ਬੰਗਾ, 7 ਮਾਰਚ (ਜਸਬੀਰ ਸਿੰਘ ਨੂਰਪੁਰ)-ਬੰਗਾ ਵਿਖੇ ਭਾਰਤ ਦੀ ਜਨਵਾਦੀ ਨੌਜਵਾਨ ਸਭਾ ਨੇ ਲਗਾਤਾਰ ਪੈਟਰੋਲੀਅਮ ਪਦਾਰਥਾਂ ਦੀਆਂ ਵਧ ਰਹੀਆਂ ਕੀਮਤਾਂ ਦੇ ਖਿਲਾਫ ਮੋਦੀ ਸਰਕਾਰ ਦੀ ਅਰਥੀ ਫੂਕੀ | ਡੀ. ਵਾਈ. ਐਫ. ਆਈ ਪੰਜਾਬ ਦੇ ਸੂਬਾ ਸਕੱਤਰ ਸਾਥੀ ਕੁਲਵਿੰਦਰ ਉੱਡਤ ਨੇ ਕਿਹਾ ਕਿ ਅਡਾਨੀਆਂ ਅੰਬਾਨੀਆਂ ਦੀਆਂ ਤਿਜੋਰੀਆਂ ਭਰਨ ਲਈ ਮੋਦੀ ਸਰਕਾਰ ਨੇ ਲਗਾਤਾਰ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਆਮ ਲੋਕਾਂ ਦਾ ਕਚੂੰਬਰ ਕੱਢ ਦਿੱਤਾ ਹੈ | ਭਾਰਤ ਦੇ ਗਵਾਂਢੀ ਦੇਸ਼ਾਂ ਵਿਚ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਨਾ ਮਾਤਰ ਹਨ ਜਦਕਿ ਭਾਰਤ ਅੰਦਰ ਇਹ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ | ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਭਾਰਤ ਨੂੰ ਲੁੱਟਣ ਦੀਆਂ ਖੁੱਲ੍ਹੀਆਂ ਛੁੱਟੀਆਂ ਦੇ ਰਹੀ ਹੈ | ਇਸ ਮੌਕੇ 'ਤੇ ਡੀ. ਵਾਈ. ਐਫ. ਆਈ ਦੇ ਸੂਬਾ ਮੀਤ ਪ੍ਰਧਾਨ ਪਰਮਜੀਤ ਰੌੜੀ, ਜ਼ਿਲ੍ਹਾ ਪ੍ਰਧਾਨ ਚਰਨਜੀਤ ਚੰਨੀ, ਤਹਿਸੀਲ ਪ੍ਰਧਾਨ ਪ੍ਰਮੋਦ ਪਾਲ ਬੰਗਾ, ਜਨਤਕ ਜਥੇਬੰਦੀਆਂ ਦੇ ਆਗੂ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕਾਮਰੇਡ ਰਾਮ ਸਿੰਘ ਨੂਰਪੁਰੀ, ਜ਼ਿਲ੍ਹਾ ਸਕੱਤਰ ਕਾਮਰੇਡ ਕੁਲਦੀਪ ਝਿੰਗੜ, ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਬਲਵੀਰ ਸਿੰਘ ਜਾਡਲਾ, ਸੀਟੂ ਆਗੂ ਬਲਵਿੰਦਰ ਬੰਗਾ, ਜਨਵਾਦੀ ਇਸਤਰੀ ਸਭਾ ਦੀ ਸੂਬਾਈ ਜਾਇੰਟ ਸਕੱਤਰ ਸੁਨੀਤਾ ਤਲਵੰਡੀ ਆਦਿ ਹਾਜ਼ਰ ਸਨ |
ਸਮੁੰਦੜਾ, 7 ਮਾਰਚ (ਤੀਰਥ ਸਿੰਘ ਰੱਕੜ)-ਪਿੰਡ ਸਿੰਬਲੀ ਦੇ ਭਗਵਾਨ ਸ੍ਰੀ ਵਾਲਮੀਕ ਮੰਦਰ ਦੀ ਪ੍ਰਬੰਧਕ ਕਮੇਟੀ ਵਲੋਂ ਸ਼ਿਵਰਾਤਰੀ ਪੁਰਬ ਨੂੰ ਸਮਰਪਿਤ ਵਿਸ਼ਾਲ ਜਾਗਰਣ 11 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਪੰਡਿਤ ਰਾਜ ਕੁਮਾਰ ਅਤੇ ਸਾਥੀਆਂ ਵਲੋਂ ਸਾਰੀ ਰਾਤ ...
ਨਵਾਂਸ਼ਹਿਰ, 7 ਮਾਰਚ (ਗੁਰਬਖਸ਼ ਸਿੰਘ ਮਹੇ)-ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ (ਇਫਟੂ) ਨੇ ਅੱਜ ਪਟਿਆਲਾ ਵਿਖੇ ਪੁਲਸ ਵਲੋਂ ਮੁਲਾਜ਼ਮਾਂ ਦੇ ਮੁਜ਼ਾਹਰੇ ਉੱਤੇ ਲਾਠੀਚਾਰਜ ਕਰਕੇ ਮੁਲਾਜ਼ਮ ਆਗੂਆਂ ਭੁਪਿੰਦਰ ਸਿੰਘ ਵੜੈਚ, ਹਰਦੀਪ ਟੋਡਰਪੁਰ, ਜਰਮਨਜੀਤ ਸਿੰਘ ...
ਰੈਲਮਾਜਰਾ, 7 ਮਾਰਚ (ਰਾਕੇਸ਼ ਰੋਮੀ)-ਨਜ਼ਦੀਕੀ ਪਿੰਡ ਮਹਿਮੂਦਪੁਰ ਮੰਡੇਰ ਵਿਖੇ ਤੜਕਸਾਰ ਅਸਮਾਨੀ ਬਿਜਲੀ ਦੀ ਗਰਜ ਨਾਲ ਗੁਰਦੁਆਰਾ ਸਾਹਿਬ ਦੇ ਗੰੁਬਦ ਨੂੰ ਭਾਰੀ ਨੁਕਸਾਨ ਪੁੱਜਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਵਸਨੀਕ ਅਮਰਜੀਤ ਸੋਨੂੰ, ਅਜੇ ਗੁਲਜ਼ਾਰ ...
ਔੜ, 7 ਮਾਰਚ (ਜਰਨੈਲ ਸਿੰਘ ਖ਼ੁਰਦ)-ਬੀ.ਡੀ.ਪੀ.ੳ ਰਾਜੇਸ਼ ਚੱਢਾ ਦੀ ਦੇਖ ਰੇਖ ਹੇਠ ਬਾਬਾ ਧਰਮਗਿਰ ਮੰਦਰ ਔੜ ਵਿਖੇ ਬਲਾਕ ਦੇ ਸਮੂਹ ਸਰਪੰਚਾਂ ਦਾ ਟਰੇਨਿੰਗ ਕੈਂਪ ਲਗਾਇਆ ਗਿਆ | ਜਿਸ'ਚ ਪੰਚਾਇਤ ਵਿਭਾਗ ਦੇ ਦਫ਼ਤਰ ਮੋਹਾਲੀ ਤੋਂ ਪੁੱਜੀ ਨਵਦੀਪ ਕੌਰ, ਹਰਦੀਪ ਸਿੰਘ ਐਸ.ਡੀ.ਓ. ...
ਨਵਾਂਸ਼ਹਿਰ, 7 ਮਾਰਚ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 157 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਜਦਕਿ ਬਲਾਕ ਨਵਾਂਸ਼ਹਿਰ ਦਾ 55 ਸਾਲਾ ਵਿਅਕਤੀ, ਬਲਾਕ ਸੜੋਆ ਦੀ 75 ਸਾਲਾ ਔਰਤ ਜੋ ਕਿ ਪਟਿਆਲਾ ਦੇ ਵੱਖ-ਵੱਖ ਹਸਪਤਾਲਾਂ ਵਿਚ ...
ਉੜਾਪੜ/ਲਸਾੜਾ, 7 ਮਾਰਚ (ਲਖਵੀਰ ਸਿੰਘ ਖੁਰਦ)-ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੰਜੈ ਪਾਸੀ ਦੀ ਅਗਵਾਈ ਹੇਠ ਨਿਰਮਲ ਸਾਗਰ ਸਕੂਲ ਲਸਾੜਾ ਵਿਖੇ ਧਾਰਮਿਕ ਪ੍ਰੀਖਿਆ ਵਿਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ | ਜਿਸ ...
ਜਾਡਲਾ, 7 ਮਾਰਚ (ਬੱਲੀ)-ਅੱਜ ਇੱਥੇ ਬੱਬਰਾਂ ਦੇ ਪ੍ਰਸਿੱਧ ਪਿੰਡ ਦੌਲਤਪੁਰ ਤੋਂ ਕੌਮਾਂਤਰੀ ਮਹਿਲਾ ਦਿਵਸ ਮਨਾਉਣ ਲਈ ਔਰਤਾਂ ਦਾ ਜਥਾ ਸਿੰਘੂ ਬਾਰਡਰ ਲਈ ਰਵਾਨਾ ਹੋਇਆ, ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਕਾਮਰੇਡ ਚਰਨਜੀਤ ਸਿੰਘ ਦੌਲਤਪੁਰ ਨੇ ਕਿਹਾ ਕਿ ਖੇਤੀ ...
ਨਵਾਂਸ਼ਹਿਰ, 7 ਮਾਰਚ (ਗੁਰਬਖਸ਼ ਸਿੰਘ ਮਹੇ)-ਕੇਂਦਰ ਸਰਕਾਰ ਵਲੋਂ ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ ਸੀ ਆਈ) ਰਾਹੀਂ ਕਿਸਾਨਾਂ ਨੂੰ ਕਣਕ ਦੀ ਸਿੱਧੀ ਅਦਾਇਗੀ ਕਰਨ ਦੀ ਯੋਜਨਾ ਹੋਰ ਕੁਝ ਨਹੀਂ ਬਲਕਿ ਪੰਜਾਬ ਦਾ ਅਰਥਚਾਰਾ ਤਬਾਹ ਕਰਨ ਦੀ ਇਕ ਹੋਰ ਸਾਜ਼ਿਸ਼ ਹੈ, ਜਿਸ ਨਾਲ ...
ਬਹਿਰਾਮ, 7 ਮਾਰਚ (ਨਛੱਤਰ ਸਿੰਘ ਬਹਿਰਾਮ)-ਟੋਲ ਪਲਾਜ਼ਾ ਬਹਿਰਾਮ ਵਿਖੇ ਕਿਸਾਨਾਂ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿਚ ਰੋਸ ਵਜੋਂ ਕਾਲੀਆਂ ਪੱਟੀਆਂ ਬੰਨ੍ਹ ਪ੍ਰਦਰਸ਼ਨ ਕੀਤਾ | ਉਨ੍ਹਾਂ ਸਾਂਝੇ ਤੌਰ 'ਤੇ ਮੰਗ ਕੀਤੀ ਕਿ ਉਕਤ ...
ਬੰਗਾ, 7 ਮਾਰਚ (ਕਰਮ ਲਧਾਣਾ)-ਕੋਵਿਡ-19 ਦੀ ਪਿੰਡਾਂ 'ਚ ਪੈ ਰਹੀ ਮਾਰ ਨੂੰ ਦੇਖਦੇ ਹੋਏ ਸਿਹਤ ਵਿਭਾਗ ਦੇ ਡਾਕਟਰ ਅਤੇ ਕਰਮਚਾਰੀ ਜੰਗੀ ਪੱਧਰ 'ਤੇ ਕੋਰੋਨਾ ਪਾਜੀਟਿਵ ਕੇਸਾਂ ਦੀ ਭਾਲ ਕਰਨ ਲਈ ਡਟੇ ਹੋਏ ਹਨ | ਜਿਸ ਤਹਿਤ ਸਿਵਲ ਹਸਪਤਾਲ ਸੁੱਜੋਂ ਦੇ ਅਧੀਨ ਆਉਂਦੇ ਪਿੰਡਾਂ 'ਚ ...
ਬਹਿਰਾਮ, 7 ਮਾਰਚ (ਨਛੱਤਰ ਸਿੰਘ ਬਹਿਰਾਮ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਝੰਡੇਰ ਕਲਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ...
ਭੱਦੀ, 7 ਮਾਰਚ (ਨਰੇਸ਼ ਧੌਲ)-ਸਵਾਮੀ ਕਿ੍ਸ਼ਨਾ ਨੰਦ ਭੂਰੀਵਾਲੇ ਰਾਸ਼ਟਰੀ ਪ੍ਰਧਾਨ ਗਊ ਸੇਵਾ ਮਿਸ਼ਨ ਵਲੋਂ ਚਲਾਈ ਜਾ ਰਹੀ ਸ੍ਰੀ ਗੋਬਿੰਦ ਗੋਧਾਮ ਗਊਸ਼ਾਲਾ ਸੰਤ ਨਗਰ ਬੂੰਗੜੀ ਵਿਖੇ ਪਸ਼ੂ ਪਾਲਣ ਵਿਭਾਗ ਅਤੇ ਗਊ ਸੇਵਾ ਕਮਿਸ਼ਨ ਵਲੋਂ ਗਊ ਭਲਾਈ ਕੈਂਪ ਲਗਾਇਆ ਗਿਆ | ਜਿਸ ...
ਬਲਾਚੌਰ, 7 ਮਾਰਚ (ਸ਼ਾਮ ਸੁੰਦਰ ਮੀਲੂ)-ਐੱਸ.ਐੱਮ.ਓ. ਡਾ: ਕੁਲਵਿੰਦਰ ਮਾਨ ਦੀ ਅਗਵਾਈ ਹੇਠ ਬਲਾਕ ਬਲਾਚੌਰ ਅੰਦਰ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਲਾਭਪਾਤਰੀਆਂ ਦੇ ਕਾਮਨ ਸਰਵਿਸ ਸੈਂਟਰਾਂ, ਸੇਵਾ ਕੇਂਦਰਾਂ ਤੇ ਕੈਂਪਾਂ ਵਿਚ ਕਾਰਡ ਬਣਾਏ ਜਾ ...
ਬੰਗਾ, 7 ਮਾਰਚ (ਜਸਬੀਰ ਸਿੰਘ ਨੂਰਪੁਰ)-ਬੰਗਾ ਤਹਿਸੀਲ ਦੇ ਸਾਰੇ ਪਿੰਡਾਂ ਦੇ ਨੀਲੇ ਕਾਰਡ ਧਾਰਕਾਂ, ਸਮਾਰਟ ਕਾਰਡ ਧਾਰਕਾਂ ਤੇ ਜੇ. ਫਾਰਮ ਧਾਰਕਾਂ ਦੇ ਆਯੂਸ਼ਮਾਨ ਭਾਰਤ ਯੋਜਨਾ ਤਹਿਤ ਕਾਰਡ ਬਣਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਡੀ. ਐਮ ਬੰਗਾ ਵਿਰਾਜ ...
ਮੁਕੰਦਪੁਰ, 7 ਮਾਰਚ (ਸੁਖਜਿੰਦਰ ਸਿੰਘ ਬਖਲੌਰ)-ਵਿਧਾਨ ਸਭਾ ਹਲਕਾ ਬੰਗਾ ਦੇ ਇਤਿਹਾਸਕ ਪਿੰਡ ਹਕੀਮਪੁਰ ਦੀ ਹਕੀਮਪੁਰ ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ ਦਾ ਆਮ ਇਜਲਾਸ ਪ੍ਰਧਾਨ ਕੁਲਵੀਰ ਸਿੰਘ, ਵਾਈਸ ਪ੍ਰਧਾਨ ਰਜੀਵ ਸ਼ਰਮਾ ਤੇ ਸੈਕਟਰੀ ਕੁਲਤਾਰ ਸਿੰਘ ਦੀ ਦੇਖ ਰੇਖ ...
ਪੋਜੇਵਾਲ ਸਰਾਂ, 7 ਮਾਰਚ (ਨਵਾਂਗਰਾਈਾ)-ਕੋਵਿਡ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ | ਇਸ ਸਬੰਧੀ ਥਾਣਾ ਮੁਖੀ ਪੋਜੇਵਾਲ ਪਰਮਿੰਦਰ ਸਿੰਘ ਨੇ ਅੱਜ ਇਸ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਅਨਾਊਾਸਮੈਂਟ ਕਰਦੇ ਸਮੇਂ ਕਹੇ | ਉਨ੍ਹਾਂ ਕਿਹਾ ਕਿ ਅੱਜ ਇੱਕ ਵਾਰ ...
ਮੁਕੰਦਪੁਰ, 7 ਮਾਰਚ (ਸੁਖਜਿੰਦਰ ਸਿੰਘ ਬਖਲੌਰ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਦੇ ਸਰਕਾਰੀ ਹਸਪਤਾਲ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨਾਣਾ ਦੇ 12 ਅਧਿਆਪਕਾਂ ਨੇ ਕੋਰੋਨਾ ਦੀ ਵੈਕਸੀਨ ਲਗਵਾਈ | ਸੈਕਟਰ ਮੈਜਿਸਟ੍ਰੇਟ ਕੋਵਿਡ-19 ...
ਸੰਧਵਾਂ, 7 ਮਾਰਚ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਸਾਈਾ ਲੋਕ ਬੜ੍ਹ ਵਾਲਿਆਂ ਦੀ ਯਾਦ 'ਚ ਸਲਾਨਾ ਜੋੜ ਮੇਲਾ 12 ਤੋਂ 15 ਮਾਰਚ ਤੱਕ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੇਵਾਦਾਰ ਸੰਤ ਬਾਬਾ ਤਾਰਾ ਚੰਦ ਦੀ ਰਹਿਨੁਮਾਈ ਹੇਠ ਕਰਵਾਇਆ ਜਾ ਰਿਹਾ ਹੈ | ਇਸ ...
ਬੰਗਾ, 7 ਮਾਰਚ (ਕਰਮ ਲਧਾਣਾ)-ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵਿਸ਼ੇਸ਼ ਤੌਰ 'ਤੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ, ਮੈਂਬਰ ਪਾਰਲੀਮੈਂਟ ਭਗਵੰਤ ਮਾਨ, ਜਰਨੈਲ ਸਿੰਘ ਆਦਿ ਆਗੂਆਂ ਦੀ ਕੇਂਦਰੀ ਲੀਡਰਸ਼ਿਪ ਵਲੋਂ ਲਏ ਫੈਸਲੇ ਅਨੁਸਾਰ ...
ਮੁਕੰਦਪੁਰ, 7 ਮਾਰਚ (ਸੁਖਜਿੰਦਰ ਸਿੰਘ ਬਖਲੌਰ)-ਸਥਾਨਕ ਪ੍ਰਾਚੀਨ ਸ਼ਿਵ ਮੰਦਰ ਵਿਖੇ ਭਗਵਾਨ ਸ਼ਿਵ ਦਾ ਪਾਵਨ ਤਿਉਹਾਰ ਮਹਾਂਸ਼ਿਵਰਾਤਰੀ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 10 ਮਾਰਚ ਨੂੰ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਾਚੀਨ ਸ਼ਿਵ ਮੰਦਰ ...
ਬਹਿਰਾਮ, 7 ਮਾਰਚ (ਨਛੱਤਰ ਸਿੰਘ ਬਹਿਰਾਮ)-ਗੁਰੂ ਰਵਿਦਾਸ ਦੇ 644ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਬਹਿਰਾਮ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਉਕਤ ਨਗਰ ਕੀਰਤਨ ਦਾ ਵੱਖ-ਵੱਖ ...
ਨਵਾਂਸ਼ਹਿਰ, 7 ਮਾਰਚ (ਗੁਰਬਖਸ਼ ਸਿੰਘ ਮਹੇ)-ਅੱਜ ਸਰਕਾਰੀ ਸਕੂਲ ਸਲੋਹ ਵਿਖੇ ਬੂਥ ਨੰਬਰ 82,83,84,85 ਦੇ ਬੀ ਐਲ ਓ ਪਰਮਿੰਦਰ ਸਿੰਘ, ਕਮਲੇਸ਼ ਰਾਣੀ, ਤਰਸੇਮ ਲਾਲ, ਬਲਵਿੰਦਰ ਭੱਟੀ ਵਲੋਂ ਨਵੇਂ ਵੋਟਰ ਨੂੰ ਈ-ਐਪਿਕ ਡਾਊਨਲੋਡ ਕਰਵਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਤਰਸੇਮ ...
ਨਵਾਂਸ਼ਹਿਰ, 7 ਮਾਰਚ (ਗੁਰਬਖਸ਼ ਸਿੰਘ ਮਹੇ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਏ. ਐਸ. ਗਰੇਵਾਲ ਦੀ ਅਗਵਾਈ ਹੇਠ ...
ਉੜਾਪੜ/ਲਸਾੜਾ, 7 ਮਾਰਚ (ਲਖਵੀਰ ਸਿੰਘ ਖੁਰਦ)-ਗੁਰੂ ਰਵਿਦਾਸ ਦਾ 644ਵਾਂ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸੁੱਖ ਸਾਗਰ ਸਾਹਿਬ ਲਸਾੜਾ ਵਿਖੇ ਸਮੂਹ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | 5 ਮਾਰਚ ਨੂੰ ਸ੍ਰੀ ਅਖੰਡਪਾਠ ਸਾਹਿਬ ਅਰੰਭ ਹੋਏ ਅਤੇ 6 ਮਾਰਚ ਨੂੰ ...
ਪੋਜੇਵਾਲ ਸਰਾਂ, 7 ਮਾਰਚ (ਨਵਾਂਗਰਾਈਾ)-ਸਰਕਾਰੀ ਅੱਪਰ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਮਾਪੇ ਅਧਿਆਪਕ ਮਿਲਣੀ ਲਈ ਸਕੂਲਾਂ ਵਿਚ ਪਹੁੰਚਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਉਨ੍ਹਾਂ ਦੇ ਬੱਚਿਆਂ ਦੀ ਪ੍ਰੀ ਬੋਰਡ ਪ੍ਰੀਖਿਆ ਕਾਰਗੁਜ਼ਾਰੀ ਸਾਂਝੀ ...
ਸੰਧਵਾਂ, 7 ਮਾਰਚ (ਪ੍ਰੇਮੀ ਸੰਧਵਾਂ)-ਗੁਰਦੁਆਰਾ ਗੁਰੂ ਰਵਿਦਾਸ ਪਿੰਡ ਸੰਧਵਾਂ ਵਿਖੇ ਗੁਰੂ ਰਵਿਦਾਸ ਦੇ 644ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਕਰਵਾਏ ਗਏ, ਦੋ ਰੋਜ਼ਾ ਧਾਰਮਿਕ ਸਮਾਗਮ ਦੇ ਦੂਸਰੇ ਦਿਨ ਭੋਗ ਉਪਰੰਤ ਭਾਈ ਵੀਰ ਜਤਿੰਦਰ ਸਿੰਘ ਮਲਕਪੁਰ ਵਾਲਿਆਂ ਦੇ ...
ਮਜਾਰੀ/ਸਾਹਿਬਾ, 7 ਮਾਰਚ (ਨਿਰਮਲਜੀਤ ਸਿੰਘ ਚਾਹਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪੈਟਰੋਲ, ਡੀਜ਼ਲ ਤੇ ਗੈੱਸ ਦੀਆਂ ਕੀਮਤਾਂ 'ਚ ਥੋੜੇ੍ਹ ਸਮੇਂ ਵਿਚ ਹੀ ਕੀਤੇ ਬੇਤਹਾਸ਼ਾ ਵਾਧੇ ਤੇ ਵਧੀ ਮਹਿੰਗਾਈ ਨੇ ਆਮ ਲੋਕਾਂ ਦਾ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ | ਇਕ ਪਾਸੇ ਕੋਰੋਨਾ ...
ਬੰਗਾ, 7 ਮਾਰਚ (ਕਰਮ ਲਧਾਣਾ)-ਕਿਰਤੀ ਕਿਸਾਨ ਯੂਨੀਅਨ ਬੰਗਾ ਦੀ ਅਗਵਾਈ 'ਚ ਬੀਬੀਆਂ ਦਾ ਜਥਾ ਪਿੰਡ ਚਾਹਲ ਖੁਰਦ, ਰਸੂਲਪੁਰ, ਮੰਗੂਵਾਲ ਅਤੇ ਬੈਂਸ ਤੋਂ ਸਿੰਘੂ ਬਾਰਡਰ ਲਈ ਰਵਾਨਾ ਹੋਇਆ | ਇਸ ਸਮੇਂ ਕਿਰਤੀ ਕਿਸਾਨ ਯੂਨੀਅਨ ਬੰਗਾ ਦੇ ਸਾਥੀਆਂ ਤਰਸੇਮ ਸਿੰਘ ਬੈਂਸ, ਬੂਟਾ ...
ਮੱਲਪੁਰ ਅੜਕਾਂ, 7 ਮਾਰਚ (ਮਨਜੀਤ ਸਿੰਘ ਜੱਬੋਵਾਲ)-ਨਜ਼ਦੀਕੀ ਪਿੰਡ ਜੱਬੋਵਾਲ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਰਵਿਦਾਸ ਵਿਖੇ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਜਿਸ ਵਿਚ ਪੰਜਾਂ ਪਿਆਰਿਆਂ ਦੀ ਅਗਵਾਈ 'ਚ ...
ਨਵਾਂਸ਼ਹਿਰ, 7 ਮਾਰਚ (ਗੁਰਬਖਸ਼ ਸਿੰਘ ਮਹੇ)-ਅੱਜ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਨਗਰ ਕੌਂਸਲ ਚੋਣਾਂ 'ਚ ਵੱਡੀ ਜਿੱਤ 'ਤੇ ਕਾਂਗਰਸ ਪਾਰਟੀ ਦੇ ਕੌਂਸਲਰ ਬੀਬੀ ਜਸਵੀਰ ਕੌਰ ਬਡਵਾਲ ਅਤੇ ਉਨ੍ਹਾਂ ਦੇ ਪਤੀ ਗੁਰਮਿੰਦਰ ਸਿੰਘ ਬਡਵਾਲ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ...
ਔੜ/ ਝਿੰਗੜਾਂ, 7 ਮਾਰਚ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਵਿਖੇ ਬਾਵਾ ਨਰੰਜਣ ਦਾਸ ਮੁਹੱਲਾ ਨਿਵਾਸੀਆਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਦੇ ਆਗਮਨ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਧਾਰਮਿਕ ਸਮਾਗਮ ਦੇ ਦੂਜੇ ਦਿਨ ਧਾਰਮਿਕ ਦੀਵਾਨ ਸਜਾਏ ...
ਨਵਾਂਸ਼ਹਿਰ, 7 ਮਾਰਚ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਜ਼ਿਲ੍ਹੇ ਵਿਚ ਪਿਛਲੇ ਮਹੀਨੇ ਤੋਂ ਕੋਵਿਡ-19 ਦੇ ਮਾਮਲਿਆਂ ਵਿਚ ਹੋਏ ਵਾਧੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਅੱਜ ਕਿਸੇ ਵੀ ਅਣਕਿਆਸੀ ਸਥਿਤੀ ਨਾਲ ਨਜਿੱਠਣ ਲਈ ਹੋਮ ਆਈਸੋਲੇਸ਼ਨ ਦੀ ...
ਬੰਗਾ, 7 ਮਾਰਚ (ਕਰਮ ਲਧਾਣਾ)-ਸਿਵਲ ਹਸਪਤਾਲ ਸੁੱਜੋਂ ਵਿਖੇ ਉੱਥੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਬੰਸ ਸਿੰਘ ਦੀ ਰਹਿਨੁਮਾਈ ਹੇਠ ਇਲਾਕੇ ਦੇ ਦਿਵਿਆਂਗ ਨਾਗਰਿਕਾਂ ਦੇ ਅਪੰਗਤਾ ਸਰਟੀਫਿਕੇਟ ਬਣਾਉਣ ਲਈ ਕੈਂਪ ਲਗਾਇਆ ਗਿਆ | ਇਹ ਕੈਂਪ ਜ਼ਿਲ੍ਹਾ ਦੇ ਸਿਵਲ ਸਰਜਨ ਡਾ. ...
ਸੰਧਵਾਂ, 7 ਮਾਰਚ (ਪ੍ਰੇਮੀ ਸੰਧਵਾਂ)-ਸ਼ਿਵ ਮੰਦਰ ਪਾਤਕਾ ਪਿੰਡ ਸੰਧਵਾਂ ਵਿਖੇ ਮਹਾਂਸ਼ਿਵਰਾਤਰੀ ਦੇ ਸਬੰਧ ਵਿਚ ਧਾਰਮਿਕ ਸਮਾਗਮ 11 ਤੇ 12 ਮਾਰਚ ਨੂੰ ਸ਼ਿਵ ਭਗਤਾਂ ਦੇ ਸਹਿਯੋਗ ਨਾਲ ਸ਼ਰਧਾ ਦੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਕਮੇਟੀ ਪ੍ਰਧਾਨ ਪੰਡਤ ...
ਬਹਿਰਾਮ, 7 ਮਾਰਚ (ਨਛੱਤਰ ਸਿੰਘ ਬਹਿਰਾਮ)-ਗੁਰੂ ਰਵਿਦਾਸ ਦੇ ਗੁਰਪੁਰਬ ਨੂੰ ਸਮਰਪਿਤ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਹਿਰਾਮ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਜਤਿੰਦਰ ਸਹਿਗਲ ਦੀ ਅਗਵਾਈ ਵਿਚ ਬਹਿਰਾਮ ਵਿਖੇ ਹੋਈ | ਉਪਰੰਤ ਉਨ੍ਹਾਂ ਇੱਕਠ ਨੂੰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX