ਮਾਨਸਾ, 6 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਜ਼ਿਲ੍ਹੇ ਭਰ 'ਚ 158ਵੇਂ ਦਿਨ ਵੀ ਧਰਨੇ ਜਾਰੀ ਰੱਖੇ ਗਏ | ਕਿਸਾਨਾਂ ਨੇ ਮੰਗ ਕੀਤੀ ਕਿ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕੀਤੇ ਜਾਣ, ਐਮ. ਐੱਸ. ਪੀ. 'ਤੇ ਦੇਸ਼ ਵਿਆਪੀ ਕਾਨੂੰਨ ਬਣਾਇਆ ਜਾਵੇ, ਜੇਲ੍ਹ ਵਿਚ ਬੰਦ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ ਅਤੇ ਝੂਠੇ ਪੁਲਿਸ ਕੇਸ ਖ਼ਾਰਜ ਕੀਤੇ ਜਾਣ | ਸਥਾਨਕ ਰੇਲਵੇ ਪਾਰਕ 'ਚ ਧਰਨੇ ਦੌਰਾਨ ਮੋਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਹਿਟਲਰ ਸ਼ਾਹੀ ਰਵੱਈਆ ਅਖ਼ਤਿਆਰ ਕਰ ਚੁੱਕੀ ਹੈ ਪਰ ਕਿਸਾਨ ਸੰਘਰਸ਼ ਖੇਤੀ ਵਿਰੋਧੀ ਕਾਨੂੰਨ ਰੱਦ ਹੋਣ ਤੱਕ ਜਾਰੀ ਰਹੇਗਾ | ਧਰਨੇ ਨੂੰ ਗੋਰਾ ਸਿੰਘ ਭੈਣੀਬਾਘਾ, ਭਜਨ ਸਿੰਘ ਘੁੰਮਣ, ਇਕਬਾਲ ਸਿੰਘ ਮਾਨਸਾ, ਬੋਹੜ ਸਿੰਘ ਮਾਨਸਾ, ਤੇਜ਼ ਸਿੰਘ ਚਕੇਰੀਆਂ, ਬਲਵਿੰਦਰ ਸ਼ਰਮਾ ਖ਼ਿਆਲਾ ਨੇ ਵੀ ਸੰਬੋਧਨ ਕੀਤਾ |
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਸਥਾਨਕ ਰਿਲਾਇੰਸ ਪੈਟਰੋਲ ਪੰਪ 'ਤੇ ਕਿਸਾਨ ਧਰਨੇ 'ਤੇ ਡਟੇ ਰਹੇ | ਸੰਬੋਧਨ ਕਰਦਿਆਂ ਸਵਰਨਜੀਤ ਸਿੰਘ ਦਲਿਓ ਨੇ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਸਮੇਤ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ, ਦੇਸ਼ ਦੇ ਕਿਸਾਨਾਂ-ਮਜ਼ਦੂਰਾਂ ਸਿਰ ਚੜਿ੍ਹਆ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ | ਇਸ ਮੌਕੇ ਜਰਨੈਲ ਸਿੰਘ ਗੁਰਨੇ ਕਲਾਂ, ਮਿੱਠੂ ਸਿੰਘ ਅਹਿਮਦਪੁਰ, ਸਵਰਨ ਸਿੰਘ ਬੋੜਾਵਾਲ, ਦਰਸ਼ਨ ਸਿੰਘ ਗੁਰਨੇ ਕਲਾਂ, ਹਰਦਿਆਲ ਸਿੰਘ ਦਾਤੇਵਾਸ, ਬਲਬੀਰ ਸਿੰਘ ਗੁਰਨੇ ਖ਼ੁਰਦ, ਕੌਰ ਸਿੰਘ ਮੰਡੇਰ, ਜਗਮੇਲ ਸਿੰਘ ਖ਼ਾਲਸਾ ਅਹਿਮਦਪੁਰ ਨੇ ਵੀ ਸੰਬੋਧਨ ਕੀਤਾ |
ਬਰੇਟਾ ਤੋਂ ਜੀਵਨ ਸ਼ਰਮਾ, ਪਾਲ ਸਿੰਘ ਮੰਡੇਰ ਅਨੁਸਾਰ- ਕਿਸਾਨ ਜਥੇਬੰਦੀਆਂ ਵਲੋਂ ਸਥਾਨਕ ਰੇਲਵੇ ਪਾਰਕਿੰਗ ਵਿਖੇ ਖੇਤੀ ਕੰੂਨਾ ਖ਼ਿਲਾਫ਼ ਧਰਨਾ ਜਾਰੀ ਹੈ | ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਸਿਰਫ਼ ਵੱਡੇ ਵਪਾਰੀਆਂ ਦੀ ਸਰਕਾਰ ਬਣ ਕੇ ਰਹਿ ਗਈ ਹੈ ਜਿਸ ਕਰ ਕੇ ਦੇਸ਼ ਦੇ ਮਿਹਨਤਕਸ਼ ਲੋਕ ਇਸ ਸਰਕਾਰ ਦਾ ਡਟ ਕੇ ਵਿਰੋਧ ਕਰ ਰਹੇ ਹਨ | ਉਨ੍ਹਾਂ ਕਿਹਾ ਕਿਸਾਨ ਕਾਲ਼ੇ ਕਾਨੂੰਨ ਵਾਪਸ ਕਰਵਾ ਕੇ ਹੀ ਦਿੱਲੀ ਤੋਂ ਪਰਤਣਗੇ | ਇਸ ਮੌਕੇ ਆਗੂ ਸੀਤਾ ਰਾਮ ਗੋਬਿੰਦਪੁਰਾ, ਰਾਮਫਲ ਸਿੰਘ ਬਹਾਦਰਪੁਰ, ਮੇਜਰ ਸਿੰਘ ਦਰੀਆਪੁਰ, ਤਾਰਾ ਸਿੰਘ ਗੋਬਿੰਦਪੁਰਾ, ਗੁਰਜੰਟ ਸਿੰਘ ਬਖਸੀਵਾਲ਼ਾ, ਛੋਟਾ ਸਿੰਘ ਬਹਾਦਰਪੁਰ, ਛੱਜੂ ਸਿੰਘ ਬਹਾਦਰਪੁਰ, ਰੂਪ ਸਿੰਘ ਬਰੇਟਾ, ਦਸੌਧਾ ਸਿੰਘ ਬਹਾਦਰਪੁਰ, ਛੱਜੂ ਸਿੰਘ ਬਰੇਟਾ, ਗੁਰਜੰਟ ਸਿੰਘ ਮੰਘਾਣੀਆਂ, ਜਗਰੂਪ ਸਿੰਘ ਮੰਘਾਣੀਆਂ ਨੇ ਸੰਬੋਧਨ ਕੀਤਾ |
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸਥਾਨਕ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ ਜਾਰੀ ਹੈ | ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਖ਼ਿਲਾਫ਼ ਸਮੁੱਚੇ ਦੇਸ਼ ਅੰਦਰ ਰੋਸ ਫੈਲਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਦੇ ਸੰਘਰਸ਼ ਅੱਗੇ ਝੁਕ ਕੇ ਕਾਲ਼ੇ ਕਾਨੰੂਨ ਵਾਪਸ ਲੈਣੇ ਹੀ ਪੈਣਗੇ | ਇਸ ਮੌਕੇ ਆਗੂ ਮੇਜਰ ਸਿੰਘ ਗੋਬਿੰਦਪੁਰਾ, ਸੁਖਪਾਲ ਸਿੰਘ ਗੋਰਖ ਨਾਥ, ਸੁਖਦੇਵ ਸਿੰਘ ਕਿਸ਼ਨਗੜ੍ਹ, ਮੇਵਾ ਸਿੰਘ ਖੁਡਾਲ਼, ਕਰਮਜੀਤ ਸਿੰਘ ਸੰਘਰੇੜੀ ਨੇ ਸੰਬੋਧਨ ਕੀਤਾ |
ਮਾਨਸਾ/ਬੁਢਲਾਡਾ, 6 ਮਾਰਚ (ਸਟਾਫ਼ ਰਿਪੋਰਟਰ, ਨਿੱਜੀ ਪੱਤਰ ਪ੍ਰੇਰਕ)- ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਸ: ਮੇਜਰ ਸਿੰਘ ਦੇ ਦਿਹਾਂਤ 'ਤੇ ਜ਼ਿਲ੍ਹੇ ਦੇ ਪੱਤਰਕਾਰਾਂ, ਰਾਜਨੀਤੀਵਾਨਾਂ, ਸਮਾਜਿਕ ਤੇ ਜਨਤਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਗਹਿਰੇ ਦੁੱਖ ਦਾ ...
1ਭੀਖੀ, 6 ਮਾਰਚ (ਔਲਖ)- ਰਾਜ ਕਰਮਚਾਰੀ ਸਾਹਿਤ ਸੰਸਥਾਨ ਲਖਨਊ (ਉੱਤਰ ਪ੍ਰਦੇਸ਼) ਵਲੋਂ 2020-21 ਦਾ 'ਸੁਬਰਾਮਨੀਅਮ ਭਾਰਤੀ ਪੁਰਸਕਾਰ' ਸ਼ਾਇਰ ਸਤਪਾਲ ਭੀਖੀ ਨੂੰ ਉਸ ਦੀ ਹਿੰਦੀ ਕਾਵਿ ਪੁਸਤਕ 'ਅੰਤਿਮ ਸ਼ੋਰ ਤੱਕ' ਨੂੰ ਦੇਣ ਦਾ ਐਲਾਨ ਹੋਇਆ ਹੈ | ਇਸ ਵਿਚ 'ਚ 1 ਲੱਖ ਰੁਪਏ ਦੀ ਰਾਸ਼ੀ ...
ਮਾਨਸਾ, 6 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)- ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਮਹਿੰਗਾਈ ਤੇ ਬੇਰੁਜ਼ਗਾਰੀ ਅਮਰ ਵੇਲ ਵਾਂਗ ਵੱਧ ਰਹੀ ਹੈ ਅਤੇ ਕੇਂਦਰ ਸਰਕਾਰ ਅੰਬਾਨੀ-ਅਡਾਨੀਆਂ ਨੂੰ ਲਾਭ ਪਹੁੰਚਾਉਣ ਲਈ ਹਰ ਦਿਨ ਪੈਟਰੋਲ, ਡੀਜ਼ਲ, ਗੈਸ ਅਤੇ ਖੁਰਕੀ ਵਸਤੂਆਂ ...
ਜੋਗਾ, 6 ਮਾਰਚ (ਹਰਜਿੰਦਰ ਸਿੰਘ ਚਹਿਲ)- ਸਰਕਾਰੀ ਸੈਕੰਡਰੀ ਸਮਾਰਟ ਸਕੂਲ ਬੁਰਜ ਹਰੀ ਵਿਖੇ ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੂਰਵ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ ਕਰਵਾਏ ਗਏ | ਜਾਣਕਾਰੀ ਦਿੰਦਿਆਂ ਪ੍ਰੋਗਰਾਮ ਕੋਆਰਡੀਨੇਟਰ ...
ਮਾਨਸਾ, 6 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਸਰਕਾਰੀ ਹਾਈ ਸਕੂਲ ਘਰਾਂਗਣਾ (ਮਾਨਸਾ) ਵਿਖੇ ਨੌਜਵਾਨ ਲੇਖਕ ਗੁਰਜੀਤ ਸਿੰਘ 'ਜੀਤ ਘਰਾਂਗਣਾ' ਦਾ ਨਾਵਲ 'ਬਾਗ਼ੀਆਂ ਦੇ ਰਾਹ' ਨੂੰ ਜਾਰੀ ਕਰਨ ਦੀ ਰਸਮ ਮੁੱਖ ਅਧਿਆਪਕ ਤੇ ਸਟਾਫ਼ ਵਲੋਂ ਕੀਤੀ ਗਈ | ਜ਼ਿਕਰਯੋਗ ਹੈ ਕਿ ਲੇਖਕ ਇਸ ...
ਬੁਢਲਾਡਾ, 6 ਮਾਰਚ (ਸਵਰਨ ਸਿੰਘ ਰਾਹੀ)- ਸ਼੍ਰੋਮਣੀ ਅਕਾਲੀ ਦਲ ਵਲੋਂ ਤੇਲ ਅਤੇ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਵਿਰੋਧ 'ਚ ਕੇਂਦਰ ਸਰਕਾਰ ਖ਼ਿਲਾਫ਼ 8 ਮਾਰਚ ਨੰੂ ਦਿੱਤੇ ਜਾਣ ਵਾਲੇ ਹਲਕਾ ਪੱਧਰੀ ਰੋਸ ਰੋਸ ਧਰਨਿਆਂ ਦੀਆਂ ਤਿਆਰੀਆਂ ਸਬੰਧੀ ਪਾਰਟੀ ਆਗੂਆਂ ਤੇ ...
ਬੁਢਲਾਡਾ, 6 ਮਾਰਚ (ਸੁਨੀਲ ਮਨਚੰਦਾ)- ਦੇਸ਼ 'ਚ ਦਿਨੋ ਦਿਨ ਵੱਧ ਰਹੀ ਮਹਿੰਗਾਈ ਦੇ ਵਿਰੋਧ 'ਚ ਸਥਾਨਕ ਸ਼ਹਿਰ 'ਚ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਚੁਸਪਿੰਦਰਵੀਰ ਸਿੰਘ ਚਹਿਲ ਦੀ ਅਗਵਾਈ ਹੇਠ ਸੈਂਕੜੇ ਯੂਥ ਵਰਕਰਾਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ...
ਮਾਨਸਾ, 6 ਮਾਰਚ (ਸਟਾਫ਼ ਰਿਪੋਰਟਰ)- ਪੰਜਾਬ ਕਾਂਗਰਸ ਦੇ ਸਕੱਤਰ ਸਿਮਰਜੀਤ ਸਿੰਘ ਮਾਨਸ਼ਾਹੀਆ ਵਲੋਂ ਸਥਾਨਕ ਸ਼ਹਿਰ ਦੇ ਵਾਰਡ ਨੰਬਰ 17, 21 ਅਤੇ 27 ਵਿਚ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸਕੀਮ ਦੇ ਕਾਰਡ ਵੰਡੇ | ਇਸ ਮੌਕੇ ਉਨ੍ਹਾਂ ਵਾਰਡ ਵਾਸੀਆਂ ਨੂੰ ਸੰਬੋਧਨ ...
ਮਾਨਸਾ, 6 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਸਥਾਨਕ ਦਫ਼ਤਰ ਵਿਖੇ ਸ਼ੋ੍ਰਮਣੀ ਅਕਾਲੀ ਦਲ ਹਲਕਾ ਮਾਨਸਾ ਦੀ ਜ਼ਰੂਰੀ ਮੀਟਿੰਗ ਹੋਈ, ਜਿਸ 'ਚ 8 ਮਾਰਚ ਦੇ ਹਲਕਾ ਪੱਧਰੀ ਧਰਨੇ ਨੂੰ ਸਫਲ ਬਣਾਉਣ ਲਈ ਵਿਚਾਰਾਂ ਕੀਤੀਆਂ ...
ਬਰੇਟਾ, 6 ਮਾਰਚ (ਸ਼ਰਮਾ, ਮੰਡੇਰ)- ਪਿੰਡ ਬਹਾਦਰਪੁਰ ਵਿਖੇ ਇਕ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਕੇ 'ਤੇ ਹੀ ਮੌਤ ਹੋ ਜਾਣ ਦੀ ਖ਼ਬਰ ਹੈ | ਸਥਾਨਕ ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਿੱਕਰ ਸਿੰਘ (32) ਪੁੱਤਰ ਬੰਤ ਸਿੰਘ ਬੀਤੀ ਰਾਤ ਖੇਤ ਵਿਚ ਫ਼ਸਲ ਨੂੰ ਪਾਣੀ ਲਗਾਉਣ ...
ਮਾਨਸਾ, 6 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)- ਆਬਕਾਰੀ ਸਟਾਫ਼ ਮਾਨਸਾ ਦੀ ਪੁਲਿਸ ਪਾਰਟੀ ਵਲੋਂ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ ਨਾਜਾਇਜ਼ ਅਸਲਾ ਬਰਾਮਦ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸੁਰੇਂਦਰ ਲਾਂਬਾ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਆਬਕਾਰੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX