ਕਪੂਰਥਲਾ, 7 ਮਾਰਚ (ਅਮਰਜੀਤ ਕੋਮਲ)-ਸ੍ਰੀ ਗੁਰੂ ਅਮਰਦਾਸ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸਾਹਿਬ ਸਾਧ ਸੰਗਤ ਮੁਹੱਲਾ ਕਿਲੇ੍ਹ ਵਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਆਰੰਭ ਹੋਇਆ ਨਗਰ ਕੀਰਤਨ ਪ੍ਰਵੇਜ਼ ਨਗਰ, ਅਡਣਾਂਵਾਲੀ, ਖੀਰਾਂਵਾਲੀ, ਉੱਚਾ, ਫੱਤੂਢੀਂਗਾ, ਮੁੰਡੀ ਮੋੜ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬਾਉਲੀ ਗੋਇੰਦਵਾਲ ਸਾਹਿਬ ਵਿਖੇ ਪੁੱਜਾ | ਨਗਰ ਕੀਰਤਨ ਦੇ ਸਾਰੇ ਰਸਤੇ ਦੌਰਾਨ ਸੰਗਤਾਂ ਨੇ ਫੁੱਲਾਂ ਦੀ ਵਰਖਾ ਕੀਤੀ ਤੇ ਵੱਖ-ਵੱਖ ਥਾਵਾਂ 'ਤੇ ਸਜਾਵਟੀ ਗੇਟ ਤੇ ਲੰਗਰ ਲਗਾਏ ਗਏ | ਗੁਰਦੁਆਰਾ ਸ੍ਰੀ ਲੰਗਰ ਸਾਹਿਬ ਪਿੰਡ ਉੱਚਾ ਵਿਖੇ ਪੁੱਜਣ 'ਤੇ ਸੰਤ ਬਾਬਾ ਲੀਡਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਤੇ ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਦੀ ਅਗਵਾਈ ਵਿਚ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤਾ ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦਿੱਤੇ | ਨਗਰ ਕੀਰਤਨ ਦੌਰਾਨ ਭਾਈ ਦਵਿੰਦਰ ਸਿੰਘ ਖ਼ਾਲਸਾ ਗੱਤਕਾ ਅਖਾੜਾ ਨਾਲ ਸਬੰਧਿਤ ਨੌਜਵਾਨਾਂ ਨੇ ਗਤਕੇ ਦੇ ਜੌਹਰ ਦਿਖਾਏ, ਜਦਕਿ ਮਾਤਾ ਗੁਜਰ ਕੌਰ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਸ਼ਬਦ ਚੌਂਕੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਨਗਰ ਕੀਰਤਨ ਦੇ ਪ੍ਰਬੰਧਕਾਂ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਲੰਗਰ ਕਮੇਟੀਆਂ, ਧਾਰਮਿਕ ਜਥੇਬੰਦੀਆਂ ਤੇ ਹੋਰ ਸਹਿਯੋਗੀ ਸ਼ਖ਼ਸੀਅਤਾਂ ਨੂੰ ਯਾਦਗਾਰੀ ਚਿੰਨ੍ਹ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਨਗਰ ਕੀਰਤਨ ਦੇ ਸ੍ਰੀ ਗੋਇੰਦਵਾਲ ਸਾਹਿਬ ਪੁੱਜਣ 'ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ, ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਹੈੱਡ ਗ੍ਰੰਥੀ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ | ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ, ਕੌਂਸਲਰ ਹਰੀਸ਼ ਕੁਮਾਰ, ਜੋਗਿੰਦਰ ਸਿੰਘ ਫ਼ੌਜੀ, ਅਜੀਤ ਸਿੰਘ, ਜਸਪਾਲ ਸਿੰਘ ਖੁਰਾਣਾ, ਸੁਖਵਿੰਦਰ ਮੋਹਣ ਸਿੰਘ ਭਾਟੀਆ, ਲਖਬੀਰ ਸਿੰਘ ਸਾਹੀ, ਬਲਕਾਰ ਚੰਦ, ਅਵਤਾਰ ਸਿੰਘ, ਸੁਖਵਿੰਦਰ ਸਿੰਘ ਬਟਾਲਵੀ ਹੈੱਡਗ੍ਰੰਥੀ, ਧਨਪ੍ਰੀਤ ਸਿੰਘ ਭਾਟੀਆ, ਤਰਵਿੰਦਰ ਮੋਹਣ ਸਿੰਘ ਭਾਟੀਆ, ਸਤਨਾਮ ਸਿੰਘ, ਨਰਿੰਦਰ ਸਿੰਘ, ਭਾਈ ਦਵਿੰਦਰ ਸਿੰਘ ਖ਼ਾਲਸਾ, ਜਸਬੀਰ ਸਿੰਘ, ਸਤਨਾਮ ਸਿੰਘ, ਗੁਰਨਾਮ ਸਿੰਘ, ਸੁਰਜੀਤ ਸਿੰਘ ਵਿੱਕੀ, ਕਿਰਪਾਲ ਸਿੰਘ, ਅੰਮਿ੍ਤਪਾਲ ਸਿੰਘ, ਜਗਦੀਪ ਸਿੰਘ, ਗਿਆਨੀ ਕਰਨੈਲ ਸਿੰਘ, ਗੁਰਮੇਜ ਸਿੰਘ, ਗੁਰਜੀਤ ਸਿੰਘ, ਜਸਪ੍ਰੀਤ ਸਿੰਘ, ਉਂਕਾਰ ਅਰੋੜਾ, ਨਵਜੀਤ ਸਿੰਘ ਰਾਜੂ, ਗੁਰਮੇਲ ਸਿੰਘ, ਅਜੀਤ ਸਿੰਘ ਤੋਂ ਇਲਾਵਾ ਸ਼ਹਿਰ ਦੀਆਂ ਹੋਰ ਸੰਗਤਾਂ ਹਾਜ਼ਰ ਸਨ |
ਫਗਵਾੜਾ, 7 ਮਾਰਚ (ਅਸ਼ੋਕ ਕੁਮਾਰ ਵਾਲੀਆ)-ਸ਼ਹਿਰ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਅੱਜ ਇੱਥੇ ਗੱਲਬਾਤ ਦੌਰਾਨ ਕਿਹਾ ਕਿ ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਨੂੰ ਲੈ ਕੇ ਕਾਰਪੋਰੇਸ਼ਨ ਫਗਵਾੜਾ ਦਾ ਰਵੱਈਆ ਹਿੰਦੂ ਸਮਾਜ ਨਾਲ ਵਿਤਕਰੇ ਵਾਲਾ ਹੈ | ਨਿਗਮ ਪ੍ਰਸ਼ਾਸਨ ...
ਫਗਵਾੜਾ, 7 ਮਾਰਚ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਵਲੋਂ 8 ਮਾਰਚ ਨੂੰ ਸਵੇਰੇ 11 ਵਜੇ ਤੋਂ 1 ਵਜੇ ਤੱਕ ਧਰਨਾ ਦਿੱਤਾ ਜਾਵੇਗਾ | ਇਸ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਫਗਵਾੜਾ ਦੇ ਹਲਕਾ ਇੰਚਾਰਜ ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਸ਼ੋ੍ਰਮਣੀ ...
ਕਪੂਰਥਲਾ, 7 ਮਾਰਚ (ਦੀਪਕ ਬਜਾਜ)-ਮਾਡਰਨ ਜੇਲ੍ਹ ਦੇ ਕੈਦੀ ਪਾਸੋਂ ਮੋਬਾਈਲ ਤੇ ਬੈਟਰੀ ਬਰਾਮਦ ਹੋਣ ਦੇ ਮਾਮਲੇ ਤਹਿਤ ਥਾਣਾ ਕੋਤਵਾਲੀ ਪੁਲਿਸ ਨੇ ਜੇਲ੍ਹ ਸੁਪਰਡੈਂਟ ਦੀ ਸ਼ਿਕਾਇਤ 'ਤੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ...
ਸੁਲਤਾਨਪੁਰ ਲੋਧੀ, 7 ਮਾਰਚ (ਨਰੇਸ਼ ਹੈਪੀ, ਥਿੰਦ)-ਵੋਮੈਨ ਚਾਈਲਡ ਵਿਭਾਗ ਤੇ ਸੀ. ਡੀ. ਪੀ. ਓ. ਸੁਲਤਾਨਪੁਰ ਲੋਧੀ ਵਲੋਂ ਇਕ ਬਾਲ ਵਿਆਹ ਉਸ ਸਮੇਂ ਰੁਕਵਾ ਦਿੱਤਾ ਗਿਆ ਜਦੋਂ ਉਨ੍ਹਾਂ ਨੂੰ ਇਸ ਸਬੰਧੀ ਕਿਸੇ ਨੇ ਫ਼ੋਨ 'ਤੇ ਸੂਚਨਾ ਦਿੱਤੀ | ਇਹ ਜਾਣਕਾਰੀ ਦਿੰਦੇ ਹੋਏ ਸੀ. ਡੀ. ...
ਕਪੂਰਥਲਾ, 7 ਮਾਰਚ (ਵਿ. ਪ੍ਰ.)-ਕੋਰੋਨਾ ਵਾਇਰਸ ਦੇ ਜ਼ਿਲ੍ਹਾ ਕਪੂਰਥਲਾ ਵਿਚ 123 ਮਾਮਲੇ ਸਾਹਮਣੇ ਆਏ ਹਨ | ਸਿਹਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਵਿਭਾਗ ਵਲੋਂ 954 ਸੈਂਪਲ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 831 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ | ਇਸ ਸਮੇਂ ...
ਕਪੂਰਥਲਾ, 7 ਮਾਰਚ (ਦੀਪਕ ਬਜਾਜ)-ਅਖਿਲ ਭਾਰਤੀ ਸਾਂਹਸ ਮੱਲ ਸਾਂਸੀ (ਭਾਤੂ) ਸਮਾਜ ਸੰਘ ਰਜਿ: ਪੰਜਾਬ ਦੀ ਵਿਸ਼ੇਸ਼ ਮੀਟਿੰਗ ਸਮਾਜ ਦੇ ਪੰਜਾਬ ਪ੍ਰਧਾਨ ਹਰਜਿੰਦਰ ਕੁਮਾਰ ਮਾਹਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮਾਜ ਦੇ ਸੰਗਠਨ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ...
ਕਪੂਰਥਲਾ, 7 ਮਾਰਚ (ਦੀਪਕ ਬਜਾਜ)-ਸ੍ਰੀ ਸ਼ੀਤਲਾ ਮਾਤਾ ਮੰਦਰ ਜਲੋਖਾਨਾ ਵਲੋਂ ਆਉਣ ਵਾਲੇ ਚੇਤਰ ਮਹੀਨੇ ਨੂੰ ਲੈ ਕੇ ਮਾਤਾ ਸ਼ੀਤਲਾ ਜੀ ਦੀ ਪਵਿੱਤਰ ਜੋਤ ਸ਼ੀਤਲਾ ਧਾਮ ਹਿਮਾਚਲ ਪ੍ਰਦੇਸ਼ ਤੋਂ ਲਿਆਂਦੀ ਗਈ, ਜਿਸ ਦੀ ਸ਼ੋਭਾ ਯਾਤਰਾ ਅੱਜ ਸਵੇਰੇ 7 ਵਜੇ ਸਤਨਰਾਇਣ ਮੰਦਰ ...
ਸੁਲਤਾਨਪੁਰ ਲੋਧੀ, 7 ਮਾਰਚ (ਥਿੰਦ, ਹੈਪੀ)-ਮੋਦੀ ਸਰਕਾਰ ਵਲੋਂ ਕੋਰੋਨਾ ਦੀ ਆੜ 'ਚ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੀਆਂ ਸਰਹੱਦਾਂ 'ਤੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕਰਨ ਅਤੇ ਦੁਆਬੇ ਦੇ ...
ਨਡਾਲਾ, 7 ਮਾਰਚ (ਮਾਨ)-ਸਮਾਜ ਸੇਵੀ ਸੁਖਪਾਲ ਸਿੰਘ ਵਾਲੀਆ ਤੇ ਸੁਰਜੀਤ ਸਿੰਘ ਵਾਲੀਆ ਦੀ ਮਾਤਾ ਤੇ ਸਾਬਕਾ ਸਰਪੰਚ ਬਿੱਲਪੁਰ ਬੂਟਾ ਸਿੰਘ ਵਾਲੀਆ ਦੀ ਪਤਨੀ ਕੁਲਜੀਤ ਕੌਰ ਨਮਿਤ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਵਲੋਂ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ...
ਸੁਲਤਾਨਪੁਰ ਲੋਧੀ, 7 ਮਾਰਚ (ਥਿੰਦ, ਹੈਪੀ)-ਅਮਨਪ੍ਰੀਤ ਮਲਟੀਸ਼ਪੈਸ਼ਲਿਟੀ ਹਸਪਤਾਲ ਵਲੋਂ ਚਲਾਏ ਜਾ ਰਹੇ ਲੜੀਵਾਰ ਮੁਫ਼ਤ ਚੈੱਕਅਪ ਕੈਂਪਾਂ ਤਹਿਤ ਪਿੰਡ ਮੇਵਾ ਸਿੰਘ ਵਾਲਾ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਇਸ ਮੌਕੇ ਹਸਪਤਾਲ ਦੇ ਮਾਹਿਰ ਡਾ. ਦੀ ਟੀਮ ...
ਸੁਲਤਾਨਪੁਰ ਲੋਧੀ, 7 ਮਾਰਚ (ਪ.ਪ. ਰਾਹੀਂ)-ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ ਮਾਰੂ ਤੇ ਤਾਨਾਸ਼ਾਹੀ ਨੀਤੀਆਂ ਵਿਰੁੱਧ ਸਾਬਕਾ ਕੈਬਨਿਟ ਮੰਤਰੀ ਡਾ. ਉਪਿੰਦਰਜੀਤ ਕੌਰ ਦੀ ਅਗਵਾਈ ਹੇਠ ਤਲਵੰਡੀ ਪੁਲ ਚੌਕ ਸੁਲਤਾਨਪੁਰ ਲੋਧੀ ਵਿਖੇ ਦਿੱਤੇ ਜਾ ਰਹੇ ਰੋਸ ਧਰਨੇ ਵਿਚ ...
ਕਪੂਰਥਲਾ, 7 ਮਾਰਚ (ਦੀਪਕ ਬਜਾਜ)-ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਤੇ ਪੰਜਾਬ ਕਾਂਗਰਸ ਸਪੋਰਟਸ ਸੈੱਲ ਦੇ ਸੂਬਾ ਪ੍ਰਧਾਨ ਰਜੀਵ ਵਾਲੀਆ ਦੀ ਅਗਵਾਈ ਵਿਚ ਇਕ ਮੀਟਿੰਗ ਹੋਈ, ਜਿਸ ਵਿਚ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ...
ਫਗਵਾੜਾ, 7 ਮਾਰਚ (ਤਰਨਜੀਤ ਸਿੰਘ ਕਿੰਨੜਾ)-ਮਹਾਂਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਸਬੰਧੀ ਨਿਕਲਣ ਵਾਲੀ 9 ਮਾਰਚ ਨੂੰ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਨਗਰ ਨਿਗਮ ਦੇ ...
ਢਿਲਵਾਂ, 7 ਮਾਰਚ (ਗੋਬਿੰਦ ਸੁਖੀਜਾ)-ਨਜ਼ਦੀਕੀ ਪਿੰਡ ਧਾਲੀਵਾਲ ਬੇਟ ਵਿਖੇ ਜਥੇਦਾਰ ਅਮਰ ਸਿੰਘ ਮੈਮੋਰੀਅਲ ਕਮੇਟੀ ਵਲੋਂ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਗੁਰੂ ਕਾ ਬਾਗ ਦੇ ਮੋਰਚੇ ਦੇ ਮਹਾਨ ਸੂਰਬੀਰ ਜਥੇਦਾਰ ਅਮਰ ਸਿੰਘ ਧਾਲੀਵਾਲ ਦੀ ...
ਕਪੂਰਥਲਾ, 7 ਮਾਰਚ (ਦੀਪਕ ਬਜਾਜ)-ਥਾਣਾ ਸਦਰ ਪੁਲਿਸ ਵਲੋਂ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜ਼ਾਣ ਦੇ ਮਾਮਲੇ ਤਹਿਤ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਕਾਰਵਾਈ ਆਰੰਭ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਸੁਖਵਿੰਦਰ ਕੌਰ ਪਤਨੀ ਵੀਰ ਸਿੰਘ ...
ਕਪੂਰਥਲਾ, 7 ਮਾਰਚ (ਦੀਪਕ ਬਜਾਜ)-ਥਾਣਾ ਸਦਰ ਪੁਲਿਸ ਨੇ 37500 ਐੱਮ. ਐੱਲ. ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਤੇ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਨਾਕਾਬੰਦੀ ਦੌਰਾਨ ...
ਕਪੂਰਥਲਾ, 7 ਮਾਰਚ (ਦੀਪਕ ਬਜਾਜ)-ਥਾਣਾ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਪਾਸੋਂ ਨਸ਼ੀਲੀਆਂ ਗੋਲੀਆਂ ਮਿਲਣ ਦੇ ਦੋਸ਼ ਹੇਠ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਅੱਡਾ ਡੈਣਵਿੰਡ ...
ਬੇਗੋਵਾਲ, 7 ਮਾਰਚ (ਸੁਖਜਿੰਦਰ ਸਿੰਘ)-ਉੱਘੇ ਟਕਸਾਲੀ ਕਾਂਗਰਸੀ ਤੇ ਬਲਾਕ ਸੰਮਤੀ ਨਡਾਲਾ ਦੇ ਸਾਬਕਾ ਚੇਅਰਮੈਨ ਪ੍ਰੀਤਮ ਸਿੰਘ ਸੀਕਰੀ ਨੂੰ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਵਲੋਂ ਨਿੱਘੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ | ਇਸ ਮੌਕੇ ਸ੍ਰੀ ਅਖੰਡ ...
ਕਪੂਰਥਲਾ, 7 ਮਾਰਚ (ਅਮਰਜੀਤ ਕੋਮਲ)-ਵਾਰਡ ਨੰਬਰ-33 ਦੇ ਅਧੂਰੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ | ਇਹ ਸ਼ਬਦ ਰਾਣਾ ਗੁਰਜੀਤ ਸਿੰਘ ਕਾਂਗਰਸੀ ਵਿਧਾਇਕ ਹਲਕਾ ਕਪੂਰਥਲਾ ਨੇ ਅੱਜ ਵਾਰਡ ਨੰਬਰ-33 ਤੋਂ ਕੌਂਸਲਰ ਬਣੀ ਬੀਬੀ ਨਰਿੰਦਰਜੀਤ ਕੌਰ ਪਤਨੀ ਦੀਪ ਸਿੰਘ ਵਲੋਂ ...
ਕਪੂਰਥਲਾ, 7 ਮਾਰਚ (ਵਿ. ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਜਥੇਦਾਰ ਦਵਿੰਦਰ ਸਿੰਘ ਢੱਪਈ ਤੇ ਸ਼ਹਿਰੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਹਰਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਵਲੋਂ 8 ਮਾਰਚ ਨੂੰ ਸਵੇਰੇ 11 ਵਜੇ ਤੋਂ 1 ਵਜੇ ਤੱਕ ...
ਫਗਵਾੜਾ, 7 ਮਾਰਚ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਰਾਣੀਪੁਰ ਰਾਜਪੂਤਾ ਵਿਖੇ ਮਨਾਇਆ ਗਿਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ...
ਸੁਲਤਾਨਪੁਰ ਲੋਧੀ, 7 ਮਾਰਚ (ਪ. ਪ.)-ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਤੇ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਸਾਬਕਾ ਖ਼ਜ਼ਾਨਾ ਮੰਤਰੀ ਡਾ. ਉਪਿੰਦਰਜੀਤ ਕੌਰ ਦੀ ਅਗਵਾਈ ਹੇਠ ਅੱਜ ਤਲਵੰਡੀ ਪੁਲ ਸੁਲਤਾਨਪੁਰ ਲੋਧੀ ਵਿਖੇ 11 ਵਜੇ ਵਿਸ਼ਾਲ ਧਰਨਾ ਲਗਾਇਆ ਜਾ ਰਿਹਾ ਹੈ | ਇਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX