ਤਾਜਾ ਖ਼ਬਰਾਂ


ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ...
ਕੋਵਿਡ ਮਰੀਜ਼ਾਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ 'ਤੇ ਮੋਦੀ ਨੇ ਕੀਤੀ ਮੀਟਿੰਗ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ...
ਆਈ.ਪੀ.ਐਲ. 2021 : ਮੁੰਬਈ ਨੇ 5 ਵਿਕਟਾਂ ’ਤੇ ਬਣਾਈਆਂ 150 ਦੌੜਾਂ, ਹੈਦਰਾਬਾਦ ਨੂੰ ਮਿਲਿਆ 151 ਦੌੜਾਂ ਦਾ ਟੀਚਾ
. . .  1 day ago
ਕੇਂਦਰੀ ਮੰਤਰੀ ਕਿਰੇਨ ਰਿਜਿਜੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਕੇਂਦਰੀ ਖੇਡ ਮੰਤਰੀ ਕਿਰੇਨ ਰਿਜਿਜੂ ਕੋਵਿਡ19 ਪਾਜ਼ੀਟਿਵ ਪਾਏ ਗਏ ਹਨ। ਇਸ ਬਾਰੇ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ...
ਪੰਜਾਬ ਪੁਲਿਸ ਦੇ ਥਾਣੇਦਾਰ ਦੀ ਕੋਰੋਨਾ ਨਾਲ ਹੋਈ ਮੌਤ
. . .  1 day ago
ਅਜਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਿਚ ਤਾਇਨਾਤ ਏ.ਐਸ.ਆਈ. ਬਲਵਿੰਦਰ ਸਿੰਘ ਦੀ ਅੱਜ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਕੋਰੋਨਾ ਕਾਰਨ ਮੌਤ ਹੋ ਗਈ। ਸਿਵਲ ਹਸਪਤਾਲ...
 
ਨਸ਼ੇੜੀ ਨੌਜਵਾਨ ਵਲੋਂ ਕੁਲਹਾੜੀ ਮਾਰ ਕੇ ਔਰਤ ਦਾ ਕਤਲ
. . .  1 day ago
ਮੋਗਾ, 17 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਰੌਲੀ ਵਿਖੇ ਇਕ ਨਸ਼ੇੜੀ ਨੌਜਵਾਨ ਵਲੋਂ ਆਪਣੇ ਗਵਾਂਢ ਵਿਚ ਰਹਿੰਦੀ ਇਕ ਔਰਤ ਦਾ ਕੁਲਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ...
ਦੇਸ਼ ਵਿਚ ਕੋਰੋਨਾ ਦਾ ਕਹਿਰ ਜਾਰੀ, ਪ੍ਰਧਾਨ ਮੰਤਰੀ ਵਲੋਂ ਚੋਟੀ ਦੇ ਅਧਿਕਾਰੀਆਂ ਤੇ ਵੱਖ ਵੱਖ ਮੰਤਰਾਲਿਆਂ ਨਾਲ ਬੈਠਕ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ ਕੋਵਿਡ19 ਦੀ ਮੌਜੂਦਾ ਸਥਿਤੀ 'ਤੇ ਅਤੇ ਜਾਰੀ...
ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ
. . .  1 day ago
ਲੁਧਿਆਣਾ/ਅੰਮ੍ਰਿਤਸਰ/ਹੁਸ਼ਿਆਰਪੁਰ/ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਸਲੇਮਪੁਰੀ/ਰੇਸ਼ਮ ਸਿੰਘ/ਬਲਜਿੰਦਰਪਾਲ ਸਿੰਘ/ਰਣਜੀਤ ਸਿੰਘ ਢਿੱਲੋਂ) - ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ, ਅੰਮ੍ਰਿਤਸਰ ਵਿਚ ਕੋਰੋਨਾ ਦੇ 357 ਮਰੀਜ਼ ਆਏ ਪਾਜ਼ੀਟਿਵ, 6 ਦੀ ਮੌਤ
ਸੀ.ਬੀ.ਆਈ. ਦੀ ਟੀਮ ਵਲੋਂ ਐਫ.ਸੀ.ਆਈ ਡਿਪੂ 'ਤੇ ਛਾਪਾ
. . .  1 day ago
ਰਾਏਕੋਟ,17 ਅਪ੍ਰੈਲ (ਸੁਸ਼ੀਲ) - ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਦੀ ਇਕ ਟੀਮ ਵਲੋਂ ਅੱਜ ਸਥਾਨਕ ਸ਼ਹਿਰ ਦੇ ਐਫ.ਸੀ.ਆਈ. ਡਿਪੂ ਵਿਚ ਛਾਪੇਮਾਰੀ ਕੀਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੀ.ਬੀ.ਆਈ. ਟੀਮ ਵਲੋਂ ਡਿਪੂ ਵਿਚ ਦਫ਼ਤਰ ਦੇ ਰਿਕਾਰਡ...
ਆਈ.ਪੀ.ਐਲ. 2021 : ਮੁੰਬਈ ਬਨਾਮ ਹੈਦਰਾਬਾਦ - ਮੁੰਬਈ ਨੇ ਜਿੱਤੀ ਟਾਸ, ਪਹਿਲਾ ਕਰੇਗਾ ਬੱਲੇਬਾਜ਼ੀ
. . .  1 day ago
ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਲਾਇਆ ਧਰਨਾ ਸਮਾਪਤ
. . .  1 day ago
ਗੁਰੂ ਹਰ ਸਹਾਏ, 17 ਅਪ੍ਰੈਲ (ਹਰਚਰਨ ਸਿੰਘ ਸੰਧੂ) - ਗੋਲੀ ਮਾਰ ਕੇ ਹਲਾਕ ਕੀਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰ ਦੇ ਹਤਿਆਰਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਗੁਰੂ ਹਰ ਸਹਾਏ ਵਿਖੇ ਲਾਏ...
ਗੜੇਮਾਰੀ ਅਤੇ ਮੂਸਲਾਧਾਰ ਮੀਂਹ ਨਾਲ ਕਣਕ ਦੀ ਪੱਕੀ ਫ਼ਸਲ ਦਾ ਭਾਰੀ ਨੁਕਸਾਨ
. . .  1 day ago
ਸਮੁੰਦੜਾ/ਖੇਮਕਰਨ/ਫ਼ਿਰੋਜ਼ਪੁਰ, 17 ਅਪ੍ਰੈਲ (ਤੀਰਥ ਸਿੰਘ ਰੱਕੜ/ਰਾਕੇਸ਼ ਬਿੱਲਾ/ਜਸਵਿੰਦਰ ਸਿੰਘ ਸੰਧੂ) - ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਸਮੁੰਦੜਾ ਅਤੇ ਨਾਲ ਲੱਗਦੇ ਪਿੰਡਾਂ 'ਚ ਬਾਅਦ ਦੁਪਹਿਰ ਪਏ ਮੂਸਲਾਧਾਰ ਮੀਂਹ, ਗੜੇਮਾਰੀ ਅਤੇ ਚਲੀਆਂ...
ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੀਆਂ ਚੋਣ ਮੀਟਿੰਗਾਂ ਮੁਲਤਵੀ ਹੋਣ ਨਾਲ ਪ੍ਰਧਾਨਗੀ ਦੇ ਦਾਅਵੇਦਾਰ ਮਾਯੂਸ
. . .  1 day ago
ਬੁਢਲਾਡਾ, 17 ਅਪ੍ਰੈਲ (ਸਵਰਨ ਸਿੰਘ ਰਾਹੀ) - ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਉਣ ਅਤੇ ਇਨ੍ਹਾਂ ਕੌਂਸਲਰਾਂ ਵਿਚੋਂ ਹੀ ਪ੍ਰਧਾਨ ਚੁਣਨ ਸਬੰਧੀ ਅੱਜ...
ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਸਪੀਕਰ ਕੇ.ਪੀ. ਸਿੰਘ ਰਾਣਾ ਨਾਲ ਮੁਲਾਕਾਤ
. . .  1 day ago
ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ/ਵਰੁਣ ਲਾਂਬਾ) - ਅਸਤੀਫ਼ਾ ਦੇ ਚੁੱਕੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਜਿਥੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਸੀ। ਅੱਜ ਉਨ੍ਹਾਂ ਨੇ ਸਪੀਕਰ ਵਿਧਾਨ ਸਭਾ...
ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ
. . .  1 day ago
ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ) - ਸਵੇਰ ਤੋਂ ਮੌਸਮ ਦੇ ਵਿਗੜੇ ਮਿਜ਼ਾਜ ਦੌਰਾਨ ਬਾਅਦ ਦੁਪਹਿਰ ਕੁਝ ਸਮੇਂ ਲਈ ਹੋਈ ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰਦੇ...
ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਘਟਿਆ, ਆਏ 17 ਨਵੇਂ ਮਾਮਲੇ
. . .  1 day ago
ਮੋਗਾ, 17 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਕੋਰੋਨਾ ਦੇ ਦੂਸਰੇ ਮਹਾਂ ਦੌਰ ਦੇ ਚੱਲਦਿਆਂ ਮੋਗਾ ਵਿਚ ਪਹਿਲੀ ਵਾਰ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਅੱਜ ਇਸ ਦੇ ਬਾਵਜੂਦ 17 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ...
ਕਾਂਗਰਸ ਸਰਕਾਰ ਨੇ ਪਾਵਨ ਸਰੂਪਾਂ ਦੀ ਜਾਂਚ ਦਾ ਸਿਆਸੀ ਕਰਨ ਕੀਤਾ : ਬੰਟੀ ਰੋਮਾਣਾ
. . .  1 day ago
ਅੰਮ੍ਰਿਤਸਰ, 17 ਅਪ੍ਰੈਲ (ਰਾਜੇਸ਼ ਕੁਮਾਰ) - ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ, ਕਾਂਗਰਸ ਸਰਕਾਰ...
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਬੀ.ਕੇ.ਯੂ. ਉਗਰਾਹਾਂ ਨੇ ਮਾਨਸਾ - ਪਟਿਆਲਾ ਮੁੱਖ ਮਾਰਗ ਕੀਤਾ ਜਾਮ
. . .  1 day ago
ਭੀਖੀ, 17 ਅਪ੍ਰੈਲ (ਗੁਰਿੰਦਰ ਸਿੰਘ ਔਲਖ) - ਭੀਖੀ ਨੇੜਲੇ ਪਿੰਡ ਹੀਰੋ ਖ਼ੁਰਦ ਅਤੇ ਖੀਵਾ ਮੀਂਹਾ ਸਿੰਘ ਵਾਲਾ ਵਿਖੇ ਖ਼ਰੀਦ ਕੇਂਦਰਾਂ 'ਚ ਕਣਕ ਦੀ ਖ਼ਰੀਦ ਸ਼ੁਰੂ ਨਾ ਕਰਨ ਦੇ ਰੋਸ ਵਜੋਂ ਬੀ.ਕੇ.ਯੂ. ਉਗਰਾਹਾਂ ...
ਸਿਹਤ ਵਿਭਾਗ ਦੀ ਟੀਮ ਨੇ ਪੁਲਿਸ ਦੀ ਮਦਦ ਨਾਲ ਕੰਟੇਨਮੈਂਟ ਐਲਾਨੇ ਜ਼ੋਨ ਵਿਚ ਲੋਕਾਂ ਦੀ ਕੀਤੀ ਪੀ.ਸੀ.ਆਰ. ਸੈਂਪਲਿੰਗ
. . .  1 day ago
ਤਪਾ ਮੰਡੀ 17 ਅਪ੍ਰੈਲ ਵਿਜੇ ਸ਼ਰਮਾ - ਸੂਬੇ ਅੰਦਰ ਦਿਨ ਬ ਦਿਨ ਮਹਾਂਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ, ਜਿਸ ਤਹਿਤ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਇਸੇ ਲੜੀ ਤਹਿਤ ਪੰਜਾਬ...
ਝੱਖੜ ਅਤੇ ਮੀਂਹ ਨੇ ਕਿਸਾਨਾਂ ਦੀ ਫ਼ਸਲ ਕੀਤੀ ਪਾਣੀ
. . .  1 day ago
ਬਟਾਲਾ, 17 ਅਪ੍ਰੈਲ (ਕਾਹਲੋਂ) - ਬਟਾਲਾ ਤੇ ਆਸ-ਪਾਸ ਦੇ ੲਲਾਿਕਆਂ 'ਚ ਤੇਜ਼ ਝੱਖੜ ਤੇ ਮੀਂਹ ਨੇ ਦਾਣਾ ਮੰਡੀਆਂ 'ਚ ਕਿਸਾਨਾਂ ਦੀ ਫ਼ਸਲ ਪਾਣੀ 'ਚ ਡੋਬ ਦਿੱਤੀ। ਅਚਨਚੇਤ ਹੋਏ ਮੌਸਮ ਖ਼ਰਾਬ ...
ਚੇਅਰਮੈਨ ਕਿਰਤੋਵਾਲ ਨੇ ਦਾਣਾ ਮੰਡੀ ਗੰਡੀਵਿੰਡ ਵਿਖੇ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ
. . .  1 day ago
ਹਰੀਕੇ ਪੱਤਣ, 17 ਅਪ੍ਰੈਲ (ਸੰਜੀਵ ਕੁੰਦਰਾ) - ਮਾਰਕੀਟ ਕਮੇਟੀ ਹਰੀਕੇ ਅਧੀਨ ਆਉਂਦੀ ਦਾਣਾ ਮੰਡੀ ਗੰਡੀਵਿੰਡ ਵਿਖੇ ਚੇਅਰਮੈਨ ਸੁਖਰਾਜ ਸਿੰਘ ਕਿਰਤੋਵਾਲ ਨੇ ਅੱਜ ਕਣਕ ਦੀ ਖ਼ਰੀਦ ਸ਼ੁਰੂ...
ਦੀਪ ਸਿੱਧੂ ਨੂੰ ਮੁੜ ਕੀਤਾ ਗਿਆ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ , 17 ਅਪ੍ਰੈਲ - ਦੀਪ ਸਿੱਧੂ ਨੂੰ ਮੁੜ ਗ੍ਰਿਫ਼ਤਾਰ ਕੀਤਾ ਗਿਆ ਹੈ , ਅੱਜ ਸਵੇਰੇ ਹੀ ਖ਼ਬਰ ਸਾਹਮਣੇ ਆਈ ...
ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  1 day ago
ਅਮਰਕੋਟ, 17 ਅਪ੍ਰੈਲ (ਗੁਰਚਰਨ ਸਿੰਘ ਭੱਟੀ) - ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਸ਼ੁਰੂ ਹੋ ਗਈ । ਅਮਰਕੋਟ ਮੰਡੀ 'ਚ ਐੱਸ ਡੀ ਐਮ ਰਾਜੇਸ਼ ਸ਼ਰਮਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਫ਼ਤਹਿਗੜ੍ਹ ਸਾਹਿਬ

ਅਕਾਲੀ ਵਰਕਰਾਂ 'ਤੇ ਝੂਠੇ ਮੁਕੱਦਮੇ ਦਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ-ਸੁਖਬੀਰ ਸਿੰਘ ਬਾਦਲ

ਫ਼ਤਹਿਗੜ੍ਹ ਸਾਹਿਬ, 8 ਮਾਰਚ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਮੌਜੂਦਾ ਕਾਰਜਕਾਲ ਵਿਚ ਅਕਾਲੀ ਵਰਕਰਾਂ 'ਤੇ ਝੂਠੇ ਮੁਕੱਦਮੇ ਦਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਸ਼੍ਰੋਮਣੀ ਅਕਾਲੀ ਦਲ ਵਲੋਂ 'ਪੰਜਾਬ ਮੰਗਦਾ ਜਵਾਬ' ਦੇ ਨਾਅਰੇ ਹੇਠ ਹਲਕਾ ਪੱਧਰੀ ਦਿੱਤੇ ਜਾ ਰਹੇ ਧਰਨਿਆਂ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਸਮੇਂ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਸੂਬੇ ਦੀ ਜਨਤਾ ਨਾਲ ਅਨੇਕਾਂ ਵਾਅਦੇ ਕੀਤੇ ਸਨ, ਪਰ ਕਾਂਗਰਸ ਸਰਕਾਰ ਦੇ 4 ਸਾਲ ਬੀਤ ਜਾਣ ਤੋਂ ਬਾਅਦ ਵੀ ਵਾਅਦੇ ਨਾ ਪੂਰੇ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ | ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਆਪਣੇ ਕਾਰਜਕਾਲ ਸਮੇਂ ਸੂਬੇ ਵਿਚ ਕਰੋੜਾਂ ਰੁਪਏ ਦੀ ਗ੍ਰਾਂਟਾਂ ਵੰਡ ਕੇ ਸੂਬੇ ਨੂੰ ਵਿਕਾਸ ਦੀ ਲੀਹ 'ਤੇ ਤੋਰਿਆ ਸੀ ਜਿਸ ਦੌਰਾਨ ਪੂਰੇ ਪੰਜਾਬ ਭਰ ਵਿਚ ਸੜਕਾਂ ਦੇ ਜਾਲ ਵਿਛਾਏ ਗਏ, ਏਅਰ ਪੋਰਟ ਬਣਾਏ ਗਏ, ਥਰਮਲ ਪਲਾਂਟ ਲਗਾਏ ਗਏ | ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਵਾਅਦੇ ਸਬੰਧੀ ਸ. ਬਾਦਲ ਨੇ ਕਿਹਾ ਕਿ ਪੰਜਾਬ ਦੇ ਥਰਮਲਾਂ 'ਚ ਜਿਹੜੀ ਬਿਜਲੀ 2.80 ਰੁਪਏ ਪ੍ਰਤੀ ਯੂਨਿਟ ਤਿਆਰ ਹੁੰਦੀ ਹੈ ਉਹ ਲੋਕਾਂ ਨੂੰ 10 ਰੁਪਏ ਪ੍ਰਤੀ ਯੂਨਿਟ ਦਿੱਤੀ ਜਾ ਰਹੀ ਹੈ ਜੋ ਦੇਸ਼ ਭਰ 'ਚੋਂ ਸਭ ਤੋਂ ਮਹਿੰਗੀ ਬਿਜਲੀ ਹੈ | ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ 1966 ਵਿਚ ਸ਼੍ਰੋਮਣੀ ਅਕਾਲੀ ਦਲ ਨੇ ਮੋਰਚਾ ਲਾਇਆ ਅਤੇ ਕੇਂਦਰ ਸਰਕਾਰ ਨੂੰ ਮਜਬੂਰ ਕਰਕੇ ਦੇਸ਼ ਵਿਚ ਐਮ.ਐਸ.ਪੀ. ਲਾਗੂ ਕਰਵਾਇਆ | ਉਨ੍ਹਾਂ ਕਿਹਾ ਕਿ ਪੰਜਾਬ ਵਿਚ 16 ਲੱਖ ਟਿਊਬਵੈੱਲ ਕੁਨੈਕਸ਼ਨ ਚੱਲ ਰਹੇ ਹਨ ਇਨ੍ਹਾਂ 'ਚੋਂ 80 ਫ਼ੀਸਦੀ ਕੁਨੈਕਸ਼ਨ ਅਕਾਲੀ ਦਲ ਦੀ ਸਰਕਾਰ ਵੇਲੇ ਕਿਸਾਨਾਂ ਨੂੰ ਜਾਰੀ ਕੀਤੇ ਗਏ ਸਨ | ਦੂਜੇ ਪਾਸੇ ਕਿਸਾਨਾਂ ਦੀਆਂ ਮੋਟਰਾਂ ਦੇ ਬਿਲ ਅਕਾਲੀ ਸਰਕਾਰ ਨੇ ਮੁਆਫ਼ ਕੀਤੇ ਸਨ | ਜਿੰਨੀਆਂ ਵੀ ਨਹਿਰਾਂ ਨਿਕਲੀਆਂ ਹਨ, ਉਹ ਅਕਾਲੀ ਸਰਕਾਰ ਦੀ ਦੇਣ ਹਨ | ਉਨ੍ਹਾਂ ਕਾਂਗਰਸ ਪਾਰਟੀ ਦੇ ਚੋਣ ਵਾਅਦਿਆਂ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਰਾਹੁਲ ਗਾਂਧੀ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਜੇਕਰ ਉਹ ਦੇਸ਼ ਦੇ ਪ੍ਰਧਾਨ ਮੰਤਰੀ ਬਣਦੇ ਹਨ ਤਾਂ ਦੇਸ਼ ਭਰ ਵਿਚ ਸਾਰੀਆਂ ਮੰਡੀਆਂ ਦਾ ਐਕਟ ਖ਼ਤਮ ਕਰ ਦਿੱਤਾ ਜਾਵੇਗਾ ਜਿਸ ਨਾਲ ਸਾਰੀਆਂ ਮੰਡੀਆਂ ਨੂੰ ਪ੍ਰਾਈਵੇਟ ਹੋ ਜਾਣਗੀਆਂ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੋਗਲੀ ਨੀਤੀ 'ਤੇ ਨਹੀਂ ਚੱਲਦੀ ਸਗੋਂ ਗ਼ਰੀਬ, ਕਿਸਾਨ, ਮਜ਼ਦੂਰ, ਐਸ.ਸੀ. ਸਮੇਤ ਹਰ ਵਰਗ ਦੇ ਲੋਕਾਂ ਦੇ ਹੱਕ ਦੀ ਗੱਲ ਕਰਦੀ ਹੈ | ਸ. ਬਾਦਲ ਨੇ ਕਿਹਾ ਕਿ ਪਿੰਡਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਸੇਵਾ ਕੇਂਦਰ ਸਥਾਪਿਤ ਕੀਤੇ, ਲੜਕੀਆਂ ਨੂੰ ਸਾਈਕਲ ਦਿੱਤੇ | ਐਸ.ਸੀ. ਸਕਾਲਰਸ਼ਿਪ, ਖੇਡਾਂ ਦੇ ਸਾਮਾਨ ਜਿੰਮ, ਕਬੱਡੀ ਦੇ ਵਰਲਡ ਕੱਪ ਇਹ ਸਾਰੇ ਕਾਰਜ ਕਾਂਗਰਸ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਬੰਦ ਕਰ ਦਿੱਤੇ | ਉਨ੍ਹਾਂ ਦਾਅਵਾ ਕੀਤਾ ਕਿ ਫ਼ਤਹਿਗੜ੍ਹ ਸਾਹਿਬ ਵਿਚ ਸੜਕਾਂ ਦਾ ਨਵ-ਨਿਰਮਾਣ ਤੇ ਹੋਰ ਵਿਕਾਸ ਕਾਰਜ ਅਕਾਲੀ ਸਰਕਾਰ ਦੀ ਹੀ ਦੇਣ ਹਨ | ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੇ ਜਿੰਨੇ ਵੀ ਵਾਅਦੇ ਕੀਤੇ ਉਨ੍ਹਾਂ ਨੂੰ ਅਮਲੀ ਰੂਪ 'ਚ ਲਾਗੂ ਵੀ ਕੀਤਾ | ਸ. ਬਾਦਲ ਨੇ ਅਕਾਲੀ ਵਰਕਰਾਂ ਅਤੇ ਸੂਬਾ ਵਾਸੀਆਂ ਨੂੰ ਮੁੜ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਸੱਦਾ ਵੀ ਦਿੱਤਾ | ਧਰਨੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ, ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ, ਜਥੇਦਾਰ ਕਰਨੈਲ ਸਿੰਘ ਪੰਜੋਲੀ ਮੈਂਬਰ ਸ਼੍ਰੋਮਣੀ ਕਮੇਟੀ, ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਸਾਬਕਾ ਪ੍ਰਧਾਨ ਸਵਰਨ ਸਿੰਘ ਚਨਾਰਥਲ ਸਮੇਤ ਸਮੁੱਚੀ ਲੀਡਰਸ਼ਿਪ ਵਲੋਂ ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਧਰਨੇ ਵਿਚ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ, ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ, ਸ਼ੋ੍ਰਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਸਵਰਨ ਸਿੰਘ ਚਨਾਰਥਲ, ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਬਲਜੀਤ ਸਿੰਘ ਭੱੁਟਾ ਸਾਬਕਾ ਚੇਅਰਮੈਨ, ਗੁਰਪ੍ਰੀਤ ਸਿੰਘ ਰਾਜੂ ਖੰਨਾ ਹਲਕਾ ਇੰਚਾਰਜ ਅਮਲੋਹ, ਕ੍ਰਿਸ਼ਨ ਕੁਮਾਰ ਬੌਵੀ ਵਰਮਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ, ਅਜੈਬ ਸਿੰਘ ਜਖਵਾਲੀ, ਗੁਰਵਿੰਦਰ ਸਿੰਘ ਭੱਟੀ, ਜਸ਼ਨ ਭੱਟੀ, ਪਰਵਿੰਦਰ ਸਿੰਘ ਦਿਓਲ, ਐਡਵੋਕੇਟ ਰਾਜਵੀਰ ਸਿੰਘ ਗਰੇਵਾਲ, ਕਰਮਜੀਤ ਸਿੰਘ ਭਗੜਾਣਾ, ਕੁਲਦੀਪ ਸਿੰਘ ਸਹੋਤਾ, ਸ਼ਰਨਜੀਤ ਸਿੰਘ ਚਨਾਰਥਲ, ਹਰਵਿੰਦਰ ਸਿੰਘ ਬੱਬਲ, ਸਾਬਕਾ ਨਗਰ ਕੌਂਸਲ ਪ੍ਰਧਾਨ ਸ਼ੇਰ ਸਿੰਘ, ਤਿ੍ਲੋਕ ਸਿੰਘ ਬਾਜਵਾ, ਰਣਜੀਤ ਸਿੰਘ ਚੀਮਾ ਹਰਪਾਲਪੁਰਾ, ਰਣਜੀਤ ਸਿੰਘ ਚਤਰਪੁਰਾ, ਅੱਛਰ ਸਿੰਘ ਭਮਾਰਸੀ, ਮਲਕੀਤ ਸਿੰਘ ਰਾਓ, ਕਰਮਜੀਤ ਸਿੰਘ ਅੱਤੇਵਾਲੀ, ਪੂਰਨ ਸਿੰਘ ਦਾਦੂਮਾਜਰਾ, ਮਨਦੀਪ ਸਿੰਘ ਪੋਲਾ, ਗੁਰੀ ਨਲੀਨਾ, ਰਾਜਵਿੰਦਰ ਸਿੰਘ ਖਰੇ, ਜਤਿੰਦਰ ਸਿੰਘ ਬੱਬੂ ਭੈਣੀ, ਗੁਰਚਰਨ ਸਿੰਘ ਹਰਬੰਸਪੁਰਾ, ਹਰਵੇਲ ਸਿੰਘ ਮਾਧੋਪੁਰ, ਦਿਲਪ੍ਰੀਤ ਸਿੰਘ ਭੱਟੀ, ਵਰਿੰਦਰ ਸਿੰਘ ਸੋਢੀ, ਸਵਰਨ ਸਿੰਘ ਗੋਪਾਲੋਂ, ਕੁਲਦੀਪ ਸਿੰਘ ਸੋਂਢਾ, ਨਰਿੰਦਰ ਸਿੰਘ ਰਸੀਦਪੁਰਾ, ਹਰਿੰਦਰ ਸਿੰਘ ਭੰਗੂ, ਗੁਰਮੁਖ ਸਿੰਘ ਜੱਲ੍ਹਾ, ਅਜੈਬ ਸਿੰਘ ਸਾਬਕਾ ਕੌਂਸਲਰ, ਬਲਵੀਰ ਸਿੰਘ, ਵਿਜੈ ਪਾਠਕ, ਕੁਲਵੰਤ ਸਿੰਘ ਰਾਠੌਰ, ਗੁਰਬਖ਼ਸ਼ ਸਿੰਘ ਬਖ਼ਸ਼ੀ, ਮਨਜੀਤ ਸਿੰਘ ਲਟੌਰ, ਜਸਪਾਲ ਸਿੰਘ ਅਨਾਇਤਪੁਰ, ਕੁਲਵੰਤ ਸਿੰਘ ਸੱਦੋਮਾਜਰਾ ਆਦਿ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ |

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਰਹਿੰਦ 'ਚ ਰੋਸ ਵਿਖਾਵਾ ਕਰਕੇ ਮਨਾਇਆ ਅੰਤਰ-ਰਾਸ਼ਟਰੀ ਮਹਿਲਾ ਦਿਵਸ

ਫ਼ਤਹਿਗੜ੍ਹ ਸਾਹਿਬ, 8 ਮਾਰਚ (ਬਲਜਿੰਦਰ ਸਿੰਘ)-ਪਿਛਲੇ ਕੁਝ ਸਮੇਂ ਤੋਂ ਆਂਗਣਵਾੜੀ ਕੇਂਦਰਾਂ ਦੀਆਂ ਰੌਣਕਾਂ 3 ਤੋਂ 6 ਸਾਲ ਦੇ ਬੱਚਿਆਂ ਨੂੰ ਵਾਪਸ ਲਿਆਉਣ ਲਈ ਸੰਘਰਸ਼ ਕਰ ਰਹੀਆਂ ਆਂਗਣਵਾੜੀ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀਆਂ ਨੀਤੀਆਂ ਖ਼ਿਲਾਫ਼ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਨਵੇਂ 20 ਕੋਰੋਨਾ ਪੀੜਤਾਂ ਦੀ ਪਛਾਣ, ਪੀੜਤਾਂ ਦੀ ਗਿਣਤੀ 2836 ਹੋਈ

ਫ਼ਤਹਿਗੜ੍ਹ ਸਾਹਿਬ, 8 ਮਾਰਚ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਸਿਵਲ ਸਰਜਨ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਅੱਜ 20 ਨਵੇਂ ਕੋਰੋਨਾ ਪੀੜਤਾਂ ਦੀ ਪਛਾਣ ਹੋਈ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਕੋਰੋਨਾ ਟੈੱਸਟ ਲਈ ਲਏ ...

ਪੂਰੀ ਖ਼ਬਰ »

ਐਸ.ਡੀ.ਐਮ. ਦਫ਼ਤਰ ਅਮਲੋਹ ਅੱਗੇ ਸ਼੍ਰੋਮਣੀ ਅਕਾਲੀ ਦਲ ਨੇ ਲਗਾਇਆ ਧਰਨਾ

ਅਮਲੋਹ, 8 ਮਾਰਚ (ਰਿਸ਼ੂ ਗੋਇਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿੱਤੇ ਪ੍ਰੋਗਰਾਮ ਅਨੁਸਾਰ ਅੱਜ ਜਿੱਥੇ ਸੂਬੇ ਅੰਦਰ ਹਲਕਾ ਪੱਧਰੀ ਕੇਂਦਰ ਦੀ ਮੋਦੀ ਸਰਕਾਰ ਅਤੇ ਕੈਪਟਨ ਦੀ ਸੂਬਾ ਸਰਕਾਰ ਖ਼ਿਲਾਫ਼ ਧਰਨੇ ਦਿੱਤੇ ਗਏ ਉੱਥੇ ਅੱਜ ਇਕ ਵਿਸ਼ਾਲ ...

ਪੂਰੀ ਖ਼ਬਰ »

'ਪੰਜਾਬ ਮੰਗਦਾ ਹਿਸਾਬ' ਦੇ ਪ੍ਰੋਗਰਾਮ ਤਹਿਤ ਖਮਾਣੋਂ 'ਚ ਸ਼ੋ.ਅ.ਦਲ ਨੇ ਦਿੱਤਾ ਧਰਨਾ

ਖਮਾਣੋਂ, 8 ਮਾਰਚ (ਮਨਮੋਹਣ ਸਿੰਘ ਕਲੇਰ, ਜੋਗਿੰਦਰਪਾਲ)-ਸ਼ੋ੍ਰਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਵਲੋਂ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਅਗਵਾਈ 'ਚ ਅੱਜ ਖਮਾਣੋਂ ਵਿਖੇ 'ਪੰਜਾਬ ਮੰਗਦਾ ਹਿਸਾਬ ' ਦੇ ਪ੍ਰੋਗਰਾਮ ਤਹਿਤ ਸਵੇਰੇ 11 ਵਜੇ ਤੋਂ ਦੁਪਹਿਰ 1 ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਪੇਸ਼ ਕੀਤਾ ਬਜਟ ਲੋਕ ਪੱਖੀ-ਸੁਭਾਸ਼ ਸੂਦ

ਫ਼ਤਹਿਗੜ੍ਹ ਸਾਹਿਬ, 8 ਮਾਰਚ (ਮਨਪ੍ਰੀਤ ਸਿੰਘ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ਲੋਕ ਪੱਖੀ ਹੈ, ਜਿਸ 'ਚ ਸਾਰੇ ਵਰਗਾਂ ਦਾ ਖ਼ਿਆਲ ਰੱਖਿਆ ਗਿਆ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਭਾਸ਼ ਸੂਦ ਨੇ ਸਰਹਿੰਦ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ 5ਵੇਂ ਦਿਨ ਦੀ ਭੁੱਖ ਹੜਤਾਲ ਅੰਤਰਰਾਸ਼ਟਰੀ ਔਰਤ ਦਿਵਸ ਨੂੰ ਕੀਤੀ ਸਮਰਪਿਤ

ਫ਼ਤਹਿਗੜ੍ਹ ਸਾਹਿਬ, 8 ਮਾਰਚ (ਬਲਜਿੰਦਰ ਸਿੰਘ)-ਪੰਜਾਬ ਯੂ.ਟੀ. ਮੁਲਾਜ਼ਮ ਪੈਨਸ਼ਨਰ ਸਾਂਝਾ ਫ਼ਰੰਟ ਦੇ ਸੱਦੇ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਆਪਣੀਆਂ ਵਿਧਾਨਿਕ ਮੰਗਾਂ ਨੂੰ ਲੈ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਦੋ ਲੋਕਾਂ ਦੇ ਕੋਰੋਨਾ ਪਾਜ਼ੀਟਿਵ ਆਉਣ 'ਤੇ ਸਿਹਤ ਵਿਭਾਗ ਹੋਇਆ ਚੌਕਸ

ਬਸੀ ਪਠਾਣਾਂ, 8 ਮਾਰਚ (ਗੁਰਬਚਨ ਸਿੰਘ ਰੁਪਾਲ)-ਬਸੀ ਪਠਾਣਾਂ ਸ਼ਹਿਰ 'ਚ ਦੋ ਲੋਕਾਂ ਦੇ ਨਤੀਜੇ ਰੁਟੀਨ 'ਚ ਪਾਜ਼ੀਟਿਵ ਆਉਣ 'ਤੇ ਸਿਹਤ ਵਿਭਾਗ ਚੌਕਸ ਹੋ ਗਿਆ ਹੈ ਅਤੇ ਪੀੜਤਾਂ ਨੂੰ ਘਰਾਂ 'ਚ ਹੀ ਇਕਾਂਤਰਵਾਸ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਦਿੰਦੇ ਹੋਏ ਕਮਿਊਨਿਟੀ ਹੈਲਥ ...

ਪੂਰੀ ਖ਼ਬਰ »

ਆਂਗਣਵਾੜੀ ਕੇਂਦਰਾਂ ਦੀਆਂ ਰੌਣਕਾਂ 3 ਤੋਂ 6 ਸਾਲ ਦੇ ਬੱਚਿਆਂ ਨੂੰ ਮੁੜ ਵਾਪਸ ਲਿਆਉਣ ਲਈ ਸਿੱਖਿਆ ਮੰਤਰੀ ਦੀ ਕੋਠੀ ਸੰਗਰੂਰ ਵਿਖੇ ਪੱਕਾ ਮੋਰਚਾ ਲਾਇਆ ਜਾਵੇਗਾ

ਫ਼ਤਹਿਗੜ੍ਹ ਸਾਹਿਬ, 8 ਮਾਰਚ (ਬਲਜਿੰਦਰ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਬਲਾਕ ਖੇੜਾ ਵਿਖੇ ਬਲਾਕ ਪ੍ਰਧਾਨ ਗੁਰਮੀਤ ਕੌਰ ਚੁੰਨ੍ਹੀ ਦੀ ਅਗਵਾਈ 'ਚ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਦੀਆਂ ਨੀਤੀਆਂ 'ਤੇ ਚਾਨਣਾ ਪਾਉਂਦੇ ਹੋਏ ਕਿਹਾ ...

ਪੂਰੀ ਖ਼ਬਰ »

ਔਰਤ ਦਿਵਸ ਮੌਕੇ ਭਮਾਰਸੀ ਜ਼ੇਰ ਤੋਂ ਬੀਬੀਆਂ ਦਾ ਜਥਾ ਕਿਸਾਨੀ ਸੰਘਰਸ਼ ਲਈ ਹੋਇਆ ਰਵਾਨਾ

ਫ਼ਤਹਿਗੜ੍ਹ ਸਾਹਿਬ, 8 ਮਾਰਚ (ਮਨਪ੍ਰੀਤ ਸਿੰਘ)-ਪਿੰਡ ਭਮਾਰਸੀ ਜ਼ੇਰ ਤੋਂ ਔਰਤ ਦਿਵਸ ਮੌਕੇ ਦਿੱਲੀ ਦੇ ਸਿੰਘੂ ਬਾਰਡਰ ਲਈ ਬੀਬੀਆਂ ਦਾ ਜਥਾ ਸਰਪੰਚ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਰਵਾਨਾ ਹੋਇਆ | ਇਸ ਮੌਕੇ ਸਰਪੰਚ ਜਸਵਿੰਦਰ ਸਿੰਘ ਨੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸੀ.ਆਰ.ਪੀ ਐਫ. 13 ਬਟਾਲੀਅਨ ਮਹੱਦੀਆਂ ਨੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 8 ਮਾਰਚ (ਰਾਜਿੰਦਰ ਸਿੰਘ)-ਸੀ.ਆਰ.ਪੀ.ਐਫ. 13 ਬਟਾਲੀਅਨ ਮਹੱਦੀਆਂ ਵਲੋਂ ਅੰਤਰ ਰਾਸ਼ਟਰੀ ਮਹਿਲਾ ਦਿਵਸ ਨੰੂ ਸਮਰਪਿਤ ਸਮਾਗਮ ਸਰਕਾਰੀ ਮਿਡਲ ਸਕੂਲ ਰੈਲੀ ਵਿਖੇ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ਬਲਜਿੰਦਰ ਸਿੰਘ ਡਿਪਟੀ ਕਮਾਡੈਂਟ ਨੇ ਕਿਹਾ ਕਿ ਅੱਜ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਨੇ ਮਹਿਲਾ ਦਿਵਸ |ਤੇ ਸਰਕਾਰਾਂ ਨੂੰ ਯਾਦ ਕਰਵਾਏ ਔਰਤਾਂ ਦੇ ਅਧਿਕਾਰ

ਬਸੀ ਪਠਾਣਾਂ, 8 ਮਾਰਚ (ਰਵਿੰਦਰ ਮੌਦਗਿਲ)-ਪੰਜਾਬ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸੋਮਵਾਰ ਨੂੰ ਬਜਟ ਪੇਸ਼ ਕਰਨ ਸਮੇਂ ਜਦੋਂ ਮਹਿਲਾ ਦਿਵਸ ਦਾ ਹਵਾਲਾ ਦਿੰਦੇ ਹੋਏ ਔਰਤਾਂ ਲਈ ਸਹੂਲਤਾਂ ਦੇ ਐਲਾਨ ਕਰ ਰਹੇ ਸਨ, ਉਸੇ ਸਮੇਂ ਬਸੀ ਪਠਾਣਾਂ ਵਿਖੇ ਆਂਗਣਵਾੜੀ ...

ਪੂਰੀ ਖ਼ਬਰ »

ਪਾਈਨ ਗਰੋਵ ਕਾਲਜ 'ਚ ਔਰਤ ਦਿਵਸ 'ਤੇ ਖਾਣਾ ਪਕਾਓ ਮੁਕਾਬਲੇ ਕਰਵਾਏ

ਬਸੀ ਪਠਾਣਾਂ, 8 ਮਾਰਚ (ਰਵਿੰਦਰ ਮੌਦਗਿਲ)-ਪਾਈਨ ਗਰੋਵ ਕਾਲਜ ਆਫ਼ ਐਜੂਕੇਸ਼ਨ, ਬਸੀ ਪਠਾਣਾਂ ਦੇ ਪ੍ਰਬੰਧਕਾਂ ਵਲੋਂ ਅੰਤਰਰਾਸ਼ਟਰੀ ਔਰਤ ਦਿਵਸ ਮਨਾਇਆ ਗਿਆ | ਜਿਸ ਦੌਰਾਨ ਕਰਵਾਏ ਗਏ ਆਨ ਤੇ ਆਫ਼ ਲਾਈਨ ਖਾਣਾ ਪਕਾਓ ਮੁਕਾਬਲਿਆਂ 'ਚ ਬੀ.ਐਡ ਅਤੇ ਐਮ.ਏ ਐਜੂਕੇਸ਼ਨ ਦੇ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 8 ਮਾਰਚ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਪੋਸਟ ਗ੍ਰੈਜੂਏਟ ਰਾਜਨੀਤੀ ਵਿਗਿਆਨ ਵਿਭਾਗ ਵਲੋਂ ਸਮਾਜ ਵਿਗਿਆਨ ਅਤੇ ਲੋਕ ਪ੍ਰਸ਼ਾਸਨ ਵਿਭਾਗ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਜਿਸ ਦੌਰਾਨ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਨੇ ਰੋਸ ਵਿਖਾਵਾ ਕਰ ਕੇ ਮਨਾਇਆ ਅੰਤਰ-ਰਾਸ਼ਟਰੀ ਮਹਿਲਾ ਦਿਵਸ

ਫ਼ਤਹਿਗੜ੍ਹ ਸਾਹਿਬ, 8 ਮਾਰਚ (ਬਲਜਿੰਦਰ ਸਿੰਘ)-ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਦੇ ਸੱਦੇ ਤਹਿਤ ਅੱਜ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਹਸਪਤਾਲ ...

ਪੂਰੀ ਖ਼ਬਰ »

ਹਲਕਾ ਵਿਧਾਇਕ ਦੀ ਪਤਨੀ ਗੁਰਪ੍ਰੀਤ ਕੌਰ ਨੇ ਕੀਤੇ ਵਿਕਾਸ ਕਾਰਜਾਂ ਦੇ ਉਦਘਾਟਨ

ਖਮਾਣੋਂ, 8 ਮਾਰਚ (ਜੋਗਿੰਦਰ ਪਾਲ)-ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਨੇ ਅੱਜ ਖਮਾਣੋਂ ਬਲਾਕ ਦੇ ਵੱਖ-ਵੱਖ ਪਿੰਡਾਂ 'ਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਔਰਤਾਂ ਨੂੰ ਮਹਿਲਾ ਦਿਵਸ ਦੀ ਵਧਾਈ ਦਿੱਤੀ | ਨਜ਼ਦੀਕੀ ਪਿੰਡ ...

ਪੂਰੀ ਖ਼ਬਰ »

ਬੀਬੀ ਭਾਨੀ ਪੰਚਾਇਤੀ ਗਰਲਜ਼ ਕਾਲਜ ਵਿਖੇ ਸੈਮੀਨਾਰ ਕਰਵਾਇਆ

ਸੰਘੋਲ, 8 ਮਾਰਚ (ਗੁਰਨਾਮ ਸਿੰਘ ਚੀਨਾ)-ਬੀਬੀ ਭਾਨੀ ਪੰਚਾਇਤੀ ਗਰਲਜ਼ ਕਾਲਜ ਖੰਟ-ਮਾਨਪੁਰ ਵਿਖੇ ਸੈਮੀਨਾਰ ਕਰਵਾਇਆ ਗਿਆ | ਜਿਸ ਦੌਰਾਨ ਕਮੇਟੀ ਮੈਂਬਰਾਂ ਤੇ ਵਿਦਿਆਰਥੀਆਂ ਦੁਆਰਾ ਕਿਸਾਨਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਸਮੱਸਿਆਵਾਂ ਤੇ ਕੋਰੋਨਾ ਪ੍ਰਸਥਿਤੀਆਂ ਤੋਂ ...

ਪੂਰੀ ਖ਼ਬਰ »

ਸਿਹਤ ਵਿਭਾਗ ਕਲੈਰੀਕਲ ਐਸੋਸੀਏਸ਼ਨ ਦੇ ਸੂਬਾ ਜਰਨਲ ਸਕੱਤਰ ਬਣਨ 'ਤੇ ਵਿਜੇ ਭੂਸ਼ਣ ਦਾ ਸਨਮਾਨ

ਬਸੀ ਪਠਾਣਾਂ, 8 ਮਾਰਚ (ਰਵਿੰਦਰ ਮੌਦਗਿਲ)-ਸਿਹਤ ਵਿਭਾਗ ਕਲੈਰੀਕਲ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਸ਼ਾਖਾ ਵਲੋਂ ਸੋਮਵਾਰ ਨੂੰ ਸਮਾਗਮ ਕਰਵਾਇਆ ਗਿਆ | ਜਿਸ 'ਚ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਐਸੋਸੀਏਸ਼ਨ ਦੇ ਨਵੇਂ ਸੂਬਾ ਜਰਨਲ ਸਕੱਤਰ ਵਿਜੇ ਭੂਸ਼ਨ ਦਾ ਸਨਮਾਨ ਕੀਤਾ ...

ਪੂਰੀ ਖ਼ਬਰ »

21 ਦੀ ਬਾਘਾ ਪੁਰਾਣਾ ਕਿਸਾਨ ਮਹਾਂ ਪੰਚਾਇਤ ਸਬੰਧੀ 'ਆਪ' ਵਲੋਂ ਖ਼ਾਲਸਪੁਰ ਵਿਚ ਮੀਟਿੰਗ

ਬਸੀ ਪਠਾਣਾਂ, 8 ਮਾਰਚ (ਗੁਰਬਚਨ ਸਿੰਘ ਰੁਪਾਲ)-ਆਮ ਆਦਮੀ ਪਾਰਟੀ ਦੇ ਸਾਬਕਾ ਹਲਕਾ ਇੰਚਾਰਜ ਰੁਪਿੰਦਰ ਸਿੰਘ ਹੈਪੀ ਵਲੋਂ 21 ਮਾਰਚ ਨੂੰ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਬਾਘਾ ਪੁਰਾਣਾ ਵਿਖੇ ਕੀਤੀ ਜਾ ਰਹੀ ਕਿਸਾਨ ਮਹਾਂਪੰਚਾਇਤ ਬਾਰੇ ਲੋਕਾਂ ...

ਪੂਰੀ ਖ਼ਬਰ »

ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਕਰੇ-ਕਾਮੀ ਕਲ੍ਹਾਂ

ਫ਼ਤਹਿਗੜ੍ਹ ਸਾਹਿਬ, 8 ਮਾਰਚ (ਬਲਜਿੰਦਰ ਸਿੰਘ)-ਮੁਲਾਜ਼ਮ ਭਲਾਈ ਦਲ ਪ੍ਰਜਾਬ ਇਕਾਈ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਅੱਜ ਲੋਕ ਨਿਰਮਾਣ ਵਿਭਾਗ ਦੇ ਦਫ਼ਤਰ ਸਰਹਿੰਦ ਵਿਖੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜੱਲ੍ਹਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸੂਬਾ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨਾਂ ਨੇ ਵਧ ਰਹੀ ਮਹਿੰਗਾਈ 'ਤੇ ਕੀਤੀ ਚਿੰਤਾ ਪ੍ਰਗਟ

ਮੰਡੀ ਗੋਬਿੰਦਗੜ੍ਹ, 8 ਮਾਰਚ (ਮੁਕੇਸ਼ ਘਈ)-ਸੀਨੀਅਰ ਸਿਟੀਜ਼ਨ ਐਂਡ ਪੈਨਸ਼ਨਰ ਵੈੱਲਫੇਅਰ ਸੋਸਾਇਟੀ ਮੰਡੀ ਗੋਬਿੰਦਗੜ੍ਹ ਵਲੋਂ ਇੱਥੇ ਸੀਨੀਅਰ ਸਿਟੀਜ਼ਨ ਇੰਟਰਟੇਨਮੈਂਟ ਹੋਮ ਵਿਖੇ ਮੀਟਿੰਗ ਕੀਤੀ ਗਈ | ਜਿਸ ਦੀ ਪ੍ਰਧਾਨਗੀ ਕਰਦਿਆਂ ਜੀਤ ਸਿੰਘ ਰਾਮਗੜ੍ਹ ਨੇ ਸਾਰੇ ...

ਪੂਰੀ ਖ਼ਬਰ »

ਬਸਪਾ ਵਲੋਂ ਪਾਰਟੀ ਦਾ ਚੋਣ ਨਿਸ਼ਾਨ ਹਾਥੀ ਵੱਖ-ਵੱਖ ਥਾਵਾਂ 'ਤੇ ਛਾਪ ਕੇ ਚੋਣ ਪ੍ਰਚਾਰ ਸ਼ੁਰੂ

ਖਮਾਣੋਂ, 8 ਮਾਰਚ (ਮਨਮੋਹਣ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਬਲਾਕ ਖਮਾਣੋਂ 'ਚ ਬਹੁਜਨ ਸਮਾਜ ਪਾਰਟੀ ਪਾਰਟੀ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਦੇ ਹੋਏ ਆਪਣਾ ਚੋਣ ਨਿਸ਼ਾਨ 'ਹਾਥੀ' ਵੱਖ-ਵੱਖ ਥਾਵਾਂ 'ਤੇ ...

ਪੂਰੀ ਖ਼ਬਰ »

ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੀ ਟੀਮ ਨੇ ਮਾਪੇ ਅਧਿਆਪਕ ਮਿਲਣੀ 'ਚ ਕੀਤੀ ਸ਼ਮੂਲੀਅਤ

ਫ਼ਤਹਿਗੜ੍ਹ ਸਾਹਿਬ, 8 ਮਾਰਚ (ਰਾਜਿੰਦਰ ਸਿੰਘ)-ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਟੀਮ ਵਲੋਂ ਸਰਕਾਰੀ ਮਿਡਲ ਸਕੂਲ ਦੇਦੜਾਂ, ਨੰਦਪੁਰ ਅਤੇ ਮਿਡਲ ਸਕੂਲ ਰੈਲੀ ਦਾ ਦੌਰਾ ਕਰਕੇ ਮਾਪੇ ਅਧਿਆਪਕ ...

ਪੂਰੀ ਖ਼ਬਰ »

ਕਾਲਾ ਮੋਤੀਆ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਨਾਂ 'ਚੋਂ ਇਕ-ਸਿਵਲ ਸਰਜਨ

ਪਟਿਆਲਾ , 8 ਮਾਰਚ (ਮਨਦੀਪ ਸਿੰਘ ਖਰੋੜ)-7 ਤੋਂ 13 ਮਾਰਚ ਤੱਕ ਮਨਾਏ ਜਾ ਰਹੇ ਗਲੋਕੋਮਾ ਹਫ਼ਤਾ ਤਹਿਤ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਅੱਖਾਂ ਦੇ ਮਾਹਿਰ ਡਾ. ਵਰਿੰਦਰ ਗਰਗ ਵਲੋਂ ਮਰੀਜ਼ਾਂ ਦਾ ਕਾਲਾ ਮੋਤੀਆ ਸਬੰਧੀ ਚੈੱਕਅਪ ਕੀਤਾ ਗਿਆ | ਇਸ ਸਬੰਧੀ ਸਿਵਲ ਸਰਜਨ ਡਾ. ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਉਪਮੰਡਲ ਅਫ਼ਸਰ ਵਲੋਂ ਕਮਰੇ ਦਾ ਉਦਘਾਟਨ

ਸਮਾਣਾ, 8 ਮਾਰਚ (ਪ੍ਰੀਤਮ ਸਿੰਘ ਨਾਗੀ)-ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਮਾਣਾ-3 ਦੇ ਦਫ਼ਤਰ ਵਿਚ ਬਣੇ ਨਵੇਂ ਕਮਰੇ ਦਾ ਉਦਘਾਟਨ ਉਪਮੰਡਲ ਅਫ਼ਸਰ ਨਮਨ ਮੜਕਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਅਮਰਜੀਤ ਸਿੰਘ ਨੇ ਕੀਤਾ | ਮੱੁਖ ਮਹਿਮਾਨ ਦੇ ਤੌਰ ...

ਪੂਰੀ ਖ਼ਬਰ »

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਕੀਤੀ ਵੀਡੀਓ ਕਾਨਫ਼ਰੰਸ ਵਿਚ ਪੰਜਾਬੀ ਯੂਨੀਵਰਸਿਟੀ ਨੇ ਲਿਆ ਭਾਗ

ਪਟਿਆਲਾ, 8 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਔਰਤਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਰੱਖਿਆ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਵੀਡੀਓ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਦੇਵੀਗੜ੍ਹ, 8 ਮਾਰਚ (ਰਾਜਿੰਦਰ ਸਿੰਘ ਮੌਜੀ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਮਘਰ ਸਾਹਿਬ ਇਸਰਹੇੜੀ ਵਿਖੇ ਬਾਬਾ ਅਮਰੀਕ ਸਿੰਘ ਕਾਰ ਸੇਵਾ ਹੀਰਾ ਬਾਗ ...

ਪੂਰੀ ਖ਼ਬਰ »

ਘਨੌਰ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ

ਘਨੌਰ, 8 ਮਾਰਚ (ਜਾਦਵਿੰਦਰ ਸਿੰਘ ਜੋਗੀਪੁਰ)-ਯੂਨੀਵਰਸਿਟੀ ਕਾਲਜ ਘਨੌਰ ਵਿਖੇ ਡਾ. ਲਖਵੀਰ ਸਿੰਘ ਗਿੱਲ ਪਿ੍ੰਸੀਪਲ ਯੂਨੀਵਰਸਿਟੀ ਕਾਲਜ ਘਨੌਰ ਦੀ ਅਗਵਾਈ 'ਚ ਮਨਾਏ ਗਏ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਡਾ. ਅੰਮਿ੍ਤਪਾਲ ਕੌਰ ਡੀਨ ਅਕਾਦਮਿਕ ਮਾਮਲੇ ਪੰਜਾਬੀ ...

ਪੂਰੀ ਖ਼ਬਰ »

ਮਹਿਲਾ ਦਿਵਸ ਮੌਕੇ ਪਿ੍ੰਸੀਪਲ ਸੁਦੇਸ਼ ਕੁਮਾਰੀ ਨੂੰ ਕੀਤਾ ਸਨਮਾਨਿਤ

ਡਕਾਲਾ, 8 ਮਾਰਚ (ਪਰਗਟ ਸਿੰਘ ਬਲਬੇੜ੍ਹਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਕਾਲਾ ਵਿਖੇ ਕੌਮਾਂਤਰੀ ਮਹਿਲਾ ਦਿਵਸ ਮਨਾਉਣ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸੀ.ਡੀ.ਪੀ.ਓ. ਸਨੌਰ ਅਰਵਿੰਦਰ ਸਿੰਘ ਅਤੇ ਪਿੰਡ ਦੇ ਸਰਪੰਚ ਬਲਵਿੰਦਰ ਸਿੰਘ ਵਲੋਂ ਸਕੂਲ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਲੋਕ ਸਾਹਿਤ ਸੰਗਮ ਨੇ ਕਰਾਇਆ ਸਾਹਿਤਿਕ ਸਮਾਗਮ

ਰਾਜਪੁਰਾ, 8 ਮਾਰਚ (ਜੀ.ਪੀ. ਸਿੰਘ) ਅੰਤਰਰਾਸ਼ਟਰੀ ਨਾਰੀ ਦਿਵਸ ਨੂੰ ਸਮਰਪਿਤ ਲੋਕ ਸਾਹਿੱਤ ਸੰਗਮ ਦੀ ਇਕ ਬੈਠਕ ਸਥਾਨਕ ਰੋਟਰੀ ਭਵਨ ਵਿਖੇ ਡਾ. ਗੁਰਵਿੰਦਰ ਅਮਨ ਦੀ ਪ੍ਰਧਾਨਗੀ ਹੇਠ ਹੋਈ | ਸਭਾ ਦਾ ਆਗਾਜ਼ ਲੋਕ ਕਵੀ ਕਰਮ ਸਿੰਘ ਹਕੀਰ ਦੇ ਗੀਤ 'ਇੱਥੇ ਨਹੀਂ ਚਲਦੀ ਧੀਆਂ ਦੀ ...

ਪੂਰੀ ਖ਼ਬਰ »

ਨਰੋਏ ਸਮਾਜ ਦੀ ਸਿਰਜਣਾ ਲਈ ਇਕ ਦੂਜੇ ਦੇ ਫ਼ੈਸਲਿਆਂ ਦਾ ਸਤਿਕਾਰ ਕਰਨਾ ਜ਼ਰੂਰੀ-ਡਾ. ਪ੍ਰੀਤੀ ਯਾਦਵ

ਪਟਿਆਲਾ, 8 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਅੱਜ ਕੌਮਾਂਤਰੀ ਮਹਿਲਾ ਦਿਵਸ ਮੌਕੇ ਜਲ ਸਲਪਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਇਕ ਸਾਂਝਾ ਸਮਾਰੋਹ ਕਰਕੇ ਦਿਹਾਤੀ ਖੇਤਰਾਂ 'ਚ ਮਹਿਲਾ ਸਰਪੰਚਾਂ ਸਮੇਤ ਆਪਣੇ ਪਿੰਡਾਂ ਦੇ ਵਿਕਾਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX