ਭੰਗਾਲਾ, 7 ਮਾਰਚ (ਬਲਵਿੰਦਰਜੀਤ ਸਿੰਘ ਸੈਣੀ)-ਭੰਗਾਲਾ ਦੇ ਨਜ਼ਦੀਕ ਪੈਂਦੇ ਕਸਬਾ ਹਰਸਾ ਮਨਸਰ ਟੋਲ ਪਲਾਜ਼ਾ ਵਿਖੇ ਅੱਜ ਸ਼ਾਮੀਂ 05.40 ਵਜੇ ਦੇ ਕਰੀਬ ਜਲੰਧਰ ਤੋਂ ਪਠਾਨਕੋਟ ਵੱਲ ਜਾ ਰਹੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਕਾਫ਼ਲੇ ਨੂੰ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਕਿਸਾਨ ਮਾਰੂ ਕਾਨੂੰਨ ਤੁਰੰਤ ਰੱਦ ਕਰਵਾਉਣ ਦੀ ਮੰਗ ਕੀਤੀ | ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਜਾਣ-ਬੁੱਝ ਕੇ ਕਿਸਾਨਾਂ ਦੇ ਸੰਘਰਸ਼ ਨੂੰ ਲੰਬਾ ਖਿੱਚ ਰਹੀ ਹੈ | ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਮਾਰੂ ਕਾਨੂੰਨ ਜੜ੍ਹ ਤੋਂ ਖ਼ਤਮ ਨਹੀਂ ਹੁੰਦੇ ਉੱਨਾ ਚਿਰ ਇਹ ਸੰਘਰਸ਼ ਇਸ ਤਰ੍ਹਾਂ ਹੀ ਜਾਰੀ ਰਹੇਗਾ | ਉਨ੍ਹਾਂ ਨੇ ਦੱਸਿਆ ਕਿ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਟੋਲ ਪਲਾਜ਼ਾ 'ਤੇ 8ਵੀਂ ਵਾਰ ਕਾਲੀਆ ਝੰਡੀਆਂ ਦਿਖਾਈਆਂ ਗਈਆਂ ਹਨ |
ਕਿਸਾਨਾਂ ਨੇ ਕੀਤਾ ਕਾਲੀਆਂ ਝੰਡੀਆਂ ਨਾਲ ਵਿਰੋਧ
ਐੱਸ. ਸੀ. ਕਮਿਸ਼ਨ ਦੇ ਰਾਸ਼ਟਰੀ ਚੇਅਰਮੈਨ ਵਿਜੇ ਕੁਮਾਰ ਸਾਂਪਲਾ ਦਾ ਸ੍ਰੀ ਖੁਰਾਲਗੜ ਪਹੁੰਚਣ 'ਤੇ ਪਿੰਡ ਦੇ ਕਿਸਾਨਾਂ ਨੇ ਭਾਗ ਸਿੰਘ, ਸੁਰਿੰਦਰ ਸਿੰਘ ਸਣੇ ਕਰੀਬ 2 ਦਰਜ ਕਿਸਾਨਾਂ ਨੇ ਕਾਲੀਆਂ ਝੰਡੀਆਂ ਲੈ ਕੇ ਵਿਰੋਧ ਕੀਤਾ ਅਤੇ ਨਾਅਰੇਬਾਜ਼ੀ ਵੀ ਕੀਤੀ |
ਹੁਸ਼ਿਆਰਪੁਰ, 7 ਮਾਰਚ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 125 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 9467 ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਰਣਜੀਤ ਸਿੰਘ ਘੋਤੜਾ ਨੇ ਦੱਸਿਆ ਕਿ 2307 ...
ਮੁਕੇਰੀਆਂ, 7 ਮਾਰਚ (ਰਾਮਗੜ੍ਹੀਆ)-ਦਿੱਲੀ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਕਿਸਾਨਾਂ ਅਤੇ ਦੀਪ ਸਿੱਧੂ, ਇਕਬਾਲ ਸਿੰਘ, ਰਣਜੀਤ ਸਿੰਘ ਸਮੇਤ ਹੋਰਾਂ ਨੌਜਵਾਨਾਂ ਦੀ ਰਿਹਾਈ ਲਈ ਅਤੇ ਲੱਖੇ ਸਿਧਾਣੇ 'ਤੇ ਕੀਤੇ ਝੂਠੇ ਪਰਚਿਆਂ ਦੇ ਵਿਰੁੱਧ, ਭਾਜਪਾ ਸਰਕਾਰ ਵਲੋਂ ਪਾਸ ਕੀਤੇ ...
ਹੁਸ਼ਿਆਰਪੁਰ, 7 ਮਾਰਚ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਅਲੱਗ-ਅਲੱਗ ਥਾਵਾਂ ਤੋਂ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਭਾਰੀ ਮਾਤਰਾਂ 'ਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਮਿਲੀ ਜਾਣਕਾਰੀ ਮੁਤਾਬਿਕ ਥਾਣਾ ਗੜ੍ਹਦੀਵਾਲਾ ਦੀ ਪੁਲਿਸ ਨੇ ਦੱਸਿਆ ਕਿ ਪਿੰਡ ...
ਗੜ੍ਹਸ਼ੰਕਰ, 7 ਮਾਰਚ (ਧਾਲੀਵਾਲ)-ਪਿੰਡ ਸਦਰਪੁਰ ਵਿਖੇ ਕੁਝ ਕਾਰ ਸਵਾਰਾਂ ਵਲੋਂ ਦਿਨ-ਦਿਹਾੜੇ ਦੋ ਨੌਜਵਾਨਾਂ ਨੂੰ ਹਮਲੇ ਦੀ ਨੀਅਤ ਨਾਲ ਨਿਸ਼ਾਨਾਂ ਬਣਾਉਂਦੇ ਹੋਏ ਉਨ੍ਹਾਂ ਦੇ ਮੋਟਰਸਾਈਕਲਾਂ ਦੀ ਜੰਮ ਕੇ ਭੰਨ-ਤੋੜ ਕਰਕੇ ਫਰਾਰ ਹੋਣ ਦੀ ਖ਼ਬਰ ਹੈ | ਪਿੰਡ ਸ਼ਾਹਪੁਰ ...
ਚੌਲਾਂਗ, 7 ਮਾਰਚ (ਸੁਖਦੇਵ ਸਿੰਘ)-ਦੋਆਬਾ ਕਿਸਾਨ ਕਮੇਟੀ ਵਲੋ ਅਣਮਿਥੇ ਸਮੇਂ ਲਈ ਚੌਲਾਂਗ ਟੋਲ ਪਲਾਜ਼ੇ 'ਤੇ ਧਰਨਾ 154ਵੇਂ ਦਿਨ ਵੀ ਜਾਰੀ ਰਿਹਾ | ਦੋਆਬਾ ਕਿਸਾਨ ਕਮੇਟੀ ਦੇ ਅਹੁਦੇਦਾਰ ਮਹਿਤਾਬ ਸਿੰਘ, ਹਰਪ੍ਰੀਤ ਸਿੰਘ, ਪਿ੍ਥਪਾਲ ਸਿੰਘ ਹੁਸੈਨਪੁਰ, ਗੁਰਮਿੰਦਰ ਸਿੰਘ ਦੀ ...
ਹੁਸ਼ਿਆਰਪੁਰ,7 ਮਾਰਚ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੇ ਮੁਹੱਲਾ ਬਹਾਦਰਪੁਰ ਦੀਆਂ ਔਰਤਾਂ ਵੱਲੋਂ ਮੁਹੱਲੇ 'ਚ ਵਿਕ ਰਹੇ ਨਸ਼ਿਆਂ ਤੋਂ ਦੁਖੀ ਹੋ ਕੇ ਮੁਹੱਲੇ 'ਚ ਨਾਕਾਬੰਦੀ ਕਰ ਦਿੱਤੀ ਗਈ | ਇਸ ਮੌਕੇ ਮੁਹੱਲਾ ਵਾਸੀਆਂ ਵੱਲੋਂ ਨਸ਼ੇ ਵੇਚਣ ਵਾਲਿਆਂ ਖ਼ਿਲਾਫ਼ ਜੰਮ ...
ਮਾਹਿਲਪੁਰ, 7 ਮਾਰਚ (ਦੀਪਕ ਅਗਨੀਹੋਤਰੀ)-ਯੂਥ ਕਾਂਗਰਸ ਵਲੋਂ ਅੱਜ ਨਵ ਮਾਨ ਜ਼ਿਲ੍ਹਾ ਇੰਚਾਰਜ ਜਲੰਧਰ ਦੀ ਅਗਵਾਈ ਹੇਠ ਸ਼ਹਿਰ ਦੇ ਮੁੱਖ ਚੌਕ 'ਚ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਵਲੋਂ ਰੋਜ਼ਾਨਾ ਹੀ ਵਧਾਈਆਂ ਜਾ ਰਹੀਆਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ...
ਹਾਜੀਪੁਰ, 7 ਮਾਰਚ (ਜੋਗਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ 20ਵਾਂ ਮਹਾਨ ਕੀਰਤਨ ਦਰਬਾਰ ਨੌਜਵਾਨ ਸਿੰਘ ਸਭਾ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਦਾਣਾ ਮੰਡੀ ਹਾਜੀਪੁਰ ਵਿਖੇ 14 ਮਾਰਚ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਕੀਰਤਨ ...
ਗੜ੍ਹਸ਼ੰਕਰ, 7 ਮਾਰਚ (ਧਾਲੀਵਾਲ)-ਆਯੁਰਵੈਦਿਕ ਪ੍ਰੈਕਟੀਸ਼ਨਰ ਵੈੱਲਫੇਅਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰੂ ਘਰ ਪਿੰਡ ਆਲੋਵਾਲ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਅਤੇ ਸ਼ੂਗਰ ਜਾਂਚ ਕੈਂਪ ਵੈਦ ...
ਗੜ੍ਹਸ਼ੰਕਰ, 7 ਮਾਰਚ (ਧਾਲੀਵਾਲ)-ਪੀ. ਡਬਲਯੂ. ਡੀ. ਫ਼ੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ੋਨ ਹੁਸ਼ਿਆਰਪੁਰ ਦਾ 14ਵਾਂ ਚੋਣ ਇਜਲਾਸ ਇੱਥੇ ਖੇਤੀਬਾੜੀ ਭਵਨ ਵਿਖੇ ਵੇਦ ਪ੍ਰਕਾਸ਼ ਸ਼ਰਮਾ, ਮਨਜੀਤ ਸਿੰਘ ਸੈਣੀ, ਮੱਖਣ ਸਿੰਘ ਵਾਹਿਦਪੁਰੀ ਦੀ ਅਗਵਾਈ ਹੇਠ ਹੋਇਆ | ਇਜਲਾਸ ...
ਐਮਾਂ ਮਾਂਗਟ, 7 ਮਾਰਚ (ਗੁਰਾਇਆ)-ਬੀਤੀ ਰਾਤ ਨੂੰ ਤੇਜ਼ ਹਨੇਰੀ ਅਤੇ ਮੀਂਹ ਅਤੇ ਝੱਖੜ ਦੇ ਨਾਲ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ | ਭਾਵੇਂ ਮੀਂਹ ਮਾਮੂਲੀ ਹੀ ਪਿਆ ਸੀ ਪਰੰਤੂ ਜਿਨ੍ਹਾਂ ਕਿਸਾਨਾਂ ਨੇ ਕਣਕ ਦੀ ਫ਼ਸਲ ਨੂੰ ਪਹਿਲਾਂ ਹੀ ਪਾਣੀ ਲਗਾਇਆ ...
ਦਸੂਹਾ, 7 ਮਾਰਚ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਐੱਸ. ਸੀ. ਬੈਂਕ ਦੇ ਸੂਬਾ ਪ੍ਰਧਾਨ ਦੇਸ ਰਾਜ ਸਿੰਘ ਧੁੱਗਾ ਵੱਲੋਂ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਹੀਰ ਦਾ ਸਨਮਾਨ ਕੀਤਾ ਗਿਆ | ਉਨ੍ਹਾਂ ਵੱਲੋਂ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਨੂੰ ...
ਦਸੂਹਾ, 7 ਮਾਰਚ (ਭੁੱਲਰ)-ਅੱਜ ਦਸੂਹਾ ਪੁਲਿਸ ਵਲੋਂ ਕੋਵਿਡ-19 ਸਬੰਧੀ ਪੰਜਾਬ ਸਰਕਾਰ ਵਲੋਂ ਮਿਲੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਦੇ ਚਲਾਨ ਕੱਟੇ ਗਏ | ਇਸ ਮੌਕੇ ਡੀ.ਐੱਸ.ਪੀ. ਦਸੂਹਾ ਮਨੀਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਕੋਰੋਨਾ ਵਾਇਰਸ ਮਹਾਂਮਾਰੀ ...
ਹੁਸ਼ਿਆਰਪੁਰ, 7 ਮਾਰਚ (ਨਰਿੰਦਰ ਸਿੰਘ ਬੱਡਲਾ)-ਕੇਂਦਰ ਵਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ੁਰੂ ਕੀਤੇ ਸੰਘਰਸ਼ ਅਤੇ ਕੰਢੀ ਕਿਸਾਨ ਯੂਨੀਅਨ ਪੰਜਾਬ ਦੀ ਮਜ਼ਬੂਤੀ ਲਈ ਮੁੱਢਲੇ ਢਾਂਚੇ ਦਾ ਗਠਨ ਕਰ ਹਿਤ ਆਗੂਆਂ ਵਲੋਂ ਹਲਕਾ ਚੱਬੇਵਾਲ ਦੇ ਵੱਖ-ਵੱਖ ...
ਐਮਾਂ ਮਾਂਗਟ, 7 ਮਾਰਚ (ਗੁਰਾਇਆ)-ਅੱਜ ਬਾਅਦ ਦੁਪਹਿਰ ਨੂੰ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਪੈਂਦੇ ਅੱਡਾ ਪੇਪਰ ਮਿਲ ਦੇ ਕੋਲ ਇਕ ਪੀ. ਆਰ. ਟੀ. ਸੀ. ਕੰਪਨੀ ਦੀ ਬੱਸ ਨੰਬਰ ਪੀ.ਬੀ. 011-ਸੀ.ਐਫ 8976 ਨੂੰ ਬੱਸ ਕੰਪਨੀ ਦੇ ਚੈੱਕਰਾਂ ਵਲੋਂ ਇਸ ਬੱਸ ਨੂੰ ਰੋਕ ਕੇ ਬੱਸ ...
ਦਸੂਹਾ,7 ਮਾਰਚ (ਭੁੱਲਰ)-ਗੁਰੂ ਰਵਿਦਾਸ ਸੱਚਖੰਡ ਟੈਂਪਲ ਕਿ੍ਸ਼ਨਾ ਕਾਲੋਨੀ ਦਸੂਹਾ ਵਿਖੇ ਵਾਰਡ ਨੰਬਰ 7 ਤੋਂ ਜੇਤੂ ਰਹੀ ਕਾਂਗਰਸ ਉਮੀਦਵਾਰ ਨਿਰਮਲਾ ਦੇਵੀ ਪਤਨੀ ਮਾਸਟਰ ਗੁਰਮੀਤ ਲਾਲ ਵਲੋਂ ਪ੍ਰਮਾਤਮਾ ਦੇ ਸ਼ੁਕਰਾਨਿਆਂ ਕਰਨ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ | ...
ਦਸੂਹਾ, 7 ਮਾਰਚ (ਭੁੱਲਰ)-ਤੇਜ਼ਾਬੀ ਹਮਲੇ ਨਾਲ ਝੁਲਸੀ ਚਮੜੀ ਵਾਲੇ ਮਰੀਜ਼ਾਂ ਨੂੰ 'ਦਿਵਿਆਂਗਤਾ ਅਧਿਕਾਰ ਐਕਟ 2016' ਅਨੁਸਾਰ ਭਾਰਤ ਸਰਕਾਰ ਵਲੋਂ ਦਿਵਿਆਂਗਤਾ ਸੂਚੀ ਵਿਚ ਸ਼ਾਮਿਲ ਕੀਤਾ ਗਿਆ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਕੌਮਾਂਤਰੀ ਇਸਤਰੀ ਦਿਹਾੜੇ ਦੇ ...
ਹੁਸ਼ਿਆਰਪੁਰ, 7 ਮਾਰਚ (ਬਲਜਿੰਦਰਪਾਲ ਸਿੰਘ)-ਸੂਬੇ ਦੀ ਮੌਜੂਦਾ ਕਾਂਗਰਸ ਸਰਕਾਰ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ ਤੇ ਸਾਲ 2017 ਦੀਆਂ ਵਿਧਾਨ ਸਭਾ ਚੋਣਾ ਸਮੇਂ ਕੀਤੇ ਵਾਅਦਿਆਂ ਤੋਂ ਕਾਂਗਰਸ ਭੱਜ ਗਈ ਹੈ, ਇਹ ਪ੍ਰਗਟਾਵਾ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ (ਸ਼ਹਿਰੀ) ...
ਗੜ੍ਹਦੀਵਾਲਾ, 7 ਮਾਰਚ (ਚੱੱਗਰ)-ਏਕਸ ਕੇ ਹਮ ਬਾਰਿਕ ਵਿੱਦਿਅਕ ਤੇ ਸਮਾਜਿਕ ਨਿਸ਼ਕਾਮ ਸਭਾ ਖਿਆਲਾ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਚ ਦਰਜ ਬਾਣੀਕਾਰ ਸਮੂਹ ਭਗਤਾਂ ਦੀ ਯਾਦ 'ਚ ਯਾਦਗਾਰੀ ਅਸਥਾਨ ਬਾਬਾ ਦਵਿੰਦਰ ਸਿੰਘ ਬੇਦੀ ...
ਦਸੂਹਾ, 7 ਮਾਰਚ (ਭੁੱਲਰ)-ਐੱਸ.ਐੱਸ.ਪੀ. ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ ਹੇਠ ਡੀ.ਐੱਸ.ਪੀ. ਦਸੂਹਾ ਮਨੀਸ਼ ਕੁਮਾਰ ਸ਼ਰਮਾ ਦੀ ਰਹਿਨੁਮਾਈ ਹੇਠ ਐੱਸ.ਐੱਚ.ਓ. ਦਸੂਹਾ ਮਲਕੀਅਤ ਸਿੰਘ ਵੱਲੋਂ ਪੰਚਾਇਤ ਸੰਮਤੀ ਸਟੇਡੀਅਮ ਦਸੂਹਾ ਵਿਖੇ ਸ਼ਿਕਾਇਤਾਂ ਦੇ ਨਿਪਟਾਰੇ ...
ਗੜ੍ਹਦੀਵਾਲਾ, 7 ਮਾਰਚ (ਚੱਗਰ)-ਗੜ੍ਹਦੀਵਾਲਾ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ 400 ਗ੍ਰਾਮ ਅਫ਼ੀਮ ਸਮੇਤ ਨਾਲ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫ਼ਸਰ ਬਲਵਿੰਦਰ ਪਾਲ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਗਸ਼ਤ ਸਮੇਂ ਸਧਾਣਾ ...
ਗੜ੍ਹਦੀਵਾਲਾ 7 ਮਾਰਚ (ਚੱਗਰ)-ਗੜ੍ਹਦੀਵਾਲਾ ਪੁਲਿਸ ਨੇ ਕਰਫ਼ਿਊ ਸੰਬੰਧੀ ਮਾਣਯੋਗ ਡੀ. ਸੀ. ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਪਾਰਟੀ ਕੋਵਿਡ-19 ਦੇ ਮੱਦੇ ਨਜ਼ਰ ਕਰਫ਼ਿਊ ਸਬੰਧੀ ...
ਬੀਣੇਵਾਲ,7 ਮਾਰਚ (ਬੈਜ ਚੌਧਰੀ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਅਤੇ ਅਨੂਸੁਚਿਤ ਜਾਤੀ ਕਮਿਸ਼ਨ ਦੇ ਨਵ-ਨਿਯੁਕਤ ਰਾਸ਼ਟਰੀ ਚੇਅਰਮੈਂਨ ਵਿਜੇ ਕੁਮਾਰ ਸਾਂਪਲਾ ਐਤਵਾਰ ਨੂੰ ਗੁਰੂ ਰਵਿਦਾਸ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਧਾਰਮਿਕ ...
ਹੁਸ਼ਿਆਰਪੁਰ, 7 ਮਾਰਚ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਰੋਸ ਸੁਧਰਨਾ 116ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਆਗੂਆਂ ਨੇ ...
ਦਸੂਹਾ, 7 ਮਾਰਚ (ਭੁੱਲਰ)-ਅੱਜ ਗੁਰਦੁਆਰਾ ਅਰਜੁਨਾ ਕਾਲੋਨੀ ਦਸੂਹਾ ਵਿਖੇ ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਭੁੱਲਾ ਸਿੰਘ ਰਾਣਾ ਵਲੋਂ ਵਾਰਡ ਨੰਬਰ 6 ਤੋਂ ਐਮ. ਸੀ. ਦੀ ਚੋਣ ਜਿੱਤਣ ਉਪਰੰਤ ਪ੍ਰਮਾਤਮਾ ਦੇ ਸ਼ੁਕਰਾਨੇ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ...
ਹੁਸ਼ਿਆਰਪੁਰ, 7 ਮਾਰਚ (ਨਰਿੰਦਰ ਸਿੰਘ ਬੱਡਲਾ)-ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਨਾਨਕੇ ਪਿੰਡ ਮੋਰਾਂਵਾਲੀ ਵਿਖੇ ਕਰਵਾਏ ਗਏ ਆਲ ਓਪਨ ਫੁੱਟਬਾਲ ਟੂਰਨਾਮੈਂਟ 'ਚ ਸੰਤ ਅਤਰ ਸਿੰਘ ਖ਼ਾਲਸਾ ਸ.ਸ.ਸ.ਸਕੂਲ ਪਾਲਦੀ ਦੀ ਟੀਮ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਦੂਸਰਾ ਸਥਾਨ ...
ਅੱਡਾ ਸਰਾਂ, 7 ਮਾਰਚ (ਹਰਜਿੰਦਰ ਸਿੰਘ ਮਸੀਤੀ)-ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਪਿੰਡ ਕੰਧਾਲੀ ਨਾਰੰਗਪੁਰ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ...
ਚੱਬੇਵਾਲ, 7 ਮਾਰਚ (ਥਿਆੜਾ)-ਸ਼©ੋਮਣੀ ਅਕਾਲੀ ਦਲ ਵਲੋਂ ਪਾਰਟੀ ਪ©ਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਮੁਤਾਬਿਕ 'ਪੰਜਾਬ ਮੰਗਦਾ ਜਵਾਬ' ਦੇ ਸੱਦੇ ਤਹਿਤ 8 ਮਾਰਚ ਨੂੰ ਕੈਪਟਨ ਸਰਕਾਰ ਵਲੋਂ ਲੋਕਾਂ ਨਾਲ ਕੀਤੀ ਵਾਅਦਾ ਖ਼ਿਲਾਫ਼ੀ ਦੇ ਵਿਰੋਧ 'ਚ ਹਲਕਾ ਪੱਧਰੀ ਦਿੱਤੇ ...
ਹੁਸ਼ਿਆਰਪੁਰ, 7 ਮਾਰਚ (ਨਰਿੰਦਰ ਸਿੰਘ ਬੱਡਲਾ)-ਇਕ ਪਾਸੇ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੋਵਿਡ-19 ਦੇ ਚਲਦਿਆਂ ਹਰੇਕ ਸ਼ਹਿਰ, ਮੁਹੱਲੇ ਅਤੇ ਪਿੰਡਾਂ 'ਚ ਲੋਕਾਂ ਨੂੰ ਜਾਗਰੂਕ ਕਰਕੇ ਆਪਣੇ ਚੌਗਿਰਦੇ ਨੂੰ ਸਾਫ਼ ਸੁਥਰਾ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX