲਾ ਵਿਖੇ ਪ੍ਰਧਾਨ ਅਮਨਦੀਪ ਸਿੰਘ ਛੀਨਾ ਦੀ ਅਗਵਾਈ ਹੇਠ ਆੜਤੀਆਂ ਵਲੋਂ ਦਾਮੀ ਦੀ ਬਕਾਇਆ ਰਾਸ਼ੀ ਨਾ ਮਿਲਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ...
ਬਾਬਾ ਬਕਾਲਾ ਸਾਹਿਬ, 6 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-'ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ 8 ਮਾਰਚ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ |' ਇਸ ਸਬੰਧੀ ਜਾਣਕਾਰੀ ...
ਅੰਮਿ੍ਤਸਰ, 6 ਮਾਰਚ (ਜੱਸ)-ਖ਼ਾਲਸਾ ਕਾਲਜ ਅੰਮਿ੍ਤਸਰ ਵਿਖੇ ਚੱਲ ਰਹੇ ਪੁਸਤਕ ਮੇਲੇ ਦੌਰਾਨ ਬੀਤੇ ਦਿਨ ਪਰਵਾਸੀ ਪੰਜਾਬੀ ਸਾਹਿਤਕਾਰ ਅਮੀਨ ਮਲਿਕ ਦਾ ਨਵ-ਪ੍ਰਕਾਸ਼ਿਤ ਨਾਵਲ 'ਸਾਂਝੀ ਕੁੱਖ' ਪਿ੍ੰ. ਡਾ. ਮਹਿਲ ਸਿੰਘ ਤੇ ਹੋਰ ਸ਼ਖਸੀਅਤਾਂ ਵਲੋਂ ਲੋਕ ਅਰਪਣ ਕੀਤਾ ਗਿਆ | ਇਸ ...
ਮਾਨਾਂਵਾਲਾ, 6 ਮਾਰਚ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ (ਏ.ਜੀ.ਸੀ.), ਅੰਮਿ੍ਤਸਰ ਵਿਖੇ ਵਿਦਿਆਰਥੀਆਂ ਦੀ ਆਨਲਾਈਨ ਪਲੇਸਮੈਂਟ ਡਰਾਈਵ ਕਰਵਾਈ ਗਈ, ਜਿਸ 'ਚ ਲੁਮੀਨੈੱਸ ਪਾਵਰ ਟੈਕਨਾਲੌਜੀ ਵਲੋਂ ਗਰੱੁਪ ਦੇ ਮਕੈਨੀਕੈਲ ਇੰਜੀਨੀਰਿੰਗ, ...
ਅੰਮਿ੍ਤਸਰ, 6 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਮਾਰਕੀਟ ਕਮੇਟੀਆਂ/ ਮੰਡੀ ਬੋਰਡ ਜ਼ਿਲ੍ਹਾ ਅੰਮਿ੍ਤਸਰ ਅਤੇ ਤਰਨ ਤਾਰਨ ਦੇ ਪੈਨਸ਼ਨਰਾਂ ਵਲੋਂ ਕੰਪਨੀ ਬਾਗ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਪ੍ਰਧਾਨ ਹਰਿੰਦਰ ਸਿੰਘ ਰੰਧਾਵਾ ਨੇ ...
ਗੱਗੋਮਾਹਲ, 6 ਮਾਰਚ (ਬਲਵਿੰਦਰ ਸਿੰਘ ਸੰਧੂ)-ਨਵੇਂ ਮਜ਼ਦੂਰੀ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਲਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਸੰਘਰਸ਼ ਦੇ ਕੀਤੇ ਐਲਾਨ ਮੁਤਾਬਿਕ ਅੱਜ ਇੱਥੇ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ...
ਅੰਮਿ੍ਤਸਰ, 6 ਮਾਰਚ (ਰੇਸ਼ਮ ਸਿੰਘ)-ਇਕ ਬਾਰ ਮਾਲਕ ਨਾਲ ਹੋਏ ਝਗੜੇ ਬਾਰੇ ਪੁਲਿਸ ਵਲੋਂ ਦਰਜ ਕੀਤੇ ਮਾਮਲੇ ਖ਼ਿਲਾਫ਼ ਅੱਜ ਵੱਖ-ਵੱਖ ਦਲਿਤ ਸੰਗਠਨਾਂ ਨੇ ਥਾਣਾ ਮਜੀਠਾ ਰੋਡ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ ਤੇ 2 ਘੰਟੇ ਤੱਕ ਆਵਾਜਾਈ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ, ...
ਅੰਮਿ੍ਤਸਰ, 6 ਮਾਰਚ (ਰੇਸ਼ਮ ਸਿੰਘ)-ਪੁਲਿਸ ਲਾਈਨ ਵਿਖੇ ਅੱਜ ਔਰਤ ਦਿਵਸ ਮਨਾਇਆ ਗਿਆ, ਜਿਸ ਮੌਕੇ ਔਰਤਾਂ ਨੂੰ ਸਰੀਰਕ ਤੰਦਰੁਸਤੀ ਲਈ ਪ੍ਰੇਰਿਤ ਕਰਦਿਆਂ ਏ. ਸੀ. ਪੀ. ਡਾ. ਮਨਪ੍ਰੀਤ ਕੌਰ ਸ਼ੀਂਹਮਾਰ ਦੀ ਅਗਵਾਈ ਹੇਠ ਔਰਤ ਪੁਲਿਸ ਮੁਲਾਜਮਾਂ ਤੇ ਅਧਿਕਾਰੀਆਂ ਨੇ ਪੈਦਲ ...
ਅਜਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋ ਕੇ ਵਿਸ਼ਵ ਭਰ 'ਚ ਫੈਲੇ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦਾ ਕਹਿਰ ਅਜੇ ਖ਼ਤਮ ਨਹੀਂ ਹੋਇਆ ਸੀ ਕਿ ਠੰਢ ਦਾ ਸੀਜ਼ਨ ਖ਼ਤਮ ਹੁੰਦਿਆਂ ਹੀ ਗਰਮੀ ਦੀ ਸ਼ੁਰੂਆਤ ਤੇ ਸਰਹੱਦੀ ਖੇਤਰ 'ਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX