ਅਬੋਹਰ, 8 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਚੋਣਾਂ ਮੌਕੇ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੇ ਵਾਅਦਿਆਂ ਨੂੰ ਪੂਰਾ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਪੱਧਰ 'ਤੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਧਰਨੇ ਦਿੱਤੇ ਗਏ | ਇਸ ਤਹਿਤ ਇੱਥੇ ਤਹਿਸੀਲ ਕੰਪਲੈਕਸ ਵਿਚ ਅਬੋਹਰ ਤੇ ਬੱਲੂਆਣਾ ਵਿਧਾਨ ਸਭਾ ਹਲਕਿਆਂ ਦਾ ਸਾਂਝਾ ਰੋਸ ਧਰਨਾ ਲੱਗਿਆ | ਜਿਸ ਤੋਂ ਬਾਅਦ ਕਾਰਜਕਾਰੀ ਐਸ.ਡੀ.ਐਮ ਜਸਪਾਲ ਸਿੰਘ ਬਰਾੜ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਬੱਲੂਆਣਾ ਹਲਕੇ ਦੇ ਇੰਚਾਰਜ ਪ੍ਰਕਾਸ਼ ਸਿੰਘ ਭੱਟੀ, ਗੁਰਤੇਜ ਸਿੰਘ ਘੁੜਿਆਣਾ ਸਾਬਕਾ ਵਿਧਾਇਕ, ਜਥੇਦਾਰ ਗੁਰਲਾਲ ਸਿੰਘ ਦਾਨੇਵਾਲੀਆ ਸੀਨੀਅਰ ਅਕਾਲੀ ਆਗੂ, ਹਰਵਿੰਦਰ ਸਿੰਘ ਹੈਰੀ ਸੰਧੂ ਜ਼ਿਲ੍ਹਾ ਪ੍ਰਧਾਨ ਤੇ ਹੋਰ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਕੇਂਦਰ ਸਰਕਾਰ ਦੀ ਹਮੇਸ਼ਾ ਧੱਕੇਸ਼ਾਹੀ ਦਾ ਸ਼ਿਕਾਰ ਰਿਹਾ ਹੈ | ਭਾਵੇਂ ਕੇਂਦਰ ਵਿਚ ਕੋਈ ਵੀ ਸਰਕਾਰ ਬਣੀ ਹੋਵੇ | ਉਨ੍ਹਾਂ ਕਿਹਾ ਕਿ ਸਮੇਂ ਸਮੇਂ ਤੇ ਬਣੀਆਂ ਕੇਂਦਰ ਦੀਆਂ ਸਰਕਾਰਾਂ ਨੇ ਪੰਜਾਬ ਨਾਲ ਹਮੇਸ਼ਾ ਧੋਖਾ ਹੀ ਕੀਤਾ ਹੈ | ਉਨ੍ਹਾਂ ਕਿਹਾ ਕਿ ਕਿਸਾਨ ਵਿਰੋਧੀ ਤਿੰਨ ਬਿੱਲ ਪਾਸ ਕਰਕੇ ਕੇਂਦਰ ਸਰਕਾਰ ਨੇ ਕਿਸਾਨੀ ਨੂੰ ਖ਼ਤਮ ਕਰਨ ਲਈ ਕਦਮ ਚੁੱਕਿਆ ਹੈ | ਜਿਸ ਖ਼ਿਲਾਫ਼ 100 ਦਿਨ ਤੋਂ ਵੱਧ ਤੋਂ ਕਿਸਾਨ ਸੰਘਰਸ਼ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਲੋਕਾਂ ਦੇ ਹੱਕਾਂ ਤੇ ਲਗਾਤਾਰ ਡਾਕੇ ਵੱਜ ਰਹੇ ਹਨ | ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰਾਂ ਲਗਾਤਾਰ ਉਪਰਾਲੇ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ 2017 ਵਿਚ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕਰਕੇ ਤੇ ਲਾਰੇ ਲਾ ਕੇ ਕਾਂਗਰਸ ਦੀ ਸਰਕਾਰ ਲਿਆਂਦੀ ਗਈ ਸੀ | ਜਦੋਂ ਤੋਂ ਇਹ ਸਰਕਾਰ ਬਣੀ ਹੈ ਲੋਕ ਸਰਕਾਰ ਤੋਂ ਦੁਖੀ ਹੋਏ ਪਏ ਹਨ | ਸਰਕਾਰ ਚੋਣਾਂ ਮੌਕੇ ਕੀਤੇ ਕਿਸੇ ਵੀ ਵਾਅਦੇ ਨੂੰ ਪੂਰਾ ਕਰਨ ਵਿਚ ਸਫਲ ਨਹੀਂ ਹੋ ਸਕੀ | ਮਹਿੰਗਾਈ ਦਿਨੋਂ ਦਿਨ ਵਧ ਰਹੀ ਹੈ | ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਲੋਕਾਂ ਦਾ ਕਚੂਮਰ ਕੱਢ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਦਾ ਇਹ ਧਰਨਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਹਿਸਾਬ ਮੰਗਣ ਲਈ ਲਾਇਆ ਗਿਆ ਹੈ | ਇਸ ਤੋਂ ਬਾਅਦ ਕਾਰਜਕਾਰੀ ਐੱਸ ਡੀ ਐਮ ਜਸਪਾਲ ਸਿੰਘ ਬਰਾੜ ਨੂੰ ਮੰਗ ਪੱਤਰ ਵੀ ਆਗੂਆਂ ਵਲੋਂ ਸੌਂਪਿਆ ਗਿਆ | ਇਸ ਮੌਕੇ ਤੇ ਸੁਰੇਸ਼ ਸਤੀਜਾ ਸਰਕਲ ਪ੍ਰਧਾਨ, ਲਾਊ ਜਾਖੜ ਕਿੱਲਿ੍ਹਆਂਵਾਲੀ, ਹਰਪਾਲ ਸਿੰਘ ਸੰਧੂ, ਸਤਵਿੰਦਰ ਸਿੰਘ ਸਿੱਧੂ ਬੁਰਜ ਮੁਹਾਰ, ਸੁਖਜਿੰਦਰ ਸਿੰਘ ਗਿੱਦੜਾਂ ਵਾਲੀ ਸਰਕਲ ਪ੍ਰਧਾਨ, ਰਜਿੰਦਰ ਸਿੰਘ ਬਰਾੜ ਸਾਬਕਾ ਵਾਈਸ ਚੇਅਰਮੈਨ, ਭੁਪਿੰਦਰ ਸਿੰਘ ਟਿੱਕਾ ਪੰਨੀਵਾਲਾ ਮਾਹਲਾ ਸਰਕਲ ਪ੍ਰਧਾਨ, ਹਰਚਰਨ ਸਿੰਘ ਸਰਨਾ ਸਰਕਲ ਸਰਕਲ ਪ੍ਰਧਾਨ, ਰਾਜਾ ਗਿੱਲ ਸਰਕਲ ਪ੍ਰਧਾਨ, ਆਰ. ਡੀ ਬਿਸ਼ਨੋਈ, ਦੀਪਾ ਮਲੂਕਪੁਰਾ, ਗੁਰਪਿੰਦਰ ਸਿੰਘ ਸਰਪੰਚ ਬਹਾਦਰ ਖੇੜਾ, ਹਰਚਰਨ ਸਿੰਘ ਪੱਪੂ ਜ਼ਿਲ੍ਹਾ ਸਕੱਤਰ ਜਨਰਲ, ਪਟੇਲ ਘੁਲਾ ਸਰਕਲ ਪ੍ਰਧਾਨ ਤੋਂ ਇਲਾਵਾ ਹੋਰ ਆਗੂ ਤੇ ਵਰਕਰ ਵੀ ਹਾਜ਼ਰ ਸਨ |
ਫ਼ਾਜ਼ਿਲਕਾ, 8 ਮਾਰਚ (ਦਵਿੰਦਰ ਪਾਲ ਸਿੰਘ)-ਜਨਤਕ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਪਾਲ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ | ...
ਫ਼ਾਜ਼ਿਲਕਾ, 8 ਮਾਰਚ (ਅਮਰਜੀਤ ਸ਼ਰਮਾ)-ਪੰਜਾਬ, ਯੂ.ਟੀ. ਮੁਲਾਜ਼ਮ ਪੈਨਸ਼ਨਰ ਸਾਂਝਾ ਫ਼ਰੰਟ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਸੂਬਾਈ ਫ਼ੈਸਲੇ ਅਨੁਸਾਰ ਕਨਵੀਨਰ ਨੋਪਾ ਰਾਮ, ਸ਼ੰਕਰ ਦਾਸ, ਕੇਵਲ ਕਿ੍ਸ਼ਨ ਦੀ ਪ੍ਰਧਾਨਗੀ ਹੇਠ ਕੀਤੀ ਜਾ ਰਹੀ ਭੁੱਖ ਹੜਤਾਲ ਤੋਂ ਬਾਅਦ ਅੱਜ ...
ਜਲਾਲਾਬਾਦ, 8 ਮਾਰਚ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਵੱਖ-ਵੱਖ ਪਿੰਡਾਂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਔਰਤਾਂ ਦੇ ਜਥੇ ਨਵੀਂ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਵਿਚ ਕਮੇਟੀ ਵਲ਼ੋਂ ਦਿੱਤੇ ਸੱਦੇ ਅਨੁਸਾਰ ਮਨਾਏ ਜਾ ਰਹੇ ਮਹਿਲਾ ਦਿਵਸ ...
ਜਲਾਲਾਬਾਦ, 8 ਮਾਰਚ (ਕਰਨ ਚੁਚਰਾ)-ਸਾਕਾ ਸ੍ਰੀ ਨਨਕਾਣਾ ਸਾਹਿਬ ਦੀ 100 ਸਾਲਾ ਸ਼ਤਾਬਦੀ ਦੇ ਸਬੰਧ 'ਚ ਚੱਕ ਅਰਨੀਵਾਲਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬਾਨ ਵਲੋਂ ਜਾਰੀ ਨਿਰਦੇਸ਼ਾਂ ਹੇਠ ਕਰਵਾਏ ਗਏ ਇਸ ਸਮਾਗਮ ...
ਅਬੋਹਰ, 8 ਮਾਰਚ (ਕੁਲਦੀਪ ਸਿੰਘ ਸੰਧੂ)-7 ਮਾਰਚ 1990 ਨੂੰ ਅਬੋਹਰ ਵਿਖੇ ਹੋਈ ਗੋਲੀ ਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦੇ ਲਈ ਸਮਾਜ ਸੇਵੀ ਸੰਸਥਾ ਨਰ ਸੇਵਾ ਨਰਾਇਣ ਸੇਵਾ ਸੰਮਤੀ ਹੋਰ ਸੰਸਥਾਵਾਂ ਵਲੋਂ ਬਾਜ਼ਾਰ ਨੰਬਰ 12 ਦੇ ਬਾਹਰ ਸ਼ਹੀਦਾਂ ਦੀ ਯਾਦ 'ਚ ਬਣੇ ...
ਫ਼ਾਜ਼ਿਲਕਾ, 8 ਮਾਰਚ (ਦਵਿੰਦਰ ਪਾਲ ਸਿੰਘ)-ਕੋਰੋਨਾ ਕਾਲ ਸਮੇਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ ਤੋਂ ਬੰਦ ਹੋਈ ਫ਼ਾਜ਼ਿਲਕਾ ਰਿਵਾੜੀ ਪਸੰਜਰ ਰੇਲ ਗੱਡੀ ਅੱਜ ਮੁੜ ਤੋਂ ਸ਼ੁਰੂ ਹੋ ਗਈ | ਅੱਜ ਵੱਖ-ਵੱਖ ਸਟੇਸ਼ਨਾਂ ਦੇ ਮੁਸਾਫ਼ਰਾਂ ਨੂੰ ਲੈ ਕੇ ਇਹ ਰੇਲ ਗੱਡੀ ਫ਼ਾਜ਼ਿਲਕਾ ...
ਮੰਡੀ ਲਾਧੂਕਾ, 8 ਮਾਰਚ (ਰਾਕੇਸ਼ ਛਾਬੜਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਲੋਕਾਂ ਦੀ ਚੰਗੀ ਸਿਹਤ ਦੇ ਲਈ ਵੈਨ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਸਬੰਧ ਵਿਚ ਪੀ.ਐਚ.ਸੀ. ਜੰਡਵਾਲਾ ਭੀਮੇਸ਼ਾਹ ਦੀ ਐਸ.ਐਮ.ਓ.ਡਾ: ਬਬੀਤਾ ਨੇ ਕਿਹਾ ਹੈ ਕਿ ਪੰਜਾਬ ...
ਮੰਡੀ ਲਾਧੂਕਾ, 8 ਮਾਰਚ (ਰਾਕੇਸ਼ ਛਾਬੜਾ)-ਇਸ ਸਰਹੱਦੀ ਖੇਤਰ ਦੇ ਨੰਬਰਦਾਰਾਂ ਨੇ ਮਾਣ ਭੱਤਾ 1500 ਰੁਪਏ ਤੋਂ ਵਧਾ ਕੇ 3000 ਹਜ਼ਾਰ ਰੁਪਏ ਕੀਤਾ ਜਾਣ ਦੀ ਮੰਗ ਕੀਤੀ ਹੈ | ਨੰਬਰਦਾਰਾਂ ਦੀ ਇਕ ਮੀਟਿੰਗ ਨੰਬਰਦਾਰ ਬਿਹਾਰੀ ਲਾਲ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਕਿਸਾਨ ...
ਅਬੋਹਰ, 8 ਮਾਰਚ (ਕੁਲਦੀਪ ਸਿੰਘ ਸੰਧੂ)-ਅੱਜ ਸਵੇਰੇ ਕਰੀਬ 5 ਵਜੇ ਇਕ ਪਿਕਅਪ 'ਤੇ ਸਵਾਰ ਹੋ ਕੇ ਆਏ ਦੋ ਲੋਕਾਂ ਨੇ ਸਥਾਨਕ ਨਹਿਰੂ ਪਾਰਕ ਦੇ ਸਾਹਮਣੇ ਸਥਿਤ ਅੰਮਿ੍ਤ ਮੈਡੀਕੋਜ਼ ਦਾ ਸ਼ਟਰ ਤੋੜ ਕੇ ਚੋਰੀ ਦਾ ਯਤਨ ਕੀਤਾ ਪਰੰਤੂ ਉਹ ਸਫਲ ਨਹੀਂ ਹੋ ਪਾਏ | ਮਾਮਲੇ ਦੀ ਸੂਚਨਾ ...
ਅਬੋਹਰ, 8 ਮਾਰਚ (ਕੁਲਦੀਪ ਸਿੰਘ ਸੰਧੂ)-ਸ਼ਾਕਿਆ ਸਮਾਜ ਵਲੋਂ ਸ਼ਿਵ ਸ਼ਾਕਿਆ ਨਗਰ ਵਿਖੇ ਸਮਾਜ ਸੇਵੀ ਅਤੇ ਓ.ਬੀ.ਸੀ. ਅਧਿਕਾਰ ਮੰਚ ਦੇ ਉਪ ਪ੍ਰਧਾਨ ਸੁਭਾਸ਼ ਸ਼ਾਕਿਆ ਦੀ ਅਗਵਾਈ ਹੇਠ ਪੜ੍ਹਨ ਵਾਲੇ ਬੱਚਿਆਂ ਦੇ ਲਈ ਕੈਰੀਅਰ ਕਾਊਾਸਿਲੰਗ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ...
ਅਬੋਹਰ, 8 ਮਾਰਚ (ਕੁਲਦੀਪ ਸਿੰਘ ਸੰਧੂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਐੱਡ. ਤੀਜੇ ਸਮੈਟਰ ਅਤੇ ਐਮ. ਐੱਡ. ਦੇ ਐਲਾਨੇ ਨਤੀਜਿਆਂ ਵਿਚ ਸਥਾਨਕ ਹਨੂਮਾਨਗੜ੍ਹ ਰੋਡ 'ਤੇ ਸਥਿਤ ਕੈਨਵੇ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਬਾਰੇ ...
ਅਬੋਹਰ, 8 ਮਾਰਚ (ਕੁਲਦੀਪ ਸਿੰਘ ਸੰਧੂ)-'ਨਸ਼ਾ ਛੱਡੋ, ਕੋਹੜ ਵੱਢੋ' ਦੇ ਬੈਨਰ ਹੇਠ ਨਸ਼ਿਆਂ ਦੇ ਖ਼ਿਲਾਫ਼ ਐਮ. ੈਸ. ਅਕੈਡਮੀ ਦੇ ਵਿਦਿਆਰਥੀਆ ਵਲੋਂ ਮੋਟਰਸਾਈਕਲ ਰੈਲੀ ਕੱਢੀ ਗਈ | ਇਸ ਬਾਰੇ ਅਕੈਡਮੀ ਦੇ ਕੋਚ ਮਲਕੀਤ ਸਿੰਘ ਨੇ ਦੱਸਿਆ ਕਿ ਇਹ ਰੈਲੀ ਖ਼ਾਲਸਾ ਕਾਲਜ ਅਬੋਹਰ ਦੇ ...
ਫ਼ਾਜ਼ਿਲਕਾ, 8 ਮਾਰਚ (ਦਵਿੰਦਰ ਪਾਲ ਸਿੰਘ)-ਵਿਆਹ ਸਮਾਗਮ ਵਿਚ ਬਹਿਸਬਾਜ਼ੀ ਤੋਂ ਬਾਅਦ ਹੋਏ ਝਗੜੇ ਨੂੰ ਲੈ ਕੇ ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ 23 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਦਿਨੇਸ਼ ...
ਅਬੋਹਰ, 8 ਮਾਰਚ (ਕੁਲਦੀਪ ਸਿੰਘ ਸੰਧੂ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਨੇ ਜ਼ਿਲ੍ਹਾ ਅਤੇ ਬਲਾਕ-1 ਵਿੱਚੋਂ 'ਸਟਾਰ ਆਫ਼ ਦਿ ਵੇਡਨੈਸ ਡੇ' ਦਾ ਇਨਾਮ ਜਿੱਤ ਕੇ ਆਪਣੇ ਸਕੂਲ, ਮਾਪਿਆਂ ਅਤੇ ਅਧਿਆਪਕਾਂ ਦਾ ਨਾਂਅ ਰੌਸ਼ਨ ...
ਅਬੋਹਰ,8 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਵਲੋਂ ਜ਼ਿਲੇ੍ਹ ਵਿਚ ਸਕੂਲੀ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ | ...
ਫ਼ਾਜ਼ਿਲਕਾ-ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਅਕਾਲੀ ਦਲ ਵਲੋਂ ਲਗਾਏ ਗਏ ਧਰਨੇ ਦੌਰਾਨ ਗੰਨੇ ਦੀ ਅਦਾਇਗੀ ਦਾ ਮੁੱਦਾ ਵੀ ਬੜੀ ਗੰਭੀਰਤਾ ਨਾਲ ਉੱਠਿਆ | ਇਸ ਮੌਕੇ ਸੀਨੀਅਰ ਆਗੂ ਐਡਵੋਕੇਟ ਸਤਿੰਦਰ ਸਿੰਘ ਸਵੀ, ਨਿਰਭੈ ਸਿੰਘ ਬਰਾੜ ਥੇਹ ਕਲੰਦਰ ਨੇ ਕਿਹਾ ...
ਫਾਜ਼ਿਲਕਾ, 8 ਮਾਰਚ (ਦਵਿੰਦਰ ਪਾਲ ਸਿੰਘ)-ਹਲਕਾ ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਵਲੋਂ ਹਲਕੇ ਦੇ ਪਿੰਡਾਂ ਨੂੰ ਵਿਕਾਸ ਦੀ ਲੀਹਾਂ ਵੱਲ ਲਿਜਾਉਣ ਲਈ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਜਾ ਰਹੇ ਹਨ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦੇ ਉਦਘਾਟਨ ...
ਮੰਡੀ ਅਰਨੀਵਾਲਾ, 8 ਮਾਰਚ (ਨਿਸ਼ਾਨ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਿਲਬਾਗ ਸਿੰਘ ਘੁੁੜਿਆਣਾ ਨੇ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਕੀਤੇ ਜਾ ਰਹੇ ਕਿਸਾਨ ਮਹਾਂ ਸੰਮੇਲਨ ਨੂੰ ਲਾਮਿਸਾਲ ਦੱਸਦਿਆਂ ...
ਫ਼ਾਜ਼ਿਲਕਾ, 8 ਮਾਰਚ(ਅਮਰਜੀਤ ਸ਼ਰਮਾ)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ਦੇ ਵਿਰੋਧ ਵਿਚ ਪ੍ਰਧਾਨ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਰੋਸ ਧਰਨਾ ਦਿੰਦਿਆਂ ਬਜਟ ਦੀਆਂ ਕਾਪੀਆਂ ਸਾੜੀਆਂ ...
ਗੁਰੂਹਰਸਹਾਏ, 8 ਮਾਰਚ (ਹਰਚਰਨ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਅੱਜ ਪੇਸ਼ ਕੀਤੇ ਗਏ ਬਜਟ ਤੋਂ ਬਾਅਦ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਿਚ ਭਾਰੀ ਰੋਹ ਜਾਗ ਪਿਆ ਹੈ, ਕਿਉਂਕਿ ਪੰਜਾਬ ਸਰਕਾਰ ਨੇ ਇਸ ਵਾਰ ਵੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ...
ਮੰਡੀ ਅਰਨੀਵਾਲਾ, 8 ਮਾਰਚ (ਨਿਸ਼ਾਨ ਸਿੰਘ ਸੰਧੂ)-ਪੰਜਾਬ ਯੂ.ਟੀ. ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੱਦੇ 'ਤੇ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਸ਼ਾਂਤੀ ਪੂਰਨ ਰੋਸ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ 'ਤੇ ਪਟਿਆਲਾ ਪੁਲਿਸ ਵਲੋਂ ਭਾਰੀ ਬਲ ਦਾ ਪ੍ਰਯੋਗ ਕੀਤਾ ...
ਫਾਜ਼ਿਲਕਾ, 8 ਮਾਰਚ (ਦਵਿੰਦਰ ਪਾਲ ਸਿੰਘ)-ਫਾਜ਼ਿਲਕਾ ਦੇ ਹਲਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਕਿਹਾ ਕਿ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੇਸ਼ ਕੀਤਾ ਗਿਆ ਬਜਟ ਸੂਬੇ ਨੂੰ ਵਿਕਾਸ ਦੀ ਲੀਹਾਂ ਵੱਲ ਲਿਜਾਣ ਵਾਲਾ ਬਜਟ ਹੈ | ਉਨ੍ਹਾਂ ਕਿਹਾ ਕਿ ਇਹ ...
ਮੰਡੀ ਅਰਨੀਵਾਲਾ, 8 ਮਾਰਚ (ਨਿਸ਼ਾਨ ਸਿੰਘ ਸੰਧੂ)-ਸ਼੍ਰੋਮਣੀ ਗੁੁਰਦੁੁਆਰਾ ਪ੍ਰਬੰਧਕ ਕਮੇਟੀ ਸ੍ਰੀ ਅ੍ਰੰਮਿਤਸਰ ਸਾਹਿਬ ਦੁਆਰਾ ਲਈ ਗਈ ਸਾਲਾਨਾ ਧਾਰਮਿਕ ਪ੍ਰੀਖਿਆ ਦੇ ਐਲਾਨੇ ਨਤੀਜੇ ਅਨੁਸਾਰ ਰੈੱਡ ਰੋਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਵਾਲਾ ਭੀਮੇਸ਼ਾਹ ...
ਫ਼ਾਜ਼ਿਲਕਾ, 8 ਮਾਰਚ(ਅਮਰਜੀਤ ਸ਼ਰਮਾ)-ਸਰਕਾਰੀ ਹਾਈ ਸਕੂਲ ਕੇਰੀਆਂ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਜਾਣਕਾਰੀ ਦਿੰਦਿਆਂ ਸਕੂਲ ਮੁਖੀ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਦੌਰਾਨ ਆਯੋਜਿਤ ਸਮਾਰੋਹ ਵਿਚ ਸੇਵਾਮੁਕਤ ਪੰਜਾਬੀ ਮਿਸਟੈੱ੍ਰਸ ਸ਼੍ਰੀਮਤੀ ...
ਮੰਡੀ ਲਾਧੂਕਾ, 8 ਮਾਰਚ (ਰਾਕੇਸ਼ ਛਾਬੜਾ)-ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ 'ਤੇ ਮੰਡੀ ਦੇ ਸੇਵਾ ਕੇਂਦਰ ਵਿਖੇ ਔਰਤਾਂ ਦੇ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਪਿੰਕ ਕਾਊਾਟਰ ਸਥਾਪਿਤ ਕੀਤਾ ਗਿਆ ਹੈ | ਸੇਵਾ ਕੇਂਦਰ ਦੇ ਸੀਨੀਅਰ ਅਪਰੇਟਰ ਬਗੀਚੇ ਸਿੰਘ ਨੇ ਦੱਸਿਆ ਹੈ ਕਿ ...
ਫ਼ਾਜ਼ਿਲਕਾ 8 ਮਾਰਚ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਦੇ ਵੱਡੀ ਗਿਣਤੀ ਦੇ ਵਜ਼ੀਰ ਅਤੇ ਐਮ.ਐਲ.ਏ. ਦੀ ਹਾਜ਼ਰੀ ਵਿਚ ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਦੌਰਾਨ ਰਾਜ ਦੇ ...
ਫ਼ਾਜ਼ਿਲਕਾ, 8 ਮਾਰਚ (ਦਵਿੰਦਰ ਪਾਲ ਸਿੰਘ):-ਸੇਵਾ ਭਾਰਤੀ ਫ਼ਾਜ਼ਿਲਕਾ ਵਲੋਂ ਬੀ.ਐੱਸ.ਐਫ. ਕੈਂਪਸ ਵਿਚ ਮਹਿਲਾ ਦਿਵਸ ਮਨਾਇਆ ਗਿਆ | ਜਿਸ ਵਿਚ 52ਵੀਂ ਬਟਾਲੀਅਨ ਦੀਆਂ 8 ਮਹਿਲਾ ਜਵਾਨਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਮਾਰੋਹ ਵਿਚ ਸ਼੍ਰੀਮਤੀ ਅਰਪਿਤਾ ਕੌਸ਼ਿਕ ਨੇ ਬਤੌਰ ...
ਫ਼ਾਜ਼ਿਲਕਾ, 8 ਮਾਰਚ(ਅਮਰਜੀਤ ਸ਼ਰਮਾ)-ਸਰਕਾਰੀ ਐਮ.ਆਰ. ਕਾਲਜ ਵਿਖੇ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਜਿਸ ਵਿਚ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਵਿਰਕ, ਡਾ. ਰਿੰਕੂ ਚਾਵਲਾ, ਡਾ. ਵੀਰਪਾਲ ਕੌਰ, ਪ੍ਰੋ. ਮਨਜੀਤ ਕੌਰ ਅਤੇ ਪ੍ਰੋ. ਸੁਰਜੀਤ ਕੌਰ ਨੇ ਆਪਣੇ ...
ਫ਼ਾਜ਼ਿਲਕਾ, 8 ਮਾਰਚ (ਅਮਰਜੀਤ ਸ਼ਰਮਾ)-ਕੌਮਾਂਤਰੀ ਮਹਿਲਾ ਦਿਵਸ ਮੌਕੇ ਫ਼ਾਜ਼ਿਲਕਾ ਦੇ 19 ਸੇਵਾ ਕੇਂਦਰਾਂ ਵਿਖੇ ਔਰਤਾਂ ਨੂੰ ਪਹਿਲ ਦੇ ਆਧਾਰ 'ਤੇ ਸੇਵਾ ਦੇਣ ਲਈ ਵਿਸ਼ੇਸ਼ ਪਿੰਕ ਕਾਊਾਟਰ ਸਥਾਪਤ ਕੀਤੇ ਗਏ | ਇਨ੍ਹਾਂ ਪਿੰਕ ਕਾਊਾਟਰਾਂ ਨੂੰ ਸਿਰਫ਼ ਔਰਤਾਂ ਲਈ ...
ਫ਼ਾਜ਼ਿਲਕਾ, 8 ਮਾਰਚ(ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਹੀਰਾਂ ਵਾਲੀ ਵਿਖੇ ਮੈਡਮ ਚੇਤੰਨਿਆ ਜੋਤੀ ਦੀ ਅਗਵਾਈ ਹੇਠ ਅੰਤਰ ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਨੇ ਔਰਤ ਦੀ ਤਿਆਗ, ਸਹਿਣਸ਼ੀਲਤਾ ਅਤੇ ਬਲੀਦਾਨ ਦੀ ਝਲਕ ਪੇਸ਼ ਕਰਦੀਆਂ ...
ਫ਼ਾਜ਼ਿਲਕਾ, 8 ਮਾਰਚ(ਅਮਰਜੀਤ ਸ਼ਰਮਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਅੱਜ ਅਬੋਹਰ ਦੇ ਡੀ.ਏ. ਵੀ. ਕਾਲਜ ਦੇ ਆਡੀਟੋਰੀਅਮ ਵਿਖੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਜ਼ਿਲ੍ਹਾ ਤੇ ਸੈਸ਼ਨ ...
ਅਬੋਹਰ/ਖੂਈਆਂ ਸਰਵਰ, 8 ਮਾਰਚ (ਕੁਲਦੀਪ ਸਿੰਘ ਸੰਧੂ/ਵਿਵੇਕ ਹੂੜੀਆ)-ਸਥਾਨਕ ਡੀ.ਏ.ਵੀ. ਬੀ.ਐੱਡ. ਕਾਲਜ ਵਿਖੇ ਕੌਮੀ ਮਹਿਲਾ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ ਡਾ: ਉਰਮਿਲ ਸੇਠੀ ਅੱਜ ਮਨਾਏ ਮਹਿਲਾ ਦਿਵਸ ਮੌਕੇ ਨੇ ਦੱਸਿਆ ਕਿ ਅੱਜ ਦੀਆਂ ਮਹਿਲਾਵਾਂ ਹਰ ਵਰਗ ...
ਮੋਗਾ, 8 ਮਾਰਚ (ਸੁਰਿੰਦਰਪਾਲ ਸਿੰਘ)-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਸ਼ਿੰਘਾਈ (ਚੀਨ) ਵਿਖੇ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲੇ 2022 ਵਿਚ ਹਿੱਸਾ ਲੈਣ ਦੇ ਚਾਹਵਾਨ ਨੌਜਵਾਨਾਂ ਲਈ ...
ਜ਼ੀਰਾ, 8 ਮਾਰਚ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਸੁਖਦੇਵ ਸਿੰਘ ਬਲਾਕ ਪ੍ਰਧਾਨ ਜ਼ੀਰਾ ਦੀ ਪ੍ਰਧਾਨਗੀ ਹੇਠ ਪਿੰਡ ਮਨਸੂਰਵਾਲ ਕਲਾਂ ਵਿਖੇ ਹੋਈ | ਇਸ ਮੌਕੇ ਪੈਟਰੋਲ ਅਤੇ ਡੀਜ਼ਲ ਦੇ ਆਏ ਦਿਨ ਵੱਧ ਰਹੇ ਰੇਟਾਂ 'ਤੇ ਗਹਿਰੀ ਚਿੰਤਾ ਦਾ ...
ਗੁਰੂਹਰਸਹਾਏ, 8 ਮਾਰਚ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਤੋਂ 30ਵੀਂ ਡਾਕ ਕਾਂਵੜ ਪੈਦਲ ਯਾਤਰਾ ਹਰਿਦੁਆਰ ਲਈ ਨੇੜੇ ਮਦਾਨ ਸੀਮਿੰਟ ਸਟੋਰ ਤੋਂ ਰਵਾਨਾ ਹੋਈ | ਇਸ ਦੌਰਾਨ ਡਾਕ ਕਾਂਵੜ ਪੈਦਲ ਯਾਤਰਾ ਵਿਚ 30 ਤੋਂ 40 ਸ਼ਿਵ ਭਗਤਾ ਦਾ ਜਥਾ ਦੋ ਕੈਂਟਰਾਂ ਰਾਹੀਂ ਬੰਮ ਬੰਮ ...
ਮਮਦੋਟ, 8 ਮਾਰਚ (ਸੁਖਦੇਵ ਸਿੰਘ ਸੰਗਮ)-ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵਲੋਂ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਕੀਤੇ ਜਾ ਰਹੇ ਕਿਸਾਨ ਮਹਾਂ ਸੰਮੇਲਨ ਵਿਚ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵੱਡੀ ਗਿਣਤੀ 'ਆਪ' ਵਲੰਟੀਅਰ ਸ਼ਾਮਿਲ ਹੋਣਗੇ | ...
ਫ਼ਿਰੋਜ਼ਪੁਰ, 8 ਮਾਰਚ (ਤਪਿੰਦਰ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਲੋਂ ਜਾਰੀ ਹੁਕਮ ਅਨੁਸਾਰ ਸਾਕਾ ਨਨਕਾਣਾ ਸਾਹਿਬ ਦੀ ਯਾਦ ਵਿਚ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਬਾਬਾ ਸਹਾਰੀ ਮੱਲ ਪਿੰਡ ਅੱਕੂ ਮਸਤੇ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...
ਜ਼ੀਰਾ, 8 ਮਾਰਚ (ਮਨਜੀਤ ਸਿੰਘ ਢਿੱਲੋਂ)- ਨੈਸ਼ਨਲ ਗਤਕਾ ਐਸੋਸੀਏਸ਼ਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁਸ਼ਿਆਰਪੁਰ ਵਿਖੇ ਕਰਵਾਈ ਗਈ ਨੌਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ 'ਚ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸ਼ਹਿਜ਼ਾਦਾ ...
ਲੱਖੋ ਕੇ ਬਹਿਰਾਮ, 8 ਮਾਰਚ (ਰਾਜਿੰਦਰ ਸਿੰਘ ਹਾਂਡਾ)- ਆਮ ਆਦਮੀ ਪਾਰਟੀ ਵਲੋਂ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਕੀਤੇ ਜਾ ਰਹੇ ਕਿਸਾਨ ਮਹਾਂ ਸੰਮੇਲਨ ਵਿਚ ਹਿੱਸਾ ਲੈਣ ਲਈ ਲੋਕਾਂ ਨੂੰ ਲਾਮਬੰਦ ਕਰਨ ਵਾਸਤੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ | ਇਸੇ ਲੜੀ ...
ਤਲਵੰਡੀ ਭਾਈ, 8 ਮਾਰਚ (ਕੁਲਜਿੰਦਰ ਸਿੰਘ ਗਿੱਲ)- ਸਰਕਾਰੀ ਸੇਵਾ ਮੁਕਤ ਕਰਮਚਾਰੀ ਜਥੇਬੰਦੀ ਦੀ ਇਕੱਤਰਤਾ ਇੱਥੇ ਮਿਊਾਸੀਪਲ ਪਾਰਕ ਵਿਖੇ ਪ੍ਰਧਾਨ ਬੂਟਾ ਰਾਮ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੇਵਾ ਮੁਕਤ ਕਰਮਚਾਰੀਆਂ ਦੇ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ ਗਈ ...
ਗੁਰੂਹਰਸਹਾਏ, 8 ਮਾਰਚ (ਹਰਚਰਨ ਸਿੰਘ ਸੰਧੂ)- ਪੇਂਡੂ ਖੇਤਰ ਦੇ ਲੋਕਾਂ ਦੀਆਂ ਪਰੇਸ਼ਾਨੀਆਂ ਨੂੰ ਦੂਰ ਕਰਨ ਲਈ ਤੇ ਇੱਕੋ ਥਾਂ 'ਤੇ ਕਈ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਅੰਦਰ ਪਿਛਲੇ ਅਕਾਲੀ ਸਰਕਾਰ ਨੇ ਸੈਂਕੜੇ ਸ਼ਹਿਰਾਂ ਤੇ ਪਿੰਡਾਂ ਅੰਦਰ ਸੇਵਾ ...
ਫ਼ਿਰੋਜ਼ਪੁਰ, 8 ਮਾਰਚ (ਜਸਵਿੰਦਰ ਸਿੰਘ ਸੰਧੂ)- ਲੰਮੇ ਸਮੇਂ ਤੋਂ ਲਟਕਦੀਆਂ ਮਿਡ-ਡੇਅ-ਮੀਲ ਕੁਕਾਂ ਦੀਆਂ ਸਮੱਸਿਆਵਾਂ ਨੂੰ ਪੂਰਾ ਕਰਵਾਉਣ ਲਈ ਆਵਾਜ਼ ਬੁਲੰਦ ਕਰ ਰਹੀ ਮਿਡ-ਡੇ ਮੀਲ ਕੁੱਕ ਯੂਨੀਅਨ ਪੰਜਾਬ ਇੰਟਕ ਦੇ ਸੂਬਾ ਪ੍ਰਧਾਨ ਕਰਮਚੰਦ ਚੰਡਾਲੀਆ ਦੀ ਅਗਵਾਈ ਹੇਠ ...
ਜ਼ੀਰਾ, 8 ਮਾਰਚ (ਮਨਜੀਤ ਸਿੰਘ ਢਿੱਲੋਂ)- ਉੱਘੀ ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਦੇ ਆਗੂਆਂ ਅਤੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਸੂਬਾ ਉਪ ਪ੍ਰਧਾਨ ਸਤਿੰਦਰ ਸਚਦੇਵਾ ਦੀ ਪ੍ਰਧਾਨਗੀ ਹੇਠ ਜੀ.ਐਨ ਰੈਸਟੋਰੈਂਟ ਜ਼ੀਰਾ ਵਿਖੇ ਹੋਈ | ਮੀਟਿੰਗ ਦੌਰਾਨ ...
ਫ਼ਿਰੋਜ਼ਪੁਰ, 8 ਮਾਰਚ (ਜਸਵਿੰਦਰ ਸਿੰਘ ਸੰਧੂ)- ਖੇਤਾਂ ਵਿਚ ਕੰਮ ਕਰਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਆਪਣੀ ਜਾਨ ਤੋਂ ਹੱਥ ਧੋ ਬੈਠਣ ਵਾਲੇ ਕਿਸਾਨਾਂ ਅਤੇ ਹਾਦਸੇ ਦਾ ਸ਼ਿਕਾਰ ਸਰੀਰ ਪੱਖੋਂ ਅਧੂਰੇ ਹੋਣ ਵਾਲੇ ਅੰਗਹੀਣ ਵਿਅਕਤੀ ਦੇ ਪਰਿਵਾਰਾਂ ਨੂੰ ਪੰਜਾਬ ਮੰਡੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX