ਕੋਟਕਪੂਰਾ/ਪੰਜਗਰਾਈਾ ਕਲਾਂ, 7 ਮਾਰਚ (ਗਿੱਲ, ਗੋਂਦਾਰਾ)-ਹਲਕਾ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਪਿੰਡ ਕੋਟਸੁਖੀਆ ਵਿਖੇ ਆਮ ਆਦਮੀ ਪਾਰਟੀ ਵਲੋਂ ਵਿਸ਼ਾਲ ਜਨਤਕ ਰੈਲੀ ਕੀਤੀ ਗਈ | ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਸੱਤਾ ਦਾ ਸੁਖ ਮਾਨਣ ਵਾਲੇ ਸਾਡੇ ਨੇਤਾਵਾਂ ਨੇ ਆਮ ਲੋਕਾਂ ਨੂੰ ਕੇਵਲ ਲਾਰੇ ਦੇ ਕੇ ਆਪਣੀ ਕੁਰਸੀ ਕਾਇਮ ਰੱੱਖੀ ਹੈ ਜਦਕਿ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ ਅਤੇ ਵੱਡੀਆਂ ਪਾਰਟੀਆਂ ਦੇ ਝਾਂਸੇ 'ਚ ਛੇਤੀ ਨਹੀਂ ਆਉਂਦੇ | ਉਨ੍ਹਾਂ ਕਿਹਾ ਦਿੱਲੀ ਵਿਖੇ ਚੱਲ ਰਿਹਾ ਕਿਸਾਨ ਅੰਦੋਲਨ ਹੁਣ ਵਿਸ਼ਵ ਵਿਆਪੀ ਬਣਦਾ ਜਾ ਰਿਹਾ ਹੈ ਤੇ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਸਮੇਤ ਹੋਰਨਾਂ ਰਾਜਾਂ ਦੇ ਲੋਕ ਵੀ ਇਸ ਦੀ ਲਗਾਤਾਰ ਹਮਾਇਤ 'ਤੇ ਉਤਰ ਰਹੇ ਹਨ | ਉਨ੍ਹਾਂ ਸਮੂਹ ਦੇਸ਼ ਵਾਸੀਆਂ ਨੂੰ ਕਿਸਾਨ ਅੰਦੋਲਨ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਦੱਸਿਆ ਕਿ 21 ਮਾਰਚ ਨੂੰ ਬਾਘਾਪੁਰਾਣਾ ਵਿਖੇ ਪਾਰਟੀ ਵਲੋਂ ਇਕ ਵਿਸ਼ਾਲ ਜਨ ਅੰਦੋਲਨ ਕੀਤਾ ਜਾ ਰਿਹਾ ਹੈ, ਜਿਸ ਨੂੰ ਸੰਬੋਧਨ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਹੋਰ ਵੀ ਸਰਕਰਦਾ ਆਗੂ ਪੁੱਜ ਰਹੇ ਹਨ | ਉਨ੍ਹਾਂ ਕਿਹਾ ਕਿ ਜਦ ਤੱਕ ਤਿੰਨੇ ਖੇਤੀ ਵਿਰੋਧੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਤਦ ਤੱਕ ਕਿਸਾਨਾਂ ਦਾ ਅੰਦੋਲਨ ਚੱਲਦਾ ਰਹੇਗਾ | ਉਨ੍ਹਾਂ ਕੇਂਦਰ ਸਰਕਾਰ ਦੇ ਰਾਜ ਨੂੰ ਅੰਗਰੇਜ਼ਾਂ ਤੋਂ ਮਾੜਾ ਰਾਜ ਪ੍ਰਬੰਧ ਆਖਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੀ ਮੋਦੀ ਨਾਲ ਮਿਲੇ ਹੋਏ ਹਨ | ਮਾਨ ਨੇ ਆਪਣੇ ਰਵਾਇਤੀ ਅੰਦਾਜ਼ 'ਚ ਸੁਖਬੀਰ ਸਿੰਘ ਬਾਦਲ ਨੂੰ ਕੋਸਦਿਆਂ ਕਿਹਾ ਕਿ ਉਹ ਕਿਸਾਨ ਹੋਣ ਦਾ ਦਾਅਵਾ ਕਰਦੇ ਹਨ, ਹਾਲਾਂਕਿ ਉਹ ਵੱਡੇ ਟਰਾਂਸਪੋਟਰ ਅਤੇ ਕਾਰੋਬਾਰੀ ਬਣ ਚੁੱਕੇ ਹਨ | ਬਰਗਾੜੀ ਬੇਅਦਬੀ ਕਾਂਡ 'ਚ ਜਨਤਕ ਇਨਸਾਫ਼ ਨਾ ਮਿਲਣ 'ਤੇ ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਵਾਰ-ਵਾਰ ਜਾਂਚ ਕਰਵਾਏ ਜਾਣ ਦੇ ਨਾਂਅ 'ਤੇ ਇਸ ਮਾਮਲੇ ਨੂੰ ਹੋਰ ਲਮਕਾਇਆ ਜਾ ਰਿਹਾ ਹੈ ਅਤੇ ਅਸਲ ਦੋਸ਼ੀਆਂ ਦੇ ਨਾਂਅ ਜਨਤਕ ਨਹੀਂ ਕੀਤੇ ਜਾ ਰਹੇ | ਉਨ੍ਹਾਂ ਕਿਹਾ ਕਿ ਪੰਜਾਬ 'ਚ ਰਾਜ ਕਰਨ ਵਾਲੀਆਂ ਪ੍ਰਮੁੱਖ ਪਾਰਟੀਆਂ ਦੇ ਆਗੂਆਂ ਨੇ ਸਰਕਾਰੀ ਪੈਸੇ ਦੀ ਰੱਜ ਕੇ ਦੁਰਵਰਤੋਂ ਕੀਤੀ ਹੈ | ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਸੰਸਦ 'ਚ ਪਾਸ ਹੋਣ ਵਾਲੇ ਇਨ੍ਹਾਂ ਕਾਲੇ ਕਾਨੂੰਨਾਂ ਲਈ ਜ਼ਿੰਮੇਵਾਰ ਹਨ | ਇਕੱਠ ਨੂੰ ਹਲਕਾ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਹਲਕਾ ਫ਼ਰੀਦਕੋਟ ਦੇ ਇੰਚਾਰਜ ਗੁਰਦਿੱਤ ਸਿੰਘ ਸੇਖੋਂ ਅਤੇ ਹੋਰ ਬੁਲਾਰਿਆਂ ਨੇ ਸੰਬੋਧਨ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਢਿੱਲਵਾਂ, ਡਾ. ਹਰਪਾਲ ਸਿੰਘ, ਹਰਜਿੰਦਰ ਸਿੰਘ ਢਿੱਲਵਾਂ, ਪ੍ਰੇਮ ਕੁਮਾਰ, ਰਾਜਪਾਲ ਸਿੰਘ ਢੁੱਡੀ, ਮਨਪ੍ਰੀਤ ਸਿੰਘ ਧਾਲੀਵਾਲ, ਸੰੰਦੀਪ ਸਿੰਘ ਧਾਲੀਵਾਲ, ਪ੍ਰਕਾਸ਼ ਕੌਰ ਸਮੇਤ ਵੱਡੀ ਗਿਣਤੀ 'ਚ ਨੇੜਲੇ ਪਿੰਡਾਂ ਦੇ ਵਰਕਰ ਹਾਜ਼ਰ ਸਨ |
ਸ੍ਰੀ ਮੁਕਤਸਰ ਸਾਹਿਬ, 7 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਵਾਰਡ ਨੰ: 15 ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਕੌਂਸਲਰ ਮਨਜੀਤ ਕੌਰ ਅਤੇ ਉਸ ਦੇ ਪਤੀ ਸਾਬਕਾ ਕੌਂਸਲਰ ਪਰਮਿੰਦਰ ਸਿੰਘ ਪਾਸ਼ਾ ਦੀ ਅਗਵਾਈ ਵਿਚ ਗੋਨਿਆਣਾ ਰੋਡ ਵਿਖੇ ਸਾਬਕਾ ਵਿਧਾਇਕਾ ਕਰਨ ਕੌਰ ਬਰਾੜ ਦਾ ...
ਗਿੱਦੜਬਾਹਾ, 7 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਤਾਲਮੇਲਵਾਂ ਸੰਘਰਸ਼ ਕਮੇਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਬਲਾਕ ਦੇ ਪੈੱ੍ਰਸ ਸਕੱਤਰ ਬਲਜਿੰਦਰ ਸਿੰਘ ਗੁਰੂਸਰ ਦੀ ਅਗਵਾਈ 'ਚ ਇੱਥੇ ਪਿਉਰੀ ਫਾਟਕ ਦੇ ਸਾਹਮਣੇ ...
ਦੋਦਾ, 7 ਮਾਰਚ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੀ ਅਗਵਾਈ ਹੇਠ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਚੱਲ ਦਿੱਲੀ ਅੰਦੋਲਨ ਦੀ ਹਮਾਇਤ ਅਤੇ ਔਰਤ ਦਿਵਸ ਨੂੰ ਸਮਰਪਿਤ ਵੱਡੀ ਗਿਣਤੀ 'ਚ ਬੀਬੀਆਂ ਦੇ ਸਹਿਯੋਗ ਨਾਲ ਦੋਦਾ ...
ਫ਼ਰੀਦਕੋਟ, 7 ਮਾਰਚ (ਜਸਵੰਤ ਸਿੰਘ ਪੁਰਬਾ)-ਸਿੱਖਿਆ ਵਿਭਾਗ ਵਲੋਂ ਚਲਾਈ ਜਾ ਰਹੀ ਮੁਹਿੰਮ 'ਈਚ ਵਨ ਬਰਿੰਗ ਵਨ' ਦੇ ਤਹਿਤ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੰਮ ਨੋਡਲ ਅਫ਼ਸਰ ਜ਼ਿਲ੍ਹਾ ਦਾਖ਼ਲਾ ਬੂਸਟਰ ਟੀਮ ਫ਼ਰੀਦਕੋਟ ਮਨਿੰਦਰ ਕੌਰ ਵਲੋਂ ਲੜੀਵਾਰ, ਕਲਸਟਰ-ਵਾਈਜ਼ ...
ਕੋਟਕਪੂਰਾ, 7 ਮਾਰਚ (ਗਿੱਲ, ਮੇਘਰਾਜ)-ਵਧੀਕ ਡਿਪਟੀ ਕਮਿਸ਼ਨਰ (ਵਿ) ਫ਼ਰੀਦਕੋਟ ਪ੍ਰੀਤ ਮਹਿੰਦਰ ਸਿੰਘ ਸਹੋਤਾ ਦੇ ਨਿਰਦੇਸ਼ ਹੇਠ ਆਰ.ਸੈਟੀ ਪਿੰਡ ਚਹਿਲ ਫ਼ਰੀਦਕੋਟ ਵਿਖੇ ਐਨ.ਆਰ.ਐਲ.ਐਮ ਸਕੀਮ ਅਧੀਨ ਬਣੇ ਸੈਲਫ਼ ਹੈਲਪ ਗਰੁੱਪ ਦੇ 17 ਮੈਂਬਰਾਂ ਨੂੰ 6 ਦਿਨਾਂ ...
ਫ਼ਰੀਦਕੋਟ, 7 ਮਾਰਚ (ਜਸਵੰਤ ਸਿੰਘ ਪੁਰਬਾ)-ਜਨਤਕ ਜਥੇਬੰਦੀਆਂ ਦੀ ਅਹਿਮ ਮੀਟਿੰਗ 'ਚ ਕਿਸਾਨ, ਮੁਲਾਜ਼ਮ, ਮਜ਼ਦੂਰ, ਧਾਰਮਿਕ ਅਤੇ ਸਮਾਜਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਗੁਰਪ੍ਰੀਤ ਸਿੰਘ ਚੰਦਬਾਜਾ ਸੰਸਥਾਪਕ ਭਾਈ ...
ਪੰਜਗਰਾੲੀਂ ਕਲਾਂ, 7 ਮਾਰਚ (ਸੁਖਮੰਦਰ ਸਿੰਘ ਬਰਾੜ)-ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਤਹਿਸੀਲ ਪ੍ਰਧਾਨ ਬੂਟਾ ਸਿੰਘ ਨੰਬਰਦਾਰ ਢਾਬ ਗੁਰੂ ਕੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਤਹਿਸੀਲ ਨਾਲ ਸਬੰਧਿਤ ਨੰਬਰਦਾਰਾਂ ਨੇ ਵੱਡੀ ਗਿਣਤੀ 'ਚ ਭਾਗ ਲਿਆ | ਮੀਟਿੰਗ ਦੌਰਾਨ ...
ਫ਼ਰੀਦਕੋਟ, 7 ਮਾਰਚ (ਸਰਬਜੀਤ ਸਿੰਘ, ਮੋਹਰ ਸਿੰਘ, ਮੇਘਰਾਜ)-ਸ਼ਹਿਰ ਵਾਸੀ ਇਕ ਵਿਅਕਤੀ ਦੇ ਮੋਬਾਈਲ 'ਤੇ ਮੈਸੇਜ ਭੇਜ ਕੇ ਗੈਂਗਸਟਰ ਬਿਸ਼ਨੋਈ ਦਾ ਨਾਂਅ ਲਿਖ ਕੇ 25 ਲੱਖ ਰੁਪਏ ਦੀ ਫ਼ਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਪੀੜਤ ਵਿਅਕਤੀ ਦੀ ਸ਼ਿਕਾਇਤ ...
ਬਰਗਾੜੀ, 7 ਮਾਰਚ (ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਚੇਤ ਸਿੰਘ ਢਿੱਲੋਂ, ਸਾਬਕਾ ਸਰਪੰਚ ਅਮਰਪ੍ਰੀਤ ਢਿੱਲੋਂ, ਜਗਸੀਰ ਸਿੰਘ ਢਿੱਲੋਂ, ਵਿਸ਼ਵਿੰਦਰ ਬਰਾੜ, ਪ੍ਰਗਟ ਸਿੰਘ ਔਲਖ, ਸੁਖਜਿੰਦਰ ਸਿੰਘ ਜ਼ੈਲਦਾਰ ਨਿਆਮੀਵਾਲਾ, ਸਾਬਕਾ ਸਰਪੰਚ ਕੁਲਦੀਪ ਸਿੰਘ ...
ਫ਼ਰੀਦਕੋਟ, 7 ਮਾਰਚ (ਬਾਗ਼ੀ)-ਸਥਾਨਕ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਵਿਖੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸੁਸਾਇਟੀ ਵਲੋਂ ਲਾਟਰੀ ਕੂਪਨਾਂ ਦੇ ਡਰਾਅ ਕੱਢ ਕੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ ਗਏ | ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਰਵੀ ਕੁਮਾਰ, ਪ੍ਰਧਾਨ ਮਨਜੀਤ ...
ਕੋਟਕਪੂਰਾ, 7 ਮਾਰਚ (ਪ. ਪ. ਰਾਹੀਂ)-ਬੀਤੇ ਵੀਰਵਾਰ ਤੋਂ ਬਾਅਦ ਸ਼ਨੀਵਾਰ ਰਾਤ ਦੀ ਨੂੰ ਇੱਥੋਂ ਦੀ ਤਹਿਸੀਲ ਕੰਪਲੈਕਸ 'ਚ ਅਸ਼ਟਾਮ ਫ਼ਰੋਸ਼, ਵਸੀਕਾ ਨਵੀਸ, ਟਾਈਪਿਸਟ, ਨੋਟਰੀ ਪਬਲਿਕ ਅਤੇ ਫੋਟੋਸਟੇਟ ਵਾਲੇ ਚੈਂਬਰਾਂ 'ਚ ਮੁੜ ਸਮਾਨ ਚੋਰੀ ਹੋ ਜਾਣ ਕਾਰਨ ਇਨ੍ਹਾਂ ਕਿੱਤਿਆਂ ...
ਫ਼ਰੀਦਕੋਟ, 7 ਮਾਰਚ (ਜਸਵੰਤ ਸਿੰਘ ਪੁਰਬਾ)-ਸਾਬਕਾ ਮੈਂਬਰ ਪਾਰਲੀਮੈਂਟ ਹਲਕਾ ਫ਼ਰੀਦਕੋਟ ਪ੍ਰੋ. ਸਾਧੂ ਸਿੰਘ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਅਦਾਰਾ ਅਜੀਤ ਦੇ ਪੱਤਰਕਾਰ ਮੇਜਰ ਸਿੰਘ ਦਾ ਦੇਹਾਂਤ ਸਮੂਹ ਪੰਜਾਬੀ ਜਗਤ ਲਈ ਇਕ ਅਸਹਿ ਸਦਮਾ ਛੱਡ ਗਿਆ ਹੈ | ...
ਮੰਡੀ ਬਰੀਵਾਲਾ, 7 ਮਾਰਚ (ਨਿਰਭੋਲ ਸਿੰਘ)-ਸੰਯੁਕਤ ਮੋਰਚੇ ਵਲੋਂ 8 ਮਾਰਚ ਨੂੰ ਮਹਿਲਾ ਦਿਵਸ ਮਨਾਉਣ ਦੇ ਸੱਦੇ ਨੂੰ ਮੁੱਖ ਰੱਖਦਿਆਂ ਕਿਸਾਨ ਆਗੂਆਂ ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ ਬਲਾਕ ਪ੍ਰਧਾਨ ਬਰੀਵਾਲਾ, ਬਲਦੇਵ ਸਿੰਘ ਪੈੱ੍ਰਸ ਸਕੱਤਰ, ਮਨਜੀਤ ਰਾਮ ਸ਼ਰਮਾ ...
ਮਲੋਟ, 7 ਮਾਰਚ (ਅਜਮੇਰ ਸਿੰਘ ਬਰਾੜ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਰਸਰੀ ਸੁਧਾਈ ਯੋਗਤਾ ਮਿਤੀ 1 ਜਨਵਰੀ 2021 ਦੇ ਆਧਾਰ 'ਤੇ ਨਵੇਂ ਬਣੇ ਵੋਟਰਾਂ ਨੂੰ ਆਪਣੇ ਵੋਟ ਨਾਲ ਸਬੰਧਿਤ ਸੇਵਾ ਲੈਣ ਦੀ ਪ੍ਰਣਾਲੀ ਨੂੰ ਹੋਰ ਡਿਜੀਟਲ ਰੂਪ ਦੇਣ ਦੇ ਮਕਸਦ ਨਾਲ ਈ-ਐਪਿਕ ...
ਗਿੱਦੜਬਾਹਾ, 7 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਭਾਰਤੀ ਕਿਸਾਨ ਏਕਤਾ (ਸਿੱਧੂਪੁਰ) ਦੀ ਮੀਟਿੰਗ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਲਕਾਰ ਸਿੰਘ ਤੇ ਬਲਾਕ ਪ੍ਰਧਾਨ ਗੋਰਾ ਸਿੰਘ ਖ਼ਾਲਸਾ ਤੇ ਮੱਖਣ ਸਿੰਘ ਔਲਖ ਇਕਾਈ ਪ੍ਰਧਾਨ ਗੁਰੂਸਰ ਦੀ ਅਗਵਾਈ ਵਿਚ ਪਿੰਡ ਕੋਠੇ ...
ਸ੍ਰੀ ਮੁਕਤਸਰ ਸਾਹਿਬ, 7 ਮਾਰਚ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਹਾਈ ਸਕੂਲ ਪਿੰਡ ਨੂਰਪੁਰ ਕ੍ਰਿਪਾਲਕੇ ਵਿਖੇ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਗਿਆ | ਇਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ | ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ...
ਸ੍ਰੀ ਮੁਕਤਸਰ ਸਾਹਿਬ, 7 ਮਾਰਚ (ਰਣਜੀਤ ਸਿੰਘ ਢਿੱਲੋਂ)-ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ (ਪੀ.ਡਬਲਯੂ.ਡੀ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਵਾਟਰ-ਵਰਕਸ ਵਿਖੇ ਪ੍ਰਧਾਨ ਗੁਰਦੇਵ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ...
ਮਲੋਟ, 7 ਮਾਰਚ (ਪਾਟਿਲ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਕੂਵਾਲਾ ਵਿਖੇ ਸਕੂਲੀ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਹ ਜਾਣਕਾਰੀ ਪਿ੍ੰਸੀਪਲ ਰੇਨੂੰ ਬਾਲਾ ਨੇ ਦਿੰਦੇ ਹੋਏ ...
ਮਲੋਟ, 7 ਮਾਰਚ (ਪਾਟਿਲ)-ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਤੇ ਸਕੱਤਰ ਸਕੂਲ ਸਿੱਖਿਆ ਦੀ ਅਗਵਾਈ 'ਚ ਸਰਕਾਰੀ ਅੱਪਰ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਮਾਪੇ ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨਾਲ ਉਨ੍ਹਾਂ ਦੇ ਬੱਚਿਆਂ ਦੀ ਪ੍ਰੀ ...
ਸ੍ਰੀ ਮੁਕਤਸਰ ਸਾਹਿਬ, 7 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸ੍ਰੀ ਰਾਮ ਭਵਨ ਵਿਖੇ ਰਾਸ਼ਟਰੀ ਸਵੈ ਸੇਵਕ ਸੰਘ ਦੀ ਮੀਟਿੰਗ ਪ੍ਰਬੰਧਕ ਧਰੁਵ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪ੍ਰਚਾਰਕ ਪਵਨ ਵਿਸ਼ੇਸ਼ ਤੌਰ ਤੇ ਪਹੁੰਚੇ | ਇਸ ਮੌਕੇ ਸ੍ਰੀ ਰਾਮ ਜਨਮ ਭੂਮੀ ਫ਼ੰਡ ...
ਸ੍ਰੀ ਮੁਕਤਸਰ ਸਾਹਿਬ, 7 ਮਾਰਚ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦੀ ਅੰਗਰੇਜ਼ੀ ਭਾਸ਼ਾ ਵਿਚ ਮੁਹਾਰਤਾ ਨਿਖਾਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਉਦੇਕਰਨ ਵਿਖੇ 'ਇੰਗਲਿਸ਼ ਬੂਸਟਰ ਕਲੱਬ' ਦਾ ਗਠਨ ਕੀਤਾ ...
ਫ਼ਰੀਦਕੋਟ, 7 ਮਾਰਚ (ਜਸਵੰਤ ਸਿੰਘ ਪੁਰਬਾ)-ਪੀ.ਆਰ.ਟੀ.ਸੀ. ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਡਿਪੂ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਇੱਥੇ ਰਮੇਸ਼ ਕੁਮਾਰ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੈਨਸ਼ਨਾ ਸਬੰਧੀ ਦਰਪੇਸ਼ ਸਮੱਸਿਆਵਾਂ 'ਤੇ ...
ਬਰਗਾੜੀ, 7 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਮੈਂ ਪਹਿਲਾਂ ਦੇਸ਼ ਦੇ ਕਿਸਾਨ ਦਾ ਪੁੱਤਰ ਹਾਂ ਅਤੇ ਕਿਸੇ ਸਿਆਸੀ ਪਾਰਟੀ ਦਾ ਅਹੁਦੇਦਾਰ ਬਾਅਦ ਵਿਚ | ਇਸ ਲਈ ਮੈਂ ਭਾਜਪਾ ਦੇ ਸਾਰੇ ਅਹੁਦੇ ਤਿਆਗ ਕੇ ਦਿੱਲੀ ਕਿਸਾਨ ਅੰਦੋਲਨ ਦੀ ਪੁਰਜ਼ੋਰ ਹਮਾਇਤ ਕਰਦਾ ਹਾਂ | ਇਹ ...
ਕੋਟਕਪੂਰਾ, 7 ਮਾਰਚ (ਮੋਹਰ ਗਿੱਲ, ਮੇਘਰਾਜ)-ਈ.ਟੀ.ਟੀ ਅਧਿਆਪਕ ਯੂਨੀਅਨ ਦੀ ਅਹਿਮ ਮੀਟਿੰਗ ਇੱਥੇ ਸਟੇਟ ਕਮੇਟੀ ਮੈਂਬਰ ਜਸਵਿੰਦਰ ਬਰਗਾੜੀ ਦੀ ਪ੍ਰਧਾਨਗੀ ਹੇਠ ਹੋਈ | ਪ੍ਰੈਸ ਸਕੱਤਰ ਸੁਖਵਿੰਦਰ ਸਿੰਘ ਸੁੱਖੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਜ਼ਿਲ੍ਹੇ ਤੋਂ ਬਾਹਰ ਬੈਠੇ ...
ਬਾਜਾਖਾਨਾ, 7 ਮਾਰਚ (ਜੀਵਨ ਗਰਗ)-ਸੇਵਾ-ਮੁਕਤ ਇੰਸ. ਅਮਰਜੀਤ ਸਿੰਘ ਕੁਲਾਰ ਨੂੰ ਉਸ ਵਕਤ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਜਸਪਾਲ ਕੌਰ (90) ਅਚਾਨਕ ਅਕਾਲ ਚਲਾਣਾ ਕਰ ਗਏ | ਉਨ੍ਹਾਂ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 9 ਮਾਰਚ ਦਿਨ ਮੰਗਲਵਾਰ ਨੂੰ ਬਾਅਦ ...
ਕੋਟਕਪੂਰਾ, 7 ਮਾਰਚ (ਮੋਹਰ ਗਿੱਲ, ਮੇਘਰਾਜ)-ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਸੰਯੁਕਤ ਸਕੱਤਰ ਹਰੀਸ਼ ਮਿੱਤਲ ਨੇ ਕਿਹਾ ਕਿ ਪੰਜਾਬ ਦੀਆਂ ਸਮੂਹ ਮੰਡੀਆਂ ਦੇ ਆੜ੍ਹਤੀਆਂ ਦਾ ਸਾਲ-2019 ਦੇ ਕਮਿਸ਼ਨ ਅਤੇ ਲੋਡਿੰਗ ਦੀ ਬਕਾਇਆ ਰਕਮ ਸਰਕਾਰ ਵਲੋਂ ਅਜੇ ਤੱਕ ਨਹੀਂ ਦਿੱਤੀ ਜਾ ...
ਫ਼ਰੀਦਕੋਟ, 7 ਮਾਰਚ (ਸਰਬਜੀਤ ਸਿੰਘ)-ਕੁਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਫ਼ਰੀਦਕੋਟ ਦੀ ਹੰਗਾਮੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਹਰਪਾਲ ਸਿੰਘ ਮਚਾਕੀ ਦੀ ਅਗਵਾਈ ਹੇਠ ਸਥਾਨਕ ਨਛੱਤਰ ਭਵਨ ਵਿਖੇ ਹੋਈ | ਸ਼ੁਰੂਆਤ ਕਿਸਾਨ ਮੋਰਚੇ ਦੇ ਹੁਣ ਤੱਕ ਵਿੱਛੜ ਗਏ 250 ਕਿਸਾਨਾਂ ਨੂੰ ...
ਲੰਬੀ, 7 ਮਾਰਚ (ਮੇਵਾ ਸਿੰਘ)- ਬਲਾਕ ਲੰਬੀ ਦੇ ਪਿੰਡ ਸਹਿਣਾ ਦੇ ਕੁਝ ਨੌਜਵਾਨਾ ਵੱਲੋਂ ਲੋੜਵੰਦਾਂ ਦੀ ਸਹਾਇਤਾ ਲਈ ਬਣਾਏ ਸੋਸ਼ਲ ਐਨ.ਜੀ.ਓ. ਰਾਹੀਂ ਪਿੰਡ ਦੇ ਇਕ ਜ਼ਰੂਰਤਮੰਦ ਪਰਿਵਾਰ ਸ਼ਮਿੰਦਰ ਸਿੰਘ ਦੀਆਂ ਦੋ ਬੇਟੀਆਂ ਕੁਲਵਿੰਦਰ ਕੌਰ ਅਤੇ ਬੇਅੰਤ ਕੌਰ ਦੇ ਵਿਆਹ ਸਮੇਂ ...
ਗਿੱਦੜਬਾਹਾ, 7 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਦੀ ਮੁਹਿੰਮ ਤਹਿਤ ਸਥਾਨਕ ਪੁਰਾਣੀ ਅਨਾਜ ਮੰਡੀ ਵਿਖੇ ਕੈਂਪ ਲਾਇਆ ਗਿਆ ਤੇ ਇਸ ਕੈਂਪ ਵਿਚ 100 ਦੇ ਕਰੀਬ ਲਾਭਪਾਤਰੀਆਂ ਦੇ ਕਾਰਡ ਬਣਾਏ ਗਏ | ਵਾਰਡ ਨੰਬਰ 6 ਦੇ ਕੌਂਸਲਰ ਰਾਜੀਵ ਮਿੱਤਲ ...
ਮੰਡੀ ਬਰੀਵਾਲਾ, 7 ਮਾਰਚ (ਨਿਰਭੋਲ ਸਿੰਘ)-ਗੁਰਚਰਨ ਸਿੰਘ, ਗੁਰਭਿੰਦਰ ਸਿੰਘ, ਹਰਵਿੰਦਰ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੋਡਾਂਵਾਲੀ ਤੋਂ ਚੱਕ ਗਾਂਧਾ ਸਿੰਘ ਵਾਲਾ ਨੂੰ ਜਾਣ ਵਾਲੀ ਸੜਕ ਦਾ ਮਾੜਾ ਹਾਲ ਹੈ | ਸੜਕ ਜਗ੍ਹਾ-ਜਗ੍ਹਾ ਤੋਂ ਟੁੱਟੀ ਹੋਈ ਹੈ, ਜਿਸ ...
ਸ੍ਰੀ ਮੁਕਤਸਰ ਸਾਹਿਬ, 7 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਪੇਂਟਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਜੂ ਗੁਪਤਾ ...
ਮਲੋਟ, 7 ਮਾਰਚ (ਅਜਮੇਰ ਸਿੰਘ ਬਰਾੜ, ਪਾਟਿਲ)- ਆਰਮੀ ਹੈਡ-ਕੁਆਰਟਰ ਅਬੋਹਰ ਵਲੋਂ 1971 ਦੀ ਭਾਰਤ ਪਾਕਿਸਤਾਨ ਜੰਗ ਦੇ 50 ਸਾਲ ਪੂਰੇ ਹੋਣ ਤੇ ਇਕ 'ਸਵਰਨਿਮ ਵਿਜੈ ਮਸ਼ਾਲ' ਕੱਢੀ ਗਈ ਹੈ, ਜੋ ਕਿ ਅੱਜ ਵੱਖ-ਵੱਖ ਪਿੰਡਾਂ ਰਾਣੀਵਾਲਾ, ਮਿੱਡਾ ਅਤੇ ਰੱਤਾ ਖੇੜਾ ਆਦਿ ਪਿੰਡਾਂ ਦੀ ...
ਮੰਡੀ ਲੱਖੇਵਾਲੀ, 7 ਮਾਰਚ (ਮਿਲਖ ਰਾਜ)-ਪਿੰਡ ਭਾਗਸਰ ਦੇ ਗੁਰਮੀਤ ਸਿੰਘ ਬਰਾੜ ਸਾਬਕਾ ਪੰਚ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦੋਂ ਉਨ੍ਹਾਂ ਦੀ ਧਰਮਪਤਨੀ ਬਲਵਿੰਦਰ ਕੌਰ ਦਾ ਦਿਹਾਂਤ ਹੋ ਗਿਆ | ਉਹ ਪਿੰਡ ਦੇ ਸਰਪੰਚ ਪਰਮਜੀਤ ਸਿੰਘ ਬਰਾੜ ਦੇ ਨਜ਼ਦੀਕੀ ਰਿਸ਼ਤੇਦਾਰ ਸਨ ...
ਮਲੋਟ, 7 ਮਾਰਚ (ਪਾਟਿਲ)-ਸੰਯੁਕਤ ਕਿਸਾਨ ਮੋਰਚਾ ਜੋ ਆਪਣੇ ਹੱਕਾਂ ਦੀ ਰਾਖੀ ਲਈ ਦਿੱਲੀ ਵਿਖੇ ਪਿਛਲੇ ਸੌ ਦਿਨਾਂ ਤੋਂ ਮੋਰਚਾ ਲਾਈ ਬੈਠਾ ਹੈ, ਵੱਲੋਂ ਮੋਦੀ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਜੋ ਕਿਸਾਨਾਂ ਦੇ ਖ਼ਿਲਾਫ਼ ਤਿੰਨ ਕਾਲੇ ਕਾਨੂੰਨ ਬਣਾਏ ਹਨ, ਨੂੰ ਰੱਦ ...
ਲੋਕ ਗਾਇਕਾਂ, ਗੀਤਕਾਰਾਂ, ਸੰਗੀਤਕਾਰਾਂ ਤੇ ਸਰੋਤਿਆਂ ਨੇ ਸਰਦੂਲ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਮਲੋਟ, 7 ਮਾਰਚ (ਬਰਾੜ, ਪਾਟਿਲ)-ਅੰਤਰਰਾਸ਼ਟਰੀ ਲੋਕ ਗਾਇਕ ਕਲਾ ਮੰਚ (ਰਜਿ:) ਮਲੋਟ ਵਲੋਂ ਮਰਹੂਮ ਲੋਕ ਗਾਇਕ ਸਰਦੂਲ ਸਿਕੰਦਰ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ ...
ਰੁਪਾਣਾ, 7 ਮਾਰਚ (ਜਗਜੀਤ ਸਿੰਘ)-ਪਿੰਡ ਦੇ ਡੀਪੂ ਹੋਲਡਰਾਂ ਵਲੋਂ ਆਟਾ ਦਾਲ ਸਕੀਮ ਦੇ ਕਾਰਡ ਧਾਰਕਾਂ ਨੂੰ ਕਣਕ ਵੰਡੀ ਗਈ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸਾਜਨਦੀਪ ਸਿੰਘ ਖੋਸਾ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਹਾਜ਼ਰ ਲਾਭਪਾਤਰੀਆਂ ਨੂੰ ਆਪਣੇ ਸੰਬੋਧਨ ਰਾਹੀਂ ...
ਰੁਪਾਣਾ, 7 ਮਾਰਚ (ਜਗਜੀਤ ਸਿੰਘ)-ਸਥਾਨਕ ਦੀ ਰੁਪਾਣਾ ਬਹੁਮੰਤਵੀ ਸਭਾ ਵਿਖੇ ਕੇਂਦਰੀ ਸਹਿਕਾਰੀ ਬੈਂਕ ਸ੍ਰੀ ਮੁਕਤਸਰ ਸਾਹਿਬ ਵਲੋਂ ਸਭਾ ਦੇ ਮੁਲਾਜ਼ਮਾਂ ਦੇ ਦਿੱਤੇ ਸਹਿਯੋਗ ਨਾਲ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਬੋਹੜ ਸਿੰਘ ਬਰਾੜ, ਸਾਬਕਾ ...
ਸ੍ਰੀ ਮੁਕਤਸਰ ਸਾਹਿਬ, 7 ਮਾਰਚ (ਰਣਜੀਤ ਸਿੰਘ ਢਿੱਲੋਂ)-ਮਨਦੀਪ ਸਿੰਘ ਸਿੱਧੂ ਐੱਸ.ਐੱਸ.ਪੀ. ਵਿਜੀਲੈਂਸ ਪਟਿਆਲਾ ਅਤੇ ਅਗਾਂਹਵਧੂ ਕਿਸਾਨ ਸਰਬੀਰਇੰਦਰ ਸਿੰਘ ਸਿੱਧੂ ਦੇ ਪਿਤਾ ਸ: ਗੁਰਚਰਨ ਸਿੰਘ ਸਿੱਧੂ (81) ਪੁੱਤਰ ਸਵ: ਡਾ: ਕੇਹਰ ਸਿੰਘ ਸਿੱਧੂ (ਆਜ਼ਾਦੀ ਘੁਲਾਟੀਏ) ਵਾਸੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX