ਹੁਸ਼ਿਆਰਪੁਰ, 8 ਮਾਰਚ (ਬਲਜਿੰਦਰਪਾਲ ਸਿੰਘ)-ਸੂਬੇ ਦੀ ਮੌਜੂਦਾ ਕਾਂਗਰਸ ਸਰਕਾਰ ਪੰਜਾਬ ਵਾਸੀਆਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਅਸਫ਼ਲ ਰਹੀ ਹੈ ਤੇ ਉਲਟਾ ਸਰਕਾਰ ਦੇ ਗ਼ਲਤ ਫੈਸਲਿਆਂ ਕਾਰਨ ਆਮ ਲੋਕਾਂ ਦਾ ਜੀਵਨ ਮੁਹਾਲ ਹੋ ਚੁੱਕਾ ਹੈ, ਇਹ ਪ੍ਰਗਟਾਵਾ ਅੱਜ ਇੱਥੇ ਮਿੰਨੀ ਸਕੱਤਰੇਤ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਖ਼ਿਲਾਫ਼ ਲਗਾਏ ਗਏ ਧਰਨੇ ਦੌਰਾਨ ਪਾਰਟੀ ਦੇ ਜਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ ਵਲੋਂ ਕੀਤਾ ਗਿਆ, ਇਸ ਮੌਕੇ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਨਾਲ ਸਬੰਧਿਤ ਸੈਂਕੜੇ ਪਾਰਟੀ ਵਰਕਰ ਤੇ ਆਗੂ ਮੌਜੂਦ ਰਹੇ | ਅਕਾਲੀ ਦਲ ਵਲੋਂ ਲਗਾਇਆ ਗਿਆ ਇਹ ਧਰਨਾ ਸਵੇਰੇ 11 ਵਜੇ ਤੋਂ ਦੁਪਹਿਰ ਡੇਢ ਵਜੇ ਦੇ ਕਰੀਬ ਖ਼ਤਮ ਹੋਇਆ | ਇਸ ਰੋਸ ਧਰਨੇ ਦੌਰਾਨ ਲਾਲੀ ਬਾਜਵਾ ਨੇ ਕਿਹਾ ਕਿ ਜਿੱਥੇ ਕਾਂਗਰਸ ਸਰਕਾਰ ਆਪਣੇ ਵਾਅਦੇ ਪੂਰੀ ਨਹੀਂ ਕਰ ਸਕੀ ਉੱਥੇ ਹੀ ਪੈਟਰੋਲੀਅਮ ਪਦਾਰਥਾਂ ਦੀ ਵਿੱਕਰੀ 'ਤੇ ਵੈਟ ਦੀ ਭਾਰੀ ਰਕਮ ਵਸੂਲ ਕਰਕੇ ਪੰਜਾਬ ਵਾਸੀਆਂ ਦੀਆਂ ਜੇਬਾਂ ਖਾਲੀ ਕੀਤੀਆਂ ਜਾ ਰਹੀਆਂ ਹਨ ਤੇ ਤੇਲ ਮਹਿੰਗਾ ਹੋਣ ਕਾਰਨ ਮਹਿੰਗਾਈ ਰੋਜਾਨਾ ਵਧ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਤੁਰੰਤ ਵਾਅਦੇ ਪੂਰੇ ਕਰਦੇ ਹੋਏ ਬੁਢਾਪਾ ਵਿਧਵਾ ਪੈਨਸ਼ਨ 2500 ਰੁਪਏ ਮਹੀਨਾ ਕੀਤਾ ਜਾਵੇ, ਮੁਲਾਜਿਮਾਂ ਦੀਆਂ ਡੀ.ਏ. ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਸ਼ਹਿਰ ਵਿਚ ਸੀਵਰੇਜ ਤੇ ਪਾਣੀ ਦੇ ਰੇਟ ਤੁਰੰਤ ਘਟਾਏ ਜਾਣ ਲਾਲੀ ਬਾਜਵਾ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਜਿੱਥੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾਣਗੀਆਂ ਉੱਥੇ ਹੀ ਕਾਂਗਰਸ ਸਰਕਾਰ ਵਲੋਂ ਬੰਦ ਕੀਤੀਆਂ ਗਈਆਂ ਸਕੀਮਾਂ ਨੂੰ ਮੁੜ ਚਾਲੂ ਕੀਤਾ ਜਾਵੇਗਾ | ਰੋਸ ਧਰਨੇ ਤੋਂ ਬਾਅਦ ਅਕਾਲੀ ਆਗੂਆਂ ਵਲੋਂ ਲਾਲੀ ਬਾਜਵਾ ਦੀ ਅਗਵਾਈ ਹੇਠ ਐਸ.ਡੀ.ਐਮ. ਨੂੰ ਸਰਕਾਰ ਦੇ ਨਾਮ ਮੈਮੋਰੰਡਮ ਵੀ ਸੌਂਪਿਆ ਗਿਆ | ਇਸ ਮੌਕੇ ਸਾਬਕਾ ਸੀਨੀਅਰ ਡਿਪਟੀ ਮੇਅਰ ਪ੍ਰੇਮ ਸਿੰਘ ਪਿੱਪਲਾਵਾਲਾ, ਦਵਿੰਦਰ ਸਿੰਘ ਬੈਂਸ, ਵਰਿੰਦਰ ਸਿੰਘ ਪਰਮਾਰ,ਬਿਕਰਮਜੀਤ ਸਿੰਘ ਕਲਸੀ, ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ, ਹਰਜੀਤ ਸਿੰਘ ਮਠਾਰੂ, ਰਣਧੀਰ ਸਿੰਘ ਭਾਰਜ, ਹਿਤੇਸ਼ ਪ੍ਰਾਸ਼ਰ, ਰੂਪ ਲਾਲ ਥਾਪਰ, ਰਣਜੀਤ ਸਿੰਘ ਰਾਣਾ, ਹਰਜਿੰਦਰ ਸਿੰਘ ਵਿਰਦੀ, ਕੁਲਦੀਪ ਸਿੰਘ ਬੱਬੂ ਬਜਵਾੜਾ, ਚੰਦਨ ਲੱਕੀ, ਵਿਸ਼ਾਲ ਆਦੀਆ, ਅਤੁੱਲ ਸ਼ਰਮਾ, ਗੁਰਪਾਲ ਸਿੰਘ ਲਾਚੋਵਾਲ, ਅਜਮੇਰ ਸਹੋਤਾ,ਸਤਵਿੰਦਰ ਸਿੰਘ ਆਹਲੂਵਾਲੀਆ, ਹਰਿੰਦਰਪਾਲ ਸਿੰਘ ਝਿੰਗੜ, ਜਪਿੰਦਰ ਅਟਵਾਲ, ਮਨਦੀਪ ਜਸਵਾਲ ਆਦਿ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਦਲ ਦੇ ਵਰਕਰ ਤੇ ਆਗੂ ਹਾਜਰ ਸਨ |
ਜਲੰਧਰ, 8 ਮਾਰਚ (ਜਸਪਾਲ ਸਿੰਘ, ਰਣਜੀਤ ਸਿੰਘ ਸੋਢੀ)-ਕੌਮਾਂਤਰੀ ਮਾਂ ਬੋਲੀ ਦਿਵਸ ਦੇ ਸਬੰਧ 'ਚ ਪੰਜਾਬ ਜਾਗਿ੍ਤੀ ਮੰਚ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਹੋਰਨਾਂ ਧਾਰਮਿਕ, ਸਮਾਜਿਕ ਤੇ ਸੱਭਿਆਚਾਰਕ ਜਥੇਬੰਦੀਆਂ ਦੇ ਸਹਿਯੋਗ ਨਾਲ ਕੱਢਿਆ ਗਿਆ 11ਵਾਂ ਪੰਜਾਬੀ ...
ਹੁਸ਼ਿਆਰਪੁਰ, 8 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਕਮੇਟੀ ਦੋਆਬਾ ਲਾਚੋਵਾਲ ਵਲੋਂ ਟੋਲ ਪਲਾਜ਼ਾ ਲਾਚੋਵਾਲ ਵਿਖੇ ਲਗਾਇਆ ਧਰਨਾ 155ਵੇਂ ਦਿਨ ਵੀ ਜਾਰੀ ਰੱਖਿਆ ਗਿਆ | ਇਸ ਮੌਕੇ ...
ਹੁਸ਼ਿਆਰਪੁਰ, 8 ਮਾਰਚ (ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਪਿੰਡ ਬਾਹੋਵਾਲ, ਮਾਹਿਲਪੁਰ ਦੇ ਵਾਰਡ ਨੰਬਰ 4 ਤੇ 9, ਪਿੰਡ ਡਾਡਾ, ਪਿੰਡ ਹਾਰਟਾ ਅਤੇ ਚੱਗਰਾਂ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਹੈ | ...
ਹੁਸ਼ਿਆਰਪੁਰ, 8 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 129 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 9310 ਅਤੇ 1 ਮਰੀਜ਼ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 381 ਹੋ ਗਈ ਹੈ | ਇਸ ਸਬੰਧੀ ...
ਦਸੂਹਾ, 8 ਮਾਰਚ (ਭੁੱਲਰ)-ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਜਸਬੀਰ ਕੌਰ ਦਸੂਹਾ ਦੀ ਅਗਵਾਈ ਹੇਠ ਕਿਸਾਨਾਂ ਦੇ ਹੱਕ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜਸਬੀਰ ਕੌਰ ਮੰਡ ਪੰਧੇਰ ਨੇ ਕਿਹਾ ਕਿ ਸਮੂਹ ਆਂਗਣਵਾੜੀ ...
ਹੁਸ਼ਿਆਰਪੁਰ, 8 ਮਾਰਚ (ਨਰਿੰਦਰ ਸਿੰਘ ਬੱਡਲਾ)-ਰੁਝੇਵਿਆਂ ਭਰੀ ਜੀਵਨ ਸ਼ੈਲੀ ਕਾਰਨ ਸਰੀਰਕ ਕਸਰਤ ਦੀ ਘਾਟ ਕਾਰਨ ਕਈ ਬਿਮਾਰੀਆਂ ਜਿਵੇਂ ਹਾਈ ਬਲੱਡ ਪੈ੍ਰਸ਼ਰ, ਸ਼ੂਗਰ ਅਤੇ ਕੇਸਰ ਵਰਗੀਆਂ ਬਿਮਾਰੀਆਂ ਦੀ ਬਹੁਤਾਤ ਹੋ ਰਹੀ ਹੈ ਅਤੇ ਇਨ੍ਹਾਂ ਬਿਮਾਰੀਆਂ ਪ੍ਰਤੀ ਲੋਕਾਂ ...
ਹਾਜੀਪੁਰ, 8 ਮਾਰਚ (ਜੋਗਿੰਦਰ ਸਿੰਘ, ਪੁਨੀਤ ਭਾਰਦਵਾਜ)-ਹਾਜੀਪੁਰ ਪੁਲਿਸ ਨੇ ਇਕ ਵਿਅਕਤੀ ਨੂੰ ਇਕ ਪਿਸਟਲ, 15 ਰੋਂਦ ਅਤੇ ਦੋ ਮੈਗਜ਼ੀਨਾਂ ਸਮੇਤ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ.ਹਾਜੀਪੁਰ ਲੋਮੇਸ਼ ਸ਼ਰਮਾ ਨੇ ਦੱਸਿਆ ਕਿ ...
ਗੜ੍ਹਸ਼ੰਕਰ, 8 ਮਾਰਚ (ਧਾਲੀਵਾਲ)-ਕਾਂਗਰਸ ਸਰਕਾਰ ਵਲੋਂ ਚੋਣਾਂ ਵੇਲੇ ਕੀਤੇ ਝੂਠੇ ਵਾਅਦਿਆਂ ਨੂੰ ਲੈ ਕੇ 'ਪੰਜਾਬ ਮੰਗਦਾ ਜਵਾਬ' ਮੁਹਿੰਮ ਤਹਿਤ ਸ਼੍ਰੋਮਣੀ ਅਕਾਲੀ ਦਲ ਵਲੋਂ ਇੱਥੇ ਐੱਸ.ਡੀ.ਐੱਮ. ਦਫ਼ਤਰ ਵਿਖੇ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ...
ਟਾਂਡਾ ਉੜਮੁੜ, 8 ਮਾਰਚ (ਭਗਵਾਨ ਸਿੰਘ ਸੈਣੀ, ਕੁਲਬੀਰ ਸਿੰਘ ਗੁਰਾਇਆ, ਦੀਪਕ ਬਹਿਲ)-ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ''ਪੰਜਾਬ ਮੰਗਦਾ ਜਵਾਬ'' ਦੇ ਸੱਦੇ ਤਹਿਤ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਸਬ-ਤਹਿਸੀਲ ਟਾਂਡਾ ...
ਹੁਸ਼ਿਆਰਪੁਰ, 8 ਮਾਰਚ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼/ਪਨਬੱਸ ਮੁਲਾਜ਼ਮਾਂ ਦੀ ਸਾਂਝੀ ਐਕਸਨ ਕਮੇਟੀ ਦੇ ਮੁੱਦੇ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਵਿਖੇ ਵਿਸ਼ਾਲ ਰੋਸ ਰੈਲੀ ਕੀਤੀ ਗਈ | ਜਿਸ 'ਚ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਗੁਟਕਾ ਸਾਹਿਬ ਦੀ ਕਸਮ ਖਾ ...
ਹੁਸ਼ਿਆਰਪੁਰ, 8 ਮਾਰਚ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੇ ਮੁਹੱਲਾ ਕੀਰਤੀ ਨਗਰ ਵਿਚ ਦੇਰ ਸ਼ਾਮ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦ 2 ਮੋਟਰਸਾਈਕਲਾਂ 'ਤੇ ਸਵਾਰ 4 ਵਿਅਕਤੀਆਂ ਨੇ ਸੁਖਵਿੰਦਰ ਸਿੰਘ ਨਾਮੀ ਵਿਅਕਤੀ 'ਤੇ ਗੋਲੀਆਂ ਚਲਾ ਕੇ ਉਸ ਨੂੰ ਜ਼ਖ਼ਮੀ ਕਰ ...
ਜਲੰਧਰ, 8 ਮਾਰਚ (ਜਸਪਾਲ ਸਿੰਘ)-ਦਲਿਤ ਸਮਾਜ ਦੀ ਉੱਘੀ ਧਾਰਮਿਕ ਸ਼ਖ਼ਸੀਅਤ ਸੰਤ ਸੁਰਿੰਦਰ ਦਾਸ ਕਠਾਰ ਵਾਲਿਆਂ (60) ਦਾ ਅੱਜ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਦਿਹਾਂਤ ਹੋ ਗਿਆ | ਉਨ੍ਹਾਂ ਦਾ ਜਲੰਧਰ ਦੇ ਇਕ ਨਿੱਜੀ ਹਸਪਤਾਲ 'ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ | ...
ਦਸੂਹਾ, 8 ਮਾਰਚ (ਭੁੱਲਰ)-ਅੱਜ ਭਾਰਤੀ ਜੀਵਨ ਬੀਮਾ ਦੀ ਸ਼ਾਖਾ ਦਸੂਹਾ ਦੇ ਬਾਹਰ ਦੁਪਹਿਰ ਦੇ ਭੋਜਨ ਕਾਲ ਦੌਰਾਨ ਇੱਕ ਗੇਟ ਰੈਲੀ ਸ਼ਾਖਾ ਪ੍ਰਧਾਨ ਕਮਲ ਖੋਸਲਾ ਤੇ ਹਰਿੰਦਰ ਪਾਲ ਸਿੰਘ ਸ਼ਾਖਾ ਸਕੱਤਰ ਦੀ ਅਗਵਾਈ ਵਿਚ ਕੀਤੀ ਗਈ | ਇਸ ਮੌਕੇ ਬੋਲਦਿਆਂ ਕਮਲ ਖੋਸਲਾ ਤੇ ...
ਦਸੂਹਾ, 8 ਮਾਰਚ (ਭੁੱਲਰ)-ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਅਹੁਦੇਦਾਰਾਂ ਵਲੋਂ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਦੀ ਅਗਵਾਈ ਹੇਠ ਐਸ.ਡੀ.ਐਮ. ਦਸੂਹਾ ਨੂੰ ਜਨਤਕ ਮੰਗਾਂ ਦੇ ਸਬੰਧ ਵਿਚ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਗੁਰਪ੍ਰੀਤ ...
ਹੁਸ਼ਿਆਰਪੁਰ, 8 ਮਾਰਚ (ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਹਾਸਲ ਕਰਨ ਵਾਲੀਆਂ 21 ਮਹਿਲਾਵਾਂ ਅਤੇ ਲੜਕੀਆਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਆਯੋਜਿਤ ...
ਐਮਾਂ ਮਾਂਗਟ, 8 ਮਾਰਚ (ਭੰਮਰਾ)-ਇੱਥੋਂ ਨਜ਼ਦੀਕੀ ਪਿੰਡ ਮਨਸੂਰਪੁਰ ਵਿਖੇ ਅਣਪਛਾਤੇ ਝਪਟਮਾਰਾਂ ਵਲੋਂ ਇਕ ਔਰਤ ਦੀਆਂ ਵਾਲੀਆਂ ਝਪਟਣ ਦਾ ਸਮਾਚਾਰ ਹੈ | ਪੁਲਿਸ ਨੂੰ ਕੀਤੀ ਸ਼ਿਕਾਇਤ ਵਿਚ ਸ਼ਰਨਜੀਤ ਕੌਰ ਪਤਨੀ ਬਲਦੇਵ ਸਿੰਘ ਵਾਸੀ ਮਨਸੂਰਪੁਰ ਥਾਣਾ ਮੁਕੇਰੀਆਂ ਨੇ ...
ਹੁਸ਼ਿਆਰਪੁਰ, 8 ਮਾਰਚ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਾਮਚੁਰਾਸੀ ਦੀ ਇੰਚਾਰਜ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼ ਦੀ ਅਗਵਾਈ ਹੇਠ 'ਚ ਅੱਡਾ ਬਾਗਪੁਰ ਵਿਖੇ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਲੋਕਾਂ ਨਾਲ ਕੀਤੀ ...
ਹੁਸ਼ਿਆਰਪੁਰ, 8 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਰੋਸ ਸੁਧਰਨਾ 117ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ...
ਮੁਕੇਰੀਆਂ, 8 ਮਾਰਚ (ਰਾਮਗੜ੍ਹੀਆ)-ਅੱਜ ਮੁਕੇਰੀਆਂ ਦੇ ਕਮੇਟੀ ਰੋਡ 'ਤੇ ਇਕ ਦਵਾਈਆਂ ਦੇ ਸਪਲਾਈਰ ਦੀ ਖੜ੍ਹੀ ਕਾਰ ਦਾ ਸ਼ੀਸਾ ਤੋੜ ਕੇ ਉਸ ਵਿਚ ਪਏ ਕਰੀਬ 2 ਲੱਖ ਰੁਪਏ ਦੀ ਨਕਦੀ ਨੂੰ ਲੁੱਟ ਲਏ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮੁਕੇਰੀਆਂ ਪੁਲਿਸ ਨੂੰ ਦਿੱਤੇ ...
ਰਾਮਗੜ੍ਹ ਸੀਕਰੀ, 8 ਮਾਰਚ (ਕਟੋਚ)-ਕਮਿਊਨਿਟੀ ਹੈੱਲਥ ਸੈਂਟਰ ਭੋਲ ਕਲੋਤਾ ਵਿਖੇ ਸਿਹਤ ਵਿਭਾਗ ਵਲੋਂ ਕੀਤੀ ਜਾ ਰਹੀ ਕੋਰੋਨਾ ਵੈਕਸੀਨੇਸ਼ਨ ਨੇ ਰਫ਼ਤਾਰ ਫੜ ਲਈ ਹੈ, ਜਿਸ ਅਧੀਨ ਹੁਣ ਤੱਕ ਕੁੱਲ 611 ਵੈਕਸੀਨੇਸ਼ਨ ਕੀਤੀ ਜਾ ਚੁੱਕੀ ਹੈ | ਇਹ ਪ੍ਰਗਟਾਵਾ 'ਅਜੀਤ' ਨਾਲ ਕਰਦਿਆਂ ...
ਚੱਬੇਵਾਲ, 8 ਮਾਰਚ (ਥਿਆੜਾ)-ਥਾਣਾ ਚੱਬੇਵਾਲ ਦੀ ਪੁਲਿਸ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਲੋਂ ਦਿੱਤੇ ਰਾਤ ਦੇ ਕਰਫ਼ਿਊ ਦੇ ਹੁਕਮਾਂ ਦੀ ਉਲੰਘਣਾ ਕਰਨ ਤੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਮੁਤਾਬਿਕ ਥਾਣਾ ਮੁਖੀ ਇੰਸ: ਨਰਿੰਦਰ ਕੁਮਾਰ ਨੇ ...
ਹੁਸ਼ਿਆਰਪੁਰ, 8 ਮਾਰਚ (ਨਰਿੰਦਰ ਸਿੰਘ ਬੱਡਲਾ)-ਪਿੰਡ ਰਾਜਪੁਰ ਭਾਈਆਂ ਵਿਖੇ ਇੱਕ ਪਰਵਾਸੀ ਮਜ਼ਦੂਰ ਦੀ ਲਾਸ਼ ਗਾਡਰ ਨਾਲ ਲਟਕਦੀ ਮਿਲੀ ਹੈ | ਥਾਣਾ ਮੇਹਟੀਆਣਾ ਦੇ ਸਬ ਇੰਸਪੈਕਟਰ ਦੇਸ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਰਾਜਪੁਰ ਭਾਈਆਂ ਦੇ ਸਰਪੰਚ ਨੇ ਥਾਣਾ ...
ਚੱਬੇਵਾਲ, 8 ਮਾਰਚ (ਥਿਆੜਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਮੁਤਾਬਿਕ 'ਪੰਜਾਬ ਮੰਗਦਾ ਜਵਾਬ' ਦੇ ਸੱਦੇ ਤਹਿਤ ਕਸਬਾ ਚੱਬੇਵਾਲ ਦੀ ਪੁਰਾਣੀ ਦਾਣਾ ਮੰਡੀ ਵਿਖੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਪਾਰਟੀ ...
ਗੜ੍ਹਦੀਵਾਲਾ, 8 ਮਾਰਚ (ਚੱੱਗਰ)-ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸਕੂਲ ਦੇ ਪ੍ਰਧਾਨ ਸ. ਤਰਸੇਮ ਸਿੰਘ ਦੀ ਪ੍ਰਧਾਨਗੀ ਹੇਠ ਇਲਾਕੇ ਦੇ ਪਤਵੰਤੇ ਵਿਅਕਤੀਆਂ ਦੀ ਵਿਸ਼ੇਸ਼ ਮੀਟਿੰਗ ਹੋਈ ਜਿਸ 'ਚ ਸਾਬਕਾ ਨਿਰਦੇਸ਼ਕ ਭਾਸ਼ਾ ਵਿਭਾਗ ਪੰਜਾਬ ਚੇਤਨ ...
ਭੰਗਾਲਾ, 8 ਮਾਰਚ (ਬਲਵਿੰਦਰਜੀਤ ਸਿੰਘ ਸੈਣੀ)-ਭਾਜਪਾ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਿਸਾਨ ਮਾਰੂ ਕਾਨੂੰਨਾਂ ਨੂੰ ਜੜ੍ਹ ਤੋਂ ਰੱਦ ਕਰਵਾਉਣ ਲਈ ਦੇਸ਼ ਭਰ ਦੇ ਕਿਸਾਨਾਂ ਦਾ ਲਗਾਤਾਰ ਦਿੱਲੀ ਵਿਚ ਅੰਦੋਲਨ ਜਾਰੀ ਹੈ | ਇਸ ਅੰਦੋਲਨ ਦੇ ਚੱਲਦਿਆਂ ਸਾਂਝੀ ਸੰਘਰਸ਼ ...
ਹੁਸ਼ਿਆਰਪੁਰ, 8 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਹੁਸ਼ਿਆਰਪੁਰ ਵਿਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ...
ਹੁਸ਼ਿਆਰਪੁਰ, 8 ਮਾਰਚ (ਨਰਿੰਦਰ ਸਿੰਘ ਬੱਡਲਾ)-ਨਿਰਮਲ ਕੁਟੀਆ ਸੰਤ ਬਾਬਾ ਮਈਆ ਦਾਸ ਧਰਮਸ਼ਾਲਾ ਦੇ ਅਸਥਾਨ ਪਿੰਡ ਬੱਡੋਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ 'ਚ ਸਮੂਹ ਮਹਾਂਪੁਰਸ਼ਾਂ ਦੀ ਯਾਦ 'ਚ ਖੱਟ ਦਰਸਨ, ਸਾਧੂ ਸਮਾਜ ਮਹੰਤ ਗਿਆਨ ਦੇਵ ਸਿੰਘ ਨਿਰਮਲ ...
ਹੁਸ਼ਿਆਰਪੁਰ, 8 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ ਵੱਧ ਰਹੇ ਕੋਰੋਨਾ ਦੇ ਕੇਸਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਕਿਹਾ ਕਿ ਸਮੇਂ-ਸਮੇਂ ਸਿਰ ਕੋਵਿਡ ਸਬੰਧੀ ਜਾਰੀ ਹੁੰਦੀਆਂ ਸਿਹਤ ਸਲਾਹਕਾਰੀਆਂ ਦੀ ਪਾਲਣਾ ਵਿਚ ...
ਹੁਸ਼ਿਆਰਪੁਰ, 8 ਮਾਰਚ (ਹਰਪ੍ਰੀਤ ਕੌਰ)-ਅਜੋਕੀ ਜੀਵਨ ਸ਼ੈਲੀ ਅਤੇ ਸਰੀਰਕ ਕਸਰਤ ਦੀ ਘਾਟ ਕਾਰਨ ਸੰਚਾਰਿਤ ਬਿਮਾਰੀਆਂ ਬਲੱਡ ਪ੍ਰੈਸ਼ਰ, ਸ਼ੂਗਰ, ਕੈਂਸਰ ਆਦਿ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਸਿਵਲ ਹਸਪਤਾਲ ਤੋਂ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਝੰਡੀ ...
ਹੁਸ਼ਿਆਰਪੁਰ, 8 ਮਾਰਚ (ਹਰਪ੍ਰੀਤ ਕੌਰ)-ਹੁਸ਼ਿਆਰਪੁਰ 'ਚ ਅੱਜ 129 ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਜਦੋਂਕਿ ਇਕ ਮਰੀਜ਼ ਦੀ ਮੌਤ ਹੋ ਗਈ | ਇਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 9310 ਪਾਜ਼ੇਟਿਵ ਕੇਸਾਂ ਦੀ ...
ਮਾਹਿਲਪੁਰ 8 ਮਾਰਚ (ਦੀਪਕ ਅਗਨੀਹੋਤਰੀ)-ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਪੁੱਤਰ ਮੋਹਣ ਸਿੰਘ ਵਾਸੀ ਵਾਸੀ ਵਾਰਡ ਨੰਬਰ 1 ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਨ੍ਹਾਂ ਦਾ ਆਪਣੇ ਚਚੇਰੇ ਭਰਾ ਸੂਰਜ ਕੁਮਾਰ ਪੁੱਤਰ ਚਰਨ ਦਾਸ ਨਾਲ ਪੁਸ਼ਤੈਨੀ ਮਕਾਨ ...
ਭੰਗਾਲਾ, 8 ਮਾਰਚ (ਬਲਵਿੰਦਰਜੀਤ ਸਿੰਘ ਸੈਣੀ)-ਪੁਲਿਸ ਚੌਕੀ ਭੰਗਾਲਾ ਵਲੋਂ ਨਾਜਾਇਜ਼ ਮਾਈਨਿੰਗ ਤਹਿਤ ਟਰੈਕਟਰ ਟਰਾਲੀ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਚੌਕੀ ਇੰਚਾਰਜ ਭੰਗਾਲਾ ਦੇ ਏ.ਐੱਸ.ਆਈ. ਬਲਵੰਤ ...
ਗੜ੍ਹਸ਼ੰਕਰ, 8 ਮਾਰਚ (ਧਾਲੀਵਾਲ)-ਸਥਾਨਕ ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਵਿਖੇ ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਵੀ.ਪੀ. ਬੇਦੀ ਦੀ ਰਹਿਨੁਮਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰੋ. ਤਰਸੇਮ ਕੌਰ, ਪ੍ਰੋ. ਰਛਪਾਲ ਕੌਰ, ਪ੍ਰੋ. ਕਾਮਨਾ ਨੇ ...
ਹੁਸ਼ਿਆਰਪੁਰ, 8 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਜ਼ਿਲ੍ਹੇ ਵਿਚ ਅੱਜ 156 ਥਾਵਾਂ 'ਤੇ ਵਰਚੂਅਲ ਸਮਾਗਮ ਕਰਵਾਏ ਗਏ, ਜਿਸ ਵਿਚ ਭਾਰੀ ਗਿਣਤੀ ਵਿਚ ਮਹਿਲਾਵਾਂ ਵਲੋਂ ਆਨਲਾਈਨ ਸ਼ਿਰਕਤ ਕਰਕੇ ਸੂਬਾ ਪੱਧਰੀ ਸਮਾਗਮ ਨਾਲ ...
ਐਮਾਂ ਮਾਂਗਟ, 8 ਮਾਰਚ (ਗੁਰਾਇਆ)-ਸੰਤ ਗੁਵਰਧਨ ਸਿੰਘ ਦੇ ਧਾਰਮਿਕ ਅਸਥਾਨ ਮਹਿੰਦੀਪੁਰ ਵਿਖੇ ਕ੍ਰਮਵਾਰ ਲੜੀਵਾਰ ਪਾਠਾਂ ਦੇ ਭੋਗ ਪਾਏ ਜਾ ਰਹੇ ਹਨ | ਇਸ ਵਾਰ ਮੁਨੀ ਲਾਲ ਛੱਜੂ ਰਾਮ ਐਂਡ ਸੰਨਜ਼ ਫਰਮ ਵਲੋਂ ਅੱਜ ਸ੍ਰੀ ਅਖੰਡ ਪਾਠ ਸਾਹਿਬ ਜੀ ਅਰੰਭ ਕਰਵਾਏ ਗਏ, ਜਿਨ੍ਹਾਂ ਦੇ ...
ਮੁਕੇਰੀਆਂ, 8 ਮਾਰਚ (ਰਾਮਗੜ੍ਹੀਆ)-ਪੈਟਰੋਲ, ਡੀਜ਼ਲ ਅਤੇ ਰਸੋਈ ਗੈੱਸ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਅੱਜ ਸ਼ੋ੍ਰਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸੱਦੇ 'ਤੇ ਸੀਨੀਅਰ ਅਕਾਲੀ ਆਗੂ ਈਸ਼ਰ ਸਿੰਘ ਮੰਝਪੁਰ ਦੇ ਜਨਰਲ ਸਕੱਤਰ ...
ਦਸੂਹਾ, 8 ਮਾਰਚ (ਭੁੱਲਰ)-ਅੱਜ ਗਿੱਲ ਫਿਲਿੰਗ ਸਟੇਸ਼ਨ ਦਸੂਹਾ ਵਿਖੇ ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਐਕਟਰ ਯੋਗਰਾਜ ਸਿੰਘ ਅਤੇ ਕਿਰਨਬੀਰ ਸਿੰਘ ਕੰਗ ਪਹੁੰਚੇ, ਜਿਨ੍ਹਾਂ ਦਾ ਗਿੱਲ ਫਿਲਿੰਗ ਸਟੇਸ਼ਨ ਦਸੂਹਾ ਦੇ ਮਾਲਕ ਦੀਪ ਗਗਨ ਸਿੰਘ ਹਨੀ ਗਿੱਲ ਵਲੋਂ ਭਾਰੀ ...
ਦਸੂਹਾ, 8 ਮਾਰਚ (ਭੁੱਲਰ)-ਅੱਜ ਵਿਸ਼ਵ ਮਹਿਲਾ ਦਿਵਸ ਮੌਕੇ 'ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ, ਜਿਸ ਵਿਚ ਸਟੇਟ ਬੈਂਕ ਆਫ਼ ਇੰਡੀਆ ਜੀ. ਟੀ. ਰੋਡ ਦਸੂਹਾ ਦੀ ਬਰਾਂਚ ਮੈਨੇਜਰ ਮੈਡਮ ਪ੍ਰਨੀਤ ਕੌਰ ਨੇ ...
ਗੜ੍ਹਸ਼ੰਕਰ, 8 ਮਾਰਚ (ਧਾਲੀਵਾਲ)-ਪਟਿਆਲਾ ਪੁਲਿਸ ਵਲੋਂ ਹੱਕੀ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ 'ਤੇ ਪੰਜਾਬ ਸਰਕਾਰ ਦੀ ਸ਼ਹਿ 'ਤੇ ਕੀਤੇ ਲਾਠੀ ਚਾਰਜ ਦੇ ਖ਼ਿਲਾਫ਼ ਇੱਥੇ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਵਲੋਂ ਬੰਗਾ ਚੌਂਕ 'ਚ ਸੂਬੇ ਦੀ ਕੈਪਟਨ ਸਰਕਾਰ ਦਾ ...
ਗੜ੍ਹਸ਼ੰਕਰ, 8 ਮਾਰਚ (ਧਾਲੀਵਾਲ)-ਗੜ੍ਹਸ਼ੰਕਰ ਵਿਖੇ ਜਨਵਾਦੀ ਇਸਤਰੀ ਸਭਾ ਵਲੋਂ ਕਿਸਾਨੀ ਸੰਘਰਸ਼ ਨੂੰ ਸਮਰਪਿਤ ਹੁੰਦਿਆਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇੱਥੇ ਰਿਲਾਇੰਸ ਮਾਲ ਅੱਗੇ ਕੀਤੀ ਰੈਲੀ ਦੀ ਪ੍ਰਧਾਨਗੀ ਗੁਰਬਖ਼ਸ਼ ਕੌਰ ਬਗਵਾਈਾ ਸਾਬਕਾ ...
ਹਰਿਆਣਾ, 8 ਮਾਰਚ (ਹਰਮੇਲ ਸਿੰਘ ਖੱਖ)-ਕਸਬਾ ਹਰਿਆਣਾ ਨਜ਼ਦੀਕ ਪੈਂਦੇ ਪਿੰਡ ਖੇਪੜਾਂ ਦੇ ਫ਼ੌਜੀ ਜਵਾਨ ਮਨਜੀਤ ਸਿੰਘ (28) ਪੁੱਤਰ ਗੁਰਮੇਲ ਸਿੰਘ, ਜਿਸ ਦੀ ਫ਼ੌਜ 'ਚ ਡਿਊਟੀ ਦੌਰਾਨ ਦਿਲ ਦੀ ਗਤੀ ਰੁਕ ਜਾਣ ਨਾਲ ਦਿਹਾਂਤ ਹੋ ਗਿਆ | ਮਿ੍ਤਕ ਦਾ ਅੰਤਿਮ ਸਸਕਾਰ ਪਿੰਡ ਦੇ ...
ਹੁਸ਼ਿਆਰਪੁਰ, 8 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੌਮਾਂਤਰੀ ਮਹਿਲਾ ਦਿਵਸ ਮੌਕੇ ਜ਼ਿਲ੍ਹਾ ਪੁਲਿਸ ਵਲੋਂ ਸਥਾਨਕ ਪੁਲਿਸ ਲਾਈਨ ਵਿਚ ਸਿਹਤ ਅਤੇ ਵੈੱਲਨੈੱਸ ਸੈਂਟਰ ਦੀ ਸ਼ੁਰੂਆਤ ਕੀਤੀ ਗਈ ਜਿੱਥੇ ਕਿ ਮਹਿਲਾ ਪੁਲਿਸ ਅਧਿਕਾਰੀ ਅਤੇ ਮੁਲਾਜ਼ਮ ਆਪਣੇ-ਆਪ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX