ਤਾਜਾ ਖ਼ਬਰਾਂ


30 ਸਾਲਾਂ ਵਾਲੇ ਹੋ ਰਹੇ ਨੇ ਕੋਰੋਨਾ ਪਾਜ਼ੀਟਿਵ
. . .  15 minutes ago
ਨਵੀਂ ਦਿੱਲੀ , 19 ਅਪ੍ਰੈਲ - ਪਿਛਲੀ ਮਹਾਂਮਾਰੀ ਦੀ ਲਹਿਰ ਵਿਚ, 30 ਸਾਲ ਤੋਂ ਘੱਟ ਉਮਰ ਦੇ ਲੋਕਾਂ ਵਿਚ 31% ਸਕਾਰਾਤਮਕ ਕੇਸ ਪਾਏ ਗਏ ਸਨ...
ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ਵਾਰ ਇਕੱਠੇ ਹੋ ਕੇ ਚੋਣ ਲੜਨਗੇ
. . .  29 minutes ago
ਚੰਡੀਗੜ੍ਹ ,19 ਅਪ੍ਰੈਲ - (ਸੁਰਿੰਦਰਪਾਲ ) - ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ...
ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  44 minutes ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  55 minutes ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  about 1 hour ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਦਾ ਭਾਰਤ ਦੌਰਾ ਰੱਦ
. . .  about 1 hour ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਵੱਡੀ ਲਹਿਰ ਨੂੰ...
ਅਕਾਲੀ ਆਗੂਆਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਦਾ ਕੀਤਾ ਦੌਰਾ
. . .  about 1 hour ago
ਅੰਮ੍ਰਿਤਸਰ,19 ਅਪ੍ਰੈਲ (ਹਰਮਿੰਦਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ...
ਸੁਰ ਸਿੰਘ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  about 1 hour ago
ਸੁਰ ਸਿੰਘ, 19 ਅਪ੍ਰੈਲ (ਧਰਮਜੀਤ ਸਿੰਘ) - ਦਾਣਾ ਮੰਡੀ ਸੁਰ ਸਿੰਘ ਵਿਚ ਅੱਜ ਮਾਰਕੀਟ ਕਮੇਟੀ ਭਿੱਖੀਵਿੰਡ ਦੇ ਚੇਅਰਮੈਨ ਰਾਜਵੰਤ ਸਿੰਘ ਰਾਜ ਪਹੁੰਵਿੰਡ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਾਰਵਾਈ...
ਕਣਕ ਦੇ ਸੀਜ਼ਨ ਵਿਚ ਫੇਲ੍ਹ ਸਾਬਿਤ ਹੋਈ ਸਰਕਾਰ - ਬਰਜਿੰਦਰ ਸਿੰਘ ਮੱਖਣ ਬਰਾੜ
. . .  about 1 hour ago
ਮੋਗਾ 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਕਣਕ ਦੇ ਸੀਜ਼ਨ ਵਿਚ ਪੰਜਾਬ ਦੀ ਕੈਪਟਨ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ...
ਦਿੱਲੀ ਮੋਰਚੇ ਤੋਂ ਪਿੰਡ ਪਰਤੇ ਕਿਸਾਨ ਦੀ ਮੌਤ
. . .  about 1 hour ago
ਬਰਨਾਲਾ, 19 ਅਪ੍ਰੈਲ (ਧਰਮਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਟਿਕਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿਚ ਗਏ ਕਿਸਾਨ...
ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ ਵਿਚ ਫ਼ਸਲ ਸਮੇਤ ਰੁਲ ਰਹੇ ਕਿਸਾਨ - ਨਿੱਝਰ, ਮੱਲ
. . .  about 1 hour ago
ਲਾਂਬੜਾ, 19 ਅਪ੍ਰੈਲ (ਪਰਮੀਤ ਗੁਪਤਾ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਚੰਗੇ ਪ੍ਰਬੰਧ ਕਰਨ ਦੇ ਜੋ ਵੱਡੇ - ਵੱਡੇ ...
ਵਾਪਰਿਆ ਹਾਦਸਾ ਤਿੰਨ ਨੌਜਵਾਨਾਂ ਦੀ ਮੌਤ
. . .  about 2 hours ago
ਕਲਾਯਤ ( ਕੈਥਲ ) - 19 ਅਪ੍ਰੈਲ - ਕੈਥਲ ਜ਼ਿਲ੍ਹੇ ਦੇ ਕਸਬਾ ਕਲਾਯਤ ਵਿਚ 6 ਨੌਜਵਾਨਾਂ ਦਾ ਸਨਸ਼ਾਇਨ ਸਕੂਲ ਦੇ ਨੇੜੇ ਐਕਸੀਡੈਂਟ ਹੋ ਗਿਆ ਹੈ | ਇਸ ਘਟਨਾ ਵਿਚ ਤਿੰਨ ਨੌਜਵਾਨਾਂ...
ਨਗਰ ਕੌਂਸਲ ਖਰੜ ਚੋਣ ਪ੍ਰਕਿਰਿਆ ਦੌਰਾਨ ਹੋਈ ਭੰਨਤੋੜ
. . .  about 2 hours ago
ਖਰੜ,19 ਅਪ੍ਰੈਲ ( ਗੁਰਮੁੱਖ ਸਿੰਘ ਮਾਨ) - ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਤੋਂ ਬਾਅਦ ਉਸ ਸਮੇਂ ਸਥਿਤੀ ਖ਼ਰਾਬ ਹੋ ਗਈ ਜਦੋਂ ਮੀਟਿੰਗ ਹਾਲ ਵਿਚ ਕਾਂਗਰਸ ਤੇ ਅਕਾਲੀ ਦਲ ਤੇ...
ਜਗਜੀਤ ਸਿੰਘ ਨੋਨੀ ਨਗਰ ਪੰਚਾਇਤ ਲੋਹੀਆਂ ਖਾਸ ਦੇ ਪ੍ਰਧਾਨ ਨਿਯੁਕਤ
. . .  about 2 hours ago
ਲੋਹੀਆਂ ਖਾਸ, 19 ਅਪ੍ਰੈਲ (ਬਲਵਿੰਦਰ ਸਿੰਘ ਵਿਕੀ) - ਨਗਰ ਪੰਚਾਇਤ ਲੋਹੀਆਂ ਖਾਸ ਦੀ ਪ੍ਰਧਾਨਗੀ ਪਦ ਲਈ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਿਤ ਜਗਜੀਤ ਸਿੰਘ ਨੋਨੀ ਨੂੰ ਪ੍ਰਧਾਨ...
ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
. . .  about 2 hours ago
ਚੰਡੀਗੜ੍ਹ ,19 ਅਪ੍ਰੈਲ( ਗੁਰਿੰਦਰ ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ
ਡੀ.ਆਰ. ਸਹਿਕਾਰੀ ਸਭਾਵਾਂ ਨੇ ਸਹਿਕਾਰੀ ਸਭਾ ਠੱਠੀ ਭਾਈ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਦਾ ਲਿਆ ਗੰਭੀਰ ਨੋਟਿਸ
. . .  about 3 hours ago
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮੌੜ ਨੌਂ ਅਬਾਦ ਦੋਹਾਂ ਪਿੰਡਾਂ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਕਿਸਾਨਾਂ ...
ਬਾਰਦਾਨੇ ਦੀ ਕਮੀ ਨੂੰ ਲੈ ਕੇ ਸਾਬਕਾ ਮੰਤਰੀ ਸੇਖੋਂ ਦਾ ਕੈਪਟਨ ਸਰਕਾਰ 'ਤੇ ਫੇਲ੍ਹ ਹੋਣ ਦਾ ਦੋਸ਼
. . .  about 3 hours ago
ਲਖੋ ਕੇ ਬਹਿਰਾਮ, 19 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ ) - ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਅਕਾਲੀ ਦਲ ਦੇ...
ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ
. . .  about 3 hours ago
ਨਵੀਂ ਦਿੱਲੀ, 19 ਅਪ੍ਰੈਲ - ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ , ਅੱਜ ਸੋਮਵਾਰ ਤੋਂ ਅਗਲੇ ਸੋਮਵਾਰ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ...
ਕੋਹਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਧਰਨੇ ਲਈ ਰਵਾਨਾ
. . .  about 3 hours ago
ਚੋਗਾਵਾ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਬਲਾਕ ਚੋਗਾਵਾ ਦੇ ਪ੍ਰਧਾਨ ਹਰਵੰਤ ਸਿੰਘ ਅੋਲਖ, ਨੰਬਰਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਅੋਲਖ, ਤਰਲੋਕ ਸਿੰਘ, ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ...
ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ
. . .  about 4 hours ago
ਮੁੰਬਈ , 19 ਅਪ੍ਰੈਲ - ਮਹਾਰਾਸ਼ਟਰ ਦੇ ਮੁੰਬਈ ਡਿਵੀਜ਼ਨ ਦੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਵੇਖ ਹਰੇਕ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਏਗੀ ਤੇ ਇਕ ਪਲ ਲਈ ਮੂੰਹ 'ਚੋਂ ਇਹ ਜ਼ਰੂਰ ਨਿਕਲੇਗਾ ਜਾ...
ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  about 3 hours ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  about 4 hours ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  about 5 hours ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਕਿਸਾਨ ਆਗੂ, ਅਦਾਕਾਰਾ ਸੋਨੀਆ ਮਾਨ ਤੇ ਰਾਕੇਸ਼ ਟਿਕੈਤ ਦੇ ਬੇਟੇ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 5 hours ago
ਅੰਮ੍ਰਿਤਸਰ, 19 ਅਪ੍ਰੈਲ - ਕਿਸਾਨ ਆਗੂ ,ਅਦਾਕਾਰਾ ਸੋਨੀਆ ਮਾਨ ਅਤੇ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੇ...
ਬਿਹਾਰ: 2 ਕੈਦੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ 'ਚ
. . .  about 5 hours ago
ਬਿਹਾਰ, 19 ਅਪ੍ਰੈਲ - ਬੀਤੀ ਰਾਤ ਦੋ ਕੈਦੀ ਮੁਜ਼ੱਫਰਪੁਰ ਦੀ ਸ਼ਹੀਦ ਖੂਦੀਰਾਮ ਬੋਸ ਕੇਂਦਰੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਫ਼ਤਹਿਗੜ੍ਹ ਸਾਹਿਬ

ਪਿੰਡ ਰਿਊੁਣਾ ਭੋਲਾ ਦੇ ਵਸਨੀਕਾਂ ਨੇ ਕਿਸਾਨੀ ਅੰਦੋਲਨ 'ਚ ਯੋਗਦਾਨ ਪਾਉਣ ਦਾ ਲਿਆ ਫ਼ੈਸਲਾ

ਫ਼ਤਹਿਗੜ੍ਹ ਸਾਹਿਬ, 7 ਮਾਰਚ (ਪੱਤਰ ਪ੍ਰੇਰਕ)-ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਰਿਊਣਾ ਭੋਲਾ ਤੋਂ ਰੋਜ਼ਾਨਾ ਕਾਫ਼ਲੇ ਦੇ ਰੂਪ 'ਚ ਨੌਜਵਾਨ ਤੇ ਬਜ਼ੁਰਗ ਦਿੱਲੀ ਬਾਰਡਰ 'ਤੇ ਸੰਘਰਸ਼ ਵਿਚ ਸ਼ਾਮਿਲ ਹੋ ਰਹੇ ਹਨ ਅਤੇ ਇਸੇ ਲੜੀ ਤਹਿਤ ਪਿੰਡ ਵਾਸੀਆਂ ਵਲੋਂ ਇਕ ਮਤਾ ਪਾਸ ਕਰਕੇ ਕਿਸਾਨ ਯੂਨੀਅਨ ਬਲਵੀਰ ਸਿੰਘ ਰਾਜੇਵਾਲ ਨਾਲ ਜੁੜ ਕੇ ਕਿਸਾਨੀ ਸੰਘਰਸ਼ 'ਚ ਹੋਰ ਵੀ ਉਤਸ਼ਾਹ ਨਾਲ ਯੋਗਦਾਨ ਪਾਉਣ ਦਾ ਫ਼ੈਸਲਾ ਲਿਆ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਰਣਧੀਰ ਸਿੰਘ ਨੰਬਰਦਾਰ ਅਤੇ ਬਲਾਕ ਸੰਮਤੀ ਮੈਂਬਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਨਗਰ ਨਿਵਾਸੀਆਂ ਵਲੋਂ ਜਿੱਥੇ ਦਿੱਲੀ ਕਿਸਾਨ ਸੰਘਰਸ਼ ਵਿਚ ਲੰਗਰਾਂ ਦੀ ਸੇਵਾ ਨਿਭਾਈ ਜਾ ਰਹੀ ਹੈ, ਉੱਥੇ ਹੀ ਹੁਣ ਦਿੱਲੀ ਸੰਘਰਸ਼ 'ਚ ਬੈਠੇ ਕਿਸਾਨਾਂ-ਮਜ਼ਦੂਰਾਂ ਨੂੰ ਸਮੇਂ-ਸਮੇਂ 'ਤੇ ਲੋੜੀਂਦਾ ਸਾਮਾਨ ਪਹੁੰਚਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਤਿੰਨੋਂ ਕਾਲੇ ਕਾਨੂੰਨ ਰੱਦ ਨਹੀਂ ਕਰ ਦਿੰਦੀ ਉਦੋਂ ਤੱਕ ਨਗਰ 'ਚੋਂ ਰਸਦ ਇਕੱਠੀ ਕਰਕੇ ਦਿੱਲੀ ਲੰਗਰਾਂ ਵਿਚ ਭੇਜੀ ਜਾਵੇਗੀ | ਇਸ ਮੀਟਿੰਗ ਵਿਚ ਸੰਦੀਪ ਸਿੰਘ ਮਿੰਟਾ, ਰਘਵੀਰ ਸਿੰਘ, ਲਖਵਿੰਦਰ ਸਿੰਘ, ਤਰਸੇਮ ਸਿੰਘ, ਰਣਧੀਰ ਸਿੰਘ ਨੰਬਰਦਾਰ, ਲਖਵਿੰਦਰ ਸਿੰਘ, ਸਾਬਕਾ ਸਰਪੰਚ ਸੁਖਦੇਵ ਸਿੰਘ ਆਦਿ ਸ਼ਾਮਿਲ ਸਨ |

ਐਫ.ਸੀ.ਆਈ. ਵਲੋਂ ਮੰਡੀਕਰਨ ਤਬਦੀਲੀ ਦਾ ਕਿਸਾਨਾਂ ਵਲੋਂ ਡਟਵਾਂ ਵਿਰੋਧ

ਖਮਾਣੋਂ, 7 ਮਾਰਚ (ਜੋਗਿੰਦਰ ਪਾਲ)-ਅੱਜ ਖਮਾਣੋਂ ਬਲਾਕ ਦੀਆਂ ਸਮੂਹ ਕਿਸਾਨ ਯੂਨੀਅਨ ਦੇ ਆਗੂਆਂ ਨੇ ਹੰਗਾਮੀ ਮੀਟਿੰਗ ਬੁਲਾਈ ਤੇ ਐਫ.ਸੀ. ਆਈ. ਵਲੋਂ ਮੰਡੀਕਰਨ ਲਈ ਲਿਆਂਦੇ ਜਾ ਰਹੇ ਨਵੇਂ ਢੰਗ ਤਰੀਕਿਆਂ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ ਕਿਉਂਕਿ ਇਸ ਨਾਲ ਕਿਸਾਨਾਂ ਨੂੰ ...

ਪੂਰੀ ਖ਼ਬਰ »

9ਵੇਂ ਪਾਤਸ਼ਾਹ ਦੀ ਤਸਵੀਰ ਸੰਸਦ 'ਚ ਲਗਾਉਣ ਦੀ ਤਜਵੀਜ਼ ਦਾ ਭਖਿਆ ਮਾਮਲਾ

ਫ਼ਤਹਿਗੜ੍ਹ ਸਾਹਿਬ, 7 ਮਾਰਚ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਸੀਨੀ. ਐਡ. ਅਮਰਦੀਪ ਸਿੰਘ ਧਾਰਨੀ ਨੇ ਸੰਸਦ 'ਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਲਗਾਉਣ ਦੀ ਤਜਵੀਜ਼ 'ਤੇ ਸਖ਼ਤ ਇਤਰਾਜ਼ ਉਠਾਉਂਦਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਨਾਭਾ ਦੀਆਂ ਜੇਲ੍ਹਾਂ ਦਾ ਦੌਰਾ

ਨਾਭਾ, 7 ਮਾਰਚ (ਕਰਮਜੀਤ ਸਿੰਘ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਸ੍ਰੀ ਰਜਿੰਦਰ ਅਗਰਵਾਲ ਨੇ ਨਾਭਾ ਦੀਆਂ ਜੇਲ੍ਹਾਂ ਦਾ ਦੌਰਾ ਕਰਕੇ ਬੰਦੀਆਂ ਨਾਲ ਮੁਲਾਕਾਤ ਕੀਤੀ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਸ੍ਰੀ ...

ਪੂਰੀ ਖ਼ਬਰ »

ਭੋਗ ਵਾਸਤੇ ਟੈਂਟ ਲਿਜਾ ਕੇ ਕਬਾੜੀਆਂ ਨੂੰ ਵੇਚਣ ਵਾਲੇ ਮੁਲਜ਼ਮਾਂ 'ਚੋਂ ਇਕ ਕਾਬੂ

ਪਾਤੜਾਂ, 7 ਮਾਰਚ (ਜਗਦੀਸ਼ ਸਿੰਘ ਕੰਬੋਜ)-2 ਵਿਅਕਤੀਆਂ ਨੇ ਪਾਤੜਾਂ ਸ਼ਹਿਰ ਦੇ ਇਕ ਦੁਕਾਨਦਾਰ ਤੋਂ ਭੋਗ ਵਾਸਤੇ ਬਹਾਨਾ ਲਾ ਕੇ ਟੈਂਟ ਦਾ ਸਾਮਾਨ ਲਿਜਾ ਕੇ ਇਸ ਸਾਮਾਨ ਨੂੰ ਕਬਾੜੀਆਂ ਕੋਲ ਵੇਚ ਦਿੱਤਾ | ਦੋ ਲੱਖ ਦੇ ਕਰੀਬ ਸਾਮਾਨ ਸਬੰਧੀ ਦਿੱਤੀ ਗਈ ਸੂਚਨਾ ਮਗਰੋਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 18 ਨਵੇਂ ਮਰੀਜ਼ਾਂ ਦੀ ਹੋਈ ਪਛਾਣ

ਫ਼ਤਹਿਗੜ੍ਹ ਸਾਹਿਬ, 7 ਮਾਰਚ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਇਲਾਕਿਆਂ 'ਚੋਂ ਅੱਜ 18 ਨਵੇਂ ਕੋਰੋਨਾ ਪੀੜਤਾਂ ਦੀ ਪਛਾਣ ਹੋਈ ਹੈ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 97464 ਵਿਅਕਤੀਆਂ ...

ਪੂਰੀ ਖ਼ਬਰ »

'ਪੰਜਾਬ ਮੰਗਦਾ ਹੈ ਹਿਸਾਬ' ਪ੍ਰੋਗਰਾਮ ਤਹਿਤ ਅਕਾਲੀ ਦਲ ਵਲੋਂ ਐਸ.ਡੀ.ਐਮ. ਦਫ਼ਤਰ ਖਮਾਣੋਂ ਅੱਗੇ ਧਰਨਾ ਅੱਜ

ਖਮਾਣੋਂ, 7 ਮਾਰਚ (ਮਨਮੋਹਣ ਸਿੰਘ ਕਲੇਰ)-'ਪੰਜਾਬ ਮੰਗਦਾ ਹੈ ਹਿਸਾਬ' ਪ੍ਰੋਗਰਾਮ ਤਹਿਤ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਵਲੋਂ ਐਸ.ਡੀ.ਐਮ. ਦਫ਼ਤਰ ਖਮਾਣੋਂ ਅੱਗੇ 8 ਮਾਰਚ ਨੂੰ ਰੋਸ ਧਰਨਾ ਸਵੇਰੇ 11 ਤੋਂ ਦੁਪਹਿਰ 1 ਵਜੇ ਤੱਕ ਹਲਕਾ ਇੰਚਾਰਜ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਜਖਵਾਲੀ, 7 ਮਾਰਚ (ਨਿਰਭੈ ਸਿੰਘ)-ਪਿੰਡ ਮੂਲੇਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ | ਇਸ ਮੌਕੇ ਇਤਿਹਾਸਕ ਨਾਵਲ ''ਜਿਨ੍ਹਾਂ ਪੁੱਠੀਆਂ ਖੁੱਲ੍ਹਾਂ ਲੁਹਾਈਆਂ'' ਦੇ ਪ੍ਰਸਿੱਧ ਲੇਖਕ ਗੁਰਨਾਮ ਸਿੰਘ ਅਕੀਦਾ ਅਤੇ ...

ਪੂਰੀ ਖ਼ਬਰ »

ਤੇਲ ਤੇ ਗੈਸ ਦੀਆਂ ਵਧ ਰਹੀਆਂ ਕੀਮਤਾਂ ਨੇ ਆਮ ਵਰਗ ਦਾ ਜਿਊਣਾ ਕੀਤਾ ਦੁੱਭਰ-ਭੰਗੂ

ਫ਼ਤਹਿਗੜ੍ਹ ਸਾਹਿਬ, 7 ਮਾਰਚ (ਪੱਤਰ ਪ੍ਰੇਰਕ)-ਦਿਨ ਪ੍ਰਤੀ ਦਿਨ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਸਿਲੰਡਰਾਂ ਦੀਆਂ ਵਧ ਰਹੀਆਂ ਕੀਮਤਾਂ ਨੇ ਹਰ ਵਰਗ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ, ਜਿਸ ਸਬੰਧੀ ਸਰਕਾਰਾਂ ਵਲੋਂ ਵੀ ਲੋਕਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਜਾ ਰਹੀ | ...

ਪੂਰੀ ਖ਼ਬਰ »

ਨਵ-ਵਿਆਹੁਤਾ ਨੂੰ ਅਗਵਾ ਕਰਨ ਦੇ ਦੋਸ਼ ਹੇਠ ਪੁਲਿਸ ਨੇ ਮਾਪਿਆਂ ਨੂੰ ਕੀਤਾ ਕਾਬੂ

ਮੰਡੀ ਗੋਬਿੰਦਗੜ੍ਹ, 7 ਮਾਰਚ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਦੀ ਪੁਲਿਸ ਵਲੋਂ ਨਵ-ਵਿਆਹੁਤਾ ਔਰਤ ਨੂੰ ਮਾਪਿਆਂ ਵਲੋਂ ਅਗਵਾ ਕਰਨ ਦੇ ਦੋਸ਼ ਹੇਠ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਰਮਨ ਸਿੰਘ ਪੁੱਤਰ ਪ੍ਰਗਟ ...

ਪੂਰੀ ਖ਼ਬਰ »

ਵਿਸ਼ਵ 'ਵਰਸਿਟੀ 'ਚ 'ਸ਼ਾਂਤੀ ਤੇ ਮਾਨਵਤਾ ਦੇ ਪੈਗ਼ੰਬਰ' ਵਿਸ਼ੇ 'ਤੇ ਲੈਕਚਰ

ਫ਼ਤਹਿਗੜ੍ਹ ਸਾਹਿਬ, 7 ਮਾਰਚ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਸਕੂਲ ਆਫ਼ ਲਾਅ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ''ਸ਼ਾਂਤੀ ਅਤੇ ਮਾਨਵਤਾ ਦੇ ਪੈਗ਼ੰਬਰ'' ...

ਪੂਰੀ ਖ਼ਬਰ »

ਸ਼ੈਲਰਾਂ ਤੋਂ ਐਫ਼.ਸੀ.ਆਈ. ਵਲੋਂ ਚੌਲ ਲੈਣ ਤੋਂ ਮਨਾਂ ਕਰਨਾ ਮੰਦਭਾਗਾ-ਨਿੱਪੀ, ਭੱਟਮਾਜਰਾ

ਫ਼ਤਹਿਗੜ੍ਹ ਸਾਹਿਬ, 7 ਮਾਰਚ (ਮਨਪ੍ਰੀਤ ਸਿੰਘ)-ਕੇਂਦਰ ਦੀ ਭਾਜਪਾ ਸਰਕਾਰ ਕਿਸਾਨੀ ਨਾਲ ਜੁੜੇ ਵਪਾਰੀਆਂ ਨੂੰ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਵਰਤ ਕੇ ਪ੍ਰੇਸ਼ਾਨ ਕਰਨ 'ਚ ਲੱਗੀ ਹੋਈ ਹੈ, ਜਿਸ ਦੇ ਚੱਲਦਿਆਂ ਹੁਣ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਐਫ਼.ਸੀ.ਆਈ. ਵਲੋਂ ...

ਪੂਰੀ ਖ਼ਬਰ »

ਅਜੈ ਲਿਬੜਾ ਨੂੰ ਵਪਾਰ ਸੈੱਲ ਦਾ ਉਪ ਪ੍ਰਧਾਨ ਬਣਾਏ ਜਾਣ 'ਤੇ ਵਰਕਰਾਂ 'ਚ ਖ਼ੁਸ਼ੀ ਦਾ ਮਾਹੌਲ

ਸੰਘੋਲ, 7 ਮਾਰਚ (ਗੁਰਨਾਮ ਸਿੰਘ ਚੀਨਾ)-ਆਮ ਆਦਮੀ ਪਾਰਟੀ ਵਲੋਂ ਅਜੈ ਸਿੰਘ ਲਿਬੜਾ ਨੂੰ ਵਪਾਰ ਸੈੱਲ ਪੰਜਾਬ ਦਾ ਉਪ ਪ੍ਰਧਾਨ ਬਣਾਏ ਜਾਣ ਤੇ ਵਰਕਰਾਂ ਅੰਦਰ ਖ਼ੁਸ਼ੀ ਦਾ ਮਾਹੌਲ ਹੈ | ਇਸ ਸਬੰਧੀ ਗੱਲਬਾਤ ਕਰਦਿਆਂ 'ਆਪ' ਆਗੂਆਂ ਗੁਰਵਿੰਦਰ ਸਿੰਘ ਗਿੰਦੀ, ਬੌਬੀ ਸੰਘੋਲ, ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਸਰਹਿੰਦ ਵਲੋਂ ਲਗਾਏ ਕੈਂਪ 'ਚ 60 ਵਿਅਕਤੀਆਂ ਨੇ ਸਵੈ ਇੱਛਾ ਨਾਲ ਕੀਤਾ ਖ਼ੂਨ ਦਾਨ

ਫ਼ਤਹਿਗੜ੍ਹ ਸਾਹਿਬ, 7 ਮਾਰਚ (ਬਲਜਿੰਦਰ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਸਰਹਿੰਦ ਵਲੋਂ ਸਥਾਨਕ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ 'ਚ 35ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ 'ਚ ਸੁਖਰਾਜ ਸਿੰਘ ਨੇ ਬਤੌਰ ਮੁਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਖਮਾਣੋਂ ਵਿਖੇ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ

ਖਮਾਣੋਂ, 7 ਮਾਰਚ (ਜੋਗਿੰਦਰ ਪਾਲ)-ਯੂਥ ਸਪੋਰਟਸ ਕਲੱਬ ਖਮਾਣੋਂ ਵਲੋਂ ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ, ਈਵਨਿੰਗ ਵਾਲੀਬਾਲ ਕਲੱਬ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਵਰਗੀ ਸੁਖਦੇਵ ਸਿੰਘ ਸੁੱਖਾ, ਗੁਰਪ੍ਰੀਤ ਕੰਗ ਅਤੇ ਸੁਖਵੰਤ ਸਿੰਘ ...

ਪੂਰੀ ਖ਼ਬਰ »

ਹਰਵੇਲ ਸਿੰਘ ਮਾਧੋਪੁਰ ਸ਼ੋ੍ਰ.ਅ.ਦਲ ਐਸ.ਸੀ. ਵਿੰਗ ਦੇ ਸੂਬਾ ਸਕੱਤਰ ਤੇ ਬੁਲਾਰਾ ਨਿਯੁਕਤ

ਬਸੀ ਪਠਾਣਾਂ, 7 ਮਾਰਚ (ਰਵਿੰਦਰ ਮੌਦਗਿਲ)-ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਵਲੋਂ ਹਰਵੇਲ ਸਿੰਘ ਮਾਧੋਪੁਰ ਪ੍ਰਧਾਨ ਘੱਟ ਗਿਣਤੀ ਤੇ ਦਲਿਤ ਦਲ ਨੂੰ ਵਿੰਗ ਦਾ ਸੂਬਾ ਸਕੱਤਰ ਤੇ ਬੁਲਾਰਾ ਨਿਯੁਕਤ ਕੀਤੇ ਜਾਣ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਮਹੀਨਾਵਾਰ ਖ਼ੂਨਦਾਨ ਕੈਂਪ 'ਚ 47 ਪ੍ਰਾਣੀਆਂ ਵਲੋਂ ਖ਼ੂਨਦਾਨ

ਫ਼ਤਹਿਗੜ੍ਹ ਸਾਹਿਬ, 7 ਮਾਰਚ (ਬਲਜਿੰਦਰ ਸਿੰਘ)-ਧੰਨ-ਧੰਨ ਮਾਤਾ ਗੁਜਰੀ ਜੀ ਖ਼ੂਨਦਾਨ ਸੁਸਾਇਟੀ ਫ਼ਤਹਿਗੜ੍ਹ ਸਾਹਿਬ ਵਲੋਂ ਇਤਿਹਾਸਿਕ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਟੇਟ ਐਵਾਰਡੀ ਬਲੱਡ ਡੋਨਰ ਡਾ. ਅਮਰੀਕ ਸਿੰਘ ਦੀ ਅਗਵਾਈ ਹੇਠ ਮਹੀਨਾਵਾਰ ਖ਼ੂਨਦਾਨ ...

ਪੂਰੀ ਖ਼ਬਰ »

ਅੱਤਿਆਚਾਰਾਂ ਤੋਂ ਪੀੜਤ ਔਰਤਾਂ ਲਈ ਅਹਿਮ ਭੂਮਿਕਾ ਨਿਭਾਅ ਰਿਹਾ ਹੈ 'ਸਖੀ ਵਨ ਸਟਾਪ ਸੈਂਟਰ'-ਨਾਗਰਾ

ਫ਼ਤਹਿਗੜ੍ਹ ਸਾਹਿਬ, 7 ਮਾਰਚ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ 'ਵਨ ਸਟਾਪ ਸੈਂਟਰ' ਚਲਾਏ ਜਾ ਰਹੇ ਹਨ ਇਸੇ ਕੜੀ ਤਹਿਤ ਫ਼ਤਹਿਗੜ੍ਹ ਸਾਹਿਬ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ 36 ਲੱਖ 77 ਹਜ਼ਾਰ ਦੀ ਲਾਗਤ ਨਾਲ ਜ਼ਿਲ੍ਹਾ ਹਸਪਤਾਲ ਵਿਖੇ 1100 ...

ਪੂਰੀ ਖ਼ਬਰ »

ਵਿਧਾਇਕ ਜੀ.ਪੀ ਦੀ ਧਰਮ ਪਤਨੀ ਵਲੋਂ ਬਲਾਕ ਖਮਾਣੋਂ ਦੇ ਵੱਖ-ਵੱਖ ਪਿੰਡਾਂ ਦਾ ਦੌਰਾ

ਖਮਾਣੋਂ, 7 ਮਾਰਚ (ਪ.ਪ.)-ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਦੀ ਪਤਨੀ ਗੁਰਪ੍ਰੀਤ ਕੌਰ ਨੇ ਹਲਕੇ ਦੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਅੱਜ ਬਲਾਕ ਖਮਾਣੋਂ ਦੇ ਪਿੰਡ ਚੰਡਿਆਲਾ, ਰਾਏਪੁਰ ਰਾਈਆਂ, ਸ਼ਮਸ਼ਪੁਰ ਸਿੰਘਾਂ ...

ਪੂਰੀ ਖ਼ਬਰ »

ਰਾਇਲੋਂ ਦਾ ਵਿਸ਼ੇਸ਼ ਸਨਮਾਨ

ਨੰਦਪੁਰ ਕਲੌੜ, 7 ਮਾਰਚ (ਜਰਨੈਲ ਸਿੰਘ ਧੁੰਦਾ)-ਮਿਲਕ ਪਲਾਂਟ ਮੁਹਾਲੀ ਦੇ ਸਾਬਕਾ ਡਾਇਰੈਕਟਰ ਤੇ ਕਿਸਾਨ ਆਗੂ ਹਰਭਜਨ ਸਿੰਘ ਰਾਇਲੋਂ ਨੂੰ ਮਿਲਕ ਪਲਾਂਟ ਮੁਹਾਲੀ ਦੇ ਐਮ.ਪੀ.ਏ. ਰਜਿੰਦਰ ਸਿੰਘ ਜੋਧਪੁਰ ਦੀ ਅਗਵਾਈ ਵਿਚ ਗੁਰਪ੍ਰੀਤ ਸਿੰਘ ਘੁਮੰਡਗੜ੍ਹ ਸਕੱਤਰ, ਰਜ਼ਾਕ ...

ਪੂਰੀ ਖ਼ਬਰ »

ਆਯੁਸ਼ਮਾਨ ਸਿਹਤ ਬੀਮਾ ਯੋਜਨਾ ਨਾਲ ਲੱਖਾਂ ਲੋਕ ਲੈ ਸਕਣਗੇ ਇਸ ਦਾ ਲਾਭ-ਦਵਿੰਦਰ ਜੱਲ੍ਹਾ

ਫ਼ਤਹਿਗੜ੍ਹ ਸਾਹਿਬ, 7 ਮਾਰਚ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਦੁਆਰਾ ਸੂਬੇ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਆਮ ਵਰਗਾਂ ਨੂੰ ਪਿੰਡ-ਪਿੰਡ ਜਾ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਦੇ ਨਾਲ ਜੋੜ 5 ਲੱਖ ਰੁਪਏ ਦੇ ਮੁਫ਼ਤ ਇਲਾਜ ਦੇ ...

ਪੂਰੀ ਖ਼ਬਰ »

ਲਿਵਰ ਦੀਆਂ ਬਿਮਾਰੀਆਂ ਬਾਰੇ ਕੀਤਾ ਜਾਗਰੂਕ

ਬਸੀ ਪਠਾਣਾਂ, 7 ਮਾਰਚ (ਰਵਿੰਦਰ ਮੌਦਗਿਲ)-ਮਾਹਿਰ ਡਾਕਟਰ ਨਿਤਿਨ ਸ਼ੰਕਰ ਬਹਿਲ, ਅਸਿਸਟੈਂਟ ਡਾਇਰੈਕਟਰ ਗੈਸਟਰੋ ਨੇ ਵਿਸ਼ੇਸ਼ ਮੁਹਿੰਮ ਤਹਿਤ ਲੋਕਾਂ ਨੂੰ ਲਿਵਰ ਸਬੰਧੀ ਬਿਮਾਰੀਆਂ ਬਾਰੇ ਜਾਗਰੂਕ ਕਰਦੇ ਹੋਏ ਸੁਚੇਤ ਵੀ ਕੀਤਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ...

ਪੂਰੀ ਖ਼ਬਰ »

ਕੌਂਸਲਰ ਸੋਨੂੰ ਜਲੂਰ ਨੂੰ ਸੁਖਬੀਰ ਸਿੰਘ ਬਾਦਲ ਨੇ ਕੀਤਾ ਸਨਮਾਨਿਤ

ਪਾਤੜਾਂ, 7 ਮਾਰਚ (ਜਗਦੀਸ਼ ਸਿੰਘ ਕੰਬੋਜ)-ਨਗਰ ਕੌਂਸਲ ਪਾਤੜਾਂ ਦੀਆਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਚੋਣ ਲੜ ਕੇ ਪਹਿਲੀ ਵਾਰ ਕੌਂਸਲਰ ਚੁਣੇ ਗਏ ਸੋਨੂੰ ਜ਼ਲੂਰ 'ਤੇ ਹਲਕਾ ਸ਼ੁਤਰਾਣਾ ਦੇ ਐਸਓਆਈ ਦੇ ਮੁਖੀ ਬਿੱਟੂ ਘੱਗਾ ਸਾਥੀਆਂ ਸਮੇਤ ਸ਼੍ਰੋਮਣੀ ...

ਪੂਰੀ ਖ਼ਬਰ »

ਬ੍ਰਹਮ ਮਹਿੰਦਰਾ ਨੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਸਮਾਰਟ ਕਾਰਡ ਵੰਡੇ

ਪਟਿਆਲਾ, 7 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਮੰਤਰੀ ਬ੍ਰਹਮ ਮਹਿੰਦਰਾ ਨੇ ਇਥੇ ਵੱਖ-ਵੱਖ ਪਿੰਡਾਂ ਦੇ ਵਿਅਕਤੀਆਂ ਨੂੰ ਸਮਾਰਟ ਕਾਰਡ ਵੰਡੇ | ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਇਹ ਸਮਾਰਟ ਕਾਰਡ ਹਰ ਇਕ ਜ਼ਰੂਰਤਮੰਦ ਵਿਅਕਤੀ ਨੂੰ ਦਿੱਤਾ ਜਾਵੇਗਾ ਅਤੇ ...

ਪੂਰੀ ਖ਼ਬਰ »

ਜਸਦੇਵ ਸਿੰਘ ਸੰਧੂ ਕਾਲਜ ਵਿਖੇ ਔਰਤ ਦਿਵਸ ਮਨਾਇਆ

ਬਹਾਦਰਗੜ੍ਹ, 7 ਮਾਰਚ (ਕੁਲਵੀਰ ਸਿੰਘ ਧਾਲੀਵਾਲ)- ਜਸਦੇਵ ਸਿੰਘ ਸੰਧੂ ਗਰੁੱਪ ਆਫ਼ ਇੰਸਟੀਚਿਊਟ ਵਿਖੇ ਅੰਤਰਰਾਸ਼ਟਰੀ ਔਰਤ ਦਿਵਸ ਮੌਕੇ ਵੱਖ-ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੀਆਂ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ | ਇੰਸਟੀਚਿਊਟ ਦੇ ਚੇਅਰਮੈਨ ਤੇਜਿੰਦਰਪਾਲ ਸਿੰਘ ...

ਪੂਰੀ ਖ਼ਬਰ »

ਭਾਈ ਬਹਿਲੋ ਡਿਸਪੈਂਸਰੀ ਨੇ ਲਗਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਫ਼ਤਹਿਗੜ੍ਹ ਸਾਹਿਬ, 7 ਮਾਰਚ (ਮਨਪ੍ਰੀਤ ਸਿੰਘ)-ਭਾਈ ਬਹਿਲੋ ਡਿਸਪੈਂਸਰੀ ਵਲੋਂ ਪਿੰਡ ਮਲਕੋ ਮਾਜਰਾ ਵਿਖੇ ਅੱਖਾਂ ਦਾ 16ਵਾਂ ਸਾਲਾਨਾ ਮੁਫਤ ਚੈੱਕਅਪ ਤੇ ਅਪ੍ਰੇਸ਼ਨ ਕੈਂਪ ਮਾਸਟਰ ਜਰਨੈਲ ਸਿੰਘ ਸਿੱਧੂ ਕੈਨੇਡਾ, ਵਰਿੰਦਰ ਸਿੰਘ ਸਿੱਧੂ ਤੇ ਨਗਰ ਪੰਚਾਇਤ ਦੇ ਸਹਿਯੋਗ ...

ਪੂਰੀ ਖ਼ਬਰ »

ਬਸੀ ਪਠਾਣਾਂ ਦੇ ਪੋਲਿੰਗ ਬੂਥ 'ਤੇ ਨਵੇਂ ਵੋਟਰ ਕਾਰਡ ਸਬੰਧੀ ਏ-ਐਪਿਕ ਬਾਰੇ ਦਿੱਤੀ ਜਾਣਕਾਰੀ

ਬਸੀ ਪਠਾਣਾਂ, 7 ਮਾਰਚ (ਗੁਰਬਚਨ ਸਿੰਘ ਰੁਪਾਲ)-ਬਸੀ ਪਠਾਣਾਂ ਦੇ ਪੋਲਿੰਗ ਬੂਥ ਨੰ. 112 ਅਤੇ 113 ਵਿਚ ਵਿਸ਼ੇਸ਼ ਤੌਰ 'ਤੇ ਕੈਂਪ ਲਗਾਇਆ ਗਿਆ | ਇਸ ਮੌਕੇ ਬੂਥ ਲੈਵਲ ਅਫ਼ਸਰਾਂ ਸੁਖਵੰਤ ਸਿੰਘ, ਕੁਲਵੰਤ ਕੌਰ ਅਤੇ ਨਰਿੰਦਰ ਕੌਰ ਨੇ ਦੱਸਿਆ ਕਿ ਕੈਂਪ ਵਿਚ ਆਨ ਲਾਈਨ ਪ੍ਰਣਾਲੀ ...

ਪੂਰੀ ਖ਼ਬਰ »

ਖੰਟ ਵਿਖੇ ਲਗਾਏ ਖ਼ੂਨਦਾਨ ਕੈਂਪ 'ਚ ਬੱਬੂ ਮਾਨ ਨੇ ਵਿਸ਼ੇਸ਼ ਤੌਰ 'ਤੇ ਕੀਤੀ ਸ਼ਿਰਕਤ

ਸੰਘੋਲ, 7 ਮਾਰਚ (ਗੁਰਨਾਮ ਸਿੰਘ ਚੀਨਾ)-ਪੰਜਾਬੀ ਗਾਇਕ, ਗੀਤਕਾਰ ਤੇ ਅਦਾਕਾਰ ਬੱਬੂ ਮਾਨ ਦੁਆਰਾ ਪਿੰਡ ਖੰਟ ਵਿਖੇ ਸਵਰਗੀ ਹਰਤੇਜ ਸਿੰਘ ਤੇਜੀ ਦੀ ਯਾਦ ਵਿਚ ਲਗਾਏ ਗਏ ਖ਼ੂਨਦਾਨ ਕੈਂਪ ਦੌਰਾਨ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਖ਼ੂਨਦਾਨੀਆਂ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX