ਫ਼ਿਰੋਜ਼ਪੁਰ, 6 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਪੁਲਿਸ ਨੇ ਬੀਤੀ 18 ਫਰਵਰੀ ਨੂੰ ਥਾਣਾ ਸਦਰ ਜ਼ੀਰਾ ਅਧੀਨ ਪੈਂਦੇ ਪਿੰਡ ਸੰਤੂ ਵਾਲਾ ਤੋਂ ਲਾਪਤਾ ਹੋਈ ਪਿੰਡ ਠੱਠਾ ਦਲੇਲ ਸਿੰਘ ਦੀ ਵਸਨੀਕ 60 ਸਾਲਾ ਅੰਗਰੇਜ਼ ਕੌਰ ਦੇ ਕੀਤੇ ਗਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਕਤਲ ਵਿਚ ਸ਼ਾਮਿਲ ਮ੍ਰਿਤਕਾ ਦੀ ਨੂੰਹ ਤੇ ਭਾਣਜੇ ਸਮੇਤ ਤਿੰਨ ਦੋਸ਼ੀਆਂ ਨੂੰ ਕਾਬੂ ਕਰਕੇ ਮ੍ਰਿਤਕਾ ਦੀ ਲਾਸ਼, ਸੋਨੇ ਦੀਆਂ ਵਾਲੀਆਂ, ਕਾਂਟੇ, ਲੌਕਟ ਸਮੇਤ ਚੈਨ, ਮੋਬਾਈਲ ਫ਼ੋਨ ਤੇ ਵਾਰਦਾਤ ਸਮੇਂ ਵਰਤੀ ਕਾਰ ਬਰਾਮਦ ਕਰ ਲਈ ਹੈ। ਅੱਜ ਪੈ੍ਰੱਸ ਵਾਰਤਾ ਦੌਰਾਨ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ ਫ਼ਿਰੋਜ਼ਪੁਰ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਇਹ ਕਤਲ ਮ੍ਰਿਤਕਾ ਦੀ ਨੂੰਹ ਦੇ ਉਸ ਦੇ ਭਾਣਜੇ ਨਾਲ ਚੱਲਦੇ ਪ੍ਰੇਮ ਸਬੰਧਾਂ ਵਿਚ ਰੁਕਾਵਟ ਬਣਨ ਕਾਰਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ 18 ਫਰਵਰੀ ਨੂੰ ਪਿੰਡ ਸੰਤੂ ਵਾਲਾ ਤੋਂ ਲਾਪਤਾ ਹੋਈ ਪਿੰਡ ਠੱਠਾ ਦਲੇਲ ਸਿੰਘ ਵਾਲਾ ਦੀ ਵਸਨੀਕ ਅੰਗਰੇਜ਼ ਕੌਰ ਦੇ ਪੁੱਤਰ ਸੁਖਦੀਪ ਸਿੰਘ ਦੇ ਬਿਆਨਾਂ 'ਤੇ ਥਾਣਾ ਸਿਟੀ ਜ਼ੀਰਾ ਵਿਖੇ ਮੁਕੱਦਮਾ ਦਰਜ ਕਰਨ ਉਪਰੰਤ ਅੰਗਰੇਜ਼ ਕੌਰ ਦਾ ਇਸ਼ਤਿਹਾਰ ਸ਼ੋਰੋਗੋਗਾ ਜਾਰੀ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ਵਿਚ ਮੁੱਖ ਅਫ਼ਸਰ ਥਾਣਾ ਸਿਟੀ ਜ਼ੀਰਾ ਮੋਹਿਤ ਧਵਨ ਵਲੋਂ ਕੀਤੀ ਜਾ ਰਹੀ ਤਫ਼ਤੀਸ਼ ਦੌਰਾਨ 25 ਫਰਵਰੀ ਨੂੰ ਅੰਗਰੇਜ਼ ਕੌਰ ਦੇ ਪਤੀ ਬਲਵਿੰਦਰ ਸਿੰਘ ਨੂੰ ਜਗਤਾਰ ਸਿੰਘ ਵਾਸੀ ਬੋਤੀਆਂ ਵਾਲਾ ਨੇ ਇਤਲਾਹ ਦਿੱਤੀ ਕਿ ਅੰਗਰੇਜ਼ ਕੌਰ ਦੀ ਲਾਸ਼ ਪਿੰਡ ਕੋਠੇ ਗਾਦੜੀ ਵਾਲਾ ਰੋਡ 'ਤੇ ਟਾਈਲ ਫ਼ੈਕਟਰੀ ਨੇੜੇ ਪਈ ਹੈ, ਜਿਸ ਸਬੰਧੀ ਨਾਮਾਲੂਮ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ। ਐੱਸ.ਐੱਸ.ਪੀ ਨੇ ਦੱਸਿਆ ਕਿ ਲਾਸ਼ ਬਰਾਮਦ ਹੋਣ ਤੋਂ ਬਾਅਦ ਮ੍ਰਿਤਕਾ ਦੇ ਮੋਬਾਈਲ ਫ਼ੋਨ ਦੀਆਂ ਕਾਲ ਡਿਟੇਲ, ਡੰਪ, ਖ਼ੁਫ਼ੀਆ ਜਾਣਕਾਰੀਆਂ ਅਤੇ ਸੀ.ਸੀ.ਟੀ.ਵੀ ਫੁਟੇਜ਼ ਦੇ ਆਧਾਰ 'ਤੇ ਬੀਤੇ ਕੱਲ੍ਹ ਮ੍ਰਿਤਕ ਦੀ ਨੂੰਹ ਸਰਬਜੀਤ ਕੌਰ, ਭਾਣਜੇ ਰਾਜਵਿੰਦਰ ਸਿੰਘ ਅਤੇ ਗੁਰਰਾਜਨ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਵਾਰਦਾਤ ਸਮੇਂ ਵਰਤੀ ਇੰਡੀਗੋ ਕਾਰ ਨੰਬਰ ਪੀ.ਬੀ.29ਓ-4590, ਮ੍ਰਿਤਕਾਂ ਦੀਆਂ ਸੋਨੇ ਦੀਆਂ ਵਾਲੀਆਂ, ਕਾਂਟੇ, ਇਕ ਲੌਕਟ ਸਮੇਤ ਚੈਨ, ਬੂਟ ਅਤੇ ਮੋਬਾਈਲ ਫ਼ੋਨ ਬਰਾਮਦ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਰਾਜਵਿੰਦਰ ਸਿੰਘ ਅਤੇ ਸਰਬਜੀਤ ਕੌਰ ਦੇ ਆਪਸ ਵਿਚ ਪ੍ਰੇਮ ਸਬੰਧ ਸਨ ਅਤੇ ਅੰਗਰੇਜ਼ ਕੌਰ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਦੀ ਸੀ, ਜਿਨ੍ਹਾਂ ਨੇ ਹਮਮਸ਼ਵਰਾ ਹੋ ਕੇ ਅੰਗਰੇਜ਼ ਕੌਰ ਨੂੰ ਅਗਵਾ ਕਰਨ ਤੋਂ ਬਾਅਦ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ। ਐੱਸ.ਐੱਸ.ਪੀ ਨੇ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਨ੍ਹਾਂ ਤੋਂ ਪੁੱਛਗਿੱਛ ਦੌਰਾਨ ਹੋਰ ਸੁਰਾਗ ਲੱਗਣ ਦੀ ਸੰਭਾਵਨਾ ਹੈ।
ਗੁਰੂਹਰਸਹਾਏ, 6 ਮਾਰਚ (ਹਰਚਰਨ ਸਿੰਘ ਸੰਧੂ)-ਦਿੱਲੀ ਵਿਚ ਕੇ.ਐਮ.ਪੀ. ਰੋਡ ਜਾਮ ਕਰਨ ਦੀ ਹਮਾਇਤ ਕਰਦੇ ਹੋਏ ਗੁਰੂਹਰਸਹਾਏ ਵਿਖੇ ਬੀ.ਕੇ.ਯੂ. ਡਕੌਂਦਾ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਦੇ ਕਿਸਾਨ ਜਥੇਬੰਦੀਆਂ ਵਲੋਂ ਰੋਸ ਮਾਰਚ ਕੱਢਿਆ ਗਿਆ | ਇਸ ਮੌਕੇ ਭਾਰਤੀ ਕਿਸਾਨ ...
ਮੁੱਦਕੀ, 6 ਮਾਰਚ (ਭੁਪਿੰਦਰ ਸਿੰਘ)-ਸਥਾਨਕ ਕਸਬੇ 'ਚ ਕੁੱਝ ਦਿਨ ਪਹਿਲਾਂ ਮਨੀਲਾ ਤੋਂ ਭਾਰਤ ਵਾਪਸ ਪਰਤੇ ਨੌਜਵਾਨ ਦੀ ਨਸ਼ੇ ਦਾ ਟੀਕਾ ਲੱਗਣ ਨਾਲ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ | ਪੁਲਿਸ ਚੌਕੀ ਮੁੱਦਕੀ ਦੇ ਇੰਚਾਰਜ ਕਰਮ ਸਿੰਘ ਨੇ ਦੱਸਿਆ ਕਿ ਕਰਮਜੀਤ ਕੌਰ ਪਤਨੀ ...
ਤਲਵੰਡੀ ਭਾਈ, 6 ਮਾਰਚ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਦੇ ਇਕ ਸ਼ੈਲਰ 'ਚੋਂ ਚੌਲ ਚੋਰੀ ਕਰਨ ਦੇ ਦੋਸ਼ ਹੇਠ ਪੁਲਿਸ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਬਨਵਾਰੀ ਲਾਲ ਪੁੱਤਰ ਓਮ ਪ੍ਰਕਾਸ਼ ਵਾਸੀ ਵਾਰਡ ਨੰਬਰ 12 ਤਲਵੰਡੀ ਭਾਈ ਨੇ ਪੁਲਿਸ ਕੋਲ ਬਿਆਨ ਦਰਜ ...
ਤਲਵੰਡੀ ਭਾਈ, 6 ਮਾਰਚ (ਕੁਲਜਿੰਦਰ ਸਿੰਘ ਗਿੱਲ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਤੋਂ 7 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਥਾਣਾ ਤਲਵੰਡੀ ਭਾਈ ਦੇ ਏ.ਐੱਸ.ਆਈ. ਸਤਨਾਮ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ...
ਫ਼ਿਰੋਜ਼ਪੁਰ, 6 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਵਿਚ ਫ਼ਿਰੋਜ਼ਪੁਰ ਕੌਂਸਲ ਦੀਆਂ ਸਾਰੀਆਂ ਸੀਟਾਂ 'ਤੇ ਪਾਰਟੀ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ 'ਤੇ ਸ਼ੁਕਰਾਨੇ ਵਜੋਂ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ...
ਫ਼ਿਰੋਜ਼ਪੁਰ, 6 ਮਾਰਚ (ਰਾਕੇਸ਼ ਚਾਵਲਾ)- ਥਾਣਾ ਕੈਂਟ ਪੁਲਿਸ ਵਲੋਂ ਚੋਰੀ ਦੇ 9 ਕੁਇੰਟਲ ਸਰੀਏ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬਲਦੇਵ ਰਾਜ ਨਾਰਕੋਟਿਕ ਕੰਟਰੋਲ ਸੈੱਲ ਫ਼ਿਰੋਜ਼ਪੁਰ ਸਮੇਤ ...
ਫ਼ਿਰੋਜ਼ਪੁਰ, 6 ਮਾਰਚ (ਗੁਰਿੰਦਰ ਸਿੰਘ)-ਵਿਧਾਨ ਸਭਾ ਚੋਣਾਂ ਮੌਕੇ ਕੀਤੇ ਵਾਅਦੇ ਯਾਦ ਕਰਵਾਉਣ ਅਤੇ ਪੰਜਾਬ ਦੇ ਭਖਦੇ ਮਸਲਿਆਂ ਪ੍ਰਤੀ ਕੈਪਟਨ ਸਰਕਾਰ ਦੀ ਅਣਦੇਖੀ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੇ ...
ਖੋਸਾ ਦਲ ਸਿੰਘ, 6 ਮਾਰਚ (ਮਨਪ੍ਰੀਤ ਸਿੰਘ ਸੰਧੂ)-ਜਿਵੇਂ-ਜਿਵੇਂ ਕਣਕ ਦੀ ਫ਼ਸਲ ਨਿੱਸਰ ਰਹੀ ਹੈ, ਇਸ ਦੇ ਸਿੱਟਿਆਂ 'ਤੇ ਬਿਮਾਰੀਆਂ ਦਾ ਹਮਲਾ ਸ਼ੁਰੂ ਹੋ ਰਿਹਾ ਹੈ | ਇਸ ਦੇ ਮੱਦੇਨਜ਼ਰ ਨਜ਼ਦੀਕੀ ਪਿੰਡ ਕੋਠੇ ਅੰਬਰਹਰ ਦੇ ਅਗਾਂਹ ਵਧੂ ਕਿਸਾਨ ਜਸਕਰਨ ਸਿੰਘ ਖੋਸਾ ਦੇ ਖੇਤਾਂ ...
ਮਮਦੋਟ, 6 ਮਾਰਚ (ਸੁਖਦੇਵ ਸਿੰਘ ਸੰਗਮ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਡੀ.ਸੀ. ਦਫ਼ਤਰ ਫ਼ਿਰੋਜ਼ਪੁਰ ਵਿਖੇ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ 8 ਮਾਰਚ ਨੂੰ ਡੀ.ਸੀ. ਦਫ਼ਤਰ ਫ਼ਿਰੋਜ਼ਪੁਰ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ | ਇਸ ਸਬੰਧੀ ਅਕਾਲੀ ਦਲ ਬਾਦਲ ਸਰਕਲ ਮਮਦੋਟ ...
ਫ਼ਿਰੋਜ਼ਪੁਰ, 6 ਮਾਰਚ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਪੁਲਿਸ ਨੂੰ ਦਰਿਆ ਨੇੜੇ ਛਾਪੇਮਾਰੀ ਕਰਕੇ ਵੱਡੀ ਮਾਤਰਾ ਵਿਚ ਲਾਹਣ, ਬੋਤਲਾਂ ਅਤੇ ਤਿ੍ਪਾਲਾਂ ਬਰਾਮਦ ਕਰਨ ਵਿਚ ਸਫਲਤਾ ਮਿਲੀ ਹੈ | ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ਹੌਲਦਾਰ ਰਤਨ ਸਿੰਘ ਪੁਲਿਸ ਪਾਰਟੀ ਅਤੇ ...
ਲੱਖੋ ਕੇ ਬਹਿਰਾਮ, 6 ਮਾਰਚ (ਰਾਜਿੰਦਰ ਸਿੰਘ ਹਾਂਡਾ)-ਘਰ ਵਿਚ ਦਾਖਲ ਹੋ ਕੇ ਸਰਪੰਚ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਪਾਸ ਲਿਖਵਾਏ ਬਿਆਨਾਂ ਵਿਚ ਪਿੰਡ ਦਿਲਾ ਰਾਮ ਦੇ ਸਰਪੰਚ ਅੰਗੂਰ ...
ਜ਼ੀਰਾ, 6 ਮਾਰਚ (ਜੋਗਿੰਦਰ ਸਿੰਘ ਕੰਡਿਆਲ)-ਧਾਰਮਿਕ ਗਤੀਵਿਧੀਆਂ ਨੂੰ ਤੇਜ਼ ਕਰਨ ਅਤੇ ਧਰਮ ਪ੍ਰਚਾਰ ਲਈ ਗਤੀਵਿਧੀਆਂ ਵਧਾਉਣ ਸਬੰਧੀ ਵਿਸ਼ਵ ਹਿੰਦੂ ਪ੍ਰੀਸ਼ਦ ਦੀ ਮੀਟਿੰਗ ਸੁਨੀਲ ਸ਼ਰਮਾ ਸੂਬਾ ਮੰਤਰੀ, ਕਰਨ ਤਿ੍ਪਾਠੀ ਪੰਜਾਬ ਆਗੂ ਦੀ ਅਗਵਾਈ ਵਿਚ ਸਿੱਧ ਪੀਠ ਮਾਂ ...
ਫ਼ਿਰੋਜ਼ਪੁਰ, 6 ਮਾਰਚ (ਤਪਿੰਦਰ ਸਿੰਘ)-ਪੰਜਾਬ ਦੀ ਕਾਂਗਰਸ ਸਰਕਾਰ ਨੂੰ ਵਾਅਦੇ ਯਾਦ ਕਰਵਾਉਣ ਲਈ ਅੱਜ ਸਰਵ ਸਿੱਖਿਆ ਅਭਿਆਨ ਅਤੇ ਮਿਡ-ਡੇ ਮੀਲ ਦੇ ਦਫ਼ਤਰੀ ਮੁਲਾਜ਼ਮਾਂ ਨੇ ਨਿਵੇਕਲੇ ਢੰਗ ਦਾ ਰੋਸ ਪ੍ਰਦਰਸ਼ਨ ਕੀਤਾ | ਜਥੇਬੰਦੀ ਵਲੋਂ ਕੀਤੇ ਐਲਾਨ ਅਨੁਸਾਰ ਅੱਜ ...
ਮੱਲਾਂਵਾਲਾ, 6 ਮਾਰਚ (ਗੁਰਦੇਵ ਸਿੰਘ)-ਸਾਕਾ ਨਨਕਾਣਾ ਸਾਹਿਬ 1921 ਦੇ ਸ਼ਹੀਦਾਂ ਦੀ ਯਾਦ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਸ਼ਤਾਬਦੀ ਸਮਾਗਮਾਂ ਦਾ ਫ਼ਿਰੋਜ਼ਪੁਰ ਦਾ ਪਹਿਲਾ ਸਮਾਗਮ ਗੁਰਦੁਆਰਾ ਸ਼ਹੀਦ ਸ: ਸ਼ਾਮ ...
ਫ਼ਿਰੋਜ਼ਪੁਰ, 6 ਮਾਰਚ (ਕੁਲਬੀਰ ਸਿੰਘ ਸੋਢੀ)-ਬਿਜਲੀ ਵਿਭਾਗ ਵਲੋਂ ਕਿਸਾਨ ਵਰਗ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦੇ ਵਿਰੋਧ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਬਿਜਲੀ ਵਿਭਾਗ ਦੇ ਉੱਚ ਅਧਿਕਾਰੀ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਤੇ ਧਰਨਾ ਲਗਾ ...
ਮੱਲਾਂਵਾਲਾ, 6 ਮਾਰਚ (ਗੁਰਦੇਵ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਜਥੇਬੰਦੀ ਦਾ ਵਿਸਥਾਰ ਕਰਦੇ ਹੋਏ ਬਸਤੀ ਖ਼ੁਸ਼ਹਾਲ ਸਿੰਘ ਵਾਲਾ ਵਿਖੇ ਜਥੇਦਾਰ ਮਨਮੋਹਨ ਸਿੰਘ ਥਿੰਦ ਸੰਗਠਨ ਸਕੱਤਰ ਪੰਜਾਬ ਦੀ ਅਗਵਾਈ ਹੇਠ ਗਠਨ ਕੀਤਾ ਗਿਆ | ਬਸਤੀ ਖ਼ੁਸ਼ਹਾਲ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX