ਤਾਜਾ ਖ਼ਬਰਾਂ


30 ਸਾਲਾਂ ਵਾਲੇ ਹੋ ਰਹੇ ਨੇ ਕੋਰੋਨਾ ਪਾਜ਼ੀਟਿਵ
. . .  14 minutes ago
ਨਵੀਂ ਦਿੱਲੀ , 19 ਅਪ੍ਰੈਲ - ਪਿਛਲੀ ਮਹਾਂਮਾਰੀ ਦੀ ਲਹਿਰ ਵਿਚ, 30 ਸਾਲ ਤੋਂ ਘੱਟ ਉਮਰ ਦੇ ਲੋਕਾਂ ਵਿਚ 31% ਸਕਾਰਾਤਮਕ ਕੇਸ ਪਾਏ ਗਏ ਸਨ...
ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ਵਾਰ ਇਕੱਠੇ ਹੋ ਕੇ ਚੋਣ ਲੜਨਗੇ
. . .  28 minutes ago
ਚੰਡੀਗੜ੍ਹ ,19 ਅਪ੍ਰੈਲ - (ਸੁਰਿੰਦਰਪਾਲ ) - ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ...
ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  43 minutes ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  54 minutes ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  about 1 hour ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਦਾ ਭਾਰਤ ਦੌਰਾ ਰੱਦ
. . .  about 1 hour ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਵੱਡੀ ਲਹਿਰ ਨੂੰ...
ਅਕਾਲੀ ਆਗੂਆਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਦਾ ਕੀਤਾ ਦੌਰਾ
. . .  about 1 hour ago
ਅੰਮ੍ਰਿਤਸਰ,19 ਅਪ੍ਰੈਲ (ਹਰਮਿੰਦਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ...
ਸੁਰ ਸਿੰਘ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  about 1 hour ago
ਸੁਰ ਸਿੰਘ, 19 ਅਪ੍ਰੈਲ (ਧਰਮਜੀਤ ਸਿੰਘ) - ਦਾਣਾ ਮੰਡੀ ਸੁਰ ਸਿੰਘ ਵਿਚ ਅੱਜ ਮਾਰਕੀਟ ਕਮੇਟੀ ਭਿੱਖੀਵਿੰਡ ਦੇ ਚੇਅਰਮੈਨ ਰਾਜਵੰਤ ਸਿੰਘ ਰਾਜ ਪਹੁੰਵਿੰਡ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਾਰਵਾਈ...
ਕਣਕ ਦੇ ਸੀਜ਼ਨ ਵਿਚ ਫੇਲ੍ਹ ਸਾਬਿਤ ਹੋਈ ਸਰਕਾਰ - ਬਰਜਿੰਦਰ ਸਿੰਘ ਮੱਖਣ ਬਰਾੜ
. . .  about 1 hour ago
ਮੋਗਾ 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਕਣਕ ਦੇ ਸੀਜ਼ਨ ਵਿਚ ਪੰਜਾਬ ਦੀ ਕੈਪਟਨ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ...
ਦਿੱਲੀ ਮੋਰਚੇ ਤੋਂ ਪਿੰਡ ਪਰਤੇ ਕਿਸਾਨ ਦੀ ਮੌਤ
. . .  about 1 hour ago
ਬਰਨਾਲਾ, 19 ਅਪ੍ਰੈਲ (ਧਰਮਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਟਿਕਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿਚ ਗਏ ਕਿਸਾਨ...
ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ ਵਿਚ ਫ਼ਸਲ ਸਮੇਤ ਰੁਲ ਰਹੇ ਕਿਸਾਨ - ਨਿੱਝਰ, ਮੱਲ
. . .  about 1 hour ago
ਲਾਂਬੜਾ, 19 ਅਪ੍ਰੈਲ (ਪਰਮੀਤ ਗੁਪਤਾ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਚੰਗੇ ਪ੍ਰਬੰਧ ਕਰਨ ਦੇ ਜੋ ਵੱਡੇ - ਵੱਡੇ ...
ਵਾਪਰਿਆ ਹਾਦਸਾ ਤਿੰਨ ਨੌਜਵਾਨਾਂ ਦੀ ਮੌਤ
. . .  1 minute ago
ਕਲਾਯਤ ( ਕੈਥਲ ) - 19 ਅਪ੍ਰੈਲ - ਕੈਥਲ ਜ਼ਿਲ੍ਹੇ ਦੇ ਕਸਬਾ ਕਲਾਯਤ ਵਿਚ 6 ਨੌਜਵਾਨਾਂ ਦਾ ਸਨਸ਼ਾਇਨ ਸਕੂਲ ਦੇ ਨੇੜੇ ਐਕਸੀਡੈਂਟ ਹੋ ਗਿਆ ਹੈ | ਇਸ ਘਟਨਾ ਵਿਚ ਤਿੰਨ ਨੌਜਵਾਨਾਂ...
ਨਗਰ ਕੌਂਸਲ ਖਰੜ ਚੋਣ ਪ੍ਰਕਿਰਿਆ ਦੌਰਾਨ ਹੋਈ ਭੰਨਤੋੜ
. . .  about 2 hours ago
ਖਰੜ,19 ਅਪ੍ਰੈਲ ( ਗੁਰਮੁੱਖ ਸਿੰਘ ਮਾਨ) - ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਤੋਂ ਬਾਅਦ ਉਸ ਸਮੇਂ ਸਥਿਤੀ ਖ਼ਰਾਬ ਹੋ ਗਈ ਜਦੋਂ ਮੀਟਿੰਗ ਹਾਲ ਵਿਚ ਕਾਂਗਰਸ ਤੇ ਅਕਾਲੀ ਦਲ ਤੇ...
ਜਗਜੀਤ ਸਿੰਘ ਨੋਨੀ ਨਗਰ ਪੰਚਾਇਤ ਲੋਹੀਆਂ ਖਾਸ ਦੇ ਪ੍ਰਧਾਨ ਨਿਯੁਕਤ
. . .  about 2 hours ago
ਲੋਹੀਆਂ ਖਾਸ, 19 ਅਪ੍ਰੈਲ (ਬਲਵਿੰਦਰ ਸਿੰਘ ਵਿਕੀ) - ਨਗਰ ਪੰਚਾਇਤ ਲੋਹੀਆਂ ਖਾਸ ਦੀ ਪ੍ਰਧਾਨਗੀ ਪਦ ਲਈ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਿਤ ਜਗਜੀਤ ਸਿੰਘ ਨੋਨੀ ਨੂੰ ਪ੍ਰਧਾਨ...
ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
. . .  about 2 hours ago
ਚੰਡੀਗੜ੍ਹ ,19 ਅਪ੍ਰੈਲ( ਗੁਰਿੰਦਰ ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ
ਡੀ.ਆਰ. ਸਹਿਕਾਰੀ ਸਭਾਵਾਂ ਨੇ ਸਹਿਕਾਰੀ ਸਭਾ ਠੱਠੀ ਭਾਈ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਦਾ ਲਿਆ ਗੰਭੀਰ ਨੋਟਿਸ
. . .  about 3 hours ago
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮੌੜ ਨੌਂ ਅਬਾਦ ਦੋਹਾਂ ਪਿੰਡਾਂ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਕਿਸਾਨਾਂ ...
ਬਾਰਦਾਨੇ ਦੀ ਕਮੀ ਨੂੰ ਲੈ ਕੇ ਸਾਬਕਾ ਮੰਤਰੀ ਸੇਖੋਂ ਦਾ ਕੈਪਟਨ ਸਰਕਾਰ 'ਤੇ ਫੇਲ੍ਹ ਹੋਣ ਦਾ ਦੋਸ਼
. . .  about 3 hours ago
ਲਖੋ ਕੇ ਬਹਿਰਾਮ, 19 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ ) - ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਅਕਾਲੀ ਦਲ ਦੇ...
ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ
. . .  about 3 hours ago
ਨਵੀਂ ਦਿੱਲੀ, 19 ਅਪ੍ਰੈਲ - ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ , ਅੱਜ ਸੋਮਵਾਰ ਤੋਂ ਅਗਲੇ ਸੋਮਵਾਰ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ...
ਕੋਹਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਧਰਨੇ ਲਈ ਰਵਾਨਾ
. . .  about 3 hours ago
ਚੋਗਾਵਾ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਬਲਾਕ ਚੋਗਾਵਾ ਦੇ ਪ੍ਰਧਾਨ ਹਰਵੰਤ ਸਿੰਘ ਅੋਲਖ, ਨੰਬਰਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਅੋਲਖ, ਤਰਲੋਕ ਸਿੰਘ, ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ...
ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ
. . .  about 4 hours ago
ਮੁੰਬਈ , 19 ਅਪ੍ਰੈਲ - ਮਹਾਰਾਸ਼ਟਰ ਦੇ ਮੁੰਬਈ ਡਿਵੀਜ਼ਨ ਦੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਵੇਖ ਹਰੇਕ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਏਗੀ ਤੇ ਇਕ ਪਲ ਲਈ ਮੂੰਹ 'ਚੋਂ ਇਹ ਜ਼ਰੂਰ ਨਿਕਲੇਗਾ ਜਾ...
ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  about 3 hours ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  about 4 hours ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  about 5 hours ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਕਿਸਾਨ ਆਗੂ, ਅਦਾਕਾਰਾ ਸੋਨੀਆ ਮਾਨ ਤੇ ਰਾਕੇਸ਼ ਟਿਕੈਤ ਦੇ ਬੇਟੇ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 5 hours ago
ਅੰਮ੍ਰਿਤਸਰ, 19 ਅਪ੍ਰੈਲ - ਕਿਸਾਨ ਆਗੂ ,ਅਦਾਕਾਰਾ ਸੋਨੀਆ ਮਾਨ ਅਤੇ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੇ...
ਬਿਹਾਰ: 2 ਕੈਦੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ 'ਚ
. . .  about 5 hours ago
ਬਿਹਾਰ, 19 ਅਪ੍ਰੈਲ - ਬੀਤੀ ਰਾਤ ਦੋ ਕੈਦੀ ਮੁਜ਼ੱਫਰਪੁਰ ਦੀ ਸ਼ਹੀਦ ਖੂਦੀਰਾਮ ਬੋਸ ਕੇਂਦਰੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਫਾਜ਼ਿਲਕਾ / ਅਬੋਹਰ

ਮਹਿਲਾ ਦਿਵਸ ਮੌਕੇ 6 ਮਹਿਲਾਵਾਂ ਸਵੱਛਤਾ ਚੈਂਪੀਅਨ ਪੁਰਸਕਾਰ ਨਾਲ ਸਨਮਾਨਿਤ

ਫ਼ਾਜ਼ਿਲਕਾ, 7 ਮਾਰਚ (ਅਮਰਜੀਤ ਸ਼ਰਮਾ)-ਵੁਮੈਨ ਵੈੱਲਫੇਅਰ ਸੁਸਾਇਟੀ ਵਲੋਂ ਅੱਜ ਮਹਿਲਾ ਦਿਵਸ ਮਨਾਇਆ ਗਿਆ | ਜਿਸ ਵਿਚ ਫ਼ਾਜ਼ਿਲਕਾ ਨੂੰ ਸਾਫ਼ ਸੁਥਰਾ ਬਣਾਉਣ ਵਿਚ ਅਹਿਮ ਭੂਮਿਕਾ ਅਦਾ ਕਰਨ ਵਾਲੀਆਂ 6 ਔਰਤਾਂ ਨੂੰ ਸਵੱਛਤਾ ਚੈਂਪੀਅਨ ਚੁਣਿਆ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਜਾਣਕਾਰੀ ਦਿੰਦਿਆਂ ਸੁਸਾਇਟੀ ਪ੍ਰਧਾਨ ਸ੍ਰੀਮਤੀ ਸੁਜਾਤਾ ਨਾਰੰਗ ਨੇ ਦੱਸਿਆ ਕਿ ਇਸ ਸਬੰਧੀ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਨਗਰ ਕੌਂਸਲ ਦੇ ਸੈਨੇਟਰੀ ਇੰਸਪੈਕਟਰ ਨਰੇਸ਼ ਖੇੜਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਦੱਸਿਆ ਕਿ ਸਮਾਰੋਹ ਦੌਰਾਨ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਸੁੰਦਰ ਬਣਾਉਣ ਵਿਚ ਅਹਿਮ ਯੋਗਦਾਨ ਦੇਣ ਵਾਲੀਆਂ 6 ਔਰਤਾਂ ਨੂੰ ਸਵੱਛਤਾ ਚੈਂਪੀਅਨ ਚੁਣਿਆ ਗਿਆ ਜਿਸ ਵਿਚ ਸਵੱਛ ਭਾਰਤ ਅਭਿਆਨ (ਨਗਰ ਕੌਂਸਲ ਫ਼ਾਜ਼ਿਲਕਾ) ਮੋਟੀਵੇਟਰ ਸੰਤੋਸ਼ ਚੌਧਰੀ ਤੇ ਰਾਜ ਰਾਣੀ, ਸੇਵਾਮੁਕਤ ਕਰਮਚਾਰੀ ਸਰਸਵਤੀ ਦੇਵੀ ਤੇ ਕਮਲਾ ਰਾਣੀ ਤੋਂ ਇਲਾਵਾ ਨਗਰ ਕੌਂਸਲ ਤੋਂ ਭੋਲੀ ਰਾਣੀ ਤੇ ਸ਼ਿਲਪਾ ਰਾਣੀ ਸ਼ਾਮਿਲ ਹਨ | ਜਿਨ੍ਹਾਂ ਫ਼ਾਜ਼ਿਲਕਾ ਨੂੰ ਸੁੰਦਰ ਬਣਾਉਣ ਵਿਚ ਆਪਣਾ ਅਹਿਮ ਯੋਗਦਾਨ ਦਿੱਤਾ | ਇਸ ਦੌਰਾਨ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਫ਼ਾਜ਼ਿਲਕਾ ਨੂੰ ਸਵੱਛ ਬਣਾਉਣ ਵਿਚ ਹਰ ਵਿਅਕਤੀ ਨੂੰ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ | ਨਗਰ ਕੌਂਸਲ ਦੇ ਸੈਨੇਟਰੀ ਇੰਸਪੈਕਟਰ ਨਰੇਸ਼ ਖੇੜਾ ਨੇ ਕਿਹਾ ਕਿ ਵੁਮੈਨ ਵੈੱਲਫੇਅਰ ਸੁਸਾਇਟੀ ਵਲੋਂ ਵੀ ਇਲਾਕੇ ਵਿਚ ਅਨੇਕਾਂ ਸਮਾਜਸੇਵਾ ਦੇ ਕੰਮ ਕੀਤੇ ਜਾ ਰਹੇ ਹਨ | ਜਿਸ ਕਾਰਨ ਨਗਰ ਕੌਂਸਲ ਵਲੋਂ ਵੁਮੈਨ ਵੈੱਲਫੇਅਰ ਸੁਸਾਇਟੀ ਨੂੰ ਸੈਨੇਟਰੀ ਇੰਸਪੈਕਟਰ ਨਰੇਸ਼ ਖੇੜਾ ਦੀ ਅਗਵਾਈ ਹੇਠ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੰਟੀ ਚੋਪੜਾ, ਪੂਜਾ ਵਾਟਸ, ਅਣੂ ਗੋਇਲ, ਨੀਲਮ ਸਚਦੇਵਾ, ਅਨੀਤਾ ਸਚਦੇਵਾ ਅਤੇ ਨਗਰ ਕੌਂਸਲ ਵਲੋਂ ਨਰੇਸ਼ ਖੇੜਾ ਤੋਂ ਇਲਾਵਾ ਸੁਪਰਵਾਈਜ਼ਰ ਨਟਵਰ ਲਾਲ ਤੇ ਓਮ ਪ੍ਰਕਾਸ਼ ਆਦਿ ਹਾਜ਼ਰ ਸਨ |

ਸ਼ਰਾਬ ਫ਼ੈਕਟਰੀ ਨਿਰਮਾਣ ਦੇ ਵਿਰੋਧ 'ਚ ਚੱਲ ਰਹੇ ਸੰਘਰਸ਼ ਦੀ ਬ੍ਰਾਹਮਣ ਸਭਾ ਵਲੋਂ ਹਮਾਇਤ

ਫ਼ਾਜ਼ਿਲਕਾ, 7 ਮਾਰਚ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਦੇ ਪਿੰਡ ਹੀਰਾਂ ਵਾਲੀ ਵਿਖੇ ਸ਼ਰਾਬ ਫ਼ੈਕਟਰੀ ਨਿਰਮਾਣ ਦੇ ਵਿਰੋਧ ਵਿਚ ਚੱਲ ਰਹੀ ਭੁੱਖ ਹੜਤਾਲ ਤੇ ਧਰਨਾ ਨੈਸ਼ਨਲ ਹਾਈਵੇ 'ਤੇ ਅੱਜ ਵੀ ਜਾਰੀ ਰਿਹਾ | ਜਿਸ ਵਿਚ ਮਰਦ ਤੇ ਔਰਤਾਂ ਤੋਂ ਇਲਾਵਾ ਬੱਚਿਆਂ ਨੇ ਵੀ ਭਾਗ ...

ਪੂਰੀ ਖ਼ਬਰ »

ਅੱਖਾਂ ਦੇ ਆਪ੍ਰੇਸ਼ਨਾਂ ਲਈ 40 ਮਰੀਜ਼ਾਂ ਦੀ ਦੂਜੀ ਬੱਸ ਰਵਾਨਾ

ਜਲਾਲਾਬਾਦ, 7 ਮਾਰਚ (ਕਰਨ ਚੁਚਰਾ)-ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਜਲਾਲਾਬਾਦ ਗੋਲਡ ਵਲੋਂ ਅੱਖਾਂ ਦੇ ਆਪ੍ਰੇਸ਼ਨਾਂ ਲਈ ਦੂਜੀ ਬੱਸ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਤੋਂ ਰਵਾਨਾ ਕੀਤੀ ਗਈ | ਦੂਸਰੀ ਬੱਸ 'ਚ 40 ਮਰੀਜਾਂ ਨੂੰ ਜੈਤੋ ਆਈ ਕੇਅਰ ਸੈਂਟਰ 'ਚ ਭੇਜਿਆ ਗਿਆ | ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਿਸ਼ਾਲ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਫ਼ਾਜ਼ਿਲਕਾ, 7 ਮਾਰਚ(ਅਮਰਜੀਤ ਸ਼ਰਮਾ)-ਲਾਇਨਜ਼ ਕਲੱਬ ਵਿਸ਼ਾਲ ਵਲੋਂ ਅੱਜ ਪ੍ਰਧਾਨ ਨਰੇਸ਼ ਜੁਨੇਜਾ ਦੀ ਅਗਵਾਈ ਹੇਠ ਦੁੱਖ ਨਿਵਾਰਨ ਸ਼੍ਰੀ ਬਾਲਾ ਜੀ ਧਾਮ ਵਿਖੇ 31 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਜ਼ੋਨ ਚੇਅਰਪਰਸਨ ਵਿਨੋਦ ...

ਪੂਰੀ ਖ਼ਬਰ »

ਫ਼ਾਜ਼ਿਲਕਾ ਰੇਲਵੇ ਜੰਕਸ਼ਨ ਤੋਂ ਰਿਵਾੜੀ ਲਈ ਰੇਲ ਗੱਡੀ ਅੱਜ ਹੋਵੇਗੀ ਰਵਾਨਾ

ਫ਼ਾਜ਼ਿਲਕਾ, 7 ਮਾਰਚ(ਦਵਿੰਦਰ ਪਾਲ ਸਿੰਘ)-ਕੋਰੋਨਾ ਮਹਾਂਮਾਰੀ ਦੌਰਾਨ ਫ਼ਾਜ਼ਿਲਕਾ ਰੇਲਵੇ ਜੰਕਸ਼ਨ ਤੇ ਬੰਦ ਪਈ ਫ਼ਾਜ਼ਿਲਕਾ ਰਿਵਾੜੀ ਪਸੰਜਰ ਰੇਲ ਗੱਡੀ ਨੂੰ ਅੱਜ ਤੋਂ ਮੁੜ ਤੋਂ ਚਲਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਰੇਲਵੇ ਜੰਕਸ਼ਨ ਦੇ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੇ ਅਸ਼ੀਰਵਾਦ ਹਸਪਤਾਲ 'ਚ 60 ਸਾਲ ਤੋਂ ਵਧੇਰੇ ਉਮਰ ਦੇ ਲੋਕਾਂ ਨੂੰ ਲਗਾਈ ਕੋਰੋਨਾ ਵੈਕਸੀਨ

ਫ਼ਾਜ਼ਿਲਕਾ, 7 ਮਾਰਚ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਧੀਂਗੜਾ ਕਾਲੋਨੀ ਵਿਖੇ ਸਥਿਤ ਅਸ਼ੀਰਵਾਦ ਹਸਪਤਾਲ ਵਿਚ ਕੋਰੋਨਾ ਵੈਕਸੀਨ ਲਗਾਉਣ ਦੀ ਸ਼ੁਰੂਆਤ ਫ਼ਾਜ਼ਿਲਕਾ ਜ਼ਿਲ੍ਹੇ ਦੀ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕਵਿਤਾ ਸਿੰਘ ਵਲੋਂ ਕਰਵਾਈ ਗਈ | ਹਸਪਤਾਲ ...

ਪੂਰੀ ਖ਼ਬਰ »

ਦਿਨ ਦਿਹਾੜੇ ਐਕਟਿਵਾ ਚੋਰੀ

ਫ਼ਾਜ਼ਿਲਕਾ, 7 ਮਾਰਚ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਸ਼ਹਿਰ ਅੰਦਰ 2 ਪਹੀਆਂ ਵਾਹਨ ਚੋਰੀਆਂ ਦਾ ਸਿਲਸਿਲਾ ਰੁਕਦਾ ਨਜ਼ਰ ਨਹੀਂ ਆ ਰਿਹਾ | ਆਏ ਦਿਨ ਕਿਸੇ ਨਾ ਕਿਸੇ ਮੁਹੱਲੇ ਵਿਚੋਂ ਸ਼ਰੇਆਮ ਘਰਾਂ ਦੇ ਬਾਹਰ ਖੜ੍ਹੇ ਦੋ ਪਹੀਆਂ ਵਾਹਨ ਚੋਰੀ ਹੋ ਰਹੇ ਹਨ | ਇਸੇ ਤਰ੍ਹਾਂ ...

ਪੂਰੀ ਖ਼ਬਰ »

ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਅੱਖਾਂ ਦੇ ਕੈਂਪ 'ਚ ਕੀਤੀ ਸ਼ਿਰਕਤ

ਫ਼ਾਜ਼ਿਲਕਾ, 7 ਮਾਰਚ(ਅਮਰਜੀਤ ਸ਼ਰਮਾ)- ਫ਼ਾਜ਼ਿਲਕਾ ਦੇ ਅਨੰਦ ਪੈਲੇਸ ਵਿਖੇ ਲਾਇਨਜ਼ ਕਲੱਬ ਵਲੋਂ ਲੋੜਵੰਦ ਮਰੀਜ਼ਾਂ ਲਈ ਮੁਫ਼ਤ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ | ਇਸ ਮੌਕੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਫ਼ਾਜ਼ਿਲਕਾ ਨੇ ਰਿਬਨ ਕੱਟ ਕੇ ਕੈਂਪ ਦਾ ਉਦਘਾਟਨ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਦੇ 30 ਕੇਸ ਐਕਟਿਵ

ਫ਼ਾਜ਼ਿਲਕਾ, 7 ਮਾਰਚ(ਅਮਰਜੀਤ ਸ਼ਰਮਾ)-ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਵਾਇਰਸ ਨਾਲ ਅੱਜ 5 ਵਿਅਕਤੀ ਪੀੜਤ ਹੋਏ ਹਨ | ਜਦੋਂਕਿ 4 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਭਰ ਵਿਚ ਅੱਜ ਤੱਕ 3964 ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲਾਂ ਦੀਆਂ ਮਾਪੇ-ਅਧਿਆਪਕ ਮਿਲਣੀਆਂ ਅੱਜ

ਫ਼ਾਜ਼ਿਲਕਾ, 7 ਮਾਰਚ(ਅਮਰਜੀਤ ਸ਼ਰਮਾ)-ਮਾਪੇ ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨਾਲ ਉਨ੍ਹਾਂ ਦੇ ਬੱਚਿਆਂ ਦੀ ਪ੍ਰੀ ਬੋਰਡ ਪ੍ਰੀਖਿਆ ਦੀ ਕਾਰਗੁਜ਼ਾਰੀ ਸਾਂਝੀ ਕਰਨ ਤੇ ਮਿਸ਼ਨ ਸਤ-ਪ੍ਰਤੀਸ਼ਤ ਦੀ ਸਫਲਤਾ ਲਈ ਵਿਚਾਰ ਵਟਾਂਦਰਾ ਕਰਨ ਦਾ ਟੀਚਾ ਮਿਥਿਆ ...

ਪੂਰੀ ਖ਼ਬਰ »

5 ਗਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 7 ਮਾਰਚ(ਅਮਰਜੀਤ ਸ਼ਰਮਾ)-ਸਿਟੀ ਥਾਣਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ਼ ਕਰ ਕੇ ਉਸ ਨੂੰ 5 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਪਾਰਟੀ ਗਸ਼ਤ ਤੇ ਚੈਕਿੰਗ ਦੇ ਸਬੰਧ ਵਿਚ ਸੈਣੀਆਂ ਰੋਡ ਨੇੜੇ ਚੌਂਕ ਫ਼ਾਜ਼ਿਲਕਾ ਸੀ ਤਾਂ ...

ਪੂਰੀ ਖ਼ਬਰ »

ਜ਼ਮੀਨੀ ਰੰਜਿਸ਼ ਦੇ ਚਲਦਿਆਂ ਕੁੱਟਮਾਰ ਕਰਨ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 7 ਮਾਰਚ (ਅਮਰਜੀਤ ਸ਼ਰਮਾ)-ਸਦਰ ਥਾਣਾ ਪੁਲਿਸ ਨੇ ਕੁੱਟਮਾਰ ਦੇ ਦੋਸ਼ ਵਿਚ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਮਨਜਿੰਦਰ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਫ਼ਤਿਹਗੜ੍ਹ ਨੇ ਦੱਸਿਆ ਕਿ ਇਕ ਮਾਰਚ ਨੂੰ ਉਹ ਆਪਣੀ ...

ਪੂਰੀ ਖ਼ਬਰ »

ਝੁੱਗੀ ਸਾੜਨ, ਸਬਜ਼ੀ ਉਜਾੜਨ ਤੇ ਕੁੱਟਮਾਰ ਕਰਨ ਦੇ ਦੋਸ਼ 'ਚ 8 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 7 ਮਾਰਚ(ਅਮਰਜੀਤ ਸ਼ਰਮਾ)-ਸਦਰ ਥਾਣਾ ਪੁਲਿਸ ਨੇ ਝੁੱਗੀ ਸਾੜਨ, ਬੀਜੀ ਹੋਈ ਸਬਜ਼ੀ ਉਜਾੜਨ ਅਤੇ ਕੁੱਟਮਾਰ ਕਰਨ ਦੇ ਦੋਸ਼ ਵਿਚ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਕੁਸ਼ੱਲਿਆ ਬਾਈ ਪਤਨੀ ਸੁੱਚਾ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਮਿਡ-ਡੇਅ ਮੀਲ ਕੁੱਕਾਂ ਦੀਆਂ ਸਮੱਸਿਆਵਾਂ ਸਬੰਧੀ ਦਿੱਤਾ ਮੰਗ ਪੱਤਰ

ਫ਼ਿਰੋਜ਼ਪੁਰ, 7 ਮਾਰਚ (ਜਸਵਿੰਦਰ ਸਿੰਘ ਸੰਧੂ)- ਲੰਮੇ ਸਮੇਂ ਤੋਂ ਲਟਕਦੀਆਂ ਮਿਡ-ਡੇਅ ਮੀਲ ਕੁਕਾਂ ਦੀਆਂ ਸਮੱਸਿਆਵਾਂ ਨੂੰ ਪੂਰਾ ਕਰਵਾਉਣ ਲਈ ਆਵਾਜ਼ ਬੁਲੰਦ ਕਰ ਰਹੀ ਮਿਡ-ਡੇ ਮੀਲ ਕੁੱਕ ਯੂਨੀਅਨ ਪੰਜਾਬ ਇੰਟਕ ਦੇ ਸੂਬਾ ਪ੍ਰਧਾਨ ਕਰਮਚੰਦ ਚੰਡਾਲੀਆ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮੈਡੀਕਲ ਕੈਂਪ 'ਚ 67 ਮਰੀਜ਼ਾਂ ਦੀ ਜਾਂਚ

ਜਲਾਲਾਬਾਦ, 7 ਮਾਰਚ (ਕਰਨ ਚੁਚਰਾ)-ਸਥਾਨਕ ਗਾਂਧੀ ਨਗਰ 'ਚ ਪਰਸਵਾਰਥ ਸਭਾ ਵਲੋਂ ਚੱਲ ਰਹੀ ਡਿਸਪੈਂਸਰੀ 'ਚ ਅੱਜ ਮੈਡੀਕਲ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਡਾ. ਤਿਲਕ ਰਾਜ ਕੁਮਾਰ ਨੇ ਮਰੀਜ਼ਾ ਦਾ ਚੈੱਕਅਪ ਕੀਤਾ ਤੇ ਮੁਫ਼ਤ ਦਵਾਈਆਂ ਦਿੱਤੀਆਂ | ਸਭਾ ਦੇ ...

ਪੂਰੀ ਖ਼ਬਰ »

ਗੁਰਦੁਆਰਾ ਜਾਮਨੀ ਸਾਹਿਬ ਵਾਜੀਦਪੁਰ ਵਿਖੇ ਸਾਕਾ ਨਨਕਾਣਾ ਸਾਹਿਬ ਸ਼ਹੀਦਾਂ ਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ

ਫ਼ਿਰੋਜ਼ਪੁਰ, 7 ਮਾਰਚ (ਜਸਵਿੰਦਰ ਸਿੰਘ ਸੰਧੂ)- ਸਾਕਾ ਨਨਕਾਣਾ ਸਾਹਿਬ 1921 ਦੇ ਸ਼ਹੀਦਾਂ ਦੀ ਯਾਦ 'ਚ ਸ਼ਤਾਬਦੀ ਸਮਾਗਮ ਕਰਵਾਏ ਜਾਣ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਸਮੇਸ਼ ਪਿਤਾ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ 8 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 7 ਮਾਰਚ (ਅਮਰਜੀਤ ਸ਼ਰਮਾ)-ਕੁੱਟਮਾਰ ਦੇ ਦੋਸ਼ ਵਿਚ ਸਿਟੀ ਥਾਣਾ ਫ਼ਾਜ਼ਿਲਕਾ ਪੁਲਿਸ ਨੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਸੀਮਾ ਰਾਣੀ ਪੁੱਤਰੀ ਮਲਕੀਤ ਸਿੰਘ ਵਾਸੀ ਚੱਕਰ ਵਾਲੇ ਝੁੱਗੇ ਫ਼ਾਜ਼ਿਲਕਾ ਨੇ ...

ਪੂਰੀ ਖ਼ਬਰ »

ਆਮ ਕਰਮਚਾਰੀਆਂ ਨੂੰ ਟੈਕਸ ਦੇ ਦਾਇਰੇ 'ਚ ਲਿਆਉਣਾ ਤੇ ਆਈ. ਏ. ਐਸ. ਅਧਿਕਾਰੀਆਂ ਨੂੰ ਬਾਹਰ ਰੱਖਣ ਦਾ ਫ਼ੈਸਲਾ ਗ਼ਲਤ-ਵਧਵਾ

ਫ਼ਾਜ਼ਿਲਕਾ, 7 ਮਾਰਚ(ਅਮਰਜੀਤ ਸ਼ਰਮਾ)-ਪੰਜਾਬ ਦੀ ਕਾਂਗਰਸ ਸਰਕਾਰ ਨੇ ਚਾਰ ਸਾਲਾਂ ਵਿਚ ਆਪਣਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਤੇ ਹੁਣ ਆਖ਼ਰੀ ਸਮੇਂ ਵਿਚ ਆਪਣੀਆਂ ਸਾਜ਼ਿਸ਼ਾਂ ਨਾਲ ਕਰਮਚਾਰੀਆਂ ਤੇ ਆਈ.ਏ.ਐੱਸ. ਅਧਿਕਾਰੀਆਂ ਨੂੰ ਲੜਾਉਣ ਦੀ ਕੋਸ਼ਿਸ਼ ਵਿਚ ਹੈ | ਇਹ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX