ਬਰਨਾਲਾ, 7 ਮਾਰਚ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਕਰਨ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਬਰਨਾਲਾ ਰੇਲਵੇ ਸਟੇਸ਼ਨ ਪਾਰਕਿੰਗ 'ਤੇ ਲਾਇਆ ਪੱਕਾ ਮੋਰਚਾ 158ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਧਰਨੇ ਨੂੰ ਬਲਵੰਤ ਸਿੰਘ ਉਪਲੀ, ਕਰਨੈਲ ਸਿੰਘ ਗਾਂਧੀ, ਜਗਸੀਰ ਸਿੰਘ ਸੀਰਾ, ਗੁਰਦੇਵ ਸਿੰਘ ਮਾਂਗੇਵਾਲ, ਉਜਾਗਰ ਸਿੰਘ ਬੀਹਲਾ, ਅਰਸ਼ਦੀਪ ਸਿੰਘ ਸਹਿਜੜਾ, ਮੇਲਾ ਸਿੰਘ ਕੱਟੂ, ਗੁਰਨਾਮ ਸਿੰਘ ਠੀਕਰੀਵਾਲਾ, ਬਾਬੂ ਸਿੰਘ ਖੁੱਡੀ ਕਲਾਂ, ਪਰਮਿੰਦਰ ਹੰਡਿਆਇਆ, ਨਛੱਤਰ ਸਿੰਘ ਸਹੌਰ, ਮਨਜੀਤ ਰਾਜ ਤੇ ਹਰਮੇਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੱਲ੍ਹ ਦਿੱਲੀ ਦੀਆਂ ਫਿਰਨੀ ਸੜਕਾਂ ਦਾ ਪੰਜ ਘੰਟਿਆਂ ਲਈ ਕੀਤਾ ਸਫਲ ਜਾਮ ਉਨ੍ਹਾਂ ਲੋਕਾਂ ਦੇ ਮੂੰਹ 'ਤੇ ਕਰਾਰੀ ਚਪੇੜ ਹੈ ਜੋ ਮੋਦੀ ਹਕੂਮਤ ਦੇ ਪੈਰ 'ਚ ਪੈਰ ਧਰਦਿਆਂ ਇਹ ਝੂਠਾ ਪ੍ਰਚਾਰ ਕਰ ਰਹੇ ਸਨ ਕਿ ਅੰਦੋਲਨ ਕਮਜ਼ੋਰ ਪੈ ਗਿਆ ਹੈ | ਉਨ੍ਹਾਂ ਕਿਹਾ ਕਿ 8 ਮਾਰਚ ਦਾ ਅੰਤਰਰਾਸ਼ਟਰੀ ਔਰਤ ਦਿਵਸ ਮਨਾਉਣ ਲਈ ਦਿੱਲੀ ਬਰਨਾਲਾ ਜ਼ਿਲੇ੍ਹ ਵਿਚੋਂ ਦਰਜਨਾਂ ਬੱਸਾਂ ਰਾਹੀਂ ਸੈਂਕੜੇ ਕਿਸਾਨ ਔਰਤਾਂ ਦਾ ਕਾਫ਼ਲਾ ਰਵਾਨਾ ਹੋਇਆ | ਉਨ੍ਹਾਂ ਕਿਹਾ ਕਿ ਕਿਹਾ ਕਿ 8 ਮਾਰਚ ਸੋਮਵਾਰ ਨੂੰ ਇੰਗਲੈਂਡ ਦੀ ਸੰਸਦ ਵਿਚ ਸਾਡੇ ਖੇਤੀ ਕਾਨੂੰਨਾਂ 'ਤੇ ਕਿਸਾਨ ਅੰਦੋਲਨ ਬਾਰੇ ਬਹਿਸ ਹੋਵੇਗੀ | ਇਸ ਮੌਕੇ ਡਾਕਟਰ ਉਜਾਗਰ ਸਿੰਘ, ਐਡਵੋਕੇਟ ਬਲਵਿੰਦਰ ਭੁੱਲਰ, ਮਾਸਟਰ ਨਿਰੰਜਨ ਸਿੰਘ, ਗੁਰਦਰਸ਼ਨ ਸਿੰਘ ਫਰਵਾਹੀ, ਗੋਰਾ ਸਿੰਘ ਢਿਲਵਾਂ, ਪ੍ਰੇਮਪਾਲ ਕੌਰ ਤੇ ਅਮਰਜੀਤ ਕੌਰ ਹਾਜ਼ਰ ਸਨ | ਇਸੇ ਤਰ੍ਹਾਂ ਹੀ ਬਾਜਾਖਾਨਾ ਰੋਡ 'ਤੇ ਕਿਸਾਨ ਜਥੇਬੰਦੀਆਂ ਵਲੋਂ ਰਿਲਾਇੰਸ ਸਮਾਰਟ ਸੁਪਰ ਸਟੋਰ ਅੱਗੇ ਧਰਨਾ ਜਾਰੀ ਹੈ | ਇਸ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਬਰਨਾਲਾ ਵਿਖੇ ਭਾਜਪਾ ਦੀ ਸੂਬਾ ਆਗੂ ਅਰਚਨਾ ਦੱਤ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਅਤੇ ਰਾਏਕੋਟ ਰੋਡ 'ਤੇ ਰਿਲਾਇੰਸ ਪੈਟਰੋਲ ਪੰਪ ਅੱਗੇ ਲਗਾਤਾਰ ਧਰਨੇ ਜਾਰੀ ਹਨ | ਇਸ ਮੌਕੇ ਦਰਸ਼ਨ ਸਿੰਘ ਚੀਮਾ, ਬਲਵਿੰਦਰ ਸਿੰਘ ਕਾਲਾਬੂਲਾ, ਸੁਖਦੇਵ ਸਿੰਘ ਭੋਤਨਾ, ਗੁਰਨਾਮ ਸਿੰਘ ਭੋਤਨਾ, ਮੇਵਾ ਸਿੰਘ, ਭੋਲਾ ਸਿੰਘ, ਕੁਲਜੀਤ ਸਿੰਘ ਵਜੀਦਕੇ, ਚਮਕੌਰ ਸਿੰਘ ਨੰਗਲ, ਸਵਰਨ ਸਿੰਘ, ਨਿਸ਼ਾਨ ਸਿੰਘ, ਮੇਜਰ ਸਿੰਘ, ਰਾਮ ਸਿੰਘ ਆਦਿ ਨੇ ਕਿਹਾ ਦਿੱਲੀ ਵਿਖੇ 8 ਮਾਰਚ ਨੂੰ ਕੌਮਾਂਤਰੀ ਔਰਤ ਦਿਵਸ ਮੌਕੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਤੇ ਕਿਸਾਨ ਔਰਤਾਂ ਵੱਡੀ ਗਿਣਤੀ ਵਿਚ ਰਵਾਨਾ ਹੋ ਚੁੱਕੇ ਹਨ |
ਹੰਡਿਆਇਆ, 7 ਮਾਰਚ (ਗੁਰਜੀਤ ਸਿੰਘ ਖੁੱਡੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਖ਼ੁਰਦ ਦੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਸ਼ਰਾਰਤੀ ਨੌਜਵਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ 'ਤੇ ਤਪਾ ਥਾਣਾ ਵਿਖੇ ਮਾਮਲਾ ਦਰਜ ਕੀਤਾ ਗਿਆ | ...
ਤਪਾ ਮੰਡੀ, 7 ਮਾਰਚ (ਪ੍ਰਵੀਨ ਗਰਗ)-ਆਮ ਆਦਮੀ ਪਾਰਟੀ ਨੇ ਹਲਕਾ ਭਦੌੜ ਦੇ ਸੀਨੀਅਰ ਆਗੂ ਲਾਭ ਸਿੰਘ ਉੱਗੋਕੇ ਦੀ ਅਗਵਾਈ 'ਚ ਤਪਾ-ਢਿਲਵਾਂ ਅਤੇ ਤਪਾ-ਪੱਖੋ ਕਲਾਂ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਦੁਕਾਨਦਾਰਾਂ, ਵਹੀਕਲ ਚਾਲਕਾਂ ਅਤੇ ਆਮ ਜਨਤਾ ਤੋਂ ਭੀਖ ਮੰਗ ਕੇ ਸਿਵਲ ...
ਸ਼ਹਿਣਾ, 7 ਮਾਰਚ (ਸੁਰੇਸ਼ ਗੋਗੀ)-ਸ਼ਿਵਰਾਤਰੀ ਦੇ ਤਿਉਹਾਰ ਦੇ ਸਬੰਧ ਵਿਚ ਕਸਬਾ ਸ਼ਹਿਣਾ ਤੋਂ ਸ੍ਰੀ ਸ਼ਿਵ ਸੇਵਾ ਕਾਂਵੜ ਸੰਘ ਦੇ ਪ੍ਰਧਾਨ ਗਗਨਦੀਪ ਸਿੰਗਲਾ ਦੀ ਅਗਵਾਈ ਵਿਚ 150 ਕਾਂਵੜੀਆਂ ਦਾ ਜਥਾ ਗੰਗਾ ਜਲ ਲੈਣ ਲਈ ਹਰਿਦੁਆਰ ਨੂੰ ਰਵਾਨਾ ਹੋਇਆ | ਉਨ੍ਹਾਂ ਦੱਸਿਆ ਕਿ 11 ...
ਬਰਨਾਲਾ, 7 ਮਾਰਚ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਪੁਲਿਸ ਨੇ 20 ਪੇਟੀਆਂ ਨਜਾਇਜ਼ ਸ਼ਰਾਬ ਅਤੇ ਕਾਰ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਜਦਕਿ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਥਾਣੇਦਾਰ ਰਣਧੀਰ ਸਿੰਘ ਨੇ ...
ਬਰਨਾਲਾ, 7 ਮਾਰਚ (ਰਾਜ ਪਨੇਸਰ)-ਸ਼ਹਿਰ ਦੀ 22 ਸਾਲ ਲੜਕੀ ਨਾਲ ਹੋਏ ਸਮੂਹਿਕ ਜਬਰ ਜਨਾਹ ਦੇ ਮਾਮਲੇ ਵਿਚ ਮੁਲਜ਼ਮਾਂ ਨੂੰ ਗਿ੍ਫ਼ਤਾਰ ਨਾ ਕਰਨ ਦੀ ਸੂਰਤ ਵਿਚ ਸੰਘਰਸ਼ ਕਮੇਟੀ ਅਤੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਵਜੋਂ ਪੁਲਿਸ ਖ਼ਿਲਾਫ਼ ਸ਼ਹੀਦ ਭਗਤ ਸਿੰਘ ਚੌਂਕ ਵਿਖੇ ...
ਟੱਲੇਵਾਲ, 7 ਮਾਰਚ (ਸੋਨੀ ਚੀਮਾ)-ਕੈਪਟਨ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਬਿਨਾਂ ਕਿਸੇ ਵਿਤਕਰੇਬਾਜ਼ੀ ਦੇ ਨੇਪਰੇ ਚਾੜ੍ਹਨ ਲਈ ਪੰਚਾਇਤਾਂ ਨੂੰ ਸਹੀ ਸਮੇਂ 'ਤੇ ਗਰਾਂਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਹ ਸ਼ਬਦ ਬੀਬੀ ਹਰਚੰਦ ਕੌਰ ਘਨੌਰੀ ਨੇ ...
ਭਦੌੜ, 7 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਬੀਤੀ ਰਾਤ ਭਦੌੜ ਦੇ ਅਲਕੜਾ ਰੋਡ ਪੱਤੀ ਮੋਹਰ ਸਿੰਘ ਦੇ ਪੰਜ ਕਿਸਾਨਾਂ ਦੇ ਖੇਤਾਂ ਵਿਚੋਂ 5 ਟਰਾਂਸਫਾਰਮਰਾਂ ਵਿਚੋਂ ਤਾਂਬਾ ਅਤੇ ਤੇਲ ਚੋਰੀ ਹੋਣ ਕਾਰਨ ਕਿਸਾਨਾਂ ਵਿਚ ਚਿੰਤਾ ਪਾਈ ਜਾ ਰਹੀ ਹੈ | ਕਿਸਾਨ ਜਗਤਾਰ ਸਿੰਘ ...
ਬਰਨਾਲਾ, 7 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਅੱਜ ਕੋਰੋਨਾ ਵਾਇਰਸ ਦੇ ਦੋ ਨਵੇਂ ਕੇਸ ਆਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਅਤੇ ਬਲਾਕ ਧਨੌਲਾ ਵਿਚੋਂ 1-1 ਕੇਸ ਕੋਰੋਨਾ ਪਾਜ਼ੀਟਿਵ ਆਏ ਹਨ | ਅੱਜ ਤੱਕ ਜ਼ਿਲ੍ਹੇ ...
ਮਹਿਲ ਕਲਾਂ, 7 ਮਾਰਚ (ਤਰਸੇਮ ਸਿੰਘ ਗਹਿਲ)-ਪੰਜਾਬ ਰਾਜ ਸਹਿਕਾਰੀ ਕਰਮਚਾਰੀ ਯੂਨੀਅਨ ਬਲਾਕ ਮਹਿਲ ਕਲਾਂ ਦੀ ਚੋਣ ਸਰਬ ਸੰਮਤੀ ਨਾਲ ਜਥੇਬੰਦੀ ਦੇ ਸਾਬਕਾ ਬਲਾਕ ਪ੍ਰਧਾਨ ਅੰਮਿ੍ਤਪਾਲ ਸਿੰਘ ਸਕੱਤਰ ਖੇਤੀਬਾੜੀ ਸਭਾ ਨਿਹਾਲੂਵਾਲ ਦੀ ਅਗਵਾਈ ਹੇਠ ਹੋਈ | ਜਥੇਬੰਦੀਆਂ ਦੇ ...
ਬਰਨਾਲਾ, 7 ਮਾਰਚ (ਧਰਮਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਵਿਖੇ ਵੱਖ-ਵੱਖ ਬਾਰਡਰਾਂ 'ਤੇ ਦਿੱਤੇ ਜਾ ਰਹੇ ਧਰਨਿਆਂ ਵਿਚ ਹਾਜ਼ਰੀ ਯਕੀਨੀ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ...
ਧਨੌਲਾ, 7 ਮਾਰਚ (ਜਤਿੰਦਰ ਸਿੰਘ ਧਨੌਲਾ)-ਕਿਸਾਨ ਸੰਘਰਸ਼ ਦੌਰਾਨ ਡੀ.ਡੀ.ਏ. ਬੁਰਾੜੀ ਗਰਾਊਾਡ ਦਿੱਲੀ ਤੋਂ ਹਿਰਾਸਤ ਵਿਚ ਲਏ ਪਿੰਡ ਕੱਟੂ ਅਤੇ ਧਨੌਲਾ ਦੇ ਦੋ ਨੌਜਵਾਨਾਂ ਕੁਲਵਿੰਦਰ ਸਿੰਘ ਖਾਲਿਸਤਾਨੀ ਅਤੇ ਜਸਪ੍ਰੀਤ ਸਿੰਘ ਜੱਸੀ ਦੇ ਰਿਹਾਅ ਹੋ ਕੇ ਵਾਪਸ ਪਰਤਣ 'ਤੇ ...
ਟੱਲੇਵਾਲ, 7 ਮਾਰਚ (ਸੋਨੀ ਚੀਮਾ)-ਪਿੰਡ ਚੀਮਾ ਦੇ ਸਮੁੱਚੇ ਮੁਸਲਿਮ ਭਾਈਚਾਰੇ ਵਲੋਂ ਜਿੱਥੇ ਕਿਸਾਨੀ ਸੰਘਰਸ਼ ਦੌਰਾਨ ਧਰਨਿਆਂ ਵਿਚ ਪਹੁੰਚ ਕੇ ਯੋਗਦਾਨ ਪਾਇਆ ਜਾ ਰਿਹਾ ਹੈ ਉੱਥੇ ਪਿੰਡ ਦੇ ਸਮੁੱਚੇ ਭਾਈਚਾਰੇ ਨੇ ਕਿਸਾਨੀ ਸੰਘਰਸ਼ ਵਿਚ ਆਰਥਿਕ ਯੋਗਦਾਨ ਪਾਉਂਦਿਆਂ 11 ...
ਬਰਨਾਲਾ, 7 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਅਨੁਸੂਚਿਤ ਜਾਤੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਮੋਹਨ ਲਾਲ ਸੂਦ ਨੇ ਦੱਸਿਆ ਕਿ ਕਾਰਪੋਰੇਸ਼ਨ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ...
ਮਹਿਲ ਕਲਾਂ, 7 ਮਾਰਚ (ਤਰਸੇਮ ਸਿੰਘ ਗਹਿਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਾਈਕਮਾਂਡ ਦੇ ਸੱਦੇ ਅਨੁਸਾਰ 8 ਮਾਰਚ ਨੂੰ ਜ਼ਿਲ੍ਹਾ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਦੇ ਅੱਗੇ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਦੀਆਂ ਤਿਆਰੀਆਂ ਵਜੋਂ ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ...
ਮਹਿਲ ਕਲਾਂ, 7 ਮਾਰਚ (ਤਰਸੇਮ ਸਿੰਘ ਗਹਿਲ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਸੂਬਾ ਕਮੇਟੀ ਵਲੋਂ ਟਿੱਕਰੀ ਬਾਰਡਰ ਦਿੱਲੀ ਵਿਖੇ 8 ਮਾਰਚ ਨੰੂ ਮਨਾਏ ਜਾ ਰਹੇ ਕੌਮਾਂਤਰੀ ਔਰਤ ਦਿਵਸ ਵਿਚ ਖੇਤਰ ਵਿਚੋਂ ਔਰਤਾਂ ਦੀ ਵਧੇਰੇ ਸ਼ਮੂਲੀਅਤ ਕਰਵਾਉਣ ਲਈ ਭਾਕਿਯੂ ਉਗਰਾਹਾਂ ...
ਬਰਨਾਲਾ, 7 ਮਾਰਚ (ਅਸ਼ੋਕ ਭਾਰਤੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵਲੋਂ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਨਵੇਂ ਕਿਰਤ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ 12 ਮਾਰਚ ਨੂੰ ਪਟਿਆਲਾ ਵਿਖੇ ਕੀਤੀ ਜਾ ...
ਵਿਸ਼ਾਲ ਕਾਂਵੜ ਸ਼ਿਵਰ ਦਾ ਆਗਾਜ਼ ਗਊਸ਼ਾਲਾ ਧਨੌਲਾ ਵਿਖੇ ਕੀਤਾ ਧਨੌਲਾ, 7 ਮਾਰਚ (ਜਤਿੰਦਰ ਸਿੰਘ ਧਨੌਲਾ)-ਸ਼ਿਵਰਾਤਰੀ ਨੂੰ ਮੱਦੇਨਜ਼ਰ ਰਖਦਿਆਂ ਮੰਡੀ ਦੀਆਂ ਧਾਰਮਿਕ ਸੰਸਥਾਵਾਂ ਅੰਦਰ ਭਾਰੀ ਸ਼ਰਧਾ ਅਤੇ ਉਤਸ਼ਾਹ ਪਾਇਆ ਜਾ ਰਿਹਾ ਹੈ | ਗਊਸ਼ਾਲਾ ਧਨੌਲਾ ਵਿਖੇ ...
ਸ਼ਹਿਣਾ, 7 ਮਾਰਚ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਕਿਸਾਨੀ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ-ਮਜ਼ਦੂਰਾਂ ਦੀ ਯਾਦ ਵਿਚ ਸਨਅਤੀ ਕਸਬਾ ਪੱਖੋਂ ਕੈਂਚੀਆਂ ਵਿਖੇ ਸਮੂਹ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ...
ਬਰਨਾਲਾ, 7 ਮਾਰਚ (ਅਸ਼ੋਕ ਭਾਰਤੀ)-ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਪ੍ਰਧਾਨ ਮਹਿਮਾ ਸਿੰਘ ਧਨੌਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮਹਿਮਾ ਸਿੰਘ ਧਨੌਲਾ, ਜਨਰਲ ਸਕੱਤਰ ਖੁਸ਼ਮਿੰਦਰ ਪਾਲ ਹੰਡਿਆਇਆ, ਦਰਸ਼ਨ ਜੈਤੋ, ਸੁਖਜੀਤ ਜਿਉਂਦ, ਬਲਦੇਵ ...
ਟੱਲੇਵਾਲ, 7 ਮਾਰਚ (ਸੋਨੀ ਚੀਮਾ)-ਪਿੰਡ ਚੀਮਾ ਦੇ ਸ੍ਰੀ ਚੀਮੇਸ਼ਵਰ ਧਾਮ ਵਿਖੇ ਸ਼ਿਵਰਾਤਰੀ ਦੇ ਸਬੰਧ ਵਿਚ ਮੰਦਰ ਕਮੇਟੀ ਦੇ ਪ੍ਰਬੰਧਕਾਂ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਔਰਤਾਂ ਵਲੋਂ ਪਿੰਡ ਵਿਚ ਕਲਸ ਯਾਤਰਾ ਕੱਢੀ ਗਈ | ਜਿਸ ਨੂੰ ਬੀਬੀ ਹਰਚੰਦ ਕੌਰ ਘਨੌਰੀ ਸਾਬਕਾ ...
ਟੱਲੇਵਾਲ, 7 ਮਾਰਚ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਵਲੋਂ ਦਿੱਲੀ ਮੋਰਚੇ ਦੇ ਸੱਦੇ ਤਹਿਤ 8 ਮਾਰਚ ਨੂੰ ਔਰਤ ਦਿਵਸ ਦਿੱਲੀ ਦੇ ਟਿੱਕਰੀ ਬਾਰਡਰ ਵਿਖੇ ਮਨਾਉਣ ਦੀਆਂ ਤਿਆਰੀਆਂ ਵਜੋਂ ਪਿੰਡ ਬਖਤਗੜ੍ਹ, ਕੈਰੇ, ਮੱਲੀਆਂ, ਚੂੰਘਾ, ...
ਭਦੌੜ, 7 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਮੋਦੀ ਹਕੂਮਤ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਦੀ ਵਾਪਸੀ, ਕਿਰਤ ਕਾਨੂੰਨਾਂ ਵਿਚ ਕੀਤੀਆਂ ਸੋਧਾਂ ਰੱਦ ਕਰਵਾਉਣ, ਦਲਿਤਾਂ 'ਤੇ ਵਧ ਰਹੇ ਅੱਤਿਆਚਾਰ ਬੰਦ ਕਰਨ, ਮਾਈਕਰੋ ਫਾਈਨਾਂਸ ਕੰਪਨੀਆਂ ਸਮੇਤ ਖੇਤ ਮਜ਼ਦੂਰਾਂ ਸਿਰ ...
ਬਰਨਾਲਾ, 7 ਮਾਰਚ (ਗੁਰਪ੍ਰੀਤ ਸਿੰਘ ਲਾਡੀ)-26 ਜਨਵਰੀ ਵਾਲੇ ਦਿਨ ਦਿੱਲੀ ਵਿਖੇ ਟਰੈਕਟਰ ਮਾਰਚ ਦੌਰਾਨ ਦਿੱਲੀ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਮੋਗਾ ਦੇ ਪਿੰਡ ਤਤਾਰੀਏ ਵਾਲਾ ਦੇ 11 ਨੌਜਵਾਨ ਜਿਨ੍ਹਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ...
ਤਪਾ ਮੰਡੀ, 7 ਮਾਰਚ (ਪ੍ਰਵੀਨ ਗਰਗ)-ਸੰਯੁਕਤ ਕਿਸਾਨ ਮੋਰਚਾ ਦਿੱਲੀ ਵਲੋਂ 8 ਮਾਰਚ ਨੂੰ ਮਹਿਲਾ ਕੌਮਾਂਤਰੀ ਦਿਵਸ ਮਨਾਉਣ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਔਰਤਾਂ ...
ਧਨੌਲਾ, 7 ਮਾਰਚ (ਚੰਗਾਲ)-ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂਆਂ ਕਾਮਰੇਡ ਹਰਚਰਨ ਸਿੰਘ ਰੂੜੇਕੇ ਅਤੇ ਕਾਮਰੇਡ ਸ਼ਿੰਗਾਰਾ ਸਿੰਘ ਚੁਹਾਣਕੇ ਨੇ ਪਿੰਡ ਅਸਪਾਲ ਕਲਾਂ, ਧਨੌਲਾ ਤੇ ਹਰੀਗੜ੍ਹ ਵਿਖੇ ਨੁੱਕੜ ਮੀਟਿੰਗਾਂ ਦੌਰਾਨ ਮਜ਼ਦੂਰ ਗ਼ਰੀਬ ਔਰਤਾਂ ਦੇ ਇਕੱਠਾਂ ਨੂੰ ...
ਮਹਿਲ ਕਲਾਂ, 7 ਮਾਰਚ (ਤਰਸੇਮ ਸਿੰਘ ਗਹਿਲ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਹਮੀਦੀ ਵਿਖੇ ਲਗਪਗ 1 ਕਰੋੜ ਰੁਪਏ ਦੀ ਲਾਗਤ ਨਾਲ ਛੱਪੜ 'ਤੇ ਥਾਪਰ ਮਾਡਲ ਬਣਾਇਆ ਜਾਵੇਗਾ | ਗ੍ਰਾਮ ਪੰਚਾਇਤ ਵਲੋਂ ਬਣਵਾਇਆ ਜਾ ਰਿਹਾ ਇਹ ਪ੍ਰਾਜੈਕਟ ਨਗਰ ਲਈ ਅਹਿਮ ਵਿਕਾਸ ਹੋਵੇਗਾ | ਇਹ ...
ਤਪਾ ਮੰਡੀ, 7 ਮਾਰਚ (ਪ੍ਰਵੀਨ ਗਰਗ)-ਪੰਜਾਬ ਪ੍ਰਦੇਸ਼ ਅਗਰਵਾਲ ਸੰਮੇਲਨ ਇਕਾਈ ਤਪਾ ਦੀ ਮੀਟਿੰਗ ਪ੍ਰਧਾਨ ਭੂਸ਼ਨ ਘੜੈਲਾ ਦੀ ਅਗਵਾਈ ਹੇਠ ਸ੍ਰੀ ਗੀਤਾ ਭਵਨ ਵਿਖੇ ਹੋਈ | ਪ੍ਰਧਾਨ ਭੂਸ਼ਨ ਘੜੈਲਾ ਨੇ ਸਮੂਹ ਮੈਂਬਰਾਂ ਦੀ ਸਹਿਮਤੀ ਨਾਲ ਕਮੇਟੀ ਦਾ ਵਿਸਥਾਰ ਕੀਤਾ | ਇਸ ਨਵੀਂ ...
ਭਦੌੜ, 7 ਮਾਰਚ (ਵਿਨੋਦ ਕਲਸੀ, ਰਜਿੰਦਰ ਬੱਤਾ)-8 ਮਾਰਚ ਨੂੰ ਸਬ-ਡਵੀਜ਼ਨ ਪੱਧਰ 'ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੈਪਟਨ ਸਰਕਾਰ ਦੇ ਵਿਰੋਧ ਵਿਚ ਧਰਨੇ ਦਿੱਤੇ ਜਾ ਰਹੇ ਹਨ | ਕਸਬਾ ਭਦੌੜ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ...
ਮਹਿਲ ਕਲਾਂ, 7 ਮਾਰਚ (ਤਰਸੇਮ ਸਿੰਘ ਗਹਿਲ)-ਚਾਰ ਮਜ਼ਦੂਰ ਜਥੇਬੰਦੀਆਂ ਵਲੋਂ ਬਰਨਾਲਾ ਵਿਖੇ 8 ਮਾਰਚ ਨੂੰ ਮਨਾਏ ਜਾ ਰਹੇ ਕੌਮਾਂਤਰੀ ਔਰਤ ਦਿਵਸ ਮੌਕੇ ਔਰਤਾਂ ਦਾ ਭਰਵਾਂ ਇਕੱਠ ਕਰ ਕੇ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਜਾਣੂ ਕਰਵਾਉਣ ਲਈ ਰੱਖੇ ਪ੍ਰੋਗਰਾਮ ਦੇ ...
ਭਦੌੜ, 7 ਮਾਰਚ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਵਿਖੇ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਦੀ ਓਲਡ ਸਟੂਡੈਂਟ ਐਸੋਸੀਏਸ਼ਨ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਕਾਲਜ ਦੇ ਪੁਰਾਣੇ ਵਿਦਿਆਰਥੀ ਕੁਲਵਿੰਦਰ ਸਿੰਘ, ਰਣਦੀਪ ਸਿੰਘ, ਕੁਲਦੀਪ ...
ਤਪਾ ਮੰਡੀ, 7 ਮਾਰਚ (ਪ੍ਰਵੀਨ ਗਰਗ)-ਸੰਤ ਬਾਬਾ ਬਲਵੰਤ ਮੁਨੀ ਜੀ ਅਤੇ ਸੰਤ ਦਰਸ਼ਨ ਮੁਨੀ ਜੀ ਦੇ ਅਸ਼ੀਰਵਾਦ ਸਦਕਾ ਨਗਰ ਦੇ ਸਹਿਯੋਗ ਨਾਲ 70ਵਾਂ ਸ੍ਰੀ ਮਦ ਭਾਗਵਤ ਸਪਤਾਹ ਗਿਆਨ ਯੱਗ ਸ਼ਹਿਰ ਦੇ ਇਤਿਹਾਸਿਕ ਅਸਥਾਨ ਬਾਬਾ ਮੱਠ ਵਿਖੇ ਸ਼ਰਧਾ ਅਤੇ ਧੂਮਧਾਮ ਨਾਲ ਕਰਵਾਇਆ ਗਿਆ | ...
ਬਰਨਾਲਾ, 7 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਟਰਾਈਡੈਂਟ ਗਰੁੱਪ ਬਰਨਾਲਾ ਵਿਖੇ 8 ਮਾਰਚ ਨੂੰ ਮਨਾਏ ਜਾਣ ਵਾਲੇ ਰਾਸ਼ਟਰੀ ਸੁਰੱਖਿਆ ਦਿਵਸ ਸਬੰਧੀ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ ਕੀਤੀ ਗਈ | ਜਿਸ ਵਿਚ ਮੁੱਖ ਮਹਿਮਾਨ ਸ੍ਰੀ ਸਾਹਿਲ ਗੋਇਲ ਡਿਪਟੀ ਡਾਇਰੈਕਟਰ ਆਫ਼ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX