ਮੋਗਾ, 6 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਦਿੱਲੀ ਵਿਚ ਕੀਤੇ ਟਰੈਕਟਰ ਮਾਰਚ ਵਿਚ ਸ਼ਾਮਿਲ ਹੋਣ ਗਏ ਮੋਗਾ ਜ਼ਿਲ੍ਹੇ ਦੇ ਪਿੰਡ ਤਤਾਰੀਏਵਾਲਾ ਦੇ 13 ਨੌਜਵਾਨਾਂ ਨੂੰ ਜਬਰੀ ਚੁੱਕ ਝੂਠੇ ਪਰਚੇ ਪਾ ਕੇ ਤਿਹਾੜ ਜੇਲ੍ਹ ਵਿਚ ਬੰਦ ਕਰ ਦਿੱਤਾ ਸੀ | ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਪਿੰਡ ਤਤਾਰੀਏਵਾਲਾ ਪੁੱਜ ਕੇ ਪੀੜਤ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਇਹ ਮਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧਿਆਨ ਵਿਚ ਲਿਆਂਦਾ ਸੀ ਜਿਨ੍ਹਾਂ ਨੇ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ਅਪੀਲ ਕੀਤੀ ਸੀ ਕਿ ਉਕਤ ਨੌਜਵਾਨਾਂ ਨੂੰ ਤਿਹਾੜ ਜੇਲ੍ਹ ਵਿਚੋਂ ਬਾਹਰ ਲਿਆਉਣ ਲਈ ਉਕਤ ਨੌਜਵਾਨਾਂ ਦੀ ਮਦਦ ਕੀਤੀ ਜਾਵੇ | ਸੁਖਬੀਰ ਸਿੰਘ ਬਾਦਲ ਦੇ ਫ਼ੈਸਲੇ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਨੇ ਮੀਡੀਆ ਰਾਹੀਂ ਜੇਲ੍ਹਾਂ ਵਿਚ ਬੰਦ ਕਿਸਾਨਾਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਸੀ ਕਿ ਉਹ ਉਕਤ ਕਿਸਾਨਾਂ ਨੂੰ ਜੇਲ੍ਹ ਵਿਚੋਂ ਬਾਹਰ ਲਿਆਉਣ ਲਈ ਵੱਡੇ ਪੱਧਰ 'ਤੇ ਯਤਨ ਕਰਨਗੇ ਕਿਸੇ ਵੀ ਨੌਜਵਾਨ ਦਾ ਇਕ ਵੀ ਰੁਪਈਆ ਖ਼ਰਚ ਨਹੀਂ ਹੋਣ ਦਿੱਤਾ ਜਾਵੇਗਾ | ਮਨਜਿੰਦਰ ਸਿਰਸਾ ਦੇ ਯਤਨਾਂ ਤੋਂ ਬਾਅਦ ਤਿਹਾੜ ਜੇਲ੍ਹ 'ਚੋਂ ਰਿਹਾਅ ਹੋ ਕੇ ਮੋਗਾ ਪੁੱਜੇ ਪਿੰਡ ਤਤਾਰੀਏਵਾਲਾ ਦੇ 13 ਨੌਜਵਾਨਾਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਦੀ ਅਗਵਾਈ ਵਿਚ ਅਕਾਲੀ ਦਲ ਦੀ ਸਮੁੱਚੀ ਜਥੇਬੰਦੀ ਅਤੇ ਕਿਸਾਨ ਜਥੇਬੰਦੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਥੇਦਾਰ ਤੋਤਾ ਸਿੰਘ ਅਤੇ ਮਨਜਿੰਦਰ ਸਿੰਘ ਸਿਰਸਾ ਵਲੋਂ ਉਕਤ ਨੌਜਵਾਨਾਂ ਨੂੰ ਜੇਲ੍ਹ ਵਿਚੋਂ ਬਾਹਰ ਲਿਆਉਣ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਗਏ | ਇਸ ਮੌਕੇ ਬਰਾੜ ਨੇ ਕਿਹਾ ਕਿ ਕਿਸਾਨੀ ਅੰਦੋਲਨ ਵਿਚ ਪਿੰਡ ਤਤਾਰੀਏਵਾਲਾ ਦੇ ਨੌਜਵਾਨਾਂ ਨੇ ਕੁਰਬਾਨੀ ਦੇ ਕੇ ਪਿੰਡ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਤੋਂ ਬਾਅਦ ਵਿਚ ਬਰਾੜ ਦੀ ਅਗਵਾਈ ਵਿਚ ਉਕਤ ਨੌਜਵਾਨਾਂ ਨੂੰ ਪਿੰਡ ਤਤਾਰੀਏਵਾਲਾ ਲਿਆਂਦਾ ਗਿਆ ਜਿੱਥੇ ਗੁਰਦੁਆਰਾ ਸਾਹਿਬ ਪੁੱਜ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਜੇਲ੍ਹ ਵਿਚੋਂ ਰਿਹਾਅ ਹੋ ਕੇ ਆਏ ਅੰਮਿ੍ਤਪਾਲ ਸਿੰਘ ਤਤਾਰੀਏਵਾਲਾ, ਹੈਪੀ ਤਤਾਰੀਏਵਾਲਾ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬਾ ਹਰਸਿਮਰਤ ਕੌਰ ਬਾਦਲ, ਮਨਜਿੰਦਰ ਸਿੰਘ ਸਿਰਸਾ ਅਤੇ ਵਿਸ਼ੇਸ਼ ਤੌਰ 'ਤੇ ਜਥੇਦਾਰ ਤੋਤਾ ਸਿੰਘ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਦੀ ਬਦੌਲਤ ਅੱਜ ਉਹ ਆਪਣੇ ਪਰਿਵਾਰਾਂ ਵਿਚ ਆਏ ਹਨ | ਇਸ ਮੌਕੇ ਅਮਰਜੀਤ ਸਿੰਘ ਲੰਢੇਕੇ ਸਾਬਕਾ ਚੇਅਰਮੈਨ, ਹਰਜਿੰਦਰ ਸਿੰਘ ਡੱਲਾ, ਗੁਰਜੰਟ ਸਿੰਘ ਰਾਮੂੰਵਾਲਾ, ਚਮਕੌਰ ਸਿੰਘ ਦੁਸਾਂਝ, ਨਿਹਾਲ ਸਿੰਘ ਸਰਕਲ ਪ੍ਰਧਾਨ, ਪਰਮਜੀਤ ਸਿੰਘ ਵਿਰਕ ਸਰਕਲ ਪ੍ਰਧਾਨ, ਮੁਖ਼ਤਿਆਰ ਸਿੰਘ ਤਤਾਰੀਏਵਾਲਾ, ਮੰਦਰ ਸਿੰਘ ਰੌਲੀ, ਹਰਜੀਤ ਸਿੰਘ ਰੌਲੀ, ਆਕਾਸ਼ਦੀਪ ਸਿੰਘ ਮਹਿਰੋਂ, ਹਰਬੰਸ ਸਿੰਘ ਮੈਂਬਰ ਪੰਚਾਇਤ ਰੌਲੀ, ਪਿ੍ਤਪਾਲ ਸਿੰਘ ਪੰਚ ਰੌਲੀ, ਲਵਕਰਨ ਸਿੰਘ ਗਿੱਲ ਰੌਲੀ, ਜੱਸੀ ਗਿੱਲ, ਕੋਕੀ ਗਿੱਲ, ਹੈਪੀ ਤਤਾਰੀਏਵਾਲਾ, ਮਾਸਟਰ ਅਮਰਜੀਤ ਸਿੰਘ, ਦਿਲਬਾਗ ਸਿੰਘ ਹੈਪੀ ਭੁੱਲਰ, ਨਿਰਮਲ ਸਿੰਘ ਮਾਣੂੰਕੇ ਕਿਸਾਨ ਆਗੂ, ਰਾਜਾ ਸਿੰਘ ਤਲਵੰਡੀ ਭੰਗੇਰੀਆਂ, ਚਮਕੌਰ ਸਿੰਘ ਦੁਸਾਂਝ, ਅੰਗਰੇਜ਼ ਸਿੰਘ ਸੰਘਾ ਡਰੋਲੀ ਭਾਈ, ਦਰਸ਼ਨ ਸਿੰਘ ਪ੍ਰਧਾਨ ਰੌਲੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਜਥੇਬੰਦੀਆਂ ਦੇ ਆਗੂ ਕਿਸਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ |
ਮੋਗਾ, 6 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪ੍ਰਗਤੀਸ਼ੀਲ ਇਸਤਰੀ ਸਭਾ ਜ਼ਿਲ੍ਹਾ ਮੋਗਾ ਵਲੋਂ ਔਰਤ ਜਾਗਿ੍ਤੀ ਮੁਹਿੰਮ ਤਹਿਤ ਪਿੰਡ ਬੁੱਕਣ ਵਾਲਾ ਤੇ ਸਿੰਘਾਂਵਾਲਾ ਵਿਖੇ ਕਿਸਾਨ ਔਰਤ ਦਿਵਸ ਮਨਾਇਆ ਗਿਆ | ਕਿਸਾਨੀ ਸੰਘਰਸ਼ ਨੂੰ ਸਮਰਪਿਤ ਇਸ ਸਮਾਗਮ ਮੌਕੇ ...
ਨੱਥੂਵਾਲਾ ਗਰਬੀ, 6 ਮਾਰਚ (ਸਾਧੂ ਰਾਮ ਲੰਗੇਆਣਾ)-ਕਿਸਾਨ ਜੀਤ ਸਿੰਘ ਪੁੱਤਰ ਲਾਲ ਸਿੰਘ ਮਿਸਤਰੀ ਵਾਸੀ ਨੱਥੂਵਾਲਾ ਗਰਬੀ ਬੀਤੀ ਇਕ ਮਾਰਚ ਨੂੰ ਕੁੰਡਲੀ ਬਾਰਡਰ ਦਿੱਲੀ ਵਿਖੇ ਕਿਸਾਨੀ ਹੱਕਾਂ ਲਈ ਲੜਾਈ ਲੜਦਿਆਂ ਇਕ ਸੜਕ ਹਾਦਸੇ ਦੌਰਾਨ ਵਿੱਛੜ ਗਏ ਸਨ | ਜ਼ਿਲ੍ਹਾ ...
ਬਾਘਾ ਪੁਰਾਣਾ, 6 ਮਾਰਚ (ਬਲਰਾਜ ਸਿੰਗਲਾ)-ਪਿਛਲੇ ਤਿੰਨ ਦਹਾਕਿਆਂ ਤੋਂ 400 ਤੋਂ ਵੱਧ ਬੇਸਹਾਰਾ ਗਊਆਂ ਦੀ ਸੇਵਾ ਸੰਭਾਲ ਕਰ ਰਹੀ ਸ਼ਹਿਰ ਦੀ ਚੰਨੂਵਾਲਾ ਸੜਕ ਉੱਪਰ ਸਥਿਤ ਖੁੱਲ੍ਹੀ ਗਊਸ਼ਾਲਾ (ਰਜਿ:) ਦੀ ਪ੍ਰਬੰਧਕ ਕਮੇਟੀ ਵਲੋਂ ਇਕ ਮੰਗ ਪੱਤਰ ਭੇਜ ਕੇ ਡਿਪਟੀ ਕਮਿਸ਼ਨਰ ...
ਨਿਹਾਲ ਸਿੰਘ ਵਾਲਾ, 6 ਮਾਰਚ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਡੀ.ਐਸ.ਪੀ. ਪਰਸਨ ਸਿੰਘ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅਤੇ ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਸਰਾਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ...
ਨਿਹਾਲ ਸਿੰਘ ਵਾਲਾ, 6 ਮਾਰਚ (ਟਿਵਾਣਾ, ਖਾਲਸਾ)-ਨਜ਼ਦੀਕੀ ਪਿੰਡ ਭਾਗੀਕੇ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਦੋ ਕਿਸਾਨਾਂ ਦੇ ਖੇਤਾਂ 'ਚੋਂ ਬਿਜਲੀ ਦੇ ਟਰਾਂਸਫ਼ਾਰਮਰ 'ਚੋਂ ਕੀਮਤੀ ਸਮਾਨ ਅਤੇ ਤੇਲ ਚੋਰੀ ਕਰਨ ਦਾ ਸਮਾਚਾਰ ਹੈ | ਇਸ ਘਟਨਾ ਸਬੰਧੀ ਜਾਣਕਾਰੀ ...
ਮੋਗਾ, 6 ਮਾਰਚ (ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ ਜ਼ਿਲ੍ਹੇ ਵਿਚ ਅੱਜ ਕੋਰੋਨਾ ਦੇ 14 ਹੋਰ ਨਵੇਂ ਕੇਸ ਆਏ ਹਨ ਜਿਸ ਨਾਲ ਜ਼ਿਲ੍ਹੇ ਵਿਚ ਮਰੀਜਾਂ ਦੀ ਕੁੱਲ ਗਿਣਤੀ 2975 ਹੋ ਗਈ ਹੈ ਜਦੋਂ ਕਿ 92 ਐਕਟਿਵ ਕੇਸ ਹੋ ਗਏ ਹਨ | ਇਸ ਤੋਂ ਇਲਾਵਾ ...
ਬਾਘਾ ਪੁਰਾਣਾ, 6 ਮਾਰਚ (ਬਲਰਾਜ ਸਿੰਗਲਾ)-ਆਮ ਲੋਕਾਂ ਦੇ ਜੀਵਨ ਦੌਰਾਨ ਨਿੱਤ ਵਰਤੋਂ ਵਿਚ ਆਉਣ ਵਾਲੇ ਪੈਟਰੋਲ, ਡੀਜ਼ਲ ਤੇ ਘਰੇਲੂ ਰਸੋਈ ਗੈਸ ਸਿਲੰਡਰ ਅਤੇ ਹੋਰਨਾਂ ਖਾਣ-ਪੀਣ ਵਾਲੀਆਂ ਵਸਤੂਆਂ ਦੀਆਂ ਕੀਮਤਾਂ ਵਿਚ ਦਿਨੋਂ-ਦਿਨ ਹੋ ਰਹੇ ਬੇਤਹਾਸ਼ਾ ਵਾਧੇ ਨੂੰ ਲੈ ਕੇ ...
ਅਜੀਤਵਾਲ, 6 ਮਾਰਚ (ਸ਼ਮਸ਼ੇਰ ਸਿੰਘ ਗਾਲਿਬ)-ਦੁਬਾਰਾ 11 ਦਿਨਾਂ ਤੋਂ ਫ਼ਾਰਗ ਕੀਤੀਆਂ ਅਧਿਆਪਕਾਂ ਵਲੋਂ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦੇ ਅੰਦਰ ਰੋਸ ਧਰਨਾ ਦੇਣ ਕਾਰਨ ਸਕੂਲ ਦੇ ਪ੍ਰਬੰਧਕਾਂ ਵਲੋਂ ਪਹਿਲੀ ਤੋਂ 9ਵੀਂ ਜਮਾਤ ਦੇ ਸ਼ੁਰੂ ਹੋਏ ਫਾਈਨਲ ਇਮਤਿਹਾਨ ...
ਕੋਟ ਈਸੇ ਖਾਂ, 6 ਮਾਰਚ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)-ਸ਼ਹਿਰ ਦੇ ਨਾਮਵਰ ਬਲਵਿੰਦਰ ਸਿੰਘ ਭੁੱਲਰ, ਗੁਰਬਚਨ ਸਿੰਘ ਭੁੱਲਰ, ਚਾਨਣ ਸਿੰਘ ਭੁੱਲਰ, ਸਵ: ਸ਼ਵਿੰਦਰ ਸਿੰਘ ਛਿੰਦਾ ਦੇ ਪਿਤਾ ਅਤੇ ਭੁਪਿੰਦਰ ਸਿੰਘ, ਹਰਜਿੰਦਰ ਸਿੰਘ, ਕਰਨਪਾਲ ਸਿੰਘ, ਗੁਰਜੰਟ ਸਿੰਘ, ...
ਬਾਘਾ ਪੁਰਾਣਾ, 6 ਮਾਰਚ (ਬਲਰਾਜ ਸਿੰਗਲਾ)-ਸ਼ਹਿਰ ਦੀ ਨਹਿਰੂ ਮੰਡੀ ਵਿਖੇ ਸਥਿਤ ਜੇ.ਐਮ.ਐਸ. ਇਮੀਗ੍ਰੇਸ਼ਨ ਸੰਸਥਾ ਵਲੋਂ ਲਾਵਿੰਦਰਪਾਲ ਕੌਰ ਪੁੱਤਰੀ ਬਲਵਿੰਦਰ ਸਿੰਘ ਵਾਸੀ ਮਾਹਲਾ ਕਲਾਂ ਦਾ ਚਾਰ ਸਾਲ ਦਾ ਗੈਪ ਅਤੇ ਪੀ.ਟੀ.ਈ. ਦੇ ਦੋ ਮਡਿਊਲਜ਼ ਵਿਚੋਂ 5.5 ਬੈਂਡ ਹੋਣ ਦੇ ...
ਮੋਗਾ, 6 ਮਾਰਚ (ਬਾਂਸਲ)-8 ਮਾਰਚ ਨੂੰ ਵਿਸ਼ਵ ਭਰ ਵਿਚ ਮਨਾਏ ਜਾਣ ਵਾਲੇ ਕੌਮਾਂਤਰੀ ਮਹਿਲਾ ਦਿਵਸ 'ਤੇ ਜ਼ਿਲ੍ਹਾ ਮੋਗਾ ਦੀਆਂ ਸਮੂਹ ਆਂਗਣਵਾੜੀ ਵਰਕਰ ਹੈਲਪਰ ਡੀ.ਸੀ. ਦਫ਼ਤਰ ਅੱਗੇ ਚੱਲ ਰਹੀ ਭੁੱਖ ਹੜਤਾਲ ਵਿਚ ਸ਼ਾਮਿਲ ਹੋ ਕੇ ਇਸ ਦਿਵਸ ਨੂੰ ਮਨਾਉਣਗੀਆਂ | ਜ਼ਿਕਰਯੋਗ ਹੈ ...
ਬੱਧਨੀ ਕਲਾਂ, 6 ਮਾਰਚ (ਸੰਜੀਵ ਕੋਛੜ)-ਜ਼ਿਲ੍ਹਾ ਪ੍ਰੀਸ਼ਦ ਅਤੇ ਯੂਥ ਡਿਵੈਲਪਮੈਂਟ ਬੋਰਡ ਪੰਜਾਬ ਦੇ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਆਕਾਸ਼ਦੀਪ ਸਿੰਘ ਲਾਲੀ ਬੁੱਟਰ, ਹਰਪ੍ਰੀਤ ਸਿੰਘ ਅਤੇ ਜਸਪ੍ਰੀਤ ਸਿੰਘ ਦੇ ਬਹੁਤ ਹੀ ਸਤਿਕਾਰਯੋਗ ਪਿਤਾ ਮਲਕੀਤ ਸਿੰਘ ...
ਮੋਗਾ, 6 ਮਾਰਚ (ਸੁਰਿੰਦਰਪਾਲ ਸਿੰਘ)-ਉੱਤਰੀ ਭਾਰਤ ਦੀ ਪ੍ਰਸਿੱਧ ਸੰਸਥਾ ਡੈਫੋਡਿਲਜ਼ ਸਟੱਡੀ ਅਬਰੋਡ ਮੋਗਾ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਨੇ ਬੀਤੇ ਦਿਨੀਂ ਅਰਸ਼ਦੀਪ ਕੌਰ ਵਾਸੀ ਮਾਛੀਕੇ ਜ਼ਿਲ੍ਹਾ ਮੋਗਾ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ...
ਨਿਹਾਲ ਸਿੰਘ ਵਾਲਾ, 6 ਮਾਰਚ (ਟਿਵਾਣਾ, ਖ਼ਾਲਸਾ)-ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਵਲੋਂ ਪੰਜਾਬ ਸਰਕਾਰ ਦੇ ਆਦੇਸ਼ਾਂ 'ਤੇ ਨਸ਼ਿਆਂ ਦੇ ਸੁਦਾਗਰਾਂ ਨੂੰ ਨੱਥ ਪਾਉਣ ਲਈ ਚਲਾਈ ਮੁਹਿੰਮ ਤਹਿਤ ਡੀ.ਐਸ.ਪੀ. ਪਰਸਨ ਸਿੰਘ ਨਿਹਾਲ ਸਿੰਘ ਵਾਲਾ ਵਲੋਂ ਨਸ਼ਿਆਂ ...
ਬਾਘਾ ਪੁਰਾਣਾ, 6 ਮਾਰਚ (ਬਲਰਾਜ ਸਿੰਗਲਾ)-ਸਥਾਨਕ ਕੋਟਕਪੂਰਾ ਸੜਕ ਉੱਪਰ ਸਥਿਤ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇੰਗਲਿਸ਼ ਸਟੂਡੀਓ ਸੰਸਥਾ ਜੋ ਕਿ ਵਿਦਿਆਰਥੀਆਂ ਦੇ ਸਟੱਡੀ ਵੀਜ਼ੇ ਲਗਵਾ ਕੇ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ, ...
ਕੋਟ ਈਸੇ ਖਾਂ, 6 ਮਾਰਚ (ਗੁਲਾਟੀ, ਖ਼ਾਲਸਾ)-ਸਥਾਨਕ ਨਵ ਪੰਜਾਬੀ ਸਾਹਿਤ ਸਭਾ ਦੀ ਮਹੀਨਾਵਾਰ ਮੀਟਿੰਗ ਐਤਵਾਰ 7 ਮਾਰਚ ਨੂੰ ਕੋਟ ਈਸੇ ਖਾਂ ਦੇ ਜ਼ੀਰਾ ਰੋਡ ਸਥਿਤ ਸਰਕਾਰੀ ਹਾਈ ਸਕੂਲ (ਲੜਕੇ) ਵਿਖੇ ਸਵੇਰੇ 9:30 ਵਜੇ ਹੋਵੇਗੀ | ਉਕਤ ਜਾਣਕਾਰੀ ਜੀਵਨ ਸਿੰਘ ਹਾਣੀ ਪ੍ਰਧਾਨ, ...
ਮੋਗਾ, 6 ਮਾਰਚ (ਗੁਰਤੇਜ ਸਿੰਘ)-ਥਾਣਾ ਕੋਟ ਈਸੇ ਖਾਂ ਪੁਲਿਸ ਵਲੋਂ 50 ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ...
ਮੋਗਾ, 6 ਮਾਰਚ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਵਿਦਿਆਰਥੀਆਂ ਨੂੰ ਆਈਲਟਸ ਦੀ ਤਿਆਰੀ ਅਤੇ ਇੰਗਲਿਸ਼ ਕੋਰਸਾਂ ਵਾਸਤੇ ਮੰਨੀ-ਪ੍ਰਮੰਨੀ ਸੰਸਥਾ ਹੈ | ਸੈਂਕੜੇ ਵਿਦਿਆਰਥੀ ਇਸ ਸੰਸਥਾ ਤੋਂ ਵਧੀਆ ਬੈਂਡ ਪ੍ਰਾਪਤ ਕਰ ਕੇ ਆਪਣੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ...
ਮੋਗਾ, 6 ਮਾਰਚ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਜਿੱਥੇ ਵਿੱਦਿਅਕ ਖੇਤਰ ਵਿਚ ਆਪਣੀ ਵੱਖਰੀ ਪਹਿਚਾਣ ਬਣਾਉਂਦਾ ਹੋਇਆ ...
ਮੋਗਾ, 6 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪ੍ਰਸਿੱਧ ਫ਼ਿਲਮੀ ਅਦਾਕਾਰ, ਬਾਲੀਵੁੱਡ ਅਤੇ ਦੱਖਣੀ ਫ਼ਿਲਮਾਂ ਦੇ ਹੀਰੋ ਸੋਨੂੰ ਸੂਦ ਨੇ ਕੁਝ ਦਿਨ ਵੱਖ-ਵੱਖ ਵਰਗਾਂ ਦੇ ਲੋਕਾਂ, ਸ਼ਖ਼ਸੀਅਤਾਂ ਨਾਲ ਮਿਲਣੀਆਂ ਕੀਤੀਆਂ ਅਤੇ ਸਮਾਗਮ ਰਚਾਏ | ਸੋਨੂੰ ਸੂਦ ਨਾਲ ...
ਕਿਸ਼ਨਪੁਰਾ ਕਲਾਂ, 6 ਮਾਰਚ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪਿਛਲੇ ਦਿਨੀਂ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਪਿੰਡ ਭਿੰਡਰ ਕਲਾਂ ਦਾ ਨੌਜਵਾਨ ਮੱਖਣ ਖ਼ਾਨ ਦਿੱਲੀ ਕਿਸਾਨੀ ਸੰਘਰਸ਼ ਦੌਰਾਨ ਵਿੱਛੜ ਗਿਆ ਸੀ | ਪੰਜਾਬ ਸਰਕਾਰ ਦੁਆਰਾ ਭੇਜਿਆ ਪੰਜ ਲੱਖ ਰੁਪਏ ...
ਮੋਗਾ, 6 ਮਾਰਚ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਰਾਸ਼ਟਰੀ ਸੁਰੱਖਿਆ ਦਿਵਸ ਮਨਾਇਆ ਗਿਆ | ਜਿਸ ਦੌਰਾਨ ...
ਮੋਗਾ, 6 ਮਾਰਚ (ਜਸਪਾਲ ਸਿੰਘ ਬੱਬੀ)-ਸਰਕਾਰੀ ਹਾਈ ਸਕੂਲ ਚੰਦ ਨਵਾਂ (ਮੋਗਾ) ਵਿਖੇ ਸਕੂਲ ਹੈੱਡ ਮਾਸਟਰ ਰਾਕੇਸ਼ ਕੁਮਾਰ ਬਜਾਜ ਨੂੰ ਸੇਵਾ-ਮੁਕਤੀ 'ਤੇ ਨਿੱਘੀ ਵਿਦਾਇਗੀ ਦਿੱਤੀ | ਇਸ ਮੌਕੇ ਸਕੂਲ ਇੰਚਾਰਜ ਕੰਵਲਕੀਤ ਕੌਰ ਨੇ ਦੱਸਿਆ ਕਿ ਕਰੀਬ 5 ਸਾਲ ਦੀ ਸੇਵਾ ਦੌਰਾਨ ਹੈੱਡ ...
ਸਮਾਲਸਰ, 6 ਮਾਰਚ (ਕਿਰਨਦੀਪ ਸਿੰਘ ਬੰਬੀਹਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐਮ.ਐਡ ਸਮੈਸਟਰ ਚੌਥਾ ਦੇ ਨਤੀਜੇ ਵਿਚ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਸੁਖਾਨੰਦ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ ਵਿਦਿਆਰਥਣ ...
ਸਮਾਲਸਰ, 6 ਮਾਰਚ (ਕਿਰਨਦੀਪ ਸਿੰਘ ਬੰਬੀਹਾ)-ਕਸਬਾ ਸਮਾਲਸਰ ਦੇ ਕਾਲੀ ਮਾਤਾ ਮੰਦਰ ਦੇ ਸੇਵਾਦਾਰ ਭਗਤ ਪਵਨ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸੰਗਤਾਂ ਦੇ ਸਹਿਯੋਗ ਨਾਲ ਗ਼ਰੀਬ ਲੋੜਵੰਦ ਲੜਕੀਆਂ ਦਾ ਵਿਆਹ ਕਾਲੀ ਮਾਤਾ ਮੰਦਰ ...
ਬਾਘਾ ਪੁਰਾਣਾ, 6 ਮਾਰਚ (ਬਲਰਾਜ ਸਿੰਗਲਾ)- ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਸਥਿਤ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੋਲਡਨ ਐਜੂਕੇਸ਼ਨ ਵਿਦਿਆਰਥੀਆਂ ਦੇ ਵੀਜ਼ੇ ਲਗਵਾ ਕੇ ਵਿਦੇਸ਼ ਜਾਣ ਦੇ ਸਪਿਨੇ ਪੂਰੇ ਕਰ ਰਹੀ ਹੈ, ਵੱਲੋਂ ਵਿਦਿਆਰਥਣ ਦਿਕਸ਼ਾ ਹਾਂਡਾ ਪੁੱਤਰੀ ...
ਬਾਘਾ ਪੁਰਾਣਾ, 6 ਮਾਰਚ (ਬਲਰਾਜ ਸਿੰਗਲਾ)-ਐਡੀਸ਼ਨ ਇੰਸਟੀਚਿਊਟ ਜਿਸ ਨੇ ਪੰਜਾਬ ਵਿਚ ਸਭ ਤੋਂ ਵੱਧ ਨੈਨੀ ਵੀਜ਼ੇ ਲਗਵਾਉਣ ਦਾ ਮਾਣ ਹਾਸਲ ਕੀਤਾ ਹੈ ਅਤੇ ਆਇਲਟਸ ਦੇ ਖੇਤਰ ਵਿਚ ਲਗਾਤਾਰ ਵਧੀਆ ਨਤੀਜੇ ਦੇ ਰਹੀ ਹੈ | ਸਥਾਨਕ ਕੋਟਕਪੂਰਾ ਸੜਕ ਉੱਪਰ ਸਥਿੱਤ ਇਸ ਸੰਸਥਾ ਦੀ ...
ਬਾਘਾ ਪੁਰਾਣਾ, 6 ਮਾਰਚ (ਬਲਰਾਜ ਸਿੰਗਲਾ)-ਸਥਾਨਕ ਡੀ.ਐਸ. ਆਇਲਟਸ ਇੰਸਟੀਚਿਊਟ ਦੀ ਵਿਦਿਆਰਥਣ ਨਵਜੋਤ ਕੌਰ ਸਪੁੱਤਰੀ ਜਸਵਿੰਦਰ ਸਿੰਘ ਵਾਸੀ ਲੰਗੇਆਣਾ ਨੇ ਥੋੜ੍ਹੇ ਸਮੇਂ ਦੀ ਕੋਚਿੰਗ ਨਾਲ 6 ਈਚ ਬੈਂਡ ਹਾਸਲ ਕਰਕੇ ਆਪਣਾ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX