ਤਾਜਾ ਖ਼ਬਰਾਂ


ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ਵਾਰ ਇਕੱਠੇ ਹੋ ਕੇ ਚੋਣ ਲੜਨਗੇ
. . .  9 minutes ago
ਚੰਡੀਗੜ੍ਹ ,19 ਅਪ੍ਰੈਲ - (ਸੁਰਿੰਦਰਪਾਲ ) - ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ...
ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  24 minutes ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  35 minutes ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  49 minutes ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਦਾ ਭਾਰਤ ਦੌਰਾ ਰੱਦ
. . .  53 minutes ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਵੱਡੀ ਲਹਿਰ ਨੂੰ...
ਅਕਾਲੀ ਆਗੂਆਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਦਾ ਕੀਤਾ ਦੌਰਾ
. . .  about 1 hour ago
ਅੰਮ੍ਰਿਤਸਰ,19 ਅਪ੍ਰੈਲ (ਹਰਮਿੰਦਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ...
ਸੁਰ ਸਿੰਘ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  about 1 hour ago
ਸੁਰ ਸਿੰਘ, 19 ਅਪ੍ਰੈਲ (ਧਰਮਜੀਤ ਸਿੰਘ) - ਦਾਣਾ ਮੰਡੀ ਸੁਰ ਸਿੰਘ ਵਿਚ ਅੱਜ ਮਾਰਕੀਟ ਕਮੇਟੀ ਭਿੱਖੀਵਿੰਡ ਦੇ ਚੇਅਰਮੈਨ ਰਾਜਵੰਤ ਸਿੰਘ ਰਾਜ ਪਹੁੰਵਿੰਡ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਾਰਵਾਈ...
ਕਣਕ ਦੇ ਸੀਜ਼ਨ ਵਿਚ ਫੇਲ੍ਹ ਸਾਬਿਤ ਹੋਈ ਸਰਕਾਰ - ਬਰਜਿੰਦਰ ਸਿੰਘ ਮੱਖਣ ਬਰਾੜ
. . .  about 1 hour ago
ਮੋਗਾ 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਕਣਕ ਦੇ ਸੀਜ਼ਨ ਵਿਚ ਪੰਜਾਬ ਦੀ ਕੈਪਟਨ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ...
ਦਿੱਲੀ ਮੋਰਚੇ ਤੋਂ ਪਿੰਡ ਪਰਤੇ ਕਿਸਾਨ ਦੀ ਮੌਤ
. . .  about 1 hour ago
ਬਰਨਾਲਾ, 19 ਅਪ੍ਰੈਲ (ਧਰਮਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਟਿਕਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿਚ ਗਏ ਕਿਸਾਨ...
ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ ਵਿਚ ਫ਼ਸਲ ਸਮੇਤ ਰੁਲ ਰਹੇ ਕਿਸਾਨ - ਨਿੱਝਰ, ਮੱਲ
. . .  about 1 hour ago
ਲਾਂਬੜਾ, 19 ਅਪ੍ਰੈਲ (ਪਰਮੀਤ ਗੁਪਤਾ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਚੰਗੇ ਪ੍ਰਬੰਧ ਕਰਨ ਦੇ ਜੋ ਵੱਡੇ - ਵੱਡੇ ...
ਵਾਪਰਿਆ ਹਾਦਸਾ ਤਿੰਨ ਨੌਜਵਾਨਾਂ ਦੀ ਮੌਤ
. . .  about 1 hour ago
ਕਲਾਯਤ ( ਕੈਥਲ ) - 19 ਅਪ੍ਰੈਲ - ਕੈਥਲ ਜ਼ਿਲ੍ਹੇ ਦੇ ਕਸਬਾ ਕਲਾਯਤ ਵਿਚ 6 ਨੌਜਵਾਨਾਂ ਦਾ ਸਨਸ਼ਾਇਨ ਸਕੂਲ ਦੇ ਨੇੜੇ ਐਕਸੀਡੈਂਟ ਹੋ ਗਿਆ ਹੈ | ਇਸ ਘਟਨਾ ਵਿਚ ਤਿੰਨ ਨੌਜਵਾਨਾਂ...
ਨਗਰ ਕੌਂਸਲ ਖਰੜ ਚੋਣ ਪ੍ਰਕਿਰਿਆ ਦੌਰਾਨ ਹੋਈ ਭੰਨਤੋੜ
. . .  about 1 hour ago
ਖਰੜ,19 ਅਪ੍ਰੈਲ ( ਗੁਰਮੁੱਖ ਸਿੰਘ ਮਾਨ) - ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਤੋਂ ਬਾਅਦ ਉਸ ਸਮੇਂ ਸਥਿਤੀ ਖ਼ਰਾਬ ਹੋ ਗਈ ਜਦੋਂ ਮੀਟਿੰਗ ਹਾਲ ਵਿਚ ਕਾਂਗਰਸ ਤੇ ਅਕਾਲੀ ਦਲ ਤੇ...
ਜਗਜੀਤ ਸਿੰਘ ਨੋਨੀ ਨਗਰ ਪੰਚਾਇਤ ਲੋਹੀਆਂ ਖਾਸ ਦੇ ਪ੍ਰਧਾਨ ਨਿਯੁਕਤ
. . .  about 2 hours ago
ਲੋਹੀਆਂ ਖਾਸ, 19 ਅਪ੍ਰੈਲ (ਬਲਵਿੰਦਰ ਸਿੰਘ ਵਿਕੀ) - ਨਗਰ ਪੰਚਾਇਤ ਲੋਹੀਆਂ ਖਾਸ ਦੀ ਪ੍ਰਧਾਨਗੀ ਪਦ ਲਈ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਿਤ ਜਗਜੀਤ ਸਿੰਘ ਨੋਨੀ ਨੂੰ ਪ੍ਰਧਾਨ...
ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
. . .  about 2 hours ago
ਚੰਡੀਗੜ੍ਹ ,19 ਅਪ੍ਰੈਲ( ਗੁਰਿੰਦਰ ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ
ਡੀ.ਆਰ. ਸਹਿਕਾਰੀ ਸਭਾਵਾਂ ਨੇ ਸਹਿਕਾਰੀ ਸਭਾ ਠੱਠੀ ਭਾਈ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਦਾ ਲਿਆ ਗੰਭੀਰ ਨੋਟਿਸ
. . .  about 2 hours ago
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮੌੜ ਨੌਂ ਅਬਾਦ ਦੋਹਾਂ ਪਿੰਡਾਂ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਕਿਸਾਨਾਂ ...
ਬਾਰਦਾਨੇ ਦੀ ਕਮੀ ਨੂੰ ਲੈ ਕੇ ਸਾਬਕਾ ਮੰਤਰੀ ਸੇਖੋਂ ਦਾ ਕੈਪਟਨ ਸਰਕਾਰ 'ਤੇ ਫੇਲ੍ਹ ਹੋਣ ਦਾ ਦੋਸ਼
. . .  about 2 hours ago
ਲਖੋ ਕੇ ਬਹਿਰਾਮ, 19 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ ) - ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਅਕਾਲੀ ਦਲ ਦੇ...
ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ
. . .  about 3 hours ago
ਨਵੀਂ ਦਿੱਲੀ, 19 ਅਪ੍ਰੈਲ - ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ , ਅੱਜ ਸੋਮਵਾਰ ਤੋਂ ਅਗਲੇ ਸੋਮਵਾਰ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ...
ਕੋਹਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਧਰਨੇ ਲਈ ਰਵਾਨਾ
. . .  about 3 hours ago
ਚੋਗਾਵਾ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਬਲਾਕ ਚੋਗਾਵਾ ਦੇ ਪ੍ਰਧਾਨ ਹਰਵੰਤ ਸਿੰਘ ਅੋਲਖ, ਨੰਬਰਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਅੋਲਖ, ਤਰਲੋਕ ਸਿੰਘ, ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ...
ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ
. . .  about 3 hours ago
ਮੁੰਬਈ , 19 ਅਪ੍ਰੈਲ - ਮਹਾਰਾਸ਼ਟਰ ਦੇ ਮੁੰਬਈ ਡਿਵੀਜ਼ਨ ਦੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਵੇਖ ਹਰੇਕ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਏਗੀ ਤੇ ਇਕ ਪਲ ਲਈ ਮੂੰਹ 'ਚੋਂ ਇਹ ਜ਼ਰੂਰ ਨਿਕਲੇਗਾ ਜਾ...
ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  about 3 hours ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  about 4 hours ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  about 5 hours ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਕਿਸਾਨ ਆਗੂ, ਅਦਾਕਾਰਾ ਸੋਨੀਆ ਮਾਨ ਤੇ ਰਾਕੇਸ਼ ਟਿਕੈਤ ਦੇ ਬੇਟੇ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 5 hours ago
ਅੰਮ੍ਰਿਤਸਰ, 19 ਅਪ੍ਰੈਲ - ਕਿਸਾਨ ਆਗੂ ,ਅਦਾਕਾਰਾ ਸੋਨੀਆ ਮਾਨ ਅਤੇ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੇ...
ਬਿਹਾਰ: 2 ਕੈਦੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ 'ਚ
. . .  about 5 hours ago
ਬਿਹਾਰ, 19 ਅਪ੍ਰੈਲ - ਬੀਤੀ ਰਾਤ ਦੋ ਕੈਦੀ ਮੁਜ਼ੱਫਰਪੁਰ ਦੀ ਸ਼ਹੀਦ ਖੂਦੀਰਾਮ ਬੋਸ ਕੇਂਦਰੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼...
ਲੁਧਿਆਣਾ : ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ
. . .  about 5 hours ago
ਲੁਧਿਆਣਾ, 19 ਅਪ੍ਰੈਲ - ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। ਕਨਫਿਊਸ਼ੀਅਸ

ਲੁਧਿਆਣਾ

ਲੁਧਿਆਣਾ ਵਿਚ ਕੋਰੋਨਾ ਦਾ ਜ਼ਬਰਦਸਤ ਧਮਾਕਾ!

ਲੁਧਿਆਣਾ, 6 ਮਾਰਚ (ਸਲੇਮਪੁਰੀ)-ਲੁਧਿਆਣਾ ਵਿਚ ਪਿਛਲੇ ਕੁੱਝ ਦਿਨਾਂ ਤੋਂ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਅਤੇ ਪੀੜ੍ਹਤਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਜਾਣ ਕਾਰਨ ਲੋਕਾਂ ਵਿਚ ਮੁੜ ਤੋਂ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ, ਜਦ ਕਿ ਅੱਜ ਤਾਂ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਵੱਡਾ ਵਾਧਾ ਹੋਇਆ ਹੈ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ 171 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਲੁਧਿਆਣਾ ਨਾਲ ਸਬੰਧਿਤ 146 ਮਰੀਜ਼, ਜਦਕਿ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ 25 ਮਰੀਜ਼ ਸ਼ਾਮਲ ਹਨ | ਜੇਰੇ ਇਲਾਜ ਮਰੀਜ਼ਾਂ ਵਿਚੋਂ ਜ਼ਿਲ੍ਹਾ ਜਲੰਧਰ ਨਾਲ ਸਬੰਧਿਤ 1 ਮਰੀਜ਼ ਦੀ ਮੌਤ ਹੋਈ ਹੈ, ਜਦਕਿ 2 ਮਿ੍ਤਕ ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਹਨ |
ਮਿ੍ਤਕਾਂ ਦੀ ਗਿਣਤੀ ਦਾ ਅੰਕੜਾ 1551 ਹੋਇਆ
ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਵਿਚੋਂ ਅੱਜ 3 ਹੋਰ ਮਰੀਜ਼ਾਂ ਦੀ ਮੌਤ ਹੋ ਜਾਣ ਪਿੱਛੋਂ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ 1551 ਹੋ ਗਿਆ ਹੈ, ਜਿਸ ਵਿਚ 1036 ਮਿ੍ਤਕ ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ, ਜਦਕਿ 515 ਮਿ੍ਤਕ ਮਰੀਜ਼ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ |
ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 32061 ਹੋਇਆ
ਕੋਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਦੀ ਪਛਾਣ ਕਰਨ ਲਈ ਜ਼ਿਲ੍ਹਾ ਲੁਧਿਆਣਾ ਵਿਚ ਅੱਜ ਤੱਕ 688632 ਸ਼ੱਕੀ ਵਿਅਕਤੀਆਂ ਦੀ ਲੈਬ ਜਾਂਚ ਹੋ ਚੁੱਕੀ ਹੈ, ਜਦਕਿ 4533 ਹੋਰ ਸ਼ੱਕੀ ਵਿਅਕਤੀਆਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਹਨ | ਅੱਜ ਤੱਕ 685666 ਨਮੂਨਿਆਂ ਦੀ ਜਾਂਚ ਰਿਪੋਰਟ ਮਿਲੀ ਹੈ, ਜਿਸ ਵਿਚ 653605 ਨਮੂਨੇ ਨੈਗੇਟਿਵ ਪਾਏ ਗਏ ਹਨ | ਜਦਕਿ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 32061 ਨੂੰ ਅੱਪੜ ਗਿਆ ਹੈ, ਜਿਨ੍ਹਾਂ ਵਿਚ 27724 ਮਰੀਜ਼ ਲੁਧਿਆਣਾ ਨਾਲ, ਜਦਕਿ 4337 ਮਰੀਜ਼ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ | ਅੱਜ ਤੱਕ 29645 ਮਰੀਜ਼ ਸਿਹਤਯਾਬੀ ਹਾਸਲ ਕਰ ਚੁੱਕੇ ਹਨ, ਉਨ੍ਹਾਂ ਵਿਚ 25881 ਮਰੀਜ਼ ਲੁਧਿਆਣਾ ਨਾਲ ਅਤੇ 3764 ਮਰੀਜ਼ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ | ਸਮੁੱਚੇ ਜ਼ਿਲ੍ਹੇ ਵਿਚ ਇਸ ਵੇਲੇ 865 ਮਰੀਜ਼ ਐਕਟਿਵ ਹਾਲਤ ਵਿਚ ਹਨ, ਜਿਨ੍ਹਾਂ ਵਿਚ 807 ਜ਼ਿਲ੍ਹਾ ਲੁਧਿਆਣਾ ਨਾਲ ਜਦਕਿ 58 ਬਾਹਰਲੇ ਜਿਲਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ | ਕੋਰੋਨਾ ਵਾਇਰਸ ਤੋਂ ਪੀੜ੍ਹਤਾਂ ਵਿਚੋਂ ਸਿਹਤਯਾਬੀ ਹਾਸਲ ਕਰਨ ਵਾਲਿਆਂ ਦੀ ਦਰ 93.35 ਫ਼ੀਸਦੀ ਦਰਜ ਕੀਤੀ ਗਈ ਹੈ, ਜੋ ਪਿਛਲੇ ਦਿਨ ਦੇ ਮੁਕਾਬਲੇ ਹੋਰ ਨੀਵੀਂ ਚਲੀ ਗਈ ਹੈ | ਅੱਜ 160 ਸ਼ੱਕੀ ਮਰੀਜ਼ਾਂ ਨੂੰ ਘਰਾਂ ਵਿਚ ਇਕਾਂਤਵਾਸ ਕੀਤਾ ਗਿਆ ਹੈ ਜਦਕਿ ਹੁਣ ਤੱਕ 58485 ਸ਼ੱਕੀਆਂ ਨੂੰ ਇਕਾਂਤਵਾਸ ਕੀਤਾ ਜਾ ਚੁੱਕਿਆ ਹੈ ਅਤੇ ਇਸ ਵੇਲੇ 1529 ਸ਼ੱਕੀ ਮਰੀਜ਼ ਇਕਾਂਤਵਾਸ ਹਨ |
7 ਅਧਿਆਪਕਾਂ ਦੀ ਰਿਪੋਰਟ ਪਾਜ਼ੀਟਿਵ
ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਕੀਤੀ ਗਈ ਲੈਬ ਜਾਂਚ ਦੌਰਾਨ ਜਿਹੜੇ ਮਰੀਜ ਸਾਹਮਣੇ ਆਏ ਹਨ, ਉਨ੍ਹਾਂ ਵਿਚ ਵੱਖ ਵੱਖ ਵਿੱਦਿਅਕ ਅਦਾਰਿਆਂ ਵਿਚ ਪੜਾ ਰਹੇ 7 ਅਧਿਆਪਕ, 2 ਵਿਦਿਆਰਥੀ ਅਤੇ 7 ਸਿਹਤ ਕਾਮੇ ਵੀ ਸ਼ਾਮਿਲ ਹਨ |

ਹੰਬੜਾਂ ਪੁਲਿਸ ਚੌਂਕੀ ਵਲੋਂ ਭਗੌੜਿਆਂ ਨੂੰ ਕਾਬੂ ਕਰਨ ਦਾ ਸਿਲਸਿਲਾ ਜਾਰੀ

ਹੰਬੜਾਂ, 6 ਮਾਰਚ (ਹਰਵਿੰਦਰ ਸਿੰਘ ਮੱਕੜ)-ਥਾਣਾ ਲਾਡੂਵਾਲ ਅਧੀਨ ਆਉਂਦੀ ਪੁਲਿਸ ਚੌਂਕੀ ਹੰਬੜਾਂ ਵਲੋਂ ਪਿਛਲੇ ਕਈ ਸਾਲਾਂ ਤੋਂ ਹੋਏ ਇਕ ਹੋਰ ਭਗੌੜੇ ਨੂੰ ਕਾਬੂ ਕੀਤੇ ਜਾਣ ਵਿਚ ਸਫਲਤਾ ਪ੍ਰਾਪਤ ਹੋਈ ਹੈ | ਇਸ ਸਬੰਧੀ ਚੌਂਕੀ ਹੰਬੜਾਂ ਦੇ ਇੰਚਾਰਜ ਹਰਪਾਲ ਸਿੰਘ ਗਿੱਲ ਨੇ ...

ਪੂਰੀ ਖ਼ਬਰ »

ਮਾਡਲ ਟਾਊਨ ਵਿਚ ਸ਼ਰਾਬ ਪੀ ਕੇ ਹੁੱਲੜਬਾਜ਼ੀ ਕਰਦੇ ਤਿੰਨ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 6 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਮਾਡਲ ਟਾਊਨ ਵਿਚ ਸੜਕ 'ਤੇ ਸ਼ਰਾਬ ਪੀ ਕੇ ਹੁੱਲੜਬਾਜ਼ੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਜਸਪ੍ਰੀਤ ਸਿੰਘ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਐਕਟਿਵਾ ਸਵਾਰ ਦੀ ਮੌਤ

ਲੁਧਿਆਣਾ, 6 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ੇਰਪੁਰ ਰੋਡ 'ਤੇ ਆਰਤੀ ਸਟੀਲ ਨੇੜੇ ਹੋਏ ਸੜਕ ਹਾਦਸੇ ਵਿਚ ਐਕਟਿਵਾ ਸਵਾਰ ਨੌਜਵਾਨ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਮੁੰਨਾ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 36 ਸਾਲ ਦੇ ਕਰੀਬ ਸੀ | ਉਨ੍ਹਾਂ ...

ਪੂਰੀ ਖ਼ਬਰ »

ਮਾਲਖਾਨੇ ਵਿਚ ਹੋਈ ਚੋਰੀ ਦੇ ਮਾਮਲੇ ਵਿਚ ਪੁਲਿਸ ਮੁਲਾਜ਼ਮ ਮੁਅੱਤਲ

ਸ਼ੱਕੀ ਹਾਲਾਤ ਵਿਚ ਹੋਈ ਚੋਰੀ ਦੇ ਮਾਮਲੇ ਵਿਚ ਉੱਚ ਪੱਧਰੀ ਜਾਂਚ ਦੇ ਹੁਕਮ ਲੁਧਿਆਣਾ, 6 ਮਾਰਚ (ਪਰਵਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤੀ ਕੰਪਲੈਕਸ ਦੇ ਨੇੜੇ ਸਥਿਤ ਮਾਲਖਾਨਾ ਵਿਚ ਹੋਈ ਚੋਰੀ ਦੇ ਮਾਮਲੇ ਵਿਚ ਪੁਲਿਸ ਉੱਚ ਅਧਿਕਾਰੀਆਂ ਵਲੋਂ ਨਾਜਰ ਮਾਲਖਾਨਾ ਨੂੰ ...

ਪੂਰੀ ਖ਼ਬਰ »

ਡੇਹਲੋਂ ਧਰਨੇ ਲਈ ਸਾਬਕਾ ਵਿਧਾਇਕ ਸ਼ਿਵਾਲਿਕ ਵਲੋਂ ਅਹਿਮ ਮੀਟਿੰਗਾਂ

ਡੇਹਲੋਂ, 6 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਅੱਜ ਸਰਕਲ ਘਵੱਦੀ ਦੇ ਪਿੰਡਾਂ ਅੰਦਰ ਅਕਾਲੀ ਵਰਕਰਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ ਗਈਆਂ, ਜਿਹਨਾਂ ਦੌਰਾਨ 8 ਮਾਰਚ ਨੂੰ ਕਸਬਾ ਡੇਹਲੋਂ ...

ਪੂਰੀ ਖ਼ਬਰ »

ਜੁਰਮਾਨੇ/ਵਿਆਜ ਤੋਂ ਬਚਣ ਲਈ ਪ੍ਰਾਪਰਟੀ ਟੈਕਸ 31 ਮਾਰਚ ਤੋਂ ਪਹਿਲਾਂ ਜਮ੍ਹਾਂ ਕਰਾਇਆ ਜਾਵੇ-ਕਮਿਸ਼ਨਰ

ਲੁਧਿਆਣਾ, 6 ਮਾਰਚ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਵਿੱਤੀ ਵਰ੍ਹੇ 2020-21 ਦਾ ਬਜਟ ਟੀਚਾ ਪੂਰਾ ਕਰਨ ਲਈ ਕੀਤੇ ਜਾ ਰਹੇ ਸਤਨਾਂ ਤਹਿਤ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਵਲੋਂ ਹਰ ਹਫ਼ਤੇ ਰਿਕਵਰੀ ਕਰ ਰਹੇ ਅਧਿਕਾਰੀਆ ਨਾਲ ਮੀਟਿੰਗ ਕਰਕੇ ਸਟਾਫ ਨੂੰ ...

ਪੂਰੀ ਖ਼ਬਰ »

ਟਾਈਗਰ ਸਫਾਰੀ ਦਰਸ਼ਕਾਂ ਲਈ ਮੁੜ 17 ਨੂੰ ਖੁੱਲ੍ਹੇਗਾ

ਲਾਢੋਵਾਲ, 6 ਮਾਰਚ (ਬਲਬੀਰ ਸਿੰਘ ਰਾਣਾ)-ਟਾਈਗਰ ਸਫਾਰੀ ਲੁਧਿਆਣਾ ਜਿਸ ਨੂੰ ਕੋਵਿਡ-19 ਕਰਕੇ ਵਿਭਾਗ ਦੇ ਹੁਕਮਾਂ ਅਨੁਸਾਰ ਬੰਦ ਕੀਤਾ ਗਿਆ ਸੀ, ਨੂੰ ਮੁੜ 17 ਮਾਰਚ 2021 ਨੂੰ ਖੋਲਿ੍ਹਆ ਜਾ ਰਿਹਾ ਹੈ | ਮਿਲੀ ਜਾਣਕਾਰੀ ਅਨੁਸਾਰ ਦੁਨੀਆਂ ਭਰ ਦੇ ਸਾਰੇ ਚਿੜੀਆ ਘਰ ਪਾਰਕ ਅਤੇ ...

ਪੂਰੀ ਖ਼ਬਰ »

ਖੇਤਰੀ ਕੌਸ਼ਲ ਵਿਕਾਸ ਕੇਂਦਰ ਲੁਧਿਆਣਾ ਦੇ ਸਿਖ਼ਲਾਈ ਸੈਸ਼ਨ ਦਾ ਪ੍ਰੋ-ਉਪ ਕੁਲਪਤੀ ਸੋਹੀ ਵਲੋਂ ਉਦਘਾਟਨ

ਲੁਧਿਆਣਾ, 6 ਮਾਰਚ (ਪੁਨੀਤ ਬਾਵਾ)-ਭਾਰਤ ਸਰਕਾਰ ਦੇ ਕੌਸ਼ਲ ਵਿਭਾਗ ਵਲੋਂ ਪੰਜਾਬ ਰਾਜ ਦੇ ਲੁਧਿਆਣਾ ਵਿਖੇ ਸਥਿਤ ਖੇਤਰੀ ਕੌਸ਼ਲ ਵਿਕਾਸ ਕੇਂਦਰ ਦੇ ਸਿਖ਼ਲਾਈ ਸੈਸ਼ਨ ਦਾ ਪ੍ਰੋ ਉਪ ਕੁਲਪਤੀ ਬਲਵਿੰਦਰ ਸਿੰਘ ਸੋਹੀ ਨੇ ਉਦਘਾਟਨ ਕੀਤਾ | ਜਿੰਨ੍ਹਾਂ ਨੂੰ ਖੇਤਰੀ ...

ਪੂਰੀ ਖ਼ਬਰ »

ਪੰਜਾਬ ਅਤੇ ਮਹਾਰਾਸ਼ਟਰ ਵਿਚ ਕੋਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਮੱਦੇਨਜ਼ਰ ਕੇਂਦਰ ਸਰਕਾਰ ਵਲੋਂ ਜਾਇਜ਼ਾ ਲੈਣ ਲਈ ਟੀਮਾਂ ਗਠਿਤ

ਲੁਧਿਆਣਾ, 6 ਮਾਰਚ (ਸਲੇਮਪੁਰੀ)-ਦੇਸ਼ ਦੇ ਹੋਰਨਾਂ ਸੂਬਿਆਂ ਦੇ ਮੁਕਾਬਲੇ ਪੰਜਾਬ ਅਤੇ ਮਹਾਰਾਸ਼ਟਰ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਮੱਦੇਨਜ਼ਰ ਰੱਖਦਿਆਂ ਕੇਂਦਰ ਸਰਕਾਰ ਵਲੋਂ ਦੋਵੇਂ ਸੂਬਿਆਂ ਵਿਚ 2 ਵੱਖ-ਵੱਖ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਸਿਹਤ ...

ਪੂਰੀ ਖ਼ਬਰ »

ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਲੁਧਿਆਣਾ, 6 ਮਾਰਚ (ਕਵਿਤਾ ਖੁੱਲਰ/ਪਰਮਿੰਦਰ ਸਿੰਘ ਆਹੂਜਾ)-ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣਾ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ | ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਏ

ਲੁਧਿਆਣਾ, 6 ਮਾਰਚ (ਕਵਿਤਾ ਖੁੱਲਰ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਲਾਹੀ ਬਾਣੀ ਮਨੁੱਖ ਨੂੰ ਮਨੁੱਖ ਨਾਲ ਜੋੜਦੀ ਹੈ ਅਤੇ ਦੁਨੀਆ ਭਰ ਦੇ ਲੋਕਾਂ ਨੂੰ ਇਹ ਸੰਦੇਸ਼ ਦਿੰਦੀ ਹੈ ਕਿ ਪ੍ਰਮਾਤਮਾ ਇਕ ਹੈ | ਇਸ ਲਈ ਸਾਨੂੰ ਸਾਰਿਆਂ ਨੂੰ ਸ਼ਰਧਾ ਤੇ ਸਤਿਕਾਰ ਨਾਲ ਸ਼ਬਦ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਰਮਸੋਤ ਨੇ ਸਰਦੂਲ ਸਿਕੰਦਰ ਸ਼ਰਧਾਂਜਲੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਖੰਨਾ, 6 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਸਰਦੂਲ ਸਿਕੰਦਰ ਸ਼ਰਧਾਂਜਲੀ ਸਮਾਰੋਹ ਦੇ ਪ੍ਰਬੰਧਾਂ ਦਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਜਾਇਜ਼ਾ ਲਿਆ | ਅੰਤਰਰਾਸ਼ਟਰੀ ਪ੍ਰਸਿੱਧੀ ਦੇ ਮਾਲਕ ਤੇ ਸੁਰਾਂ ਦੇ ਸਿਕੰਦਰ ਵਜੋਂ ਜਾਣੇ ਜਾਂਦੇ ਮਰਹੂਮ ਜਨਾਬ ਸਰਦੂਲ ...

ਪੂਰੀ ਖ਼ਬਰ »

ਹਲਕਾ ਆਤਮ ਨਗਰ ਦੇ ਵਾਰਡ ਨੰਬਰ 37 'ਚ 52 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਲੁਧਿਆਣਾ, 6 ਮਾਰਚ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਵਲੋਂ ਹਲਕਾ ਆਤਮ ਨਗਰ ਦੇ ਅਧੀਨ ਆਉਂਦੇ ਵਾਰਡ ਨੰਬਰ 37 ਦੇ ਡਾਬਾ ਕਲੋਨੀ ਇਲਾਕੇ 'ਚ 52 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ 1, 2, 3, 4, 5, 6 ਤੇ 8 ਨੰਬਰ ਦੀਆਂ ...

ਪੂਰੀ ਖ਼ਬਰ »

ਸਮਾਜ ਭਲਾਈ ਦੇ ਕੰਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ-ਮਨਜੀਤ ਸਿੰਘ

ਲੁਧਿਆਣਾ, 6 ਮਾਰਚ (ਜੁਗਿੰਦਰ ਸਿੰਘ ਅਰੋੜਾ)-ਲੁਧਿਆਣਾ ਐਲ.ਪੀ.ਜੀ. ਡਿਸਟ੍ਰੀਬਿਊਟਰ ਐਸੋਸੀਏਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਨਿਰੋਏ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ ਤੇ ਯਤਨ ਕਰਨਾ ਅਤਿ ਹੀ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਇਹ ਸਾਡੇੇ ...

ਪੂਰੀ ਖ਼ਬਰ »

ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਸੂਬਾ ਤਬਾਹੀ ਦੇ ਕੰਢੇ-ਢਿੱਲੋਂ

ਲੁਧਿਆਣਾ, 6 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਵਿਧਾਇਕ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਸੁਬ੍ਹਾ ਅੱਜ ਤਬਾਹੀ ਦੇ ਕੰਢੇ 'ਤੇ ਹੈ | ਉਨ੍ਹਾਂ ਅਕਾਲੀ ਦਲ ਵਿਧਾਇਕਾਂ ਦੀ ਮੁਅੱਤਲੀ ...

ਪੂਰੀ ਖ਼ਬਰ »

ਲਾਢੋਵਾਲ ਟੋਲ ਪਲਾਜ਼ਾ ਵਿਖੇ ਕਿਸਾਨਾਂ ਨੇ ਮਨਾਇਆ ਕਾਲਾ ਦਿਵਸ

ਲਾਢੋਵਾਲ,6 ਮਾਰਚ (ਬਲਬੀਰ ਸਿੰਘ ਰਾਣਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿਤੇ ਪ੍ਰੋਗਰਾਮ ਅਨੁਸਾਰ ਲਾਢੋਵਾਲ ਟੋਲ ਪਲਾਜ਼ਾ ਵਿਖੇ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਨੇ ਹੱਥਾਂ ਵਿਚ ਕਾਲੇ ਝੰਡੇ ਫੜ ਕੇ ਕਾਲਾ ਦਿਵਸ ਮਨਾਇਆ | ਇਸ ਸੰਬੰਧੀ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਗੁਰਮਤਿ ਸਮਾਗਮ ਕਰਾਇਆ

ਲੁਧਿਆਣਾ, 6 ਮਾਰਚ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਦੇ ਸਾਬਕਾ ਮੁੱਖ ਸੇਵਾਦਾਰ ਸਚਖੰਡ ਵਾਸੀ ਰਜਿੰਦਰ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਵਿਖੇ ਕਰਾਇਆ ਗਿਆ, ਜਿਸ ਵਿਚ ਪ੍ਰਸਿੱਧ ...

ਪੂਰੀ ਖ਼ਬਰ »

ਪੰਜਾਬ ਦੇ ਸਭ ਤੋਂ ਵੱਡੇ 225 ਐਮ.ਐਲ.ਡੀ. ਸੀਵਰੇਜ਼ ਟਰੀਟਮੈਂਟ ਪਲਾਂਟ ਦੇ ਨਿਰਮਾਣ ਕਾਰਜ ਦਾ ਕੈਬਨਿਟ ਮੰਤਰੀ ਆਸ਼ੂ ਨੇ ਕੀਤਾ ਉਦਘਾਟਨ

ਲੁਧਿਆਣਾ, 6 ਮਾਰਚ (ਪੁਨੀਤ ਬਾਵਾ, ਅਮਰੀਕ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ 650 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਸ਼ਹਿਰ ਵਿਚੋਂ ਲੰਘ ਰਹੇ ਬੁੱਢੇ ਨਾਲੇ ਨਵੀਨੀਕਰਨ ਤੇ ਸੁੰਦਰੀਕਰਨ ਦੇ ਪ੍ਰੋਜੈਕਟ ਦਾ ਕੰਮ ਕੁੱਝ ਸਮਾਂ ਪਹਿਲਾਂ ਕੀਤਾ ਗਿਆ ਸੀ, ਇਸ ਪੋ੍ਰਜੈਕਟ ਦੇ ...

ਪੂਰੀ ਖ਼ਬਰ »

ਵਪਾਰ ਦੇ ਮਾਮਲੇ ਵਿਚ 40 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਵਪਾਰੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 6 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਹਿਮਾਂਸ਼ੂ ਅਜਮਾਨੀ ਵਾਸੀ ਸੁੰਦਰ ਨਗਰ ਦੀ ਸ਼ਿਕਾਇਤ 'ਤੇ ਲੋਕੇਸ਼ ਖੰਨਾ ਵਾਸੀ ਭਾਈ ਰਣਧੀਰ ਸਿੰਘ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ...

ਪੂਰੀ ਖ਼ਬਰ »

ਵਿਧਾਇਕ ਕੇ.ਡੀ.ਵੈਦ ਵਲੋਂ ਮੁੱਖ ਮੰਤਰੀ ਨਾਲ ਹਲਕੇ ਸੰਬੰਧੀ ਅਹਿਮ ਵਿਚਾਰ ਵਿਟਾਂਦਰਾ

ਡੇਹਲੋਂ, 6 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)- ਹਲਕਾ ਗਿੱਲ ਵਿਧਾਇਕ ਸ. ਕੁਲਦੀਪ ਸਿੰਘ ਕੇ.ਡੀ.ਵੈਦ ਨੇ ਵਿਧਾਨ ਸਭਾ ਹਲਕਾ ਗਿੱਲ ਅੰਦਰਲੇ ਪਿੰਡਾਂ ਅੰਦਰੋਂ ਨਵੇਂ ਬਣਨ ਜਾ ਰਹੇ ਬਾਈਪਾਸ ਅਤੇ ਹਲਕੇ ਦੇ ਲੋਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸੰਬੰਧੀ ਪੰਜਾਬ ਦੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਹੈਰੋਇਨ ਗਾਂਜਾ ਅਤੇ ਸ਼ਰਾਬ ਬਰਾਮਦ

ਲੁਧਿਆਣਾ, 6 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਹੈਰੋਇਨ ਗਾਂਜਾ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX